Wednesday, May 6, 2026
Home Blog Page 173

ਪਾਣੀ ਦੇ ਖਾਲ ਨੂੰ ਲੈ ਕੇ ਹੋਈ ਲੜਾਈ ਵਿਚ 2 ਜਣਿਆਂ ਦਾ ਕ+ਤ+ਲ, ਤਿੰਨ ਜਖ਼ਮੀ

0

Mukatsar News: ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਥਾਣਾ ਕੋਟਭਾਈ ਅਧੀਨ ਆਉਂਦੇ ਪਿੰਡ ਕੋਠੇ ਦਸਮੇਸ਼ ਨਗਰ ਦੇ ਵਿਚ ਇੱਕ ਪਾਣੀ ਵਾਲੇ ਖਾਲ ਦੇ ਵਿਵਾਦ ਨੂੰ ਲੈ ਕੇ ਬੀਤੀ ਦੇਰ ਸ਼ਾਮ ਦੋ ਧਿਰਾਂ ਵਿਚਕਾਰ ਹੋਈ ਭਿਆਨਕ ਲੜਾਈ ਵਿਚ ਦੋ ਜਣਿਆਂ ਦੀ ਮੌਤ ਹੋਣ ਅਤੇ ਤਿੰਨ ਜਣਿਆਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਹਿਚਾਣ ਬਲਜੀਤ ਸਿੰਘ ਤੇ ਨਿਰਮਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਤੁਰੰਤ ਬਾਅਦ ਹਰਕਤ ਵਿਚ ਆਉਂਦਿਆਂ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕੋਠੇ ਦਸਮੇਸ਼ ਨਗਰ ਵਿਚ ਪੁਰਾਣੇ ਸਮੇਂ ਤੋਂ ਇੱਕ ਖਾਲ ਬਣਿਆ ਹੋਇਆ ਸੀ, ਜਿਸਨੂੰ ਹੁਣ ਦੁਬਾਰਾ ਬਣਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ ਤਿੱਖੇ ਸੰਘਰਸ਼ ਤੋਂ ਬਾਅਦ ਕਿਸਾਨਾਂ ਤੇ ਪ੍ਰਸ਼ਾਸਨ ‘ਚ ਸਹਿਮਤੀ ਬਣੀ; ਹਿਰਾਸਤ ‘ਚ ਲਏ ਕਿਸਾਨ ਛੱਡੇ,ਧਰਨਾ ਚੁੱਕਿਆ

ਇਹ ਖਾਲ ਮੁਲਜ਼ਮ ਧਿਰਾਂ ਦੇ ਘਰਾਂ ਦੇ ਅੱਗਿਓ ਲੰਘਦਾ ਸੀ, ਜਿਸ ਕਾਰਨ ਉਹ ਇਸ ਖਾਲ ਨੂੰ ਇੱਥੇ ਮੁੜ ਬਣਾਉਣ ਦਾ ਵਿਰੋਧ ਕਰ ਰਹੇ ਸਨ। ਹੁਣ ਇਸ ਧਿਰ ਦੇ ਵੱਲੋਂ ਆਪਣੇ ਘਰਾਂ ਦੇ ਅੱਗੇ ਮਿੱਟੀ ਪਾ ਕੇ ਖਾਲ ਨੂੰ ਬੰਦ ਕਰ ਦਿੱਤਾ ਸੀ ਜਦਕਿ ਨਿਰਮਲ ਸਿੰਘ ਤੇ ਬਲਜੀਤ ਸਿੰਘ ਹੋਰੀਂ ਆਪਣੇ ਖੇਤਾਂ ਵਿਚ ਪਾਣੀ ਲਾਉਣ ਦੇ ਲਈ ਇਸ ਮਿੱਟੀ ਨੂੰ ਕੱਢਣ ਲਈ ਗਏ ਸਨ। ਇਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਲੜਾਈ ਹੋ ਗਈ ਤੇ ਤੇਜ਼਼ਧਾਰ ਹਥਿਆਰਾਂ ਚੱਲੇ। ਜਿਸ ਵਿਚ ਨਿਰਮਲ ਤੇ ਬਲਜੀਤ ਦੀ ਮੌਤ ਹੋ ਗਈ ਤੇ ਤਿੰਨ ਜਣੇ ਹੋਰ ਜਖ਼ਮੀ ਹੋ ਗਏ। ਉਧਰ, ਥਾਣਾ ਕੋਟਭਾਈ ਦੇ ਐਸਐਚਓ ਦੀਪਿਕਾ ਕੰਬੋਜ ਨੇ ਦਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਬਲਜੀਤ ਸਿੰਘ ਦੇ ਪੁੱਤਰ ਰਾਜਪ੍ਰੀਤ ਸਿੰਘ ਦੇ ਬਿਆਨਾਂ ਉੱਪਰ ਕੁੱਲ 7 ਜਣਿਆਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਹੈ ਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਤਿੱਖੇ ਸੰਘਰਸ਼ ਤੋਂ ਬਾਅਦ ਕਿਸਾਨਾਂ ਤੇ ਪ੍ਰਸ਼ਾਸਨ ‘ਚ ਸਹਿਮਤੀ ਬਣੀ; ਹਿਰਾਸਤ ‘ਚ ਲਏ ਕਿਸਾਨ ਛੱਡੇ,ਧਰਨਾ ਚੁੱਕਿਆ

Bathinda News: ਆਦਰਸ਼ ਸਕੂਲ ਚਾਉਕੇ ਦੇ ਸੰਘਰਸ਼ ਦੌਰਾਨ ਗ੍ਰਿਫਤਾਰ ਕਰਕੇ ਬਠਿੰਡਾ ਜੇਲ੍ਹ ‘ਚ ਬੰਦ ਕੀਤੇ ਦੋ ਕਿਸਾਨ ਆਗੂਆਂ ਸ਼ਗਨਦੀਪ ਸਿੰਘ ਤੇ ਬਲਦੇਵ ਸਿੰਘ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਉਣ ਦੇ ਦਿੱਤੇ ਸੱਦੇ ਨੂੰ ‘ਠੁੱਸ’ ਕਰਨ ਲਈ ਪੰਜਾਬ ਪੁਲਿਸ ਵੱਲੋਂ ਕੀਤੀ ਸਖ਼ਤੀ ਕਾਰਨ ਬਣੀ ਤਨਾਅਪੂਰਨ ਸਥਿਤੀ ਤੋਂ ਬਾਅਦ ਹੁਣ ਦੋਨਾਂ ਧਿਰਾਂ ਵਿਚਕਾਰ ਸਹਿਮਤੀ ਹੋਣ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਲਿਆ ਹੈ।

ਇਹ ਵੀ ਪੜ੍ਹੋ Bathinda ‘ਚ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਸਥਿਤੀ ਤਨਾਅਪੂਰਨ,ਚੱਲੇ ਅੱਥਰੂ ਗੈਸ ਦੇ ਗੋਲੇ

ਸਰਕਾਰ ਵੱਲੋਂ ਇਸ ਸੰਘਰਸ਼ ਦੌਰਾਨ ਹਿਰਾਸਤ ਵਿਚ ਲਏ ਸੈਕੜੇ ਕਿਸਾਨਾਂ ਨੂੰ ਬੀਤੀ ਰਾਤ ਛੱਡ ਦਿੱਤਾ ਗਿਆ। ਇਸਤੋਂ ਇਲਾਵਾ ਕਿਸਾਨ ਜਥੇਬੰਦੀ ਵੱਲੋਂ ਉਕਤ ਦੋਨਾਂ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜਿਸਤੋਂ ਬਾਅਦ ਮੁੜ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਦਸਿਆ ਕਿ, ਬਠਿੰਡਾ ਵੱਲ ਵਧਣ ਦਾ ਯਤਨ ਕਰਦੇ ਸੈਕੜੇ ਕਿਸਾਨਾਂ ਨੂੰ ਵੱਖ ਵੱਖ ਥਾਵਾਂ ਦੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ,

ਇਹ ਵੀ ਪੜ੍ਹੋ Bathinda ਦੇ ਮਾਨਸਾ ਰੋਡ ਲਈ 16 ਕਰੋੜ ਦੀ ਲਾਗਤ ਨਾਲ ਪਾਣੀ/ਸੀਵਰੇਜ ਪ੍ਰੋਜੈਕਟ ਦੀ ਹੋਈ ਸ਼ੁਰੂਆਤ

ਜਿੰਨ੍ਹਾਂ ਨੂੰ ਛੱਡਣ ਤੋਂ ਬਾਅਦ ਇੱਕ ਵਾਰ ਮੁੱਖ ਮੰਗ ਨੂੰ ਮੰਨਣ ਲਈ ਤਿੰਨ ਦਿਨਾਂ ਦਾ ਸਮਾਂ ਦਿੰਦਿਆਂ ਬਠਿੰਡਾ ਦੇ ਪੱਕੇ ਮੋਰਚੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਜੇਕਰ ਪ੍ਰਸ਼ਾਸਨ ਤਿੰਨ ਦਿਨਾਂ ਵਿਚ ਕੁੱਝ ਨਹੀ ਕਰਦਾ ਤਾਂ ਮੁੜ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਦਸਣਾ ਬਣਦਾ ਹੈ ਕਿ ਬਠਿੰਡਾ ਵੱਲ ਵਧਣ ਦੀ ਕੋਸ਼ਿਸ ਕਰਦੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖਤ ਬੈਰੀਗੇਡਿੰਗ ਅਤੇ ਸੈਕੜਿਆਂ ਦੀ ਤਾਦਾਦ ਵਿਚ ਪੁਲਿਸ ਮੁਲਾਜਮ ਤੈਨਾਤ ਕੀਤੇ ਸਨ। ਇਸ ਦੌਰਾਨ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ। ਜਿਸ ਕਾਰਨ ਇੱਕ ਵਾਰ ਮਾਹੌਲ ਪੂਰਾ ਤਨਾਅਪੂਰਨ ਹੋ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

👉ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ ਵਿੱਚ ਹੋਏ ਸ਼ਾਮਲ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ‘ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਸੱਭਿਅਤਾ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਨੂੰ ਸਖ਼ਤ ਮਿਹਨਤ ਅਤੇ ਹਿੰਮਤ ਦੇ ਨਾਲ-ਨਾਲ ਇੱਕ ਅਮੀਰ ਸੱਭਿਆਚਾਰਕ ਵਿਰਾਸਤ ਮਿਲੀ ਹੈ। ਪੰਜਾਬ ਕਲਾ ਪ੍ਰੀਸ਼ਦ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀ ਲੋੜ ਹਨ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਇੱਕ ਅਜਿਹੀ ਸ਼ਖਸੀਅਤ ਨੂੰ ਸਮਰਪਿਤ ਹੈ ਜਿਹਨਾਂ ਨੇ ਪੰਜਾਬ ਦੇ ਲੋਕਾਂ ਅੰਦਰ ਉਮੀਦ ਦੀ ਕਿਰਨ ਜਗਾਈ ਸੀ। ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਆਪਣੇ ਦਿਲ ਦੀਆਂ ਗਹਿਰਾਈਆਂ ਤੋਂ ਯਾਦ ਕਰਦਿਆਂ, ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ 1947 ਦੀ ਦੇਸ਼ ਦੀ ਵੰਡ ਤੋਂ ਬਾਅਦ ਆਧੁਨਿਕ ਪੰਜਾਬ ਦਾ ਨਿਰਮਾਤਾ ਦੱਸਿਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਡਾ. ਰੰਧਾਵਾ ਇੱਕ ਯੋਗ ਪ੍ਰਸ਼ਾਸਕ ਹੋਣ ਦੇ ਨਾਲ ਇੱਕ ਦਾਰਸ਼ਨਿਕ ਵੀ ਸਨ।

ਇਹ ਵੀ ਪੜ੍ਹੋ ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਨੇ ਕਿਹਾ ਕਿ ਡਾ. ਰੰਧਾਵਾ ਸੂਝ ਅਤੇ ਸਹਿਣਸ਼ੀਲਤਾ ਵਰਗੇ ਗੁਣਾਂ ਨਾਲ ਭਰਪੂਰ ਸਨ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਜੇਕਰ ਕਿਸੇ ਕੌਮ ਦਾ ਪੇਟ ਖਾਲੀ ਹੈ ਤਾਂ ਉਹ ਲੜ ਨਹੀਂ ਸਕਦੀ ਪਰ ਜੇਕਰ ਉਸਦੀ ਰੂਹ ਖਾਲੀ ਹੈ ਤਾਂ ਉਹ ਖਤਮ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਇੱਕ ਪਾਸੇ, ਡਾ. ਰੰਧਾਵਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਅਤੇ ਦੂਜੇ ਪਾਸੇ, ਉਨ੍ਹਾਂ ਨੇ ਪੰਜਾਬ ਭਰ ਵਿੱਚ ਚੰਡੀਗੜ੍ਹ ਆਰਟ ਗੈਲਰੀ ਅਤੇ ਸੱਭਿਆਚਾਰਕ ਕੇਂਦਰ ਸਥਾਪਤ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਅਸੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਿਸਾਨਾਂ, ਸਾਹਿਤਕਾਰਾਂ ਅਤੇ 1947 ਦੀ ਵੰਡ ਦੌਰਾਨ ਉਜਾੜੇ ਗਏ ਲੋਕਾਂ ਦਾ ਸਾਥ ਦੇਣ ਵਾਲੀਆਂ ਸ਼ਖਸੀਅਤਾਂ ਦੀ ਗੱਲ ਕਰਦੇ ਹਾਂ ਤਾਂ ਸਾਡੇ ਮਨ ਵਿੱਚ ਸਿਰਫ਼ ਡਾ. ਰੰਧਾਵਾ ਦਾ ਨਾਮ ਆਉਂਦਾ ਹੈ।

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਰੀ ਕ੍ਰਾਂਤੀ ਦਾ ਸਿਹਰਾ ਡਾ. ਰੰਧਾਵਾ ਨੂੰ ਜਾਂਦਾ ਹੈ ਅਤੇ ਉਨ੍ਹਾਂ ਕਿਹਾ ਕਿ ਉਸ ਸਮੇਂ ਦੌਰਾਨ ਉਨ੍ਹਾਂ ਦੀ ਦੂਰਦਰਸ਼ੀ ਸੋਚ ਕਾਰਨ ਪੰਜਾਬ ਨੇ ਭਾਰਤ ਨੂੰ ਅਕਾਲ ਤੋਂ ਬਚਾਇਆ। ਡਾ. ਰੰਧਾਵਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ‘ਅਨਾਜ’ ਅਤੇ ‘ਕਿਸਾਨ’ ਉੱਤੇ ਨਿਰਭਰ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਸਮਾਗਮ ਕੋਈ ਰਾਜਨੀਤਿਕ ਇਕੱਠ ਨਹੀਂ, ਸਗੋਂ ਇਹ ਪੰਜਾਬੀ ਮਾਂ ਬੋਲੀ ਅਤੇ ਭਾਸ਼ਾ ਦੇ ਵਿਕਾਸ ਦਾ ਉਤਸਵ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ਨੂੰ ਹਰ ਮਾਧਿਅਮ ਰਾਹੀਂ ਉਤਸ਼ਾਹਿਤ ਕਰਨਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਅਤੇ ਕਰੀਅਰ ‘ਤੇ ਕਵਿਤਾ, ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਡੂੰਘੇ ਪ੍ਰਭਾਵ ਨੂੰ ਵੀ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਸੰਤ ਰਾਮ ਉਦਾਸੀ, ਦਵਿੰਦਰ ਸਤਿਆਰਥੀ, ਰਸੂਲ ਹਮਜ਼ਾਤੋਜ਼, ਨਰਿੰਦਰ ਕਪੂਰ, ਕੀਟਸ, ਸ਼ਿਵ ਬਟਾਲਵੀ ਅਤੇ ਕਈ ਹੋਰਨਾਂ ਮਹਾਨ ਹਸਤੀਆਂ ਨੂੰ ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਅਥਾਹ ਯੋਗਦਾਨ ਲਈ ਯਾਦ ਕੀਤਾ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ: ਡੀਜੀਪੀ ਗੌਰਵ ਯਾਦਵ
Jalandhar News: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ।ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’।ਜਾਣਕਾਰੀ ਅਨੁਸਾਰ, ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ (ਲੱਕੀ) ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਪੀੜਤ ਨੇ ਬਾਅਦ ਵਿੱਚ ਦਮ ਤੋੜ ਦਿੱਤਾ ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਹੁਣ ਤੱਕ ਹੋਈ ਤਫ਼ਤੀਸ਼ ਦੀ ਸਮੀਖਿਆ ਕੀਤੀ ਹੈ ਅਤੇ ਸ਼ੱਕੀਆਂ ਦੀਆ ਸਾਰੀਆਂ ਅਲਗਲੀਆਂ-ਪਿਛਲੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।’’

ਇਹ ਵੀ ਪੜ੍ਹੋ Mohali Police ਵੱਲੋਂ ਪੰਜਾਬ ਨੈਸ਼ਨਲ ਬੈਂਕ ਡਕੈਤੀ ਮਾਮਲੇ ਵਿੱਚ ਭਗੌੜਾ ਦੋਸ਼ੀ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਨੂੰ ਅੱਗੇ ਵਧਾਉਣ ਲਈ ਮੋਬਾਈਲ ਟਾਵਰ ਡੰਪਸ ਤੋਂ ਜਾਣਕਾਰੀ ਵੀ ਜੁਟਾਈ ਹੈ। ਡੀਜੀਪੀ ਨੇ ਅੱਗੇ ਕਿਹਾ, ‘‘ਅਪਰਾਧ ਦੀ ਗੁੱਥੀ ਸੁਲਝਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’ਮੌਜੂਦਾ ਸਥਿਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਧਨਪ੍ਰੀਤ ਕੌਰ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਦੋਵੇਂ ਦੋਸ਼ੀ ਜਿਨ੍ਹਾਂ ਨੇ ਕਾਲੀਆਂ ਹੁੱਡੀਆਂ ਪਾਈਆਂ ਸਨ, ਆਪਣੇ ਐਕਟਿਵਾ ਸਕੂਟਰ ’ਤੇ ਮੌਕੇ ਤੋਂ ਫ਼ਰਾਰ ਹੋ ਗਏ । ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧ ਵਿੱਚ, ਐਫਆਈਆਰ ਨੰਬਰ 25 ਮਿਤੀ 6/2/2026 ਨੂੰ ਬੀਐਨਐਸ ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ -6 ਵਿਖੇ ਕੇਸ ਦਰਜ ਕੀਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੰਡਿਆਲਾ ‘ਚ ‘ਮਨਰੇਗਾ ਬਚਾਓ ਸੰਘਰਸ਼’ ਰੈਲੀ,ਕਾਂਗਰਸੀ ਆਗੁਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਚਿੰਤਾ ਜਤਾਈ

0

JANDIALA GURU (AMRITSAR) News:ਕਾਂਗਰਸੀ ਆਗੂਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਗੰਭੀਰ ਚਿੰਤਾ ਜਤਾਉਂਦਿਆਂ, ਕਿਹਾ ਹੈ ਕਿ ਇਸ ਨਾਲ ਅਮਰੀਕੀ ਖੇਤੀਬਾੜੀ ਉਤਪਾਦ ਭਾਰਤੀ ਬਜ਼ਾਰਾਂ ਵਿੱਚ ਵੱਡੇ ਪੱਧਰ ‘ਤੇ ਆ ਜਾਣਗੇ, ਜਿਹੜਾ ਸਮਝੌਤਾ ਦੇਸ਼ ਦੇ ਕਿਸਾਨਾਂ ਲਈ ਮੌਤ ਦੀ ਘੰਟੀ ਸਾਬਤ ਹੋਵੇਗਾ।ਉਹਨਾਂ ਇਹ ਵੀ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਝੁਕ ਗਏ ਹਨ ਅਤੇ ਦੇਸ਼ ਦੇ ਹਿਤਾਂ ਦੇ ਖ਼ਿਲਾਫ਼ ਇਹ ਸ਼ਰਤਾਂ ਮੰਨਣ ਲਈ ਮਜਬੂਰ ਹੋਏ ਹਨ।ਇੱਥੇ ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਨੂੰ ਸੰਬੋਧਨ ਕਰਦਿਆਂ, ਕਾਂਗਰਸੀ ਆਗੂਆਂ ਨੇ ਸੰਕਲਪ ਲਿਆ ਕਿ ਜਿਵੇਂ ਪ੍ਰਧਾਨ ਮੰਤਰੀ ਮੋਦੀ ਨੂੰ ਤਿੰਨ ਵਿਵਾਦਿਤ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਗਿਆ ਸੀ, ਠੀਕ ਉਸੇ ਤਰ੍ਹਾਂ ਕਾਂਗਰਸ ਪਾਰਟੀ ਉਨ੍ਹਾਂ ਨੂੰ ਮਨਰੇਗਾ ਬਹਾਲ ਕਰਨ ਲਈ ਵੀ ਮਜਬੂਰ ਕਰੇਗੀ।ਇਸ ਮੌਕੇ ‘ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਏਆਈਸੀਸੀ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕਿਹਾ ਕਿ ਜੇਕਰ ਭਾਜਪਾ ਸਰਕਾਰ ਮਨਰੇਗਾ ਬਹਾਲ ਨਹੀਂ ਕਰਦੀ, ਤਾਂ 2027 ਵਿੱਚ ਪੰਜਾਬ ਵਿੱਚ ਬਣਨ ਵਾਲੀ ਕਾਂਗਰਸ ਸਰਕਾਰ ਗਰੀਬ ਮਜ਼ਦੂਰਾਂ ਲਈ ਖ਼ਾਸ ਪ੍ਰਬੰਧ ਕਰੇਗੀ, ਤਾਂ ਜੋ ਉਹਨਾਂ ‘ਤੇ ਇਸ ਦੀ ਵਾਪਸੀ ਦਾ ਅਸਰ ਨਾ ਪਵੇ। ਉਨ੍ਹਾਂ ਕਿਹਾ ਕਿ 2029 ਵਿੱਚ ਕੇਂਦਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਣਨ ਵਾਲੀ ਕਾਂਗਰਸ ਸਰਕਾਰ ਮਨਰੇਗਾ ਨੂੰ ਉਸਦੇ ਮੂਲ ਰੂਪ ਵਿੱਚ ਬਹਾਲ ਕਰੇਗੀ।ਭੂਪੇਸ਼ ਬਘੇਲ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧਦਿਆਂ, ਕਿਹਾ ਕਿ ਉਹ ਸਮਝੌਤਾ ਕਰ ਚੁੱਕੇ ਹਨ ਅਤੇ ਜਿੰਨਾ ਜ਼ਿਆਦਾ ਸਮਾਂ ਉਹ ਸੱਤਾ ਵਿੱਚ ਰਹਿਣਗੇ, ਉਹ ਦੇਸ਼ ਲਈ ਉਨਾ ਹੀ ਖ਼ਤਰਨਾਕ ਹੈ।

ਇਹ ਵੀ ਪੜ੍ਹੋ  Bathinda ‘ਚ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਸਥਿਤੀ ਤਨਾਅਪੂਰਨ,ਚੱਲੇ ਅੱਥਰੂ ਗੈਸ ਦੇ ਗੋਲੇ

ਉਨ੍ਹਾਂ ਕਿਹਾ ਕਿ ਉਹ ਜਿੰਨੀ ਜਲਦੀ ਸੱਤਾ ਛੱਡਣ, ਦੇਸ਼ ਲਈ ਉਨਾ ਹੀ ਚੰਗਾ ਹੋਵੇਗਾ।ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਜ਼ਿਕਰ ਕਰਦਿਆਂ, ਉਨ੍ਹਾਂ ਕਿਹਾ ਕਿ ਇਹ ਕਮਜ਼ੋਰ ਪ੍ਰਧਾਨ ਮੰਤਰੀ ਦੀ ਨਿਸ਼ਾਨੀ ਹੈ ਜੋ ਟਰੰਪ ਅੱਗੇ ਪੂਰੀ ਤਰ੍ਹਾਂ ਝੁਕ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇ ਸਮੇਂ ਦੇਸ਼ ਨੂੰ ਕਮਜ਼ੋਰ ਦੇਖਿਆ ਜਾ ਰਿਹਾ ਹੈ, ਕਿਉਂਕਿ ਅਮਰੀਕਾ ਅਤੇ ਚੀਨ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ।ਉਨ੍ਹਾਂ ਦੁੱਖ ਜਤਾਇਆ ਕਿ ਮੋਦੀ ਦੇ ਦੌਰ ਵਿੱਚ ਅਮਰੀਕੀ ਰਾਸ਼ਟਰਪਤੀ ਹੀ ਫ਼ੈਸਲਾ ਕਰਦਾ ਹੈ ਕਿ ਭਾਰਤ ਕਿੱਥੋਂ ਤੇਲ ਖਰੀਦੇ ਅਤੇ ‘ਆਪਰੇਸ਼ਨ ਸਿੰਦੂਰ’ ਕਦੋਂ ਰੋਕਿਆ ਜਾਵੇ।ਇਸ ਦੌਰਾਨ ਬਘੇਲ ਨੇ ਐਪਸਟਿਨ ਫਾਈਲਾਂ ਦਾ ਵੀ ਜ਼ਿਕਰ ਕਰਦਿਆਂ, ਕਿਹਾ ਕਿ ਭਾਜਪਾ ਨੇਤਾ ਇਸ ਮਾਮਲੇ ‘ਤੇ ਚੁੱਪ ਹਨ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਭਾਜਪਾ ਆਗੂ ‘ਕਸ਼ਮੀਰ ਫਾਈਲਜ਼’ ਅਤੇ ‘ਕੇਰਲਾ ਫਾਈਲਜ਼’ ਵਰਗੀਆਂ ਫਿਲਮਾਂ ਦਾ ਜਸ਼ਨ ਮਨਾਉਂਦੇ ਹਨ, ਲੇਕਿਨ ਐਪਸਟਿਨ ਫਾਈਲਾਂ ‘ਤੇ ਖਾਮੋਸ਼ ਹਨ, ਕਿਉਂਕਿ ਇਨ੍ਹਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਹਰਦੀਪ ਪੁਰੀ ਦੇ ਨਾਮ ਦਰਜ ਹਨ।ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨੂੰ ਪੰਜਾਬ ਵਿੱਚ ਮਨਰੇਗਾ ਸਕੀਮ ਲਾਗੂ ਕਰਨ ਵਿੱਚ ਅਸਫਲ ਰਹਿਣ ਲਈ ਦੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਜਿੱਥੇ ਮੋਦੀ ਨੇ ਹੁਣ ਇਹ ਸਕੀਮ ਖਤਮ ਕਰ ਦਿੱਤੀ ਹੈ। ਉੱਥੇ ਹੀ, ਮੁੱਖ ਮੰਤਰੀ ਭਗਵੰਤ ਮਾਨ ਵੀ ਅਸਫਲ ਰਹੇ ਹਨ, ਕਿਉਂਕਿ ਪੰਜਾਬ ਵਿੱਚ ਇਸ ਸਕੀਮ ਹੇਠ ਬਹੁਤ ਘੱਟ ਕੰਮ ਦਿੱਤਾ ਜਾ ਰਿਹਾ ਸੀ।ਵੜਿੰਗ ਨੇ ਰਾਹੁਲ ਗਾਂਧੀ ਅਤੇ ਰਵਨੀਤ ਸਿੰਘ ਬਿੱਟੂ ਵਿਚਕਾਰ ਹੋਈ ਗੱਲਬਾਤ ਨੂੰ ਤੋੜ ਮਰੋੜ ਕੇ ਪੇਸ਼ ਕਰਨ ਲਈ ਭਾਜਪਾ ਆਗੂਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਉਹ ਉਸ ਸਮੇਂ ਮੌਜੂਦ ਸਨ, ਜਦੋਂ ਰਾਹੁਲ ਨੇ ਬਿੱਟੂ ਨੂੰ ਆਪਣੇ “ਗੱਦਾਰ ਦੋਸਤ” ਵਜੋਂ ਸੰਬੋਧਤ ਕੀਤਾ ਸੀ।ਉਨ੍ਹਾਂ ਨੇ ਭਾਜਪਾ ‘ਤੇ ਇਸ ਮਾਮਲੇ ਨੂੰ ਧਾਰਮਿਕ ਰੰਗ ਦੇਣ ਅਤੇ ਰਾਹੁਲ ‘ਤੇ ਸਿੱਖਾਂ ਦੀ ਤੌਹੀਨ ਕਰਨ ਦੇ ਦੋਸ਼ ਲਗਾਉਣ ਦੀ ਕੋਸ਼ਿਸ਼ ਕਰਨ ਲਈ ਨਿੰਦਾ ਕੀਤੀ।

ਇਹ ਵੀ ਪੜ੍ਹੋ   Bathinda ‘ਚ ਆਪ ਆਗੂ ਵਿਰੁਧ ਵਿਜੀਲੈਂਸ ਵੱਲੋਂ ਭ੍ਰਿਸਟਾਚਾਰ ਦਾ ਪਰਚਾ ਦਰਜ਼,ਗ੍ਰਿਫਤਾਰੀ ਕਿਸੇ ਵੇਲੇ ਵੀ ਸੰਭਵ

ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਬਿੱਟੂ ਖੁਦ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਕਹਿਣ ‘ਤੇ ਦਸਤਾਰ ਪਹਿਨਣੀ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸਿੱਖ ਧਰਮ ‘ਤੇ ਪੂਰਾ ਵਿਸ਼ਵਾਸ ਅਤੇ ਸਤਿਕਾਰ ਹੈ ਤੇ ਉਹ ਦਰਬਾਰ ਸਾਹਿਬ ਵਿੱਚ ਦਿਨ-ਰਾਤ ਸੇਵਾ ਕਰ ਚੁੱਕੇ ਹਨ। ਕੀ ਅਜਿਹਾ ਵਿਅਕਤੀ ਸਿੱਖਾਂ ਦੀ ਤੌਹੀਨ ਕਰ ਸਕਦਾ ਹੈ?ਵੜਿੰਗ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਇਸ ਮਾਮਲੇ ਨੂੰ ਤੋੜ ਮਰੋੜ ਕੇ ਲੋਕਾਂ ਦਾ ਧਿਆਨ ਭਾਰਤ-ਅਮਰੀਕਾ ਵਪਾਰ ਸਮਝੌਤੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿੱਚ ਮੋਦੀ ਨੇ ਪੂਰੀ ਤਰ੍ਹਾਂ ਅਮਰੀਕਾ ਅੱਗੇ ਝੁਕ ਕੇ ਦੇਸ਼ ਦੇ ਕਿਸਾਨਾਂ ਦੇ ਹਿਤਾਂ ਨਾਲ ਸਮਝੌਤਾ ਕੀਤਾ ਹੈ।ਉੱਥੇ ਹੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਅਮਰੀਕਾ, ਯੂਰਪੀਅਨ ਸੰਘ ਅਤੇ ਨਿਊਜ਼ੀਲੈਂਡ ਨਾਲ ਹੋ ਰਹੇ ਵਪਾਰ ਸਮਝੌਤਿਆਂ ਖ਼ਿਲਾਫ਼ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਅਮਰੀਕਾ ਤੋਂ ਕਪਾਹ ਆਯਾਤ ਕਰਨ ਨਾਲ ਦੇਸ਼ ਵਿੱਚ ਕਪਾਹ ਦੇ ਭਾਅ ਡਿੱਗ ਗਏ ਹਨ, ਜਿਸ ਨਾਲ ਕਪਾਹ ਉਗਾਉਣ ਵਾਲੇ ਕਿਸਾਨ ਪ੍ਰਭਾਵਿਤ ਹੋਏ ਹਨ। ਜੇਕਰ ਟੈਰਿਫ਼ ਜ਼ੀਰੋ ਹੋ ਗਿਆ, ਤਾਂ ਇਹ ਦੇਸ਼ ਦੀ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ।ਬਾਜਵਾ ਨੇ ਕੇਂਦਰੀ ਏਸ਼ੀਆ ਅਤੇ ਯੂਰੋਪ ਨਾਲ ਵਪਾਰ ਲਈ ਵਾਘਾ ਸਰਹੱਦ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਕਰਜ਼ਾ ਲਗਾਤਾਰ ਵੱਧ ਰਿਹਾ ਹੈ ਅਤੇ ਜਦ ਤੱਕ ਆਪ ਸਰਕਾਰ ਸੱਤਾ ਛੱਡੇਗੀ, ਪੰਜਾਬ ਦਾ ਕਰਜ਼ਾ ਪੰਜ ਲੱਖ ਕਰੋੜ ਰੁਪਏ ਤੋਂ ਵੱਧ ਹੋ ਜਾਵੇਗਾ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ, ਸੂਰਜ ਠਾਕੁਰ, ਰਵਿੰਦਰ ਦਲਵੀ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਏਆਈਸੀਸੀ ਜੁਆਇੰਟ ਖਜਾਨਚੀ ਵਿਜੇ ਇੰਦਰ ਸਿੰਗਲਾ, ਗੁਰਜੀਤ ਔਜਲਾ, ਸੁਖਮਿੰਦਰ ਸਿੰਘ ਡੈਨੀ, ਕੈਪਟਨ ਸੰਦੀਪ ਸੰਧੂ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਉਣ ਵਾਲਾ ਸਮਾਂ ਭਾਜਪਾ ਦਾ,ਪੀਐਮ ਮੋਦੀ ਦੀ ਅਗਵਾਈ ਹੇਠ ਪੰਜਾਬ ਬਣੇਗਾ ਦੇਸ਼ ਦਾ ਮੋਹਰੀ ਸੂਬਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਹਰਿਆਣਾ ਮਾਡਲ ਨਾਲ ਪੰਜਾਬ ਨੂੰ ਮਿਲੇਗਾ ਵਿਕਾਸ ਦਾ ਨਵਾਂ ਰਸਤਾ, ਭਾਜਪਾ ਜੋ ਕਹਿੰਦੀ ਹੈ ਉਹ ਕਰ ਕੇ ਦਿਖਾਉਂਦੀ ਹੈ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਜਬੂਤ ਅਗਵਾਈ ਹੇਠ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਦੇ ਹੀ ਪੰਜਾਬ ਵਿੱਚ ਵਿਕਾਸ ਦੀ ਰਫਤਾਰ ਤੇਜ ਹੋਵੇਗੀ ਅਤੇ ਕੇਂਦਰ ਦੀ ਸਾਰੀ ਜਨਭਲਾਈਕਾਰੀ ਯੋਜਨਾਵਾਂ ਜਮੀਨ ‘ਤੇ ਪ੍ਰਭਾਵੀ ਰੂਪ ਨਾਲ ਲਾਗੂ ਕੀਤੀਆਂ ਜਾਣਗੀਆਂ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁਕਰਵਾਰ ਨੂੰ ਪੰਜਾਬ ਦੇ ਪਿੰਡ ਪੰਜੌਲਾ ਵਿੱਚ ਆਯੋਜਿਤ ਸਨਮਾਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਪ੍ਰੋਗਰਾਮ ਸਥਾਨ ‘ਤੇ ਪਹੁੰਚਣ ‘ਤੇ ਆਯੋਜਕ ਸਤਪਾਲ ਪੁਨਿਆ ਵੱਲੋਂ ਮੁੱਖ ਮੰਤਰੀ ਦਾ ਗੁਲਦਸਤਾ ਅਤੇ ਸਿਰੋਪਾ ਭੇਂਅ ਕਰ ਸ਼ਾਨਦਾਰ ਸਵਾਗਤ ਕੀਤਾ ਗਿਆ।


👉ਹਰਿਆਣਾ ਬਣਿਆ ਕਿਸਾਨ-ਹਿਤੇਸ਼ੀ ਸੂਬਾ, 24 ਫਸਲਾਂ ‘ਤੇ ਐਮਐਸਪੀ ਅਤੇ 48 ਘੰਟੇ ਵਿੱਚ ਭੁਗਤਾਨ
ਮੁੱਖ ਮੰਤਰੀ ਨੇ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ 24 ਫਸਲਾਂ ‘ਤੇ ਘੱਟੋ ਘੱਟ ਸਹਾਇਕ ਮੁੱਲ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੀ ਫਸਲ ਮੰਡੀ ਵਿੱਚ ਪਹੁੰਚਦੇ ਹੀ 48 ਘੰਟੇ ਦੇ ਅੰਦਰ ਭੁਗਤਾਨ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਕੀਤਾ ਜਾ ਰਿਹਾ ਹੈ। ਕੁਦਰਤੀ ਆਪਦਾ ਨਾਲ ਫਸਲ ਖਰਾਬ ਹੋਣ ‘ਤੇ ਮੁਆਵਜਾ ਵੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਂਦਾ ਹੈ, ਜਿਸ ਨਾਲ ਕਿਸਾਨ ਆਤਮਨਿਰਭਰ ਅਤੇ ਸੁਰੱਖਿਅਤ ਮਹਿਸੂਸ ਕਰ ਰਿਹਾ ਹੈ।
👉ਭਾਜਪਾ ਨੇ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਜਮੀਨ ‘ਤੇ ਉਤਾਰਿਆ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਨੇ ਜੋ ਵਾਅਦੇ ਕੀਤੇ, ਉਨ੍ਹਾਂ ਨੂੰ ਸਿਰਫ ਕਾਗਜ਼ਾਂ ਤੱਕ ਸੀਮਤ ਨਹੀਂ ਰੱਖਿਆ। ਸੰਕਲਪ ਪੱਤਰ ਦੇ 217 ਵਾਅਦਿਆਂ ਵਿੱਚੋਂ ਪਹਿਲੇ ਪੜਾਅ ਵਿੱਚ 60 ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ, ਜਦੋਂ ਕਿ ਬਾਕੀ ਸੰਕਲਪਾਂ ਨੂੰ ਵੀ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਖੂਨ ਦਾ ਰਿਸ਼ਤਾ ਹੈ, ਸਭਿਆਚਾਰ ਅਤੇ ਸੰਸਕਾਰ ਇੱਕ ਵਰਗੇ ਹਨ, ਇਸ ਲਈ ਵਿਕਾਸ ਦਾ ਮਾਡਲ ਵੀ ਸਾਂਝਾ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ  Bathinda ‘ਚ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਸਥਿਤੀ ਤਨਾਅਪੂਰਨ,ਚੱਲੇ ਅੱਥਰੂ ਗੈਸ ਦੇ ਗੋਲੇ

👉ਲਾਡੋ ਲੱਛਮੀ ਯੋਜਨਾ ਨਾਲ ਹਰਿਆਣਾ ਦੀ ਮਹਿਲਾਵਾਂ ਹੋਈਆਂ ਸਸ਼ਕਤ, ਪੰਜਾਬ ਵਿੱਚ ਆਪ ਦੇ ਗਾਅਦੇ ਅਧੂਰੇ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਮਹਿਲਾਵਾਂ ਨੂੰ ਲਾਡੋ ਲੱਛਮੀ ਯੋਜਨਾ ਤਹਿਤ 2100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਹੇ ਹਨ, ਜਿਸ ਦੇ ਲਈ ਬਜਟ ਵਿੱਚ 5000 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਵਿੱਚ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਐਲਾਨ ਅੱਜ ਤੱਕ ਪੂਰਾ ਨਹੀਂ ਹੋ ਪਾਇਆ ਹੈ। ਇਹ ਭਾਜਪਾ ਅਤੇ ਹੋਰ ਪਾਰਟੀਆਂ ਦੇ ਕੰਮ ਕਰਨ ਦਾ ਢੰਗ ਦਾ ਵੱਡਾ ਅੰਤਰ ਦਰਸ਼ਾਉਂਦਾ ਹੈ।
👉ਆਵਾਸ, ਪਲਾਟ ਅਤੇ ਮਾਲਿਕਾਨਾ ਹੱਕ- ਹਰਿਆਣਾ ਸਰਕਾਰ ਦੇ ਠੋਸ ਫੈਸਲੇ
ਮੁੱਖ ਮੰਤਰੀ ਨੇ ਦਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਗਭਗ 1.50 ਲੱਖ ਲੋਕਾਂ ਨੂੰ ਮਕਾਨ ਉਪਲਬਧ ਕਰਾਏ ਗਏ ਹਨ। ਇਸ ਤੋਂ ਇਲਾਵਾ 27 ਹਜਾਰ ਯੋਗ ਪਰਿਵਾਰਾਂ ਨੂੰ 100-100 ਗਜ ਦੇ ਪਲਾਟ ਅਤੇ 14 ਸ਼ਹਿਰਾਂ ਵਿੱਚ ਪਹਿਲੇ ਪੜਾਅ ਵਿੱਚ 15 ਹਜਾਰ ਲੋਕਾਂ ਨੂੰ 30-30 ਗਜ ਦੇ ਪਲਾਟ ਦਿੱਤੇ ਗਏ ਹਨ। ਪੰਚਾਇਤੀ ਭੂਮੀ ‘ਤੇ 20 ਸਾਲਾਂ ਤੋਂ ਕਬਜਾਧਾਰੀ ਲੋਕਾਂ ਨੂੰ ਮਾਲਿਕਾਨਾ ਹੱਕ ਵੀ ਦਿੱਤਾ ਗਿਆ ਹੈ।

👉ਸਿਹਤ ਸੁਰੱਖਿਆ ਵਿੱਚ ਹਰਿਆਣਾ ਮੋਹਰੀ, ਆਯੂਸ਼ਮਾਨ-ਚਿਰਾਯੂ ਯੋਜਨਾ ਨਾਲ ਮਿਲਿਆ 25 ਲੱਖ ਲੋਕਾਂ ਨੂੰ ਲਾਭ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਆਯੂਸ਼ਮਾਨ ਅਤੇ ਚਿਰਾਯੂ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਸਾਲਾਨਾ ਮੁਫਤ ਇਲਾਜ ਦਿੱਤਾ ਜਾ ਰਿਹਾ ਹੈ। ਹੁਣ ਤੱਕ ਕਰੀਬ 25 ਲੱਖ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਇਸ ‘ਤੇ 4000 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਜਾ ਚੁੱਕੀ ਹੈ। ਇਸ ਦੇ ਵਿਪਰੀਤ ਪੰਜਾਬ ਵਿੱਚ ਮੋਹੱਲਾ ਕਲੀਨਿਕ ਸਿਰਫ ਦਿਖਾਵਾ ਸਾਬਤ ਹੋਏ ਹਨ, ਜਿੱਥੇ ਨਾ ਤਾਂ ਕਾਫੀ ਇਲਾਜ ਹੈ ਅਤੇ ਨਾ ਹੀ ਦਵਾਈ ਉਪਲਬਧ ਹਨ।
👉ਆਮ ਆਦਮੀ ਪਾਰਟੀ ਦੀ ਸਰਕਾਰ ਕਰੇ ਸ਼ਵੇਤ ਪੱਤਰ ਜਾਰੀ
ਆਮ ਆਦਮੀ ਪਾਰਟੀ ਸਰਕਾਰ ‘ਤੇ ਤੰਜ ਕੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚੋਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ‘ਤੇ ਵਾਇਟ ਪੱਤਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਚਰਮ ‘ਤੇ ਹੈ, ਕਾਨੂੰਨ ਵਿਵਸਥਾ ਵਿਗੜੀ ਹੋਈ ਹੈ ਅਤੇ ਇਮਾਨਦਾਰੀ ਦੀ ਗੱਲ ਕਰਨ ਵਾਲੇ ਖੁਦ ਜੇਲ੍ਹ ਤੱਕ ਗਏ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੇਲ੍ਹ ਵਾਰਡਰਾਂ ਲਈ ਖੋਲਿਆ ਐਲਾਨਾਂ ਦਾ ਪਿਟਾਰਾ

👉ਹਰਿਆਣਾ ਵਿੱਚ ਬਜੁਰਗਾਂ ਨੂੰ ਸਨਮਾਨ, ਨੌਜੁਆਨਾਂ ਨੂੰ ਰੁਜ਼ਗਾਰ
ਮੁੱਖ ਮੰਤਰੀ ਨੇ ਦਸਿਆ ਕਿ ਹਰਿਆਣਾ ਵਿੱਚ ਬਜੁਰਗਾਂ ਨੂੰ 3200 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿਸ ਤੋਂ 34.50 ਲੱਖ ਤੋਂ ਵੱਧ ਸੀਨੀਅਰ ਨਾਗਰਿਕ ਨੁੰ ਲਾਭ ਹੋ ਰਿਹਾ ਹੈ। ਇਹ ਰਕਮ ਹਰ ਮਹੀਨੇ ਦੀ 1 ਤੋਂ 10 ਮਿੱਤੀ ਦੇ ਵਿੱਚ ਸਿੱਧੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਹੈਪੀ ਕਾਰਡ ਯੋਜਨਾ ਤਹਿਤ ਇੱਕ ਲੱਖ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ 1000 ਕਿਲੋਮੀਟਰ ਮੁਫਤ ਬੱਸ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਨੌਜੁਆਨਾ ਨੂੰ ਬਿਨ੍ਹਾ ਖਰਚੀ-ਪਰਚੀ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪਿਛਲੇ 11 ਸਾਲਾਂ ਵਿੱਚ 2 ਲੱਖ ਨੌਜੁਆਨਾਂ ਨੂੰ ਰੁਜ਼ਗਾਰ ਮਿਲਿਆ ਹੈ, ਜਦੋਂ ਕਿ ਸਿਰਫ ਪਿਛਲੇ ਇੱਕ ਸਾਲ ਵਿੱਚ ਹੀ 34 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
👉ਪੀਐਮ ਮੋਦੀ ਦਾ ਪੰਜਾਬ ਨੂੰ ਵਿਸ਼ੇਸ਼ ਸਨਮਾਨ, ਉਦਯੋਗਿਕ ਹੱਬ ਬਣੇਗਾ ਸੂਬਾ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਮ ‘ਤੇ ਰੱਖ ਕੇ ਕਰੋੜਾਂ ਅਨੁਯਾਈਆਂ ਨੂੰ ਸਨਮਾਨ ਦਿੱਤਾ ਹੈ। ਉਨ੍ਹਾਂ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਨੂੰ ਉਦਯੋਗਿਕ ਹੱਬ ਬਨਾਉਣ ਦਾ ਵੀ ਐਲਾਨ ਕੀਤਾ ਹੈ, ਜਿਸ ਨੂੰ ਭਾਜਪਾ ਸਰਕਾਰ ਬਣਦੇ ਹੀ ਮਜਬੂਤੀ ਨਾਲ ਲਾਗੂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ ਦੇ ਸੰਕਲਪ ਵਿੱਚ ਮਿਲ ਕੇ ਸਹਿਯੋਗ ਕਰਨ ਤਾਂ ਜੋ ਪੰਜਾਬ ਵਿੱਚ ਵੀ ਵਿਕਾਸ ਨੂੰ ਗਤੀ ਮਿਲੇ ਅਤੇ ਮੋਹਰੀ ਪੱਧਰੀ ਬਣ ਪਾਏ। ਮੁੱਖ ਮੰਤਰੀ ਨੇ ਕਿਹਾ ਕਿ ਜਨ ਭਾਵਨਾਵਾਂ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਆਪਣਾ ਭਰੋਸਾ ਵਿਅਕਤ ਕਰ ਰਹੀ ਹੈ।ਇਸ ਮੌਕੇ ‘ਤੇ ਸਾਬਕਾ ਸਾਂਸਦ ਮਹਾਰਾਣੀ ਪਰਨੀਤ ਕੌਰ, ਵਿਧਾਇਕ ਅਸ਼ਵਿਨੀ ਸ਼ਰਮਾ, ਜਿਲ੍ਹਾ ਪ੍ਰਧਾਨ ਸਰਦਾਰ ਜਸਪਾਲ ਸਿੰਘ ਗੰਗੌਲੀ, ਪੰਜੌਰਾ ਦੇ ਸਰਪੰਚ ਸਰਦਾਰ ਜਰਨੈਲ ਸਿੰਘ, ਪ੍ਰੋਗਰਾਮ ਆਯੋਜਕ ਸਤਪਾਲ ਪੁਨਿਆ ਸਮੇਤ ਅਨੇਕ ਮਾਣਯੋਗ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਸਥਿਤੀ ਤਨਾਅਪੂਰਨ,ਚੱਲੇ ਅੱਥਰੂ ਗੈਸ ਦੇ ਗੋਲੇ

👉ਲੱਗਿਆ ਕਈ ਕਿਲੋਮੀਟਰ ਲੰਬਾ ਜਾਮ,ਬਰਨਾਲਾ ‘ਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈਆਂ ਹਿੰਸਕ ਝੜਪਾਂ
Bathinda/Barnala News: ਬਠਿੰਡਾ ਜੇਲ੍ਹ ‘ਚ ਬੰਦ ਦੋ ਕਿਸਾਨ ਆਗੂਆਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਉਣ ਦੇ ਦਿੱਤੇ ਸੱਦੇ ਨੂੰ ‘ਠੁੱਸ’ ਕਰਨ ਲਈ ਪੰਜਾਬ ਪੁਲਿਸ ਵੱਲੋਂ ਚੁੱਕੇ ਕਦਮਾਂ ਤੋਂ ਬਾਅਦ ਦੋਨੋਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਹਨ। ਮੋਰਚੇ ਲਈ ਬਠਿੰਡਾ ਪੁੱਜਣ ਵਾਸਤੇ ਬਜਿੱਦ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਤੋਂ ਬਾਅਦ ਤਨਾਅਪੂਰਨ ਸਥਿਤੀ ਬਣੀ ਹੋਈ ਹੈ।

ਇਹ ਵੀ ਪੜ੍ਹੋ  ਸਿੱਧੂ ਮੂਸੇਵਾਲਾ ਵਾਂਗ ਅੱਜ ਤੜਕਸਾਰ ਬਦਮਾਸ਼ਾਂ ਨੇ ‘ਥਾਰ’ ਵਿਚ ਬੈਠੇ ਆਪ ਆਗੂ ਨੂੰ ਗੋ+ਲੀ+ਆਂ ਨਾਲ ਕੀਤਾ ਛਲਣੀ

ਦਿੱਤੇ ਅਲਟੀਮੇਟਮ ਤਹਿਤ ਸ਼ਾਮ ਸਮੇਂ ਅੱਗੇ ਵਧਣ ਦਾ ਯਤਨ ਕਰਦੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਸੁੱਟਣੇ ਸ਼ੁਰੂ ਕਰ ਦਿੱਤੇ ਹਨ। ਜਦੋਂਕਿ ਕਿਸਾਨਾਂ ਵਾਲੇ ਪਾਸਿਓ ਵੀ ਡਲੇ ਚੱਲਣ ਦੀਆਂ ਖ਼ਬਰਾਂ ਹਨ। ਕਿਸਾਨਾਂ ਵੱਲੋਂ ਅੱਗੇ ਵਧਣ ਲਈ ਮੁੱਖ ਸੜਕ ਦੇ ਨਾਲ-ਨਾਲ ਖੇਤਾਂ ਦਾ ਸਹਾਰਾ ਲਿਆ ਜਾ ਰਿਹਾ। ਹਨੇਰਾ ਹੋਣ ਦੇ ਬਾਵਜੂਦ ਦੋਨੋਂ ਧਿਰਾਂ ਆਹਮੋ-ਸਾਹਮਣੇ ਡਟੀਆਂ ਹੋਈਆਂ ਹਨ। ਇਸਤੋਂ ਇਲਾਵਾ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਕੌਮੀ ਮਾਰਗ ‘ਤੇ ਵੱਡੇ ਟਿੱਪਰ ਲਗਾ ਕੇ ਸਖ਼ਤ ਨਾਕਾਬੰਦੀ ਕੀਤੀ ਹੋਈ ਹੈ। ਪੁਲਿਸ ਪ੍ਰਸ਼ਾਸਨ ਦੀ ਅਗਵਾਈ ਖੁਦ ਡੀਆਈਜੀ ਬਠਿੰਡਾ ਅਤੇ ਐਸਐਸਪੀ ਵੱਲੋਂ ਕੀਤੀ ਜਾ ਰਹੀ ਹੈ। ਉਧਰ, ਇਸਤੋਂ ਪਹਿਲਾਂ ਬਰਨਾਲਾ ‘ਚ ਵੀ ਦਿਨ ਸਮੇਂ ਕਿਸਾਨਾਂ ਤੇ ਪੁਲਿਸ ਵਿਚਕਾਰ ਹਿੰਸਕ ਝੜਪਾਂ ਹੋਈਆਂ ਹਨ ਤੇ ਕਿਸੇ ਵੇਲੇ ਵੀ ਸਥਿਤੀ ਮੁੜ ਖਰਾਬ ਹੋ ਸਕਦੀ ਹੈ।

ਇਹ ਵੀ ਪੜ੍ਹੋ  Bathinda ‘ਚ ਆਪ ਆਗੂ ਵਿਰੁਧ ਵਿਜੀਲੈਂਸ ਵੱਲੋਂ ਭ੍ਰਿਸਟਾਚਾਰ ਦਾ ਪਰਚਾ ਦਰਜ਼,ਗ੍ਰਿਫਤਾਰੀ ਕਿਸੇ ਵੇਲੇ ਵੀ ਸੰਭਵ

ਕਿਸਾਨਾਂ ਤੇ ਪੁਲਿਸ ਦੇ ਇਸ ਸੰਘਰਸ਼ ਨੂੰ ਲੈ ਕੇ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਬਠਿੰਡਾ-ਬਰਨਾਲਾ ਕੌਮੀ ਮਾਰਗ ‘ਤੇ ਕਈ ਕਿਲੋਮੀਟਰ ਲੰਬਾ ਜਾਮ ਲੱਗਿਆ ਹੋਇਆ,ਜਿਸਦੇ ਵਿਚ ਸਕੂਲੀ ਬੱਚਿਆਂ, ਮਰੀਜ਼ਾਂ ਨੂੰ ਲਿਜਾ ਰਹੀਆਂ ਐਬੁਲੈਂਸਾਂ ਸਮੇਤ ਸੈਕੜੇ ਛੋਟੇ-ਵੱਡੇ ਵਾਹਨ ਫ਼ਸੇ ਹੋਏ ਹਨ। ਕਿਸਾਨਾਂ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਉਹ ਪੱਕੇ ਮੋਰਚੇ ਵਾਲੀ ਥਾਂ ਜਾਣਗੇ, ਜਦੋਂਕਿ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਕੀਮਤ ‘ਤੇ ਕਿਸਾਨਾਂ ਨੂੰ ਸ਼ਹਿਰ ਵਿਚ ਦਾਖਲ ਨਹੀਂ ਹੋਣ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

0

👉ਅਗਲੇ ਸਾਲ 20 ਫਰਵਰੀ, 2027 ਤੱਕ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਹੋਣਗੇ-ਭਗਵੰਤ ਸਿੰਘ ਮਾਨ
👉ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿੱਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣੇਗਾ-ਭਗਵੰਤ ਸਿੰਘ ਮਾਨ
👉ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
Hoshiarpur News : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੰਤ ਸਮਾਜ ਦੇ ਸਾਰੇ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ। ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ‘ਆਪ’ ਸਰਕਾਰ ਦੇ ਸ਼ਾਸਨ ਦੇ ਅਨੁਕੂਲ ਹੋਣਗੇ ਜੋ ਸਿੱਖਿਆ ਸੁਧਾਰਾਂ ਨੂੰ ਤਰਜੀਹ ਦਿੰਦਾ ਹੈ, 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਨਾਲ ਜਨਤਕ ਸਿਹਤ ਸੰਭਾਲ ਦਾ ਵਿਸਤਾਰ ਕਰਦਾ ਹੈ ਅਤੇ ਲੋਕ ਭਲਾਈ ਤੇ ਅਧਾਰਿਤ ਫੈਸਲੇ ਲੈਂਦਾ ਹੈ।ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ, “ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਮੂਹਿਕ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰੇਕ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ।”

ਇਹ ਵੀ ਪੜ੍ਹੋ Mohali Police ਵੱਲੋਂ ਪੰਜਾਬ ਨੈਸ਼ਨਲ ਬੈਂਕ ਡਕੈਤੀ ਮਾਮਲੇ ਵਿੱਚ ਭਗੌੜਾ ਦੋਸ਼ੀ ਗ੍ਰਿਫ਼ਤਾਰ

ਸੰਗਤ ਵਿੱਚ ਹਾਜ਼ਰੀ ਲਵਾ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ “ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ਨੂੰ ਲੜੀਵਾਰ ਸਮਾਗਮ ਕਰਕੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵਿਆਪਕ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਪਾਵਨ ਧਰਤੀ ਨਾਲ ਜੁੜ ਕੇ ਸੁਭਾਗਾ ਮਹਿਸੂਸ ਕਰਦੇ ਹਨ ਕਿਉਂਕਿ ਗੁਰੂ ਜੀ ਨੇ ਇੱਥੇ ਚਾਰ ਸਾਲ ਤੋਂ ਵੱਧ ਸਮਾਂ ਰਹਿ ਕੇ ਭਗਤੀ ਕੀਤੀ ਅਤੇ ਬਰਾਬਰਤਾ ਦਾ ਸੰਦੇਸ਼ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਖੋਜ ਲਈ ਚੇਅਰਾਂ ਸਥਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਤ ਸਮਾਜ ਦੀ ਅਗਵਾਈ ਹੇਠ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮਾਗਮ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਆਪਣੇ ਜੀਵਨ ਵਿੱਚ ਸੁਭਾਗ ਹਾਸਲ ਹੋਇਆ ਹੈ।
ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਅਨੁਸਾਰ ਉਹ ਇਹ ਭਾਵਨਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਲੋਕ ਭਲਾਈ ਦੀਆਂ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਲਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ‘ਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ Bathinda ਦੇ ਮਾਨਸਾ ਰੋਡ ਲਈ 16 ਕਰੋੜ ਦੀ ਲਾਗਤ ਨਾਲ ਪਾਣੀ/ਸੀਵਰੇਜ ਪ੍ਰੋਜੈਕਟ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਸਿਰਜਣ ਵੱਲ ਸੇਧਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਮਹਾਨ ਅਧਿਆਤਮਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਜੀਵਨ ਜਿਊਣ ਦਾ ਸਹੀ ਰਸਤਾ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਇਹ ‘ਪ੍ਰਕਾਸ਼ ਪੁਰਬ’ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਜੀਵੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸਥਾਪਿਤ ‘ਸਕੂਲ ਆਫ਼ ਐਮੀਨੈਂਸ’ ਹੋਣਹਾਰ ਗ਼ਰੀਬ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ-ਬੇਨਤੀ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਸੂਬਾ ਸਰਕਾਰ ਛੇਤੀ ਹੀ ਪੰਜਾਬ ਨੂੰ ਰੰਗਲਾ ਅਤੇ ਪ੍ਰਗਤੀਸ਼ੀਲ ਸੂਬਾ ਬਣਾਏਗੀ।ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਭਰ ਵਿੱਚ ਲਾਗੂ ਕੀਤੀ ਜਾ ਰਹੀ ਹੈ, ਜੋ ਕਿ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਜਿਸ ਨੂੰ ਹੁਣ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਦੁਨੀਆ ਨੂੰ ਮਨੁੱਖਤਾ ਦਾ ਰਾਹ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਇਹ ਵੀ ਪੜ੍ਹੋ AAP ਵੱਲੋਂ Youth Wing ਦੇ ਨਵੇਂ ਪ੍ਰਧਾਨ ਤੇ ਕਈ ਹਲਕਾ ਇੰਚਾਰਜਾਂ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਯਾਦਗਾਰ ਬਣਾਈ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀ ਸਹੂਲਤਾਂ ਵਾਲੀ ਇਮਾਰਤ, ਬਹੁ-ਪੱਧਰੀ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ ਪਿੰਡ ਫਰੀਦਪੁਰ ਅਤੇ ਨੌਗਜ਼ਾ ਵਿੱਚ 12 ਏਕੜ ਜ਼ਮੀਨ ਖਰੀਦੀ ਹੈ। ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਅਤਿ-ਆਧੁਨਿਕ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਦਰਸ਼ਨ ‘ਤੇ ਵਿਸ਼ਾਲ ਅਧਿਐਨ ਕੇਂਦਰ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਅਤੇ ਸ਼ਰਧਾ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ।ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਇਸ ਪਵਿੱਤਰ ਧਰਤੀ ‘ਤੇ ਆਉਣ ਦਾ ਮੌਕਾ ਮਿਲਣ ‘ਤੇ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ, ਜਿੱਥੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਚਰਨ ਪਾਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇਸ ਧਰਤੀ ਤੋਂ ਮਨੁੱਖਤਾ ਲਈ ਬਰਾਬਰਤਾ ਦਾ ਸੰਦੇਸ਼ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੀ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕਰਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਾਰਗ ‘ਤੇ ਚੱਲ ਰਹੀਆਂ ਹਨ। ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਬਰਾਬਰੀ ਦੇ ਸਿਧਾਂਤ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਹਰੇਕ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਸਮੁੱਚੇ ਦੇਸ਼ ਨੂੰ ਅਜਿਹੇ ਸੰਕਲਪ ਦੀ ਲੋੜ ਹੈ ਜਿੱਥੇ ਹਰ ਵਿਅਕਤੀ ਨਾਲ ਬਰਾਬਰ ਵਿਵਹਾਰ ਕੀਤਾ ਜਾਵੇ।ਇਸ ਮੌਕੇ ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸੰਤ ਸਮਾਜ ਦੀਆਂ ਸਤਿਕਾਰਤ ਸ਼ਖਸੀਅਤਾਂ ਅਤੇ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਸੰਤ ਸੀਚੇਵਾਲ ਨੇ ਪਾਰਲੀਮੈਂਟ ‘ਚ ਚੁੱਕਿਆ ਮੁੱਦਾ; ਵਾਤਾਵਰਣ ਨੂੰ ਦੇਸ਼ ਭਰ ਦੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ

ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ ‘ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਬੀ.ਏ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Bathinda news:ਡੀ.ਏ.ਵੀ. ਕਾਲਜ ਬਠਿੰਡਾ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਬੀ.ਏ.ਸਮੈਸਟਰ ਚੌਥੇ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਲਾਘਾਯੋਗ ਨਤੀਜੇ ਦਿਖਾਏ ਹਨ। ਮਹਿਕ ਨੇ ਪਹਿਲਾ, ਨੇਹਾ ਤਿਵਾੜੀ ਨੇ ਦੂਜਾ ਅਤੇ ਮੋਹਿਤ ਨੇ ਤੀਜਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਨੇ ਮਾਹਿਰਾਂ ਦੀ ਅਗਵਾਈ ਅਤੇ ਪ੍ਰੇਰਨਾ ਲਈ ਕਾਲਜ ਦੇ ਸਮਰਪਿਤ ਅਤੇ ਮਿਹਨਤੀ ਫੈਕਲਟੀ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਸਿੱਧੂ ਮੂਸੇਵਾਲਾ ਵਾਂਗ ਅੱਜ ਤੜਕਸਾਰ ਬਦਮਾਸ਼ਾਂ ਨੇ ‘ਥਾਰ’ ਵਿਚ ਬੈਠੇ ਆਪ ਆਗੂ ਨੂੰ ਗੋ+ਲੀ+ਆਂ ਨਾਲ ਕੀਤਾ ਛਲਣੀ

ਕਾਲਜ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਬੈਚਲਰ ਆਫ਼ ਆਰਟਸ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨਾਂ ਅਤੇ ਫੈਕਲਟੀ ਮੈਂਬਰਾਂ ਨੂੰ ਸ਼ਾਨਦਾਰ ਨਤੀਜੇ ‘ਤੇ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mohali Police ਵੱਲੋਂ ਪੰਜਾਬ ਨੈਸ਼ਨਲ ਬੈਂਕ ਡਕੈਤੀ ਮਾਮਲੇ ਵਿੱਚ ਭਗੌੜਾ ਦੋਸ਼ੀ ਗ੍ਰਿਫ਼ਤਾਰ

0

SAS Nagar News;ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਇੰਵੈਸਟੀਗੇਸ਼ਨ) ਅਤੇ ਸ਼੍ਰੀ ਭੁਪਿੰਦਰ ਸਿੰਘ, ਪੀ.ਪੀ.ਐਸ., ਉਪ-ਕਪਤਾਨ ਪੁਲਿਸ (ਕਮਾਂਡ ਸੈਂਟਰ) ਦੀ ਨਿਗਰਾਨੀ ਹੇਠ ਥਾਣੇਦਾਰ ਬਲਵਿੰਦਰ ਸਿੰਘ ਇੰਚਾਰਜ ਪੀ.ਓ. ਸਟਾਫ ਦੀ ਟੀਮ ਵੱਲੋਂ ਭਗੌੜੇ ਦੋਸ਼ੀ ਸੰਦੀਪ ਸਿੰਘ ਉਰਫ ਸੰਨੀ ਪੁੱਤਰ ਜਸਪਾਲ ਸਿੰਘ ਖੁਰਮੀ, ਵਾਸੀ ਪਿੰਡ ਮਹਿਤਪੁਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ  Bathinda ਦੇ CIA Staff ਵੱਲੋਂ ਡੇਢ ਕਿਲੋਂ ਅਫ਼ੀਮ ਸਮੇਤ ਨਸ਼ਾ ਤਸਕਰ ਕਾਬੂ

ਸੀਨੀਅਰ ਕਪਤਾਨ ਪੁਲਿਸ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਸੰਦੀਪ ਸਿੰਘ ਉਰਫ ਸੰਨੀ ਨੂੰ ਮੁਕੱਦਮਾ ਨੰਬਰ 89 ਮਿਤੀ 17.06.2020 ਅਧੀਨ ਧਾਰਾਵਾਂ 392, 379-ਬੀ, 34 ਭਾ.ਦੰ.ਸ. ਅਤੇ 25-54-59 ਆਰਮਜ਼ ਐਕਟ, ਥਾਣਾ ਮਟੌਰ ਮੋਹਾਲੀ ਦੇ ਸਬੰਧ ਵਿੱਚ ਮਿਤੀ 03.02.2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਨੇ ਮਿਤੀ 17.06.2020 ਨੂੰ ਪੰਜਾਬ ਨੈਸ਼ਨਲ ਬੈਂਕ, ਐਸ.ਸੀ.ਓ. ਨੰਬਰ 6-7, ਫੇਜ਼-3ਏ, ਮੋਹਾਲੀ ਵਿੱਚ ਪਿਸਤੌਲ ਦੀ ਨੋਕ ‘ਤੇ ਡਕੈਤੀ ਕੀਤੀ ਸੀ ਅਤੇ ਬਾਅਦ ਵਿੱਚ ਅਦਾਲਤ ਵੱਲੋਂ ਭਗੌੜਾ ਘੋਸ਼ਿਤ ਕੀਤਾ ਗਿਆ ਸੀ।ਇਸ ਤੋਂ ਇਲਾਵਾ ਦੋਸ਼ੀ ਮੁਕੱਦਮਾ ਨੰਬਰ 82/2021 ਅਧੀਨ ਧਾਰਾਵਾਂ 411, 482, 170 ਭਾ.ਦੰ.ਸ. ਅਤੇ 25 ਆਰਮਜ਼ ਐਕਟ, ਥਾਣਾ ਫੇਜ਼-1 ਮੋਹਾਲੀ ਅਤੇ ਮੁਕੱਦਮਾ ਨੰਬਰ 336/2021 ਅਧੀਨ ਧਾਰਾਵਾਂ 384, 120-ਬੀ, ਥਾਣਾ ਸਿਟੀ ਖਰੜ੍ਹ ਵਿੱਚ ਵੀ ਅਦਾਲਤ ਨੂੰ ਲੋੜੀਂਦਾ ਸੀ।

ਇਹ ਵੀ ਪੜ੍ਹੋ  Moga Police ਵੱਲੋਂ Punjab Agro ਦੇ ਗੋਦਾਮ ‘ਚ ਚੋਰੀ ਕਰਨ ਵਾਲੇ ਕਾਬੂ, ਕਾਰ ਤੇ ਚੌਲ ਬਰਾਮਦ

ਦੋਸ਼ੀ ਦੇ ਖ਼ਿਲਾਫ਼ ਪੰਜਾਬ ਦੇ ਹੋਰ ਜ਼ਿਲ੍ਹਿਆਂ ਚੰਡੀਗੜ੍ਹ ਅਤੇ ਰਾਜ ਉੱਤਰ ਪ੍ਰਦੇਸ਼ ਵਿੱਚ ਲਗਭਗ 20 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਇੱਕ ਕਤਲ ਦਾ ਕੇਸ, ਦੋ ਹਮਲੇ ਦੇ ਕੇਸ, ਡਕੈਤੀ, ਪੁਲਿਸ ਹਿਰਾਸਤ ਤੋਂ ਭੱਜਣ, ਚੋਰੀ ਅਤੇ ਆਰਮਜ਼ ਐਕਟ ਅਧੀਨ ਮਾਮਲੇ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿਇਸ ਮੁਹਿੰਮ ਦੌਰਾਨ ਮਿਤੀ 01.01.2026 ਤੋਂ ਹੁਣ ਤੱਕ ਮੋਹਾਲੀ ਪੁਲਿਸ ਵੱਲੋਂ ਕੁੱਲ 51 ਭਗੌੜੇ ਕਾਬੂ ਕੀਤੇ ਜਾ ਚੁੱਕੇ ਹਨ। ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ ਭਗੌੜਿਆਂ/ਪੀ.ਓਜ਼ ਦੀ ਗ੍ਰਿਫ਼ਤਾਰੀ ਅਤੇ ਤਲਾਸ਼ ਕਰਨ ਦੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਸਾਰੇ ਅਪਰਾਧੀਆਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896548