Home Blog Page 1730

ਪਰਮਪਾਲ ਕੌਰ ਮਲੂਕਾ ਨੇ ਬਠਿੰਡਾ ਹਲਕੇ ਤੋਂ ਸ਼ੁਰੂ ਕੀਤੀ ਚੋਣ ਮੁਹਿੰਮ

0
ਬਠਿੰਡਾ ਭਾਜਪਾ ਦਫਤਰ ਚ ਵਰਕਰ ਮਿਲਣੀ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਮੰਦਰ ਮਾਈਸਰਖਾਨਾ ਵਖੇ ਹੋਏ ਨਤਮਸਤਕ
ਬਠਿੰਡਾ, 13 ਅਪ੍ਰੈਲ: ਦੋ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ IAS ਅਧਿਕਾਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੇ ਸ਼ਨੀਵਾਰ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਭਾਜਪਾ ਵੱਲੋਂ ਰਸਮੀ ਤੌਰ ‘ਤੇ ਉਹਨਾਂ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ ਪ੍ਰੰਤੂ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਤਿਆਰੀਆਂ ਕਰਨ ਦੇ ਲਈ ਉਹਨਾਂ ਨੂੰ ਇਸ਼ਾਰਾ ਕਰ ਦਿੱਤਾ ਹੈ।
ਇਸੇ ਕੜੀ ਤਹਿਤ ਅੱਜ ਉਹ ਆਪਣੇ ਪਤੀ ਅਤੇ ਸਾਬਕਾ ਚੇਅਰਮੈਨ ਜ਼ਿਲ੍ਹ ਪਰਿਸ਼ਦ ਗੁਰਪ੍ਰੀਤ ਸਿੰਘ ਮਲੂਕਾ ਦੇ ਨਾਲ ਭਾਜਪਾ ਦੇ ਬਠਿੰਡਾ ਸਥਿਤ ਦਫਤਰ ਵਿੱਚ ਪੁੱਜੇ। ਜਿੱਥੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਰਮਪਾਲ ਕੌਰ ਮਲੂਕਾ ਨਾਲ ਬਠਿੰਡਾ ਜਿਲਾ ਸ਼ਹਿਰੀ ਦੇ ਅਹੁਦੇਦਾਰਾਂ ਵੱਲੋਂ ਰਸਮੀ ਜਾਣ ਪਛਾਣ ਕੀਤੀ ਗਈ ਅਤੇ ਉਹਨਾਂ ਨੂੰ ਚੋਣ ਮੁਹਿੰਮ ਵਿੱਚ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਤੋਂ ਬਾਅਦ ਇੱਕ ਕਾਫਲੇ ਦੇ ਰੂਪ ਵਿੱਚ ਭਾਜਪਾ ਦੀ ਸੰਭਾਵੀ ਉਮੀਦਵਾਰ ਅਤੇ ਹੋਰ ਅਹੁਦੇਦਾਰ ਗੁਰੂ ਦਾ ਆਸ਼ੀਰਵਾਦ ਲੈਣ ਲਈ ਤਖਤ ਸ੍ ਦਮਦਮਾ ਸਾਹਿਬ ਵੱਲ ਰਵਾਨਾ ਹੋਏ। ਜਿੱਥੇ ਉਹਨਾਂ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਤੋਂ ਬਾਅਦ ਇਹ ਕਾਫਲਾ ਮਾਤਾ ਮਾਈਸਰ ਖਾਨਾ ਦੇ ਮੰਦਰ ਵਿਖੇ ਪੁੱਜਿਆ। ਇਸ ਦੌਰਾਨ ਬਠਿੰਡਾ ਦਿਹਾਤੀ ਭਾਜਪਾ ਨਾਲ ਸੰਬੰਧਤ ਅਹੁੱਦੇਦਾਰਾਂ ਵੱਲੋਂ ਵੀ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਪਾਲ ਕੌਰ ਮਲੂਕਾ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਵਿੱਚ ਲੋਕ ਭਾਜਪਾ ਦਾ ਸਾਥ ਦੇਣਗੇ ਅਤੇ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਵੱਡੀ ਡੀਟ ਦੇ ਨਾਲ ਜਿੱਤ ਪ੍ਰਾਪਤ ਕਰਨਗੇ।
ਸੰਭਾਵੀ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਕਿਸਾਨ ਵੀ ਪੁੱਜੇ 
ਬਠਿੰਡਾ: ਉਧਰ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਬਠਿੰਡਾ ਭਾਜਪਾ ਦਫਤਰ ਵਿੱਚ ਪੁੱਜਣ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਕਾਫਲੇ ਸਹਿਤ ਦਫਤਰ ਦੇ ਨੇੜੇ ਪੁੱਜ ਗਏ। ਹਾਲਾਂਕਿ ਇਸ ਦੌਰਾਨ ਪੁਲਿਸ ਨੇ ਭਾਜਪਾ ਦਫਤਰ ਦੇ ਕਾਫੀ ਦੂਰ ਬੈਰੀਗੇਡਿੰਗ ਕਰਕੇ ਕਿਸਾਨਾਂ ਨੂੰ ਰੋਕ ਲਿਆ। ਇਸ ਮੌਕੇ ਐਸਪੀ ਡੀ ਅਜੇ ਗਾਂਧੀ ਸਹਿਤ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਸਨ। ਇਸ ਮੌਕੇ ਕਿਸਾਨਾਂ ਨੇ ਭਾਜਪਾ ਵਿਰੁੱਧ ਰੋਹ ਭਰਪੂਰ ਨਾਰੇਬਾਜ਼ੀ ਕੀਤੀ। ਦੱਸਣਾ ਬਣਦਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਅਤੇ ਅਹੁਦੇਦਾਰਾਂ ਦੇ ਵਿਰੋਧ ਦਾ ਸੱਦਾ ਦਿੱਤਾ ਹੋਇਆ ਹੈ।
ਸੰਭਾਵੀ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਕਿਸਾਨ ਵੀ ਪੁੱਜੇ 
ਬਠਿੰਡਾ: ਉਧਰ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਬਠਿੰਡਾ ਭਾਜਪਾ ਦਫਤਰ ਵਿੱਚ ਪੁੱਜਣ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਕਾਫਲੇ ਸਹਿਤ ਦਫਤਰ ਦੇ ਨੇੜੇ ਪੁੱਜ ਗਏ। ਹਾਲਾਂਕਿ ਇਸ ਦੌਰਾਨ ਪੁਲਿਸ ਨੇ ਭਾਜਪਾ ਦਫਤਰ ਦੇ ਕਾਫੀ ਦੂਰ ਬੈਰੀਗੇਡਿੰਗ ਕਰਕੇ ਕਿਸਾਨਾਂ ਨੂੰ ਰੋਕ ਲਿਆ। ਇਸ ਮੌਕੇ ਐਸਪੀ ਡੀ ਅਜੇ ਗਾਂਧੀ ਸਹਿਤ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਸਨ। ਇਸ ਮੌਕੇ ਕਿਸਾਨਾਂ ਨੇ ਭਾਜਪਾ ਵਿਰੁੱਧ ਰੋਹ ਭਰਪੂਰ ਨਾਰੇਬਾਜ਼ੀ ਕੀਤੀ। ਦੱਸਣਾ ਬਣਦਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਅਤੇ ਅਹੁਦੇਦਾਰਾਂ ਦੇ ਵਿਰੋਧ ਦਾ ਸੱਦਾ ਦਿੱਤਾ ਹੋਇਆ ਹੈ

ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ‘ਤੇ ਲੱਗੇ ਭੱਦੀਆਂ ਟਿੱਪਣੀਆਂ ਕਰਨ ਦੇ ਇਲਜ਼ਾਮ

0

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ‘ਤੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵਿਵਾਦਾ ‘ਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਉਨ੍ਹਾਂ ਉਤੇ ਲੋਕ ਸਭਾ ਚੋਣਾ ਦਾ ਪ੍ਰਚਾਰ ਕਰਦੇ ਸਮੇਂ ਰਾਮਗੜੀਆ ਤੇ ਸੁਨਿਆਰਾ ਭਾਈਚਾਰ ਖਿਲਾਫ਼ ਭੱਦੀਆਂ ਟਿੱਪਣੀਆਂ ਕਰਨ ਦੇ ਇਲਜ਼ਾਮ ਲੱਗੇ ਹਨ। ਵਿਰੋਧੀ ਦਿਰ ਦੇ ਆਗੂਆਂ ਵੱਲੋਂ ਹੁਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼ੋਸ਼ਲ ਮੀਡੀਆ ਤੇ ਲਿਖਿਆ ਕਿ ਆਪ ਦੇ ਮੰਤਰੀ ਲਾਲਜੀਤ ਭੁੱਲਰ ਨੇ ਭਾਸ਼ਣ ਦੌਰਾਨ ਰਾਮਗੜੀਆ ਤੇ ਸੁਨਿਆਰਾ ਬਰਾਦਰੀ ਦਾ ਕੀਤਾ ਅਪਮਾਨ। ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਿੱਖਾਂ ਨੂੰ ਜਾਤ ਪਾਤ ਦੇ ਬੰਧਨ ਤੋਂ ਮੁਕਤ ਕੀਤਾ ਸੀ। ਪਰ ਅੱਜ ਦੇ ਅਖੌਤੀ ਬਦਲਾਵ ਵਾਲੇ ਸ਼ਰੇਆਮ ਸਟੇਜਾਂ ਤੇ ਸਿੱਖਾਂ ਦਾ ਅਪਮਾਨ ਕਰ ਰਹੇ ਹਨ। ਸਮੁੱਚੇ ਪੰਜਾਬੀਆਂ ਨੂੰ ਜਾਤ ਪਾਤ ਤੋਂ ਉੱਪਰ ਉੱਠਕੇ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਪੰਜਾਬ ਦੇ ਮੁੱਦਿਆਂ ਦੀ ਗੱਲ ਕਰੋ! ਘਟੀਆ ਪੱਧਰ ਦੀ ਰਾਜਨੀਤੀ ਛੱਡੋ। ਲਾਲਜੀਤ ਭੁੱਲਰ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ “ਇਹ ਬੇਹੱਦ ਸ਼ਰਮਨਾਕ ਹੈ ਕਿ ਅਜੋਕੇ ਸਮਾਜ ਵਿੱਚ ਵੀ ਲੋਕਾਂ ਦੇ ਵਿਚਾਰ ਇਹੋ ਜਿਹੇ ਹਨ। ਇਹ ਕੋਈ ਆਮ ਵਿਅਕਤੀ ਨਹੀਂ ਬਲਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਨ ਜੋ ਵੱਖ-ਵੱਖ ਜਾਤੀਆਂ ਪ੍ਰਤੀ ਭੱਦੀਆਂ ਟਿੱਪਣੀਆਂ ਕਰ ਕੇ ਆਪਣੀ ਸੋਚ ਦਾ ਜਨਾਜ਼ਾ ਕੱਢ ਰਹੇ ਹਨ। ਮੈਂ ਇਲੈਕਸ਼ਨ ਕਮਿਸ਼ਨ ਨੂੰ ਬੇਨਤੀ ਕਰਦਾਂ ਹਾਂ ਕਿ ਇਸ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਵੰਡ ਪਾਊ ਭਾਸ਼ਣਾਂ ਨੂੰ ਠੱਲ ਪਾਈ ਜਾ ਸਕੇ।”

ਕਾਂਗਰਸ ਤੇ ਅਕਾਲੀ ਦਲ ਅੱਜ ਜਾਰੀ ਕਰ ਸਕਦੇ ਹਨ ਉਮੀਦਵਾਰਾਂ ਦੀ ਪਹਿਲੀ ਲਿਸਟ

0

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਵਿਚ ਆਗਾਮੀ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਲਈ ਸੂਬੇ ਵਿਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ ਹੁੰਦੀਆਂ ਜਾ ਰਹੀਆਂ ਹਨ। ਹਾਲਾਂਕਿ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਦੋ ਕਿਸ਼ਤਾਂ ਵਿਚ 9 ਉਮੀਦਵਾਰਾਂ ਦੀ ਸੂਚੀ ਜਾਰੀ ਕਰਕੇ ਪਹਿਲਕਦਮੀ ਕੀਤੀ ਹੈ ਅਤੇ ਇਸੇ ਤਰ੍ਹਾਂ ਕੇਂਦਰ ਵਿਚ ਪਿਛਲੇ ਦਸ ਸਾਲਾਂ ਤੋਂ ਸੱਤਾ ਦਾ ਸੁੱਖ ਭੋਗ ਰਹੀ ਭਾਜਪਾ ਵੱਲੋਂ ਵੀ ਅਪਣੇ ਕੁੱਝ ਉਮੀਦਵਾਰ ਐਲਾਨ ਦਿੱਤੇ ਗਏ ਹਨ। ਪ੍ਰੰਤੂ ਦੂਜੇ ਪਾਸੇ ਮੁੱਖ ਵਿਰੋਧੀ ਧਿਰ ਕਾਂਗਰਸ ਤੇ ਅਕਾਲੀ ਦਲ ਇਸ ਮਾਮਲੇ ਵਿਚ ਹਾਲੇ ਤੱਕ ਪਿਛੜੀ ਹੋਈ ਹੈ। ਹਾਲਾਂਕਿ ਸਿਆਸੀ ਗਲਿਾਰਿਆਂ ਵਿਚ ਚੱਲ ਰਹੀ ਚਰਚਾ ਮੁਤਾਬਕ ਉਕਤ ਦੋਨੋਂ ਧਿਰਾਂ ਅੱਜ ਦੇਰ ਸ਼ਾਮ ਜਾਂ ਭਲਕ ਐਤਵਾਰ ਨੂੰ ਅਪੋ-ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀਆਂ ਹਨ। ਮਿਲੀ ਸੂਚਨਾ ਮੁਤਾਬਕ ਬੀਤੇ ਕੱਲ ਦਿੱਲੀ ਦੇ ਵਿਚ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ, ਜਿਸਦੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਇੰਚਾਰਜ਼ ਦੇਵੇਂਦਰ ਯਾਦਵ ਵੀ ਮੌਜੂਦ ਰਹੇ ਹਨ।

ਵਿਸਾਖ਼ੀ ਦੀਆਂ ਰੌਣਕਾਂ ਸ਼ੁਰੂ, ਵੱਡੀ ਗਿਣਤੀ ’ਚ ਸਰਧਾਲੂ ਗੁਰੂ ਘਰਾਂ ’ਚ ਹੋ ਰਹੇ ਹਨ ਨਤਮਸਤਕ

ਹੁਣ ਇਸ ਸਕਰੀਨਿੰਗ ਕਮੇਟੀ ਦੇ ਫੈਸਲੇ ਉਪਰ ਕਾਂਗਰਸ ਦੀ ਚੋਣ ਕਮੇਟੀ ਵੱਲੋਂ ਮੋਹਰ ਲਗਾਈ ਜਾ ਸਕਦੀ ਹੈ, ਜਿਸਦੀ ਅੱਜ ਮੀਟਿੰਗ ਹੋ ਰਹੀ ਹੈ। ਕਾਂਗਰਸ ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਪਹਿਲੀ ਲਿਸਟ ਵਿਚ ਅੱਧੀ ਦਰਜ਼ਨ ਦੇ ਕਰੀਬ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ, ਜਿੰਨ੍ਹਾਂ ਦੇ ਵਿਚ ਬਠਿੰਡਾ ਤੋਂ ਅੰਮ੍ਰਿਤਾ ਵੜਿੰਗ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਟਿਆਲਾ ਤੋਂ ਡਾ ਧਰਮਵੀਰ ਗਾਂਧੀ, ਸ਼੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅਤੇ ਸੰਗਰੂਰ ਤੋਂ ਵੀ ਸੁਖਪਾਲ ਖ਼ਹਿਰਾ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੇ ਨਾਂ ਸ਼ਾਮਲ ਹੋ ਸਕਦੇ ਹਨ। ਦੂਜੇ ਪਾਸੇ ਅਕਾਲੀ ਦਲ ਦੇ ਵੱਲੋਂ ਵੀ ਚਰਚਾ ਹੈ ਕਿ ਪਹਿਲੀ ਸੂਚੀ ਵਿਚ ਅੱਧੀ ਦਰਜ਼ਨ ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਜਿੰਨ੍ਹਾਂ ਦੇ ਵਿਚ ਬਠਿੰਡਾ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜ਼ਰਾ, ਪਟਿਆਲਾ ਤੋਂ ਐਨ.ਕੇ.ਸ਼ਰਮਾ, ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਬਕਾ ਮੰਤਰੀ ਅਨਿਲ ਜੋਸੀ ਅਤੇ ਹੁਸ਼ਿਆਰਪੁਰ ਤੋਂ ਸਾਬਕਾ ਜ਼ਿਲ੍ਹਾ ਸਹਿਤ ਅਧਿਕਾਰੀ ਡਾ ਲਖਵੀਰ ਸਿੰਘ ਆਦਿ ਦੇ ਨਾਵਾਂ ਦੀ ਪ੍ਰਮੁੱਖ ਤੌਰ ’ਤੇ ਚਰਚਾ ਹੈ।

ਵਿਸਾਖ਼ੀ ਦੀਆਂ ਰੌਣਕਾਂ ਸ਼ੁਰੂ, ਵੱਡੀ ਗਿਣਤੀ ’ਚ ਸਰਧਾਲੂ ਗੁਰੂ ਘਰਾਂ ’ਚ ਹੋ ਰਹੇ ਹਨ ਨਤਮਸਤਕ

ਦਮਦਮਾ ਸਾਹਿਬ, 13 ਅਪ੍ਰੈਲ: ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸਾਖੀ ਦੇ ਪਾਵਨ ਤਿਊਹਾਰ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਹਨ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤ ਗੁਰੂ ਘਰਾਂ ਵਿਚ ਨਤਸਮਤਕ ਹੋ ਕੇ ਅਸ਼ੀਰਵਾਦ ਲੈ ਰਹੀ ਹੈ। ਜਦੋਂਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹਜ਼ਾਰਾਂ ਦੀ ਤਾਦਾਦ ਵਿਚ ਸ਼ਰਧਾਂਲੂਆਂ ਦੀ ਆਮਦ ਹੋ ਰਹੀ ਹੈ। ਗੁਰੂ ਘਰਾਂ ਵਿਚ ਲੰਗਰ ਅਤੇ ਕੀਰਤਨ ਪ੍ਰਵਾਹ ਚੱਲ ਰਿਹਾ। ਸੰਗਤਾਂ ਗੁਰੂ ਘਰਾਂ ਵਿਚ ਮੱਥਾ ਟੇਕਣ ਤੋਂ ਇਲਾਵਾ ਸਰੋਵਰ ਵਿਚ ਡੁਬਕੀ ਲਗਾ ਰਹੀਆਂ ਹਨ। ਇਸਤੋਂ ਇਲਾਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਜਾਂਦੇ ਰਾਸਤਿਆਂ ਉਪਰ ਥਾਂ ਥਾਂ ਲੰਗਰ ਲਗਾਏ ਹੋਏ ਹਨ। ਇਸਤੋਂ ਇਲਾਵਾ ਤਖ਼ਤ ਸਾਹਿਬ ਨੂੰ ਲਾਈਟਾਂ ਅਤੇ ਹੋਰ ਵਧੀਆਂ ਤਰੀਕੇ ਨਾਲ ਸਜ਼ਾਇਆ ਗਿਆ ਹੈ, ਜਿਸਦੇ ਚੱਲਦੇ ਰਾਤ ਸਮੇਂ ਆਲੋਕਿਕ ਨਜ਼ਾਰਾ ਦੇਖਣ ਨੂੰ ਮਿਲ ਰਿਹਾ।

…ਤੇ ਜਦੋਂ ਅੱਧੀ ਰਾਤ ਨੂੰ ਐਮ.ਐਲ.ਏ ਸਾਹਿਬ ਨੇ ਖ਼ੁਦ ਗੰਨਮੈਨਾਂ ਦੀ ਮਦਦ ਨਾਲ ਫ਼ੜੇ ਲੁਟੇਰੇ

ਇਸ ਵਾਰ ਕਣਕਾਂ ਦੀ ਵਢਾਈ ਵੀ ਹਾਲੇ ਤੱਕ ਸ਼ੁਰੂ ਨਾ ਹੋਣ ਕਾਰਨ ਸੰਗਤਾਂ ਦਾ ਵੱਡਾ ਉਤਸ਼ਾਹ ਦੇਖਿਆ ਜਾ ਰਿਹਾ। ਇਸਤੋਂ ਇਲਾਵਾ ਵਿਸਾਖੀ ਮੌਕੇ ਕਿਸੇ ਵੀ ਸਿਆਸੀ ਧਿਰ ਵੱਲੋਂ ਕਾਨਫਰੰਸ ਵੀ ਨਹੀਂ ਕੀਤੀ ਜਾ ਰਹੀ, ਜਿਸਦੇ ਚੱਲਦੇ ਸ਼ਰਧਾਂਲੂ ਸਿਰਫ਼ ਧਾਰਮਿਕ ਤੌਰ ‘ਤੇ ਮੱਥਾ ਟੇਕਣ ਲਈ ਤਖ਼ਤ ਸਾਹਿਬ ਉਪਰ ਪੁੱਜ ਰਹੇ ਹਨ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸਾਖੀ ਦੇ ਪਵਿੱਤਰ ਤਿਊਹਾਰ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਦਮਦਮਾ ਸਾਹਿਬ ਵਿਖੇ ਭਲਕ ਤੱਕ ਮੇਲਾ ਪੂਰੀ ਤਰ੍ਹਾਂ ਭਰਿਆ ਰਹੇਗਾ, ਜਦਕਿ ਸੰਗਤਾਂ ਦੀ ਆਮਦ ਬਣੀ ਰਹੇਗੀ।

…ਤੇ ਜਦੋਂ ਅੱਧੀ ਰਾਤ ਨੂੰ ਐਮ.ਐਲ.ਏ ਸਾਹਿਬ ਨੇ ਖ਼ੁਦ ਗੰਨਮੈਨਾਂ ਦੀ ਮਦਦ ਨਾਲ ਫ਼ੜੇ ਲੁਟੇਰੇ

0

ਸ਼੍ਰੀ ਮੁਕਤਸਰ ਸਾਹਿਬ, 13 ਅਪ੍ਰੈਲ: ਬੀਤੀ ਰਾਤ ਸ਼ਹਿਰ ਦੇ ਵਿਚ ਵਾਪਰੀ ਇੱਕ ਘਟਨਾ ਵਿਚ ਸਥਾਨਕ ਐਮ.ਐਲ.ਏ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਅਪਣੇ ਗੰਨਮੈਨਾਂ ਦੀ ਮੱਦਦ ਨਾਲ ਇੱਕ ਰਾਹਗੀਰ ਨੂੰ ਲੁੱਟ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਨੂੰ ਪਿੱਛਾ ਕਰਕੇ ਕਾਬੂ ਕਰਨ ਦੀ ਸੂਚਨਾ ਮਿਲੀ ਹੈ। ਹਾਲਾਂਕਿ ਦੋ ਲੁਟੇਰੇ ਫ਼ਰਾਰ ਹੋਣ ਵਿਚ ਸਫ਼ਲ ਰਹੇ ਪ੍ਰੰਤੂ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਇੱਕ ਕਥਿਤ ਲੁਟੇਰੇ ਨੂੰ ਕਾਬੁੂ ਕਰ ਲਿਆ ਗਿਆ। ਇਸ ਘਟਨਾ ਦੀ ਮੌਕੇ ’ਤੇ ਲੋਕਾਂ ਵੱਲੋਂ ਬਣਾਈ ਵੀਡੀਓ ਵੀ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ। ਮਿਲੀ ਸੂਚਨਾ ਮੁਤਾਬਕ ਬੀਤੀ ਦੇਰ ਰਾਤ ਕਰੀਬ 11 ਵਜੇਂ ਸਥਾਨਕ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਕਿਸੇ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਆ ਰਹੇ ਸਨ। ਇਸ ਦੌਰਾਨ ਸਰਕਾਰੀ ਕਾਲਜ਼ ਦੇ ਸਾਹਮਦੇ ਕੁੱਝ ਨੌਜਵਾਨ ਇੱਕ ਨੌਜਵਾਨ ਦੀ ਕੁੱਟਮਾਰ ਕਰ ਰਹੇ ਸਨ। ਜਦ ਵਿਧਾਇਕ ਨੇ ਇਸ ਘਟਨਾ ਨੂੰ ਦੇਖਿਆ ਤਾਂ ਉਹ ਉਧਰ ਵੱਲ ਜਾਣ ਲੱਗੇ ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਿੰਨ ਜਣੇ ਭੱਜ ਨਿਕਲੇ। ਜਿਸਤੋਂ ਬਾਅਦ ਵਿਧਾਇਕ ਕਾਕਾ ਬਰਾੜ ਨੇ ਵੀ ਅਪਣੀ ਗੱਡੀ ਉਨ੍ਹਾਂ ਦੇ ਪਿੱਛੇ ਲਗਾ ਲਈ।

ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਯੂਟਿਊਬਰ ਜੋੜੇ ਨੇ ਕੀਤੀ ਖੁਦਖੁਸ਼ੀ

ਇਸ ਦੌਰਾਨ ਕਰੀਬ ਇੱਕ-ਡੇਢ ਕਿਲੋਮੀਟਰ ਤੱਕ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਧਾਇਕ ਨੂੰ ਪਿੱਛੇ-ਪਿੱਛੇ ਭਜਾਇਆ ਪਰ ਜਦ ਇੱਕ ਮੋੜ ’ਤੇ ਗੱਡੀ ਅੱਗੇ ਕੱਢ ਕੇ ਲਗਾ ਲਈ ਤਾਂ ਉਹ ਮੋਟਰਸਾਈਕਲ ਸੁੱਟ ਕੇ ਤਿੰਨੋਂ ਜਣੋਂ ਅਲੱਗ-ਅਲੱਗ ਦਿਸ਼ਾ ਵੱਲ ਫ਼ਰਾਰ ਹੋ ਗਏ। ਜਿਸਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰਨ ਲਈ ਵਿਧਾਇਕ ਤੇ ਉਸਦੇ ਸਾਥੀਆਂ ਨੇ ਵੀ ਦੋੜ ਲਗਾਈ ਪਰ ਦੋ ਭੱਜਣ ਵਿਚ ਸਫ਼ਲ ਰਹੇ ਜਦਕਿ ਇੱਕ ਨੂੰ ਕਾਬੂ ਕਰ ਲਿਆ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪੁੱਜੀ ਤੇ ਫ਼ੜੇ ਗਏ ਨੌਜਵਾਨ ਨੂੰ ਥਾਣੇ ਲੈ ਗਈ। ਵਿਧਾਇਕ ਕਾਕਾ ਬਰਾੜ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਸੁੱਟੇ ਗਏ ਮੋਟਰਸਾਈਕਲ ਦੇ ਕੋਲੋਂ ਇੱਕ ਤਿੰਨ ਚਾਰ ਫੁੱਟ ਲੰਮਾ ਤੇ ਤਿੱਖਾ ਕਾਪਾ ਵੀ ਮਿਲਿਆ ਹੈ। ਜਿਸਤੋਂ ਸਪੱਸ਼ਟ ਹੈ ਕਿ ਇਹ ਨੌਜਵਾਨ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਨੂੰ ਹੋਰ ਚੌਕਸ ਹੋਣ ਦੀ ਲੋੜ ਹੈ, ਉਥੇ ਆਮ ਲੋਕ ਵੀ ਅੱਗੇ ਆਉਣਤੇ ਅਜਿਹੇ ਗੈਰ ਸਮਾਜੀ ਲੋਕਾਂ ਨੂੰ ਕਾਬੂ ਕਰਨ ਵਿਚ ਮੱੱਦਦ ਕਰਨ। ਇਸ ਘਟਨਾ ਵਿਚ ਵਿਧਾਇਕ ਵੱਲੋਂ ਨਿਭਾਈ ਭੂਮਿਕਾ ਦੀ ਸਲਾਘਾ ਹੋ ਰਹੀ ਹੈ।

ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਯੂਟਿਊਬਰ ਜੋੜੇ ਨੇ ਕੀਤੀ ਖੁਦਖੁਸ਼ੀ

0

ਹਰਿਆਣਾ: ਹਰਿਆਣਾ ਦੇ ਬਹਾਦਰਗੜ੍ਹ ‘ਚ ਯੂਟਿਊਬਰ ਜੋੜੇ ਵੱਲੋਂ ਸੁਸਾਇਟੀ ਦੀ 7ਵੀਂ ਮੰਜ਼ਿਲ ਤੋਂ ਕੁਦ ਕੇ ਖੁਦਖੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਲੜਕੇ ਦੀ ਪਛਾਣ ਗਰਵਿਤ ਅਤੇ ਲੜਕੀ ਦੀ ਪਚਾਣ ਨੰਦਿਨੀ (22) ਵਜੋਂ ਹੋਈ ਹੈ। ਦੋਹੇ ਜਣੇ ਯੂਟਿਊਬ ਸਮੇਤ ਹੋਰ ਸ਼ੋਸ਼ਲ ਮੀਡੀਆ ਉਤੇ ਵੀਡੀਓ ਬਣਾ ਕੇ ਪਾਉਂਦੇ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਪਹਿਲਾ ਹੀ ਇਹ ਜੋੜਾ ਦੇਹਰਾਦੂਨ ਤੋਂ ਬਹਾਦਰਗੜ੍ਹ ਆਇਆ ਸੀ। ਇਹ ਦੋਵੇਂ ਇਥੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੇ ਸਨ।

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋ 15 ਅਪ੍ਰੈਲ ਨੂੰ ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਲੜਕਾ ਗਰਵਿਤ ਤੜਕੇ ਸਵੇਰੇ 6 ਵਜੇ ਸੁਸਾਇਟੀ ‘ਚ ਆਇਆ ਸੀ ‘ਤੇ ਉਸ ਤੋਂ ਬਾਅਦ ਇਨ੍ਹਾਂ ਜੋੜੇ ਦੀਆਂ ਲਾਸ਼ਾਂ ਖੁਨ ਨਾਲ ਭਰੀ ਹੋਈ ਜ਼ਮੀਨ ‘ਤੇ ਪਈਆਂ ਮਿਲੀਆਂ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ‘ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋ 15 ਅਪ੍ਰੈਲ ਨੂੰ ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

0

ਬਠਿੰਡਾ, 13 ਅਪ੍ਰੈਲ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਰਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ 15 ਅਪ੍ਰੈਲ ਦਿਨ ਸੋਮਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਤੇ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨ ਗੁਰਮੀਤ ਕੌਰ ਨੇ ਦਸਿਆ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਚਾਰ ਵਰਗਾਂ ਵਿੱਚ ਵੰਡਿਆ ਹੋਇਆ ਹੈ । ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 14 ਮਹੀਨਿਆਂ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ ।

ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ 8 ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 36 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ 7 ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ । ਮੁੱਖ ਵਿਭਾਗ ਵਿੱਚ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵੀ 6-6 ਮਹੀਨੇ ਤਨਖਾਹਾਂ ਨਹੀਂ ਮਿਲਦੀਆਂ । ਪੰਜ ਛੇ ਮਹੀਨੇ ਪਹਿਲਾਂ ਨਵੀਆਂ ਨਿਯੁਕਤ ਕੀਤੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤੇ ਉਹ ਤਨਖਾਹਾਂ ਦੀ ਉਡੀਕ ਕਰ ਰਹੀਆਂ ਹਨ ।

ਨੂੰਹ-ਪੁੱਤ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਆਏ ਮੀਡੀਆ ਸਾਹਮਣੇ, ਖੁੱਲ ਕੇ ਦੱਸੀ ਗੱਲ

ਉਹਨਾਂ ਮੰਗ ਕੀਤੀ ਕਿ ਇਹਨਾਂ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਦਿੱਤੀਆਂ ਜਾਣ । ਉਹਨਾਂ ਕਿਹਾ ਕਿ 18 ਮਹੀਨਿਆਂ ਦਾ ਏਰੀਅਰ ਮੇਨ ਵਿਭਾਗ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਵੀ ਰਹਿੰਦਾ ਹੈ ਉਹ ਦਿੱਤਾ ਜਾਵੇ ।ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਨਹੀਂ ਦਿੱਤੇ ਗਏ । ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਵਿੱਚ ਆਂਗਣਵਾੜੀ ਸੈਂਟਰਾਂ ਦੇ ਲੱਖਾਂ ਬੱਚਿਆਂ ਨੂੰ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਿਆ ਸੀ ਤੇ ਅੱਜ ਤੱਕ ਇਹ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਨੂੰ ਨਹੀਂ ਦਿੱਤੇ ਗਏ । ਉਹਨਾਂ ਕਿਹਾ ਕਿ ਇਹ ਬੱਚੇ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦਾ ਗਰੇਡ ਦਿੱਤਾ ਜਾਵੇ । ਉਹਨਾਂ ਕਿਹਾ ਕਿ 15 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਫਰੀਦਕੋਟ ਵਿਖੇ ਪੁੱਜਣਗੀਆਂ । ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਗੱਲ ਨਹੀਂ ਸੁਣ ਰਹੀ । ਜਿਸ ਕਰਕੇ ਸੰਘਰਸ਼ ਕਰਨਾ ਪੈ ਰਿਹਾ ਹੈ ।

 

ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

0

ਬਠਿੰਡਾ, 13 ਅਪ੍ਰੈਲ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱੱਲੋਂ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਜਮਾਲਪੁਰ (ਲੁਧਿਆਣਾ) ਪੁਲਿਸ਼ ਸਟੇਸ਼ਨ ਦੇ ਐੱਸ.ਐੱਚ.ਓ.ਨਵਦੀਪ ਸਿੰਘ ਦਾ ਪੁਤਲਾ ਫੂਕਿਆ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ ਅਤੇ ਲਛਮਣ ਸਿੰਘ ਰਾਮਪੁਰਾ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ।

ਵਿਰੋਧ: ਫ਼ਰੀਦਕੋਟ ’ਚ ‘ਹੰਸ’ ਅੱਗੇ-ਅੱਗੇ, ‘ਕਿਸਾਨ’ ਪਿੱਛੇ-ਪਿੱਛੇ

ਪਰ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰਾਂ ’ਆਪ ਸਰਕਾਰ’ ਵੀ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਹੀ ਰੱਖ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ’ਆਪ ਸਰਕਾਰ’ ਨੇ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਜਿਸ ਦੇ ਰੋਸ਼ ਵਜੋਂ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਤੋਂ ਚੋਣ ਪ੍ਰਚਾਰ ਕਰਨ ਸਮੇਂ ਆਪਣੀਆਂ ਮੰਗਾਂ ਸੰਬੰਧੀ ਸਵਾਲ ਕਰਨ ਦਾ ਸੰਘਰਸ਼ ਪ੍ਰੋ.ਉਲੀਕਿਆ ਗਿਆ ਹੈ ਪਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਿਜਾਏ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦੇ ਰਾਹ ਪਈ ਹੋਈ ਹੈ

ਨੂੰਹ-ਪੁੱਤ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਆਏ ਮੀਡੀਆ ਸਾਹਮਣੇ, ਖੁੱਲ ਕੇ ਦੱਸੀ ਗੱਲ

ਪਿਛਲੇ ਦਿਨੀਂ ’ਮੋਰਚੇ’ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ ਅਤੇ ਉਸਦੇ ਪਰਿਵਾਰ ਨੂੰ ਲੁਧਿਆਣਾ ਜ਼ਿਲੇ ਦੇ ਜਮਾਲਪੁਰ ਪੁਲਿਸ਼ ਸਟੇਸ਼ਨ ਵਿੱਚ ਤਾਇਨਾਤ ਐੱਸ.ਐੱਚ.ਓ.ਨਵਦੀਪ ਸਿੰਘ ਵੱਲੋੰ ਉਹਨਾਂ ਦੇ ਘਰ ਜਾਕੇ ਵਾਰ-ਵਾਰ ਗੈਰ ਜਮਾਨਤੀ ਵਾਰੰਟਾਂ ਦੇ ਆਧਾਰ ਤੇ ਜੇਲ੍ਹ ਵਿੱਚ ਡੱਕਣ ਦੀਆਂ ਧਮਕੀਆਂ ਦੇਕੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਸਦੇ ਵਿਰੋਧ ਵਜੋਂ ਅੱਜ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਅਤੇ ਲੁਧਿਆਣਾ ਜ਼ਿਲੇ ਦੇ ਜਮਾਲਪੁਰ ਪੁਲਿਸ਼ ਸਟੇਸ਼ਨ ਦੇ ਐੱਸ.ਐੱਚ.ਓ.ਨਵਦੀਪ ਸਿੰਘ ਦੇ ਪੁਤਲੇ ਫੂਕੇ ਜਾ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦੀ ਬਿਜਾਏ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਅਤੇ ਅੱਜ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

 

ਸਮਰਹਿੱਲ ਕਾਨਵੈੱਟ ਸਕੂਲ ’ਚ ਧੂਮਧਾਮ ਨਾਲ ਮਨਾਇਆ ਵਿਸ਼ਾਖੀ ਦਾ ਤਿਊਹਾਰ

0

ਬਠਿੰਡਾ, 13 ਅਪ੍ਰੈਲ: ਸਥਾਨਕ ਸਮਰ ਹਿੱਲ ਕਾੱਨਵੈਂਟ ਸਕੂਲ ਵਿਖੇ ਵਿਸ਼ਾਖੀ ਦਾ ਤਿਊਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਚਾਵਾਂ-ਮਲਾਰਾਂ ਨਾਲ ਵਿਸਾਖੀ ਮੌਕੇ ਗੀਤ-ਕਵਿਤਾਵਾਂ ਗਾਇਨ ਕੀਤੀਆਂ। ਅਧਿਆਪਕਾ ਸੁਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਕਿਸਾਨੀ ਤਿਉਹਾਰ ਹੋਣ ਦੇ ਨਾਲ ਨਾਲ ਖਾਲਸਾ ਸਾਜਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਦਸਮੇਸ਼ ਸਕੂਲ ’ਚ ਪੰਜਵੀਂ ਜਮਾਤ ਵਿਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਗੀਤ ਗਾ ਕੇ ਨੱਚ-ਟੱਪ ਕੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ। ਇਸਦੇ ਨਾਲ 14 ਅਪ੍ਰੈਲ ਮੌਕੇ ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਨ ਨੂੰ ਮੁੱਖ ਰੱਖਦਿਆ ਅਧਿਆਪਕਾ ਨੀਲਮ ਸ਼ਰਮਾ ਨੇ ਅੰਬੇਡਕਰ ਜੀ ਦੇ ਜੀਵਨ ਬਾਰੇ ਵਿਦਿਆਰਥੀਆ ਨਾਲ ਆਪਣੇ ਵਿਚਾਰ ਸਾਂਝੇ ਕੀਤਾ। ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਬੱਚਿਆ ਦੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਬੱਚਿਆ ਨੂੰ ਵਿਸਾਖੀ ਅਤੇ ਅੰਬੇਡਕਰ ਜੈਯੰਤੀ ਦੀਆਂ ਵਧਾਈਆਂ ਦਿੱਤੀਆਂ।

 

 

ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਦੇ ਹੁਕਮ

0

18 ਤੋਂ ਘੱਟ ਉਮਰ ਦਾ ਬੱਚਾ ਡਰਾਈਵਿੰਗ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆ ਖਿਲਾਫ ਹੋਵੇਗੀ ਕਾਰਵਾਈ
ਬਠਿੰਡਾ, 12 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਕੂਲੀ ਬੱਸਾਂ ਚ ਸਫ਼ਰ ਕਰਦੇ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕਰਨਾ ਲਾਜ਼ਮੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਰਾਹੀਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਹਰ ਸਕੂਲੀ ਬੱਸ ਕੋਲ ਫਿਟਨੈਸ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਸ ਵਿੱਚ ਉਸਦੀ ਰਜਿਸਟਰਡ ਸੀਟਿੰਗ ਕਪੈਸਟੀ ਤੋਂ ਵੱਧ ਬੱਚੇ ਨਾ ਬਿਠਾਏ ਹੋਣ।

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਰੋਕ

ਬੱਸ ਵਿੱਚ ਸਪੀਡ ਗੋਵਰਨਰ ਚਾਲੂ ਹਾਲਤ ਵਿੱਚ ਲੱਗਿਆ ਹੋਵੇ। ਬੱਸਾਂ ਦੇ ਡਰਾਈਵਰ ਕੋਲ ਵੈਲਿਡ ਲਾਇਸੰਸ ਹੋਣਾ ਲਾਜ਼ਮੀ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸੇਫ਼ ਸਕੂਲ ਵਾਹਨ ਸਕੀਮ ਦੀ ਇੰਨ-ਬਿਨ ਪਾਲਣਾ ਕਰਨਾ ਵੀ ਯਕੀਨੀ ਬਣਾਇਆ ਜਾਵੇ। ਇਸਤੋਂ ਇਲਾਵਾ ਜੇਕਰ ਕੋਈ 18 ਤੋਂ ਘੱਟ ਉਮਰ ਦਾ ਬੱਚਾ ਸਕੂਲੀ ਵਹੀਕਲ ਦੀ ਡਰਾਈਵਿੰਗ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾ ਇਹ ਵੀ ਕਿਹਾ ਕਿ ਕਿਸੇ ਸਕੂਲ ਬੱਸ ਵਿੱਚ ਉਕਤ ਨੁਕਤਿਆਂ ਦੀ ਉਲੰਘਣਾ ਪਾਈ ਗਈ ਤਾਂ ਸਬੰਧਤ ਸਕੂਲ ਅਤੇ ਬੱਸ ਮਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।