Home Blog Page 1731

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਰੋਕ

0

ਬਠਿੰਡਾ, 12 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਲਤੀਫ਼ ਅਹਿਮਦ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਡਾਇਰੈਕਟਰ ਜਨਰਲ ਨੈਸ਼ਨਲ ਪਰੀਖਿਆ ਏਜੰਸੀ, ਉਚੇਰੀ ਸਿੱਖਿਆ ਵਿਭਾਗ ਮਨਿਸਟਰੀ ਆਫ ਐਜੂਕੇਸ਼ਨ, ਭਾਰਤ ਸਰਕਾਰ ਨਵੀਂ ਦਿੱਲੀ ਦੇ ਪੱਤਰ ਅਨੁਸਾਰ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵਲੋਂ ਨੈਸ਼ਨਲ ਐਲਿਜ਼ੀਬਿਲਟੀ-ਕਮ-ਐਂਟਰੈਂਸ ਪਰੀਖਿਆ (ਯੂਜੀ) 2024 ਦੀ ਪਰੀਖਿਆ 5 ਮਈ 2024 (ਐਤਵਾਰ) ਨੂੰ ਬਾਅਦ ਦੁਪਿਹਰ 2:00 ਤੋਂ ਸ਼ਾਮ 5:20 ਵਜੇ ਤੱਕ

ਚੋਣ ਕਮਿਸ਼ਨ ਵੱਲੋਂ ਬਦਲੇ ਗਏ ਪੰਜ ਜ਼ਿਲਿ੍ਆਂ ਦੇ ਐਸਐਸਪੀਜ਼ ਨੂੰ ਮਿਲੀਆਂ ਨਵੀਆਂ ਪੋਸਟਿੰਗਾਂ

ਸ਼ਨਲ ਟੈਸਟਿੰਗ ਏਜੰਸੀ ਦੁਆਰਾ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਜਾਰੀ ਹੁਕਮ ਮੁਤਾਬਿਕ ਜ਼ਿਲ੍ਹਾ ਬਠਿੰਡਾ ਦੀ ਹਦੂਦ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇੱਕਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਤੇ ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਦੇ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ ਘੇਰੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਹੈ ਤਾਂ ਜੋ ਕੋਈ ਅਣ-ਸੁਖਾਵੀ ਘਟਨਾ ਨਾ ਵਾਪਰੇ। ਇਹ ਹੁਕਮ ਮਿਤੀ 5 ਮਈ 2024 ਲਈ ਲਾਗੂ ਰਹੇਗਾ।

 

ਦਸਮੇਸ਼ ਸਕੂਲ ’ਚ ਪੰਜਵੀਂ ਜਮਾਤ ਵਿਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

0

ਬਠਿੰਡਾ, 12 ਅਪ੍ਰੈਲ: ਮਾਲਵਾ ਖੇਤਰ ਦੇ ਪ੍ਰਸਿੱਧ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਨਤੀਜਿਆਂ ਵਿਚ ਮੱਲਾਂ ਮਾਰੀਆਂ ਹਨ। ਸਕੂਲ ਦੇ ਵਿਦਿਆਰਥੀ ਗੁਰ ਬਿਕਰਮਜੀਤ ਸਿੰਘ ਨੇ 500 ਵਿੱਚੋਂ 484 ਨੰਬਰ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਸਕੂਲ ਦੀ ਵਿਦਿਆਰਥਣ ਨੈਨਸੀ ਨੇ 500 ਵਿੱਚੋਂ 482 ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਹੀ ਵਨੀਤ ਨੇ 500 ਵਿੱਚੋਂ 479 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਨੂੰਹ-ਪੁੱਤ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਆਏ ਮੀਡੀਆ ਸਾਹਮਣੇ, ਖੁੱਲ ਕੇ ਦੱਸੀ ਗੱਲ

ਇਸ ਮੌਕੇ ਸਕੂਲ ਦੇ ਐਮਡੀ ਡਾ ਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਦਸ਼ਮੇਸ਼ ਸਕੂਲ ਦੇ ਬੱਚੇ ਪੜ੍ਹਾਈ ਹੀ ਨਹੀਂ ਸਗੋਂ ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਵੀ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਦਸ਼ਮੇਸ਼ ਸਕੂਲ ਨੂੰ ਪੂਰੀ ਤਰ੍ਹਾਂ ਏਅਰ ਕੰਡੀਸ਼ਨ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਧਾਨ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਬੈਗ ਵੀ ਦਿੱਤੇ ਗਏ ਹਨ। ਡਾਕਟਰ ਮਾਨ ਨੇ ਦੱਸਿਆ ਕਿ ਇਸ ਸਕੂਲ ’ਚੋਂ ਪੜ੍ਹਾਈ ਕਰਕੇ ਵਿਦਿਆਰਥੀ ਆਈਏਐਸ ਤੱਕ ਪਹੁੰਚੇ ਹਨ।

ਵਿਰੋਧ: ਫ਼ਰੀਦਕੋਟ ’ਚ ‘ਹੰਸ’ ਅੱਗੇ-ਅੱਗੇ, ‘ਕਿਸਾਨ’ ਪਿੱਛੇ-ਪਿੱਛੇ

ਉਨ੍ਹਾਂ ਦੱਸਿਆ ਕਿ ਸਕੂਲ 100 ਫੁੱਟੀ ਰੋਡ ’ਤੇ ਸ਼ਹਿਰ ਦੇ ਬਿਲਕੁਲ ਵਿਚਕਾਰ ਹੋਣ ਕਾਰਨ ਵਿਦਿਆਰਥੀਆਂ ਨੂੰ ਆਉਣ ਜਾਣ ਵਿਚ ਕੋਈ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਚੰਗੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਦਸ਼ਮੇਸ਼ ਸਕੂਲ ਦੇ ਪ੍ਰਿੰਸੀਪਲ ਤਸ਼ਵਿੰਦਰ ਸਿੰਘ ਮਾਨ, ਵਾਈਸ ਵਾਈਸ ਪ੍ਰਿੰਸੀਪਲ ਰੁਚੀ ਸਰਾਂ ਅਤੇ ਪੰਜਵੀਂ ਜਮਾਤ ਦੇ ਟੀਚਰ ਅਨੀਤਾ ਰਾਣੀ ਹਾਜ਼ਰ ਸਨ।

 

ਚੋਣ ਕਮਿਸ਼ਨ ਵੱਲੋਂ ਬਦਲੇ ਗਏ ਪੰਜ ਜ਼ਿਲਿ੍ਆਂ ਦੇ ਐਸਐਸਪੀਜ਼ ਨੂੰ ਮਿਲੀਆਂ ਨਵੀਆਂ ਪੋਸਟਿੰਗਾਂ

0

ਚੰਡੀਗੜ੍ਹ, 12 ਅਪ੍ਰੈਲ (ਅਸ਼ੀਸ਼ ਮਿੱਤਲ): ਪਿਛਲੇ ਦਿਨੀਂ ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੇ ਪੰਜ ਜ਼ਿਲਿ੍ਹਆਂ ਦੇ ਬਦਲੇ ਗਏ ਐਸ.ਐਸ.ਪੀਜ਼ ਨੂੰ ਹੁਣ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਨਵੀਂ ਪੋਸਟਿੰਗਾਂ ਦਿੱਤੀਆਂ ਹਨ। ਚੋਣ ਕਮਿਸ਼ਨ ਦੇ ਹੁਕਮਾਂ ਤੋਂ ਤੁਰੰਤ ਬਾਅਦ ਜਿੱਥੇ ਨਵੇਂ ਆਏ ਐਸ.ਐਸ.ਪੀਜ਼ ਨੇ ਜੁਆਇੰਨ ਕਰ ਲਿਆ ਸੀ ਪ੍ਰੰਤੂ ਪੁਰਾਣੇ ਐਸ.ਐਸ.ਪੀਜ਼ ਦੀਆਂ ਪੋਸਟਿੰਗਾਂ ਨਾ ਹੋਣ ਕਾਰਨ ਉਹ ਵਿਹਲੇ ਬੈਠੇ ਹੋਏ ਸਨ। ਇਸਤੋਂ ਇਲਾਵਾ ਕਈ ਐਸ.ਐਸ.ਪੀ ਨੇ ਤਾਂ ਅਪਣੀ ਸਰਕਾਰੀ ਰਿਹਾਇਸ਼ਾਂ ਨੂੰ ਵੀ ਖ਼ਾਲੀ ਨਹੀਂ ਕੀਤਾ ਸੀ। ਸੂਬੇ ਦੇ ਗ੍ਰਹਿ ਸਕੱਤਰ ਗੁਰਕ੍ਰਿਤ ਕਿਰਪਾਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਇੰਨ੍ਹਾਂ

ਨੂੰਹ-ਪੁੱਤ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਆਏ ਮੀਡੀਆ ਸਾਹਮਣੇ, ਖੁੱਲ ਕੇ ਦੱਸੀ ਗੱਲ

ਬਦਲੀਆਂ ਵਿਚ ਬਠਿੰਡਾ ਜ਼ਿਲ੍ਹੇ ਦੇ ਸਾਬਕਾ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਪੀਏਪੀ ਜਲੰਧਰ ਦੀ 75ਵੀਂ ਬਟਾਲੀਅਨ ਦਾ ਕਮਾਂਡੇਂਟ ਲਗਾਇਆ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ ਦੇ ਐਸਐਸਪੀ ਰਹੇ ਦਲਜਿੰਦਰ ਸਿੰਘ ਨੂੰ ਏਆਈਜੀ ਸੀਆਡੀ ਜਲੰਧਰ, ਮਲੇਰਕੋਟਲਾ ਤੋਂ ਬਦਲੇ ਗਏ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਨੂੰ ਕਮਾਂਡੇਂਟ 27ਵੀਂ ਬਟਾਲੀਅਨ ਪੀਏਪੀ ਜਲੰਧਰ, ਫ਼ਾਜਲਿਕਾ ਦੇ ਐਸਐਸਪੀ ਰਹੇ ਵਰਿੰਦਰ ਸਿੰਘ ਨੂੰ ਏਆਈਜੀ ਐਨ.ਆਰ.ਆਈ ਵਿੰਗ ਲੁਧਿਆਣਾ, ਜਲੰਧਰ ਦਿਹਾਤੀ ਦੇ ਸਾਬਕਾ ਐਸਐਸਪੀ ਮੁਖਵਿੰਦਰ ਸਿੰਘ ਨੂੰ ਏਆਈਜੀ ਏਜੀਟੀਐਫ਼ ਜਲੰਧਰ ਅਤੇ 27ਵੀਂ ਬਟਾਲੀਅਨ ਪੀਏਪੀ ਦੇ ਕਮਾਂਡੇਂਟ ਸੂਬਾ ਸਿੰਘ ਨੂੰ 5ਵੀਂ ਬਟਾਲੀਅਨ ਆਈਆਰਬੀ ਅੰਮ੍ਰਿਤਸਰ ਲਗਾਇਆ ਗਿਆ ਹੈ।

 

ਵਿਰੋਧ: ਫ਼ਰੀਦਕੋਟ ’ਚ ‘ਹੰਸ’ ਅੱਗੇ-ਅੱਗੇ, ‘ਕਿਸਾਨ’ ਪਿੱਛੇ-ਪਿੱਛੇ

0

ਫ਼ਰੀਦਕੋਟ, 12 ਅਪ੍ਰੈਲ: ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਦੇ ਵਿਰੋਧ ਦਾ ਦਿੱਤਾ ਸੱਦਾ ਭਾਜਪਾ ਉਮੀਦਵਾਰਾਂ ਲਈ ਗਲੇ ਦੀ ਹੱਡੀ ਬਣਦਾ ਜਾ ਰਿਹਾ। ਇਸ ਸੱਦੇ ਦੇ ਤਹਿਤ ਹੁਣ ਤੱਕ ਭਾਜਪਾ ਵੱਲੋਂ ਪੰਜਾਬ ਤੇ ਇੱਥੋਂ ਤੱਕ ਗੁਆਂਢੀ ਸੂਬੇ ਹਰਿਆਣਾ ਵਿਚ ਐਲਾਨੇ ਉਮੀਦਵਾਰਾਂ ਵਿਚੋਂ ਕਈਆਂ ਨੂੰ ਕਿਸਾਨਾਂ ਦੇ ਵਿਰੋਧ ਦੇ ਸੇਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਕੜੀ ਤਹਿਤ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਅੱਜ ਤੀਜੀ ਵਾਰ ਕਿਸਾਨਾਂ ਦੀ ਵਿਰੋਧਤਾ ਕਾਰਨ ਵਾਪਸ ਮੁੜਣਾ ਪਿਆ। ਇਹ ਘਟਨਾ ਸਥਾਨਕ ਸ਼ਹਿਰ ਦੀ ਸ਼ਾਹੀ ਹਵੇਲੀ ਵਿਖੇ ਵਾਪਰੀ ਹੈ, ਜਿੱਥੇ ਹੰਸ ਰਾਜ ਹੰਸ ਵਰਕਰਾਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਕਰਨ ਪੁੱਜੇ ਹੋਏ ਸਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਭਿਣਕ ਲੱਗ ਗਈ ਤੇ ਉਹ ਵੱਡੀ ਤਾਦਾਦ ਵਿਚ ਕਾਲੇ ਝੰਡੇ ਲੈ ਕੇ ਮੌਕੇ ’ਤੇ ਪੁੱਜ ਗਏ ਅਤੇ ਹੰਸ ਦੀ ਗੱਡੀ ਨੂੰ ਘੇਰਨ ਦਾ ਯਤਨ ਕੀਤਾ।

ਨੂੰਹ-ਪੁੱਤ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਆਏ ਮੀਡੀਆ ਸਾਹਮਣੇ, ਖੁੱਲ ਕੇ ਦੱਸੀ ਗੱਲ

ਇਸ ਮੌਕੇ ਵੱਡੀ ਤਾਦਾਦ ਵਿਚ ਮੌਜੂਦ ਪੁਲਿਸ ਨੂੰੇ ਹੰਸ ਦੀ ਗੱਡੀ ਨੂੰ ਇੱਥੋਂ ਕੱਢਣ ਵਿਚ ਕਾਫ਼ੀ ਮੁਸੱਕਤ ਕਰਨੀ ਪਈ। ਪੁਲਿਸ ਕਿਸਾਨਾਂ ਤੇ ਹੰਸ ਰਾਜ ਵਿਚਕਾਰ ਦੀਵਾਰ ਬਣ ਗਈ। ਇਸ ਮੌਕੇ ਕਿਸਾਨਾਂ ਨੇ ਭਾਜਪਾ ਤੇ ਹੰਸ ਰਾਜ ਹੰਸ ਵਿਰੁਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਮਲਾ ਇੰਨ੍ਹਾਂ ਗੰਭੀਰ ਬਣਿਆ ਹੋਇਆ ਸੀ ਕਿ ਮੌਕੇ ’ਤੇ ਐਸਐਸਪੀ ਹਰਜੀਤ ਸਿੰਘ, ਐਸ ਪੀ ਜਸਮੀਤ ਸਿੰਘ ਅਤੇ ਹੋਰ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਹਾਲਾਂਕਿ ਕਿਸਾਨਾਂ ਦੇ ਵਿਰੋਧ ’ਤੇ ਟਿੱਪਣੀ ਕਰਦਿਆਂ ਭਾਜਪਾ ਉਮੀਦਵਾਰ ਨੇ ਕਿਹਾ ਕਿ ਕਿਸਾਨਾਂ ਨੂੰ ਪਤਾ ਹੈ ਕਿ ਉਹ ਇੱਕ ਸਧਾਰਨ ਮਨੁੱਖ ਹਨ, ਜਿਸਦੇ ਚੱਲਦੇ ਉਸਦੇ ਨਾਲ ਕੋਈ ਨਰਾਜ਼ਗੀ ਨਹੀਂ। ਉਨ੍ਹਾਂ ਕਿਸਾਨਾਂ ਨੂੰ ਮਿਲ ਬੈਠ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਤੇ ਨਾਲ ਹੀ ਭਰੋਸਾ ਦਿੱਤਾ ਕਿ ਉਹ ਸੰਸਦ ਵਿਚ ਜਾ ਕੇ ਕਿਸਾਨਾਂ ਦੀ ਅਵਾਜ਼ ਚੁੱਕਣਗੇ।

 

ਨੂੰਹ-ਪੁੱਤ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਆਏ ਮੀਡੀਆ ਸਾਹਮਣੇ, ਖੁੱਲ ਕੇ ਦੱਸੀ ਗੱਲ

0

ਬਠਿੰਡਾ, 12 ਅਪ੍ਰੈਲ: ਪਿਛਲੇ ਕਰੀਬ ਇੱਕ ਹਫ਼ਤੇ ਤੋਂ ਪੰਜਾਬ ਦੇ ਸਿਆਸੀ ਗਲਿਆਰਿਆਂ ਤੇ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਅੱਜ ਪਹਿਲੀ ਵਾਰ ਮੀਡੀਆ ਸਾਹਮਣੇ ਆਏ। ਉਨ੍ਹਾਂ ਅਪਣੇ ਪੁੱਤਰ-ਨੂੰਹ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਚੁੱਪੀ ਨੂੰ ਤੋੜਦਿਆਂ ਅਹਿਮ ਖ਼ੁਲਾਸੇ ਕੀਤੇ। ਹਾਲਾਂਕਿ ਉਨ੍ਹਾਂ ਖ਼ੁਦ ਦੇ ਵੀ ਭਾਜਪਾ ਵਿਚ ਸਮੂਲੀਅਤ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਗੋਲਮੋਲ ਟਿੱਪਣੀਆਂ ਕਰਦਿਆਂ ਦਾਅਵਾ ਕੀਤਾ ਕਿ ਫ਼ਿਲਹਾਲ ਉਹ ਅਕਾਲੀ ਦਲ ਵਿਚ ਹਨ ਤੇ ਜੇਕਰ ਕੋਈ ਅਜਿਹਾ ਸਮਾਂ ਆਇਆ ਤਾਂ ਦੇਖਿਆ ਜਾਵੇਗਾ।

ਭਗਵੰਤ ਮਾਨ 15 ਅਪ੍ਰੈਲ ਨੂੰ ਕਰਨਗੇ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ

ਅਪਣੇ ਨੂੰਹ ਤੇ ਪੁੱਤ ਦੇ ਭਾਜਪਾ ਵਿਚ ਜਾਣ ’ਤੇ ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਪਾਰਟੀ ਛੱਡ ਗਏ ਹਨ ਪ੍ਰੰਤੂ ਹੁਣ ਵੀ ਪ੍ਰਵਾਰਕ ਮੈਂਬਰ ਹਨ, ਕਿਉਂਕਿ ਪ੍ਰਵਾਰ ਤਾਂ ਪ੍ਰਵਾਰ ਹੀ ਹੁੰਦਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ ਕੀਤੀ ਸੀ ਪ੍ਰੰਤੂ ਉਹ ਬਾਲਗ ਹਨ ਤੇ ਉਨ੍ਹਾਂ ਦੀ ਅਪਣੀ ਮਰਜ਼ੀ ਹੈ। ਇੰਨ੍ਹਾਂ ਚੋਣਾਂ ਵਿਚ ਪਰਮਪਾਲ ਕੌਰ ਨੂੰ ਭਾਜਪਾ ਦੀ ਟਿਕਟ ਮਿਲਣ ਦੀਆਂ ਕਿਆਸਅਰਾਈਆਂ ਦੌਰਾਨ ਚੋਣ ਪ੍ਰਚਾਰ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿਚ ਮਲੂਕਾ ਨੇ ਕਿਹਾ ਕਿ ਜਦੋਂ ਅਜਿਹੇ ਹਾਲਾਤ ਬਣਨਗੇ ਉਸ ਸਮਂੇ ਸੋਚਿਆ ਜਾਵੇਗਾ।

Big News: ਅਕਾਲੀ ਦਲ ਨੇ ‘ਮਲੂਕਾ’ ਦੀ ਥਾਂ ‘ਸੇਖੋ’ ਨੂੰ ਮੌੜ ਹਲਕੇ ਦਾ ਇੰਚਾਰਜ ਲਗਾਇਆ

ਮੋੜ ਤੋ ਹਲਕਾ ਇੰਚਾਰਜ਼ ਵਜੋਂ ਹਟਾਉਣ ਬਾਰੇ ਉਨ੍ਹਾਂ ਵਿਅੰਗ ਭਰੇ ਲਹਿਜੇ ਵਿਚ ਕਿਹਾ ਕਿ ਸੁਖਬੀਰ ਬਾਦਲ ਪਾਰਟੀ ਦੇ ਮਾਲਕ ਹਨ ਉਹ ਜੋ ਵੀ ਮਰਜ਼ੀ ਕਰ ਸਕਦੇ ਹਨ ਤੇ ਕਿਸੇ ਨੂੰ ਵੀ ਹਲਕਾ ਇੰਚਾਰਜ਼ ਲਗਾ ਸਕਦੇ ਹਨ। ਅਪਣੇ ਭਾਜਪਾ ਵਿਚ ਜਾਣ ਬਾਰੇ ਚੱਲ ਰਹੀਆਂ ਚਰਚਾਵਾਂ ਬਾਰੇ ਪੁੱਛੇ ਜਾਣ ’ਤੇ ਸ: ਮਲੂਕਾ ਨੇ ਕਿਹਾ ਕਿ ਫ਼ਿਲਹਾਲ ਉਹ ਸ਼ਰੋਮਣੀ ਅਕਾਲੀ ਦਲ ਵਿੱਚ ਹਨ। ਦੱਸਣਯੋਗ ਹੈ ਕਿ ਸ੍ਰੀ ਮਲੂਕਾ ਵਿਸ਼ਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖ਼ੇ ਉਹ ਅਪਣੀ ਨਵੀਂ ਖਰੀਦੀ ਗਈ ਫਾਰਚੂਨਰ ਨਾਲ ਮੱਥਾ ਟੇਕਣ ਪੁੱਜੇ ਹੋਏ ਸਨ।

 

ਭਗਵੰਤ ਮਾਨ 15 ਅਪ੍ਰੈਲ ਨੂੰ ਕਰਨਗੇ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ

ਨਵੀਂ ਦਿੱਲੀ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਫੈਸਲਾ ਅੱਜ ਇੱਥੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਗਿਆ। ਸਾਹਮਣੇ ਆ ਰਹੀ ਸੂਚਨਾ ਮੁਤਾਬਕ ਅੱਜ ਤਿੰਨ ਵਿੰਗਾਂ ਦੇ ਅਧਿਕਾਰੀਆਂ ਦੀ ਹੋਈ ਮੀਟਿੰਗ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਪੂਰੀ ਤਿਆਰੀ ਤੋਂ ਬਾਅਦ ਇਸਦਾ ਫੈਸਲਾ ਲਿਆ ਗਿਆ।

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਰਾਸ਼ਟਰਪਤੀ ਸ਼ਾਸਨ ਰਾਹੀਂ ਦਿੱਲੀ ਵਿੱਚ ਹੋਣਾ ਚਾਹੁੰਦੇ ਹਨ ਦਾਖਲ: ਆਪ

ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਦੀ ਤਰਫ਼ੋਂ ਤਿਹਾੜ ਜੇਲ੍ਹ ਨੂੰ ਇਸ ਬਾਬਤ ਸੂਚਿਤ ਕੀਤਾ ਗਿਆ ਸੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ Z+ ਸੁਰੱਖਿਆ ਮਿਲੀ ਹੋਈ ਹੈ, ਜਿਸਦੇ ਚੱਲਦੇ ਤਿਹਾੜ ਜੇਲ੍ਹ ਪ੍ਰਸ਼ਾਸਨ ਅਤੇ ਦਿੱਲੀ ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਮੌਕੇ ਕੋਈ ਕੁਤਾਹੀ ਨਹੀਂ ਵਰਤੀ ਜਾ ਸਕਦੀ। ਜਿਕਰ ਕਰਨਾ ਬਣਦਾ ਹੈ ਕਿ ਕਥਿਤ ਸਰਾਬ ਘੁਟਾਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਨੇ 21 ਮਾਰਚ ਦੀ ਸ਼ਾਮ ਨੂੰ ਗ੍ਰਿਫਤਾਰ ਕੀਤਾ ਸੀ, ਜਿਸਤੋਂ ਬਾਅਦ ਹੁਣ ਉਹ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ਵਿਚ ਬੰਦ ਹਨ।

 

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

0

ਅੰਮ੍ਰਿਤਸਰ, 12 ਅਪ੍ਰੈਲ: ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਪੰਜਾਬ ਵਿੱਚ ਕੁਝ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ, ਉਸਨੇ ਆਪਣੇ ਭਾਰਤ ਅਧਾਰਤ ਸਾਥੀਆਂ ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ।

ਬੀ.ਡੀ.ਪੀ.ਓ. 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਮਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ। ਇਸ ਸਬੰਧੀ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 17, 18, 18-ਬੀ ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 19.12.2020 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਖੇ ਐਫਆਈਆਰ ਨੰ.18 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਲੋੜੀਂਦੇ ਅੱਤਵਾਦੀ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਕਰੀਬੀ ਪ੍ਰਭਪ੍ਰੀਤ ਸਿੰਘ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਰਾਸ਼ਟਰਪਤੀ ਸ਼ਾਸਨ ਰਾਹੀਂ ਦਿੱਲੀ ਵਿੱਚ ਹੋਣਾ ਚਾਹੁੰਦੇ ਹਨ ਦਾਖਲ: ਆਪ

ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਜਰਮਨੀ ਵਿੱਚ ਰਹਿ ਰਿਹਾ ਸੀ, ਇਸ ਲਈ ਪੰਜਾਬ ਪੁਲਿਸ ਨੇ ਉਸਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸਨੂੰ ਗ੍ਰਿਫ਼ਤਾਰ ਕਰਨ ਲਈ ਬਿਊਰੋ ਆਫ਼ ਇਮੀਗ੍ਰੇਸ਼ਨ, ਨਵੀਂ ਦਿੱਲੀ ਰਾਹੀਂ ਉਸਦੇ ਖਿਲਾਫ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰਵਾ ਦਿੱਤਾ ਸੀ।ਡੀਜੀਪੀ ਨੇ ਕਿਹਾ ਕਿ ਬੁੱਧਵਾਰ ਨੂੰ ਆਈਜੀਆਈ ਏਅਰਪੋਰਟ ਦਿੱਲੀ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸਾਨੂੰ ਪ੍ਰਭਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ। ਇਸ ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪ੍ਰਭਪ੍ਰੀਤ 2017 ’ਚ ਵੈਧ ਵੀਜ਼ੇ ’ਤੇ ਪੋਲੈਂਡ ਗਿਆ ਸੀ ਅਤੇ 2020 ’ਚ ਸੜਕ ਰਸਤੇ ਜਰਮਨੀ ਚਲਾ ਗਿਆ ਸੀ ਅਤੇ ਜਰਮਨੀ ’ਚ ਪੱਕੀ ਰਿਹਾਇਸ਼ ਹਾਸਲ ਕਰਨ ਲਈ ਉਸ ਨੇ ਸਿਆਸੀ ਸ਼ਰਨ ਲਈ ਅਰਜ਼ੀ ਦਿੱਤੀ ਸੀ।

Big News: ਅਕਾਲੀ ਦਲ ਨੇ ‘ਮਲੂਕਾ’ ਦੀ ਥਾਂ ‘ਸੇਖੋ’ ਨੂੰ ਮੌੜ ਹਲਕੇ ਦਾ ਇੰਚਾਰਜ ਲਗਾਇਆ

ਏਆਈਜੀ ਨੇ ਦੱਸਿਆ ਕਿ ਜਰਮਨੀ ਵਿਚ ਰਹਿੰਦਿਆਂ, ਇਹ ਮੁਲਜ਼ਮ ਬੈਲਜੀਅਮ ਸਥਿਤ ਕੇਜ਼ੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਦੇ ਸੰਪਰਕ ਵਿਚ ਆਇਆ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋ ਗਿਆ। ਏਆਈਜੀ ਨੇ ਅੱਗੇ ਕਿਹਾ ਕਿ ਦੋਸ਼ੀ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਭਾਰਤੀ ਸਾਥੀ ਲਈ ਫੰਡਿੰਗ ਅਤੇ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ।ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਦੇ ਪੂਰੇ ਨੈੱਟਵਰਕ ਅਤੇ ਜਿਸ ਮਾਡਿਊਲ ਲਈ ਉਹ ਕੰਮ ਕਰ ਰਿਹਾ ਹੈ, ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਪੁਲੀਸ ਟੀਮਾਂ ਨੇ ਮੁਲਜ਼ਮ ਪ੍ਰਭਪ੍ਰੀਤ ਨੂੰ ਅਦਾਲਤ ਵਿੱਚ ਪੇਸ਼ ਕਰਕੇ 15 ਅਪਰੈਲ 2024 ਤੱਕ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

 

ਏਮਜ਼ ਬਠਿੰਡਾ ਦੇ ਵਿਚ ਪਹਿਲੀ ਵੀਡੀਓ ਸਹਾਇਤਾਵਾਲੀ ਥੋਰੋਕੋਸਕੋਪਿਕ ਸਰਜਰੀ ਕੀਤੀ

0

ਚੰਡੀਗੜ੍ਹ, 12 ਅਪ੍ਰੈਲ: ਸਥਾਨਕ ਏਮਜ਼ ਹਸਪਤਾਲ ਦੇ ਵਿਚ ਡਾਇਰੈਕਟਰ ਡਾ: ਡੀ.ਕੇ. ਸਿੰਘ ਦੀ ਅਗਵਾਈ ਹੇਠ ਸੀਟੀਵੀਐਸ ਵਿਭਾਗ ਅਤੇ ਐਨਸਥੀਟਿਸਟ ਅਤੇ ਕ੍ਰਿਟੀਕਲ ਕੇਅਰ ਸਪੈਸ਼ਲਿਸਟ ਨੇ ਮਿਲ ਕੇ ਛਾਤੀ ਦੇ ਸੱਜੇ ਪਾਸੇ ਦੂਜੇ ਥੌਰੇਸਿਕ ਤੋਂ ਰੀੜ੍ਹ ਦੀ ਹੱਡੀ ਤੋਂ ਉਤਪੰਨ 4X3 ਸੈਂਟੀਮੀਟਰ ਟਿਊਮਰ ਨੂੰ ਹਟਾਉਣ ਲਈ ਪਹਿਲੀ ਵੀਡੀਓ-ਸਹਾਇਤਾ ਵਾਲੀ ਥੋਰੋਕੋਸਕੋਪਿਕ ਸਰਜਰੀ ਕੀਤੀ।ਟੀਮ ਦੀ ਅਗਵਾਈ ਸੀ.ਟੀ.ਵੀ.ਐਸ.ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜੀਵ ਕੁਮਾਰ, ਡਾ. ਦਿਲਰਾਗ ਢੀਂਡਸਾ ਸਹਾਇਕ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਰਾਸ਼ਟਰਪਤੀ ਸ਼ਾਸਨ ਰਾਹੀਂ ਦਿੱਲੀ ਵਿੱਚ ਹੋਣਾ ਚਾਹੁੰਦੇ ਹਨ ਦਾਖਲ: ਆਪ

ਪ੍ਰੋਫੈਸਰ, ਵਿਭਾਗ ਸੀ.ਟੀ.ਵੀ.ਐਸ, ਡਾ. ਕਲੇਨ ਡੈਂਟਿਸ ਸਹਾਇਕ ਪ੍ਰੋਫੈਸਰ, ਵਿਭਾਗ ਸੀ.ਟੀ.ਵੀ.ਐਸ., ਡਾ. ਉੱਜਵਲ ਜੇ.ਆਰ ਵਿਭਾਗ ਜਨਰਲ ਸਰਜਰੀ, ਐਨਸਥੀਟਿਕ ਟੀਮ ਦੇ ਮੁਖੀ ਡਾ. ਅੰਜੂ ਗਰੇਵਾਲ ਅਤੇ ਡਾ. ਗੋਪਾਲ ਦੀ ਅਗਵਾਈ ਵਿੱਚ , ਡਾ. ਗੀਗਲ ਨੇ ਇਸ ਸਰਜਰੀ ਨੂੰ ਸਫਲ ਬਣਾਇਆ । ਵੀਡੀਓ-ਸਹਾਇਤਾ ਵਾਲੀ ਥੋਰੋਕੋਸਕੋਪਿਕ ਸਰਜਰੀ ਨੂੰ ਸਟੈਪਲਡ ਲੰਗ ਬਾਇਓਪਸੀ, ਲੋਬੈਕਟੋਮੀ, ਨਿਊਮੋਨੈਕਟੋਮੀ, ਮੀਡੀਏਸਟਾਈਨਲ ਮਾਸ ਅਤੇ ਹੋਰ ਕਈ ਪਲਿਊਰਲ ਪ੍ਰਕਿਰਿਆਵਾਂ ਲਈ ਵਰਤਿਆ ਜਾ ਰਿਹਾ ਹੈ।

 

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ

0

ਚੰਡੀਗੜ੍ਹ, 12 ਅਪ੍ਰੈਲ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ ’ਤੇ ਪੰਜਾਬ ਦੂਜੇ ਸਥਾਨ ’ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ ’ਤੇ ਹੈ।ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024,

ਬੀ.ਡੀ.ਪੀ.ਓ. 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦੁਆਰਾ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਸਮੇਂ-ਸਮੇਂ ਉੱਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਤੇ ਅੱਪਡੇਟ ਸਾਂਝੇ ਕੀਤੇ ਜਾਂਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ।

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਰਾਸ਼ਟਰਪਤੀ ਸ਼ਾਸਨ ਰਾਹੀਂ ਦਿੱਲੀ ਵਿੱਚ ਹੋਣਾ ਚਾਹੁੰਦੇ ਹਨ ਦਾਖਲ: ਆਪ

ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਦਰਸ਼ਕਾਂ ਨੂੰ ਇਸ ਪੋਡਕਾਸਟ ਰਾਹੀਂ ਮਾਹਰ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਇਕ ਜਾਗਰੂਕ ਵੋਟਰ ਬਣ ਕੇ ਆਪਣੀ ਵੋਟ ਦਾ ਸਹੀ ਇਸਤਮਾਲ ਕਰ ਸਕਣ।

 

ਬੀ.ਡੀ.ਪੀ.ਓ. 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

ਲੁਧਿਆਣਾ, 11 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਰਾਸ਼ਟਰਪਤੀ ਸ਼ਾਸਨ ਰਾਹੀਂ ਦਿੱਲੀ ਵਿੱਚ ਹੋਣਾ ਚਾਹੁੰਦੇ ਹਨ ਦਾਖਲ: ਆਪ

ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।