Home Blog Page 1734

ਮਲੂਕਾ ਦੀ ਨੂੰਹ ਦਾ ਹਾਲੇ ਅਸਤੀਫ਼ਾ ਨਹੀਂ ਹੋਇਆ ਸਵੀਕਾਰ, ਮੁੱਖ ਮੰਤਰੀ ਨੇ ਕੀਤੀ ਵੱਡੀ ਟਿੱਪਣੀ

0

ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ IAS ਅਧਿਕਾਰੀ ਪਰਮਪਾਲ ਕੌਰ ਮਲੂਕਾ ਦੀ ਅੱਜ ਅਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸਹਿਤ ਭਾਜਪਾ ਵਿਚ ਸਮੂਲੀਅਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਟਿੱਪਣੀ ਸਾਹਮਣੇ ਆਈ ਹੈ। ਅਪਣੇ ਸੋਸਲ ਮੀਡੀਆ ਅਕਾਉਂਟ ’ਤੇ ਮੁੱਖ ਮੰਤਰੀ ਨੇ ਪਰਮਪਾਲ ਕੌਰ ਵੱਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਸਵਾਲ ਖ਼ੜੇ ਕੀਤੇ ਹਨ। ਉਨ੍ਹਾਂ ਹਾਲੇ ਤੱਕ ਅਸਤੀਫ਼ਾ ਪ੍ਰਵਾਨ ਨਾ ਹੋਣ ਦਾ ਦਾਅਵਾ ਕਰਦਿਆਂ ਇਹ ਵੀ ਕਿਹਾ ਹੈ ਕਿ ਇਸਦੇ ਨਾਲ ਉਨ੍ਹਾਂ ਦੀ ਸਾਰੀ ਉਮਰ ਦੀ ਕਮਾਈ ਖਤਰੇ ਵਿਚ ਪੈ ਸਕਦੀ ਹੈ। ਮੁੱਖ ਮੰਤਰੀ ਨੇ ਪਰਮਪਾਲ ਕੌਰ ਨੂੰ ਸੰਬੋਧਤ ਕਰਦਿਆਂ ਲਿਖਿਆ ਹੈ ਕਿ ‘‘ ਬੀਬਾ ਜੀ ਜਿੰਨੀਂ ਕਾਹਲੀ IAS ਬਣਨ ਦੀ ਸੀ, ਛੱਡਣ ਵਾਸਤੇ ਕਈ ਤੌਰ ਤਰੀਕੇ ਨੇ, ਕ੍ਰਿਪਾ ਕਰਕੇ ਅਸਤੀਫ਼ੇ ਦੇਣ ਦੇ ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਵਿਚ ਪੈ ਸਕਦੀ ਹੈ।’’

 

Big News: ਭਾਜਪਾ ਨੇ ‘ਬਾਦਲ ਪ੍ਰਵਾਰ’ ਨੂੰ ਦਿੱਤਾ ਵੱਡਾ ਝਟਕਾ, ਮਲੂਕੇ ਦੀ ਨੂੰਹ ਤੇ ਪੁੱਤ ਦੀ ਕਰਵਾਈ ਸਮੂਲੀਅਤ

ਜਿਕਰ ਕਰਨਾ ਬਣਦਾ ਹੈ ਕਿ ਮੌਜੂਦਾ ਸਮੇਂ ਪੰਜਾਬ ਸਰਕਾਰ ਵਿਚ ਮੈਨੈਜਿੰਗ ਡਾਇਰੈਕਟਰ ਦੇ ਤੌਰ ‘ਤੇ ਕੰਮ ਕਰਨ ਵਾਲੀ ਪਰਮਪਾਲ ਕੌਰ ਮਲੂਕਾ ਵੱਲੋਂ ਕੁੱਝ ਦਿਨ ਪਹਿਲਾਂ ਮੁੱਖ ਸਕੱਤਰ ਨੂੰ ਅਸਤੀਫ਼ਾ ਭੇਜ ਦਿੱਤਾ ਸੀ। ਚਰਚਾ ਮੁਤਾਬਕ ਮੁੱਖ ਸਕੱਤਰ ਅਨੁਰਾਗ ਵਰਮਾ ਜੋਕਿ ਪਰਸੋਨਲ ਵਿਭਾਗ ਦੇ ਇੰਚਾਰਜ਼ ਸੈਕਟਰੀ ਵੀ ਹਨ, ਨੇ ਇਹ ਅਸਤੀਫ਼ਾ ਅੱਗੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪਰਸੋਨਲ ਵਿਭਾਗ ਦੇ ਇੰਚਾਰਜ਼ ਮੰਤਰੀ ਹਨ, ਜਿਸਦੇ ਚੱਲਦੇ ਪੰਜਾਬ ਸਰਕਾਰ ਦੀ ਤਰਫ਼ੋਂ ਅਸਤੀਫ਼ੇ ਨੂੰ ਮੰਨਜੂਰੀ ਉਨ੍ਹਾਂ ਵੱਲੋਂ ਹੀ ਦਿੱਤੀ ਜਾਣੀ ਬਣਦੀ ਹੈ। ਹਾਲਾਂਕਿ ਇਹ ਵੀ ਦਸਣਾ ਜਰੂਰੀ ਹੈ ਕਿ IAS ਕੇਂਦਰੀ ਪ੍ਰਸ਼ਾਸਕ ਸੇਵਾ ਹੋਣ ਕਾਰਨ ਇਸਦੀ ਨਿਯੁਕਤੀ ਕੇਂਦਰ ਸਰਕਾਰ ਦੇ ਪਰਸੋਨਲ ਤੇ ਟਰੈਨਿੰਗ ਵਿਭਾਗ ਵੱਲੋਂ ਕੀਤੀ ਜਾਂਦੀ ਹੈ। ਜਿਸਦੇ ਚੱਲਦੇ ਅਸਤੀਫ਼ਾ ਪ੍ਰਵਾਨ ਕਰਨ ਦੀ ਆਖ਼ਰੀ ਅਥਾਰਟੀ ਵੀ ਕੇਂਦਰ ਹੀ ਹੁੰਦਾ ਹੈ। ਪ੍ਰੰਤੂ ਕੇਂਦਰ ਨੇ ਕੁੱਝ ਮਾਮਲਿਆਂ ਵਿਚ ਕੇਂਦਰੀ ਸੇਵਾ ਵਾਲੇ ਅਧਿਕਾਰੀਆਂ ਦਾ ਅਸਤੀਫ਼ਾ ਪ੍ਰਵਾਨ ਕਰਨ ਦਾ ਅਧਿਕਾਰ ਸੂਬਾ ਸਰਕਾਰਾਂ ਨੂੰ ਦਿੱਤਾ ਹੋਇਆ ਹੈ।

ਛੁੱਟੀ ਵਾਲੇ ਦਿਨ ਖੁੱਲੇ ਸਕੂਲ ’ਚ ਬੱਚੇ ਲਿਜਾ ਰਹੀ ਸਕੂਲ ਬੱਸ ਪਲਟੀ, ਸੱਤ ਬੱਚਿਆਂ ਦੀ ਮੌਤ, ਦਰਜ਼ਨਾਂ ਜਖਮੀ

ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਸੂਬਾ ਸਰਕਾਰ ਕਿਸੇ IAS ਜਾਂ IPS ਅਧਿਕਾਰੀ ਦਾ ਅਸਤੀਫ਼ਾ ਪ੍ਰਵਾਨ ਨਹੀਂ ਕਰਦੀ ਤਾਂ ਅੱਗੇ ਕੀ ਹੋ ਸਕਦਾ ਹੈ? ਕੁੱਝ ਸਾਬਕਾ ਸੀਨੀਅਰ IAS ਤੇ IPS  ਅਧਿਕਾਰੀਆਂ ਦਾ ਕਹਿਣਾਂ ਹੈ ਕਿ ਅਜਿਹੀ ਹਾਲਾਤ ਵਿਚ ਖੁਦ ਕੇਂਦਰ ਸਬੰਧਤ ਅਧਿਕਾਰੀ ਤੋਂ ਅਸਤੀਫ਼ਾ ਮੰਗਵਾ ਕੇ ਸਬੰਧਤ ਸੂਬਾ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟ ਲਗਾ ਕੇ ਅਸਤੀਫ਼ਾ ਮੰਨਜੂਰ ਕਰਨ ਦੀ ਫ਼ਾਈਲ ਭੇਜਣ ਲਈ ਤਾਕੀਦ ਕਰ ਸਕਦਾ ਹੈ ਤੇ ਅਜਿਹੀ ਹਾਲਾਤ ਵਿਚ ਸੂਬਾ ਸਰਕਾਰ ਉਸ ਉਪਰ ਰੋਕ ਨਹੀਂ ਲਗਾ ਸਕਦੀ। ਹੁਣ ਦੇਖਣਾ ਹੋਵੇਗਾ ਕਿ ਸੂਬੇ ਦੀ ਸਿਆਸਤ ਵਿਚ ਕੁੱਦਣ ਦਾ ਐਲਾਨ ਕਰਨ ਵਾਲੀ IAS ਅਧਿਕਾਰੀ ਪਰਮਪਾਲ ਕੌਰ ਮਲੂਕਾ ਦੇ ਕੇਸ ਨੂੰ ਕਿਸ ਤਰ੍ਹਾਂ ਨਿਪਟਿਆ ਜਾਂਦਾ ਹੈ, ਕਿਉਂਕਿ ਭਾਜਪਾ ਵਿਚ ਸਮੂਲੀਅਤ ਕਰਨ ਕਰਕੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਵੀ ਹੋ ਸਕਦੀਆਂ ਹਨ।

 

Big News: ਭਾਜਪਾ ਨੇ ‘ਬਾਦਲ ਪ੍ਰਵਾਰ’ ਨੂੰ ਦਿੱਤਾ ਵੱਡਾ ਝਟਕਾ, ਮਲੂਕੇ ਦੀ ਨੂੰਹ ਤੇ ਪੁੱਤ ਦੀ ਕਰਵਾਈ ਸਮੂਲੀਅਤ

ਨੂੁੰਹ ਪਰਮਪਾਲ ਕੌਰ ਮਲੂਕਾ ਨੂੰ ਬਠਿੰਡਾ ਤੋਂ ਹਰਸਿਮਰਤ ਦੇ ਮੁਕਾਬਲੇ ਟਿਕਟ ਮਿਲਣੀ ਯਕੀਨੀ
ਨਵੀਂ ਦਿੱਲੀ, 11 ਅਪ੍ਰੈਲ: ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਸੱਚ ਸਾਬਤ ਕਰਦਿਆਂ ਮਾਲਵਾ ਪੱਟੀ ’ਚ ਧਾਕੜ ਅਕਾਲੀ ਆਗੂ ਮੰਨੇ ਜਾਂਦੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ Ex IAS ਅਧਿਕਾਰੀ ਨੂੰਹ ਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦਾ ਸਾਬਕਾ ਚੇਅਰਮੈਨ ਪੁੱਤਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਦਿੱਲੀ ਦੇ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਵਿਜੇ ਤਾਵੜੇ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਹਾਜ਼ਰੀ ਵਿੱਚ ਮਲੂਕਾ ਜੋੜੀ ਨੇ ਭਾਜਪਾ ਦਾ ਪੱਲਾ ਫੜਿਆ। ਇਹ ਭਾਜਪਾ ਵੱਲੋਂ ਬਾਦਲ ਪ੍ਰਵਾਰ ਦੇ ਗੜ੍ਹ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਭ ਤੋ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਪੱਕੀ ਸੰਭਾਵਨਾ ਹੈ ਕਿ ਭਾਜਪਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਮਲੂਕੇ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਟਿਕਟ ਦੇਣ ਜਾ ਰਹੀ ਹੈ।

 

ਛੁੱਟੀ ਵਾਲੇ ਦਿਨ ਖੁੱਲੇ ਸਕੂਲ ’ਚ ਬੱਚੇ ਲਿਜਾ ਰਹੀ ਸਕੂਲ ਬੱਸ ਪਲਟੀ, ਸੱਤ ਬੱਚਿਆਂ ਦੀ ਮੌਤ, ਦਰਜ਼ਨਾਂ ਜਖਮੀ

 

 

ਜਿਕਰ ਕਰਨਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੇ ਅਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਸਾਲ 2011 ਦੀ ਆਈਏਐਸ ਅਫ਼ਸਰ ਹਨ। ਅਚਾਨਕ ਵਾਪਰੇ ਇਸ ਘਟਨਾਕ੍ਰਮ ਦੇ ਨਾਲ ਹੁਣ ਬਾਦਲ ਪ੍ਰਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਲਈ ਬਠਿੰਡਾ ਲੋਕ ਸਭਾ ਹਲਕੇ ਤੋਂ ਜਿੱਤ ਕੇ ਲਗਾਤਾਰ ਚੌਥੀ ਵਾਰ ਸੰਸਦ ਦੀਆਂ ਪੋੜੀਆਂ ਚੜ੍ਹਣ ’ਤੇ ਵੀ ਸਵਾਲੀਆਂ ਨਿਸ਼ਾਨ ਲੱਗ ਗਿਆ ਹੈ, ਕਿਉਂਕਿ ਬਾਦਲ ਪ੍ਰਵਾਰ ਦੇ ਅਤਿ ਨਜਦੀਕੀ ਮੰਨੇ ਜਾਣ ਵਾਲੇ ਮਲੂਕਾ ਪ੍ਰਵਾਰ ਦਾ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਅੰਦਰ ਵੱਡਾ ਲੋਕ ਆਧਾਰ ਹੈ।

ਪੰਜਾਬ ਦੇ IAS ਅਧਿਕਾਰੀ ਕਰਨੈਲ ਸਿੰਘ ਨੇ ਦਿੱਤਾ ਅਸਤੀਫ਼ਾ

ਗੁਰਪ੍ਰੀਤ ਸਿੰਘ ਮਲੂਕਾ ਨੂੰ ਸਹਿਕਾਰੀ ਬੈਂਕ ਦਾ ਐਮ.ਡੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਵੀ ਸਿਕੰਦਰ ਸਿੰਘ ਮਲੂਕਾ ਦੇ ਪ੍ਰਤਾਪ ਨਾਲ ਹੀ ਮਿਲੀ ਹੈ ਤੇ ਉਸਦੇ ਨੂੰਹ ਵੀ ਡੀਡੀਪੀਓ ਤੋਂ ਆਈ.ਏ.ਐਸ ਦੇ ਅਹੁੱਦੇ ਤੱਕ ਸ: ਮਲੂਕਾ ਦੇ ਅਕਾਲੀ ਸਰਕਾਰ ਦੌਰਾਨ ਮੰਤਰੀ ਹੁੰਦੇ ਹੀ ਬਣੀ ਸੀ। ਜਿਸਦੇ ਚੱਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਵੀ ਖ਼ੁਦ ਸਿਕੰਦਰ ਸਿੰਘ ਮਲੂਕਾ ਦੀ ਪਹਿਲਾਂ ਜਿੰਨ੍ਹੀ ਭੂਮਿਕਾ ਤੇ ਅਹਿਮੀਅਤ ਰਹਿਣ ਬਾਰੇ ਵੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਉਧਰ ਦੂਜੇ ਪਾਸੇ ਮਲੂਕਾ ਦੇ ਪੁੱਤਰ-ਨੂੰਹ ਦੀ ਪਾਰਟੀ ਵਿਚ ਸਮੂਲੀਅਤ ਤੋਂ ਬਾਅਦ ਟਿਕਟ ਦੇ ਦਾਅਵੇਦਾਰ ਦੂਜੇ ਭਾਜਪਾ ਆਗੂਆਂ ਦੇ ਮੂੰਹ ਵੀ ਲਟਕ ਗਏ ਹਨ, ਖ਼ਾਸਕਰ ਦਹਾਕਿਆਂ ਤੋਂ ਪਾਰਟੀ ਨਾਲ ਖੜ੍ਹੇ ਟਕਸਾਲੀ ਆਗੂਆਂ ਵਿਚ ਵੀ ਵੱਡੀ ਮਾਯੂਸੀ ਦੇਖਣ ਨੂੰ ਮਿਲ ਰਹੀ ਹੈ।

 

ਛੁੱਟੀ ਵਾਲੇ ਦਿਨ ਖੁੱਲੇ ਸਕੂਲ ’ਚ ਬੱਚੇ ਲਿਜਾ ਰਹੀ ਸਕੂਲ ਬੱਸ ਪਲਟੀ, ਸੱਤ ਬੱਚਿਆਂ ਦੀ ਮੌਤ, ਦਰਜ਼ਨਾਂ ਜਖਮੀ

0

ਮਹਿੰਦਰਗੜ੍ਹ, 11 ਅਪ੍ਰੈਲ: ਹਰਿਆਣਾ ਦੇ ਮਹਿੰਦਰਗੜ੍ਹ ਦੇ ਕਨੀਨਾ ਪਿੰਡ ਉਨਹਾਨੀ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਪਲਟਣ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਵੇਰੇ ਕਰੀਬ ਸਾਢੇ 8 ਵਜੇਂ ਵਾਪਰੇ ਇਸ ਦਰਦਨਾਕ ਹਾਦਸੇ ਵਿਚ 7 ਬੱਚਿਆਂ ਦੀ ਮੌਤ ਹੋ ਚੁੱਕੀ ਹੈ ’ਤੇ 12 ਦੇ ਕਰੀਬ ਬੱਚੇ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਇਹ ਬੱਸ ਕਨੀਨਾ ਸਥਿਤ ਜੀਐਲਪੀ ਸਕੂਲ ਦੀ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਦੌਰਾਨ ਗੰਭੀਰ ਜ਼ਖਮੀ ਬੱਚਿਆਂ ਨੂੰ ਰੇਵਾੜੀ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਵਾਪਰਿਆ।

ਸਾਬਕਾ ਰਾਜਦੂਤ ਤੇ ਭਾਜਪਾ ਉਮੀਦਵਾਰ ਨੂੰ ਮਿਲੀ Y+ ਸੁਰੱਖਿਆ

ਦੂਜੇ ਪਾਸੇ ਸੂਚਨਾ ਮਿਲੀ ਹੈ ਕਿ ਬੱਸ ਡਰਾਈਵਰ ਸ਼ਰਾਬ ਦੇ ਨਸ਼ੇ ’ਚ ਸੀ। ਪੁਲੀਸ ਨੇ ਬੱਸ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਾਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਅੱਜ ਸੂਬੇ ਭਰ ਵਿਚ ਈਦ ਦੀ ਸਰਕਾਰੀ ਛੁੱਟੀ ਸੀ ਤੇ ਸਮੂਹ ਵਿਦਿਅਕ ਤੇ ਸਰਕਾਰੀ ਦਫ਼ਤਰ ਬੰਦ ਸਨ ਪ੍ਰੰਤੂ ਇਸਦੇ ਬਾਵਜੂਦ ਉਕਤ ਸਕੂਲ ਖੁੱਲਿਆ ਹੋਇਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਕੂਲ ਬੱਸ ਦੇ ਜਰੂਰੀ ਦਸਤਾਵੇਜ਼ ਪੂਰੇ ਨਹੀਂ ਸਨ। ਸੂਬੇ ਦੇ ਸਿੱਖਿਆ ਮੰਤਰੀ ਸੀਮਾ ਤ੍ਰਿਖਾ ਦਾ ਕਹਿਣਾ ਹੈ ਕਿ ਉਹ ਮੌਕੇ ’ਤੇ ਪੁੰਜ ਰਹੇ ਹਨ ਤੇ ਜਿੰਮੇਵਾਰ ਸਕੂਲ ਪ੍ਰਬੰਧਕਾਂ ਅਤੇ ਹੋਰਨਾਂ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਪੰਜਾਬ ਦੇ IAS ਅਧਿਕਾਰੀ ਕਰਨੈਲ ਸਿੰਘ ਨੇ ਦਿੱਤਾ ਅਸਤੀਫ਼ਾ

0

ਚੰਡੀਗੜ੍ਹ: ਪੰਜਾਬ ਦੇ 2015 ਬੈਚ ਦੇ IAS ਅਧਿਕਾਰੀ ਕਰਨੈਲ ਸਿੰਘ ਵੱਲੋਂ ਆਪਣਾ ਅਸਤੀਫ਼ਾ ਮੁੱਖ ਸਕੱਤਰ ਨੂੰ ਭੇਜ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਕਰਨੈਲ ਸਿੰਘ ਨੂੰ ਪਿਛਲੇ ਢਾਈ ਮਹੀਨੀਆ ਤੋਂ ਕੋਈ ਪੋਸਟਿੰਗ ਨਹੀਂ ਮਿਲੀ ਹੈ ਜਿਸ ਕਾਰਨ ਉਹ ਨਾਰਾਜ਼ ਚੱਲ ਰਹੇ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਕਰਨੈਲ ਸਿੰਘ ਦੀ ਸੇਵਾਮੁਕਤੀ ਦੇ 5 ਮਹੀਨੇ ਬਾਕੀ ਹਨ, ਉਹ 30 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ।

ਆਉਂਦੀ 16 ਅਪ੍ਰੈਲ ਨੂੰ ਹੋਵੇਗਾ ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ

ਕਰਨੈਲ਼ ਸਿੰਘ ਨੇ ਤਤਕਾਲੀ ਮੁੱਖ ਸਕੱਤਰ ਵੀਕੇ ਜੰਜੂਆ ਦੇ ਸਟਾਫ ਅਫਸਰ ਵਜੋਂ ਸੇਵਾ ਕੀਤੀ ਅਤੇ ਜੰਜੂਆ ਦੁਆਰਾ ਉਨ੍ਹਾਂ ਨੂੰ ਕਪੂਰਥਲਾ ਦੇ ਡੀਸੀ ਵੱਜੋ ਨਿਯੁਕਤ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ 30 ਜਨਵਰੀ ਨੂੰ ਡੀਸੀ ਦੇ ਅਹੁਦੇ ਤੋਂ ਹੱਟਾ ਦਿੱਤਾ ਗਿਆ ਸੀ। ਬੀਤੇ ਦੋ ਦਿਨਾਂ ਪਹਿਲਾ ਇੱਕ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ। ਜਿਸ ਨੂੰ ਅਜੇ ਤੱਕ ਸਵੀਕਾਰ ਨਹੀਂ ਕੀਤਾ ਗਿਆ ਹੈ।ਪਰਮਪਾਲ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ।

ਆਉਂਦੀ 16 ਅਪ੍ਰੈਲ ਨੂੰ ਹੋਵੇਗਾ ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ

0

ਚੰਡੀਗੜ੍ਹ: ਪੰਜਾਬ ਦੀ ‘ਆਪ’ ਪਾਰਟੀ ਵੱਲੋਂ ਲੋਕ ਸਭਾ ਚੋਣਾ ਲਈ ਆਪਣੇ 10 ਉਮੀਦਵਾਰਾਂ ਦਾ ਐਲਾਨ ਪਹਿਲਾ ਹੀ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਆਉਣ ਵਾਲੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਐਲਾਨ ਦੀ ਘੋਸ਼ਨਾ ਕਰ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਪੋਸਰ ਕਰਦਿਆ ਲਿਖਿਆ ਕੀ “ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ 16 ਅਪ੍ਰੈਲ ਨੂੰ ਐਲਾਨ ਹੋਵੇਗਾ..ਜ਼ਿੰਦਾਬਾਦ।”

ਸਾਬਕਾ ਰਾਜਦੂਤ ਤੇ ਭਾਜਪਾ ਉਮੀਦਵਾਰ ਨੂੰ ਮਿਲੀ Y+ ਸੁਰੱਖਿਆ

ਇਸ ਤੋਂ ਪਹਿਲੇ ਜਲੰਧਰ ਤੋਂ ਆਮ ਆਦਮੀ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਸੀ ਪਰ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹੁਣ ਤੱਕ ਪਾਰਟੀ ਨੇ ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਟਿਕਟ ਦਿੱਤੀ ਗਈ ਹੈ। ਉਥੇ ਹੀ ਦੂਜੀ ਸੂਚੀ ਵਿੱਚ ਹੁਸ਼ਿਆਰਪੁਰ ਰਾਖਵੀਂ ਸੀਟ ਤੋਂ ਰਾਜਕੁਮਾਰ ਚੱਬੇਵਾਲ ਅਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦਿੱਤੀ ਗਈ ਹੈ।

ਸਾਬਕਾ ਰਾਜਦੂਤ ਤੇ ਭਾਜਪਾ ਉਮੀਦਵਾਰ ਨੂੰ ਮਿਲੀ Y+ ਸੁਰੱਖਿਆ

0

ਅੰਮ੍ਰਿਤਸਰ, 10 ਅਪ੍ਰੈਲ: ਅਮਰੀਕਾ ਵਿਚ ਲੰਮਾ ਸਮਾਂ ਭਾਰਤ ਦੇ ਰਾਜੂਦਤ ਰਹੇ ਤੇ ਹੁਣ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੂੰ ਕੇਂਦਰੀ ਗ੍ਰਹਿ ਵਿਭਾਗ ਨੇ Y+ ਸੁਰੱਖਿਆ ਮੁਹੱਈਆਂ ਕਰਵਾਈ ਹੈ। ਕੇਂਦਰੀ ਸੁਰੱਖਿਆ ਬਲ ਸੀਆਰਪੀਐਫ਼ ਦੇ ਜਵਾਨਾਂ ਵੱਲੋਂ ਸ: ਸੰਧੂ ਨੂੰ ਇਹ ਸੁਰੱਖਿਆ ਪੁੂਰੇ ਦੇਸ ਭਰ ਵਿਚ ਮੁਹੱਈਆਂ ਕਰਵਾਈ ਜਾਵੇਗੀ। ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਹੈ।

ਆਪ ਨੂੰ ਲੱਗਿਆ ਵੱਡਾ ਝਟਕਾ, ਮੰਤਰੀ ਨੇ ਛੱਡੀ ਪਾਰਟੀ

ਮੌਜੂਦਾ ਸਮੇਂ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਤੇ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ। ਇਸੇ ਕੜੀ ਤਹਿਤ ਕਈ ਵਾਰ ਤਰਨਜੀਤ ਸਿੰਘ ਸੰਧੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸੇਕ ਝੱਲਣਾ ਪਿਆ ਹੈ। ਇਸੇ ਤਰ੍ਹਾਂ ਕੁੱਝ ਦਿਨ ਪਹਿਲਾਂ ਆਪ ਛੱਡ ਕੇ ਭਾਜਪਾ ਵਿਚ ਸਾਮਲ ਹੋਏ ਜਲੰਧਰ ਤੋਂ ਐਮ.ਪੀ ਸੁਸੀਲ ਰਿੰਕੂ ਅਤੇ ਐਮ.ਐਲ.ਏ ਸ਼ੀਤਲ ਨੂੰ ਵੀ ਕੇਂਦਰੀ ਸੁਰੱਖਿਆ ਮੁਹੱਈਆਂ ਕਰਵਾਈ ਗਈ ਸੀ। ਵੱਡੀ ਗੱਲ ਇਹ ਵੀ ਹੈ ਕਿ ਹੁਣ ਤੱਕ ਦੂਜੀਆਂ ਪਾਰਟੀਆਂ ਵਿਚੋਂ ਜਿੰਨੇਂ ਆਗੂ ਭਾਜਪਾ ਵਿਚ ਸ਼ਾਮਲ ਹੋਏ ਹਨ, ਉਨ੍ਹਾਂ ਵਿਚੋਂ ਜਿਆਦਾਤਰ ਨੂੰ ਕੇਂਦਰੀ ਸੁਰੱਖਿਆ ਮਿਲੀ ਹੈ।

 

ਆਪ ਨੂੰ ਲੱਗਿਆ ਵੱਡਾ ਝਟਕਾ, ਮੰਤਰੀ ਨੇ ਛੱਡੀ ਪਾਰਟੀ

ਨਵੀਂ ਦਿੱਲੀ, 10 ਅਪ੍ਰੈਲ: ਪਹਿਲਾਂ ਹੀ ਈਡੀ ਦੇ ਛਾਪਿਆਂ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਹਿਤ ਕਈ ਮੰਤਰੀਆਂ ਤੇ ਆਗੂਆਂ ਦੀ ਗ੍ਰਿਫਤਾਰੀ ਕਾਰਨ ਸੰਕਟ ਵਿਚੋਂ ਗੁਜ਼ਰ ਰਹੀ ਆਮ ਆਦਮੀ ਪਾਰਟੀ ਨੂੰ ਅੱਜ ਨਵੀਂ ਦਿੱਲੀ ਵਿਚ ਵੱਡਾ ਝਟਕਾ ਲੱਗਿਆ ਹੈ। ਕੇਜ਼ਰੀਵਾਲ ਦੀ ਸਰਕਾਰ ਵਿਚ ਸਮਾਜਿਕ ਕਲਿਆਣ ਰਾਜ ਮੰਤਰੀ ਰਾਜ ਕੁਮਾਰ ਅਨੰਦ ਨੇ ਮੰਤਰੀ ਦੇ ਅਹੁੱਦੇ ਦੇ ਨਾਲ-ਨਾਲ ਪਾਰਟੀ ਵੀ ਛੱਡ ਦਿੱਤੀ ਹੈ।

ਆਪ ਨੇ ਲਗਾਏ ਵੱਡੇ ਦੋਸ਼: ਪਹਿਲਾਂ ਅਕਾਲੀ ਦਲ ਦੇ ਨੇਤਾਵਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਹੁਣ ਉਨ੍ਹਾਂ ਦੇ ਪੁੱਤਰ ਵੇਚ ਰਹੇ ਹਨ ਨਸ਼ਾ

ਉਨ੍ਹਾਂ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਆਪ ਉਪਰ ਗੰਭੀਰ ਦੋਸ਼ ਲਗਾਏ ਕਿ ਪਾਰਟੀ ਭ੍ਰਿਸਟਾਚਾਰ ਦੀ ਦਲਦਲ ਵਿਚ ਫ਼ਸ ਚੁੱਕੀ ਹੈ। ਉਧਰ ਆਪ ਨੇ ਪ੍ਰਤੀਕ੍ਰਿਆ ਦਿੰਦਿਆਂ ਦਾਅਵਾ ਕੀਤਾ ਹੈ ਅਨੰਦ ਈਡੀ ਦੇ ਛਾਪਿਆਂ ਤੋਂ ਡਰ ਗਏ ਹਨ। ਆਪ ਦੇ ਐਮ.ਪੀ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਸ਼੍ਰੀ ਅਨੰਦ ਈਡੀ ਦੇ ਛਾਪਿਆਂ ਤੋਂ ਡਰ ਗਏ ਹਨ ਤੇ ਬਚਣ ਦੇ ਲਈ ਭਾਜਪਾ ਦੇ ਇਸ਼ਾਰੇ ’ਤੇ ਪਾਰਟੀ ਛੱਡਣ ਦਾ ਡਰਾਮਾ ਰਚਿਆ ਹੈ।

 

ਵਿਸਾਖੀ ਮੇਲੇ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਮੁਕੰਮਲ : ਜਸਪ੍ਰੀਤ ਸਿੰਘ

0

ਤਲਵੰਡੀ ਸਾਬੋ (ਬਠਿੰਡਾ), 10 ਅਪ੍ਰੈਲ : ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 13 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਦੀਪਕ ਪਾਰੀਕ ਅਤੇ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਮੈਨੇਜ਼ਰ ਭਾਈ ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਵਿਸਾਖੀ ਮੇਲੇ ਦੀਆਂ ਅਗਾਉਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।

ਪਟਵਾਰੀ ਤੇ ਉਸਦਾ ਕਰਿੰਦਾ 3,500 ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਕੀਤਾ ਕਾਬੂ

ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਮੇਲੇ ਨੂੰ 6 ਸੈਕਟਰਾਂ ਚ ਵੰਡ ਕੇ ਡਿਊਟੀ ਮੈਜਿਸਟਰੇਟ ਲਗਾਏ ਗਏ ਹਨ ਤਾਂ ਜੋ ਮੇਲੇ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਡਰੋਨ ਅਤੇ ਸੀਸੀਟੀਵੀ ਕੈਮਰਿਆਂ ਨਾਲ ਮੇਲੇ ਚ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜੇਕਰ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ 01655-220241, 01655-220249 ਤੇ ਸੰਪਰਕ ਕਰ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੀਆਰਟੀਸੀ ਬੱਸਾਂ ਦਾ ਸਪੈਸ਼ਲ ਪ੍ਰਬੰਧ ਕੀਤਾ ਗਿਆ ਹੈ।

ਹਾਈਕੋਰਟ ਦੇ ਫੈਸਲੇ ਨੂੰ ਕੇਜਰੀਵਾਲ ਨੇ ਦਿੱਤੀ ਚੁਣੌਤੀ, ਕੀਤਾ ਸੁਪਰੀਮ ਕੋਰਟ ਦਾ ਰੁੱਖ

ਉਨ੍ਹਾਂ ਕਿਹਾ ਕਿ ਬੱਸਾਂ ਦੇ ਰੁਕਣ ਲਈ ਆਰਜੀ ਬੱਸ ਸਟੈਂਡ ਸਥਾਪਤ ਕੀਤੇ ਗਏ ਹਨ।ਇਨ੍ਹਾਂ ਆਰਜੀ ਬੱਸ ਸਟੈਂਡਾਂ ਤੋਂ ਮੱਥਾ ਟੇਕਣ ਵਾਸਤੇ ਸੰਗਤਾਂ ਦੀ ਸਹੂਲਤ ਲਈ ਮੁਫ਼ਤ ਈ-ਰਿਕਸ਼ਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਐਨਡੀਆਰਐਫ਼ ਟੀਮਾਂ ਦਾ ਵਿਸ਼ੇਸ਼ ਪ੍ਰਬੰਧ ਕਰਦਿਆਂ ਸਰੋਵਰਾਂ ਦੇ ਨੇੜੇ ਐਨਡੀਆਰਐਫ਼ ਤੇ ਗੋਤਾਖੋਰ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਗਰ ਪੱਤਲਾਂ ਚ ਵਰਤਾਇਆ ਜਾਵੇ ਅਤੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ।ਇਸ ਮੌਕੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਵਲੋਂ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ, ਸਕੱਤਰ ਆਰਟੀਏ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

ਬਠਿੰਡਾ ’ਚ ਨਰਮੇ ਨਾਲ ਸਬੰਧਤ ਅੰਤਰਰਾਜੀ ਮੀਟਿੰਗ ਆਯੋਜਿਤ

ਬਠਿੰਡਾ, 10 ਅਪ੍ਰੈਲ : ਸਾਲ 2024-25 ਵਿੱਚ ਨਰਮੇ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸਥਾਨਕ ਖੇਤੀ ਭਵਨ ਵਿਖੇ ਅੰਤਰਰਾਜੀ ਸਲਾਹਕਾਰ ਤੇ ਮੋਨਟਰਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਖੇਤੀ ਮਾਹਿਰਾਂ ਅਤੇ ਵਿਗਿਆਨੀਆਂ ਵੱਲੋ ਭਾਗ ਲਿਆ ਗਿਆ। ਮੀਟਿੰਗ ਦੌਰਾਨ ਡਾ. ਗੋਸਲ ਨੇ ਹਾਊਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਉਣੀ 2024 ਦੌਰਾਨ ਨਰਮੇ ਦੀ ਫਸਲ ਹੇਠ 2 ਲੱਖ ਹੈਕਟੇਅਰ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਕਿਸਾਨ ਸਿਖਲਾਈ ਕੈਪਾਂ ਅਤੇ ਨੁੱਕੜ ਮੀਟਿੰਗਾਂ ਰਾਹੀ ਕਿਸਾਨਾਂ ਨੂੰ ਸਿਰਫ ਪੀ.ਏ.ਯੂ ਵੱਲੋ ਨਰਮੇ ਦੀਆਂ ਸਿਫਾਰਸ਼ ਕੀਤੀਆਂ ਗਈਆਂ ਕਿਸਮਾਂ ਦੀ ਬਿਜਾਈ ਕਰਨ ਲਈ ਹੀ ਪ੍ਰੇਰਿਤ ਕੀਤਾ ਜਾਵੇ ਤੇ ਵੱਧ ਤੋ ਵੱਧ ਰਕਬਾ ਨਰਮੇ ਦੀ ਫਸਲ ਹੇਠ ਲਿਆਂਦਾ ਜਾਵੇ।ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੀ ਰਹਿਨੁਮਾਈ ਹੇਠ ਹੋਈ ਇਸ ਮੀਟਿੰਗ ਚ ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਦੀ ਵਿਉਂਤਬੰਦੀ ਉਲੀਕੀ ਜਾ ਚੁੱਕੀ ਹੈ।

ਡੀਸੀ ਨਾਲ ਹੋਈ ਮੀਟਿੰਗ ਦੇ ਫੈਸਲਿਆਂ ਨੂੰ ਲਾਗੂ ਨਾ ਕਰਨ ‘ਤੇ ਭੜਕੇ ਕਿਸਾਨ, ਕਰਨਗੇ ਅਗਲੇ ਐਕਸ਼ਨ ਦਾ ਐਲਾਨ

ਨਰਮੇ ਦੀ ਬਿਜਾਈ ਲਈ 15 ਅਪ੍ਰੈਲ ਤੋਂ ਨਹਿਰੀ ਪਾਣੀ ਟੇਲਾਂ ਵਾਲੇ ਪਿੰਡਾਂ ਤੱਕ ਪਹੁੰਚ ਜਾਵੇਗਾ, ਇਸ ਲਈ ਨਰਮੇ ਦੀ ਬਿਜਾਈ ਲਈ ਭਰਵੀ ਰੌਣੀ ਨਹਿਰੀ ਪਾਣੀ ਨਾਲ ਹੀ ਕੀਤੀ ਜਾਵੇ। ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਸਹੀ ਸਪਰੇ ਤਕਨਾਲੋਜੀ ਸਬੰਧੀ ਜਾਗਰੂਕ ਕੀਤਾ ਜਾਵੇ। ਨਿਰਦੇਸ਼ਕ ਖੋਜ, ਪੀ.ਏ.ਯੂ., ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਦੱਸਿਆ ਗਿਆ ਕਿ ਨਰਮੇ ਦੀ ਫਸਲ ਹੇਠ ਘਟ ਰਿਹਾ ਰਕਬਾ ਇੱਕ ਚਿੰਤਾ ਦਾ ਵਿਸ਼ਾ ਹੈ।ਧਰਤੀ ਹੇਠਲਾ ਪਾਣੀ ਦਾ ਪੱਧਰ ਦਿਨੋ ਦਿਨ ਘਟ ਰਿਹਾ ਹੈ।ਇਸ ਲਈ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਦੀ ਲੋੜ ਹੈ। ਇਸ ਮੌਕੇ ਨਿਰਦੇਸ਼ਕ ਪ੍ਰਸਾਰ ਸਿੱਖਿਆ ਪੀ.ਏ.ਯੂ ਲੁਧਿਆਣਾ ਡਾ.ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਵੱਧ ਤੋਂ ਵੱਧ ਮਾਧਿਅਮਾਂ ਰਾਹੀਂ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਲੋੜੀਦੀ ਐਡਵਾਈਜ਼ਰੀ ਸਮੇਂ-ਸਮੇਂ ਸਿਰ ਮੁਹੱਈਆ ਕਰਵਾਈ ਜਾਵੇ।ਡਾ.ਧਰਮਪਾਲ ਮੌਰੀਆ, ਡਿਪਟੀ ਡਾਇਰੈਕਟਰ (ਕਪਾਹ) ਸ੍ਰੀ ਮੁਕਤਸਰ ਸਾਹਿਰ ਨੇ ਕਿਹਾ ਕਿ ਹੁਣ ਤੱਕ ਕਪਾਹ ਪੱਟੀ ਦੇ ਜ਼ਿਲਿਆਂ ਵਿੱਚ 74 ਪ੍ਰਤੀਸ਼ਤ ਨਰਮੇ ਦੀਆਂ ਛਿਟੀਆਂ ਦੇ ਢੇਰਾਂ ਦਾ ਪ੍ਰਬੰਧਨ ਕਰ ਦਿੱਤਾ ਗਿਆ ਹੈ

ਵੱਡਾ ਭਾਜਪਾ ਆਗੂ ਪੁੱਜਣ ਦੀ ਸੂਹ ’ਤੇ ਕਿਸਾਨਾਂ ਨੇ ਸੰਗਤ ਮੰਡੀ ’ਚ ਚੁੱਕਿਆ ਵਿਰੋਧ ਦਾ ਝੰਡਾ, ਪੁਲਿਸ ਨਾਲ ਤਿੱਖੀ ਝੜਪ

ਅਤੇ ਬਾਕੀ ਰਹਿੰਦਾ ਕੰਮ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ ਕਿ ਨਰਮੇ ਦੀ ਬਿਜਾਈ 15 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਪ੍ਰਿੰਸੀਪਲ ਵਿਗਿਆਨੀ ਅਤੇ ਹੋਰ ਰਾਜਾਂ ਚੋ ਆਏ ਵਿਗਿਆਨੀ ਡਾ. ਸਤੀਸ਼ ਕੁਮਾਰ ਸੈਨ ਅਤੇ ਡਾ. ਅਨਿਲ ਕੁਮਾਰ ਜਾਖੜ ਵੱਲੋ ਆਪਣੇ ਰਾਜਾਂ ਵਿੱਚ ਹੋ ਰਹੀ ਨਰਮੇ ਦੀ ਫਸਲ ਦੀ ਸਮੀਖਿਆ ਪੀ.ਪੀ.ਟੀ.ਰਾਹੀ ਵਿਸਥਾਰਪੂਰਵਕ ਪੇਸ਼ ਕੀਤੀ ਗਈ। ਇਸ ਮੀਟਿੰਗ ਵਿੱਚ ਨਰਮਾ ਪੱਟੀ ਦੇ ਮੁੱਖ ਖੇਤੀਬਾੜੀ ਅਫਸਰ ਡਾ.ਦਿਲਬਾਗ ਸਿੰਘ ਹੀਰ (ਮਾਨਸਾ), ਡਾ. ਜਗਦੀਸ਼ ਸਿੰਘ (ਬਰਨਾਲਾ), ਡਾ. ਗੁਰਨਾਮ ਸਿੰਘ (ਸ੍ਰੀ ਮੁਕਤਸਰ ਸਾਹਿਬ), ਡਾ. ਗੁਰਪ੍ਰੀਤ ਸਿੰਘ (ਮੋਗਾ), ਡਾ. ਅਮਰੀਕ ਸਿੰਘ (ਫਰੀਦਕੋਟ), ਡਾ. ਇੰਦਰਜੀਤ ਸਿੰਘ (ਸੰਗਰੂਰ) ਅਤੇ ਡਾ.ਕਰਨਜੀਤ ਸਿੰਘ ਗਿੱਲ (ਬਠਿੰਡਾ) ਵੱਲੋਂ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਨਰਮੇ ਦੀ ਫਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਅਤੇ ਆਉਣ ਵਾਲੀ ਫਸਲ ਦੀ ਵਿਉਂਤਬੰਦੀ ਸਾਂਝੀ ਕੀਤੀ ਗਈ। ਮੀਟਿੰਗ ਚ ਡਾ. ਸਰਵਣ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ, ਡਾ. ਕਰਮਜੀਤ ਸਿੰਘ ਸੇਖੋ, ਡਾ. ਪੰਕਜ ਰਾਠੌਰ ਵੱਲੋ ਨਰਮੇ ਦੀ ਫਸਲ ਸਬੰਧੀ ਅਹਿਮ ਸੁਝਾਅ ਸਾਂਝੇ ਕੀਤੇ ਗਏ।

 

ਆਪ ਨੇ ਲਗਾਏ ਵੱਡੇ ਦੋਸ਼: ਪਹਿਲਾਂ ਅਕਾਲੀ ਦਲ ਦੇ ਨੇਤਾਵਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਹੁਣ ਉਨ੍ਹਾਂ ਦੇ ਪੁੱਤਰ ਵੇਚ ਰਹੇ ਹਨ ਨਸ਼ਾ

0

ਚੰਡੀਗੜ੍ਹ, 10 ਅਪ੍ਰੈਲ: ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਤਿੱਖਾ ਹਮਲਾ ਕੀਤਾ ਹੈ। ’ਆਪ’ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੰਦਾ ਸੀ, ਹੁਣ ਉਨ੍ਹਾਂ ਦੇ ਨੇਤਾਵਾਂ ਦੇ ਪੁੱਤਰ ਨਸ਼ਾ (ਚਿਟਾ) ਵੇਚ ਰਹੇ ਹਨ। ਅਕਾਲੀ ਦਲ (ਬਾਦਲ) ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਸ਼ਿਮਲਾ ਵਿੱਚ ਨਸ਼ਾ ਵੇਚਦਾ ਫੜਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਪ੍ਰਕਾਸ਼ ਲੰਗਾਹ ਅਤੇ ਉਸਦੇ ਦੋਸਤਾਂ ਕੋਲੋਂ 42 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪ੍ਰਕਾਸ਼ ਸਿੰਘ ਲੰਗਾਹ ਨੂੰ ਨਸ਼ਾ ਵੇਚਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ,ਉਸ ਨੂੰ 3 ਮਈ 2021 ਨੂੰ ਵੀ ਪੰਜਾਬ ਪੁਲਿਸ ਨੇ ਡਰੱਗ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।

ਵੱਡਾ ਭਾਜਪਾ ਆਗੂ ਪੁੱਜਣ ਦੀ ਸੂਹ ’ਤੇ ਕਿਸਾਨਾਂ ਨੇ ਸੰਗਤ ਮੰਡੀ ’ਚ ਚੁੱਕਿਆ ਵਿਰੋਧ ਦਾ ਝੰਡਾ, ਪੁਲਿਸ ਨਾਲ ਤਿੱਖੀ ਝੜਪ

ਬੁੱਧਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ‘ਆਪ’ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ‘‘ਅਸੀਂ ਪਿਛਲੇ ਲੰਮੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ ਕਿ ਇਹ ਲੋਕ (ਅਕਾਲੀ ਆਗੂ ਅਤੇ ਅਕਾਲੀ-ਭਾਜਪਾ ਸਰਕਾਰ) ਹੀ ਪੰਜਾਬ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵਧਣ-ਫੁੱਲਣ ਦੇ ਸਮਰੱਥ ਹਨ। ਇਨ੍ਹਾਂ ਨੇ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਨਾਲ ਗ੍ਰਸਤ ਕਰ ਦਿੱਤਾ। ਉਨ੍ਹਾਂ ਨੇ ਸਾਡੇ ਰਾਜ ਨੂੰ ਵਿੱਤੀ ਸੰਕਟ ਵੱਲ ਅਤੇ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਅਤੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ’’ ‘ਆਪ’ ਆਗੂ ਨੇ ਕਿਹਾ ਕਿ ਅਕਾਲੀ ਦਲ ਬਾਦਲ ਬੇਸ਼ਰਮ ਹੈ,

MP ਸੰਜੇ ਸਿੰਘ ਨੇ ਭਗਵੰਤ ਮਾਨ ਨੂੰ ਬੇਟੀ ਦੀਆਂ ਦਿੱਤੀਆਂ ਵਧਾਈਆਂ

ਇੱਕ ਪਾਸੇ ਉਹ ‘ਪੰਜਾਬ ਬਚਾਓ ਯਾਤਰਾ’ ਕੱਢ ਰਹੇ ਹਨ ਤੇ ਦੂਜੇ ਪਾਸੇ ਉਸਦੇ ਆਪਣੇ ਹੀ ਲੋਕ ਨਸ਼ਾ ਵੇਚਦੇ ਫੜੇ ਜਾ ਰਹੇ ਹਨ। ਅਕਾਲੀ ਦਲ ਨੇ ਪੰਜਾਬ ਵਿੱਚ ਨਸ਼ਿਆਂ ਦੀਆਂ ਜੜ੍ਹਾਂ ਪੁੱਟ ਦਿੱਤੀਆਂ, ਸਾਨੂੰ ਪੰਜਾਬ ਨੂੰ ਅਕਾਲੀ ਦਲ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਉਹ ਜ਼ਿੰਮੇਵਾਰ ਹਨ। ਉਨ੍ਹਾਂ ਸ਼ਿਮਲਾ ਪੁਲਿਸ ਨੂੰ ਅਪੀਲ ਕੀਤੀ ਕਿ ਇਨ੍ਹਾਂ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕਰੇ ਅਤੇ ਸਜ਼ਾ ਯਕੀਨੀ ਬਣਾਈ ਜਾਵੇ ੍ਟ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਦੇ ਲੋਕਾਂ ਨੂੰ ਅਜਿਹੇ ਲੀਡਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ, ਜਿਨ੍ਹਾਂ ਨੇ ਨਸ਼ਿਆਂ ਰਾਹੀਂ ਬਹੁਤ ਸਾਰੀਆਂ ਜ਼ਿੰਦਗੀਆਂ ਬਰਬਾਦ ਕੀਤੀਆਂ ਹਨ।