Home Blog Page 1735

ਡੀਸੀ ਨਾਲ ਹੋਈ ਮੀਟਿੰਗ ਦੇ ਫੈਸਲਿਆਂ ਨੂੰ ਲਾਗੂ ਨਾ ਕਰਨ ‘ਤੇ ਭੜਕੇ ਕਿਸਾਨ, ਕਰਨਗੇ ਅਗਲੇ ਐਕਸ਼ਨ ਦਾ ਐਲਾਨ

ਬਠਿੰਡਾ ,10 ਅਪ੍ਰੈਲ: ਪਿਛਲੇ ਕਰੀਬ ਇੱਕ ਹਫ਼ਤੇ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸਥਾਨਕ ਡੀਸੀ ਦਫਤਰ ਅੱਗੇ ਕਿਸਾਨਾਂ ਦੇ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਕੀਤੇ ਫੈਸਲਿਆਂ ਨੂੰ ਲਾਗੂ ਨਾ ਕਰਨ ਦੇ ਚੱਲਦੇ ਕਿਸਾਨਾਂ ਵਿਚ ਰੋਸ਼ ਫੈਲਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਜੇਕਰ ਮੀਟਿੰਗ ਦੌਰਾਨ ਹੋਏ ਫੈਸਲੇ ਅਤੇ ਗੈਸ ਪਾਈਪ ਲਾਈਨ ਸੰਬੰਧੀ ਹੋਇਆ ਲਿਖਤੀ ਸਮਝੌਤਾ ਭਲਕੇ ਤੱਕ ਲਾਗੂ ਨਹੀਂ ਕੀਤਾ ਜਾਂਦਾ ਤਾਂ ਕੱਲ ਨੂੰ ਜ਼ਿਲ੍ਹੇ ਦੀ ਮੀਟਿੰਗ ਵਿੱਚ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਵੱਡਾ ਭਾਜਪਾ ਆਗੂ ਪੁੱਜਣ ਦੀ ਸੂਹ ’ਤੇ ਕਿਸਾਨਾਂ ਨੇ ਸੰਗਤ ਮੰਡੀ ’ਚ ਚੁੱਕਿਆ ਵਿਰੋਧ ਦਾ ਝੰਡਾ, ਪੁਲਿਸ ਨਾਲ ਤਿੱਖੀ ਝੜਪ

ਇਂਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਦੇ ਕਹਿਣ ’ਤੇ ਬੀਤੇ ਕੱਲ ਡਿਪਟੀ ਕਮਿਸ਼ਨਰ ਵੱਲੋਂ ਬੇਸ਼ੱਕ ਕਿਸਾਨਾਂ ਨਾਲ ਮੀਟਿੰਗ ਤਾਂ ਕਰ ਲਈ ਪਰੰਤੂ ਮੀਟਿੰਗ ਵਿੱਚ ਹੋਏ ਫੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਫੈਸਲੇ ਮੁਤਾਬਕ ਅੱਜ ਫਸਲਾਂ ਦੇ ਹੋਏ ਖਰਾਬੇ ਦੇ ਨੁਕਸਾਨ ਸਬੰਧੀ ਪੜਤਾਲ ਦੀਆਂ ਲਿਸਟਾਂ ਨਹੀਂ ਦਿੱਤੀਆਂ ਗਈਆਂ। ਗੈਸ ਪਾਈਪ ਲਾਈਨ ਸੰਬੰਧੀ ਪਿੰਡ ਲੇਲੇ ਵਾਲੇ ਦੇ ਕਿਸਾਨਾਂ ਨੂੰ ਮੁਆਵਜੇ ਦੇ ਚੈੱਕ ਨਹੀਂ ਦਿੱਤੇ ਗਏ।

ਪਟਵਾਰੀ ਤੇ ਉਸਦਾ ਕਰਿੰਦਾ 3,500 ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਕੀਤਾ ਕਾਬੂ

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੁਦਰਤੀ ਤਬਾਹੀ ਕਾਰਨ ਹੋਏ ਫਸਲਾਂ , ਸੈੱਡਾਂ ਤੇ ਹੋਰ ਪਸ਼ੂਆਂ ਦੇ ਹੋਏ ਨੁਕਸਾਨ ਸਬੰਧੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ। ਅੱਜ ਦੇ ਇਕੱਠ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲਾ ਆਗੂ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ , ਜਗਦੇਵ ਸਿੰਘ ਜੋਗੇਵਾਲਾ,ਨਛੱਤਰ ਸਿੰਘ ਢੱਡੇ, ਸੁਖਦੇਵ ਸਿੰਘ ਰਾਮਪੁਰਾ, ਕਾਲਾ ਸਿੰਘ ਚੱਠੇ ਵਾਲਾ, ਦੀਨਾ ਸਿੰਘ ਸਿਵੀਆਂ, ਰਣਜੋਧ ਸਿੰਘ ਮਾਹੀ ਨੰਗਲ ਵੀ ਸ਼ਾਮਲ ਸਨ।

 

ਵੱਡਾ ਭਾਜਪਾ ਆਗੂ ਪੁੱਜਣ ਦੀ ਸੂਹ ’ਤੇ ਕਿਸਾਨਾਂ ਨੇ ਸੰਗਤ ਮੰਡੀ ’ਚ ਚੁੱਕਿਆ ਵਿਰੋਧ ਦਾ ਝੰਡਾ, ਪੁਲਿਸ ਨਾਲ ਤਿੱਖੀ ਝੜਪ

ਬਠਿੰਡਾ ,10 ਅਪ੍ਰੈਲ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਹੇਠ ਪੰਜਾਬ ਦੇ ਪਿੰਡਾਂ ਵਿਚ ਆਉਣ ਵਾਲੇ ਭਾਜਪਾ ਆਗੂਆਂ ਦੇ ਕੀਤੇ ਵਿਰੋਧ ਦੇ ਫੈਸਲੇ ਤਂੋ ਬਾਅਦ ਚੋਣ ਪ੍ਰਚਾਰ ਦੇ ਇਸ ਮੌਸਮ ਵਿਚ ਭਾਜਪਾ ਆਗੂਆਂ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਦਾ ਹੀ ਮਾਮਲਾ ਅੱਜ ਸੰਗਤ ਮੰਡੀ ਵਿਚ ਦੇਖਣ ਨੂੰ ਮਿਲਿਆ, ਜਿੱਥੇ ਭਾਜਪਾ ਵੱਲੋਂ ਬੂਥ ਸੰਮੇਲਨ ਕਰਵਾਉਣ ਦਾ ਐਲਾਨ ਕੀਤਾ ਸੀ। ਇਸ ਸਮਾਗਮ ਦੌਰਾਨ ਭਾਜਪਾ ਦੇ ਵੱਡੇ ਆਗੂਆਂ ਦੇ ਪੁੱਜਣ ਦੀ ਸੂਹ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਆਗੂਆਂ ਕੁਲਵੰਤ ਰਾੲੈ ਸ਼ਰਮਾ ਅਤੇ ਅਜੈਪਾਲ ਸਿੰਘ ਆਦਿ ਦੀ ਅਗਵਾਈ ਹੇਠ

ਪਟਵਾਰੀ ਤੇ ਉਸਦਾ ਕਰਿੰਦਾ 3,500 ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਕੀਤਾ ਕਾਬੂ

ਵੱਡੀ ਗਿਣਤੀ ਵਿਚ ਪੁੱਜੇ ਕਿਸਾਨਾਂ ਨੇ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਸੰਮੇਲਨ ਵਾਲੀ ਥਾਂ ਵੱਲ ਵਧਣ ਦਾ ਯਤਨ ਕੀਤਾ ਪ੍ਰੰਤੂ ਡੀਐਸਪੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪੁਲਿਸ ਅਤੇ ਕਮਾਂਡੋਜ਼ ਵੱਲੋਂ ਕਿਸਾਨਾਂ ਨੂੰ ਬੈਰੀਗੇਡਿੰਗ ਕਰਕੇ ਰੋਕਣ ਦੀ ਕੋਸਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਿੱਖੀ ਝੜਪ ਹੋਈ ਅਤੇ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਹਲਕੇ ਬਲ ਦਾ ਵੀ ਪ੍ਰਯੋਗ ਕੀਤਾ। ਕਰੀਬ ਤਿੰਨ ਘੰਟਿਆਂ ਦੀ ਜਦੋ-ਜਹਿਦ ਤੋਂ ਬਾਅਦ ਕਿਸਾਨ ਸੰਮੇਲਨ ਵਾਲੀ ਥਾਂ ਦੇ ਥੋੜੀ ਦੂਰ ਪੁੱਜਣ ਵਿਚ ਸਫ਼ਲ ਰਹੇ, ਜਿੱਥੇ ਉਨ੍ਹਾਂ ਭਾਜਪਾ ਵਿਰੁਧ ਅਪਣੇ ਨਾਅਰੇਬਾਜ਼ੀ ਤੇ ਰੋਸ਼ ਪ੍ਰਦਰਸ਼ਨ ਜਾਰੀ ਰੱਖਿਆ, ਦੂਜੇ ਪਾਸੇ ਭਾਜਪਾ ਦਾ ਸੰਮੇਲਨ ਵੀ ਚੱਲਦਾ ਰਿਹਾ।

17 ਅਪ੍ਰੈਲ ਨੂੰ ਟਰੇਨਾਂ ਦਾ ਚੱਕਾ ਹੋਵੇਗਾ ਜਾਮ?

ਪ੍ਰੰਤੂ ਜਦ ਤੱਕ ਪ੍ਰੋਗਰਾਮ ਸਮਾਪਤ ਨਹੀਂ ਹੋਇਆ ਤਦ ਤੱਕ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ ਰਹੀ। ਇਸ ਦੌਰਾਨ ਭਾਜਪਾ ਆਗੂ ਦਿਆਲ ਸੋਢੀ ਨੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਧਰ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪਿੰਡ ਸੰਗਤ ਵਿਖੇ ਭਾਜਪਾ ਦੇ ਆਗੂਆਂ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਦੀਆਂ ਹਦਾਇਤਾਂ ਤਹਿਤ ਪੁਲਿਸ ਵੱਲੋਂ ਕੀਤੇ ਲਾਠੀ ਚਾਰਜ ਅਤੇ ਧੱਕਾ ਮੁੱਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਵਿਰੋਧ ਕਰਨ ਦੇ ਜਮਹੂਰੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪਹਿਲਾਂ ਵਿਰੋਧ ਕਰ ਰਹੇ ਕਿਸਾਨਾਂ ਤੇ ਭਾਜਪਾ ਆਗੂਆਂ ਵੱਲੋਂ ਫੁੱਲ ਬਰਸਾਏ ਜਾ ਰਹੇ ਸਨ ਹੁਣ ਪੁਲਿਸ ਵੱਲੋਂ ਲਾਠੀਆਂ ਬਰਸਾਈਆਂ ਜਾ ਰਹੀਆਂ ਹਨ।

 

ਸਿਲਵਰ ਓਕਸ ਸਕੂਲ ਵਿਖੇ ਪ੍ਰੀ -ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ

0

ਬਠਿੰਡਾ , 10 ਅਪ੍ਰੈਲ: ਬਠਿੰਡਾ ਦੇ ਡੱਬਵਾਲੀ ਰੋਡ ’ਤੇ ਸਥਿਤ ਸਿਲਵਰ ਓਕਸ ਸਕੂਲ ਵਿਖੇ ਬੜੇ ਹੀ ਉਤਸ਼ਾਹ ਨਾਲ ਗ੍ਰੈਜੂਏਸ਼ਨ ਸਮਾਰੋਹ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ( ਡਾਇਰੈਕਟਰ ), ਪ੍ਰਿੰਸੀਪਲ ਮਿਸ ਰਵਿੰਦਰ ਸਰਾ ਅਤੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਸ਼ਿਰਕਤ ਕੀਤੀ ਗਈ। ਕਿੰਡਰਗਾਰਟਨ ਦਾ ਇਹ ਸਮਾਰੋਹ ਸਿੱਖਿਆ ਦੇ ਪੱਧਰ ਨੂੰ ਅਲਵਿਦਾ ਕਹਿਣ ਅਤੇ ਪ੍ਰਾਇਮਰੀ ਸਿੱਖਿਆ ਵੱਲ ਵਧਣ ਦਾ ਸਮਾਂ ਹੈ। ਇਹ ਅਤੀਤ ਦੀਆਂ ਨਿੱਘੀਆਂ ਯਾਦਾਂ ਅਤੇ ਭਵਿੱਖ ਲਈ ਨਿੱਘੇ ਸੁਪਨੇ ਦਿਖਾਉਂਦਾ ਹੈ। ਇਹ ਪ੍ਰੀ-ਪ੍ਰਾਇਮਰੀ ਬੱਚਿਆਂ ਲਈ ਰੋਮਾਂਚਕ ਮੀਲ ਪੱਥਰ ਹੈ।

Big News: ਸਾਬਕਾ ਅਕਾਲੀ ਮੰਤਰੀ ਦਾ ਪੁੱਤਰ ਔਰਤ ਅਤੇ ਚਿੱਟੇ ਸਹਿਤ ਗ੍ਰਿਫਤਾਰ

ਇਸ ਸਮਾਗਮ ਦੀ ਸ਼ੁਰੂਆਤ ਦੀਪ ਜਗਾਉਂਦੇ ਹੋਏ ਪ੍ਰਾਰਥਨਾ ਨਾਚ ਨਾਲ ਕੀਤੀ ਗਈ। ਬੱਚਿਆਂ ਨੇ ਗਰੁੱਪ ਨਾਚ ਪੇਸ਼ ਕਰਦੇ ਹੋਏ ਮਨਮੋਹਕ ਪ੍ਰਦਰਸ਼ਨ ਕੀਤਾ। ਪ੍ਰੀ-ਪ੍ਰਾਇਮਰੀ ਦੇ ਛੋਟੇ–ਛੋਟੇ ਬੱਚੇ ਗ੍ਰੈਜੂਏਸ਼ਨ ਪੋਸ਼ਾਕਾਂ ਅਤੇ ਟੋਪੀਆਂ ਪਹਿਨ ਕੇ ਸਟੇਜ ਉੱਪਰ ਆਏ ਅਤੇ ਆਪਣੇ ਸਰਟੀਫਿਕੇਟ ਪ੍ਰਾਪਤ ਕੀਤੇ। ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹੋਏ , ਉਨ੍ਹਾਂ ਦੁਆਰਾ ਪ੍ਰਾਪਤ ਕੀਤੀਆਂ ਗਈਆਂ ਉਪਲੱਬਧੀਆਂ ਲਈ ਵਧਾਈ ਦਿੱਤੀ। ਅੰਤ ਵਿੱਚ ਰਾਸ਼ਟਰੀ ਗਾਣ ਨਾਲ ਇਨਾਮ ਵੰਡ ਸਮਾਰੋਹ ਸਮਾਪਤ ਕੀਤਾ ਗਿਆ।

 

ਅੰਮ੍ਰਿਤਾ ਵੜਿੰਗ ਨੇ ਕੀਤਾ ਬਠਿੰਡਾ ਸ਼ਹਿਰ ਦਾ ਤੁਫ਼ਾਨੀ ਦੌਰਾ

0

ਬਠਿੰਡਾ 10 ਅਪ੍ਰੈਲ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਤੇ ਬਠਿੰਡਾ ਹਲਕੇ ਤੋਂ ਦਾਅਵੇਦਾਰ ਸ਼੍ਰੀਮਤੀ ਅੰਮ੍ਰਿਤਾ ਵੜਿੰਗ ਵੱਲੋਂ ਬਠਿੰਡਾ ਸ਼ਹਿਰ ਦਾ ਤੂਫਾਨੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਦੇ ਹੱਥ ਮਜਬੂਤ ਕਰਨ ਨਾਲ ਹੀ ਪੰਜਾਬ ਅਤੇ ਦੇਸ਼ ਬਚੇਗਾ। ਜਿਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਪੰਜਾਬ ਵਿੱਚ ਕਾਂਗਰਸ ਨੂੰ ਮਜਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਪੰਜਾਬ ਸੋਸ਼ਲਿਸਟ ਅਲਾਇੰਸ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਉਹਨਾਂ ਕਿਹਾ ਕਿ ਦੇਸ਼ ਵਿੱਚ ਮੋਦੀ ਸਰਕਾਰ ਵੱਲੋਂ ਅੱਛੇ ਦਿਨ ਲਿਆਉਣ ਦੀ ਬਜਾਏ ਲੋਕਾਂ ਤੇ ਆਰਥਿਕ ਬੋਝ ਪਾਇਆ ਬੇਰੁਜ਼ਗਾਰੀ ਵਧੀ ਕਿਸੇ ਨੂੰ ਰੁਜ਼ਗਾਰ ਨਹੀਂ ਮਿਲਿਆ, ਇਥੋਂ ਤੱਕ ਇਹ ਵਿਰੋਧੀ ਪਾਰਟੀਆਂ ਨੂੰ ਦਬਾਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਗਈਆਂ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ ਨਸ਼ਿਆਂ ਕਰਕੇ ਜਵਾਨ ਮਰ ਰਹੇ ਹਨ ਮੁੱਖ ਮੰਤਰੀ ਪੰਜਾਬ ਦਾ ਸਰਕਾਰ ਦੇ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਉਹ ਆਮ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਨੂੰ ਦੋਨੇ ਹੱਥੀ ਲੁਟਾ ਰਹੇ ਹਨ।

ਤਿਹਾੜ ਜੇਲ੍ਹ ‘ਚ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ CM ਭਗਵੰਤ ਮਾਨ

ਇਸ ਮੌਕੇ ਅੰਮ੍ਰਿਤਾ ਵਿੜਿੰਗ ਵੱਲੋਂ ਲੈਣੋਂ ਪਾਰ ਇਲਾਕੇ ਦੀਆਂ ਸਮੱਸਿਆਵਾਂ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਕਿਹਾ ਕਿ ਇਸ ਪਾਸੇ ਨਸ਼ਾ ਵਿਕ ਰਿਹਾ ਹੈ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਇਸ ਮੌਕੇ ਉਹਨਾਂ ਮੁੱਖ ਮੰਤਰੀ ਦੇ ਨਾਲ ਬਠਿੰਡਾ ਦੇ ਵਿਧਾਇਕ ਤੇ ਵੀ ਸਵਾਲ ਉਠਾਏ ਤੇ ਕਿਹਾ ਕਿ ਕਿਸੇ ਦੀ ਸਾਰ ਨਹੀਂ ਲਈ ਜਿਸ ਕਰਕੇ ਅੱਜ ਬਠਿੰਡਾ ਸ਼ਹਿਰ ਦਾ ਇਹ ਹਾਲ ਹੈ। ਇਸ ਮੌਕੇ ਉਹਨਾਂ ਦੇ ਨਾਲ ਰੁਲਦੂ ਰਾਮ, ਗੁਰਮੀਤ ਕੌਰ, ਰਵੀ ਨਰੂਲਾ, ਕੈਲਾਸ਼ ਸ਼ਰਮਾ, ਰਣਜੀਤ ਕੌਰ, ਪ੍ਰੀਤ ਸ਼ਰਮਾ ਆਦਿ ਦੇ ਘਰਾਂ ਵਿੱਚ ਹੋਈਆਂ ਭਰਮੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਬਲਾਕ ਬਲਰਾਜ ਸਿੰਘ ਪੱਕਾ, ਹਰੀ ਉਮ ਠਾਕੁਰ, ਰਾਜ ਮਹਿਰਾ, ਹਰਵਿੰਦਰ ਲੱਡੂ, ਸੁਖਦੇਵ ਸਿੰਘ ਸੁੱਖ,ਾ ਮਲਕੀਤ ਸਿੰਘ ਗਿੱਲ ਐਮਸੀ ਅਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਆਦਿ ਹਾਜ਼ਰ ਸਨ।

 

ਪਟਵਾਰੀ ਤੇ ਉਸਦਾ ਕਰਿੰਦਾ 3,500 ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਕੀਤਾ ਕਾਬੂ

0

ਲੁਧਿਆਣਾ, 10 ਅਪ੍ਰੈਲ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਤੇਲੂ ਰਾਮ ਵਾਸੀ ਚੰਦਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਸੋਸ਼ਲਿਸਟ ਅਲਾਇੰਸ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਬੈਂਕ ਤੋਂ ਕਰਜ਼ਾ ਲੈਣ ਲਈ ਉਸ ਦੇ ਪਲਾਟ ਦਾ 30 ਸਾਲਾਂ ਦਾ ਜਮ੍ਹਾਂਬੰਦੀ ਰਿਕਾਰਡ ਜਾਰੀ ਕਰਨ ਬਦਲੇ ਉਕਤ ਪਟਵਾਰੀ ਅਤੇ ਉਸ ਦਾ ਕਰਿੰਦੇ ਨੇ ਉਸ ਕੋਲੋਂ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਾਕਾਤ ਸਮੇਂ, ਪਟਵਾਰੀ ਨੇ ਇਸ ਸਬੰਧੀ ਉਸ ਨੂੰ ਆਪਣੇ ਕਰਿੰਦੇ ਅਮਨਦੀਪ ਸਿੰਘ ਉਰਫ ਦੀਪ ਨੂੰ ਮਿਲਣ ਲਈ ਕਿਹਾ, ਜਿਸ ਨੇ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 3500 ਰੁਪਏ ਦੀ ਮੰਗ ਕੀਤੀ। ਜਿਸ ਵਿੱਚੋਂ ਪਟਵਾਰੀ ਦੇ ਕਰਿੰਦੇ ਨੇ 500 ਰੁਪਏ ਆਪਣੇ ਲਈ ਲੈਣ ਅਤੇ ਬਾਕੀ 3000 ਰੁਪਏ ਪਟਵਾਰੀ ਨੂੰ ਦੇਣ ਦੀ ਮੰਗ ਕੀਤੀ।

Big News: ਸਾਬਕਾ ਅਕਾਲੀ ਮੰਤਰੀ ਦਾ ਪੁੱਤਰ ਔਰਤ ਅਤੇ ਚਿੱਟੇ ਸਹਿਤ ਗ੍ਰਿਫਤਾਰ

ਸ਼ਿਕਾਇਤਕਰਤਾ ਨੇ ਉਕਤ ਗੱਲਬਾਤ ਦੀ ਰਿਕਾਰਡਿੰਗ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਥਿਤ ਮੁਲਜ਼ਮ ਅਮਨਦੀਪ ਸਿੰਘ ਉਰਫ਼ ਦੀਪ ਨੂੰ ਉਕਤ ਪਟਵਾਰਖਾਨੇ ਦੀ ਪਾਰਕਿੰਗ ਤੋਂ ਸ਼ਿਕਾਇਤਕਰਤਾ ਕੋਲੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 3500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੇ ਨਾਲ ਹੀ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਨੂੰ ਵੀ ਉਸ ਦੇ ਦਫਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਬੁਲਾਰੇ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 

ਪੰਜਾਬ ਸੋਸ਼ਲਿਸਟ ਅਲਾਇੰਸ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

0

ਬਠਿੰਡਾ, 10 ਅਪ੍ਰੈਲ : ਪੰਜਾਬ ਦੀਆਂ ਤਿੰਨ ਕ੍ਰਾਂਤੀਕਾਰੀ ਵਿਚਾਰਧਾਰਾਵਾਂ ਸਿੱਖ ਫਲਸਫਾ, ਅੰਬੇਦਕਰਵਾਦੀ ਅਤੇ ਮਾਰਕਸਵਾਦੀ ਵਿਚਾਰਧਾਰਾ ਤੇ ਅਧਾਰਿਤ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਏ ਪੰਜਾਬ ਸੋਸ਼ਲਿਸਟ ਅਲਾਇੰਸ (ਪੀ.ਐਸ.ਏ) ਨੇ ਅੱਜ ਬਠਿੰਡਾ ਦੇ ਟੀਚਰ ਹੋਮ ਵਿੱਚ ਇੱਕ ਭਰਵੀਂ ਕਾਨਫਰੰਸ ਕਰਨ ਤੋ ਬਾਅਦ 2024 ਦੀਆ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਅਲਾਇੰਸ ਦੇ ਵਿੱਚ ਬਹੁਜਨ ਮੁਕਤੀ ਪਾਰਟੀ, ਰੈਵੋਲਿਊਸਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ),ਸ਼ਿਰੋਮਣੀ ਅਕਾਲੀ ਦਲ ਫ਼ਤਹਿ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਭਾਰਤ ਮੁਕਤੀ ਮੋਰਚਾ ਪੰਜਾਬ, ਲੋਕ ਰਾਜ ਪਾਰਟੀ, ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਦਕਰਵਾਦੀ,ਬਹੁਜਨ ਮੁਕਤੀ ਪਾਰਟੀ ਚੰਡੀਗੜ੍ਹ ,ਰਾਸ਼ਟਰੀ ਪਿਛੜਾ ਵਰਗ ਮੋਰਚਾ ਪੰਜਾਬ,ਆਪਣਾ ਸਮਾਜ ਪਾਰਟੀ, 11 ਨਿਹੰਗ ਸਿੰਘ ਜਥੇਬੰਦੀਆਂ , ਸੰਵਿਧਾਨ ਬਚਾਓ ਦੇਸ਼ ਬਚਾਓ ਸੰਘਰਸ਼ ਸਮਿਤੀ, ਰਾਸ਼ਟਰੀ ਕਿਸਾਨ ਮੋਰਚਾ ਪੰਜਾਬ, ਬਹੁਜਨ ਮੁਕਤੀ ਮੋਰਚਾ ਚੰਡੀਗੜ੍ਹ ਆਦਿ ਸਮਾਜਿਕ ਤੇ ਰਾਜਨੀਤਿਕ ਸੰਗਠਨਾਂ ਸ਼ਾਮਿਲ ਹਨ।

17 ਅਪ੍ਰੈਲ ਨੂੰ ਟਰੇਨਾਂ ਦਾ ਚੱਕਾ ਹੋਵੇਗਾ ਜਾਮ?

ਪੰਜਾਬ ਸੋਸ਼ਲਿਸਟ ਅਲਾਇੰਸ ਦੇ ਚੇਅਰਮੈਨ ਕੁਲਦੀਪ ਸਿੰਘ ਈਸਾਪੁਰੀ ਅਤੇ ਪ੍ਰਧਾਨ ਹਰਬੰਸ ਸਿੰਘ ਮਾਂਗਟ ਨੇ ਉਮੀਦਵਾਰਾਂ ਦਾ ਐਲਾਨ ਕਰਦੇ ਹੋਏ ਬਠਿੰਡਾ ਤੋਂ ਮਜ਼ਦੂਰ ਮੁਕਤੀ ਮੋਰਚਾ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਸਮਾਓਂ , ਫਰੀਦਕੋਟ ਤੋਂ ਬਹੁਜਨ ਮੁਕਤੀ ਪਾਰਟੀ ਦੇ ਪ੍ਰੀਤਮ ਸਿੰਘ ਰਿਟਾਇਰਡ ਜੇ ਈ , ਸੰਗਰੂਰ ਲੋਕ ਸਭਾ ਹਲਕੇ ਤੋਂ ਸੰਵਿਧਾਨ ਬਚਾਓ ਦੇਸ਼ ਬਚਾਓ ਸੰਘਰਸ਼ ਸਮਿਤੀ ਦੇ ਜਸਵੰਤ ਸਿੰਘ ਲਾਡ ਬਨਜਾਰਾ ਦਲ, ਅੰਮ੍ਰਿਤਸਰ ਤੋਂ ਬਹੁਜਨ ਮੁਕਤੀ ਪਾਰਟੀ ਦੇ ਲਛਮਣ ਸਿੰਘ , ਅਨੰਦਪੁਰ ਸਾਹਿਬ ਤੋਂ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਜਸਵੀਰ ਸਿੰਘ ਖਾਲਸਾ , ਫਤਿਹਗੜ੍ਹ ਸਾਹਿਬ ਤੋਂ ਲੋਕ ਰਾਜ ਪਾਰਟੀ ਦੇ ਬਲਕਾਰ ਸਿੰਘ ਮੰਗਲੀ , ਗੁਰਦਾਸਪੁਰ ਤੋਂ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਡਾ ਸ਼ੈਲੇਂਦਰ ਸਿੰਘ ਸ਼ੈਲੀ ,ਜਲੰਧਰ ਤੋਂ ਫਿਰੋਜ਼ਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਫਤਿਹ ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ , ਲੁਧਿਆਣਾ ਤੋ ਸ਼੍ਰੋਮਣੀ ਅਕਾਲੀ ਦਲ ਫਤਿਹ ਦੇ ਕਿਰਪਾਲ ਸਿੰਘ ,ਜਲੰਧਰ ਤੋ ਸ਼੍ਰੋਮਣੀ ਅਕਾਲੀ ਦਲ ਫਤਿਹ ਦੇ ਹਰਚੰਦ ਸਿੰਘ ਖ਼ਾਲਸਾ ਉਮੀਦਵਾਰ ਹੋਣਗੇ ਬਾਕੀ ਰਹਿੰਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦ ਕੀਤਾ ਜਾਵੇਗਾ।

ਭਾਜਪਾ ਨੇ ਚੰਡੀਗੜ੍ਹ ਤੋਂ ਐਲਾਨੀਆ ਲੋਕ ਸਭਾ ਉਮੀਦਵਾਰ

ਇਸ ਮੌਕੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਹੋਇਆਂ ਕੁਲਦੀਪ ਸਿੰਘ ਇਸਾਪੁਰੀ,ਭਗਵੰਤ ਸਿੰਘ ਸਮਾਓ, ਹਰਬੰਸ ਸਿੰਘ ਮਾਂਗਟ,ਜਸਕਰਨ ਸਿੰਘ ਕਾਹਨ ਸਿੰਘ ਵਾਲਾ , ਸ਼ਾਮ ਲਾਲ ਭੰਗੀ ,ਕਰਨੈਲ ਸਿੰਘ ਇਕੋਲਾਹਾ,ਬਲਕਾਰ ਸਿੰਘ ਮੰਗਲੀ ਨੇ ਸਬੰਧਨ ਕਰਦਿਆਂ ਕਿਹਾ ਕਿ ਪੰਜਾਬ ਸੋਸ਼ਲਿਸਟ ਅਲਾਇੰਸ ਭਾਰਤੀ ਪਾਰਲੀਮੈਂਟਰੀ ਜਮਹੂਰੀਅਤ ਜਿਸ ਦੀ ਨੀਹ ਅੰਗਰੇਜ਼ਾਂ ਦੇ ਰਾਜ ਵਿੱਚ ਰੱਖੀ ਗਈਕ ਸੀ ਦੇ ਹੁਣ ਤੱਕ ਦੇ ਇਤਿਹਾਸ ਵਿੱਚ ਜਿੰਨੀਆਂ ਵੀ ਕੇਂਦਰੀ ਅਤੇ ਸੂਬਾਈ ਸਰਕਾਰਾਂ ਚੁਣੀਆਂ ਗਈਆਂ ਹਨ ਉਹ ਸਿਰਫ ਚਿਹਰਿਆਂ ਦੀ ਤਬਦੀਲੀ ਬਣ ਕੇ ਰਹਿ ਗਈਆਂ ਹਨ ਔਰ ਇਹ ਸਾਡੇ ਸਮਾਜ ਨਾਲ ਸਿਧਮ ਸਿਧਾ ਧੋਖਾ ਹੈ ਕਿ ਹੁਣ ਤੱਕ ਚੁਣੀ ਗਈ ਕਿਸੇ ਵੀ ਸਰਕਾਰ ਨੇ ਕਿਰਤ ਕਰਨ ਵਾਲੇ ਭਾਈ ਲਾਲੋਆਂ ਦੇ ਖਿਲਾਫ ਉਸਰੇ ਸਾਡੇ ਆਰਥਿਕ ਅਤੇ ਸਮਾਜਿਕ ਨਿਜ਼ਾਮ ਦੇ ਖਿਲਾਫ ਹੁਣ ਤੱਕ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ।

 

‘ਆਪ’ ਵੱਲੋਂ EC ਨੂੰ ਕੀਤੀ ਸ਼ਿਕਾਇਤ ‘ਤੇ ਸੁਖਬੀਰ ਬਾਦਲ ਦਾ ਪਲਟਵਾਰ

0

ਚੰਡੀਗੜ੍ਹ: ਬੀਤੀ ਦੋ ਦਿਨ ਪਹਿਲਾ ਆਮ ਆਦਮੀ ਪਾਰਟੀ ਪੰਜਾਬ ਦਾ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਪੰਜਾਬ ਸਿਬਿਨ ਸੀ. ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਮੁਲਾਕਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਬਾਦਲ ਖਿਲਾਫ਼ ਚੋਣ ਜਾਬਤੇ ਦੀ ਉਲਘਨਾਂ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ।

17 ਅਪ੍ਰੈਲ ਨੂੰ ਟਰੇਨਾਂ ਦਾ ਚੱਕਾ ਹੋਵੇਗਾ ਜਾਮ?

ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਸਿਬਿਨ ਸੀ. ਨੂੰ ਇਕ ਪੱਤਰ ਲਿਖ ਕੇ ਅਕਾਲੀ ਦਲ ਵੱਲੋਂ ਕੱਢ ਜਾ ਰਹੀ ‘ਪੰਜਾਬ ਬਚਾਓ’ ਯਾਤਰਾ ਦੌਰਾਨ ਸਿਆਸੀ ਮੁਹਿੰਮ ਲਈ ਇਕ ਬੱਚੇ ਦੀ ਵਰਤੋਂ ਕਰਨ ਦੇ ਦੋਸ਼ ਲਗਾਏ ਸੀ। ਅੱਜ ਸੁਖਬੀਰ ਬਾਦਲ ਨੇ ‘ਪੰਜਾਬ ਬਚਾਓ’ ਯਾਤਰਾ ਦੌਰਾਨ ‘ਆਪ’ ਵੱਲੋਂ ਕੀਤੀ ਕਾਰਵਾਈ ਦਾ ਜਵਾਬ ਦਿੰਦੇ ਹੋਏ ਕਿਹਾ ਕਿ “ਹਰ ਬੱਚੇ, ਵੱਡੇ, ਬਜ਼ੂਰਗ ਅੰਦਰ ਅਕਲਾੀ ਦਲ ਹੈ, ਫਿਰ ਤਾਂ ਤੁਸੀ ਉਨ੍ਹਾਂ ‘ਤੇ ਵੀ ਪਰਚਾ ਦੀ ਦਿਓ।

17 ਅਪ੍ਰੈਲ ਨੂੰ ਟਰੇਨਾਂ ਦਾ ਚੱਕਾ ਹੋਵੇਗਾ ਜਾਮ?

0

ਚੰਡੀਗੜ੍ਹ: ਸ਼ੰਭੂ ਬਾਰਡਰ ‘ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ MSP ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾਂ ਹੱਲੇ ਵੀ ਜਾਰੀ ਹੈ। ਬੀਤੀ ਕੁਝ ਦਿਨ ਪਹਿਲਾ ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦੀ ਗੱਲ ਕਹਿ ਸੀ। ਪਰ ਇਹ ਅੰਦੋਲਨ ਕਿਸਾਨਾਂ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਪਰ ਅੱਜ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਇਕ ਫਿਰ ਤੋਂ ਅੰਦੋਲਨ ਸ਼ੁਰੂ ਕਰਨ ਦੀ ਗੱਲ ਕਹਿ ਹੈ। ਉਨ੍ਹਾਂ ਕਿਹਾ ਕੀ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਸਰਕਾਰ ਸਾਡੀ ਮੰਗਾਂ ‘ਤੇ ਵਿਚਾਰ ਨਹੀਂ ਕਰਦੀ ਤਾਂ 17 ਅਪ੍ਰੈਲ ਤੋਂ ਰੋਲ ਰੋਲੋ ਅੰਦੋਲਨ ਸ਼ੁਰੂ ਕਰ ਦਿੱਤਾ ਜਾਵੇਗਾ। ਹੁਣ ਦੇਖਣਾ ਹੋਵੇਗਾ ਕੀ ਕਿਸਾਨਾਂ ਵੱਲੋਂ ਜੋ ਸਰਕਾਰ ਨੂੰ ਸਮਾਂ ਦਿੱਤਾ ਗਿਆ ਹੈ ਕਿ ਸਰਕਾਰ ਉਸ ਸਮੇਂ ਵਿਚ ਕਿਸਾਨਾਂ ਦੀ ਮੰਗਾਂ ਦਾ ਹੱਲ ਕੱਢਦੀ ਹੈ ਜਾਂ ਨਹੀਂ।

 

 

 

 

ਭਾਜਪਾ ਨੇ ਚੰਡੀਗੜ੍ਹ ਤੋਂ ਐਲਾਨੀਆ ਲੋਕ ਸਭਾ ਉਮੀਦਵਾਰ

0

ਚੰਡੀਗੜ੍ਹ: ਭਾਜਪਾ ਨੇ ਚੰਡੀਗੜ੍ਹ ਤੋਂ ਆਪਣੇ ਲੋਕ ਸਭਾ ਉਮੀਦਵਾਰ ਦਾ ਨਾਂਅ ਐਲਾਨ ਦਿੱਤਾ ਹੈ। ਭਾਜਪਾ ਨੇ ਚੰਡੀਗੜ੍ਹ ਤੋਂ ਮੌਜੂਦਾ ਸਾੰਸਦ ਕਿਰਨ ਖੇਰ ਦਾ ਟਿਕਟ ਕੱਟਦੇ ਹੋਏ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਤਿਹਾੜ ਜੇਲ੍ਹ ‘ਚ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ CM ਭਗਵੰਤ ਮਾਨ

ਨਵੀਂ ਦਿੱਲੀ: ਅੱਜ CM ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੇ ਸੁਰੱਖਿਆ ਕਾਰਨਾ ਕਰਕੇ ਇਹ ਮੁਲਾਕਾਤ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾ CMO ਦਫ਼ਤਰ ਪੰਜਾਬ ਤੋਂ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੂੰ ਚਿੱਠੀ ਲਿਖੀ ਗਈ ਸੀ, ਜਿਸ ਵਿਚ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਮੰਗੀ ਗਈ ਸੀ। ਪਰ ਹੁਣ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਜਲਦ ਹੀ ਮੁਲਾਕਾਤ ਲਈ ਨਵਾਂ ਸਮਾਂ ਦਿੱਤਾ ਜਾਵੇਗਾ।

ਹਾਈਕੋਰਟ ਦੇ ਫੈਸਲੇ ਨੂੰ ਕੇਜਰੀਵਾਲ ਨੇ ਦਿੱਤੀ ਚੁਣੌਤੀ, ਕੀਤਾ ਸੁਪਰੀਮ ਕੋਰਟ ਦਾ ਰੁੱਖ

ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੋਟਾਲੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅਗਾਮੀ ਲੋਕ ਸਭਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਮਿਲਣ ਦੀ ਯੋਜਨਾ ਬਣਾਈ ਸੀ। ਪਰ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਮੁਲਾਕਾਤ ਰੱਦ ਕਰਨ ਤੇ ‘ਆਪ’ ਪਾਰਟੀ ਵੱਲੋਂ ਕੀ ਪ੍ਰਤੀਕਿਰਆ ਸਾਹਮਣੇ ਆਉਂਦੀ ਹੈ।