Home Blog Page 1737

ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਕੀਤਾ ਪ੍ਰੇਰਿਤ

0

ਬਠਿੰਡਾ, 9 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਆਸਾ ਸਿੰਘ ਗਰਲਸ ਕਾਲਜ ਗੋਨਿਆਨਾ ਮੰਡੀ ਵਿਖੇ ਆਰ.ਟੀ.ਏ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ ਭੁੱਚੋ ਮੈਡਮ ਪੂਨਮ ਸਿੰਘ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਕੈਂਪ ਦੌਰਾਨ ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਮੈਡਮ ਪੂਨਮ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵੋਟ ਬਣਾਉਣਾ ਅਤੇ ਵੋਟ ਪਾਉਣਾ ਇੱਕ ਸੰਵਿਧਾਨਿਕ ਅਧਿਕਾਰ ਹੈ।

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਨੀਰਜ ਅਰੋੜਾ ਨੂੰ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਸਾਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ।ਇਸ ਦੌਰਾਨ ਵਿਦਿਆਰਥਣਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੱਥਾਂ ਵਿੱਚ ਤਖਤੀਆਂ ਫੜ ਕੇ ਵੋਟਰ ਜਾਗਰੂਕਤਾ ਰੈਲੀ ਵੀ ਕੱਢੀ ਗਈ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ, ਨੋਡਲ ਅਫ਼ਸਰ ਮਿਸਿਜ਼ ਗੁਰਲੀਨ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਤੇਜ ਸਿੰਘ, ਸੁਰੇਸ਼ ਕੁਮਾਰ ਗੌੜ, ਕਾਲਜ ਮੈਨੇਜਰ ਸੁਰਜਨ ਸਿੰਘ ਘੁਲਿਆਣੀ, ਡਾ. ਪਰਵਿੰਦਰ ਕੌਰ ਤੋਂ ਇਲਾਵਾ ਕਾਲਜ ਦੀ ਸਮੁੱਚੀ ਟੀਮ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

 

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਨੀਰਜ ਅਰੋੜਾ ਨੂੰ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀਆਂ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ
ਫਾਜ਼ਿਲਕਾ/ਫਰੀਦਕੋਟ, 9 ਅਪ੍ਰੈਲ: ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪਿਛਲੇ 8-9 ਸਾਲਾਂ ਤੋਂ ਫਰਾਰ ਸੀ ਅਤੇ ਭਗੌੜਾ ਸੀ, ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ ਗ੍ਰਿਫਤਾਰ ਕੀਤਾ । ਉਕਤ ਮੁਲਜ਼ਮ ਭੋਲੇ- ਭਾਲੇ ਲੋਕਾਂ ਨੂੰ ਰਿਹਾਇਸ਼ੀ/ਵਪਾਰਕ ਪਲਾਟ ਦੇਣ ਦਾ ਝਾਂਸਾ ਦੇ ਕੇ ਵੱਡੀ ਰਕਮ ਠਗਦਾ ਸੀ।ਇਹ ਕਾਰਵਾਈ ਫਾਜ਼ਿਲਕਾ ਦੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ , ਜੋ 8 ਕੇਸਾਂ ਵਿੱਚ ਪੀ.ਓ. ਸੀ ਅਤੇ 18 ਕੇਸਾਂ ਵਿੱਚ ਬੇਲ ਜੰਪਰ ( ਜ਼ਮਾਨਤ ਖੁੰਝਾ ਚੁੱਕਾ) ਸੀ। ਉਸ ਨੂੰ 15 ਮਾਰਚ, 2024 ਨੂੰ ਫਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਵਾਰਾਣਸੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।

 

 

ਦਿੱਲੀ ਹਾਈਕੋਰਟ ਵੱਲੋਂ ਈਡੀ ਵਿਰੁਧ ਕੇਜ਼ਰੀਵਾਲ ਦੀ ਪਿਟੀਸ਼ਨ ਰੱਦ

ਆਈ.ਜੀ.ਪੀ. ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਫਾਜ਼ਿਲਕਾ ਪਰਦੀਪ ਸਿੰਘ ਸੰਧੂ ਅਤੇ ਡੀਐਸਪੀ ਨਾਰਕੋਟਿਕਸ ਫਰੀਦਕੋਟ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਦੋਵਾਂ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਨੇ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਅਤੇ ਐਸਐਸਪੀ ਫਾਜ਼ਿਲਕਾ ਡਾ: ਪ੍ਰਗਿਆ ਜੈਨ ਦੀ ਸਮੁੱਚੀ ਨਿਗਰਾਨੀ ਹੇਠ ਮੋਸਟ ਵਾਂਟੇਡ ਅਪਰਾਧੀ ਨੀਰਜ ਅਰੋੜਾ ਨੂੰ ਸ਼੍ਰੀ ਨਗਰ ਗੜ੍ਹਵਾਲ ਜਿਲਾ ਪਾਉਡੀ, ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ।ਪੁਲੀਸ ਟੀਮਾਂ ਨੇ ਮੁਲਜ਼ਮ ਨੀਰਜ ਅਰੋੜਾ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਕੁਝ ਮੋਬਾਈਲ ਫੋਨ ਅਤੇ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।

ਬਠਿੰਡਾ ਦੇ ਹੋਟਲ ਵਿੱਚ ਵਾਪਰੀ ਵੱਡੀ ਘਟਨਾ, ਲੜਕੀ ਨੇ ਲੜਕੇ ਨੂੰ ਕੀਤਾ ਜ਼ਖ਼ਮੀਂ

ਆਈਜੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਸੂਬੇ ਵਿੱਚ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਲਈ 21 ਜ਼ਿਲਿ੍ਹਆਂ ਵਿੱਚ ਦਰਜ 108 ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਕੁੱਲ 108 ਐਫਆਈਆਰਜ਼ ਵਿੱਚੋਂ 47 ਫ਼ਾਜ਼ਿਲਕਾ ਵਿੱਚ ਦਰਜ ਹਨ; ਫਿਰੋਜ਼ਪੁਰ ਵਿੱਚ ਅੱਠ; ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਛੇ-ਛੇ; ਰੂਪਨਗਰ, ਮੁਹਾਲੀ ਅਤੇ ਐਸਏਐਸ ਨਗਰ ਵਿੱਚ ਪੰਜ-ਪੰਜ; ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਕਮਿਸ਼ਨਰੇਟ ਵਿੱਚ ਚਾਰ-ਚਾਰ ਕੇਸ ਦਰਜ ਹਨ।ਜ਼ਿਕਰਯੋਗ ਹੈ ਕਿ ਫਰਵਰੀ 2016 ’ਚ ਫਾਜ਼ਿਲਕਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੀਰਜ ਅਰੋੜਾ ਨੇ ਜ਼ਮਾਨਤ ਬੇਲ ਜੰਪ ( ਜ਼ਮਾਨਤ ਖੁੰਝਾ ਦਿੱਤੀ) ਕਰ ਦਿੱਤੀ ਸੀ ਅਤੇ ਫਰਵਰੀ 2017 ’ਚ ਉਸ ਨੂੰ ਪੀ.ਓ. ਐਲਾਨ ਦਿੱਤਾ ਗਿਆ ਸੀ ।

ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੀਰਜ ਥਠਾਈ ਦੇ ਖਿਲਾਫ ਕੇਸ ਦਰਜ ਕੀਤੇ ਅਤੇ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ ਪੀੜਤਾਂ ਦੁਆਰਾ ਦਾਇਰ ਕੀਤੀਆਂ ਗਈਆਂ ਕਈ ਰਿੱਟ ਪਟੀਸ਼ਨਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਲੰਬਿਤ ਹਨ।ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਆਈਡੀ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ 1200 ਏਕੜ ਤੋਂ ਵੱਧ ਜ਼ਮੀਨ ਅਤੇ 200 ਰਿਹਾਇਸ਼ੀ ਫਲੈਟ ਹਨ ਜਿਨ੍ਹਾਂ ਦੀ ਕੀਮਤ 1,000 ਕਰੋੜ ਰੁਪਏ ਤੋਂ ਵੱਧ ਹੈ।

 

ਦਿੱਲੀ ਹਾਈਕੋਰਟ ਵੱਲੋਂ ਈਡੀ ਵਿਰੁਧ ਕੇਜ਼ਰੀਵਾਲ ਦੀ ਪਿਟੀਸ਼ਨ ਰੱਦ

ਨਵੀਂ ਦਿੱਲੀ, 9 ਅਪ੍ਰੈਲ: ਲੰਘੀ 21 ਮਾਰਚ ਦੀ ਦੇਰ ਸਾਮ ਨੂੰ ਈਡੀ ਵੱਲੋਂ ਕਥਿਤ ਸਰਾਬ ਘੁਟਾਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਗ੍ਰਿਫਤਾਰ ਕਰਨ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਅੱਜ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਸ਼੍ਰੀ ਕੇਜਰੀਵਾਲ ਦੀ ਪਿਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਕਾਨੂੰਨ ਇੱਕ ਆਮ ਆਦਮੀ ਤੇ ਮੁੱਖ ਮੰਤਰੀ ਲਈ ਬਰਾਬਰ ਹੈ। ਉਧਰ ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਪ੍ਰਤੀਕ੍ਰਿਆ ਦਿੰਦਿਆਂ ਮੰਤਰੀ ਸੌਰਭ ਭਾਰਦਵਾਜ਼ ਨੇ ਐਲਾਨ ਕੀਤਾ ਹੈ ਕਿ ‘ਹਾਈਕੋਰਟ ਦੇ ਇਸ ਫੈਸਲੇ ਵਿਰੁਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।’

ਚੌਧਰੀ ਬੀਰੇਂਦਰ ਸਿੰਘ ਦੀ ਘਰ ਵਾਪਸੀ, ਮੁੜ ਕਾਂਗਰਸ ‘ਚ ਹੋਏ ਸ਼ਾਮਲ

ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਤੋਂ ਸਿਆਸਤ ਵੀ ਤੇਜ਼ ਹੋ ਗਈ ਹੈ, ਭਾਜਪਾ ਨੇ ਇਸ ਮਾਮਲੇ ’ਤੇ ਆਪ ਨੂੰ ਘੇਰਣ ਦੀ ਕੋਸ਼ਿਸ ਕੀਤੀ ਹੈ। ਗੌਰਤਲਬ ਹੈ ਕਿ ਅਪਣੀ ਗ੍ਰਿਫਤਾਰੀ ਤੋਂ ਦੂਜੇ ਦਿਨ ਬਾਅਦ ਕੇਜ਼ਰੀਵਾਲ ਦੀ ਟੀਮ ਨੇ ਹਾਈਕੋਰਟ ਵਿਚ ਪਿਟੀਸ਼ਨ ਦਾਈਰ ਕਰਕੇ ਈਡੀ ਵੱਲੋਂ ਗ੍ਰਿਫਤਾਰ ਕਰਨ ਅਤੇ ਅਦਾਲਤ ਵੱਲੋਂ ਰਿਮਾਂਡ ’ਤੇ ਭੇਜਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਪਹਿਲਾਂ ਇਸ ਕੇਸ ਦੀ ਸੁਣਵਾਈ 3 ਅਪ੍ਰੈਲ ਨੂੰ ਰੱਖੀ ਸੀ ਤੇ ਉਸਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਜਿਕਰਯੋਗ ਹੈ ਕਿ ਦੋ ਵਾਰ ਅਦਾਲਤ ਵੱਲੋਂ ਈਡੀ ਕੋਲ ਪੁਲਿਸ ਰਿਮਾਂਡ ’ਤੇ ਭੇਜਣ ਤੋਂ ਬਾਅਦ ਅਦਾਲਤ ਨੇ ਹੁਣ ਦੂਜੀ ਵਾਰ ਨਿਆਂਇਕ ਹਿਰਾਸਤ ਤਹਿਤ ਤਿਹਾੜ ਜੇਲ੍ਹ ਵਿਚ ਭੇਜਿਆ ਹੋਇਆ ਹੈ।

 

CM ਭਗਵੰਤ ਮਾਨ ਨੇ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

0

ਚੰਡੀਗੜ੍ਹ: ਕਣਕਾਂ ਦੀ ਵਾਢੀ ਦਾ ਸਮਾਂ ਚੱਲ ਰਿਹਾ ਹੈ ‘ਤੇ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ CM ਭਗਵੰਤ ਮਾਨ ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ। ਸ਼ੋਸ਼ਲ ਮੀਡੀਆ ‘ਤੇ ਮੀਟਿੰਗ ਦਾ ਵੇਰਵਾ ਸਾਂਝਾ ਕਰਦੇ ਹੋਏ CM ਮਾਨ ਨੇ ਲਿਖਿਆ ਕਿ “ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ…ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ…ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ…ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਪੈਦਾਵਾਰ ਦੀ ਉਮੀਦ ਹੈ…ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।

ਬਠਿੰਡਾ ਦੇ ਹੋਟਲ ਵਿੱਚ ਵਾਪਰੀ ਵੱਡੀ ਘਟਨਾ, ਲੜਕੀ ਨੇ ਲੜਕੇ ਨੂੰ ਕੀਤਾ ਜ਼ਖ਼ਮੀਂ

0

ਬਠਿੰਡਾ, 9 ਅਪ੍ਰੈਲ(ਮਨਦੀਪ ਸਿੰਘ ): ਬਠਿੰਡਾ ਦੇ ਇੱਕ ਹੋਟਲ ਵਿੱਚ ਬੀਤੀ ਰਾਤ ਇੱਕ ਵੱਡੀ ਘਟਨਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿੱਚ ਕਮਰੇ ਵਿੱਚ ਇਕ ਨੌਜਵਾਨ ਮੁੰਡਾ ਅਤੇ ਕੁੜੀ ਠਹਿਰੇ ਹੋਏ ਸਨ ਜੋਕਿ ਪ੍ਰੇਮੀ ਪ੍ਰੇਮਿਕਾ ਦੱਸੇ ਜਾ ਰਹੇ ਹਨ। ਪਤਾ ਲੱਗਿਆ ਹੈ ਕਿ ਦੇਰ ਰਾਤ ਆਪਸ ਵਿੱਚ ਲੜ ਪਏ ਅਤੇ ਕਥਿਤ ਤੌਰ ‘ਤੇ ਨਸ਼ੇ ਦੀ ਲੋਰ ਵਿੱਚ ਪ੍ਰੇਮਿਕਾ ਵੱਲੋਂ ਪ੍ਰੇਮੀ ਨੂੰ ਕਿਸੇ ਤਿੱਖੀ ਵਸਤੂ ਦੇ ਨਾਲ ਵੱਢ ਦਿੱਤਾ। ਲੜਕੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਲਈ ਸਥਾਨਕ ਏਮਜ਼ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ ਹੈ। ਘਟਨਾ ਦਾ ਪਤਾ ਲੱਗਦਾ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਿਵਲ ਲਾਈਨ ਦੇ ਐਸ ਐਚ ਓ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਲੜਕੇ ਦੀ ਹਾਲਤ ਠੀਕ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਸੂਚਨਾ ਦੇ ਮੁਤਾਬਿਕ ਬੀਤੀ ਰਾਤ ਬੀਬੀ ਵਾਲੇ ਰੋਡ ‘ਤੇ ਸਥਿਤ ਇੱਕ ਹੋਟਲ ਦੇ ਵਿੱਚ ਨੌਜਵਾਨ ਮੁੰਡਾ ਕੁੜੀ ਠਹਿਰੇ ਸਨ।

ਚੌਧਰੀ ਬੀਰੇਂਦਰ ਸਿੰਘ ਦੀ ਘਰ ਵਾਪਸੀ, ਮੁੜ ਕਾਂਗਰਸ ‘ਚ ਹੋਏ ਸ਼ਾਮਲ

ਇਹ ਮੁੰਡਾ ਮਾਨਸਾ ਜ਼ਿਲ੍ਹੇ ਦੇ ਪਿੰਡ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਜੋ ਕਿ ਸ਼ਾਦੀਸ਼ੁਦਾ ਹੈ ਅਤੇ ਲੜਕੀ ਗੰਗਾਨਗਰ ਨਾਲ ਸਬੰਧਿਤ ਹੈ। ਹੋਟਲ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਲੜਕਾ ਤੇ ਲੜਕੀ ਨੇ ਆਪਣੀ ਸ਼ਨਾਖਤ ਦੇ ਕੇ ਇਹ ਕਮਰਾ ਲਿਆ ਸੀ ਪਰੰਤੂ ਦੇਰ ਰਾਤ ਦੋਨਾਂ ਵਿੱਚ ਆਪਸ ਚ ਝਗੜਾ ਹੋ ਗਿਆ ਅਤੇ ਉੱਚੀ ਉੱਚੀ ਬੋਲਣ ਲੱਗ ਗਏ। ਜਿਸ ਤੋਂ ਬਾਅਦ ਜਾਂਚ ਕੀਤੀ ਤਾਂ ਲੜਕਾ ਜ਼ਖ਼ਮੀ ਹੋਇਆ ਪਿਆ ਸੀ। ਜਿਸ ਦੇ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਫਿਲਹਾਲ ਇਸ ਘਟਨਾ ਦੀ ਪੂਰੇ ਇਲਾਕੇ ਵਿੱਚ ਚਰਚਾ ਅੱਗ ਦੀ ਤਰਾਂ ਫੈਲੀ ਹੋਈ ਹੈ। ਦੱਸਣਾ ਬਣਦਾ ਹੈ ਕਿ ਦੂਜੇ ਮਹਾਨਗਰਾਂ ਦੀ ਤਰ੍ਹਾਂ ਬਠਿੰਡਾ ਦੇ ਹੋਟਲਾਂ ਵਿੱਚ ਵੀ ਸ਼ਰੇਆਮ ਲੜਕੇ-ਲੜਕੀ ਆਮ ਤੌਰ ‘ਤੇ ਰਾਤਾਂ ਗੁਜ਼ਾਰਦੇ ਦੇਖੇ ਜਾ ਸਕਦੇ ਹਨ।

ਚੌਧਰੀ ਬੀਰੇਂਦਰ ਸਿੰਘ ਦੀ ਘਰ ਵਾਪਸੀ, ਮੁੜ ਕਾਂਗਰਸ ‘ਚ ਹੋਏ ਸ਼ਾਮਲ

0

ਹਰਿਆਣਾ: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਅੱਜ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਚੌਧਰੀ ਬੀਰੇਂਦਰ ਸਿੰਘ ਦੀ ਪਤਨੀ ਪ੍ਰੇਮ ਲਤਾ ਨੇ ਵੀ ਕਾਂਗਰਸ ਦਾ ਪਲ੍ਹਾਂ ਫੜ ਲਿਆ ਹੈ। ਬੀਤੀ ਦਿਨੀ ਉਨ੍ਹਾਂ ਨੇ ਭਾਜਪਾ ਨੂੰ ਅਲਵਿੰਦਾ ਕਹਿੰਦੇ ਹੋਏ ਆਪਣਾ ਅਸਤੀਫ਼ਾ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਭੇਜ ਦਿੱਤਾ ਸੀ। ਚੌਧਰੀ ਬੀਰੇਂਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ਹੋਣ ਨਾਲ ਸਿਆਸੀ ਸਰਗਰਮਿਆ ਕਾਫ਼ੀ ਤੇਜ਼ ਹੋ ਗਈਆ ਹਨ।

‘ਆਪ’ ‘ਚ ਸ਼ਾਮਲ ਹੋ ਸਕਦੇ ਨੇ ਫਿਲੌਰ ਹਲਕੇ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ!

0

ਚੰਡੀਗੜ੍ਹ: ਬੀਤੀ ਦਿਨੀ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸ. ਸੰਤੋਖ ਸਿੰਘ ਚੌਧਰੀ ਦੇ ਬੇਟੇ ਅਤੇ ਫਿਲੌਰ ਹਲਕੇ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਦੇ ਚੀਫ ਵ੍ਹਿਪ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਸੂਤਰਾਂ ਮੁਤਾਬਕ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਜਲਦ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਚੌਧਰੀ ਪਰਿਵਾਰ ਅੱਜ ਤੜਕੇ ਸਵੇਰੇ ਹੀ ਚੰਡੀਗੜ੍ਹ ਲਈ ਰਵਾਨਾ ਹੋ ਗਿਆ ਹੈ।

‘ਆਪ’ ਨੇ ਸੁਖਬੀਰ ਬਾਦਲ ਦੇ ਖਿਲਾਫ ਕੀਤੀ ਚੋਣ ਕਮਿਸ਼ਨਰ ਦੇ ਕੋਲ, ਜਾਣੋਂ ਕੀ ਹੈ ਮਾਮਲਾ

ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ ਚੰਡੀਗੜ੍ਹ ਆਉਣਗੇ। ਉਨ੍ਹਾਂ ਵੱਲੋਂ ਅੱਜ ਸੀ.ਐਮ ਭਗਵੰਤ ਮਾਨ ਦੇ ਘਰ ਮੁਲਾਕਾਤ ਕੀਤੀ ਜਾਵੇਗੀ ‘ਤੇ ਲੋਕ ਸਭਾ ਚੋਣਾ ਨੂੰ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਜਨਮਦਿਨ ‘ਤੇ ਕੇਕ ਕੱਟਿਆ ਸੀ।। ਉਸ ਕੇਕ ‘ਤੇ ਸਾਡਾ ਚੰਨੀ ਜਲੰਧਰ ਲਿਖਿਆ ਹੋਇਆ ਸੀ। ਜਿਸ ਨੂੰ ਲੈ ਕੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੇ ਨਾਰਾਜ਼ਗੀ ਪ੍ਰਗਟ ਕੀਤੀ ਸੀ।

‘ਆਪ’ ਨੇ ਸੁਖਬੀਰ ਬਾਦਲ ਦੇ ਖਿਲਾਫ ਕੀਤੀ ਚੋਣ ਕਮਿਸ਼ਨਰ ਦੇ ਕੋਲ ਸ਼ਿਕਾਇਤ, ਜਾਣੋਂ ਕੀ ਹੈ ਮਾਮਲਾ

0

ਚੰਡੀਗੜ੍ਹ, 9 ਅਪ੍ਰੈਲ: ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਰੁੱਧ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਲੋਕ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਪੰਜਾਬ ਦੇ ਵਿੱਚ ਇਹ ਕਿਸੇ ਸਿਆਸੀ ਧਿਰ ਵੱਲੋਂ ਕਿਸੇ ਦੂਜੇ ਸਿਆਸੀ ਧਿਰ ਦੇ ਵੱਡੇ ਆਗੂ ਵਿਰੁੱਧ ਕੀਤੀ ਗਈ ਪਹਿਲੀ ਵੱਡੀ ਸ਼ਿਕਾਇਤ ਮੰਨੀ ਜਾ ਰਹੀ ਹੈ। ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੇ ਸ਼ਿਕਾਇਤ ਦੀ ਕਾਪੀ ਵਿੱਚ ਦੋਸ਼ ਲਾਇਆ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਪੰਜਾਬ ਦੇ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੇ ਤਹਿਤ ਇੱਕ ਬੱਚੇ ਕੋਲੋਂ ਚੋਣ ਪ੍ਰਚਾਰ ਕਰਵਾ ਕੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ।

 

 

ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਇਸ ਤੋਂ ਇਲਾਵਾ ਉਹਨਾਂ ਬੰਬੇ ਹਾਈ ਕੋਰਟ ਦੇ ਸਾਲ 2014 ਦੇ ਇੱਕ ਫੈਸਲੇ ਦੀ ਕਾਪੀ ਵੀ ਨਾਲ ਨੱਥੀ ਕਰਦਿਆਂ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਇੱਕ ਛੋਟੇ ਬੱਚੇ ਕੋਲੋਂ ਅਕਾਲੀ ਦਲ ਦੇ ਹੱਕ ਵਿੱਚ ਭਾਸ਼ਣ ਦਵਾ ਕੇ ਅਤੇ ਨਾਅਰੇਬਾਜ਼ੀ ਕਰਵਾ ਕੇ ਕਾਨੂੰਨ ਦੀ ਵੀ ਉਲੰਘਣਾ ਕੀਤੀ ਹੈ। ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਵਿੱਚ ਕੱਢੀ ਗਈ ਪੰਜਾਬ ਯਾਤਰਾ ਦੇ ਦੌਰਾਨ ਇੱਕ ਛੋਟੇ ਬੱਚੇ ਨੂੰ ਗੋਦੀ ਚੁੱਕ ਕੇ ਮਾਈਕ ਫੜਾਇਆ ਸੀ ਜਿਸਦੇ ਰਾਹੀਂ ਉ ਛੋਟੇ ਬੱਚੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਸਪੀਚ ਕਰਦੇ ਆ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਸਨ ਇਹ ਵੀਡੀਓ ਖੁਦ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀ ਸੀ।

ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

0

ਲੁਧਿਆਣਾ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਨਜਦੀਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਤੋਂ ਤੁਰਤ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਕਿਸੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਉਥੇ ਹੀ ਜੇਕਰ ਗੱਲ ਕਰੀਏ ‘ਪੰਜਾਬ ਬਚਾਓ ਯਾਤਰਾ’ ਦੀ ਤਾਂ ਅੱਜ ਬਿਕਰਮਜੀਤ ਸਿੰਘ ਮਜੀਠੀਆ ਇਸ ਯਾਤਰਾ ਦੀ ਪ੍ਰਧਾਨਗੀ ਕਰ ਰਹੇ ਹਨ।

ਨਾਨਕਮੱਤਾ ਗੁਰਦੂਆਰੇ ਦੇ ਮੁੱਖ ਸੇਵਾਦਾਰ ਦਾ ਕਾਤਲ ਪੁਲਿਸ ਮੁਕਾਬਲੇ ’ਚ ਹਲਾਕ

ਹਰਿਦੁਆਰ, 9 ਅਪ੍ਰੈਲ : ਲੰਘੀ 28 ਮਾਰਚ ਦੀ ਸਵੇਰ ਗੁਰਦੁਆਰਾ ਨਾਨਕਮੱਤਾ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮੁੱਖ ਦੋਸ਼ੀ ਸ਼ੂਟਰ ਅਮਰਜੀਤ ਸਿੰਘ ਉਰਫ਼ ਬਿੱਟੂ ਨੂੰ ਅੱਜ ਸਵੇਰੇ ਉਤਰਾਖੰਡ ਪੁਲਿਸ ਅਤੇ ਸਪੈਸ਼ਲ ਟਾਸਕ ਫ਼ੋਰਸ ਕਾਂਡ ਨੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਮਾਰ ਦਿੱਤਾ ਹੈ। ਇਸਦੀ ਪੁਸ਼ਟੀ ਉਤਰਾਖੰਡ ਪੁਲਿਸ ਦੇ ਉਚ ਅਧਿਕਾਰੀਆਂ ਨੇ ਕਰਦਿਆਂ ਦਸਿਆ ਕਿ ਇਸ ਮੁੱਖ ਦੋਸ਼ੀ ਉਪਰ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਇਹ ਮੁਕਾਬਲਾ ਉੱਤਰਾਖੰਡ ਸਪੈਸ਼ਲ ਟਾਸਕ ਫੋਰਸ ਨਾਲ ਹਰਿਦੁਆਰ ਦੇ ਕਾਲੀਜਾਰ ਰੋਡ ਤੇ ਭਗਵਾਨਪੁਰ ਇਲਾਕੇ ਵਿਚਕਾਰ ਹੋਇਆ ਹੈ।

ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਅੱਜ ਸੁਣਾਏਗੀ ਹਾਈਕੋਰਟ ਅਪਣਾ ਫੈਸਲਾ

ਇਸ ਮਾਮਲੇ ਵਿਚ ਪੁਲਿਸ ਵੱਲੋਂ ਕੁੱਝ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਕਰ ਕਰਨਾ ਬਣਦਾ ਹੈ ਕਿ 28 ਮਾਰਚ ਨੂੰ ਬਾਬਾ ਤਰਸੇਮ ਸਿੰਘ ਦੇ ਕਰੀਬ ਸਵੇਰੇ ਸਵਾ 6 ਵਜੇਂ ਗੁਰਦੂਆਰਾ ਸਾਹਿਬ ਦੇ ਲੰਘਰ ਹਾਲ ਬਾਹਰ ਬੈਠਿਆਂ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸਤੋਂ ਬਾਅਦ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਨੇ ਇਸ ਕਤਲ ਦੀ ਜਿੰਮੇਵਾਰੀ ਲਈ ਸੀ ਤੇ ਬਾਬਾ ਤਰਸੇਮ ਸਿੰਘ ਉਪਰ ਗੰਭੀਰ ਦੋਸ਼ ਲਗਾਏ ਸਨ। ਨਾਨਕਮੱਤਾ ਦੇ ਇੱਕ ਹੋਰ ਸੇਵਾਦਾਰ ਜਸਵੀਰ ਸਿੰਘ ਦੇ ਬਿਆਨਾਂ ਉਪਰ ਪੁਲਿਸ ਨੇ ਸਾਬਕਾ ਆਈਏਐਸ ਹਰਬੰਸ ਸਿੰਘ ਚੁੱਘ, ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਸਹਿਤ ਕਈਆਂ ਵਿਰੁਧ ਪਰਚਾ ਦਰਜ਼ ਕੀਤਾ ਸੀ।