Home Blog Page 1738

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

0

ਪਟਿਆਲਾ, 9 ਅਪ੍ਰੈਲ : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮਾਨੀ ਅਰੋੜਾ ਦੀ ਅਗਵਾਈ ਹੇਠ ਪਿੰਡ ਧਬਲਾਨ ਦੇ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ

ਕਾਂਗਰਸ ਦੀ ਲਿਸਟ ਇਸੇ ਹਫ਼ਤੇ, ਇੱਕ ਹੀ ਲਿਸਟ ’ਚ ਅਨਾਉਂਸ ਹੋ ਸਕਦੇ ਹਨ ਸਾਰੇ ਉਮੀਦਵਾਰ: ਰਾਜਾ ਵੜਿੰਗ

ਪੈਰਾ ਲੀਗਲ ਵਲੰਟੀਅਰ ਭਗਵਾਨ ਦਾਸ ਗੁਪਤਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਤੇ ਆਉਣ ਵਾਲੀ 11ਮਈ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਦਾ ਲੋਕ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ।ਸੈਮੀਨਾਰ ਨੂੰ ਰਜਨੀ ਸਿੰਗਲਾ ਮੁੱਖ ਅਧਿਆਪਕਾ ਸਰਕਾਰੀ ਹਾਈ ਸਮਾਰਟ ਸਕੂਲ ਬਰਸਟ, ਡੀ.ਪੀ.ਈ, ਪੈਰਾ ਲੀਗਲ ਵਲੰਟੀਅਰ ਅਮਨਇੰਦਰ ਸਿੰਘ, ਪੀ.ਐਲ.ਵੀ. ਰਵਿੰਦਰ ਸਿੰਘ ਅਤੇ ਪੀ.ਐਲ.ਵੀ ਜਗਦੀਪ ਕੌਰ ਨੇ ਵੀ ਸੰਬੋਧਨ ਕੀਤਾ।

 

ਰਾਮਪੁਰਾ ’ਚ ਪੁੱਜੇ ਭਾਜਪਾ ਉਮੀਦਵਾਰ ਹੰਸ ਰਾਜ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ

ਬਠਿੰਡਾ, 9 ਅਪ੍ਰੈਲ : ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਭਾਜਪਾ ਆਗੂਆਂ ਤੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਦੀ ਲੜੀ ਤਹਿਤ ਬੀਤੀ ਦੇਰ ਰਾਤ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਆਉਂਦੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਸ਼ਹਿਰ ਵਿਚ ਚੋਣ ਪ੍ਰਚਾਰ ਕਰਨ ਪੁੱਜੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਵੱਲੋਂ ਹੰਸ ਰਾਜ ਹੰਸ ਦੇ ਸਮਾਗਮ ਵੱਲ ਵਧਣ ਦਾ ਯਤਨ ਕੀਤਾ ਪ੍ਰੰਤੂ ਡੀਐਸਪੀ ਫ਼ੂਲ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸੈਕੜਿਆਂ ਦੀ ਤਾਦਾਦ ਵਿਚ ਮੌਕੇ ’ਤੇ ਹਾਜ਼ਰ ਪੁਲਿਸ ਵੱਲੋਂ ਬੈਰੀਗੇਡਿੰਗ ਕਰਕੇ ਕਿਸਾਨਾਂ ਨੂੰ ਰੋਕ ਦਿੱਤਾ ਗਿਆ।

ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ

ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਕਾਰ ਹਲਕੀਆਂ ਝੜਪਾਂ ਵੀ ਹੋਈਆਂ ਤੇ ਪੁਲਿਸ ਵੱਲੋਂ ਹਲਕਾ ਲਾਠੀਚਾਰਜ਼ ਵੀ ਕੀਤਾ ਗਿਆ। ਕਿਸਾਨਾਂ ਨੇ ਇਸ ਮੌਕੇ ਇੱਥੇ ਹੀ ਰੋਸ਼ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ ਕਿਸਾਨਾਂ ਦੀ ਕਾਤਲ ਹੈ, ਜਿੰਨ੍ਹਾਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਬਾਰਡਰਾਂ ’ਤੇ ਕੰਧਾਂ ਕੱਢ ਕੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਤੇ ਅੰਨੇਵਾਹ ਗੋਲੀਆਂ ਤੇ ਲਾਠੀਆਂ ਚਲਾ ਕੇ ਕਿਸਾਨਾਂ ਨੂੰ ਜਖਮੀ ਤੇ ਸ਼ਹੀਦ ਵੀ ਕਰ ਦਿੱਤਾ। ਜਿਸਦੇ ਚੱਲਦੇ ਜੇਕਰ ਪੰਜਾਬ ਦੇ ਕਿਸਾਨ ਦਿੱਲੀ ਵੱਲ ਨਹੀਂ ਜਾ ਸਕਦੇ ਤਾਂ ਭਾਜਪਾ ਨੂੰ ਵੀ ਪੰਜਾਬ ਦੇ ਪਿੰਡਾਂ ਵਿਚ ਨਹੀਂ ਵੜਣ ਦਿੱਤਾ ਜਾਵੇਗਾ।

ਭਾਜਪਾ ਨੇ ਬਠਿੰਡਾ ’ਚ ਬਾਦਲ ਪ੍ਰਵਾਰ ਨੂੰ ਸਿਆਸੀ ਤੌਰ ’ਤੇ ਘੇਰਣ ਦੀ ਬਣਾਈ ਰਣਨੀਤੀ!

ਉਧਰ ਭਾਜਪਾ ਉਮੀਦਵਾਰ ਦਾ ਵਿਰੋਧ ਕਰਦੇ ਕਿਸਾਨਾਂ ਉਪਰ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕੇਂਦਰ ਦੀ ਭਾਜਪਾ ਹਕੂਮਤ ਦੇ ਜਬਰ ਹਾਲੇ ਵਿਰੁੱਧ ਧਰਨਾ ਪ੍ਰਦਰਸ਼ਨ ਤੇ ਭੁੱਖ ਹੜਤਾਲ ਕਰ ਰਹੀ ਹੈ ਦੂਜੇ ਪਾਸੇ ਉਹਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਲਾਠੀ ਚਾਰਜ ਅਤੇ ਧੱਕਾ ਮੁੱਕੀ ਕਰ ਰਹੀ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਸਮੇਤ ਸਾਰੀਆਂ ਹੀ ਵੋਟ ਪਾਰਟੀਆਂ ਕਿਸਾਨ ਵਿਰੋਧੀ ਹਨ ਜਿਸ ਦਾ ਦੋ ਪਾਰਟੀਆਂ ਦਾ ਅਸਲ ਵਿੱਚ ਆਮ ਆਦਮੀ ਪਾਰਟੀ ਦਾ ਭਾਜਪਾ ਪ੍ਰਤੀ ਨਕਲੀ ਵਿਰੋਧ ਦਾ ਅਸਲੀ ਚਿਹਰਾ ਸਾਹਮਣੇ ਆ ਚੁੱਕਿਆ ਹੈ।

 

ਮਲਵਿੰਦਰ ਕੰਗ ਨੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਸੋਹਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਮੁਹਾਲੀ, 8 ਅਪ੍ਰੈਲ: ਆਮ ਆਦਮੀ ਪਾਰਟੀ ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਅੱਜ ਮੁਹਾਲੀ ਦੇ ਗੁਰਦੁਆਰਾ ਸ੍ਰੀ ਸੋਹਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨਾਂ ਨੇ ਸਮੂਹ ਵਿਧਾਇਕਾਂ ਨਾਲ ਸ੍ਰੀ ਅਨੰਦਪੁਰ ਸਾਹਿਬ, ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਿਖੇ ਮੱਥਾ ਟੇਕਿਆ। ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪਾਰਲੀਮੈਂਟ ਵਿੱਚ ਜਾ ਕੇ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ। ਕੰਗ ਨੇ ਕਿਹਾ ਕਿ ਸਾਡੀ ਲੜਾਈ ਪੰਜਾਬ ਦੇ ਬੱਚਿਆਂ ਦੇ ਭਵਿੱਖ ਲਈ ਹੈ, ਦੂਜੀਆਂ ਪਾਰਟੀਆਂ ਦੀ ਲੜਾਈ ਆਪਣੇ ਪਰਿਵਾਰਾਂ ਦੇ ਭਵਿੱਖ ਲਈ ਹੈ।

ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਟੇ ਵਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਇਨ੍ਹਾਂ ਲੋਕ ਵਿਰੋਧੀ ਪਾਰਟੀਆਂ ਨੇ ਸ਼੍ਰੀ ਅਨੰਦਪੁਰ ਸਾਹਿਬ ਦਾ ਵਿਕਾਸ ਨਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ।ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਕੰਗ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੇ ਹਰ ਵਰਗ ਲਈ ਬੇਮਿਸਾਲ ਕੰਮ ਕੀਤੇ ਹਨ, ਜਿਸ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ, ਖੇਤੀਬਾੜੀ ਨੂੰ ਮਜ਼ਬੂਤ ਕਰਨਾ, ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਹਰ ਆਮ ਵਰਗ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣਾ, ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਆਦਿ ਲੋਕ ਭਲਾਈ ਦੇ ਕੰਮ ਸ਼ਾਮਲ ਹਨ। ਰੋਡ ਸੋ ਦੌਰਾਨ ਸਰਸਾ ਨੰਗਲ, ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਦੇ ਦੋਵੇਂ ਪਾਸੇ ਖੜ੍ਹੇ ਸੈਂਕੜੇ ਲੋਕਾਂ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦਾ ਭਰੋਸਾ ਦਿੱਤਾ।

ਭਗਵੰਤ ਮਾਨ ਨੇ ਆਪ ਉਮੀਦਵਾਰ ਦੇ ਹੱਕ ’ਚ ਕੱਢਿਆ ਵਿਸਾਲ ਰੋਡ ਸੋਅ, ਭਾਜਪਾ ’ਤੇ ਲਗਾਏ ਨਿਸ਼ਾਨੇ

ਮੋਹਾਲੀ ਤੋਂ ਸ਼ੁਰੂ ਹੋਏ ਉਕਤ ਰੋਡ ਸ਼ੋਅ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਬੈਂਸ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੇ ਲੋਕ ਇੱਥੇ ਮੇਰੀ ਆਵਾਜ਼ ਦੇ ਨਾਲ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਤੋਂ ਬਾਅਦ ਲੋਕ ਸਭਾ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਜਿੱਤ ਇਸ ਇਲਾਕੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗੀ, ਇਹ ਮੇਰਾ ਲੋਕਾਂ ਨਾਲ ਵਾਅਦਾ ਹੈ।ਰੋਡ ਸ਼ੋਅ ਵਿੱਚ ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਕੁਲਵੰਤ ਸਿੰਘ, ਵਿਧਾਇਕ ਚਰਨਜੀਤ ਸਿੰਘ, ਵਿਧਾਇਕ ਸੰਤੋਸ਼ ਕਟਾਰੀਆ, ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਸਤਨਾਮ ਸਿੰਘ ਜਲਾਲਪੁਰ ਨਵਾਂਸ਼ਹਿਰ, ਹਰਮਿੰਦਰ ਸਿੰਘ ਤਾਹੇ ਰੋਪੜ, ਬੱਲੂ ਪਾਠਕ, ਕੁਲਜੀਤ ਸਿੰਘ ਸਰਹਾਲ ਬੰਗਾ, ਡਾ: ਸੰਜੀਵ ਗੌਤਮ, ਹਰਮਿੰਦਰ ਸਿੰਘ, ਦੀਪਕ ਸੋਨੀ, ਹਰਜੀਤ ਸਿੰਘ ਪ੍ਰਧਾਨ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਆਦਿ ਵੀ ਹਾਜ਼ਰ ਸਨ।

 

ਪ੍ਰਤਾਪ ਸਿੰਘ ਬਾਜਵਾ ਨੇ ਆਪ’ ਦੀ ਭੁੱਖ ਹੜਤਾਲ ਨੂੰ ਦੱਸਿਆ ਫਲਾਪ ਸ਼ੋਅ

0

ਚੰਡੀਗੜ੍ਹ, 8 ਅਪ੍ਰੈਲ: ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਦੀ ਭੁੱਖ ਹੜਤਾਲ ਨੂੰ ਪੂਰੀ ਤਰ੍ਹਾਂ ਫਲਾਪ ਸ਼ੋਅ ਕਰਾਰ ਦਿੰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਭੁੱਖ ਹੜਤਾਲ ਦੇ ਹੱਕ ਵਿੱਚ ਪੰਜਾਬ ਤੋਂ ਸਮਰਥਨ ਪ੍ਰਾਪਤ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਪੰਜਾਬ ਇਕਾਈ ਪੰਜਾਬ ਦੇ ਲੋਕਾਂ ਨੂੰ ਭੁੱਖ ਹੜਤਾਲ ਵਾਲੀ ਥਾਂ ‘ਤੇ ਪਹੁੰਚਣ ਲਈ ਮਨਾਉਣ ‘ਚ ਅਸਫਲ ਰਹੀ। ਨਤੀਜੇ ਵਜੋਂ, ਵਿਰੋਧ ਪ੍ਰਦਰਸ਼ਨ ਦੌਰਾਨ ਜ਼ਿਆਦਾਤਰ ਕੁਰਸੀਆਂ ਖਾਲੀ ਰਹੀਆਂ। ਦੋ ਸਾਲ ਸੱਤਾ ‘ਚ ਰਹਿਣ ਦੇ ਬਾਵਜੂਦ ‘ਆਪ’ ਵੱਡਾ ਇਕੱਠ ਨਹੀਂ ਕਰ ਸਕੀ। ਹਾਲਾਂਕਿ, ਦਿੱਲੀ ਵਿੱਚ ਆਯੋਜਿਤ ਇਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਤੁਲਨਾਤਮਕ ਤੌਰ ‘ਤੇ ਸਫਲ ਦੱਸਿਆ ਗਿਆ ਸੀ।

ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਟੇ ਵਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਂ ਸਿਰ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਵਿਚ ਅਸਫ਼ਲ ਰਹੇ ਅਤੇ ਉਹ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਰਵਾਨਾ ਹੋ ਗਏ। ਇਸ ਤੋਂ ਇਲਾਵਾ ਭੁੱਖ ਹੜਤਾਲ ਦੌਰਾਨ ‘ਆਪ’ ਵਰਕਰ ਖਾਣਾ ਖਾਂਦੇ ਨਜ਼ਰ ਆਏ। ਪੰਜਾਬ ਦੇ ਹੋਰ ਸਥਾਨਾਂ ‘ਤੇ ‘ਆਪ’ ਦੀ ਭੁੱਖ ਹੜਤਾਲ ਵੀ ਪੰਜਾਬੀਆਂ ਦਾ ਸਮਰਥਨ ਪ੍ਰਾਪਤ ਕਰਨ ਵਿੱਚ ਅਸਫ਼ਲ ਰਹੀ। ਇਕ ਹੋਰ ਰਿਪੋਰਟ ਅਨੁਸਾਰ ਖਟਕੜ ਕਲਾਂ ਵਿਖੇ ‘ਆਪ’ ਦੇ ਵਿਰੋਧ ਪ੍ਰਦਰਸ਼ਨ ਨੇ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੁਰੱਖਿਆ ਬਲਾਂ ਨੇ ਪਿੰਡ ਵਾਸੀਆਂ ਨੂੰ ਆਪਣੀਆਂ ਰੁਟੀਨ ਗਤੀਵਿਧੀਆਂ ਕਰਨ ਦੀ ਆਗਿਆ ਨਹੀਂ ਦਿੱਤੀ। ਕਿਸਾਨਾਂ ਨੂੰ ਆਪਣੇ ਕਣਕ ਦੇ ਖੇਤਾਂ ਨੂੰ ਪਾਣੀ ਦੇਣ ਦੀ ਵੀ ਆਗਿਆ ਨਹੀਂ ਸੀ। ਬਾਜਵਾ ਨੇ ਕਿਹਾ ਕਿ ਜਿਹੜੀ ਪਾਰਟੀ ਘੱਟ ਪ੍ਰੋਫਾਈਲ ਹੋਣ ਦੇ ਦਾਅਵੇ ਕਰਕੇ ਪੰਜਾਬੀਆਂ ਨੂੰ ਮੂਰਖ ਬਣਾਉਂਦੀ ਹੈ, ਉਹ ਲੋਕਾਂ ਨੂੰ ਕਿਵੇਂ ਪ੍ਰੇਸ਼ਾਨ ਕਰ ਸਕਦੀ ਹੈ।

ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਤੇ ਸਰਪੰਚ ‘ਆਪ’ ਵਿੱਚ ਹੋਏ ਸ਼ਾਮਲ

ਬਾਜਵਾ ਨੇ ਕਿਹਾ ਕਿ ਅਜਿਹਾ ਇਕੱਠ ਕਰਨਾ ਚੋਣ ਜ਼ਾਬਤੇ ਦੀ ਉਲੰਘਣਾ ਹੈ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ‘ਆਪ’ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਸ਼ਰਾਬ ਨਾਲ ਸਬੰਧਤ ਇਕ ਮਾਮਲੇ ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਅਜਿਹੇ ਪਵਿੱਤਰ ਸਥਾਨ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਾ ਆਮ ਆਦਮੀ ਪਾਰਟੀ ਲਈ ਬਹੁਤ ਸ਼ਰਮਨਾਕ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ‘ਆਪ’ ਦੀ ਭੁੱਖ ਹੜਤਾਲ ਪੂਰੇ ਸੂਬੇ ‘ਚ ਹੋਣੀ ਸੀ ਪਰ ਇਹ ਖਟਕੜ ਕਲਾਂ ਤੱਕ ਹੀ ਸੀਮਤ ਰਹੀ ਅਤੇ ਉਹ ਵੀ ਫਲਾਪ ਸ਼ੋਅ ਸਾਬਤ ਹੋਈ।

ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਟੇ ਵਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

0

ਜਲੰਧਰ: ਪੰਜਾਬ ਕਾਂਗਰਸ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਹੁਣ ਬਾਹਰ ਆਉਂਦਾ ਦਿਖਾਈ ਦੇ ਰਿਹਾ। ਜਲੰਧਰ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਪਰ ਪਿਛਲੇ ਕੁਝ ਦਿਨਾਂ ਤੋਂ ਜਲੰਧਰ ਦੀ ਲੋਕ ਸਭਾ ਸੀਟ ਨੂੰ ਲੈ ਕੇ ਕਾਂਗਰਸ ਵਿਚ ਕਾਫੀ ਰੋਲਾ ਪਿਆ ਹੋਇਆ ਹੈ। ਹੁਣ ਇਸ ਰੋਲੇ ਦੇ ਵਿਚਾਲੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਸਨ। ਹੁਣ ਦੇਖਣਾ ਇਹ ਦਿਲਚਸਪ ਹੋਵੇਗਾ ਕਿ ਵਿਕਰਮਜੀਤ ਸਿੰਘ ਚੌਧਰੀ ਨੂੰ ਜਲੰਧਰ ਤੋਂ ਲੋਕ ਸਭਾ ਚੋਣ ਲੜਣ ਕਾਂਗਰਸ ਟਿਕਟ ਦਿੰਦੀ ਹੈ ਜਾ ਨਹੀਂ।

ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਤੇ ਸਰਪੰਚ ‘ਆਪ’ ਵਿੱਚ ਹੋਏ ਸ਼ਾਮਲ

ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ
ਗੜ੍ਹਸ਼ੰਕਰ, 8 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ ਸਮੇਤ ਕਈ ਕੌਂਸਲਰਾਂ ‘ਆਪ’ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕੀਤਾ ਹੈ। ਗੜ੍ਹਸ਼ੰਕਰ ਦੇ ਐਮਸੀ ਪ੍ਰਧਾਨ ਅਤੇ ਐਮਸੀ ਸੋਮਵਾਰ ਨੂੰ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਤ੍ਰਿਮਬਕ ਦੱਤ ਐਰੀ (ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ), ਸਰਬਜੀਤ ਕੌਰ (ਗੜ੍ਹਸ਼ੰਕਰ ਦੀ ਬਲਾਕ ਸੰਮਤੀ ਚੇਅਰਮੈਨ) ਐਮਸੀ ਪਰਵੀਨ, ਸੋਮਨਾਥ ਬੰਗੜ, ਐਮਸੀ ਦੀਪਕ ਕੁਮਾਰ, ਐਮਸੀ ਹਰਪ੍ਰੀਤ ਸਿੰਘ, ਐਮਸੀ ਸੁਮਿਤ ਸੋਨੀ, ਐਮਸੀ ਅਮਰੀਕ ਸਿੰਘ ਪੁੱਤਰ ਸ਼ੀਲਾ ਦੇਵੀ, ਸਾਬਕਾ ਐਮਸੀ ਪਰਮਜੀਤ ਸਿੰਘ।

ਭਗਵੰਤ ਮਾਨ ਨੇ ਆਪ ਉਮੀਦਵਾਰ ਦੇ ਹੱਕ ’ਚ ਕੱਢਿਆ ਵਿਸਾਲ ਰੋਡ ਸੋਅ, ਭਾਜਪਾ ’ਤੇ ਲਗਾਏ ਨਿਸ਼ਾਨੇ

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮੇਸ਼ਵਰ ਸਿੰਘ, ਬਲਾਕ ਸੰਮਤੀ ਚੇਅਰਮੈਨ ਕੁਲਦੀਪ ਕੌਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰਿੰਕਾ, ਸਰਪੰਚ ਚੱਕ ਸਿੰਘਾ ਕੁਲਦੀਪ ਸਿੰਘ, ਸਰਪੰਚ ਬਲੌਰਾਂ ਹੇਮ ਰਾਜ, ਸਰਪੰਚ ਰਾਮ ਪੁਰ ਹਰਮੇਸ਼ ਲਾਲ, ਸਾਬਕਾ ਬਲਾਕ ਸੰਮਤੀ ਮੈਂਬਰ ਡਾ ਕੇਵਲ ਰਾਮ, ਸਬਜ਼ੀ ਮੰਡੀ ਮਹਿਲਪੁਰ ਦੇ ਪ੍ਰਧਾਨ ਡਾ. ਬਲਬੀਰ ਸਿੰਘ ਢਿੱਲੋਂ, ਕਾਂਗਰਸੀ ਆਗੂ ਅਜਮੇਰ ਸਿੰਘ ਢਿੱਲੋਂ, ਮੋਹਿਤ ਸੈਲਾ ਅਤੇ ਸਾਬਕਾ ਵਿਧਾਇਕ ਉਮੀਦਵਾਰ ਜੇਕੇ ਸੈਲਾ ‘ਆਪ’ ਵਿੱਚ ਸ਼ਾਮਲ ਹੋਏ। ਇਸ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਅਤੇ ‘ਆਪ’ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਇਕ ਵਾਰ ਫਿਰ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗੜ੍ਹਸ਼ੰਕਰ ਹਲਕੇ ਲਈ ਅਹਿਮ ਦਿਨ ਹੈ। ਅੱਜ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾ ‘ਆਪ’ ‘ਚ ਆਉਣਾ ਮਾਨ ਸਰਕਾਰ ਵੱਲੋਂ ਦੋ ਸਾਲਾਂ ‘ਚ ਲਏ ਗਏ ਲੋਕ ਭਲਾਈ ਕੰਮਾਂ ਅਤੇ ਫੈਸਲਿਆਂ ਦਾ ਹੀ ਫਲ ਹੈ।

ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ

ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਉਹ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿੱਚ ਵੀ ਉਨ੍ਹਾਂ ਦੀ ਪਾਰਟੀ ਨੇ ਬੇਮਿਸਾਲ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਤਿੰਨ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ, ਇੱਕ ਬਾਈਪਾਸ ਮਿਲ ਗਿਆ ਹੈ ਅਤੇ 14 ਕਰੋੜ ਰੁਪਏ ਦੇ ਲੰਬੇ ਸਮੇਂ ਤੋਂ ਲਟਕ ਰਹੇ ਸੀਵਰੇਜ ਦੇ ਕੰਮ ਦਾ ਪ੍ਰਾਜੈਕਟ ਸ਼ੁਰੂ ਹੋ ਗਿਆ ਹੈ। ਹਲਕਾ ਗੜ੍ਹਸ਼ੰਕਰ ਦੇ 90% ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆ ਰਿਹਾ ਹੈ ਅਤੇ ਸਕੂਲ ਆਫ਼ ਐਮੀਨੈਂਸ ‘ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਜਿੱਥੇ ਸਾਡੇ ਬੱਚੇ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਦੇ ਹਨ। ‘ਆਪ’ ਸਰਕਾਰ ਦੇ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਆਗੂਆਂ ਨੇ ‘ਆਪ’ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਕ ਵਾਰ ਫਿਰ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਨੇ ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਫੈਸਲਾ ਕੀਤਾ ਹੈ।

 

ਕਾਂਗਰਸ ਦੀ ਲਿਸਟ ਇਸੇ ਹਫ਼ਤੇ, ਇੱਕ ਹੀ ਲਿਸਟ ’ਚ ਅਨਾਉਂਸ ਹੋ ਸਕਦੇ ਹਨ ਸਾਰੇ ਉਮੀਦਵਾਰ: ਰਾਜਾ ਵੜਿੰਗ

0

ਸੰਗਰੂਰ, 8 ਅਪ੍ਰੈਲ:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਵੱਲੋਂ ਅਪਣੇ ਉਮੀਦਵਾਰਾਂ ਦੀ ਲਿਸਟ ਇਸ ਹਫ਼ਤੇ ’ਚ ਜਾਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਮੰਨਿਆ ਕਿ ਸਾਰੇ ਉਮੀਦਵਾਰਾਂ ਦੇ ਨਾਂ ਇੱਕ ਹੀ ਲਿਸਟ ਵਿਚ ਸਾਹਮਣੇ ਆ ਸਕਦੇ ਹਨ। ਪੰਜਾਬ ਵਿਚ ਕਾਂਗਰਸ ਦੀ ਸਥਿਤੀ ਸਭ ਤੋਂ ਵਧੀਆਂ ਹੋਣ ਦਾ ਦਾਅਵਾ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ‘‘ਮੁੱਖ ਮੰਤਰੀ ਭਗਵੰਤ ਮਾਨ ਦੇ 13-0 ਦੇ ਨਾਅਰੇ ਨੂੰ 0-13 ’ਚ ਬਦਲ ਦੇਵਾਂਗੇ ਤੇ ਵਹਿਗੁਰੂ ਦੀ ਮੇਹਰ ਨਾਲ ਕਾਂਗਰਸ ਪਾਰਟੀ ਸੂਬੇ ਦੀ ਸਭ ਤੋਂ ਵੱਡੀ ਪਾਰਟੀ ਤੌਰ ‘ਤੇ ਸਾਹਮਣੇ ਆਵੇਗੀ। ’’

ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ

ਅਪਣੀ ਉਮੀਦਵਾਰੀ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੈ ਤੇ ਰਾਹੁਲ ਗਾਂਧੀ ਜਾਂ ਖੜਗੇ ਸਾਹਿਬ ਜਿੱਥੇ ਹੁਕਮ ਲਗਾਉਣਗੇ, ਉਹ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹਨ। ਮੂੁਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਚੋਣ ਲੜਣ ਦੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਸਾਡੇ ਦਿਲ ਦੇ ਬਹੁਤ ਨੇੜੇ ਹਨ ਤੇ ਜੋ ਵੀ ਇੱਛਾ ਕਰਨਗੇ ਉਹ ਪੂਰੀ ਕੀਤੀ ਜਾਵੇਗੀ। ਦੂਜੀਆਂ ਪਾਰਟੀਆਂ ਦੇ ਆਗੂਆਂ ਦੀ ਕਾਂਗਰਸ ਵਿਚ ਸਮੂਲੀਅਤ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਭਾਜਪਾ ਵਾਂਗ ਨਹੀਂ ਹੈ, ਜਿਸਨੂੰ ਲੋਕ ਪਸੰਦ ਕਰਨਗੇ, ਕਾਂਗਰਸ ਸਿਰਫ਼ ਉਸ ਆਗੂ ਨੂੰ ਹੀ ਪਾਰਟੀ ਵਿਚ ਸ਼ਾਮਲ ਹੋਣਗੇ।

 

ਭਗਵੰਤ ਮਾਨ ਨੇ ਆਪ ਉਮੀਦਵਾਰ ਦੇ ਹੱਕ ’ਚ ਕੱਢਿਆ ਵਿਸਾਲ ਰੋਡ ਸੋਅ, ਭਾਜਪਾ ’ਤੇ ਲਗਾਏ ਨਿਸ਼ਾਨੇ

0

ਕੁਰੂਕਸ਼ੇਤਰ, 8 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਗੁਆਂਢੀ ਸੂਬੇ ਹਰਿਆਣਾ ਦੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਸੀਲ ਗੁਪਤਾ ਦੇ ਹੱਕ ਵਿਚ ਇੱਕ ਪ੍ਰਭਾਵਸ਼ਾਲੀ ਰੋਡ ਸੋਅ ਕੱਢਿਆ। ਇਸ ਮੌਕੇ ਪਾਰਟੀ ਉਮੀਦਵਾਰ ਤੋਂ ਇਲਾਵਾ ਹਰਿਆਣਾ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਕੁੱਝ ਆਗੂ ਵੀ ਮੌਜੂਦ ਰਹੇ। ਇਸ ਦੌਰਾਨ ਸ਼ਹਿਰ ਵਿਚ ਕੱਢੇ ਗਏ ਵਿਸ਼ਾਲ ਰੋਡ ਸੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੱਥ ਹਿਲਾ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਸ: ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਸਿਰਫ਼ ਅਰਵਿੰਦ ਕੇਜ਼ਰੀਵਾਲ ਤੋਂ ਡਰਦੀ ਹੈ,

ਹਰਿਆਣਾ ’ਚ ਭਾਜਪਾ ਦੀ ਸਹਿਯੋਗੀ ਰਹੀ ‘ਜਜਪਾ’ ਨੂੂੰ ਲੱਗੇਗਾ ਵੱਡਾ ਝਟਕਾ

ਜਿਸਦੇ ਚੱਲਦੇ ਉਸਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਸਾਰੇ ਮਿਲਕੇ ਭਾਜਪਾ ਨੂੰ ਕਰਾਰਾ ਜਵਾਬ ਦੇਈਏ ਤੇ ਕੇਜਰੀਵਾਲ ਦੇ ਸਿਪਾਹੀਆਂ ਨੂੰ ਚੁਣ ਕੇ ਸੰਸਦ ਵਿਚ ਭੇਜੀਏ। ਜਿਕਰ ਕਰਨਾ ਬਣਦਾ ਹੈ ਕਿ ਹਰਿਆਣਾ ਦੇ ਵਿਚ ਆਮ ਆਦਮੀ ਪਾਰਟੀ ਕਾਂਗਰਸ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਇੱਥੇ ਕੁੱਲ 10 ਸੀਟਾਂ ਵਿਚੋਂ 9 ਕਾਂਗਰਸ ਤੇ 1 ਸੀਟ ਆਪ ਦੇ ਹਿੱਸੇ ਆਈ ਹੈ। ਹੁਣ ਸ਼੍ਰੀ ਕੇਜ਼ਰੀਵਾਲ ਦੇ ਜੇਲ੍ਹ ਵਿਚ ਬੰਦ ਹੋਣ ਕਾਰਨ ਚੋਣ ਪ੍ਰਚਾਰ ਦਾ ਜਿੰਮਾ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆ ’ਤੇ ਹੈ।

 

 

ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਅੱਜ ਸੁਣਾਏਗੀ ਹਾਈਕੋਰਟ ਅਪਣਾ ਫੈਸਲਾ

ਨਵੀਂ ਦਿੱਲੀ, 8 ਅਪ੍ਰੈਲ: ਲੰਘੀ 21 ਮਾਰਚ ਦੀ ਦੇਰ ਸਾਮ ਨੂੰ ਈਡੀ ਵੱਲੋਂ ਕਥਿਤ ਸਰਾਬ ਘੁਟਾਲੇ ਵਿਚ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਗ੍ਰਿਫਤਾਰ ਕਰਨ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਵੱਲੋਂ ਅੱਜ ਫੈਸਲਾ ਸੁਣਾਇਆ ਜਾਵੇਗਾ। ਅਪਣੀ ਗ੍ਰਿਫਤਾਰੀ ਤੋਂ ਦੂਜੇ ਦਿਨ ਸ਼੍ਰੀ ਕੇਜ਼ਰੀਵਾਲ ਦੀ ਟੀਮ ਨੇ ਹਾਈਕੋਰਟ ਵਿਚ ਪਿਟੀਸ਼ਨ ਦਾਈਰ ਕਰਕੇ ਈਡੀ ਵੱਲੋਂ ਗ੍ਰਿਫਤਾਰ ਕਰਨ ਅਤੇ ਅਦਾਲਤ ਵੱਲੋਂ ਰਿਮਾਂਡ ’ਤੇ ਭੇਜਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਪਹਿਲਾਂ ਇਸ ਕੇਸ ਦੀ ਸੁਣਵਾਈ 3 ਅਪ੍ਰੈਲ ਨੂੰ ਰੱਖੀ ਸੀ ਤੇ ਉਸਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਹਾਈਕੋਰਟ ਅੱਜ ਇਸ ਮਾਮਲੇ ’ਚ ਫੈਸਲਾ ਸੁਣਾ ਸਕਦੀ ਹੈ।

ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ

ਮੌਜੂਦਾ ਸਮੇਂ ਦੋ ਵਾਰ ਅਦਾਲਤ ਵੱਲੋਂ ਈਡੀ ਕੋਲ ਪੁਲਿਸ ਰਿਮਾਂਡ ’ਤੇ ਭੇਜਣ ਤੋਂ ਬਾਅਦ ਅਦਾਲਤ ਨੇ ਹੁਣ ਦੂਜੀ ਵਾਰ ਨਿਆਂਇਕ ਹਿਰਾਸਤ ਤਹਿਤ ਤਿਹਾੜ ਜੇਲ੍ਹ ਵਿਚ ਭੇਜਿਆ ਹੋਇਆ ਹੈ। ਉਧਰ, ਆਮ ਆਦਮੀ ਪਾਰਟੀ ਨੇ ਸ਼੍ਰੀ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਮੁਹਿੰਮ ਵਿੱਢੀ ਹੈ। ਇਸਦੇ ਤਹਿਤ ‘ਜੇਲ੍ਹ ਦਾ ਜਵਾਬ ਵੋਟ ਨਾਲ ਦੇਵੋ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਆਪ ਆਗੂਆਂ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੂਰੀ ਭਾਜਪਾ ਸਿਰਫ਼ ਅਰਵਿੰਦ ਕੇਜ਼ਰੀਵਾਲ ਤੋਂ ਡਰਦੇ ਹਨ, ਜਿਸਦੇ ਚੱਲਦੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ।

 

ਬੀਸੀਐੱਲ ਦੇ ਡਿਸਟਿਲਰੀ ਯੂਨਿਟ ਵਿਖੇ ਲਗਾਇਆ ਖੂਨਦਾਨ ਕੈਂਪ, ਦਰਜ਼ਨਾਂ ਨੇ ਕੀਤਾ ਖੂਨਦਾਨ

0

ਬਠਿੰਡਾ, 8 ਅਪ੍ਰੈਲ: ਬੀਸੀਐੱਲ ਇੰਡਸਟਰੀਜ਼ ਲਿਮਟਿਡ ਦੇ ਸੰਗਤ ਕਲਾਂ ਸਥਿਤ ਡਿਸਟਿਲਰੀ ਯੂਨਿਟ ਵਿਖੇ ਸੋਮਵਾਰ ਨੂੰ ਇੱਕ ਖੂਨਦਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਕੈਂਪ ਦੌਰਾਨ 43 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ਤੋਂ ਇਕ ਵਿਸ਼ੇਸ਼ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ ਹੋਈ ਸੀ। ਇਸ ਤੋਂ ਇਲਾਵਾ ਇਸ ਮੌਕੇ ਇਕ ਮੈਡੀਕਲ ਚੈਂਕਅੱਪ ਕੈਂਪ ਵੀ ਲਗਾਇਆ ਗਿਆ। ਜਿਸ ’ਚ ਰਾਮਾਂ ਹਸਪਤਾਲ ਬਠਿੰਡਾ ਤੋਂ ਡਾਕਟਰ ਮਨੀਸ਼ ਗੁਪਤਾ ਦੀ ਅਗਵਾਈ ਹੇਠ ਪਹੁੰਚੀ ਟੀਮ ਨੇ ਵਰਕਰਾਂ ਦੀਆਂ ਵੱਖ ਵੱਖ ਬਿਮਾਰੀਆਂ ਦੀ ਜਾਂਚ ਕੀਤੀ।

ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ

ਕੈਂਪ ਦਾ ਉਦਘਾਟਨ ਬੀਸੀਐੱਲ ਦੇ ਸੀਨੀਅਰ ਜੀਐੱਮ ਐੱਸ ਐੱਸ ਸੰਧੂ ਅਤੇ ਸੀਨੀਅਰ ਜੀਐੱਮ ਅਰਵਿੰਦਰਾ ਕੁਮਾਰ ਵੱਲੋਂ ਕੀਤਾ ਗਿਆ। ਕੈਂਪ ਬਲੱਡ ਬੈਂਕ ਦੇ ਡਾਕਟਰ ਮੋਹਿਤ ਅਤੇ ਮੈਡਮ ਨੀਲਮ ਵੱਲੋਂ ਖੂਨਦਾਨੀਆਂ ਦਾ ਖੂਨਦਾਨ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਸਾਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਲੱਗੇ ਮੁਫ਼ਤ ਮੈਡੀਕਲ ਚੈਂੱਕਅੱਪ ਕੈਂਪ ਦੌਰਾਨ ਪਹੁੰਚੀ ਡਾਕਟਰਾਂ ਦੀ ਟੀਮ ਨੇ ਵਰਕਰਾਂ ਦੀਆਂ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਸਮੇਤ ਹੋਰ ਵੱਖ ਵੱਖ ਬਿਮਾਰੀਆਂ ਦੀ ਜਾਂਚ ਕੀਤੀ। ਕੈਂਪ ਦੇ ਅੰਤ ’ਚ ਕੰਪਨੀ ਅਧਿਕਾਰੀਆਂ ਵੱਲੋਂ ਬਾਹਰ ਤੋਂ ਆਈਆਂ ਡਾਕਟਰਾਂ ਦੀਆਂ ਟੀਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਗੁਰਪ੍ਰੀਤ ਸ਼ਰਮਾ, ਗੁਰਮੀਤ ਸਿੰਘ, ਮੁਕੇਸ਼ ਬਾਂਸਲ, ਸੁਖਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।