Home Blog Page 1742

ਖਰੜ ‘ਚ ਲੜਕੀ ਦਾ ਕਤਲ ਕਰਕੇ ਭੱਜੇ ਮੁਲਜ਼ਮ ਦਾ ਹੋਇਆ ਐਕਸੀਡੈਂਟ

0

ਮੁਹਾਲੀ, 6 ਅਪ੍ਰੈਲ: ਖਰੜ ਦੇ ਸੰਨੀ ਇਕਲੇਵ ਵਿਚ ਇਕ ਲੜਕੀ ਦੇ ਕਤਲ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਲੜਕੀ ਦੀ ਉਮਰ ਤਕਰੀਬਨ 28 ਸਾਲ ਦੱਸੀ ਜਾ ਰਹੀ ਹੈ। ਲੜਕੀ ਇਕ ਮਲਟੀਨੈਸ਼ਨਲ ਕੰਪਨੀ ਵਿਚ ਕੰਮ ਕਰਦੀ ਸੀ ‘ਤੇ ਉਸ ਦਾ ਇਕ ਲੜਕਾ ਦੋਸਤ ਵੀ ਸੀ ਜੋ ਬਿਤੀ ਰਾਤ ਮ੍ਰਿਤਕ ਲੜਕੀ ਨੂੰ ਘਰ ਛੱਡਣ ਆਇਆ ਸੀ। ਜਦੋਂ ਇਸ ਕਤਲ ਦੀ ਸੂਚਨਾਂ ਪੁਲਿਸ ਨੂੰ ਮਿਲੀ ਤਾਂ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਗਈ ‘ਤੇ ਇਸ ਕਤਲ ਦੇ ਤਾਰ ਮ੍ਰਿਤਕ ਲੜਕੀ ਨਾਲ ਜੁੜਦੇ ਨਜ਼ਰ ਆ ਰਹੇ ਹਨ। ਪਰਿਵਾਰ ਵਾਲਿਆ ਦਾ ਇਲਜ਼ਾਮ ਹੈ ਕਿ ਮੁਲਜ਼ਮ ਨੇ ਉਨ੍ਹਾਂ ਦੀ ਗੱਡੀ ਵੀ ਚੁਰਾ ਲਈ ਹੈ।

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਲੜਕਾ ਯੂਪੀ ਦਾ ਰਹਿਣ ਵਾਲਾ ਹੈ ਅਤੇ ਫਿਲਹਾਲ ਉਹ ਚੰਡੀਗੜ੍ਹ ਵਿੱਚ ਰਹਿੰਦਾ ਹੈ ਅਤੇ ਉਸ ਦੀ ਲੜਕੀ ਨਾਲ ਜਾਣ-ਪਛਾਣ ਸੀ। ਬੀਤੀ ਰਾਤ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਫਰਾਰ ਹੋ ਗਿਆ। ਪੁਲਿਸ ਮੁਤਾਬਕ ਮੁਲਜ਼ਮ ਦੀ ਗੱਡੀ ਦਾ ਰਸਤੇ ਵਿਚ ਐਕਸੀਡੈਂਟ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਮੁਲਜ਼ਮ ਦਾ ਇਲਾਜ ਚੱਲ ਰਿਹਾ ਹੈ। ਇਲਾਜ ਮਗਰੋਂ ਪੁਲਿਸ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰੇਗੀ।

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁਧ 7 ਅਪ੍ਰੈਲ ਨੂੰ ’ਆਪ’ ਆਗੂ ਤੇ ਵਰਕਰ ਰੱਖਣਗੇ ਵਰਤ

0

ਇਹ ਚੋਣਾਂ ਆਜ਼ਾਦੀ ਤੋਂ ਬਾਅਦ ਲੋਕਤੰਤਰ ਨੂੰ ਬਚਾਉਣ ਦੀ ਸਭ ਤੋਂ ਵੱਡੀ ਲੜਾਈ ਹੈ- ਵਿਧਾਇਕ ਦਿਨੇਸ਼ ਚੱਢਾ
ਚੰਡੀਗੜ੍ਹ, 7 ਅਪ੍ਰੈਲ: ਭਲਕੇ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼?ਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖਣਗੇ। ’ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ। ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਭਲਕੇ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇੱਕ ਰੋਜ਼ਾ ਵਰਤ ਰੱਖਿਆ ਜਾਵੇਗਾ, ਜਿੱਥੋਂ ਅੰਗਰੇਜ਼ਾਂ ਨੂੰ ਭਜਾਉਣ ਲਈ ਲੜਾਈ ਲੜੀ ਗਈ ਸੀ।

ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਟਕਪੂਰਾ ਸ਼ਹਿਰ ਦੀ ਆਵਾਜਾਈ ਨੂੰ ਕੀਤਾ ਇਕਪਾਸੜ

ਉੱਥੇ ਪਾਰਟੀ ਦੇ ਸਾਰੇ ਵਿਧਾਇਕ ਇੱਕ ਦਿਨ ਦੇ ਵਰਤ ਵਿੱਚ ਹਿੱਸਾ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਇਨਕਲਾਬੀ ਭਗਵੰਤ ਸਿੰਘ ਮਾਨ ਵੀ ਇਸ ਵਰਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਸੀ। ਭਾਜਪਾ ’ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਬੱਬੀ ਬਾਦਲ ਨੇ ਕਿਹਾ ਕਿ ਭਲਕੇ ਸਵੇਰੇ 11 ਵਜੇ ਤੋਂ ਵਰਤ ਸ਼ੁਰੂ ਹੋਵੇਗਾ।

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

ਉਨ੍ਹਾਂ ਕਿਹਾ ਕਿ ਅਸੀਂ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ।ਉਨ੍ਹਾਂ ਕਿਹਾ ਕਿ ਮਰਨ ਵਰਤ ਦੌਰਾਨ ਅਸੀਂ ਬੱਸਾਂ ਅਤੇ ਸੜਕਾਂ ਨੂੰ ਨਹੀਂ ਰੋਕਾਂਗੇ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਕੋਈ ਅਸਰ ਨਹੀਂ ਪਾਵਾਂਗੇ, ਅਸੀਂ ਸਿਰਫ਼ ਆਪਣੇ ਸਰੀਰਾਂ ਨੂੰ ਹੀ ਦਰਦ ਦੇਵਾਂਗੇ।‘ਆਪ’ ਆਗੂ ਬਿਕਰਮਜੀਤ ਪਾਸੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਢਾਹ ਲਾਉਣ ’ਤੇ ਲੱਗੀ ਹੋਈ ਹੈ। ਇਸ ਨੂੰ ਬਚਾਉਣਾ ਜ਼ਰੂਰੀ ਹੈ। ਅਸੀਂ ਲੋਕਤੰਤਰ ਦਾ ਕਤਲ ਕਰਨ ਵਾਲਿਆਂ ਨੂੰ ਸੱਤਾ ਤੋਂ ਹਟਾ ਦੇਵਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸੰਜੇ ਸਿੰਘ ਦੀ ਜ਼ਮਾਨਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪੂਰਾ ਮਾਮਲਾ ਪਾਣੀ ਦਾ ਗੁਬਾਰਾ ਹੈ। ਈਡੀ ਨੇ ਬਿਨਾਂ ਕਿਸੇ ਠੋਸ ਸਬੂਤ ਦੇ ਸਾਡੇ ਨੇਤਾਵਾਂ ਨੂੰ ਪਰੇਸ਼ਾਨ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਸਾਨੂੰ ਗ੍ਰਿਫਤਾਰ ਕੀਤਾ ਹੈ।

 

ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਟਕਪੂਰਾ ਸ਼ਹਿਰ ਦੀ ਆਵਾਜਾਈ ਨੂੰ ਕੀਤਾ ਇਕਪਾਸੜ

0

ਆਵਾਜਾਈ ’ਚ ਅੜਿੱਕਾ ਬਣਨ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ : ਡੀ.ਐੱਸ.ਪੀ.
ਕੋਟਕਪੂਰਾ, 6 ਅਪ੍ਰੈਲ: ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਲ-ਪਲ ਲੱਗਦੇ ਟਰੈਫਿਕ ਜਾਮ ਦੀ ਸਮੱਸਿਆ ਨੂੰ ਹੱਲ ਕਰਨ ਲਈ ਯਤਨਸ਼ੀਲ ਸਥਾਨਕ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਦੀਆਂ ਕਈ ਮੀਟਿੰਗਾਂ ਹੋਈਆਂ ਤੇ ਉਹਨਾਂ ਵਲੋਂ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਦੀ ਉਕਤ ਸਮੱਸਿਆ ਦੇ ਹੱਲ ਲਈ ਡਿਊਟੀ ਲਾਈ ਗਈ । ਮੀਟਿੰਗਾਂ ਤੋਂ ਬਾਅਦ ਬੱਤੀਆਂ ਵਾਲਾ ਚੌਂਕ ਤੋਂ ਜੈਤੋ ਰੋਡ, ਰੇਲਵੇ ਬਜਾਰ, ਢੋਡਾ ਚੌਂਕ, ਮੇਨ ਬਜਾਰ ਅਤੇ ਪੁਰਾਣੀ ਦਾਣਾ ਮੰਡੀ ਵਾਲੀ ਆਵਾਜਾਈ ਆਰਜੀ ਤੌਰ ’ਤੇ ਇਕਪਾਸੜ (ਵੰਨਵੇਅ) ਕਰ ਦਿੱਤੀ।

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਮੁਤਾਬਿਕ ਪਿਛਲੇ ਲੰਮੇ ਸਮੇਂ ਤੋਂ ਇਸ ਰਸਤੇ ’ਤੇ ਐਂਬੂਲੈਂਸ, ਸਕੂਲ ਵੈਨਾ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਜਾਮ ਵਿੱਚ ਫਸ ਜਾਣ ਦੀਆਂ ਖਬਰਾਂ ਮਿਲਦੀਆਂ ਰਹੀਆਂ, ਜਿਸ ਕਰਕੇ ਅੱਜ ਓਮਕਾਰ ਗੋਇਲ ਪ੍ਰਧਾਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼, ਅਸ਼ੋਕ ਗੋਇਲ ਪ੍ਰਧਾਨ ਆੜਤੀਆ ਐਸੋਸੀਏਸ਼ਨ, ਜਤਿੰਦਰ ਸਿੰਘ ਚੋਪੜਾ ਡੀ.ਐੱਸ.ਪੀ. ਕੋਟਕਪੂਰਾ ਅਤੇ ਟਰੈਫਿਕ ਇੰਚਾਰਜ ਏ.ਐੱਸ.ਆਈ. ਜਗਰੂਪ ਸਿੰਘ ਦੀ ਅਗਵਾਈ ਹੇਠ ਬੱਤੀਆਂ ਵਾਲਾ ਚੌਂਕ ਤੋਂ ਮਹਿਤਾ ਚੌਂਕ ਤੱਕ ਡਿਵਾਈਡਰ ਦੇ ਤੌਰ ’ਤੇ ਪੱਕੇ ਬੋਰਡ ਗੱਡ ਕੇ ਆਵਾਜਾਈ ਨੂੰ ਵੰਨਵੇਅ ਕਰ ਦਿੱਤਾ ਗਿਆ। ਜਿਸ ਦੀ ਦੁਕਾਨਦਾਰਾਂ, ਵਾਹਨ ਚਾਲਕਾਂ ਅਤੇ ਆਮ ਲੋਕਾਂ ਨੇ ਭਰਪੂਰ ਪ੍ਰਸੰਸਾ ਕੀਤੀ। ਜਿਕਰਯੋਗ ਹੈ ਕਿ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਨਜਾਇਜ ਕਬਜੇ ਕਰਕੇ ਆਵਾਜਾਈ ਵਿੱਚ ਅੜਿੱਕਾ ਬਣਨ ਤੋਂ ਰੋਕਣ ਲਈ ਓਮਕਾਰ ਗੋਇਲ ਪ੍ਰਧਾਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਨੇ ਦੁਕਾਨਦਾਰਾਂ ਦੀਆਂ ਵੱਖ ਵੱਖ ਟਰੇਡ ਯੂਨੀਅਨਾ ਦੇ ਮੁਖੀਆਂ ਨੂੰ ਨਾਲ ਲੈ ਕੇ ਦਰਜਨ ਵਾਰ ਬਕਾਇਦਾ ਮੁਨਿਆਦੀ ਕਰਦਿਆਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖਣ ਦੀਆਂ ਅਪੀਲਾਂ ਕੀਤੀਆਂ ਤੇ ਹੁਣ ਵੀ ਜੇਕਰ ਦੁਕਾਨ ਆਪਣੀਆਂ ਦੁਕਾਨਾ ਦੇ ਬਾਹਰ ਸਮਾਨ ਨਹੀਂ ਰੱਖਣਗੇ ਤਾਂ ਆਵਾਜਾਈ ਸੁਚਾਰੂ ਢੰਗ ਨਾਲ ਚੱਲਣੀ ਸੁਭਾਵਿਕ ਹੈ।

ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ

ਓਮਕਾਰ ਗੋਇਲ ਅਤੇ ਅਸ਼ੋਕ ਗੋਇਲ ਨੇ ਆਖਿਆ ਕਿ ਸ਼ਹਿਰ ਵਿੱਚ ਅੱਧੀ ਦਰਜਨ ਤੋਂ ਜਿਆਦਾ ਵਾਹਨ ਪਾਰਕਿੰਗਾਂ ਹੋਣ ਕਰਕੇ ਹਰ ਵਾਹਨ ਚਾਲਕ ਦੀ ਮੁੱਢਲੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਵਾਹਨ ਪਾਰਕਿੰਗ ਦੇ ਅੰਦਰ ਲਾਉਣ, ਤਾਂ ਜੋ ਆਵਾਜਾਈ ਵਿੱਚ ਅੜਿੱਕਾ ਨਾ ਪਵੇ। ਜਤਿੰਦਰ ਸਿੰਘ ਚੋਪੜਾ ਡੀਐਸਪੀ ਨੇ ਆਖਿਆ ਕਿ ਜੇਕਰ ਦੁਕਾਨਦਾਰਾਂ ਨੇ ਆਵਾਜਾਈ ਵਿੱਚ ਅੜਿੱਕਾ ਪਾਉਣ ਦੀ ਕੌਸ਼ਿਸ਼ ਕੀਤੀ ਅਰਥਾਤ ਆਪਣੀਆਂ ਦੁਕਾਨਾਂ ਦਾ ਸਮਾਨ ਜਿਆਦਾ ਬਾਹਰ ਕੱਢਿਆ ਤਾਂ ਨਗਰ ਕੌਂਸਲ ਦੇ ਸਹਿਯੋਗ ਨਾਲ ਉਕਤ ਸਮਾਨ ਜਬਤ ਕਰ ਲਿਆ ਜਾਵੇਗਾ। ਉਹਨਾਂ ਆਖਿਆ ਕਿ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਫਰੀਦਕੋਟ ਵਲੋਂ ਵੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਟੈ?ਰਫਿਕ ਨਿਯਮਾ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਬਕਾਇਦਾ ਹਦਾਇਤਾਂ ਹਨ।

 

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

0

ਬਠਿੰਡਾ, 6 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅੱਜ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਸਥਾਨਕ ਜ਼ਿਲ੍ਹਾ ਦਫ਼ਤਰ ਵਿਖੇ ਹੋਏ ਪ੍ਰੋਗਰਾਮ ਦੌਰਾਨ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਦੀਨਦਿਆਲ ਉਪਾਧਿਆਏ ਨੂੰ ਦੀਪ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬੋਲਦਿਆਂ ਸਰੂਪ ਸਿੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਟੀਚਾ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਦੇਸ਼ ਦੇ ਆਖਰੀ ਹਿੱਸੇ ਵਿਚ ਬੈਠੇ ਆਖਰੀ ਆਦਮੀ ਦੇ ਹਿੱਸੇ ਤੱਕ ਪਹੁੰਚਾਉਣ ਦਾ ਹੈ, ਜਿਸਦੇ ਲਈ ਸਾਰਿਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ।

ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅੱਜ ਭਾਜਪਾ ਵਿਸ਼ਵ ਭਰ ਵਿੱਚ ਸਭ ਤੋਂ ਵੱਧ ਵਰਕਰਾਂ ਵਾਲੀ ਸਿਆਸੀ ਜਥੇਬੰਦੀ ਹੈ ਅਤੇ ਇਸ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰੂਪ ਸਿੰਗਲਾ ਜੀ ਨੇ ਕਿਹਾ ਕਿ ਸਥਾਪਨਾ ਦਿਵਸ ਮੌਕੇ ਸਮੂਹ ਪਾਰਟੀ ਵਰਕਰ ਆਪੋ-ਆਪਣੇ ਘਰਾਂ ’ਤੇ ਪਾਰਟੀ ਦਾ ਝੰਡਾ ਲਗਾਉਣ। ਇਸ ਮੌਕੇ ਬੋਲਦਿਆਂ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਪਹਿਲਾਂ ਭਾਰਤੀ ਜਨ ਸੰਘ ਦੇ ਨਾਂ ਤੋਂ ਜਾਣੀ ਜਾਂਦੀ ਸੀ, ਜਿਸ ਦੀ ਸਥਾਪਨਾ ਸ਼ਿਆਮਾ ਪ੍ਰਸਾਦ ਮੁਖਰਜੀ ਨੇ 1951 ਵਿੱਚ ਕੀਤੀ ਸੀ।

ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ

ਇਸ ਸੰਗਠਨ ਨੇ 1952 ਦੀਆਂ ਸੰਸਦੀ ਚੋਣਾਂ ਵਿੱਚ 3 ਸੀਟਾਂ ਹਾਸਲ ਕੀਤੀਆਂ ਸਨ।ਜਿਸ ਵਿੱਚ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਵੀ ਸ਼ਾਮਿਲ ਸਨ। ਮੌਜੂਦਾ ਭਾਰਤੀ ਜਨਤਾ ਪਾਰਟੀ 6 ਅਪ੍ਰੈਲ 1980 ਨੂੰ ਹੋਂਦ ਵਿੱਚ ਆਈ। ਇਸ ਮੌਕੇ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ਼ ਅਸ਼ੋਕ ਭਾਰਤੀ, ਕੌਮੀ ਕਾਰਜ਼ਕਾਰੀ ਮੈਂਬਰ ਤੇ ਸਾਬਕਾ ਚੇਅਰਮੈਨ ਮੋਹਨ ਲਾਲ ਗਰਗ, ਪਾਰਟੀ ਦੇ ਸਕੱਤਰ ਰਾਜ ਨੰਬਰਦਾਰ, ਸੂਬਾ ਮੀਡੀਆ ਮੈਨੇਜਮੈਂਟ ਕੋ-ਇੰਚਾਰਜ ਸੁਨੀਲ ਸਿੰਗਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਮਿੱਤਲ, ਸੀਨੀਅਰ ਆਗੂ ਸ਼ਾਮ ਲਾਲ ਬਾਂਸਲ, ਵਿਜੇ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।

 

ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ

ਨਵੀਂ ਦਿੱਲੀ: ਦਿੱਲੀ ਸ਼ਰਾਬ ਘੋਟਾਲੇ ਮਾਮਲੇ ‘ਚ ਜੇਲ੍ਹ ਦੀ ਸਜ਼ਾ ਕੱਟ ਰਹੇ ਦਿੱਲੀ ਦੀ ‘ਆਪ’ ਸਰਕਾਰ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਮਿਲਣ ਦਾ ਨਾ ਨਹੀ ਲੈ ਰਿਹਾ। ਅੱਜ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 12 ਦਿਨਾਂ ਦਾ ਵਾਧਾ ਕਰ ਦਿੱਤਾ ਹੈ।

ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ

ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੀ ਮੋਜੂਦਾ ‘ਆਪ’ ਸਰਕਾਰ ਦੇ 2 ਸਾਬਕਾ ਮੰਤਰੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਜੇਲ੍ਹ ਵਿਚ ਬੰਦ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਮਨੀਸ਼ ਸਿਸੋਦੀਆ ਵੱਲੋਂ ਜੇਲ੍ਹ ਤੋਂ ਇਕ ਚਿੱਠੀ ਲਿਖੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਦਿੱਲੀ ਜਨਤਾ ਦੇ ਨਾਅ ਇਕ ਭਾਵੂਕ ਸੰਦੇਸ਼ ਲਿਖਿਆ ਸੀ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੇਂਦਰੀ ਭਾਜਪਾ ਸਰਕਾਰ ਤੇ ਤਿਖੇ ਨਿਸ਼ਾਨੇ ਵਿਨ੍ਹੇ ਗਏ।

ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ

0

ਅੱਧੀ ਦਰਜਨ ਵਿਅਕਤੀਆਂ ਨੂੰ ਕਾਬੂ ਕਰਕੇ 300 ਕਿਲੋਗ੍ਰਾਮ ਭੁੱਕੀ ਅਤੇ 500 ਗ੍ਰਾਂਮ ਅਫੀਮ ਕੀਤੀ ਬਰਾਮਦ

ਮਾਨਸਾ, 6 ਅਪ੍ਰੈਲ: ਜ਼ਿਲ੍ਹਾ ਪੁਲਿਸ ਨੇ ਐਸ ਐਸ ਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਦੋ ਵੱਖ ਵੱਖ ਮਾਮਲਿਆਂ ਵਿੱਚ ਅੱਧੀ ਦਰਜਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 300 ਕਿਲੋ ਭੁੱਕੀ ਅਤੇ ਅੱਧਾ ਕਿਲੋ ਅਫੀਮ ਬਰਾਮਦ ਕੀਤੀ ਹੈ। ਅੱਜ ਇੱਥੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਦੇ ਹੁੰਕਮਾਂ ਤਹਿਤ ਪੰਜਾਬ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਮਾਨਸਾ ਪੁਲਿਸ ਵੱਲੋ ਮੁਹਿੰਮ ਵਿੱਢੀ ਹੋਈ ਹੈ।

ਸ਼ਰਾਬ ਦੇ ਨਸ਼ੇ ‘ਚ ਛੋਟੇ ਭਰਾ ਨੇ ਵੱਡੇ ਭਰਾ ਦਾ ਪੇਚਕਸ ਨਾਲ ਕੀਤਾ ਕਤਲ

ਇਸੇ ਦੌਰਾਨ ਥਾਣਾ ਭੀਖੀ ਦੇ ਸ:ਥ: ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਿਰਮਲ ਸਿੰਘ ਉਰਫ ਘੁੱਦਾ ਵਾਸੀ ਅਸਪਾਲ ਕਲ੍ਹਾ, ਸੁਖਵਿੰਦਰ ਸਿੰਘ ਉਰਫ ਗਾਂਧੀ ਵਾਸੀ ਅਸਪਾਲ ਕਲਾ, ਹਰਮਨਪ੍ਰੀਤ ਸਿੰਘ ਉਰਫ ਹਨੀ ਵਾਸੀ ਅਸਪਾਲ ਖੁਰਦ, ਨਵਜੋਤ ਸਿੰਘ ਉਰਫ ਜੋਤੀ ਵਾਸੀ ਅਸਪਾਲ ਖੁਰਦ ਨੂੰ ਸਮੇਤ ਟਰਾਲਾ ਨੰਬਰੀ PB 19 H 9406 ਦੇ ਕਾਬੂ ਕਰਕੇ ਉਹਨਾਂ ਪਾਸੋਂ 300 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।

ਪੁਲਿਸ ਪਬਲਿਕ ਸਕੂਲ ਦੇ ਦਵਿੰਦਰ ਨੂੰ ਏਐਨਓ ਰੈਂਕ ਨਾਲ ਕੀਤਾ ਸਨਮਾਨਿਤ

ਇਸੇ ਤਰ੍ਹਾ ਹੀ ਥਾਣਾ ਜੌੜਕੀਆਂ ਦੇ ਸ:ਥ ਹਰਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹੈਪੀ ਸਿੰਘ ਉਰਫ ਮਾਨੀ ਵਾਸੀ ਝੁਨੀਰ, ਮੋਹਨ ਸਿੰਘ ਉਰਫ ਗੋਗੀ ਵਾਸੀ ਸਾਹਨੇਵਾਲੀ ਨੂੰ ਸਮੇਤ ਬਿਨਾ ਨੰਬਰੀ ਮੋਟਰ ਸਾਈਕਲ ਦੇ ਕਾਬੂ ਕਰਕੇ ਉਹਨਾਂ ਪਾਸੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਅੱਗੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਕਿ ਇਹਨਾਂ ਦੇ ਕੋਲੋਂ ਇਹ ਪਤਾ ਲਗਾਇਆ ਜਾ ਸਕੇ ਇਹ ਨਸ਼ਾ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨਾ ਸੀ।

 

ਸ਼ਰਾਬ ਦੇ ਨਸ਼ੇ ‘ਚ ਛੋਟੇ ਭਰਾ ਨੇ ਵੱਡੇ ਭਰਾ ਦਾ ਪੇਚਕਸ ਨਾਲ ਕੀਤਾ ਕਤਲ

0

ਬਰਨਾਲਾ: ਬਰਨਾਲਾ ਦੇ ਨੇੜਲੇ ਪਿੰਡ ਤੋਂ ਇਕ ਰੂਹ ਕੰਬਾਊ ਘਟਨਾਂ ਸਾਹਮਣੇ ਆਈ ਹੈ।। ਜਿਸ ਵਿਚ ਇਕ ਛੋਟੇ ਭਰਾ ਵੱਲੋਂ ਆਪਣੇ ਵੱਡੇ ਭਰਾ ਦਾ ਪੇਚਕਸ ਨਾਲ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਮੁਲਜ਼ਮ ਸ਼ਰਾਬ ਪੀਣ ਦਾ ਆਦਿ ਸੀ ‘ਤੇ ਉਸ ਵੱਲੋਂ ਅਕਸਰ ਘਰ ਵਿਚ ਆਪਣੇ ਭਰਾ ਨਾਲ ਝਗੜਾ ਚੱਲਦਾ ਰਹਿੰਦਾ ਸੀ। ਮੁਲਜ਼ਮ ਦਾ ਨਾਂਅ ਪੂਰਨ ਸਿੰਘ ਦੱਸਿਆ ਜਾ ਰਿਹਾ ਹੈ। ਮ੍ਰਿਤਕ ਬਲਵੀਰ ਸਿੰਘ ਦੀ ਪਤਨੀ ਦਾ ਰੋ-ਰੋ ਬੁਰਾ ਹਾਲ ਹੈ ‘ਤੇ ਉਸ ਵਲੋਂ ਇੰਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਲੋਕਾਂ ਦਾ ਪਿਆਰ, ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ

ਬੀਤੀ ਰਾਤ ਮੁਲਜ਼ਮ ਪੂਰਣ ਸਿੰਘ ਦਾ ਆਪਣੇ ਵੱਡੇ ਭਰਾ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ। ਮੁਲਜ਼ਮ ਪੂਰਣ ਸਿੰਘ ਨੇ ਸ਼ਰਾਬ ਦੇ ਨਸ਼ੇ ਵਿਚ ਆਪਣੇ ਵੱਡੇ ਭਰਾ ‘ਤੇ ਪੇਚਕਸ ਨਾਲ ਹਮਲਾ ਕਰ ਦਿੱਤਾ, ਜਿਸ ਕਰਕੇ ਬਲਵੀਰ ਸਿੰਘ ਦੀ ਮੌਤ ਹੋ ਗਈ। ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਪਕੜ ਤੋਂ ਫਰਾਰ ਦੱਸਿਆ ਜਾ ਰਿਹਾ ਹੈ ‘ਤੇ ਪੁਲਿਸ ਵੱਲੋਂ ਵੀ ਮੁਲਜ਼ਮ ਦੀ ਭਾਲ ਲਗਾਤਾਰ ਜਾਰੀ ਹੈ।

ਪੁਲਿਸ ਪਬਲਿਕ ਸਕੂਲ ਦੇ ਦਵਿੰਦਰ ਨੂੰ ਏਐਨਓ ਰੈਂਕ ਨਾਲ ਕੀਤਾ ਸਨਮਾਨਿਤ

0

ਬਠਿੰਡਾ, 6 ਅਪ੍ਰੈਲ : ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਦਵਿੰਦਰ ਸਿੰਘ ਨੂੰ ਬਤੌਰ ਐਨਸੀਸੀ ਦੇ ਏਐਨਓ ਰੈਂਕ ਨਾਲ ਸਨਮਾਨਿਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਨੂੰ ਸਕੂਲ ਵਲੋਂ 29 ਜਨਵਰੀ 2024 ਤੋਂ 31 ਮਾਰਚ 2024 ਤੱਕ ਓਟੀਏ ਕੀਪਟੀ, ਨਾਗਪੁਰ ਕੋਰਸ ਲਈ ਤਾਇਨਾਤ ਕੀਤਾ ਗਿਆ ਸੀ।

ਤਰਨਤਾਰਨ ’ਚ ਔਰਤ ਨੂੰ ਅਰਧ-ਨਗਨ ਕਰਕੇ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ

ਸਕੂਲ ਪਰਤਣ ਬਾਅਦ ਉਹ ਸਕੂਲ ਦੀਆਂ ਐਨਸੀਸੀ ਦੀਆਂ ਵੱਖ-ਵੱਖ ਗਤੀਵਿਧੀਆਂ ਦਾ ਬੜੇ ਸੁਚੱਜੇ ਢੰਗ ਨਾਲ ਕਰਨਗੇ।ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮੌਕੇ ਦਵਿੰਦਰ ਸਿੰਘ ਸਕੂਲੀ ਵਿਦਿਆਰਥੀਆਂ ਨੂੰ ਐਨਸੀਸੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕਰਨਗੇ।ਇਸ ਮੌਕੇ ਪੁਲਿਸ ਪਬਲਿਕ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।

ਤਰਨਤਾਰਨ ’ਚ ਔਰਤ ਨੂੰ ਅਰਧ-ਨਗਨ ਕਰਕੇ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ

0

ਤਰਨਤਾਰਨ, 6 ਅਪ੍ਰੈਲ:ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ ਦੇ ਦੋਸ਼ ਵਿੱਚ ਤਰਨਤਾਰਨ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ ਐਸ.ਐਸ.ਪੀ. ,ਤਰਨਤਾਰਨ , ਅਸ਼ਵਨੀ ਕਪੂਰ ਨੇ ਦਿੱਤੀ।ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਵਿੰਦਰ ਕੌਰ, ਗੁਰਚਰਨ ਸਿੰਘ ਅਤੇ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਜੀਵਨ ਨਗਰ ਵਲਟੋਹਾ ਅਤੇ ਸੰਨੀ ਵਾਸੀ ਪਿੰਡ ਅਬਾਦੀ ਅਮਰਕੋਟ ਅਮੀਰਕੇ, ਤਰਨਤਾਰਨ ਵਜੋਂ ਹੋਈ ਹੈ।

ਆਪ ਨੇ ਸ਼ੁਰੂ ਕੀਤੀ ‘ਜ਼ੁਲਮ ਕਾ ਜਵਾਬ ਵੋਟ’ ਮੁਹਿੰਮ, ਮੁੱਖ ਮੰਤਰੀ ਨੇ ਮੋਗਾ ਤੇ ਜਲੰਧਰ ਵਿੱਚ ਕੀਤੀਆਂ ਮੀਟਿੰਗਾਂ

ਇਹ ਘਟਨਾ 31 ਮਾਰਚ ਦੀ ਸ਼ਾਮ ਨੂੰ ਵਾਪਰੀ। ਦੱਸਣਯੋਗ ਹੈ ਕਿ ਲਗਭਗ ਇੱਕ ਮਹੀਨਾ ਪਹਿਲੋਂ ਪੀੜਤਾ ਦਾ ਲੜਕਾ ਇਕ ਔਰਤ ਨਾਲ ਫਰਾਰ ਹੋ ਗਿਆ ਸੀ ਅਤੇ ਪਰਿਵਾਰ ਦੀ ਮਰਜ਼ੀ ਦੇ ਉਲਟ ਉਸਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਸੀ।ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੀੜਤਾ ਆਪਣੇ ਘਰ ਇਕੱਲੀ ਸੀ ਤੇ ਕੁਲਵਿੰਦਰ ਕੌਰ (ਫਰਾਰ ਹੋਈ ਲੜਕੀ ਦੀ ਮਾਂ) ਗੁਰਚਰਨ, ਸ਼ਰਨਜੀਤ, ਸੰਨੀ ਅਤੇ ਇੱਕ ਅਣਪਛਾਤੇ ਵਿਅਕਤੀ ਨਾਲ , ਉਕਤ ਪ੍ਰੇਮ-ਵਿਆਹ ਦਾ ਬਦਲਾ ਲੈਣ ਲਈ ਉਸਦੇ ਘਰ ਆਏ ਅਤੇ ਗਾਲੀ-ਗਲੋਚ ਕਰਨ ਲੱਗੇ। ਬਾਅਦ ਵਿੱਚ ਉਨ੍ਹਾਂ ਨੇ ਪੀੜਤਾ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਲੋਕਾਂ ਦਾ ਪਿਆਰ, ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ

ਉਨ੍ਹਾਂ ਦੱਸਿਆ ਕਿ ਕਥਿਤ ਘਟਨਾ ਦੀ ਵੀਡੀਓ, ਜਿਸ ਵਿੱਚ ਇੱਕ ਔਰਤ ਨੂੰ ਅਰਧ-ਨਗਨ ਹਾਲਤ ਵਿੱਚ ਗਲੀ ਵਿੱਚ ਜ਼ਬਰਨ ਘੁਮਾਇਆ ਗਿਆ ਸੀ, ਨੂੰ ਵੀ ਮੁਲਜ਼ਮਾਂ ਨੇ ਵਾਇਰਲ ਕੀਤਾ ਸੀ।ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।ਇਸ ਸਬੰਧੀ ਤਰਨਤਾਰਨ ਦੇ ਥਾਣਾ ਵਲਟੋਹਾ ਵਿਖੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 354, 354-2, 354-4, 323 ਅਤੇ 149 ਦੇ ਤਹਿਤ ਐਫਆਈਆਰ ਨੰਬਰ 20 ਮਿਤੀ 3/4/2024 ਅਧੀਨ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਵੱਲੋਂ ਉਕਤ ਐਫਆਈਆਰ ਵਿੱਚ ਆਈ.ਟੀ. ਐਕਟ ਦੀ ਧਾਰਾ 67 ਅਤੇ 67-ਏ ਵੀ ਜੋੜੀ ਗਈ ਹੈ।

 

ਆਪ ਨੇ ਸ਼ੁਰੂ ਕੀਤੀ ‘ਜ਼ੁਲਮ ਕਾ ਜਵਾਬ ਵੋਟ’ ਮੁਹਿੰਮ, ਮੁੱਖ ਮੰਤਰੀ ਨੇ ਮੋਗਾ ਤੇ ਜਲੰਧਰ ਵਿੱਚ ਕੀਤੀਆਂ ਮੀਟਿੰਗਾਂ

0

ਵਲੰਟੀਅਰਾਂ ਦਾ ਉਤਸ਼ਾਹ ਅਤੇ ਸਮਰਪਣ ਸੂਬੇ ਅਤੇ ਦੇਸ਼ ਦੀ ਕਿਸਮਤ ਦਾ ਫੈਸਲਾ ਕਰਦਾ ਹੈ: ਭਗਵੰਤ ਮਾਨ
ਮੋਗਾ/ਜਲੰਧਰ, 6 ਅਪ੍ਰੈਲ: ਆਮ ਆਦਮੀ ਪਾਰਟੀ ਵੱਲੋਂ ‘ਜੁਲਮ ਕਾ ਜਵਾਬ ਵੋਟ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੋਣ ਪ੍ਰਚਾਰ ਦਾ ਬਿਗਲ ਵਜਾਉਂਦਿਆਂ ਵਲੰਟੀਅਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਤਿਆਰ ਰਹਿਣ ਲਈ ਕਿਹਾ ਹੈ। ਮੋਗਾ ਅਤੇ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ’ਆਪ’ ਵਰਕਰਾਂ ਅਤੇ ਵਲੰਟੀਅਰਾਂ ਦੇ ਪਿਆਰ, ਭਰੋਸੇ ਅਤੇ ਮਿਹਨਤ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ, ਸੂਬੇ ਅਤੇ ਦੇਸ਼ ਦੀ ਤਕਦੀਰ ਉਹਨਾਂ ਵਲੰਟੀਅਰਾਂ ਦੇ ਹੱਥਾਂ ਵਿਚ ਹੁੰਦੀ ਹੈ ਜੋ ਅਣਥੱਕ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ‘ਆਪ’ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਹਨ ਜੋ ਗਰੀਬ ਪਰਿਵਾਰ ਵਿੱਚੋਂ ਹਨ ਪਰ ਆਪਣੀ ਮਿਹਨਤ ਨਾਲ ਉਹ ਨੇ ਕਮਯਾਬੀ ਦੀ ਪੌੜੀਆਂ ਚੜੇ। ਉਨ੍ਹਾਂ ਦਾ ਜੀਵਨ ਸੰਘਰਸ਼ਾਂ ਨਾਲ ਭਰਿਆ ਰਿਹਾ ਪਰ ਉਨ੍ਹਾਂ ਨੇ ਸਫਲਤਾ ਹਾਸਲ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਲੋਕਾਂ ਦਾ ਪਿਆਰ, ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ

ਇਸ ਮੌਕੇ ’ਆਪ’ ਦੇ ਕੌਮੀ ਸਕੱਤਰ ਤੇ ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ, ’ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਮੰਤਰੀ ਅਤੇ ਲੋਕ ਸਭਾ ਉਮੀਦਵਾਰ ਗੁਰਮੀਤ ਮੀਤ ਹੇਅਰ, ਮੰਤਰੀ ਅਤੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਫ਼ਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਮੋਗਾ ਵਿਖੇ ਮੀਟਿੰਗ ਵਿੱਚ ਵੀ ਹਾਜ਼ਰ ਸਨ। ਜਦਕਿ ਜਲੰਧਰ ’ਚ ਉਨ੍ਹਾਂ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਲਾਲਜੀਤ ਸਿੰਘ ਭੁੱਲਰ, ’ਆਪ’ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ, ਮੰਤਰੀ ਲਾਲਚੰਦ ਕਟਾਰੂਚੱਕ, ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ਮੰਤਰੀ ਅਨਮੋਲ ਗਗਨ ਮਾਨ, ਮੰਤਰੀ ਬਲਕਾਰ ਸਿੰਘ, ਆਨੰਦਪੁਰ ਸਾਹਿਬ ਤੋਂ ’ਆਪ’ ਉਮੀਦਵਾਰ ਮਲਵਿੰਦਰ ਕੰਗ, ਫਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ., ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਹੋਰ ਵਿਧਾਇਕ ਵੀ ਹਾਜ਼ਰ ਸਨ।

ਏਮਜ਼ ਬਠਿੰਡਾ ਵਿਖੇ ਡਾਇਟੈਟਿਕਸ ਵਿਭਾਗ ਵੱਲੋਂ ਵਿਸ਼ਵ ਸਿਹਤ ਦਿਵਸ ਆਯੋਜਿਤ

ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਵਾਲਿਆਂ ਨੂੰ ਇਹ ਭੁਲੇਖਾ ਪੈ ਗਿਆ ਕਿ ਜੇਕਰ ਕੇਜਰੀਵਾਲ ਨੂੰ ਜੇਲ ’ਚ ਪਾ ਦਿੱਤਾ ਗਿਆ ਤਾਂ ਆਮ ਆਦਮੀ ਪਾਰਟੀ ਖਤਮ ਹੋ ਜਾਵੇਗੀ, ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਰਵਿੰਦ ਕੇਜਰੀਵਾਲ ਕਿਸੇ ਵਿਅਕਤੀ ਦਾ ਨਾਂ ਨਹੀਂ, ਅਰਵਿੰਦ ਕੇਜਰੀਵਾਲ ਇਕ ਸੋਚ ਹੈ। ਤੁਸੀਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਸਕਦੇ ਹੋ ਅਤੇ ਉਸਨੂੰ ਜੇਲ੍ਹ ਵਿੱਚ ਸੁੱਟ ਸਕਦੇ ਹੋ ਪਰ ਤੁਸੀਂ ਉਸਦੇ ਵਿਚਾਰ ਨੂੰ ਕਿਵੇਂ ਕੈਦ ਕਰ ਸਕਦੇ ਹੋ? ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਇਹ ਪਾਰਟੀ ਪੰਜਾਬ ਵਿਚ ਹੈ ਅਤੇ ਪੰਜਾਬ ਦਰਿਆਵਾਂ ਦੀ ਧਰਤੀ ਹੈ ਅਤੇ ਦਰਿਆ ਆਪਣੇ ਰਸਤੇ ਬਣਾਉਂਦੇ ਹਨ। ਮਾਨ ਨੇ ਕਿਹਾ ਕਿ ਇਹ ਕੰਮ ਦਿੱਲੀ ਤੋਂ ਸ਼ੁਰੂ ਹੋਇਆ ਸੀ ਅਤੇ ਉਹੀ ਆਵਾਜ਼ ਪੰਜਾਬ ਤੱਕ ਪਹੁੰਚੀ ਸੀ, ਅੱਜ ਪੰਜਾਬ ਵਿੱਚ 92 ਵਿਧਾਇਕ ਹਨ ਅਤੇ 92 ਵਿੱਚੋਂ 80 ਪਹਿਲੀ ਵਾਰ ਵਿਧਾਇਕ ਬਣੇ ਸਨ, ਜੋ ਸਾਰੇ ਆਮ ਪਰਿਵਾਰਾਂ ਨਾਲ ਸਬੰਧਤ ਹਨ। ਵਿਰੋਧੀ ਪਾਰਟੀਆਂ ਇਸ ਗੱਲ ਨੂੰ ਲੈ ਕੇ ਸ਼ਿਕਾਇਤਾਂ ਕਰ ਰਹੀਆਂ ਹਨ ਕਿ ਆਮ ਲੋਕ ਵਿਧਾਨ ਸਭਾ ਤੱਕ ਕਿਵੇਂ ਪਹੁੰਚੇ। ਸੁਲਤਾਨਪੁਰ ਲੋਧੀ ਵਿੱਚ ਇੱਕ ਸਬਜ਼ੀ ਵਿਕਰੇਤਾ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਅਤੇ ਉਸ ਦਾ ਪਤਾ ਉਦੋਂ ਲੱਗਾ ਜਦੋਂ ਮੀਡੀਆ ਉਸ ਦੀ ਇੰਟਰਵਿਊ ਲੈਣ ਪਹੁੰਚਿਆ।

ਭੁੱਚੋਂ ਹਲਕੇ ਦੇ ਵੱਖ-ਵੱਖ ਪਿੰਡਾਂ ਚ ਸਵੀਪ ਗਤੀਵਿਧੀਆਂ ਕਰਵਾਈਆਂ

ਮਾਨ ਨੇ ਕਿਹਾ ਕਿ ਸਰਕਾਰਾਂ ਵਿੱਚ ਲੋਕਾਂ ਦੀ ਗਿਣਤੀ ਘਟ ਸਕਦੀ ਹੈ ਪਰ ਅਹੁਦੇ ਖਤਮ ਨਹੀਂ ਹੁੰਦੇ। ਹਰ ਕਿਸੇ ਨੂੰ ਕੰਮ ਕਰਨ ਦਾ ਮੌਕਾ ਮਿਲੇਗਾ। ਮਾਨ ਨੇ ਅੱਗੇ ਕਿਹਾ ਕਿ ਹੁਣ ਤੁਸੀਂ ਆਪਣੇ ਪਿੰਡਾਂ ਅਤੇ ਕਸਬਿਆਂ ਵਿੱਚ ਆਰਾਮ ਨਾਲ ਘੁੰਮ ਸਕਦੇ ਹੋ ਕਿਉਂਕਿ ਤੁਹਾਡੀ ਸਰਕਾਰ ਨੇ ਜ਼ੀਰੋ ਬਿਜਲੀ ਦੇ ਬਿੱਲਾਂ ਨੂੰ ਸੰਭਵ ਬਣਾਇਆ ਹੈ, 43,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਕਚੇ ਅਤੇ ਠੇਕਾ ਅਧਾਰਤ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ, ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ, ਡੋਰ ਸਟੈਪ ਡਿਲੀਵਰੀ ਯਕੀਨੀ ਬਣਾਈ ਅਤੇ ਇੱਕ ਥਰਮਲ ਪਾਵਰ ਪਲਾਂਟ ਖਰੀਦਿਆ ਹੈ। ਮਾਨ ਨੇ ਕਿਹਾ ਕਿ ਕੰਮ ਚੱਲ ਰਿਹਾ ਹੈ ਅਤੇ ਅਂਡਰਗਰਾਉਂਡ ਪਾਈਪਾਂ ਪਾਈਆਂ ਜਾ ਰਹੀਆਂ ਹਨ ਤਾਂ ਜੋ ਨਹਿਰੀ ਪਾਣੀ ਹਰ ਖੇਤ ਦੇ ਕੋਨੇ-ਕੋਨੇ ਤੱਕ ਪਹੁੰਚ ਸਕੇ। ਜਦੋਂ ਅਸੀਂ ਆਏ ਸੀ ਤਾਂ 21% ਨਹਿਰੀ ਪਾਣੀ ਖੇਤਾਂ ਨੂੰ ਜਾਂਦਾ ਸੀ ਪਰ ਅੱਜ 59% ਨਹਿਰੀ ਪਾਣੀ ਖੇਤਾਂ ਵਿੱਚ ਸਿੰਚਾਈ ਲਈ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ 70% ਹੋ ਜਾਵੇਗਾ। ਪੰਜਾਬ ਵਿੱਚ 14.5 ਲੱਖ ਟਿਊਬਵੈੱਲ ਹਨ ਅਤੇ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾ ਕੇ, ਮੈਂ ਇਸ ਸੀਜ਼ਨ ਵਿੱਚ ਘੱਟੋ-ਘੱਟ 5-7 ਲੱਖ ਟਿਊਬਵੈੱਲਾਂ ਨੂੰ ਬੰਦ ਕਰਨ ਦਾ ਇਰਾਦਾ ਰੱਖਦਾ ਹਾਂ।

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਵਿਦਿਆਰਥਣ ਰੁਖਸਾਨਾ ਖਾਨ “ਰਾਸ਼ਟਰੀ ਅਵਾਰਡ”ਨਾਲ ਸਨਮਾਨਿਤ

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੈਂ ਸਾਂਸਦ ਸੀ ਤਾਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ ਮੈਂ ਸਪੀਕਰ ਕੋਲ ਜਾ ਕੇ ਕਿਹਾ ਸੀ ਕਿ ਸੰਸਦ ਨੂੰ ਸ਼ਰਧਾਂਜਲੀ ਦੇਣੀ ਚਾਹੀਦੀ ਹੈ। ਉਨਾਂ ਮੇਰੇ ਤੋਂ ਲਿਖਤੀ ਰੂਪ ਵਿੱਚ ਇਹ ਮੰਗਿਆ। 27 ਦਸੰਬਰ ਦਾ ਦਿਨ ਰਿਕਾਰਡ ’ਤੇ ਹੈ, ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਨ ਰਿਕਾਰਡ ਦਾ ਮਤਲਬ ਹੈ ਕਿ ਮੈਂ ਉੱਥੇ ਹਾਂ ਜਾਂ ਨਹੀਂ, ਅੱਜ ਤੋਂ 5-10 ਸਾਲ ਬਾਅਦ ਵੀ ਜਦੋਂ 27 ਦਸੰਬਰ ਆਵੇਗੀ ਤਾਂ ਭਾਰਤੀ ਪਾਰਲੀਮੈਂਟ ਦਾ ਸੈਸ਼ਨ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਕੇ ਸ਼ੁਰੂ ਹੋਵੇਗਾ। ’ਪੰਥਕ’ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਕਦੇ ਸੰਸਦ ’ਚ ਇਹ ਮੰਗ ਕਿਉਂ ਨਹੀਂ ਕੀਤੀ। ਜਦੋਂ ਉਹ ਹਾਰ ਜਾਂਦੇ ਹਨ ਤਾਂ ਉਨ੍ਹਾਂ ਨੂੰ ਅਚਾਨਕ ’ਪੰਥ’ ਯਾਦ ਆਉਂਦਾ ਹੈ। ਮਾਨ ਨੇ ਕਿਹਾ ਕਿ ਇਹ ਅਫਵਾਹ ਸੀ ਕਿ ਭਗਵੰਤ ਮਾਨ ਅਮੀਰਾਂ ਨੂੰ ਮੰਡੀਆਂ ਦੇ ਰਿਹਾ ਹੈ ਜਦੋਂ ਕਿ ਅਸਲ ਵਿਚ ਉਹ 2013 ਤੋਂ ਸਰਮਾਏਦਾਰਾਂ ਨੂੰ ਮੰਡੀਆਂ ਦੇ ਰਹੇ ਹਨ ਅਤੇ ਮੈਂ ਇਸ ’ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਵਾਂਗੇ। ਪੰਜਾਬ ਤੋਂ 13, ਅਤੇ ਕੁਰੂਕਸ਼ੇਤਰ, ਦਿੱਲੀ ਦੀਆਂ ਸਾਰੀਆਂ ਸੀਟਾਂ ਜਿੱਤ ਰਹੇ ਹਾਂ, ਅਸੀਂ ਗੁਜਰਾਤ ਤੋਂ ਜਿੱਤ ਰਹੇ ਹਾਂ।

ਅਕਾਲੀ ਦਲ ਨੇ ਮੁੜ ਪੰਜਾਬ ਸਰਕਾਰ ’ਤੇ ਬਿਕਰਮ ਮਜੀਠੀਆ ਨੂੰ ਝੂਠੇ ਕੇਸ ’ਚ ਫਸਾਉਣ ਦਾ ਲਗਾਇਆ ਦੋਸ਼

ਰਾਜ ਸਭਾ ਵਿੱਚ ’ਆਪ’ ਦੇ 10 ਸੰਸਦ ਮੈਂਬਰ ਪਹਿਲਾਂ ਹੀ ਹਨ, ਜਦੋਂ 30-35 ਹੋ ਜਾਣਗੇ ਤਾਂ ਰਾਸ਼ਟਰੀ ਪਰੇਡ ਵਿੱਚ ਸਾਡੇ ਕੰਮ, ਸਾਡੇ ਫੰਡ ਅਤੇ ਸਾਡੀ ਝਾਂਕੀ ਨੂੰ ਕੋਈ ਨਹੀਂ ਰੋਕ ਸਕੇਗਾ।ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ’ਆਪ’ ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਡਾ ਸੰਦੀਪ ਪਾਠਕ ਨੇ ਵਲੰਟੀਅਰਾਂ ਨੂੰ ਇਸ ਪਰਿਖਿਆ ਦੀ ਘੜੀ ’ਚ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਦੋ ਮਹੀਨੇ ਆਪਣੇ ਮੁੱਦਿਆਂ ਨੂੰ ਪਾਸੇ ਰੱਖ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਦਿਵਾਉਣ ਲਈ ਕੰਮ ਕਰਨ। ਸੰਦੀਪ ਪਾਠਕ ਨੇ ਸਮੂਹ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨੂੰ ਭਲਕੇ ਖਟਕੜ ਕਲਾਂ ਵਿਖੇ ਹੋਣ ਵਾਲੇ ਵਰਤ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਾਰਟੀ ਲੋਕਾਂ ਦੀ ਹੈ, ਜਿੱਥੇ ਵੀ ਅਸੀਂ ਜਿੱਤ ਦਰਜ ਕੀਤੀ ਹੈ ਇਹ ਸਾਡੇ ਵਲੰਟੀਅਰਾਂ ਦੀ ਮਿਹਨਤ ਸਦਕਾ ਹੈ। ਅੱਜ ਉਹ ਸਾਡੀ ਪਾਰਟੀ ਨੂੰ ਤੋੜਨ ਅਤੇ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪੰਜਾਬ ਜ਼ੁਲਮ ਜਾਂ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਦਾ, ਪੰਜਾਬ ਜਵਾਬ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਹੀ ‘ਆਪ’ ਦੇ ਸੰਸਦ ਮੈਂਬਰ ਸਨ ਤਾਂ ਉਹ ਪੂਰੀ ਸੰਸਦ ਨੂੰ ਹਿਲਾ ਦਿੰਦੇ ਸਨ। ਅਸੀਂ ਜਿਹੜੇ ਸੰਸਦ ਮੈਂਬਰ ਚੁਣ ਰਹੇ ਹਾਂ, ਉਹ ਸਾਡੇ ਹੱਕਾਂ ਲਈ ਨਹੀਂ ਲੜ ਰਹੇ ਤਾਂ ਉਨ੍ਹਾਂ ਨੂੰ ਚੁਣਨ ਦਾ ਕੀ ਫਾਇਦਾ। ਸਵਾਲ ਪਾਰਟੀ ਦਾ ਨਹੀਂ ਪੰਜਾਬ ਦੇ ਹੱਕਾਂ ਦਾ ਹੈ।