Home Blog Page 1745

ਲੋਕ ਸਭਾ ਚੋਣਾਂ: ਜ਼ਿਲ੍ਹੇ ਅੰਦਰ ਨਜ਼ਾਇਜ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਸਖਤ ਨਿਗਰਾਨੀ : ਡੀਸੀ

0

ਬੀਸੀਐਲ ਇੰਡਸਟਰੀਜ਼ ਸੰਗਤ ਕਲਾਂ ਦਾ ਅਚਨਚੇਤ ਦੌਰਾ ਕਰਕੇ ਕੀਤੀ ਚੈਕਿੰਗ
ਬਠਿੰਡਾ, 5 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਅੰਦਰ ਅਲਕੋਹਲ ਨਾਲ ਸਬੰਧਤ ਇਡਸਟਰੀਜ਼, ਇਥਨੋਲ ਯੂਨਿਟਾਂ ਤੋਂ ਇਲਾਵਾ ਗੁਆਂਢੀ ਰਾਜਾਂ ਤੋਂ ਨਜ਼ਾਇਜ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਇੱਥੇ ਬੀਸੀਐਲ ਇੰਡਸਟਰੀਜ਼ (ਲਿਮਟਿਡ) ਸੰਗਤ ਕਲਾਂ ਦਾ ਅਚਨਚੇਤ ਦੌਰਾ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਇੰਡਸਟਰੀਜ਼ ਦੇ ਇਥਨੋਲ ਯੂਨਿਟ, ਬੋਟਲਿੰਗ ਪਲਾਂਟ, ਵੇਅਰਹਾਊਸ, ਸੀਸੀਟੀਵੀ ਕੈਮਰੇ, ਰਾਅਮਟੀਰੀਅਲ ਅਤੇ ਹੋਲੋਗ੍ਰਾਮ ਆਦਿ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।

ਚੋਣ ਮੋਡ ਵਿੱਚ ਭਗਵੰਤ ਮਾਨ : ਅੱਜ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕਸਭਾ ਹਲਕੇ ’ਤੇ ਕੀਤੀ ਚਰਚਾ

 

 

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਬੀਸੀਐਲ ਇੰਡਸਟਰੀਜ਼ ਦੇ ਇਥਨੋਲ ਯੂਨਿਟ ਵਿੱਚ ਮੌਜੂਦ ਇਥਨੋਲ ਨਾਲ ਭਰੇ ਜਾ ਰਹੇ ਟੈਂਕਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਉਪਰੰਤ ਉਨ੍ਹਾਂ ਵੱਲੋਂ ਵੇਅਰਹਾਊਸ ਦੇ ਸਟਾਕ ਦਾ ਵੀ ਨਿਰੀਖਣ ਕੀਤਾ, ਜੋ ਨਿੱਲ ਪਾਇਆ ਗਿਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇੰਡਸਟਰੀਜ਼ ਦੇ ਬੋਟਲਿੰਗ ਪਲਾਂਟ ਦਾ ਵੀ ਨਿਰੀਖਣ ਕੀਤਾ ਅਤੇ ਇਸ ਮੌਕੇ ਸੈਂਪਲ ਵੀ ਲਏ ਗਏ, ਜੋ ਸਹੀ ਪਾਏ ਗਏ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਇੰਡਸਟਰੀਜ਼ ਦੇ ਹੋਲੋਗ੍ਰਾਮ ਦਾ ਵੀ ਬਾਰੀਕੀ ਨਾਲ ਨਿਰੀਖਣ ਕੀਤਾ, ਜੋ ਸਹੀ ਪਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਦੇ ਸਬੰਧ ਵਿੱਚ ਚੁੱਕੇ ਕਦਮਾਂ ਬਾਰੇ ਦੱਸਦਿਆਂ ਕਿਹਾ ਕਿ ਹਰਿਆਣਾ ਨਾਲ ਲੱਗਦੀ ਅੰਤਰਰਾਜੀ ਸਰਹੱਦ ’ਤੇ ਚੌਕਸੀ ਸਖ਼ਤ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਉਨ੍ਹਾਂ ਇਹ ਵੀ ਦੱਸਿਆ ਕਿ ਸਾਰੀਆਂ ਪ੍ਰਮੁੱਖ ਸੜਕਾਂ ਅਤੇ ਲਿੰਕ ਸੜਕਾਂ ਨੂੰ ਆਬਕਾਰੀ ਅਤੇ ਪੁਲਿਸ ਚੌਕੀਆਂ ਵੱਲੋਂ ਕਵਰ ਕੀਤਾ ਜਾਵੇਗਾ। ਉਨ੍ਹਾਂ ਵਲੋਂ ਡੀਸੀ ਸਿਰਸਾ ਨਾਲ ਵੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਅੰਤਰਰਾਜੀ ਸਰਹੱਦ ’ਤੇ ਸ਼ਰਾਬ ਦੀਆਂ ਦੁਕਾਨਾਂ ਦੀ ਗਿਣਤੀ ਬਾਰੇ ਰਿਪੋਰਟ ਮੰਗੀ। ਅੰਤਰਰਾਜੀ ਰੂਟਾਂ ’ਤੇ ਸ਼ਰਾਬ ਦੀ ਢੋਆ-ਢੁਆਈ ਬਾਬਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਤੋਂ ਆਦਰਸ਼ ਚੋਣ ਜਾਬਤਾ (ਐਮ.ਸੀ.ਸੀ.) ਲਾਗੂ ਹੋਇਆ ਹੈ, ਉਦੋਂ ਤੋਂ ਹੀ ਆਬਕਾਰੀ, ਪੁਲਿਸ ਅਤੇ ਐਫ.ਐਸ.ਟੀ. ਦੀਆਂ ਟੀਮਾਂ ਸਰਗਰਮ ਹਨ ਜਿਨ੍ਹਾਂ ਵਲੋਂ ਹੁਣ ਤੱਕ ਲਗਭਗ 2136.35 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ।ਇਸ ਮੌਕੇ ਸਹਾਇਕ ਕਮਿਸ਼ਨਰ ਐਕਸਾਈਜ਼ ਬਠਿੰਡਾ ਰੇਜ਼ ਉਮੇਸ਼ ਭੰਡਾਰੀ, ਐਕਸਾਈਜ਼ ਅਫ਼ਸਰ ਬਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।

 

ਚੋਣ ਮੋਡ ਵਿੱਚ ਭਗਵੰਤ ਮਾਨ : ਅੱਜ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕਸਭਾ ਹਲਕੇ ’ਤੇ ਕੀਤੀ ਚਰਚਾ

0

ਚੰਡੀਗੜ੍ਹ, 5 ਅਪ੍ਰੈਲ: ਸੀਐਮ ਭਗਵੰਤ ਮਾਨ ਪੂਰੀ ਤਰ੍ਹਾਂ ਚੋਣ ਮੋਡ ਵਿੱਚ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ’ਆਪ’ ਪੰਜਾਬ ਪ੍ਰਧਾਨ ਨੇ ਇਨ੍ਹਾਂ ਹਲਕਿਆਂ ਦੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਈ ਅਤੇ ਉਸ ਫੀਡਬੈਕ ਦੇ ਆਧਾਰ ’ਤੇ ਚੋਣ ਰਣਨੀਤੀ ’ਤੇ ਚਰਚਾ ਕੀਤੀ। ਪਹਿਲੀ ਮੀਟਿੰਗ ਵਿੱਚ ਸੀਐਮ ਮਾਨ ਨੇ ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ, ‘ਆਪ’ ਆਗੂ ਦੀਪਕ ਬਾਲੀ, ਡਿਪਟੀ ਸਪੀਕਰ ਪੰਜਾਬ ਜੈ ਕ੍ਰਿਸ਼ਨ ਸਿੰਘ (ਵਿਧਾਇਕ ਗੜ੍ਹਸ਼ੰਕਰ), ਸੰਤੋਸ਼ ਕਟਾਰੀਆ (ਵਿਧਾਇਕ ਬਲਾਚੌਰ), ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (ਐਮ.ਐਲ.ਏ.ਆਨੰਦਪੁਰ ਸਾਹਿਬ) , ਦਿਨੇਸ਼ ਚੱਢਾ (ਵਿਧਾਇਕ ਰੂਪਨਗਰ), ਡਾ.ਚਰਨਜੀਤ ਸਿੰਘ (ਵਿਧਾਇਕ ਚਮਕੌਰ ਸਾਹਿਬ), ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (ਐਮ.ਐਲ.ਏ. ਖਰੜ) ਅਤੇ ਕੁਲਵੰਤ ਸਿੰਘ (ਐਮ.ਐਲ.ਏ. ਐਸ.ਏ.ਐਸ. ਨਗਰ) ਨਾਲ ਮੁਲਾਕਾਤ ਕੀਤੀ।

ਦਿੱਲੀ ਦੀ ਜਨਤਾ ਦੇ ਨਾਂਅ ਮਨੀਸ਼ ਸਿਸੋਦੀਆ ਦਾ ਭਾਵੂਕ ਸੰਦੇਸ਼

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਅੱਜ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਆਗੂਆਂ ਤੋਂ ਫੀਡਬੈਕ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਕੰਗ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਿਛਲੇ ਦੋ ਸਾਲਾਂ ਵਿੱਚ ਕਈ ਪੰਜਾਬ ਪੱਖੀ ਅਤੇ ਲੋਕ ਪੱਖੀ ਫੈਸਲੇ ਲਏ ਗਏ ਹਨ। ਪੰਜਾਬ ਦੇ 90% ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਦੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ, ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲ ਰਿਹਾ ਹੈ, ਗਰੀਬਾਂ ਲਈ ਮੁਫਤ ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲ ਹਨ, ਜਿੱਥੇ ਸਾਡੇ ਬੱਚੇ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਤੋਂ ਸ਼ੁਰੂ ਕਰਨਗੇ ਪੰਜਾਬ ’ਚ ਚੋਣ ਪ੍ਰਚਾਰ

ਦੂਸਰੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (ਕੈਬਨਿਟ ਮੰਤਰੀ ਅਤੇ ਵਿਧਾਇਕ ਅਜਨਾਲਾ) ਨਾਲ ਮੁਲਾਕਾਤ ਕੀਤੀ।ਅੰਮ੍ਰਿਤਸਰ ਲੋਕ ਸਭਾ ਸੀਟ ਲਈ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿਧਾਇਕ ਅੰਮ੍ਰਿਤਸਰ ਪੱਛਮੀ (ਐਸ.ਸੀ.) ਜਸਬੀਰ ਸਿੰਘ ਸੰਧੂ, ਵਿਧਾਇਕ ਅੰਮ੍ਰਿਤਸਰ ਕੇਂਦਰੀ ਅਜੇ ਗੁਪਤਾ, ਵਿਧਾਇਕ ਅੰਮ੍ਰਿਤਸਰ ਪੂਰਬੀ ਜੀਵਨ ਜੋਤ ਕੌਰ ਅਤੇ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਝਰਮੌਜੂਦ ਸਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਬਦਲਵੇਂ ਢੰਗ ਨਾਲ ਜਿੱਤਦੇ ਸਨ ਪਰ ਹੁਣ ਸਮਾਂ ਬਦਲ ਗਿਆ ਹੈ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈ ਹੈ ਅਤੇ ਅਸੀਂ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਅੰਮ੍ਰਿਤਸਰ ਤੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਬੁਰੀ ਤਰ੍ਹਾਂ ਹਰਾਵਾਂਗੇ।

ਕੇਜ਼ਰੀਵਾਲ ਨੇ ਜੇਲ੍ਹ ’ਚ ਮੁਲਾਕਾਤੀਆਂ ਦੀ ਗਿਣਤੀ ਵਧਾਉਣ ਦੀ ਕੀਤੀ ਮੰਗ

ਆਪਣੇ ਵਿਰੋਧੀਆਂ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਿਰਫ਼ ਉਨ੍ਹਾਂ ਦੇ ਪਰਿਵਾਰ ਦਾ ਨਾਂ ਖਰਾਬ ਕਰ ਰਿਹਾ ਹੈ। ਅੱਜ ਸੰਧੂ ਸਾਹਬ ਸਾਡੇ ਕਿਸਾਨਾਂ ਦੇ ਕਾਤਲਾਂ ਨਾਲ ਖੜੇ ਹਨ। 3 ਸਾਲ ਵੀ ਨਹੀਂ ਹੋਏ। ਦਿੱਲੀ ਦੀਆਂ ਸਰਹੱਦਾਂ ’ਤੇ 740 ਕਿਸਾਨ ਸ਼ਹੀਦ ਹੋਏ ਸਨ। ਉਨ੍ਹਾਂ ਅੱਗੇ ਕਿਹਾ ਕਿ ਸੰਧੂ 10 ਸਾਲ ਅਮਰੀਕਾ ਦੇ ਰਾਜਦੂਤ ਰਹੇ, ਉਹ ਸਭ ਤੋਂ ਵੱਡੇ ਰਾਜਦੂਤ ਸਨ ਅਤੇ ਉਨ੍ਹਾਂ ਕੋਲ ਬਹੁਤ ਸ਼ਕਤੀ ਸੀ। ਉਹ ਹੁਣ ਭਾਜਪਾ ਲਈ ਚੋਣ ਲੜਨ ਲਈ ਆ ਗਏ ਹਨ। ਪਹਿਲਾਂ ਨਵਜੋਤ ਸਿੱਧੂ, ਫਿਰ ਅਰੁਣ ਜੇਤਲੀ, ਫਿਰ ਹਰਦੀਪ ਪੁਰੀ ਅਤੇ ਹੁਣ ਸੰਧੂ ਲਿਆਏ ਹਨ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਗੁਰੂ ਕੀ ਨਗਰੀ ਦੇ ਲੋਕਾਂ ਨੂੰ ਕੁਝ ਸਮਝ ਨਹੀਂ ਆ ਰਿਹਾ।ਉਨ੍ਹਾਂ ਅਖ਼ੀਰ ਵਿੱਚ ਕਿਹਾ ਕਿ ਮਾਨ ਸਾਹਿਬ ਨੇ ਸਾਨੂੰ ਆਪਣੇ ਲੋਕ ਪੱਖੀ ਕੰਮਾਂ ਨੂੰ ਲੋਕਾਂ ਤੱਕ ਲਿਜਾਣ ਅਤੇ ਲੋਕਾਂ ਨਾਲ ਉਨ੍ਹਾਂ ਦੇ ਮੁੱਦਿਆਂ ਬਾਰੇ ਗੱਲ ਕਰਨ ਦੀ ਸਲਾਹ ਵੀ ਦਿੱਤੀ।

 

ਪ੍ਰੇਮਿਕਾ ਦੇ ਪਤੀ ਤੇ ਰਿਸ਼ਤੇਦਾਰਾਂ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ

0

ਸਮਾਣਾ, 5 ਅਪ੍ਰੈਲ: ਥਾਣਾ ਸਦਰ ਅਧੀਨ ਆਉਂਦੇ ਪਿੰਡ ਸ਼ਾਹਪੁਰ ਵਿਖੇ ਇੱਕ ਨੌਜਵਾਨ ਮਨਪ੍ਰੀਤ ਸਿੰਘ ਵੱਲੋਂ ਅਪਣੀ ਸਾਬਕਾ ਪ੍ਰੇਮਿਕਾ ਦੇ ਪਤੀ ਹੋਰਨਾਂ ਰਿਸ਼ਤੇਦਾਰਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਜ਼ਹਿਰਲੀ ਦਵਾਈ ਖ਼ਾ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਉਪਰ ਪਿੰਡ ਦੇ ਹੀ ਤਿੰਨ ਨੌਜਵਾਨਾਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਨੌਜਵਾਨ ਗੁਰਜੀਤ ਸਿੰਘ ਨੇ ਸਿਕਾਇਤ ਕੀਤੀ ਸੀ ਕਿ ਉਸਦਾ ਪੁੱਤਰ ਮਨਪ੍ਰੀਤ ਸਿੰਘ (24 ਸਾਲ) ਨੇ ਪਿੰਡ ਦੇ ਹੀ ਕੁੱਝ ਲੋਕਾਂ ਤੋਂ ਤੰਗ ਆ ਕੇ ਆਤਮਹੱਤਿਆ ਕਰ ਲਈ ਹੈ।ਆਤਮਹੱਤਿਆ ਦਾ ਕਾਰਨ ਇਹ ਦਸਿਆ ਜਾ ਰਿਹਾ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਮਨਪ੍ਰੀਤ ਸਿੰਘ ਨੂੰ ਪਿੰਡ ਦੀ ਇੱਕ ਬਹੂ ਜੋਕਿ ਤਿੰਨ ਬੱਚਿਆਂ ਦੀ ਮਾਂ ਹੈ, ਅਪਣੇ ਨਾਲ ਭਜਾ ਕੇ ਸ਼ਹਿਰ ਲੈ ਗਈ ਸੀ।

ਦੁਖ਼ਦਾਈਕ ਖ਼ਬਰ: ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ

ਕਰੀਬ ਇੱਕ ਮਹੀਨਾ ਬਾਹਰ ਰਹਿਣ ਤੋਂ ਬਾਅਦ ਦੋਨੋਂ ਜਣੇ ਪੰਚਾਇਤ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਵਾਪਸ ਆ ਗਏ ਸਨ ਤੇ ਰਾਜ਼ੀਨਾਮਾ ਹੋ ਗਿਆ ਸੀ ਅਤੇ ਦੋਨੋਂ ਅਲੱਗ-ਅਲੱਗ ਆਪੋ-ਅਪਣੇ ਘਰਾਂ ਵਿਚ ਵਸ ਗਏ ਸਨ। ਲੜਕੇ ਦੇ ਬਾਪ ਮੁਤਾਬਕ ਹੁਣ ਫ਼ਿਰ ਕੁੱਝ ਦਿਨ ਤੋਂ ਉਕਤ ਔਰਤ ਦੇ ਪਤੀ ਅਤੇ ਹੋਰਨਾਂ ਵੱਲੋਂ ਲੜਕੇ ਉਪਰ ਦੋਸ਼ ਲਗਾਇਆ ਜਾ ਰਿਹਾ ਸੀ ਕਿ ਉਸਨੇ ਉਸਦੀ ਘਰਵਾਲੀ ਨੂੰ ਫ਼ੋਨ ਲੈ ਕੇ ਦਿੱਤਾ ਹੈ ਤੇ ਨਾਲ ਹੀ ਉਸਦੀਆਂ ਅਸਲੀਲ ਵੀਡੀਓ ਵਾਈਰਲ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਿਸਦੇ ਚੱਲਦੇ ਇੰਨ੍ਹਾਂ ਧਮਕੀਆਂ ਤੋਂ ਤੰਗ ਆ ਕੇ ਕੁੱਝ ਦਿਨ ਪਹਿਲਾਂ ਮਨਪ੍ਰੀਤ ਨੇ ਖੇਤ ਵਿਚ ਪਈ ਜਹਿਰੀਲੀ ਦਵਾਈ ਪੀ ਲਈ ਸੀ ਤੇ ਉਸਦੀ ਮੌਤ ਹੋ ਗਈ ਸੀ। ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣੇ ਦੇ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦਸਿਆ ਕਿ ਮੁਢਲੀ ਜਾਂਚ ਤੋਂ ਬਾਅਦ ਗੁਰਜੀਤ ਸਿੰਘ ਦੇ ਬਿਆਨਾਂ ਉਪਰ ਗੁਰਧਿਆਨ ਸਿੰਘ, ਨਿਰਮਲ ਸਿੰਘ ਤੇ ਰਾਜਵੀਰ ਸਿੰਘ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।

 

ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

0

ਪੱਟੀ: ਅਗਨੀਵੀਰ ਸਕੀਮ ਨੂੰ ਰੱਦ ਕਰਨ ਲਈ ਕਾਂਗਰਸ ਵਚਨਬੱਧ ਹੈ: ਵਿਰੋਧੀ ਧਿਰ ਦੇ ਆਗੂ 

ਚੰਡੀਗੜ੍ਹ, 5 ਅਪ੍ਰੈਲ: ਇੰਡੀਅਨ ਨੈਸ਼ਨਲ ਕਾਂਗਰਸ ਦੇ ਚੋਣ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਪਾਰਟੀ ਨੇ ਸਮਾਜ ਦੇ ਸਾਰੇ ਵਰਗਾਂ ਦੀ ਡੂੰਘੀ ਖੋਜ ਤੋਂ ਬਾਅਦ ਮੈਨੀਫ਼ੈਸਟੋ ਤਿਆਰ ਕੀਤਾ ਹੈ।  ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਰੂ (ਰਾਜਸਥਾਨ) ਰੈਲੀ ‘ਚ ਕਿਹਾ ਸੀ ਕਿ ਉਨ੍ਹਾਂ ਦਾ 10 ਸਾਲ ਦਾ ਪ੍ਰਦਰਸ਼ਨ ਸਿਰਫ ਇਕ ਟ੍ਰੇਲਰ ਹੈ। ਹਾਂ, ਪ੍ਰਧਾਨ ਮੰਤਰੀ ਨੇ ਸਹੀ ਕਿਹਾ ਹੈ ਕਿ ਉਨ੍ਹਾਂ ਦੀ ਭਾਜਪਾ ਦਾ 10 ਸਾਲਾਂ ਦਾ ਪ੍ਰਦਰਸ਼ਨ ਵਿਆਪਕ ਬੇਰੁਜ਼ਗਾਰੀ, ਫਿਰਕਾਪ੍ਰਸਤੀ ਅਤੇ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਟ੍ਰੇਲਰ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ “ਮਿਸ਼ਨ ਲਾਇਫ਼”ਤਹਿਤ ਵਾਤਾਵਰਣ ਪ੍ਰੋਜੈਕਟ ਦਾ ਸ਼ਾਨਦਾਰ ਆਗਾਜ਼

ਇੰਟਰਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ ਅਤੇ ਇੰਸਟੀਚਿਊਟ ਆਫ ਹਿਊਮਨ ਡਿਵੈਲਪਮੈਂਟ ਦੀ ਇਕ ਖੋਜ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਬੇਰੁਜ਼ਗਾਰ ਕਰਮਚਾਰੀਆਂ ਵਿਚ ਭਾਰਤ ਦੇ ਨੌਜਵਾਨਾਂ ਦੀ ਹਿੱਸੇਦਾਰੀ ਲਗਭਗ 83 ਫੀਸਦੀ ਹੈ ਅਤੇ ਕੁੱਲ ਬੇਰੁਜ਼ਗਾਰਾਂ ਵਿਚ ਸੈਕੰਡਰੀ ਜਾਂ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਦੀ ਹਿੱਸੇਦਾਰੀ ਸਾਲ 2000 ਵਿਚ 35.2 ਫੀਸਦੀ ਤੋਂ ਦੁੱਗਣੀ ਹੋ ਕੇ ਸਾਲ 2022 ਵਿਚ 65.7 ਫੀਸਦੀ ਹੋ ਗਈ ਹੈ।  ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਪਾਰਟੀ ਨੇ ਦੇਸ਼ ਵਿੱਚ ਵੱਧ ਰਹੀ ਬੇਰੁਜ਼ਗਾਰੀ ਨੂੰ ਘਟਾਉਣ ਅਤੇ ਗਰੀਬ ਪਰਿਵਾਰਾਂ ਦੀ ਪਰਿਵਾਰਕ ਆਮਦਨ ਵਧਾਉਣ ਲਈ ਕੰਮ ਕਰਨ ਦਾ ਵਾਅਦਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਅਗਨੀਵੀਰ ਸਕੀਮ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੁਰਾਣੀ ਭਾਰਤੀ ਫਿਰ ਤੋਂ ਸ਼ੁਰੂ ਕੀਤੀ ਜਾਵੇਗੀ। ਪਾਰਟੀ ਹਰ ਗਰੀਬ ਪਰਿਵਾਰ ਨੂੰ ਹਰ ਸਾਲ 1 ਲੱਖ ਰੁਪਏ ਦੇਣ ਲਈ ਮਹਾਲਕਸ਼ਮੀ ਯੋਜਨਾ ਸ਼ੁਰੂ ਕਰੇਗੀ।

ਖੋਜਾਰਥੀਆਂ ਦੀ ਖੋਜ਼: “ਹਵਾ ਦੀ ਖਰਾਬ ਗੁਣਵੱਤਾ ਲਈ ਪਰਾਲੀ ਪ੍ਰਦੂਸ਼ਣ ਦੇ ਨਾਲ-ਨਾਲ ਉਦਯੋਗਿਕ ਪ੍ਰਦੂਸ਼ਣ ਵੀ ਜ਼ਿੰਮੇਵਾਰ’’

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦੇਸ਼ ਦਾ ਕਿਸਾਨ ਭਾਈਚਾਰਾ ਪਹਿਲਾਂ ਹੀ ਦੇਖ ਚੁੱਕਾ ਹੈ ਕਿ ਕਿਵੇਂ ਮੋਦੀ ਸਰਕਾਰ ਨੇ ਦੇਸ਼ ਵਿੱਚ ਕਿਸਾਨ ਵਿਰੋਧੀ ਨੀਤੀਆਂ ਬਣਾ ਕੇ ਕਿਸਾਨਾਂ ਨੂੰ ਕਮਜ਼ੋਰ ਕੀਤਾ ਹੈ। ਵਾਅਦਿਆਂ ਦੇ ਬਾਵਜੂਦ ਭਾਜਪਾ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਸਵਾਮੀਨਾਥਨ ਕਮਿਸ਼ਨਰ ਦੀ ਰਿਪੋਰਟ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ। ਇਸ ਦੌਰਾਨ ਕਾਂਗਰਸ ਪਾਰਟੀ ਨੇ ਡਾ. ਐਮਐਸ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਗਰੰਟੀ ਦਿੱਤੀ। ਪਾਰਟੀ ਨੇ ਰਾਸ਼ਟਰੀ ਘੱਟੋ ਘੱਟ ਤਨਖਾਹ 400 ਰੁਪਏ ਪ੍ਰਤੀ ਦਿਨ ਨਿਰਧਾਰਤ ਕਰਨ ਦੀ ਵੀ ਗਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਫਿਰਕੂ ਏਜੰਡਾ ਪਿਛਲੇ 10 ਸਾਲਾਂ ‘ਚ ਦੇਸ਼ ਦੇ ਸ਼ਾਂਤੀਪੂਰਨ ਤਾਣੇ-ਬਾਣੇ ਲਈ ਸਭ ਤੋਂ ਵੱਡਾ ਖਤਰਾ ਰਿਹਾ ਹੈ।  ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਮਾਜ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਸਦਭਾਵਨਾ ਵਾਲਾ ਮਾਹੌਲ ਪ੍ਰਦਾਨ ਕਰਨ ਦਾ ਵਾਅਦਾ ਕਰਦੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਂਗਰਸ ਦੇ ਮੈਨੀਫੈਸਟੋ ਦਾ ਨਾਮ ਨਿਆਂ ਪੱਤਰ ਹੈ ਅਤੇ ‘ਪੰਜ ਨਿਆਂ’ ਅਤੇ ‘ਪੱਚੀ ਗਾਰੰਟੀ’ ਇਸ ਦੇਸ਼ ਦੇ ਲੋਕਾਂ ਦੀ ਜ਼ਿੰਦਗੀ ਬਦਲ ਦੇਵੇਗੀ।

ਦੁਖ਼ਦਾਈਕ ਖ਼ਬਰ: ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ

ਗੜਸੰਕਰ, 5 ਅਪ੍ਰੈਲ : ਸ਼ੁੱਕਰਵਾਰ ਨੂੰ ਇੱਥੋਂ ਥੋੜੀ ਦੂਰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਮਾਪਿਆਂ ਦੇ 18 ਸਾਲਾਂ ਇਕਲੌਤੇ ਪੁੱਤ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਤੇ ਉਸਦਾ ਚਚੇਰਾ ਭਰਾ ਮੋਟਰਸਾਈਕਲ ’ਤੇ ਸਵਾਰ ਸਨ ਤੇ ਇਹ ਘਟਨਾ ਇੱਕ ਹੋਰ ਮੋਟਰਸਾਈਕਲ ਨੂੰ ਓਵਰਟੇਕ ਕਰਨ ਸਮੇਂ ਵਾਪਰੀ ਤੇ ਦੋਨੋਂ ਨੌਜਵਾਨ ਸਾਹਮਣੇ ਤੋਂ ਆ ਰਹੀ ਇੱਕ ਕਾਰ ਦੀ ਚਪੇਟ ਵਿਚ ਆ ਗਏ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਉਸਦੇ ਨਾਲ ਸਵਾਰ ਦੂਜਾ ਨੌਜਵਾਨ ਵੀ ਗੰਭੀਰ ਰੂਪ ਵਿਚ ਜਖਮੀ ਹੋ ਗਿਆ, ਜਿਸਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ਼ ਚੱਲ ਰਿਹਾ ਹੈ।

ਟਾਟਾ ਏਸ ਤੇ ਟਰਾਲੇ ’ਚ ਭਿਆਨਕ ਟੱਕਰ, ਪੰਜ ਮੌਤਾਂ, ਕਈ ਜਖਮੀ

ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਮਨਜੀਤ ਸਿੰਘ (18 ਸਾਲ) ਪੁੱਤਰ ਬਲਵੀਰ ਸਿੰਘ ਦੇ ਤੌਰ ’ਤੇ ਹੋਈ ਹੈ ਜਦ ਕਿ ਉਸਦੇ ਜਖਮੀ ਚਚੇਰਾ ਭਰਾ ਦਾ ਨਾਮ ਨਰਿੰਦਰਜੀਤ ਸਿੰਘ (18 ਸਾਲ) ਪੁੱਤਰ ਅਮਰਜੀਤ ਸਿੰਘ ਦਸਿਆ ਜਾ ਰਿਹਾ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਚਨਾ ਮੁਤਾਬਕ ਹਰਮਨਜੀਤ ਸਿੰਘ ਤੇ ਨਰਿੰਦਰਜੀਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੜ੍ਹਸੰਕਰ ਤੋਂ ਥੋੜੀ ਦੂਰ ਪਿੰਡ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਗੜੀਮੱਟੋ ਕੋਲ ਵਾਪਰਿਆਂ। ਪਹਿਲਾਂ ਦੋਨੋਂ ਮੋਟਰਸਾਈਕਲ ਆਪਸ ਵਿਚ ਟਕਰਾ ਗਏ ਤੇ ਮੁੜ ਹਰਮਨਜੀਤ ਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾ ਗਿਆ।

 

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ “ਮਿਸ਼ਨ ਲਾਇਫ਼”ਤਹਿਤ ਵਾਤਾਵਰਣ ਪ੍ਰੋਜੈਕਟ ਦਾ ਸ਼ਾਨਦਾਰ ਆਗਾਜ਼

ਤਲਵੰਡੀ ਸਾਬੋ, 5 ਅਪ੍ਰੈਲ : ਗੁਰੂ ਕਾਸ਼ੀ ਯੂਨੀਵਰਸਿਟੀ ਨੂੰ ਭਾਰਤ ਸਰਕਾਰ ਦੇ “ਮਿਸ਼ਨ ਲਾਇਫ”ਦੇ ਤਹਿਤ ਵਾਤਾਵਰਣ ਐਜ਼ੂਕੇਸ਼ਨ ਪ੍ਰੋਗਰਾਮ ਦੇ ਅਧੀਨ ਮਿਲੇ ਪ੍ਰੋਜੈਕਟ ਦਾ ਆਗਾਜ਼ ਬੜੀ ਸ਼ਾਨੋ ਸ਼ੋਕਤ ਨਾਲ ਕੀਤਾ ਗਿਆ। ਇਹ ਪ੍ਰੋਜੈਕਟ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਮੌਸਮੀ ਬਦਲਾਵ ਮੰਤਰਾਲੇ ਵੱਲੋਂ ਮਨਜ਼ੂਰ ਕੀਤਾ ਗਿਆ ਹੈ। ਇਸ ਵਾਸਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਿਲ ਸੂਬੇ ਦੀ ਨੋਡਲ ਏਜੰਸੀ ਦਾ ਰੋਲ ਨਿਭਾ ਰਹੀ ਹੈ। ਇਸ ਪ੍ਰੋਜੈਕਟ ਦਾ ਆਗਾਜ਼ ਮੁੱਖ ਮਹਿਮਾਨ ਪੰਜਾਬ ਸਟੇਟ ਕੌਂਸਿਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸੰਯੁਕਤ ਨਿਰਦੇਸ਼ਕ, ਡਾ. ਕੁਲਬੀਰ ਸਿੰਘ ਬਾਠ ਵੱਲੋਂ ਕੀਤਾ ਗਿਆ। ਉਨ੍ਹਾਂ ਆਪਣੇ ਭਾਸ਼ਣ ਵਿੱਚ ਲੋਕਾਂ ਨੂੰ ਵਾਤਾਵਰਣ ਤੇ ਕੁਦਰਤ ਨਾਲ ਜੁੜਨ ਲਈ ਕਿਹਾ। ਉਨ੍ਹਾਂ ‘ਵਰਸਿਟੀ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ ਵਾਤਾਵਰਣ ਦੀ ਸਾਂਭ-ਸੰਭਾਲ ਸੰਬੰਧੀ ਗਤੀਵਿਧੀਆਂ ਨੂੰ ਦਰਸਾਉਂਦੀ ਨੁਮਾਇਸ਼ ਦੀ ਸ਼ਲਾਘਾ ਕੀਤੀ।

ਖੋਜਾਰਥੀਆਂ ਦੀ ਖੋਜ਼: “ਹਵਾ ਦੀ ਖਰਾਬ ਗੁਣਵੱਤਾ ਲਈ ਪਰਾਲੀ ਪ੍ਰਦੂਸ਼ਣ ਦੇ ਨਾਲ-ਨਾਲ ਉਦਯੋਗਿਕ ਪ੍ਰਦੂਸ਼ਣ ਵੀ ਜ਼ਿੰਮੇਵਾਰ’’

ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕੁਦਰਤੀ ਪਦਾਰਥਾਂ ਤੋਂ ਤਿਆਰ ਕੀਤੇ ਪੰਛੀਆਂ ਦੇ ਆਲ੍ਹਣੇ, ਬੇਕਾਰ ਵਸਤਾਂ ਤੋਂ ਖੂਬਸੂਰਤ ਕਲਾਕ੍ਰਿਤੀਆਂ ਦੀ ਸਿਰਜਣਾ, ਪਲਾਸਟਿਕ ਦੀ ਵਰਤੋਂ ਨੂੰ ਨਕਾਰਨਾ, ਪਾਣੀ ਦੀ ਸਾਂਭ ਸੰਭਾਲ ਬਾਰੇ ਚੱਲ ਰਹੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਵਧਾਈ ਸੰਦੇਸ਼ ਵਿੱਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਤੇ ਮੈਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ ਨੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਪ੍ਰੋਜੈਕਟ ਅਧੀਨ ਕਰਵਾਈਆਂ ਜਾ ਰਹੀਆਂ ਜਾਗਰੂਕ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਕੁਦਰਤ ਪ੍ਰਤੀ ਚੇਤਨਤਾ ਜਾਗੇਗੀ, ਜੋ ਉਨ੍ਹਾਂ ਨੂੰ ਕੁਦਰਤੀ ਸੋਮਿਆਂ ਦੇ ਰੱਖ-ਰਖਾਵ ਲਈ ਪ੍ਰੇਰਿਤ ਕਰੇਗਾ।ਡਾ. ਜਗਤਾਰ ਸਿੰਘ ਧੀਮਾਨ ਪਰੋ-ਵਾਈਸ ਚਾਂਸਲਰ ਨੇ ਸ਼ੁਰੂ ਕੀਤੇ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਸਭਨਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਪ੍ਰਦੂਸ਼ਨ, ਮਿੱਟੀ ਅਤੇ ਪਾਣੀ ਦਾ ਪਲੀਤ ਹੋਣਾ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ।।

ਕਿਸਾਨ ਜਥੇਬੰਦੀ ਵੱਲੋਂ ਦੇਸ ਭਰ ’ਚ 7 ਅਪ੍ਰੈਲ ਨੂੰ ਭਾਜਪਾ ਦੀ ਅਰਥੀ ਫ਼ੂਕ ਮੁਜ਼ਾਹਰਾ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸੀਵਰੇਜ ਵਾਟਰ ਟਰੀਟਮੈਂਟ ਪਲਾਂਟ, ਬਾਇਓਗੈਸ ਪਲਾਂਟ, ਭੂਮੀ ਜਲ ਭਰਪਾਈ ਅਤੇ ਸੂਰਜੀ ਊਰਜਾ ਨੂੰ ਵਰਤੋਂ ਵਿੱਚ ਲਿਆਉਣਾ ਸਮੇਂ ਦੀ ਲੋੜ ਹੈ।ਇਸ ਮੌਕੇ ਡਾ. ਕੰਵਲਜੀਤ ਕੌਰ, ਸਹਾਇਕ ਡੀਨ, ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਨੇ ਸਭਨਾਂ ਨੂੰ ਸੰਬੋਧਨ ਕਰਦੇ ਪ੍ਰਜੈਕਟ ਅਧੀਨ ਚੱਲ ਰਹੀਆਂ ਵਿਲੱਖਣ ਗਤੀਵਿਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਿਸ਼ਨ ਰਾਹੀਂ ਵਿਦਿਆਰਥੀਆਂ, ਅਧਿਆਪਕਾਂ ਤੇ ਆਮ ਪੇਂਡੂ ਲੋਕਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਆਏਗੀ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਕੁਦਰਤ ਤੇ ਆਧਾਰਿਤ ਫੋਟੋਗ੍ਰਾਫੀ ਪ੍ਰਦਰਸ਼ਨੀ, ਆਲ੍ਹਣਿਆਂ ਦੀ ਪ੍ਰਦਰਸ਼ਨੀ, ਬਰਮੀ ਕੰਪੋਸਟ, ਮੱਧੂ ਮੱਖੀ ਪਾਲਣ, ਰੇਸ਼ਮ ਦੇ ਕੀੜੇ ਪਾਲਣਾ ਆਦਿ ਸੰਬੰਧੀ ਤਕਨੀਕੀ ਜਾਣਕਾਰੀ ਦਿੰਦੀਆਂ ਸਟਾਲਾਂ ਲਗਾਈਆਂ ਗਈਆਂ। ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦੇ ਨੁਕੜ ਨਾਟਕ ਨੇ ਦਰਸ਼ਕਾਂ ਦੀ ਵਾਹ-ਵਾਹ ਖੱਟੀ।

 

ਖੋਜਾਰਥੀਆਂ ਦੀ ਖੋਜ਼: “ਹਵਾ ਦੀ ਖਰਾਬ ਗੁਣਵੱਤਾ ਲਈ ਪਰਾਲੀ ਪ੍ਰਦੂਸ਼ਣ ਦੇ ਨਾਲ-ਨਾਲ ਉਦਯੋਗਿਕ ਪ੍ਰਦੂਸ਼ਣ ਵੀ ਜ਼ਿੰਮੇਵਾਰ’’

0

ਤਲਵੰਡੀ ਸਾਬੋ, 5 ਅਪ੍ਰੈਲ : ਭਾਰਤ ਦੇ ਉੱਤਰੀ ਹਿੱਸਿਆ ਵਿੱਚ ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ਦੌਰਾਨ ਪਰਾਲੀ ਸਾੜ੍ਹਨ ਨੂੰ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ। ਸਰਦੀ ਦੇ ਮੌਸਮ ਵਿੱਚ ਦਿਖਾਈ ਦੇਣ ਵਾਲੀ ਧੁੰਦ ਪਰਾਲੀ ਸਾੜਨ ਨਾਲ ਜੁੜੀ ਹੈ। ਪੰਜਾਬ ਦੇ ਕਿਸਾਨਾਂ ਨੇ ਝੋਨੇ, ਕਣਕ ਦੇ ਫਸਲੀ ਚੱਕਰ ਨੂੰ ਅਪਣਾ ਲਿਆ ਹੈ। ਜਿਸ ਕਾਰਨ ਵੱਡੇ ਪੱਧਰ ਤੇ ਪਰਾਲੀ ਫਸਲੀ ਰਹਿੰਦ-ਖੁਹੰਦ ਇੱਕਠੀ ਹੋ ਜਾਂਦੀ ਹੈ ਤੇ ਇਸਦਾ ਕੋਈ ਸਥਾਈ ਹੱਲ ਨਾ ਹੋਣ ਕਰਕੇ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ। ਜਿਸ ਨਾਲ ਹਾਣੀਕਾਰਕ ਗੈਸਾਂ ਨਿਕਲਦੀਆਂ ਹਨ ਜੋ ਕਿ ਹਵਾ ਦੀ ਗੁਣਵੱਤਾ ਨੂੰ ਖਰਾਬ ਕਰਦੀਆਂ ਹਨ। ਪਰ ਸਿਰਫ਼ ਪਰਾਲੀ ਸਾੜਨ ਨਾਲ ਪੈਦਾ ਹੋਈਆਂ ਜ਼ਹਿਰੀਲੀਆਂ ਗੈਸਾਂ ਕਰਕੇ ਹੀ ਵਾਤਾਵਰਣ ਪਲੀਤ ਨਹੀਂ ਹੁੰਦਾ ਸਗੋਂ ਉਦਯੋਗਿਕ ਕਾਰਖਾਨਿਆਂ ਵਿੱਚੋਂ ਨਿਕਲਦੀਆਂ ਗੈਸਾਂ ਵੀ ਇਸ ਲਈ ਬਰਾਬਰ ਦੀਆਂ ਜ਼ਿੰਮੇਵਾਰ ਹਨ।

ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੋਜਾਰਥੀਆਂ ਦੀ ਟੀਮ, ਡਾ. ਬਹਾਦਰਜੀਤ ਸਿੰਘ, ਡਾ. ਲਵਪ੍ਰੀਤ ਸਿੰਘ, ਡਾ. ਅੰਮ੍ਰਿਤਪਾਲ ਸਿੰਘ ਅਤੇ ਬੀ.ਐਸ.ਚੀਮਾ ਦੀ ਖੋਜ ਅਨੁਸਾਰ ਪੰਜਾਬ ਰਾਜ ਵਿੱਚ ਸਾਉਣੀ ਦੇ ਸੀਜ਼ਨ ਦੇ 15 ਸਤੰਬਰ 2022 ਤੋਂ 15 ਦਸੰਬਰ 2022 ਤੱਕ ਪਰਾਲੀ ਸਾੜਨ ਅਤੇ ਸਾੜਨ ਤੋਂ ਬਾਅਦ ਦੇ ਸਮੇਂ ਵਿੱਚ ਹਵਾ ਦੀ ਗੁਣਵੱਤਾ ਦੀ ਜਾਂਚ ਕੀਤੀ ਗਈ। ਇਹ ਅਧਿਐਨ ਪੰਜਾਬ ਰਾਜ ਦੇ ਤਿੰਨ ਜ਼ਿਲ੍ਹਿਆ ਨੂੰ ਤਿੰਨ ਵੱਖ-ਵੱਖ ਵਰਗਾਂ ਵਿੱਚੋਂ ਚੁਣ ਕੇ ਕੀਤਾ ਗਿਆ, ਜਿਸ ਵਿੱਚ ਉਦਯੋਗਿਕ ਜ਼ਿਲ੍ਹਾ ਲੁਧਿਆਣਾ, ਦਰਮਿਆਨੀ ਉਦਯੋਗਿਕ ਜ਼ਿਲ੍ਹਾ ਬਠਿੰਡਾ ਤੇ ਗੈਰ ਉਦਯੋਗਿਕ ਜ਼ਿਲ੍ਹਾ ਵਜੋਂ ਪਟਿਆਲਾ ਨੂੰ ਚੁਣਿਆ ਗਿਆ। ਇਹ ਅਧਿਐਨ ਮੁੱਖ ਤੌਰ ‘ਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਲੁਧਿਆਣਾ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਕੱਤਰ ਕੀਤੇ ਫਸਲਾਂ ਦੀ ਰਹਿੰਦ-ਖੁਹੰਦ ਨੂੰ ਸਾੜਨ ਦੀਆਂ ਘਟਨਾਵਾਂ ਅਤੇ ਏਅਰ ਕੁਆਲਿਟੀ ਇੰਡੈਕਸ ਮਾਪਦੰਡਾਂ ਲਈ ਸੈਂਕੰਡਰੀ ਅੰਕੜਿਆਂ ‘ਤੇ ਆਧਾਰਿਤ ਹੈ।

ਦਿੱਲੀ ਤੋਂ ਵੀ ਵੱਡਾ ਸ਼ਰਾਬ ਘੋਟਾਲਾ ਪੰਜਾਬ ‘ਚ ਚੱਲ ਰਿਹਾ: ਬਾਦਲ

ਖੋਜਾਰਥੀਆਂ ਵੱਲੋਂ ਇਹ ਸਿੱਟਾ ਕੱਢਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਸਮੇਂ ਤਿੰਨਾਂ ਜ਼ਿਲ੍ਹਿਆ ਵਿੱਚ ਹਵਾ ਦੀ ਗੁਣਵੱਤਾ ਤੇਜੀ ਨਾਲ ਖਰਾਬ ਹੋਈ। ਪਰ ਪਰਾਲੀ ਸਾੜਨ ਦੇ ਸਮੇਂ ਤੋਂ ਬਾਅਦ ਦੇ ਅੰਕੜਿਆਂ ਨੇ ਸਾਬਿਤ ਕੀਤਾ ਕਿ ਲੁਧਿਆਣਾ ਅਤੇ ਬਠਿੰਡਾ ਜੋ ਕਿ ਉਦਯੋਗਿਕ ਅਤੇ ਮੱਧਮ ਉਦਯੋਗਿਕ ਜ਼ਿਲ੍ਹੇ ਹਨ ਉਨ੍ਹਾਂ ਵਿੱਚ ਹਵਾ ਦੀ ਗੁਣਵੱਤਾ ਵਿੱਚ ਕੋਈ ਖਾਸ ਸੁਧਾਰ ਦੇਖਣ ਨੂੰ ਨਹੀਂ ਮਿਲਿਆ ਜਦੋਂ ਕਿ ਪਟਿਆਲਾ ਜਿੱਥੇ ਉਦਯੋਗਿਕ ਖੇਤਰ ਬਹੁਤ ਘੱਟ ਹੈ, ਵਿੱਚ ਹਵਾ ਦੀ ਗੁਣਵੱਤਾ ਵਿੱਚ ਵਧੇਰੇ ਸੁਧਾਰ ਆਇਆ। ਜਿਸ ਤੋਂ ਸਿੱਧ ਹੋਇਆ ਕਿ ਵਾਤਾਵਰਣ ਨੂੰ ਪਲੀਤ ਕਰਨ ਵਿੱਚ ਕਾਰਖਾਨਿਆਂ ਵੱਲੋਂ ਹਵਾ ਵਿੱਚ ਛੱਡੀਆਂ ਗਈਆਂ ਗੈਸਾਂ ਵੀ ਓਨ੍ਹੀਆਂ ਹੀ ਜ਼ਿੰਮੇਵਾਰ ਹਨ ਜਿਨ੍ਹਾਂ ਕਿ ਫਸਲੀ ਰਹਿੰਦ-ਖੁਹੰਦ ਨੂੰ ਸਾੜਨ ਸਮੇਂ ਹੋਣ ਵਾਲਾ ਪ੍ਰਦੂਸ਼ਣ।

 

ਲੋਕ ਸਭਾ ਆਮ ਚੋਣਾਂ ਲਈ ਹਰਿਆਣਾ ਵਿਚ ਬਣਾਏ ਗਏ ਚੋਣ ਆਈਕਾਨ: ਮੁੱਖ ਚੋਣ ਅਧਿਕਾਰੀ

0

ਚੰਡਗੜ੍ਹ, 5 ਅਪ੍ਰੈਲ : ਹਰਿਆਣਾ ਵਿਚ 25 ਮਈ ਨੂੰ ਹੋਣ ਵਾਲੇ ਲੋਕ ਸਭਾ ਆਮ ਚੋਣ-2024 ਦੇ ਮੱਦੇਨਜਰ ਵੱਧ ਤੋਂ ਵੱਧ ਵੋਟਿੰਗ ਹੋਵੇ ਇਸ ਦੇ ਲਈ ਰਾਜ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਇਕ ਅਨੋਖੀ ਪਹਿਲ ਕਰਦੇ ਹੋਏ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਬਣਾਏ ਗਏ ਚੋਣ ਆਈਕਾਨ ਫਿਲਮ ਅਭਿਨੈਤਾ ਰਾਜਕੁਮਾਰ ਰਾਓ ਦੀ ਤਰਜ ’ਤੇ ਆਪਣੇ-ਆਪਣੇ ਜਿਲ੍ਹਿਆਂ ਵਿਚ ਆਈਕਾਨ ਬਨਾਉਣ ਦੀ ਅਪੀਲ ਕੀਤੀ ਸੀ ਜਿਸ ਵਿਚ ਅੱਜ ਆਖੀਰੀ ਰੂਪ ਦਿੱਤਾ ਗਿਆ। ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ 2019 ਦੇ ਲੋਕਸਭਾ ਚੋਣ ਵਿਚ ਹਰਿਆਣਾ ਦਾ ਚੋਣ ਫੀਸਦੀ ਕੌਮੀ ਔਸਤ ਤੋਂ ਵੱਧ ਰਿਹਾ ਸੀ। ਪਰ ਇਸ ਵਾਰ ਅਸੀਂ ਇਸ ਨੂੰ 75 ਫੀਸਦੀ ਤਕ ਲੈ ਜਾਣ ਦਾ ਟੀਚਾ ਨਿਰਧਾਰਿਤ ਕੀਤਾ ਹੈ। ਇਸੀ ਲੜੀ ਵਿਚ ਖੇਡ ਤੇ ਹੋਰ ਖੇਤਰਾਂ ਵਿਚ ਵਰਨਣਯੋਗ ਉਪਲਬਧੀ ਪ੍ਰਾਪਤ ਕਰਨ ਵਾਲਿਆਂ ਨੂੰ ਜਿਲ੍ਹਾ ਚੋਣ ਆਈਕਾਨ ਬਣਾਇਆ ਗਿਆ ਹੈ ਜੋ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਣਗੇ।

ਦਿੱਲੀ ਤੋਂ ਵੀ ਵੱਡਾ ਸ਼ਰਾਬ ਘੋਟਾਲਾ ਪੰਜਾਬ ‘ਚ ਚੱਲ ਰਿਹਾ: ਬਾਦਲ

ਉਨ੍ਹਾਂ ਨੇ ਦਸਿਆ ਕਿ ਏਸ਼ੀਆਈ ਗੇਮਸ 2023 ਵਿਚ ਨਿਸ਼ਾਨੇਬਾਜੀ ਵਿਚ ਗੋਲਡ ਮੈਡਲ ਜੇਤੂ ਪਲਕ ਨੁੂੰ ਝੱਜਰ ਜਿਲ੍ਹੇ ਦੇ ਲਈ 19ਵੇਂ ਏਸ਼ਿਆਈ ਗੇਮਸ ਵਿਚ ਨਿਸ਼ਾਨੇਬਾਜੀ ਵਿਚ ਸਿਲਵਰ ਮੈਡਲ ਜੇਤੂ ਆਦਰਸ਼ ਸਿੰਘ ਨੂੰ ਫਰੀਦਾਬਾਦ ਜਿਲ੍ਹੇ ਲਈ, 19ਵੇਂ ਸੀਨੀਅਰ ਪੈਰਾ ਪਾਵਰ ਲਿਫਟਿੰਗ ਚੈਪੀਅਨਸ਼ਿਪ ਵਿਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਸੁਮਨ ਦੇਵੀ ਤੇ ਭੋਪਾਲ ਵਿਚ ਹੋਈ ਨੈਸ਼ਨਲ ਸਕੂਲ ਗੇਮਸ ਵਿਚ ਰਾਜ ਦੀ ਟੀਮ ਦੀ ਖਿਡਾਰੀ ਯਾਸ਼ਿਕਾ ਨੁੰ ਪਾਣੀਪਤ ਜਿਲ੍ਹੇ ਦੇ ਲਈ ਅਤੇ 19ਵੇਂ ਏਸ਼ਿਆਈ ਗੇਮਸ ਵਿਚ ਨਿਸ਼ਾਨੇਬਾਜੀ ਵਿਚ ਸਿਲਵਰ ਮੈਡਲ ਜੇਤੂ ਸਰਰਜੀਤ ਸਿੰਘ ਨੂੰ ਅੰਬਾਲਾ ਜਿਲ੍ਹੇ ਲਈ ਆਈਕਾਨ ਬਣਾਇਆ ਗਿਆ ਹੈ। ਇਸੀ ਤਰ੍ਹਾ ਵਿਸ਼ਵ ਚੈਪੀਅਨ ਵਿਚ ਗੋਲਡ ਮੈਡਲ ਜੇਤੂ ਮਹਿਲਾ ਪਹਿਲਵਾਨ ਸੋਨਮ ਮਲਿਕ ਨੁੰ ਸੋਨੀਪਤ ਜਿਲ੍ਹੇ ਲਈ, ਓਲੰਪਿਕ ਹਾਕੀ ਖਿਡਾਰੀ ਸੁਰਿੰਦਰ ਕੌਰ ਨੂੰ ਕੁਰੂਕਸ਼ੇਤਰ ਜਿਲ੍ਹੇ ਦੇ ਲਈ ਅਤੇ ਕੌਮੀ ਯੁਵਾ ਮਹੋਤਸਵ ਵਿਚ ਗਾਇਕੀ ਵਿਚ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਮੁਸਕਾਨ ਫਤਿਹਾਬਾਦ ਦੇ ਲਈ ਜਿਲ੍ਹਾ ਚੋਣ ਆਈਕਾਨ ਬਣਾਇਆ ਗਿਆ ਹੈ।

ਕਾਂਗਰਸ ਨੇ ਚੋਣ ਮਨੋਰਥ ਪੱਤਰ ਕੀਤਾ ਜਾਰੀ, ਮੈਨੀਫੈਸਟੋ ਨੂੰ ਦਿੱਤਾ “ਨਿਆਂ ਪੱਤਰ” ਦਾ ਨਾਂ

ਅਨੁਰਾਗ ਅਗਰਵਾਲ ਨੇ ਹੋਰ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀਆਂ ਨੂੰ ਵੀ ਆਪਣੇ-ਆਪਣੇ ਜਿਲ੍ਹਿਆਂ ਵਿਚ ਚੋਣ ਆਈਕਾਨ ਬਨਾਉਣ ਲਈ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਭਾਰਤ ਚੋਣ ਕਮਿਸ਼ਨ ਨੇ ਲੋਕਸਭਾ ਚੋਣਾਂ ਦੇ ਲਈ ਚੋਣ ਦਾ ਪਰਵ-ਦੇਸ਼ ਦਾ ਗਰਵ ਨੂੰ ਸਿਖਰ ਵਾਕ ਬਣਾਇਆ ਹੈ, ਤਾਂ ਜੋ ਨਾਗਰਿਕ ਵੱਧ-ਚੜ੍ਹ ਕੇ ਚੋਣਾਂ ਵਿਚ ਹਿੱਸਾ ਲੈਣ। ਉਨ੍ਹਾਂ ਨੇ ਪੂਰੇ ਸੂਬੇ ਦੇ ਨੌਜੁਆਨ ਜਿਨ੍ਹਾਂ ਦੀ ਉਮਰ 18-19 ਸਾਲ ਹੈ, ਜੋ ਪਹਿਲੀ ਵਾਰ ਚੋਣ ਕਰਣਗੇ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੌਜੁਆਨ ਜਦੋਂ ਚੋਣਾਵੀ ਪ੍ਰਕ੍ਰਿਆ ਦੇ ਨਾਲ ਜੁੜਣਗੇ ਤਾਂਹੀ ਉਹ ਲੋਕਤੰਤਰ ਦੀ ਸ਼ਕਤੀ ਅਤੇ ਆਪਣੇ ਵੋਟ ਦਾ ਮਹਤੱਵ ਜਾਣ ਪਾਉਣਗੇ। ਇਸ ਲਈ ਨੌਜੁਆਨ ਇਸ ਮੌਕੇ ਨੂੰ ਨਾ ਗਵਾਉਣ ਕਿਉਂਕਿ 5 ਸਾਲਾਂ ਵਿਚ ਇਕ ਵਾਰ ਲੋਕਤੰਤਰ ਦਾ ਇਹ ਪਰਵ ਆਉਂਦਾ ਹੈ।

 

ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

0

ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਦਿੱਤੇ ਨਿਰਦੇਸ਼
ਬਠਿੰਡਾ, 5 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 13 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਵਿਸਾਖੀ ਮੇਲੇ ਦੀਆ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਤੋਂ ਸ਼ੁਰੂ ਕਰਨਗੇ ਪੰਜਾਬ ’ਚ ਚੋਣ ਪ੍ਰਚਾਰ

ਇਸ ਮੌਕੇ ਉਨ੍ਹਾਂ ਐਨਡੀਆਰਐਫ਼ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਉਹ ਗੋਤਾਖ਼ੋਰ ਟੀਮਾਂ ਦਾ ਢੁਕਵੇਂ ਸਥਾਨਾਂ ਤੇ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਪੀ.ਆਰ.ਟੀ.ਸੀ ਬਠਿੰਡਾ ਡੀਪੂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਸੰਗਤ ਲਈ ਬੱਸਾਂ ਦੇ ਸਪੈਸ਼ਲ ਰੂਟਾਂ ਦੇ ਪ੍ਰਬੰਧ ਕਰਨ ਤੋਂ ਇਲਾਵਾ ਆਰਜ਼ੀ ਬੱਸ ਸਟੈਂਡ ਬਣਾਉਣੇ ਵੀ ਯਕੀਨੀ ਬਣਾਏ ਜਾਣ ਤਾਂ ਜੋ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ਼ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਮੈਡੀਕਲ ਟੀਮਾਂ ਦਾ ਖਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।

ਬਠਿੰਡਾ ’ਚ ਅਕਾਲੀ ਦਲ ਤੇ ਮਨਪ੍ਰੀਤ ਬਾਦਲ ਦੇ ਹਿਮਾਇਤੀ ਰਹੇ ਚਾਰ ਕੌਂਸਲਰ ਹੋਏ ਆਪ ’ਚ ਸ਼ਾਮਲ

ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਲਈ ਪੀਣ ਵਾਲੇ ਸਾਫ਼ ਪਾਣੀ ਤੋਂ ਇਲਾਵਾ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ਆਰਜ਼ੀ ਆਰਜੀ ਪਖਾਨੇ ਬਣਾਉਣੇ ਯਕੀਨੀ ਬਨਾਉਣ। ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਇਹ ਯਕੀਨੀ ਬਣਾਉਣ ਕਿ ਕਿਤੇ ਵੀ ਬਿਜਲੀ ਦੀਆਂ ਤਾਰਾਂ ਨੀਵੀਂਆਂ ਜਾਂ ਢਿੱਲੀਆਂ ਨਾ ਹੋਣ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ, ਸਕੱਤਰ ਆਰਟੀਏ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

ਦਿੱਲੀ ਤੋਂ ਵੀ ਵੱਡਾ ਸ਼ਰਾਬ ਘੋਟਾਲਾ ਪੰਜਾਬ ‘ਚ ਚੱਲ ਰਿਹਾ: ਬਾਦਲ

0

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਨੇ ਬੀਤੀ ਦਿਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਕੀਤੀ। ਇਸ ਮੌਕੇ ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ 104 ਸਾਲ ਪੁਰਾਣੇ ਅਕਾਲੀ ਇਤਿਹਾਸ, ਅਕਾਲੀ ਕਦਰਾਂ-ਕੀਮਤਾਂ ਨੂੰ ਮੁੜ ਸੁਰਜੀਤ ਕਰਨ ਦਾ ਜੋ ਪ੍ਰਣ ਲਿਆ ਹੈ, ਉਸ ਤੋਂ ਖੁਸ਼ ਹੋ ਕੇ ਅਤੇ ਆਪਣੇ ਸਿਆਸੀ ਗੁਰੂ ਅਤੇ ਸਭ ਤੋਂ ਨਜ਼ਦੀਕੀ ਪ੍ਰਕਾਸ਼ ਸਿੰਘ ਬਾਦਲ ਦੇ ਫਰਜੰਦ ਨੂੰ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੰਦੇ ਦੇਖ ਕੇ ਉਨ੍ਹਾਂ ਦਾ ਮਾਰਗ ਦਰਸ਼ਨ, ਸਾਥ ਅਤੇ ਆਸ਼ੀਰਵਾਦ ਦੇਣ ’ਚ ਉਨ੍ਹਾਂ ਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ।

ਪੂਰੇ ਦੇਸ਼ ‘ਚ ਕੀਤਾ ਜਾਵੇ ਅਰਥੀ ਫੁੱਕ ਮੁਜ਼ਾਹਿਰਾ: ਡੱਲੇਵਾਲ

ਉਥੇ ਹੀ ਦੂਜੇ ਪਾਸੇ ਸੁਖਬੀਰ ਬਾਦਲ ਵੱਲੋਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਦਿੱਲੀ ਦੀ ਤਰਜ ‘ਤੇ ਪੰਜਾਬ ਵਿਚ ਲਾਗੂ ਕੀਤੀ ਗਈ ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਵੱਡੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਘੋਟਾਲਾ ਜੋ ਪੰਜਾਬ ‘ਚ ਹੈ, ਉਹ ਦਿੱਲੀ ਤੋਂ ਵੀ ਵੱਡਾ ਘੁੱਟਾਲਾ ਹੈ। ਜਿਹੜੀਆਂ ਕੰਪਨੀਆਂ ਨੂੰ ਟੈਡਰ ਉਥੇ ਦਿੱਤਾ ਗਿਆ ਸੀ ਹੁਣ ਉਹੀ ਕੰਪਨੀਆਂ ਨੂੰ ਟੈਡਰ ਪੰਜਾਬ ਵਿਚ ਦਿੱਤਾ ਗਿਆ ਹੈ।