Home Blog Page 1748

ਸੋਨੀਆ ਗਾਂਧੀ ਨੇ ਚੁੱਕੀ ਰਾਜ ਸਭਾ ਮੈਂਬਰ ਵਜੋਂ ਸਹੁੰ

ਨਵੀਂ ਦਿੱਲੀ, 4 ਅਪ੍ਰੈਲ: ਸ਼੍ਰੀਮਤੀ ਸੋਨੀਆ ਗਾਂਧੀ ਹੁਣ ਪਹਿਲੀ ਵਾਰ ਰਾਜ ਸਭਾ ਵਿਚ ਪੁੱਜੇ ਹਨ। ਉਨ੍ਹਾਂ ਨੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਵਜੋਂ ਅੱਜ ਸਹੁੰ ਚੁੱਕੀ। ਇਸ ਮੌਕੇ ਪਾਰਟੀ ਦੇ ਵੱਡੇ ਆਗੂਆਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਦਸਣਾ ਬਣਦਾ ਹੈ ਕਿ ਹੁਣ ਤੱਕ ਲੋਕ ਸਭਾ ਦੀਆਂ ਪੋੜੀਆਂ ਚੜ੍ਹ ਚੁੱਕੀ ਸ਼੍ਰੀਮਤੀ ਗਾਂਧੀ ਨੇ ਪਹਿਲੀ ਵਾਰ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣਨ ਲਈ ਕਾਗਜ਼ ਭਰੇ ਸਨ, ਜਿੱਥੋਂ ਚੁਣ ਕੇ ਉਹ ਆਏ ਹਨ।

 

ਭਾਜਪਾ ਨੂੰ ਲੱਗੇਗਾ ਵੱਡਾ ਝਟਕਾ: ਸੀਨੀਅਰ ਆਗੂ ਨੇ ਚੋਣ ਲੜਣ ਦਾ ਕੀਤਾ ਐਲਾਨ

0

ਗੁਰਦਾਸਪੁਰ, 4 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੀ ਪੱਕੀ ਸੀਟ ਮੰਨੇ ਜਾਣ ਵਾਲੇ ਗੁਰਦਾਸਪੁਰ ਵਿਚ ਵੱਡਾ ਝਟਕਾ ਲੱਗਣ ਜਾ ਰਿਹਾ। ਪਾਰਟੀ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਨੇ ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ ਤੋਂ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਭਾਜਪਾ ਨੇ ਕੁੱਝ ਦਿਨ ਪਹਿਲਾਂ ਹੀ ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਨੂੰ ਅਪਣਾ ਉਮੀਦਵਾਰ ਐਲਾਨਿਆ ਹੈ। ਇੱਥੇ ਪਹਿਲਾਂ ਹੀ ਪਾਰਟੀ ਵੱਲੋਂ ਕਈ ਵਾਰ ਜਿੱਤੇ ਮਰਹੂਮ ਸੰਸਦ ਮੈਂਬਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਵੀ ਚੋਣ ਲੜਣ ਦਾ ਐਲਾਨ ਕੀਤਾ ਹੋਇਆ ਹੈ।

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਸ਼੍ਰੀ ਰਾਮ ਮੰਦਿਰ ਵਿਖੇ ਹੋਏ ਨਤਮਸਤਕ

ਜਿਸਤੋਂ ਬਾਅਦ ਜੇਕਰ ਸਵਰਨ ਸਲਾਰੀਆ ਵੀ ਚੋਣ ਮੈਦਾਨ ਵਿਚ ਆ ਜਾਂਦੇ ਹਨ ਤਾਂ ਇਹ ਭਾਜਪਾ ਲਈ ਵੱਡਾ ਝਟਕਾ ਹੋਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਰਨ ਸਲਾਰੀਆ ਨੇ ਕਿਹਾ ਕਿ ‘‘ ਉਹ ਗੁਰਦਾਸਪੁਰ ਤੋਂ ਐਮ.ਪੀ ਦੀ ਚੋਣ ਲੜਣ ਜਾ ਰਹੇ ਹਨ ਤੇ ਇਹ ਵੀ ਪੱਕੀ ਗੱਲ ਹੈ ਕਿ ਉਹ ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਇਹ ਚੋਣ ਲੜਣਗੇ। ’’ ਸ਼੍ਰੀ ਸਲਾਰੀਆ ਨੇ ਕਿਹਾ ਕਿ ਉਹ ਗੁਰਦਾਸਪੁਰ ਦਾ ਪੁੱਤਰ ਹੈ ਤੇ ਕਿਸਾਨਾਂ ਦਾ ਹਮਦਰਦ ਹੈ ਤੇ ਇੱਥੋਂ ਦੇ ਵਿਕਾਸ ਲਈ ਲਗਾਤਾਰ ਸੰਘਰਸ ਕਰਦਾ ਆ ਰਿਹਾ ਹੈ।

 

ਐਸ ਕੇ ਐਮ ਪੰਜਾਬ ਨੇ ਭਾਜਪਾ ਵਿਰੁੱਧ ਮਹਾਂ ਰੈਲੀ ਦੀ ਕੀਤੀ ਤਿਆਰੀ

ਚੰਡੀਗੜ੍ਹ, 4 ਅਪ੍ਰੈਲ: ਵੀਰਵਾਰ ਨੂੰ ਐਸ ਕੇ ਐਮ ਪੰਜਾਬ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਬਲਵੀਰ ਸਿੰਘ ਰਾਜੇਵਾਲ,ਜੰਗਵੀਰ ਸਿੰਘ ਚੌਹਾਨ ਅਤੇ ਰਵਨੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੀਆਂ ਹਦਾਇਤਾਂ ਅਨੁਸਾਰ ਜਗਰਾਓਂ ਵਿਖੇ 21 ਮਈ ਨੂੰ ਭਾਜਪਾ ਦਾ ਪਰਦਾਫਾਸ਼ ਕਰੋ,ਵਿਰੋਧ ਕਰੋ ਅਤੇ ਸਜਾ ਦਿਓ ਦੇ ਬੈਨਰ ਅਧੀਨ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਪ੍ਰਧਾਨਗੀ ਮੰਡਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕੇ 21 ਮਈ ਦੀ ਮਹਾਂ ਰੈਲੀ ਇਤਿਹਾਸਕ ਹੋਵੇਗੀ ਅਤੇ ਇਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਸ਼ਾਮਲ ਹੋਣਗੇ।

ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਫ਼ਰੀਦਕੋਟ ਪੁੱਜਣ ’ਤੇ ਕਿਸਾਨਾਂ ਵੱਲੋਂ ਵਿਰੋਧ

ਭਾਜਪਾ ਦਾ ਪਰਦਾਫਾਸ਼ ਕਰਨ ਲਈ ਐਸ ਕੇ ਐਮ ਵੱਲੋਂ ਪੋਸਟਰ ਛਪਵਾਕੇ ਸਾਰੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿੱਚ ਲਾਏ ਜਾਣਗੇ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਗੰਨਿਆਂ ਦੀ ਬਕਾਇਆ ਰਾਸ਼ੀ ਗੰਨੇ ਦੀ ਸਬਸਿਡੀ 55 ਰੁਪਏ 50 ਪੇਸੈ ਜੋ ਕਿ ਪੰਜਾਬ ਸਰਕਾਰ ਵੱਲੋਂ ਦੇਣੇ ਹਨ ਪਰ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਸਬਸਿਡੀ ਦਾ ਕੋਈ ਪੈਸਾ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਾਇਆ ਗਿਆ, ਕਿਉਂਕਿ ਬਜਟ ਸੈਸਨ ਵਿੱਚ ਸਬਸਿਡੀ ਲਈ ਪੈਸੇ ਰੱਖੇ ਗਏ ਸਨ ਪਰ ਸਰਕਾਰ ਚੁੱਪ ਕਰ ਕੇ ਜੱਥੇਬੰਦੀਆ ਦਾ ਸਬਰ ਪਰਖ ਰਹੀ ਹੈ।

ਸਪੈਸ਼ਲ ਡੀਜੀਪੀ ਨੇ ਸੰਸਦੀ ਚੋਣਾਂ ਸਬੰਧੀ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ’ਚ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

ਸ਼ੂਗਰ ਮਿੱਲਾ ਦੀ ਪਿੜਾਈ ਸੀਜਨ ਵੀ ਖ਼ਤਮ ਹੋਣ ਕਿਨਾਰੇ ਹੈ ਜੇਕਰ ਸਰਕਾਰ ਨੇ ਤੁਰੰਤ ਪੈਸੇ ਨਾ ਪਾਏ ਤਾ ਐੱਸਕੇਐੱਮ ਕੋਈ ਵੱਡੀ ਕਾਲ ਦੇਵੇਗਾ। ਇਸ ਮੌਕੇ ਬੂਟਾ ਸਿੰਘ ਬੁਰਜਗਿੱਲ,ਹਰਿੰਦਰ ਸਿੰਘ ਲੱਖੋਵਾਲ,ਪ੍ਰੇਮ ਸਿੰਘ ਭੰਗੂ,ਬੋਘ ਸਿੰਘ ਮਾਨਸਾ,ਬਲਦੇਵ ਸਿੰਘ ਨਿਹਾਲਗੜ੍ਹ,ਬਿੰਦਰ ਸਿੰਘ ਗੋਲੇਵਾਲ,ਰੂਪ ਸਿੰਘ ਬਸੰਤ,ਜਗਮਨਦੀਪ ਸਿੰਘ ਪੜ੍ਹੀ,ਗੁਰਵਿੰਦਰ ਸਿੰਘ ਬੱਲੋ,ਅੰਗਰੇਜ ਸਿੰਘ ਮੁਹਾਲੀ,ਰੁਲਦੂ ਸਿੰਘ ਮਾਨਸਾ,ਹਰਬੰਸ ਸਿੰਘ ਸੰਘਾ,ਕੁਲਦੀਪ ਸਿੰਘ ਵਜੀਦਪੁਰ,ਹਰਿੰਦਰ ਸਿੰਘ ਕ੍ਰਾਂਤੀਕਾਰੀ ਅਤੇ ਸੁੱਖ ਗਿੱਲ ਮੋਗਾ ਹਾਜਰ ਸਨ।

 

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਸ਼੍ਰੀ ਰਾਮ ਮੰਦਿਰ ਵਿਖੇ ਹੋਏ ਨਤਮਸਤਕ

ਅਯੁੱਧਿਆ, 4 ਅਪ੍ਰੈਲ: ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਵੀਰਵਾਰ ਨੂੰ ਸ਼੍ਰੀ ਰਾਮ ਮੰਦਿਰ ਅਯੁੱਧਿਆ ਵਿਖੇ ਨਤਮਸਤਕ ਹੋਏ। ਉਨ੍ਹਾਂ ਇੱਥੇ ਪੁੱਜ ਕੇ ਸ਼੍ਰੀ ਰਾਮ ਲੱਲਾ ਦੇ ਦਰਸਨ ਕੀਤੇ। ਇਸਤੋਂ ਇਲਾਵਾ ਉਹ ਅਯੁੱਧਿਆ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੂਆਰਾ ਸ਼੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਸ਼ੀਸ ਝੁਕਾਇਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਕਾਂਗਰਸ ਦੇ ਕੌਮੀ ਬੁਲਾਰੇ ਗੌਰਵ ਵੱਲਭ ਨੇ ਫੜਿਆ ਭਾਜਪਾ ਦਾ ਪਲ੍ਹਾ

ਦਸਣਾ ਬਣਦਾ ਹੈ ਕਿ ਪਟਿਆਲਾ ਤੋਂ ਚਾਰ ਵਾਰ ਐਮ.ਪੀ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਰਹਿ ਚੁੱਕੇ ਪ੍ਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਰਮ ਪਤਨੀ ਹਨ ਤੇ ਕੁੱਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਏ ਹਨ। ਭਾਜਪਾ ਨੇ ਉਨ੍ਹਾਂ ਨੂੰ ਮੁੜ ਪਟਿਆਲਾ ਤੋਂ ਅਪਣਾ ਉਮੀਦਵਾਰ ਐਲਾਨਿਆ ਹੈ।

 

ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਫ਼ਰੀਦਕੋਟ ਪੁੱਜਣ ’ਤੇ ਕਿਸਾਨਾਂ ਵੱਲੋਂ ਵਿਰੋਧ

0

ਫ਼ਰੀਦਕੋਟ, 4 ਅਪ੍ਰੈਲ : ਭਾਜਪਾ ਉਮੀਦਵਾਰ ਤੇ ਅਕਾਲੀ ਸਰਕਾਰ ਸਮੇਂ ‘ਰਾਜਗਾਇਕ’ ਦਾ ਅਵਾਰਡ ਹਾਸਲ ਕਰਨ ਵਾਲੇ ਹੰਸ ਰਾਜ ਹੰਸ ਦਾ ਅੱਜ ਫ਼ਰੀਦਕੋਟ ’ਚ ਪਹਿਲੀ ਵਾਰ ਪੁੱਜਣ ’ਤੇ ਕਿਸਾਨਾਂ ਵੱਲੋਂ ਭਾਜਪਾ ਵਿਰੋਧੀ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ। ਭਾਜਪਾ ਵੱਲੋਂ ਦਿੱਲੀ ਤੋਂ ਟਿਕਟ ਕੱਟ ਕੇ ਫ਼ਰੀਦਕੋਟ ਰਿਜ਼ਰਵ ਸੀਟ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਹੰਸ ਰਾਜ ਟਿੱਲਾ ਬਾਬਾ ਫ਼ਰੀਦ ਗੋਦੜੀ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹੋਏ ਸਨ, ਜਿਸਤੋਂ ਬਾਅਦ ਉਨ੍ਹਾਂ ਵੱਲੋਂ ਫ਼ਰੀਦਕੋਟ ’ਚ ਰੋਡ ਸੋਅ ਕੱਢਿਆ ਗਿਆ। ਇਸ ਮੌਕੇ ਖੁੱਲੀ ਜੀਪ ’ਚ ਸਵਾਰ ਭਾਜਪਾ ਉਮੀਦਵਾਰ ਜਿਉਂ ਹੀ ਮੱਥਾ ਟੇਕਣ ਲਈ ਟਿੱਲਾ ਸਾਹਿਬ ਵੱਲ ਜਾਣ ਲੱਗੇ ਤਾਂ ਸ਼ਹਿਰ ਦੀਆਂ ਸੜਕਾਂ ਦੇ ਮੋੜ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਵਿਰੁਧ ਨਾਅਰੇਬਾਜ਼ੀ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ, ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਲਈ ਕੀਤੀ ਮੀਟਿੰਗ

ਇਸ ਦੌਰਾਨ ਇੱਕ ਪਾਸੇ ਜਿੱਥੇ ਭਾਜਪਾ ਸਮਰਥਕ ਹੰਸ ਰਾਜ ਹੰਸ ਤੇ ਭਾਜਪਾ ਦੇ ਹੱਕ ਵਿਚ ਨਾਅਰੇਬਾਜ਼ੀ ਕਰ ਰਹੇ ਸਨ ਤੇ ਦੂਜੇ ਪਾਸੇ ਕਿਸਾਨ ਲਾਈਨ ਵਿਚ ਖ਼ੜਕੇ ਹੰਸ ਰਾਜ ਹੰਸ ਦਾ ਵਿਰੋਧ ਕਰ ਰਹੇ ਸਨ। ਪੁਲਿਸ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਾਫ਼ੀ ਜਦੋਜਹਿਦ ਕਰਨੀ ਪਈ ਅਤੇ ਕਈ ਕਿਸਾਨਾਂ ਨੂੰ ਵਕਤੀ ਤੌਰ ‘ਤੇ ਹਿਰਾਸਤ ਵਿਚ ਵੀ ਲਿਆ ਤੇ ਬਾਅਦ ਵਿਚ ਰਿਹਾਅ ਕਰ ਦਿੱਤਾ। ਪੁਲਿਸ ਦੀ ਮੱਦਦ ਨਾਲ ਹੀ ਭਾਜਪਾ ਉਮੀਦਵਾਰ ਦਾ ਕਾਫ਼ਲਾ ਅੱਗੇ ਵਧ ਸਕਿਆ। ਇਸ ਕੌਮੇ ਕਿਸਾਨਾਂ ਨੇ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਦਾ ਵਿਰੋਧ ਕਰਦਿਆਂ ਦੋਸ਼ ਲਗਾਇਆ ਕਿ ਕਿਸਾਨੀ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਤੇ ਸ਼ਾਂਤਮਈ ਤਰੀਕੇ ਨਾਲ ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ ’ਤੇ ਕੰਧਾਂ ਕੱਢ ਕੇ ਰੋਕ ਦਿੱਤਾ ਗਿਆ।

ਕਾਂਗਰਸ ਦੇ ਕੌਮੀ ਬੁਲਾਰੇ ਗੌਰਵ ਵੱਲਭ ਨੇ ਫੜਿਆ ਭਾਜਪਾ ਦਾ ਪਲ੍ਹਾ

ਕਿਸਾਨਾਂ ਨੇ ਕਿਹਾ ਕਿ ਜੇਕਰ ਕਿਸਾਨ ਦਿੱਲੀ ਨਹੀਂ ਜਾ ਸਕਦਾ ਤਾਂ ਭਾਜਪਾ ਨੂੰ ਵੀ ਇੱਥੇ ਨਹੀਂ ਵੜਣ ਦਿੱਤਾ ਜਾਵੇਗਾ। ਇਸ ਮੌਕੇ ਹੰਸ ਰਾਜ ਨੇ ਕਿਸਾਨਾਂ ਦੇ ਵਿਰੋਧ ’ਤੇ ਕਿਹਾ ਕਿ ਉਹ ਫ਼ਕੀਰ ਬੰਦਾ ਹੈ ਤੇ ਉਸਨੂੰ ਭਰੋਸਾ ਹੈ ਕਿ ਕਿਸਾਨ ਵੀ ਉਸਨੂੰ ਅਸੀਰਵਾਦ ਦੇਣਗੇ। ਉਨ੍ਹਾਂ ਟਿੱਲਾ ਫ਼ਰੀਦ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਉਹ ਬਾਬਾ ਫ਼ਰੀਦ ਦੇ ਉਪਾਸਕ ਹਨ ਤੇ ਫ਼ਰੀਦਕੋਟ ਉਨ੍ਹਾਂ ਲਈ ਕੋਈ ਨਵਾ ਨਹੀਂ ਹੈ। ਹੰਸ ਰਾਜ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਜੋ ਵਿਕਾਸ ਪਿੰਡਾਂ ਦਾ ਕੀਤਾ ਹੈ ਉਹ ਕੋਈ ਹੋਰ ਸਰਕਾਰ ਨਹੀਂ ਕਰ ਸਕੀ। ਭਾਜਪਾ ਉਮੀਦਵਾਰ ਨੇ ਕਿਹਾ ਕਿ ਉਹ ਫ਼ਰੀਦਕੋਟ ਦੇ ਵਿਕਾਸ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ ਤੇ ਵਿਕਾਸ ਦੇ ਨਾਂ ‘ਤੇ ਹੀ ਵੋਟਾਂ ਮੰਗਣਗੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਸੀਨੀਅਰ ਆਗੂ ਗਗਨਦੀਪ ਸੁਖੀਜਾ ਆਦਿ ਵੀ ਮੌਜੂਦ ਰਹੇ।

 

ਲੋਕ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਲਿਆ ਜਾਇਜਾ

0

ਬਠਿੰਡਾ, 4 ਅਪ੍ਰੈਲ : ਜਿਲਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜਨਲ ਮੈਜਿਸਟਰੇਟ ਬਠਿੰਡਾ ਸ੍ਰੀਮਤੀ ਇਨਾਯਤ ਵਲੋਂ ਲੋਕ ਸਭਾ ਹਲਕਾ 92 ਬਠਿੰਡਾ (ਸ਼ਹਿਰੀ) ਦੇ ਤਕਰੀਬਨ 14 ਪੋਲਿੰਗ ਬੂਥਾਂ ਦੇ ਪ੍ਰਬੰਧਾਂ ਦਾ ਦੌਰਾ ਕਰਕੇ ਜਾਇਜਾ ਲਿਆ ਗਿਆ।ਦੌਰੇ ਦੌਰਾਨ ਸਬ ਡਵੀਜਨਲ ਮੈਜਿਸਟਰੇਟ ਸ੍ਰੀਮਤੀ ਇਨਾਯਤ ਵਲੋਂ ਜਿਨਾਂ ਪੋਲਿੰਗ ਬੂਥਾਂ ਦਾ ਜਾਇਜਾ ਲਿਆ ਗਿਆ ਉਨਾਂ ਚ ਸਰਕਾਰੀ ਐਲੀਮੈਂਟਰੀ ਸਕੂਲ ਧੋਬੀਆਣਾ ਬਸਤੀ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਧੋਬੀਆਣਾ ਬਸਤੀ, ਪੁੱਡਾ ਦਫਤਰ, ਭਾਗੂ ਰੋਡ ਬਠਿੰਡਾ, ਦਫਤਰ ਐਕਸੀਅਨ ਵਾਟਰ ਸਪਲਾਈ ਮੰਡਲ ਨੰਬਰ 3, ਬਠਿੰਡਾ ਤੇ ਪੰਜਾਬ ਵਾਟਰ ਸਪਲਾਈ, ਸੀਵਰੇਜ ਸਰਕਲ ਦਫਤਰ ਬਠਿੰਡਾ ਵਿਖੇ ਬਣੇ ਆਦਿ ਪੋਲਿੰਗ ਸਟੇਸ਼ਨ ਸ਼ਾਮਲ ਸਨ।ਇਸ ਮੌਕੇ ਕੁਲਦੀਪ ਸ਼ਰਮਾ, ਬੂਥ ਲੈਵਲ ਅਫਸਰ ਵਰਿੰਦਰ ਸਿੰਘ, ਹਰਦੇਵ ਸਿੰਘ ਆਦਿ ਹਾਜਰ ਸਨ। ’

 

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ, ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਲਈ ਕੀਤੀ ਮੀਟਿੰਗ

0

ਚੰਡੀਗੜ੍ਹ, 4 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਲਈ ਆਪਣੀ ਅੰਤਿਮ ਰਣਨੀਤੀ ਬਣਾਉਣ ਤੋਂ ਪਹਿਲਾਂ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਕਮਾਨ ਸਂਭਾਲਣ ਤੋਂ ਬਾਅਦ ਵੀਰਵਾਰ ਨੂੰ ਸੀਐਮ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਬਾਰੇ ਫੀਡਬੈਕ ਲੈਣ ਲਈ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਸ ਸੀਟ ਦੇ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਵਿਧਾਇਕ ਬੱਸੀ ਪਠਾਣਾ (ਐਸ.ਸੀ.) ਰੁਪਿੰਦਰ ਸਿੰਘ ਹੈਪੀ, ਵਿਧਾਇਕ ਫ਼ਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ, ਵਿਧਾਇਕ ਅਮਲੋਹ ਗੁਰਿੰਦਰ ਸਿੰਘ, ਵਿਧਾਇਕ ਖੰਨਾ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਸਮਰਾਲਾ ਜਗਤਾਰ ਸਿੰਘ, ਵਿਧਾਇਕ ਸਾਹਨੇਵਾਲ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਰਾਏਕੋਟ (ਐਸ.ਸੀ.) ਹਾਕਮ ਸਿੰਘ ਠੇਕੇਦਾਰ ਹਾਜ਼ਰ ਸਨ।

ਸੰਦੀਪ ਪਾਠਕ ਦੀ ਆਪ ਆਗੂਆਂ ਨੂੰ ਸਲਾਹ: ਗਿਲੇ-ਸ਼ਿਕਵੇ ਤੋਂ ਕਰੋ ਪ੍ਰਹੇਜ਼, 22 ਦੀ ਤਰ੍ਹਾਂ ਫ਼ੇਰ ਲਗਾਓ ਜੋਰ

ਸ: ਮਾਨ ਨੇ ਸਾਰੇ ਵਿਧਾਇਕਾਂ ਤੋਂ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਫੀਡਬੈਕ ਲਈ ਅਤੇ ਫਿਰ ਫਤਹਿਗੜ੍ਹ ਸਾਹਿਬ ਹਲਕੇ ਬਾਰੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਾਰੇ ਆਗੂਆਂ ਨਾਲ ਵਿਚਾਰ ਕੀਤਾ। ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਫਤਿਹਗੜ੍ਹ ਸਾਹਿਬ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਜਿੱਤ ਹਾਸਲ ਕੀਤੀ ਹੈ ਅਤੇ ਲੋਕ ਸਭਾ ਚੋਣਾਂ ਲਈ ਵੀ ਉਹ ਕਾਫੀ ਮਜ਼ਬੂਤ ਸਥਿਤੀ ਵਿੱਚ ਨਜ਼ਰ ਆ ਰਹੀ ਹੈ।ਇਸ ਮੀਟਿੰਗ ਵਿੱਚ ਸੀਐਮ ਮਾਨ ਨੇ ਇਸ ਸੀਟ ਲਈ ਫਤਹਿਗੜ੍ਹ ਸਾਹਿਬ ਦੇ ਉਮੀਦਵਾਰ ਅਤੇ ਵਿਧਾਇਕਾਂ ਨਾਲ ਚੋਣ ਰਣਨੀਤੀ ਬਾਰੇ ਚਰਚਾ ਕੀਤੀ। ਮਾਨ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨ ਦੇ ਨਾਲ ਨਾਲ ਹਰ ਪਿੰਡ ਵਿੱਚ ਵੀ ਮੀਟਿੰਗਾਂ ਕਰਨ। ਉਨਾਂ ਵਿਧਾਇਕਾਂ ਨੂੰ ਹਦਾਇਤ ਕੀਤੀ ਕਿ ਆਪ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਲਏ ਗਏ ਸਾਰੇ ਪੰਜਾਬ ਪੱਖੀ ਅਤੇ ਲੋਕ ਪੱਖੀ ਫੈਸਲਿਆਂ ਦਾ ਜ਼ੋਰਦਾਰ ਪ੍ਰਚਾਰ ਕੀਤਾ ਜਾਵੇ ਅਤੇ ਲੋਕਾਂ ਦੇ ਮੁੱਦਿਆਂ ਬਾਰੇ ਵੀ ਗੱਲ ਕੀਤੀ ਜਾਵੇ ਜੋ ਉਹ ਸੰਸਦ ਵਿੱਚ ਉਠਾਉਣਾ ਚਾਹੁੰਦੇ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਸੀਟ ਤੋਂ ਲੜਣਗੇ ਲੋਕ ਸਭਾ ਚੋਣ?

ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਬੇਮਿਸਾਲ ਕੰਮ ਕੀਤੇ ਹਨ, ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। ਜੀਪੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪਾਰਟੀ ਇੱਕ ਵਾਰ ਫਿਰ ਫ਼ਤਹਿਗੜ੍ਹ ਸਾਹਿਬ ਦੇ ਸਾਰੇ ਹਲਕਿਆਂ ਵਿੱਚ ਰਿਕਾਰਡ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਦੇਖ ਰਹੇ ਹਨ ਕਿ ਭਾਜਪਾ ਅਤੇ ਮੋਦੀ ਸਾਡੇ ਨੇਤਾਵਾਂ ਨਾਲ ਕੀ ਕਰ ਰਹੇ ਹਨ, ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਬਿਨਾਂ ਕਿਸੇ ਸਬੂਤ ਦੇ ਕਿਵੇਂ ਜੇਲ੍ਹ ਵਿੱਚ ਡੱਕ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦਿੱਲੀ ਦੀਆਂ ਸਾਰੀਆਂ 7 ਸੀਟਾਂ (ਭਾਰਤ ਗਠਜੋੜ ਨਾਲ) ਅਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੇਗੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਚੋਣ ਪ੍ਰਚਾਰ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਮੁੱਖ ਮੰਤਰੀ ਮਾਨ ਫਤਹਿਗੜ੍ਹ ਸਾਹਿਬ ਦੇ ਹਰੇਕ ਹਲਕੇ ਵਿੱਚ 3-4 ਦਿਨ ਦਾ ਸਮਾਂ ਦੇਣਗੇ ਜਿੱਥੇ ਉਹ ਮੀਟਿੰਗਾਂ, ਰੋਡ ਸ਼ੋਅ ਅਤੇ ਰੈਲੀਆਂ ਕਰਨਗੇ।

 

ਸੰਦੀਪ ਪਾਠਕ ਦੀ ਆਪ ਆਗੂਆਂ ਨੂੰ ਸਲਾਹ: ਗਿਲੇ-ਸ਼ਿਕਵੇ ਤੋਂ ਕਰੋ ਪ੍ਰਹੇਜ਼, 22 ਦੀ ਤਰ੍ਹਾਂ ਫ਼ੇਰ ਲਗਾਓ ਜੋਰ

0

ਐਮ.ਪੀ ਸੰਦੀਪ ਪਾਠਕ ਨੇ ਬਠਿੰਡਾ ਤੇ ਫ਼ਿਰੋਜਪੁਰ ਲੋਕ ਸਭਾ ਹਲਕੇ ਦੇ ਵਿਧਾਇਕਾਂ ਤੇ ਆਗੂਆਂ ਨਾਲ ਕੀਤੀ ਮੀਟਿੰਗ
ਬਠਿੰਡਾ, 4 ਅਪ੍ਰੈਲ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਭਖਾਉਣ ਦੇ ਲਈ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ ਬਠਿੰਡਾ ਪੁੱਜੇ। ਜਿੱਥੇ ਉਨ੍ਹਾਂ ਨੇ ਬਠਿੰਡਾ ਅਤੇ ਫ਼ਿਰੋਜਪੁਰ ਲੋਕ ਸਭਾ ਹਲਕਿਆਂ ਦੇ ਪਾਰਟੀ ਵਿਧਾਇਕਾਂ, ਚੇਅਰਮੈਨਾਂ ਅਤੇ ਜ਼ਿਲ੍ਹਾ ਆਗੂਆਂ ਨਾਲ ਚੋਣਾਂ ਸਬੰਧੀ ਚਰਚਾ ਕੀਤੀ। ਪਾਰਟੀ ਆਗੂਆਂ ਮੁਤਾਬਕ ਡਾ ਪਾਠਕ ਨੇ ਪਾਰਟੀ ਆਗੂਆਂ ਗਿਲੇ-ਸ਼ਿਕਵੇ ਤੋਂ ਪ੍ਰਹੇਜ਼ ਕਰਕੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਮੁੜ ਮਿਲਕੇ ਹੰਭਲਾ ਮਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਚੁਣੇ ਹੋਏ ਨੁਮਾਇੰਦਿਆਂ ਨੂੰ ਤਕੜਾ ਕੀਤਾ ਜਾਵੇਗਾ ਤੇ ਵਲੰਟੀਅਰਾਂ ਵੱਲੋਂ ਲੋਕਾਂ ਦੇ ਚੁੱਕੇ ਜਾਣ ਵਾਲੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।

ਸਪੈਸ਼ਲ ਡੀਜੀਪੀ ਨੇ ਸੰਸਦੀ ਚੋਣਾਂ ਸਬੰਧੀ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ’ਚ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

ਇਸਦੇ ਨਾਲ ਹੀ ਉਨ੍ਹਾਂ ਚੋਣਾਂ ਮੌਕੇ ਪਾਰਟੀ ਨੂੰ ਬਲੈਕਮੇਲ ਕਰਨ ਵਾਲੇ ਵਿਧਾਇਕਾਂ ਤੇ ਆਗੂਆਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਕਿ ‘‘ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ 22 ਵਿਧਾਇਕ ਜਿੱਤੇ ਸਨ ਪਰ 2022 ਤੋਂ ਪਹਿਲਾਂ 12 ਹੀ ਰਹਿ ਗਏ ਸਨ ਪ੍ਰੰਤੂ ਲੋਕਾਂ ਨੇ ਮੁੜ ਪਾਰਟੀ ਨੀਤੀਆਂ ਨਾਲ ਸਹਿਮਤੀ ਜਤਾਈ ਤੇ ਹੁਣ 12 ਤੋਂ 92 ਹੋ ਗਏ ਹਨ। ’’ ਕੌਮੀ ਆਗੂ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਦੀ ਤਰਜ਼ ’ਤੇ ਲੋਕ ਸਭਾ ਦੇ ਵਿਚ ਵੀ ਪੰਜਾਬ ਤੋਂ 13 ਉਮੀਦਵਾਰ ਚੁਣੇ ਗਏ ਤਾਂ ਸੂਬੇ ਦੇ ਮਸਲੇ ਹੋ ਜਾਣਗੇ। ਉਨ੍ਹਾਂ ਪਾਰਟੀ ਆਗੂਆਂ ਤੇ ਵਲੰਟੀਅਰਾਂ ਨੂੰ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਲੋਕਾਂ ਵਿਚ ਲਿਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ‘‘ ਪੰਜਾਬ ਦੇ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ ਹਨ ਅਤੇ ਪਹਿਲਾਂ ਜਿੰਨ੍ਹਾਂ ਸਮਰਥਨ ਇੰਨ੍ਹਾਂ ਚੋਣਾਂ ਵਿਚ ਵੀ ਦੇਣਗੇ। ’’

ਕਾਂਗਰਸ ਦੇ ਕੌਮੀ ਬੁਲਾਰੇ ਗੌਰਵ ਵੱਲਭ ਨੇ ਫੜਿਆ ਭਾਜਪਾ ਦਾ ਪਲ੍ਹਾ

ਉਨ੍ਹਾਂ ਭਾਜਪਾ ਦੇ ਹੰਕਾਰ ਦੀ ਗੱਲ ਕਰਦਿਆਂ ਕਿਹਾ ਕਿ ‘‘ ਮੋਦੀ ਨੂੰ ਕੇਜ਼ਰੀਵਾਲ ਤੋਂ ਡਰ ਹੈ ਤੇ ਆਉਣ ਵਾਲੇ ਸਮੇਂ ਵਿਚ ਅਰਵਿੰਦ ਕੇਜ਼ਰੀਵਾਲ ਹੀ ਪ੍ਰਧਾਨ ਮੰਤਰੀ ਦੀ ਕੁਰਸੀ ’ਤੇ ਬੈਠ ਕੇ ਇੰਨ੍ਹਾਂ ਹੰਕਾਰੀਆਂ ਦਾ ਹੰਕਾਰ ਤੋੜਣਗੇ। ’’ ਇਸ ਮੌਕੇ ਵਿਸੇਸ ਤੌਰ ’ਤੇ ਸੂਬੇ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ, ਸਮਿੰਦਰ ਸਿੰਘ ਖਿੰਡਾ, ਜਗਰੂਪ ਸਿੰਘ ਸੇਖਵਾਂ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਸਹਿਤ ਵਿਧਾਇਕ, ਚੇਅਰਮੈਨ ਤੇ ਜ਼ਿਲ੍ਹਾ ਪੱਧਰੀ ਆਗੂ ਮੌਜੂਦ ਰਹੇ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਸੀਟ ਤੋਂ ਲੜਣਗੇ ਲੋਕ ਸਭਾ ਚੋਣ?

ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੂੰ ਦਿੱਤੀ ਥਾਪੀ
ਬਠਿੰਡਾ: ਸੂਤਰਾਂ ਅਨੁਸਾਰ ਮੀਟਿੰਗ ਵਿਚ ਪੁੱਜੇ ਮਾਨਸਾ ਤੋਂ ਵਿਧਾਇਕ ਡਾ ਵਿਜੇ ਸਿੰਗਲਾ ਨੂੰ ਥਾਪੀ ਦਿੱਤੀ ਗਈ ਤੇ ਪਾਰਟੀ ਲਈ ਵੱਧ ਚੜ੍ਹ ਕੇ ਕੰਮ ਕਰਨ ਲਈ ਕਿਹਾ ਗਿਆ। ਡਾ ਸਿੰਗਲਾ ਨੇ ਇਸਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਉਹ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੈ ਤੇ ਲੋਕ ਸਭਾ ਚੋਣਾਂ ਵਿਚ ਪੂਰੇ ਉਤਸ਼ਾਹ ਨਾਲ ਪਾਰਟੀ ਉਮੀਦਵਾਰ ਲਈ ਕੰਮ ਕਰਨਗੇ। ਪਹਿਲਾਂ ਕੁੱਝ ਮੀਟਿੰਗਾਂ ਵਿਚ ਸਮੂਲੀਅਤ ਨਾ ਕਰਨ ਬਾਰੇ ਉਨ੍ਹਾਂ ਕਿਹਾ ਕਿ ਇੱਕ-ਦੋ ਵਾਰ ਉਸਨੂੰ ਨਿੱਜੀ ਕੰਮ ਸੀ ਤੇ ਕਈ ਵਾਰ ਪਾਰਟੀ ਨੇ ਵੀ ਸਹੀ ਤਰੀਕੇ ਨਾਲ ਸੁਨੇਹਾ ਨਹੀਂ ਦਿੱਤਾ ਸੀ, ਜਿਸ ਕਾਰਨ ਕੁੱਝ ਗਿਲੇ-ਸ਼ਿਕਵੇ ਸਨ ਤੇ ਹੁਣ ਦੂਰ ਹੋ ਗਏ ਹਨ।

 

ਸਪੈਸ਼ਲ ਡੀਜੀਪੀ ਨੇ ਸੰਸਦੀ ਚੋਣਾਂ ਸਬੰਧੀ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ’ਚ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

0

ਜਲੰਧਰ , 4 ਅਪ੍ਰੈਲ:ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲੜੀ ਨੂੰ ਪੂਰੀ ਤਰ੍ਹਾਂ ਠੱਲਿਆ ਜਾ ਸਕੇ। ਸਪੈਸ਼ਲ ਡੀਜੀਪੀ ਦੇ ਨਾਲ ਆਈ.ਜੀ. ਫਰੰਟੀਅਰ ਹੈੱਡਕੁਆਰਟਰ, ਬੀ.ਐਸ.ਐਫ. ਜਲੰਧਰ ਡਾ: ਅਤੁਲ ਫੁਲਜ਼ੇਲੇ ਨੇ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਆਗਾਮੀ ਸੰਸਦੀ ਚੋਣਾਂ 2024 ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਲਈ ਪੰਜਾਬ ਪੁਲਿਸ, ਬੀਐਸਐਫ, ਸੀਆਰਪੀਐਫ, ਆਈਟੀਬੀਪੀ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ ਮੀਟਿੰਗ ਕੀਤੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਸੀਟ ਤੋਂ ਲੜਣਗੇ ਲੋਕ ਸਭਾ ਚੋਣ?

ਮੀਟਿੰਗ ਵਿੱਚ ਜ਼ੋਨਲ ਡਾਇਰੈਕਟਰ ਐਨ.ਸੀ.ਬੀ., ਏਡੀਜੀਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ.) ਐਮ.ਐਫ. ਫਾਰੂਕੀ, ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਇੱਕਜੁਟਤਾ ਦਾ ਸੱਦਾ ਦਿੰਦੇ ਹੋਏ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਰਹੱਦੀ ਰਾਜ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਦੋਵਾਂ ਫੋਰਸਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਸੁਰੱਖਿਆ ਦੀ ਮੋਹਰਲੀ ਕਤਾਰ ਵਿੱਚ ਤਾਇਨਾਤ ਹੋਣ ਕਰਕੇ ਬੀਐਸਐਫ ਨੂੰ ਅਤਿਵਾਦੀਆਂ, ਦਹਿਸ਼ਤਗਰਦਾਂ ਜਾਂ ਤਸਕਰਾਂ ਵੱਲੋਂ ਤਸਕਰੀ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਵਧੇਰੇ ਚੌਕਸ ਤੇ ਮੁਸਤੈਦ ਰਹਿਣ ਦੀ ਲੋੜ ਹੈ। ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ’ਤੇ ਰਾਤ ਦੀ ਗਸ਼ਤ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਧਾਉਣ ਦੇ ਵੀ ਹੁਕਮ ਦਿੱਤੇ।ਸਪੈਸ਼ਲ ਡੀਜੀਪੀ ਨੇ ਬੀਐਸਐਫ ਨੂੰ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨ ਅਪਰੇਸ਼ਨਾਂ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਹਨ, ਦਾ ਮੁਕਾਬਲਾ ਕਰਨ ਲਈ ਡਰੋਨ ਡੀਟੈਕਸ਼ਨ ਤਕਨਾਲੋਜੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

50,000 ਰੁਪਏ ਦੀ ਰਿਸ਼ਵਤ ਦਾ ‘ਟੀਕਾ’ ਲਗਾਉਂਦਾ ਐਸ.ਐਮ.ਓ. ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਸਰਹੱਦੀ ਜ਼ਿਲਿਆਂ ਦੇ ਸਾਰੇ ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਗ੍ਰਾਮੀਣ ਪੱਧਰੀ ਸੁਰੱਖਿਆ ਕਮੇਟੀ (ਵੀਐਲਡੀਸੀ) ਦੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਫੀਲਡ ਸਟਾਫ਼ ਅਤੇ ਵੀਐਲਡੀਸੀ ਮੈਂਬਰਾਂ ਨੂੰ ਡਰੋਨਾਂ ਦੀ ਆਵਾਜਾਈ ’ਤੇ ਸਖ਼ਤ ਨਜ਼ਰ ਰੱਖਣ ਲਈ ਜਾਗਰੂਕ ਕਰਨ।ਜਾਣਕਾਰੀ ਅਨੁਸਾਰ 2023 ਵਿੱਚ ਸਰਹੱਦ ’ਤੇ 325 ਡਰੋਨ ਦੇਖੇ ਗਏ, ਜਿਨ੍ਹਾਂ ਵਿੱਚੋਂ 118 ਡਰੋਨ ਸਫ਼ਲਤਾਪੂਰਵਕ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 2024 ਵਿੱਚ ਹੁਣ ਤੱਕ 26 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ।ਆਗਾਮੀ ਲੋਕ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਪੁਲੀਸ ਨੇ ਚੋਣਾਂ ਦੌਰਾਨ ਤਾਇਨਾਤੀ ਲਈ 75 ਫੀਸਦ ਜ਼ਿਲ੍ਹਾ ਪੁਲੀਸ ਅਤੇ 50 ਫੀਸਦ ਹੋਰ ਯੂਨਿਟਾਂ ਤੋਂ ਪੁਲਿਸ ਬਲ ਤਾਇਨਾਤ ਕੀਤਾ ਹੈ।

CM ਮਾਨ ਨੇ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੂੰ ਭੇਜੀ ਚਿੱਠੀ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਰਾਬ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸੂਬੇ ਦੇ 10 ਸਰਹੱਦੀ ਜ਼ਿਲਿਆਂ ਦੇ ਸਾਰੇ ਸੀਲਿੰਗ ਪੁਆਇੰਟਾਂ ’ਤੇ ਪਹਿਲਾਂ ਹੀ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। 10 ਅੰਤਰਰਾਜੀ ਸਰਹੱਦੀ ਜ਼ਿਲਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ?ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਪੁਲਿਸ ਦਾ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਰਾਜ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

 

ਰੇਨੋ ਇੰਡੀਆ ਨੇ ਬਠਿੰਡਾ ਵਿੱਚ ਸ਼ੁਰੂ ਕੀਤੀ ਨਵੀਂ ਡੀਲਰਸ਼ਿਪ

0

ਬਠਿੰਡਾ, 4 ਅਪ੍ਰੈਲ : ਰੇਨੋ ਇੰਡੀਆ ਨੇ ਬਠਿੰਡਾ ਵਿੱਚ ਆਪਣੀ ਨਵੀ ਡੀਲਰਸ਼ਿਪ ਦਾ ਉਦਘਾਟਨ ਕੀਤਾ ਹੈ। ਮਾਨਸਾ ਰੋਡ ’ਤੇ ਸਥਿਤ ਨਵੇਂ ਸੋਅਰੂਮ ਦੇ ਉਦਘਾਟਨ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਡੀਲਰਸ਼ਿਪ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਦੇ ਗਾਹਕਾਂ ਦੀਆਂ ਵਿਭਿੰਨ ਤਰਜੀਹਾਂ ਅਤੇ ਜ਼ਰੂਰਤਾਂ ਨੂੰ ਪੂਰਾ ਕਰਦੇ ਹੋਏ, ਨਵੀਨਤਾਕਾਰੀ ਅਤੇ ਸਟਾਈਲਿਸ਼ ਵਾਹਨਾਂ ਦੀ ਰੇਨੋ ਦੀ ਵਿਸ਼ਾਲ ਲਾਈਨ-ਅੱਪ ਨੂੰ ਪ੍ਰਦਰਸ਼ਿਤ ਕਰੇਗੀ। ਦਸਣਾ ਬਣਦਾ ਹੈ ਕਿ ਬਠਿੰਡਾ ਡੀਲਰਸ਼ਿਪ ਦੇ ਨਵੇਂ ਜੋੜ ਤੋਂ ਇਲਾਵਾ, ਰੇਨੋ ਇੰਡੀਆ ਦੀ ਅੰਮ੍ਰਿਤਸਰ, ਜਲੰਧਰ, ਪਟਿਆਲਾ, ਲੁਧਿਆਣਾ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਮੌਜੂਦਗੀ ਹੈ।

ਫਾਈਨੈਂਸਰ ਨੂੰ ਅਗਵਾ ਕਰਕੇ 10 ਲੱਖ ਦੀ ਫਿਰੋਤੀ ਵਸੂਲਣ ਵਾਲੇ ਔਰਤ ਸਹਿਤ ਕਾਬੂ

ਇਸ ਮੌਕੇ ਬੋਲਦਿਆਂ ਰੇਨੋ ਇੰਡੀਆ ਦੇ ਸੇਲਜ਼ ਅਤੇ ਮਾਰਕੀਟਿੰਗ ਦੇ ਵਾਈਸ ਪ੍ਰੈਜ਼ੀਡੈਂਟ ਸੁਧੀਰ ਮਲਹੋਤਰਾ ਨੇ ਕਿਹਾ, “ਸਾਡੇ ਵਿਸਤਾਰ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਕਦਮ ਅੱਗੇ ਵਧਾਉਂਦੇ ਹੋਏ, ਅਸੀਂ ਬਠਿੰਡਾ ਵਿੱਚ ਆਪਣੀ ਡੀਲਰਸ਼ਿਪ ਦਾ ਉਦਘਾਟਨ ਕਰਦੇ ਹੋਏ ਬਹੁਤ ਖੁਸ਼ ਹਾਂ। ਇਹ ਮੀਲ ਪੱਥਰ ਜੀਵੰਤ ਪੰਜਾਬ ਦੀ ਸੇਵਾ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮਾਰਕੀਟ ਅਤੇ ਸਾਡੇ ਕੀਮਤੀ ਗਾਹਕਾਂ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਨਾ। ਪੰਜਾਬ ਸਾਡੇ ਲਈ ਇੱਕ ਮਹੱਤਵਪੂਰਨ ਬਾਜ਼ਾਰ ਹੈ, ਅਤੇ ਇਹ ਡੀਲਰਸ਼ਿਪ ਸਾਨੂੰ ਬਠਿੰਡਾ ਅਤੇ ਨੇੜਲੇ ਖੇਤਰਾਂ ਵਿੱਚ ਰੇਨੋ ਦੇ ਵਾਹਨਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਦੇ ਯੋਗ ਬਣਾਵੇਗੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਸੀਟ ਤੋਂ ਲੜਣਗੇ ਲੋਕ ਸਭਾ ਚੋਣ?

ਬਠਿੰਡਾ ਡੀਲਰਸ਼ਿਪ ਰੇਨੋ ਦੇ ਵਾਹਨਾਂ ਦੀ ਪੂਰੀ ਰੇਂਜ ਦੀ ਪੇਸ਼ਕਸ਼ ਕਰੇਗੀ, ਜਿਸ ਵਿੱਚ ਸਪੋਰਟੀ ਕਿਗਰ, ਬਹੁਮੁਖੀ ਟਰਾਈਬਰ ਅਤੇ ਸਟਾਈਲਿਸ਼ ਕਵਿਡ ਵਰਗੇ ਪ੍ਰਸਿੱਧ ਮਾਡਲ ਸ਼ਾਮਲ ਹਨ। ਗਾਹਕਾਂ ਕੋਲ ਉੱਚ ਸਿਖਲਾਈ ਪ੍ਰਾਪਤ ਪੇਸ਼ੇਵਰਾਂ ਦੀ ਇੱਕ ਸਮਰਪਿਤ ਟੀਮ ਤੱਕ ਪਹੁੰਚ ਹੋਵੇਗੀ ਜੋ ਉਹਨਾਂ ਦੀਆਂ ਲੋੜਾਂ ਦੇ ਅਨੁਕੂਲ ਰੇਨੌਲਟ ਵਾਹਨ ਦੀ ਚੋਣ ਕਰਨ ਵਿੱਚ ਉਹਨਾਂ ਦੀ ਸਹਾਇਤਾ ਕਰੇਗੀ। ਇਸ ਤੋਂ ਇਲਾਵਾ, ਡੀਲਰਸ਼ਿਪ ਵਿਕਰੀ ਤੋਂ ਬਾਅਦ ਦੀਆਂ ਸੇਵਾਵਾਂ ਪ੍ਰਦਾਨ ਕਰੇਗੀ, ਜਿਸ ਵਿੱਚ ਅਸਲੀ ਸਪੇਅਰ ਪਾਰਟਸ ਅਤੇ ਕੁਸ਼ਲ ਰੱਖ-ਰਖਾਅ ਸਹਾਇਤਾ ਸ਼ਾਮਲ ਹੈ।