Wednesday, May 6, 2026
Home Blog Page 175

Bathinda ਦੇ ਖਾਲਸਾ ਸਕੂਲ ਦਾ ਵਿਵਾਦ ਗਹਿਰਾਇਆ; ਮੈਨੇਜਮੈਂਟ ਕਮੇਟੀ ਤੇ ਸਕੂਲ ਸਟਾਫ਼ ਇੱਕ ਦੂਜੇ ਦੇ ਵਿਰੁਧ ਦਿਨ-ਰਾਤ ਦੇ ਧਰਨੇ ‘ਤੇ ਡਟੇ

0

Bathinda News: Bathinda ਸ਼ਹਿਰ ਦੀ ਕਿਸੇ ਸਮੇਂ ਮਾਣ-ਮੱਤੀ ਸੰਸਥਾ ਦੇ ਰੂਪ ਵਿਚ ਜਾਣੇ ਜਾਂਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਵਿਵਾਦ ਗਹਿਰਾਉਂਦਾ ਜਾਂਦਾ ਹੈ। ਸਕੂਲ ਪ੍ਰਿੰਸੀਪਲ ਨੂੰ ਹਟਾਉਣ ਦੇ ਮੁੱਦੇ ਨੂੰ ਲੈ ਕੇ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ਼ ਇੱਕ ਦੂਜੇ ਵਿਰੁਧ ਦਿਨ-ਰਾਤ ਦੇ ਧਰਨੇ ‘ਤੇ ਡਟ ਗਏ ਹਨ। ਇਸ ਘਟਨਾ ਕਾਰਨ ਜਿੱਥੇ ਸਕੂਲ ਦੇ ਬੱਚਿਆਂ ‘ਤੇ ਪ੍ਰਭਾਵ ਪੈ ਰਿਹਾ, ਉਥੇ ਸ਼ਹਿਰ ਦੇ ਸੁਹਿਰਦ ਲੋਕਾਂ ਵੱਲੋਂ ਇਸਨੂੰ ਮੰਦਭਾਗਾ ਕਰਾਰ ਦਿੱਤਾ ਜਾ ਰਿਹਾ। ਪੁਲਿਸ-ਪ੍ਰਸ਼ਾਸਨ ਇਸ ਮਸਲੇ ਨੂੰ ਲੈ ਕੇ ਬੇਵੱਸ ਦਿਖਾਈ ਜਾਪ ਰਿਹਾ।ਹਾਲਾਂਕਿ ਕੁੱਝ ਸਮਾਂ ਪਹਿਲਾਂ ਹੋਏ ਵਿਵਾਦ ਤੋਂ ਬਾਅਦ ਪ੍ਰਸ਼ਾਸਨ ਦੀ ਬਣੀ ਤਿੰਨ ਮੈਂਬਰੀ ਕਮੇਟੀ ਵੱਲੋਂ ਇੱਥੇ ਪ੍ਰਸ਼ਾਸਕ ਲਗਾਉਣ ਦੀ ਸਿਫ਼ਾਰਿਸ ਸਰਕਾਰ ਨੂੰ ਕੀਤੀ ਜਾ ਚੁੱਕੀ ਹੈ। ਜਿਕਰਯੋਗ ਹੈ ਕਿ ਇਹ ਸਕੂਲ ਸ਼ਹਿਰ ਦੀ ਪ੍ਰਸਿੱਧ ਖ਼ਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਕਮੇਟੀ ਅਧੀਨ ਚੱਲ ਰਿਹਾ। ਜਦ ਤੋਂ ਖਾਲਸਾ ਦੀਵਾਨ ਦੀ ਨਵੀਂ ਕਮੇਟੀ ਦੀ ਚੋਣ ਹੋਈ ਹੈ ਤਦ ਤੋਂ ਇਹ ਵਿਵਾਦ ਗਹਿਰਾ ਹੋਇਆ ਹੈ।

ਇਹ ਵੀ ਪੜ੍ਹੋ Bathinda ‘ਚ ਜਬਰ ਦੀ ਅੱਤ; ਗਰੀਬ ਦੇ ਪੁੱਤ ਨੂੰ ਗੰਨਾ ਪੁੱਟਣਾ ਮਹਿੰਗਾ ਪਿਆ,ਪਿਉ-ਪੁੱਤ ਨੇ ਖੇਤ ‘ਚ ਕੁੱਟ-ਕੁੱਟ ਕੇ ਮਾਰਿਆ

ਪੰਜਾਬ ਸਰਕਾਰ ਤੋਂ ਏਡਿਡ ਇਸ ਸਕੂਲ ਦੇ ਮੌਜੂਦਾ ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਨੂੰ ਪਿਛਲੇ ਸਾਲ 14 ਅਗਸਤ ਨੂੰ ਪ੍ਰਬੰਧਕੀ ਕਮੇਟੀ ਨੇ ਮੁਅੱਤਲ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਸਕੂਲ ਸਟਾਫ਼ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਹੁਕਮ ਨੂੰ ਮੰਨਣ ਤੋਂ ਇੰਨਕਾਰ ਕਰ ਦਿੱਤਾ ਸੀ। ਜਿਸਤੋਂ ਬਾਅਦ ਇੱਕ-ਦੂਜੇ ਪ੍ਰਤੀ ਧਰਨਿਆਂ ਤੋਂ ਇਲਾਵਾ ਕਈ ਵਾਰ ਗੱਲ ਵਿਵਾਦ ਤੱਕ ਵੀ ਜਾ ਪੁੱਜੀ ਹੈ। ਸਕੂਲ ਸਟਾਫ਼ ਵੱਲੋਂ ਪ੍ਰਬੰਧਕੀ ਕਮੇਟੀ ਵਿਚ ਸ਼ਾਮਲ ਇਸ ਸਕੂਲ ਦੇ ਹੀ ਇੱਕ ਸਾਬਕਾ ਅਧਿਆਪਕ ਤੇ ਇੱਕ ਹੋਰ ਮੈਂਬਰ ਉੱਪਰ ਜਾਣਬੁੱਝ ਕੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲਗਾਇਆ ਜਾ ਰਿਹਾ। ਜਦਕਿ ਪ੍ਰਬੰਧਕੀ ਕਮੇਟੀ ਨੇ ਸਕੂਲ ਪ੍ਰਿੰਸੀਪਲ ਉੱਪਰ ਹੁਕਮਾਂ ਨੂੰ ਨਾਂ ਮੰਨਣ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ AAP ਵੱਲੋਂ Youth Wing ਦੇ ਨਵੇਂ ਪ੍ਰਧਾਨ ਤੇ ਕਈ ਹਲਕਾ ਇੰਚਾਰਜਾਂ ਦਾ ਐਲਾਨ

ਇਸੇ ਮਾਮਲੇ ਨੂੰ ਲੈ ਕੇ ਬੀਤੇ ਕੱਲ ਸਕੂਲ ਵਿਚ ਛੁੱਟੀ ਹੋਣ ਤੋਂ ਬਾਅਦ ਅਚਾਨਕ ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਖਾਲਸਾ ਦੀਵਾਨ ਦੇ ਪ੍ਰਧਾਨ ਹਰਦੀਪਕ ਸਿੰਘ ਦੀ ਅਗਵਾਈ ਹੇਠ ਸਕੂਲ ਪੁੱਜ ਕੇ ਪ੍ਰਿੰਸੀਪਲ ਨੂੰ ਕੁੁਰਸੀ ਖਾਲੀ ਕਰਨ ਲਈ ਕਿਹਾ ਗਿਆ ਪ੍ਰੰਤੂ ਉਨ੍ਹਾਂ ਵੱਲੋਂ ਆਪਣੇ ਵਿਰੁਧ ਕੋਈ ਚਾਰਜਸ਼ੀਟ ਨਾਂ ਜਾਰੀ ਹੋਣ ਤੇ ਕਾਨੂੰਨ ਮੁਤਾਬਕ ਕਾਰਵਾਈ ਨਾਂ ਕਰਨ ਦਾ ਦੋਸ਼ ਲਗਾਉਂਦਿਆਂ ਅਜਿਹਾ ਕਰਨ ਤੋਂ ਇੰਨਕਾਰ ਕਰ ਦਿੱਤਾ ਗਿਆ। ਇਸ ਦੌਰਾਨ ਹੀ ਪ੍ਰਬੰਧਕੀ ਕਮੇਟੀ ਦੀ ਆਮਦ ਦਾ ਪਤਾ ਲੱਗਦਿਆਂ ਹੀ ਸਕੂਲ ਸਟਾਫ਼ ਵਾਪਸ ਪੁੱਜ ਗਿਆ ਤੇ ਪ੍ਰਿੰਸੀਪਲ ਦੇ ਹੱਕ ਵਿਚ ਧਰਨਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ ਸੰਸਥਾ ਦੇ ਪ੍ਰਧਾਨ ਹਰਦੀਪਕ ਸਿੰਘ, ਵਿਦਿਅਕ ਸੰਸਥਾਵਾਂ ਦੇ ਨਵੇਂ ਲਗਾਏ ਗਏ ਡਾਇਰੈਕਟਰ ਕਰਨਲ(ਰਿਟਾ) ਮਾਨ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੇਂਬਰ ਤੇ ਸਾਬਕਾ ਅਧਿਆਪਕ ਮਾਨ ਸਿੰਘ ਵੀ ਸਕੂਲ ਪ੍ਰਿੰਸੀਪਲ ਦੇ ਦਫ਼ਤਰ ਵਿਚ ਧਰਨੇ ‘ਤੇ ਡਟ ਗਏ।

ਇਹ ਵੀ ਪੜ੍ਹੋ Bikram Majithia ਦਾ ਮੁੜ ਦਾਅਵਾ; ਪੰਜਾਬ ਦੇ ਭਲੇ ਲਈ ਅਕਾਲੀਆਂ ਨੂੰ ਇੱਕਜੁਟ ਕਰਾਂਗੇ

ਬੀਤੀ ਰਾਤ ਦੋਨਾਂ ਧਿਰਾਂ ਨੇ ਸਕੂਲ ਵਿਚ ਹੀ ਇੱਕ ਦੂਜੇ ਦੇ ਵਿਰੁ੍ਧ ਲਗਾਉਂਦਿਆਂ ਕੱਢ ਦਿੱਤੀ ਤੇ ਅੱਜ ਵੀਰਵਾਰ ਨੂੰ ਸਾਰਾ ਦਿਨ ਇਹੀਂ ਅਮਲ ਜਾਰੀ ਰਿਹਾ ਤੇ ਹੁਣ ਖ਼ਬਰ ਲਿਖੇ ਜਾਣ ਤੱਕ ਵੀਰਵਾਰ ਰਾਤ ਨੁੰ ਵੀ ਇਹ ਪ੍ਰਦਰਸ਼ਨ ਜਾਰੀ ਸੀ। ਸਕੂਲ ਦੇ ਪ੍ਰਿੰਸਿਪਲ ਜਗਤਾਰ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਕਮੇਟੀ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਸਕੂਲ ਦੇ ਸਾਬਕਾ ਅਧਿਆਪਕ ਮਾਨ ਸਿੰਘ ਦੇ ਇਸ਼ਾਰੇ ‘ਤੇ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਮੇਟੀ ਕੋਲ ਉਸਨੂੰ ਸਸਪੈਂਡ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਦੂਜੇ ਪਾਸੇ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਹਰਦੀਪਕ ਸਿੰਘ ਖ਼ਾਲਸਾ ਨੇ ਕਿਹਾ ਕਿ ਮੈਨੇਜਮੈਂਟ ਕਮੇਟੀ ਵੱਲੋਂ ਪ੍ਰਿੰਸੀਪਲ ਨੂੰ ਸਸਪੈਂਡ ਕੀਤਾ ਜਾ ਚੁੱਕਾ ਹੈ, ਪਰ ਉਹ ਆਪਣਾ ਅਹੁਦਾ ਨਹੀਂ ਛੱਡ ਰਹੇ ਅਤੇ ਨਾ ਹੀ ਉਨ੍ਹਾਂ ਦੀ ਕੋਈ ਜਵਾਬਦੇਹੀ ਤੈਅ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਿੰਸਿਪਲ ਅਧਿਆਪਕਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕਮੇਟੀ ਦੇ ਖ਼ਿਲਾਫ਼ ਵਰਤ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਜਬਰ ਦੀ ਅੱਤ; ਗਰੀਬ ਦੇ ਪੁੱਤ ਨੂੰ ਗੰਨਾ ਪੁੱਟਣਾ ਮਹਿੰਗਾ ਪਿਆ,ਪਿਉ-ਪੁੱਤ ਨੇ ਖੇਤ ‘ਚ ਕੁੱਟ-ਕੁੱਟ ਕੇ ਮਾਰਿਆ

0

Bathinda News: ਬਠਿੰਡਾ ਜ਼ਿਲ੍ਹੇ ਦੇ ਵਿਚ ਵਾਪਰੀ ਇੱਕ ਦਿਲ-ਕੰਬਾਉਂ ਘਟਨਾ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ। ਜ਼ਿਲ੍ਹੇ ਦੇ ਪਿੰਡ ਲਹਿਰਾ ਸੌਂਧਾ ਵਿਖੇ ਇੱਕ ਗਰੀਬ ਬਜ਼ੁਰਗ ਮਾਂ-ਪਿਉ ਦੇ ਨੌਜਵਾਨ ਪੁੱਤ ਨੂੰ ਪਿੰਡ ਦੇ ਇੱਕ ਕਿਸਾਨ ਦੇ ਖੇਤ ਵਿਚੋਂ ਗੰਨਾ ਪੁੱਟਣਾ ਮਹਿੰਗਾ ਪੈ ਗਿਆ। ਗੰਨਾ ਪੁੱਟਣ ਦੇ ਇਲਜਾਮਾਂ ਦੇ ਤਹਿਤ ਖੇਤ ਦੇ ਮਾਲਕ ਪਿਉ-ਪੁੱਤ ਨੇ ਇਸ ਨੌਜਵਾਨ ਨੂੰ ਇੰਨੀਂ ਬੇਰਹਿਮੀ ਨਾਲ ਕੁੱਟਿਆ ਕਿ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਿੱਥੇ ਪਹਿਲਾਂ ਉਸਨੂੰ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਵਾਇਆ, ਜਿੱਥੇ ਹਾਲਤ ਵਿਗੜਦੀ ਦੇਖ ਕੇ ਡਾਕਟਰਾਂ ਨੇ ਉਸਨੂੰ ਏਮਜ਼ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ ਅਕਾਲੀ ਦਲ ਨਾਲ ਰਲੇਵੇਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ ਸੁਖਬੀਰ ਦੇ ਹੁੰਦੇ…

ਏਮਜ਼ ਵਿਚ ਉਸਦੀ ਅੱਜ ਤੜਕਸਾਰ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੋਰਾ ਸਿੰਘ ਉਮਰ 27 ਸਾਲ ਵਾਸੀ ਲਹਿਰਾ ਸੌਂਧਾ ਵਜੋਂ ਹੋਈ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋਕਿ ਹਾਲੇ ਅਣਵਿਆਹਿਆ ਸੀ। ਮ੍ਰਿਤਕ ਨੌਜਵਾਨ ਦੇ ਮਾਪੇ ਕਾਫ਼ੀ ਗਰੀਬ ਹਨ, ਜੋ ਵੱਡੀ ਉਮਰ ਦੇ ਹੋਣ ਕਾਰਨ ਕੁੱਝ ਵੀ ਕਮਾਉਣ ਤੋਂ ਅਸਮਰੱਥ ਹਨ। ਗੋਰਾ ਸਿੰਘ ਦੀ ਮਜਦੂਰੀ ਕਰਕੇ ਆਪਣੇ ਘਰ ਦਾ ਖਰਚ ਚਲਾ ਰਿਹਾ ਸੀ। ਇਸ ਘਟਨਾ ਕਾਰਨ ਇਕੱਲੇ ਪਿੰਡ ਲਹਿਰਾ ਸੌਂਧਾ ਵਿਚ ਹੀ ਨਹੀਂ, ਬਲਕਿ ਆਸਪਾਸੇ ਵੀ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ Big News; ਕੋਰ ਕਮੇਟੀ ਦੀ ਮੀਟਿੰਗ ਅੱਧ-ਵਿਚਕਾਰ ਛੱਡ ਕੇ DGP ਦਫ਼ਤਰ ਗ੍ਰਿਫਤਾਰੀ ਦੇਣ ਪੁੱਜੇ Sukhbir Badal, ਦੇਖੋ ਵੀਡੀਓ

ਪਿੰਡ ਦੇ ਗਰੀਬ ਲੋਕਾਂ ਨੇ ਇਸ ਘਟਨਾ ਨੂੰ ਅਣਮਨੁੱਖੀ ਕਾਰਾਂ ਕਰਾਰ ਦਿੰਦਿਆਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ, ਥਾਣਾ ਨਥਾਣਾ ਦੀ ਪੁਲਿਸ ਦੇ ਅਧਿਕਾਰੀਆਂ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਗੋਰਾ ਸਿੰਘ ਦੇ ਪਿਤਾ ਸੁਖਦੇਵ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਲਹਿਰਾ ਸੋਧਾ ਦੇ ਬਿਆਨਾਂ ਉੱਪਰ ਮੁਲਜ਼ਮ ਕੁਲਦੀਪ ਸਿੰਘ ਅਤੇ ਉਸਦੇ ਲੜਕੇ ਦੋਨੋਂ ਵਾਸੀ ਲਹਿਰਾ ਮੁਹੱਬਤ ਵਿਰੁਧ ਬੀਐਨਐਸ ਦੀ ਧਾਰਾ 103, 3(5) ਤਹਿਤ ਮੁਕੱਦਮਾ ਦਰਜ਼ ਕਰਕੇ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਦਾ ਮਾਮਲਾ: ਇੰਤਕਾਲ ਰੱਦ ਕਰਨ ਅਤੇ ਪਰਚਾ ਦਰਜ਼ ਕਰਵਾਉਣ ਲਈ SGPC ਦਾ ਵਫ਼ਦ ਪ੍ਰਸ਼ਾਸਨ ਨੂੰ ਮਿਲਿਆ

0

SAS Nagar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ, ਇਸ ਜ਼ਮੀਨ ਦੀ ਅਗੇ ਕਿਸੇ ਤਰ੍ਹਾਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਦਰਖ਼ਾਸਤ ਦੇਣ ਦੇ ਨਾਲ ਨਾਲ ਮੋਹਾਲੀ ਦੇ ਐਸਐਸਪੀ ਤੋਂ ਇਸ ਧੋਖਾਧੜੀ ਦੇ ਦੋਸੀਆਂ ਖਿਲਾਫ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਅੱਜ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਧੋਖੇ ਨਾਲ ਵੇਚਣ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ Sukhbir Badal ਨੇ DGP ਨੂੰ ਦਿੱਤੀ ਚੁਣੌਤੀ, ਜੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਇਆ ਤਾਂ ਸੜਕਾਂ ਹੋਣਗੀਆਂ ਜਾਮ

ਉਨ੍ਹਾਂ ਦਸਿਆ ਕਿ ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਕਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਸਾ਼ਮਲ ਸਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਿਖਤੀ ਤੌਰ ਤੇ ਕੀਤੀ ਮੰਗ ਵਿੱਚ ਦੱਸਿਆ ਗਿਆ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਗ਼ਲਤ ਤਰੀਕੇ ਨਾਲ ਜਾਹਲਸਾਜੀ ਕਰਦਿਆਂ ਗੁਰਦੁਆਰਾ ਸਾਹਿਬ ਦੀ ਅਮਾਨਤ ਵਿਚ ਖਿਆਨਤ ਕੀਤੀ ਹੈ। ਇਸ ਨੇ ਜ਼ਾਹਲੀ ਦਸਤਾਵੇਜ਼ਾਂ ਰਾਹੀਂ ਜ਼ਮੀਨ ਵੇਚ ਕੇ ਪੈਸੇ ਹੜੱਪਣ ਦਾ ਵੱਡਾ ਗੁਨਾਹ ਕੀਤਾ ਹੈ।

ਇਹ ਵੀ ਪੜ੍ਹੋ Bikram Majithia ਦਾ ਮੁੜ ਦਾਅਵਾ; ਪੰਜਾਬ ਦੇ ਭਲੇ ਲਈ ਅਕਾਲੀਆਂ ਨੂੰ ਇੱਕਜੁਟ ਕਰਾਂਗੇ

ਇਹ ਜਾਇਦਾਦ ਗੁਰਦੁਆਰਾ ਸਾਹਿਬ ਦੀ ਅਮਾਨਤ ਹੈ ਜਿਸ ਦਾ ਇੰਤਕਾਲ ਰੱਦ ਕਰਦਿਆਂ ਇਸ ਦੀ ਅੱਗੇ ਵਿਕਰੀ ਤੇ ਰੋਕ ਲਗਾਈ ਜਾਵੇ।ਸ. ਮੰਨਣ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਮੋਹਾਲੀ ਦੇ ਐਸਐਸਪੀ ਨੂੰ ਮਿਲ ਕੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਅਤੇ ਇਸ ਧੋਖਾ ਧੜੀ ਵਿੱਚ ਸਾ਼ਮਲ ਹੋਰ ਦੋਸੀਆਂ ਖਿਲਾਫ ਤੁਰੰਤ ਪਰਚਾ ਦਰਜ ਕਰਨ ਦੀ ਵੀ ਲਿਖਤੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਤਰ੍ਹਾਂ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਰੁੱਧ ਕਾਰਵਾਈ ਵਿੱਚ ਕੋਈ ਢਿੱਲ ਨਹੀਂ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP ਵੱਲੋਂ Youth Wing ਦੇ ਨਵੇਂ ਪ੍ਰਧਾਨ ਤੇ ਕਈ ਹਲਕਾ ਇੰਚਾਰਜਾਂ ਦਾ ਐਲਾਨ

0

Punjab News: ਆਮ ਆਦਮੀ ਪਾਰਟੀ ਨੇ ਅੱਜ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਦਿਆਂ ਯੂਥ ਵਿੰਗਾਂ ਦੇ ਸੂਬਾ ਪ੍ਰਧਾਨ ਸਮੇਤ ਕਈ ਹੋਰ ਵਿੰਗਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਲਿਸਟ ਦੇ ਵਿੱਚ ਯੂਥ ਆਗੂ ਪਰਮਿੰਦਰ ਸਿੰਘ ਗੋਲਡੀ ਨੂੰ ਹੁਣ ਪੰਜਾਬ ਯੂਥ ਵਿੰਗ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ  ਸੰਤ ਸੀਚੇਵਾਲ ਨੇ ਪਾਰਲੀਮੈਂਟ ‘ਚ ਚੁੱਕਿਆ ਮੁੱਦਾ; ਵਾਤਾਵਰਣ ਨੂੰ ਦੇਸ਼ ਭਰ ਦੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

0

👉ਕੈਨੇਡੀਅਨ ਵਫ਼ਦ ‘ਇਨਵੈਸਟ ਪੰਜਾਬ’ ਦੇ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ, ਪੰਜਾਬ ਸਰਕਾਰ ਦੀ ਉਦਯੋਗਿਕ ਪਹੁੰਚ ਸ਼ਲਾਘਾਯੋਗ: ਅਲਬਰਟਾ ਸਰਕਾਰ ਦੇ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਦੇ ਵਿਭਾਗ ਵਿੱਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ  ਸੰਤ ਸੀਚੇਵਾਲ ਨੇ ਪਾਰਲੀਮੈਂਟ ‘ਚ ਚੁੱਕਿਆ ਮੁੱਦਾ; ਵਾਤਾਵਰਣ ਨੂੰ ਦੇਸ਼ ਭਰ ਦੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ

ਅਲਬਰਟਾ ਸਰਕਾਰ ਦੀ ਮੰਤਰੀ ਰਾਜਨ ਸਾਹਨੀ ਨੇ ਕਿਹਾ, “ਵਫ਼ਦ ਇਨਵੈਸਟ ਪੰਜਾਬ ਦੀ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ ਹੈ ਅਤੇ ਅਸੀਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੁਆਰਾ ਅਪਣਾਈ ਗਈ ਸਰਗਰਮ ਪਹੁੰਚ ਦੀ ਸ਼ਲਾਘਾ ਕਰਦੇ ਹਾਂ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਇਹ ਦੌਰਾ ‘ਇੰਡੀਆ ਐਨਰਜੀ ਵੀਕ’ ਨਾਲ ਜੁੜੇ ਵਫ਼ਦ ਦੇ ਵਿਆਪਕ ਭਾਰਤ ਮਿਸ਼ਨ ਦਾ ਇੱਕ ਅਹਿਮ ਹਿੱਸਾ ਹੈ। ਇਸ ਦੌਰਾਨ ਸਹਿਯੋਗ ਦੇ ਰਾਹ ਤਲਾਸ਼ਣ ਲਈ ਭਾਰਤ ਦੇ ਪ੍ਰਮੁੱਖ ਕੇਂਦਰਾਂ ਵਿੱਚ ਸੀਨੀਅਰ ਸਰਕਾਰੀ ਆਗੂਆਂ ਅਤੇ ਨਿੱਜੀ ਖੇਤਰ ਦੇ ਭਾਈਵਾਲਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਜਿਹੀਆਂ ਲੰਬੇ ਸਮੇਂ ਦੀਆਂ ਕੌਮਾਂਤਰੀ ਸਾਂਝੇਦਾਰੀਆਂ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਜੋ ਸਿਰਫ਼ ਵਪਾਰ ਤੱਕ ਸੀਮਤ ਨਾ ਹੋ ਕੇ ਟਿਕਾਊ ਵਿਕਾਸ ਅਤੇ ਸਾਂਝੀ ਖੁਸ਼ਹਾਲੀ ‘ਤੇ ਕੇਂਦਰਿਤ ਹੋਣ।

ਇਹ ਵੀ ਪੜ੍ਹੋ  ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਸਾਰਥਕ ਸਹਿਯੋਗ ਲਈ ਤਿਆਰ ਹੈ ਜੋ ਦੋਵਾਂ ਸੂਬਿਆਂ ਲਈ ਲਾਹੇਵੰਦ ਹੋਵੇ ਅਤੇ ਨਵੀਨਤਾ-ਸੰਚਾਲਿਤ ਵਿਕਾਸ ਰਾਹੀਂ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇ।ਇਸ ਮੌਕੇ ਵਿੱਤ ਮੰਤਰੀ ਦੇ ਨਾਲ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਉਦਯੋਗ ਸਕੱਤਰ ਮਹਿੰਦਰ ਪਾਲ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਰੁਬਿੰਦਰਜੀਤ ਸਿੰਘ ਬਰਾੜ ਅਤੇ ਬਿਜਲੀ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਸਈਦ ਸਹਿਰਿਸ਼ ਅਸਗਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਹ ਮੀਟਿੰਗ ਸਹਿਯੋਗ, ਨਵੀਨਤਾ ਅਤੇ ਆਪਸੀ ਵਿਸ਼ਵਾਸ ਦੇ ਆਧਾਰ ‘ਤੇ ਅਲਬਰਟਾ ਅਤੇ ਪੰਜਾਬ ਵਿਚਕਾਰ ਇੱਕ ਮਜ਼ਬੂਤ ਆਰਥਿਕ ਗਲਿਆਰਾ ਬਣਾਉਣ ਦੇ ਸਾਂਝੇ ਇਰਾਦੇ ਉੱਤੇ ਕੇਂਦਰਤ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੰਤ ਸੀਚੇਵਾਲ ਨੇ ਪਾਰਲੀਮੈਂਟ ‘ਚ ਚੁੱਕਿਆ ਮੁੱਦਾ; ਵਾਤਾਵਰਣ ਨੂੰ ਦੇਸ਼ ਭਰ ਦੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ

0

Kapurthala News: ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਉੱਚ ਸਦਨ ਵਿੱਚ ਦੇਸ਼ ਦੇ ਸਾਰੇ ਸਕੂਲਾਂ ਵਿੱਚ ਵਾਤਾਵਰਣ ਨੂੰ ਬਾਕੀ ਵਿਸ਼ਿਆਂ ਵਾਂਗ ਲਾਜ਼ਮੀ ਵਿਸ਼ਾ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ। ਉਹਨਾਂ ਕਿਹਾ ਕਿ ਜਦੋਂ ਵਾਤਾਵਰਣ ਦੀ ਸਾਂਭ ਸੰਭਾਲ ਦਾ ਰਾਹ ਸਾਡੇ ਪ੍ਰਾਇਮਰੀ ਸਕੂਲਾਂ ਵਿੱਚੋਂ ਦੀ ਹੋ ਕੇ ਲੰਘੇਗਾ ਤਾਂ ਦੇਸ਼ ਭਰ ਦੇ ਵਾਤਾਵਰਣ ਪ੍ਰੇਮੀ ਸਮਾਜ ਦੀ ਵੱਡੀ ਤਾਕਤ ਬਣਕੇ ਉਭਰਨਗੇ।ਸੰਤ ਸੀਚੇਵਾਲ ਨੇ ਕਿਹਾ ਕਿ ਧਰਤੀ ਤੇ ਕੁਦਰਤ ਨਾਲ ਮਨੁੱਖ ਦੀ ਸਾਂਝ ਸਦੀਆਂ ਪੁਰਾਣੀ ਹੈ ਅਤੇ ਸਾਰੇ ਧਰਮ ਕੁਦਰਤ ਨਾਲ ਸਾਂਝ ਬਣਾਈ ਰੱਖਣ ਦਾ ਸੁਨੇਹਾ ਦਿੰਦੇ ਹਨ।

ਇਹ ਵੀ ਪੜ੍ਹੋ  Punjab ‘ਚ ਵਾਪਰੇ ਭਿਆਨਕ ਹਾਦਸੇ ‘ਚ ਦੋ ਨੌਜਵਾਨਾਂ ਦੀ ਹੋਈ ਮੌ+ਤ

ਉਹਨਾਂ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਮਨੁੱਖੀ ਜੀਵਨ ਦਾ ਆਧਾਰ ਹਨ, ਪਰ ਅੱਜ ਮਨੁੱਖ ਦੇ ਲਾਲਚ ਕਾਰਨ ਇਹ ਕੁਦਰਤ ਦੇ ਤਿੰਨੇ ਅਨਮੋਲ ਤੋਹਫ਼ੇ ਗੰਭੀਰ ਖ਼ਤਰੇ ਵਿੱਚ ਹਨ।ਸੰਤ ਸੀਚੇਵਾਲ ਨੇ ਚਿੰਤਾ ਪ੍ਰਗਟਾਈ ਕਿ ਆਲਮੀ ਤਪਸ਼ ਵਿੱਚ ਵਾਧੇ ਕਾਰਨ ਭਿਆਨਕ ਹੜ੍ਹ, ਭਾਰੀ ਸੋਕੇ, ਸਮੁੰਦਰੀ ਸੁਨਾਮੀ ਆਉਣ ਦੇ ਖਤਰੇ ਵਧੇ ਹਨ। ਮੌਸਮ ਦੇ ਆਸਵੇਂਪਨ ਦਾ ਸਿੱਧਾ ਅਸਰ ਮਨੁੱਖ, ਪਸ਼ੂ-ਪੰਛੀਆਂ, ਜਲਚਰ ਜੀਵਾਂ ਅਤੇ ਬਨਸਪਤੀ ‘ਤੇ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਹਾਲਾਤ ਮਨੁੱਖ ਵੱਲੋਂ ਕੁਦਰਤ ਨਾਲ ਕੀਤੀ ਗਈ ਛੇੜਛਾੜ ਦਾ ਨਤੀਜਾ ਹਨ।

ਇਹ ਵੀ ਪੜ੍ਹੋ  Bathinda Police ਵੱਲੋਂ ਮੋਟਰਸਾਈਕਲ ਚੋਰ ਕਾਬੂ, 8 ਮੋਟਰਸਾਈਕਲ ਬਰਾਮਦ

ਸੰਤ ਸੀਚੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇਣਾ ਹਾਂ ਤਾਂ ਵਾਤਾਵਰਣ ਸੁਰੱਖਿਆ ਦੀ ਸੋਚ ਪ੍ਰਾਇਮਰੀ ਪੱਧਰ ਦੇ ਸਕੂਲਾਂ ਤੋਂ ਹੀ ਵਿਕਸਤ ਕਰਨੀ ਹੋਵੇਗੀ। ਸੰਤ ਸੀਚੇਵਾਲ ਨੇ ਕਿਹਾ ਕਿ “ਥਿੰਕ ਗਲੋਬਲੀ, ਐਕਟ ਲੋਕਲੀ” ਦਾ ਸਿਧਾਂਤ ੳਦੋੋਂ ਹੀ ਸਫਲ ਹੋ ਸਕਦਾ ਹੈ ਜਦੋਂ ਵਾਤਾਵਰਣ ਦੀ ਸਿੱਖਿਆ ਕਿਤਾਬਾਂ ਤੱਕ ਸੀਮਿਤ ਨਾ ਰਹੇ, ਸਗੋਂ ਜ਼ਮੀਨੀ ਪੱਧਰ ‘ਤੇ ਲਾਗੂ ਕੀਤੀ ਜਾਵੇ। ਪਾਠਕ੍ਰਮ ਵਿੱਚ ਰੁੱਖ ਲਗਾਉਣਾ, ਪੌਦਿਆਂ ਦੀ ਸੰਭਾਲ, ਪਾਣੀ ਬਚਾਉਣਾ, ਕਚਰੇ ਦਾ ਸਹੀ ਪ੍ਰਬੰਧ ਅਤੇ ਕੁਦਰਤ ਨਾਲ ਸਾਂਝੀ ਜ਼ਿੰਦਗੀ ਜੀਉਣ ਦੀ ਪ੍ਰਯੋਗਾਤਮਕ ਸਿੱਖਿਆ ਨੂੰ ਸ਼ਾਮਲ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

19ਵਾਂ ਵਿਰਾਸਤ ਮੇਲਾ 2026 ਜੈਪਾਲਗੜ੍ਹ ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ:ਡਿਪਟੀ ਕਮਿਸ਼ਨਰ

👉ਮੇਲਾ ਸਬੰਧੀ ਤਿਆਰੀਆਂ ਲਈ ਕੀਤੀ ਗਈ ਵਿਸ਼ੇਸ਼ ਬੈਠਕ,ਸੱਭਿਆਚਾਰਕ ਗਤੀਵਿਧੀਆਂ, ਪਤੰਗ ਬਾਜ਼ੀ, ਰਵਾਇਤੀ ਪਕਵਾਨ ਮੋਹਣਗੀਆਂ ਮਨ
Bathinda News: Bathinda ‘ਚ ਹਰ ਸਾਲ ਲੱਗਣ ਵਾਲੇ ਵਿਰਾਸਤੀ ਮੇਲੇ ਦੀ ਕੜੀ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ 19ਵਾਂ ਵਿਰਾਸਤ ਮੇਲਾ 2026 ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 13 ਮਾਰਚ ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ। ਮੇਲੇ ਦੌਰਾਨ ਸੱਭਿਆਚਾਰਕ ਗਤੀਵਿਧੀਆਂ, ਪਤੰਗ ਬਾਜ਼ੀ, ਰਵਾਇਤੀ ਪਕਵਾਨ, ਲੋਕ ਨਾਚ ਆਦਿ ਦੇ ਨਾਲ ਨਾਲ ਗਾਇਕ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਖਿੱਚ ਦਾ ਕੇਂਦਰ ਰਹਿਣਗੇ।

ਇਹ ਵੀ ਪੜ੍ਹੋ  Bathinda Police ਵੱਲੋਂ ਮੋਟਰਸਾਈਕਲ ਚੋਰ ਕਾਬੂ, 8 ਮੋਟਰਸਾਈਕਲ ਬਰਾਮਦ

ਮੇਲੇ ਦੀਆਂ ਤਿਆਰੀਆਂ ਸਬੰਧੀ ਵੀਰਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਸੱਭਿਆਚਾਰਕ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ, ਪੁਰਾਤਨ ਵਿਰਾਸਤ ਅਤੇ ਰਵਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਮੇਲੇ ‘ਚ ਰਵਾਇਤੀ ਖੇਡਾਂ, ਲੋਕ ਨਾਚ ਅਤੇ ਪੰਜਾਬੀ ਵਿਰਸੇ ਦੀਆਂ ਵੱਖ-ਵੱਖ ਵੰਨਗੀਆਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੇਲੇ ‘ਚ ਹੋਰਨਾਂ ਸੂਬਿਆਂ ਤੋਂ ਵੀ ਸੱਭਿਆਚਾਰਕ ਟੀਮਾਂ ਨੂੰ ਇਸ ਸਮਾਗਮ ‘ਚ ਭਾਗ ਲੈਣ ਲਈ ਨਿੱਘਾ ਸੱਦਾ ਦਿੱਤਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  Punjab ‘ਚ ਵਾਪਰੇ ਭਿਆਨਕ ਹਾਦਸੇ ‘ਚ ਦੋ ਨੌਜਵਾਨਾਂ ਦੀ ਹੋਈ ਮੌ+ਤ

ਨਾਲ ਹੀ ਪਹਿਲਾਂ ਤੋਂ ਹੀ ਮੇਲੇ ਚ ਕਰਵਾਏ ਜਾਂਦੇ ਦਸਤੂਰਾਂ ਮੁਤਾਬਕ ਹੋਰ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ‘ਚ ਭਾਗ ਲੈਣ ਅਤੇ ਇਸ ਦਾ ਆਨੰਦ ਮਾਨਣ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਬਲਕਰਨ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਅਭਿਨਵ ਗੋਇਲ, ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀ ਰਮਨਜੀਤ ਸਿੰਘ, ਐੱਸ ਪੀ ਸ਼੍ਰੀ ਕਰਮਜੀਤ ਸਿੰਘ, ਸਿਵਲ ਸਰਜਨ ਡਾ. ਤਪਿੰਦਰਜੋਤ ਕੌਸ਼ਲ, ਸ਼੍ਰੀ ਹਰਵਿੰਦਰ ਸਿੰਘ ਖਾਲਸਾ ਪ੍ਰਧਾਨ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ, ਚਮਕੌਰ ਸਿੰਘ ਮਾਨ ਤੇ ਰਾਮ ਪ੍ਰਕਾਸ਼ ਜਿੰਦਲ ਆਦਿ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ ਮੋਟਰਸਾਈਕਲ ਚੋਰ ਕਾਬੂ, 8 ਮੋਟਰਸਾਈਕਲ ਬਰਾਮਦ

0

Bathinda News: Bathinda Police ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਦਿਹਾਤੀ ਸਬ ਡਿਵੀਜ਼ਨ ਅਧੀਨ ਆਉਂਦੀ ਪੁਲਿਸ ਚੌਂਕੀ ਇੰਡਸਟਰੀਅਲ ਏਰੀਆ ਦੀ ਟੀਮ ਨੇ ਮੋਟਰਸਾਈਕਲ ਚੋਰ ਗਿਰੋਹ ਦੇ ਇੱਕ ਮੈਂਬਰ ਨੂੰ ਚੋਰੀ ਦੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਸੰਦੀਪ ਉਰਫ਼ ਢੁੁੱਡੀ ਦੇ ਤੌਰ ‘ਤੇ ਹੋਈ ਹੈ। ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਦਸਿਆ ਕਿ ਦੌਰਾਨੇ ਪੁੱਛਗਿੱਛ, ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਵੱਖ-ਵੱਖ ਮਾਰਕਿਆਂ ਦੇ ਹੋਰ 7 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ, ਜਿਸ ਨਾਲ ਕੁੱਲ 8 ਮੋਟਰਸਾਈਕਲ ਬਰਾਮਦ ਹੋਏ ਹਨ। ਉਨ੍ਹਾਂ ਦਸਿਆ ਕਿ ਮਾਮਲੇ ਦੀ ਤਫ਼ਤੀਸ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sukhbir Badal ਨੇ DGP ਨੂੰ ਦਿੱਤੀ ਚੁਣੌਤੀ, ਜੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਇਆ ਤਾਂ ਸੜਕਾਂ ਹੋਣਗੀਆਂ ਜਾਮ

0

Chandigarh News: ਸ਼੍ਰੋਮਣੀ ਅਕਾਲੀ ਦਲ ਦੀ ਅੱਜ ਵੀਰਵਾਰ ਨੂੰ ਚੰਡੀਗੜ੍ਹ ‘ਚ ਹੋਈ ਕੋਰ ਕਮੇਟੀ ਦੀ ਮੀਟਿੰਗ ਤੋਂ ਤੁਰੰਤ ਬਾਅਦ ਅਕਾਲੀ ਲੀਡਰਸ਼ਿਪ ਦੇ ਨਾਲ ਡੀਜੀਪੀ ਦਫ਼ਤਰ ਪੁੱਜੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਕਾਲੀ ਲੀਡਰਸ਼ਿਪ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ ਗਿਆ ਤਾਂ ਇਸਦੇ ਵਿਰੁਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਕਰੀਬ ਇੱਕ ਘੰਟਾ ਡੀਜੀਪੀ ਦਫਤਰ ‘ਚ ਡਟੇ ਰਹਿਣ ਤੋਂ ਬਾਅਦ ਬਾਹਰ ਆਏ ਸ: ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ, ‘‘ 328 ਪਾਵਨ ਸਰੂਪਾਂ ਦੀ ਜਾਂਚ ਦੀ ਆੜ ‘ਚ ਜਾਣਬੁੱਝ ਕੇ ਉਸਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਤੇ ਉਸਦੇ ਨਿੱਜੀ ਸੀਏ ਤੇ ਹੋਰ ਮੁਲਾਜਮਾਂ ਉੱਪਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਰਿਕਾਰਡ ਚੁੱਕਿਆ ਜਾ ਰਿਹਾ ਤਾਂ ਕਿ ਇਸ ਕੇਸ ਵਿਚ ਉਸਨੂੰ ਫ਼ਸਾਇਆ ਜਾ ਸਕੇ। ”

ਇਹ ਵੀ ਪੜ੍ਹੋ Big News; ਕੋਰ ਕਮੇਟੀ ਦੀ ਮੀਟਿੰਗ ਅੱਧ-ਵਿਚਕਾਰ ਛੱਡ ਕੇ DGP ਦਫ਼ਤਰ ਗ੍ਰਿਫਤਾਰੀ ਦੇਣ ਪੁੱਜੇ Sukhbir Badal, ਦੇਖੋ ਵੀਡੀਓ

ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਐਸਆਈਟੀ ਵਿੱਚ ਸ਼ਾਮਲ ਅਧਿਕਾਰੀ ਦਾਗੀ ਵਿਅਕਤੀ ਹਨ। ਜਦਕਿ ਉਸਦੀਆਂ ਕੰਪਨੀਆਂ ਵਿਚ ਕੁੱਝ ਵੀ ਗਲਤ ਨਹੀਂ ਤੇ ਸਾਰਾ ਕੁੱਝ ਇੱਕ ਨੰਬਰ ਵਿਚ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਬਿਕਰਮ ਸਿੰਘ ਮਜੀਠਿਆ ਵਿਰੁਧ ਝੂਠਾ ਪਰਚਾ ਦਰਜ਼ ਕੀਤਾ ਗਿਆ ਤੇ ਇਸਤੋਂ ਬਾਅਦ ਦੂਜੀ ਅਕਾਲੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਉਨ੍ਹਾਂ ਵੱਲੋਂ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿਚ ਇੱਥੇ ਪੁੱਜ ਕੇ ਗ੍ਰਿਫਤਾਰ ਕਰਨ ਲਈ ਕਿਹਾ ਹੈ ਜਾਂ ਫ਼ਿਰ ਮੁਲਾਜਮਾਂ ਤੇ ਹੋਰਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੇ ਪ੍ਰਦਰਸ਼ਨ ਤੋਂ ਘਬਰਾ ਕੇ ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕਰਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਡਰਾਊਣ ਦਾ ਯਤਨ ਕੀਤਾ ਜਾ ਰਿਹਾ ਤੇ ਇਸਦੇ ਲਈ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ, ਅਤੇ ਜਾਂਚ ਦੇ ਨਾਮ ‘ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਦਲ ਨਾਲ ਰਲੇਵੇਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ ਸੁਖਬੀਰ ਦੇ ਹੁੰਦੇ…

0

Amritsar News: ਜੇਲ੍ਹ ਤੋਂ ਬਾਹਰ ਆਉਂਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਬਿਕਰਮ ਸਿੰਘ ਮਜੀਠਿਆ ਵੱਲੋਂ ਪੰਜਾਬ ਦੇ ਭਲੇ ਲਈ ਬਾਗੀ ਅਕਾਲੀ ਆਗੂਆਂ ਦੀ ਘਰ ਵਾਪਸੀ ਦੇ ਸੱਦੇ ‘ਤੇ ਅਕਾਲੀ ਦਲ(ਪੁਨਰ ਸੁਰਜੀਤੀ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਪ੍ਰਤੀਕ੍ਰਮ ਸਾਹਮਣੇ ਆਇਆ ਹੈ। ਵੀਰਵਾਰ ਨੂੰ ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਨੇ ਕਿਹਾ, ‘‘ ਸ: ਮਜੀਠਿਆ ਦੇ ਬਿਆਨ ਦਾ ਉੱਹ ਸਵਾਗਤ ਕਰਦੇ ਹਨ ਪ੍ਰੰਤੂ ਉਹ ਇੱਕ ਗੱਲ ਅਸੀਂ ਸਪਸ਼ਟ ਕਰਨਾ ਚਾਹੁੰਦੇ ਆ ਕਿ ਜਿੰਨ੍ਹਾਂ ਸਮਾਂ ਸੁਖਬੀਰ ਸਿੰਘ ਬਾਦਲ ਪ੍ਰਧਾਨ ਹਨ, ਘੱਟੋ ਘੱਟ ਗਿਆਨੀ ਹਰਪ੍ਰੀਤ ਸਿੰਘ ਜਿਹੜਾ ਹੈ ਇਸ ਪਾਰਟੀ ਦਾ ਮੁਖੀ ਹੈ, ਅਸੀਂ ਕੋਈ ਸਮਝੌਤਾ ਨਹੀਂ ਕਰਾਂਗੇ। ”

ਇਹ ਵੀ ਪੜ੍ਹੋ Bikram Majithia ਦਾ ਮੁੜ ਦਾਅਵਾ; ਪੰਜਾਬ ਦੇ ਭਲੇ ਲਈ ਅਕਾਲੀਆਂ ਨੂੰ ਇੱਕਜੁਟ ਕਰਾਂਗੇ

ਇਸਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ,‘‘ਜੇਕਰ ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਤੋਂ ਪਿੱਛੇ ਹਟਦੇ ਆ ਫਿਰ ਅਸੀਂ ਸਵਾਗਤ ਵੀ ਕਰਾਂਗੇ ਤੇ ਯਤਨ ਵੀ ਕਰਾਂਗੇ। ” ਇਸਦੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਅਚਾਨਕ 328 ਸਰੂਪਾਂ ਦੇ ਮਾਮਲੇ ਵਿਚ ਡੀਜੀਪੀ ਦਫ਼ਤਰ ਪੁੱਜੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ‘ਤੇ ਪੁੱਛੈ ਸਵਾਲ ਦੇ ਜਵਾਬ ਵਿਚ ਟਿੱਪਣੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ,‘‘ ਇਹ ਸਾਰੀ ਡਰਾਮੇਬਾਜ਼ੀ ਆ।” ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਏ ਜਮੀਨ ਘੁਟਾਲੇ ਵਿਚ ਵੀ ਸਿੱਧਾ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਘੇਰਦਿਆਂ ਕਿਹਾ ਕਿ ਉਹ ਦਸਣ ਕਿ ਵੱਡੇ ਅਧਿਕਾਰੀਆਂ ਦੀ ਸਹਿਮਤੀ ਤੋਂ ਬਿਨ੍ਹਾਂ ਇਹ ਘਪਲਾ ਕਿਸ ਤਰ੍ਹਾਂ ਹੋ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Our Visitor

1896600