Home Blog Page 1751

ਹਰਿਆਣਾ ਦੇ ਮੌਜੂਦਾ ਮੁੱਖ ਮੰਤਰੀ ਅਤੇ ਸਾਬਕਾ CM ਦਾ ਕਿਸਾਨਾਂ ਤੇ ਵਿਵਾਦਤ ਬਿਆਨ

0

ਹਰਿਆਣਾ (ਸੁਖਜਿੰਦਰ ਮਾਨ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣਾ ਬਿਆਨਾ ਨੂੰ ਲੈ ਕੇ ਚਰਚਾ ਵਿਚ ਹਨ। ਉਨ੍ਹਾਂ ਵੱਲੋਂ ਬੀਤੇ ਸ਼ੁੱਕਰਵਾਰ ਨੂੰ ਇਕ ਪ੍ਰੋਗਰਾਮ ਵਿਚ ਕਿਸਾਨਾਂ ਤੇ ਟਿਪਣੀ ਕਰਦੇ ਹੋਏ ਉਨ੍ਹਾਂ ਨੂੰ ਬਦਮਾਸ਼ ਕਹਿ ਦਿੱਤਾ। ਨਾਇਬ ਸੈਣੀ ਨੇ ਕਿਹਾ ਕਿ ਸਰਕਾਰ ਨੇ ਬਦਮਾਸ਼ ਕਿਸਾਨਾਂ ਨਾਲ ਗੱਲ ਕਰਨ ਲਈ ਕੇਂਦਰੀ ਸਰਕਾਰ ਨੇ ਮੰਤਰੀਆਂ ਨੂੰ ਵੀ ਭੇਜਿਆ ਸੀ, ਜੋ ਪ੍ਰਦਰਸ਼ਨ ਕਰ ਰਹੇ ਸਨ। ਹੁਣ ਵੀ ਸਰਕਾਰ ਉਨ੍ਹਾਂ ਨਾਲ ਗੱਲ ਕਰ ਰਹੀ ਹੈ। ਸਰਕਾਰ ਕਿਸਾਨਾਂ ਦੀ ਸ਼ੁਭਚਿੰਤਕ ਹੈ, ਦੁਸ਼ਮਣ ਨਹੀਂ।

ਬਠਿੰਡਾ ਦੇ ਸੀਆਈਏ-1 ਵੱਲੋਂ ਭਾਰੀ ਮਾਤਰਾ ’ਚ ਹੈਰੋਇਨ ਤੇ ਡਰੱਗ ਮਨੀ ਸਹਿਤ ਦੋ ਕਾਬੂ

ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਸਾਨਾਂ ‘ਤੇ ਤੰਜ਼ ਕੱਸਿਆ ਹੈ। ਉਹਨਾਂ ਨੇ ਕਿਹਾ ਕਿ ”ਪ੍ਰਦਰਸ਼ਨ ਕਰਨ ਵਾਲੇ ਕਿਸਾਨ ਉਹੀ ਹਨ ਜੋ ਲਾਲ ਕਿਲ੍ਹੇ ‘ਤੇ ਚੜ ਗਏ ਸਨ, ਜਦੋਂ ਇਕ ਵਾਰ ਬਦਮਾਸ਼ੀ ਹੁੰਦੀ ਹੈ ਤਾਂ ਕੀ ਅਗਲੀ ਵਾਰ ਅਸੀਂ ਸਾਵਧਾਨ ਨਾ ਹੋਵਾਂਗੇ?ਟਰੈਕਰ ਲੈ ਕੇ ਆਉਣ ਪਿੱਛੇ ਕੋਈ ਹੋਰ ਮਨਸੂਬੇ ਹਨ ਤੇ ਹਥਿਆਰ ਲਗਾਉਣ ਦੀ ਮਨਜ਼ੂਰੀ ਨਹੀਂ ਹੈ।”

ਬਠਿੰਡਾ ਦੇ ਸੀਆਈਏ-1 ਵੱਲੋਂ ਭਾਰੀ ਮਾਤਰਾ ’ਚ ਹੈਰੋਇਨ ਤੇ ਡਰੱਗ ਮਨੀ ਸਹਿਤ ਦੋ ਕਾਬੂ

0

ਬਠਿੰਡਾ, 7 ਅਪ੍ਰੈਲ: ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਦੀਪਕ ਪਾਰੀਕ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਐੱਸ.ਪੀ ਡੀ ਅਜੈ ਗਾਂਧੀ ਅਤੇ ਡੀਐਸਪੀ (ਡੀ) ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ ਬਠਿੰਡਾ ਦੇ ਸੀ ਆਈ ਏ-1 ਨੇ ਭਾਰੀ ਮਾਤਰਾ ’ਚ ਹੈਰੋਇਨ ਅਤੇ ਡਰੱਗ ਮਨੀ ਸਹਿਤ ਇੱਕ ਔਰਤ ਸਹਿਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ

ਥਰਮਲ ਪਲਾਂਟ ਦੀ ਜਮੀਨ ਹੜੱਪਣ ਦੇ ਦੋਸ਼ਾਂ ਹੇਠ ਬਠਿੰਡਾ ਸ਼ਹਿਰ ਦੇ ਚਰਚਿਤ ਡਾਕਟਰ ਤੇ ਪ੍ਰੋਪਟੀ ਡੀਲਰ ਸਹਿਤ ਚਾਰ ਵਿਰੁਧ ਪਰਚਾ ਦਰਜ਼

ਸੀਆਈਏ-1 ਦੇ ਇੰਚਾਰਜ਼ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਬਸਤੀ ਨੰਬਰ 3 ਬੀੜ ਤਲਾਬ ਤੋਂ ਰੇਸ਼ਮ ਸਿੰਘ (57 ਸਾਲ) ਅਤੇ ਸਰੋਜ ਕੌਰ (38 ਸਾਲ) ਨੂੰ ਕਾਬੁੂ ਕੀਤਾ ਗਿਆ। ਇੰਨ੍ਹਾਂ ਦੋ ਕੋਲੋਂ 80 ਗ੍ਰਾਮ ਹੈਰੋਇੰਨ ਅਤੇ 20 ਹਜਾਰ ਡਰੱਗ ਮਨੀ ਬ੍ਰਾਮਦ ਕੀਤੀ ਗਈ। ਮਾਮਲੇ ਦੀ ਹੋਰ ਡੂੰਘਾਈ ਨਾਲ ਪੁਛਪੜਤਾਲ ਲਈ ਇੰਨ੍ਹਾਂ ਵਿਰੁਧ ਥਾਣਾ ਸਦਰ ਬਠਿੰਡਾ ਵਿਖੇ ਅ/ਧ 21ਬੀ/61/85 ਐਨ ਡੀ ਪੀ ਐਸ ਐਕਟ ਦਰਜ਼ ਕੀਤਾ ਗਿਆ ਹੈ।

 

ਭਾਜਪਾ ਨਾਲ ਸੱਤਾ ਦਾ ਅਨੰਦ ਮਾਣਨ ਵਾਲੇ ਦੁਸਿਅੰਤ ਚੋਟਾਲਾ ਨੂੰ ਵੀ ਸਹਿਣਾ ਪੈ ਰਿਹਾ ਕਿਸਾਨਾਂ ਦਾ ਵਿਰੋਧ

0

ਹਿਸਾਰ, 7 ਅਪ੍ਰੈਲ: ਕਰੀਬ ਸਾਢੇ ਚਾਰ ਸਾਲ ਹਰਿਆਣਾ ’ਚ ਭਾਜਪਾ ਨਾਲ ਮਿਲਕੇ ਸੱਤਾ ਦਾ ਅਨੰਦ ਮਾਣਨ ਵਾਲੇ ਸਾਬਕਾ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੋਟਾਲਾ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਪਿਛਲੇ ਦਿਨੀਂ ਭਾਜਪਾ ਨੇ ਚੋਟਾਲਾ ਦੀ ਅਗਵਾਈ ਵਾਲੀ ਜਜਪਾ ਨਾਲੋਂ ਨਾਤਾ ਤੋੜ ਕੇ ਮੁੜ ਇਕੱਲਿਆਂ ਸਰਕਾਰ ਬਣਾ ਲਈ ਸੀ ਪ੍ਰੰਤੂ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਸਾਲ ਭਰ ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਸ਼੍ਰੀ ਚੌਟਾਲਾ ਭਾਜਪਾ ਨਾਲ ਸੱਤਾ ਦੇ ਸਾਂਝੀਦਾਰ ਰਹੇ ਸਨ ਤੇ ਕਿਸਾਨਾਂ ਦੀਆਂ ਅਪੀਲਾਂ ’ਤੇ ਵੀ ਉਨ੍ਹਾਂ ਕੁਰਸੀ ਦਾ ਮੋਹ ਨਹੀਂ ਛੱਡਿਆ ਸੀ। ਜਿਸ ਕਾਰਨ ਹੁਣ ਕਿਸਾਨਾਂ ਵੱਲੋਂ ਵੀ ਉਨ੍ਹਾਂ ਦਾ ਪਿੰਡਾਂ ’ਚ ਵੜਣ ’ਤੇ ਵਿਰੋਧ ਕੀਤਾ ਜਾ ਰਿਹਾ।

ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਵਿਰੁਧ ‘ਆਪ’ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ

ਹੁਣ ਦੁਸ਼ਿਅੰਤ ਚੋਟਾਲਾ ਦੀ ਪਾਰਟੀ ਵੱਲੋਂ ਇਕੱਲਿਆਂ ਲੋਕ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ ਪ੍ਰੰਤੂ ਕਿਸਾਨਾਂ ਵੱਲੋਂ ਥਾਂ-ਥਾਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਅਤੇ ਉਸਨੂੰ ਪਿੰਡਾਂ ਵਿਚ ਨਹੀਂ ਵੜਣ ਦਿੱਤਾ ਜਾ ਰਿਹਾ। ਹਰਿਆਣਾ ਦੇ ਕਈ ਪਿੰਡਾਂ ਵਿਚੋਂ ਅਜਿਹੀਆਂ ਵੀਡੀਓਜ਼ ਸਾਹਮਣੈ ਆ ਰਹੀਆਂ ਹਨ, ਜਿੱਥੇ ਕਿਸਾਨ ਉਨ੍ਹਾਂ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ ਅਤੇ ਦੁਸ਼ਿਅੰਤ ਨੂੰ ਵਾਪਸ ਮੁੜਣਾ ਪੈ ਰਿਹਾ। ਹਿਸਾਰ ਦੇ ਨਾਰਨੌਦ ਦੇ ਕਈ ਪਿੰਡਾਂ ਵਿਚ ਕਿਸਾਨਾਂ ਨੇ ਦੋਸ਼ ਲਗਾਇਆ ਕਿ ਜਦ ਦਿੱਲੀ ’ਚ 751 ਕਿਸਾਨ ਸ਼ਹੀਦ ਹੋਏ ਸਨ ਤਾਂ ਉਹ ਚੁੱਪ ਕਰਕੇ ਬੈਠੇ ਰਹੇ ਅਤੇ ਨਾਂ ਹੀ ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਕੋਈ ਅਵਾਜ਼ ਉਠਾਈ।

 

ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਵਿਰੁਧ ‘ਆਪ’ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਤੇ ਵਿਧਾਇਕ ਪੁੱਜੇ ਖ਼ਟਕੜ ਕਲਾਂ, ਜ਼ਿਲ੍ਹਾ ਪੱਧਰੀ ’ਤੇ ਵੀ ਹੜਤਾਲ ਜਾਰੀ
ਖਟਕਲ ਕਲਾਂ, 7 ਅਪ੍ਰੈਲ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਦੇ ਵਿਰੋਧ ’ਚ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਉਪਰ ਤਾਨਾਸ਼ਾਹੀ ਦਾ ਦੋਸ਼ ਲਗਾਉਂਦਿਆਂ ‘ਆਪ’ ਆਗੂਆਂ ਤੇ ਵਲੰਟੀਅਰਾਂ ਨੇ ਪੰਜਾਬ ਭਰ ਵਿੱਚ ਇੱਕ ਰੋਜ਼ਾ ਹੜਤਾਲ ਤੇ ਵਰਤ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਮੰਤਰੀ ਤੇ ਵਿਧਾਇਕ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੁੱਜੇ ਹੋਏ ਹਨ, ਜਿੱਥੇ ਹੜਤਾਲ ਜਾਰੀ ਹੈ। ਇਸੇ ਤਰ੍ਹਾਂ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਉਪਰ ਬੈਠੇ ਹੋਏ ਹਨ।

ਥਰਮਲ ਪਲਾਂਟ ਦੀ ਜਮੀਨ ਹੜੱਪਣ ਦੇ ਦੋਸ਼ਾਂ ਹੇਠ ਬਠਿੰਡਾ ਸ਼ਹਿਰ ਦੇ ਚਰਚਿਤ ਡਾਕਟਰ ਤੇ ਪ੍ਰੋਪਟੀ ਡੀਲਰ ਸਹਿਤ ਚਾਰ ਵਿਰੁਧ ਪਰਚਾ ਦਰਜ਼

ਆਪ ਨੇ ਐਲਾਨ ਕੀਤਾ ਸੀ ਕਿ ਪਾਰਟੀ ਮੋਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਖ਼ਤਮ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇੱਕ ਰੋਜ਼ਾ ਵਰਤ ਰੱਖਣ ਦਾ ਫੈਸਲਾ ਲਿਆ ਹੈ। ਉਧਰ ਖ਼ਟਕਲ ਕਲਾਂ ਦੀ ਧਰਤੀ ਤੋਂ ਸੰਬੋਧਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਸੀ। ਭਾਜਪਾ ’ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ।

 

ਥਰਮਲ ਪਲਾਂਟ ਦੀ ਜਮੀਨ ਹੜੱਪਣ ਦੇ ਦੋਸ਼ਾਂ ਹੇਠ ਬਠਿੰਡਾ ਸ਼ਹਿਰ ਦੇ ਚਰਚਿਤ ਡਾਕਟਰ ਤੇ ਪ੍ਰੋਪਟੀ ਡੀਲਰ ਸਹਿਤ ਚਾਰ ਵਿਰੁਧ ਪਰਚਾ ਦਰਜ਼

0

ਤਹਿਸੀਲਦਾਰ, ਕਾਨੂੰਗੋ ਤੇ ਨਿਗਮ ਅਧਿਕਾਰੀਆਂ ਦੀ ਭੂਮਿਕਾ ਦੀ ਚੱਲ ਰਹੀ ਹੈ ਜਾਂਚ

ਬਠਿੰਡਾ, 7 ਅਪ੍ਰੈਲ : ਥਰਮਲ ਪਲਾਂਟ ਦੀ ਕਰੋੜਾਂ ਰੁਪਏ ਦੀ ਸਰਕਾਰੀ ਜਮੀਨ ਹੜੱਪਣ ਦੇ ਦੋਸ਼ਾਂ ਹੇਠ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸ਼ਹਿਰ ਦੇ ਮਸ਼ਹੂਰ ਡਾਕਟਰ ਗਜੇਂਦਰ ਸੇਖਾਵਤ ਅਤੇ ਇੱਕ ਚਰਚਿਤ ਪ੍ਰਾਪਟੀ ਡੀਲਰ ਅਸੋਕ ਗਰਗ ਸਹਿਤ ਕੁੱਲ ਚਾਰ ਜਣਿਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਇਹ ਪਰਚਾ ਬਠਿੰਡਾ ਦੇ ਪਿਛਲੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਰੀਪੋਰਟ ਦੇ ਆਧਾਰ ’ਤੇ ਦਰਜ਼ ਕੀਤਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਸ ਕਰੋੜਾਂ ਦੇ ਘਪਲੇ ਵਿਚ ਬਠਿੰਡਾ ਵਿਖੇ ਲੰਮਾ ਸਮਾਂ ਤੈਨਾਤ ਰਹੇ ਇੱਕ ਤਹਿਸੀਲਦਾਰ ਤੋਂ ਇਲਾਵਾ ਕਾਨੂੰਗੋ ਅਤੇ ਨਗਰ ਨਿਗਮ ਬਠਿੰਡਾ ਦੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁਧ ਵੀ ਗਾਜ਼ ਡਿੱਗ ਸਕਦੀ ਹੈ, ਜਿੰਨ੍ਹਾਂ ਨੇ ਇਸ ਸਰਕਾਰੀ ਜਮੀਨ ਨੂੰ ਪ੍ਰਾਈਵੇਟ ਦਿਖਾਉਣ ਵਿਚ ਮਦਦ ਕੀਤੀ ਹੈ। ਵੱਡੀ ਗੱਲ ਇਹ ਹੈ ਕਿ ਤਤਕਾਲੀ ਡਿਪਟੀ ਕਮਿਸ਼ਨਰ ਵੱਲੋਂ ਕਰੀਬ ਸਵਾ ਦੋ ਮਹੀਨੇ ਪਹਿਲਾਂ ਪੁਲਿਸ ਨੂੰ ਪਰਚਾ ਦਰਜ਼ ਕਰਨ ਦੇ ਦਿੱਤੇ ਹੁਕਮਾਂ ਦੇ ਬਾਵਜੂਦ ਇਹ ਕਾਰਵਾਈ ਹੁਣ ਕੀਤੀ ਗਈ ਹੈ।

ਖਰੜ ‘ਚ ਲੜਕੀ ਦਾ ਕਤਲ ਕਰਕੇ ਭੱਜੇ ਮੁਲਜ਼ਮ ਦਾ ਹੋਇਆ ਐਕਸੀਡੈਂਟ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਥਾਣਾ ਸਿਵਲ ਲਾਈਨ ਵਿਚ ਦਰਜ਼ ਮੁਕੱਦਮਾ ਨੰਬਰ 43 ਦੇ ਵਿੱਚ ਡਿਪਟੀ ਕਮਿਸ਼ਨਰ ਦੀ ਸਿਕਾਇਤ ‘ਤੇ ਡਾ ਗਜੇਂਦਰ ਸੇਖਾਵਤ, ਪ੍ਰੋਪਟੀ ਡੀਲਰ ਅਸੋਕ ਗਰਗ ਅਤੇ ਸਰਕਾਰੀ ਜਮੀਨ ਨੂੰ ਅਪਣੀ ਮਲਕੀਅਤ ਬਣਾਉਣ ਵਾਲੇ ਦੋ ਸਕੇ ਭਰਾਵਾਂ ਹਰਜਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਵਿਰੁਧ ਰਜਿਸਟਰੇਸ਼ਨ ਐਕਟ ਦੀ ਧਾਰਾ 82 ਤੋਂ ਇਲਾਵਾ ਆਈ.ਪੀ.ਸੀ ਦੀ ਧਾਰਾ 420, 447,465,467, 468,471 ਅਤੇ 120 ਬੀ ਲਗਾਈ ਗਈ ਹੈ। ਪੁਲਿਸ ਅਧਿਕਾਰੀਆਂ ਨੇ ਇਹ ਪਰਚਾ ਦਰਜ਼ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਕਥਿਤ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਦਸਣਾ ਬਣਦਾ ਹੈ ਕਿ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਇੱਕ ਗੁਪਤ ਸਿਕਾਇਤ ਦੇ ਆਧਾਰ ’ਤੇ ਬਠਿੰਡਾ ਦੇ ਬੰਦ ਹੋ ਚੁੱਕ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਐਕਵਾਈਰ ਹੋ ਚੁੱਕੀ ਜਮੀਨ ਨੂੰ ਮੁੜ ਵੇਚਣ ਦੇ ਮਾਮਲੇ ਦੀ ਜਾਂਚ ਕਰਵਾਈ ਗਈ ਸੀ।

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

ਮੁਢਲੀ ਜਾਂਚ ਦੌਰਾਨ ਪਤਾ ਲੱਗਿਆ ਸੀ ਕਿ ਹਰਜਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਪੁੱਤਰਾਨ ਸੋਹਨ ਸਿੰਘ ਵੱਲੋਂ ਇਕ ਵਸੀਕਾ ਨੰਬਰ 2021-22/23/1/12825 ਮਿਤੀ 28.02.2022 ਬਾਬਤ ਮਕਾਨ ਨੰਬਰ ਐਮ.ਸੀ ਬੀ-ਜੈਡ-6-18697 ਤੈਦਾਦੀ 11731 ਮੁਰੱਬਾ ਗਜ ਡਾ. ਗਜੇਂਦਰ ਸਿੰਘ ਸ਼ੇਖਾਵਤ ਵਾਸੀ ਬੀਬੀਵਾਲ ਰੋਡ ਬਠਿੰਡਾ ਦੇ ਹੱਕ ਵਿਚ ਕਰਵਾਇਆ ਗਿਆ ਸੀ। ਐਸ.ਡੀ.ਐਮ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਕੀਤੀ ਪੜਤਾਲ ਦੀ ਭੇਜੀ ਰੀਪੋਰਟ(ਪੱਤਰ ਨੰ: 850/ ਸਿਕਾਇਤਾ ਮਿਤੀ: 19-10-2023 ) ਵਿਚ ਇੲ ਗੱਲ ਸਾਹਮਣੇ ਆਈ ਸੀ ਕਿ ਇਹ ਜਗ੍ਹਾ ਗੁਰੂ ਨਾਨਕ ਥਰਮਲ ਪਲਾਂਟ ਦੀ ਹੈ ਅਤੇ ਗਲਤ ਢੰਗ ਨਾਲ ਜਮੀਨ ਦੀ ਰਜਿਸਟਰੀ ਕਰਵਾਈ ਗਈ ਹੈ। ਐਸ.ਡੀ.ਐਮ ਦੀ ਜਾਂਚ ਦੌਰਾਨ ਵੱਡੀ ਗੱਲ ਇਹ ਵੀ ਸਾਹਮਣੇ ਆਈ ਕਿ ਇਸ ਰਕਬੇ ਦੀ ਤਬਦੀਲ ਮਲਕੀਅਤ ਸਮੇਂ ਸਾਲ 2016 ਵਿਚ ਅਤੇ ਤਬਦੀਲ ਮਲਕੀਅਤ ਤੋਂ ਰਜਿਸਟਰੀ ਕਰਨ ਸਮੇਂ ਸਾਲ 2022 ਵਿਚ ਇਕੋ ਹੀ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਬਤੌਰ ਸਬ ਰਜਿਸਟਰਾਰ ਬਠਿੰਡਾ ਤਾਇਨਾਤ ਸਨ, ਜਿਸਨੇ ਐਮ.ਸੀ.ਬੀ ਜੈਡ ਨੂੰ ਅਧਾਰ ਬਣਾ ਕੇ ਤਬਦੀਲ ਮਲਕੀਅਤ ਅਤੇ ਵਸੀਕਾ ਕਰ ਦਿੱਤਾ ਸੀ। ਜਦੋਂਕਿ ਨਗਰ ਨਿਗਮ ਬਠਿੰਡਾ ਦੀ ਰਿਪੋਰਟ ਮੁਤਾਬਕ ਐਮ.ਸੀ.ਬੀ ਜੈਡ ਨੰਬਰ ਹਰਗਿਜ ਮਾਲਕੀ ਦਾ ਹੱਕ ਨਹੀ ਦਿੰਦਾ।

ਸ਼ਰਾਬ ਦੇ ਨਸ਼ੇ ‘ਚ ਛੋਟੇ ਭਰਾ ਨੇ ਵੱਡੇ ਭਰਾ ਦਾ ਪੇਚਕਸ ਨਾਲ ਕੀਤਾ ਕਤਲ

ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਬਠਿੰਡਾ ਰਾਹੀਂ ਇਹ ਰਕਬਾ ਡੀ.ਜੀ.ਪੀ.ਐਸ. ਮਸ਼ੀਨ ਰਾਹੀਂ ਮੌਕੇ ਪਰ ਚੈੱਕ ਕੀਤਾ ਗਿਆ। ਜਿਸ ਤੋਂ ਪਾਇਆ ਗਿਆ ਕਿ ਇਹਨਾਂ ਵਸੀਕਿਆਂ ਦਾ ਰਕਬਾ ਖਸਰਾ ਨੰਬਰ 865 ਵਿੱਚ ਆਉਂਦਾ ਹੈ। ਮੌਕੇ ’ਤੇ ਥਰਮਲ ਪਲਾਂਟ ਦੀ ਮਾਲਕੀ ਨੰਬਰ ਖਸਰਾ 865 ਵਿੱਚ ਰਕਬਾ 32-09 ਦੀ ਹੈ। ਜਿਸ ਕਰਕੇ ਥਰਮਲ ਪਲਾਂਟ ਦਾ ਬਾਕੀ ਬਚਦਾ ਰਕਬਾ ਸੜਕ ਤੋਂ ਪਾਰ ਪੂਰਾ ਹੋ ਸਕਦਾ ਹੈ ਵਾ ਮੌਕੇ ਪਰ ਸੜਕ ਤੋਂ ਪਾਰ ਨੰਬਰ ਖਸਰਾ 865 ਦਾ ਰਕਬਾ ਲਗਭਗ 11-00 ਖਾਲੀ ਪਿਆ ਹੈ ਜੋ 2 ਕਿ ਵਸੀਕਿਆਂ ਦੇ ਰਕਬੇ ਨਾਲ ਮੇਲ ਖਾਂਦਾ ਹੈ। ਇਸ ਰਕਬੇ ਨਾਲ ਥਰਮਲ ਪਲਾਂਟ ਦੇ ਰਕਬੇ ਦੀ ਪੂਰਤੀ ਹੋ ਸਕਦੀ ਹੈ। ਪੜਤਾਲ ਦੌਰਾਨ ਇਹ ਵੀ ਗੱਲ ਸਾਹਮਣੈ ਆਈ ਹੈ ਕਿ ਜਮਾਬੰਦੀ ਸਾਲ 1967-68 ਦੀ ਖੇਵਟ/ਖਾਤਾ 896/2331 ਵਿੱਚ ਹਰੀ ਸਿੰਘ ਪੁੱਤਰ ਬੂਟਾ ਸਿੰਘ ਰਕਬਾ 54 ਬਿਘੇ 15 ਵਿਸਵੇ ਦਾ ਮਾਲਕ ਸੀ, ਹਰੀ ਸਿੰਘ ਪੁੱਤਰ ਬੂਟਾ ਸਿੰਘ ਵਲੋ ਜਮਾਂਬੰਦੀ ਸਾਲ 1967-68 ਵਿੱਚ 38 ਬਿਘੇ 09 ਵਿਸਵੇ ਰਕਬਾ ਬੈਅ ਕਰ ਦਿੱਤਾ ਸੀ।

ਤਰਨਤਾਰਨ ’ਚ ਔਰਤ ਨੂੰ ਅਰਧ-ਨਗਨ ਕਰਕੇ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ

ਰੀਪੋਰਟ ਮੁਤਾਬਕ ਜਮਾਂਬੰਦੀ ਸਾਲ 1972-1973 ਦੀ ਖੇਵਟ/ਖਾਤਾ ਨੰਬਰ 1238/3022-3023 ਹਰੀ ਸਿੰਘ ਪੁੱਤਰ ਬੂਟਾ ਸਿੰਘ ਵੱਲੋਂ ਸੋਹਨ ਸਿੰਘ ਪੁੱਤਰ ਹਰੀ ਸਿੰਘ ਦੇ ਨਾਮ 16 ਬਿਘੇ 6 ਵਿਸਵੇ ਦੇ ਨਾਮ ਤਬਦੀਲ ਮਲਕੀਅਤ ਕਰਵਾ ਦਿੱਤੀ। ਜਮਾਂਬੰਦੀ ਸਾਲ 1977-78 ਦੀ ਖੇਵਟ/ਖਾਤਾ ਨੰਬਰ 1755 ਵਿੱਚ ਸੋਹਣ ਸਿੰਘ ਪੁੱਤਰ ਹਰੀ ਸਿੰਘ ਵੱਲੋ 16 ਬਿਘੇ 4 ਵਿਸਵੇ ਰਕਬਾ ਬੈ ਕਰ ਦਿੱਤਾ ਸੀ। ਜਮਾਂਬੰਦੀ ਸਾਲ 1997-98 ਦੀ ਖੇਵਟ 883 ਵਿੱਚ ਸਿਰਫ਼ 0-2 ਵਿਸਵੇ ਰਕਬਾ ਬਚਦਾ ਸੀ, ਉਹ ਸੋਹਣ ਸਿੰਘ ਵੱਲੋ ਬੀਰਥਲ ਸਿੰਘ, ਬਹਾਦਰ ਸਿੰਘ ਪੁੱਤਰਾਨ ਬਚਨ ਸਿੰਘ ਨੂੰ ਬੇ ਕਰ ਦਿੱਤਾ ਸੀ। ਇਸ ਤਰ੍ਹਾਂ ਹਰੀ ਸਿੰਘ ਪੁੱਤਰ ਬੂਟਾ ਸਿੰਘ ਕੁੱਲ ਰਕਬਾ 54 ਬਿਘੇ 15 ਵਿਸਵੇ ਆਪਣਾ ਸਾਲਮ ਰਕਬਾ ਬੈ ਕਰ ਚੁੱਕਾ ਹੈ ਜੋ ਕਿ ਨੰਬਰ ਖਸਰਾ 865 ਨਾਲ ਸਬੰਧਤ ਸੀ। ਡਿਪਟੀ ਕਮਿਸ਼ਨਰ ਵੱਲੋਂ ਮਾਮਲੇ ਦੀ ਤੈਅ ਤੱਕ ਪਹੁੰਚਣ ਲਈ ਇਸ ਕੇਸ ਦੀ ਦੁਬਾਰਾ ਪੜਤਾਲ ਕਰਨ ਲਈ ਤਹਿਸੀਲਦਾਰ ਬਠਿੰਡਾ ਨੂੰ ਹੁਕਮ ਦਿੱਤੇ ਸਨ। ਜਿੰਨ੍ਹਾਂ ਸਪੱਸ਼ਟ ਕੀਤਾ ਸੀ ਕਿ ਗੁਰਵਿੰਦਰ ਸਿੰਘ ਤੇ ਹਰਜਿੰਦਰ ਸਿੰਘ ਦੇ ਹੱਕ ’ਚ ਬਿਨ੍ਹਾਂ ਕਿਸੇ ਮਾਲਕੀ ਸਬੂਤ ਤੋ ਵਸੀਕਾ ਮਿਤੀ 22-7-2016 ਤਸਦੀਕ ਕਰ ਦਿੱਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਲੋਕਾਂ ਦਾ ਪਿਆਰ, ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ

ਜਿੱਥੇ ਤੱਕ ਵਸੀਕੇ ਨਾਲ ਜਾਇਦਾਦ ਦਾ ਨਕਸ਼ਾ ਨਗਰ ਨਿਗਮ ਬਠਿੰਡਾ ਵੱਲੋਂ ਜਾਰੀ ਪ੍ਰੋਪਰਟੀ ਟੈਕਸ ਦੀਆਂ ਰਸੀਦਾਂ, ਬਿਜਲੀ ਕੁਨੈਕਸ਼ਨ, ਬਿੱਲ ਆਦਿ ਦਾ ਸਵਾਲ ਹੈ, ਇਹ ਦਸਤਾਵੇਜ ਮਾਲਕੀ ਦਾ ਸਬੂਤ ਨਹੀ ਹਨ। ਇਸੇ ਵਸੀਕਾ ਮਿਤੀ 22-07-2016 ਦੇ ਅਧਾਰ ’ਤੇ ਹੀ ਉਕਤ ਦੋਨਾਂ ਭਰਾਵਾਂ ਵੱਲੋ ਅੱਗੇ ਵਸੀਕਾ ਨੰਬਰ 12825 ਮਿਤੀ 28-02-2022 ਬਾ ਹੱਕ ਡਾ: ਗਜਿੰਦਰ ਸਿੰਘ ਸ਼ੇਖਾਵਤ ਤਸਦੀਕ ਕਰਵਾ ਦਿੱਤਾ ਗਿਆ। ਇਸ ਵਸੀਕੇ ਨਾਲ ਵੀ ਕੋਈ ਮਾਲ ਰਿਕਾਡਰ ਦੀ ਜਮਾਬੰਦੀ ਆਦਿ ਸ਼ਾਮਲ ਨਹੀਂ ਕੀਤਾ ਗਿਆ ਹੈ। ਪੜਤਾਲ ਦੌਰਾਨ ਇਹ ਵੀਗੱਲ ਸਾਹਮਣੇ ਆਈ ਕਿ ਇਸ ਸਰਕਾਰੀ ਜਮੀਨ ਨੂੰ ਹੜੱਪਣ ਵਿਚ ਪ੍ਰੋਪਟੀ ਡੀਲਰ ਅਸੋਕ ਗਰਗ ਦੀ ਵੀ ਵੱਡੀ ਭੂਮਿਕਾ ਰਹੀ, ਜਿਸਦੇ ਚੱਲਦੇ ਉਸਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਤਹਿਤਸੀਲਦਾਰ ਦੀ ਪੜਤਾਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਉਕਤ ਦੋਨਾਂ ਭਰਾਵਾਂ, ਡਾਕਟਰ ਅਤੇ ਦਲਾਲ ਵਿਰੁਧ ਤੁਰੰਤ ਪਰਚਾ ਦਰਜ਼ ਕਰਨ ਤੋਂ ਇਲਾਵਾ ਉਸ ਸਮੇਂ ਦੇ ਕਾਨੂੰਗੋ ਅਤੇ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਮਿਉਂਸਪਲ ਕਾਰਪੋਰੇਸ਼ਨ ਦੇ ਅਧਿਕਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ, ਜਿਨ੍ਹਾਂ ਵੱਲੋਂ ਗਲਤ ਐਮ.ਸੀ.ਬੀ ਨੰਬਰ ਜਾਰੀ ਕੀਤਾ ਗਿਆ ਹੈ।

 

ਖਰੜ ‘ਚ ਲੜਕੀ ਦਾ ਕਤਲ ਕਰਕੇ ਭੱਜੇ ਮੁਲਜ਼ਮ ਦਾ ਹੋਇਆ ਐਕਸੀਡੈਂਟ

0

ਮੁਹਾਲੀ, 6 ਅਪ੍ਰੈਲ: ਖਰੜ ਦੇ ਸੰਨੀ ਇਕਲੇਵ ਵਿਚ ਇਕ ਲੜਕੀ ਦੇ ਕਤਲ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਲੜਕੀ ਦੀ ਉਮਰ ਤਕਰੀਬਨ 28 ਸਾਲ ਦੱਸੀ ਜਾ ਰਹੀ ਹੈ। ਲੜਕੀ ਇਕ ਮਲਟੀਨੈਸ਼ਨਲ ਕੰਪਨੀ ਵਿਚ ਕੰਮ ਕਰਦੀ ਸੀ ‘ਤੇ ਉਸ ਦਾ ਇਕ ਲੜਕਾ ਦੋਸਤ ਵੀ ਸੀ ਜੋ ਬਿਤੀ ਰਾਤ ਮ੍ਰਿਤਕ ਲੜਕੀ ਨੂੰ ਘਰ ਛੱਡਣ ਆਇਆ ਸੀ। ਜਦੋਂ ਇਸ ਕਤਲ ਦੀ ਸੂਚਨਾਂ ਪੁਲਿਸ ਨੂੰ ਮਿਲੀ ਤਾਂ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਗਈ ‘ਤੇ ਇਸ ਕਤਲ ਦੇ ਤਾਰ ਮ੍ਰਿਤਕ ਲੜਕੀ ਨਾਲ ਜੁੜਦੇ ਨਜ਼ਰ ਆ ਰਹੇ ਹਨ। ਪਰਿਵਾਰ ਵਾਲਿਆ ਦਾ ਇਲਜ਼ਾਮ ਹੈ ਕਿ ਮੁਲਜ਼ਮ ਨੇ ਉਨ੍ਹਾਂ ਦੀ ਗੱਡੀ ਵੀ ਚੁਰਾ ਲਈ ਹੈ।

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਲੜਕਾ ਯੂਪੀ ਦਾ ਰਹਿਣ ਵਾਲਾ ਹੈ ਅਤੇ ਫਿਲਹਾਲ ਉਹ ਚੰਡੀਗੜ੍ਹ ਵਿੱਚ ਰਹਿੰਦਾ ਹੈ ਅਤੇ ਉਸ ਦੀ ਲੜਕੀ ਨਾਲ ਜਾਣ-ਪਛਾਣ ਸੀ। ਬੀਤੀ ਰਾਤ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਫਰਾਰ ਹੋ ਗਿਆ। ਪੁਲਿਸ ਮੁਤਾਬਕ ਮੁਲਜ਼ਮ ਦੀ ਗੱਡੀ ਦਾ ਰਸਤੇ ਵਿਚ ਐਕਸੀਡੈਂਟ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਮੁਲਜ਼ਮ ਦਾ ਇਲਾਜ ਚੱਲ ਰਿਹਾ ਹੈ। ਇਲਾਜ ਮਗਰੋਂ ਪੁਲਿਸ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰੇਗੀ।

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁਧ 7 ਅਪ੍ਰੈਲ ਨੂੰ ’ਆਪ’ ਆਗੂ ਤੇ ਵਰਕਰ ਰੱਖਣਗੇ ਵਰਤ

0

ਇਹ ਚੋਣਾਂ ਆਜ਼ਾਦੀ ਤੋਂ ਬਾਅਦ ਲੋਕਤੰਤਰ ਨੂੰ ਬਚਾਉਣ ਦੀ ਸਭ ਤੋਂ ਵੱਡੀ ਲੜਾਈ ਹੈ- ਵਿਧਾਇਕ ਦਿਨੇਸ਼ ਚੱਢਾ
ਚੰਡੀਗੜ੍ਹ, 7 ਅਪ੍ਰੈਲ: ਭਲਕੇ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼?ਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖਣਗੇ। ’ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ। ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਭਲਕੇ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇੱਕ ਰੋਜ਼ਾ ਵਰਤ ਰੱਖਿਆ ਜਾਵੇਗਾ, ਜਿੱਥੋਂ ਅੰਗਰੇਜ਼ਾਂ ਨੂੰ ਭਜਾਉਣ ਲਈ ਲੜਾਈ ਲੜੀ ਗਈ ਸੀ।

ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਟਕਪੂਰਾ ਸ਼ਹਿਰ ਦੀ ਆਵਾਜਾਈ ਨੂੰ ਕੀਤਾ ਇਕਪਾਸੜ

ਉੱਥੇ ਪਾਰਟੀ ਦੇ ਸਾਰੇ ਵਿਧਾਇਕ ਇੱਕ ਦਿਨ ਦੇ ਵਰਤ ਵਿੱਚ ਹਿੱਸਾ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਇਨਕਲਾਬੀ ਭਗਵੰਤ ਸਿੰਘ ਮਾਨ ਵੀ ਇਸ ਵਰਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਸੀ। ਭਾਜਪਾ ’ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਬੱਬੀ ਬਾਦਲ ਨੇ ਕਿਹਾ ਕਿ ਭਲਕੇ ਸਵੇਰੇ 11 ਵਜੇ ਤੋਂ ਵਰਤ ਸ਼ੁਰੂ ਹੋਵੇਗਾ।

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

ਉਨ੍ਹਾਂ ਕਿਹਾ ਕਿ ਅਸੀਂ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ।ਉਨ੍ਹਾਂ ਕਿਹਾ ਕਿ ਮਰਨ ਵਰਤ ਦੌਰਾਨ ਅਸੀਂ ਬੱਸਾਂ ਅਤੇ ਸੜਕਾਂ ਨੂੰ ਨਹੀਂ ਰੋਕਾਂਗੇ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਕੋਈ ਅਸਰ ਨਹੀਂ ਪਾਵਾਂਗੇ, ਅਸੀਂ ਸਿਰਫ਼ ਆਪਣੇ ਸਰੀਰਾਂ ਨੂੰ ਹੀ ਦਰਦ ਦੇਵਾਂਗੇ।‘ਆਪ’ ਆਗੂ ਬਿਕਰਮਜੀਤ ਪਾਸੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਢਾਹ ਲਾਉਣ ’ਤੇ ਲੱਗੀ ਹੋਈ ਹੈ। ਇਸ ਨੂੰ ਬਚਾਉਣਾ ਜ਼ਰੂਰੀ ਹੈ। ਅਸੀਂ ਲੋਕਤੰਤਰ ਦਾ ਕਤਲ ਕਰਨ ਵਾਲਿਆਂ ਨੂੰ ਸੱਤਾ ਤੋਂ ਹਟਾ ਦੇਵਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸੰਜੇ ਸਿੰਘ ਦੀ ਜ਼ਮਾਨਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪੂਰਾ ਮਾਮਲਾ ਪਾਣੀ ਦਾ ਗੁਬਾਰਾ ਹੈ। ਈਡੀ ਨੇ ਬਿਨਾਂ ਕਿਸੇ ਠੋਸ ਸਬੂਤ ਦੇ ਸਾਡੇ ਨੇਤਾਵਾਂ ਨੂੰ ਪਰੇਸ਼ਾਨ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਸਾਨੂੰ ਗ੍ਰਿਫਤਾਰ ਕੀਤਾ ਹੈ।

 

ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਟਕਪੂਰਾ ਸ਼ਹਿਰ ਦੀ ਆਵਾਜਾਈ ਨੂੰ ਕੀਤਾ ਇਕਪਾਸੜ

0

ਆਵਾਜਾਈ ’ਚ ਅੜਿੱਕਾ ਬਣਨ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ : ਡੀ.ਐੱਸ.ਪੀ.
ਕੋਟਕਪੂਰਾ, 6 ਅਪ੍ਰੈਲ: ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਲ-ਪਲ ਲੱਗਦੇ ਟਰੈਫਿਕ ਜਾਮ ਦੀ ਸਮੱਸਿਆ ਨੂੰ ਹੱਲ ਕਰਨ ਲਈ ਯਤਨਸ਼ੀਲ ਸਥਾਨਕ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਦੀਆਂ ਕਈ ਮੀਟਿੰਗਾਂ ਹੋਈਆਂ ਤੇ ਉਹਨਾਂ ਵਲੋਂ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਦੀ ਉਕਤ ਸਮੱਸਿਆ ਦੇ ਹੱਲ ਲਈ ਡਿਊਟੀ ਲਾਈ ਗਈ । ਮੀਟਿੰਗਾਂ ਤੋਂ ਬਾਅਦ ਬੱਤੀਆਂ ਵਾਲਾ ਚੌਂਕ ਤੋਂ ਜੈਤੋ ਰੋਡ, ਰੇਲਵੇ ਬਜਾਰ, ਢੋਡਾ ਚੌਂਕ, ਮੇਨ ਬਜਾਰ ਅਤੇ ਪੁਰਾਣੀ ਦਾਣਾ ਮੰਡੀ ਵਾਲੀ ਆਵਾਜਾਈ ਆਰਜੀ ਤੌਰ ’ਤੇ ਇਕਪਾਸੜ (ਵੰਨਵੇਅ) ਕਰ ਦਿੱਤੀ।

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਮੁਤਾਬਿਕ ਪਿਛਲੇ ਲੰਮੇ ਸਮੇਂ ਤੋਂ ਇਸ ਰਸਤੇ ’ਤੇ ਐਂਬੂਲੈਂਸ, ਸਕੂਲ ਵੈਨਾ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਜਾਮ ਵਿੱਚ ਫਸ ਜਾਣ ਦੀਆਂ ਖਬਰਾਂ ਮਿਲਦੀਆਂ ਰਹੀਆਂ, ਜਿਸ ਕਰਕੇ ਅੱਜ ਓਮਕਾਰ ਗੋਇਲ ਪ੍ਰਧਾਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼, ਅਸ਼ੋਕ ਗੋਇਲ ਪ੍ਰਧਾਨ ਆੜਤੀਆ ਐਸੋਸੀਏਸ਼ਨ, ਜਤਿੰਦਰ ਸਿੰਘ ਚੋਪੜਾ ਡੀ.ਐੱਸ.ਪੀ. ਕੋਟਕਪੂਰਾ ਅਤੇ ਟਰੈਫਿਕ ਇੰਚਾਰਜ ਏ.ਐੱਸ.ਆਈ. ਜਗਰੂਪ ਸਿੰਘ ਦੀ ਅਗਵਾਈ ਹੇਠ ਬੱਤੀਆਂ ਵਾਲਾ ਚੌਂਕ ਤੋਂ ਮਹਿਤਾ ਚੌਂਕ ਤੱਕ ਡਿਵਾਈਡਰ ਦੇ ਤੌਰ ’ਤੇ ਪੱਕੇ ਬੋਰਡ ਗੱਡ ਕੇ ਆਵਾਜਾਈ ਨੂੰ ਵੰਨਵੇਅ ਕਰ ਦਿੱਤਾ ਗਿਆ। ਜਿਸ ਦੀ ਦੁਕਾਨਦਾਰਾਂ, ਵਾਹਨ ਚਾਲਕਾਂ ਅਤੇ ਆਮ ਲੋਕਾਂ ਨੇ ਭਰਪੂਰ ਪ੍ਰਸੰਸਾ ਕੀਤੀ। ਜਿਕਰਯੋਗ ਹੈ ਕਿ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਨਜਾਇਜ ਕਬਜੇ ਕਰਕੇ ਆਵਾਜਾਈ ਵਿੱਚ ਅੜਿੱਕਾ ਬਣਨ ਤੋਂ ਰੋਕਣ ਲਈ ਓਮਕਾਰ ਗੋਇਲ ਪ੍ਰਧਾਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਨੇ ਦੁਕਾਨਦਾਰਾਂ ਦੀਆਂ ਵੱਖ ਵੱਖ ਟਰੇਡ ਯੂਨੀਅਨਾ ਦੇ ਮੁਖੀਆਂ ਨੂੰ ਨਾਲ ਲੈ ਕੇ ਦਰਜਨ ਵਾਰ ਬਕਾਇਦਾ ਮੁਨਿਆਦੀ ਕਰਦਿਆਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖਣ ਦੀਆਂ ਅਪੀਲਾਂ ਕੀਤੀਆਂ ਤੇ ਹੁਣ ਵੀ ਜੇਕਰ ਦੁਕਾਨ ਆਪਣੀਆਂ ਦੁਕਾਨਾ ਦੇ ਬਾਹਰ ਸਮਾਨ ਨਹੀਂ ਰੱਖਣਗੇ ਤਾਂ ਆਵਾਜਾਈ ਸੁਚਾਰੂ ਢੰਗ ਨਾਲ ਚੱਲਣੀ ਸੁਭਾਵਿਕ ਹੈ।

ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ

ਓਮਕਾਰ ਗੋਇਲ ਅਤੇ ਅਸ਼ੋਕ ਗੋਇਲ ਨੇ ਆਖਿਆ ਕਿ ਸ਼ਹਿਰ ਵਿੱਚ ਅੱਧੀ ਦਰਜਨ ਤੋਂ ਜਿਆਦਾ ਵਾਹਨ ਪਾਰਕਿੰਗਾਂ ਹੋਣ ਕਰਕੇ ਹਰ ਵਾਹਨ ਚਾਲਕ ਦੀ ਮੁੱਢਲੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਵਾਹਨ ਪਾਰਕਿੰਗ ਦੇ ਅੰਦਰ ਲਾਉਣ, ਤਾਂ ਜੋ ਆਵਾਜਾਈ ਵਿੱਚ ਅੜਿੱਕਾ ਨਾ ਪਵੇ। ਜਤਿੰਦਰ ਸਿੰਘ ਚੋਪੜਾ ਡੀਐਸਪੀ ਨੇ ਆਖਿਆ ਕਿ ਜੇਕਰ ਦੁਕਾਨਦਾਰਾਂ ਨੇ ਆਵਾਜਾਈ ਵਿੱਚ ਅੜਿੱਕਾ ਪਾਉਣ ਦੀ ਕੌਸ਼ਿਸ਼ ਕੀਤੀ ਅਰਥਾਤ ਆਪਣੀਆਂ ਦੁਕਾਨਾਂ ਦਾ ਸਮਾਨ ਜਿਆਦਾ ਬਾਹਰ ਕੱਢਿਆ ਤਾਂ ਨਗਰ ਕੌਂਸਲ ਦੇ ਸਹਿਯੋਗ ਨਾਲ ਉਕਤ ਸਮਾਨ ਜਬਤ ਕਰ ਲਿਆ ਜਾਵੇਗਾ। ਉਹਨਾਂ ਆਖਿਆ ਕਿ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਫਰੀਦਕੋਟ ਵਲੋਂ ਵੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਟੈ?ਰਫਿਕ ਨਿਯਮਾ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਬਕਾਇਦਾ ਹਦਾਇਤਾਂ ਹਨ।

 

ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ

0

ਬਠਿੰਡਾ, 6 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅੱਜ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਸਥਾਨਕ ਜ਼ਿਲ੍ਹਾ ਦਫ਼ਤਰ ਵਿਖੇ ਹੋਏ ਪ੍ਰੋਗਰਾਮ ਦੌਰਾਨ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਦੀਨਦਿਆਲ ਉਪਾਧਿਆਏ ਨੂੰ ਦੀਪ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬੋਲਦਿਆਂ ਸਰੂਪ ਸਿੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਟੀਚਾ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਦੇਸ਼ ਦੇ ਆਖਰੀ ਹਿੱਸੇ ਵਿਚ ਬੈਠੇ ਆਖਰੀ ਆਦਮੀ ਦੇ ਹਿੱਸੇ ਤੱਕ ਪਹੁੰਚਾਉਣ ਦਾ ਹੈ, ਜਿਸਦੇ ਲਈ ਸਾਰਿਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ।

ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅੱਜ ਭਾਜਪਾ ਵਿਸ਼ਵ ਭਰ ਵਿੱਚ ਸਭ ਤੋਂ ਵੱਧ ਵਰਕਰਾਂ ਵਾਲੀ ਸਿਆਸੀ ਜਥੇਬੰਦੀ ਹੈ ਅਤੇ ਇਸ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰੂਪ ਸਿੰਗਲਾ ਜੀ ਨੇ ਕਿਹਾ ਕਿ ਸਥਾਪਨਾ ਦਿਵਸ ਮੌਕੇ ਸਮੂਹ ਪਾਰਟੀ ਵਰਕਰ ਆਪੋ-ਆਪਣੇ ਘਰਾਂ ’ਤੇ ਪਾਰਟੀ ਦਾ ਝੰਡਾ ਲਗਾਉਣ। ਇਸ ਮੌਕੇ ਬੋਲਦਿਆਂ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਪਹਿਲਾਂ ਭਾਰਤੀ ਜਨ ਸੰਘ ਦੇ ਨਾਂ ਤੋਂ ਜਾਣੀ ਜਾਂਦੀ ਸੀ, ਜਿਸ ਦੀ ਸਥਾਪਨਾ ਸ਼ਿਆਮਾ ਪ੍ਰਸਾਦ ਮੁਖਰਜੀ ਨੇ 1951 ਵਿੱਚ ਕੀਤੀ ਸੀ।

ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ

ਇਸ ਸੰਗਠਨ ਨੇ 1952 ਦੀਆਂ ਸੰਸਦੀ ਚੋਣਾਂ ਵਿੱਚ 3 ਸੀਟਾਂ ਹਾਸਲ ਕੀਤੀਆਂ ਸਨ।ਜਿਸ ਵਿੱਚ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਵੀ ਸ਼ਾਮਿਲ ਸਨ। ਮੌਜੂਦਾ ਭਾਰਤੀ ਜਨਤਾ ਪਾਰਟੀ 6 ਅਪ੍ਰੈਲ 1980 ਨੂੰ ਹੋਂਦ ਵਿੱਚ ਆਈ। ਇਸ ਮੌਕੇ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ਼ ਅਸ਼ੋਕ ਭਾਰਤੀ, ਕੌਮੀ ਕਾਰਜ਼ਕਾਰੀ ਮੈਂਬਰ ਤੇ ਸਾਬਕਾ ਚੇਅਰਮੈਨ ਮੋਹਨ ਲਾਲ ਗਰਗ, ਪਾਰਟੀ ਦੇ ਸਕੱਤਰ ਰਾਜ ਨੰਬਰਦਾਰ, ਸੂਬਾ ਮੀਡੀਆ ਮੈਨੇਜਮੈਂਟ ਕੋ-ਇੰਚਾਰਜ ਸੁਨੀਲ ਸਿੰਗਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਮਿੱਤਲ, ਸੀਨੀਅਰ ਆਗੂ ਸ਼ਾਮ ਲਾਲ ਬਾਂਸਲ, ਵਿਜੇ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।

 

ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ

ਨਵੀਂ ਦਿੱਲੀ: ਦਿੱਲੀ ਸ਼ਰਾਬ ਘੋਟਾਲੇ ਮਾਮਲੇ ‘ਚ ਜੇਲ੍ਹ ਦੀ ਸਜ਼ਾ ਕੱਟ ਰਹੇ ਦਿੱਲੀ ਦੀ ‘ਆਪ’ ਸਰਕਾਰ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਮਿਲਣ ਦਾ ਨਾ ਨਹੀ ਲੈ ਰਿਹਾ। ਅੱਜ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 12 ਦਿਨਾਂ ਦਾ ਵਾਧਾ ਕਰ ਦਿੱਤਾ ਹੈ।

ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ

ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੀ ਮੋਜੂਦਾ ‘ਆਪ’ ਸਰਕਾਰ ਦੇ 2 ਸਾਬਕਾ ਮੰਤਰੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਜੇਲ੍ਹ ਵਿਚ ਬੰਦ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਮਨੀਸ਼ ਸਿਸੋਦੀਆ ਵੱਲੋਂ ਜੇਲ੍ਹ ਤੋਂ ਇਕ ਚਿੱਠੀ ਲਿਖੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਦਿੱਲੀ ਜਨਤਾ ਦੇ ਨਾਅ ਇਕ ਭਾਵੂਕ ਸੰਦੇਸ਼ ਲਿਖਿਆ ਸੀ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੇਂਦਰੀ ਭਾਜਪਾ ਸਰਕਾਰ ਤੇ ਤਿਖੇ ਨਿਸ਼ਾਨੇ ਵਿਨ੍ਹੇ ਗਏ।