Home Blog Page 1759

ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ, ਵਰਕਰਾਂ ਦੇ ਹੌਸਲੇ ਬੁਲੰਦ : ਸਰੂਪ ਸਿੰਗਲਾ

0

ਬਠਿੰਡਾ 4 ਅਪ੍ਰੈਲ : ਲੋਕ ਸਭਾ ਚੋਣਾਂ ਲਈ ਭਾਜਪਾ ਪੂਰੀ ਤਰਾਂ ਤਿਆਰ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ ਹੈ ਅਤੇ ਪੰਜਾਬ ਵਿੱਚ ਵੀ ਭਾਜਪਾ ਬੂਥ ਪੱਧਰ ਤੇ ਮਜਬੂਤ ਹੋਈ ਹੈ। ੲਹ ਪ੍ਰਗਟਾਵਾ ਭਾਜਪਾ ਬਠਿੰਡਾ ਸ਼ਹਿਰੀ ਦੇ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਇੱਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਹੋਈ ਮੀਟਿੰਗ ਤੋਂ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਪਾਰਟੀ ਵਧੀਆਂ ਪ੍ਰਦਰਸ਼ਨ ਕਰੇਗੀ।ਸਰੂਪ ਸਿੰਗਲਾ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਵਿਚਾਰ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਡਿਊਟੀਆਂ ਲਾਈਆਂ ਗਈਆਂ ਹਨ।

50,000 ਰੁਪਏ ਦੀ ਰਿਸ਼ਵਤ ਦਾ ‘ਟੀਕਾ’ ਲਗਾਉਂਦਾ ਐਸ.ਐਮ.ਓ. ਵਿਜੀਲੈਂਸ ਵੱਲੋਂ ਕਾਬੂ

ਉਹਨਾਂ ਕਿਹਾ ਕਿ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਬੂਥ ਪੱਧਰ ’ਤੇ ਭਾਜਪਾ ਵੱਲੋਂ ਚੋਣਾਂ ਲੜਨ ਦੀ ਤਿਆਰੀ ਕੀਤੀ ਜਾ ਚੁੱਕੀ ਹੈ। ਉਹਨਾਂ ਪੰਜਾਬ ਦੀ ਸਿਆਸਤ ’ਤੇ ਤੰਜ ਕਸਦਿਆਂ ਕਿਹਾ ਕਿ ਇੰਡੀਆ ਗਠਜੋੜ ਮਤਲਬ ਪ੍ਰਸਤੀ ਲੋਕਾਂ ਦਾ ਗੱਠਜੋੜ ਹੈ। ਆਪ ਤੇ ਕਾਂਗਰਸ ਦਾ ਪੰਜਾਬ ਵਿੱਚ ਵੀ ਅੰਦਰੂਨੀ ਗਠਜੋੜ ਹੋ ਚੁੱਕਿਆ ਹੈ ,ਉਹ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ ਪਰ ਪੰਜਾਬ ਵਾਸੀ ਭਲੀ ਭਾਂਤ ਹਰ ਗੱਲ ਤੋਂ ਜਾਣੂ ਹਨ ਅਤੇ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਹਰ ਵਰਗ ਨਿਰਾਸ਼ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਵੇਲੇ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਬਜਾਏ ਪੰਜਾਬ ਦਾ ਖਜ਼ਾਨਾ ਪਾਰਟੀ ਦੇ ਪ੍ਰਚਾਰ ਲਈ ਲੁਟਾਇਆ ਜਾ ਰਿਹਾ ਹੈ ਜਿਸ ਕਰਕੇ ਲੋਕ ਵੀ ਸਰਕਾਰ ਤੋਂ ਨਿਰਾਸ਼ ਹਨ ਕਿਉਂਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਇਸ ਮੌਕੇ ਉਹਨਾਂ ਦੇ ਨਾਲ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ, ਰਾਜ ਨੰਬਰਦਾਰ ਸਹਿਤ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।

 

50,000 ਰੁਪਏ ਦੀ ਰਿਸ਼ਵਤ ਦਾ ‘ਟੀਕਾ’ ਲਗਾਉਂਦਾ ਐਸ.ਐਮ.ਓ. ਵਿਜੀਲੈਂਸ ਵੱਲੋਂ ਕਾਬੂ

0

ਤਰਨਤਾਰਨ, 3 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਅਕਾਲੀ ਦਲ ਦੇ ਵੱਡੇ ਆਗੂ ਦੀ ਨੂੰਹ ਵੱਲੋਂ ਨੌਕਰੀ ਤੋਂ ਅਸਤੀਫ਼ਾ, ਚੋਣ ਲੜਣ ਦੀ ਫੈਲੀ ਚਰਚਾ!

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ ’ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।

CM ਮਾਨ ਨੇ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੂੰ ਭੇਜੀ ਚਿੱਠੀ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਅਕਾਲੀ ਦਲ ਦੇ ਵੱਡੇ ਆਗੂ ਦੀ ਨੂੰਹ ਵੱਲੋਂ ਨੌਕਰੀ ਤੋਂ ਅਸਤੀਫ਼ਾ, ਚੋਣ ਲੜਣ ਦੀ ਫੈਲੀ ਚਰਚਾ!

0

ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਦੀ IAS ਅਧਿਕਾਰੀ ਅਫ਼ਸਰ ਪਰਮਪਾਲ ਕੌਰ ਸਿੱਧੂ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦੇ ਦਿੰਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ। ਜਲਦ ਹੀ ਰਾਜਨੀਤੀ ਵਿਚ ਕਦਮ ਰੱਖ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਪਰਮਪਾਲ ਕੌਰ ਸਿੱਧੂ IAS ਅਫ਼ਸਰ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ।

ਦਿੱਲੀ ਦੀ ਮੰਤਰੀ ਆਤਸ਼ੀ ਨੂੰ ਭਾਜਪਾ ਵੱਲੋਂ ਮਾਣਹਾਨੀ ਦਾ ਕਾਨੂੰਨੀ ਨੋਟਿਸ ਜਾਰੀ

ਸੂਤਰਾਂ ਮੁਤਾਬਕ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ,  ਉਥੇ ਹੀ ਉਹਨਾਂ ਦੇ ਚੋਣ ਲੜਣ ਦੀ ਚਰਚਾ ਫੈਲ ਗਈ ਹੈ । ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਭਾਜਪਾ ਦੀ ਟਿਕਟ ਮਿਲ ਸਕਦੀ ਹੈ।ਦੱਸਣਯੋਗ ਹੈ ਕਿ 2011 ਬੈਚ ਦੇ ਆਈਏਐਸ ਅਧਿਕਾਰੀ ਸਿੱਧੂ ਅਕਤੂਬਰ ਵਿੱਚ ਸੇਵਾਮੁਕਤ ਹੋਣ ਵਾਲੇ ਹਨ ਅਤੇ ਉਹ ਪਹਿਲਾਂ ਹੀ ਛੁੱਟੀ ’ਤੇ ਚੱਲ ਰਹੇ ਹਨ। ਉਨ੍ਹਾਂ ਨੂੰ ਨਾ ਤਾਂ ਕਾਂਗਰਸ ਸਰਕਾਰ ਵੇਲੇ ਅਤੇ ਨਾ ਹੀ ‘ਆਪ’ ਸਰਕਾਰ ਨੇ ਉਹਨਾਂ ਨੂੰ ਅਜੇ ਤੱਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਹੈ।

 

 

ਦਿੱਲੀ ਦੀ ਮੰਤਰੀ ਆਤਸ਼ੀ ਨੂੰ ਭਾਜਪਾ ਵੱਲੋਂ ਮਾਣਹਾਨੀ ਦਾ ਕਾਨੂੰਨੀ ਨੋਟਿਸ ਜਾਰੀ

ਨਵੀਂ ਦਿੱਲੀ: ਭਾਜਪਾ ਦੇ ਮੀਡੀਆ ਵਿਭਾਗ ਵੱਲੋਂ ਦਿੱਲੀ ਦੀ ਮੰਤਰੀ ਆਤਸ਼ੀ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਬੀਤੇ ਦਿਨੀ ਆਤਸ਼ੀ ਵੱਲੋਂ ਕੀਤੀ ਗਈ ਪ੍ਰੈਸ ਕਾਨਫਰਸ ਦੇ ਦੌਰਾਨ ਦਿੱਤੇ ਗਏ ਬਿਆਨ ਦੇ ਸੰਬੰਧ ਚ ਭੇਜਿਆ ਗਿਆ ਹੈ। ਇਸ ਨੋਟਿਸ ਤਹਿਤ ਮੰਤਰੀ ਆਤਸ਼ੀ ਨੂੰ ਤੁਰੰਤ ਮਾਫੀ ਮੰਗਣ ਲਈ ਕਿਹਾ ਨਹੀਂ ਤਾਂ ਮਾਣਹਾਨੀ ਦਾ ਮੁਕਦਮਾ ਦਰਜ ਕਰਨ ਦੀ ਗੱਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮੰਤਰੀ ਆਤਸ਼ੀ ਨੇ ਭਾਜਪਾ ਦੇ ਗੰਭੀਰ ਇਲਜ਼ਾਮ ਲਗਾਏ ਸਨ ਕਿ ਮੇਰੇ ਇੱਕ ਕਰੀਬੀ ਦੁਆਰਾ ਭਾਜਪਾ ਵੱਲੋਂ ਮੈਨੂੰ ਭਾਜਪਾ ਚ ਸ਼ਾਮਿਲ ਹੋਣ ਲਈ ਆਫਰ ਕੀਤਾ ਗਿਆ ਨਹੀਂ ਤਾਂ ਇੱਕ ਮਹੀਨੇ ਦੇ ਅੰਦਰ ਈਡੀ ਵੱਲੋਂ ਗਿਰਫਤਾਰ ਕਰਨ ਦੀ ਗੱਲ ਕੀਤੀ ਗਈ ਹੈ।

CM ਮਾਨ ਨੇ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੂੰ ਭੇਜੀ ਚਿੱਠੀ

ਨਾਲ ਹੀ ਉਨਾਂ ਇਹ ਵੀ ਕਿਹਾ ਸੀ ਕਿ ਆਉਣ ਵਾਲੇ ਸਮੇਂ ਚ ਮੈਨੂੰ ਮੰਤਰੀ ਸੌਰਵ ਭਾਰਦਵਾਜ, ਦੁਰਗੇਸ਼ ਪਾਠਕ ਅਤੇ ਮੈਂਬਰ ਪਾਰਲੀਮੈਂਟ ਰਾਘਵ ਚੱਡਾ ਨੂੰ ਗਿਰਫਤਾਰ ਕੀਤਾ ਜਾਵੇਗਾ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵੇਲੇ ਤਿਹਾੜ ਜੇਲ ਚ ਬੰਦ ਹਨ ।ਉਹਨਾਂ ਦੀ ਗਿਰਫਤਾਰੀ ਦੇ ਵਿਰੋਧ ਚ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਅਤੇ ਪ੍ਰੈਸ ਕਾਨਫਰਸ ਕੀਤੀਆਂ ਜਾ ਰਹੀਆਂ ਹਨ।

CM ਮਾਨ ਨੇ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੂੰ ਭੇਜੀ ਚਿੱਠੀ

0

ਚੰਡੀਗੜ੍ਹ: ਸ਼ਰਾਬ ਘੁਟਾਲੇ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ CM ਵੱਲੋਂ ਤਿਹਾੜ ਜੇਲ੍ਹ ਦੇ ਪ੍ਰਸ਼ਾਸ਼ਨ ਨੂੰ ਚਿੱਠੀ ਭੇਜੀ ਗਈ ਹੈ। ਇਸ ਚਿੱਠੀ ਵਿਚ CM ਮਾਨ ਨੇ ਕੇਜਰੀਵਾਲ ਨੂੰ ਮਿਲਣ ਦੀ ਇਜ਼ਾਜ਼ਤ ਮੰਗੀ ਹੈ। ਕੇਜਰੀਵਾਲ ਵੱਲੋਂ ਤਿਹਾੜ ਜੇਲ੍ਹ ਪ੍ਰਸ਼ਾਸ਼ਨ ਨੂੰ 6 ਲੋਕਾਂ ਦਾ ਨਾਂਅ ਦਿੱਤਾ ਸੀ ਜੋ ਉਨ੍ਹਾਂ ਨੂੰ ਆ ਕੇ ਮਿਲ ਸਕਦੇ ਹਨ।

ਮਾਨਸਾ ਜ਼ਿਲ੍ਹੇ ਦੀ 32ਵੀਂ ਵਰ੍ਹੇਗੰਢ ਮੌਕੇ ਹੋਵੇਗਾ ਵਿਸਾਖੀ ਮੇਲਾ

ਜਿਸ ਵਿਚ ਕੇਜਰੀਵਾਲ ਦੀ ਪਤਨੀ, ਬੇਟਾ, ਬੇਟੀ, ਵਕੀਲ ਅਤੇ ਦੋ ਹੋਰ ਲੋਕਾਂ ਦੇ ਨਾਂਅ ਸ਼ਾਮਲ ਸੀ। ਦੱਸ ਦਈਏ ਕਿ ਈਡੀ ਵੱਲੋਂ ਕਥਿਤ ਸਰਾਬ ਘੁਟਾਲੇ ਵਿਚ ਲੰਘੀ 21 ਮਾਰਚ ਦੀ ਦੇਰ ਸ਼ਾਮ ਨੂੰ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ 22 ਮਾਰਚ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੈ ਅਦਾਲਤ ਨੇ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਪੁਛਗਿਛ ਲਈ ਭੇਜ ਦਿੱਤਾ ਸੀ।

ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ : ਸੁਖਬੀਰ ਸਿੰਘ ਬਾਦਲ

0

ਪਟਿਆਲਾ, 3 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ।ਅਕਾਲੀ ਦਲ ਦੇ ਪ੍ਰਧਾਨ ਦਾ ਅੱਜ ਪੰਜਾਬ ਬਚਾਓ ਯਾਤਰਾ ਦੌਰਾਨ ਸਨੌਰ ਤੇ ਘਨੌਰ ਵਿਖੇ ਨਿੱਘਾ ਸਵਾਗਤ ਹੋਇਆ ਤੇ ਲੋਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ ਤੇ ਹਮੇਸ਼ਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸ਼ਵਾਸ ਕਰਦਾ ਹੈ। ਉਹਨਾਂ ਕਿਹਾਕਿ ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸ਼ਾ ਗਰੀਬ, ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ ਜੋ ਪੰਜਾਬ ਨੂੰ ਕਮਜ਼ੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ।

ਆਪ ਦੀ ਰਵਾਇਤੀ ਸੀਟ ਸੰਗਰੂਰ ਦੀਆਂ ਤਿਆਰੀਆਂ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ

ਸੁਖਬੀਰ ਸਿੰਘ ਬਾਦਲ, ਜਿਹਨਾਂ ਦਾ ’ਸਾਡਾ ਪੰਜਾਬ, ਅਸੀਂ ਪੰਜਾਬ ਦੇ’ ਵਰਗੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸੈਂਕੜੇ ਨੌਜਵਾਨਾਂ ਨੇ ’ਉਡਦਾ ਬਾਜ਼’ ਨਾਂ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ, ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਤੁਹਾਨੂੰ ਲੁੱਟਿਆ ਹੈ।ਯਾਤਰਾ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐਨ ਕੇ ਸ਼ਰਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਤੇ ਆਪ ਦੋਵਾਂ ਵੱਲੋਂ ਪ੍ਰਚਾਰੇ ਬਦਲਾਅ ਦੇ ਨਾਅਰੇ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਪੰਜਾਬ ਵਿਚ ਇਸਦੇ ਅਰਥਚਾਰੇ ਦੇ ਢਹਿ ਢੇਰੀ ਹੋਣ ਅਤੇ ਗਰੀਬਾਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਦੇਣ ਤੋਂ ਨਾਂਹ ਕਰਨ ਤੋਂ ਇਲਾਵਾ ਹੋਰ ਕੀ ਬਦਲਿਆ ਹੈ ?

ਚੋਣ ਕਮਿਸ਼ਨ ਵੱਲੋਂ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਉਹਨਾਂ ਨੇ ਕਾਂਗਰਸ ਤੇ ਆਪ ਦੋਵਾਂ ਦੇ ਦੋਗਲੇਪਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਇਕ ਦੂਜੇ ਦਾ ਵਿਰੋਧ ਕਰਨ ਦਾ ਡਰਾਮਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਸ ਅਪਵਿੱਤਰ ਗਠਜੋੜ ਨੂੰ ਪਛਾਣ ਲਿਆ ਹੈ ਤੇ ਦੋਵਾਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ।ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਭ ਨੂੰ ਲੈ ਕੇ ਵਿਕਾਸ ਕਰਨ ਦੀ ਕੀਤੀ ਵਚਨਬੱਧਤਾ ’ਤੇ ਕਾਇਮ ਹੈ। ਉਹਨਾਂ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਹਮੇਸ਼ਾ ਸਾਡੇ ਫਲਸਫੇ ਦਾ ਧੁਰਾ ਰਹਿਣਗੇ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਪੰਜਾਬੀਆਂ ਦੇ ਮਾਣ ਤੇ ਸਨਮਾਨ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੇ ਵਾਰਸ ਹਾਂ ਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ।

 

ਆਪ ਦੀ ਰਵਾਇਤੀ ਸੀਟ ਸੰਗਰੂਰ ਦੀਆਂ ਤਿਆਰੀਆਂ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ

0

ਚੰਡੀਗੜ੍ਹ, 3 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈਕੇ ਰਣਨੀਤਕ ਮੋਡ ਵਿੱਚ ਹਨ ਕਿਉਂਕਿ ‘ਆਪ’ ਦੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਅਤੇ ਪਿਛਲੇ ਦੋ ਸਾਲਾਂ ਦੀ ਪੰਜਾਬ ਵਿੱਚ ਕਾਰਗੁਜ਼ਾਰੀ ਦੇ ਅਧਾਰ ‘ਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਨਜ਼ਰ ਹੈ। ਪਾਰਟੀ ਆਪਣੀ ਰਵਾਇਤੀ ਲੋਕ ਸਭਾ ਸੀਟ ਸੰਗਰੂਰ ਲਈ ਜ਼ੋਰਦਾਰ ਤਿਆਰੀ ਕਰ ਰਹੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮਾਨ ਨੇ ਉਨ੍ਹਾਂ ਨੂੰ ਇੱਕ ਸਕਾਰਾਤਮਕ ਮੁਹਿੰਮ ਚਲਾਉਣ ਲਈ ਕਿਹਾ ਜਿੱਥੇ ‘ਆਪ’ ਆਗੂ ਲੋਕਾਂ ਵਿੱਚ ਜਾਣਗੇ ਅਤੇ ਉਨ੍ਹਾਂ ਨੂੰ ‘ਆਪ’ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕੰਮਾਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਗੇ।
ਭਗਵੰਤ ਮਾਨ 2014 ਅਤੇ 2019 ਵਿੱਚ ਦੋ ਵਾਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ, ਫਿਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਹ ਧੂਰੀ (ਸੰਗਰੂਰ) ਤੋਂ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ। ਸੰਗਰੂਰ ਲੋਕ ਸਭਾ ਸੀਟ ਦੇ ਸਾਰੇ ਨੌਂ ਵਿਧਾਇਕ ਆਮ ਆਦਮੀ ਪਾਰਟੀ ਦੇ ਹਨ।

ਚੋਣ ਕਮਿਸ਼ਨ ਵੱਲੋਂ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਮੀਤ ਹੇਅਰ ਨੂੰ ਵੀ ਭਰੋਸਾ ਹੈ ਕਿ ਪਾਰਟੀ ਇੱਕ ਵਾਰ ਫਿਰ ਸੰਗਰੂਰ ਵਿੱਚ ਵੱਡੀ ਜਿੱਤ ਦਰਜ ਕਰੇਗੀ।
ਇਸ ਮੀਟਿੰਗ ‘ਚ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਦੇ ਵਿੱਤ ਮੰਤਰੀ ਤੇ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ, ਮੰਤਰੀ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ, ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ, ਮਹਿਲ ਕਲਾਂ ਦੇ ਵਿਧਾਇਕ ਡਾ. ਕੁਲਵੰਤ ਪੰਡੋਰੀ, ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਸ਼ਾਮਲ ਸਨ।ਮੀਟਿੰਗ ਵਿੱਚ ਸੀਐਮ ਮਾਨ ਨੇ ਸੰਗਰੂਰ ਲੋਕ ਸਭਾ ਹਲਕੇ ਲਈ ਵਿਧਾਇਕਾਂ ਨਾਲ ਚੋਣ ਰਣਨੀਤੀ ਬਾਰੇ ਚਰਚਾ ਕੀਤੀ। ਮਾਨ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਸੰਗਰੂਰ ਵਿੱਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨ ਅਤੇ ਹਰ ਪਿੰਡ ਵਿੱਚ ਵੀ ਮੀਟਿੰਗਾਂ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਕੋਲ ਜਾ ਕੇ ਪੰਜਾਬ ਦੀ ਸਰਕਾਰ ਵਜੋਂ ਪਿਛਲੇ ਦੋ ਸਾਲਾਂ ਦੌਰਾਨ ਲਏ ਗਏ ਸਾਰੇ ਪੰਜਾਬ ਪੱਖੀ ਅਤੇ ਲੋਕ ਪੱਖੀ ਫੈਸਲਿਆਂ ਬਾਰੇ ਗੱਲ ਕਰੋ ਅਤੇ ਨਾਲ ਹੀ ਲੋਕਾਂ ਨਾਲ ਉਨ੍ਹਾਂ ਦੇ ਮੁੱਦਿਆਂ ਬਾਰੇ ਵੀ ਗੱਲ ਕਰੋ, ਜਿਨ੍ਹਾਂ ਨੂੰ ਉਹ ਸੰਸਦ ਵਿੱਚ ਹੱਲ ਕਰਾਉਣਾ ਚਾਹੁੰਦੇ ਹਨ।

ਮਾਨਸਾ ਜ਼ਿਲ੍ਹੇ ਦੀ 32ਵੀਂ ਵਰ੍ਹੇਗੰਢ ਮੌਕੇ ਹੋਵੇਗਾ ਵਿਸਾਖੀ ਮੇਲਾ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਸੀਐਮ ਮਾਨ ਨੇ ਸਾਨੂੰ ਪਿਛਲੇ ਦੋ ਸਾਲਾਂ ਵਿੱਚ ਕੀਤੇ ਸਾਰੇ ਕੰਮਾਂ ਨੂੰ ਲੈ ਕੇ ਲੋਕਾਂ ਵਿੱਚ ਜਾਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ 20 ਸਾਲਾਂ ਦੇ ਕੰਮ ‘ਆਪ’ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਦੇ ਨੇੜੇ-ਤੇੜੇ ਵੀ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ 43,000 ਸਰਕਾਰੀ ਨੌਕਰੀਆਂ ਦਿੱਤੀਆਂ, ਉਹ ਵੀ ਮੈਰਿਟ ਦੇ ਆਧਾਰ ‘ਤੇ ਅਤੇ 13,000 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ। ਅਸੀਂ ਆਪਣੀ ਸਰਕਾਰ ਬਣਨ ਤੋਂ ਬਾਅਦ 600 ਯੂਨਿਟ ਮੁਫਤ ਬਿਜਲੀ ਦੇ ਰਹੇ ਹਾਂ। ਪੰਜਾਬ ਦੇ 90% ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਅਸੀਂ ਕਿਸਾਨਾਂ ਅਤੇ ਉਦਯੋਗਾਂ ਨੂੰ ਲੋੜੀਂਦੀ ਬਿਜਲੀ ਦੇ ਰਹੇ ਹਾਂ। ਅਸੀਂ ਰਾਜ ਦੇ ਮਾਲੀਏ ਵਿੱਚ ਵਾਧਾ ਕੀਤਾ ਹੈ। ਇਕੱਲੇ ਆਬਕਾਰੀ ਵਿਚ ਅਸੀਂ ਇਕ ਸਾਲ ਵਿਚ ਮਾਲੀਆ 6,000 ਕਰੋੜ ਤੋਂ ਵਧਾ ਕੇ 10,000 ਕਰੋੜ ਕਰ ​​ਦਿੱਤਾ ਹੈ।

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਦਾ ਇਨਾਮ ਦੇਣ ਲਈ ਤਿਆਰ ਹਨ। ਸੰਗਰੂਰ ਦੇ ਨਾਲ-ਨਾਲ ਪੂਰੇ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਹਨ। ਸਾਡਾ ਕਿਸੇ ਨਾਲ ਕੋਈ ਨਿੱਜੀ ਝਗੜਾ ਨਹੀਂ ਹੈ, ਸਾਡੀ ਲੜਾਈ ਲੋਕਾਂ ਦੇ ਮੁੱਦਿਆਂ ‘ਤੇ ਅਧਾਰਤ ਹੈ। ਅਸੀਂ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਆਪਣਾ ਕੰਮ ਕਰ ਰਹੇ ਹਾਂ। ਮੁੱਖ ਮੰਤਰੀ ਨੇ ਸਾਨੂੰ ਆਪਣਾ ਸਕਾਰਾਤਮਕ ਏਜੰਡਾ ਲੋਕਾਂ ਤੱਕ ਪਹੁੰਚਾਉਣ ਅਤੇ ਕਿਸੇ ਬਾਰੇ ਵੀ ਨਕਾਰਾਤਮਕ ਗੱਲ ਨਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਕੰਮ ਇਮਾਨਦਾਰੀ ਨਾਲ ਕਰ ਰਹੇ ਹਾਂ ਅਤੇ 95 ਫੀਸਦੀ ਪੰਜਾਬੀਆਂ ਨੂੰ ਸਾਡੇ ਫੈਸਲਿਆਂ ਦਾ ਲਾਭ ਮਿਲ ਰਿਹਾ ਹੈ।ਮੀਤ ਹੇਅਰ ਨੇ ਅੱਗੇ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸਾਨੂੰ ਪ੍ਰਚਾਰ ਕਰਨ ਦੀ ਵੀ ਲੋੜ ਨਹੀਂ ਹੈ, ਲੋਕ ਸਾਡੇ ਲਈ ਖੁਦ ਪ੍ਰਚਾਰ ਕਰ ਰਹੇ ਹਨ, ਦੇਸ਼ ਦਾ ਹਰ ਬੱਚਾ ਜਾਣਦਾ ਹੈ ਕਿ ਅਰਵਿੰਦ ਕੇਜਰੀਵਾਲ ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਵਿਰੁੱਧ ਕਿਵੇਂ ਲੜ ਰਹੇ ਹਨ। ਭਾਜਪਾ ਬੇਨਕਾਬ ਹੋ ਰਹੀ ਹੈ ਅਤੇ ਹਰ ਕੋਈ ਉਨ੍ਹਾਂ ਦੀ ਗੰਦੀ ਰਾਜਨੀਤੀ ਤੋਂ ਜਾਣੂ ਹੈ।

ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਵਿੱਚ ਸਥਿਤ ਪੋਲਿੰਗ ਬੂਥਾਂ ਦਾ ਕੀਤਾ ਗਿਆ ਨਿਰੀਖਣ

ਉਨ੍ਹਾਂ ਕਿਹਾ ਕਿ ਇਹ ਸਾਡੇ ਲੋਕਤੰਤਰ ਦਾ ਪਹਿਲਾ ਕਾਲਾ ਦੌਰ ਨਹੀਂ ਹੈ। ਲੋਕਾਂ ਨੇ ਪਹਿਲਾਂ ਵੀ ਤਾਨਾਸ਼ਾਹ ਸਿਆਸਤਦਾਨਾਂ ਵਿਰੁੱਧ ਲੜਾਈ ਲੜੀ ਹੈ ਅਤੇ ਉਨ੍ਹਾਂ ਨੂੰ ਹਰਾਇਆ ਹੈ। ਇਸ ਵਾਰ ਵੀ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਜਨਤਾ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰੇਗੀ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਇਸ ਲਈ ਇਸ ਲੋਕ ਸਭਾ ਚੋਣ ਵਿਚ ਅਸੀਂ ਪੰਜਾਬ ਦੇ ਲੋਕਾਂ ਨੂੰ ਸਾਡੇ ਕੰਮ ਦੇ ਆਧਾਰ ‘ਤੇ ਸਾਨੂੰ ਵੋਟ ਪਾਉਣ ਲਈ ਕਹਾਂਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੀਆਂ ਪੰਜ ਵੱਡੀਆਂ ਚੋਣ ਗਾਰੰਟੀਆਂ ਵਿੱਚੋਂ ਚਾਰ ਨੂੰ ਪੂਰਾ ਕੀਤਾ ਹੈ, ਜਦੋਂ ਕਿ ਅਗਲੀਆਂ ਚੋਣਾਂ ਨੇੜੇ ਆਉਣ ਤੱਕ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਕੰਮ ਵੀ ਸ਼ੁਰੂ ਨਹੀਂ ਕਰਦੀਆਂ।

 

ਚੋਣ ਕਮਿਸ਼ਨ ਵੱਲੋਂ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

0

ਚੰਡੀਗੜ੍ਹ, 3 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਾਰੇ ਲੋੜੀਂਦੇ ਪ੍ਰਬੰਧ ਕਰਨ।ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ ‘ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਰਹਿਣ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਗਈ।

ਮਾਨਸਾ ਜ਼ਿਲ੍ਹੇ ਦੀ 32ਵੀਂ ਵਰ੍ਹੇਗੰਢ ਮੌਕੇ ਹੋਵੇਗਾ ਵਿਸਾਖੀ ਮੇਲਾ

ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਵੋਟਰਾਂ ਦੀ ਗਿਣਤੀ ਵਧਾਉਣ, ਵੈਬਕਾਸਟਿੰਗ ਦੇ ਪ੍ਰਬੰਧਾਂ ਅਤੇ ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਤਿਆਰੀਆਂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਡੀਸੀਜ਼, ਸੀਪੀਜ਼ ਅਤੇ ਐਸਐਸਪੀਜ਼ ਨਾਲ ਚੋਣ ਪ੍ਰਕਿਰਿਆ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਅਤੇ ਜਾਣਕਾਰੀ ਵੀ ਸਾਂਝੀ ਕੀਤੀ।ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ।ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਇਹ ਵੀ ਯਕੀਨ ਦਿਵਾਇਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਿਤ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲੇ ਪਾਣੀ, ਲੋੜੀਂਦੇ ਫਰਨੀਚਰ, ਉਚਿਤ ਰੋਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਨੂੰ ਵਧਾਉਣ ਲਈ ਪਹਿਲਾਂ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਡੀਸੀ ਮਾਲੇਰਕੋਟਲਾ ਦੀ ਇੱਕ ਵਿਲੱਖਣ ਪਹਿਲਕਦਮੀ ਤਹਿਤ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਵਾਸਤੇ ‘ਬੂਥ ਰਾਬਤਾ’ ਨਾਮਕ ਇੱਕ ਵਿਸ਼ੇਸ਼ ਐਪਲੀਕੇਸ਼ਨ ਤਿਆਰ ਕਰਨ ਲਈ ਸ਼ਲਾਘਾ ਕੀਤੀ ਗਈ, ਜਿਸ ਵਿੱਚ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਅਪਹਾਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨਾ ਅਤੇ ਆਪਣੇ ਬੀ.ਐਲ.ਓ. ਨੂੰ ਜਾਣਨਾ ਸ਼ਾਮਲ ਹੈ। ਚੋਣ ਕਮਿਸ਼ਨ ਦੀ ਟੀਮ ਨੇ 70% ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰਾਂ ਦੀ ਗਿਣਤੀ ਵਧਾਉਣ ਵਾਸਤੇ ਟਰਨਆਊਟ ਇੰਪਲੀਮੈਨਟੇਸ਼ਨ ਪਲਾਨ ਸਮੇਤ ਤਿੰਨ ਕਿਤਾਬਾਂ, ਸੂਬਾ ਅਤੇ ਜ਼ਿਲ੍ਹਾ ਪ੍ਰੋਫਾਈਲ ਦੇ ਨਾਲ ਵੋਟਿੰਗ ਦੀ ਤਿਆਰੀ ਬਾਰੇ ਹੈਂਡਬੁੱਕ ਅਤੇ ਚੋਣਾਂ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਬੁੱਕਲੈਟ ਵੀ ਰਿਲੀਜ਼ ਕੀਤੀ।

 

ਮਾਨਸਾ ਜ਼ਿਲ੍ਹੇ ਦੀ 32ਵੀਂ ਵਰ੍ਹੇਗੰਢ ਮੌਕੇ ਹੋਵੇਗਾ ਵਿਸਾਖੀ ਮੇਲਾ

0

ਮਾਨਸਾ 3 ਅਪ੍ਰੈਲ : ਡਾ ਸੰਦੀਪ ਘੰਡ ਵਾਇਸ ਆਫ਼ ਮਾਨਸਾ ਵੱਲ੍ਹੋਂ ਜ਼ਿਲ੍ਹੇ ਦੀ 32 ਵੀਂ ਵਰ੍ਹੇਗੰਢ ਮੌਕੇ 13 ਅਪ੍ਰੈਲ ਨੂੰ ਖਾਲਸਾ ਹਾਈ ਸਕੂਲ ਮਾਨਸਾ ਵਿਖੇ ਵਿਸਾਖੀ ਮੇਲਾ ਕਰਵਾਉਣ ਦਾ ਅਹਿਮ ਫੈਸਲਾ ਲਿਆ ਹੈ,ਜਿਸ ਦੌਰਾਨ ਪੰਜਾਬ ਦੇ ਪ੍ਰਸਿੱਧ ਕਲਾਕਾਰ ਆਪਣੀ ਗਾਇਕੀ ਦਾ ਮੁਜ਼ਾਹਰਾ ਕਰਨਗੇ ਅਤੇ ਸਿੱਖਿਆ, ਸਭਿਆਚਾਰ ਸੰਸਥਾਵਾਂ ਵੱਲ੍ਹੋਂ ਗਿੱਧੇ, ਭੰਗੜੇ ਦੀ ਪੇਸ਼ਕਾਰੀ ਵੀ ਹੋਵੇਗੀ।ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਨਾਲ ਸਬੰਧਿਤ ਉਨ੍ਹਾਂ ਕਲਾਕਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾ ਰਿਹਾ ਹੈ, ਜਿੰਨਾਂ ਨੇ ਮਾਨਸਾ ਦਾ ਨਾਮ ਦੇਸ਼- ਵਿਦੇਸ਼ ਪੱਧਰ ‘ਤੇ ਰੋਸ਼ਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਡਾ.ਜਨਕ ਰਾਜ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਵਿਸਾਖੀ ਮੇਲੇ ਸਬੰਧੀ ਵਿਚਾਰ ਵਿਟਾਂਦਰਾ ਕਰਦਿਆਂ ਇਸ ਗੱਲ ‘ਤੇ ਮਾਣ ਮਹਿਸੂਸ ਕੀਤਾ ਕਿ ਮਾਨਸਾ ਜ਼ਿਲ੍ਹੇ ਨੇ ਜਿਥੇ ਸਿੱਖਿਆ,ਖੇਡਾਂ ਅਤੇ ਹੋਰਨਾਂ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ, ਉਥੇ ਸਾਹਿਤਕ,ਸਭਿਆਚਾਰਕ ਖੇਤਰ ਵਿੱਚ ਵੀ ਵੱਡਾ ਨਾਮਣਾ ਖੱਟਿਆ ਹੈ।

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਜਿਸ ਕਰਕੇ ਉਨ੍ਹਾਂ ਕਲਾਕਾਰ ਹਸਤੀਆਂ ਦਾ ਵਿਸਾਖੀ ਮੇਲੇ ਦੌਰਾਨ ਵਿਸ਼ੇਸ਼ ਸਨਮਾਨ ਕਰਨ ਦਾ ਨਿਰਣਾ ਲਿਆ ਗਿਆ।ਸਭਿਆਚਾਰ ਕਮੇਟੀ ਦੇ ਆਗੂਆਂ ਡਾ.ਸੰਦੀਪ ਘੰਡ, ਹਰਿੰਦਰ ਮਾਨਸ਼ਾਹੀਆ, ਬਲਰਾਜ ਮਾਨ,ਰਾਜ ਜੋਸ਼ੀ, ਬਲਜਿੰਦਰ ਸੰਗੀਲਾ, ਹਰਦੀਪ ਸਿੱਧੂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਦੂਰ ਦੁਰੇਡੇ ਰਹਿ ਰਹੇ ਸਮੂਹ ਕਲਾਕਾਰਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ, ਤਾਂ ਕਿ ਉਨ੍ਹਾਂ ਦੀ ਅਗਵਾਈ ‘ਚ ਮਾਨਸਾ ਵਿਖੇ ਵਿਸਾਖੀ ਮੌਕੇ ਖੂਬ ਰੌਣਕਾਂ ਲੱਗ ਸਕਣ।ਸੰਸਥਾ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ.ਲਖਵਿੰਦਰ ਮੂਸਾ, ਜਰਨਲ ਸਕੱਤਰ ਵਿਸ਼ਵਦੀਪ ਬਰਾੜ, ਬਲਵਿੰਦਰ ਸਿੰਘ ਕਾਕਾ,ਬਿਕਰ ਮਘਾਣੀਆਂ, ਨਰਿੰਦਰ ਸ਼ਰਮਾ, ਜਗਸੀਰ ਸਿੰਘ ਢਿੱਲੋਂ ਨੇ ਕਿਹਾ ਕਿ ਵਿਸਾਖੀ ਮੇਲੇ ਦੌਰਾਨ ਵੱਖ-ਵੱਖ ਸਿੱਖਿਆ, ਸਭਿਆਚਾਰ ਅਤੇ ਹੋਰਨਾਂ ਸੰਸਥਾਵਾਂ ਵੱਲ੍ਹੋਂ ਲਾਈਆਂ ਜਾ ਰਹੀਆਂ ਵੱਖ-ਵੱਖ ਪ੍ਰਦਰਸ਼ਨੀਆਂ ਵੀ ਖਿੱਚ ਦਾ ਕੇਂਦਰ ਹੋਣਗੀਆਂ।

 

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਬਠਿੰਡਾ, 3 ਅਪ੍ਰੈਲ : ਸਥਾਨਕ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਬਲਾਕ ਖੇਤੀਬਾੜੀ ਅਫਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਪਿੰਡ ਹਰਰਾਏਪੁਰ, ਜੀਦਾ ਅਤੇ ਗਿੱਲ ਪੱਤੀ ਵਿਖੇ ਪਿਛਲੇ ਦਿਨੀਂ ਹੋਈ ਬਾਰਿਸ਼ ਨਾਲ ਪ੍ਰਭਾਵਿਤ ਕਣਕ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਸਰਵੇਖਣ ਦੌਰਾਨ ਪਾਇਆ ਕਿ ਜ਼ਿਆਦਾਤਰ ਖੇਤਾਂ ਵਿੱਚ ਕਣਕ ਦੀ ਫ਼ਸਲ ਠੀਕ ਹੈ। ਟੀਮ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਕਣਕ ਦੀ ਫ਼ਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ ਹੈ। ਮੌਕੇ ਤੇ ਮੌਜੂਦ ਕਿਸਾਨਾਂ ਨੇ ਕਣਕ ਦੇ ਚੰਗੇ ਝਾੜ ਹੋਣ ਦੀ ਉਮੀਦ ਪ੍ਰਗਟਾਈ।

ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਵਿੱਚ ਸਥਿਤ ਪੋਲਿੰਗ ਬੂਥਾਂ ਦਾ ਕੀਤਾ ਗਿਆ ਨਿਰੀਖਣ

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਵਾਢੀ ਹੋਣ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਨਾੜ ਨੂੰ ਜ਼ਮੀਨ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋ ਸਕੇ ਅਤੇ ਉਪਜਾਊ ਸ਼ਕਤੀ ਬਰਕਰਾਰ ਰਹੇ। ਇਸ ਤਰ੍ਹਾਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜ਼ਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਵੱਧ ਤੋਂ ਵੱਧ ਰਾਬਤਾ ਕਾਇਮ ਰੱਖਣ ਲਈ ਕਿਹਾ ਤਾਂ ਜੋ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਦਾ ਕਿਸਾਨ ਵੱਧ ਤੋਂ ਵੱਧ ਫਾਇਦਾ ਲੈ ਸਕਣ।

ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਬਲਜਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਅਗਲੇ ਸਾਲ ਕਣਕ ਦੀ ਬਿਜਾਈ ਲਈ ਘਰ ਦਾ ਬੀਜ ਹੀ ਤਿਆਰ ਕੀਤਾ ਜਾਵੇ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ।ਇਸ ਦੇ ਨਾਲ ਹੀ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਕੰਬਾਈਨ ਨਾਲ ਕਣਕ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੀਤੀ ਜਾਵੇ। ਟੀਮ ਵਿੱਚ ਮੌਜੂਦ ਖੇਤੀਬਾੜੀ ਵਿਕਾਸ ਅਫਸਰ ਮਹਿਮਾ ਸਰਜਾ ਡਾ. ਜਸਵਿੰਦਰ ਕੁਮਾਰ ਅਤੇ ਖੇਤੀਬਾੜੀ ਵਿਕਾਸ ਅਫਸਰ ਹਰਰਾਏਪੁਰ ਡਾ. ਅਮਨਦੀਪ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਣਕ ਦੇ ਖੇਤਾਂ ਵਿੱਚ ਗੁੱਲੀ ਡੰਡੇ ਦੇ ਨਦੀਨ ਮੌਜੂਦ ਹਨ, ਉਨ੍ਹਾਂ ਨੂੰ ਪੁੱਟ ਕੇ ਖੇਤ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ ਤਾਂ ਜੋ ਅਗਲੇ ਸਾਲ ਆਉਣ ਵਾਲੀ ਕਣਕ ਦੀ ਫ਼ਸਲ ਵਿੱਚ ਗੁੱਲੀ ਡੰਡੇ ਦੇ ਵਾਧੇ ਨੂੰ ਰੋਕਿਆ ਜਾ ਸਕੇ।