Wednesday, May 6, 2026
Home Blog Page 176

Sukhbir Badal ਨੇ DGP ਨੂੰ ਦਿੱਤੀ ਚੁਣੌਤੀ, ਜੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਇਆ ਤਾਂ ਸੜਕਾਂ ਹੋਣਗੀਆਂ ਜਾਮ

0

Chandigarh News: ਸ਼੍ਰੋਮਣੀ ਅਕਾਲੀ ਦਲ ਦੀ ਅੱਜ ਵੀਰਵਾਰ ਨੂੰ ਚੰਡੀਗੜ੍ਹ ‘ਚ ਹੋਈ ਕੋਰ ਕਮੇਟੀ ਦੀ ਮੀਟਿੰਗ ਤੋਂ ਤੁਰੰਤ ਬਾਅਦ ਅਕਾਲੀ ਲੀਡਰਸ਼ਿਪ ਦੇ ਨਾਲ ਡੀਜੀਪੀ ਦਫ਼ਤਰ ਪੁੱਜੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਕਾਲੀ ਲੀਡਰਸ਼ਿਪ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ ਗਿਆ ਤਾਂ ਇਸਦੇ ਵਿਰੁਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਕਰੀਬ ਇੱਕ ਘੰਟਾ ਡੀਜੀਪੀ ਦਫਤਰ ‘ਚ ਡਟੇ ਰਹਿਣ ਤੋਂ ਬਾਅਦ ਬਾਹਰ ਆਏ ਸ: ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ, ‘‘ 328 ਪਾਵਨ ਸਰੂਪਾਂ ਦੀ ਜਾਂਚ ਦੀ ਆੜ ‘ਚ ਜਾਣਬੁੱਝ ਕੇ ਉਸਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਤੇ ਉਸਦੇ ਨਿੱਜੀ ਸੀਏ ਤੇ ਹੋਰ ਮੁਲਾਜਮਾਂ ਉੱਪਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਰਿਕਾਰਡ ਚੁੱਕਿਆ ਜਾ ਰਿਹਾ ਤਾਂ ਕਿ ਇਸ ਕੇਸ ਵਿਚ ਉਸਨੂੰ ਫ਼ਸਾਇਆ ਜਾ ਸਕੇ। ”

ਇਹ ਵੀ ਪੜ੍ਹੋ Big News; ਕੋਰ ਕਮੇਟੀ ਦੀ ਮੀਟਿੰਗ ਅੱਧ-ਵਿਚਕਾਰ ਛੱਡ ਕੇ DGP ਦਫ਼ਤਰ ਗ੍ਰਿਫਤਾਰੀ ਦੇਣ ਪੁੱਜੇ Sukhbir Badal, ਦੇਖੋ ਵੀਡੀਓ

ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਐਸਆਈਟੀ ਵਿੱਚ ਸ਼ਾਮਲ ਅਧਿਕਾਰੀ ਦਾਗੀ ਵਿਅਕਤੀ ਹਨ। ਜਦਕਿ ਉਸਦੀਆਂ ਕੰਪਨੀਆਂ ਵਿਚ ਕੁੱਝ ਵੀ ਗਲਤ ਨਹੀਂ ਤੇ ਸਾਰਾ ਕੁੱਝ ਇੱਕ ਨੰਬਰ ਵਿਚ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਬਿਕਰਮ ਸਿੰਘ ਮਜੀਠਿਆ ਵਿਰੁਧ ਝੂਠਾ ਪਰਚਾ ਦਰਜ਼ ਕੀਤਾ ਗਿਆ ਤੇ ਇਸਤੋਂ ਬਾਅਦ ਦੂਜੀ ਅਕਾਲੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਉਨ੍ਹਾਂ ਵੱਲੋਂ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿਚ ਇੱਥੇ ਪੁੱਜ ਕੇ ਗ੍ਰਿਫਤਾਰ ਕਰਨ ਲਈ ਕਿਹਾ ਹੈ ਜਾਂ ਫ਼ਿਰ ਮੁਲਾਜਮਾਂ ਤੇ ਹੋਰਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੇ ਪ੍ਰਦਰਸ਼ਨ ਤੋਂ ਘਬਰਾ ਕੇ ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕਰਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਡਰਾਊਣ ਦਾ ਯਤਨ ਕੀਤਾ ਜਾ ਰਿਹਾ ਤੇ ਇਸਦੇ ਲਈ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ, ਅਤੇ ਜਾਂਚ ਦੇ ਨਾਮ ‘ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਦਲ ਨਾਲ ਰਲੇਵੇਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ ਸੁਖਬੀਰ ਦੇ ਹੁੰਦੇ…

0

Amritsar News: ਜੇਲ੍ਹ ਤੋਂ ਬਾਹਰ ਆਉਂਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਬਿਕਰਮ ਸਿੰਘ ਮਜੀਠਿਆ ਵੱਲੋਂ ਪੰਜਾਬ ਦੇ ਭਲੇ ਲਈ ਬਾਗੀ ਅਕਾਲੀ ਆਗੂਆਂ ਦੀ ਘਰ ਵਾਪਸੀ ਦੇ ਸੱਦੇ ‘ਤੇ ਅਕਾਲੀ ਦਲ(ਪੁਨਰ ਸੁਰਜੀਤੀ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਪ੍ਰਤੀਕ੍ਰਮ ਸਾਹਮਣੇ ਆਇਆ ਹੈ। ਵੀਰਵਾਰ ਨੂੰ ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਨੇ ਕਿਹਾ, ‘‘ ਸ: ਮਜੀਠਿਆ ਦੇ ਬਿਆਨ ਦਾ ਉੱਹ ਸਵਾਗਤ ਕਰਦੇ ਹਨ ਪ੍ਰੰਤੂ ਉਹ ਇੱਕ ਗੱਲ ਅਸੀਂ ਸਪਸ਼ਟ ਕਰਨਾ ਚਾਹੁੰਦੇ ਆ ਕਿ ਜਿੰਨ੍ਹਾਂ ਸਮਾਂ ਸੁਖਬੀਰ ਸਿੰਘ ਬਾਦਲ ਪ੍ਰਧਾਨ ਹਨ, ਘੱਟੋ ਘੱਟ ਗਿਆਨੀ ਹਰਪ੍ਰੀਤ ਸਿੰਘ ਜਿਹੜਾ ਹੈ ਇਸ ਪਾਰਟੀ ਦਾ ਮੁਖੀ ਹੈ, ਅਸੀਂ ਕੋਈ ਸਮਝੌਤਾ ਨਹੀਂ ਕਰਾਂਗੇ। ”

ਇਹ ਵੀ ਪੜ੍ਹੋ Bikram Majithia ਦਾ ਮੁੜ ਦਾਅਵਾ; ਪੰਜਾਬ ਦੇ ਭਲੇ ਲਈ ਅਕਾਲੀਆਂ ਨੂੰ ਇੱਕਜੁਟ ਕਰਾਂਗੇ

ਇਸਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ,‘‘ਜੇਕਰ ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਤੋਂ ਪਿੱਛੇ ਹਟਦੇ ਆ ਫਿਰ ਅਸੀਂ ਸਵਾਗਤ ਵੀ ਕਰਾਂਗੇ ਤੇ ਯਤਨ ਵੀ ਕਰਾਂਗੇ। ” ਇਸਦੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਅਚਾਨਕ 328 ਸਰੂਪਾਂ ਦੇ ਮਾਮਲੇ ਵਿਚ ਡੀਜੀਪੀ ਦਫ਼ਤਰ ਪੁੱਜੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ‘ਤੇ ਪੁੱਛੈ ਸਵਾਲ ਦੇ ਜਵਾਬ ਵਿਚ ਟਿੱਪਣੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ,‘‘ ਇਹ ਸਾਰੀ ਡਰਾਮੇਬਾਜ਼ੀ ਆ।” ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਏ ਜਮੀਨ ਘੁਟਾਲੇ ਵਿਚ ਵੀ ਸਿੱਧਾ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਘੇਰਦਿਆਂ ਕਿਹਾ ਕਿ ਉਹ ਦਸਣ ਕਿ ਵੱਡੇ ਅਧਿਕਾਰੀਆਂ ਦੀ ਸਹਿਮਤੀ ਤੋਂ ਬਿਨ੍ਹਾਂ ਇਹ ਘਪਲਾ ਕਿਸ ਤਰ੍ਹਾਂ ਹੋ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Big News; ਕੋਰ ਕਮੇਟੀ ਦੀ ਮੀਟਿੰਗ ਅੱਧ-ਵਿਚਕਾਰ ਛੱਡ ਕੇ DGP ਦਫ਼ਤਰ ਗ੍ਰਿਫਤਾਰੀ ਦੇਣ ਪੁੱਜੇ Sukhbir Badal, ਦੇਖੋ ਵੀਡੀਓ

0

Chandigarh News: Big News; ਵੀਰਵਾਰ ਨੂੰ ਬਾਅਦ ਦੁਪਿਹਰ ਅਚਾਨਕ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਵਾਪਰੇ ਵੱਡੇ ਸਿਆਸੀ ਘਟਨਾਕ੍ਰਮ ਦੇ ਵਿਚ ਸੁਖਬੀਰ ਸਿੰਘ ਬਾਦਲ ਕੋਰ ਕਮੇਟੀ ਦੀ ਮੀਟਿੰਗ ਅੱਧ-ਵਿਚਕਾਰ ਛੱਡ ਕੇ ਅਕਾਲੀ ਲੀਡਰਸ਼ਿਪ ਦੇ ਨਾਲ DGP ਦਫ਼ਤਰ ਗ੍ਰਿਫਤਾਰੀ ਦੇਣ ਪੁੱਜ ਗਏ ਹਨ। ਖ਼ਬਰ ਲਿਖੇ ਜਾਣ ਤੱਕ ਸੁਖਬੀਰ ਬਾਦਲ ਪੰਜਾਬ ਪੁਲਿਸ ਦੇ ਹੈਡਕੁਆਟਰ ਵਿਖੇ ਸਥਿਤ ਡੀਜੀਪੀ ਦਫ਼ਤਰ ਡਟੇ ਹੋਏ ਸਨ। ਇਸ ਦੌਰਾਨ ਪੰਜਾਬ ਪੁਲਿਸ ਨੇ ਵੀ ਮਾਮਲੇ ਦੀ ਨਜ਼ਾਕਤ ਨੂੰ ਦੇਖਦਿਆਂ ਆਪਣੇ ਦਫ਼ਤਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਚੰਡੀਗੜ੍ਹ ਪੁਲਿਸ ਵੀ ਮੌਕੇ ‘ਤੇ ਪੁੱਜ ਗਈ ਹੈ।

ਇਹ ਵੀ ਪੜ੍ਹੋ Bikram Majithia ਦਾ ਮੁੜ ਦਾਅਵਾ; ਪੰਜਾਬ ਦੇ ਭਲੇ ਲਈ ਅਕਾਲੀਆਂ ਨੂੰ ਇੱਕਜੁਟ ਕਰਾਂਗੇ

ਇਸਤੋਂ ਇਲਾਵਾ ਯੂਥ ਅਕਾਲੀ ਦਲ ਵੱਲੋਂ ਵੀ ਜ਼ਿਲ੍ਹਾ ਪਟਿਆਲਾ, ਮੁਹਾਲੀ ਤੇ ਫ਼ਤਿਹਗੜ੍ਹ ਦੇ ਵਰਕਾਂ ਨੂੰ ਜਲਦ ਤੋਂ ਜਲਦ ਪੰਜਾਬ ਪੁਲਿਸ ਦੇ ਦਫ਼ਤਰ ਪੁੱਜਣ ਦਾ ਸੱਦਾ ਦਿੱਤਾ ਹੈ। ਉਧਰ, ਅਕਾਲੀ ਦਲ ਵੱਲੋਂ ਵੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ਼ ‘ਤੇ ਜਾਰੀ ਇੱਕ ਬਿਆਨ ਵਿਚ ਕਿਹਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਬਣਾਈ ਵਿਸ਼ੇਸ ਜਾਂਚ ਟੀਮ ਵੱਲੋਂ ਅਕਾਲੀ ਲੀਡਰਸ਼ਿਪ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਜਿਸਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਸੁਖਬੀਰ ਸਿੰਘ ਬਾਦਲ ਪ੍ਰਧਾਨ, ਸਮੁੱਚੀ ਕੋਰ ਕਮੇਟੀ ਸਮੇਤ DGP ਦਫ਼ਤਰ ਚੰਡੀਗੜ੍ਹ ਪਹੁੰਚੇ ਹਨ।

ਇਹ ਵੀ ਪੜ੍ਹੋ Punjab ‘ਚ ਵਾਪਰੇ ਭਿਆਨਕ ਹਾਦਸੇ ‘ਚ ਦੋ ਨੌਜਵਾਨਾਂ ਦੀ ਹੋਈ ਮੌ+ਤ

ਸ. ਬਾਦਲ ਨੇ ਕਿਹਾ ਆਪ ਸਰਕਾਰ ਵੱਲੋਂ 328 ਸਰੂਪਾਂ ਦੇ ਮਾਮਲੇ ‘ਚ SIT ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲੀਸ ਟੀਮ ਮੇਰੇ ਅਕਾਊਂਟੈਂਟਸ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦ ਕਿ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ।ਸ. ਬਾਦਲ ਨੇ ਕਿਹਾ ਕਿ ਮੈਂ ਖੁੱਦ ਗ੍ਰਿਫਤਾਰੀ ਦੇਣ ਲਈ ਆਇਆ ਹਾਂ। ਆਪ ਸਰਕਾਰ ਨੇ ਜੋ ਕਰਨਾ ਮੇਰੇ ਉੱਪਰ ਕਰੇ, ਕਿਸੇ ਨੂੰ ਤੰਗ ਪ੍ਰੇਸ਼ਾਨ ਨਾ ਕਰੇ। ਮੈਂ ਓਦੋਂ ਤੱਕ ਨਹੀਂ ਜਾਵਾਂਗਾ ਜਦੋਂ ਤੱਕ ਮੇਰੇ ‘ਤੇ ਪਰਚਾ ਦਰਜ ਨਹੀਂ ਕਰ ਦਿੰਦੇ। ਜਿਸਦੇ ਚੱਲਦੇ ਇੱਥੇ ਪੱਕਾ ਪੱਕਾ ਧਰਨਾ ਲਗਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Punjab ‘ਚ ਵਾਪਰੇ ਭਿਆਨਕ ਹਾਦਸੇ ‘ਚ ਦੋ ਨੌਜਵਾਨਾਂ ਦੀ ਹੋਈ ਮੌ+ਤ

0

Ludhiana News: Punjab; ਲੁਧਿਆਣਾ ਦੇ ਜਗਰਾਓ ਇਲਾਕੇ ‘ਚ ਵੀਰਵਾਰ ਨੂੰ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਅੱਗੇ ਤੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਨੋਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਲਰਾਜ ਸਿੰਘ (40ਸਾਲ) ਅਤੇ ਕ੍ਰਿਸ਼ਨ ਸਿੰਘ (26 ਸਾਲ) ਵਾਸੀ ਪਿੰਡ ਸਦਰਪੁਰਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ Bikram Majithia ਦਾ ਮੁੜ ਦਾਅਵਾ; ਪੰਜਾਬ ਦੇ ਭਲੇ ਲਈ ਅਕਾਲੀਆਂ ਨੂੰ ਇੱਕਜੁਟ ਕਰਾਂਗੇ

ਬਲਰਾਜ ਸਿੰਘ ਵਿਆਹਿਆ ਹੋਇਆ ਸੀ ਤੇ ਤਿੰਨ ਬੱਚਿਆ ਦਾ ਬਾਪ ਸੀ ਜਦਕਿ ਕ੍ਰਿਸ਼ਨ ਸਿੰਘ ਦਾ ਵਿਆਹ ਆਉਣ ਵਾਲੇ ਦਿਨਾਂ ਵਿਚ ਰੱਖਿਆ ਹੋਇਆ ਸੀ। ਘਟਨਾ ਸਥਾਨ ‘ਤੇ ਪੁੱਜੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਦੋਨੋਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਗਰਾਓ ਵੱਲ ਜਾ ਰਹੇ ਸਨ ਤੇ ਅੱਗਿਓ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਕਾਰ ਸਵਾਰ ਫ਼ਰਾਰ ਹੋ ਗਿਆ। ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਪ੍ਰਵਾਰ ਨੂੰ ਭਰੋਸਾ ਦਿਵਾਇਆ ਕਿ ਮੁਲਜ਼ਮ ਕਾਰ ਚਾਲਕ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Bikram Majithia ਦਾ ਮੁੜ ਦਾਅਵਾ; ਪੰਜਾਬ ਦੇ ਭਲੇ ਲਈ ਅਕਾਲੀਆਂ ਨੂੰ ਇੱਕਜੁਟ ਕਰਾਂਗੇ

0

👉ਪੰਜਾਬ ਦੇ ਵਿਚ ਰੈਗੁਲਰ ਡੀਜੀਪੀ ਲਗਾਉਣ ਦੀ ਮੰਗ ਨੂੰ ਦੁਹਰਾਇਆ
Chandigarh News: ਦੋ ਦਿਨ ਪਹਿਲਾਂ ਨਾਭਾ ਜੇਲ੍ਹ ਵਿਚੋਂ ਜਮਾਨਤ ‘ਤੇ ਬਾਹਰ ਆਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੜ ਦਾਅਵਾ ਕੀਤਾ ਹੈ ਕਿ, ‘‘ਉਹ ਪੰਜਾਬ ਦੇ ਭਲੇ ਲਈ ਸਮੂਹ ਅਕਾਲੀ ਧੜਿਆਂ ਨੂੰ ਇੱਕਜੁਟ ਕਰਨਗੇ, ਇਸਦੇ ਲਈ ਜੇਕਰ ਉਨ੍ਹਾਂ ਨੂੰ ਕਿਸੇ ਦੇ ਕੋਲ ਨੰਗੇ ਪੈਰੀ ਜਾਣਾ ਪਿਆ ਤਾਂ ਉਹ ਇਸਦੇ ਲਈ ਜਾਣਗੇ।”

ਇਹ ਵੀ ਪੜ੍ਹੋ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲ, ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ

ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖੀ ਕੋਰ ਕਮੇਟੀ ਦੀ ਮੀਟਿੰਗ ਵਿਚ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਮਜੀਠਿਆ ਨੇ ਅੱਜ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸੂਬੇ ਦੇ ਲੋਕ ਅਕਾਲੀ ਦਲ ਦੀ ਇੱਕਜੁਟਤਾ ਦੀ ਮੰਗ ਕਰ ਰਹੇ ਹਨ, ਜਿਸਦੇ ਲਈ ਉਹ ਸਮੂਹ ਅਕਾਲੀ ਆਗੂਆਂ ਨੂੰ ਇੱਕ ਪਲੇਟਫ਼ਾਰਮ ‘ਤੇ ਲੈ ਕੇ ਆਉਣਗੇ। ਮਜੀਠਿਆ ਨੇ ਇਹ ਵੀ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਇੱਕਜੁਟਤਾ ਦੇ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਹਰੀ ਝੰਡੀ ਦਿੱਤੀ ਹੈ ਤੇ ਇਸ ਸਬੰਧ ਵਿਚ ਉਨ੍ਹਾਂ ਨਾਲ ਜੇਲ੍ਹ ਵਿਚ ਮੁਲਾਕਾਤ ਦੌਰਾਨ ਵੀ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ Bathinda ਵਾਸੀਆਂ ਲਈ ਖ਼ੁਸਖਬਰੀ; ਹਾਜ਼ੀਰਤਨ-ਦੀਪ ਨਗਰ ਰੇਲਵੇ ਲਾਈਨ ‘ਤੇ ਪੁਲ ਬਣਾਉਣ ਨੂੰ ਮਿਲੀ ਮੰਨਜੂਰੀ

ਸਮੂਹ ਅਕਾਲੀ ਆਗੂਆਂ ਨੂੰ ਆਪਣੇ ਨਿੱਜੀ ਮੁਫ਼ਾਦਾਂ ਨੂੰ ਛੱਡ ਕੇ ਪੰਜਾਬ ਲਈ ਇਕੱਠੇ ਹੋਣ ਦੀ ਲੋੜ ‘ਤੇ ਜੋਰ ਦਿੰਦਿਆਂ ਬਿਕਰਮ ਮਜੀਠਿਆ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਇਸ ਸਬੰਧੀ ਦਿੱਤੇ ਬਿਆਨ ‘ਤੇ ਜਥੇਦਾਰ ਵਡਾਲਾ, ਚੰਦੂਮਾਜਰਾ ਸਾਹਿਬ ਤੇ ਭੋਲੂਵਾਲ ਸਾਹਿਬ ਆਦਿ ਨੇ ਸਵਾਗਤ ਕੀਤਾ ਹੈ, ਜਿਹੜਾ ਕਿ ਬਹੁਤ ਵਧੀਆਂ ਪਹਿਲ ਹੈ। ਅਕਾਲੀ ਆਗੂ ਨੇ ਇਹ ਵੀ ਐਲਾਨ ਕੀਤਾ ਕਿ ਉਹ ਅਕਾਲੀ ਦਲ ਦੀ ਭਲਾਈ ਤੇ ਇੱਕਜੁਟਤਾ ਲਈ ਸਮੂਹ ਆਗੂਆਂ ਕੋਲ ਜੇਕਰ ਜਰੂਰਤ ਹੋਈ ਤਾਂ ਨੰਗੇ ਪੈਰੀ ਜਾਣਗੇ। ਪੰਜਾਬ ਵਿਚ ਫੈਲੀ ਅਰਾਜ਼ਕਤਾ ਤੇ ਹੋ ਰਹੀ ਕਤਲੋਗਾਰਤ ਲਈ ਡੀਜੀਪੀ ਨੂੰ ਜਿੰਮੇਵਾਰ ਠਹਿਰਾਉਂਦਿਆਂ ਮਜੀਠਿਆ ਨੇ ਕੇਂਦਰ ਤੋਂ ਮੰਗ ਕੀਤੀ ਕਿ ਯੂਪੀਐਸਸੀ ਦੇ ਰਾਹੀਂ ਪੰਜਾਬ ਦੇ ਵਿਚ ਪੱਕਾ ਡੀਜੀਪੀ ਲਗਾਇਆ ਜਾਵੇ ਤਾਂ ਉਹ ਕਿਸੇ ਵਿਅਕਤੀ ਵਿਸ਼ੇਸ ਦੀ ਥਾਂ ਸੰਵਿਧਾਨ ਪ੍ਰਤੀ ਜਵਾਬਦੇਹ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

 

ਮੋਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸੜਕ ਸਫ਼ਾਈ ਅਤੇ ਸੈਨਿਟੇਸ਼ਨ ਮੁਹਿੰਮ ਦੀ ਵਿਆਪਕ ਸ਼ੁਰੂਆਤ

0

SAS Nagar News:ਨਗਰ ਨਿਗਮ ਮੋਹਾਲੀ ਵੱਲੋਂ ਸ਼ਹਿਰ ਦੀਆਂ ਸੜਕਾਂ ਨੂੰ ਸਾਫ਼–ਸੁਥਰਾ, ਵਾਤਾਵਰਣ ਨੂੰ ਸਿਹਤਮੰਦ ਅਤੇ ਸ਼ਹਿਰੀ ਜੀਵਨ ਨੂੰ ਹੋਰ ਸੁਚੱਜਾ ਬਣਾਉਣ ਦੇ ਮਕਸਦ ਨਾਲ ਸ਼ਹਿਰ ਪੱਧਰ ’ਤੇ ਵਿਸ਼ੇਸ਼ ਸੜਕ ਸਫ਼ਾਈ ਅਤੇ ਸੈਨੀਟੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ, ਨਗਰ ਨਿਗਮ ਮੋਹਾਲੀ, ਪਰਮਿੰਦਰਪਾਲ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਇਹ ਮੁਹਿੰਮ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਚਲਾਈ ਜਾ ਰਹੀ ਹੈ। ਇਸ ਤਹਿਤ ਸੜਕਾਂ, ਫੁੱਟਪਾਥਾਂ ਅਤੇ ਵਿਚਕਾਰਲੇ ਹਿੱਸਿਆਂ ਤੋਂ ਧੂੜ, ਮਲਬਾ, ਬਾਗਬਾਨੀ ਕੂੜਾ ਅਤੇ ਗੰਦਗੀ ਦੀ ਨਿਯਮਿਤ ਸਫ਼ਾਈ ਕੀਤੀ ਜਾ ਰਹੀ ਹੈ। ਸਫ਼ਾਈ ਲਈ ਹੱਥੀਂ ਅਤੇ ਮਸ਼ੀਨੀ, ਦੋਹਾਂ ਤਰੀਕਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ, ਖਾਸ ਕਰਕੇ ਵਧੇਰੇ ਆਵਾਜਾਈ ਵਾਲੇ ਅਤੇ ਸੰਘਣੀ ਅਬਾਦੀ ਵਾਲੇ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ, ਸੜਕਾਂ ’ਤੇ ਕੂੜਾ ਨਾ ਸੁੱਟਣ, ਆਲੇ–ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਨਿਰਧਾਰਿਤ ਸਫ਼ਾਈ ਸਮੇਂ ਦੌਰਾਨ ਸੜਕ ਕਿਨਾਰੇ ਵਾਹਨ ਪਾਰਕ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਦੱਸਿਆ ਕਿ ਪਾਣੀ ਭਰਾਉਣ ਤੋਂ ਬਚਾਅ ਅਤੇ ਸਾਫ਼–ਸੁਥਰੇ ਹਾਲਾਤ ਯਕੀਨੀ ਬਣਾਉਣ ਲਈ ਸੜਕਾਂ ਦੀਆਂ ਨਾਲੀਆਂ (ਰੋਡ ਗਲੀਆਂ) ਦੀ ਵੀ ਵਿਆਪਕ ਸਫ਼ਾਈ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਜ਼ੋਨ ਨੰਬਰ–1 ਦੇ ਸਾਰੇ ਰਿਸੋਰਸ ਮੈਨੇਜਮੈਂਟ ਸੈਂਟਰਾਂ (ਅਰ ਐਮ ਸੀ) ਦੀ ਸਫ਼ਾਈ ਅਤੇ ਰਖ–ਰਖਾਅ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਜਿਸ ਨਾਲ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਸੁਚੱਜਾ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  Patiala Police ਦੀ ਕਥਿਤ Viral Audio ਮਾਮਲੇ ਵਿਚ High Court ਦਾ ਵੱਡਾ ਹੁਕਮ

ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਆਰ ਐਮ ਸੀ ਸੈਕਟਰ 80, ਆਰ ਐਮ ਸੀ ਫੇਜ਼–9 ਅਤੇ ਆਰ ਐਮ ਸੀ ਸੈਕਟਰ–69 ਸਮੇਤ ਨੇੜਲੇ ਵਪਾਰਕ ਖੇਤਰਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਗਿਆ, ਤਾਂ ਜੋ ਕੂੜੇ ਦੀ ਸਮੇਂ ਸਿਰ ਨਿਪਟਾਰਾ/ਇਕੱਤਰ ਕਰਨ ਦੀ ਪ੍ਰਕਿਰਿਆ ਯਕੀਨੀ ਬਣਾਈ ਜਾ ਸਕੇ। ਬਾਜ਼ਾਰੀ ਖੇਤਰਾਂ ਵਿੱਚ ਦੋਹਰੇ ਡੱਬੇ (ਟਵਿਨ ਬਿਨ) ਵੀ ਲਗਾਏ ਗਏ ਹਨ, ਤਾਂ ਜੋ ਸਰੋਤ ’ਤੇ ਹੀ ਕੂੜੇ ਦੀ ਵੱਖ–ਵੱਖ ਛਾਂਟ ਨੂੰ ਉਤਸ਼ਾਹ ਮਿਲੇ।ਜੁਆਇੰਟ ਕਮਿਸ਼ਨਰ ਜਸਜੀਤ ਸਿੰਘ, ਪੀ.ਸੀ.ਐਸ. ਨੇ ਕਿਹਾ ਕਿ ਨਗਰ ਨਿਗਮ ਮੋਹਾਲੀ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਫ਼ਾਈ ਅਤੇ ਵਾਤਾਵਰਣਕ ਸਿਹਤ ਦੇ ਉੱਚ ਮਿਆਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨਾਗਰਿਕਾਂ ਨੂੰ ਇਸ ਸਾਂਝੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ, ਸਾਵਧਾਨ ਵੀ ਕੀਤਾ ਕਿ ਸਫ਼ਾਈ ਨਿਯਮਾਂ ਦੀ ਉਲੰਘਣਾ ਕਰਨ ਜਾਂ ਕੂੜਾ ਸੁੱਟਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਚਲਾਨ ਜਾਰੀ ਕਰਨ ਆਦਿ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

ਅਕਾਲੀ ਦਲ(ਵਾਰਿਸ ਪੰਜਾਬ ਦੇ) ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਇੰਨ੍ਹਾਂ ਆਗੂਆਂ ਨੂੰ ਦਿੱਤੀ ਜਿੰਮੇਵਾਰੀ

0

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ 2 ਅਜ਼ਾਦ ਐਮਪੀ ਜਿਤਾ ਕੇ ਪੰਜਾਬ ਦੀ ਸਿਆਸਤ ਵਿਚ ਆਪਣੀ ਮਜਬੂਤੀ ‘ਇੰਟਰੀ’ ਕਰਨ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪੰਜਾਬ ਦੇ ਵਿਚ 15 ਨਵੇਂ ਜ਼ਿਲ੍ਹਾ ਪ੍ਰਧਾਨ ਦਾ ਐਲਾਨ ਕੀਤਾ ਗਿਆ ਹੈ। ਇੰਨ੍ਹਾਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਵਿਚ ਭਾਈ ਅਮਨਦੀਪ ਸਿੰਘ- ਡੱਡੂਆਣਾ (ਅੰਮ੍ਰਿਤਸਰ ਸ਼ਹਿਰੀ), ਭਾਈ ਜਸਕਰਨ ਸਿੰਘ ਰਿਆੜ (ਅੰਮ੍ਰਿਤਸਰ ਦਿਹਾਤੀ), ਭਾਈ ਪ੍ਰਭਜੋਤ ਸਿੰਘ ਰਾਹੋਂ (ਨਵਾਂਸ਼ਹਿਰ, ਸ਼ਹੀਦ ਭਗਤ ਸਿੰਘ ਨਗਰ), ਚਮਕੌਰ ਸਿੰਘ ਬਰਾੜ (ਬਠਿੰਡਾ), ਭਾਈ ਲਖਬੀਰ ਸਿੰਘ ਕੋਟਲਾ (ਫ਼ਤਹਿਗੜ੍ਹ ਸਾਹਿਬ), ਭਾਈ ਦਲੇਰ ਸਿੰਘ ਡੋਡ (ਫਰੀਦਕੋਟ),ਸਿੰਘ ਅਵਤਾਰ ਸਿੰਘ ਸੇਖੋਂ (ਹੁਸ਼ਿਆਰਪੁਰ), ਮਹਿੰਦਰ ਸਿੰਘ ਬਾਜਵਾ (ਜਲੰਧਰ), ਕੁਲਵਿੰਦਰ ਸਿੰਘ (ਮਾਨਸਾ), ਭਾਈ ਨਿਰਵੈਰ ਸਿੰਘ ਖ਼ਾਲਸਾ (ਮੋਗਾ), ਐਡਵੋਕੇਟ ਗੁਰਵਿੰਦਰ ਸਿੰਘ (ਬਰਨਾਲਾ), ਜਸਵਿੰਦਰ ਸਿੰਘ ਡਰੌਲੀ -(ਪਟਿਆਲਾ), ਅਵਤਾਰ ਕਾਹਨਗੜ੍ਹ (ਸੰਗਰੂਰ), ਭਾਈ ਬਲਜਿੰਦਰ ਸਿੰਘ ਲਸੋਈ (ਮਲੇਰਕੋਟਲਾ) ਅਤੇ ਭਾਈ ਪ੍ਰਤਾਪ ਸਿੰਘ (ਫਾਜ਼ਿਲਕਾ) ਦੇ ਨਾਮ ਸ਼ਾਮਲ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Modi Govt 3.0 ਵੱਲੋਂ ਪੇਸ਼ ਕੀਤਾ ਗਿਆ ਬਜਟ ਸਿਰਫ ਇੱਕ ਵਿੱਤੀ ਦਸਤਾਵੇਜ ਨਹੀਂ, ਸਗੋ ਵਿਕਸਿਤ ਭਾਰਤ ਦੀ ਤਸਵੀਰ ਪੇਸ਼ ਕਰਦਾ ਹੈ: CM Nayab Saini

0

👉ਕੇਂਦਰੀ ਬਜਟ ਨਾਲ ਹਰਿਆਣਾ ਨੂੰ ਮਿਲਣ ਵਾਲੇ ਲਾਭ ਦੇ ਪਹਿਲੂਆਂ ਨੂੰ ਮੁੱਖ ਮੰਤਰੀ ਨੇ ਰੱਖਿਆ ਸਾਹਮਣੇ

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ 3.0 ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪੇਸ਼ ਕੀਤਾ ਗਿਆ ਦੂਜਾ ਬਜਟ ਸਿਰਫ ਇੱਕ ਵਿੱਤੀ ਦਸਤਾਵੇਜ ਨਹੀਂ ਹੈ, ਸਗੋ ਇਹ ਉਸ ਭਾਰਤ ਦੀ ਤਸਵੀਰ ਪੇਸ਼ ਕਰਦਾ ਹੈ ਜੋ ਆਤਮਨਿਰਭਰ ਹੈ, ਮੁਕਾਬਲੇਬਾਜੀ ਹੈ ਅਤੇ ਸਮਾਜਿਕ ਰੂਪ ਨਾਲ ਸੰਵੇਦਨਸ਼ੀਲ ਵੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਇਹ ਬਜਟ ਵਿਕਾਸ ਵੀ, ਵਿਸ਼ਵਾਸ ਵੀ ਦੇ ਸਿਦਾਂਤ ‘ਤੇ ਅਧਾਰਿਤ ਹੈ ਅਤੇ ਹਰਿਆਣਾ ਵਰਗੇ ਮੋਹਰੀ ਸੂਬੇ ਲਈ ਇਸ ਵਿੱਚ ਅਪਾਰ ਮੌਕੇ ਨਿਹਿਤ ਹਨ।ਮੁੱਖ ਮੰਤਰੀ ਬੁੱਧਵਾਰ ਨੂੰ ਹਰਿਆਣਾ ਨਿਵਾਸ ‘ਤੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਇਸ ਦੌਰਾਨ ਕੇਂਦਰੀ ਬਜਟ 2026-27 ਦੀ ਭਾਵਨਾ, ਦਿਸ਼ਾ ਅਤੇ ਉਸ ਦੇ ਮਹਤੱਵਪੂਰਣ ਪਹਿਲੂਆਂ ‘ਤੇ ਆਪਣੀ ਗੱਲ ਰੱਖਦੇ ਹੋਏ ਕੇਂਦਰ ਸਰਕਾਰ ਦੇ ਬਜਟ ਦਾ ਹਰਿਆਣਾ ‘ਤੇ ਪੈਣ ਵਾਲੇ ਸਿੱਧੇ ਪ੍ਰਭਾਵਾਂ ਨੂੰ ਵੀ ਦਸਿਆ।

ਇਹ ਵੀ ਪੜ੍ਹੋ ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਬਜਟ ਉਸ ਭਾਰਤ ਦੀ ਸੋਚ ਨੂੰ ਦਰਸ਼ਾਉਂਦਾ ਹੈ, ਜਿੱਥੇ ਵਿਕਾਸ ਦਾ ਮਤਲਬ ਸਿਰਫ ਵੱਡੇ ਸ਼ਹਿਰ ਨਹੀਂ, ਸਗੋ ਪਿੰਡ, ਕਿਸਾਨ, ਮਹਿਲਾ, ਨੌਜੁਆਨ ਅਤੇ ਮਜਦੂਰ ਵੀ ਹਨ। ਜਿੱਥੇ ਅਰਥਵਿਵਸਥਾ ਮਜਬੂਤ ਹੋਵੇ, ਪਰ ਸਮਾਜ ਦਾ ਆਖੀਰੀ ਵਿਅਕਤੀ ਵੀ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਬਜਟ ਵਿੱਚ ਵਿਕਸਿਤ ਭਾਰਤ ਦੇ ਥੰਮ੍ਹ ਗਰੀਬ, ਯੁਵਾ, ਮਹਿਲਾ ਅਤੇ ਕਿਸਾਨ ਨੂੰ ਕੇਂਦਰ ਵਿੱਚ ਰੱਖਿਆ ਗਿਆ ਹੈ ਅਤੇ ਇਹੀ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਾਡੀ ਵਿਕਾਸ ਨੀਤੀ ਦਾ ਵੀ ਮੂਲਮੰਤਰ ਹੈ। ਇਸ ਬਜਟ ਦਾ ਮੂਲ ਉਦੇਸ਼ ਹੈ, ਸੰਦੇਹ ਦੇ ਸਥਾਨ ‘ਤੇ ਐਕਸ਼ਨ, ਦਿਖਾਵੇ ਦੇ ਸਥਾਨ ‘ਤੇ ਸੁਧਾਰ ਅਤੇ ਲੋਕ-ਲੁਭਾਵਣ ਐਲਾਨਾਂ ਦੇ ਸਥਾਨ ‘ਤੇ ਜਨਹਿਤ ਨੂੰ ਪ੍ਰਾਥਮਿਕਤਾ। ਸਰਕਾਰ ਨੇ ਇਸ ਬਜਟ ਵਿੱਚ ਲਗਭਗ 7 ਫੀਸਦੀ ਦੀ ਉੱਚ ਆਰਥਕ ਵਿਕਾਸ ਦਰ ਨੂੰ ਟੀਚਾ ਬਣਾਉਂਦੇ ਹੋਏ ਰਾਜਕੋਸ਼ੀਅ ਅਨੁਸਾਸ਼ਨ ਅਤੇ ਸਮਾਜਿਕ ਨਿਆਂ, ਦੋਨੋਂ ਦੇ ਵਿੱਚ ਸੰਤੁਲਨ ਸਾਧਿਆ ਹੈ।

ਇਹ ਵੀ ਪੜ੍ਹੋ ਨਾਭਾ ਦੇ ਹੀਰਾ ਮਹਿਲ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੰਵਰ ਅਭੇਉਦੇ ਪ੍ਰਤਾਪ ਸਿੰਘ ਦੇ ਦਸਤਾਰਬੰਦੀ ਸਮਾਰੋਹ ਵਿੱਚ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਕਿਹਾ ਕਿ ਪੇਸ਼ ਕੀਤੇ ਗਏ ਬਜਟ ਵਿੱਚ ਦੇਸ਼ ਦੀ ਅਰਥਵਿਵਸਥਾ ਨੂੰ ਗਤੀ ਦੇਣ ਲਈ ਪਬਲਿਕ ਪੂੰਜੀਗਤ ਕੰਮ ਨੂੰ ਲਗਭਗ 12 ਲੱਖ 20 ਹਜਾਰ ਕਰੋੜ ਰੁਪਏ ਤੱਕ ਵਧਾਇਆ ਗਿਆ ਹੈ। ਇਹ ਨਿਵੇਸ਼ ਸੜਕਾਂ, ਰੇਲ, ਸ਼ਹਿਰੀ ਬੁਨਿਆਦੀ ਢਾਂਚੇ, ਉਦਯੋਗਿਕ ਕੋਰੀਡੋਰ ਅਤੇ ਲਾਜਿਸਟਿਕਸ ਨੂੰ ਮਜਬੂਤ ਕਰੇਗਾ। ਇਸ ਦਾ ਸਿੱਧਾ ਲਾਭ ਹਰਿਆਣਾ ਨੂੰ ਮਿਲੇਗਾ, ਕਿਉਂਕਿ ਸਾਡਾ ਰਾਜ ਦਿੱਲੀ-ਐਨਸੀਆਰ, ਉਦਯੋਗਿਕ ਗਲਿਆਰਿਆਂ ਅਤੇ ਕੌਮੀ ਰਾਜਮਾਰਗਾਂ ਦਾ ਕੇਂਦਰ ਹੈ। ਇਸ ਨਿਵੇਸ਼ ਨਾਲ ਨਾ ਸਿਰਫ ਵਿਕਾਸ ਕੰਮ ਤੇਜ ਹੋਣਗੇ, ਸਗੋ ਲੱਖਾਂ ਸਹੂਲਤਾਂ ਦੇ ਲਈ ਰੁਜਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।ਇਸ ਮੌਕੇ ‘ਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੰਸਕ੍ਰਿਤੀ ਵਿਭਾਗ ਦੇ ਡਾਇਰੈਕਟਰ ਜਨਰਲ ਕੇ.ਐਮ.ਪਾਂਡੁਰੰਗ, ਮੁੱਖ ਬੁਲਾਰੇ ਸ੍ਰੀ ਜਵਾਹਰ ਯਾਦਵ ਅਤੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤ੍ਰੇ ਵੀ ਮੌਜ਼ੂਣ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲਾਡਵਾ ਖੇਤਰ ਵਿੱਚ ਬੁਨਿਆਦੀ ਢਾਂਚੇ, ਸਿੰਚਾਈ, ਸਿਹਤ, ਨਗਰੀ ਸਹੂਲਤਾਂ ਦੇ ਖੇਤਰ ਵਿੱਚ ਸਰਕਾਰ ਨੇ ਕੀਤੇ ਵਿਲੱਖਣ ਕੰਮ: CM Nayab Saini

0

Haryana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਲਾਡਵਾ ਖੇਤਰ ਵਿੱਚ ਬੁਨਿਆਦੀ ਢਾਂਚੇ, ਸਿੰਚਾਈ, ਸਿਹਤ, ਪਸ਼ੂਪਾਲਣ, ਖੇਡ, ਵਾਤਾਵਰਣ ਸਰੰਖਣ ਅਤੇ ਨਗਰੀ ਸਹੂਲਤਾਂ ਦੇ ਖੇਤਰ ਵਿੱਚ ਵਿਲੱਖਣ ਕੰਮ ਕੀਤੇ ਹਨ। ਇਹ ਮੰਚ ਸਾਡੇ ਖੇਤਰ ਦੇ ਲਗਾਤਾਰ ਵਿਕਾਸ, ਜਨਭਲਾਈ ਅਤੇ ਉਜਵੱਲ ਭਵਿੱਖ ਦੇ ਸੰਕਲਪ ਦਾ ਪ੍ਰਤੀਕ ਹੈ। ਲਾਡਵਾ ਵਿਧਾਨਸਭਾ ਖੇਤਰ ਵਿੱਚ ਬੀਤੇ ਸਮੇਂ ਦੌਰਾਨ ਜੋ ਵਿਕਾਸ ਕੰਮ ਹੋਏ ਹਨ, ਉਹ ਇਹ ਸਾਬਤ ਕਰਦੇ ਹਨ ਕਿ ਸਾਡੀ ਸਰਕਾਰ ਦੀ ਨੀਤੀ ਅਤੇ ਨੀਅਤ ਦੋਨੋਂ ਜਨਹਿਤ ਲਈ ਸਮਰਪਿਤ ਹਨ। ਲਾਡਵਾ ਹਲਕੇ ਨੂੰ ਵਿਕਾਸ ਦੇ ਮਾਮਲੇ ਵਿੱਚ ਮੋਹਰੀ ਬਨਾਉਣਾ ਹੈ। ਸਾਡਾ ਉਦੇਸ਼ ਸਿਰਫ ਇੱਕ ਹੈ, ਇਸ ਖੇਤਰ ਦਾ ਵਿਕਾਸ ਅਤੇ ਇੱਥੇ ਦੇ ਹਰ ਨਾਗਰਿਕ ਦਾ ਉਥਾਨ ਹੈ।

ਇਹ ਵੀ ਪੜ੍ਹੋ 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੁੰ ਪਿੰਡ ਖੈਰੀ ਵਿੱਚ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਪਿੰਡ ਖੈਰੀ ਵਿੱਚ ਵਿਕਾਸ ਕੰਮਾਂ ਲਈ 21 ਲੱਖ ਰੁਪਏ, ਪੀਣ ਦੇ ਪਾਣੀ ਦੀ ਪਾਇਪਲਾਇਨ ਲਈ 70 ਲੱਖ ਰੁਪਏ ਅਤੇ ਪਿੰਡ ਦੀ ਫਿਰਨੀ ਨਿਰਮਾਣ ਦੇ ਕੰਮ ਨੂੰ ਕਰਵਾਉਣ ਲਈ ਐਲਾਨ ਕੀਤਾ। ਮੁੱਖ ਮੰਤਰੀ ਨੇ ਸਰਪੰਚ ਵੱਲੋਂ ਸੌਂਪੇ ਗਏ ਮੰਗ ਪੱਤਰ ਦੇ ਸਬੰਧ ਵਿੱਚ ਕਿਹਾ ਕਿ ਪਿੰਡ ਦੀ ਹੋਰ ਮੰਗਾਂ ਨੂੰ ਸਬੰਧਿਤ ਵਿਭਾਗ ਦੇ ਕੋਲ ਭੇਜ ਕੇ ਪੂਰਾ ਕਰਵਾਇਆ ਜਾਵੇਗਾ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗਰੀਬ ਮਹਿਲਾਵਾਂ ਨੂੰ ਆਪਣੀ ਰਸੋਈ ਚਲਾਉਣ ਲਈ ਹਰ ਮਹੀਨੇ 500 ਰੁਪਏ ਵਿੱਚ ਗੈਸ ਸਿਲੇਂਡਰ ਦਿੱਤਾ ਜਾ ਰਿਹਾ ਹੈ। ਇਹ ਲਾਭ ਸੂਬੇ ਦੇ ਲਗਭਗ 14 ਲੱਖ 70 ਹਜਾਰ ਪਰਿਵਾਰਾਂ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ Rahul Gandhi ਨੇ Ravneet Bittu ਨੂੰ ਕਿਹਾ, ‘ਮੇਰਾ ਗਦਾਰ ਦੋਸਤ”, ਬਿੱਟੂ ਨੇ ਵੀ ਅੱਗਿਓ ਦਿੱਤਾ ਇਹ ਜਵਾਬ!

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਡਨੀ ਦੇ ਰੋਗ ਨਾਲ ਪੀੜਤ ਰੋਗੀਆਂ ਲਈ ਸਾਰੀ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੁਫਤ ਡਾਇਲਸਿਸ ਦੀ ਸੇਵਾਵਾਂ ਸ਼ੁਰੂ ਕੀਤੀਆਂ ਹਨ। ਪਿਛਲੇ ਇੱਕ ਸਾਲ ਵਿੱਚ 36 ਹਜਾਰ ਨੌਜੁਆਨਾਂ ਨੂੰ ਬਿਨ੍ਹਾ ਪਰਚੀ-ਖਰਚੀ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇੰਨ੍ਹਾਂ ਨੂੰ ਮਿਲਾ ਕੇ ਪਿਛਲੇ 11 ਸਾਲਾਂ ਵਿੱਚ 1 ਲੱਖ 80 ਹਜਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਨੇ ਕਿਹਾ ਕਿ ਲਾਡਵਾ ਵਿਧਾਨਸਭਾ ਖੇਤਰ ਵਿੱਚ ਵਿਕਾਸ ਕੰਮਾਂ ‘ਤੇ ਪਿਛਲੇ 11 ਸਾਲਾਂ ਵਿੱਚ 807 ਕਰੋੜ ਰੁਪਏ ਖਰਚ ਕੀਤੇ ਹਨ, ਜਦੋਂ ਕਿ ਕਾਂਗਰਸ ਦੇ 10 ਸਾਲ ਦੇ ਸ਼ਾਸਨਸਮੇਂ ਵਿੱਚ ਸਿਰਫ 310 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ‘ਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਐਸਡੀਐਮ ਅਨੁਭਵ ਮੇਹਤਾ ਸਮੇਤ ਹੋਰ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ

0
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਣਗੇ ਮੱਥਾ, ਪੰਜਾਬ ਵਿੱਚ ਸ਼ਾਂਤੀ, ਖੁਸ਼ਹਾਲੀ, ਸਦਭਾਵਨਾ ਅਤੇ ਭਾਈਚਾਰੇ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅੱਗੇ ਕਰਨਗੇ ਅਰਦਾਸ
Garhshankar/Hoshiarpur News: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ ਅਤੇ ਸੂਬੇ ਦੀ ਖੁਸ਼ੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ। ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪਰਦਾ ਸੁਸਾਇਟੀ ਪੰਜਾਬ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦੜਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਤੱਗੜ ਬਰਾੜਾ ਤੋਂ ਬਲਕਾਰ ਸਿੰਘ, ਸ਼ੇਰਪੁਰ ਤੋਂ ਸੰਤ ਰਮੇਸ਼ ਦਾਸ, ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢਿੰਗਰੀਆਂ ਤੋਂ ਸੰਤ ਬਲਵੰਤ ਸਿੰਘ, ਪੰਡੋਰੀ ਸੱਧਾਂ ਤੋਂ ਸਤਨਾਮ ਸਿੰਘ, ਬੱਸੀ ਮਰੂਫ ਤੋਂ ਸੰਤ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਸੰਤ ਸਮਾਜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਅੱਜ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਜੋਤ ਸਿੰਘ ਬੈਂਸ, ਡਾ. ਰਵਜੋਤ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਚੇਅਰਮੈਨ ਐਸ.ਸੀ ਕਮਿਸ਼ਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਡਾ. ਇਸ਼ਾਂਕ ਕੁਮਾਰ, ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਪਤਵੰਤਿਆਂ ਨੇ ਗੁਰੂ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ।ਗੁਰੂ ਚਰਨਾਂ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 ਵਿੱਚ ਇਤਿਹਾਸਕ ਅਤੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 4 ਫਰਵਰੀ ਤੋਂ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਇਕ ਲੜੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮਾਜਿਕ ਸਦਭਾਵਨਾ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ, ਜਿਸ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਇਸ ਤਹਿਤ ਰਾਜ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕੀਤੇ ਜਾ ਰਹੇ ਹਨ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ  ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਬਹੁਤ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਹੈ ਅਤੇ ਇਥੇ ਹੋਣ ਵਾਲੇ ਸਮਾਗਮ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਮਾਨਤਾ, ਭਾਈਚਾਰਾ, ਪਿਆਰ ਅਤੇ ਮਨੁੱਖੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਖੁਰਾਲਗੜ੍ਹ ਸਾਹਿਬ ਵਿੱਚ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸ਼ਕਤੀਸ਼ਾਲੀ ਮਾਧਿਅਮ ਬਣੇਗਾ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨਾ ਸਿਰਫ਼ ਪੰਜਾਬ ਦੇ ਸ਼ਰਧਾਲੂਆਂ ਲਈ ਸਗੋਂ ਪੂਰੇ ਦੇਸ਼ ਲਈ ਇਕ ਮਹਾਨ ਆਸਥਾ ਦਾ ਕੇਂਦਰ ਹੈ। ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ, ਪਿਆਰ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸ਼ੁਭ ਮੌਕੇ ‘ਤੇ ਸੰਗਤ ਦੀ ਸਹੂਲਤ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਲ 2027 ਵਿੱਚ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਕਈ ਪ੍ਰੋਗਰਾਮਾਂ ਦਾ ਆਯੋਜਨ ਕਰ ਰਹੀ ਹੈ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦਾ ਜੀਵਨ ਸੰਘਰਸ਼, ਤਪੱਸਿਆ ਅਤੇ ਮਨੁੱਖੀ ਭਲਾਈ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਹੀ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਸ਼ਰਧਾਲੂਆਂ ਲਈ ਸਹੂਲਤਾਂ ਲਈ ਲਗਾਤਾਰ ਯਤਨਸ਼ੀਲ ਹੈ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਵਿਚਾਰ ਅੱਜ ਹੋਰ ਵੀ ਢੁੱਕਵੇਂ ਹਨ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਵਿੱਚ ਸਦਭਾਵਨਾ, ਭਾਈਚਾਰਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਚੇਅਰਮੈਨ ਪੰਜਾਬ ਐਸ.ਸੀ. ਕਮਿਸ਼ਨ ਡਾ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜਿਕ ਨਿਆਂ, ਸਮਾਨਤਾ ਅਤੇ ਮਨੁੱਖੀ ਭਲਾਈ ਲਈ ਇੱਕ ਮਜ਼ਬੂਤ ਪ੍ਰੇਰਨਾ ਹਨ। ਗੁਰੂ ਜੀ ਨੇ ਆਪਣੇ ਜੀਵਨ ਅਤੇ ਸਿੱਖਿਆਵਾਂ ਰਾਹੀਂ ਸਮਾਜ ਵਿੱਚ ਪ੍ਰਚਲਿਤ ਵਿਤਕਰੇ, ਊਚ-ਨੀਚ ਅਤੇ ਅਸਮਾਨਤਾ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਲਾਗੂ ਕਰਨ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਅਨੁਸੂਚਿਤ ਜਾਤੀਆਂ ਦੀ ਸਮਾਜਿਕ, ਵਿੱਦਿਅਕ ਅਤੇ ਆਰਥਿਕ ਉੱਨਤੀ ਲਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਅਜਿਹੇ ਇਕੱਠ ਸਮਾਜ ਵਿੱਚ ਏਕਤਾ, ਭਾਈਚਾਰਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ।ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਇਹ ਰਾਜ ਪੱਧਰੀ ਇਕੱਠ ਸੰਗਤ ਲਈ ਅਧਿਆਤਮਿਕ ਊਰਜਾ ਦਾ ਕੇਂਦਰ ਹੈ। ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚ, ਦਇਆ, ਸੇਵਾ ਅਤੇ ਸਮਰਪਣ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਵਿਚਾਰਾਂ ਨੂੰ ਅਪਣਾ ਕੇ ਹੀ ਸਮਾਨਤਾਵਾਦੀ ਅਤੇ ਮਜ਼ਬੂਤ ਸਮਾਜ ਦੀ ਉਸਾਰੀ ਸੰਭਵ ਹੈ। ਇਸ ਤਰ੍ਹਾਂ ਦੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ, ਜੋ ਕਿ ਸਮਾਜ ਦੇ ਉੱਜਵਲ ਭਵਿੱਖ ਲਈ ਜ਼ਰੂਰੀ ਹੈ। ਇਸ ਮੌਕੇ ਚੇਅਰਮੈਨ ਐਸ.ਸੀ. ਵਿੰਗ ਪੰਜਾਬ ਗੁਰਪ੍ਰੀਤ ਸਿੰਘ ਜੀ.ਪੀ., ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਡਾਇਰੈਕਟਰ ਸੈਰ-ਸਪਾਟਾ ਵਿਭਾਗ ਸੰਜੀਵ ਤਿਵਾੜੀ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ,ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਸਮੇਤ ਕਈ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਸਾਰਿਆਂ ਨੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896664