Home Blog Page 1760

ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਵਿੱਚ ਸਥਿਤ ਪੋਲਿੰਗ ਬੂਥਾਂ ਦਾ ਕੀਤਾ ਗਿਆ ਨਿਰੀਖਣ

0

ਬਠਿੰਡਾ, 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸਹਾਇਕ ਰਿਟਰਨਿੰਗ ਅਫਸਰ ਬਠਿੰਡਾ ਦਿਹਾਤੀ-093 ਸ੍ਰੀਮਤੀ ਲਵਜੀਤ ਕਲਸੀ ਵੱਲੋਂ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਦਿਓਣ, ਬੱਲੂਆਣਾ, ਬੀੜ ਤਲਾਬ, ਬਹਿਮਣ ਦੀਵਾਨਾ ਅਤੇ ਬੁਲਾਡੇਵਾਲਾ ਵਿਖੇ ਸਥਿਤ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ।ਨਿਰੀਖਣ ਦੌਰਾਨ ਉਨ੍ਹਾਂ ਵੱਲੋਂ AMF(Assured Minimum Facilites) ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਲਕਾ ਬਠਿੰਡਾ ਦਿਹਾਤੀ ਵਿੱਚ ਕੁੱਲ 170 ਬੂਥ ਹਨ ਅਤੇ ਇਨ੍ਹਾਂ ਬੂਥਾਂ ਤੇ 18 ਸੈਕਟਰ ਅਫਸਰ ਨਿਯੁਕਤ ਕੀਤੇ ਗਏ ਹਨ।

ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ

ਵੋਟਰਾਂ ਦੀ ਸੁਵਿਧਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਬਠਿੰਡਾ ਦਿਹਾਤੀ-093 ਵਿੱਚ 04 ਵੀਡਿਓ ਸਰਵੀਲੈਂਸ ਟੀਮਾਂ, 09 ਫਲਾਇੰਗ ਸਕਓਆਰਡ ਟੀਮਾਂ 05 ਸਟੈਟਿਕ ਸਰਵਿਲੈਂਸ ਟੀਮਾਂ ਤਾਇਨਾਤ ਹਨ, ਜੋ ਕਿ ਬਹੁਤ ਹੀ ਸੁੱਚਜੇ ਢੰਗ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ ਅਤੇ ਮਾਡਲ ਕੋਡ ਆਫ ਕੰਨਡਕਟ ਦੀ ਪੂਰੀ ਤਰੀਕੇ ਨਾਲ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਲਕਾ ਪੱਧਰ ਤੇ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਹੋਇਆ ਹੈ ਤਾਂ ਜੋ ਮਾਡਲ ਕੋਡ ਆਫ ਕੰਨਡਕਟ ਦੀ ਉਲੰਘਣਾ ਵਿਰੁੱਧ ਆਉਣ ਵਾਲੀਆ ਸ਼ਿਕਾਇਤਾਂ ਦਾ ਸਮੇਂ-ਸਿਰ ਨਿਪਟਾਰਾ ਕੀਤਾ ਜਾ ਸਕੇ।

 

ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ

0

ਬਠਿੰਡਾ, 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-092 ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਗਰਾਮ ਅਫ਼ਸਰ ਤੇ ਵਲੰਟੀਅਰ ਰਾਜ ਪੱਧਰੀ ਸਮਾਰੋਹ ਵਿੱਚ ਸਨਮਾਨਿਤ

ਦੌਰੇ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ ਐਮੀਨੈਂਸ ਪਰਸ ਰਾਮ ਨਗਰ, ਗੁਡਵਿਲ ਹਾਈ ਸਕੂਲ ਪਰਸ ਰਾਮ ਨਗਰ, ਸਰਕਾਰੀ ਐਲੀਮੈਂਟਰੀ ਸਕੂਲ ਜਨਤਾ ਨਗਰ ਅਤੇ ਮੁੱਖ ਖੇਤੀਬਾੜੀ ਦਫਤਰ ਬਠਿੰਡਾ ਵਿਖੇ ਬਣੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਇਨਾਂ ਪੋਲਿੰਗ ਸਟੇਸ਼ਨਾਂ ਉਪਰ ਬਣੇ ਕਰੀਬ 26 ਬੂਥਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਇਸ ਮੌਕੇ ਸ੍ਰੀ ਕੁਲਦੀਪ ਸਿੰਘ ਉਪ ਕਪਤਾਨ ਪੁਲਿਸ ਸਿਟੀ-1 ਆਦਿ ਹਾਜ਼ਰ ਸਨ।

 

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਗਰਾਮ ਅਫ਼ਸਰ ਤੇ ਵਲੰਟੀਅਰ ਰਾਜ ਪੱਧਰੀ ਸਮਾਰੋਹ ਵਿੱਚ ਸਨਮਾਨਿਤ

0

ਤਲਵੰਡੀ ਸਾਬੋ, 3 ਅਪ੍ਰੈਲ: ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਰੈੱਡ ਰਿਬਨ ਕਲੱਬ ਦੇ ਪ੍ਰੋਗਰਾਮ ਅਫ਼ਸਰਾਂ ਦਾ ਰਾਜ ਪੱਧਰੀ ਸਨਮਾਨ ਸਮਾਰੋਹ ਅਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹੋਇਆ। ਇਸ ਸ਼ਾਨਦਾਰ ਸਮਾਰੋਹ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਅਫ਼ਸਰ ਡਾ. ਜਸਵਿੰਦਰ ਸਿੰਘ ਤੇ ਇਰਸ਼ਾਦ ਆਲਮ ਨੂੰ ਬੈਸਟ ਪ੍ਰੋਗਰਾਮ ਅਫ਼ਸਰ, ਰਾਜ ਕੁਮਾਰ ਸਿੰਘ ਅਤੇ ਸੇਵਕ ਸਿੰਘ ਨੂੰ ਬੈਸਟ ਵਲੰਟੀਅਰ ਵਜੋਂ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਦੀ ਇਸ ਪ੍ਰਾਪਤੀ ਤੇ ਜੀ.ਕੇ.ਯੂ. ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ‘ਵਰਸਿਟੀ ਵੱਲੋਂ ਪੜ੍ਹਾਈ ਦੇ ਨਾਲ-ਨਾਲ ਸਮਾਜ ਸੇਵਾ ਲਈ ਵੀ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਾਇਲਡ ਲਾਇਫ਼ ਫੋਟੋਗ੍ਰਾਫੀ ਤੇ ਆਲ੍ਹਣੇ ਬਣਾਉਣ ਦੇ ਮੁਕਾਬਲੇ ਆਯੋਜਿਤ

ਉਨ੍ਹਾਂ ਦੱਸਿਆ ਕਿ ‘ਵਰਸਿਟੀ ਵੱਲੋਂ ਏਡਜ਼/ ਐਚ.ਆਈ.ਵੀ. ਦੀ ਰੋਕਥਾਮ ਲਈ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ੍ਵੈ-ਇੱਛੁਕ ਖੂਨ ਦਾਨ ਦੀ ਲਹਿਰ ਨੂੰ ਹੁੰਗਾਰਾ ਦੇਣ ਲਈ ‘ਵਰਸਿਟੀ ਵੱਲੋਂ ਕਈ ਵੱਡੇ ਪੱਧਰ ਤੇ ਸ੍ਵੈ-ਇੱਛੁਕ ਖੂਨ ਦਾਨ ਕੈਂਪ ਵੀ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਇਸ ਪ੍ਰਾਪਤੀ ‘ਤੇ ਦੋਹੇਂ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੱਤੀ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਕਿਹਾ ਕਿ ਇਹ ਸਨਮਾਨ ‘ਵਰਸਿਟੀ ਨੂੰ ਸਮਾਜ ਸੇਵਾ ਲਈ ਤੇਜ਼ੀ ਨਾਲ ਕੰਮ ਕਰਨ ਦੀ ਪ੍ਰੇਰਣਾ ਦੇਣਗੇ।

ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ

ਉਨ੍ਹਾਂ ਦੱਸਿਆ ਕਿ ‘ਵਰਸਿਟੀ ਦੇ ਐਨ.ਐਸ.ਐਸ. ਵਿਭਾਗ ਤੇ ਵੱਖ-ਵੱਖ ਰੈੱਡ ਰਿਬਨ ਕਲੱਬਾਂ ਵੱਲੋਂ ਡਾਇਰੈਕਟਰ ਵਿਦਿਆਰਥੀ ਭਲਾਈ ਸ. ਸਰਦੂਲ ਸਿੰਘ ਸਿੱਧੂ ਦੇ ਅਗਵਾਈ ਹੇਠ ਸਫਾਈ ਅਭਿਆਨ, ਨਸ਼ੇ ਛੱਡੋ-ਕੋਹੜ ਵੱਡੋ, ਟ੍ਰੈਫਿਕ ਨਿਯਮਾਂ ਆਦਿ ਸਬੰਧੀ ਜਾਗਰੂਕਤਾ ਅਭਿਆਨ ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ‘ਤੇ ਰੈੱਡ ਰਿਬਨ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਚੰਡੀਗੜ੍ਹ ਵਿਖੇ ਹੋਏ ਸਨਮਾਨ ਸਮਾਰੋਹ ਵਿੱਚ ਡਾਇਰੈਕਟਰ ਯੁਵਕ ਸੇਵਾਵਾਂ ਸ. ਕੁਲਵਿੰਦਰ ਸਿੰਘ ਤੇ ਪਤਵੰਤਿਆਂ ਵੱਲੋਂ ਦੋਹੇਂ ਪ੍ਰੋਗਰਾਮ ਅਫ਼ਸਰਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।

 

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਾਇਲਡ ਲਾਇਫ਼ ਫੋਟੋਗ੍ਰਾਫੀ ਤੇ ਆਲ੍ਹਣੇ ਬਣਾਉਣ ਦੇ ਮੁਕਾਬਲੇ ਆਯੋਜਿਤ

0

ਤਲਵੰਡੀ ਸਾਬੋ, 3 ਅਪ੍ਰੈਲ (ਮਨਦੀਪ ਸਿੰਘ ): ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੇ ਮਾਰਗ ਦਰਸ਼ਨ ਹੇਠ ਭਾਰਤ ਸਰਕਾਰ ਦੇ ਵਾਤਾਵਰਣ ਤੇ ਜੰਗਲਾਤ ਮੰਤਰਾਲਾ, ਪੰਜਾਬ ਸਟੇਟ ਕੌਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ “ਇੰਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ” ਤਹਿਤ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਸਹਾਇਕ ਡੀਨ, ਡਾ. ਕੰਵਲਜੀਤ ਕੌਰ ਦੀ ਦੇਖ-ਰੇਖ ਹੇਠ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਵੱਲੋਂ ਵੱਖ-ਵੱਖ ਖੇਤਰਾਂ ਦੇ ਮੁਕਾਬਲੇ ਮਿਤੀ 22 ਅਪ੍ਰੈਲ 2024 ਤੱਕ ਕਰਵਾਏ ਜਾ ਰਹੇ ਹਨ। ਜਿਸ ਤਹਿਤ ਪਹਿਲੇ ਦਿਨ ਵਾਤਾਵਰਣ ਸੰਬੰਧੀ ਫੋਟੋਗ੍ਰਾਫੀ ਤੇ ਦੂਜੇ ਦਿਨ ਬੇਜ਼ੁਬਾਨ ਪਰਿੰਦਿਆਂ ਲਈ ਆਲ੍ਹਣੇ ਬਣਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ

ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਬਾਵਾ ਨੇ ਕਿਹਾ ਕਿ ਜੀ.ਕੇ.ਯੂ. ਵੱਲੋਂ ਲੋਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ, ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ ਇਹ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਬੇਜ਼ੁਬਾਨ ਪੰਛੀਆਂ ਅਤੇ ਜੀਵ-ਜੰਤੂਆਂ ਦੀ ਦੇਖ-ਭਾਲ ਲਈ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਮੁਕਾਬਲੇ ਬਾਰੇ ਜਾਣਕਾਰੀ ਦਿੰਦਿਆ ਡਾ. ਕੰਵਲਜੀਤ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਜੀਵ-ਜੰਤੂਆਂ ਪ੍ਰਤੀ ਪ੍ਰੇਮ ਪਿਆਰ ਅਤੇ ਸੇਵਾ ਦੀ ਭਾਵਨਾ ਨੂੰ ਜਾਗਰੂਕ ਕਰਨ ਲਈ ਵਾਤਾਵਰਣ ਅਨੁਕੂਲ ਵਸਤਾਂ ਨਾਲ ਆਲ੍ਹਣੇ ਬਣਾਏ ਗਏ ਤਾਂ ਕਿ ਗਰਮੀ, ਸਰਦੀ ਅਤੇ ਬਾਰਿਸ਼ ਤੋਂ ਬੱਚਣ ਲਈ ਆਲ੍ਹਣੇ ਪਰਿੰਦਿਆਂ ਲਈ ਮੁਸ਼ਕਿਲ ਘੜੀ ਵਿੱਚ ਆਰਾਮਦਾਇਕ ਪਨਾਹਗਾਹ ਬਣ ਸਕਣ।

ਮਾਸੂਮ ਬੱਚੇ ਦੀ ਮੌਤ ਦਾ ਮਾਮਲਾ, ਮਾਂ ਹੀ ਨਿਕਲੀ ਕਾਤਲ

ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਵਾਇਲਡਲਾਇਫ਼ ਫੋਟੋਗ੍ਰਾਫੀ ਮੁਕਾਬਲੇ ਵਿੱਚ ਫੈਬਿਓ ਨੇ 2000 ਰੁਪਏ ਦਾ ਪਹਿਲਾ, ਰਾਸ਼ੀਦ ਨੇ 1500 ਰੁਪਏ ਦਾ ਦੂਜਾ, ਅੰਜਾਰ ਸ਼ਾਦੀ ਨੇ 1000 ਰੁਪਏ ਦਾ ਤੀਜਾ ਅਤੇ ਦੂਜੇ ਦਿਨ ਆਲ੍ਹਣੇ ਬਣਾਉਣ ਦੇ ਮੁਕਾਬਲੇ ਵਿੱਚ ਲਵਪ੍ਰੀਤ ਸਿੰਘ ਨੇ 2000 ਰੁਪਏ ਦਾ ਪਹਿਲਾ, ਰਾਜਪਾਲ ਨੇ 1500 ਰੁਪਏ ਦਾ ਦੂਜਾ ਤੇ ਸਚਿਨ ਨੇ 1000 ਰੁਪਏ ਦਾ ਤੀਜਾ ਇਨਾਮ ਹਾਸਿਲ ਕੀਤਾ। ਜੇਤੂਆਂ ਨੂੰ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਨਾਲ ਵੀ ਸਨਮਾਨਿਤ ਕੀਤਾ ਗਿਆ।

 

ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ

0

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਅਤੇ ਡਾ: ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਹੋਣਗੇ। ਕਮੇਟੀ ਦੇ 15 ਮੈਂਬਰ ਹਨ ਅਤੇ ਇਸ ਤੋਂ ਇਲਾਵਾ 6 ਮੈਂਬਰ ਵਿਸ਼ੇਸ਼ ਸੱਦੇ ਵਜੋਂ ਸ਼ਾਮਲ ਕੀਤੇ ਗਏ ਹਨ। ਇਸ ਦੀ ਜਾਣਕਾਰੀ ਖੁਦ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਵੱਲੋਂ ਸਾਂਝੀ ਕੀਤੀ ਗਈ ਹੈ।

ਮਾਸੂਮ ਬੱਚੇ ਦੀ ਮੌਤ ਦਾ ਮਾਮਲਾ, ਮਾਂ ਹੀ ਨਿਕਲੀ ਕਾਤਲ

0

ਮਾਨਸਾ ਪੁਲਿਸ ਨੇ ਅੰਨੇ ਕਤਲ ਕੇਸ ਨੂੰ ਕੀਤਾ ਟਰੇਸ

ਮਾਨਸਾ, 3 ਅਪ੍ਰੈਲ: ਪਿਛਲੇ ਦਿਨੀ ਮਾਨਸਾ ਦੇ ਬੱਸ ਸਟੈਂਡ ਵਿੱਚ ਮਿਲੀ ਬੱਚੇ ਦੀ ਲਾਸ਼ ਦੀ ਰਹੱਸਮਈ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਮਾਸੂਮ ਬੱਚੇ ਦਾ ਕਾਤਲ ਕੋਈ ਹੋਰ ਨਹੀਂ, ਬਲਕਿ ਉਸਦੀ ਮਾਂ ਹੀ ਨਿਕਲੀ ਹੈ। ਮਨਮੋਹਨ ਸਿੰਘ ਔਲਖ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਮਾਨਸਾ ਨੇ ਇਸ ਮਾਮਲੇ ਦੀ ਜਾਣਕਾਰੀ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਦਸਿਆ ਕਿ ਐਸ ਐਸ ਪੀ ਨਾਨਕ ਸਿੰਘ ਦੀ ਰਹਿਨੁਮਾਈ ਹੇਠ ਕਾਰਵਾਈ ਕਰਦਿਆਂ ਇਸ ਕੇਸ ਨੂੰ ਹੱਲ ਕੀਤਾ ਹੈ। ਉਨਾਂ ਦਸਿਆ ਕਿ ਮਿਤੀ 31.03.2024 ਨੂੰ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਨੂੰ ਸਰਕਾਰੀ ਹਸਪਤਾਲ ਮਾਨਸਾ ਪਾਸੋਂ ਇੱਕ ਨਾ-ਮਲੂਮ ਬੱਚੇ ਦੀ ਲਾਸ਼ ਬੱਸ ਸਟੈਂਡ ਮਾਨਸਾ ਵਿਖੇ ਮਿਲਣ ਬਾਰੇ ਸੂਚਨਾ ਪ੍ਰਾਪਤ ਹੋਈ। ਜਿਸ ਤੇ ਫੌਰੀ ਕਾਰਵਾਈ ਕਰਦਿਆ ਹੋਇਆ ਮਾਨਸਾ ਪੁਲਿਸ ਵੱਲੋ ਬੱਚੇ ਦੀ ਲਾਸ਼ ਦੀ ਸ਼ਨਾਖਤ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ। ਇਸ ਬੱਚੇ ਦੀ ਲਾਸ਼ ਸਬੰਧੀ ਖਬਰ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਣ ਕਾਰਨ ਮਿਤੀ 03-04-2024 ਨੂੰ ਸੰਦੀਪ ਕੋਰ ਪਤਨੀ ਹਰਪ੍ਰੀਤ ਸਿੰਘ ਵਾਸੀ ਬਿਲਾਸਪੁਰ ਜਿਲ੍ਹਾ ਮੋਗਾ ਨੇ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਪਾਸ ਲਾਸ਼ ਦੀ ਸ਼ਨਾਖਤ ਕਰਕੇ ਬੱਚੇ ਦਾ ਨਾਮ ਅਗਮਜੋਤ ਸਿੰਘ 7 ਸਾਲ ਦਸਦਿਆਂ ਆਪਣੀ ਭਰਜਾਈ ਵੀਰਪਾਲ ਕੌਰ ਪਤਨੀ ਹਰਦੀਪ ਸਿੰਘ ਵਾਸੀ ਗਲੀ ਨੰਬਰ ਤਲਵੰਡੀ ਸਾਬੋ ‘ਤੇ ਕਤਲ ਕਰਨ ਦੇ ਦੋਸ਼ ਲਗਾਏ ਸਨ।

ਰਾਹੁਲ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲ, ‘ਘਰ-ਘਰ ਗਾਰੰਟੀ’ ਮੁਹਿੰਮ ਦੀ ਹੋਈ ਸ਼ੁਰੂਆਤ

ਪੁਲਿਸ ਨੇ ਮੁਦਾੲਈ ਦੇ ਬਿਆਨ ‘ਤੇ ਮੁਕੱਦਮਾ ਨੰਬਰ 65 ਮਿਤੀ 03-04-2024 ਅ/ਧ 302 ਹਿੰ:ਦੰ: ਥਾਣਾ ਸਿਟੀ-2 ਮਾਨਸਾ ਦਰਜ ਕੀਤਾ ਅਤੇ ਮੁਕੱਦਮੇ ਦੀ ਅਗਲੀ ਤਫਤੀਸ਼ ਮ ਗੁਰਪ੍ਰੀਤ ਸਿੰਘ ਡੀ.ਐਸ.ਪੀ (ਸ:ਡ) ਮਾਨਸਾ ਦੀ ਨਿਗਰਾਨੀ ਹੇਠ ਐਸ.ਆਈ ਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਵੱਲੋ ਅਮਲ ਵਿੱਚ ਲਿਆਂਦੀ ਗਈ। ਮੁੱਢਲੀ ਤਫਤੀਸ਼ ਦੌਰਾਨ ਖੁਲਾਸਾ ਹੋਇਆ ਹੈ ਕਿ ਦੋਸ਼ਣ ਵੀਰਪਾਲ ਕੌਰ ਦਾ ਪਤੀ ਹਰਦੀਪ ਸਿੰਘ ਅਰਸਾ ਕਰੀਬ 3 ਸਾਲ ਤੋਂ ਜਿਲ੍ਹਾ ਜੇਲ੍ਹ ਬਠਿੰਡਾ ਵਿਖੇ ਬੰਦ ਸੀ ਅਤੇ ਵੀਰਪਾਲ ਕੌਰ ਹੁਣ ਆਪਣੀ ਆਜ਼ਾਦ ਮਰਜ਼ੀ ਨਾਲ ਆਪਣੀ ਜਿੰਦਗੀ ਕਿਸੇ ਹੋਰ ਵਿਅਕਤੀ ਨਾਲ ਬਤੀਤ ਕਰਨਾ ਚਾਹੁੰਦੀ ਸੀ। ਜਿਸ ਕਾਰਨ ਉਸਨੇ ਆਪਣੇ ਬੱਚੇ ਦੇ ਕਤਲ ਦੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਕਪਤਾਨ ਪੁਲਿਸ (ਇੰਨਵੈ:) ਮਾਨਸਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਮੁਲਜਿਮ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਾਨਾ ਹੈ।

ਰਾਹੁਲ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲ, ‘ਘਰ-ਘਰ ਗਾਰੰਟੀ’ ਮੁਹਿੰਮ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਕੇਰਲ ਦੀ ਵਾਇਨਾਡ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਤੋਂ ਪਹਿਲਾ ਉਨ੍ਹਾਂ ਵੱਲੋਂ ਆਪਣੀ ਭੈਣ ਪ੍ਰਿਅੰਕਾ ਗਾਂਧੀ ਨਾਲ ਇਕ ਘੰਟਾ ਰੋਡ ਸ਼ੋਅ ਕੀਤਾ। ਤੁਹਾਨੂੰ ਦੱਸ ਦਈਏ ਕਿ ਰਾਹੁਲ ਗਾਂਧੀ ਨੇ 2019 ਦੀਆਂ ਚੋਣਾਂ ਵਿੱਚ ਵਾਇਨਾਡ ਸੀਟ ਚਾਰ ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਸੀ।

ਉਥੇ ਹੀ ਦੂਜੇ ਪਾਸੇ ਕਾਂਗਰਸ ਪ੍ਰਧਾਨ ਖੜਗੇ ਨੇ ਅੱਜ ਤੋਂ ‘ਘਰ-ਘਰ ਗਾਰੰਟੀ’ ਮੁਹਿੰਮ ਚਲਾਉਣ ਦੀ ਸ਼ੁਰੂਆਤ ਕੀਤੀ ਹੈ। ਕਾਂਗਰਸ ਨੇ ਪਾਰਟੀ ਦੇ ‘5 ਇਨਸਾਫ਼, 25 ਗਾਰੰਟੀ’ ਨੂੰ ਦੇਸ਼ ਦੇ ਲੋਕਾਂ ਤੱਕ ਲਿਜਾਣ ਲਈ ‘ਘਰ-ਘਰ ਗਾਰੰਟੀ’ ਮੁਹਿੰਮ ਸ਼ੁਰੂ ਕੀਤੀ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਦੀ ਸ਼ੁਰੂਆਤ ਉੱਤਰ-ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਕੀਤੀ। ਪਾਰਟੀ ਘੱਟੋ-ਘੱਟ 8 ਕਰੋੜ ਘਰਾਂ ਤੱਕ ਕਾਂਗਰਸ ਗਾਰੰਟੀ ਕਾਰਡ ਪਹੁੰਚਾਉਣ ਦੀ ਯੋਜਨਾ ਬਣਾ ਰਹੀ ਹੈ।

ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ: ਮੁੱਕੇਬਾਜ਼ ਵਿਜੇਂਦਰ ਸਿੰਘ ਵੱਲੋਂ ਅੱਜ ਕਾਂਗਰਸ ਨੂੰ ਛੱਡ ਕੇ ਭਾਜਪਾ ਦਾ ਪਲ੍ਹਾ ਫੜ੍ਹ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਵਿਜੇਂਦਰ ਕਾਂਗਰਸ ਵੱਲੋਂ ਦੱਖਣੀ ਦਿੱਲੀ ਤੋਂ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ ਪਰ ਉਹ ਰਮੇਸ਼ ਬਿਧੂੜੀ ਤੋਂ ਹਾਰ ਗਏ ਸਨ।

ਬਠਿੰਡਾ ਪੁਲਿਸ ਨੇ ਅੰਂਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਇਆ

0

3 ਮੁਜਰਮਾਂ ਨੂੰ ਕਾਬੂ ਕਰਕੇ ਹਥਿਆਰ ਵੀ ਕੀਤੇ ਬਰਾਮਦ

ਬਠਿੰਡਾ, 3 ਅਪ੍ਰੈਲ: ਜ਼ਿਲ੍ਹਾ ਪੁਲਿਸ ਵੱਲੋਂ ਐੱਸ.ਐੱਸ.ਪੀ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਪੀ (ਡੀ) ਅਜੈ ਗਾਂਧੀ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿਛਲੇ ਦਿਨੀਂ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਦਿਆਂ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 22.03.2024 ਨੂੰ ਮਨਪ੍ਰੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਪੱਤੀ ਸਾਉਲ ਪਿੰਡ ਮਹਿਰਾਜ ਜਿਲ੍ਹਾ ਬਠਿੰਡਾ ਹਾਲ ਆਬਾਦ ਭੁੱਚੋ ਮੰਡੀ ਜੋ ਕਿ ਆਪਣੇ ਘਰ ਆ ਰਿਹਾ ਸੀ, ਦਾ ਰਸਤੇ ਵਿੱਚ ਬੱਸ ਅੱਡਾ ਲਹਿਰਾ ਸੌਧਾਂ ਮੇਨ ਰੋਡ ਤੇ ਰਾਤ ਨੂੰ ਕਿਸੇ ਨਾ ਮਾਲੂਮ ਵਿਅਕਤੀਆਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਜਿਸ ਕਾਰਨ ਮਨਪ੍ਰੀਤ ਸਿੰਘ ਦੇ ਜਿਆਦਾ ਮਾਰੂ ਸੱਟਾਂ ਲੱਗੀਆਂ ਸਨ, ਜਿਸ ਨੂੰ ਇਲਾਜ ਲਈ ਰਾਮਪੁਰਾ ਵਿਖੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ।

ਅਕਾਲੀ ਦਲ ਵੱਲੋਂ ਅੱਧੀ ਦਰਜਨ ਤੋਂ ਵੱਧ ਲੋਕ ਸਭਾ ਹਲਕਿਆਂ ਲਈ ਉਮੀਦਵਾਰ ਦੇ ਨਾਂ ਫਾਈਨਲ !

ਇਲਾਜ ਦੌਰਾਨ ਮਨਪ੍ਰੀਤ ਸਿੰਘ ਦੀ ਮਿਤੀ 24.03.2024 ਨੂੰ ਮੌਤ ਹੋ ਗਈ ਸੀ।ਜਿਸ ਪਰ ਬਠਿੰਡਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਮੁਕੱਦਮਾ ਨੰਬਰ 27 ਮਿਤੀ 24.03.2024 ਅ/ਧ 302,34 ਆਈ.ਪੀ.ਸੀ ਥਾਣਾ ਨਥਾਣਾ ਬਰਖਿਲਾਫ ਨਾ ਮਾਲੂਮ ਵਿਅਕਤੀਆਂ ਦਰਜ ਰਜਿਸਟਰ ਕੀਤਾ ਗਿਆ।ਜਿਸ ਦੇ ਕਾਤਲਾਂ ਨੂੰ ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-1 ਦੀ ਟੀਮ ਵੱਲੋਂ ਉਕਤ ਵਾਰਦਾਤ ਨੂੰ ਟਰੇਸ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਦਿਆਂ ਡੂੰਘਾਈ ਨਾਲ ਤਫਤੀਸ਼ ਕਰਦਿਆਂ ਸਫਲਤਾ ਹਾਸਲ ਕੀਤੀ।ਸੀ.ਆਈ.ਏ-1 ਬਠਿੰਡਾ ਵੱਲੋ ਉਕਤ ਵਾਰਦਾਤ ਨੂੰ ਡੰਘਾਈ ਨਾਲ ਟਰੇਸ ਕਰਨ ਲਈ ਟੈਕਨੀਕਲ ਅਤੇ ਖੁਫੀਆ ਸੋਰਸਾਂ ਦੀ ਮੱਦਦ ਨਾਲ 6 ਵਿਅਕਤੀਆਂ ਦੀ ਪਛਾਣ ਕੀਤੀ ਗਈ।ਜਿਹਨਾਂ ਵਿੱਚੋਂ 6 ਦੋਸ਼ੀਆਨ ਨੂੰ ਮੁੱਕਦਮਾ ਉਕਤ ਵਿੱਚ ਨਾਮਜਦ ਕੀਤਾ ਗਿਆ।

ਲੋਕ ਸਭਾ ਚੋਣਾਂ: ਬਠਿੰਡਾ ‘ਚ ਹੁਣ ਤੱਕ ਪ੍ਰਾਪਤ ਹੋਈਆਂ 28 ਸ਼ਿਕਾਇਤਾਂ : ਡਿਪਟੀ ਕਮਿਸ਼ਨਰ

ਜਿਹਨਾਂ ਵਿੱਚੋਂ 3 ਦੋਸ਼ੀਆਨ ਨੂੰ ਮਿਤੀ 02.04.2024 ਨੂੰ ਮੁਕੱਦਮਾ ਉੱਕਤ ਵਿੱਚ ਬਲਜੀਤ ਸਿੰਘ ਉਰਫ ਬਿੱਲਾ ,ਬਲਜੀਤ ਰਾਮ ਉਰਫ ਬੱਲੂ ,ਸੁਖਦੇਵ ਰਾਮ ਉਰਫ ਸੁੱਖਾ, ਵਾਸੀਆਨ ਪਿੰਡ ਉੱਗੋਕੇ ਜਿਲਾ ਬਰਨਾਲਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮੁਕੱਦਮਾ ਵਿੱਚ ਜੁਰਮ 396,120ਬੀ ਆਈ.ਪੀ.ਸੀ ਦਾ ਵਾਧਾ ਕੀਤਾ ਗਿਆ।ਬਾਕੀ ਰਹਿੰਦੇ 3 ਦੋਸ਼ੀਆਨ ਦੀ ਭਾਲ ਜਾਰੀ ਹੈ। ਇਸਤੋਂ ਇਲਾਵਾ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਬਿਨ੍ਹਾ ਨੰਬਰੀ ਸਮੇਤ ਕਾਬੂ ਕਰਕੇ ਇਹਨਾ ਪਾਸੋ ਇੱਕ ਕਾਪਾ( ਟੋਕਾ), ਗਰਾਰੀ ਬ੍ਰਾਮਦ ਕਰਵਾਏ ਗਏ।ਬਾਕੀ ਰਹਿੰਦੇ 03 ਦੋਸ਼ੀਆਨ ਦੀ ਗ੍ਰਿਫਤਾਰੀ ਕਰਨ ਲਈ ਵੱਖ-ਵੱਖ ਟੀਮਾਂ ਦੁਆਰਾ ਛਾਪੇਮਾਰੀ ਕੀਤੀ ਜਾ ਰਹੀ ਹੈ।ਦੋਸ਼ੀਆਨ ਨੇ ਪੁੱਛ ਗਿੱਛ ਦੌਰਾਨ ਮੰਨਿਆ ਹੈ ਕਿ ਹਰਪ੍ਰੀਤ ਸਿੰਘ ਉਰਫ ਢੱਕਣ ਦੀ ਮਨਪ੍ਰੀਤ ਸਿੰਘ ਨਾਲ ਕੋਈ ਲਾਗ ਡਾਟ ਸੀ ਉਹਨਾ ਨੂੰ ਕਤਲ ਕਰਨ ਲਈ ਨਾਲ ਲਿਆਂਦਾ ਗਿਆ ਸੀ।ਦੋਸ਼ੀਆਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ।

ਅਕਾਲੀ ਦਲ ਵੱਲੋਂ ਅੱਧੀ ਦਰਜਨ ਤੋਂ ਵੱਧ ਲੋਕ ਸਭਾ ਹਲਕਿਆਂ ਲਈ ਉਮੀਦਵਾਰ ਦੇ ਨਾਂ ਫਾਈਨਲ !

0

ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਜਮਾਤ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਅੱਧੀ ਦਰਜਨ ਤੋਂ ਵੱਧ ਉਮੀਦਵਾਰ ਫਾਈਨਲ ਕਰ ਦਿੱਤੇ ਗਏ ਹਨ‌। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਇਹਨਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਪਾਰਟੀ ਦੇ ਉੱਚ ਆਗੂਆਂ ਨੇ ਗੈਰ ਰਸਮੀ ਗੱਲਬਾਤ ਦੌਰਾਨ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਇਹਨਾਂ ਚੋਣਾਂ ਵਿੱਚ ਮਜਬੂਤ ਉਮੀਦਵਾਰ ਦੇਵੇਗਾ ਜੋ ਕਿ ਵਿਰੋਧੀਆਂ ਨੂੰ ਸਖਤ ਟੱਕਰ ਦੇਣਗੇ। ਸੂਚਨਾ ਮੁਤਾਬਕ ਬਠਿੰਡਾ ਤੋਂ ਤਿੰਨ ਵਾਰ ਜੇਤੂ ਰਹੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਹੀ ਮੁੜ ਚੋਣ ਮਦਾਨ ਵਿੱਚ ਉਤਾਰਿਆ ਜਾ ਰਿਹਾ।ਉਹਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਆਪਣੀ ਚੋਣ ਮੁਹਿੰਮ ਪੂਰੇ ਜੋਰਾਂ ਸ਼ੋਰਾਂ ਨਾਲ ਚਲਾਈ ਹੋਈ ਹੈ ਅਤੇ ਹੁਣ ਸਿਰਫ ਰਸਮੀ ਐਲਾਨ ਹੀ ਬਾਕੀ ਹੈ।

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਪਾਰਟੀ ਦੇ ਸਾਬਕਾ ਐਮਪੀ ਤੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਨਾਂ ਲਗਭਗ ਤੈਅ ਹੈ, ਹਾਲਾਂਕਿ ਇਸ ਹਲਕੇ ਤੋਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਇਕ ਹੋਰ ਸੀਨੀਅਰ ਆਗੂ ਪ੍ਰੋਫੈਸਰ ਦਲਜੀਤ ਸਿੰਘ ਚੀਮਾ ਵੀ ਤਕੜੇ ਦਾਅਵੇਦਾਰ ਹਨ। ਜਦੋਂ ਕਿ ਪਟਿਆਲਾ ਹਲਕੇ ਤੋਂ ਸਾਬਕਾ ਮੁੱਖ ਪਾਰਲੀਮੈਂਟ ਸਕੱਤਰ ਤੇ ਉੱਘੇ ਪ੍ਰੋਪਰਟੀ ਕਾਰੋਬਾਰੀ ਐਨ ਕੇ ਸ਼ਰਮਾ ਨੂੰ ਮੈਦਾਨ ਵਿੱਚ ਲਿਆਂਦੇ ਜਾਣ ਦੀ ਪੂਰੀ ਸੁਭਾਵਨਾ ਹੈ ਕਿਉਂਕਿ ਇਸ ਹਲਕੇ ਤੋਂ ਪਹਿਲਾਂ ਚੋਣ ਲੜ ਚੁੱਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਹੁਣ ਚੋਣ ਲੜਨ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ ਜਾ ਰਹੀ। ਇਸ ਹਲਕੇ ਤੋਂ ਰਾਜਪੁਰਾ ਹਲਕੇ ਦੇ ਇੰਚਾਰਜ ਅਤੇ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਚਰਨਜੀਤ ਸਿੰਘ ਬਰਾੜ ਦਾ ਨਾਮ ਵੀ ਪੂਰੀ ਚਰਚਾ ਵਿੱਚ ਹੈ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਜੇਕਰ ਗੱਲ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਕੀਤੀ ਜਾਵੇ ਤਾਂ ਇਥੋਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਹਿੰਦੂ ਚਿਹਰੇ ਅਨਿਲ ਜੋਸ਼ੀ ਦਾ ਨਾਮ ਲਗਭਗ ਫਾਈਨਲ ਹੈ। ਇਸੇ ਤਰ੍ਹਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਾਲ ਲੱਗਦੇ ਹੋਰ ਇੱਕ ਪੰਥਕ ਹਲਕੇ ਸ੍ਰੀ ਖੰਡੂਰ ਸਾਹਿਬ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਨਾਮ ਸਭ ਤੋਂ ਉੱਪਰ ਹੈ। ਬੇਸ਼ਕ ਇਸ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਟਿਕਟ ਦੀ ਮੰਗ ਕੀਤੀ ਜਾ ਰਹੀ ਹੈ।ਪ੍ਰੰਤੂ ਸੰਭਾਵਨਾ ਇਹੀ ਜਤਾਈ ਜਾ ਰਹੀ ਹੈ ਕਿ ਇੱਥੇ ਬਿਕਰਮ ਸਿੰਘ ਮਜੀਠੀਆ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਧਰ ਸੰਗਰੂਰ ਹਲਕੇ ਤੋਂ ਸਾਬਕਾ ਖਜ਼ਾਨਾ ਮੰਤਰੀ ਅਤੇ ਹੁਣੇ ਹੁਣੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਰਲੇਵਾਂ ਕਰਨ ਵਾਲੇ ਸੁਖਦੇਵ ਸਿੰਘ ਢੀਡਸਾ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਦਾ ਨਾਮ ਫਾਈਨਲ ਹੈ।

ਅਕਾਲੀ ਦਲ ਨੇ ਇਕਬਾਲ ਸਿੰਘ ਲਾਲਪੁਰਾ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਇਸ ਤੋਂ ਇਲਾਵਾ ਬਾਕੀ ਹਲਕਿਆਂ ਦੇ ਉਮੀਦਵਾਰਾਂ ਦੀ ਖੋਜ ਵੀ ਪੂਰੇ ਜੋਰਾਂ ‘ਤੇ ਚੱਲ ਰਹੀ ਹੈ। ਪਾਰਟੀ ਆਗੂਆਂ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਦੇ ਵਿੱਚ ਪਾਰਟੀ ਪਹਿਲੀ ਲਿਸਟ ਦੇ ਵਿੱਚ ਅੱਧੀ ਦਰਜਨ ਤੋਂ ਵੱਧ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਜਾ ਰਹੀ ਹੈ। ਗੌਰਤਲਬ ਹੈ ਇਸ ਵਾਰ ਪੰਜਾਬ ਦੇ ਵਿੱਚ ਦਿਲਚਸਪ ਮੁਕਾਬਲੇ ਹੋਣ ਜਾ ਰਹੇ ਹਨ, ਕਿਉਂਕਿ ਅਕਾਲੀ ਭਾਜਪਾ ਗਠਜੋੜ ਪਹਿਲੀ ਵਾਰ ਅਲੱਗ ਅਲੱਗ ਚੋਣ ਮੈਦਾਨ ਵਿੱਚ ਨਿਤਰੇ ਹੋਏ ਹਨ ਅਤੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਸਫਲਤਾ ਨੂੰ ਬਰਕਰਾਰ ਰੱਖਣ ਦੇ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ ਜਦੋਂ ਕਿ ਸੂਬੇ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਮੁੜ ਪਹਿਲੇ ਨੰਬਰ ‘ਤੇ ਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਨੇ ਗੁਰਦਾਸਪੁਰ ਤੋਂ ਚੋਣ ਲੜਣ ਦੇ ਦਿੱਤੇ ਸੰਕੇਤ

ਇਸੇ ਤਰ੍ਹਾਂ ਸਾਲ 2015 ਵਿੱਚ ਵਾਪਰੇ ਬੇਅਦਬੀ ਕਾਂਡ ਅਤੇ ਉਸ ਤੋਂ ਬਾਅਦ ਕਿਸਾਨੀ ਅੰਦੋਲਨ ਦੇ ਦੌਰਾਨ ਪਹਿਲਾਂ ਤਿੰਨ ਖੇਤੀ ਬਿੱਲਾਂ ਦੀ ਹਿਮਾਇਤ ਕਰਨ ਅਤੇ ਬਾਅਦ ਦੇ ਵਿੱਚ ਇਸ ਦਾ ਵਿਰੋਧ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਲਈ ਆਪਣੀ ਸਿਆਸੀ ਹੋਂਦ ਨੂੰ ਬਰਕਰਾਰ ਰੱਖਣ ਦੇ ਲਈ ਇਹਨਾਂ ਲੋਕ ਸਭਾ ਚੋਣਾਂ ਦੇ ਵਿੱਚ ਕਰੋ ਜਾਂ ਮਰੋ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦਕਿ ਭਾਜਪਾ ਆਪਣੇ ਅੰਦਰ ਲੰਮੇ ਸਮੇਂ ਤੋਂ ਪੰਜਾਬ ਦੇ ਵਿੱਚ ਰਾਜ ਕਰਨ ਦੀ ਪਲ ਰਹੀ ਇੱਛਾ ਨੂੰ ਹੋਰ ਮਜਬੂਤ ਕਰਨ ਲਈ ਹਰ ਹਰਬਾ ਵਰਤਦੀ ਦਿਖਾਈ ਦੇ ਰਹੀ ਹੈ। ਹੁਣ ਇਹ ਆਉਣ ਵਾਲੇ ਦਿਨਾਂ ਦੇ ਵਿੱਚ ਪਤਾ ਲੱਗੇਗਾ ਕਿ ਪੰਜਾਬ ਦੇ ਲੋਕ ਇਹਨਾਂ ਸਿਆਸੀ ਧਿਰਾਂ ਦੇ ਵਿੱਚੋਂ ਕਿਸ ਦੇ ਹੱਕ ਵਿੱਚ ਆਪਣਾ ਫਤਵਾ ਦਿੰਦੇ ਹਨ ‌।