Home Blog Page 1761

ਲੋਕ ਸਭਾ ਚੋਣਾਂ: ਬਠਿੰਡਾ ‘ਚ ਹੁਣ ਤੱਕ ਪ੍ਰਾਪਤ ਹੋਈਆਂ 28 ਸ਼ਿਕਾਇਤਾਂ : ਡਿਪਟੀ ਕਮਿਸ਼ਨਰ

0

ਬਠਿੰਡਾ, 2 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 28 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 26 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 2 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਮੇਜਰ ਜਨਰਲ ਏ ਸ਼੍ਰੀਧਰ (ਸੈਨਾ ਮੈਡਲ) ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਸੰਭਾਲੀ ਕਮਾਂਡ

ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ 2 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 17 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਈ-ਮੇਲ ਰਾਹੀਂ ਪ੍ਰਾਪਤ ਹੋਈਆਂ ਕੁੱਲ 4 ਸ਼ਿਕਾਇਤਾਂ ਵਿੱਚੋਂ ਵੀ ਸਾਰੀਆਂ ਦਾ ਹੀ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 3 ਸ਼ਿਕਾਇਤਾਂ ਚੋਂ 2 ਸ਼ਿਕਾਇਤਾਂ ਦਾ ਨਿਪਟਾਰਾ ਜਦਕਿ 1 ਸ਼ਿਕਾਇਤ ਕਾਰਵਾਈ ਅਧੀਨ ਹੈ।

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਇਸ ਤੋਂ ਇਲਾਵਾ 2 ਪ੍ਰਾਪਤ ਹੋਈਆਂ ਦਸਤੀ ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦ ਕਿ ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 2 ਸ਼ਿਕਾਇਤਾਂ ਚੋਂ 1 ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 1 ਸ਼ਿਕਾਇਤ ਕਾਰਵਾਈ ਅਧੀਨ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (cVIGIL) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ dccbti2024@gmail.com, ਟੋਲ ਫ਼ਰੀ ਨੰਬਰ 18001802950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।

 

ਮੇਜਰ ਜਨਰਲ ਏ ਸ਼੍ਰੀਧਰ (ਸੈਨਾ ਮੈਡਲ) ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਸੰਭਾਲੀ ਕਮਾਂਡ

0

ਬਠਿੰਡਾ 02 ਅਪ੍ਰੈਲ 2024– ਮੇਜਰ ਜਨਰਲ ਏ ਸ਼੍ਰੀਧਰ (ਸੈਨਾ ਮੈਡਲ) ਵੱਲੋਂ 55ਵੇਂ ਜਨਰਲ ਅਫਸਰ ਕਮਾਂਡਿੰਗ ਵਜੋਂ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਮੇਜਰ ਜਨਰਲ ਹਰੀ ਬੀ ਪਿੱਲੈ ਤੋਂ ਵੱਕਾਰੀ ਹੇਲਸ ਏਂਜਲਸ ਸਬ ਏਰੀਆ ਦੀ ਕਮਾਂਡ ਸੰਭਾਲੀ ਗਈ।ਮੇਜਰ ਜਨਰਲ ਏ ਸ੍ਰੀਧਰ, ਐਸ.ਐਮ 14 ਦਸੰਬਰ 1991 ਨੂੰ ਕੋਰ ਆਫ ਆਰਟਿਲਰੀ ਵਿੱਚ ਨਿਯੁਕਤ ਹੋਏ। ਉਹ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ, ਪੁਣੇ, ਇੰਡੀਅਨ ਮਿਲਟਰੀ ਅਕੈਡਮੀ, ਦੇਹਰਾਦੂਨ, ਸਕੂਲ ਆਫ ਆਰਟਿਲਰੀ, ਦੇਵਲਾਲੀ, ਡਿਫੈਂਸ ਸਰਵਿਸ ਸਟਾਫ ਕਾਲਜ, ਵੈਲਿੰਗਟਨ ਅਤੇ ਨੈਸ਼ਨਲ ਡਿਫੈਂਸ ਕਾਲਜ ਨਵੀਂ ਦਿੱਲੀ ਦੇ ਸਾਬਕਾ ਵਿਦਿਆਰਥੀ ਹਨ ।ਮੇਜਰ ਜਨਰਲ ਅਫਸਰ ਕੋਲ ਭਾਰਤ ਦੀਆਂ ਸਾਰੀਆਂ ਸਰਹੱਦਾਂ ਦੇ ਨਾਲ ਸੇਵਾ ਕਰਨ ਦਾ ਵਿਸ਼ਾਲ ਅਤੇ ਵਿਭਿੰਨ ਕਾਰਜਸ਼ੀਲ ਤਜਰਬਾ ਹੈ, ਜਿਸ ਵਿੱਚ ਉੱਚ ਉਚਾਈ ਵਾਲੇ ਖੇਤਰ ਵਿੱਚ ਇੱਕ ਬਟਾਲੀਅਨ ਦੀ ਕਮਾਂਡ ਅਤੇ ਉੱਤਰੀ ਥੀਏਟਰ ਵਿੱਚ ਇੱਕ ਬ੍ਰਿਗੇਡ ਦੀ ਕਮਾਂਡ ਵੀ ਸ਼ਾਮਲ ਹੈ।

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਉਸਨੇ “ਮੈਟਰਸ ਮਿਲਟਰੀ” ਦੇ ਸਾਰੇ ਖੇਤਰਾਂ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਉਸਦੀ ਡਿਊਟੀ ਤੇ ਸੰਗਠਨ ਪ੍ਰਤੀ ਸਮਰਪਣ ਲਈ ਸੈਨਾ ਮੈਡਲ (ਵਿਸ਼ੇਸ਼) ਨਾਲ ਸਨਮਾਨਿਤ ਵੀ ਕੀਤਾ ਗਿਆ ਸੀ।ਵੱਕਾਰੀ ਹੇਲਸ ਏਂਜਲਸ ਸਬ ਏਰੀਆ ਦੀ ਕਮਾਂਡ ਸੰਭਾਲਣ ਤੋਂ ਬਾਅਦ, ਜਨਰਲ ਅਫਸਰ ਕਮਾਂਡਿੰਗ ਨੇ ਹੇਲਸ ਏਂਜਲਸ ਸਬ ਏਰੀਆ ਅਤੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਸਾਰੇ ਰੈਂਕਾਂ ਅਤੇ ਪਰਿਵਾਰਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਜਨਰਲ ਅਫਸਰ ਕਮਾਂਡਿੰਗ ਨੇ ਸਾਰੇ ਰੈਂਕਾਂ ਨੂੰ ਪੇਸ਼ੇਵਰ, ਸੰਚਾਲਨ ਅਤੇ ਪ੍ਰਸ਼ਾਸਨਿਕ ਉੱਤਮਤਾ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਭਾਰਤੀ ਫੌਜ ਦੇ ਮੂਲ ਮੁੱਲਾਂ ਨੂੰ ਹਰ ਸਮੇਂ ਬਰਕਰਾਰ ਰੱਖਣ ਦੀ ਅਪੀਲ ਕੀਤੀ।

 

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

0

ਚੰਡੀਗੜ੍ਹ, 2 ਅਪ੍ਰੈਲ:ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਚਲਾਇਆ ਗਿਆ ।ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਉਕਤ ਆਪ੍ਰੇਸ਼ਨ ਦੌਰਾਨ ਵਾਹਨ ਐਪ ਦੀ ਵਰਤੋਂ ਰਾਹੀਂ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ / ਚਾਰ ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ।

ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਅਭਿਆਨ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਹਰੇਕ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ-ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਹਰੇਕ ਆਮੋ-ਖ਼ਾਸ ਨਾਲ ਨਿਮਰਤਾ ਨਾਲ ਪੇਸ਼ ਆਉਣ।” ’’ਉਨ੍ਹਾਂ ਕਿਹਾ ਕਿ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਨੂੰ ਧਿਆਨ ਵਿੱਚ ਰੱਖਦਿਆਂ, ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ, 2000 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 221 ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ ।

ਪੰਜਾਬ ਵਿੱਚ ਭਾਜਪਾ ਲੋਕ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰੇਗੀ: ਦਿਆਲ ਸੋਢੀ

ਉਨ੍ਹਾਂ ਦੱਸਿਆ ਕਿ ਸੂਬੇ ਦੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ ਚਲਾਏ ਗਏ ਇਸ ਤਲਾਸ਼ੀ ਅਭਿਆਨ ਦੌਰਾਨ 3851 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਵਾਹਨ ਐਪ ਦੀ ਵਰਤੋਂ ਕਰਕੇ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ’ਚ ਖੜ੍ਹੇ 3002 ਵਾਹਨਾਂ ਦੀ ਚੈਕਿੰਗ ਵੀ ਕੀਤੀ ।ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊਜ਼) ਲਾਗੂ ਕਰਨ ਲਈ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ਪੁਲਿਸ ਵੱਲੋਂ 1717 ਗੈਰ-ਜ਼ਮਾਨਤੀ ਵਾਰੰਟ ਲਾਗੂ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੰਤਰ-ਰਾਜੀ ਸਰਹੱਦਾਂ ’ਤੇ ਅਪਰਾਧੀਆਂ, ਗੈਰ-ਕਾਨੂੰਨੀ ਸ਼ਰਾਬ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ-ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਤੱਤਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 433 ਐਫਆਈਆਰਜ਼ ਦਰਜ ਕਰਕੇ 618 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 37.65 ਕਿਲੋ ਹੈਰੋਇਨ, 60 ਕਿਲੋ ਅਫੀਮ, 10.81 ਕੁਇੰਟਲ ਭੁੱਕੀ, 40 ਕਿਲੋ ਗਾਂਜਾ ਅਤੇ 11 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

 

ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ

0

ਚੰਡੀਗੜ੍ਹ, 2 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ ਵਿਵਸਥਾ ਦੇ ਤਾਲਮੇਲ ਦੀ ਸਮੀਖਿਆ ਕਰਨ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ।

ਪੰਜਾਬ ਵਿੱਚ ਭਾਜਪਾ ਲੋਕ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰੇਗੀ: ਦਿਆਲ ਸੋਢੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਮਿਸ਼ਨ ਦੀ ਟੀਮ ਨੇ ਸੂਬੇ ਦੀਆਂ ਚੋਣ ਟੀਮਾਂ ਅਤੇ ਸਬੰਧਤ ਏਜੰਸੀਆਂ ਨੂੰ ਸਰਹੱਦਾਂ ‘ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸੂਬੇ ਦੇ ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਗੁਆਂਢੀ ਰਾਜਾਂ ਦੀਆਂ ਅੰਤਰ-ਰਾਜੀ ਚੈਕ ਪੋਸਟਾਂ ‘ਤੇ ਹੋਰ ਚੌਕਸੀ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫਤ ਦੀਆਂ ਚੀਜ਼ਾਂ ਦੀ ਸਰਹੱਦ ਪਾਰ ਤੋਂ ਰੋਕ ਨੂੰ ਯਕੀਨੀ ਬਣਾਇਆ ਜਾ ਸਕੇ।

ਕਾਰਪੋਰੇਟ ਘਰਾਣਿਆਂ ਦੇ ਸਾਈਲੋ ਖਿਲਾਫ ਕਿਸਾਨਾਂ ਨੇ ਵਿਧਾਇਕਾਂ ਨੂੰ ਸੌਂਪੇ ਮੰਗ ਪੱਤਰ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਅਧਿਕਾਰੀਆਂ ਨੂੰ ਨਾਲ ਲੱਗਦੇ ਸਰਹੱਦੀ ਰਾਜਾਂ ਦੇ ਸਹਿਯੋਗ ਨਾਲ ਗੈਰ ਕਾਨੂੰਨੀ ਸਮਾਨ ਦੀਆਂ ਜ਼ਬਤੀਆਂ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਯਕੀਨ ਦਿਵਾਇਆ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

ਪੰਜਾਬ ਵਿੱਚ ਭਾਜਪਾ ਲੋਕ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰੇਗੀ: ਦਿਆਲ ਸੋਢੀ

0

ਬਠਿੰਡਾ, 2 ਅਪ੍ਰੈਲ: ਅੱਜ ਪਿੰਡ ਝੰਡੂਕੇ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਨੇ ਕਿਹਾ ਕਿ ਅੱਜ ਪੰਜਾਬ ਦੇ ਪਿੰਡਾਂ ਵਿੱਚ ਵੀ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਝੰਡੂਕੇ ਵਿੱਚ ਉਸ ਸਮੇਂ ਬਲ ਮਿਲਿਆ ਜਦੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਜੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਝੰਡੂਕੇ ਵਿੱਚ ਲਗਭਗ 35 ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਆਖਿਆ ਅਤੇ ਵਿਸ਼ਵਾਸ ਵੀ ਦਿਵਾਇਆ ਕਿ ਆਪ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ।

ਕਾਰਪੋਰੇਟ ਘਰਾਣਿਆਂ ਦੇ ਸਾਈਲੋ ਖਿਲਾਫ ਕਿਸਾਨਾਂ ਨੇ ਵਿਧਾਇਕਾਂ ਨੂੰ ਸੌਂਪੇ ਮੰਗ ਪੱਤਰ

ਦਿਆਲ ਸੋਢੀ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿੱਚ ਹਰ ਵਰਗ ਦੀ ਤਰੱਕੀ ਹੋਈ ਹੈ ਅਤੇ ਹਰ ਲੋੜਵੰਦ ਨੂੰ ਕੇਂਦਰ ਦੀ ਮੋਦੀ ਸਰਕਾਰ ਦੀ ਹਰ ਸਕੀਮ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਖਾਤੇ ਵਿੱਚ ਜਮ੍ਹਾ ਹੋਇਆ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਵਾਅਦੇ ਪੂਰੇ ਨਹੀਂ ਕਰ ਸਕੀ। ਇਸ ਸਮੇਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਵੱਲੋਂ ਵੀ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਤੇ ਸਰਕਲ ਬਾਲਿਆਂਵਾਲੀ ਦੇ ਪ੍ਰਧਾਨ ਰਮੇਸ਼ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਦੇ ਕਿਸਾਨ ਮੋਰਚਾ ਦੇ ਸੂਬਾ ਸਕੱਤਰ ਮੇਜਰ ਸਿੰਘ ਰੰਧਾਵਾ, ਜ਼ਿਲ੍ਹਾ ਕਮੇਟੀ ਮੈਂਬਰ ਬਲਵੀਰ ਸਿੰਘ ਪੀਨਾ, ਭੋਲਾ ਸਿੰਘ ਝੰਡੂਕੇ ਆਦਿ ਹਾਜ਼ਰ ਸਨ।

 

ਕਾਰਪੋਰੇਟ ਘਰਾਣਿਆਂ ਦੇ ਸਾਈਲੋ ਖਿਲਾਫ ਕਿਸਾਨਾਂ ਨੇ ਵਿਧਾਇਕਾਂ ਨੂੰ ਸੌਂਪੇ ਮੰਗ ਪੱਤਰ

ਬਠਿੰਡਾ, 2 ਅਪ੍ਰੈਲ: ਮੰਡੀਕਰਨ ਬੋਰਡ ਨੂੰ ਤੋੜਨ ਅਤੇ ਪੰਜਾਬ ਵਿੱਚ 9 ਵੱਡੇ ਸਾਈਲੋ ਗਦਾਮ ਬਣਾ ਕੇ ਕਾਰਪਰੇਟ ਘਰਾਣਿਆਂ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਨਾਜ ਖਰੀਦਣ, ਜਮ੍ਹਾਂ ਕਰਨ ਅਤੇ ਪ੍ਰੋਸੈਸਿੰਗ ਕਰਨ ਦੀ ਦਿੱਤੀ ਇਜਾਜ਼ਤ ਵਿਰੁੱਧ ਅੱਜ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਪੰਜਾਬ ਸਰਕਾਰ ਖਿਲਾਫ ਡੱਟੀਆਂ ਰਹੀਆਂ। ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਯੂ ਟਰਨ ਲੈਂਦੇ ਹੋਏ ਫੈਸਲੇ ਨੂੰ ਵਾਪਸ ਲੈ ਲਿਆ ਪਰ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਕਾਰਪੋਰੇਟ ਪੱਖੀ ਫੈਸਲੇ ਤੋਂ ਖਫਾ ਹੁੰਦਿਆਂ ਮਾਲਵੇ ਖੇਤਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ਤਹਿਤ ਜਿਲਾ ਬਠਿੰਡਾ ਵੱਲੋਂ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ , ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਭੁੱਚੋ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ,ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ,ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਉਹਨਾਂ ਦੇ ਘਰ ਅੱਗੇ ਧਰਨਾ ਦੇ ਕੇ ਚਿਤਾਵਨੀ ਪੱਤਰ ਦਿੱਤੇ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਦੁਆਰਾ ਲਿਆ ਇਹ ਫੈਸਲਾ ਵਾਪਸ ਲਿਆ ਜਾਵੇ।

‘ਆਪ’ ਸਰਕਾਰ ਦੇ ਲੋਕਪੱਖੀ ਕੰਮਾਂ ਦੇ ਮੱਦੇਨਜਰ ਕਰਮਜੀਤ ਅਨਮੋਲ ਦੀ ਜਿੱਤ ਯਕੀਨੀ : ਸੰਧਵਾਂ

ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ, ਬਠਿੰਡਾ ਬਲਾਕ ਦੇ ਪ੍ਰਧਾਨ ਅਮਰੀਕ ਸਿੰਘ ਸਿਵੀਆਂ, ਬਲਾਕ ਸੰਗਤ ਦੇ ਪ੍ਰਧਾਨ ਕੁਲਵੰਤ ਸ਼ਰਮਾ ਰਾਏਕੇ ਕਲਾ ਅਤੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ 2020 ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਅਤੇ ਲੋਕ ਵਿਰੋਧੀ ਕਾਨੂੰਨ ਲਿਆਂਦੇ ਸਨ ਜਿਨਾਂ ਨੂੰ ਪੰਜਾਬ ਸਮੇਤ ਭਾਰਤ ਦੇ ਕਿਸਾਨਾਂ ਵੱਲੋਂ ਲਗਾਤਾਰ ਦਿੱਲੀ ਦੇ ਬਾਰਡਰਾਂ ਤੇ 13 ਮਹੀਨੇ ਮੋਰਚਾ ਲਾਉਣ ਤੋਂ ਬਾਅਦ ਜਿਸ ਦੌਰਾਨ 750 ਤੋਂ ਜਿਆਦਾ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦੀਆਂ ਸ਼ਹੀਦੀਆਂ ਹੋਈਆਂ ਸਨ, ਮੋਦੀ ਹਕੂਮਤ ਨੂੰ ਉਹ ਕਾਨੂੰਨ ਵਾਪਸ ਲੈਣੇ ਪਏ ਸੀ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਹ ਪਹਿਲੇ ਦੋ ਕਾਨੂੰਨ ਪੰਜਾਬ ਵਿੱਚ ਲਾਗੂ ਕਰਨ ਲਈ 15 ਮਾਰਚ ਨੂੰ ਪੱਤਰ ਜਾਰੀ ਕਰ ਦਿੱਤਾ ਹੈ ਜੋ ਕਿ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ 9 ਸਾਇਲੋ ਮੰਡੀਆਂ ਨੂੰ 7 ਲੱਖ 25000 ਟਨ ਕਣਕ ਖਰੀਦ ਕੇ ਸਟੋਰ ਅਤੇ ਪ੍ਰੋਸੈਸਿੰਗ ਕਰਨ ਦੀ ਖੁੱਲ੍ਹ ਦੇਣ ਦਾ ਫ਼ੈਸਲਾ ਸਰਾਸਰ ਕਿਸਾਨ ਵਿਰੋਧੀ ਫੈਸਲਾ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਦੋ ਦਰਜਨ ਤੋਂ ਵੱਧ ਖੇਤੀ ਮੰਡੀਆਂ/ਸਬਯਾਰਡਾਂ ਨੂੰ ਹੋਰਨਾਂ ਵਿਭਾਗਾਂ ਵਿੱਚ ਮਰਜ ਕਰਨ ਦੇ ਫੈਸਲੇ ਬਾਰੇ ਵੀ ਜਾਣਕਾਰੀ ਹਾਸਿਲ ਹੋਈ ਹੈ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਦੋਨੋਂ ਕਦਮ ਜੁੜ ਕੇ ਸਰਕਾਰੀ ਮੰਡੀ ਨੂੰ ਸੁੰਗੇੜਨ ਤੇ ਕਾਰਪੋਰੇਟ ਵਪਾਰੀਆਂ ਦਾ ਗਲਬਾ ਵਧਾਉਣ ਦੇ ਕਦਮ ਹਨ। ਇਸ ਨਾਲ 2-3 ਫਸਲਾਂ ਦੀ ਚੱਲ ਰਹੀ ਸਰਕਾਰੀ ਖਰੀਦ ਵੀ ਠੱਪ ਕਰਨ ਦਾ ਰਾਹ ਪੱਧਰਾ ਹੁੰਦਾ ਹੈ। ਇਹਨਾਂ ਫੈਸਲਿਆਂ ਰਾਹੀਂ ਸਰਕਾਰੀ ਮੰਡੀ ਦੇ ਖਾਤਮੇ ਅਤੇ ਕਾਰਪੋਰੇਟ ਵਪਾਰੀਆਂ ਵੱਲੋਂ ਮਨ-ਚਾਹੀ ਹੱਦ ਤੱਕ ਅਨਾਜ ਭੰਡਾਰ ਕਰ ਸਕਣ ਵਾਲੇ ਕਾਨੂੰਨਾਂ ਨੂੰ ਦੀ ਧੁੱਸ ਨੂੰ ਬਦਲਵੇਂ ਰੂਟ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਇੱਕ ਪਾਸੇ ਕਿਸਾਨਾਂ ਨੂੰ ਕਾਰਪੋਰੇਟ ਵਪਾਰੀਆਂ ਹੱਥੋਂ ਲੁੱਟੇ ਜਾਣ ਦੀ ਮਜਬੂਰ ਕੀਤਾ ਜਾਣਾ ਹੈ ਤੇ ਦੂਜੇ ਪਾਸੇ ਲੋਕਾਂ ਨੂੰ ਸਸਤੇ ਰੇਟ ‘ਤੇ ਅਨਾਜ ਦੇ ਹੱਕ ਤੋਂ ਵਾਂਝੇ ਕੀਤਾ ਜਾਣਾ ਹੈ। ਪੰਜਾਬ ਸਰਕਾਰ ਦਾ ਇਹ ਫੈਸਲਾ ਪੂਰੀ ਤਰ੍ਹਾਂ ਕਿਸਾਨ ਤੇ ਲੋਕ ਦੋਖੀ ਹੈ ਅਤੇ ਕਾਰਪਰੇਟ ਪੱਖੀ ਹੈ। ਅੱਜ ਦੇ ਇਸ ਇਕੱਠ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਜਿਹਾ ਕਰਨ ਦੀ ਸੂਰਤ ਵਿੱਚ ਆਮ ਆਦਮੀ ਪਾਰਟੀ ਨੂੰ ਇਸ ਚੋਣ ਮੁਹਿੰਮ ਦੌਰਾਨ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਕਿਸਾਨਾਂ ਦੇ ਦੁਬਾਅ ਅੱਗੇ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ ਜੋ ਕਿ ਕਿਸਾਨਾਂ ਦੇ ਸੰਘਰਸ਼ ਦੀ ਅੰਸਕ ਜਿੱਤ ਹੈ ਪਰ ਉਹਨਾਂ ਕਿਸਾਨਾਂ ਨੂੰ ਕਿਹਾ ਕਿ ਤੇ ਉਹ ਹਰ ਵਕਤ ਚੌਕਸ ਰਹਿਣ ਕਿਉਂਕਿ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਤੇ ਚਲਦਿਆਂ ਹੋਇਆਂ ਕਦੇ ਵੀ ਅਜਿਹੇ ਕਾਨੂੰਨ ਲਾਗੂ ਕਰ ਸਕਦੀ ਹੈ।ਅੱਜ ਦੇ ਧਰਨੇ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ ਮਾਲਨ ਕੌਰ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾਖਾਨਾ ,ਗੁਰਮੇਲ ਸਿੰਘ ਰਾਮਗੜ੍ਹ ਭੂੰਦੜ, ਸੁਖਦੇਵ ਸਿੰਘ ਰਾਮਪੁਰਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਗੁਰਪਾਲ ਸਿੰਘ ਦਿਓਣ, ਅਜੇਪਾਲ ਸਿੰਘ ਘੁੱਦਾ ਹਰਪ੍ਰੀਤ ਸਿੰਘ ਚੱਠੇਵਾਲਾ ਸ਼ਾਮਿਲ ਸਨ।

‘ਆਪ’ ਸਰਕਾਰ ਦੇ ਲੋਕਪੱਖੀ ਕੰਮਾਂ ਦੇ ਮੱਦੇਨਜਰ ਕਰਮਜੀਤ ਅਨਮੋਲ ਦੀ ਜਿੱਤ ਯਕੀਨੀ : ਸੰਧਵਾਂ

0

ਕੋਟਕਪੂਰਾ, 2 ਅਪ੍ਰੈਲ:- ਕੁਲਤਾਰ ਸਿੰਘ ਸੰਧਵਾਂ ਨੇ 4 ਫਰਵਰੀ 2017 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਤਾਂ ਹਲਕੇ ਦੇ ਲੋਕਾਂ ਦਾ ਅਹਿਸਾਨ ਮੰਨਦਿਆਂ ਉਹਨਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦੂਰ ਕਰਨ ਲਈ ਅਜਿਹਾ ਲੋਕ ਮਿਲਣੀ ਪੋ੍ਰਗਰਾਮ ਸ਼ੁਰੂ ਕੀਤਾ, ਜੋ ਅੱਜ 7 ਸਾਲਾਂ ਬਾਅਦ ਵੀ ਲਗਾਤਾਰ ਜਾਰੀ ਹੈ। ਸਪੀਕਰ ਸੰਧਵਾਂ ਦੇ ਗ੍ਰਹਿ ਵਿਖੇ ਉਹਨਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਹਲਕੇ ਦੇ ਲੋਕਾਂ ਨਾਲ ਨੇੜਤਾ ਬਣਾਉਣ ਬਦਲੇ ਹੀ ਲੋਕਾਂ ਨੇ 20 ਫਰਵਰੀ 2022 ਦੀਆਂ ਚੋਣਾ ਮੌਕੇ ਵੀ ਇਸੇ ਹਲਕੇ ਤੋਂ ਕੁਲਤਾਰ ਸਿੰਘ ਸੰਧਵਾਂ ਨੂੰ ਪਹਿਲਾਂ ਨਾਲੋਂ ਵੀ ਦੁੱਗਣੀਆਂ ਵੋਟਾਂ ’ਤੇ ਜਿੱਤ ਦਿਵਾਈ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਉਹਨਾਂ ਆਖਿਆ ਕਿ ਹੁਣ ‘ਆਪ’ ਸਰਕਾਰ ਦੀ ਦੋ ਸਾਲ ਦੀ ਕਾਰਗੁਜਾਰੀ ਦੇ ਅਧਾਰ ’ਤੇ ਲੋਕ ਸਭਾ ਹਲਕਾ ਫਰੀਦਕੋਟ ਦੇ ਲੋਕ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ’ਚ ਫਤਵਾ ਦੇਣਗੇ ਉਹਨਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾ ਸਦਕਾ ਪਹਿਲੇ ਦੋ ਸਾਲਾਂ ਵਿੱਚ 43 ਹਜਾਰ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਬਿਨਾਂ ਰਿਸ਼ਵਤ ਅਤੇ ਬਿਨਾ ਸਿਫਾਰਸ਼ ਤੋਂ ਦਿੱਤੀਆਂ ਸਰਕਾਰੀ ਨੌਕਰੀਆਂ, ਭਿ੍ਰਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਵਟਸਅਪ ਨੰਬਰ 95012-00200 ਜਾਰੀ ਕਰਕੇ ਭਿ੍ਰਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੇ ਯਤਨ, ਗੰਨੇ ਦੇ ਭਾਅ ਵਿੱਚ ਵਾਧਾ ਕਰਕੇ ਕਿਸਾਨਾ ਨੂੰ ਦੇਸ਼ ਭਰ ’ਚੋਂ ਸਭ ਤੋਂ ਵੱਧ ਮੁੱਲ ਦੇਣ ਦੇ ਮਾਮਲੇ ’ਚ ਪੰਜਾਬ ਨੂੰ ਦੇਸ਼ ’ਚੋਂ ਪਹਿਲੇ ਨੰਬਰ ’ਤੇ ਲਿਆਂਦਾ

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ

ਪਿਛਲੀ ਅੱਧੀ ਸਦੀ ਤੋਂ ਬੰਦ ਪਏ 13,470 ਖਾਲ ਬਹਾਲ ਕਰਵਾਏ, ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਇਆ, ਪਾਣੀ ਦੀ ਚੋਰੀ ਨੂੰ ਨੱਥ ਪਾਈ, ਨਹਿਰਾਂ ਦਾ ਵਿਸਥਾਰ ਕੀਤਾ, ਗੋਇੰਦਵਾਲ ਥਰਮਲ ਪਲਾਂਟ ਖਰੀਦਿਆ, ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫ਼ਤ ਅਤੇ ਸਸਤੀ ਸਪਲਾਈ ਕਰਨ ਦਾ ਵਾਅਦਾ ਨਿਭਾਇਆ, ਜ਼ੀਰੋ ਬਿੱਲਾਂ ਨਾਲ ਮੁਫ਼ਤ ਘਰੇਲੂ ਬਿਜਲੀ ਦੀ ਗਰੰਟੀ ਪੂਰੀ ਕੀਤੀ, ਪੰਜਾਬ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਦਾ ਫਾਇਦਾ ਮਿਲਿਆ। ਉਹਨਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦੇ ਪਹਿਲੇ ਦੋ ਸਾਲਾਂ ਵਿੱਚ ਕੀਤੇ ਅਨੇਕਾਂ ਲੋਕਪੱਖੀ ਕੰਮਾਂ ਅਤੇ ਕਾਰਜਾਂ ਦੇ ਮੱਦੇਨਜਰ ਹਲਕਾ ਫਰੀਦਕੋਟ ਦੇ ਵੋਟਰ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਆਪਣੇ ਵੋਟ ਦੀ ਵਰਤੋਂ ਕਰਨਗੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਅਭੈ ਸਿੰਘ ਢਿੱਲੋਂ, ਦੀਪਕ ਮੌਂਗਾ, ਬੱਬੀ ਸਿੰਘ ਵਾਂਦਰ ਜਟਾਣਾ, ਪ੍ਰਗਟ ਸਿੰਘ ਵਾਂਦਰ ਜਟਾਣਾ, ਗੱਗੀ ਸਿੰਘ ਸਿਰਸਿੜੀ, ਬਲਦੇਵ ਸਿੰਘ ਭਾਣਾ, ਮੁਖਾ ਸਿੰਘ ਭਾਣਾ, ਕਾਕਾ ਸਿੰਘ ਕੋਹਾਰਵਾਲਾ ਆਦਿ ਵੀ ਹਾਜਰ ਸਨ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

0

ਚੰਡੀਗੜ੍ਹ, 2 ਅਪਰੈਲ: ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ

ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

 

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ

0

ਬਠਿੰਡਾ, 2 ਅਪ੍ਰੈਲ: ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਿਆਂ ਦੀ ਮਾਰ ਦੇ ਖ਼ਤਰਿਆਂ ਅਤੇ ਨਤੀਜਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਬ੍ਰਹਮਾਕੁਮਾਰੀਆਂ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ ਪਹਿਲਕਦਮੀ ਨਾਲ ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਕਾਲਜ ਵਿੱਚ ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ।ਬ੍ਰਹਮਾਕੁਮਾਰੀਆਂ ਦੀ ਟੀਮ ਆਪਣੇ ਨਾਲ ਇੱਕ ਪੋਰਟੇਬਲ ਸਕਰੀਨ ਲੈ ਕੇ ਆਈ ਜਿਸ ਵਿੱਚ ਉਨ੍ਹਾਂ ਨੇ ਦਿਖਾਇਆ ਕਿ ਕਿਵੇਂ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸਦੇ ਹਨ।

ਅਕਾਲੀ ਦਲ ਨੇ ਇਕਬਾਲ ਸਿੰਘ ਲਾਲਪੁਰਾ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਉਹਨਾਂ ਨੇ ਆਪਣੇ ਦ੍ਰਿਸ਼ਟਾਂਤ ਅਤੇ ਵਿਡੀਓਜ਼ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਖਤਰਿਆਂ ਨੂੰ ਉਜਾਗਰ ਕੀਤਾ ਜਿਵੇਂ ਕਿ ਅਕਾਦਮਿਕ ਮੁਸ਼ਕਲਾਂ, ਸਿਹਤ ਸਮੱਸਿਆਵਾਂ, ਮਾੜੇ ਸਾਥੀਆਂ ਦੇ ਸਬੰਧਾਂ ਅਤੇ ਕਿਸ਼ੋਰ ਅਵਸਥਾ ਸ਼ਮੂਲੀਅਤ ਹੁੰਦੀ ਹੈ । ਜਿੰਨ੍ਹਾਂ ਦੇ ਨਤੀਜੇ ਗਲਤ ਨਿਕਲਦੇ ਹਨ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਅਤੇ ਬਿਹਤਰ ਇਕਾਗਰਤਾ ਲਈ ਕੁਝ ਧਿਆਨ ਦੀਆਂ ਤਕਨੀਕਾਂ ਵੀ ਸਿਖਾਈਆਂ। ਸ਼੍ਰੀਮਤੀ ਨੇਹਾ ਭੰਡਾਰੀ ਨੋਡਲ ਅਫਸਰ ਬੱਡੀਜ਼ ਪ੍ਰੋਗਰਾਮ, ਪ੍ਰੋਗਰਾਮ ਅਫਸਰ ਐਨ.ਐਸ.ਐਸ. ਡਾ. ਸਿਮਰਜੀਤ ਕੌਰ ਅਤੇ ਸ਼੍ਰੀਮਤੀ ਗੁਰਮਿੰਦਰ ਜੀਤ ਕੌਰ ਦੀ ਦੇਖ-ਰੇਖ ਹੇਠ ਹੋਏ ਇਸ ਪ੍ਰੋਗਰਾਮ ਵਿੱਚ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ । ਟੀਮ ਨੇ ਕਾਲਜ ਪ੍ਰਧਾਨ ਸ਼੍ਰੀ ਸੰਜੇ ਗੋਇਲ, ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਵੀ ਕੀਤਾ ।

 

ਅਕਾਲੀ ਦਲ ਨੇ ਇਕਬਾਲ ਸਿੰਘ ਲਾਲਪੁਰਾ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

0

ਚੰਡੀਗੜ੍ਹ, 2 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖਿਲਾਫ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਅਤੇ ਦੋਸ਼ ਲਾਇਆ ਕਿ ਉਹ ਸੰਵਿਧਾਨਕ ਅਹੁਦੇ ’ਤੇ ਹੁੰਦਿਆਂ ਹੋਇਆਂ ਵੀ ਭਾਜਪਾ ਦੀਆਂ ਸਿਆਸੀ ਗਤੀਵਿਧੀਆਂ ਵਿਚ ਖੁਲ੍ਹੇਆਮ ਤੇ ਗੈਰ ਕਾਨੂੰਨੀ ਤਰੀਕੇ ਨਾਲ ਸ਼ਾਮਲ ਹੋ ਰਹੇ ਹਨ ਤੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ 1992 ਦੇ ਕੌਮੀ ਘੱਟ ਗਿਣਤੀ ਐਕਟ ਤਹਿਤ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਸਥਾਪਨਾ ਕੀਤੀ ਹੋਈ ਹੈ।

ਕਰਮਚਾਰੀਆਂ ਦੀ ਕਾਰਜਪ੍ਰਣਾਲੀ ਅਤੇ ਕੁਸ਼ਲਤਾ ਵਿਚ ਕੀਤਾ ਜਾਵੇਗਾ ਸੁਧਾਰ – ਮੁੱਖ ਸਕੱਤਰ

ਇਸ ਕਮਿਸ਼ਨ ਨੂੰ ਸਥਾਪਿਤ ਕਰਨ ਦਾ ਮਕਸਦ ਦੇਸ਼ ਦੇ ਸੰਵਿਧਾਨ ਅਤੇ ਸੰਸਦ ਵੱਲੋਂ ਬਣਾਏ ਕਾਨੂੰਨਾਂ ਮੁਤਾਬਕ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੁੰਦਾ ਹੈ।ਉਹਨਾਂ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਨੂੰ 13.4.22 ਨੂੰ ਕੇਂਦਰ ਸਰਕਾਰ ਨੇ ਦੁਬਾਰਾ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਉਹਨਾਂ ਕਿਹਾ ਕਿ ਉਹਨਾਂ ਨੂੰ ਇਕ ਕਾਨੂੰਨ ਤਹਿਤ ਨਿਯੁਕਤ ਕੀਤਾ ਗਿਆ ਸੀ ਤੇ ਉਹਨਾਂ ਦਾ ਕੰਮ ਘੱਟ ਗਿਣਤੀਆਂ ਦੀ ਬੇਹਤਰੀ ਵਾਸਤੇ ਕੰਮ ਕਰਨਾ ਹੈ ਨਾ ਕਿ ਕਿਸੇ ਇਕ ਵਿਸ਼ੇਸ਼ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋਣਾ।ਉਹਨਾਂ ਕਿਹਾ ਕਿ ਉਹ ਕਮਿਸ਼ਨ ਦੇ ਧਿਆਨ ਵਿਚ ਲਿਆਉਣਾ ਚਾਹੁੰਦੇ ਹਨ ਕਿ ਇਕਬਾਲ ਸਿੰਘ ਲਾਲਪੁਰਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਸਿਆਸੀ ਗਤੀਵਿਧੀਆਂ ਵਿਚ ਲਗਾਤਾਰ ਸ਼ਾਮਲ ਹੋ ਰਹੇ ਹਨ ਅਤੇ ਉਹ ਹੋਰ ਪਾਰਟੀਆਂ ਤੋਂ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਵੇਲੇ ਵੀ ਹਾਜ਼ਰ ਰਹਿੰਦੇ ਹਨ।

Big News: ਲੋਕ ਸਭਾ ਚੋਣਾ ਲਈ ‘ਆਪ’ ਨੇ ਐਲਾਨੇ 2 ਹੋਰ ਉਮੀਦਵਾਰ

ਪਿਛਲੇ ਹਫਤੇ ਜਦੋਂ ਕਾਂਗਰਸ ਦੇ ਐਮ ਪੀ ਸ੍ਰੀਮਤੀ ਪ੍ਰਨੀਤ ਕੌਰ ਭਾਜਪਾ ਵਿਚ ਸ਼ਾਮਲ ਹੋਏ ਸਨ ਤਾਂ ਸ: ਲਾਲਪੁਰਾ ਉਸ ਵੇਲੇ ਵੀ ਭਾਜਪਾ ਮੁੱਖ ਦਫਤਰ ਵਿਚ ਮੌਜੂਦ ਸਨ।ਐਡਵੋਕੇਟ ਕਲੇਰ ਨੇ ਕਿਹਾ ਕਿ ਇਹ ਸੰਵਿਧਾਨਕ ਵਿਵਸਥਾ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਹੈ ਕਿਉਂਕਿ ਇਕਬਾਲ ਸਿੰਘ ਲਾਲਪੁਰਾ ਇਕ ਸਿਆਸੀ ਆਗੂ ਦੇ ਤੌਰ ’ਤੇ ਵਿਚਰ ਰਹੇ ਹਨ ਜਦੋਂ ਕਿ ਉਹਨਾਂ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਵਿਚਰਨਾ ਚਾਹੀਦਾ ਹੈ ਜਿਸ ਵਾਸਤੇ ਉਹ ਭਾਰਤ ਸਰਕਾਰ ਦੇ ਖ਼ਜ਼ਾਨੇ ਵਿਚੋਂ ਤਨਖਾਹ ਲੈ ਰਹੇ ਹਨ।ਅਕਾਲੀ ਆਗੂ ਨੇ ਸੰਵਿਧਾਨਕ ਵਿਵਸਥਾਵਾਂ ਤੇ ਚੋਣ ਜ਼ਾਬਤੇ ਦੀ ਇਸ ਸ਼ਰ੍ਹੇਆਮ ਉਲੰਘਣਾ ਖਿਲਾਫ ਸਖ਼ਤ ਰੋਸ ਦਰਜ ਕਰਵਾਇਆ ਤੇ ਕਮਿਸ਼ਨ ਤੋਂ ਮੰਗ ਕੀਤੀ ਕਿ ਸ: ਲਾਲਪੁਰਾ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।ਐਡਵੋਕੇਟ ਕਲੇਰ ਦੇ ਨਾਲ ਲੀਗਲ ਸੈਲ ਦੇ ਮੈਂਬਰ ਜਸਪ੍ਰੀਤ ਸਿੰਘ ਬਰਾੜ ਤੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ ਰਣਬੀਰ ਸਿੰਘ ਤੇ ਹੋਰ ਸਾਥੀ ਵੀ ਸਨ।