Home Blog Page 1768

ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼

0

ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ
ਚੰਡੀਗੜ੍ਹ, 29 ਮਾਰਚ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ।

ਭਾਰਤੀ ਜਨਤਾ ਯੂਵਾ ਮੋਰਚੇ ਵੱਲੋਂ ਅਹੁੱਦੇਦਾਰਾਂ ਦਾ ਐਲਾਨ

ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ।ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਦਸਤਾਰ ਏ ਖਾਲਸਾ ਵੱਲੋਂ ਦਸਤਾਰ ਮੁਕਾਬਲੇ ਰਾਜਪੁਰਾ ਵਿਖੇ 31 ਮਾਰਚ ਨੂੰ

ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ।ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

ਭਾਰਤੀ ਜਨਤਾ ਯੂਵਾ ਮੋਰਚੇ ਵੱਲੋਂ ਅਹੁੱਦੇਦਾਰਾਂ ਦਾ ਐਲਾਨ

0

ਬਠਿੰਡਾ, 29 ਮਾਰਚ: ਆਉਣ ਵਾਲੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪ੍ਰਧਾਨ ਭਾਜਪਾ ਬਠਿੰਡਾ ਸ਼ਹਿਰੀ ਸਰੂਪ ਚੰਦ ਸਿੰਗਲਾ ਦੇ ਨਿਰਦੇਸ਼ਾਂ ਹੇਠ ਯੂਵਾ ਮੋਰਚਾ ਬਠਿੰਡਾ ਸ਼ਹਿਰੀ ਦੀ ਮੀਟਿੰਗ ਸ਼ਹਿਰੀ ਪ੍ਰਧਾਨ ਗੌਰਵ ਨਿਧਾਨਿਆਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਭਾਜਪਾ ਜਿਲ੍ਹਾ ਜਰਨਲ ਸਕੱਤਰ ਅਤੇ ਭਾਜਪਾ ਯੂਵਾ ਮੋਰਚਾ ਦੇ ਇੰਚਾਰਜ ਉਮੇਸ਼ ਸ਼ਰਮਾ ਵਿਸ਼ੇਸ਼ ਤੋਰ ’ਤੇ ਸ਼ਾਮਿਲ ਹੋਏ ਅਤੇ ਨੌਜਵਾਨਾਂ ਨੂੰ ਅਗਾਮੀ ਚੋਣਾਂ ਲਈ ਹੁਣੇ ਤੋਂ ਡੱਟ ਕੇ ਬੂਥ ਪੱਧਰ ’ਤੇ ਟੀਮਾਂ ਤਿਆਰ ਕਰਨ ਲਈ ਕਿਹਾ। ਇਸ ਮੌਕੇ ਯੂਥ ਭਾਜਪਾ ਪ੍ਰਧਾਨ ਗੌਰਵ ਨਿਧਾਨਿਆਂ ਨੇ ਵਿਧਾਨ ਸਭਾ ਇੰਚਾਰਜ ਅਤੇ ਸਰਕਲ (ਮੰਡਲ) ਇੰਚਾਰਜਾ ਦੀ ਨਿਯੁਕਤੀ ਕੀਤੀ ਗਈ।

ਦਸਤਾਰ ਏ ਖਾਲਸਾ ਵੱਲੋਂ ਦਸਤਾਰ ਮੁਕਾਬਲੇ ਰਾਜਪੁਰਾ ਵਿਖੇ 31 ਮਾਰਚ ਨੂੰ

ਇੰਨ੍ਹਾਂ ਤਹਿਤ ਵਿਧਾਨ ਸਭਾ ਬਠਿੰਡਾ ਤੋਂ ਯੂਵਾ ਮੋਰਚਾ ਦੇ ਮੁਨੀਸ਼ ਮੰਗਲਾ, ਭੁੱਚੋ ਵਿਧਾਨ ਸਭਾ ਤੋਂ ਫਰੈਂਕ ਗਰਗ ਨੂੰ ਇੰਚਾਰਜ ਅਤੇ ਰੋਹਿਤ ਨੂੰ ਸਹਿ ਇੰਚਾਰਜ ਬਠਿੰਡਾ ਦਿਹਾਤੀ ਤੋਂ ਦੀਪਕ ਸ਼ਰਮਾ ਨੂੰ ਇੰਚਾਰਜ ਲਗਾਇਆ ਗਿਆ। ਇਸ ਤੋਂ ਇਲਾਵਾ ਜਗਮੀਤ ਸਿੰਘ ਨੂੰ ਨੋਰਥ ਸਰਕਲ, ਗੌਰਵ ਗਰਗ ਨੂੰ ਪੁਰਬ ਸਰਕਲ, ਪੱਲਵੀ ਕਾਸ਼ਯਪ ਨੂੰ ਸੈਂਟਰ ਸਰਕਲ, ਨਰੇਸ਼ ਅਰੋੜਾ ਨੂੰ ਪੱਛਮੀ ਸਰਕਲ, ਸੰਦੀਪ ਕੁਮਾਰ ਨੂੰ ਸਾਊਥ ਸਰਕਲ, ਜਸਪ੍ਰੀਤ ਸਿੰਘ ਦਿਉਣ ਨੂੰ ਗੋਨਿਆਣਾ ਸਰਕਲ, ਲੋਹਿਤ ਸ਼ਰਮਾ ਨੂੰ ਨਥਾਣਾ ਸਰਕਲ, ਰੋਹਿਤ ਗਰਗ ਨੂੰ ਭੁੱਚੋ ਸਰਕਲ, ਸੰਦੀਪ ਚੌਹਾਨ ਨੂੰ ਬੱਲੂਆਣਾ ਸਰਕਲ, ਰਿੱਕੀ ਸਿੰਗਲਾ ਨੂੰ ਘੁੱਦਾ ਸਰਕਲ, ਡਾ. ਹੈੱਪੀ ਕਲੇਰ ਨੂੰ ਕੋਟਸ਼ਮੀਰ ਸਰਕਲ ਅਤੇ ਮੁਕੇਸ਼ ਕੁਮਾਰ ਨੂੰ ਸੰਗਤ ਸਰਕਲ ਦਾ ਇੰਚਾਰਜ (ਪ੍ਰਭਾਰੀ) ਨਿਯੁਕਤ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਦਾ ਸਲਾਨਾ ਬਜ਼ਟ ਪਾਸ, ਤਨਖ਼ਾਹਾਂ ’ਤੇ ਖ਼ਰਚ ਹੋਣਗੇ 533 ਕਰੋੜ

ਇਸ ਮੌਕੇ ਜਿਲ੍ਹਾ ਪ੍ਰਧਾਨ ਗੌਰਵ ਨਿਧਾਨਿਆਂ ਨੇ ਕਿਹਾ ਕਿ ਆਉਣ ਵਾਲਿਆਂ ਲੋਕ ਸਭਾ ਚੌਣਾ ਵਿੱਚ ਭਾਜਪਾ ਪੰਜਾਬ ਦੀਆਂ 13 ਲੋਕ ਸਭਾ ਸੀਟਾ ਬੇਹਤਰੀਨ ਪ੍ਰਦਰਸ਼ਨ ਕਰੇਗੀ, ਯੂਥ ਭਾਜਪਾ ਬਠਿੰਡਾ ਦੀ ਟੀਮ ਘਰ ਘਰ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 10 ਸਾਲਾ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਮੌਕੇ ਮੀਨੂ ਬੇਗਮ, ਰਣਜੀਤ ਪਾਸਵਾਨ, ਜਸਵਿੰਦਰ ਸਿੰਘ, ਗੌਰਵ ਜਿੰਦਲ, ਸੌਰਵ ਗਰਗ, ਕੋਟ ਸ਼ਮੀਰ ਮੰਡਲ ਪ੍ਰਧਾਨ ਜਗਦੀਪ ਸਿੰਘ, ਲਵ ਨਨਚਾਹਲ, ਬੱਲੂਆਣਾ ਮੰਡਲ ਪ੍ਰਧਾਨ ਜਗਦੀਪ ਸਿੰਘ, ਕਮਲ ਨਿਧਾਨਿਆਂ ਆਦਿ ਹਾਜ਼ਰ ਸਨ।

 

ਦਸਤਾਰ ਏ ਖਾਲਸਾ ਵੱਲੋਂ ਦਸਤਾਰ ਮੁਕਾਬਲੇ ਰਾਜਪੁਰਾ ਵਿਖੇ 31 ਮਾਰਚ ਨੂੰ

ਜੈਤੂ ਬੱਚਿਆਂ ਨੂੰ ਲੱਖਾਂ ਦੇ ਇਨਾਮਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਰਾਜਪੁਰਾ, 29 ਮਾਰਚ: ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਦਸਤਾਰ ਏ ਖਾਲਸਾ ਰਾਜਪੁਰਾ ਕੈਲੇਫੋਰਨੀਆ ਵੱਲੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਦਸਤਾਰ, ਦੁਮਾਲਾ ਲੰਮੇ ਕੇਸ, ਲੰਮੇ ਦਾੜ੍ਹੇ, ਬਿਨਾਂ ਸ਼ੀਸ਼ੇ ਤੋਂ ਦਸਤਾਰ ਸਜਾਉਣ ਦੇ ਮੁਕਾਬਲੇ 31 ਮਾਰਚ ਦਿਨ ਐਤਵਾਰ ਨੂੰ ਝੰਡਾ ਗਰਾਊਂਡ ਰਾਜਪੁਰਾ ਵਿਖੇ ਕਰਵਾਏ ਜਾ ਰਹੇ ਹਨ ਜਿਸ ਦਾ ਪੋਸਟਰ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਤੇ ਪਿਛਲੇ ਲੰਮੇ ਸਮੇਂ ਤੋਂ ਦਸਤਾਰ ਖੇਤਰ ਵਿਚ ਸੇਵਾ ਨਿਭਾ ਰਹੇ ਡਾ.ਮਨਦੀਪ ਸਿੰਘ ਖੁਰਦ ਮੁੱਖ ਸੇਵਾਦਾਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਜਾਰੀ ਕੀਤਾ ਗਿਆ।ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਲਖਵਿੰਦਰ ਸਿੰਘ ਲੱਖਾ ਯੂ.ਐਸ.ਏ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਲੱਖਾਂ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਦਾ ਸਲਾਨਾ ਬਜ਼ਟ ਪਾਸ, ਤਨਖ਼ਾਹਾਂ ’ਤੇ ਖ਼ਰਚ ਹੋਣਗੇ 533 ਕਰੋੜ

ਉਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਦਸਤਾਰ ਖੇਤਰ ਵਿੱਚ ਸੇਵਾਵਾਂ ਨਿਭਾਉਂਦੇ ਆ ਰਹੇ ਦਸਤਾਰ ਕੋਚ ਤੇ ਸੰਸਥਾਵਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।ਇਸ ਸਮਾਗਮ ਵਿੱਚ ਸ. ਪ੍ਰਭਸਿਮਰਨ ਸਿੰਘ ਹੈੱਡਮਾਸਟਰ,ਡਾ.ਸੁਖਪ੍ਰੀਤ ਸਿੰਘ ਉਦੋਕੇ,ਡਾ ਹਰਪ੍ਰੀਤ ਸਿੰਘ ਖਾਲਸਾ,ਢਾਡੀ ਜੱਥਾ ਗੁਰਪ੍ਰੀਤ ਸਿੰਘ ਲਾਂਡਰਾਂ,ਪੰਜਾਬੀ ਲੋਕ ਗਾਇਕ ਪੰਮਾ ਡੂੰਮੇਵਾਲ ਬੱਚਿਆਂ ਨੂੰ ਦਸਤਾਰ ਸੰਬੰਧੀ ਜਾਣਕਾਰੀ ਦੇਣ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।ਇਸ ਮੌਕੇ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਾਲੇ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਸ਼ਲਾਘਾਯੋਗ ਹਨ ਜੋਕਿ ਸਾਡੇ ਨੌਜਵਾਨ ਨੂੰ ਆਪਣੇ ਵਿਰਸੇ ਤੇ ਦਸਤਾਰ ਨਾਲ ਜੋੜਨ ਲਈ ਸਹਾਈ ਹੋਣਗੇ।ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖੁਰਦ, ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ, ਪਰਵਿੰਦਰ ਸਿੰਘ, ਇੰਟਰਨੈਸ਼ਨਲ ਦਸਤਾਰ ਕੋਚ ਗੁਰਿੰਦਰ ਸਿੰਘ ਕਿੰਗ, ਚੇਅਰਮੈਨ ਜਗਸੀਰ ਸਿੰਘ ਆਦਿ ਹਾਜ਼ਰ ਸਨ।

 

ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਦਾ ਸਲਾਨਾ ਬਜ਼ਟ ਪਾਸ, ਤਨਖ਼ਾਹਾਂ ’ਤੇ ਖ਼ਰਚ ਹੋਣਗੇ 533 ਕਰੋੜ

0

ਸ਼੍ਰੀ ਅੰਮ੍ਰਿਤਸਰ ਸਾਹਿਬ, 29 ਮਾਰਚ: ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਅੱਜ ਅਗਲੇ ਵਿਤੀ ਸਾਲ ਲਈ 1260 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਇਹ ਬਜਟ ਪੇਸ਼ ਕੀਤਾ ਗਿਆ।

ਆਮਦਨ ਕਰ ਵਿਭਾਗ ਦਾ ਕਾਂਗਰਸ ਨੂੰ ਹੋਰ ਝਟਕਾ, ਭੇਜਿਆ 1700 ਕਰੋੜ ਦਾ ਨੋਟਿਸ

ਜਿਸਨੂੰ ਮੈਂਬਰਾਂ ਵੱਲੋਂ ਹੱਥ ਖੜ੍ਹੇ ਕਰਕੇ ਪ੍ਰਵਾਨਗੀ ਦਿੱਤੀ ਗਈ। ਪਾਸ ਕੀਤੇ ਇਸ ਬਜ਼ਟ ਵਿਚੋਂ 533 ਕਰੋੜ ਰੁਪਏ ਮੁਲਾਜਮਾਂ ਦੀਆਂ ਤਨਖ਼ਾਹਾਂ ਆਦਿ ’ਤੇ ਖਰਚ ਹੋ ਜਾਣਗੇ। ਜਦੋਂਕਿ ਧਰਮ ਪ੍ਰਚਾਰ ਦੇ ਲਈ 100 ਕਰੋੜ ਰੁਪਇਆ ਰੱਖਿਆ ਗਿਆ ਹੈ ਇਸੇ ਤਰ੍ਹਾਂ ਸਿੱਖਿਆ ’ਤੇ ਖ਼ਰਚ ਲਈ 251 ਕਰੋੜ ਰੁਪਏ ਰਾਖ਼ਵੇ ਰੱਖੇ ਗਏ ਹਨ।

ਆਮਦਨ ਕਰ ਵਿਭਾਗ ਦਾ ਕਾਂਗਰਸ ਨੂੰ ਹੋਰ ਝਟਕਾ, ਭੇਜਿਆ 1700 ਕਰੋੜ ਦਾ ਨੋਟਿਸ

ਨਵੀਂ ਦਿੱਲੀ, 29 ਮਾਰਚ : ਪਿਛਲੇ ਕੁੱਝ ਸਮੇਂ ਤੋਂ ਪਾਰਟੀ ਦੇ ਚੰਦੇ ਨੂੰ ਲੈ ਕੇ ਆਮਦਨ ਕਰ ਵਿਭਾਗ ਤੇ ਹੋਰਨਾਂ ਏਜੰਸੀਆਂ ਦੀ ਜਾਂਚ ਦਾ ਸਾਹਮਣਾ ਕਰ ਰਹੀ ਕਾਂਗਰਸ ਪਾਰਟੀ ਨੂੰ ਹੁਣ ਹੋਰ ਇੱਕ ਵੱਡਾ ਝਟਕਾ ਦਿੰਦਿਆਂ ਆਈਟੀਆਰ ਵਿਭਾਗ ਨੇ 1700 ਕਰੋੜ ਰੁਪਏ ਦਾ ਨੋਟਿਸ ਜਾਰੀ ਕੀਤਾ ਹੈ। ਵਿਭਾਗ ਨੇ ਇਹ ਰਕਮ 2017-18 ਤੋਂ 2020-21 ਦੇ ਮੁਲਾਂਕਣ ਤੋਂ ਬਾਅਦ ਜੁਰਮਾਨੇ ਅਤੇ ਵਿਆਜ ਸਹਿਤ ਭਰਨ ਲਈ ਕਿਹਾ ਹੈ।

ਭਗਵੰਤ ਮਾਨ ਨੇ ਬੇਟੀ ਦਾ ਨਾਂ ‘ਨਿਆਮਤ ਕੌਰ ਮਾਨ’ ਰੱਖਿਆ, ਛੁੱਟੀ ਮਿਲਣ ਤੋਂ ਬਾਅਦ ਪੁੱਜੇ ਘਰ

ਕਾਂਗਰਸ ਪਾਰਟੀ ਨੇ ਇਸ ਨੋਟਿਸ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਸਰਕਾਰੀ ਏਜੰਸੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਖਾਤਿਆਂ ਨੂੰ ਫ਼ਰੀਜ ਵੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਕੱਲ੍ਹ ਕਾਂਗਰਸ ਦੇ ਵਕੀਲਾਂ ਵੱਲੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਸੀ ਪ੍ਰੰਤੂ ਉਥੋ ਵੀ ਰਾਹਤ ਨਹੀਂ ਮਿਲੀ ਸੀ। ਜਿਸ ਕਾਰਨ ਹੁਣ ਤਾਜ਼ੇ ਨੋਟਿਸ ਕਾਰਨ ਚੋਣਾਂ ਦੇ ਇਸ ਮੌਸਮ ਵਿਚ ਕਾਂਗਰਸੀ ਆਗੂਆਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ।

 

ਭਗਵੰਤ ਮਾਨ ਨੇ ਬੇਟੀ ਦਾ ਨਾਂ ‘ਨਿਆਮਤ ਕੌਰ ਮਾਨ’ ਰੱਖਿਆ, ਛੁੱਟੀ ਮਿਲਣ ਤੋਂ ਬਾਅਦ ਪੁੱਜੇ ਘਰ

0

ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ ਗੁਰਪ੍ਰੀਤ ਕੌਰ ਮਾਨ ਅੱਜ ਹਸਪਤਾਲੋਂ ਛੁੱਟੀ ਮਿਲਣ ਤੋਂ ਬਾਅਦ ਅਪਣੀ ਨੰਨੀ ਬੱਚੀ ਨਾਲ ਘਰੇ ਪੁੱਜ ਗਏ ਹਨ। ਉਨ੍ਹਾਂ ਨੂੰ ਲੈਣ ਲਈ ਫ਼ੋਰਟਿਸ ਹਸਪਤਾਲ ਵਿਚ ਵਿਸ਼ੇਸ ਤੌਰ ’ਤੇ ਖ਼ੁਦ ਮੁੱਖ ਮੰਤਰੀ ਸ: ਮਾਨ ਤੋਂ ਇਲਾਵਾ ਉਨ੍ਹਾਂ ਦੇ ਦੂਜੇ ਰਿਸ਼ਤੇਦਾਰ ਵੀ ਪੁੱਜੇ ਹੋਏ ਸਨ। ਇਸ ਦੌਰਾਨ ਬੇਟੀ ਦਾ ਪਹਿਲੀ ਵਾਰ ਘਰ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਗਵੰਤ ਸਿੰਘ ਮਾਨ ਅਪਣੀ ਨੰਨੀ ਬੇਟੀ ਤੇ ਪਤਨੀ ਸਹਿਤ ਪੱਤਰਕਾਰਾਂ ਦੇ ਰੂਬਰੂ ਵੀ ਹੋਏ। ਇਸ ਦੌਰਾਨ ਉਨ੍ਹਾਂ ਦਸਿਆ ਕਿ ਬੇਟੀ ਦਾ ਨਾਮ ‘ਨਿਆਮਤ ਕੌਰ ਮਾਨ’ ਰੱਖਿਆ ਗਿਆ ਹੈ, ਕਿਉਂਕਿ ਨਿਆਮਤ ਵੀ ਰੱਬ ਦੀ ਇੱਕ ਦਾਤ ਹੈ।

ਮਾਮੇ-ਭਾਣਜੇ ਦੀ ਲੜਾਈ ਰੋਕਣ ਗਏ ਗੁਆਂਢੀ ਦਾ ਕਤਲ

ਉਨ੍ਹਾਂ ਕਿਹਾ ਕਿ ਬੱਚੇ ਰੱਬ ਦੀ ਦਾਤ ਹੁੰਦੇ ਹਨ, ਜਿਸਦੇ ਚੱਲਦੇ ਇਸ ਗੱਲ ਦਾ ਕੋਈ ਫਰਕ ਨਹੀਂ ਕਰਨਾ ਚਾਹੀਦਾ ਕਿ ਲੜਕਾ ਹੈ ਜਾਂ ਲੜਕੀ, ਕਿਉਂਕਿ ਹਰ ਇੱਕ ਨੇ ਅਪਣੇ ਭਾਗਾਂ ਵਿਚ ਲਿਖਿਆ ਹੀ ਖ਼ਾਣਾ ਹੁੰਦਾ ਹੈ। ਸ: ਮਾਨ ਨੇ ਅਪਣੇ ਘਰ ਲੜਕੀ ਹੋਣ ’ਤੇ ਖ਼ੁਸੀ ਪ੍ਰਗਟ ਕਰਦਿਆਂ ਕਿਹਾ ਕਿ ਉਸਨੂੰ ਬਹੁਤ ਖ਼ੁਸੀ ਹੈ ਕਿ ਉਹ ਇੱਕ ਧੀ ਦਾ ਪਿਊ ਬਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਵੀ ਲੜਕਿਆਂ ਤੋਂ ਕਿਸੇ ਗੱਲੋਂ ਘੱਟ ਨਹੀਂ, ਬਲਕਿ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਦੇਣੇ ਜਰੂਰੀ ਹਨ। ਅਪਣੀ ਪਤਨੀ ਨਾਲ ਲਗਾਤਾਰ ਹਸਪਤਾਲ ਵਿਚ ਨਾ ਜਾਣ ਬਾਰੇ ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਕਾਰਨ ਉਥੇ ਦਾਖ਼ਲ ਮਰੀਜ਼ਾਂ ਤੇ ਸਟਾਫ਼ ਨੂੰ ਕੋਈ ਸਮੱਸਿਆ ਨਾ ਆਵੇ। ਇਸ ਮੌਕੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਤੇ ਹੋਰ ਰਿਸ਼ਤੇਦਾਰ ਹਾਜ਼ਰ ਸਨ।

 

ਮਾਮੇ-ਭਾਣਜੇ ਦੀ ਲੜਾਈ ਰੋਕਣ ਗਏ ਗੁਆਂਢੀ ਦਾ ਕਤਲ

0

ਲੁਧਿਆਣਾ, 29 ਮਾਰਚ: ਬੀਤੀ ਦੇਰ ਸ਼ਾਮ ਸਥਾਨਕ ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ ’ਚ ਮਾਮੇ-ਭਾਣਜੇ ’ਚ ਹੋਈ ਲੜਾਈ ਨੂੰ ਰੋਕਣ ਗਏ ਇੱਕ ਗੁਆਂਢੀ ਨੌਜਵਾਨ ਦਾ ਤਲਵਾਰ ਨਾਲ ਗਲ੍ਹਾ ਕੱਟ ਕੇ ਕਤਲ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ 41 ਸਾਲਾ ਗੁਰਦੀਪ ਸਿੰਘ ਸੋਨੂੰ ਦੇ ਤੌਰ ’ਤੇ ਹੋਈ ਹੈ। ਇਸ ਘਟਨਾ ਵਿਚ ਅਪਣੇ ਪੁੱਤ ਦੇ ਪਿੱਛੇ ਗਏ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਵੀ ਸਿਹਤ ਵਿਗੜ ਗਈ, ਜਿਸ ਕਾਰਨ ਉਸਨੂੰ ਵੀ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ। ਪਤਾ ਲੱਗਿਆ ਹੈ ਕਿ ਮ੍ਰਿਤਕ ਗੁਰਦੀਪ ਸਿੰਘ ਵੈਲਡਿੰਗ ਦਾ ਕੰਮ ਕਰਕੇ ਅਪਣੇ ਪ੍ਰਵਾਰ ਦਾ ਪੇਟ ਪਾਲਦਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਊ ਨੂੰ ਕੁੱਟ ਰਹੇ ਨੌਜਵਾਨ ਨੂੰ ਧੀਆਂ ਨੇ ਕੁੱਟ-ਕੁੱਟ ਕੇ ਮਾਰਿਆਂ

ਮੁਢਲੀ ਸੂਚਨਾ ਮੁਤਾਬਕ ਮੁਹੱਲੇ ਵਿਚ ਰਹਿਣ ਵਾਲੇ ਅਮਨਦੀਪ ਉਰਫ਼ ਦੀਪੂ ਦਾ ਆਪਣੇ ਮਾਮੇ ਨਾਲ ਝਗੜਾ ਚੱਲ ਰਿਾ ਸੀ। ਬੀਤੀ ਦੇਰ ਸ਼ਾਮ ਵੀ ਦੋਨਾਂ ਵਿਚਕਾਰ ਝਗੜਾ ਹੋ ਗਿਆ ਤੇ ਉਸਦੇ ਮਾਮੇ ਨੇ ਨਿਹੰਗਾਂ ਨੂੰ ਬੁਲਾ ਲਿਆ। ਉਨ੍ਹਾਂ ਆਉਂਦਿਆਂ ਦੀਪੂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦ ਇਸਦਾ ਪਤਾ ਗੁਰਦੀਪ ਨੂੰ ਲੱਗਿਆ ਤਾਂ ਉਸਨੇ ਗੁਆਂਢ ਵਿਚ ਹੋ ਰਹੀ ਲੜਾਈ ਨੂੰ ਰੋਕਣ ਲਈ ਮੌਕੇ ’ਤੇ ਚਲਾ ਗਿਆ ਤੇ ਦੀਪੂ ਨੂੰ ਛੁੜਾਉਣ ਦੀ ਕੋਸਿਸ ਕਰਨ ਲੱਗਿਆ ਪ੍ਰੰਤੂ ਉਸਦੇ ਮਾਮੇ ਨਾਲ ਇੱਕ ਨੌਜਵਾਨ ਨੇ ਤਲਵਾਰ ਉਸਦੇ ਗਲ ’ਤੇ ਮਾਰੀ, ਜਿਸ ਕਾਰਨ ਉਸਦੀ ਧੋਣ ਵੱਢੀ ਗਈ ਤੇ ਤੁਰੰਤ ਲੋਕਾਂ ਵੱਲੋਂ ਉਸਨੂੰ ਹਸਪਤਾਲ ਵਿਚ ਲਿਜਾਇਆ ਗਿਆ ਪ੍ਰੰਤੂ ਉਸਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਥਿਤ ਦੋਸ਼ੀਆਂ ਵਿਰੁਧ ਪਰਚਾ ਦਰਜ਼ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।

 

ਪਿਊ ਨੂੰ ਕੁੱਟ ਰਹੇ ਨੌਜਵਾਨ ਨੂੰ ਧੀਆਂ ਨੇ ਕੁੱਟ-ਕੁੱਟ ਕੇ ਮਾਰਿਆਂ

0

ਲੁਧਿਆਣਾ, 29 ਮਾਰਚ: ਪਿਊ ਨੂੰ ਕੁੱਟ ਰਹੇ ਇੱਕ ਨੌਜਵਾਨ ਨੂੰ ਧੀਆਂ ਵੱਲੋਂ ਕੱਪੜੇ ਧੋਣ ਵਾਲੀਆਂ ਥਾਪਿਆਂ ਨਾਲ ਕੁੱਟ-ਕੁੱਟ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਸੂਚਨਾ ਮੁਤਾਬਕ ਗੁਆਂਢ ’ਚ ਹੀ ਰਹਿੰਦੇ ਮੱਖਣ ਸਿੰਘ ਅਤੇ ਸੁਖਵਿੰਦਰ ਉਰਫ਼ ਬਬਲੂ ਦੀ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਹੋ ਗਈ ਜੋਕਿ ਵਧਦੀ-ਵਧਦੀ ਹੱਥੋਂ ਪਾਈ ਤੱਕ ਪੁੱਜ ਗਈ। ਇਸ ਦੌਰਾਨ ਬਬਲੂ ਨੇ ਮੱਖਣ ਸਿੰਘ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਉਸਨੂੰ ਜਮੀਨ ‘ਤੇ ਸੁੱਟ ਕੇ ਆਪ ਉਸਦੇ ਉਪਰ ਬੈਠ ਗਿਆ। ਜਦ ਇਸ ਲੜਾਈ ਦਾ ਪਤਾ ਮੱਖਣ ਸਿੰਘ ਦੀਆਂ ਧੀਆਂ ਨੂੰ ਚੱਲਿਆ ਤਾਂ ਉਹ ਘਰੋਂ ਭੱਜ ਆਈਆਂ ਤੇ ਉਨ੍ਹਾਂ ਦੇ ਹੱਥ ਵਿਚ ਕੱਪੜੇ ਧੋਣ ਵਾਲੀਆਂ ਥਾਪੀਆਂ ਦੱਸੀਆਂ ਜਾ ਰਹੀਆਂ ਹਨ।

ਮਾਫ਼ੀਆ ਡਾਨ ਮੁਖ਼ਤਾਰ ਅੰਸਾਰੀ ਦੀ ਜੇਲ੍ਹ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਲੋਕਾਂ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਆਉਂਦੇ ਸਾਰ ਹੀ ਅਪਣੇ ਪਿਊ ਨੂੰ ਜਮੀਨ ‘ਤੇ ਸੁੱਟੀ ਬੈਠੇ ਬਬਲੂ ਦੇ ਸਿਰ ਉਪਰ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਆਂਢੀਆਂ ਮੁਤਾਬਕ ਦੋਨਂੋ ਆਪਸ ਵਿਚ ਨਜਦੀਕ ਹੀ ਰਹਿਣ ਵਾਲੇ ਸਨ ਤੇ ਲੜਾਈ ਦੀ ਵੀ ਕੋਈ ਵੱਡੀ ਵਜ੍ਹਾ ਨਹੀਂ ਸੀ। ਇਸਦੇ ਬਾਵਜੂਦ ਇੰਨੀਂ ਵੱਡੀ ਘਟਨਾ ਵਾਪਰ ਗਈ। ਮ੍ਰਿਤਕ ਬਬਲੂ ਆਟੋ ਚਲਾਉਂਦਾ ਸੀ ਜਦ ਕਿ ਮੱਖਣ ਸਿੰਘ ਵੀ ਡਰਾਈਵਰ ਹੀ ਸੀ। ਬਬਲੂ ਨੂੰ ਕਥਿਤ ਤੌਰ ’ਤੇ ਮਾਰਨ ਵਾਲੀਆਂ ਲੜਕੀਆਂ ਦੀ ਉਮਰ 22 ਤੇ 20 ਸਾਲ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

 

ਕੇਜਰੀਵਾਲ ਦੇ ਸਮਰਥਨ ਲਈ ਪਤਨੀ ਨੇ ਜਾਰੀ ਕੀਤਾ ਵਟਸਐਪ ਨੰਬਰ

‘ਕੇਜ਼ਰੀਵਾਲ ਨੂੰ ਅਸ਼ੀਰਵਾਦ’ ਸ਼ੁਰੂ ਕੀਤੀ ਮੁਹਿੰਮ
ਨਵੀਂ ਦਿੱਲੀ, 29 ਮਾਰਚ: ਕਰੀਬ ਇੱਕ ਹਫ਼ਤਾ ਪਹਿਲਾਂ ਸ਼ਰਾਬ ਦੇ ਕਥਿਤ ਘੁਟਾਲੇ ਵਿਚ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੇ ਹੱਕ ’ਚ ਉਸਦੀ ਪਤਨੀ ਸੁਨੀਤਾ ਕੇਜ਼ਰੀਵਾਲ ਖੁੱਲ ਕੇ ਸਾਹਮਣੇ ਆ ਗਏ ਹਨ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਤੇ ਪੰਜਾਬ ਸਹਿਤ ਹੋਰਨਾਂ ਥਾਵਾਂ ‘ਤੇ ਵੀ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰੰਤੂ ਉਨ੍ਹਾਂ ਦੀ ਪਤਨੀ ਵੀ ਲਗਾਤਾਰ ਲੋਕਾਂ ਨੂੰ ਜੋੜਣ ਦੇ ਲਈ ਗਤੀਸ਼ੀਲ ਹੈ।

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਦਿੱਤੀ ਸਫ਼ਾਈ, ਨਹੀਂ ਛੱਡਣਗੇ ਪਾਰਟੀ

ਉਹ ਇਸਤੋਂ ਪਹਿਲਾਂ ਵੀ ਦੋ ਵਾਰ ਲਾਈਵ ਹੋ ਚੁੱਕੇ ਹਨ। ਸ਼ੁੱਕਰਵਾਰ ਨੂੰ ਮੁੜ ਮੀਡੀਆ ਸਾਹਮਣੇ ਆਉਂਦਿਆਂ ਸੁਨੀਤਾ ਕੇਜਰੀਵਾਲ ਨੇ ਦੇਸ਼ ਦੇ ਲੋਕਾਂ ਨੂੰ ਅਰਵਿੰਦ ਕੇਜ਼ਰੀਵਾਲ ਨਾਲ ਖੜਣ ਦੀ ਅਪੀਲ ਕਰਦਿਆਂ ਕਿਹਾ ਕਿ ‘‘ ਉਸਨੇ ਕੁੱਝ ਵੀ ਗਲਤ ਨਹੀਂ ਕੀਤਾ ਤੇ ਉਸਨੂੰ ਪੂਰਨ ਭਰੋਸਾ ਹੈ। ’’ ਸ਼੍ਰੀਮਤੀ ਕੇਜ਼ਰੀਵਾਲ ਨੇ ਇਸ ਮੌਕੇ ‘ਕੇਜਰੀਵਾਲ ਨੂੰ ਆਸ਼ੀਰਵਾਦ’ ਨਾਂ ਦੀ ਮੁਹਿੰਮ ਸ਼ੁਰੂ ਕਰਦਿਆਂ ਇੱਕ ਵਟਸਐਪ ਨੰਬਰ 8297324624 ਵੀ ਜਾਰੀ ਕੀਤਾ, ਜਿਸ ਉਪਰ ਲੋਕਾਂ ਨੂੰ ਵੱਧ ਤੋਂ ਵੱਧ ਮੈਸੇਜ ਭੇਜਣ ਲਈ ਕਿਹਾ ਗਿਆ।

ਮਾਫ਼ੀਆ ਡਾਨ ਮੁਖ਼ਤਾਰ ਅੰਸਾਰੀ ਦੀ ਜੇਲ੍ਹ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਉਨ੍ਹਾਂ ਕਿਹਾ ਕਿ ‘‘ਤੁਸੀਂ ਇਸ ਨੰਬਰ ’ਤੇ ਉਨ੍ਹਾਂ ਨੂੰ ਆਸ਼ੀਰਵਾਦ ਦੇ ਸਕਦੇ ਹੋ, ਦੁਆਵਾਂ ਦੇ ਸਕਦਾ ਹੋ। ’’ ਉਨ੍ਹਾਂ ਇਹ ਵੀ ਕਿਹਾ ਕਿ ਪਤਾ ਲੱਗਿਆ ਹੈ ਕਿ ਬਹੁਤ ਸਾਰੇ ਲੋਕ ਅਰਵਿੰਦ ਜੀ ਲਈਵਰਤ ਰੱਖ ਰਹੇ ਹਨ, ਮੰਨਤਾਂ ਮੰਨ ਰਹੇ ਹਨ। ਕੇਜ਼ਰੀਵਾਲ ਦੀ ਪਤਨੀ ਨੇ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਆਪਣਾ ਬੇਟਾ ਤੇ ਭਰਾ ਕਿਹਾ ਹੈ ਤੇ ਹੁਣ ਉਨ੍ਹਾਂ ਦਾ ਸਮਰਥਨ ਕਰੋ। ਦਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ 1 ਅਪ੍ਰੈਲ ਤਕ ਈਡੀ ਦੀ ਹਿਰਾਸਤ ਵਿਚ ਭੇਜਿਆ ਹੈ।

 

ਡਾ ਸਿਕੰਦਰ ਸਿੰਘ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜ਼ਕਾਰੀ ਪ੍ਰਧਾਨ

ਫ਼ਤਿਹਗੜ੍ਹ ਸਾਹਿਬ, 29 ਮਾਰਚ : ਕਾਂਗਰਸ ਪਾਰਟੀ ਨੇ ਇਲਾਕੇ ਦੇ ਟਕਸਾਲੀ ਕਾਂਗਰਸੀ ਆਗੂ ਡਾ ਸਿਕੰਦਰ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਕਾਰਜ਼ਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਹ ਫੈਸਲਾ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਦੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਛੱਡ ਕੇ ਆਪ ਵਿਚ ਸ਼ਾਮਲ ਹੋਣ ਤੋਂ ਬਾਅਦ ਲਿਆ ਗਿਆ ਹੈ।

ਬਠਿੰਡਾ ਪੱਟੀ ਦੇ ਦੋ ਆਪ ਵਿਧਾਇਕਾਂ ਦੇ ਸਿਆਸੀ ਭਵਿੱਖ ਨੂੰ ਲੈ ਕੇ ਚਰਚਾਵਾਂ ਦਾ ਬਜ਼ਾਰ ਗਰਮ

ਜੀਪੀ ਨੂੰ ਆਪ ਨੇ ਫ਼ਤਿਹਗੜ ਲੋਕ ਸਭਾ ਹਲਕੇ ਤੋਂ ਅਪਣਾ ਉਮੀਦਵਾਰ ਬਣਾਇਆ ਹੈ। ਡਾ ਸਿਕੰਦਰ ਸਿੰਘ ਦੀ ਨਿਯੁਕਤੀ ਸਬੰਧੀ ਪੱਤਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਹਿਮਤੀ ਤੋਂ ਬਾਅਦ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਜਾਰੀ ਕੀਤਾ ਗਿਆ ਹੈ।