Home Blog Page 1769

ਬਠਿੰਡਾ ਪੱਟੀ ਦੇ ਦੋ ਆਪ ਵਿਧਾਇਕਾਂ ਦੇ ਸਿਆਸੀ ਭਵਿੱਖ ਨੂੰ ਲੈ ਕੇ ਚਰਚਾਵਾਂ ਦਾ ਬਜ਼ਾਰ ਗਰਮ

0

ਬਠਿੰਡਾ, 29 ਮਾਰਚ : ਬਠਿੰਡਾ ਲੋਕ ਸਭਾ ਹਲਕੇ ਅਧੀਨ ਆਉਂਦੇ ਦੋ ਆਪ ਵਿਧਾਇਕਾਂ ਦੇ ਸਿਆਸੀ ਭਵਿੱਖ ਨੂੰ ਲੈ ਕੇ ਚਰਚਾਵਾਂ ਦਾ ਬਜ਼ਾਰ ਗਰਮ ਹੈ। ਭ੍ਰਿਸਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੰਨ੍ਹਾਂ ਵਿਧਾਇਕਾਂ ਨੂੰ ਬੇਸ਼ੱਕ ਹਾਲੇ ਤੱਕ ਪਾਰਟੀ ਵਿਚੋਂ ਕੱਢਿਆ ਨਹੀਂ ਗਿਆ ਪ੍ਰੰਤੂ ਸਮਾਗਮਾਂ ਵਿਚ ਸ਼ਾਮਲ ਵੀ ਨਹੀਂ ਕੀਤਾ ਜਾ ਰਿਹਾ। ਹੁਣ ਜਦ ਲੋਕ ਸਭਾ ਚੋਣਾਂ ਸਿਰ ‘ਤੇ ਹਨ ਅਤੇ ਵਿਰੋਧੀ ਧਿਰਾਂ ਵੱਲੋਂ ਆਗੁੂਆਂ ਤੇ ਵਿਧਾਇਕਾਂ ਨੂੰ ਤੋੜਣ ਦੇ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤਾਂ ਅਜਿਹੇ ਹਾਲਾਤਾਂ ਵਿਚ ਇੰਨ੍ਹਾਂ ਦੋਨਾਂ ਵਿਧਾਇਕਾਂ ਦੀ ਭਵਿੱਖੀ ਰਣਨੀਤੀ ਨੂੰ ਲੈ ਕੇ ਸਿਆਸੀ ਮਾਹਰਾਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਅੰਦਾਜ਼ੇ ਲਗਾਏ ਜਾ ਰਹੇ ਹਨ। ਦਸਣਾ ਬਣਦਾ ਹੈ ਕਿ ਬਠਿੰਡਾ ਲੋਕ ਸਭਾ ਹਲਕੇ ਵਿਚ ਪੈਂਦੇ ਤਿੰਨਾਂ ਜ਼ਿਲ੍ਹਿਆਂ ਬਠਿੰਡਾ,ਮਾਨਸਾ ਤੇ ਸ਼੍ਰੀ ਮੁਕਤਸਰ ਸਾਹਿਬ ਦੇ 9 ਵਿਧਾਨ ਸਭਾ ਹਲਕੇ ਆਉਂਦੇ ਹਨ।

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਦਿੱਤੀ ਸਫ਼ਾਈ, ਨਹੀਂ ਛੱਡਣਗੇ ਪਾਰਟੀ

ਇੰਨ੍ਹਾਂ 9 ਵਿਧਾਨ ਸਭਾ ਹਲਕਿਆਂ (ਲੰਬੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਭੁੱਚੋਂ ਮੰਡੀ, ਤਲਵੰਡੀ ਸਾਬੋ, ਮੋੜ ਮੰਡੀ, ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ) ਵਿਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਆਪ ਦੇ ਉਮੀਦਵਾਰਾਂ ਨੇ ਹੂੰਝਾ ਫ਼ੇਰ ਜਿੱਤ ਹਾਸਲ ਕੀਤੀ ਸੀ। ਹੁਣ ਇੰਨ੍ਹਾਂ ਵਿਧਾਇਕਾਂ ਦੀ ਤਾਕਤ ਅਤੇ ਪਾਰਟੀ ਦੀ ਸੂਬੇ ’ਚ ਦੋ ਸਾਲਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਹੀ ਆਪ ਵੱਲੋਂ ਬਾਦਲਾਂ ਦੇ ਗੜ੍ਹ ਮੰਨੇ ਜਾਣ ਵਾਲੇ ਬਠਿੰਡਾ ਲੋਕ ਸਭਾ ਹਲਕੇ ’ਚ ਜਿੱਤ ਲਈ ਪੂਰੀ ਮਿਹਨਤ ਕੀਤੀ ਜਾ ਰਹੀ ਹੈ। ਪੰਜ ਵਾਰ ਦੇ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਲੰਬੀ ਹਲਕੇ ਵਿਚੋਂ ਹਰਾਉਣ ਵਾਲੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆ ਨੂੰ ਸੰਭਾਵੀਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਸ: ਖੁੱਡੀਆ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਿਧੀਵਤ ਰੂਪ ਦੇ ਨਾਲ ਅਪਣੀ ਚੋਣ ਮੁਹਿੰਮ ਭਖਾਉਣੀ ਸ਼ੁਰੂ ਕੀਤੀ ਹੋਈ ਹੈ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 7 ਉਮੀਦਵਾਰਾਂ ਦਾ ਐਲਾਨ, ਸਿਮਰਨਜੀਤ ਸਿੰਘ ਮਾਨ ਮੁੜ ਸੰਗਰੂਰ ਤੋਂ ਲੜਣਗੇ ਚੋਣ

ਪ੍ਰੰਤੂ ਉਨ੍ਹਾਂ ਦੀ ਇਸ ਮੁਹਿੰਮ ਦੌਰਾਨ ਮਾਨਸਾ ਤੋਂ ਵਿਧਾਇਕ ਡਾ ਵਿਜੇ ਸਿੰਗਲਾ ਤੇ ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਕਿਤੇ ਦਿਖ਼ਾਈ ਨਹੀਂ ਦੇ ਰਹੇ ਹਨ। ਡਾ ਸਿੰਗਲਾ ਤਾਂ ਭਗਵੰਤ ਮਾਨ ਦੀ ਵਜ਼ਾਰਤ ’ਚ ਕਰੀਬ ਦੋ ਮਹੀਨੇ ਬਤੌਰ ਸਿਹਤ ਮੰਤਰੀ ਵਜੋਂ ਵੀ ਕੰਮ ਕਰ ਚੁੱਕੇ ਹਨ ਪ੍ਰੰਤੂ ਕਥਿਤ ਤੌਰ ’ਤੇ ਵਿਭਾਗੀ ਟੈਂਡਰਾਂ ਵਿਚੋਂ ਕਮਿਸ਼ਨ ਮੰਗਣ ਦੇ ਦੋਸ਼ਾਂ ਦੇੇ ਵਿਚ ਨਾ ਸਿਰਫ਼ ਉਨ੍ਹਾਂ ਨੂੰ ਵਜ਼ਾਰਤ ਵਿਚੋਂ ਕੱਢ ਦਿੱਤਾ ਸੀ, ਬਲਕਿ ਪਰਚਾ ਦਰਜ਼ ਕਰਨ ਤੋਂ ਬਾਅਦ ਗ੍ਰਿਫਤਾਰ ਕਰਕੇ ਜੇਲ੍ਹ ਵੀ ਭੇਜ ਦਿੱਤਾ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਅਦਾਲਤ ਵਿਚ ਚੱਲ ਰਹੀ ਹੈ। ਇਸੇ ਤਰ੍ਹਾਂ ਦਾ ਹੀ ਮਾਮਲਾ ਬਠਿੰਡਾ ਦਿਹਾਤੀ ਨਾਲ ਸਬੰਧਤ ਵਿਧਾਇਕ ਅਮਿਤ ਰਤਨ ਦਾ ਹੈ, ਜਿੰਨ੍ਹਾਂ ਨੂੰ ਵਿਜੀਲੈਂਸ ਨੇ ਪੰਚਾਇਤੀ ਕੰਮਾਂ ਵਿਚੋਂ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਉਸਦੇ ਪ੍ਰਾਈਵੇਟ ਪੀਏ ਸਹਿਤ 23 ਫ਼ਰਵਰੀ 2023 ਨੂੰ ਗ੍ਰਿਫਤਾਰ ਕਰ ਲਿਆ ਸੀ।

CM ਮਾਨ ਦੇ ਘਰ ਆਈਆਂ ਖੁਸ਼ੀਆਂ, ਘਰ ਲਿਆ ਧੀ ਨੇ ਜਨਮ

ਹਾਲਾਂਕਿ ਦੋਨਾਂ ਵਿਧਾਇਕਾਂ ਨੇ ਜਮਾਨਤ ’ਤੇ ਆਉਣ ਤੋਂ ਬਾਅਦ ਅਪਣੇ ਹਲਕਿਆਂ ਵਿਚ ਪਹਿਲਾਂ ਦੀ ਤਰ੍ਹਾਂ ਮੁੜ ਵਿਚਰਨਾ ਸ਼ੁਰੂ ਕਰ ਦਿੱਤਾ ਹੈ ਪ੍ਰੰਤੂ ਪਾਰਟੀ ਦੇ ਪਲੇਟਫਾਰਮਾਂ ਉਪਰ ਉਨ੍ਹਾਂ ਦਾ ਚਿਹਰਾ ਦਿਖ਼ਾਈ ਨਹੀਂ ਦੇ ਰਿਹਾ ਹੈ। ਪਿਛਲੇ ਦਿਨੀਂ ਬਠਿੰਡਾ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਹੋਟਲ ਵਿਚ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਸਮੂਹ ਵਿਧਾਇਕਾਂ, ਚੇਅਰਮੈਨਾਂ ਅਤੇ ਸੀਨੀਅਰ ਆਗੂਆਂ ਨਾਲ ਗੁਰਮੀਤ ਸਿੰਘ ਖੁੱਡੀਆ ਦੀ ਚੋਣ ਮੁਹਿੰਮ ਸਬੰਧੀ ਮੀਟਿੰਗ ਕੀਤੀ ਗਈ ਸੀ ਪ੍ਰੰਤੂ ਇਸ ਮੀਟਿੰਗ ਵਿਚ ਇੰਨ੍ਹਾਂ ਦੋਨਾਂ ਵਿਧਾਇਕਾਂ ਨੂੰ ਨਹੀਂ ਬੁਲਾਇਆ ਗਿਆ ਸੀ। ਪਾਰਟੀ ਦੇ ਕਈ ਸੀਨੀਅਰ ਆਗੂਆਂ ਨਾਲ ਇੰਨ੍ਹਾਂ ਵਿਧਾਇਕਾਂ ਦੇ ਮਾਮਲੇ ’ਤੇ ਗੱਲਬਾਤ ਕਰਨ ਦੌਰਾਨ ਉਨ੍ਹਾਂ ਇਸ ਬਾਬਤ ਕੁੱਝ ਵੀ ਕਹਿਣ ਤੋਂ ਇੰਨਕਾਰ ਕਰ ਦਿੱਤਾ। ਇਸੇ ਤਰ੍ਹਾਂ ਡਾ ਵਿਜੇ ਸਿੰਗਲਾ ਅਤੇ ਅਮਿਤ ਰਤਨ ਨੂੰ ਵੀ ਉਨ੍ਹਾਂ ਦੀ ਭਵਿੱਖੀ ਰਣਨੀਤੀ ਤੇ ਪਾਰਟੀ ਉਮੀਦਾਵਰ ਦੀ ਚੋਣ ਮੁਹਿੰਮ ਤੋਂ ਦੂਰ ਰਹਿਣ ਸਬੰਧੀ ਪੁੱਛਣ ਲਈ ਕਈ ਵਾਰ ਫ਼ੋਨ ਕੀਤਾ ਗਿਆ ਪ੍ਰੰਤੂ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ।

 

ਮਾਫ਼ੀਆ ਡਾਨ ਮੁਖ਼ਤਾਰ ਅੰਸਾਰੀ ਦੀ ਜੇਲ੍ਹ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਚੰਡੀਗੜ੍ਹ/ਬਾਂਦ੍ਰਾ, 29 ਮਾਰਚ : ਉੱਤਰੀ ਭਾਰਤ ਦੇ ਸਭ ਤੋਂ ਵੱਡੇ ਮਾਫੀਆ ਡਾਨ ਰਹੇ ਮੁਖਤਾਰ ਅੰਸਾਰੀ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਾਂਦ੍ਰਾ ਜੇਲ੍ਹ ’ਚ ਬੰਦ ਅੰਸਾਰੀ ਦੀ ਰਾਤ ਕਰੀਬ ਸਾਢੇ 8 ਵਜੇਂ ਹਾਲਾਤ ਵਿਗੜ੍ਹ ਗਈ ਤੇ ਉਸਨੂੰ ਉਲਟੀਆਂ ਲੱਗ ਗਈਆਂ। ਜਿਸਤੋਂ ਬਾਅਦ ਉਸਨੂੰ ਰਾਣੀ ਦੁਰਗਾਵਤੀ ਮੈਡੀਕਲ ਕਾਲਜ਼ ’ਚ ਲਿਆਂਦਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਡਾਕਟਰਾਂ ਮੁਤਾਬਕ ਮਾਫ਼ੀਆ ਡਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੀ ਹੋਈ ਹੈ। ਦੂਜੇ ਪਾਸੇ ਅੰਸਾਰੀ ਦੇ ਪ੍ਰਵਾਰ ਨੇ ਦੋਸ਼ ਲਗਾਏ ਹਨ ਕਿ ਮੁਖ਼ਤਾਰ ਅੰਸਾਰੀ ਨੂੰ ਜੇਲ੍ਹ ਦੇ ਖ਼ਾਣੇ ’ਚ ਜ਼ਹਿਰ ਦੇ ਮਾਰਿਆ ਗਿਆ। ਉਨ੍ਹਾਂ ਦੇ ਪੁੱਤਰ ਉਮਰ ਅੰਸਾਰੀ ਨੇ ਅਦਾਲਤ ਤੋਂ ਇੰਨਸਾਫ਼ ਦੀ ਮੰਗ ਕੀਤੀ ਹੈ। ਮੁਖਤਾਰ ਅੰਸਾਰੀ ਦੀ ਲਾਸ ਹਾਲੇ ਵੀ ਹਸਪਤਾਲ ਵਿਚ ਹੈ, ਜਿੱਥੇ ਕੁੱਝ ਦੇਰ ਬਾਅਦ ਉਸਦਾ ਪੋਸਟਮਾਰਟਮ ਹੋਵੇਗਾ।

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਦਿੱਤੀ ਸਫ਼ਾਈ, ਨਹੀਂ ਛੱਡਣਗੇ ਪਾਰਟੀ

ਉਧਰ ਮੁਖਤਾਰ ਅੰਸਾਰੀ ਦੀ ਮੌਤ ਤੋਂ ਬਾਅਦ ਸੂਬੇ ’ਚ ਹਾਲਾਤ ਵਿਗੜਣ ਦੀ ਸੰਭਾਵਨਾ ਨੂੰ ਦੇਖਦਿਆਂ ਪੂਰੇ ਯੂ.ਪੀ ਦੇ ਕਈ ਇਲਾਕਿਆਂ ਵਿਚ ਧਾਰਾ 144 ਲਗਾ ਦਿੱਤੀ ਹੈ ਤੇ ਥਾਂ-ਥਾਂ ਭਾਰੀ ਗਿਣਤੀ ’ਚ ਪੁਲਿਸ ਤੇ ਕੇਂਦਰੀ ਬਲ ਤੈਨਾਤ ਕੀਤੇ ਗਏ ਹਨ। ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਹਿਦਾਇਤਾਂ ਦਿੱਤੀਆਂ ਹਨ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜਤ ਨਾ ਦਿੱਤੀ ਜਾਵੇ। ਦਸਣਾ ਬਣਦਾ ਹੈ ਕਿ ਸਾਲ 2005 ਤੋਂ ਜੇਲ੍ਹ ’ਚ ਬੰਦ ਚੱਲੇ ਆ ਰਹੇ ਮੁਖ਼ਤਾਰ ਅੰਸਾਰੀ ਦਾ ਯੂ.ਪੀ ਵਿਚ ਵੱਡਾ ਦਬਦਬਾ ਸੀ ਤੇ ਉਹ 5 ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਉਸਦੇ ਵਿਰੁਧ ਸਭ ਤੋਂ ਪਹਿਲਾਂ 1988 ਵਿਚ ਕਤਲ ਕੇਸ ਦਾ ਪਰਚਾ ਦਰਜ਼ ਹੋਇਆ ਸੀ ਤੇ ਹੁਣ ਤੱਕ ਦੇਸ ਦੇ ਵੱਖ ਵੱਖ ਹਿੱਸਿਆਂ ਵਿਚ 65 ਪਰਚੇ ਦਰਜ਼ ਸਨ। ਅੰਸਾਰੀ ਦੇ ਗੈਂਗ ਵਿਚ ਸੈਕੜੇ ਨੌਜਵਾਨ ਸ਼ਾਮਲ ਹਨ, ਜਿੰਨ੍ਹਾਂ ਉਪਰ ਅਗਵਾ, ਕਬਜ਼ੇ ਤੇ ਕਤਲ ਆਦਿ ਦੇ ਸੰਗੀਨ ਦੋਸ਼ ਲੱਗਦੇ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 7 ਉਮੀਦਵਾਰਾਂ ਦਾ ਐਲਾਨ, ਸਿਮਰਨਜੀਤ ਸਿੰਘ ਮਾਨ ਮੁੜ ਸੰਗਰੂਰ ਤੋਂ ਲੜਣਗੇ ਚੋਣ

ਮੁਖ਼ਤਾਰ ਅੰਸਾਰੀ ਦੀ ਪੰਜਾਬ ਨਾਲ ਵੀ ਕਾਫ਼ੀ ਨੇੜਤਾ ਰਹੀਂ ਹੈ। ਪੰਜਾਬ ਦੇ ਚਰਚਿਤ ਮਰਹੂਮ ਗੈਂਗਸਟਰ ਡਿੰਪੀ ਚੰਦਭਾਨ ਤੋਂ ਇਲਾਵਾ ਰੌਕੀ ਫ਼ਾਜਲਿਕਾ ਨਾਲ ਨੇੜਲੇ ਸਬੰਧ ਰਹੇ ਹਨ। ਮੁਖ਼ਤਾਰ ਅੰਸਾਰੀ ਨੂੰ ਫਿਰੌਤੀ ਦੇ ਇੱਕ ਮਾਮਲੇ ਵਿਚ ਯੂ.ਪੀ ਦੀ ਜੇਲ੍ਹ ਤੋਂ ਪੰਜਾਬ ਦੀ ਰੋਪੜ ਜੇਲ੍ਹ ਵਿਚ ਤਬਦੀਲ ਕਰਵਾਊਣ ਦੇ ਮਾਮਲੇ ਵਿਚ ਤਤਕਾਲੀ ਕੈਪਟਨ ਸਰਕਾਰ ਵੀ ਕਾਫ਼ੀ ਚਰਚਾ ਵਿਚ ਰਹੀ ਸੀ। 24 ਜਨਵਰੀ 2019 ਰੋਪੜ ਲਿਆਂਦੇ ਮੁਖ਼ਤਾਰ ਅੰਸਾਰੀ ਨੂੰ ਵਾਪਸ ਯੂਪੀ ਲਿਜਾਣ ਲਈ ਉਥੋਂ ਦੀ ਸਰਕਾਰ ਨੂੰ ਸੁਪਰੀਮ ਕੋਰਟ ਦਾ ਸਹਾਰਾ ਲੈਣਾ ਪਿਆ ਸੀ, ਜਿਸਤੋਂ ਬਾਅਦ 6 ਅਪ੍ਰੈਲ 2021 ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵਾਪਸ ਯੂੁਪੀ ਲਿਜਾਇਆ ਗਿਆ ਸੀ ਤੇ ਉਸ ਸਮੇਂ ਤੋਂ ਹੀ ਬਾਂਦ੍ਰਾ ਜੇਲ੍ਹ ਵਿਚ ਬੰਦ ਸੀ।

 

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਦਿੱਤੀ ਸਫ਼ਾਈ, ਨਹੀਂ ਛੱਡਣਗੇ ਪਾਰਟੀ

0

ਚੰਡੀਗੜ੍ਹ, 28 ਮਾਰਚ : ਪਿਛਲੇ ਕੁੱਝ ਦਿਨਾਂ ਵਿਚ ਪੰਜਾਬ ਕਾਂਗਰਸ ਪਾਰਟੀ ਨਾਲ ਸਬੰਧਤ ਦੋ ਮੌਜੂਦਾ ਸੰਸਦ ਮੈਂਬਰਾਂ ਪਟਿਆਲਾ ਤੋਂ ਪ੍ਰਨੀਤ ਕੌਰ ਤੇ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਦੇ ਪਾਰਟੀ ਛੱਡਣ ਕਾਰਨ ਸੂਬੇ ਵਿਚ ਹੋਰਨਾਂ ਅਹੁੱਦੇਦਾਰਾਂ ਦੇ ਪਾਰਟੀ ਛੱਡਣ ਦੀਆਂ ਚੱਲ ਰਹੀਆਂ ਅਫ਼ਵਾਹਾਂ ਦੌਰਾਨ ਵੀਰਵਾਰ ਨੂੰ ਹੋਰਨਾਂ ਸੰਸਦ ਮੈਂਬਰਾਂ ਨੇ ਸਫ਼ਾਈ ਦਿੱਤੀ ਹੈ। ਚੰਡੀਗੜ੍ਹ ’ਚ ਮੌਜੂਦ ਸ਼੍ਰੀ ਅਨੰਦਪੁਰ ਸਾਹਿਬ ਤੋਂ ਐਮ.ਪੀ ਮਨੀਸ਼ ਤਿਵਾੜੀ ਨੇ ਅਪਣੇ ਬਾਰੇ ਪਾਰਟੀ ਛੱਡਣ ਬਾਰੇ ਚੱਲ ਰਹੀਆਂ ਚਰਚਾਵਾਂ ‘ਤੇ ਵਿਅੰਗ ਕਸਦਿਆਂ ਕਿਹਾ ਕਿ ‘‘ ਉਹ ਸੁਨੀਲ ਜਾਖ਼ੜ ਨਹੀਂ ਹਨ, ਉਹ ਸਿਰੋਪਾ ਪਵਾਉਣ ਵਾਲਿਆਂ ਵਿਚ ਨਹੀਂ, ਬਲਕਿ ਪਾਉਣ ਵਾਲਿਆਂ ਵਿਚ ਸ਼ਾਮਲ ਹੈ। ’’

ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਤੇ ਸਾਬਕਾ ਵਿਧਾਇਕ ਲਵ ਗੋਲਡੀ ਮੁੜ ਹੋਏ ਕਾਂਗਰਸ ਵਿਚ ਸ਼ਾਮਲ

ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਸਨਮਾਨ ਦਿੱਤਾ ਹੈ ਤੇ ਮੌਜੂਦਾ ਸਮੇਂ ਵੀ ਉਹ ਜਿੰਮੇਵਾਰੀ ਨਾਲ ਕਰ ਰਹੇ ਹਨ, ਜਿਸਦੇ ਚੱਲਦੇ ਉਹ ਕਾਂਗਰਸ ਪਾਰਟੀ ਨਾਲ ਡਟ ਕੇ ਖੜ੍ਹੇ ਹਨ। ਇਸੇ ਤਰ੍ਹਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਅਪਣੇ ਬਿਆਨ ਵਿਚ ਕਿਹਾ ਕਿ ‘‘ ਕੁੱਝ ਚੈਨਲਾਂ ’ਤੇ ਉਸਦੇ ਬਾਰੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ ਫ਼ਲਾਈਆਂ ਜਾ ਰਹੀਆਂ ਹਨ, ਜਿਸਦੇ ਵਿਚ ਕੋਈ ਸਚਾਈ ਨਹੀਂ ਤੇ ਉਹ ਕਾਂਗਰਸ ਪਾਰਟੀ ਨਾਲ ਬਣੇ ਰਹਿਣਗੇ। ’’ ਇਸੇ ਤਰ੍ਹਾਂ ਇੱਕ ਹੋਰ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਵੀ ਕਿਹਾ ਕਿ ਉਹ ਕਾਂਗਰਸ ਦਾ ਸੱਚਾ ਸਿਪਾਹੀ ਸੀ ਤੇ ਸੱਚਾ ਸਿਪਾਹੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਕੁੱਝ ਸਿਆਸੀ ਵਿਰੋਧੀ ਜਾਣਬੁੱਝ ਕੇ ਝੂਠੀਆਂ ਅਫ਼ਵਾਹਾਂ ਫ਼ਲਾ ਰਹੇ ਹਨ, ਜਿਸਦੇ ਵਿਚ ਕੁੱਝ ਸਚਾਈ ਨਹੀਂ ਹੈ।

 

ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਤੇ ਸਾਬਕਾ ਵਿਧਾਇਕ ਲਵ ਗੋਲਡੀ ਮੁੜ ਹੋਏ ਕਾਂਗਰਸ ਵਿਚ ਸ਼ਾਮਲ

0

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਇੰਚਾਰਜ਼ ਦੇਵੇਂਦਰ ਯਾਦਵ ਨੇ ਕੀਤਾ ਸਵਾਗਤ
ਚੰਡੀਗੜ੍ਹ, 28 ਮਾਰਚ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਰਕਾਰ ਵਿਚ ਮੰਤਰੀ ਰਹੇ ਮਲਕੀਤ ਸਿੰਘ ਬੀਰਮੀ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੀਰਵਾਰ ਨੂੰ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਪੰਜਾਬ ਕਾਂਗਰਸ ਦੇ ਦਫ਼ਤਰ ਵਿਚ ਰੱਖੇ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੁਰਾਣੇ ਸਾਥੀਆਂ ਦੇ ਮੁੜ ਜੁੜਣ ਦੇ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 7 ਉਮੀਦਵਾਰਾਂ ਦਾ ਐਲਾਨ, ਸਿਮਰਨਜੀਤ ਸਿੰਘ ਮਾਨ ਮੁੜ ਸੰਗਰੂਰ ਤੋਂ ਲੜਣਗੇ ਚੋਣ

ਉਨ੍ਹਾਂ ਕਿਹਾ ਕਿ ਜੋ ਲੋਕ ਪਾਰਟੀ ਛੱਡ ਕੇ ਜਾ ਰਹੇ ਹਨ, ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ਼ ਦੇਵੇਂਦਰ ਯਾਦਵ ਨੇ ਕਿਹਾ ਕਿ ਜਲਦ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸੰਸਦ ਮੈਂਬਰਾਂ ਨੂੰ ਪੁਰਾਣੇ ਹਲਕਿਆਂ ਲਈ ਹੀ ਵਿਚਾਰਿਆਂ ਜਾ ਰਿਹਾ ਹੈ। ਇਸ ਮੌੌਕੇ ਐਮ.ਪੀ ਮਨੀਸ਼ ਤਿਵਾੜੀ, ਐਮ.ਪੀ ਅਮਰ ਸਿੰਘ, ਅਮਿਤ ਕੁਮਾਰ, ਗੋਲਡੀ ਖੰਗੂੜਾ, ਰਣਦੀਪ ਸਿੰਘ ਨਾਭਾ, ਮਦਨ ਲਾਲ ਜਲਾਲਪੁਰ ਆਦਿ ਆਗੂ ਵੀ ਹਾਜ਼ਰ ਰਹੇ।

 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 7 ਉਮੀਦਵਾਰਾਂ ਦਾ ਐਲਾਨ, ਸਿਮਰਨਜੀਤ ਸਿੰਘ ਮਾਨ ਮੁੜ ਸੰਗਰੂਰ ਤੋਂ ਲੜਣਗੇ ਚੋਣ

0

ਚੰਡੀਗੜ੍ਹ, 28 ਮਾਰਚ : ਆਗਾਮੀ 1 ਜੂਨ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਵੀਰਵਾਰ ਨੂੰ ਉਮੀਦਵਾਰਾਂ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੁੜ ਸੰਗਰੂਰ ਹਲਕੇ ਤੋਂ ਚੋਣ ਲੜਣ ਦਾ ਫੈਸਲਾ ਲਿਆ ਹੈ। ਉਹ ਇਸਤੋਂ ਪਹਿਲਾਂ ਵੀ ਦੋ ਵਾਰ ਇਸ ਹਲਕੇ ਤੋਂ ਚੋਣ ਜਿੱਤ ਕੇ ਸੰਸਦ ਵਿਚ ਗਏ ਹਨ। ਪਿਛਲੀ ਵਾਰ ਉਨ੍ਹਾਂ ਮੁੱਖ ਮੰਤਰੀ ਸਿਮਰਨਜੀਤ ਸਿੰਘ ਮਾਨ ਵੱਲੋਂ ਅਸਤੀਫ਼ਾ ਦੇਣ ਕਾਰਨ ਹੋਈ ਜਿਮਨੀ ਚੋਣ ਵਿਚ ਜਿੱਤ ਪ੍ਰਾਪਤ ਕੀਤੀ ਸੀ।ਚੰਡੀਗੜ੍ਹ ਪ੍ਰੈਸ ਕਲੱਬ ’ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਲ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ’ਚ ਪੰਜਾਬ ਅਤੇ ਹਰਿਆਣਾ ਤੋਂ ਸੱਤ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਸ: ਮਾਨ ਨੇ

ਸੁਖਬੀਰ ਬਾਦਲ ਵੱਲੋਂ ਪੰਜਾਬੀਆਂ ਨੂੰ ਦਿੱਲੀ ਵਾਲਿਆਂ ਦੇ ਮੁਕਾਬਲੇ ਪੰਜਾਬ ਵਾਲਿਆਂ ਦੀ ਚੋਣ ਕਰਨ ਦੀ ਅਪੀਲ

ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ ਤੇ ਕਸਮੀਰ ਅਤੇ ਚੰਡੀਗੜ੍ਹ ਤੋਂ ਵੀ ਚੋਣ ਲੜੇਗੀ। ਜਿਸਦੇ ਚੱਲਦੇ ਜਲਦੀ ਹੀ ਦੂਜੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਜਾਰੀ ਕੀਤੀ ਪਹਿਲੀ ਲਿਸਟ ਵਿਚ ਖ਼ੁਦ ਸਿਮਰਨਜੀਤ ਸਿੰਘ ਮਾਨ ਸੰਗਰੂਰ, ਪ੍ਰੋ ਮਹਿੰਦਰਪਾਲ ਸਿੰਘ ਪਟਿਆਲਾ, ਕੁਸ਼ਲਪਾਲ ਸਿੰਘ ਮਾਨ ਸ਼੍ਰੀ ਅਨੰਦਪੁਰ ਸਾਹਿਬ, ਬਲਦੇਵ ਸਿੰਘ ਗਗੜਾ ਫ਼ਰੀਦਕੋਟ, ਅੰਮ੍ਰਿਤਪਾਲ ਸਿੰਘ ਛੰਦੜਾ ਲੁਧਿਆਣਾ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਖ਼ਜਾਨ ਸਿੰਘ ਤੇ ਕਰਨਾਲ ਤੋਂ ਹਰਜੀਤ ਸਿੰਘ ਵਿਰਕ ਸ਼ਾਮਲ ਹਨ। ਇਸ ਦੌਰਾਨ ਸੀਨੀਅਰ ਆਗੂ ਹਰਜਿੰਦਰ ਸਿੰਘ ਜੱਖੂ ਅਤੇ ਉਸਦੇ ਸਾਥੀਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿੰਨ੍ਹਾਂ ਦਾ ਸਿਮਰਨਜੀਤ ਸਿੰਘ ਮਾਨ ਵੱਲੋਂ ਸਵਾਗਤ ਕੀਤਾ ਗਿਆ।

 

ਬਠਿੰਡਾ ਦੇ ਬੱਸ ਸਟੈਂਡ ’ਚ ਸ਼ੱਕੀ ਹਾਲਾਤਾਂ ਵਿਚ ਨੌਜਵਾਨ ਦੀ ਲਾਸ਼ ਬਰਾਮਦ

0

ਬਠਿੰਡਾ, 28 ਮਾਰਚ : ਸਥਾਨਕ ਬੱਸ ਸਟੈਂਡ ਦੇ ਵਿਚ ਅੱਜ ਸਵੇਰੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲਣ ਦੀ ਸੂਚਨਾ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬੂਟਾ ਸਿੰਘ 23 ਸਾਲ ਵਾਸੀ ਤਲਵੰਡੀ ਸਾਬੋ ਦੇ ਤੌਰ ’ਤੇ ਹੋਈ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ਼ ਨਿਰਮਲ ਸਿੰਘ ਨੇ ਦਸਿਆ ਕਿ ‘‘ ਮ੍ਰਿਤਕ ਦੇ ਪ੍ਰਵਾਰ ਵਾਲਿਆਂ ਦੇ ਬਿਆਨ ਉਪਰ ਧਾਰਾ 174 ਦੀ ਕਾਰਵਾਈ ਕਰਵਾ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।’’

ਸ਼ਰਾਬ ਦੇ ਠੇਕਿਆਂ ਦਾ ਲੱਕੀ ਡਰਾਅ: ਬਠਿੰਡਾ ਦਿਹਾਤੀ ’ਚ ਮੁੜ ਮਲਹੋਤਰਾ ਗਰੁੱਪ ਦਾ ਦਬਦਬਾ

ਮੌਤ ਦੇ ਕਾਰਨਾਂ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਇਆ ਗਿਆ ਹੈ, ਰੀਪੋਰਟ ਆਉਣ ਤੋਂ ਬਾਅਦ ਹੀ ਇਸਦੇ ਬਾਰੇ ਪਤਾ ਲੱਗ ਸਕਦਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਪ੍ਰਵਾਰ ਵਾਲਿਆਂ ਨੇ ਜਾਣਕਾਰੀ ਦਿੱਤੀ ਹੈ ਕਿ ਬੂਟਾ ਸਿੰਘ ਅਪਣੇ ਕੁੱਝ ਸਾਥੀਆਂ ਨਾਲ ਬੀਤੇ ਕੱਲ ਅਦਾਲਤ ਵਿਚ ਤਰੀਕ ਭੁਗਤਣ ਆਇਆ ਸੀ ਪ੍ਰੰਤੂ ਵਾਪਸ ਘਰ ਨਹੀਂ ਗਿਆ।

ਸ਼ਰਾਬ ਦੇ ਠੇਕਿਆਂ ਦਾ ਲੱਕੀ ਡਰਾਅ: ਬਠਿੰਡਾ ਦਿਹਾਤੀ ’ਚ ਮੁੜ ਮਲਹੋਤਰਾ ਗਰੁੱਪ ਦਾ ਦਬਦਬਾ

0

ਬਠਿੰਡਾ ਸ਼ਹਿਰ ’ਚ ਹੋਇਆ ਮਿਲਗੋਭਾ, ਦੋ ਜੋਨਾਂ ’ਚ ਪਰਚੀਆਂ ਦੇ ਬਾਵਜੂਦ ਠੇਕੇਦਾਰ ਹਟੇ ਪਿੱਛੇ
ਬਠਿੰਡਾ, 28 ਮਾਰਚ : ਕਰੀਬ 6 ਸਾਲਾਂ ਬਾਅਦ ਸਰਾਬ ਦੇ ਠੇਕਿਆਂ ਲਈ ਕੱਢੇ ਲੱਕੀ ਡਰਾਅ ਦੇ ਵਿਚ ਬਠਿੰਡਾ ਜ਼ਿਲ੍ਹੇ ਦੇ ਦਿਹਾਤੀ ਖੇਤਰਾਂ ’ਚ ਮੁੜ ਮਲਹੋਤਰਾ ਗਰੁੱਪ ਦੀ ਸਰਦਾਰੀ ਕਾਇਮ ਹੋ ਗਈ ਹੈ। ਹਾਲਾਂਕਿ ਭੁੱਚੋਂ ਜੋਨ ਸਿਵ ਲਾਲ ਡੋਡਾ ਦੇ ਹਿੱਸੇ ਚਲਾ ਗਿਆ ਹੈ। ਪਹਿਲੀ ਵਾਰ ਮਾਨਸਾ ਤੇ ਬਠਿਡਾ ਜ਼ਿਲ੍ਹਿਆਂ ਲਈ ਸਥਾਨਕ ਬਰਨਾਲਾ ਬਾਈਪਾਸ ਸਥਿਤ ਪਾਰਕ ਵਿਊ ਪੈਲੇਸ ’ਚ ਕੱਢੇ ਗਏ ਇਸ ਲੱਕੀ ਡਰਾਅ ’ਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿਚ ਠੇਕੇਦਾਰ ਪੁੱਜੇ ਹੋਏ ਸਨ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਦੋਨਾਂ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਐਕਸਾਈਜ਼ ਵਿਭਾਗ ਦੇ ਬਠਿੰਡਾ ਰੇਂਜ ਦੇ ਸਹਾਇਕ ਕਮਿਸ਼ਨਰ ਉਮੇਸ਼ ਭੰਡਾਰੀ ਸਹਿਤ ਅਬਾਕਾਰੀ ਅਫ਼ਸਰ ਬਰਿੰਦਰਪਾਲ ਸਿੰਘ ਮੌੜ,

ਸੁਖਬੀਰ ਬਾਦਲ ਵੱਲੋਂ ਪੰਜਾਬੀਆਂ ਨੂੰ ਦਿੱਲੀ ਵਾਲਿਆਂ ਦੇ ਮੁਕਾਬਲੇ ਪੰਜਾਬ ਵਾਲਿਆਂ ਦੀ ਚੋਣ ਕਰਨ ਦੀ ਅਪੀਲ

ਅਬਾਕਾਰੀ ਅਫ਼ਸਰ ਮਨੀਸ਼ ਗੋਇਲ ਅਤੇ ਅਬਾਕਾਰੀ ਅਫ਼ਸਰ ਮਾਨਸਾ ਵਰੁਣ ਗੋਇਲ ਆਦਿ ਵੀ ਹਾਜ਼ਰ ਰਹੇ। ਮਲਹੋਤਰਾ ਗਰੁੱਪ ਦੇ ਹਿੱਸੇਦਾਰ ਰਾਕੇਸ਼ ਕੁਮਾਰ ਹੈਪੀ ਠੇਕੇਦਾਰ ਨੇ ਦਸਿਆ ਕਿ ‘‘ ਬਠਿੰਡਾ ਦਿਹਾਤੀ ਦੇ ਪੰਜ ਜੋਨ ਰਾਮਾ, ਕੋਟਫੱਤਾ, ਗੋਨਿਆਣਾ, ਰਾਮਪੁਰਾ ਅਤੇ ਮੋੜ ਉਨ੍ਹਾਂ ਦੇ ਗਰੁੱਪ ਦੀ ਕੰਪਨੀ ਵਿਜੇਤਾ ਵੈਬਰਜ ਨੂੰ ਨਿਕਲੇ ਹਨ ਜਦੋਂਕਿ ਬਠਿੰਡਾ ਸ਼ਹਿਰ ਦਾ ਇੱਕ ਗਰੁੱਪ ਵੀ ਮਲਹੋਤਰਾ ਗਰੁੱਪ ਦੇ ਹਿੱਸੇ ਆਇਆ ਹੈ। ਇਸਤੋਂ ਇਲਾਵਾ ਫ਼ਾਜਲਿਕਾ, ਫ਼ਿਰੋਜਪੁਰ ਅਤੇ ਹੋਰਨਾਂ ਜ਼ਿਲ੍ਹਿਆਂ ਦੇ ਵਿਚ ਵੀ ਗਰੁੱਪ ਨੂੰ ਮੁੜ ਸਰਾਬ ਕਾਰੋਬਾਰ ਵਿਚ ਵੱਡੀ ਹਿੱਸੇਦਾਰੀ ਮਿਲੀ ਹੈ। ’’ ਜੇਕਰ ਬਠਿੰਡਾ ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੱਖ ਵੱਖ ਗਰੁੱਪਾਂ ਨੂੰ ਮਿਲਿਆ-ਜੁਲਿਆ ਹਿੱਸਾ ਮਿਲਿਆ ਹੈ। ਇੱਥੇ ਮਲਹੋਤਰਾ ਗਰੁੱਪ ਤੋਂ ਇਲਾਵਾ ਕੁੱਝ ਸਾਲਾਂ ਪਹਿਲਾਂ ਆਊਟ ਹੋਇਆ ਜੁਗਨੂੰ ਗਰੁੱਪ ਮੁੜ ਬਠਿੰਡਾ ਲੀਕਰ ਨਾਂ ਦੀ ਕੰਪਨੀ ਦੇ ਨਾਮ ਹੇਠ ਵਾਪਸ ਆ ਗਿਆ ਹੈ।

Big News: ਈਡੀ ਨੂੰ ਕੇਜਰੀਵਾਲ ਦਾ ਮੁੜ ਮਿਲਿਆਂ ਚਾਰ ਦਿਨਾਂ ਰਿਮਾਂਡ

ਇਸੇ ਤਰ੍ਹਾਂ ਨਹਿਰ ਜੋਨ ਚੰਡੀਗੜ੍ਹ ਦੀ ਮਿੱਤਲ ਐਂਡ ਕੰਪਨੀ ਨੂੰ ਮਿਲਿਆ ਦਸਿਆ ਗਿਆ ਹੈ ਜਦਕਿ ਕੈਂਟ ਏਰੀਆ ਸਨਮੁੱਖ ਐਂਡ ਸਾਂਘਾ ਕੰਪਨੀ ਦੇ ਹਿੱਸੇ ਗਿਆ ਹੈ। ਇਸਤੋਂ ਇਲਾਵਾ ਜੇਕਰ ਮਾਨਸਾ ਜਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਕੁੱਲ ਚਾਰ ਜੋਨਾਂ ਵਿਚੋਂ ਤਿੰਨ ਵਿਕ ਗਏ ਹਨ ਜਦੋਂਕਿ ਸਰਦੂਲਗੜ੍ਹ ’ਚ ਪਰਚੀਆਂ ਦੇ ਬਾਵਜੂਦ ਕੋਈ ਠੇਕੇਦਾਰ ਅੱਗੇ ਨਹੀਂ ਨਿਤਰਿਆਂ। ਇਹੀਂ ਹਾਲ ਬਠਿੰਡਾ ਸ਼ਹਿਰ ਦਾ ਹੈ, ਜਿੱਥੇ ਬੱਸ ਸਟੈਂਡ ਅਤੇ ਰਜੀਵ ਨਗਰ ਗਰੁੱਪ ਵਿਚ ਪਰਚੀ ਨਿਕਲਣ ਦੇ ਬਾਵਜੂਦ ਠੇਕੇਦਾਰਾਂ ਨੇ ਪੈਸੇ ਨਹੀਂ ਭਰੇ ਹਨ। ਬਠਿੰਡਾ ’ਚ ਐਕਸਾਈਜ਼ ਵਿਭਾਗ ਵੱਲੋਂ 12 ਜੋਨਾਂ ਲਈ 437 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਰੱਖਿਆ ਹੋਇਆ ਹੈ, ਜਿਸਦੇ ਵਿਚੋਂ 70 ਕਰੋੜ ਦੇ ਦੋ ਜੋਨ ਹਾਲੇ ਵਿਕੇ ਨਹੀਂ ਹਨ।

 

 

ਸੁਖਬੀਰ ਬਾਦਲ ਵੱਲੋਂ ਪੰਜਾਬੀਆਂ ਨੂੰ ਦਿੱਲੀ ਵਾਲਿਆਂ ਦੇ ਮੁਕਾਬਲੇ ਪੰਜਾਬ ਵਾਲਿਆਂ ਦੀ ਚੋਣ ਕਰਨ ਦੀ ਅਪੀਲ

0

ਪੰਜਾਬ ਬਚਾਓ ਯਾਤਰਾ ਨੂੰ ਸਰਦੂਲਗੜ੍ਹ ਤੇ ਤਲਵੰਡੀ ਸਾਬੋ ਵਿਚ ਮਿਲਿਆ ਭਰਵਾਂ ਹੁੰਗਾਰਾ
ਸਰਦੂਲਗੜ੍ਹ/ਤਲਵੰਡੀ ਸਾਬੋ, 28 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬੀਆਂ ਕੋਲ ਚੁਣਨ ਦਾ ਮੌਕਾ ਹੈ ਕਿ ਉਹ ਉਹਨਾਂ ਨੂੰ ਚੁਣਨ ਜਿਹੜੇ ਉਹਨਾਂ ਦੇ ਨਾਲ ਰਹਿੰਦੇ ਹਨ ਤੇ ਉਹਨਾਂ ਲਈ ਕੰਮ ਕਰਦੇ ਹਨ ਜਾਂ ਫਿਰ ਬਾਹਰਲੇ ਜੋ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ।ਪੰਜਾਬ ਬਚਾਓ ਯਾਤਰਾ ਤਹਿਤ ਅੱਜ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ ਤੇ ਹਰਸਿਮਰਤ ਕੌਰ ਬਾਦਲ ਦੇ ਨਾਲ ਸਰਦੂਲਗੜ੍ਹ ਅਤੇ ਤਲਵੰਡੀ ਸਾਬੋ ਹਲਕਿਆਂ ਦਾ ਦੌਰਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਹੁਣ ਲੋਕਾਂ ਨੇ ਚੁਣਨਾ ਹੈ ਕਿ ਉਹ ਆਪਣਿਆਂ ਨੂੰ ਚੁਣਦੇ ਹਨ ਜਾਂ ਪਰਾਇਆਂ ਨੂੰ ਚੁਣੇ ਹਨ।

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

ਉਹਨਾਂ ਕਿਹਾ ਕਿ ਅਕਾਲੀ ਦਲ ਆਪਣੇ ਘਰ ਦੀ ਪਾਰਟੀ ਹੈ ਤੇ ਉਹਨਾਂ ਨੇ ਦਿੱਲੀ ਆਧਾਰਿਤ ਪਾਰਟੀਆਂ ’ਤੇ ਪੰਜਾਬੀਆਂ ਵਿਚ ਭੁਲੇਖੇ ਪੈਦਾ ਕਰਨ ਲਈ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਅਤੇ ਇਹ ਵੀ ਕਿਹਾ ਕਿ ਉਹਨਾਂ ਦੀ ਆਪਣੀ ਸਮਾਜਿਕ, ਧਾਰਮਿਕ ਤੇ ਸਿਆਸੀ ਫੌਜ ਸ਼੍ਰੋਮਣੀ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਦੋ ਸਾਲਾਂ ਤੋਂ ਰਚੀ ਜਾ ਰਹੀ ਸਾਜ਼ਿਸ਼ ਬੇਨਕਾਬ ਹੋ ਗਈ ਹੈ ਤੇ ਪੰਜਾਬੀ ਹੁਣ ਝਾੜੂ, ਖੂਨੀ ਪੰਜਾ ਤੇ ਕਮਲ ਦਾ ਫੁੱਲ ਛੱਡ ਕੇ ਤਕੜੀ ’ਤੇ ਵਿਸ਼ਵਾਸ ਕਰਨ ਲਈ ਤਿਆਰ ਹਨ।ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਕ ਵਾਰ ਪੰਜਾਬੀਆਂ ਨੇ ਅਕਾਲੀ ਦਲ ’ਤੇ ਮੁੜ ਵਿਸ਼ਵਾਸ ਕਰ ਲਿਆ ਤਾਂ ਫਿਰ ਦਿੱਲੀ ਦੀਆਂ ਪਾਰਟੀਆਂ ਵੱਲੋਂ ਪੰਜਾਬੀਆਂ ਨੂੰ ਪੰਜਾਬੀਆਂ ਨਾਲ ਲੜਾਉਣ ਦੇ ਕੀਤੇ ਜਾਂਦੇ ਯਤਨ ਫੇਲ੍ਹ ਹੋ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

ਯਾਤਰਾ ਨੂੰ ਦੋਵਾਂ ਹਲਕਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ ਤੇ ਪਿੰਡਾਂ ਵਿਚ ਅਤੇ ਬਜ਼ਾਰਾਂ ਵਿਚ ਸੈਂਕੜੇ ਲੋਕਾਂ ਨੇ ਬਾਹਰ ਆ ਕੇ ਪਾਰਟੀ ਪ੍ਰਧਾਨ ਦਾ ਸਵਾਗਤ ਕੀਤਾ ਤੇ ਸੈਂਕੜਿਆਂ ਦੀ ਗਿਣਤੀ ਵਿਚ ਟਰੈਕਟਰ, ਜੀਪਾਂ, ਕਾਰਾਂ ਤੇ ਮੋਟਰ ਸਾਈਕਲ ਲੈ ਕੇ ਲੋਕ ਅਕਾਲੀ ਦਲ ਦੇ ਪ੍ਰਧਾਨ ਨਾਲ ਯਾਤਰਾ ਵਿਚ ਸ਼ਾਮਲ ਹੋਏ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਸਪਲਾਈ ਦਿੱਤੀ, ਆਟਾ ਦਾਲ ਤੇ ਬੁਢਾਪਾ ਪੈਨਸ਼ਨ ਵਰਗੀਆਂ ਨਿਕੇਵਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ। ਇਸਨੇ ਸੂਬੇ ਵਿਚ ਸਾਰੇ ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆਂਦੇ ਜਿਹਨਾਂ ਵਿਚ ਬਠਿੰਡਾ ਰਿਫਾਇਨਰੀ, ਥਰਮਲ ਪਲਾਂਟ, ਏਮਜ਼ ਇੰਸਟੀਚਿਉਟ, ਸੈਂਟਰਲ ਯੂਨੀਵਰਸਿਟੀ, ਚਹੁੰ ਮਾਰਗੀ ਹਾਈਵੇ ਅਤੇ ਹਵਾਈ ਅੱਡੇ ਸ਼ਾਮਲ ਹਨ। ਇਸ ਮੌਕੇ ਯਾਤਰਾ ਵਿਚ ਹੋਰਨਾਂ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਬਲਕਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਮੋਹਣ ਸਿੰਘ ਬੰਗੀ, ਐਸਓਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ, ਆਕਾਸ਼ਦੀਪ ਮਿੱਡੂਖੇੜਾ,ਗੁਰਵਿੰਦਰ ਸਿੰਘ ਅਤੇ ਬਲਰਾਜ ਸਿੰਘ ਭੱਠਲ ਵੀ ਸ਼ਾਮਲ ਸਨ।

 

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

ਬਠਿੰਡਾ, 28 ਮਾਰਚ : ਕਣਕ ਦੀ ਖ਼ਰੀਦ ਨੂੰ ਸੁਚਾਰੂ ਰੂਪ ਵਿਚ ਕਰਵਾਉਣ ਦੇ ਲਈ ਅੱਜ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ, ਜਿਸਦੇ ਵਿਚ ਕਣਕ ਦੀ ਖ਼ਰੀਦ ਦੇ ਅਗਾਊਂ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਉਨ੍ਹਾਂ ਕਿਹਾ ਕਿ ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।ਇਸ ਮੌਕੇ ਸਿਵਲ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

0

ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜ਼ਿਲ੍ਹੇ ਨਾਲ ਸਬੰਧਤ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਸਬੰਧੀ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਦੀਪਕ ਪਾਰੀਕ ਵੀ ਹਾਜ਼ਰ ਰਹੇ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਏਆਰਓਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ

ਖੇਤੀਬਾੜੀ ਅਧਿਕਾਰੀਆਂ ਨੇ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗ

ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰ, ਨਿਰਪੱਖ, ਸ਼ਾਂਤਮਈ, ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨ।ਇਸ ਮੌਕੇ ਜ਼ਿਲ੍ਹੇ ਨਾਲ ਸਬੰਧਤ ਏਆਰਓਜ਼, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਤੋਂ ਇਲਾਵਾ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।