Wednesday, May 6, 2026
Home Blog Page 177

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ

0
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਣਗੇ ਮੱਥਾ, ਪੰਜਾਬ ਵਿੱਚ ਸ਼ਾਂਤੀ, ਖੁਸ਼ਹਾਲੀ, ਸਦਭਾਵਨਾ ਅਤੇ ਭਾਈਚਾਰੇ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅੱਗੇ ਕਰਨਗੇ ਅਰਦਾਸ
Garhshankar/Hoshiarpur News: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ ਅਤੇ ਸੂਬੇ ਦੀ ਖੁਸ਼ੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ। ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪਰਦਾ ਸੁਸਾਇਟੀ ਪੰਜਾਬ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦੜਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਤੱਗੜ ਬਰਾੜਾ ਤੋਂ ਬਲਕਾਰ ਸਿੰਘ, ਸ਼ੇਰਪੁਰ ਤੋਂ ਸੰਤ ਰਮੇਸ਼ ਦਾਸ, ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢਿੰਗਰੀਆਂ ਤੋਂ ਸੰਤ ਬਲਵੰਤ ਸਿੰਘ, ਪੰਡੋਰੀ ਸੱਧਾਂ ਤੋਂ ਸਤਨਾਮ ਸਿੰਘ, ਬੱਸੀ ਮਰੂਫ ਤੋਂ ਸੰਤ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਸੰਤ ਸਮਾਜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਅੱਜ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਜੋਤ ਸਿੰਘ ਬੈਂਸ, ਡਾ. ਰਵਜੋਤ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਚੇਅਰਮੈਨ ਐਸ.ਸੀ ਕਮਿਸ਼ਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਡਾ. ਇਸ਼ਾਂਕ ਕੁਮਾਰ, ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਪਤਵੰਤਿਆਂ ਨੇ ਗੁਰੂ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ।ਗੁਰੂ ਚਰਨਾਂ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 ਵਿੱਚ ਇਤਿਹਾਸਕ ਅਤੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 4 ਫਰਵਰੀ ਤੋਂ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਇਕ ਲੜੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮਾਜਿਕ ਸਦਭਾਵਨਾ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ, ਜਿਸ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਇਸ ਤਹਿਤ ਰਾਜ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕੀਤੇ ਜਾ ਰਹੇ ਹਨ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ  ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਬਹੁਤ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਹੈ ਅਤੇ ਇਥੇ ਹੋਣ ਵਾਲੇ ਸਮਾਗਮ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਮਾਨਤਾ, ਭਾਈਚਾਰਾ, ਪਿਆਰ ਅਤੇ ਮਨੁੱਖੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਖੁਰਾਲਗੜ੍ਹ ਸਾਹਿਬ ਵਿੱਚ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸ਼ਕਤੀਸ਼ਾਲੀ ਮਾਧਿਅਮ ਬਣੇਗਾ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨਾ ਸਿਰਫ਼ ਪੰਜਾਬ ਦੇ ਸ਼ਰਧਾਲੂਆਂ ਲਈ ਸਗੋਂ ਪੂਰੇ ਦੇਸ਼ ਲਈ ਇਕ ਮਹਾਨ ਆਸਥਾ ਦਾ ਕੇਂਦਰ ਹੈ। ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ, ਪਿਆਰ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸ਼ੁਭ ਮੌਕੇ ‘ਤੇ ਸੰਗਤ ਦੀ ਸਹੂਲਤ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਲ 2027 ਵਿੱਚ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਕਈ ਪ੍ਰੋਗਰਾਮਾਂ ਦਾ ਆਯੋਜਨ ਕਰ ਰਹੀ ਹੈ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦਾ ਜੀਵਨ ਸੰਘਰਸ਼, ਤਪੱਸਿਆ ਅਤੇ ਮਨੁੱਖੀ ਭਲਾਈ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਹੀ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਸ਼ਰਧਾਲੂਆਂ ਲਈ ਸਹੂਲਤਾਂ ਲਈ ਲਗਾਤਾਰ ਯਤਨਸ਼ੀਲ ਹੈ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਵਿਚਾਰ ਅੱਜ ਹੋਰ ਵੀ ਢੁੱਕਵੇਂ ਹਨ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਵਿੱਚ ਸਦਭਾਵਨਾ, ਭਾਈਚਾਰਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਚੇਅਰਮੈਨ ਪੰਜਾਬ ਐਸ.ਸੀ. ਕਮਿਸ਼ਨ ਡਾ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜਿਕ ਨਿਆਂ, ਸਮਾਨਤਾ ਅਤੇ ਮਨੁੱਖੀ ਭਲਾਈ ਲਈ ਇੱਕ ਮਜ਼ਬੂਤ ਪ੍ਰੇਰਨਾ ਹਨ। ਗੁਰੂ ਜੀ ਨੇ ਆਪਣੇ ਜੀਵਨ ਅਤੇ ਸਿੱਖਿਆਵਾਂ ਰਾਹੀਂ ਸਮਾਜ ਵਿੱਚ ਪ੍ਰਚਲਿਤ ਵਿਤਕਰੇ, ਊਚ-ਨੀਚ ਅਤੇ ਅਸਮਾਨਤਾ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਲਾਗੂ ਕਰਨ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਅਨੁਸੂਚਿਤ ਜਾਤੀਆਂ ਦੀ ਸਮਾਜਿਕ, ਵਿੱਦਿਅਕ ਅਤੇ ਆਰਥਿਕ ਉੱਨਤੀ ਲਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਅਜਿਹੇ ਇਕੱਠ ਸਮਾਜ ਵਿੱਚ ਏਕਤਾ, ਭਾਈਚਾਰਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ।ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਇਹ ਰਾਜ ਪੱਧਰੀ ਇਕੱਠ ਸੰਗਤ ਲਈ ਅਧਿਆਤਮਿਕ ਊਰਜਾ ਦਾ ਕੇਂਦਰ ਹੈ। ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚ, ਦਇਆ, ਸੇਵਾ ਅਤੇ ਸਮਰਪਣ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਵਿਚਾਰਾਂ ਨੂੰ ਅਪਣਾ ਕੇ ਹੀ ਸਮਾਨਤਾਵਾਦੀ ਅਤੇ ਮਜ਼ਬੂਤ ਸਮਾਜ ਦੀ ਉਸਾਰੀ ਸੰਭਵ ਹੈ। ਇਸ ਤਰ੍ਹਾਂ ਦੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ, ਜੋ ਕਿ ਸਮਾਜ ਦੇ ਉੱਜਵਲ ਭਵਿੱਖ ਲਈ ਜ਼ਰੂਰੀ ਹੈ। ਇਸ ਮੌਕੇ ਚੇਅਰਮੈਨ ਐਸ.ਸੀ. ਵਿੰਗ ਪੰਜਾਬ ਗੁਰਪ੍ਰੀਤ ਸਿੰਘ ਜੀ.ਪੀ., ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਡਾਇਰੈਕਟਰ ਸੈਰ-ਸਪਾਟਾ ਵਿਭਾਗ ਸੰਜੀਵ ਤਿਵਾੜੀ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ,ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਸਮੇਤ ਕਈ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਸਾਰਿਆਂ ਨੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

0

Mumbai News:ਮੁੰਬਈ ਨਿਵੇਸ਼ ਰੋਡ ਸ਼ੋਅ ਦੇ ਦੂਜੇ ਦਿਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ ਸੂਬੇ ਦੇ ਨੌਜਵਾਨਾਂ ਲਈ ਪੂੰਜੀ ਨਿਵੇਸ਼ ਨੂੰ ਨੌਕਰੀਆਂ ਵਿੱਚ ਤਬਦੀਲ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ਨਿਵੇਸ਼ ਮੁਹਿੰਮ ਹੋਰ ਤੇਜ਼ ਕੀਤੀ।ਉੱਚ-ਪੱਧਰੀ ਮੀਟਿੰਗਾਂ ਤੋਂ ਲੈ ਕੇ ਵਿੱਤੀ ਵਿਚਾਰ-ਵਟਾਂਦਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਲਘੂ ਅਤੇ ਛੋਟੇ ਉਦਯੋਗਾਂ (ਐਮ.ਐਸ.ਐਮ.ਈਜ਼.) ਨੂੰ ਹੋਰ ਮਜ਼ਬੂਤ ਕਰਨ ਅਤੇ ਇਨ੍ਹਾਂ ਨੂੰ ਵੱਡੇ ਉੱਦਮਾਂ ਵਿੱਚ ਤਬਦੀਲ ਕਰਨ ਯੋਗ ਬਣਾਉਣ ਤੋਂ ਲੈ ਕੇ ਨਿਰਮਾਣ, ਲੌਜਿਸਟਿਕਸ ਅਤੇ ਉੱਭਰ ਰਹੇ ਖੇਤਰਾਂ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਤੱਕ ਅਨੇਕਾਂ ਸੰਭਾਵਨਾਵਾਂ ਦੀ ਲੜੀ ਪੇਸ਼ ਕੀਤੀ।ਨਤੀਜਾ-ਮੁਖੀ ਮੀਟਿੰਗਾਂ ਦੀ ਇਹ ਲੜੀ ਕਾਰਪੋਰੇਟਾਂ ਅਤੇ ਵਿੱਤੀ ਸੰਸਥਾਵਾਂ ਨਾਲ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ, ਉਦਯੋਗਿਕ ਸਮਰੱਥਾਵਾਂ ਦਾ ਵਿਸਥਾਰ ਕਰਨ ਦੇ ਨਾਲ-ਨਾਲ ਟਿਕਾਊ, ਹੁਨਰਮੰਦ ਤੇ ਲੰਬੇ ਸਮੇਂ ਦੇ ਰੋਜ਼ਗਾਰ ਸਬੰਧੀ ਰਣਨੀਤੀ ਨੂੰ ਦਰਸਾਉਂਦੀ ਹੈ, ਜੋ ਪੰਜਾਬ ਨੂੰ ਨੌਜਵਾਨਾਂ ਦੀ ਅਗਵਾਈ ਵਾਲੇ ਉਦਯੋਗਿਕ ਵਿਕਾਸ ਅਤੇ ਉੱਦਮਤਾ-ਆਧਾਰਤ ਆਰਥਿਕ ਵਿਸਥਾਰ ਲਈ ਕੇਂਦਰ ਵਜੋਂ ਸਥਾਪਿਤ ਕਰਦੀ ਹੈ।

ਇਹ ਵੀ ਪੜ੍ਹੋ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

ਵਫ਼ਦ ਨੇ ਦਿਨ ਦੀ ਸ਼ੁਰੂਆਤ ਸਨਾਤਨ ਟੈਕਸਟਾਈਲ ਅਤੇ ਮਹਿੰਦਰਾ ਗਰੁੱਪ ਸਮੇਤ ਪ੍ਰਮੁੱਖ ਉਦਯੋਗ ਸਮੂਹਾਂ ਨਾਲ ਉੱਚ-ਪੱਧਰੀ ਮੀਟਿੰਗਾਂ ਨਾਲ ਕੀਤੀ, ਜਿੱਥੇ ਟੈਕਸਟਾਈਲ, ਆਟੋਮੋਟਿਵ, ਖੇਤੀ ਉਪਕਰਣ, ਰੱਖਿਆ ਨਿਰਮਾਣ ਅਤੇ ਸਪਲਾਈ-ਚੇਨ ਏਕੀਕਰਨ ਵਿੱਚ ਸੰਭਾਵਿਤ ਮੌਕਿਆਂ ‘ਤੇ ਕੇਂਦਰਿਤ ਚਰਚਾ ਕੀਤੀ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਨਵੇਂ ਨਿਵੇਸ਼ਾਂ ਦੇ ਨਾਲ-ਨਾਲ ਪੰਜਾਬ ਵਿੱਚ ਮੌਜੂਦਾ ਕਾਰਜਾਂ ਦੇ ਵਿਸਥਾਰ, ਰਾਜ ਦੇ ਹੁਨਰਮੰਦ ਕਾਰਜਬਲ, ਉਦਯੋਗਿਕ ਬੁਨਿਆਦੀ ਢਾਂਚੇ ਅਤੇ ਨੀਤੀ ਸਥਿਰਤਾ ਦਾ ਲਾਭ ਉਠਾਉਣ ਦੀਆਂ ਸੰਭਾਵਨਾਵਾਂ ਦੀ ਪੜਚੋਲ ਵੀ ਕੀਤੀ ਗਈ।ਇਸ ਵਿਸ਼ੇਸ਼ ਦਿਨ ਦਾ ਮੁੱਖ ਆਕਰਸ਼ਣ ਸੀਐਕਸਓ ਰਾਊਂਡਟੇਬਲ ਮੀਟਿੰਗ ਸੀ, ਜਿਸ ਵਿੱਚ ਪ੍ਰਮੁੱਖ ਪ੍ਰਾਈਵੇਟ ਇਕੁਇਟੀ ਫਰਮਾਂ ਅਤੇ ਵਿੱਤੀ ਸੰਸਥਾਵਾਂ ਸ਼ਾਮਲ ਸਨ, ਜੋ ਪੰਜਾਬ ਦੇ ਐਮ.ਐਸ.ਐਮ.ਈਜ਼ ਨੂੰ ਵੱਡੇ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲੇ ਉੱਦਮਾਂ ਵਿੱਚ ਤਬਦੀਲ ਕਰਨ ਲਈ ਵਿੱਤੀ ਸੰਭਾਵਨਾਵਾਂ, ਪੂੰਜੀ ਨਿਵੇਸ਼ ਅਤੇ ਢਾਂਚਾਗਤ ਸਹਾਇਤਾ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਗਈ ਸੀ। ਇਸ ਰਾਊਂਡਟੇਬਲ ਮੀਟਿੰਗ ਵਿੱਚ ਬੇਰਿੰਗ ਪ੍ਰਾਈਵੇਟ ਇਕੁਇਟੀ ਇੰਡੀਆ ਇਨਵੈਸਟਮੈਂਟ ਮੈਨੇਜਰਜ਼ ਐਲਐਲਪੀ, ਜੇਐਮ ਫਾਈਨੈਂਸ਼ੀਅਲ ਲਿਮਟਿਡ, ਐਵੇਂਡਸ ਵੈਲਥ ਮੈਨੇਜਮੈਂਟ, ਨਿਓ ਵੈਲਥ ਐਂਡ ਐਸੇਟ ਮੈਨੇਜਮੈਂਟ, ਓਏਕੇਐਸ ਐਸੇਟ ਮੈਨੇਜਮੈਂਟ, ਅਲਵਾਰੇਜ਼ ਐਂਡ ਮਾਰਸਲ ਅਤੇ ਥਿੰਕ ਲਾਅ ਦੀ ਸੀਨੀਅਰ ਲੀਡਰਸ਼ਿਪ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਲੰਬੇ ਸਮੇਂ ਲਈ ਨਿਵੇਸ਼, ਪ੍ਰਸ਼ਾਸਨਿਕ ਸਹਾਇਤਾ ਅਤੇ ਰਣਨੀਤਕ ਮਾਰਕੀਟ ਪਹੁੰਚ ਰਾਹੀਂ ਐਮ.ਐਸ.ਐਮ.ਈਜ਼ ਨੂੰ ਵੱਡੇ ਐਂਟਰਪ੍ਰਾਈਜ਼ ਵਿੱਚ ਤਬਦੀਲ ਕਰਨ ‘ਤੇ ਚਰਚਾਵਾਂ ਕੀਤੀਆਂ ਗਈਆਂ ਤਾਂ ਜੋ ਪੰਜਾਬ ਨੂੰ ਐਮ.ਐਸ.ਐਮ.ਈਜ਼ ਅਗਵਾਈ ਵਾਲੇ ਉਦਯੋਗਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲ, ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ

ਗੋਲਮੇਜ਼ ਮੀਟਿੰਗ ਦੌਰਾਨ ਇਨਵੈਸਟ ਪੰਜਾਬ ਦੇ ਸੀ.ਈ.ਓ. ਨੇ ਪੰਜਾਬ ਦੇ ਸੁਧਾਰ-ਸੰਚਾਲਿਤ ਸ਼ਾਸਨ ਢਾਂਚੇ, ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਅਤੇ ਸਮਾਂ-ਬੱਧ ਪ੍ਰਵਾਨਗੀਆਂ ਬਾਰੇ ਵਿਸਥਾਰ ਵਿੱਚ ਪੇਸ਼ਕਾਰੀ ਦਿੱਤੀ, ਜਦੋਂ ਕਿ ਨਿਵੇਸ਼ ਪ੍ਰੋਤਸਾਹਨ ਦੇ ਪ੍ਰਸ਼ਾਸਕੀ ਸਕੱਤਰ ਨੇ ਨੀਤੀਗਤ ਨਿਸ਼ਚਤਤਾ ਅਤੇ ਨਿਵੇਸ਼ਕ ਸਹੂਲਤ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਇਹ ਸੈਸ਼ਨ ਇੰਟਰਐਕਟਿਵ ਓਪਨ ਹਾਊਸ ਅਤੇ ਨੈੱਟਵਰਕਿੰਗ ਲੰਚ ਨਾਲ ਸਮਾਪਤ ਹੋਇਆ, ਜਿਸ ਕਾਰਨ ਨਿਵੇਸ਼ਕਾਂ ਅਤੇ ਪੰਜਾਬ ਸਰਕਾਰ ਦੇ ਵਫ਼ਦ ਵਿਚਕਾਰ ਸਿੱਧੀ ਗੱਲਬਾਤ ਸੰਭਵ ਹੋਈ।ਗੋਲਮੇਜ਼ ਮੀਟਿੰਗ ਤੋਂ ਬਾਅਦ, ਵਫ਼ਦ ਨੇ ਯੂ.ਏ.ਈ.-ਅਧਾਰਤ ਡੀਪੀ ਵਰਲਡ ਨਾਲ ਮੀਟਿੰਗਾਂ ਕੀਤੀਆਂ ਤਾਂ ਜੋ ਪੰਜਾਬ ਦੀ ਨਿਰਯਾਤ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲੌਜਿਸਟਿਕਸ, ਰੇਲ-ਲਿੰਕਡ ਇਨਲੈਂਡ ਟਰਮੀਨਲਾਂ ਅਤੇ ਮਲਟੀਮੋਡਲ ਬੁਨਿਆਦੀ ਢਾਂਚੇ ’ਤੇ ਚਰਚਾ ਕੀਤੀ ਜਾ ਸਕੇ। ਇਸ ਤੋਂ ਬਾਅਦ ਐਵੇਨਿਊ ਸੁਪਰਮਾਰਟਸ, ਯੂਪੀਐਲ ਲਿਮਟਿਡ ਅਤੇ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਮੈਨੇਜਮੈਂਟ ਨਾਲ ਗੱਲਬਾਤ ਕੀਤੀ ਗਈ, ਜਿਸ ਵਿੱਚ ਸੰਗਠਿਤ ਪ੍ਰਚੂਨ, ਖੇਤੀਬਾੜੀ -ਇਨਪੁਟਸ, ਭੋਜਨ ਪ੍ਰਣਾਲੀਆਂ ਅਤੇ ਖੇਡ ਸਿੱਖਿਆ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ’ਤੇ ਚਰਚਾ ਕੀਤੀ ਗਈ। ਇਨ੍ਹਾਂ ਸ਼ਮੂਲੀਅਤਾਂ ਨੇ ਨਿਰਮਾਣ, ਸੇਵਾਵਾਂ, ਖੇਤੀਬਾੜੀ-ਕਾਰੋਬਾਰ, ਲੌਜਿਸਟਿਕਸ ਅਤੇ ਉੱਭਰ ਰਹੇ ਉਦਯੋਗਾਂ ਵਿੱਚ ਪੰਜਾਬ ਦੇ ਵਿਭਿੰਨ ਖੇਤਰੀ ਮੌਕਿਆਂ ਨੂੰ ਉਜਾਗਰ ਕੀਤਾ।

ਇਹ ਵੀ ਪੜ੍ਹੋ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

ਇਨਵੈਸਟ ਇੰਡੀਆ ਦੇ ਇੱਕ ਨੁਮਾਇੰਦੇ ਨੇ ਵੀ ਪੰਜਾਬ ਸਰਕਾਰ ਦੇ ਵਫ਼ਦ ਦੇ ਨਾਲ ਦਿਨ ਦੇ ਸਮਾਗਮਾਂ ਵਿੱਚ ਹਿੱਸਾ ਲਿਆ, ਜਿਸ ਨਾਲ ਸੂਬੇ ਵਿੱਚ ਘਰੇਲੂ ਅਤੇ ਆਲਮੀ ਪੱਧਰ ਦੇ ਨਿਵੇਸ਼ ਆਕਰਸ਼ਿਤ ਕਰਨ ਅਤੇ ਪੰਜਾਬ ਦੀ ਨਿਵੇਸ਼ ਪਹੁੰਚ ਨੂੰ ਕੌਮੀ ਨਿਵੇਸ਼ ਪ੍ਰੋਤਸਾਹਨ ਪਹਿਲਕਦਮੀਆਂ ਦੀ ਤਰਜ਼ ’ਤੇ ਲੈ ਜਾਣ ਲਈ ਮਜ਼ਬੂਤੀ ਮਿਲੇਗੀ।ਮੁੰਬਈ ਨਿਵੇਸ਼ ਰੋਡ ਸ਼ੋਅ ਸੰਸਥਾਗਤ ਨਿਵੇਸ਼ਕਾਂ, ਉਦਯੋਗ ਦੇ ਮੋਹਰੀਆਂ ਅਤੇ ਵਿੱਤੀ ਭਾਈਵਾਲਾਂ ਨੂੰ ਸ਼ਾਮਲ ਕਰਨ ਲਈ ਮਜ਼ਬੂਤ ਪਲੇਟਫਾਰਮ ਵਜੋਂ ਕੰਮ ਕਰਦਾ ਰਹੇਗਾ ਹੈ ਅਤੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਉਨ੍ਹਾਂ ਦੀ ਭਾਗੀਦਾਰੀ ਲਈ ਰਸਮੀ ਤੌਰ ’ਤੇ ਸੱਦਾ ਹੈ । ਸਮਾਗਮਾਂ ਨੇ ਇੱਕ ਸਥਿਰ ਅਤੇ ਨਿਵੇਸ਼ਕ-ਅਨੁਕੂਲ ਵਾਤਾਵਰਣ ਪ੍ਰਣਾਲੀ ਰਾਹੀਂ ਕਾਰੋਬਾਰਾਂ ਨੂੰ ਵਧਾਉਣ, ਖੋਜ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਕੌਮੀ ਤੇ ਆਲਮੀ ਬਾਜ਼ਾਰਾਂ ਨਾਲ ਏਕੀਕਰਨ ਲਈ ਪੰਜਾਬ ਦੀ ਤਿਆਰੀ ਨੂੰ ਪੇਸ਼ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲ, ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ

👉ਐਡਵੋਕਟ ਧਾਮੀ ਵੱਲੋਂ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਤਾੜਨਾ, ਕਿਹਾ; ਭ੍ਰਿਸ਼ਟਾਚਾਰ ਦੇ ਮਾਮਲੇ ’ਚ ਬਖਸ਼ਿਆ ਨਹੀਂ ਜਾਵੇਗਾ
Chandigarh News: ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਆਦੇਸ਼ ਕੀਤਾ ਹੈ। ਜੇਕਰ ਮੈਨੇਜਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਦੀ ਵੀ ਇਸ ਮਾਮਲੇ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਵਧੇਰੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ’ਤੇ ਅਧਾਰਤ ਇੱਕ ਕਮੇਟੀ ਬਣਾਈ ਗਈ ਹੈ ਅਤੇ ਮੈਨੇਜਰ ਵੱਲੋਂ ਕਰਵਾਈ ਗਈ ਰਜਿਸਟਰੀ ਨੂੰ ਰੱਦ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਉਪ-ਦਫ਼ਤਰ ਵਿਖੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅਧਿਕਾਰੀ ਜਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਆਪਣੇ ਪੱਧਰ ਉੱਤੇ ਗੁਰੂ ਘਰ ਨਾਲ ਸਬੰਧਤ ਕਿਸੇ ਜਾਇਦਾਦ ਨੂੰ ਵੇਚ ਸਕੇ।

ਇਹ ਵੀ ਪੜ੍ਹੋ Patiala Police ਦੀ ਕਥਿਤ Viral Audio ਮਾਮਲੇ ਵਿਚ High Court ਦਾ ਵੱਡਾ ਹੁਕਮ

ਐਡਵੋਕਟ ਧਾਮੀ ਕਿ ਜੇਕਰ ਸਿੱਖ ਸੰਸਥਾ ਨੇ ਕੋਈ ਜ਼ਮੀਨ ਵੇਚਣੀ ਜਾਂ ਖਰੀਦਣੀ ਹੋਵੇ ਤਾਂ ਇਹ ਕਾਰਵਾਈ ਬਾਕਾਇਦਾ ਨਿਯਮਾਂ ਅਨੁਸਾਰ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਸਬੰਧਤ ਗੁਰਦੁਆਰਾ ਸਾਹਿਬ ਦੀ ਜਾਇਦਾਦ ਸਬ-ਕਮੇਟੀ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਧੇਰੀ ਵਿਭਾਗੀ ਜਾਂਚ ਪੜਤਾਲ ਲਈ ਇੱਕ ਪੰਜ-ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ ਅਤੇ ਸ. ਪਰਮਜੀਤ ਸਿੰਘ ਲੱਖੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਮੈਨੇਜਰ ਸ. ਰਜਿੰਦਰ ਸਿੰਘ ਨੇ ਬਿਨਾਂ ਕਿਸੇ ਦਫ਼ਤਰੀ ਪ੍ਰਵਾਨਗੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਪਿੰਡ ਸੈਣੀਮਾਜਰਾ ਵਿੱਚ ਇਹ ਜ਼ਮੀਨ 4 ਖਰੀਦਦਾਰਾਂ ਨੂੰ ਵਿਕਰੀ ਕੀਤੀ ਹੈ, ਜਿਸ ਦੀ ਰਜਿਸਟਰੀ 02 ਦਸੰਬਰ 2025 ਨੂੰ ਵੱਖ-ਵੱਖ ਲੋਕਾਂ ਦੇ ਨਾਮ ਧੋਖੇ ਨਾਲ ਕਰ ਦਿੱਤੀ ਗਈ।ਇਹ ਮਾਮਲਾ ਦਫ਼ਤਰ ਦੇ ਧਿਆਨ ਵਿੱਚ ਆਉਣ ’ਤੇ ਇਸ ਦੀ ਤੁਰੰਤ ਪੜਤਾਲ ਕਰਵਾਈ ਗਈ ਹੈ। ਮੁੱਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਵੱਲੋਂ ਅਧਿਕਾਰ ਪ੍ਰਾਪਤ ਕਰਨ ਲਈ ਦਫ਼ਤਰ ਦੇ ਲੈਟਰਪੈਡ ਤੇ ਖੁਦ ਇੱਕ ਜਾਹਲੀ ਚਿੱਠੀ ਤਿਆਰ ਕੀਤੀ ਗਈ ਹੈ, ਜੋ ਇਹ ਖੁਦ ਲਿਖਤੀ ਤੌਰ ਉੱਤੇ ਮੰਨਿਆ ਵੀ ਹੈ।

ਇਹ ਵੀ ਪੜ੍ਹੋ Rahul Gandhi ਨੇ Ravneet Bittu ਨੂੰ ਕਿਹਾ, ‘ਮੇਰਾ ਗਦਾਰ ਦੋਸਤ”, ਬਿੱਟੂ ਨੇ ਵੀ ਅੱਗਿਓ ਦਿੱਤਾ ਇਹ ਜਵਾਬ!

ਉਨ੍ਹਾਂ ਕਿਹਾ ਕਿ ਮੈਨੇਜਰ ਸ. ਰਜਿੰਦਰ ਸਿੰਘ ਵੱਲੋਂ 4 ਖਰੀਦਦਾਰਾਂ ਨੂੰ ਵਿਕਰੀ ਕਰਕੇ ਇਸ ਬਦਲੇ 1 ਕਰੋੜ 32 ਲੱਖ ਰੁਪਏ ਦੇ ਚਾਰ ਚੈੱਕ ਲਏ ਗਏ, ਜੋ ਆਪਣੇ ਨਿੱਜੀ ਖਾਤੇ ਵਿਚ ਕੈਸ਼ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾ ਹੈ ਕਿ ਸ. ਰਜਿੰਦਰ ਸਿੰਘ ਨੇ ਇਸ ਤੋਂ ਇਲਾਵਾ ਵੀ ਕਰੋੜਾਂ ਰੁਪਏ ਵਸੂਲ ਕੀਤੇ ਹਨ, ਜਿਸ ਬਾਰੇ ਪੜਤਾਲੀਆ ਟੀਮ ਨੂੰ ਕੋਈ ਵੇਰਵਾ ਨਹੀਂ ਦਿੱਤਾ ਗਿਆ, ਜਿਸ ਦੀ ਜਾਂਚ ਜਾਰੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਜਗ੍ਹਾ ਦੀ ਵਿਕਰੀ ਲਈ ਸ਼੍ਰੋਮਣੀ ਕਮੇਟੀ ਕੋਲ ਕੋਈ ਵੀ ਕੇਸ ਜਾਂ ਲਿਖਾਪੜ੍ਹੀ ਨਹੀਂ ਚੱਲ ਰਹੀ ਅਤੇ ਨਾ ਹੀ ਕੋਈ ਅਜਿਹਾ ਫੈਸਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀਆਂ ਅਮਾਨਤਾਂ ਵਿਚ ਖਿਆਨਤ ਕਰਨ ਵਾਲੇ ਕਿਸੇ ਵੀ ਕਰਮਚਾਰੀ ਤੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾ ਕਿਹਾ ਕਿ ਸਬੰਧਤ ਜ਼ਮੀਨ ਦੀਆਂ ਇਹ ਰਜਿਸਟਰੀਆਂ ਰੱਦ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਨੇਜਰ ਵੱਲੋਂ ਜਿਥੇ ਸੰਸਥਾ ਦੀ ਬਦਨਾਮੀ ਕਰਵਾਈ ਗਈ ਹੈ, ਉੱਥੇ ਗੁਰਦੁਆਰਾ ਸਾਹਿਬ ਨੂੰ ਵੱਡਾ ਵਿੱਤੀ ਨੁਕਸਾਨ ਵੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਗੁਰਦੁਆਰਾ ਸਾਹਿਬ ਦੀ ਕੋਈ ਜਾਇਦਾਦ ਖਰੀਦਣ ਜਾਂ ਵੇਚਣ ਲਈ ਨਿਰਧਾਰਤ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਮੀਤ ਸਕੱਤਰ ਸ. ਲਖਬੀਰ ਸਿੰਘ, ਸ. ਜਸਕਰਨ ਸਿੰਘ, ਸ. ਰਣਜੀਤ ਸਿੰਘ ਜਲੰਧਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Patiala Police ਦੀ ਕਥਿਤ Viral Audio ਮਾਮਲੇ ਵਿਚ High Court ਦਾ ਵੱਡਾ ਹੁਕਮ

0

Chandigarh News: Patiala Police ਦੀ ਕਥਿਤ ਵਾਈਰਲ ਆਡੀਓ (Viral Audio) ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ(High Court) ਵਿੱਚ ਅੱਜ ਬੁੱਧਵਾਰ ਨੂੰ ਮੁੜ ਚੀਫ ਜਸਟਿਸ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਵੱਲੋਂ ਸੁਣਵਾਈ ਕੀਤੀ ਗਈ। ਇਸ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਅਕਾਲੀ ਦਲ ਤੇ ਹੋਰਨਾਂ ਵੱਲੋਂ ਦਾਈਰ ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸਟੇਟ ਚੋਣ ਕਮਿਸ਼ਨ ਨੂੰ ਸਪੱਸ਼ਟ ਆਦੇਸ਼ ਦਿੱਤਾ ਕਿ ਉਹ ਇਸ ਵਾਇਰਲ ਆਡੀਓ ਦੀ ਜਾਂਚ ਚੰਡੀਗੜ੍ਹ ਸਥਿਤ CFSL (ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ) ਵਿਖੇ ਕਰਵਾਏ ਤਾਂ ਕਿ ਸਚਾਈ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ Bathinda ਦੇ Hospital ਵਿਚੋਂ ਗੈਂਗ+ਸਟਰ ਗੋਲਡੀ ਬਰਾੜ ਦੇ ਪਿਤਾ ਨੂੰ ਮਿਲੀ ਛੁੱਟੀ

ਜਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਪਟਿਆਲਾ ਪੁਲਿਸ ਦੀ ਇਸ ਕਥਿਤ ਆਡੀਓ ਰਿਕਾਰਡਿੰਗ ਨੂੰ ਵਾਇਰਲ ਕੀਤਾ ਗਿਆ ਸੀ।ਹਾਲਾਂਕਿ, ਪਟਿਆਲਾ ਪੁਲਿਸ ਨੇ ਇਸਨੂੰ ਏਆਈ ਦੀ ਵਰਤੋਂ ਕਰਕੇ ਬਣਾਈ ਗਈ ਇੱਕ ਜਾਅਲੀ ਆਡੀਓ ਦਸਦਿਆਂ ਖਾਰਜ ਕਰ ਦਿੱਤਾ ਸੀ।ਉਧਰ, ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਵਾਇਰਲ ਆਡੀਓ/ਵੀਡੀਓ ਜਾਂਚ ਲਈ ਸੀ ਐਫ ਐਸ ਐਲ ਚੰਡੀਗੜ੍ਹ ਭੇਜਣ ਦੇ ਹਾਈ ਕੋਰਟ ਦੇ ਹੁਕਮਾਂ ਦਾ ਸਵਾਗਤ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ Hospital ਵਿਚੋਂ ਗੈਂਗ+ਸਟਰ ਗੋਲਡੀ ਬਰਾੜ ਦੇ ਪਿਤਾ ਨੂੰ ਮਿਲੀ ਛੁੱਟੀ

0

Bathinda News: ਸਿੱਧੂ ਮੁਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿਚੋਂ ਅੱਜ ਬੁੱਧਵਾਰ ਨੂੰ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ ਤਿੰਨ ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੇਟ ਦੀ ਤਕਲੀਫ਼ ਤੋਂ ਬਾਅਦ ਇੱਥੇ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ ਜੇਲ੍ਹ ਅੰਦਰ ਮੋਬਾਇਲ ਫ਼ੋਨ ਪਹੁੰਚਾਉਣ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ ਜੇਲ੍ਹ ਵਾਰਡਨ ਗ੍ਰਿਫਤਾਰ

ਜਿਕਰਯੋਗ ਹੈ ਕਿ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਨੂੰ ਪੁਲਿਸ ਨੇ ਕੁੱਝ ਦਿਨ ਪਹਿਲਾਂ 50 ਲੱਖ ਰੁਪਏ ਦੀ ਕਥਿਤ ਫਿਰੌਤੀ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ, ਜਿਸਤੋਂ ਬਾਅਦ ਪੁਲਿਸ ਰਿਮਾਂਡ ‘ਤੇ ਪੁਛਗਿਛ ਕਰਨ ਤੋਂ ਬਾਅਦ ਅਦਾਲਤ ਨੇ ਦੋਨਾਂ ਨੂੰ 14 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

0

 👉ਸਰਹੱਦ ਪਾਰ ਦੇ ਹੈਂਡਲਰਾਂ, ਸਪਲਾਈ ਰੂਟਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਕੀਤੀ ਜਾ ਰਹੀ ਹੈ ਜਾਂਚ : ਡੀ.ਜੀ.ਪੀ. ਗੌਰਵ ਯਾਦਵ
ਬਾਰਡਰ ਆਊਟਪੋਸਟ ਕਾਲੀਆਂ ਨੇੜਲੇ ਖੇਤਾਂ ਤੋਂ ਹੈਰੋਇਨ ਦੀ ਖੇਪ ਸਮੇਤ ਬਰਾਮਦ ਹੋਇਆ ਡਰੋਨ
TarnTaran News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ  Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ।ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਸੀ।

ਇਹ ਵੀ ਪੜ੍ਹੋ  Vigilance Bureau ਵੱਲੋਂ 18000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਕਫ਼ ਬੋਰਡ ਦੇ ਅਧਿਕਾਰੀ ਸਮੇਤ ਦੋ ਕਾਬੂ

ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐਸ.ਐਫ. ਨੂੰ ਸੂਚਿਤ ਕੀਤਾ ਅਤੇ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ, ਜਿਸ ਨਾਲ ਹੈਰੋਇਨ ਦੀ ਖੇਪ ਨਾਲ ਭਰੇ ਡਰੋਨ ਨੂੰ ਬੇਅਸਰ ਕੀਤਾ ਗਿਆ, ਜੋ ਬਾਅਦ ਵਿੱਚ ਖੇਤਾਂ ਤੋਂ ਬਰਾਮਦ ਕੀਤਾ ਗਿਆ।ਐਸ.ਐਸ.ਪੀ. ਨੇ ਕਿਹਾ ਕਿ ਜਿਨ੍ਹਾਂ ਵੱਲੋਂ ਇਹ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਜਾਣੀ ਸੀ , ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਐਫਆਈਆਰ ਨੰ. 20 ਮਿਤੀ 3/2/2026 ਨੂੰ ਤਰਨਤਾਰਨ ਦੇ ਪੁਲਿਸ ਥਾਣਾ ਵਲਟੋਹਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 213 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

PAU ਦੇ ਕਮਿਊਨਟੀ ਸਾਇੰਸ ਕਾਲਜ ਨੇ ਸਾਬਕਾ ਵਿਦਿਆਰਥੀਆਂ ਨਾਲ ਸੰਪਰਕ ਲਈ ਵਿਸ਼ੇਸ਼ ਕੇਂਦਰ ਸਥਾਪਿਤ ਕੀਤਾ

0

Ludhiana News:ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਵਿਚ ਸਾਬਕਾ ਵਿਦਿਆਰਥੀਆਂ ਨਾਲ ਸੰਪਰਕ ਬਨਾਉਣ ਲਈ ਅਲਮਾਕੁਨੈਕਟ ਨਾਂ ਹੇਠ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਸ ਕੇਂਦਰ ਦਾ ਮੰਤਵ ਸਾਬਕਾ ਵਿਦਿਆਰਥੀਆਂ ਅਤੇ ਉਹਨਾਂ ਦੀ ਸੰਸਥਾ ਵਿਚਕਾਰ ਸੰਬੰਧਾਂ ਨੂੰ ਮਜ਼ਬੂਤੀ ਦੇਣਾ ਹੈ। ਅੱਜ ਇਸਦਾ ਉਦਘਾਟਨ ਕਰਨ ਤੋਂ ਬਾਅਦ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਇਸ ਸੰਸਥਾ ਨਾਲ ਗੂੜ੍ਹੇ ਅਤੇ ਮਜ਼ਬੂਤ ਸੰਬੰਧਾਂ ਵਿਚ ਬੱਝੇ ਰਹਿੰਦੇ ਹਨ। ਉਹ ਦੁਨੀਆਂ ਦੇ ਕਿਸੇ ਵੀ ਹਿੱਸੇ ਵਿੱਚ ਚਲੇ ਜਾਣ ਆਪਣੀ ਸੰਸਥਾ ਲਈ ਖਿੱਚ ਉਹਨਾਂ ਦੇ ਮਨ ਵਿਚ ਬਰਕਰਾਰ ਰਹਿੰਦੀ ਹੈ।

ਇਹ ਵੀ ਪੜ੍ਹੋ  ਜੇਲ੍ਹ ਅੰਦਰ ਮੋਬਾਇਲ ਫ਼ੋਨ ਪਹੁੰਚਾਉਣ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ ਜੇਲ੍ਹ ਵਾਰਡਨ ਗ੍ਰਿਫਤਾਰ

ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਸਭ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਕੇਂਦਰ ਦੀ ਸਥਾਪਨਾ ਦੇਸ਼-ਵਿਦੇਸ਼ ਵਿਚ ਫੈਲੇ ਸਾਬਕਾ ਵਿਦਿਆਰਥੀਆਂ ਨੂੰ ਸਾਂਝਾ ਮੰਚ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀ ਗਈ ਹੈ। ਇਸ ਉਦਘਾਟਨੀ ਸਮਾਰੋਹ ਵਿਚ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਡਾ. ਵਿਸ਼ਾਲ ਬੈਕਟਰ ਅਤੇ ਯੂਨੀਵਰਸਿਟੀ ਲਾਇਬ੍ਰੇਰੀਅਨ ਡਾ. ਯੋਗਿਤਾ ਸ਼ਰਮਾ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

0

Chandigarh News:ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ।ਯੂਐਲਬੀਜ਼ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਤਿਆਂ ਅਤੇ ਪ੍ਰਵਾਨਗੀਆਂ ਦੇ ਲੰਬਿਤ ਰਹਿਣ ਨਾਲ ਵਿਕਾਸ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਨਯੋਗ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਰੋਜ਼ਾਨਾ ਨਿਗਰਾਨੀ, ਪ੍ਰਣਾਲੀਗਤ ਪੁਨਰਗਠਨ ਅਤੇ ਸਖ਼ਤ ਸਮਾਂ-ਸੀਮਾਵਾਂ ਜ਼ਰੀਏ ਸੁਧਾਰ ਅਧਾਰਤ, ਵਿਕੇਂਦਰੀਕ੍ਰਿਤ ਅਤੇ ਜਵਾਬਦੇਹੀ-ਆਧਾਰਿਤ ਸ਼ਾਸਨ ਢਾਂਚੇ ਨੂੰ ਅਪਣਾਇਆ ਹੈ।ਇਸ ਦੇ ਨਤੀਜੇ ਵਜੋਂ ਲੰਬਿਤ ਮਤਿਆਂ ਦਾ ਕਾਫੀ ਬੈਕਲਾਗ ਕਲੀਅਰ ਕੀਤਾ ਗਿਆ ਹੈ, 1100 ਲੰਬਿਤ ਮਤਿਆਂ ਵਿੱਚੋਂ ਪਿਛਲੇ 3 ਹਫਤਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ ਕਾਰਜਾਂ ਨੂੰ ਗਤੀ ਬਹਾਲ ਕਰਦੇ ਹੋਏ 900 ਲੰਬਿਤ ਮਤਿਆਂ ਨੂੰ ਕਲੀਅਰ ਕੀਤਾ ਗਿਆ ਹੈ। ਇਹਨਾਂ ਵਿੱਚੋਂ ਕੁਝ ਮਤੇ 2018 ਤੋਂ ਲੰਬਿਤ ਸਨ। ਬਾਕੀ ਕੇਸ ਪ੍ਰਕਿਰਿਆ ਅਧੀਨ ਹਨ ਅਤੇ ਜਲਦੀ ਹੀ ਨਿਪਟਾਏ ਜਾਣ ਦੀ ਉਮੀਦ ਹੈ।
ਇਹਨਾਂ ਸੁਧਾਰਾਂ ਨੂੰ ਸੰਸਥਾਗਤ ਰੂਪ ਦੇਣ ਲਈ, ਈ-ਨਿਗਮ ਸਾਫਟਵੇਅਰ ਨੂੰ 01.02.2026 ਤੋਂ ਲਾਗੂ ਕੀਤਾ ਗਿਆ ਹੈ ਤਾਂ ਜੋ ਸਾਰੇ ਯੂਐਲਬੀਜ਼ ਮਤਿਆਂ ਦੀ ਆਨਲਾਈਨ ਪ੍ਰੋਸੈਸਿੰਗ ਕੀਤੀ ਜਾ ਸਕੇ। ਇਹ ਅਹਿਮ ਕਦਮ ਦਸਤੀ ਪ੍ਰਕਿਰਿਆਵਾਂ ਤੋਂ ਦੂਰ ਇੱਕ ਨਿਰਣਾਇਕ ਤਬਦੀਲੀ ਦੀ ਨਿਸ਼ਾਨਦੇਹੀ ਕਰਨ ਦੇ ਨਾਲ-ਨਾਲ ਗਤੀ, ਪਾਰਦਰਸ਼ਤਾ, ਖੋਜਯੋਗਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਾ ਹੈ। ਭਵਿੱਖ ਵਿੱਚ ਲੰਬਿਤ ਮਤਿਆਂ ਦੇ ਹੱਲ ਲਈ ਹੋਰ ਪ੍ਰਕਿਰਿਆਤਮਕ ਸਰਲੀਕਰਨ ਅਤੇ ਵਿਕੇਂਦਰੀਕਰਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਹੋਏ ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ

ਵਿੱਤੀ ਸ਼ਕਤੀਆਂ ਵਿੱਚ ਵਾਧਾ ਅਤੇ ਜਲਦ ਪ੍ਰੋਜੈਕਟ ਮਨਜ਼ੂਰੀਆਂ ਦੇਣਾ
ਸ੍ਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਫੀਲਡ ਪੱਧਰ ‘ਤੇ ਵਿਕਾਸ ਪ੍ਰੋਜੈਕਟਾਂ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਵਿੱਤੀ ਪ੍ਰਵਾਨਗੀ ਸਬੰਧੀ ਸ਼ਕਤੀਆਂ ਵਿੱਚ ਮਹੱਤਵਪੂਰਨ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੁਪਰਿਨਟੇਂਡਿੰਗ ਇੰਜੀਨੀਅਰਾਂ (ਐਸਈਜ਼) ਲਈ ਹੁਣ 1 ਕਰੋੜ ਰੁਪਏ ਦੀ ਸੀਮਾ ਤੋਂ ਵਧਾ ਕੇ 2 ਕਰੋੜ ਰੁਪਏ ਤੱਕ ਦੀਆਂ ਵਿੱਤੀ ਪ੍ਰਵਾਨਗੀਆਂ ਦੇਣ ਦੀ ਸ਼ਕਤੀ ਦਿੱਤੀ ਗਈ ਹੈ।ਮੁੱਖ ਇੰਜੀਨੀਅਰ (ਸੀਈਜ਼) ਹੁਣ 10 ਕਰੋੜ ਰੁਪਏ ਤੱਕ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਸਕਦੇ ਹਨ, ਜੋ ਕਿ 5 ਕਰੋੜ ਰੁਪਏ ਦੀ ਪਿਛਲੀ ਸੀਮਾ ਤੋਂ ਦੁੱਗਣੀ ਹੈ।ਇੱਕ ਹੋਰ ਵੱਡੇ ਸੁਧਾਰ ਵਿੱਚ ਮੁੱਖ ਇੰਜਨੀਅਰਾਂ ਦੀਆਂ ਦੋ ਕਮੇਟੀਆਂ ਦਾ ਗਠਨ ਮੁੱਖ ਦਫਤਰ ਦੇ ਪੱਧਰ ‘ਤੇ ਅੜਚਨਾਂ ਅਤੇ ਜ਼ੀਰੋ ਪੈਂਡੈਂਸੀ ਨੂੰ ਖਤਮ ਕਰਨ ਨੂੰ ਯਕੀਨੀ ਬਣਾਉਣ ਲਈ, ਪਿਛਲੀ ਸਿੰਗਲ ਕਮੇਟੀ ਦੀ ਥਾਂ ਮੁੱਖ ਦਫਤਰ ਵਿਖੇ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਅੱਗੇ ਹਦਾਇਤ ਕੀਤੀ ਕਿ ਸਾਰੇ ਮਤੇ, ਤਜਵੀਜ਼ਾਂ ਦੀ ਪੜਤਾਲ, ਤਕਨੀਕੀ ਪ੍ਰਵਾਨਗੀਆਂ ਅਤੇ ਸਥਾਨਕ ਸਰਕਾਰਾਂ ਦੇ ਕੰਮਾਂ ਲਈ ਸਬੰਧਤ ਪ੍ਰਵਾਨਗੀਆਂ 10 ਕਾਰਜਕਾਰੀ ਦਿਨਾਂ ਦੀ ਸਖ਼ਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤੀਆਂ ਜਾਣਗੀਆਂ, ਜਿਸ ਨਾਲ ਸਮਾਂਬੱਧ ਪ੍ਰਸ਼ਾਸਨ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇੰਜੀਨੀਅਰਿੰਗ ਕਾਡਰ ਅਤੇ ਖੇਤਰੀ ਢਾਂਚੇ ਨੂੰ ਤਰਕਸੰਗਤ ਕਰਨਾ
ਸ੍ਰੀ ਅਰੋੜਾ ਨੇ ਦੱਸਿਆ ਕਿ ਭੂਗੋਲਿਕ ਅਤੇ ਪ੍ਰਸ਼ਾਸਕੀ ਪੱਖਾਂ ਦੇ ਆਧਾਰ ‘ਤੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਛੇ ਖੇਤਰਾਂ-ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪੁਨਰਗਠਿਤ ਕੀਤਾ ਗਿਆ ਹੈ।
ਨਵੇਂ ਢਾਂਚੇ ਤਹਿਤ ਹਰੇਕ ਖੇਤਰ ਲਈ ਇੱਕ ਮੁੱਖ ਇੰਜੀਨੀਅਰ ਨਿਯੁਕਤ ਕੀਤਾ ਗਿਆ ਹੈ, ਜੋ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਦੀ ਨਿਗਰਾਨੀ ਕਰਦਾ ਹੈ, ਜਿਸ ਵਿੱਚ ਬੀ ਐਂਡ ਆਰ ਅਤੇ ਓ ਐਂਡ ਐਮ ਸਬੰਧੀ ਕਾਰਜ ਸ਼ਾਮਲ ਹਨ। ਪ੍ਰਤੀ ਖੇਤਰ ਇੱਕ ਸੁਪਰਿੰਟੇਂਡਿੰਗ ਇੰਜੀਨੀਅਰ ਅਤੇ ਪ੍ਰਤੀ ਜ਼ਿਲ੍ਹਾ ਇੱਕ ਉਪ-ਮੰਡਲ ਇੰਜੀਨੀਅਰ ਤਾਇਨਾਤ ਕੀਤਾ ਗਿਆ ਹੈ।ਇਸ ਤਰਕਸ਼ੀਲਤਾ ਦਾ ਉਦੇਸ਼ ਤਾਲਮੇਲ ਨੂੰ ਬਿਹਤਰ ਬਣਾਉਣਾ, ਖੇਤਰੀ-ਪੱਧਰ ਦੀ ਨਿਗਰਾਨੀ ਨੂੰ ਵਧਾਉਣਾ ਅਤੇ ਪ੍ਰੋਜੈਕਟਾਂ ਲਾਗੂਕਰਨ ਵਿੱਚ ਤੇਜ਼ੀ ਲਿਆਉਣਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਰੇਟ ਕੰਟਰੈਕਟ ਰਾਹੀਂ ਮਿਸ਼ਨ-ਮੋਡ ਸੀਵਰ ਲਾਈਨ ਕਲੀਨਿੰਗ
ਕੈਬਨਿਟ ਮੰਤਰੀ ਨੇ ਦੱਸਿਆ ਕਿ ਰੇਟ ਕੰਟਰੈਕਟ ਤਹਿਤ ਸੀਵਰ ਲਾਈਨ ਦੀ ਸਫ਼ਾਈ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ 161 ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ। ਪੰਜ ਪ੍ਰਮੁੱਖ ਨਗਰ ਨਿਗਮਾਂ-ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਪਟਿਆਲਾ ਲਈ ਟੈਂਡਰਿੰਗ ਅੰਤਮ ਪੜਾਅ ‘ਤੇ ਹੈ ਅਤੇ ਇਸ ਕਾਰਜ ਲਈ ਛੇ ਏਜੰਸੀਆਂ ਨੂੰ ਸੂਚੀਬੱਧ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲਾਂ ਨੂੰ ਵਾਰ-ਵਾਰ ਟੈਂਡਰ ਭਰਨ ਤੋਂ ਛੋਟ ਦਿੱਤੀ ਗਈ ਹੈ, ਜਿਸ ਨਾਲ ਪਹਿਲਾਂ ਤੋਂ ਮਨਜ਼ੂਰਸ਼ੁਦਾ ਠੇਕੇਦਾਰਾਂ ਰਾਹੀਂ ਤੇਜ਼ੀ ਨਾਲ ਲਾਮਬੰਦੀ ਅਤੇ ਦੇਰੀ ਨੂੰ ਘੱਟ ਕੀਤਾ ਗਿਆ ਹੈ। ਯੂਨਿਟ ਦਰਾਂ ਨੂੰ ਨਿਰਧਾਰਤ ਕਰਕੇ, ਸਰਕਾਰ ਨੇ ਵਿੱਤੀ ਅਨੁਸ਼ਾਸਨ ਨੂੰ ਕਾਇਮ ਰੱਖਦੇ ਹੋਏ ਜਨਤਕ ਫੰਡਾਂ ਲਈ ਕੀਮਤਾਂ ਦੇ ਉਤਰਾਅ-ਚੜ੍ਹਾਅ ਤੋਂ ਬਚਾਇਆ ਹੈ। ਇਹ ਕੰਟਰੈਕਟ ਮਾਨਸੂਨ ਤੋਂ ਪਹਿਲਾਂ ਸੀਵਰ ਲਾਈਨਾਂ ਦੀ ਮਿਸ਼ਨ-ਮੋਡ ਸਫਾਈ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ “ਇੱਕ ਸ਼ਹਿਰ, ਇੱਕ ਸੰਚਾਲਕ” ਸਕੀਮ ਤਹਿਤ ਨਗਰ ਨਿਗਮਾਂ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਇਹਨਾਂ ਦਾ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ।
ਅਮਰੂਤ 2.0 ਤੇ ਐਸਬੀਐਮ (ਸ਼ਹਿਰੀ) 2.0 ਤਹਿਤ ਜਲ ਸਪਲਾਈ ਅਤੇ ਸੀਵਰੇਜ ਬੁਨਿਆਦੀ ਢਾਂਚਾ
ਸ੍ਰੀ ਸੰਜੀਵ ਅਰੋੜਾ ਨੇ ਅੱਗੇ ਦੱਸਿਆ ਕਿ ਅਮਰੂਤ 2.0 ਤਹਿਤ ਜ਼ਮੀਨੀ ਪਾਣੀ ਤੋਂ ਨਹਿਰੀ ਪਾਣੀ ਦੀ ਸਪਲਾਈ ਵਿੱਚ ਇੱਕ ਵੱਡਾ ਬਦਲਾਅ ਲਾਗੂ ਕੀਤਾ ਜਾ ਰਿਹਾ ਹੈ। ਮੌਜੂਦਾ ਸਮੇਂ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂਟੀਪੀ) 609 ਐਮਐਲਡੀ ਦੀ ਕੁੱਲ ਸਮਰੱਥਾ ਵਾਲੇ 90 ਕਸਬਿਆਂ ਵਿੱਚ ਕਾਰਜਸ਼ੀਲ ਹਨ, ਜੋ 148 ਕਸਬਿਆਂ ਵਿੱਚ 100 ਫ਼ੀਸਦ ਪਾਣੀ ਦੀ ਸਪਲਾਈ ਕਵਰੇਜ ਨੂੰ ਯਕੀਨੀ ਬਣਾਉਂਦੇ ਹਨ। ਇਸ ਤੋਂ ਇਲਾਵਾ 3,626 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 87 ਐਮਐਲਡੀ ਦੀ ਸੰਯੁਕਤ ਸਮਰੱਥਾ ਵਾਲੇ ਚਾਰ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਯੋਜਨਾ ਤਹਿਤ ਲਾਗੂ ਕੀਤੇ ਜਾ ਰਹੇ ਹਨ।ਐਸਬੀਐਮ (ਸ਼ਹਿਰੀ) 2.0 ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁੱਲ 213 ਐਮ.ਐਲ.ਡੀ. ਦੀ ਸਮਰੱਥਾ ਵਾਲੇ 56 ਕਸਬਿਆਂ ਵਿੱਚ ਐਸਟੀਪੀਜ਼ ਵਿਕਸਿਤ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ 1,647 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 730 ਸੀਵਰ-ਸਫਾਈ ਮਸ਼ੀਨਾਂ ਦੀ ਖਰੀਦ ਕਰ ਲਈ ਗਈ ਹੈ।ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸੁਧਾਰ ਪੰਜਾਬ ਵਿੱਚ ਸ਼ਹਿਰੀ ਸ਼ਾਸਨ ਦੀ ਵਿਆਪਕ ਤਬਦੀਲੀ ਦਾ ਹਿੱਸਾ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਧਿਆਨ ਤੇਜ਼ੀ ਨਾਲ ਸਪੁਰਦਗੀ, ਪਾਰਦਰਸ਼ਤਾ, ਵਿੱਤੀ ਅਨੁਸ਼ਾਸਨ ਅਤੇ ਨਾਗਰਿਕ ਸੇਵਾਵਾਂ ਵਿੱਚ ਪ੍ਰਤੱਖ ਸੁਧਾਰ ‘ਤੇ ਕੇਂਦਰਿਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਹੋਏ ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ

0

ਵਾਰਦਾਤ ਵਿੱਚ ਵਰਤੀ ਗਈ ਪਲਸਰ ਮੋਟਰਸਾਈਕਲ ਅਤੇ ਹੋਂਡਾ ਅਮੇਜ਼ ਕਾਰ ਵੀ ਬਰਾਮਦ
SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਐੱਸ.ਏ.ਐੱਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28.01.2026 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਹੋਏ ਗੁਰਵਿੰਦਰ ਸਿੰਘ ਕਤਲ ਮਾਮਲੇ ਸਬੰਧੀ ਦਰਜ ਮੁੱਕਦਮਾ ਨੰਬਰ 23 ਮਿਤੀ 28.01.2026, ਅਧੀਨ ਧਾਰਾਵਾਂ 103(1), 109, 3(5) ਬੀ.ਐਨ.ਐੱਸ. ਅਤੇ 25 ਆਰਮਜ਼ ਐਕਟ, ਥਾਣਾ ਸੋਹਾਣਾ, ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ।ਉਨ੍ਹਾਂ ਦੱਸਿਆ ਕਿ ਇਹ ਮੁੱਕਦਮਾ ਅਮਰਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਦੇ ਬਿਆਨ ’ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਬਿਆਨ ਦਿੱਤਾ ਸੀ ਕਿ ਮਿਤੀ 28.01.2026 ਨੂੰ ਉਹ ਆਪਣੇ ਪਤੀ ਨਾਲ ਆਈ-20 ਕਾਰ ਨੰਬਰ PB-65-AS-2482 ਵਿੱਚ ਅਦਾਲਤੀ ਪੇਸ਼ੀ ਲਈ ਕੋਰਟ ਕੰਪਲੈਕਸ, ਮੋਹਾਲੀ ਆਏ ਸਨ। ਉਨ੍ਹਾਂ ਆਪਣੀ ਕਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਏ.ਸੀ.ਸੀ. ਸੋਸਾਇਟੀ ਦੇ ਬਾਹਰ ਖੜ੍ਹੀ ਕੀਤੀ ਸੀ। ਅਦਾਲਤੀ ਪੇਸ਼ੀ ਤੋਂ ਬਾਅਦ ਕਰੀਬ ਦੁਪਹਿਰ 03:00 ਵਜੇ, ਜਦੋਂ ਉਹ ਆਪਣੀ ਕਾਰ ਦੇ ਨੇੜੇ ਪਹੁੰਚੇ, ਤਾਂ ਇੱਕ ਅਣਪਛਾਤੇ ਵਿਅਕਤੀ ਨੇ ਗੁਰਵਿੰਦਰ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗੁਰਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ  Rahul Gandhi ਨੇ Ravneet Bittu ਨੂੰ ਕਿਹਾ, ‘ਮੇਰਾ ਗਦਾਰ ਦੋਸਤ”, ਬਿੱਟੂ ਨੇ ਵੀ ਅੱਗਿਓ ਦਿੱਤਾ ਇਹ ਜਵਾਬ!

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਸ ਦੇ ਪਤੀ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਕਾਰਨ ਉਸ ਨੂੰ ਪੂਰਾ ਸ਼ੱਕ ਹੈ ਕਿ ਇਹ ਕਤਲ ਗੋਲਡੀ ਬਰਾੜ ਵੱਲੋਂ ਹੀ ਕਰਵਾਇਆ ਗਿਆ ਹੈ।ਐਸ ਐਸ ਪੀ ਨੇ ਅੱਗੇ ਕਿਹਾ ਕਿ ਮੁੱਕਦਮੇ ਦੀ ਤਫ਼ਤੀਸ਼ ਦੌਰਾਨ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵੱਲੋਂ ਵਰਤੇ ਗਏ ਭੱਜਣ ਦੇ ਰਸਤੇ ਦੀ ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਦੋ ਅਣਪਛਾਤੇ ਦੋਸ਼ੀ ਕਾਲੇ ਰੰਗ ਦੀ ਬਜਾਜ ਪਲਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਵਿੱਚੋਂ ਇੱਕ ਦੋਸ਼ੀ ਨੇ ਗੁਰਵਿੰਦਰ ਸਿੰਘ ਨੂੰ ਉਸ ਦੀ ਕਾਰ ਦੇ ਨੇੜੇ ਘੇਰ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਦੋਵੇਂ ਦੋਸ਼ੀ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਸੀ.ਸੀ.ਟੀ.ਵੀ. ਕੈਮਰਿਆਂ ਦੀ ਡੂੰਘੀ ਜਾਂਚ ਦੌਰਾਨ ਪਤਾ ਲੱਗਿਆ ਕਿ ਰਸਤੇ ਵਿੱਚ ਦੋਸ਼ੀਆਂ ਨੂੰ ਚਿੱਟੇ ਰੰਗ ਦੀ ਹੋਂਡਾ ਅਮੇਜ਼ ਕਾਰ ਮਿਲੀ, ਜਿੱਥੇ ਇੱਕ ਦੋਸ਼ੀ ਮੋਟਰਸਾਈਕਲ ਤੋਂ ਉਤਰ ਕੇ ਕਾਰ ਵਿੱਚ ਸਵਾਰ ਹੋ ਗਿਆ ਅਤੇ ਦੋਸ਼ੀਆਂ ਨੇ ਆਪਣੇ ਕੱਪੜੇ ਵੀ ਬਦਲੇ।

ਇਹ ਵੀ ਪੜ੍ਹੋ  Bathinda ਵਾਸੀਆਂ ਲਈ ਖ਼ੁਸਖਬਰੀ; ਹਾਜ਼ੀਰਤਨ-ਦੀਪ ਨਗਰ ਰੇਲਵੇ ਲਾਈਨ ‘ਤੇ ਪੁਲ ਬਣਾਉਣ ਨੂੰ ਮਿਲੀ ਮੰਨਜੂਰੀ

ਅਗਲੀ ਜਾਂਚ ਦੌਰਾਨ ਦੋਵੇਂ ਵਾਹਨਾਂ ਦੀ ਪਛਾਣ ਕਰ ਲਈ ਗਈ।ਤਕਨੀਕੀ, ਵਿਗਿਆਨਿਕ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਵਿਸਤ੍ਰਿਤ ਜਾਂਚ ਤੋਂ ਇਹ ਸਾਹਮਣੇ ਆਇਆ ਕਿ ਇਹ ਜੁਰਮ ਵਿਦੇਸ਼ ਵਿੱਚ ਬੈਠੇ ਸੁੰਗਠਿਤ ਅਪਰਾਧੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਵੱਲੋਂ ਆਪਣੇ ਸਾਥੀਆਂ ਵਿੱਕੀ ਸਿੰਘ ਉਰਫ਼ ਵਿੱਕੀ ਸੱਟੇਵਾਲਾ ਪੁੱਤਰ ਰਾਮ ਸਿੰਘ ਅਤੇ ਰਵੀ ਕੁਮਾਰ ਉਰਫ਼ ਰਵੀ ਫਰੀਦਕੋਟੀਆ ਪੁੱਤਰ ਬੋਰੀ ਲਾਲ ਨਾਲ ਮਿਲ ਕੇ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਗਿਆ।ਜਾਂਚ ਦੌਰਾਨ ਬਲਤੇਜ ਸਿੰਘ ਉਰਫ਼ ਬੰਟੀ ਪੁੱਤਰ ਪਾਲ ਸਿੰਘ, ਵਾਸੀ ਪਿੰਡ ਤੇਹਣਾ, ਜ਼ਿਲ੍ਹਾ ਫਰੀਦਕੋਟ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਮਿਤੀ 02.02.2026 ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਨੇ ਖੁਲਾਸਾ ਕੀਤਾ ਕਿ ਉਹ ਹੋਂਡਾ ਅਮੇਜ਼ ਕਾਰ ਨੰਬਰ UP-14-CD-6847 ਦਾ ਡਰਾਈਵਰ ਸੀ, ਜਿਸ ਦੇ ਆਧਾਰ ’ਤੇ ਉਕਤ ਕਾਰ ਬਰਾਮਦ ਕਰ ਲਈ ਗਈ।ਅੱਗੇ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਕਿ ਮੰਗਤ ਸਿੰਘ ਉਰਫ਼ ਮੈਕਸ ਪੁੱਤਰ ਦੀਵਾਨ ਸਿੰਘ, ਵਾਸੀ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੇ ਦੋਸ਼ੀਆਂ ਨੂੰ ਲੋਜਿਸਟਿਕ ਸਹਾਇਤਾ ਦਿੱਤੀ ਅਤੇ ਵਾਰਦਾਤ ਵਿੱਚ ਵਰਤੇ ਗਏ ਦੋਵੇਂ ਵਾਹਨ ਉਪਲਬਧ ਕਰਵਾਏ। ਉਸ ਨੂੰ ਮਿਤੀ 03.02.2026 ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੇ ਖੁਲਾਸੇ ਦੇ ਆਧਾਰ ’ਤੇ ਬਜਾਜ ਪਲਸਰ ਮੋਟਰਸਾਈਕਲ ਨੰਬਰ PB-22-D-5444 ਵੀ ਬਰਾਮਦ ਕਰ ਲਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੇਲ੍ਹ ਅੰਦਰ ਮੋਬਾਇਲ ਫ਼ੋਨ ਪਹੁੰਚਾਉਣ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ ਜੇਲ੍ਹ ਵਾਰਡਨ ਗ੍ਰਿਫਤਾਰ

0

Mansa News: ਪਿਛਲੇ ਲੰਮੇ ਸਮੇਂ ਤੋਂ ਚਰਚਾ ਵਿਚ ਚੱਲੇ ਆ ਰਹੇ ਅਤੇ ਹੁਣ ਬਲਾਤਕਾਰ ਦੇ ਦੋਸ਼ਾਂ ਹੇਠ ਜੇਲ੍ਹ ਵਿਚ ਬੰਦ ਪਾਸਟਰ ਬਜਿੰਦਰ ਤੋਂ ਫ਼ੋਨ ਬਰਾਮਦਗੀ ਮਾਮਲੇ ਵਿਚ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਜੇਲ੍ਹ ਦੇ ਇੱਕ ਵਾਰਡਨ ਨੂੰ ਗ੍ਰਿਫਤਾਰ ਕੀਤਾ ਹੈ। ਨਿਰਪਾਲ ਸਿੰਘ ਨਾਂ ਦੇ ਇਸ ਜੇਲ੍ਹ ਵਾਰਡਨ ਉੱਪਰ ਦੋਸ਼ ਹਨ ਕਿ ਇਸਨੇ ਜੇਲ੍ਹ ਵਿਚ ਬੰਦ ਪਾਸਟਰ ਬਜਿੰਦਰ ਨੂੰ ਮੋਬਾਇਲ ਫੋਨ ਤੇ ਨਗਦੀ ਪੁੱਜਦੀ ਕੀਤੀ ਸੀ।

ਇਹ ਵੀ ਪੜ੍ਹੋ Rahul Gandhi ਨੇ Ravneet Bittu ਨੂੰ ਕਿਹਾ, ‘ਮੇਰਾ ਗਦਾਰ ਦੋਸਤ”, ਬਿੱਟੂ ਨੇ ਵੀ ਅੱਗਿਓ ਦਿੱਤਾ ਇਹ ਜਵਾਬ!

ਪਾਸਟਰ ਬਜਿੰਦਰ ਦੇ ਕੋਲੋਂ 24 ਜੂਨ 2025 ਨੂੰ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਮੋਬਾਇਲ ਫ਼ੋਨ ਬਰਾਮਦ ਹੋਇਆ ਸੀ। ਜਿਸਤੋਂ ਬਾਅਦ ਪੁਲਿਸ ਵੱਲੋਂ ਪਰਚਾ ਦਰਜ਼ ਕਰਕੇ ਇਸ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਸੀ ਕਿ ਪਾਸਟਰ ਦੇ ਕਲ ਜੇਲ੍ਹ ਅੰਦਰ ਮੋਬਾਇਲ ਫ਼ੋਨ ਕਿਸਨੇ ਪਹੁੰਚਾਇਆ ਹੈ। ਪੜਤਾਲ ਵਿਚ ਜੇਲ੍ਹ ਵਾਰਡਨ ਨਿਰਪਾਲ ਸਿੰਘ ਦਾ ਨਾਮ ਸਾਹਮਣੈ ਆਇਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896808