Home Blog Page 1772

ਬਠਿੰਡਾ ਦੇ ਕੈਮਿਸਟ ਦੀ ਧੀ ਬਣੀ ਜੱਜ, ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ

0

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਨਵ-ਨਿਯੁਕਤ ਜੱਜ ਗੀਤਾਂਸ਼ੂ ਦਾ ਸਨਮਾਨ
ਬਠਿੰਡਾ, 27 ਮਾਰਚ: ਬਦਲਦੇ ਸਮਾਜ ਵਿੱਚ ਧੀਆਂ ਨੇ ਵੀ ਸਾਬਤ ਕਰ ਦਿੱਤਾ ਹੈ ਕਿ ਉਹ ਸਫ਼ਲਤਾ ਅਤੇ ਬੁਲੰਦੀਆਂ ਨੂੰ ਛੂਹਣ ਦੇ ਮਾਮਲੇ ਵਿੱਚ ਕਿਸੇ ਤੋਂ ਘੱਟ ਨਹੀਂ ਹਨ। ਇਸ ਦੀ ਮਿਸਾਲ ਬਠਿੰਡਾ ਦੇ ਇੱਕ ਸਾਧਾਰਨ ਕੈਮਿਸਟ ਪਰਿਵਾਰ ਦੀ ਧੀ ਗੀਤਾਂਸ਼ੂ ਨੇ ਕਾਇਮ ਕੀਤੀ ਹੈ, ਜਿਸ ਨੇ ਜੁਡੀਸ਼ਰੀ ਦਾ ਇਮਤਿਹਾਨ ਪਾਸ ਕਰਕੇ ਜੱਜ ਦਾ ਦਰਜਾ ਹਾਸਲ ਕੀਤਾ ਹੈ। ਇਸ ਧੀ ਨੂੰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਜੱਜ ਗੀਤਾਂਸ਼ੂ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ,

ਆਪ ਵਿਧਾਇਕਾਂ ਦਾ ਦਾਅਵਾ: ਭਾਜਪਾ ਪਾਰਟੀ ਤੋੜਣ ਲਈ ਦੇ ਰਹੀ 20-25 ਕਰੋੜ ਦੇ ਆਫਰ

ਜੋ ਕਿ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਕੈਸ਼ੀਅਰ ਵਰਿੰਦਰ ਗੋਇਲ ਦੀ ਭਤੀਜੀ ਅਤੇ ਗਾਂਧੀ ਮਾਰਕੀਟ ਵਿੱਚ ਸਭ ਤੋਂ ਪੁਰਾਣੀ ਹੋਲਸੇਲ ਦੁਕਾਨ ਚਲਾਉਣ ਵਾਲੇ ਜਤਿੰਦਰ ਗੋਇਲ ਅਤੇ ਕੋਮਲ ਦੀ ਬੇਟੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਬਠਿੰਡਾ ਸ਼ਹਿਰ ਦੇ ਇੱਕ ਕੈਮਿਸਟ ਪਰਿਵਾਰ ਦੀ ਧੀ ਨੇ ਦੇਸ਼ ਭਰ ਦੇ ਕੈਮਿਸਟਾਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਜੱਜ ਮੈਡਮ ਗੀਤਾਂਸ਼ੂ ਦੇ ਪਿਤਾ ਜਤਿੰਦਰ ਗੋਇਲ ਨੇ ਸ਼ੁਭਕਾਮਨਾਵਾਂ ਦੇਣ ਵਾਲੇ ਕੈਮਿਸਟਾਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਹੁਣ ਪੀੜਤਾਂ ਨੂੰ ਇਨਸਾਫ਼ ਦੇਵੇਗੀ।

ਵੱਖਰਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ

ਨਵ-ਨਿਯੁਕਤ ਜੱਜ ਮੈਡਮ ਗੀਤਾਂਸ਼ੂ ਨੇ ਕਿਹਾ ਕਿ ਉਹ ਸਮਾਜ ਦੇ ਕਿਸੇ ਵੀ ਵਰਗ ਨਾਲ ਵਿਤਕਰਾ ਨਹੀਂ ਕਰਨਗੇ,ਸਗੋਂ ਗਵਾਹਾਂ ਅਤੇ ਤੱਥਾਂ ਦੇ ਆਧਾਰ ’ਤੇ ਪੀੜਤਾਂ ਨੂੰ ਕਾਨੂੰਨ ਅਨੁਸਾਰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਰ ਵਰਗ ਨੂੰ ਕਾਨੂੰਨ ਅਨੁਸਾਰ ਇਨਸਾਫ਼ ਦਿਵਾਉਣ ਲਈ ਵਚਨਬੱਧ ਹਨ। ਇਸ ਮੌਕੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਜੋੜਾ, ਜ਼ਿਲ੍ਹਾ ਸਕੱਤਰ ਅਨਿਲ ਗਰਗ, ਹੋਲਸੇਲ ਦੇ ਸੰਗਠਨ ਸਕੱਤਰ ਹਰੀਸ਼ ਟਿੰਕੂ, ਕੈਸ਼ੀਅਰ ਵਰਿੰਦਰ ਗੋਇਲ, ਕ੍ਰਿਸ਼ਨ ਗੋਇਲ, ਬਲਜੀਤ ਸਿੰਘ, ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਪ੍ਰੀਤਮ ਸਿੰਘ ਵਿਰਕ, ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਾਹਨੀ, ਸਕੱਤਰ ਪੋਰਿੰਦਰ ਸਿੰਗਲਾ ਅਤੇ ਹੋਰ ਕੈਮਿਸਟ ਹਾਜ਼ਰ ਸਨ।

 

ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਚੋਣ ਤਿਆਰੀਆਂ ਲਈ ਅੰਤਰਰਾਜ਼ੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਕੀਤੀ

0

ਨਜਾਇਜ਼ ਸ਼ਰਾਬ, ਬੇਹਿਸਾਬ ਨਕਦੀ ਅਤੇ ਮਾਸਪੇਸ਼ੀਆਂ ਦੀ ਸ਼ਕਤੀ ਨਾਲ ਨਜਿੱਠਣ ਲਈ ਸਖ਼ਤ ਉਪਾਵਾਂ ਦੇ ਆਦੇਸ਼
ਬਠਿੰਡਾ, 27 ਮਾਰਚ : ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਤਰਰਾਜ਼ੀ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਜਾਇਜ਼ ਸ਼ਰਾਬ, ਬੇਹਿਸਾਬ ਨਕਦੀ ਅਤੇ ਮਸਲਪਾਵਰ ਦੀ ਵਰਤੋਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਹੁਕਮ ਦਿੱਤੇ।

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੀਟਿੰਗ ਵਿੱਚ ਹਿਸਾਰ ਰੇਂਜ ਦੇ ਏ.ਡੀ.ਜੀ.ਪੀ ਡਾ. ਮੱਤਾ ਰਵੀ ਕਿਰਨ, ਫਰੀਦਕੋਟ ਰੇਂਜ ਦੇ ਆਈ.ਜੀ.ਪੀ ਗੁਰਸ਼ਰਨ ਸਿੰਘ ਸੰਧੂ, ਸੀਨੀਅਰ ਪੁਲਿਸ ਕਪਤਾਨ ਬਠਿੰਡਾ ਦੀਪਕ ਪ੍ਰਤੀਕ , ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾ. ਨਾਨਕ ਸਿੰਘ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਭਾਗੀਰਥ ਮੀਨਾ ਤੋਂ ਇਲਾਵਾ ਫਤਿਆਬਾਦ, ਸਿਰਸਾ ਅਤੇ ਡੱਬਵਾਲੀ ਦੇ ਐਸ.ਪੀਜ਼ ਆਨਲਾਈਨ ਹਾਜ਼ਰ ਸਨ।ਇਸ ਮੌਕੇ ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੇ ਸਾਰੇ ਮਤ ਹਿਤ ਅਧਿਕਾਰੀਆਂ ਨੂੰ ਜਾਣੂ ਕਰਵਾਉਣ।

ਵਿਜੀਲੈਂਸ ਵੱਲੋਂ ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਮਾਲ ਪਟਵਾਰੀ ਕਾਬੂ

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਮਾਨਸਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਬੀ.ਐਸ.ਐਫ ਅਤੇ ਸੀ.ਏ.ਪੀ.ਐਫ ਵਰਗੇ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰਿਆਣਾ ਸੂਬੇ ਦੀ ਸਰਹੱਦ ਦੇ ਕਰੀਬ 180 ਕਿਲੋਮੀਟਰ ’ਤੇ ਲਗਾਏ ਗਏ ਸਾਰੇ ਅੰਤਰਰਾਜੀ ਨਾਕਿਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੀ ਕਿਹਾ।ਇਸ ਦੌਰਾਨ ਐਸ.ਐਸ.ਪੀਜ਼ ਦੁਆਰਾ ਦੱਸਿਆ ਗਿਆ ਕਿ ਹਰਿਆਣਾ ਨੂੰ ਛੂਹਣ ਵਾਲੇ ਹਿੱਸੇ ’ਤੇ ਕੁੱਲ 33 ਇੰਟਰ ਸਟੇਟ ਨਾਕੇ , ਜਿੰਨ੍ਹਾਂ ਵਿਚ ਮਾਨਸਾ ’ਚ 4 ਇੰਟਰਸਟੇਟ ਨਾਕੇ, ਬਠਿੰਡਾ ਵਿੱਚ 16 ਇੰਟਰਸਟੇਟ ਨਾਕੇ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ 13 ਇੰਟਰਸਟੇਟ ਨਾਕਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

0

ਚੰਡੀਗੜ੍ਹ, 27 ਮਾਰਚ (ਅਸ਼ੀਸ਼ ਮਿੱਤਲ):ਰੇਲਵੇ ਲਈ ਸੁਰੱਖਿਆ ਚੁਣੌਤੀਆਂ ਅਤੇ ਉਭਰਦੇ ਖ਼ਤਰੇ ਦੀ ਸਮੀਖਿਆ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰੇਲਵੇ ਲਈ ਸੂਬਾ ਪੱਧਰੀ ਸੁਰੱਖਿਆ ਕਮੇਟੀ (ਐਸਐਲਐਸਸੀਆਰ) ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ, ਪ੍ਰਿੰਸੀਪਲ ਚੀਫ਼ ਕਮਿਸ਼ਨਰ ਰੇਲਵੇ ਪੁਲਿਸ ਫੋਰਸ (ਆਰਪੀਐਫ) ਏਐਨ ਮਿਸ਼ਰਾ, ਸੀਨੀਅਰ ਡਿਪਟੀ ਸੁਰੱਖਿਆ ਕਮਿਸ਼ਨਰ ਨਿਤੀਸ਼ ਸ਼ਰਮਾ, ਏਆਈਜੀ ਜੀਆਰਪੀ ਏਪੀਐਸ ਘੁੰਮਣ ਅਤੇ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਪੰਜਾਬ ਅਤੇ ਕੇਂਦਰੀ ਏਜੰਸੀਆਂ ਸਮੇਤ ਵਿਭਾਗਾਂ ਦੇ ਹੋਰ ਭਾਈਵਾਲ ਮੌਜੂਦ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ।

ਵਿਜੀਲੈਂਸ ਵੱਲੋਂ ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਮਾਲ ਪਟਵਾਰੀ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ।ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਇਹਨਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਯਮਤ ਰੂਪ ਵਿੱਚ ਤਾਲਮੇਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਆਰਪੀਐਫ ਅਤੇ ਜੀਆਰਪੀ ਪੰਜਾਬ ਨੂੰ ਆਮ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਰੇਲਵੇ ਟਰੈਕਾਂ ’ਤੇ ਗਸ਼ਤ ਕਰਨ ਅਤੇ ਰੇਲ ਗੱਡੀਆਂ ਲਈ ਇਸਕੌਰਟ ਕਰਨ ਵਾਸਤੇ ਸਾਂਝੀਆਂ ਟੀਮਾਂ ਭੇਜਣ ਲਈ ਕਿਹਾ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।ਜ਼ਿਕਰਯੋਗ ਹੈ ਕਿ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਨੇ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

 

ਵਿਜੀਲੈਂਸ ਵੱਲੋਂ ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਮਾਲ ਪਟਵਾਰੀ ਕਾਬੂ

0

ਹੁਸ਼ਿਆਰਪੁਰ , 27 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਚੌਕੀ ਇੰਚਾਰਜ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

ਪੁਲਿਸ ਚੌਕੀ ਇੰਚਾਰਜ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

0

ਅੰਮ੍ਰਿਤਸਰ, 27 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਆਪ ਦਾ ਸੁਸ਼ੀਲ ਰਿੰਕੂ ’ਤੇ ਵੱਡਾ ਹਮਲਾ, ਦਸਿਆ ਗੱਦਾਰ, ਕਿਹਾ ਜਲੰਧਰ ਦੇ ਲੋਕ ਗੱਦਾਰ ਦਾ ਸਾਥ ਨਹੀਂ ਦੇਣਗੇ: ਆਪ

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਆਪ ਦਾ ਸੁਸ਼ੀਲ ਰਿੰਕੂ ’ਤੇ ਵੱਡਾ ਹਮਲਾ, ਦਸਿਆ ਗੱਦਾਰ, ਕਿਹਾ ਜਲੰਧਰ ਦੇ ਲੋਕ ਗੱਦਾਰ ਦਾ ਸਾਥ ਨਹੀਂ ਦੇਣਗੇ: ਆਪ

0

ਜਲੰਧਰ ਵਿਚ ਆਪ ਵਲੰਟੀਅਰਾਂ ਨੇ ਰਿੰਕੂ ਦੇ ਫ਼ੂਕੇ ਪੁਤਲੇ
ਚੰਡੀਗੜ੍ਹ, 27 ਮਾਰਚ: ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਲੰਧਰ ਲੋਕ ਸਭਾ ਉਪ ਚੋਣ ਵਿਚ ਜਿੱਤ ਪ੍ਰਾਪਤ ਕਰਕੇ ਮੁੜ ਟਿਕਟ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪ ਆਗੂਆਂ ਨੇ ਉਨ੍ਹਾਂ ਨੂੰ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਪਰ ਹੁਣ ਉਹ ਜਲੰਧਰ ਦੇ ਲੋਕਾਂ ਅਤੇ ਉਨ੍ਹਾਂ ਦੇ ਭਰੋਸੇ ਨਾਲ ਧੋਖਾ ਕਰ ਰਹੇ ਹਨ।

ਆਪ ਵਿਧਾਇਕਾਂ ਦਾ ਦਾਅਵਾ: ਭਾਜਪਾ ਪਾਰਟੀ ਤੋੜਣ ਲਈ ਦੇ ਰਹੀ 20-25 ਕਰੋੜ ਦੇ ਆਫਰ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ’ਤੇ ਲਿਖਿਆ, ‘‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ,ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ,ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ’’ ਉਨ੍ਹਾਂ ’ਆਪ’ ਛੱਡ ਕੇ ਵੱਡੀ ਸਿਆਸੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਆਗੂਆਂ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹਨ। ਇਸ ਬਦਲਾਅ ’ਤੇ ਪ੍ਰਤੀਕਿਰਿਆ ਦਿੰਦੇ ਹੋਏ ’ਆਪ’ ਪੰਜਾਬ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੁਸ਼ੀਲ ਰਿੰਕੂ ਨੂੰ ਲੋਕਾਂ ਨੇ ਹਰਾਇਆ ਸੀ ਪਰ ਆਮ ਆਦਮੀ ਪਾਰਟੀ ਨੇ ਉਸ ਨੂੰ ਚੁੱਕ ਕੇ ਜਲੰਧਰ ਤੋਂ ਸੰਸਦ ਮੈਂਬਰ ਬਣਾਇਆ।

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ’ਆਪ’ ਨੂੰ ਮਿਲੀ ਮਜ਼ਬੂਤੀ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੇ ਉਸ ਲਈ ਪ੍ਰਚਾਰ ਕੀਤਾ ਅਤੇ ਉਸ ਨੂੰ ਵੱਡੀ ਜਿੱਤ ਦਿਵਾਉਣ ਵਿਚ ਮਦਦ ਕੀਤੀ। ਉਹ ਗੱਦਾਰ ਨਿਕਲਿਆ। ਸ਼ੀਤਲ ਅੰਗੁਰਾਲ ਬਾਰੇ ਪਾਰਟੀ ਨੇ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ ਅਤੇ ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਵਿਰੁੱਧ ਇਸ ਜੰਗ ਵਿੱਚ ਸਿਰਫ ਮਜ਼ਬੂਤ ਨੇਤਾ ਹੀ ਬਚ ਸਕਦਾ ਹੈ। ਇਸਤੋਂ ਇਲਾਵਾ ਜਲੰਧਰ ਵਿਚ ਵੀ ਆਪ ਆਗੂਆਂ ਤੇ ਵਲੰਟੀਅਰਾਂ ਵੱਲੋਂ ਸੁਸੀਲ ਰਿੰਕੂ ਅਤੇ ਸ਼ੀਤਲ ਅੰਗੁਰਲ ਦੇ ਵਿਰੁਧ ਰੋਸ਼ ਪ੍ਰਦਰਸ਼ਨ ਕੀਤਾ।

 

ਆਪ ਵਿਧਾਇਕਾਂ ਦਾ ਦਾਅਵਾ: ਭਾਜਪਾ ਪਾਰਟੀ ਤੋੜਣ ਲਈ ਦੇ ਰਹੀ 20-25 ਕਰੋੜ ਦੇ ਆਫਰ

0

ਚੰਡੀਗੜ੍ਹ, 27 ਮਾਰਚ: ਇੱਕ ਪਾਸੇ ਜਿੱਥੇ ਅੱਜ ਆਪ ਦੇ ਸਿਟਿੰਗ ਐਮ.ਪੀ ਸੁਸੀਲ ਰਿੰਕੂ ਤੇੇ ਜਲੰਧਰ ਪੱਛਮੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ, ਉਥੇ ਦੂਜੇ ਪਾਸੇ ਆਪ ਦੇ ਕੁੱਝ ਵਿਧਾਇਕਾਂ ਨੇ ਭਾਜਪਾ ਉਪਰ ਲਾਲਚ ਦੇਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰਾਉਣ ਦੀ ਕੋਸ਼ਿਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿਚ ਪਾਰਟੀ ਦੇ ਦਫ਼ਤਰ ’ਚ ਪ੍ਰੈਸ ਕਾਨਫਰੰਸ ਕਰਦਿਆਂ ’ਆਪ’ ਦੇ ਤਿੰਨ ਵਿਧਾਇਕਾਂ ਜਗਦੀਪ ਸਿੰਘ ਗੋਲਡੀ ਕੰਬੋਜ (ਜਲਾਲਾਬਾਦ), ਅਮਨਦੀਪ ਸਿੰਘ ਮੁਸਾਫਿਰ (ਬੱਲੂਆਣਾ) ਅਤੇ ਰਜਿੰਦਰ ਪਾਲ ਕੌਰ ਛੀਨਾ (ਲੁਧਿਆਣਾ ਦੱਖਣੀ) ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਭਾਜਪਾ ਨੇ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਪੈਸੇ ਦੀ ਪੇਸ਼ਕਸ਼ ਕੀਤੀ। ਤਿੰਨੋਂ ਵਿਧਾਇਕਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ‘ਆਪ’ ਅਤੇ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਨ ਅਤੇ ਪਾਰਟੀ ਨਹੀਂ ਛੱਡਣਗੇ।

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ’ਆਪ’ ਨੂੰ ਮਿਲੀ ਮਜ਼ਬੂਤੀ

ਵਿਧਾਇਕ ਜਗਦੀਪ ਕੰਬੋਜ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਅਰਵਿੰਦ ਕੇਜਰੀਵਾਲ ਵਰਗੇ ਇਮਾਨਦਾਰ ਆਗੂ ਨੂੰ ਜੇਲ੍ਹ ਵਿੱਚ ਡੱਕ ਦਿੱਤਾ। ਗੋਲਡੀ ਕੰਬੋਜ ਨੇ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਅਤੇ ’ਆਪ’ ਤੋਂ ਡਰੇ ਹੋਈ ਹੈ, ਇਸ ਲਈ ਜਿੱਥੇ ਉਹ ਲੋਕਾਂ ਦਾ ਫਤਵਾ ਜਿੱਤਣ ’ਚ ਅਸਫਲ ਰਹੇ ਹਨ, ਉਹ ਕਿਸੇ ਵੀ ਕੀਮਤ ’ਤੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ’ਆਪ’ ਆਗੂਆਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਉਸਨੇ ਕਿਹਾ, ਕੱਲ੍ਹ ਲਗਭਗ 12:52 ’ਤੇ, ਮੈਨੂੰ +35796718959 (ਸਾਈਪ੍ਰਸ) ਤੋਂ ਇੱਕ ਕਾਲ ਆਈ। ਕਾਲ ਕਰਨ ਵਾਲੇ ਨੇ ਪੇਸ਼ਕਸ਼ ਕਰਦਿਆਂ ਉਸਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਸਦੇ ਵੱਲੋਂ ਜਵਾਬ ਦੇਣ ’ਤੇ ਉਸਨੂੰ 20-25 ਕਰੋੜ ਦੀ ਪੇਸ਼ਕਸ਼ ਕੀਤੀ ਅਤੇ ਮੈਂ ਕਿਹਾ ਕਿ ਮੈਨੂੰ ਇਸਦੀ ਲੋੜ ਨਹੀਂ ਹੈ।ਵਿਧਾਇਕ ਹਰਜਿੰਦਰ ਪਾਲ ਕੌਰ ਛੀਨਾ ਨੇ ਦੱਸਿਆ ਕਿ ਕੱਲ੍ਹ ਕਰੀਬ 11 ਵਜੇ ਮੈਨੂੰ ਇੱਕ ਫੋਨ ਆਇਆ ਕਿ ਮੈਂ ਸੇਵਕ ਸਿੰਘ ਹਾਂ।ਇਹ ਕਿਸੇ ਵਿਦੇਸ਼ੀ ਨੰਬਰ ਤੋਂ ਕਾਲ ਸੀ, ਉਸ ਨੇ ਕਿਹਾ ਕਿ ਉਹ ਦਿੱਲੀ ਤੋਂ ਬੋਲ ਰਿਹਾ ਹੈ।

ਵੱਖਰਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ

ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਪਾਰਟੀ ਬਦਲ ਕੇ ਉਨ੍ਹਾਂ ਦੀ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ। ਪਰੰਤੂ ਜਵਾਬ ਦੇ ਦਿੱਤਾ ਤੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਤੇ ਕੇਜ਼ਰੀਵਾਲ ਦੇ ਸਿਪਾਹੀ ਹਾਂ, ਲੋਕਾਂ ਨੇ ਸਾਡੇ ’ਤੇ ਭਰੋਸਾ ਕੀਤਾ ਅਤੇ ਅਸੀਂ ਉਨ੍ਹਾਂ ਦਾ ਇਹ ਭਰੋਸਾ ਟੁਟਣ ਨਹੀਂ ਦਵਾਂਗੇ। ਅਮਨਦੀਪ ਮੁਸਾਫਿਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕੱਲ੍ਹ ਦੁਪਹਿਰ ਕਰੀਬ 12:30 ਵਜੇ ਫ਼ੋਨ ਆਇਆ। ਫ਼ੋਨ ਕਰਨ ਵਾਲਾ ਦਿੱਲੀ ਦਾ ਸੀ। ਉਨ੍ਹਾਂ ਕਿਹਾ ਕਿ ਮੈਨੂੰ ਭਾਜਪਾ ’ਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਜਦੋਂ ਮੈਂ ਉਨ੍ਹਾਂ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੈਨੂੰ 45 ਕਰੋੜ ਰੁਪਏ ਮਿਲਣਗੇ। ਮੈਨੂੰ Y+ ਸੁਰੱਖਿਆ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਜੋ ਵੀ ਪੋਸਟ ਚਾਹੁੰਦੇ ਹੋ ਮਿਲੇਗੀ। ਪਰ ਮੈਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ’ਤੇ ਭਾਜਪਾ ਵਿਚ ਸ਼ਾਮਲ ਨਹੀਂ ਹੋਵਾਂਗੇ, ਚਾਹੇ ਉਹ ਸਾਨੂੰ ਕਿੰਨੇ ਵੀ ਆਫਰ ਦੇਣ, ਅਸੀਂ ਆਮ ਆਦਮੀ ਪਾਰਟੀ ਦੇ ਨਾਲ ਹਾਂ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ।

 

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ’ਆਪ’ ਨੂੰ ਮਿਲੀ ਮਜ਼ਬੂਤੀ

ਮਾਈ ਰੂਪ ਕੌਰ ਬਾਗੜੀਆਂ ਦੀ ਅਗਵਾਈ ਵਿੱਚ ਅਮਰਗੜ੍ਹ ਦੇ ਕਈ ਉੱਘੇ ਕਾਂਗਰਸੀ ਆਗੂ ਤੇ ਸਰਪੰਚ ਆਪ ਵਿੱਚ ਹੋਏ ਸ਼ਾਮਲ
ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ
ਚੰਡੀਗੜ੍ਹ, 27 ਮਾਰਚ: ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦਿਨੋਂ-ਦਿਨ ਦੂਜੀਆਂ ਪਾਰਟੀਆਂ ਤੋਂ ਮਜਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਉੱਘੇ ਦਲਿਤ ਆਗੂ ਗੁਰਪ੍ਰੀਤ ਸਿੰਘ ਜੀਪੀ ’ਆਪ’ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ 2024 ਦੀਆਂ ਆਮ ਚੋਣਾਂ ਲਈ ਇਸ ਸੀਟ ਤੋਂ ਆਪਣਾ ਉਮੀਦਵਾਰ ਘੋਸ਼ਿਤ ਕੀਤਾ। ਫਿਰ ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਇੱਕ ਹੋਰ ਵੱਡੀ ਆਗੂ ਮਾਈ ਰੂਪ ਕੌਰ ਬਾਗੜੀਆਂ ਕਾਂਗਰਸ ਛੱਡ ਕੇ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ।

ਵੱਖਰਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ

ਬੁੱਧਵਾਰ ਨੂੰ ਮਾਈ ਰੂਪ ਕੌਰ ਬਾਗੜੀਆਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਕਈ ਕਾਂਗਰਸੀ ਆਗੂ ਅਤੇ ਅਹੁਦੇਦਾਰ ਅਤੇ ਅਮਰਗੜ੍ਹ ਦੇ ਕਈ ਪਿੰਡਾਂ ਦੇ ਸਰਪੰਚ ‘ਆਪ’ ਵਿੱਚ ਸ਼ਾਮਲ ਹੋਏ। ’ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਈ ਰੂਪ ਕੌਰ ਬਾਗੜੀਆਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਅੱਜ ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਅਧਿਕਾਰਤ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਮਾਨ ਨੇ ਸਮੂਹ ਆਗੂਆਂ ਨੂੰ ਸਾਡੇ ਸੂਬੇ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਆ।

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ੳਨਾਂ ਦੇ ਨਾਲ ਭਾਈ ਨਰਪਤ ਸਿੰਘ ਬਾਗੜੀਆ (ਸਾਬਕਾ ਜਨਰਲ ਸਕੱਤਰ ਯੂਥ ਕਾਂਗਰਸ), ਹਰਮਨ ਕੌਰ ਬਾਗੜੀਆਂ (ਸਮਾਜਕ ਭਾਰਤੀ ਯੂਥ ਕਾਂਗਰਸ, ਕੋਆਰਡੀਨੇਟਰ ਜਵਾਹਰ ਬਾਲ ਮੰਚ ਕਾਂਗਰਸ, ਜਨਰਲ ਸਕੱਤਰ ਮਹਿਲਾ ਕਾਂਗਰਸ ਪੰਜਾਬ), ਸਿਮਰਜੀਤ ਸਿੰਘ ਸੇਹਕੇ ਸਾਬਕਾ ਵਾਈਸ ਚੇਅਰਮੈਨ, ਪੰਜਾਬ ਪ੍ਰਦੇਸ਼ ਕਾਂਗਰਸ (ਕਿਸਾਨ ਤੇ ਮਜ਼ਦੂਰ ਸੈੱਲ ਪੰਜਾਬ), ਪਰਮਜੀਤ ਸਿੰਘ ਬਾਗੜੀ (ਸਾਬਕਾ ਸਰਪੰਚ) ਜਿਲ੍ਹਾ ਪ੍ਰਧਾਨ ਐਸ.ਸੀ ਸੈਲ ਅਕਾਲੀ ਦਲ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਜਿਲ੍ਹਾ ਪ੍ਰਧਾਨ ਐਸ.ਸੀ ਸੈਲ ਮਾਲੇਰਕੋਟਲਾ, ਹਰਮੀਤ ਸਿੰਘ ਜਿਲ੍ਹਾ ਪ੍ਰਧਾਨ ਇੰਟਕ ਕਾਂਗਰਸ ਸੰਗਰੂਰ ਅਤੇ ਮਾਲੇਰਕੋਟਲਾ, ਗੁਰਵਿੰਦਰ ਸਿੰਘ ਸਰਪੰਚ ਨਿਆਮਤਪੁਰ ਪ੍ਰਧਾਨ ਸਰਪੰਚ ਯੂਨੀਅਨ ਜਿਲ੍ਹਾ ਮਾਲੇਰਕੋਟਲਾ,

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਨੇ ਕੀਤੀ ਮੀਟਿੰਗ

ਗੁਰਵਿੰਦਰ ਸਿੰਘ. ਸਿੰਘ ਗੁਆਰਾ ਸਾਬਕਾ ਬਲਾਕ ਪ੍ਰਧਾਨ ਕਿਸਾਨ ਤੇ ਮਜ਼ਦੂਰ ਸੈੱਲ ਅਮਰਗੜ੍ਹ, ਭਗਵੰਤ ਸਿੰਘ ਭਾਦੀ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ, ਜੈਪਿੰਦਰ ਸਿੰਘ ਰਿੰਕੂ ਨੌਸ਼ਹਿਰਾ, ਕਰਮਜੀਤ ਸਿੰਘ ਰਟੌਲ ਬਲਾਕ ਸਮਿਤੀ ਮੈਂਬਰ, ਕਲਵਿੰਦਰ ਸਿੰਘ ਸਰਪੰਚ ਸੰਗਾਲਾ, ਨਰਿੰਦਰ ਸਿੰਘ ਬਿਲੂ ਰਾਵਣ ਸਾਬਕਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ਸੰਗਰੂਰ, ਅਬਦੁਲ ਗਫੂਰ ਅਹਿਮਦਗੜ੍ਹ ਅਤੇ ਗੁਰਪ੍ਰੀਤ ਸਿੰਘ ਅਹਿਮਦਗੜ੍ਹ ਵੀ ਪਾਰਟੀ ਵਿੱਚ ਸ਼ਾਮਲ ਹੋਏ। ਸਮੂਹ ਆਗੂਆਂ ਤੇ ਸਰਪੰਚਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ‘ਆਪ’ ਦੀ ਕਾਮਯਾਬੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

 

ਵੱਖਰਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ

0

ਕਿਹਾ, ਭਾਜਪਾ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਹੋਈ ਕਾਬਜ਼
ਮਾਨਸਾ/ਬੁਢਲਾਡਾ, 27 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ’ਤੇ ਵੱਡਾ ਹਮਲਾ ਬੋਲਦਿਆਂ ਉਸ ਉਪਰ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਪੰਜਾਬ ਬਚਾਓ ਯਾਤਰਾ ਤਹਿਤ ਅੱਜ ਮਾਨਸਾ ਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ ਰਾਖੀ ਕੀਤੀ ਜਾ ਸਕੇ।

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਅਪਣੀ ਪਤਨੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਦੇ ਨਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਜਿਸਦਾ ਮੁਕਾਬਲਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨਾਲ ਹੈ ਪ੍ਰੰਤੂ ਉਨ੍ਹਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਜਦੋਂਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਦੇ ਧਾਰਮਿਕ ਸਥਾਨਾਂ ’ਤੇ ਟੈਂਕ ਚਾੜੇ, ਆਪ ਸਰਕਾਰ ਨੇ ਪੰਜਾਬ ਨੂੰ ਲੁੱਟਦਿਆਂ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ ਅਤੇ ਭਾਜਪਾ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਕਾਬਜ਼ ਹੋ ਗਈ।

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਨੇ ਕੀਤੀ ਮੀਟਿੰਗ

ਇਸ ਮੌਕੇ ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਵਫਾਦਾਰ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਦਿੱਲੀ ਵਿਚ ਰੋਜ਼ ਡਰਾਮੇ ਕਰ ਰਹੇ ਹਨ।ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਕਿਵੇਂ ਕਾਂਗਰਸ ਪਾਰਟੀ ਨੇ ਪੰਜਾਬੀਆਂ ਨੂੰ ਮੂਰਖ ਬਣਾਇਆ ਹੈ।

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

0

ਚੰਡੀਗੜ੍ਹ, 27 ਮਾਰਚ: ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ।

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਨੇ ਕੀਤੀ ਮੀਟਿੰਗ

ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ।

ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ “ਰਨਰ-ਅੱਪ ਚੈਂਪੀਅਨ”

ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।