Home Blog Page 1773

ਵੱਖਰਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ

0

ਕਿਹਾ, ਭਾਜਪਾ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਹੋਈ ਕਾਬਜ਼
ਮਾਨਸਾ/ਬੁਢਲਾਡਾ, 27 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ’ਤੇ ਵੱਡਾ ਹਮਲਾ ਬੋਲਦਿਆਂ ਉਸ ਉਪਰ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਪੰਜਾਬ ਬਚਾਓ ਯਾਤਰਾ ਤਹਿਤ ਅੱਜ ਮਾਨਸਾ ਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ ਰਾਖੀ ਕੀਤੀ ਜਾ ਸਕੇ।

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਅਪਣੀ ਪਤਨੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਦੇ ਨਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਜਿਸਦਾ ਮੁਕਾਬਲਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨਾਲ ਹੈ ਪ੍ਰੰਤੂ ਉਨ੍ਹਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਜਦੋਂਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਦੇ ਧਾਰਮਿਕ ਸਥਾਨਾਂ ’ਤੇ ਟੈਂਕ ਚਾੜੇ, ਆਪ ਸਰਕਾਰ ਨੇ ਪੰਜਾਬ ਨੂੰ ਲੁੱਟਦਿਆਂ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ ਅਤੇ ਭਾਜਪਾ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਕਾਬਜ਼ ਹੋ ਗਈ।

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਨੇ ਕੀਤੀ ਮੀਟਿੰਗ

ਇਸ ਮੌਕੇ ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਵਫਾਦਾਰ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਦਿੱਲੀ ਵਿਚ ਰੋਜ਼ ਡਰਾਮੇ ਕਰ ਰਹੇ ਹਨ।ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਕਿਵੇਂ ਕਾਂਗਰਸ ਪਾਰਟੀ ਨੇ ਪੰਜਾਬੀਆਂ ਨੂੰ ਮੂਰਖ ਬਣਾਇਆ ਹੈ।

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

0

ਚੰਡੀਗੜ੍ਹ, 27 ਮਾਰਚ: ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ।

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਨੇ ਕੀਤੀ ਮੀਟਿੰਗ

ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ।

ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ “ਰਨਰ-ਅੱਪ ਚੈਂਪੀਅਨ”

ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।

 

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਨੇ ਕੀਤੀ ਮੀਟਿੰਗ

0

ਬਠਿੰਡਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ 9-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਕੰਵਰਜੀਤ ਸਿੰਘ ਨੇ ਟੀ.ਪੀ.ਡੀ.ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਸਵੀਪ ਗਤੀਵਿਧੀਆਂ ਬਾਰੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ/ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਹਲਕਾ ਰਾਮਪੁਰਾ ਫੂਲ ਵਿਖੇ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਹਲਕੇ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਉਪਰ ਹੋ ਚੁੱਕੀ ਹੈ, ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਜਾਗਰੂਕ ਕਰਨ।

ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ “ਰਨਰ-ਅੱਪ ਚੈਂਪੀਅਨ”

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਦੀ ਉਮਰ 18 ਸਾਲ ਦੀ ਹੋ ਚੁੱਕੀ ਹੈ ਅਤੇ ਉਸ ਦੀ ਵੋਟ ਨਹੀਂ ਬਣੀ ਤਾਂ ਉਹ ਫਾਰਮ ਨੰਬਰ 6 ਭਰਕੇ ਆਪਣੀ ਵੋਟ ਬਣਵਾ ਜਾਂ ਆਨਲਾਈਨ ਵੋਟਰ ਲਾਈਨ ਹੈਲਪ ਉਪਰ ਵੀ ਵੋਟ ਅਪਲਾਈ ਕਰ ਸਕਦਾ ਹੈ। ਉਨ੍ਹਾਂ ਵਲੋਂ ਉਥੇ ਮੌਜੂਦ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਆਪਣੇ ਆਸੇ-ਪਾਸੇ ਦੇ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਹਲਕਾ ਰਾਮਪੁਰਾ ਫੂਲ ਵੋਟ ਪ੍ਰਤੀਸ਼ਤਤਾ ਵਿੱਚ ਰਿਕਾਰਡ ਤੋੜ ਵਾਧਾ ਕੀਤਾ ਜਾ ਸਕੇ। ਇਸ ਮੌਕੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸ਼੍ਰੀਮਤੀ ਬਰਿੰਦਰ ਕੌਰ, ਸਹਾਇਕ ਨੋਡਲ ਅਫਸਰ ਸ਼੍ਰੀਮਤੀ ਰਿੰਪੀ ਰਾਣੀ, ਪ੍ਰਿੰਸੀਪਲ ਸ਼੍ਰੀ ਸੱਤਪਾਲ ਸਿੰਘ, ਪ੍ਰਿੰਸੀਪਲ ਸ਼੍ਰੀ ਨਿਰਮਲ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ ਆਦਿ ਹਾਜ਼ਰ ਸਨ।

 

ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ “ਰਨਰ-ਅੱਪ ਚੈਂਪੀਅਨ”

0

ਤਲਵੰਡੀ ਸਾਬੋ, 27 ਮਾਰਚ: ਅਕਾਦਮਿਕ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਹਰ ਰੋਜ ਨਵੇਂ ਦਸਹਿੱਦੇ ਸਥਾਪਿਤ ਕਰ ਰਹੀ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ 5 ਸੋਨ, 1 ਚਾਂਦੀ ਅਤੇ 1 ਕਾਂਸੇ ਦਾ ਤਮਗਾ ਜਿੱਤ ਕੇ “ਰਨਰ-ਅੱਪ ਚੈਂਪੀਅਨ”ਹੋਣ ਦਾ ਮਾਣ ਹਾਸਿਲ ਕੀਤਾ।ਖਿਡਾਰੀਆਂ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਤੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਦੇ ਖੇਡ ਕੋਸ਼ਲ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਖਿਡਾਰੀਆਂ ਦੀ ਇਸ ਪ੍ਰਾਪਤੀ ਨੇ ਇਲਾਕੇ ਅਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ।

ਰਿੰਕੂ ਅਤੇ ਅੰਗੁਰਾਲ ਦੇ ਭਾਜਪਾ ‘ਚ ਸਾਮਲ ਹੋਣ ਤੋਂ ਬਾਅਦ CM ਮਾਨ ਦਾ ਆਇਆ ਬਿਆਨ

ਉਨ੍ਹਾਂ ਕਿਹਾ ਕਿ ਕਰਾਟੇ ਖੇਡ ਸ਼ੋਹਰਤ ਦੇ ਨਾਲ –ਨਾਲ ਲੜਕੀਆਂ ਵਾਸਤੇ ਆਤਮ-ਰੱਖਿਆ ਲਈ ਬਹੁਤ ਸ਼ਾਨਦਾਰ ਹੁਨਰ ਹੈ। ਉਨ੍ਹਾਂ ਇਸ ਪ੍ਰਾਪਤੀ ‘ਤੇ ਉਪ ਕੁਲਪਤੀ, ਡਾਇਰੈਕਟਰ ਸਪੋਰਟਸ, ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਖਿਡਾਰੀਆਂ ਨੂੰ ਆਪਣੇ ਟੀਚਿਆਂ ਨੂੰ ਹਾਸਿਲ ਕਰਨ ਲਈ ਸਖ਼ਤ ਮਿਹਨਤ ਅਤੇ ਲਗਾਤਾਰ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵਰਸਿਟੀ ਪ੍ਰਬੰਧਕਾਂ ਵੱਲੋਂ ਜਲਦੀ ਹੀ ਮਾਹਿਰ ਕੋਚ ਸਾਹਿਬਾਨ ਦੀ ਦੇਖ-ਰੇਖ ਹੇਠ ਵਰਸਿਟੀ ਵਿਖੇ ਕਰਾਟੇ ਅਕੈਡਮੀ ਖੁੱਲਣ ਜਾ ਰਹੀ ਹੈ ਜੋ ਖਿਡਾਰੀਆਂ ਨੂੰ ਆਪਣੇ ਖੇਡ ਕੋਸ਼ਲ ਨੂੰ ਨਿਖਾਰਣ ਵਿੱਚ ਸਹਾਈ ਹੋਵੇਗੀ।

‘ਆਪ’ ਪਾਰਟੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਦਿੱਤਾ ਅਸਤੀਫ਼ਾ

ਨਿਰਦੇਸ਼ਕ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਕੋਚ ਸਿਮਰਨਜੀਤ ਸਿੰਘ ਬਰਾੜ ਦੀ ਕੌਚਿੰਗ ਹੇਠ ਜੀ.ਕੇ.ਯੂ. ਦੇ ਖਿਡਾਰੀ ਰਾਹੁਲ ਨੇ -60 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਅਕਸ਼ੈ ਨੇ -84 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਨੀਰਜ ਸ਼ਰਮਾ ਨੇ +84 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਲੜਕੀਆਂ ਵਿੱਚੋਂ ਮਹਿਮਾ ਨੇ -68 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਜੋਤੀ ਨੇ -61 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਦੀਪਿਕਾ ਨੇ -50 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ ਜੀ.ਕੇ.ਯੂ.ਦੀ ਟੀਮ ਕੁਮੀਤੇ (ਲੜਕੀਆਂ) ਦੀ ਟੀਮ ਵਿੱਚ ਨੰਦਨੀ ਦੀਕਸ਼ਤ, ਵੈਸ਼ਨਵੀ ਪਾਂਡੇ, ਮਹਿਮਾ ਚੌਧਰੀ, ਦੀਪਿਕਾ ਅਤੇ ਜੋਤੀ ਨੇ ਕਾਂਸੇ ਦੇ ਤਗਮੇ ‘ਤੇ ਕਬਜਾ ਕੀਤਾ। ਉਨ੍ਹਾਂ ਇਸ ਪ੍ਰਾਪਤੀ ਤੇ ਸਮੂਹ ਪ੍ਰਬੰਧਕਾਂ, ਅਧਿਕਾਰੀਆਂ, ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।

 

ਰਿੰਕੂ ਅਤੇ ਅੰਗੁਰਾਲ ਦੇ ਭਾਜਪਾ ‘ਚ ਸਾਮਲ ਹੋਣ ਤੋਂ ਬਾਅਦ CM ਮਾਨ ਦਾ ਆਇਆ ਬਿਆਨ

0

ਚੰਡੀਗੜ੍ਹ: ਜਲੰਧਰ ਤੋਂ ਮੌਜੂਦਾ ‘ਆਪ’ ਸਾਸੰਦ ਸ਼ੁਸ਼ੀਲ ਕਾਮਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਮੌਜੂਦਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਨੂੰ ਅਲਵੀਦਾ ਕਹਿੰਦੇ ਹੋਏ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਹੁਣ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਉਨ੍ਹਾਂ ਇਕ ਸ਼ਾਅਰੀ ਅੰਦਾਜ਼ ਵਿਚ ਲਿਖਿਆ ਕਿ

ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ

ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ

ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ

ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..

ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..

‘ਆਪ’ ਪਾਰਟੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ: ਜਲੰਧਰ ਪੱਛਮੀ ਤੋਂ ‘ਆਪ’ ਪਾਰਟੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹੁਣ ਕੀਤੇ ਨਾ ਕੀਤੇ ਇਹ ਗੱਲ ਸਾਫ਼ ਹੋ ਗਈ ਹੈ ਕਿ ਸ਼ੀਤਲ ਅੰਗੁਰਾਲ ਅੱਜ ਹੀ ਬੀਜੇਪੀ ਦਾ ਪੱਲਾ ਫੜ੍ਹਣਗੇ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਲੁਧਿਆਣਾ ਤੋਂ ਕਾਂਗਰਸੀ ਸਾਸੰਦ ਰਵਨੀਤ ਬਿੱਟੂ ਵੀ ਭਾਜਪਾ ‘ਚ ਸ਼ਾਮਲ ਹੋ ਗਏ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਇਸ ਸਮੇਂ ਦਿੱਲੀ ਵਿਚ ਮੌਜੂਦ ਹਨ ਤੇ ਸੁਨੀਲ ਜਾਖੜ ਨਾਲ ਬੰਦ ਕਮਰਾ ਮੀਟਿੰਗ ਕਰ ਰਹੇ ਹਨ।

Big Breaking: ‘ਆਪ’ ਦਾ ਇਕਲੌਤਾ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ BJP ‘ਚ ਹੋਏ ਸ਼ਾਮਲ

ਨਵੀਂ ਦਿੱਲੀ ,27 ਮਾਰਚ: ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਸੱਚ ਕਰਦਿਆਂ ਜਲੰਧਰ ਤੋਂ ਮੋਜੂਦਾ ‘ਆਪ’ ਲੋਕ ਸਭਾ ਮੈਂਬਰ ਸ਼ੁਸ਼ੀਲ ਕਾਮਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਦੋਨਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਸੁਸ਼ੀਲ ਰਿੰਕੂ ਨੇ ਆਪਣੀ ਐਮਪੀ ਦੀ ਮੈਂਬਰਸ਼ਿਪ ਵੀ ਛੱਡ ਦਿੱਤੀ।

ਈਡੀ ਵੱਲੋਂ ਪੰਜਾਬ ਦੇ ਆਈ.ਏ.ਐਸ ਅਫ਼ਸਰਾਂ ਸਹਿਤ ਦਰਜ਼ਨ ਥਾਵਾਂ ’ਤੇ ਛਾਪੇਮਾਰੀ

ਜਦੋਂ ਕਿ ਸੀਤਲ ਅੰਗੁਰਾਲ ਨੇ ਵੀ ਐਮ ਐਲ ਏ ਸ਼ਿਪ ਛੱਡਣ ਲਈ ਭਲਕੇ ਸਪੀਕਰ ਨੂੰ ਆਪਣਾ ਅਸਤੀਫਾ ਭੇਜਣ ਦਾ ਐਲਾਨ ਕੀਤਾ ਹੈ। ਦੋਨਾਂ ਨੂੰ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ, ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਮੁੱਖ ਦਫਤਰ ਵਿੱਚ ਸ਼ਾਮਿਲ ਕਰਵਾਇਆ। ਇਸਤੋਂ ਪਹਿਲਾਂ ਬੀਤੇ ਦਿਨ ਲੁਧਿਆਣਾ ਤੋਂ ਕਾਂਗਰਸੀ ਸਾਸਦ ਰਵਨੀਤ ਬਿੱਟੂ ਵੀ ਭਾਜਪਾ ‘ਚ ਸ਼ਾਮਲ ਹੋ ਗਏ ਸੀ।ਇਸੇ ਤਰ੍ਹਾਂ ਪਟਿਆਲਾ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵੀ ਕਾਂਗਰਸ ਛੱਡ ਦਿੱਤੀ ਸੀ।

ਪੰਜਾਬ ਦੇ ਵਿਚ ਸਰਾਬ ਦੇ ਠੇਕਿਆਂ ਦੀ ਨਿਲਾਮੀ ਭਲਕੇ, ਚੋਣ ਕਮਿਸ਼ਨ ਨੇ ਦਿੱਤੀ ਹਰੀ ਝੰਡੀ

ਇਸ ਦੌਰਾਨ ਆਪਣੇ ਭਾਸ਼ਣ ਵਿੱਚ ਸੁਸ਼ੀਲ ਰਿੰਕੂ ਨੇ ਦਾਅਵਾ ਕੀਤਾ ਕਿ ਉਹਨਾਂ ਦੇ ਭਾਰਤੀ ਜਨਤਾ ਪਾਰਟੀ ਦੇ ਵਿੱਚ ਸ਼ਾਮਿਲ ਹੋਣ ਦਾ ਮੁੱਖ ਕਾਰਨ ਇਹ ਰਿਹਾ ਹੈ ਕਿ ਪੰਜਾਬ ਦੇ ਗਵਾਂਢੀ ਸੂਬੇ ਭਾਜਪਾ ਦੇ ਨਾਲ ਚੱਲਣ ਕਾਰਨ ਬਹੁਤ ਤਰੱਕੀ ਕਰ ਗਏ ਹਨ ਜਦੋਂ ਕਿ ਪੰਜਾਬ ਬਹੁਤ ਪਿੱਛੇ ਰਹਿ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪਿਛਲੀਆਂ ਜਿਮਨੀ ਚੋਣਾਂ ਦੇ ਵਿੱਚ ਜੋ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਨਾਲ ਵਾਅਦੇ ਕੀਤੇ ਸੀ ਉਹ ਪੂਰੇ ਨਹੀਂ ਕੀਤੇ ਜਾ ਸਕੇ ਕਿਉਂਕਿ ਸਰਕਾਰ ਨੇ ਸਹਿਯੋਗ ਨਹੀਂ ਕੀਤਾ।

 

 

ਈਡੀ ਵੱਲੋਂ ਪੰਜਾਬ ਦੇ ਆਈ.ਏ.ਐਸ ਅਫ਼ਸਰਾਂ ਸਹਿਤ ਦਰਜ਼ਨ ਥਾਵਾਂ ’ਤੇ ਛਾਪੇਮਾਰੀ

0

ਚੰਡੀਗੜ੍ਹ, 27 ਮਾਰਚ: ਪਿਛਲੇ ਸਮਿਆਂ ਦੌਰਾਨ ਇੱਕ ਪ੍ਰੋਜੈਕਟ ਲਈ ਮੋਹਾਲੀ ਨਜਦੀਕ ਜਮੀਨ ਨੂੰ ਐਕਵਾਈਰ ਕਰਨ ਸਮੇਂ ਹੋਏ ਅਰਬਾਂ ਦੇ ਘੁਟਾਲੇ ਦੇ ਮਾਮਲੇ ਵਿਚ ਬੁੱਧਵਾਰ ਨੂੰ ਈਡੀ ਵੱਲੋਂ ਪੰਜਾਬ ਦੇ ਦੋ ਆਈਏਐਸ ਅਧਿਕਾਰੀ ਸਹਿਤ ਇੱਕ ਦਰਜ਼ਨ ਥਾਵਾਂ ‘ਤੇ ਛਾਪੇਮਾਰੀ ਦੀ ਸੂਚਨਾ ਮਿਲੀ ਹੈ। ਬੇਸ਼ੱਕ ਹਾਲੇ ਤੱਕ ਇਸ ਛਾਪੇਮਾਰੀ ਦਾ ਪੂਰਾ ਖ਼ੁਲਾਸਾ ਨਹੀਂ ਹੋ ਸਕਿਆ ਪ੍ਰੰਤੂ ਕਿਹਾ ਜਾ ਰਿਹਾ ਹੈ ਕਿ ਅਮਰੂਦ ਬਾਗ ਘੁਟਾਲੇ ਨੂੰ ਲੈ ਕੇ ਇਹ ਕਾਰਵਾਈ ਹੋਈ ਹੈ।

ਪੰਜਾਬ ਦੇ ਵਿਚ ਸਰਾਬ ਦੇ ਠੇਕਿਆਂ ਦੀ ਨਿਲਾਮੀ ਭਲਕੇ, ਚੋਣ ਕਮਿਸ਼ਨ ਨੇ ਦਿੱਤੀ ਹਰੀ ਝੰਡੀ

ਪਤਾ ਲੱਗਿਆ ਹੈ ਕਿ ਚੰਡੀਗੜ੍ਹ ਸਥਿਤ ਸੀਨੀਅਰ ਆਈਏਐਸ ਅਫ਼ਸਰ ਦੇ ਘਰ ਈਡੀ ਦੀ ਟੀਮ ਪੁੱਜੀ ਹੈ। ਚੰਡੀਗੜ੍ਹ ਦੇ ਇਸਤੋਂ ਇਲਾਵਾ ਮੁਹਾਲੀ ਦੇ ਕਈ ਥਾਵਾਂ ’ਤੇ ਵੀ ਇਹ ਛਾਪੇਮਾਰੀ ਹੋਈ ਹੈ। ਪਤਾ ਲੱਗਿਆ ਹੈ ਕਿ ਸਵੇਰੇ ਸੱਤ ਵਜੇਂ ਤੋਂ ਹੀ ਗਮਾਡਾ ਦੇ ਅਧਿਕਾਰੀਆਂ ਤੇ ਮੁਲਾਜਮਾਂ ਦੇ ਘਰਾਂ ਵੀ ਇਹ ਛਾਪੇਮਾਰੀ ਕੀਤੀ ਗਈ ਹੈ।

 

ਗਿੱਦੜਵਹਾ ਤੋਂ ਬਰੀਜ਼ਾ ਕਾਰ ਖੋਹਣ ਵਾਲਾ ‘ਸੰਜੇ’ ਬਠਿੰਡਾ ਦੇ ਸੀਆਈਏ ਸਟਾਫ਼ ਵੱਲੋਂ ਗ੍ਰਿਫਤਾਰ

0

ਦੋ ਹੋਰ ਸਾਥੀ ਵੀ ਕੀਤੇ ਕਾਬੂ, ਇੱਕ ਪਿਸਟਲ ਤੇ ਕਾਰ ਬਰਾਮਦ
ਬਠਿੰਡਾ, 27 ਮਾਰਚ (ਅਸ਼ੀਸ਼ ਮਿੱਤਲ): ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਜਣਿਆਂ ਨੂੰ ਕਾਬੂ ਕਰਦਿਆਂ ਉਨ੍ਹਾਂ ਕੋਲੋਂ ਇੱਕ ਪਿਸਟਲ ਤੇ ਕਾਰ ਵੀ ਬਰਾਮਦ ਕੀਤੀ ਹੈ। ਇੰਨ੍ਹਾਂ ਵਿਚ ਗ੍ਰਿਫਤਾਰ ਕੀਤਾ ਗਿਆ ਮੁੱਖ ਮੁਜਰਮ ਸੰਜੇ ਪਿਛਲੇ ਦਿਨੀਂ ਗਿੱਦੜਵਹਾ ਤੋਂ ਬਰੀਜ਼ਾ ਕਾਰ ਖੋਹਣ ਦੇ ਮਾਮਲੇ ਵਿਚ ਲੋੜੀਦਾ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ.ਪੀ (ਡੀ) ਬਠਿੰਡਾ ਅਜੈ ਗਾਂਧੀ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਥਰਮਲ ਓਵਰ ਬਰਿੱਜ ਨੇੜੇ ਸਿਵੀਆਂ ਟੀ ਪੁਆਇੰਟ ਕੋਲ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਪੁਲਿਸ ਮੁਲਾਜਮ ਦੇ ਚੋਰੀ ਕੀਤੇ ਪਿਸਤੌਲ ਨਾਲ ਲੁੱਟਾ ਖੋਹਾਂ ਕਰਨ ਵਾਲਾ ਕਾਬੂ

ਦੌਰਾਨੇ ਚੈਕਿੰਗ ਮਿਲੀ ਗੁਪਤ ਸੂਚਨਾ ਦੇ ਅਧਾਰ ’ਤੇ ਇਹ ਕਾਰਵਾਈ ਕੀਤੀ ਗਈ। ਇਸ ਮੌਕੇ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਪਿਸਟਲ 9 ਐੱਮ.ਐੱਮ. ਸਮੇਤ 8 ਕਾਰਤੂਸ ਜਿੰਦਾ ਅਤੇ ਇੱਕ ਅਸਟੀਮ ਕਾਰ ਬਰਾਮਦ ਕੀਤੀ ਗਈ। ਐਸ.ਪੀ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਸੰਜੇ ਕੁਮਾਰ ਉਰਫ ਸੰਜੂ ਵਾਸੀ ਸਿੱਖ ਮੁਹੱਲਾ ਗਿੱਦੜਬਾਹਾ, ਸ਼ਮਿੰਦਰ ਸਿੰਘ ਉਰਫ ਸ਼ੰਮੀ ਪਿੰਡ ਉੜਾਂਗਾਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼ਾਹਬਾਜ ਸਿੰਘ ਵਾਸੀ ਪਿੰਡ ਘੁੜਿਆਲਾ ਜਿਲ੍ਹਾ ਫਾਜਿਲਕਾ ਦੇ ਤੌਰ ‘ਤੇ ਹੋਈ ਹੈ। ਇਹ ਤਿੰਨੇ ਦੋਸ਼ੀ ਨਜਾਇਜ ਅਸਲੇ ਦੀ ਨੋਕ ਪਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਦੇ ਹਨ ਅਤੇ ਅੱਜ ਵੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਬਠਿੰਡਾ ਸਾਈਡ ਆ ਰਹੇ ਸਨ। ਕਥਿਤ ਤਿੰਨ ਦੋਸ਼ੀਆਂ ਦੇ ਵਿਰੁਧ ਪਹਿਲਾਂ ਵੀ ਕਈ ਮੁਕੱਦਮੇ ਦਰਜ਼ ਹਨ।

 

ਪੁਲਿਸ ਮੁਲਾਜਮ ਦੇ ਚੋਰੀ ਕੀਤੇ ਪਿਸਤੌਲ ਨਾਲ ਲੁੱਟਾ ਖੋਹਾਂ ਕਰਨ ਵਾਲਾ ਕਾਬੂ

0

ਬਠਿੰਡਾ, 27 ਮਾਰਚ: ਮਾੜੇ ਅਨਸਰਾਂ ’ਤੇ ਨਕੇਲ ਕੱਸਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਫੂਲ ਅਤੇ ਕਾਊਂਟਰ ਇੰਟੈਲੀਜੈਂਸੀ ਬਠਿੰਡਾ ਦੇ ਸਾਂਝੇ ਓਪਰੇਸ਼ਨ ਦੌਰਾਨ ਪੁਲਿਸ ਪਾਰਟੀ ਵੱਲੋਂ ਸਿਧਾਣਾ ਨਹਿਰ ਦੇ ਪੁਲ ਕੋਲ ਇੱਕ ਵਿਅਕਤੀ ਨੂੰ ਇੱਕ ਦੇਸੀ ਕੱਟਾ ਪਿਸਤੌਲ .32 ਬੋਰ ਸਮੇਤ 5 ਜਿੰਦਾ ਕਾਰਤੂਸ ਸਹਿਤ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ.ਪੀ (ਡੀ) ਬਠਿੰਡਾ ਅਜੈ ਗਾਂਧੀ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਸੁਖਮੰਦਰ ਸਿੰਘ ਵਾਸੀ ਸੇਲਬਰਾਹ ਵਜੋਂ ਹੋਈ,

ਪੰਜਾਬ ਦੇ ਵਿਚ ਸਰਾਬ ਦੇ ਠੇਕਿਆਂ ਦੀ ਨਿਲਾਮੀ ਭਲਕੇ, ਚੋਣ ਕਮਿਸ਼ਨ ਨੇ ਦਿੱਤੀ ਹਰੀ ਝੰਡੀ

ਜਿਸ ਖਿਲਾਫ ਮੁੱਕਦਮਾ ਨੰਬਰ 9 ਮਿਤੀ 25.3.2024 ਅ/ਧ 25/54/59 ਅਸਲਾ ਐਕਟ ਥਾਣਾ ਫੂਲ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਸੁਖਮੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੇਲਬਰਾਹ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਦੋਸ਼ੀ ਪਾਸੋਂ 2 ਦੇਸੀ ਕੱਟੇ ਪਿਸਤੌਲ .315 ਬੋਰ ਅਤੇ 25 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।