Home Blog Page 1775

ਲੱਖਾਂ ’ਚ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਨੇ ਵਿਜੀਲੈਂਸ ਬਿਊਰੋ ਦੇ ਸਾਹਮਣੇ ਕੀਤਾ ‘ਆਤਮ ਸਪਰਪਣ’

0

ਲੁਧਿਆਣਾ, 26 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਪੰਜਾਬ ਪੁਲਿਸ ਦੇ ਕਪਤਾਨ ਦਾ ‘ਰੀਡਰ’ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੁੂ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜਿਸ ਦੀ ਸਾਲ 1994 ਵਿੱਚ ਰਜਿਸਟਰੀ ਹੋਈ ਸੀ, ਦਾ ਇੰਤਕਾਲ ਕਰਵਾਉਣ ਲਈ 40,000 ਰੁਪਏ ਰਿਸ਼ਵਤ ਲਈ ਸੀ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਏਜੰਟ ਨਿੱਕੂ ਨੇ ਉਸ ਕੋਲੋਂ ਸਮਾਰਟ ਘੜੀਆਂ ਦੇ ਨਾਲ-ਨਾਲ ਦੋ ’ਆਈ-ਫੋਨ’ ਖਰੀਦਣ ਲਈ 3,40,000 ਰੁਪਏ ਅਤੇ 3 ਲੱਖ ਰੁਪਏ ਦੀ ਕੀਮਤ ਦੀਆਂ ਪਾਕਿਸਤਾਨੀ ਜੁੱਤੀਆਂ ਵੀ ਲਈਆਂ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੇ ਏਜੰਟ ਨਿੱਕੂ ਦੇ ਜਨਮ ਦਿਨ ਦੀ ਪਾਰਟੀ ’ਤੇ 80,000 ਰੁਪਏ ਵੀ ਖਰਚੇ ਸਨ।ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਸਾਥੀ ਨਿੱਕੂ, ਉਕਤ ਪਟਵਾਰੀ ਦੇ ਪਿਤਾ ਪਰਮਜੀਤ ਸਿੰਘ ਤੇ ਭਰਾ ਬਲਵਿੰਦਰ ਸਿੰਘ ਨੇ ਆਪਸੀ ਮਿਲੀਭੁਗਤ ਨਾਲ ਉਕਤ ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ।

ਵਧੀਕ ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਨਾ ਤਾਂ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਇਸ ਕੰਮ ਲਈ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਮੁਲਜ਼ਮਾਂ ਨੇ ਰਿਸ਼ਵਤ ਲੈਣ ਉਪਰੰਤ ਵੀ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਨੂੰ ਰਿਸ਼ਵਤ ਮੰਗਣ ਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸ਼ਾਮਲ ਪਾਏ ਜਾਣ ‘ਤੇ ਉਹਨਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਿਤੀ 24-11-2023 ਨੂੰ ਐਫ.ਆਈ.ਆਰ. ਨੰਬਰ 29 ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਾਈਕੋਰਟ ਨੇ ਪਟਵਾਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।ਇਸ ਉਪਰੰਤ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਨਿੱਕੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਲਈ ਹੁਣ ਕੋਈ ਹੋਰ ਰਸਤਾ ਨਾ ਮਿਲਣ ‘ਤੇ ਉਕਤ ਪਟਵਾਰੀ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਉਸਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਪੰਜਾਬ ਪੁਲਿਸ ਦੇ ਕਪਤਾਨ ਦਾ ‘ਰੀਡਰ’ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੁੂ

0

ਪਹਿਲਾਂ ਵੀ ਲਏ ਸਨ 5 ਹਜ਼ਾਰ ਤੇ ਹੁਣ ਮੁੜ ਲੈ ਰਿਹਾ ਸੀ ਹੋਰ 5 ਹਜ਼ਾਰ
ਗੁਰਦਾਸਪੁਰ, 26 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

ਵਧੀਕ ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

0

ਬਠਿੰਡਾ, 26 ਮਾਰਚ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਦਫ਼ਤਰ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੁੰਮੇਵਾਰੀਆਂ ਸੌਪੀਆਂ।

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ:ਜ਼ਿਲ੍ਹਾ ਚੋਣ ਅਫ਼ਸਰ

ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 13 ਅਪ੍ਰੈਲ ਨੂੰ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਉਹ ਸੀਨੀਅਰ ਪੁਲਿਸ ਕਪਤਾਨ ਨਾਲ ਤਾਲਮੇਲ ਕਰਕੇ ਐਨਡੀਆਰਐਫ਼ ਅਤੇ ਗੋਤਾਖ਼ੋਰ ਟੀਮ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਫਾਇਰ ਬ੍ਰਿਗੇਡ ਦਾ ਪ੍ਰਬੰਧ ਕਰਨ ਲਈ ਕਿਹਾ।

ਭਾਜਪਾ ਵੱਲੋਂ ਇਕੱਲਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਅਹਿਮ ਬਿਆਨ

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਮੈਡੀਕਲ ਟੀਮਾਂ ਦਾ ਖਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਅਤੇ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ਤੇ ਯੂਰੀਨਲਜ਼ ਅਤੇ ਲੈਟਰੀਨ ਔਰਤਾਂ ਤੇ ਪੁਰਸ਼ਾਂ ਲਈ ਬਣਵਾਉਣਗੇ। ਇਸ ਮੌਕੇ ਸਕੱਤਰ ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਤੋਂ ਇਲਾਵ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ:ਜ਼ਿਲ੍ਹਾ ਚੋਣ ਅਫ਼ਸਰ

0

ਜ਼ਿਲ੍ਹਾ ਚੋਣ ਅਫ਼ਸਰ ਨੇ ਲਿਆ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਜਾਇਜ਼ਾ
ਬਠਿੰਡਾ, 26 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਐਮਸੀਐਮਸੀ ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਨਜ਼ਰਸਾਨੀ ਲਈ ਹੋਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ ਹੈ।

ਭਾਜਪਾ ਵੱਲੋਂ ਇਕੱਲਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਅਹਿਮ ਬਿਆਨ

ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟਰ ਪੈਫਲਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਤੇ ਆਉਣ ਵਾਲੀਆਂ ਖਬਰਾਂ ਦੀ ਪੁਸ਼ਟੀ ਕੀਤੇ ਬਿਨਾਂ ਉਹਨਾਂ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ। ਇਸ ਮੌਕੇ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਸੈੱਲ ਦੇ ਮੈਂਬਰ ਸਕੱਤਰ ਗੁਰਦਾਸ ਸਿੰਘ, ਮੈਂਬਰ ਰੂਬਲ ਕਨੌਜੀਆ, ਰੋਬਿਨ ਜਿੰਦਲ ਤੋਂ ਇਲਾਵਾ ਐਮਸੀਐਮਸੀ ਟੀਮ ਦੇ ਕਰਮਚਾਰੀ ਆਦਿ ਹਾਜ਼ਰ ਸਨ।

ਭਾਜਪਾ ਵੱਲੋਂ ਇਕੱਲਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਅਹਿਮ ਬਿਆਨ

0

ਕਿਹਾ, ਸਾਡੇ ਲਈ ਨੰਬਰਾਂ ਦੀ ਗਿਣਤੀ ਮਿਣਤੀ ਤੋਂ ਉਪਰ ਹਨ ਸਿਧਾਂਤ
ਚੰਡੀਗੜ੍ਹ, 26 ਮਾਰਚ: ਮੰਗਲਵਾਰ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖ਼ੜ ਵੱਲੋਂ ਪੰਜਾਬ ਦੇ ਵਿਚ ਇਕੱਲਿਆਂ ਚੋਣ ਲੜਣ ਦੇ ਕੀਤੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਸਿਰਫ ਅੰਕੜਿਆਂ ਦੀ ਖੇਡ ਵਿਚ ਨਹੀਂ ਉਲਝਦੀ ਬਲਕਿ ਉਹਨਾਂ ਲਈ ਪੰਜਾਬ ਤੇ ਖਾਲਸਾ ਪੰਥ ਲਈ ਦ੍ਰਿਸ਼ਟੀਕੋਣ ਤੇ ਸੋਚ ਸਭ ਤੋਂ ਉਪਰ ਹੈ। ਇੱਥੇ ਜਾਰੀ ਬਿਆਨ ਵਿਚ ਉਹਨਾਂ ਕਿਹਾ ਕਿ ਸਾਡੀ ਕੋਰ ਕਮੇਟੀ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਹੈ ਕਿ ਅਕਾਲੀ ਦਲ ਲਈ ਸਿਧਾਂਤ ਰਾਜਨੀਤੀ ਤੋਂ ਵੀ ਉਪਰ ਹਨ। ਉਹਨਾਂ ਕਿਹਾ ਕਿ ਸਾਡੀ ਪਾਰਟੀ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ ਐਮਰਜੰਸੀ ਦਾ ਉਦੋਂ ਵਿਰੋਧ ਕੀਤਾ ਜਦੋਂ ਉਹਨਾਂ ਨੂੰ ਸ੍ਰੀਮਤੀ ਇੰਦਰਾ ਗਾਂਧੀ ਨੇ ਚੁੱਪ ਰਹਿਣ ਦੇ ਬਦਲੇ ਵਿਚ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ।

ਗੁਰਮੀਤ ਸਿੰਘ ਖੁੱਡੀਆ ਨੇ ਤਖਤ ਸਾਹਿਬ ਅਤੇ ਮੰਦਰ ਮਾਈਸਰਖਾਨਾ ਮੱਥਾ ਟੇਕ ਕੇ ਸ਼ੁਰੂ ਕੀਤੀ ਚੋਣ ਮੁਹਿੰਮ

ਉਹਨਾਂ ਕਿਹਾ ਕਿ ਇਹ ਤਜਵੀਜ਼ ਪ੍ਰਵਾਨ ਕਰਨ ਦੀ ਥਾਂ ’ਤੇ ਉਹਨਾਂ ਆਪ ਐਮਰਜੰਸੀ ਦੇ ਖਿਲਾਫ ਪਹਿਲੇ ਜੱਥੇ ਦੀ ਅਗਵਾਈ ਕੀਤੀ। ਉਹਨਾਂ ਕਿਹਾ ਕਿ ਇਸ ਵਾਸਤੇ ਉਹਨਾਂ ਨੇ ਜੇਲ੍ਹਾਂ ਵਿਚ ਰਹਿਣ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਇਹੀ ਪਹੁੰਚ ਅਕਾਲੀ ਦਲ ਦਾ ਮਾਰਗ ਦਰਸ਼ਨ ਕਰਦੀ ਹੈ।ਅਕਾਲੀ ਦਲ ਦੇ ਮੁਖੀ ਨੇ ਹੋਰ ਕਿਹਾ ਕਿ ਸੀਟਾਂ ਤੇ ਅੰਕੜੇ ਖਾਲਸਾ ਪੰਥ ਤੇ ਪੰਜਾਬ ਤੋਂ ਕਿਤੇ ਛੋਟੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਕੁਝ ਦਿਨ ਪਹਿਲਾਂ ਆਪਣੀ ਮੀਟਿੰਗ ਵਿਚ ਸਪਸ਼ਟ ਕੀਤਾ ਸੀ ਕਿ ਕੌਮੀ ਪਾਰਟੀਆਂ ਦਿੱਲੀ ਤੋਂ ਚਲਦੀਆਂ ਹਨ ਪਰ ਅਕਾਲੀ ਦਲ ਪੰਜਾਬ ਵਿਚ ਡੂੰਘੀਆਂ ਜੜ੍ਹਾਂ ਵਾਲੀ ਖੇਤਰੀ ਪਾਰਟੀ ਹੈ ਜੋ ਪੰਥਕ ਆਦਰਸ਼ਾਂ ਮੁਤਾਬਕ ਚਲਦੀ ਹੈ ਤੇ ਅਸੀਂ ਸਰਬੱਤ ਦੇ ਭਲੇ ਵਿਚ ਯਕੀਨ ਰੱਖਦੇ ਹਾਂ।

BIG BREAKING: ਕਾਂਗਰਸ ਨੂੰ ਝਟਕਾ, ਐਮ.ਪੀ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਹੋਏ ਸ਼ਾਮਲ

ਸ: ਬਾਦਲ ਨੇ ਕਿਹਾ ਕਿ ਸਾਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਂਦਾ ਪਰ ਅਸੀਂ ਪੰਜਾਬ ਦੇ ਖੇਤਾਂ ਤੋਂ ਚਲਦੇ ਹਾਂ। ਉਹਨਾਂ ਕਿਹਾ ਕਿ ਸਾਨੂੰ ਆਪਣੇ ਖੇਤਰੀ ਸਰੂਪ ’ਤੇ ਮਾਣ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਸਿਰਫ ਅਜਿਹੀ ਸਿਆਸੀ ਪਾਰਟੀ ਹੈ ਜਿਸਦਾ 103 ਸਾਲਾਂ ਦਾ ਪੁਰਾਣਾ ਇਤਿਹਾਸ ਤੇ ਸਪਸ਼ਟ ਸੋਚ ਹੈ ਤੇ ਅਸੀਂ ਇਸ ਸੋਚ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਾਂ। ਅਸੀਂ ਆਪਣੇ ਟੀਚੇ ਪ੍ਰਤੀ ਸਮਰਪਿਤ ਰਹਾਂਗੇ।ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਜਮਾਤ ਹੈ ਤੇ ਇਸਨੇ ਹਮੇਸ਼ਾ ਕਿਸਾਨੀ ਹਿੱਤਾਂ ਵਾਸਤੇ ਮੋਹਰੀ ਹੋ ਕੇ ਲੜਾਈ ਲੜੀ ਹੈ ਤੇ ਇਹ ਹਮੇਸ਼ਾ ਕਿਸਾਨਾਂ ਲਈ ਨਿਆਂ ਵਾਸਤੇ ਲੜਦੀ ਰਹੇਗੀ।

 

ਗੁਰਮੀਤ ਸਿੰਘ ਖੁੱਡੀਆ ਨੇ ਤਖਤ ਸਾਹਿਬ ਅਤੇ ਮੰਦਰ ਮਾਈਸਰਖਾਨਾ ਮੱਥਾ ਟੇਕ ਕੇ ਸ਼ੁਰੂ ਕੀਤੀ ਚੋਣ ਮੁਹਿੰਮ

0

ਬਠਿੰਡਾ, 26 ਮਾਰਚ: ਲੋਕ ਸਭਾ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਹਰ ਪਾਰਟੀ ਵੱਲੋਂ ਚੋਣਾਂ ਦੀਆਂ ਸਰਗਰਮੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਇਸੇ ਸਿਲਸਿਲੇ ਦੇ ਤਹਿਤ ਮੰਗਲਵਾਰ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਹਲਕੇ ਦੇ ਵਿਧਾਇਕਾਂ, ਚੇਅਰਮੈਨ ਤੇ ਵਲੰਟੀਅਰਾਂ ਦੀ ਹਾਜ਼ਰੀ ’ਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਅਪਣੀ ਚੋਣ ਮੁਹਿੰਮ ਵਿੱਢ ਦਿੱਤੀ ਹੈ। ਇਸਤੋਂ ਇਲਾਵਾ ਉਹ ਦੁਰਗਾ ਮੰਦਿਰ ਮਾਈਸਰਖ਼ਾਨਾ ਵਿਖੇ ਵੀ ਗਏ ਤੇ ਮੱਥਾ ਟੇਕਿਆ। ਇਸ ਮੌਕੇ ਜਥੇਦਾਰ ਖੁੱਡੀਆ ਨੇ ਕਿਹਾ ਕਿ‘‘ਹੁਣ ਉਹ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਹਰ ਰੋਜ਼ ਪਿੰਡਾਂ, ਸ਼ਹਿਰਾਂ, ਮੁਹੱਲਿਆਂ ਅਤੇ ਕਸਬਿਆਂ ਵਿੱਚ ਲੋਕਾਂ ਨੂੰ ਮਿਲਣਗੇ ਅਤੇ ਆਪਣਾ ਚੋਣ ਪ੍ਰਚਾਰ ਕਰਨਗੇ।’’

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਰਬਾਬੀ ਪਰੰਪਰਾ ਦਾ ਗੁਰਮਤਿ ਸੰਗੀਤ ਵਿੱਚ ਯੋਗਦਾਨ”ਵਿਸ਼ੇ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਆਯੋਜਿਤ

ਆਪ ਉਮੀਦਵਾਰ ਨੇ ਸੂਬੇ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਪੰਜਾਬ ਵਾਸੀਆਂ ਲਈ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਅਪਣੇ ਚੋਣ ਪ੍ਰਚਾਰ ਦਾ ਹਿੱਸਾ ਦਸਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੂਬਾ ਸਰਕਾਰ ਨੇ ਅਪਣੇ ਪਹਿਲੇ ਹੀ ਦਿਨ ਤੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਕੰਮ ਸ਼ੁਰੂ ਕੀਤਾ, ਇਸੇ ਤਰ੍ਹਾਂ ਪੰਜਾਬ ਭਰ ਵਿਚ ਘਰਾਂ ਨੂੰ ਮੁਫ਼ਤ ਬਿਜਲੀ, ਕਿਸਾਨਾਂ ਨੂੰ ਖੇਤੀ ਲਈ ਲਗਾਤਾਰ ਬਿਜਲੀ ਸਪਲਾਈ, ਪ੍ਰਾਈਵੇਟ ਥਰਮਲ ਪਲਾਂਟ ਨੂੰ ਖ਼ਰੀਦਣ, ਸਿੱਖਿਆ ਵਿਚ ਕ੍ਰਾਂਤੀ ਲਿਆਉਣ ਲਈ ਐਮੀਨੇਸ ਸਕੂਲ, ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਠੀਕ ਕਰਨ ਅਤੇ ਮੁਫ਼ਤ ਦਵਾਈਆਂ ਤੇ ਟੈਸਟਾਂ ਦੀ ਸਹੂਲਤ ਦੇਣ ਤੋਂ ਇਲਾਵਾ ਮੁਹੱਲਾ ਕਲੀਨਕ ਸਹਿਤ ਪਿਛਲੇ ਕਈ ਦਹਾਕਿਆਂ ਤਂੋ ਪੰਜਾਬੀ ਦੇ ਲੁੱਟ ਦਾ ਸਾਧਨ ਬਣੇ ਟੋਲ ਪਲਾਜਿਆਂ ਨੂੰ ਬੰਦ ਕਰਵਾਇਆ ਗਿਆ।

ਮਾਲਵਾ ਕਾਲਜ ਦੇ ਵਿਦਿਆਰਥੀਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦਾ ਟੂਰ ਕਰਵਾਇਆ

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਦੂਜੀਆਂ ਪਾਰਟੀਆਂ ਇਕੱਠੀਆਂ ਹੋ ਕੇ ਚੋਣ ਲੜਦੀਆਂ ਹਨ ਜਾਂ ਅਲੱਗ-ਅਲੱਗ ਤੇ ਉਨ੍ਹਾਂ ਦੇ ਉਮੀਦਵਾਰ ਕੌਣ ਹਨ, ਇਸਦੇ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ਉਨ੍ਹਾਂ ਦੀ ਚੋਣ ਤਾਂ ਆਮ ਵਿਅਕਤੀ ਨੇ ਖੁਦ ਹੀ ਲੜਣੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਰੈਂਕ ਪ੍ਰਾਪਤ ਮੰਤਰੀ ਪ੍ਰੋ ਬਲਜਿੰਦਰ ਕੌਰ ਐੱਮ ਐੱਲ ਏ ਹਲਕਾ ਤਲਵੰਡੀ ਸਾਬੋ, ਆਪ ਦੇ ਕਾਰਜ਼ਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਐੱਮ ਐੱਲ ਏ ਹਲਕਾ ਬੁਢਲਾਡਾ,ਜਗਰੂਪ ਸਿੰਘ ਗਿੱਲ ਐੱਮ ਐੱਲ ਏ ਬਠਿੰਡਾ ਸ਼ਹਿਰੀ, ਸੁਖਵੀਰ ਸਿੰਘ ਮਾਈਸਰਖਾਨਾ ਐੱਮ ਐੱਲ ਏ ਮੌੜ, ਮਾਸਟਰ ਜਗਸੀਰ ਸਿੰਘ ਐੱਮ ਐੱਲ ਏ ਹਲਕਾ ਭੁੱਚੋ, ਗੁਰਪ੍ਰੀਤ ਸਿੰਘ ਬਣਾਂਵਾਲੀ ਐੱਮ ਐੱਲ ਏ ਅਤੇ ਚੇਅਰਮੈਨ ਰਕੇਸ਼ ਪੁਰੀ,

ਐੱਸ.ਐੱਸ.ਡੀ ਕਾਲਜ ਵਿੱਚ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ

ਚੇਅਰਮੈਨ ਨਵਦੀਪ ਸਿੰਘ ਜੀਦਾ ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ ਚੇਅਰਮੈਨ, ਉਪ ਚੇਅਰਮੈਨ ਗੁਰਜੰਟ ਸਿੰਘ ਸਿਵੀਆ, ਚੇਅਰਮੈਨ ਅੰਮ੍ਰਿਤ ਅਗਰਵਾਲ , ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਚਰਨਜੀਤ ਸਿੰਘ ਅਕਾਂਵਾਲੀ, ਬਲਜਿੰਦਰ ਕੌਰ ਤੁੰਗਵਾਲੀ, ਰਾਜਨ ਅਮਰਦੀਪ ਸਿੰਘ ਡਾਇਰੈਕਟਰ, ਮਨਦੀਪ ਕੌਰ ਰਾਮਗੜ੍ਹੀਆ ਡਾਇਰੈਕਟਰ,ਗੁਰਪ੍ਰੀਤ ਸਿੰਘ ਭੁੱਚਰ ਚੇਅਰਮੈਨ,ਟੇਕ ਸਿੰਘ ਬੰਗੀ ਚੇਅਰਮੈਨ, ਗੁਰਪ੍ਰੀਤ ਕੌਰ ਚੇਅਰਮੈਨ , ਬਲਵਿੰਦਰ ਸਿੰਘ ਬੱਲੋ ਡਾਇਰੈਕਟਰ, ਸੁਖਵੀਰ ਬਰਾੜ ਡਾਇਰੈਕਟਰ, ਸੁਰਿੰਦਰ ਸਿੰਘ ਬਿੱਟੂ ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸਹਿਤ ਵੱਡੀ ਗਿਣਤੀ ਵਿਚ ਆਗੂ ਤੇ ਵਲੰਟੀਅਰ ਹਾਜ਼ਰ ਸਨ।

ਮਾਲਵਾ ਕਾਲਜ ਦੇ ਵਿਦਿਆਰਥੀਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦਾ ਟੂਰ ਕਰਵਾਇਆ

ਬਠਿੰਡਾ, 26 ਮਾਰਚ(ਮਨਦੀਪ ਸਿੰਘ ): ਸਥਾਨਕ ਮਾਲਵਾ ਕਾਲਜ ਦੇ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦਾ ਦੋ ਰੋਜ਼ਾ ਟੂਰ ਕਰਵਾਇਆ ਗਿਆ। ਇਹ ਟੂਰ ਕਾਲਜ ਪ੍ਰਿੰਸੀਪਲ ਡਾ. ਰਾਜ ਕੁਮਾਰ ਗੋਇਲ ਅਤੇ ਆਰਟਸ ਵਿਭਾਗ ਦੇ ਮੁਖੀ ਡਾ. ਲਖਵਿੰਦਰ ਕੌਰ ਦੀ ਅਗਵਾਈ ਵਿੱਚ ਉਲੀਕਿਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਰਸਤੇ ਵਿੱਚ ਵਿਦਿਆਰਥੀਆਂ ਨੇ ਗੁਰਦੁਆਰਾ ਸ਼੍ਰੀ ਮਸਤੂਆਣਾ ਸਾਹਿਬ, ਪ੍ਰਮੇਸ਼ਰ ਦੁਆਰ ਵਿੱਚ ਮੱਥਾ ਟੇਕ ਦੇ ਹੋਏ ਵਿਦਿਆਰਥੀਆਂ ਨੇ ਸਰਹਿੰਦ ਦੇ ਗੁਰਦੁਆਰਾ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਵੀ ਸਿਜਦਾ ਕੀਤਾ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਚਮਕੌਰ ਸਾਹਬ ਵਿਖੇ ਵੀ ਨਤਮਸਤਕ ਹੋਏ।

ਐੱਸ.ਐੱਸ.ਡੀ ਕਾਲਜ ਵਿੱਚ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ

ਵਿਦਿਆਰਥੀਆਂ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਖਾਲਸਾ ਪੰਥ ਦੀ ਸਿਰਜਣਾ ਦੇ ਇਤਿਹਾਸ ਨੂੰ ਜਾਣਿਆ। ਇਸ ਦੌਰਾਨ ਵਿਦਿਆਰਥੀਆਂ ਨੇ ਹੋਲਾ ਮਹੱਲਾ ਦੇ ਸ਼ਾਹੀ ਖਾਲਸਾਈ ਜਾਹੋ ਜਲਾਲ ਦਾ ਆਨੰਦ ਵੀ ਮਾਣਿਆ। ਰਾਤ ਦੀ ਠਹਿਰ ਆਨੰਦਪੁਰ ਸਾਹਿਬ ਕਰਨ ਉਪਰੰਤ ਸਵੇਰੇ ਵਿਦਿਆਰਥੀਆਂ ਨੇ ਪ੍ਰਸਿੱਧ ਮੰਦਿਰ ਮਾਤਾ ਨੈਣਾ ਦੇਵੀ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਮਾਤਾ ਨੈਣਾ ਦੇਵੀ ਦੇ ਇਤਿਹਾਸ ਨੂੰ ਜਾਣਿਆ। ਇਸ ਸਹਾਇਕ ਪ੍ਰੋਫੈਸਰ ਨਿਰਵੈਰ ਸਿੰਘ ਅਤੇ ਜਸਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੂਰੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਸੇਧ ਲੈ ਕੇ ਆਪਣੀ ਜ਼ਿੰਦਗੀ ਵਿੱਚ ਚੰਗੇ ਆਦਰਸ਼ ਅਪਣਾਉਣ ਦੀ ਪ੍ਰੇਰਣਾ ਦਿੱਤੀ। ਟੂਰ ਦੌਰਾਨ ਸਹਾਇਕ ਪ੍ਰੋਫੈਸਰ ਮੀਨੂੰ ਯਾਦਵ , ਜਸਵਿੰਦਰ ਕੌਰ , ਤੰਜ਼ੂਲਾ ਸ਼ਰਮਾ ਵਿਦਿਆਰਥੀਆਂ ਦੇ ਨਾਲ ਹਾਜ਼ਰ ਸਨ।

 

ਐੱਸ.ਐੱਸ.ਡੀ ਕਾਲਜ ਵਿੱਚ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ

0

ਬਠਿੰਡਾ, 26 ਮਾਰਚ: ਐੱਸ.ਐੱਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿੱਚ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਐਥਲੈਟਿਕ ਮੀਟ ਦੌਰਾਨ ਕਾਲਜ ਦੇ ਬੀ.ਏ ਭਾਗ ਤੀਜਾ ਦੇ ਵਿਦਿਆਰਥੀ ਉਦੈ ਸਹਾਰਨ (ਕਪਤਾਨ ਭਾਰਤੀ ਕ੍ਰਿਕਟ ਟੀਮ ਅੰਡਰ-19) ਅਤੇ ਉਹਨਾਂ ਦੇ ਪਿਤਾ ਡਾ. ਸੰਜੀਵ ਸਹਾਰਨ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।ਇਸ ਐਥਲੈਟਿਕ ਮੀਟ ਦਾ ਉਦਘਾਟਨ ਕਾਲਜ ਸਕੱਤਰ ਪਰਦੀਪ ਮੰਗਲਾ ਅਤੇ ਡਾਇਰੈਕਟਰ ਪ੍ਰੋ.ਐਨ.ਕੇ.ਗੋਸਾਈਂ ਨੇ ਝੰਡਾ ਲਹਿਰਾ ਕੇ ਅਤੇ ਰੰਗ-ਬਰੰਗੇ ਗੁਬਾਰੇ ਛੱਡ ਕੇ ਕੀਤਾ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਰਬਾਬੀ ਪਰੰਪਰਾ ਦਾ ਗੁਰਮਤਿ ਸੰਗੀਤ ਵਿੱਚ ਯੋਗਦਾਨ”ਵਿਸ਼ੇ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਆਯੋਜਿਤ

ਪ੍ਰੋ. ਜਸਮੀਤ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਮੁਕਾਬਲਿਆਂ ਵਿੱਚ 100 ਮੀਟਰ ਦੌੜ ਵਿੱਚ ਪ੍ਰੇਮ ਨਾਥ ਨੇ ਪਹਿਲਾ ਸਥਾਨ ਅਤੇ ਹਰਦੀਪ ਸਿੰਘ ਨੇ ਦੂਜਾ ਸਥਾਨ, 200 ਮੀਟਰ ਦੌੜ ਵਿੱਚ ਨਿਰਮਲ ਸਿੰਘ ਨੇ ਪਹਿਲਾ ਅਤੇ ਪ੍ਰਭਜੋਤ ਸਿੰਘ ਨੇ ਦੂਜਾ ਸਥਾਨ, 400 ਮੀਟਰ ਦੌੜ ਵਿੱਚ ਰਾਧੇ ਸ਼ਾਮ ਨੇ ਪਹਿਲਾ ਅਤੇ ਨਵਦੀਪ ਸਿੰਘ ਨੇ ਦੂਜਾ, 400 ਮੀਟਰ ਰਿਲੇਅ ਦੌੜ ਵਿੱਚ ਖੁਸ਼ਪ੍ਰੀਤ, ਨਿਰਮਲ, ਪ੍ਰੇਮ ਨਾਥ ਅਤੇ ਪ੍ਰਭਜੋਤ ਦੀ ਟੀਮ ਨੇ ਪਹਿਲਾ ਸਥਾਨ ਅਤੇ ਲੰਮੀ ਛਾਲ ਵਿੱਚ ਰਾਧੇ ਸ਼ਾਮ ਨੇ ਪਹਿਲਾ ਅਤੇ ਪ੍ਰੇਮ ਨਾਥ ਨੇ ਕ੍ਰਮਵਾਰ ਦੂਜਾ ਸਥਾਨ ਹਾਸਿਲ ਕੀਤਾ।ਲੜਕੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ 100 ਮੀਟਰ ਦੌੜ ਵਿੱਚ ਹਰਬਿੰਦਰ ਕੌਰ ਨੇ ਪਹਿਲਾ ਅਤੇ ਸਨੇਹਾ ਨੇ ਦੂਜਾ, 200 ਮੀਟਰ ਦੌੜ ਵਿੱਚ ਮਨਦੀਪ ਕੌਰ ਨੇ ਪਹਿਲਾ ਅਤੇ ਖੁਸ਼ਦੀਪ ਕੌਰ ਨੇ ਦੂਜਾ, 400 ਮੀਟਰ ਰਿਲੇਅ ਦੌੜ ਵਿੱਚ ਮਨਦੀਪ ਕੌਰ, ਅਮਨਦੀਪ ਕੌਰ, ਸਿਮਰਨ ਅਤੇ ਤਾਨੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ।

ਲੋਕ ਸਭਾ ਚੋਣਾਂ 24: ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਹੋਵੇਗੀ ਕੈਮਰਿਆਂ ਰਾਹੀਂ ਨਿਗਰਾਨੀ

ਇਸੇ ਤਰ੍ਹਾਂ 3 ਲੈਗ ਦੌੜ ਵਿੱਚ ਮਨੀਸ਼ਾ ਅਤੇ ਸਨੇਹਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਮਟਕਾ ਦੌੜ ਵਿੱਚ ਖੁਸ਼ਦੀਪ ਕੌਰ ਨੇ ਪਹਿਲਾ ਅਤੇ ਜਸ਼ਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਸਲਾਨਾ ਐਥਲੈਟਿਕ ਮੀਟ ਵਿੱਚ ਪ੍ਰੇਮ ਨਾਥ ਅਤੇ ਮਨਦੀਪ ਕੌਰ ਨੂੰ ਬੈਸਟ ਐਥਲੀਟ ਐਲਾਨਿਆ ਗਿਆ। ਕਾਲਜ ਮੈਨੇਜਮੈਂਟ ਦੁਆਰਾ ਉਦੈ ਸਹਾਰਨ ਨੂੰ ਸਨਮਾਨ ਚਿਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸ਼ਾਮ ਦੇ ਸ਼ੈਸ਼ਨ ਵਿੱਚ ਐਸ.ਐਸ.ਡੀ. ਸਭਾ ਦੇ ਪ੍ਰਧਾਨ ਐਡਵੋਕੇਟ ਅਭੈ ਸਿੰਗਲਾ, ਸਰਪ੍ਰਸਤ ਐਡਵੋਕੇਟ ਰਾਜੀਵ ਗੁਪਤਾ, ਉਪ ਪ੍ਰਧਾਨ ਕੇ.ਕੇ.ਅਗਰਵਾਲ ਅਤੇ ਜਰਨਲ ਸੈਕਟਰੀ ਐਡਵੋਕੇਟ ਅਨਿਲ ਗੁਪਤਾ ਜੀ ਵਿਸ਼ੇਸ਼ ਤੌਰ ਤੇ ਹਾਜਿਰ ਹੋਏ। ਕਾਲਜ ਪ੍ਰਧਾਨ ਇੰਜ. ਭੂਸ਼ਣ ਕੁਮਾਰ ਜਿੰਦਲ ਵੱਲੋਂ ਮਹਿਮਾਨਾ ਦਾ ਸਵਾਗਤ ਅਤੇ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਵਿਸ਼ੇਸ਼ ਮਹਿਮਾਨਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ । ਐਥਲੈਟਿਕ ਮੀਟ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਡਾ. ਪਵਨਦੀਪ ਕੌਰ ਅਤੇ ਡਾ. ਕਿਰਨਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ।

 

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਰਬਾਬੀ ਪਰੰਪਰਾ ਦਾ ਗੁਰਮਤਿ ਸੰਗੀਤ ਵਿੱਚ ਯੋਗਦਾਨ”ਵਿਸ਼ੇ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਆਯੋਜਿਤ

0

ਤਲਵੰਡੀ ਸਾਬੋ, 26 ਮਾਰਚ: ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਫੈਕਲਟੀ ਆਫ਼ ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਦੇ ਭਾਈ ਮਰਦਾਨਾ ਜੀ ਚੇਅਰ ਅਤੇ ਗੁਰਮਤਿ ਸੰਗੀਤ ਵਿਭਾਗ ਵੱਲੋਂ ਚਾਂਸਲਰ ਗੁਰਲਾਭ ਸਿੰਘ ਸਿੱਧੂ ਦੀ ਪ੍ਰੇਰਣਾ ਸਦਕਾ ਤੇ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰਧਾਨਗੀ ਹੇਠ “ਰਬਾਬੀ ਪਰੰਪਰਾ ਦਾ ਗੁਰਮਤਿ ਸੰਗੀਤ ਵਿੱਚ ਯੋਗਦਾਨ”ਵਿਸ਼ੇ ਤੇ’ ਅੰਤਰ-ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਡਾ. ਬਾਵਾ ਨੇ ਕਿਹਾ ਕਿ ਮਾਹਿਰਾਂ ਦੀ ਸਲਾਹ ਅਨੁਸਾਰ ਜੀ.ਕੇ.ਯੂ. ਇਸ ਖੇਤਰ ਵਿੱਚ ਵੱਖ-ਵੱਖ ਖੋਜਾਰਥੀਆਂ ਅਤੇ ਵਿਦਵਾਨਾਂ ਵੱਲੋਂ ਕੀਤੇ ਗਏ ਖੋਜ ਕਾਰਜਾਂ ਨੂੰ ਸੰਕਲਿਤ ਕਰਕੇ ਪ੍ਰਕਾਸ਼ਿਤ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।

ਲੋਕ ਸਭਾ ਚੋਣਾਂ 24: ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਹੋਵੇਗੀ ਕੈਮਰਿਆਂ ਰਾਹੀਂ ਨਿਗਰਾਨੀ

ਉਨ੍ਹਾਂ ਇਹ ਵੀ ਦੱਸਿਆ ਕਿ ‘ਵਰਸਿਟੀ ਵੱਲੋਂ ਗੁਰਮਤਿ ਸੰਗੀਤ ਦੇ ਸਰਟੀਫਿਕੇਟ ਕੋਰਸ, ਡਿਪਲੋਮਾ ਕੋਰਸ ਅਤੇ ਪੀ.ਐਚ.ਡੀ. ਕੋਰਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਸੈਸ਼ਨ ਤੋਂ ਡਿਗਰੀ ਕੋਰਸ ਸ਼ੁਰੂ ਕੀਤੇ ਜਾਣਗੇ। ਮੁੱਖ ਬੁਲਾਰੇ ਡਾ. ਗੁਰਨਾਮ ਸਿੰਘ ਨੇ ਉਦਘਾਟਨੀ ਭਾਸ਼ਣ ਵਿੱਚ ਕਿਹਾ ਕਿ ਭਾਈ ਮਰਦਾਨਾ ਜੀ ਨੇ ਗੁਰੂਆਂ ਦੀ ਬਾਣੀ ਨੂੰ ਲੋਕ ਪਰੰਪਰਾ ਅਤੇ ਗਾਇਨ ਰਾਹੀਂ ਘਰ-ਘਰ ਵਿੱਚ ਪਹੁੰਚਾਇਆ ਹੈ। ਉਨ੍ਹਾਂ ਖੋਜਾਰਥੀਆਂ ਅਤੇ ਵਿਦਵਾਨਾਂ ਨੂੰ ਲਹਿੰਦੇ ਪੰਜਾਬ ਦੇ ਰਬਾਬੀਆਂ ਦੀ ਸੰਗੀਤ ਕਲਾ ਨੂੰ ਮੁੜ ਸਰੁਜੀਤ ਕਰਨ ਲਈ ਸਹਿਯੋਗ ਦੀ ਅਪੀਲ ਵੀ ਕੀਤੀ।

BIG BREAKING: ਪੰਜਾਬ ਦੀ ਸਿਆਸਤ ‘ਚ ਭੂਚਾਲ, ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ

ਗੁਰਮਤਿ ਸੰਗੀਤ ਤੇ ਮਹਾਨ ਵਿਦਵਾਨ ਡਾ. ਜਾਗੀਰ ਸਿੰਘ ਨੇ ਆਨ-ਲਾਈਨ ਸੰਦੇਸ਼ ਵਿੱਚ ਦੱਸਿਆ ਕਿ ਪਹਿਲੇ ਗੁਰੂ ਨੇ ਜਿਨ੍ਹਾਂ ਰਾਗਾਂ ਵਿੱਚ ਬਾਣੀ ਨੂੰ ਸਿਰਜਿਆ ਭਾਈ ਮਰਦਾਨਾ ਜੀ ਨੇ ਉਸਨੂੰ ਉਨ੍ਹਾਂ ਰਾਗਾਂ ਵਿੱਚ ਹੀ ਬਾਖੂਬੀ ਗਾਇਆ।ਵਿਸ਼ੇਸ਼ ਮਹਿਮਾਨ ਤੇ ਵਿਸ਼ੇਸ਼ ਵਕਤਾ ਡਾ. ਅਲੰਕਾਰ ਸਿੰਘ ਨੇ ਰਬਾਬ ਦੇ ਇਤਿਹਾਸ ਦੀ ਗੱਲ ਕਰਦਿਆਂ ਉਸ ਵਿੱਚ ਆ ਰਹੇ ਬਦਲਾਵਾਂ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ। ਸੈਮੀਨਾਰ ਵਿੱਚ ਪ੍ਰਿੰਸੀਪਲ ਸੁਖਵੰਤ ਸਿੰਘ, ਅਮਰੀਕਾ ਤੋਂ ਆਏ ਖੋਜਾਰਥੀ ਡਾ. ਲੀਨਾ ਸਿੰਘ, ਡਾ. ਰੀਨਾ ਅਤੇ ਲਗਭਗ 30 ਖੋਜਾਰਥੀਆਂ ਵੱਲੋਂ ਖੋਜ ਪੱਤਰ ਪੜ੍ਹੇ ਗਏ ਅਤੇ ਜਮਾਂ ਕਰਵਾਏ ਗਏ। ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਡੀਨ ਡਾ. ਬੇਅੰਤ ਕੌਰ ਨੇ ਸਭਨਾਂ ਦਾ ਧੰਨਵਾਦ ਕੀਤਾ ਗਿਆ।

 

ਲੋਕ ਸਭਾ ਚੋਣਾਂ 24: ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਹੋਵੇਗੀ ਕੈਮਰਿਆਂ ਰਾਹੀਂ ਨਿਗਰਾਨੀ

0

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬਿਹਤਰ ਪਹਿਲਕਦਮੀਆਂ ਦੀ ਸ਼ੁਰੂਆਤ: ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ, 26 ਮਾਰਚ: ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ ਨਿਗਰਾਨੀ ਕਰਨਾ ਸ਼ਾਮਲ ਹੈ।ਇਸ ਸਬੰਧੀ ਵੇਰਵੇ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Big News: ਪੰਜਾਬ ‘ਚ ਅਕਾਲੀ-ਭਾਜਪਾ ਗੱਠਜੋੜ ਨਹੀਂ ਹੋਵੇਗਾ

ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸਾਰੇ 24,433 ਪੋਲਿੰਗ ਬੂਥਾਂ ਦੇ ਅੰਦਰ ਸੀਸੀਟੀਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੇ 13 ਹਲਕਿਆਂ ਜਿੱਥੇ ਤਿੰਨ ਜਾਂ ਇਸ ਤੋਂ ਵੱਧ ਪੋਲਿੰਗ ਸਟੇਸ਼ਨ ਹਨ, ਦੇ 1884 ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀ ਕੈਮਰੇ ਲਗਾਏ ਜਾਣਗੇ।ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਚੋਣਾਂ ਨੂੰ ਹੋਰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਵੇਕਲੀ ਜ਼ਿਲ੍ਹਾ ਸੂਚਨਾ ਪ੍ਰਣਾਲੀ (ਡੀ.ਆਈ.ਐਸ.ਈ.) ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਵਰਤੋਂ ਚੋਣਾਂ ਦੇ ਸਾਰੇ ਪਹਿਲੂਆਂ ਦਾ ਪ੍ਰਬੰਧਨ ਕਰਨ, ਪੋਲਿੰਗ ਸਟਾਫ ਦਾ ਡਾਟਾ ਇਕੱਠਾ ਕਰਨ ਤੋਂ ਲੈ ਕੇ ਰਿਹਰਸਲਾਂ ਦੀ ਸਮਾਂ-ਸਾਰਣੀ ਤੱਕ, ਪੋਲਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਅਤੇ ਗਿਣਤੀ ਕਰਨ ਲਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਆਧੁਨੀਕੀਕਰਨ ਦਾ ਉਦੇਸ਼ ਚੋਣਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ।

ਕਾਂਗਰਸੀ ਨੇਤਾ ਸੁਪ੍ਰਿਆ ਸ਼੍ਰੀਨੇਤ ਨੇ ਕੰਗਨਾ ਰਣੋਤ ਵਿਰੁੱਧ ਪਾਈ ਭੱਦੀ ਪੋਸਟ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੈੱਬ ਐਪਲੀਕੇਸ਼ਨ ਦੀ ਵਰਤੋਂ ਏਪੀਆਈਜ਼/ਸੀਐਸਵੀ/ਐਕਸਿਲ ਫਾਈਲਾਂ ਦੀ ਵਰਤੋਂ ਰਾਹੀਂ ਹੋਰ ਐਪਲੀਕੇਸ਼ਨਾਂ ਤੋਂ ਉਪਲਬਧ ਕਰਮਚਾਰੀ ਡੇਟਾ ਨੂੰ ਇਕੱਠਾ ਕਰਨ ਲਈ ਕੀਤੀ ਜਾਂਦੀ ਹੈ। ਇਸ ਨਾਲ ਵਾਧੂ ਸਟਾਫ ਦੀ ਤਾਇਨਾਤੀ ਕਰਕੇ ਸ਼ੁਰੂਆਤੀ ਪੜਾਅ ਤੋਂ ਬਾਅਦ ਸਟਾਫ ਦੀ ਕਮੀ ਦੇ ਸੁਚੱਜੇ ਪ੍ਰਬੰਧਨ ਵਿੱਚ ਵੀ ਸਹਾਇਤਾ ਮਿਲੇਗੀ।ਇੱਕ ਹੋਰ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਫਲਾਇੰਗ ਸਕੁਐਡ ਵਾਹਨਾਂ (ਐਫਐਸਵੀ) ਤੋਂ ਲਾਈਵ ਸਟਰੀਮਿੰਗ ਰਾਹੀਂ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੀਆਂ ਹਨ। ਚੋਣ ਸਬੰਧਤ ਗਤੀਵਿਧੀਆਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕਰਨ ਅਤੇ ਵੋਟਿੰਗ ਜਾਣਕਾਰੀ ਨੂੰ ਅੱਪਡੇਟ ਕਰਨ ਲਈ ਵਰਤੀ ਜਾਂਦੀ ਪੋਲ ਗਤੀਵਿਧੀ ਪ੍ਰਬੰਧਨ ਪ੍ਰਣਾਲੀ (ਪੀਏਐਮਐਸ) ਵਿੱਚ ਸੋਧ ਕੀਤੀ ਗਈ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਪੁਲਿਸ ਹਿਰਾਸਤ ‘ਚ

ਇਹ ਮੋਬਾਈਲ ਐਪ ਰੀਅਲ ਟਾਈਮ ਡਾਟਾ ਪ੍ਰਦਾਨ ਕਰੇਗਾ।ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹੋਰ ਨਵੀਆਂ ਪਹਿਲਕਦਮੀਆਂ ਸਮੇਤ ਵੋਟਰ ਹੈਲਪਲਾਈਨ ਐਪ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮ?ਹਾਂ ਕਰਾਉਣ, ਆਪਣੀ ਡਿਜੀਟਲ ਫੋਟੋ ਵੋਟਰ ਸਲਿੱਪ ਡਾਊਨਲੋਡ ਕਰਨ, ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਸ਼ਿਕਾਇਤਾਂ ਦੇ ਆਪਣੇ ਮੋਬਾਇਲ ’ਤੇ ਜਵਾਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀਆਂ ਹਨ। ਇਸੇ ਤਰ੍ਹਾਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦੇ ਰੂਪ ਵਿੱਚ ਇੱਕ ਮੋਬਾਈਲ ਐਪਲੀਕੇਸ਼ਨ- ‘ਨੋਅ ਯੁਅਰ ਕੈਂਡੀਡੇਟ’ ਹੈ, ਜੋ ਵੋਟਰਾਂ ਨੂੰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ ਦਿੰਦੀ ਹੈ। ਇਸ ਐਪ ਦਾ ਉਦੇਸ਼ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨਾ ਹੈ।

BIG BREAKING: ਪੰਜਾਬ ਦੀ ਸਿਆਸਤ ‘ਚ ਭੂਚਾਲ, ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ

ਇਹ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਹੋਰ ਨਵੀਆਂ ਪਹਿਲਕਦਮੀਆਂ, ਜਿਸ ਵਿੱਚ ਮੋਬਾਈਲ ਵੋਟਰ ਅਨੁਕੂਲ ਐਪ ਸੀ ਵਿਜਲ ਦੀ ਸ਼ੁਰੂਆਤ ਸ਼ਾਮਲ ਹੈ, ਜੋ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ਕਰਨ ਦੇ ਯੋਗ ਬਣਾਉਂਦੀ ਹੈ ਅਤੇ ਜਿਸ ਵਿੱਚ ਲਾਈਵ ਲੋਕੇਸ਼ਨ ਦੇ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਹੈ। ਕੋਈ ਵੀ ਨਾਗਰਿਕ ਇਸ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਤੋਂ ਬਾਅਦ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ ਉਲੰਘਣਾ ਦੀ ਸਥਿਤੀ ਨੂੰ ਟਰੈਕ ਕਰਨ ਲਈ ਜੀਪੀਐਸ ਦੀ ਵਰਤੋਂ ਕਰਦੇ ਹੋਏ 100 ਮਿੰਟਾਂ ਦੇ ਅੰਦਰ ਫੈਸਲਾ ਦੇ ਦਿੰਦਾ ਹੈ।ਇਸੇ ਤਰ੍ਹਾਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਸਕਸ਼ਮ-ਈਸੀਆਈ’, ਇੱਕ ਐਪਲੀਕੇਸ਼ਨ ਹੈ, ਜੋ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਨੂੰ ਨਵੀਂ ਰਜਿਸਟਰੇਸ਼ਨ, ਪਤੇ ਵਿੱਚ ਤਬਦੀਲੀਆਂ, ਵੇਰਵਿਆਂ ਨੂੰ ਬਦਲਣ, ਅਤੇ ਆਪਣੇ ਆਪ ਨੂੰ ਪੀ.ਡਬਲਯੂ.ਡੀ. ਵਜੋਂ ਦਰਸਾਉਣ ਲਈ ਸਮਰੱਥ ਬਣਾਉਂਦਾ ਹੈ। ਇਹ ਐਪ ਚੋਣ ਪ੍ਰਕਿਰਿਆ ਦੌਰਾਨ ਦਿਵਿਆਂਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਵੁਆਇਸ ਅਸਿਸਟੈਂਸ, ਟੈਕਸਟ ਟੂ ਸਪੀਚ, ਪਹੁੰਚ ਸਬੰਧੀ ਵਿਸ਼ੇਸ਼ਤਾਵਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਦੀ ਹੈ।