Home Blog Page 1779

ਹਰਿਆਣਾ ’ਚ ਮੰਤਰੀਆਂ ਨੂੰ ਵੰਡੇ ਵਿਭਾਗ, ਮੁੱਖ ਮੰਤਰੀ ਨੇ ਰੱਖਿਆ ਗ੍ਰਹਿ ਵਿਭਾਗ

0

ਚੰਡੀਗੜ੍ਹ, 23 ਮਾਰਚ: ਪਿਛਲੇ ਦਿਨੀਂ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਬਣੇ ਨਾਇਬ ਸਿੰਘ ਵੱਲੋਂ ਅੱਜ ਕੈਬਿਨੇਟ ਦੀ ਮੀਟਿੰਗ ਤੋਂ ਬਾਅਦ ਨਵੇਂ ਮੰਤਰੀਆਂ ਨੂੰ ਉਨ੍ਹਾਂ ਦੇ ਦਫਤਰ ਵਿਚ ਰਸਮੀ ਕਾਰਵਾਈ ਤੋਂ ਬਾਅਦ ਅਹੁੱਦਾ ਤੋਂ ਬੈਠਿਆ ਅਤੇ ਸਾਰੀਆਂ ਨੂੰ ਵਧਾਈ ਤੇ ਸ਼ੁਭਕਾਮਨਵਾਂ ਦਿੱਤੀਆਂ। ਇਸ ਦੌਰਾਨ ਵਿਭਾਗਾਂ ਦੀ ਵੀ ਵੰਡ ਕੀਤੀ ਗਈ। ਮੁੱਖ ਮੰਤਰੀ ਵੱਲੋਂ ਗ੍ਰਹਿ ਵਿਭਾਗ ਦੀ ਜਿੰਮੇਵਾਰੀ ਖ਼ੁਦ ਸੰਭਾਲੀ ਜਾਵੇਗੀ, ਇਸਤੋਂ ਪਹਿਲਾਂ ਪਿਛਲੀ ਸਰਕਾਰ ਕੋਲ ਇਹ ਅਹੁੱਦਾ ਅਨਿਲ ਵਿੱਜ ਕੋਲ ਸੀ। ਕਵਰ ਪਾਲ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ , ਮੂਲਚੰਦ ਸ਼ਰਮਾ ਉਦਯੋਗ ਤੇ ਵਪਾਰ , ਰਣਜੀਤ ਸਿੰਘ ਨੂੰ ਮੁੜ ਊਰਜਾ ਮੰਤਰੀ , ਜੈ ਪ੍ਰਕਾਸ਼ ਦਲਾਲ ਨੂੰ ਵਿੱਤ ਵਿਭਾਗ, ਡਾ.ਬਨਵਾਰੀ ਲਾਲ ਨੂੰ ਜਨ ਸਿਹਤ, ਡਾ. ਕਮਲ ਗੁਪਤਾ ਨੂੰ ਸਿਹਤ ਮੰਤਰਾਲਾ, ਸੀਮਾ ਤਿਰਖਾ ਸਕੂਲ ਸਿਖਿਆ ਰਾਜ ਮੰਤਰੀ ,

ਹਿਮਾਚਲ ’ਚ ਕਾਂਗਰਸ ਨੂੰ ਵੱਡਾ ਝਟਕਾ, ਅੱਧੀ ਦਰਜ਼ਨ ਬਾਗੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ

ਮਹਿਪਾਲ ਢਾਂਡਾ ਨੂੰ ਵਿਕਾਸ ਤੇ ਪੰਚਾਇਤ ਰਾਜ ਮੰਤਰੀ,ਅਸੀਮ ਗੋਇਲ ਨੂੰ ਟਰਾਂਸਪੋਰਟ ਵਿਭਾਗ , ਡਾ. ਅਭੈ ਸਿੰਘ ਯਾਦਵ ਨੂੰ ਸਿੰਚਾਈ ਤੇ ਜਲ ਸਰੋਤ ਰਾਜ ਮੰਤਰੀ , ਸੁਭਾਸ਼ ਸੁਧਾ ਨੂੂੰ ਸਥਾਨਕ ਸਰਕਾਰ ਰਾਜ ਮੰਤਰੀ, ਬਿਸ਼ਵੰਬਰ ਬਾਲਮਿਕੀ ਨੂੰ ਸਮਾਜਿਕ ਨਿਆਂ ਅਧਿਕਾਰਤਾ ਤੇ ਅਨੁਸੂਚਿਤ ਜਾਤੀ ਤੇ ਪਿਛੜ ਵਰਗ ਭਲਾਈ ਰਾਜ ਮੰਤਰੀ, ਸੰਜੈ ਸਿੰਘ ਨੂੰ ਚੌਗਿਰਦਾ ਤੇ ਵਣ ਰਾਜ ਮੰਤਰੀ ਆਦਿ ਵਿਭਾਗ ਦਿੱਤੇ ਗਏ ਹਨ। ਇਸਤੋਂ ਇਲਾਵਾ ਅੱਜ ਮੁੱਖ ਮੰਤਰੀ ਵੱਲੋਂ ਕੈਬਨਿਟ ਦੀ ਮੀਟਿੰਗ ਵਿਚ ਕੀਤੀ ਗਈ। ਮੀਟਿੰਗ ਵਿਚ ਸਾਰੀ ਕੈਬਿਨੇਟ ਨੇ ਸੂਬਾ ਵਾਸੀਆਂ ਨੂੰ ਹੋਲੀ ਦੇ ਪਵਿੱਤਰ ਤਿਉਹਾਰ ’ਤੇ ਦਿਲੀ ਵਧਾਈ ਤੇ ਸ਼ੁਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਸੁੱਖੀ ਤੇ ਖੁਸ਼ਹਾਲ ਜੀਵਨ ਦੀ ਕਾਮਨ ਕੀਤੀ੍ਟਹਰਿਆਣਾ ਕੈਬਿਨੇਟ ਦੀ ਮੀਟਿੰਗ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਚ ਆਯੋਜਿਤ ਕੀਤੀ ਗਈ।

 

ਅਕਾਲੀ ਦਲ ਭਗਤ ਸਿੰਘ ਵਾਂਗੂ ਹੀ ਦੇਸ਼, ਪੰਜਾਬ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ: ਸੁਖਬੀਰ ਬਾਦਲ

ਖੱਟਕੜ ਕਲਾਂ, 23 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਉਸਦੇ ਤਰੀਕੇ ਦੇਸ਼, ਪੰਜਾਬ ਤੇ ਫਿਰਕੂ ਸਦਭਾਵਨਾ ਲਈ ਵਚਨਬੱਧ ਹੈ ਜਿਵੇਂ ਮਹਾਨ ਸ਼ਹੀਦ, ਸਰਦਾਰ ਭਗਤ ਸਿੰਘ ਸਨ ਅਤੇ ਉਹਨਾਂ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਸਰਕਾਰ ਬਣਾਉਣ ਲਈ ਸ਼ਹੀਦ ਦੇ ਨਾਂ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਆਪ ਨੇ ਸ਼ਹੀਦ ਨੂੰ ਜਿਹੜੇ ਸਿਧਾਂਤ ਪਿਆਰੇ ਸਨ, ਉਹਨਾਂ ਸਾਰਿਆਂ ਦਾ ਅਪਮਾਨ ਕੀਤਾ ਹੈ। ਉਹਨਾਂ ਨੇ ਇਹ ਵੀ ਸਵਾਲ ਕੀਤਾ ਕਿ ਪੰਜਾਬ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਤੇ ਕਿਹਾ ਕਿ ਕੀ ਇਸ ਮਾਮਲੇ ’ਤੇ ਫਿਕਸ ਮੈਚ ਖੇਡਿਆ ਜਾ ਰਿਹਾ ਹੈ।ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਵਿਖੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਇਕ ਸੈਮੀਨਾਰ ਵਿਚ ਸ਼ਮੂਲੀਅਤ ਕੀਤੀ ਜਿਥੇ ਸ਼ਹੀਦ ਭਗਤ ਸਿੰਘ ਨੂੰ ਪਿਆਰੇ ਆਦਰਸ਼ਾਂ ’ਤੇ ਚਰਚਾ ਕੀਤੀ ਗਈ।

ਹਿਮਾਚਲ ’ਚ ਕਾਂਗਰਸ ਨੂੰ ਵੱਡਾ ਝਟਕਾ, ਅੱਧੀ ਦਰਜ਼ਨ ਬਾਗੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ

ਅਕਾਲੀ ਦਲ ਦੇ ਪ੍ਰਧਾਨ ਨੇ ਸ਼ਹੀਦ ਦੀ ਯਾਦਗਾਰ ’ਤੇ ਸ਼ਰਧਾਂਜਲੀ ਦੇਣ ਦੀ ਥਾਂ ’ਤੇ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਡੱਟਣ ਵਾਸਤੇ ਦਿੱਲੀ ਜਾ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕੀਤੀ।ਅਕਾਲੀ ਦਲ ਦੇ ਪ੍ਰਧਾਨ, ਨੇ ਇਸ ਮੌਕੇ ਸੈਮੀਨਾਰ ਵਿਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਅਕਾਲੀ ਦਲ ਸਿਰਫ ਇਕ ਸਿਆਸੀ ਪਾਰਟੀ ਨਹੀਂ ਬਲਕਿ ਇਕ ਸੋਚ ਹੈ। ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਆਪਣੇ ਸਿਧਾਂਤਾਂ ’ਤੇ ਕਾਇਮ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਜ ਪਾਰਟੀਆਂ ਵੋਟ ਬੈਂਕ ਦੀ ਰਾਜਨੀਤੀ ਖੇਡ ਰਹੀਆਂ ਹਨ ਤੇ ਉਹਨਾਂ ਇਕ ਭਾਈਚਾਰੇ ਨੂੰ ਦੂਜੇ ਭਾਈਚਾਰੇ ਖਿਲਾਫ ਡਟਾ ਦਿੱਤਾ ਹੈ। ਉਹਨਾਂ ਨੇ ਕਾਂਗਰਸ ਪਾਰਟੀ ਵੱਲੋਂ ਸ਼ਹੀਦਾਂ ਦੇ ਨਾਂ ’ਤੇ ਝੂਠੀਆਂ ਸਹੁੰਆਂ ਖਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਵੀ ਨਿਖੇਧੀ ਕੀਤੀ। ਖੱਟਕੜ ਕਲਾਂ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਸਵਾਲ ਕੀਤਾ ਕਿ ਪੰਜਾਬ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਹੋ ਰਹੀ ? ਉਹਨਾਂ ਕਿਹਾ ਕਿ ਪੰਜਾਬ ਆਬਕਾਰੀ ਨੀਤੀ ਵੀ ਦਿੱਲੀ ਦੀ ਨੀਤੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਸੀ।

ਛੋਟਾ ਸਿੱਧੂ ਮੂਸੇਵਾਲਾ ਹਸਪਤਾਲੋਂ ਛੁੱਟੀ ਬਾਅਦ ਪਹਿਲੀ ਵਾਰ ਪੁੱਜਿਆ ਜੱਦੀ ਹਵੇਲੀ

ਉਹਨਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਇਹਨਾਂ ਹੀ ਲੋਕਾਂ ਨੇ ਪੰਜਾਬ ਆਬਕਾਰੀ ਨੀਤੀ ਘੜੀ ਸੀ। ਇਸ ਤੋਂ ਪਹਿਲਾਂ ਸੈਮੀਨਾਰ ਵਿਚ ਪ੍ਰਸਿੱਧ ਬੁੱਧੀਜੀਵੀ ਡਾ. ਪਿਆਰੇ ਲਾਲ ਗਰਗ ਨੇ ਕਿਹਾ ਕਿ ਇਹ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਲਈ ਢੁਕਵਾਂ ਸਮਾਂ ਹੈ ਕਿ ਉਹ ਅੱਗੇ ਆਵੇ ਤੇ ਸੂਬੇ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਚੁੱਕੇ। ਬੁੱਧੀਜੀਵੀ ਡਾ. ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ ਕਿਉਂਕਿ ਲੋਕਾਂ ਨੇ ਹੋਰ ਪਾਰਟੀਆਂ ਤੋਂ ਆਸ ਗੁਆ ਲਈ ਹੈ। ਇਸ ਮੌਕੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਰਾਜ ਵਿਚ ਵਿਵਸਥਾ ਢਹਿ ਢੇਰੀ ਹੋ ਰਹੀ ਹੈ ਅਤੇ ਪ੍ਰਮੁੱਖ ਵਿਰੋਧੀ ਧਿਰ ਸੱਤਾਧਾਰੀ ਧਿਰ ਨਾਲ ਰਲ ਗਈ ਹੈ। ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਗਰੀਬਾਂ, ਮਜ਼ਲੂਮਾਂ, ਦਬੇ ਕੁਚਲਿਆਂ, ਘੱਟ ਗਿਣਤੀਆਂ ਤੇ ਕਿਸਾਨਾਂ ਦੀ ਆਵਾਜ਼ ਹੈ। ਇਸ ਮੌਕੇ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਜ਼ਿਲ੍ਹਾ ਅਕਾਲੀ ਦਲ ਪ੍ਰਧਾਨ ਸੁਖਦੀਪ ਸਿੰਘ ਸੁਕਰ ਵੀ ਹਾਜ਼ਰ ਸਨ।

 

ਅੱਜ ਸਾਡੇ ਦੇਸ਼ ਵਿਚ ਲੋਕਤੰਤਰ ਦੀ ਹਾਲਤ ਦੇਖ ਕੇ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋ ਰਿਹਾ ਹੋਵੇਗਾ: ਭਗਵੰਤ ਮਾਨ

ਸ਼ਹੀਦਾਂ ਦੇ ਸੁਪਨਿਆਂ ਦੀ ਅਜ਼ਾਦੀ ਲਈ ਲੜਾਂਗੇ.. ਤਾਨਾਸ਼ਾਹੀ ਖਿਲਾਫ ਲੜਦੇ ਰਹਾਂਗੇ- ਮਾਨ
ਨਵੀਂ ਦਿੱਲੀ, 23 ਮਾਰਚ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿਚ ਲੋਕਤੰਤਰ ਦੀ ਹਾਲਤ ਦੇਖ ਕੇ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋ ਰਿਹਾ ਹੋਵੇਗਾ। ਦਿੱਲੀ ਦੇ ਸ਼ਹੀਦ ਪਾਰਕ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਭਗਤ ਸਿੰਘ ਨੇ 23 ਸਾਲ ਦੀ ਛੋਟੀ ਉਮਰ ਵਿੱਚ ਆਪਣਾ ਬਲਿਦਾਨ ਦਿੱਤਾ ਤਾਂ ਜੋ ਸਾਡਾ ਦੇਸ਼ ਆਜ਼ਾਦ ਹੋ ਸਕੇ ਅਤੇ ਸਾਨੂੰ ਵੋਟ ਪਾਉਣ ਅਤੇ ਆਪਣੇ ਆਗੂ ਚੁਣਨ ਦਾ ਅਧਿਕਾਰ ਮਿਲ ਸਕੇ। ਪਰ ਅੱਜ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਰੂਹਾਂ ਨੂੰ ਜ਼ਰੂਰ ਦੁੱਖ ਹੋਵੇਗਾ ਕਿ ਇਸ ਦੇਸ਼ ਵਿੱਚ ਲੋਕਤੰਤਰ ਨਹੀਂ ਹੈ।

ਹਿਮਾਚਲ ’ਚ ਕਾਂਗਰਸ ਨੂੰ ਵੱਡਾ ਝਟਕਾ, ਅੱਧੀ ਦਰਜ਼ਨ ਬਾਗੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ

ਉਹ (ਭਗਤ ਸਿੰਘ) ਜ਼ਰੂਰ ਸੋਚ ਰਿਹਾ ਹੋਵੇਗਾ, ਕੀ ਅਸੀਂ ਇਸ ਆਜ਼ਾਦੀ ਲਈ ਕੁਰਬਾਨੀ ਦਿੱਤੀ ਸੀ? ਮਾਨ ਨੇ ਅੱਗੇ ਕਿਹਾ ਕਿ ਇਹ ਕਿਹੋ ਜਿਹਾ ਲੋਕਤੰਤਰ ਜਾਂ ਅਜ਼ਾਦੀ ਹੈ ਜਿੱਥੇ ਇਕ ਪਾਰਟੀ ਵਿਰੋਧੀ ਧਿਰ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੰਦੀ, ਵਿਰੋਧੀ ਧਿਰ ਨੂੰ ਚੋਣ ਲੜਨ ਨਹੀਂ ਦਿੰਦੀ, ਵਿਰੋਧੀ ਧਿਰ ਦੇ ਨੇਤਾ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਦੀ ਹੈ। ਜੇਕਰ ਵਿਰੋਧੀ ਧਿਰ ਜਿੱਤ ਰਹੀ ਹੈ ਤਾਂ ਚੰਡੀਗੜ੍ਹ ਵਾਂਗ ਉਨ੍ਹਾਂ ਦੀਆਂ ਵੋਟਾਂ ਰੱਦ ਕਰਕੇ ਆਪਣੀ ਪਸੰਦ ਦਾ ਮੇਅਰ ਨਿਯੁਕਤ ਕਰੋ। ਇਹ ਵੇਖ ਸਾਡੇ ਸ਼ਹੀਦਾਂ ਦੀਆਂ ਰੂਹਾਂ ਤੜਪ ਰਹੀ ਹੋਣਗੀਆਂ। ਪਰ ਅਸੀਂ ਆਪਣੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਲਈ ਲੜਾਂਗੇ, ਇਸ ਤਾਨਾਸ਼ਾਹੀ ਵਿਰੁੱਧ ਲੜਦੇ ਰਹਾਂਗੇ। ’ਆਪ’ ਨੇਤਾ ਨੇ ਅੱਗੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੇ ਹਨ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਰੋਕਣਗੇ?

ਸ਼ਰਾਬ ਕਾਂਡ: ਮਰਨ ਵਾਲਿਆਂ ਦੀ ਗਿਣਤੀ 21 ਹੋਈ, ਸਰਕਾਰ ਵੱਲੋਂ ਵਿਸੇਸ ਜਾਂਚ ਟੀਮ ਦਾ ਗਠਨ

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੂਰਾ ਦੇਸ਼ ਇੰਨਾ ਗੁੱਸੇ ’ਚ ਹੈ ਅਤੇ ਦੇਖ ਰਿਹਾ ਹੈ ਕਿ ਕਿਸ ਤਰ੍ਹਾਂ ਭਾਜਪਾ ਸਾਡੇ ਲੋਕਤੰਤਰ ਨੂੰ ਤਾਨਾਸ਼ਾਹੀ ’ਚ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਨਹੀਂ ਚਾਹੁੰਦੇ ਕਿ ਕੋਈ ਵਿਰੋਧੀ ਧਿਰ ਸਰਕਾਰ ਬਣਾਉਣ ਜਾਂ ਰਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ। ਜੇਕਰ ਉਹ ਦਿੱਲੀ ਹਾਰ ਜਾਂਦੇ ਹਨ ਤਾਂ ਉਨ੍ਹਾਂ ਦਾ ਐਲਜੀ ਰਾਜ ਕਰਦਾ ਹੈ। ਉਹ ਰਾਜਪਾਲਾਂ ਰਾਹੀਂ ਗੈਰ-ਭਾਜਪਾ ਸੂਬਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਹਨ। ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਦਾ ਸੰਵਿਧਾਨ ਅੱਜ ਖਤਰੇ ਵਿੱਚ ਹੈ, ਅੱਜ ਸਾਡਾ ਲੋਕਤੰਤਰ ਖਤਰੇ ਵਿੱਚ ਹੈ। ਮੈਂ ਸਾਡੇ ਦੇਸ਼ ਦੇ 140 ਕਰੋੜ ਲੋਕਾਂ ਨੂੰ ਇਸ ਤਾਨਾਸ਼ਾਹੀ ਪਾਰਟੀ ਨਾਲ ਲੜਨ ਅਤੇ ਆਪਣੇ ਦੇਸ਼ ਅਤੇ ਲੋਕਤੰਤਰ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਅਪੀਲ ਕਰ ਰਿਹਾ ਹਾਂ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ।

ਅਰਵਿੰਦ ਕੇਜਰੀਵਾਲ ਸਿਰਫ ਇਕ ਵਿਅਕਤੀ ਨਹੀਂ ਬਲਕਿ ਇਕ ਸੋਚ ਹੈ, ਸੋਚ ਨੂੰ ਕਦੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ : ਭਗਵੰਤ ਮਾਨ

ਇਨ੍ਹਾਂ (ਭਾਜਪਾ) ਨੇ 26 ਜਨਵਰੀ ਦੀ ਪੰਜਾਬ ਦੀ ਝਾਂਕੀ ਨੂੰ ਰੱਦ ਕਰ ਦਿੱਤਾ, ਕੀ ਉਹ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਤੋਂ ਵੱਡੇ ਹੋ ਗਏ ਹਨ? ਪਹਿਲਾਂ ਅਸੀਂ ਅੰਗਰੇਜ਼ਾਂ ਨਾਲ ਲੜਦੇ ਸੀ, ਹੁਣ ਇਨ੍ਹਾਂ ਚੋਰਾਂ ਨਾਲ ਲੜ ਰਹੇ ਹਾਂ। ਅੱਜ ਦੁਨੀਆ ਭਰ ਦੇ ਕਈ ਅਖਬਾਰਾਂ ਨੇ ਛਾਪਿਆ ਕਿ ਭਾਰਤ ਵਿੱਚ ਲੋਕਤੰਤਰ ਖਤਰੇ ਵਿੱਚ ਹੈ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਸ ਤੋਂ ਵੀ ਵੱਡੇ ਨੇਤਾ ਬਣ ਕੇ ਨਿਕਲਣਗੇ ਅਤੇ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ। ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਸੋਚ ਹੈ, ਤੁਸੀਂ ਇੱਕ ਸੋਚ ਨੂੰ ਕੈਦ ਨਹੀਂ ਕਰ ਸਕਦੇ। ਸਾਡਾ ਹਰ ਉਮੀਦਵਾਰ ਕੇਜਰੀਵਾਲ ਹੈ ਅਤੇ ਹਰ ਵਲੰਟੀਅਰ ਕੇਜਰੀਵਾਲ ਹੈ। ਉਹ ਸਾਨੂੰ ਰੋਕ ਨਹੀਂ ਸਕਣਗੇ। ਅਸੀਂ ਦਿੱਲੀ ਸਰਕਾਰ ਨੂੰ ਕਾਨੂੰਨ ਮੁਤਾਬਕ ਚਲਾਵਾਂਗੇ। ਕੋਈ ਕਾਨੂੰਨ ਇਹ ਨਹੀਂ ਕਹਿੰਦਾ ਕਿ ਜੇਕਰ ਤੁਸੀਂ ਕਿਸੇ ਮੁੱਖ ਮੰਤਰੀ ਨੂੰ ਸਿਆਸੀ ਬਦਲਾਖੋਰੀ ਤਹਿਤ ਜੇਲ੍ਹ ਵਿੱਚ ਡੱਕਦੇ ਹੋ ਤਾਂ ਉਸ ਨੂੰ ਅਸਤੀਫ਼ਾ ਦੇਣਾ ਪਵੇਗਾ

 

ਬਠਿੰਡਾ ਦੇ ਨਵੇਂ ਐਸ.ਐਸ.ਪੀ ਦੀਪਕ ਪਾਰਿਕ ਨੇ ਸੰਭਾਲਿਆ ਅਹੁੱਦਾ

0

ਬਠਿੰਡਾ, 23 ਮਾਰਚ: ਚੋਣ ਕਮਿਸ਼ਨ ਦੀਆਂ ਹਿਦਾਇਤਾਂ ’ਤੇ ਬਦਲ ਕੇ ਆਏ ਬਠਿੰਡਾ ਦੇ ਨਵੇਂ ਐਸ.ਐਸ.ਪੀ ਦੀਪਕ ਪਾਰਿਕ ਨੇ ਸਨੀਵਾਰ ਨੂੰ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸਤੋਂ ਪਹਿਲਾਂ ਉਹ ਡੀਜੀਪੀ ਦਫ਼ਤਰ ਵਿਖੇ ਸਟਾਫ਼ ਅਫ਼ਸਰ ਦੇ ਤੌਰ ’ਤੇ ਕੰਮ ਕਰ ਰਹੇ ਸਨ। ਸਾਲ 2014 ਬੈਚ ਦੇ ਆਈਪੀਐਸ ਅਧਿਕਾਰੀ ਸ਼੍ਰੀ ਪਾਰਿਕ ਮਾਨਸਾ ਅਤੇ ਪਟਿਆਲਾ ਦੇ ਐਸ.ਐਸ.ਪੀ ਵਜੋਂ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ ਬਠਿੰਡਾ ਹਰਮਨਬੀਰ ਸਿੰਘ ਗਿੱਲ ਦੀ ਥਾਂ ਲਿਆਂਦਾ ਗਿਆ ਹੈ,

ਛੋਟਾ ਸਿੱਧੂ ਮੂਸੇਵਾਲਾ ਹਸਪਤਾਲੋਂ ਛੁੱਟੀ ਬਾਅਦ ਪਹਿਲੀ ਵਾਰ ਪੁੱਜਿਆ ਜੱਦੀ ਹਵੇਲੀ

ਜਿੰਨ੍ਹਾਂ ਦੇ ਸਕੇ ਭਰਾ ਇੱਕ ਸਿਆਸੀ ਪਾਰਟੀ ਦੇ ਐਮ.ਪੀ ਹੋਣ ਕਾਰਨ ਚੋਣ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਸੀ। ਉਧਰ ਸ਼ਨੀਵਾਰ ਨੂੰ ਅਹੁੱਦਾ ਸੰਭਾਲਣ ਸਮੇਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਵਿਚ ਚੋਣ ਜਾਬਤੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ, ਸ਼ਾਂਤੀ ਪੂਰਵਕ ਤਰੀਕੇ ਨਾਲ ਚੋਣਾਂ ਕਰਵਾਉਣ ਅਤੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਦੀ ਵਚਨਵਧਤਾ ਦੁਹਰਾਈ। ਬਠਿੰਡਾ ਪੁੱਜਣ ’ਤੇ ਪੁਲਿਸ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਤੇ ਨਾਲ ਹੀ ਜ਼ਿਲ੍ਹੈ ਦੇ ਗਜਟਿਡ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।

 

 

ਹਿਮਾਚਲ ’ਚ ਕਾਂਗਰਸ ਨੂੰ ਵੱਡਾ ਝਟਕਾ, ਅੱਧੀ ਦਰਜ਼ਨ ਬਾਗੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ

ਅਸਤੀਫ਼ਾ ਦੇਣ ਵਾਲੇ ਤਿੰਨ ਅਜਾਦ ਵਿਧਾਇਕਾਂ ਨੇ ਵੀ ਫ਼ੜਿਆ ਭਾਜਪਾ ਦਾ ਪੱਲਾ
ਨਵੀਂ ਦਿੱਲੀ/ਸ਼ਿਮਲਾ, 23 ਮਾਰਚ: ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਅਪਣੀ ਸਰਕਾਰ ਬਣਾਉਣ ਵਾਲੀ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਹੁਣ ਖ਼ਤਰੇ ਵਿਚ ਪੈ ਗਈ ਹੈ। ਪਿਛਲੇ ਦਿਨੀਂ ਸੂਬੇ ’ਚ ਰਾਜ ਸਭਾ ਸੀਟ ਲਈ ਹੋਈ ਚੋਣ ਵਿਚ ਕਰਾਸ ਵੋਟਿੰਗ ਕਰਕੇ ਭਾਜਪਾ ਉਮੀਦਵਾਰ ਦੇ ਹੱਕ ਵਿਚ ਵੋਟ ਕਰਨ ਵਾਲੇ 6 ਵਿਧਾਇਕਾਂ ਨੂੰ ਬੇਸ਼ੱਕ ਵਿਧਾਨ ਸਭਾ ਦੇ ਸਪੀਕਰ ਨੇ ਅਯੋਗ ਕਰਾਰ ਦੇ ਦਿੱਤਾ ਸੀ ਪ੍ਰੰਤੂ ਹੁਣ ਇਹ ਬਾਗੀ ਵਿਧਾਇਕ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਸ਼ਰਾਬ ਕਾਂਡ: ਮਰਨ ਵਾਲਿਆਂ ਦੀ ਗਿਣਤੀ 21 ਹੋਈ, ਸਰਕਾਰ ਵੱਲੋਂ ਵਿਸੇਸ ਜਾਂਚ ਟੀਮ ਦਾ ਗਠਨ

ਇੰਨ੍ਹਾਂ ਦੇ ਨਾਲ ਹੀ ਸੂਬੇ ਦੇ ਤਿੰਨ ਅਜਾਦ ਵਿਧਾਇਕਾਂ ਨੇ ਵੀ ਅਪਣੀ ਵਿਧਾਇਕੀ ਤੋਂ ਅਸਤੀਫ਼ਾ ਦਿੰਦਿਆਂ ਭਾਜਪਾ ਦਾ ਪੱਲਾ ਫ਼ੜ ਲਿਆ ਹੈ। 9 ਵਿਧਾਇਕਾਂ ਦੇ ਅਸਤੀਫ਼ਾ ਦੇਣ ਨਾਲ ਹੁਣ 68 ਮੈਂਬਰੀ ਹਾਊਸ ਦੇ ਵਿਚ ਕਾਂਗਰਸ ਪਾਰਟੀ ਕੋਲ 34 ਵਿਧਾਇਕ ਰਹਿ ਗਏ ਹਨ। ਇਸੇ ਤਰ੍ਹਾਂ ਭਾਜਪਾ ਦੇ ਹਿੱਸੇ 25 ਵਿਧਾਇਕ ਹਨ। ਚਰਚਾ ਹੈ ਕਿ ਕੁੱਝ ਹੋਰ ਵਿਧਾਇਕ ਵੀ ਅਸਤੀਫ਼ਾ ਦੇ ਸਕਦੇ ਹਨ। ਸ਼ਨੀਵਾਰ ਨੂੰ ਨਵੀਂ ਦਿੱਲੀ ’ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ’ਚ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਬਾਗੀ ਕਾਂਗਰਸੀ

ਛੋਟਾ ਸਿੱਧੂ ਮੂਸੇਵਾਲਾ ਹਸਪਤਾਲੋਂ ਛੁੱਟੀ ਬਾਅਦ ਪਹਿਲੀ ਵਾਰ ਪੁੱਜਿਆ ਜੱਦੀ ਹਵੇਲੀ

ਵਿਧਾਇਕਾਂ ਸੁਧੀਰ ਸ਼ਰਮਾ, ਰਵੀ ਠਾਕੁਰ, ਰਜਿੰਦਰ ਰਾਣਾ, ਇੰਦਰ ਦੱਤ ਲਖਣਪਾਲ, ਚੈਤੰਨਿਆ ਸ਼ਰਮਾ ਅਤੇ ਦਵਿੰਦਰ ਕੁਮਾਰ ਤੋਂ ਇਲਾਵਾ ਅਜਾਦ ਵਿਧਾਇਕ ਅਸ਼ੀਸ ਸ਼ਰਮਾ, ਹੁਸਿਆਰ ਸਿੰਘ, ਕੇ.ਐਲ ਠਾਕੁਰ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਦਸਿਆ ਜਾ ਰਿਹਾ ਹੈਕਿ ਇੰਨ੍ਹਾਂ 9 ਸਾਬਕਾ ਵਿਧਾਇਕਾਂ ਨੂੰ ਅਗਲੇ ਸਮੇਂ ਦੌਰਾਨ ਸੂੁਬੇ ਵਿਚ ਹੋਣ ਵਾਲੀਆਂ ਉਪ ਚੋਣਾਂ ਦੌਰਾਨ ਭਾਜਪਾ ਵੱਲੋਂ ਟਿਕਟ ਦਿੱਤੀ ਜਾਵੇਗੀ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਦੋਸ਼ ਲਗਾਇਆ ਕਿ ਸੂਬੇ ਦੀ ਸੁਖਵਿੰਦਰ ਸਿੰਘ ਸੁੱਖੂ ਸਰਕਾਰ ਦੇ ਕਾਰਜ਼ਕਾਲ ਦੌਰਾਨ ਭ੍ਰਿਸਟਾਚਾਰ ਵਧ ਗਿਆ ਹੈ ਤੇ ਸਿਆਸੀ ਵਿਰੋਧੀਆਂ ਉਪਰ ਝੂਠੀਆਂ ਕਾਰਵਾਈਆਂ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ।

 

ਸ਼ਰਾਬ ਕਾਂਡ: ਮਰਨ ਵਾਲਿਆਂ ਦੀ ਗਿਣਤੀ 21 ਹੋਈ, ਸਰਕਾਰ ਵੱਲੋਂ ਵਿਸੇਸ ਜਾਂਚ ਟੀਮ ਦਾ ਗਠਨ

0

ਭਾਰਤੀ ਚੋਣ ਕਮਿਸ਼ਨ ਨੇ ਮੰਗੀ ਡੀਜੀਪੀ ਤੋਂ ਰੀਪੋਰਟ
ਸੰਗਰੂਰ, 23 ਮਾਰਚ : ਜ਼ਿਲ੍ਹੇ ਦੇ ਕਸਬਾ ਦਿੜਬਾ ਵਿਚ ਜਹਿਰੀਲੀ ਸ਼ਰਾਬ ਪੀਣ ਕਾਰਨ ਸ਼ੁਰੂ ਹੋਇਆ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤੱਕ ਦਿੜਬਾ ਅਤੇ ਸੁਨਾਮ ਵਿਚ 21 ਮੌਤਾਂ ਹੋ ਚੁੱਕੀਆਂ ਹਨ। ਉਧਰ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।

ਛੋਟਾ ਸਿੱਧੂ ਮੂਸੇਵਾਲਾ ਹਸਪਤਾਲੋਂ ਛੁੱਟੀ ਬਾਅਦ ਪਹਿਲੀ ਵਾਰ ਪੁੱਜਿਆ ਜੱਦੀ ਹਵੇਲੀ

ਬੇਸ਼ੱਕ ਪੁੁੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਤਲ ਦਾ ਮੁਕੱਦਮਾ ਦਰਜ਼ ਕਰਕੇ 8 ਲੋਕਾਂ ਨੂੰ ਹਿਰਾਸਤ ਵਿਚ ਲਿਆ ਚੁੱਕਾ ਹੈ ਪ੍ਰੰਤੂ ਮਾਮਲੇ ਦੀ ਹੋਰ ਤੈਅ ਤੱਕ ਜਾਣ ਦੇ ਲਈ ਏਡੀਪੀਪੀ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇੱਕ ਚਾਰ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਵਿਸੇਸ ਜਾਂਚ ਟੀਮ ਵਿਚ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ, ਸੰਗਰੂਰ ਦੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਐਸ.ਪੀ ਨਰੇਸ਼ ਦੂਬੇ ਨੂੰ ਸ਼ਾਮਲ ਕੀਤਾ ਗਿਆ ਹੈ। ਪੁਲਿਸ ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆਇਆ ਕਿ ਕਿੰਗਪਿਨ ਹਰਮਨਪ੍ਰੀਤ ਨੇ ਹਾਲ ਹੀ ਵਿੱਚ ਸ਼ਰਾਬ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ। ਹਰਮਨਪ੍ਰੀਤ ਸਿੰਘ ਦਾ ਮੰਨਣਾ ਸੀ ਕਿ ਜ਼ਿਆਦਾ ਨਸ਼ਾ ਹੋਣ ਕਾਰਨ ਸ਼ਰਾਬ ਦਾ ਖਪਤ ਵੀ ਵਧੇਗਾ। ਉਸ ਵੱਲੋਂ 120 ਬੋਤਲਾਂ ਦੀ ਪਹਿਲੀ ਖੇਪ ਤਿਆਰ ਕੀਤੀ ਗਈ ਸੀ।

ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਦੌਰਾਨ ਅਕਾਲੀ ਦਲ ਦਾ ਦੋ ਟੁੱਕ ਐਲਾਨ: ਸਿਧਾਂਤ ਰਾਜਨੀਤੀ ਤੋਂ ਉਪਰ

ਪਹਿਲੀ ਕੋਸ਼ਿਸ਼ ਦੌਰਾਨ ਪੂਰੀ ਜਾਣਕਾਰੀ ਨਾ ਹੋਣ ਕਾਰਨ ਇਹ ਸ਼ਰਾਬ ਜ਼ਹਿਰੀਲੀ ਹੋ ਗਈ।ਗੌਰਤਲਬ ਹੈ ਕਿ 18-19 ਮਾਰਚ ਦੀ ਰਾਤ ਨੂੰ ਦਿੜਬਾ ਖੇਤਰ ਵਿਚ ਕੁੱਝ ਲੋਕਾਂ ਨੇ ਸ਼ਰਾਬ ਪੀਤੀ ਸੀ ਪ੍ਰੰਤੂ ਦੂਜੇ ਦਿਨ ਸਵੇਰੇ ਉਨ੍ਹਾਂ ਵਿਚੋਂ ਕਈਆਂ ਦੀ ਮੌਤ ਹੋ ਗਈ ਤੇ ਕਈਆਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ, ਜਿੰਨ੍ਹਾਂ ਵਿਚੋਂ ਹੁਣ ਤੱਕ ਕੁੱਲ 21 ਮੌਤਾਂ ਹੋਣ ਦੀ ਸੂਚਨਾ ਹੈ। ਜਦੋਂਕਿ ਹਾਲੇ ਵੀ ਕੁੱਝ ਲੋਕ ਪਟਿਆਲਾ ਦੇ ਰਜਿੰਦਰਾ ਹਸਪਤਾਲ ਅਤੇ ਹੋਰ ਥਾਵਾਂ ’ਤੇ ਅਪਣਾ ਇਲਾਜ਼ ਕਰਵਾ ਰਹੇ ਹਨ। ਪਹਿਲਾਂ ਇਸ ਕਾਂਡ ਵਿਚ ਮਰਨ ਵਾਲੇ ਦਿੜਬਾ ਇਲਾਕੇ ਦੇ ਹੀ ਸਨ ਪ੍ਰੰਤੂ ਬਾਅਦ ਵਿਚ ਸੁਨਾਮ ਦੇ ਵੀ ਕਰੀਬ ਅੱਧੀ ਦਰਜ਼ਨ ਲੋਕਾਂ ਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਮੁਢਲੀ ਜਾਂਚ ਮੁਤਾਬਕ ਦਿੜਬਾ ਦੇ ਹੀ ਕੁੱਝ ਲੋਕਾਂ ਵੱਲੋਂ ਘਰ ਵਿਚ ਨਕਲੀ ਸਰਾਬ ਤਿਆਰ ਕੀਤੀ ਜਾ ਰਹੀ ਸੀ, ਜਿਸਦੇ ਲਈ ਉਹ ਸਮਾਨ ਪਾਤੜਾ ਤੇ ਹੋਰਨਾਂ ਇਲਾਕਿਆਂ ਵਿਚੋਂ ਲਿਆਉਂਦੇ ਸਨ।

 

ਛੋਟਾ ਸਿੱਧੂ ਮੂਸੇਵਾਲਾ ਹਸਪਤਾਲੋਂ ਛੁੱਟੀ ਬਾਅਦ ਪਹਿਲੀ ਵਾਰ ਪੁੱਜਿਆ ਜੱਦੀ ਹਵੇਲੀ

0

ਘਰ ਜਾਣ ਤੋਂ ਪਹਿਲਾਂ ਪ੍ਰਵਾਰ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ
ਬਠਿੰਡਾ/ਮਾਨਸਾ, 23 ਮਾਰਚ : ਲੰਘੀ 17 ਮਾਰਚ ਨੂੰ ਬਠਿੰਡਾ ਦੇ ਜਿੰਦਲ ਹਸਪਤਾਲ ਵਿਚ ਜਨਮ ਲੈਣ ਵਾਲੇ ਛੋਟੇ ਸਿੱਧੂ ਮੂਸੇਵਾਲਾ ਉਰਫ਼ ਸੁਭਦੀਪ ਸਿੰਘ ਸ਼ਨੀਵਾਰ ਹਸਪਤਾਲੋਂ ਛੁੱਟੀ ਮਿਲਣ ਤੋਂ ਬਾਅਦ ਅਪਣੇ ਮਾਪਿਆਂ ਨਾਲ ਪਿੰਡ ਮੂੁਸੇ ਦੀ ਜੱਦੀ ਹਵੇਲੀ ’ਚ ਪਹੁੰਚ ਚੁੱਕਿਆ ਹੈ। ਇਸਤੋਂ ਪਹਿਲਾਂ ਪ੍ਰਵਾਰ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬੱਚੇ ਦੀ ਤੰਦਰੁਸਤੀ ਤੋਂ ਇਲਾਵਾ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਮੌਕੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਨਵਜਨਮੇ ਬੱਚੇ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ।

ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਦੌਰਾਨ ਅਕਾਲੀ ਦਲ ਦਾ ਦੋ ਟੁੱਕ ਐਲਾਨ: ਸਿਧਾਂਤ ਰਾਜਨੀਤੀ ਤੋਂ ਉਪਰ

ਉਧਰ ਹਵੇਲੀ ਆਉਣ ਦੀ ਖ਼ਬਰ ਮਿਲਦੇ ਹੀ ਵੱਡੀ ਗਿਣਤੀ ਵਿਚ ਮਹਰੂਮ ਗਾਇਕ ਸਿੱਧੂ ਮੂੁਸੇਵਾਲਾ ਦੇ ਸਮਰਥਕ ਪਿੰਡ ਪੁੱਜਣੇ ਸ਼ੁਰੂ ਹੋ ਗਏ। ਇਸਤੋਂ ਇਲਾਵਾ ਪਿੰਡ ਵਾਲਿਆਂ ਵੱਲੋਂ ਵੀ ਪ੍ਰਵਾਰ ’ਚ ਆਏ ਨਵੇਂ ਜੀਅ ਦੀ ਆਮਦ ਨੂੰ ਲੈ ਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਨਵੀਂ ਹਵੇਲੀ ਤੋਂ ਇਲਾਵਾ ਪੁਰਾਣੇ ਘਰ ਵਿਚ ਵੀ ਨਿੰਮ ਬੰਨਿਆ ਗਿਆ। ਪਿੰਡ ਦੀਆਂ ਔਰਤਾਂ ਨੇ ਜਸ਼ਨਾਂ ਦੇ ਗੀਤ ਗਾ ਕੇ ਬੱਚੇ ਦਾ ਸਵਾਗਤ ਕੀਤਾ। ਦਸਣਾ ਬਣਦਾ ਹੈ ਕਿ 29 ਮਈ 2022 ਦੀ ਸ਼ਾਮ ਨੂੰ ਗੈਂਗਸਟਰਾਂ ਨੇ ਪਿੰਡ ਜਵਾਹਰਕੇ ਨਜਦੀਕ ਉਸ ਸਮੇਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਜਦ ਉਹ ਅਪਣੇ ਦੋ ਦੋਸਤਾਂ ਨਾਲ ਥਾਰ ਜੀਪ ਵਿਚ ਕਿਸੇ ਰਿਸ਼ਤੇਦਾਰੀ ਵਿਚ ਜਾ ਰਿਹਾ ਸੀ।

ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਈ.ਡੀ ਕੋਲ 6 ਦਿਨਾਂ ਦੇ ਰਿਮਾਂਡ ’ਤੇ

ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪ੍ਰਵਾਰ ਪੂਰੀ ਤਰ੍ਹਾਂ ਟੁੱਟ ਗਿਆ ਸੀ ਪਰ ਹੁਣ ਤਾਜ਼ਾ ਖ਼ੁਸੀ ਦੇ ਨਾਲ ਚਿਹਰਿਆਂ ’ਤੇ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਸਿੱਧੂ ਦੇ ਮਾਪਿਆਂ ਵੱਲੋਂ ਆਈਵੀਐਫ਼ ਤਕਨੀਕ ਦੇ ਨਾਲ ਵਿਦੇਸ਼ ਦੇ ਵਿਚੋਂ ਇਹ ਬੱਚਾ ਲਿਆ ਗਿਆ ਸੀ ਤੇ ਉਸਦਾ ਜਨਮ ਬਠਿੰਡਾ ਦੇ ਹਸਪਤਾਲ ਵਿਚ ਹੋਇਆ ਹੈ। ਕੇਂਦਰ ਸਰਕਾਰ ਵੱਲੋਂ 58 ਸਾਲ ਦੀ ਉਮਰ ਵਿਚ ਬੱਚਾ ਹੋਣ ਕਾਰਨ ਪੰਜਾਬ ਸਰਕਾਰ ਦੇ ਰਾਹੀਂ ਜਵਾਬ ਵੀ ਮੰਗਿਆ ਸੀ, ਜਿਸਨੂੰ ਲੈ ਕੇ ਕਾਫ਼ੀ ਹੋ ਹੱਲਾ ਮੱਚਿਆ ਸੀ।

 

ਖਾਦਾਂ,ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੇ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗ

ਬਠਿੰਡਾ, 23 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਮਿਆਰੀ ਖਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਬਲਾਕ ਅਤੇ ਜ਼ਿਲ੍ਹਾ ਪੱਧਰ ਬਣੇ ਡਾ. ਜਸਕਰਨ ਸਿੰਘ ਕੁਲਾਰ ਦੀ ਅਗਵਾਈ ਵਾਲੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਰਾਮਪੁਰਾ ਦੇ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਏ.ਡੀ.ਓ ਡਾ. ਅਸਮਾਨਪ੍ਰੀਤ ਸਿੰਘ, ਏ.ਡੀ.ਓ ਡਾ. ਦਵਿੰਦਰ ਪਾਲ ਸਿੰਘ, ਏ.ਡੀ.ਓ ਡਾ. ਸੁਖਜੀਤ ਸਿੰਘ ਅਤੇ ਸਹਾਇਕ ਸਟਾਫ਼ ਵੱਲੋਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਮੇਘ ਰਾਜ

ਸੀਆਈਏ-2 ਸਟਾਫ਼ ਵੱਲੋਂ 28000 ਨਸ਼ੀਲੀਆਂ ਗੋਲੀਆਂ ਦਾ ਵੱਡਾ ਜਖ਼ੀਰਾ ਬਰਾਮਦ, 3 ਕਾਬੂ

ਸੁਰਿੰਦਰ ਕੁਮਾਰ, ਕਲਿਆਣ ਚੰਦ ਸ਼ਸ਼ੀ ਭੂਸ਼ਣ, ਬਾਹੀਆ ਸੈਲਜ ਕਾਰਪੋਰੇਸ਼ਨ, ਰਾਜ ਕੁਮਾਰ ਚਿਮਨ ਲਾਲ ਅਤੇ ਦੇਵੀ ਦਿਆਲ ਸੈਲਜ ਕਾਰਪੋਰੇਸ਼ਨ ਦੇ 7 ਸੈਂਪਲ ਲਏ ਗਏ, ਜੋ ਟੈਸਟ ਕਰਨ ਲਈ ਸਬੰਧਤ ਪ੍ਰਯੋਗਸ਼ਾਲਾਵਾ ਨੂੰ ਭੇਜ ਦਿੱਤੇ ਗਏ। ਮੁੱਖ ਖੇਤੀਬਾੜੀ ਅਫ਼ਸਰ ਨੇ ਇਸ ਮੌਕੇ ਡੀਲਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖਾਦ, ਬੀਜ਼ ਅਤੇ ਕੀਟਨਾਸ਼ਕ ਦਵਾਈਆਂ ਹੀ ਉਪਲੱਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕਿਸੇ ਡੀਲਰ ਵੱਲੋਂ ਇਸ ਦੀ ਉਲੰਘਣਾ ਕੀਤੀ ਗਈ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

 

ਸਪੈਸ਼ਲ ਬ੍ਰਾਂਚ ਵੱਲੋਂ ਚੋਰੀ ਦੇ ਕਈ ਕੇਸਾਂ ਵਿਚ ਭਗੋੜਾ ਕਾਬੂ

0

ਬਠਿੰਡਾ, 23 ਮਾਰਚ: ਬਠਿੰਡਾ ਦੇ ਸਪੈਸ਼ਲ ਬ੍ਰਾਂਚ ਵੱਲੋਂ ਭਗੋੜਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਚੋਰੀ ਦੇ ਕਈ ਕੇਸਾਂ ਵਿਚ ਫ਼ਰਾਰ ਚੱਲੇ ਆ ਰਹੇ ਇੱਕ ਮੁਜਰਮ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਲੋੜੀਦੇ ਇਸ ਮੁਜਰਮ ਵਿਰੁਧ ਵੱਖ ਵੱਖ ਅੱਧੀ ਦਰਜ਼ਨ ਤੋਂ ਵੱਧ ਚੋਰੀ ਅਤੇ ਹੋਰ ਸੰਗੀਨ ਦੋਸ਼ਾਂ ਹੇਠ ਕੇਸ ਦਰਜ਼ ਹਨ। ਮਿਲੀ ਸੂਚਨਾ ਮੁਤਾਬਕ ਬ੍ਰਾਂਚ ਦੇ ਇੰਚਾਰਜ਼ ਇੰਸਪੈਕਟਰ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਗੈਰ ਸਮਾਜੀ ਅਨਸਰਾਂ ਤੇ ਭਗੋੜਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ

ਸੀਆਈਏ-2 ਸਟਾਫ਼ ਵੱਲੋਂ 28000 ਨਸ਼ੀਲੀਆਂ ਗੋਲੀਆਂ ਦਾ ਵੱਡਾ ਜਖ਼ੀਰਾ ਬਰਾਮਦ, 3 ਕਾਬੂ

ਸਬ ਇੰਸਪੈਕਟਰ ਅਮਰੀਕ ਸਿੰਘ ਦੀ ਅਗਵਾਈ ਹੇਠਲੀ ਟੀਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਵਿਚ ਰਾਜਵੀਰ ਨਾਂ ਦੇ ਮੁਜਰਮ ਨੂੰ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਵਿਰੁਧ ਥਾਣਾ ਨੰਦਗੜ੍ਹ ਅਤੇ ਸਦਰ ਵਿਚ 3-3 ਕੇਸ ਅਤੇ ਇੱਕ ਕੇਸ ਥਾਣਾ ਕੋਟਫੱਤਾ ਵਿਚ ਦਰਜ਼ ਹੈ। ਹਾਲਾਂਕਿ ਇਹ ਕਈ ਕੇਸਾਂ ਵਿਚ ਫ਼ਰਾਰ ਸੀ ਪ੍ਰੰਤੂ ਕੁੱਝ ਕੇਸਾਂ ਵਿਚ ਅਦਾਲਤ ਦੁਆਰਾ ਵੀ ਭਗੋੜਾ ਕਰਾਰ ਦਿੱਤਾ ਗਿਆ ਸੀ। ਸਪੈਸ਼ਲ ਬ੍ਰਾਂਚ ਨੇ ਮੁਜਰਮ ਨੂੰ ਕਾਬੂ ਕਰਨ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਸੌਪ ਦਿੱਤਾ ਹੈ, ਜਿਸਦੇ ਵੱਲੋਂ ਹੁਣ ਪੁਛਗਿਛ ਕੀਤੀ ਜਾ ਰਹੀ ਹੈ।

 

ਸੀਆਈਏ-2 ਸਟਾਫ਼ ਵੱਲੋਂ 28000 ਨਸ਼ੀਲੀਆਂ ਗੋਲੀਆਂ ਦਾ ਵੱਡਾ ਜਖ਼ੀਰਾ ਬਰਾਮਦ, 3 ਕਾਬੂ

0

2 ਮੋਟਰਸਾਈਕਲ ਅਤੇ ਇੱਕ ਸਕੂਟਰੀ ਵੀ ਬਰਾਮਦ
ਬਠਿੰਡਾ, 23 ਮਾਰਚ: ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਬਠਿੰਡਾ ਦੇ ਸੀਆਈਏ-2 ਸਟਾਫ਼ ਦੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 28 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪਤਾ ਲੱਗਿਆ ਹੈ ਕਿ ਕਾਬੂ ਕੀਤੇ ਮੁਜਰਮਾਂ ਵਿਚੋਂ ਇੱਕ ਮੁੱਖ ਕਿੰਗ ਪਿੰਨ ਆਰਐਮਪੀ ਡਾਕਟਰ ਹੈ, ਜੋ ਰਾਜਸਥਾਨ ਤੋਂ ਬਲਕ ਦੇ ਵਿਚ ਨਸੀਲੀਆਂ ਗੋਲੀਆਂ ਦੀ ਸਪਲਾਈ ਮੰਗਵਾਉਂਦਾ ਹੈ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਾਲ ਹੀ ਪੈਟਰੋਲਿੰਗ ਕੀਤੀ ਜਾ ਰਹੀ ਹੈ।

ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਦੌਰਾਨ ਅਕਾਲੀ ਦਲ ਦਾ ਦੋ ਟੁੱਕ ਐਲਾਨ: ਸਿਧਾਂਤ ਰਾਜਨੀਤੀ ਤੋਂ ਉਪਰ

ਇਸ ਦੌਰਾਨ ਇਸ ਦੌਰਾਨ ਸੀਆਈਏ-2 ਦੇ ਇੰਚਾਰਜ਼ ਇੰਸਪੈਕਟਰ ਕਰਨਦੀਪ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਗਰੋਥ ਸੈਂਟਰ ਦੇ ਨੇੜੇ ਇੱਕ Çਲੰਕ ਸੜਕ ਉਪਰ ਖੜੇ ਤਿੰਨ ਸ਼ੱਕੀ ਵਿਅਕਤੀਆਂ ਦੀ ਪੁਛਗਿਛ ਤੋਂ ਬਾਅਦ ਤਲਾਸ਼ੀ ਲਈ ਗਈ। ਇੰਨ੍ਹਾਂ ਦੇ ਕੋਲੋਂ 28000 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ ਗਈਆਂ। ਇੰਨ੍ਹਾਂ ਦੀ ਪਹਿਚਾਣ ਗੁਰਸੇਵਕ ਸਿੰਘ ਵਾਸੀ ਗਹਿਰੀ ਬਾਰਾ ਸਿੰਘ, ਲਖਵਿੰਦਰ ਸਿੰਘ ਵਾਸੀ ਗੁਲਾਬਗੜ੍ਹ ਤੇ ਬਲਜੀਤ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ ਵਜੋਂ ਹੋਈ। ਇਸਮੌਕੇ ਇੰਨ੍ਹਾਂ ਕੋਲੋ ਦੋ ਮੋਟਰਸਾਈਕਲ ਅਤੇ 1 ਸਕੂਟਰੀ ਵੀ ਵੀ ਮਿਲੀ।

ਪਟਵਾਰੀ ਦਾ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

ਜਿਸਦੇ ਰਾਹੀਂ ਇਹ ਨਸ਼ੀਲੀਆਂ ਗੋਲੀਆਂ ਵੇਚਣ ਦਾ ਕਾਰੋਬਾਰ ਕਰਦੇ ਸਨ। ਇੰਨ੍ਹਾਂ ਵਿਰੁਧ ਥਾਣਾ ਸਦਰ ਵਿਖੇ ਮੁਕੱਦਮਾ ਨੰਬਰ 28 ਮਿਤੀ 20.3.2024 ਅ/ਧ 22ਸੀ/61/85 ਐੱਨ.ਡੀ.ਪੀ.ਐੱਸ ਦਰਜ ਕੀਤਾ ਗਿਆ। ਮੁਢਲੀ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਇਕ ਮੁਜਰਮ ਗੁਰਸੇਵਕ ਸਿੰਘ ਪਿੰਡ ਮਹਿਤਾ ਵਿਖੇ ਆਰ.ਐੱਮ.ਪੀ ਡਾਕਟਰ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਥਿਤ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਤਫਤੀਸ਼ ਚੱਲ ਰਹੀ ਹੈ, ਜਿਸਤੋਂ ਬਾਅਦ ਇਹ ਜਾਣਕਾਰੀ ਹਾਸਲ ਹੋਵੇਗੀ ਕਿ ਇਹ ਨਸ਼ੀਲੀਆਂ ਗੋਲੀਆਂ ਕਿੱਥੋ ਲੈ ਕੇ ਆਉਂਦੇ ਸਨ ਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ।