Home Blog Page 1780

ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਦੌਰਾਨ ਅਕਾਲੀ ਦਲ ਦਾ ਦੋ ਟੁੱਕ ਐਲਾਨ: ਸਿਧਾਂਤ ਰਾਜਨੀਤੀ ਤੋਂ ਉਪਰ

0

ਚੰਡੀਗੜ੍ਹ, 22 ਮਾਰਚ: ਆਗਾਮੀ 1 ਜੂਨ ਨੂੰ ਪੰਜਾਬ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦੌਰਾਨ ਸ਼ੁੱਕਰਵਾਰ ਦੇਰ ਸਾਮ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਵਿਚ ਆਗੂਆਂ ਨੇ ਪਾਰਟੀ ਦੇ ਸਿਧਾਂਤ ਨੂੰ ਰਾਜਨੀਤੀ ਤੋਂ ਉਪਰ ਰੱਖਣ ਦਾ ਐਲਾਨ ਕਰਦਿਆਂ ਮਹੱਤਵਪੂਰਨ ਮਤੇ ਪਾਸ ਕੀਤੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਅਸਿੱਧੇ ਢੰਗ ਨਾਲ ਭਾਜਪਾ ਨੂੰ ਸੁਨੇਹਾ ਦਿੰਦਿਆਂ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਦੇ ਮੁੱਦਿਆਂ ਨੂੰ ਵਿਸਾਰ ਕੇ ਅਕਾਲੀ ਦਲ ਭਾਜਪਾ ਨਾਲ ਮੁੜ ਜੁੜਣ ਦੀ ਗਲਤੀ ਨਹੀਂ ਦੁਹਰਾਏਗਾ।

ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਈ.ਡੀ ਕੋਲ 6 ਦਿਨਾਂ ਦੇ ਰਿਮਾਂਡ ’ਤੇ

ਅਕਾਲੀ ਦਲ ਨੂੰ ਉਮੀਦ ਵੀ ਹੈ ਕਿ ਅਜਿਹਾ ਕਰਨ ਦੇ ਨਾਲ ਉਨ੍ਹਾਂ ਤੋਂ ਰੁੱਸ ਕੇ ਗਈ ਪੰਥਕ ਤੇ ਕਿਸਾਨੀ ਵੋਟ ਮੁੜ ਜੁੜ ਸਕਦੀ ਹੈ। ਇੰਨ੍ਹਾਂ ਪਾਸ ਕੀਤੇ ਮਤਿਆਂ ਵਿਚ ਖਾਲਸਾ ਪੰਥ ਤੇ ਸਾਰੀਆ ਘੱਟ ਗਿਣਤੀਆਂ ਦੇ ਨਾਲ-ਨਾਲ ਕਿਸਾਨਾਂ ਅਤੇ ਪੰਜਾਬੀਆਂ ਦੇ ਹਿੱਤਾਂ ਵਾਸਤੇ ਡੱਟਣ, ਰਾਜਾਂ ਵਾਸਤੇ ਵੱਧ ਤਾਕਤਾਂ ਤੇ ਵਾਜਬ ਖੁਦਮੁਖ਼ਤਿਆਰੀ ਦੀ ਲੜਾਈ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ। ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ‘‘ਇਹਨਾਂ ਹਿੱਤਾਂ ਤੋਂ ਪਿੱਛੇ ਹਟ ਕੇ ਕਦੇ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਭਵਿੱਖ ਵਿਚ ਇਹਨਾਂ ’ਤੇ ਚੌਕਸੀ ਵਿਚ ਕੋਈ ਘਾਟ ਆਉਣ ਦਿੱਤੀ ਜਾਵੇਗੀ।’’

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਵੀ ਜਾਂਚ ਮੰਗੀ

ਸਿਆਸੀ ਮਾਹਰਾਂ ਨੇ ਇੰਨ੍ਹਾਂ ਮਤਿਆਂ ਦੀ ਡੂੰਘਾਈ ’ਚ ਜਾਂਦਿਆਂ ਦਾਅਵਾ ਕੀਤਾ ਹੈ ਕਿ ‘‘ ਭਾਜਪਾ ਆਗੂਆਂ ਵੱਲੋਂ ਲਗਾਤਾਰ ਸਮਝੋਤੇ ਦੀ ਗੱਲ ਕਰਕੇ ਗੇਂਦ ਅਕਾਲੀ ਦਲ ਦੇ ਪਾਲੇ ਵਿਚ ਸੁੱਟਣ ਦੀ ਕੋਸ਼ਿਸ ਕੀਤੀ ਜਾ ਰਹੀ ਸੀ ਪ੍ਰੰਤੂ ਹੁਣ ਅਕਾਲੀਆਂ ਨੇ ਵੀ ਮੰਝੇ ਹੋਏ ਖਿਲਾੜੀ ਵਾਂਗ ਗੇਂਦ ਨੂੰ ਮੁੜ ਭਾਜਪਾ ਵਾਲੇ ਪਾਸੇ ਭੇਜ ਦਿੱਤਾ ਹੈ। ’ ਪਾਰਟੀ ਮੀਟਿੰਗ ਵਿਚ ਪਾਸ ਕੀਤੇ ਹੋਰਨਾਂ ਮਤਿਆਂ ਵਿਚ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬੰਦੀ ਸਿੰਘਾਂ ਜਿਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਦੀ ਰਿਹਾਈ ਲਈ ਕੀਤੇ ਆਪਣੇ ਲਿਖਤੀ ਵਾਅਦੇ ਨੂੰ ਪੂਰਾ ਕਰੇ। ਇਹ ਵਾਅਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਕੀਤੇ ਗਏ ਸਨ।

ਪੰਜਾਬ ’ਚ ਪੰਜ ਨਵੇਂ ਐਸ.ਐਸ.ਪੀਜ਼ ਦੀ ਤੈਨਾਤੀ,ਦੋਖੇ ਕੋਣ ਕਿਹੜੇ ਜ਼ਿਲ੍ਹੇ ਦੀ ਸੰਭਾਲੇਗਾ ਕਮਾਂਡ!

ਇੱਕ ਹੋਰ ਮਤੇ ਮੁਤਾਬਕ ਅਕਾਲੀ ਦਲ ਨੂੰ ਕਿਸਾਨਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਲੋਕਤੰਤਰੀ ਜਥੇਬੰਦੀ ਕਰਾਰ ਦਿੰਦਿਆਂ ਪਿਛਲੇ ਸਮੇਂ ਵਿਚ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਗਈ ਹੈ। ਇਸੇ ਤਰ੍ਹਾਂ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਅਤੇ ਸੰਸਥਾਵਾਂ ਦੇ ਕੰਮਕਾਜ ਵਿਚ ਬੇਲੋੜੀਣੀ ਦਖਲਅੰਦਾਜ਼ੀ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਅਸੀਂ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਅਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਦੀ ਸਖ਼ਤ ਨਿਖੇਧੀ ਕਰਦੇ ਹਾਂ। ਅਸੀਂ ਦਿੱਲੀ ਗੁਰਦੁਆਰਾ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀਆਂ ’ਤੇ ਕਬਜ਼ੇ ਕਰਨ ਦੀ ਵੀ ਨਿਖੇਧੀ ਕੀਤੀ ।

ਪੰਜਾਬ ਚੱਲ ਰਹੀ ਐਕਸਾਈਜ਼ ਪਾਲਿਸੀ ਦੀ ਜਾਂਚ ਕਰੇਗੀ ED?

ਮਤੇ ਵਿਚ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਨਵੀਂ ਦਿੱਲੀ ਵਿਚ ਅਸਥਾਨ ਨੂੰ ਢਹਿ ਢੇਰੀ ਕਰਨ ਦੀ ਨਿਖੇਧੀ ਕੀਤੀ ਗਈ ਤੇ ਇਸਦੀ ਮੁੜ ਉਸਾਰੀ ਵਾਸਤੇ ਵੱਖਰੀ ਥਾਂ ਅਲਾਟ ਕਰਨ ਦੀ ਮੰਗ ਕੀਤੀ ਗਈ। ਕੋਰ ਕਮੇਟੀ ਨੇ ਜ਼ਮੀਨ ਰਾਹੀਂ ਹੋਰ ਮੁਲਕਾਂ ਨਾਲ ਵਪਾਰ ਦਾ ਰਾਹ ਖੋਲ੍ਹਣ ਵਾਸਤੇ ਅਟਾਰੀ ਤੇ ਫਿਰੋਜ਼ਪੁਰ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਤੇ ਕਿਹਾ ਕਿ ਪੰਜਾਬ ਸਾਰੇ ਪਾਸੇ ਤੋਂ ਘਿਰਿਆ ਸੂਬਾ ਹੈ ਜਿਸਨੂੰ ਇਸ ਸਬੰਧ ਵਿਚ ਕਈ ਰੁਕਾਵਟਾਂਦਾ ਸਾਹਮਣਾ ਕਰਨਾ ਪੈਂਦਾ ਹੈ। ਇਸਤੋਂ ਇਲਾਵਾ ਕਿਹਾ ਗਿਆ ਕਿ ਅਕਾਲੀ ਦਲ ਹਮੇਸ਼ਾ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਅਤੇ ਐਨ ਐਸ ਏ ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਦੇ ਖਿਲਾਫ ਡਟਿਆ ਹੈ। ਸਭ ਤੋਂ ਵੱਡੇ ਦੇਸ਼ ਭਗਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ’ਤੇ ਵੀ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਐਨ ਐਸ ਏ ਵਰਗੇ ਕਾਨੂੰਨ ਲਾਗੂ ਕੀਤੇ।

 

ਅਰਵਿੰਦ ਕੇਜਰੀਵਾਲ ਸਿਰਫ ਇਕ ਵਿਅਕਤੀ ਨਹੀਂ ਬਲਕਿ ਇਕ ਸੋਚ ਹੈ, ਸੋਚ ਨੂੰ ਕਦੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ : ਭਗਵੰਤ ਮਾਨ

ਨਵੀਂ ਦਿੱਲੀ, 22 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਹਮਲੇ ਕੀਤੇ ਅਤੇ ਉਨ੍ਹਾਂ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਆਲੋਚਨਾ ਕੀਤੀ। ਸ: ਮਾਨ ਨੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਿੱਲੀ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ’ਆਪ’ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਵਿੱਚ ਇਹ ਸਥਿਤੀ ਪਿਛਲੇ ਕਈ ਸਾਲਾਂ ਤੋਂ ਬਣੀ ਹੋਈ ਹੈ। ਏਜੰਸੀਆਂ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਜੇਕਰ ਕੋਈ ਵਿਰੋਧੀ ਧਿਰ ਦਾ ਨੇਤਾ ਭਾਜਪਾ ਦੇ ਅੱਤਿਆਚਾਰਾਂ ਵਿਰੁੱਧ ਬੋਲਦਾ ਹੈ ਤਾਂ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਉਸ ਦੇ ਘਰ ਆ ਜਾਂਦਾ ਹੈ। ਦੇਸ਼ ਦੀ ਮੌਜੂਦਾ ਸਥਿਤੀ ਅਣਐਲਾਨੀ ਐਮਰਜੈਂਸੀ ਵਰਗੀ ਹੈ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸਰਕਾਰਾਂ ਨੂੰ ਰਾਜਪਾਲ ਰਾਹੀਂ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਮੈਂ ਵੀ ਇਸ ਦਾ ਸ਼ਿਕਾਰ ਹਾਂ।

ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ

ਮਮਤਾ ਦੀਦੀ ਨੂੰ ਹਰ ਰੋਜ਼ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਹੇਮੰਤ ਸੋਰੇਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਵੀ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਕੋਈ ਕੰਮ ਕਰਦੇ ਹਨ ਤਾਂ ਐਲਜੀ ਉਨ੍ਹਾਂ ਲਈ ਅਤੇ ਉਨ੍ਹਾਂ ਦੀ ਸਰਕਾਰ ਲਈ ਰੁਕਾਵਟਾਂ ਖੜ੍ਹੀਆਂ ਕਰਦੇ ਹਨ। ਚੁਣੀਆਂ ਹੋਈਆਂ ਸਰਕਾਰਾਂ ਨੂੰ ਸੁਪਰੀਮ ਕੋਰਟ ਜਾਣਾ ਪੈਂਦਾ ਹੈ। ਭਾਜਪਾ ਵਾਲੇ ਚਾਹੁੰਦੇ ਹਨ ਕਿ ਕੋਈ ਵੀ ਵਿਰੋਧੀ ਨੇਤਾ ਇਨ੍ਹਾਂ ਚੋਣਾਂ ਵਿਚ ਪ੍ਰਚਾਰ ਨਾ ਕਰ ਸਕੇ ਅਤੇ ਇਕ ਵਾਰ ਫਿਰ ਸੱਤਾ ਖੋਹਣਾ ਚਾਹੁੰਦੇ ਹਨ।ਅਰਵਿੰਦ ਕੇਜਰੀਵਾਲ ਇੱਕ ਦੇਸ਼ਭਗਤ ਵਿਅਕਤੀ ਹਨ, ਜੇਕਰ ਉਹ ਸਿਰਫ ਪੈਸਾ ਕਮਾਉਣਾ ਚਾਹੁੰਦੇ, ਤਾਂ ਉਹ ਇੱਕ ਆਈਆਰਐਸ ਅਫਸਰ ਸੀ ਅਤੇ ਉਨਾਂ ਦੀ ਪਤਨੀ ਵੀ ਆਈਆਰਐਸ ਕਮਿਸ਼ਨਰ ਹੈ। ਮੈਂ ਹੁਣੇ ਹੀ ਉਨਾ ਦੇ ਪਰਿਵਾਰ ਨੂੰ ਮਿਲ ਕੇ ਵਾਪਸ ਆ ਰਿਹਾ ਹਾਂ ਅਤੇ ਉਨਾਂ ਦੇ ਬਚਿਆਂ ਦੇ ਇਮਤਿਹਾਨ ਹਨ, ਪਰ ਉਹ ਉਨ੍ਹਾਂ ਨੂੰ ਕਿਸੇ ਵੀ ਚੀਜ਼ ਲਈ ਬਾਹਰ ਨਹੀਂ ਜਾਣ ਦੇ ਰਹੇ ਹਨ। ਉਹ ਆਪਣੇ ਰਿਸ਼ਤੇਦਾਰਾਂ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ ਹਨ। ਇਸ ਗੱਲ ਵਿੱਚ ਬੱਚਿਆਂ ਦਾ ਕੀ ਕਸੂਰ? ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਛੋਟੀ ਪਾਰਟੀ ਨਹੀਂ ਰਹੀ। 10 ਸਾਲਾਂ ਵਿੱਚ ਇਹ ਰਾਸ਼ਟਰੀ ਪਾਰਟੀ ਬਣ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਦਾ ਮੇਅਰ ਕਿਵੇਂ ਚੁਣਿਆ ਗਿਆ, ਸਾਰਾ ਦੇਸ ਜਾਣਦਾ ਹੈ ਤੇ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਸੁਪਰੀਮ ਕੋਰਟ ਵੱਲੋਂ ਕਿਸੇ ਮੇਅਰ ਦੇ ਨਾਂ ਦਾ ਐਲਾਨ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਜਰੀਵਾਲ ਦੇ ਨਾਲ ਚੱਟਾਨ ਵਾਂਗ ਖੜੀ ਹੈ।

ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਈ.ਡੀ ਕੋਲ 6 ਦਿਨਾਂ ਦੇ ਰਿਮਾਂਡ ’ਤੇ

ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੇ ਹੋ ਪਰ ਉਨਾਂ ਦੀ ਸੋਚ ਨੂੰ ਰੋਕ ਨਹੀਂ ਸਕਦੇ। ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ ਸਗੋਂ ਇੱਕ ਸੋਚ ਹੈ, ਤੁਸੀਂ ਇਸ ਨੂੰ ਕਿਵੇਂ ਰੋਕੋਗੇ? ਜਦੋਂ ਕੇਜਰੀਵਾਲ ਨੇ ਮੈਨੂੰ ਇਹ ਕਹਿ ਕੇ ਬੁਲਾਇਆ ਕਿ ਚੰਗੀ ਰਾਜਨੀਤੀ ਕਰਨ ਲਈ ਚੰਗੇ ਲੋਕਾਂ ਦੀ ਲੋੜ ਹੈ ਤਾਂ ਮੈਂ ਆਪਣਾ ਕੰਮ ਛੱਡ ਕੇ ਦਿੱਲੀ ਆ ਗਿਆ। ਮੈਂ ਮਸ਼ਹੂਰ ਕਲਾਕਾਰ ਸੀ, ਮੈਨੂੰ ਰਾਜਨੀਤੀ ਵਿੱਚ ਆਉਣ ਦੀ ਕੀ ਲੋੜ ਸੀ? ਪਾਰਟੀ ਲਈ ਕੋਈ ਸੰਕਟ ਨਹੀਂ ਹੈ, ਪਾਰਟੀ ਮਜ਼ਬੂਤੀ ਨਾਲ ਸਾਹਮਣੇ ਆਵੇਗੀ। 10 ਸਾਲਾਂ ’ਚ ਇਸ ਦੇਸ਼ ’ਚ ਕਰੋੜਾਂ ਕੇਜਰੀਵਾਲ ਪੈਦਾ ਹੋ ਗਏ, ਤੁਸੀਂ ਇਨ੍ਹਾਂ ਸਾਰਿਆਂ ਨੂੰ ਕਿਵੇਂ ਗ੍ਰਿਫਤਾਰ ਕਰੋਗੇ? ਮਾਨ ਨੇ ਕਿਹਾ, ਪਹਿਲਾਂ ਮੈਂ ਅਰਵਿੰਦ ਕੇਜਰੀਵਾਲ ਨਾਲ ਇੰਡੀਆ ਗਠਜੋੜ ਦੀਆਂ ਸਾਰੀਆਂ ਮੀਟਿੰਗਾਂ ਵਿੱਚ ਜਾਂਦਾ ਸੀ, ਚਾਹੇ ਉਹ ਬੈਂਗਲੁਰੂ, ਪਟਨਾ ਜਾਂ ਹੋਰ ਕਿਤੇ ਵੀ ਹੋਵੇ। ਹੁਣ ਮੈਂ ਵੀ ਇੰਡੀਆ ਅਲਾਇੰਸ ਦੀਆਂ ਮੀਟਿੰਗਾਂ ਵਿੱਚ ਜਾਵਾਂਗਾ। ਇਹ ਸਿਰਫ਼ ਅਰਵਿੰਦ ਕੇਜਰੀਵਾਲ ਦਾ ਮਾਮਲਾ ਨਹੀਂ ਹੈ, ਇਹ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦਾ ਮਾਮਲਾ ਹੈ।

ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ

0

ਚੰਡੀਗੜ੍ਹ, 22 ਮਾਰਚ: ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ‘ਆਪ’ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਭੁੱਲਰ, ਚੇਤਨ ਸਿੰਘ ਚੋਡੇਮਾਜਰਾ, ਮੀਤ ਹੇਅਰ, ਅਨਮੋਲ ਗਗਨ ਮਾਨ, ਲਾਲ ਚੰਦ ਕਟਾਰੂਚੱਕ ਸਮੇਤ ਕਈ ਵਿਧਾਇਕਾਂ ਤੇ ਪਾਰਟੀ ਅਧਿਕਾਰੀਆਂ ਨੇ ਹਿੱਸਾ ਲਿਆ।ਜਦੋਂ ਉਹ ਮੁਹਾਲੀ ਤੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਏ ਤਾਂ ਚੰਡੀਗੜ੍ਹ ਪੁਲੀਸ ਨੇ ‘ਆਪ’ ਆਗੂਆਂ ’ਤੇ ਲਾਠੀਚਾਰਜ ਕੀਤਾ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ।

ਪੁਲੀਸ ਕਾਰਵਾਈ ਵਿੱਚ ਆਗੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥ ਗਈਆਂ।ਧਰਨੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ’ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ।

ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਈ.ਡੀ ਕੋਲ 6 ਦਿਨਾਂ ਦੇ ਰਿਮਾਂਡ ’ਤੇ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਡਰਦੇ ਹਨ ਕਿਉਂਕਿ ਕੇਜਰੀਵਾਲ ਦੀ ਸੋਚ ਦੇਸ਼ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀ ਸਿਹਤ ਸਹੂਲਤਾਂ ਦੇਣ ਦੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਚੋਣ ਜਿੱਤਣ ਲਈ ਵਿਰੋਧੀ ਧਿਰ ਦੇ ਆਗੂਆਂ ਅਤੇ ਮੁੱਖ ਮੰਤਰੀਆਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ। ਪਹਿਲਾਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਭਾਜਪਾ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵਿੱਚ ਡਰ ਪੈਦਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਭਾਵੇਂ ਕਿੰਨੇ ਵੀ ਅੱਤਿਆਚਾਰ ਕਰ ਲਵੇ ਪਰ ਦੇਸ਼ ਦਾ ਲੋਕਤੰਤਰ ਬਹੁਤ ਮਜ਼ਬੂਤ ਹੈ ਭਾਜਪਾ ਨੂੰ ਇਨ੍ਹਾਂ ਗੱਲਾਂ ਦਾ ਜਵਾਬ ਲੋਕ ਚੋਣਾਂ ਰਾਹੀਂ ਦੇਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਭਾਜਪਾ ਦੀ ਸਿਆਸੀ ਸਾਜ਼ਿਸ਼ ਹੈ। ਈ.ਡੀ ਦੀ ਵਰਤੋਂ ਕਰਦੇ ਹੋਏ ਭਾਜਪਾ ਨੇ ਇਕ ਰਾਸ਼ਟਰੀ ਪਾਰਟੀ ਦੇ ਕਨਵੀਨਰ ਨੂੰ ਅਜਿਹੇ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ, ਜਿਸ ’ਚ ਦੋ ਸਾਲ ਦੀ ਜਾਂਚ ਤੋਂ ਬਾਅਦ ਇਕ ਰੁਪਿਆ ਵੀ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਈਡੀ ਅੱਜ ਤੱਕ ਅਦਾਲਤ ’ਚ ਕੋਈ ਸਬੂਤ ਪੇਸ਼ ਕਰ ਸਕੀ ਹੈ।

ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਈ.ਡੀ ਕੋਲ 6 ਦਿਨਾਂ ਦੇ ਰਿਮਾਂਡ ’ਤੇ

ਸੁਪਰੀਮ ਕੋਰਟ ਤੋਂ ਜ਼ਮਾਨਤ ਪਟੀਸ਼ਨ ਲਈ ਵਾਪਸ, ਈ.ਡੀ ਨੇ ਮੰਗਿਆ ਸੀ 10 ਦਿਨਾਂ ਦਾ ਰਿਮਾਂਡ
ਨਵੀਂ ਦਿੱਲੀ, 22 ਮਾਰਚ: ਬੀਤੀ ਦੇਰ ਰਾਤ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ  6 ਦਿਨਾਂ ਦੇ ਰਿਮਾਂਡ ’ਤੇ ਈਡੀ ਨੂੰ ਸੌਂਪ ਦਿੱਤਾ ਹੈ। ਹੁਣ ਇਸ ਕੇਸ ਵਿਚ ਸ਼੍ਰੀ ਕੇਜ਼ਰੀਵਾਲ 28 ਮਾਰਚ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈ.ਡੀ ਨੇ ਅਦਾਲਤ ਕੋਲੋਂ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਹਾਲਾਂਕਿ ਇਸਤੋਂ ਪਹਿਲਾਂ ਅਦਾਲਤ ਵਿਚ ਦੋਨਾਂ ਧਿਰਾਂ ਵਿਚਕਾਰ ਹੋਈ ਲੰਮੀ ਬਹਿਸ ਦੌਰਾਨ ਸ਼੍ਰੀ ਕੇਜ਼ਰੀਵਾਲ ਦੇ ਵਕੀਲਾਂ ਨੇ ਈਡੀ ਵੱਲੋਂ ਹਿਰਾਸਤ ਵਿਚ ਲੈਣ ਦਾ ਸਖ਼ਤ ਵਿਰੋਧ ਕੀਤਾ। ਕੋਰਟ ਨੇ ਦੋਨਾਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਕੇਜਰੀਵਾਲ ’ਤੇ ਫੈਸਲਾਂ ਸੁੱਰਖਿਅਤ ਰੱਖ ਲਿਆ ਸੀ। ਉਧਰ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਆਪ ਵੱਲੋਂ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਵਿਰੁਧ ਸੁਪਰੀਮ ਕੋਰਟ ਵਿਚ ਦਾਈਰ ਕੀਤੀ ਪਿਟੀਸ਼ਨ ਨੂੂੰ ਅੱਜ ਵਾਪਸ ਲੈ ਲਿਆ ਸੀ।

ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਭਾਜਪਾ ਖਿਲਾਫ਼ ਆਮ ਆਦਮੀ ਪਾਰਟੀ ਨੇ ਕੀਤੀ ਨਾਹਰੇਬਾਜੀ

ਦਸਣਾ ਬਣਦਾ ਹੈ ਕਿ ਬੀਤੇ ਕੱਲ ਗ੍ਰਿਫਤਾਰੀ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਲੀ ਹਾਈਕੋਰਟ ਦਾ ਵੀ ਰੁੱਖ ਕੀਤਾ ਸੀ ਪ੍ਰੰਤੂ ਉਥੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਨੇ ਦੇਰ ਸ਼ਾਮ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸਰਚ ਵਰੰਟ ਹਾਸਲ ਕਰਕੇ ਦਬਿਸ਼ ਦਿੱਤੀ ਸੀ। ਇਸ ਦੌਰਾਨ ਕਰੀਬ ਦੋ ਘੰਟੇ ਦੀ ਪੁਛਗਿਛ ਤੋਂ ਬਾਅਦ ਟੀਮ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸਤੋਂ ਬਾਅਦ ਰਾਤ ਭਰ ਈਡੀ ਦਫ਼ਤਰ ਵਿਚ ਰੱਖਿਆ ਗਿਆ ਤੇ ਅੱਜ ਮੈਡੀਕਲ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਈਡੀ ਦਾ ਦਾਅਵਾ ਹੈ ਕਿ 10 ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂਚ ਏਜੰਸੀ ਸਾਹਮਣੇ ਪੇਸ਼ ਨਹੀਂ ਹੋ ਰਹੇ ਸਨ। ਦਸਣਾ ਬਣਦਾ ਹੈ ਕਿ ਕਥਿਤ ਸਰਾਬ ਘੁਟਾਲੇ ਵਿਚ ਇਸਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸੁਸੋਦੀਆ, ਮੰਤਰੀ ਸਤਿੰਦਰ ਜੈਨ, ਰਾਜ ਸਭਾ ਮੈਂਬਰ ਸੰਜੇ ਸਿੰਘ, ਬੀਆਰਐਸ ਆਗੂ ਕਵਿਤਾ, ਠੇਕੇਦਾਰ ਨਾਈਰ ਆਦਿ ਸਹਿਤ ਕਈਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਵਿਧਾਇਕ ਗਿੱਲ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਮੋਹਾਲੀ ਲਈ ਰਵਾਨਾ

ਉਧਰ ਸ਼੍ਰੀ ਕੇਜ਼ਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਚੋਣ ਮਾਹੌਲ ਵਿਚਾਲੇ ਦੇਸ਼ ਦੀ ਸਿਆਸਤ ਵਿਚ ਅਚਾਨਕ ਉਬਾਲ ਆ ਗਿਆ ਹੈ। ਦਿੱਲੀ ਦੇ ਵਿਚ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ, ਆਗੂਆਂ ਤੇ ਵਲੰਟੀਅਰਾਂ ਤੋਂ ਇਲਾਵਾ ਪੰਜਾਬ ਦੇ ਮੰਤਰੀ ਤੇ ਵਿਧਾਇਕ ਵੀ ਕੇਂਦਰ ਵਿਰੁਧ ਪ੍ਰਦਰਸ਼ਨ ਕਰਨ ਲਈ ਪੁੱਜੇ ਹੋਏ ਸਨ, ਜਿੱਥੇ ਦਿੱਲੀ ਦੇ ਮੰਤਰੀਆਂ ਸਹਿਤ ਪੰਜਾਬ ਦੇ ਵੀ ਦੋ ਮੰਤਰੀਆਂ ਹਰਜੌਤ ਬੈਂਸ ਅਤੇ ਡਾ ਬਲਵੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲਿਆ। ਇਸੇ ਤਰ੍ਹਾਂ ਪੰਜਾਬ ਦੇ ਵਿਚ ਵੀ ਪਾਰਟੀ ਵੱਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਇਕੱਠ ਕਰਕੇ ਚੰਡੀਗੜ੍ਹ ਭਾਜਪਾ ਦੇ ਦਫ਼ਤਰ ਵੱਲ ਵਧਣ ਦਾ ਯਤਨ ਕੀਤਾ ਪ੍ਰੰਤੂ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਵੁਛਾੜਾਂ ਤੇ ਸਖ਼ਤ ਨਾਕਾਬੰਦੀ ਕਰਕੇ ਆਪ ਆਗੂਆਂ ਤੇ ਵਲੰਟੀਅਰਾਂ ਨੂੰ ਸਖ਼ਤੀ ਕਰਦਿਆਂ ਰੋਕ ਲਿਆ। ਇਸ ਮੌਕੇ ਦੋਨਾਂ ਧਿਰਾਂ ਵਿਚਕਾਰ ਝੜਪ ਵੀ ਹੋਈ। ਆਉਣ ਵਾਲੇ ਦਿਨਾਂ ‘ਚ ਇਸ ਮਾਮਲੇ ਨੂੰ ਲੈ ਕੇ ਦੇਸ ਭਰ ਵਿਚ ਸਿਆਸਤ ਤੇਜ ਹੋਣ ਦੀ ਉਮੀਦ ਹੈ।

 

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਵੀ ਜਾਂਚ ਮੰਗੀ

0

ਬਠਿੰਡਾ, 22 ਮਾਰਚ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਿੱਲੀ ਆਬਕਾਰੀ ਨੀਤੀ ਵਾਂਗੂ ਪੰਜਾਬ ਆਬਕਾਰੀ ਨੀਤੀ ਦੀ ਵੀ ਕੇਂਦਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਦੋਵਾਂ ਨੀਤੀਆਂ ਦੇ ਮਾਮਲੇ ਵਿਚ ਲਾਭਪਾਤਰੀ ਇਕੋ ਹਨ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਅਖੌਤੀ ਕੱਟੜ ਇਮਾਨਦਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਘੁਟਾਲੇ ਵਿਚ ਗ੍ਰਿਫਤਾਰੀ ਮਗਰੋਂ ਹੁਣ ਸਮਾਂ ਆ ਗਿਆ ਹੈ ਕਿ ਜਿਹਨਾਂ ਨੇ ਇਹੀ ਨੀਤੀ ਪੰਜਾਬ ਵਿਚ ਲਾਗੂ ਕਰ ਕੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ,

ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਵਿਧਾਇਕ ਗਿੱਲ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਮੋਹਾਲੀ ਲਈ ਰਵਾਨਾ

ਉਹਨਾਂ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ।ਉਹਨਾਂ ਕਿਹਾ ਕਿ ਪੰਜਾਬ ਵਿਚ ਸ਼ਰਾਬ ਆਬਕਾਰੀ ਨੀਤੀ ਬਿਲਕੁਲ ਹੂ ਬ ਹੂ ਦਿੱਲੀ ਆਬਕਾਰੀ ਨੀਤੀ ਵਰਗੀ ਸੀ ਕਿਉਂਕਿ ਇਸ ਵਿਚ ਲਾਭਪਾਤਰੀ ਵੀ ਉਹੀ ਵਿਅਕਤੀ ਸਨ ਜਿਹਨਾਂ ਨੂੰ ਦਿੱਲੀ ਵਿਚ ਲਾਭ ਮਿਲਿਆ। ਉਨ੍ਹਾਂ ਆਪ ਨੂੰ ਇਹ ਵੀ ਆਖਿਆ ਕਿ ਉਹ ਇਹ ਦੱਸੇ ਕਿ ਜੇਕਰ ਅਰਵਿੰਦ ਕੇਜਰੀਵਾਲ ਬੇਕਸੂਰ ਸੀ ਤਾਂ ਉਸਨੇ ਈ ਡੀ ਦੇ 9 ਸੰਮਨਾਂ ਨੂੰ ਅਣਡਿੱਠ ਕਿਉਂ ਕੀਤਾ? ਬੀਬੀ ਬਾਦਲ ਨੈ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ ਦੇਸ਼ ਹੀ ਨਹੀਂ ਬਲਕਿ ਪੰਜਾਬੀਆਂ ਨਾਲ ਵੀ ਝੂਠ ਬੋਲਿਆ ਹੈ।

ਪਟਵਾਰੀ ਦਾ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਔਰਤਾਂ ਨਾਲ ਵੀ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਦੋ ਸਾਲ ਬੀਤਣ ’ਤੇ ਵੀ ਔਰਤਾਂ ਨੂੰ ਇਕ ਫੁੱਟੀ ਕੌਡੀ ਵੀ ਨਹੀਂ ਦਿੱਤੀ ਗਈ । ਕਾਂਗਰਸ ਤੇ ਆਪ ਗਠਜੋੜ ’ਤੇ ਵਰ੍ਹਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਵਾਸਤੇ ਆਪਸੀ ਸਮਝੌਤਾ ਕੀਤਾ ਹੈ ਅਤੇ ਉਹਨਾਂ ਨੇ ਪੰਜਾਬ ਨੂੰ ਛੱਡ ਕੇ ਦੇਸ਼ ਦੇ ਹਰ ਹਿੱਸੇ ਵਾਸਤੇ ਗਠਜੋੜ ਕੀਤਾ ਹੈ।

 

ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਭਾਜਪਾ ਖਿਲਾਫ਼ ਆਮ ਆਦਮੀ ਪਾਰਟੀ ਨੇ ਕੀਤੀ ਨਾਹਰੇਬਾਜੀ

0

ਕੋਟਕਪੂਰਾ, 22 ਮਾਰਚ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ ਕਾਨੂੰਨੀ ਗ੍ਰਿਫਤਾਰੀ ਅਤੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਦੇਸ਼ ਭਰ ਦੀਆਂ ਇਨਸਾਫ ਪਸੰਦ ਪਾਰਟੀਆਂ ਇਹ ਸਿੱਧ ਕਰ ਰਹੀਆਂ ਹਨ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋ ਜਾਣ ਤੋਂ ਬਾਅਦ ਕੋਈ ਵੀ ਸਰਕਾਰ ਇਸ ਤਰਾਂ ਦੇ ਕੋਝੇ ਹੱਥਕੰਢੇ ਨਹੀਂ ਅਪਣਾਅ ਸਕਦੀ। ਸਥਾਨਕ ਬੱਤੀਆਂ ਵਾਲਾ ਚੌਂਕ ਵਿੱਚ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਹਰੇਬਾਜੀ ਕਰਦਿਆਂ ਖੂਬ ਭੜਾਸ ਕੱਢੀ।

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

ਆਪਣੇ ਸੰਬੋਧਨ ਦੌਰਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸਮੇਤ ਮਾ ਕੁਲਦੀਪ ਸਿੰਘ ਮੌੜ, ਅਰੁਣ ਸਿੰਗਲਾ, ਸੁਖਦੇਵ ਸਿੰਘ ਪਦਮ, ਨਰੇਸ਼ ਸਿੰਗਲਾ, ਕੌਰ ਸਿੰਘ ਸੰਧੂ, ਪਿੰਦਰ ਸਿੰਘ ਗਿੱਲ, ਮਨਜਿੰਦਰ ਸਿੰਘ ਗੋਪੀ, ਹਰਪ੍ਰੀਤ ਸਿੰਘ ਮੜਾਕ ਆਦਿ ਨੇ ਆਖਿਆ ਕਿ ਜੇਕਰ ਭਾਜਪਾ ਇਹ ਸੋਚਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਗਿ?ਰਫਤਾਰ ਕਰਕੇ ਉਹ ਆਮ ਆਦਮੀ ਪਾਰਟੀ ਨੂੰ ਤਬਾਹ ਕਰ ਦੇਵੇਗੀ ਜਾਂ ਵਿਰੋਧੀ ਧਿਰ ਨੂੰ ਡਰਾ ਲਵੇਗੀ, ਇਹ ਉਸਦੀ ਬਹੁਤ ਵੱਡੀ ਗਲਤਫਹਿਮੀ ਹੈ, ਕਿਉਂਕਿ ਇਸ ਲੜਾਈ ਨੂੰ ਭਾਜਪਾ ਵਿਰੋਧੀ ਪਾਰਟੀਆਂ ਰਲ ਕੇ ਲੜਨਗੀਆਂ। ਉਹਨਾ ਆਖਿਆ ਕਿ ਜੇਕਰ ਭਾਜਪਾ ਵਿੱਚ ਹਿੰਮਤ ਹੈ ਤਾਂ ਉਹ ਚੋਣ ਮੈਦਾਨ ’ਚ ਉਤਰੇ ਅਤੇ ਝੂਠੇ ਕੇਸ ਬਣਾ ਕੇ ਪਿੱਛੋਂ ਹਮਲਾ ਕਰਨ ਦੀ ਨੀਤੀ ਦਾ ਤਿਆਗ ਕਰੇ। ਉਹਨਾਂ ਦਾਅਵਾ ਕੀਤਾ ਕਿ ਹੁਣ ਇਹ ਲੜਾਈ ਦੇਸ਼ ਦੀ ਜਨਤਾ-ਬਨਾਮ ਭਾਜਪਾ ਦੀ ਲੜਾਈ ਬਣ ਚੁੱਕੀ ਹੈ,

ਪੰਜਾਬ ’ਚ ਪੰਜ ਨਵੇਂ ਐਸ.ਐਸ.ਪੀਜ਼ ਦੀ ਤੈਨਾਤੀ,ਦੋਖੇ ਕੋਣ ਕਿਹੜੇ ਜ਼ਿਲ੍ਹੇ ਦੀ ਸੰਭਾਲੇਗਾ ਕਮਾਂਡ!

ਕਿਉਂਕਿ ਤਾਨਾਸ਼ਾਹੀ ਵਿਰੁੱਧ ਛਿੜੇ ਦੇਸ਼ਵਿਆਪੀ ਸੰਘਰਸ਼ ਤੋਂ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਹੁਣ ਹਰ ਪਰਿਵਾਰ ਅਰਵਿੰਦ ਕੇਜਰੀਵਾਲ ਨਾਲ ਹੈ। ਉਹਨਾ ਕਿਹਾ ਕਿ ਲਗਾਤਾਰ 2 ਸਾਲ ਦੀ ਜਾਂਚ ਪੜਤਾਲ ਵਿੱਚ ਨਾ ਤਾਂ ਸੀਬੀਆਈ ਅਤੇ ਨਾ ਹੀ ਈ.ਡੀ. ਨੂੰ ਇਕ ਪੈਸਾ ਵੀ ਮਿਲਿਆ ਤੇ ਨਾ ਹੀ ਕੋਈ ਸਬੂਤ ਇਕੱਠੇ ਕਰ ਸਕੀ ਪਰ ਚੋਣਾ ਦਾ ਐਲਾਨ ਹੁੰਦੇ ਹੀ ਅਰਵਿੰਦ ਕੇਜਰੀਵਾਲ ਨੂੰ ਗਿ?ਰਫਤਾਰ ਕਰ ਲਿਆ ਗਿਆ। ਉਹਨਾਂ ਹੈਰਾਨੀ ਪ੍ਰਗਟਾਈ ਕਿ ਭਾਜਪਾ ਨੇ ਆਪਣੇ ਵਿਰੋਧੀ ਪਾਰਟੀਆਂ ਦੇ ਦੋ ਮੁੱਖ ਮੰਤਰੀਆਂ ਨੂੰ ਗਿਰਫਤਾਰ ਕੀਤਾ ਅਤੇ ਇਕ ਪਾਰਟੀ ਦਾ ਖਾਤਾ ਜਬਤ ਕਰਕੇ ਤਾਨਾਸ਼ਾਹੀ ਦਾ ਸਬੂਤ ਦਿੱਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਦਾਗਰ ਸਿੰਘ ਦੇਵੀਵਾਲਾ, ਪ੍ਰਣਾਮ ਸਿੰਘ ਚਾਨਾ, ਮੁਖਤਿਆਰ ਸਿੰਘ ਸੰਧਵਾਂ, ਨੀਟੂ ਸਿੰਘ ਚੱਕ ਕਲਿਆਣ, ਪਿਰੰਸ ਬਹਿਲ, ਨਛੱਤਰ ਸਿੰਘ ਬਾਬਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜਰ ਸਨ।

 

ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਵਿਧਾਇਕ ਗਿੱਲ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਮੋਹਾਲੀ ਲਈ ਰਵਾਨਾ

0

ਬਠਿੰਡਾ, 22 ਮਾਰਚ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਆਪ ਵੱਲੋਂ ਅੱਜ ਪੰਜਾਬ ਭਰ ਵਿਚੋਂ ਰੋਸ਼ ਪ੍ਰਦਰਸ਼ਨ ਕਰਦਿਆਂ ਮੁਹਾਲੀ ਵਿਖੇ ਵੱਡਾ ਧਰਨਾ ਦਿੱਤਾ ਗਿਆ। ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖਿਲਾਫ ਮੋਹਾਲੀ ਵਿਖੇ ਹੋਏ ਇਸ ਰੋਸ ਪ੍ਰਦਰਸ਼ਨ ’ਚ ਹਿੱਸਾ ਲੈਣ ਲਈ ਬਠਿੰਡਾਠ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਵੱਡਾ ਕਾਫਲਾ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਉਕਤ ਆਗੂਆਂ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਆਪਣੀ

ਪੰਜਾਬ ’ਚ ਪੰਜ ਨਵੇਂ ਐਸ.ਐਸ.ਪੀਜ਼ ਦੀ ਤੈਨਾਤੀ,ਦੋਖੇ ਕੋਣ ਕਿਹੜੇ ਜ਼ਿਲ੍ਹੇ ਦੀ ਸੰਭਾਲੇਗਾ ਕਮਾਂਡ!

ਭੜਾਸ ਕੱਢਦਿਆਂ ਆਖਿਆ ਕਿ ਹੁਣ ਦੇਸ਼ਵਿਆਪੀ ਪ੍ਰਦਰਸ਼ਨ ਦੌਰਾਨ ਭਾਜਪਾ ਵਿਰੋਧੀ ਸਾਰੀਆਂ ਪਾਰਟੀਆਂ ਇੱਕੋ ਮੰਚ ’ਤੇ ਆ ਗਈਆਂ ਹਨ ਤੇ ਸੱਚ ਅਤੇ ਝੂਠ ਦੀ ਲੜਾਈ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਜਾਰੀ ਰਹੇਗੀ। ਉਹਨਾਂ ਕਿਹਾ ਕਿ ਲੰਬੀ ਕੁਰਬਾਨੀ ਤੋਂ ਇਸ ਦੇਸ਼ ਨੂੰ ਸੰਵਿਧਾਨ ਮਿਲਿਆ ਅਤੇ ਇਸ ਨੇ ਜਨਪ੍ਰਤੀਨਿਧਾ ਨੂੰ ਚੁਣਨ ਦਾ ਅਧਿਕਾਰ ਦਿੱਤਾ ਪਰ ਹੁਣ ਅੱਜ ਪੂਰਾ ਦੇਸ਼ ਹੈਰਾਨ ਹੈ ਕਿ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਦੇ ਬਾਵਜੂਦ ਵੀ ਕੇਂਦਰ ਦੀ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰੀ ਬਹੁਮਤ ਨਾਲ ਚੁਣੇ ਗਏ ਅਤੇ ਦਿੱਲੀ ਦੇ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ।

ਅੰਮ੍ਰਿਤਸਰ ਉਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਕਿਨਾਰਾ

ਉਹਨਾ ਕਿਹਾ ਕਿ ਜੇਕਰ ਕੋਈ ਭਾਜਪਾ ਅਤੇ ਇਸ ਦੀ ਸਰਕਾਰ ਵਿਰੁੱਧ ਬੋਲਦਾ ਹੈ ਤਾਂ ਉਸਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਨੀਲ ਗਰਗ, ਨਵਦੀਪ ਸਿੰਘ ਜੀਦਾ, ਸ਼ਹਿਰੀ ਪ੍ਰਧਾਨ ਸੁਰਿੰਦਰ ਬਿੱਟੂ, ਕੌਸਲਰ ਸੁਖਦੀਪ ਸਿੰਘ ਢਿੱਲੋਂ, ਯੂਥ ਆਗੂ ਅਮਰਦੀਪ ਸਿੰਘ ਰਾਜਨ, ਬਲਾਕ ਪ੍ਰਧਾਨ ਬਲਜੀਤ ਬੱਲੀ, ਸੁਖਜੀਤ ਸਿੰਘ ਬਾਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਅਹੁਦੇਦਾਰ ਵੀ ਹਾਜਰ ਸਨ।

 

ਪਟਵਾਰੀ ਦਾ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

0

ਬਠਿੰਡਾ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਮਾਲ ਹਲਕਾ ਜੋਧਪੁਰ ਪਾਖਰ ਦੇ ਮਾਲ ਪਟਵਾਰੀ ਦੇ ਨਾਲ ਤੈਨਾਤ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਪਿੰਡ ਮਾਨਸਾ ਕਲਾਂ ਦੇ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਸ ਨੇ ਹਲਕਾ ਪਟਵਾਰੀ ਗੁਰਚਰਨ ਸਿੰਘ ਕੋਲ ਪਹੁੰਚ ਕੀਤੀ ਸੀ ਜਿੱਥੇ ਉਸ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਦੀ ਰਿਪੋਰਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰ ਰਹੇ ਮੁਲਜ਼ਮ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਕਤ ਉਦੇਸ਼ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

0

ਬਰਨਾਲਾ, 22 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ

ਪੰਜਾਬ ’ਚ ਪੰਜ ਨਵੇਂ ਐਸ.ਐਸ.ਪੀਜ਼ ਦੀ ਤੈਨਾਤੀ,ਦੋਖੇ ਕੋਣ ਕਿਹੜੇ ਜ਼ਿਲ੍ਹੇ ਦੀ ਸੰਭਾਲੇਗਾ ਕਮਾਂਡ!

ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਦੀ ਸ਼ੁਰੂਆਤ ਮੌਕੇ ਖੇਤੀਬਾੜੀ ਉਪ ਨਿਰੀਖਕ ਮੈਡਮ ਕੁਲਵੀਰ ਕੌਰ ਨੇ ਪੀਐਮ ਕਿਸਾਨ ਸਨਮਾਨ ਨੀਧੀ ਯੋਜਨਾ ਤਹਿਤ ਗੱਲਬਾਤ ਕਰਦਿਆਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਈਕੇਵਾਈਸੀ ਨਾ ਹੋਣ ਕਰਕੇ ਕਿਸ਼ਤ ਰੁਕੀ ਹੋਈ ਹੈ ਤਾਂ ਉਹ ਖੁਦ ਪੀਐਮ ਕਿਸਾਨ ਵੈਬਸਾਈਟ ਤੇ ਜਾ ਕੇ ਜਾਂ ਨਜ਼ਦੀਕੀ ਸੀਐਸਸੀ ਸੈਂਟਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾ ਕੇ ਕਰਵਾ ਸਕਦੇ ਹਨ।

ਪੰਜਾਬ ’ਚ ਪੰਜ ਨਵੇਂ ਐਸ.ਐਸ.ਪੀਜ਼ ਦੀ ਤੈਨਾਤੀ,ਦੋਖੇ ਕੋਣ ਕਿਹੜੇ ਜ਼ਿਲ੍ਹੇ ਦੀ ਸੰਭਾਲੇਗਾ ਕਮਾਂਡ!

ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ ਜਸਪ੍ਰੀਤ ਸਿੰਘ ਨੇ ਕਣਕ ਦੀ ਫਸਲ ਤੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀਆ ਨਿਸ਼ਾਨੀਆਂ ਅਤੇ ਕੰਟਰੋਲ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ 10 ਸਿੱਟਿਆ ਦੇ ਆਧਾਰ ਤੇ ਜੇਕਰ ਚੇਪਾ ਪ੍ਰਤੀ ਸਿੱਟਾ 5 ਜਾ ਇਸ ਤੋਂ ਵੱਧ ਮਿਲੇ ਤਾਂ 2 ਲਿਟਰ ਨਿੰਮ ਦਾ ਘਰੇ ਬਣਿਆ ਘੋਲ ਜਾ 20 ਗ੍ਰਾਮ ਐਕਟਾਰਾ 25 ਡਬਲਿਊ ਜੀ (ਥਾਇਆਮਿਥੋਕਸਮ) 80-100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕੀਤੀ ਜਾਵੇ।ਇਸ ਦੌਰਾਨ

ਪੰਜਾਬ ਚੱਲ ਰਹੀ ਐਕਸਾਈਜ਼ ਪਾਲਿਸੀ ਦੀ ਜਾਂਚ ਕਰੇਗੀ ED?

ਖੇਤੀਬਾੜੀ ਵਿਕਾਸ ਅਫਸਰ ਡਾ. ਮਨਜਿੰਦਰ ਸਿੰਘ ਨੇ ਨਰਮੇ ਦੀ ਸੁਚੱਜੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਰਮੇ ਦੀ ਫਸਲ ਉਪਰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਇਨ੍ਹਾਂ ਦਿਨਾਂ ਵਿਚ ਖੇਤਾਂ ਜਾਂ ਘਰਾਂ ਵਿੱਚ ਪਈਆ ਛਟੀਆਂ ਨੂੰ ਝਾੜ ਕੇ ਰੱਖਿਆ ਜਾਵੇ ਅਤੇ ਰਹਿੰਦ-ਖੂਹੰਦ ਜਲਾ ਦਿੱਤੀ ਜਾਵੇ, ਇਸ ਦੇ ਨਾਲ ਹੀ ਜਿੰਨਾ ਨਦੀਨਾਂ (ਪੀਲੀ ਬੂਟੀ, ਕੰਘੀ ਬੂਟੀ, ਗੁਤਪੱਟਣਾ, ਭੰਗ, ਪੁਠ ਕੰਡਾ, ਕਾਂਗਰਸ ਘਾਹ) ਤੇ ਚਿੱਟੀ ਮੱਖੀ ਪਲਦੀ ਹੈ ਨੂੰ ਪੁੱਟ ਕੇ ਨਸ਼ਟ ਕਰ ਦਿੱਤਾ ਜਾਵੇ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਜੋਧਪੁਰ ਰੋਮਾਣਾ ਦੇ ਕਿਸਾਨ ਮੌਜੂਦ ਸਨ।