Wednesday, May 6, 2026
Home Blog Page 179

Anandpur Sahib ਸ੍ਰੀ ਦਸਮੇਸ਼ ਅਕੈਡਮੀ ਵਿਵਾਦਾਂ ‘ਚ; ਸਿੱਖਿਆ ਮੰਤਰੀ ਵੱਲੋਂ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

0

Sri Anandpur Sahib News: ਸਿੱਖਿਆ ਦੇ ਖੇਤਰ ਵਿਚ ਵੱਡਾ ਨਾਮ ਸ਼੍ਰੀ ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਹੁਣ ਵਿਵਾਦਾਂ ਦੇ ਘੇਰੇ ਵਿਚ ਆ ਗਈ ਹੈ। ਸੂਬੇ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ ‘ਤੇ ਚੱਲ ਰਹੀ ਇਸ ਅਕੈਡਮੀ ਸਬੰਧੀ ਆਈਆਂ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਦਸਮੇਸ਼ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਪ੍ਰਬੰਧਨ ਵਿਚਲੀਆਂ ਗੜਬੜੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਲਈ ਕਿਹਾ ਹੈ।ਸਿੱਖਿਆ ਮੰਤਰੀ ਨੇ ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਬਾਅਦ ਸਾਹਮਣੇ ਆਈਆਂ ਅਹਿਮ ਖਾਮੀਆਂ ਉਪਰੰਤ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ  Vigilance Bureau ਵੱਲੋਂ 18000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਕਫ਼ ਬੋਰਡ ਦੇ ਅਧਿਕਾਰੀ ਸਮੇਤ ਦੋ ਕਾਬੂ

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟਰੱਸਟ ਦੇ ਫੰਡਾਂ ਵਿੱਚ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਦੁਰਵਰਤੋਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦਾ ਕਾਰਨ ਬਣਨ ਵਾਲੀ ਅਪਰਾਧਿਕ ਅਣਗਹਿਲੀ ਦੀ ਜਾਂਚ ਕੀਤੀ ਜਾਵੇਗੀ।ਹਰਜੋਤ ਸਿੰਘ ਬੈਂਸ ਨੇ ਪੰਜਾਬ ਪੁਲਿਸ ਨੂੰ ਅਕੈਡਮੀ ਦੇ ਪ੍ਰਿੰਸੀਪਲ ਦੀ ਕਥਿਤ ਜਾਅਲੀ ਪੀਐਚ.ਡੀ. ਡਿਗਰੀ ਦੀ ਜਾਂਚ ਕਰਨ ਅਤੇ ਰਿਕਾਰਡਾਂ ਵਿੱਚ ਛੇੜਛਾੜ ਨੂੰ ਰੋਕਣ ਲਈ ਸਾਰੇ ਸਬੰਧਿਤ ਰਿਕਾਰਡ ਕਬਜ਼ੇ ਵਿੱਚ ਲੈ ਕੇ ਸੁਰੱਖਿਅਤ ਕਰਨ ਦੇ ਨਿਰਦੇਸ਼ ਵੀ ਦਿੱਤੇ।ਸਿੱਖਿਆ ਮੰਤਰੀ ਨੇ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦਾ ਹੁਕਮ ਦਿੰਦਿਆਂ 30 ਦਿਨਾਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਨਤੀਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੋ ਟਰੱਸਟ ਦੇ ਐਕਸ-ਆਫੀਸ਼ੋ ਚੇਅਰਮੈਨ ਹਨ, ਅੱਗੇ ਢੁਕਵੀਂ ਕਾਰਵਾਈ ਲਈ ਪੇਸ਼ ਕੀਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਸਿਹਤ ਯੋਜਨਾ ਬੀਮਾ; ਕੈਂਸਰ ਦਾ ਇਲਾਜ ਲਈ ਵੀ ਮਿਲੇਗੀ 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਕਵਰੇਜ: ਸਿਹਤ ਮੰਤਰੀ

0

👉ਵਿਸ਼ਵ ਕੈਂਸਰ ਦਿਵਸ ‘ਲਿਟਲ ਵਾਰੀਅਰਜ਼’ ਨਾਲ ਮਨਾਇਆ ਗਿਆ
SAS Nagar News: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਹੁਣ ਕੈਂਸਰ ਦੇ ਇਲਾਜ ਲਈ ਵੀ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਰਾਜ ਭਰ ਦੇ ਕੈਂਸਰ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ।ਸਿਹਤ ਮੰਤਰੀ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ, ਨਵਾਂ ਚੰਡੀਗੜ੍ਹ ਵਿੱਚ ਵਿਸ਼ਵ ਕੈਂਸਰ ਦਿਵਸ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸੰਗਰੂਰ ਅਤੇ ਨਿਊ ਚੰਡੀਗੜ੍ਹ ਵਿਖੇ ਸਥਾਪਤ ਦੋਵੇਂ ਅਧੁਨਿਕ ਕੈਂਸਰ ਸੰਸਥਾਵਾਂ ਰਾਜ ਲਈ ਵੱਡੀ ਅਣਮੁੱਲੀ ਸੰਪੱਤੀ ਬਣ ਕੇ ਉਭਰੀਆਂ ਹਨ, ਜੋ ਵਿਸ਼ਵ-ਪੱਧਰੀ ਅਤੇ ਅਧੁਨਿਕ ਕੈਂਸਰ ਇਲਾਜ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਦੋਵੇਂ ਸੰਸਥਾਵਾਂ ਦੀ ਕੁੱਲ 450 ਬਿਸਤਰਾਂ ਦੀ ਸਮਰਥਾ—ਸੰਗਰੂਰ ਵਿੱਚ 150 ਅਤੇ ਨਵਾਂ ਚੰਡੀਗੜ੍ਹ ਵਿੱਚ 300 ਬਿਸਤਰ—ਨੇ ਕੈਂਸਰ ਮਰੀਜ਼ਾਂ ਵਿੱਚ ਨਵੀਂ ਆਸ ਜਗਾਈ ਹੈ ਕਿਉਂਕਿ ਉਨ੍ਹਾਂ ਨੂੰ ਘਰ ਦੇ ਨੇੜੇ ਹੀ ਉੱਚ-ਪੱਧਰੀ ਇਲਾਜ ਉਪਲਬਧ ਹੋ ਰਿਹਾ ਹੈ।

ਇਹ ਵੀ ਪੜ੍ਹੋ  Vigilance Bureau ਵੱਲੋਂ 18000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਕਫ਼ ਬੋਰਡ ਦੇ ਅਧਿਕਾਰੀ ਸਮੇਤ ਦੋ ਕਾਬੂ

ਉਨ੍ਹਾਂ ਕਿਹਾ ਕਿ ਬਿਮਾਰੀ ਦੀ ਪਛਾਣ ਤੋਂ ਬਾਅਦ ਘਬਰਾਉਣ ਦੀ ਥਾਂ ਮਜ਼ਬੂਤ ਇਰਾਦੇ ਅਤੇ ਸਕਾਰਾਤਮਕ ਸੋਚ ਨਾਲ ਕੈਂਸਰ ਨਾਲ ਲੜਨਾ ਚਾਹੀਦਾ ਹੈ।ਸੰਸਥਾ ਵਿੱਚ ਬਲੱਡ ਕੈਂਸਰ ਨਾਲ ਬਹਾਦਰੀ ਨਾਲ ਲੜ ਰਹੇ ‘ਲਿਟਲ ਵਾਰੀਅਰਜ਼’ (ਛੋਟੇ ਬੱਚਿਆਂ) ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜ਼ਿੰਦਗੀ ਜਿਉਣ ਦੀ ਲਾਲਸਾ ਅਤੇ ਮਜ਼ਬੂਤ ਇਰਾਦਾ ਸਭ ਤੋਂ ਘਾਤਕ ਬਿਮਾਰੀ ਨੂੰ ਵੀ ਹਰਾ ਸਕਦਾ ਹੈ। ਉਨ੍ਹਾਂ ਨੇ ਬੱਚਿਆਂ ਨਾਲ ਕੇਕ ਕੱਟਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਪ੍ਰੇਰਕ ਰੈਂਪ ਵਾਕ ਦਾ ਆਨੰਦ ਵੀ ਲਿਆ।ਲੋਕਾਂ ਨੂੰ ਪ੍ਰਭਾਵਸ਼ਾਲੀ ਸਿਹਤ ਸੰਦੇਸ਼ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤਮੰਦ ਜੀਵਨਸ਼ੈਲੀ, ਪੌਸ਼ਟਿਕ ਭੋਜਨ ਅਤੇ ਜਾਗਰੂਕਤਾ ਕੈਂਸਰ ਤੋਂ ਬਚਾਅ ਦੇ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਲੋਕਾਂ ਨੂੰ ਪੈਕਡ ਖਾਣਾ, ਰਿਫਾਇੰਡ ਤੇਲ ਅਤੇ ਤਲੇ ਹੋਏ ਪਦਾਰਥਾਂ ਤੋਂ ਬਚਣ ਅਤੇ ਤਮਾਕੂ, ਧੂਮਰਪਾਨ ਅਤੇ ਸ਼ਰਾਬ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ‘ਸੀਐੱਮ ਦੀ ਯੋਗਸ਼ਾਲਾ’ ਅਧੀਨ ਰੋਜ਼ਾਨਾ ਲਗਭਗ 1.75 ਲੱਖ ਲੋਕ ਯੋਗ ਅਭਿਆਸ ਕਰ ਰਹੇ ਹਨ ਤੇ ਸਾਨੂੰ ਵੀ ਤੰਦਰੁਸਤ ਜੀਵਨ ਸ਼ੈਲੀ ਲਈ ਇਹਨਾਂ ਦਾ ਹਿੱਸਾ ਬਣਨਾ ਚਾਹੀਦਾ ਹੈ।

ਇਹ ਵੀ ਪੜ੍ਹੋ  ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪਿਛਲੇ ਸਮਿਆਂ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਮਾਲਵਾ ਖੇਤਰ ਤੋਂ ਮਰੀਜ਼ਾਂ ਨੂੰ ਇਲਾਜ ਲਈ ਰਾਜਸਥਾਨ ਵੱਲ ‘ਕੈਂਸਰ ਟ੍ਰੇਨ’ ਰਾਹੀਂ ਜਾਣਾ ਪੈਂਦਾ ਸੀ, ਪਰ ਅੱਜ ਪੰਜਾਬ ਵਿੱਚ ਅਜਿਹੀਆਂ ਅਧੁਨਿਕ ਸਹੂਲਤਾਂ ਮੌਜੂਦ ਹਨ ਕਿ ਹੁਣ ਰਾਜਸਥਾਨ ਸਮੇਤ ਹੋਰ ਗੁਆਂਢੀ ਰਾਜਾਂ ਤੋਂ ਵੀ ਮਰੀਜ਼ ਇੱਥੇ ਇਲਾਜ ਲਈ ਆ ਰਹੇ ਹਨ।ਉਨ੍ਹਾਂ ਹੋਰ ਦੱਸਿਆ ਕਿ ਇਹ ਕੈਂਸਰ ਸੰਸਥਾਵਾਂ ਹੱਬ-ਐਂਡ-ਸਪੋਕ ਮਾਡਲ ਅਧੀਨ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਨਾਲ ਟੈਲੀਮੇਡੀਸਨ ਰਾਹੀਂ ਜੁੜਨਗੀਆਂ ਅਤੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਰਾਜ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾ ਰਹੇ ਡੇਅ ਕੇਅਰ ਕੈਂਸਰ ਸੈਂਟਰਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨਗੀਆਂ।ਇਸ ਮੌਕੇ ਡਾ. ਆਸ਼ੀਸ਼ ਗੁਲੀਆ, ਡਾਇਰੈਕਟਰ, ਹੋਮੀ ਭਾਭਾ ਕੈਂਸਰ ਹਸਪਤਾਲ ਨੇ ਪੰਜਾਬ ਸਰਕਾਰ ਵੱਲੋਂ ਮਿਲ ਰਹੇ ਲਗਾਤਾਰ ਸਹਿਯੋਗ ਲਈ ਧੰਨਵਾਦ ਕੀਤਾ, ਜਿਸ ਨਾਲ ਦੋਵੇਂ ਸੰਸਥਾਵਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਨੇ ਭਾਰਤ ਸਰਕਾਰ ਦੇ ਐਟਾਮਿਕ ਐਨਰਜੀ ਵਿਭਾਗ ਦਾ ਵੀ ਧੰਨਵਾਦ ਪ੍ਰਗਟਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Vigilance Bureau ਵੱਲੋਂ 18000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਕਫ਼ ਬੋਰਡ ਦੇ ਅਧਿਕਾਰੀ ਸਮੇਤ ਦੋ ਕਾਬੂ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Punjab ‘ਚ 16 ਕਾਨੂੰਗੋ ਨੂੰ ਨਾਇਬ ਤਹਿਸੀਲਦਾਰ ਵਜੋਂ ਮਿਲੀ ਤਰੱਕੀ; ਮਾਲ ਮੰਤਰੀ ਨੇ ਸੌਂਪੇ ਤਰੱਕੀ ਪੱਤਰ

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀਨੇਵਲ) ਲਈ ਦੋਸ਼ੀ ਮੁਹੰਮਦ ਯਾਸੀਨ ਨਾਲ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਸੰਪਰਕ ਕੀਤਾ।ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਯਾਸੀਨ ਨੇ ਲੀਜ਼ ਦੇ ਨਵੀਨੀਕਰਨ ਲਈ ਫਾਈਲ ਤਿਆਰ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਉਕਤ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਪ੍ਰਗਟਾਈ ਤਾਂ ਫਿਰ ਰਿਸ਼ਵਤ ਦੀ ਮੰਗ ਨੂੰ ਘਟਾ ਕੇ 20000 ਰੁਪਏ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

ਇਸ ਵਿੱਚੋਂ ਦੋਸ਼ੀ ਮੁਹੰਮਦ ਯਾਸੀਨ ਨੇ ਮੌਕੇ ’ਤੇ ਹੀ 2,000 ਰੁਪਏ ਰਿਸ਼ਵਤ ਵਜੋਂ ਲਏ ਸਨ ਅਤੇ ਸ਼ਿਕਾਇਤਕਰਤਾ ਨੂੰ ਬਾਕੀ 18,000 ਰੁਪਏ ਬਾਅਦ ਵਿੱਚ ਅਦਾ ਕਰਨ ਲਈ ਕਿਹਾ ਗਿਆ ਸੀ। ਸ਼ਿਕਾਇਤਕਰਤਾ ਨੇ ਬਤੌਰ ਸਬੂਤ ਗੱਲਬਾਤ ਰਿਕਾਰਡ ਕਰ ਲਈ ਸੀ।ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਐਸਬੀਐਸ ਨਗਰ ਨੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Summer hill Convent School Bathinda ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

0

Bathinda News:ਸਮਰ ਹਿੱਲ ਕਾੱਨਵੈਂਟ ਸਕੂਲ, ਬਠਿੰਡਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਅਯੋਜਨ ਕੀਤਾ ਗਿਆ ਇਹ ਪਾਰਟੀ ਹੋਟਲ ਮੈਲੋਡੀ ਵਿੱਚ ਰੱਖੀ ਗਈ। ਇਸ ਮੌਕੇ ਨੌਵੀ ਜਮਾਤ ਦੇ ਵਿਦਿਆਰਥੀਆਂ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੰਦੇ ਹੋਏ ਉਹਨਾਂ ਲਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਵਿਦਾਇਗੀ ਦਾ ਇਹ ਸਮਾਂ ਜਿੱਥੇ ਵਿਦਿਆਰਥੀਆਂ ਦੇ ਅਗਾਂਹ ਵਧਣ, ਆਪਣੇ ਵਿੱਦਿਅਕ ਸਫ਼ਰ ਦਾ ਇੱਕ ਪੜ੍ਹਾਅ ਪੂਰਨ ਕਰਨ ਦੀ ਖੁਸ਼ੀ ਦਾ ਹੁੰਦਾ ਹੈ ਦੂਜੇ ਪਾਸੇ ਉਹਨਾਂ ਦਾ ਆਪਣੇ ਵਿਦਿਅਕ ਅਦਾਰੇ, ਆਪਣੇ ਅਧਿਆਪਕਾ ਅਤੇ ਆਪਣੇ ਜਮਾਤੀਆਂ ਤੋਂ ਵਿਛੋੜੇ ਦਾ ਸਮਾਂ ਹੁੰਦਾ ਹੈ ਜਿੰਨਾਂ ਨਾਲ ਉਹਨਾਂ ਦਾ ਬਚਪਨ ਬੀਤਿਆਂ ਹੁੰਦਾ ਹੈ । ਇਹ ਖੁਸ਼ੀ ਅਤੇ ਗਮੀ ਦਾ ਮਿਸ਼ਰਤ ਸੁਮੇਲ ਹੁੰਦਾ ਹੈ। ਵਿਦਿਆਰਥੀ ਜੀਵਨ ਵਿੱਚ ਇਹ ਦਿਨ ਅਹਿਮ ਹੁੰਦਾ ਹੈ ਸਮਰ ਹਿੱਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਿੱਚ ਵੀ ਇਸ ਖਾਸ ਦਿਨ ‘ ਵਿਦਾਇਗੀ ਪਾਰਟੀ’ ਦਾ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ  Jail ਤੋਂ ਬਾਹਰ ਆਉਂਦੇ ਹੀ ਮੁੜ ਗਰਜ਼ੇ ਬਿਕਰਮ ਸਿੰਘ ਮਜੀਠਿਆ; ਕਿਹਾ ‘‘ਸਰਕਾਰ ਮੈਂਨੂੰ ਸਿੱਧੂ ਮੂਸੇਵਾਲਾ ਦੀ ਤਰ੍ਹਾਂ ਮਰਵਾਉਣਾ ਚਾਹੁੰਦੀ”

ਇਸ ਪਾਰਟੀ ਵਿੱਚ ਸਕੂਲ ਦੇ ਐਮ. ਡੀ. ਰਮੇਸ਼ ਕੱਕੜ, ਪ੍ਰਿੰਸੀਪਲ ਜਗਦੀਸ਼ ਕੌਰ ਸਕੂਲ ਦਾ ਸਮੂਹ ਸਟਾਫ ਰੋਵੀ, ਦੱਸਵੀਂ ਜਮਾਤਾਂ ਦੇ ਵਿਦਿਆਰਥੀ ਸ਼ਾਮਲ ਹੋਏ । ਸਕੂਲ ਦੇ ਸਬਕਾ ਪ੍ਰਿੰਸੀਪਲ ਸਰੋਜ ਚੋਪੜਾ ਨੇ ਵਿਸ਼ੇਸ ਤੌਰ’ ਤੇ ਸਿਰਕਤ ਕੀਤੀ। ਵਿਦਿਆਰਥੀਆਂ ਨੇ ਬੜੇ ਸਨੇਹ ਅਤੇ ਸਤਿਕਾਰ ਨਾਲ ਸਭ ਦਾ ਸਵਾਗਤ ਕੀਤਾ।ਨੌਵੀ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੱਭਿਆਚਕ ਪ੍ਰੋਗਰਾਮ ਪੇਸ਼ ਕੀਤੇ। ਵਿਦਾ ਹੋ ਰਹੀ ਜਮਾਤ ਦੱਸਵੀਂ ਦੇ ਵਿਦਿਆਰਥੀਆਂ ਨੇ, ਜੋ LKG ਤੋਂ ਹੀ ਇਸ ਸਕੂਲ ਦੇ ਵਿਦਿਆਰਥੀ ਰਹੇ ਹਨ, ਆਪਣੀਆਂ ਭਾਵਨਾਵਾਂ, ਆਪਣੇ ਯਾਦਗਰ ਪਲਾਂ ਨੂੰ ਸਭ ਨਾਲ ਸਾਂਝਾ ਕੀਤਾ । ਉਹਨਾਂ ਨੇ ਆਪਣੇ ਭਾਵ ਸਾਂਝੇ ਕਰਦੇ ਦੱਸਿਆ ਕਿ ਉਹਨਾਂ ਨੇ ਸੁਰੂਆਤੀ ਜਮਾਤਾਂ ਤੋ ਹੀ ਇਸ ਸਕੂਲ ਵਿੱਚ ਦਾਖ਼ਲ ਲਿਆ ਹੈ ਹੁਣ ਉਹ ਦੱਸਵੀਂ ਜਮਾਤ ਵਿੱਚ ਹਨ. ਇਸ ਲੰਮੇ ਸਮੇਂ ਵਿੱਚ ਉਹਨਾਂ ਨੇ ਆਪਣੇ ਅਧਿਆਪਕਾ ਤੋਂ ਅਕਾਦਮਿਕ ਸਿੱਖਿਆਂ ਦੇ ਨਾਲ-ਨਾਲ ਜਿੰਦਗੀ ਜਿਊਣ ਦਾ ਸਲੀਕਾ, ਆਪਣੇ ਸੱਭਿਆਚਾਰ ਨਾਲ ਪਿਆਰ, ਕੁਦਰਤ ਨਾਲ ਪਿਆਰ ਆਦਿ ਸਦਾਚਾਰਕ ਗੁਣ ਵੀ ਸਿੱਖ।

ਇਹ ਵੀ ਪੜ੍ਹੋ  Canada Police ਵੱਲੋਂ Surrey ਗੋਲੀਬਾਰੀ ਘਟਨਾ ਦੇ ਮਾਮਲੇ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫਤਾਰ

ਅਧਿਆਪਕਾ ਦੀ ਦਿੱਤੀ ਸਿੱਖਿਆ ਅਤੇ ਸਹੀ ਮਾਰਗਦਰਸਨ ਲਈ ਬੱਚਿਆਂ ਨੇ ਉਹਨਾਂ ਨੂੰ ਧੰਨਵਾਦ ਕਿਹਾ। ਵਿਦਿਆਰਥੀ ਆਪਣੀਆਂ ਭਾਵਨਾਵਾਂ, ਆਪਣਾ ਪਿਆਰ, ਆਪਣੀਆ ਸਕੂਲ ਦੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਭਾਵੁਕ ਹੋ ਗਏ। ਉਹਨਾਂ ਨੇ ਦੱਸਿਆ ਕਿ ਕਿਵੇਂ ਉਹ ਨੰਨੇ ਕਦਮਾਂ ਨਾਲ ਚੱਲ ਕੇ ਇੱਕ ਕੋਰੇ ਕਾਗਜ਼ ਵਾਂਗ ਇਸ ਸਕੂਲ ਵਿੱਚ ਆਏ ਅਤੇ ਹੁਣ ਉਹਨ੍ਹਾਂ ਦੇ ਅਧਿਆਪਕਾ ਨੇ ਉਸ ਕੋਰੇ ਕਾਗਜ ਨੂੰ ਗਿਆਨ ਅਤੇ ਮਾਰਗਦਰਸ਼ਨ ਕਰ ਕੇ ਤ੍ਰਿਪਤ ਕਰ ਦਿੱਤਾ।ਉਹਨਾਂ ਨੇ ਆਪਣੇ ਦੱਸਵੀਂ ਦੇ ਚੰਗੇ ਨਤੀਜੇ ਪ੍ਰਾਪਤ ਕਰ ਦਿਖਾਉਣ ਦਾ ਵਾਅਦਾ ਕੀਤਾ । ਸਕੂਲ ਦੇ ਐਮ. ਡੀ. ਰਮੇਸ਼ ਕੁਮਾਰੀ ਅਤੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਅਤੇ ਚੰਗੇ ਭਵਿੱਖ ਦੀਆਂ ਸ਼ੁਭ ਕਾਮਨਾਵਾਂ ਦਿੱਤੀਆ।ਸਮਰ ਹਿੱਲ ਕਾਨਵੈਂਟ ਸਕੂਲ ਦੇ ਇਹ ਫੁਲਵਾੜੀ ਦੇ ਸੁੰਦਰ ਫੁੱਲਾਂ ਰੂਪੀ ਟਹਿਕਦੇ ਅਤੇ ਮਹਿਕਦੇ ਰਹਿਣ। ਇਸ ਪਾਰਟੀ ਯਾਦਗਾਰੀ ਹੋ ਨਿਬੜੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਡਾ. ਹਰਮੀਤ ਕੌਰ ਦੀ ਕਿਤਾਬ “ਬਿਲਡਿੰਗ ਦਾ ਸੈਲਫ” ਰੀਲੀਜ਼

0

👉ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੈ ਇਹ ਕਿਤਾਬ- ਡਾ. ਹਰਮੀਤ ਕੌਰ
Bathinda News:ਜੀ.ਕੇ.ਯੂ. ਦੇ ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਵਿਦਿਆਰਥੀਆਂ ਦੇ ਵਿਅਕਤੀਤੱਵ ਨਿਖਾਰ ਅਤੇ ਸਰਵ-ਪੱਖੀ ਵਿਕਾਸ ਦਾ ਮਾਰਗ ਦਰਸ਼ਨ ਕਰਦੀ ਡਾ. ਹਰਮੀਤ ਕੌਰ, ਐਡਵੋਕੇਟ ਆਕਾਸ਼ਦੀਪ ਗਰਗ ਤੇ ਸਾਥੀਆਂ ਦੀ ਲਿਖੀ ਕਿਤਾਬ “ਬਿਲਡਿੰਗ ਦਾ ਸੈਲਫ” ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਰੀਲੀਜ਼ ਕੀਤੀ ਗਈ। ਇਸ ਮੌਕੇ ਡਾ. ਵਿਕਾਸ ਗੁਪਤਾ ਡਿਪਟੀ ਡਾਇਰੈਕਟਰ ਸੈਂਟਰ ਫਾਰ ਡਿਸਟੈਂਸ ਐਂਡ ਆਨ ਲਾਈਨ ਐਜੂਕੇਸ਼ਨ ਤੇ ਲਵਲੀਨ ਸੱਚਦੇਵਾ ਡਿਪਟੀ ਡਾਇਰੈਕਟਰ ਲੋਕ ਸੰਪਰਕ ਹਾਜ਼ਰ ਸਨ।

ਇਹ ਵੀ ਪੜ੍ਹੋ  Jail ਤੋਂ ਬਾਹਰ ਆਉਂਦੇ ਹੀ ਮੁੜ ਗਰਜ਼ੇ ਬਿਕਰਮ ਸਿੰਘ ਮਜੀਠਿਆ; ਕਿਹਾ ‘‘ਸਰਕਾਰ ਮੈਂਨੂੰ ਸਿੱਧੂ ਮੂਸੇਵਾਲਾ ਦੀ ਤਰ੍ਹਾਂ ਮਰਵਾਉਣਾ ਚਾਹੁੰਦੀ”

ਕਿਤਾਬ ਰੀਲੀਜ਼ ਮੌਕੇ ਵਾਈਸ ਚਾਂਸਲਰ ਡਾ. ਸਿੰਘ ਨੇ ਕਿਤਾਬ ਦੇ ਲੇਖਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕਿਤਾਬ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਦਿਆਰਥੀਆਂ ਲਈ ਸਹਾਈ ਹੋਵੇਗੀ, ਕਿਉਂਕਿ ਇਸ ਵਿੱਚ ਵਿਅਕਤੀਤੱਵ ਨਿਖਾਰ, ਲੇਖਨ ਕਲਾ, ਟੀਮ ਭਾਵਨਾ , ਬੋਲ ਚਾਲ ਦੇ ਹੁਨਰ, ਇੰਟਰਵਿਊ ਆਦਿ ਦੀ ਤਿਆਰੀ ਵਾਸਤੇ ਲੋੜੀਂਦੀ ਸਮੱਗਰੀ ਉਪਲਬਧ ਹੈ ਜੋ ਪਾਠਕਾਂ ਦੇ ਮਨੋਬਲ ਨੂੰ ਉੱਚਾ ਕਰਦੀ ਹੈ।ਲੇਖਿਕਾ ਡਾ. ਕੌਰ ਨੇ ਦੱਸਿਆ ਕਿ ਕਿਤਾਬ ਨੌਜਵਾਨ ਵਰਗ ਦੇ ਸ੍ਵੈ- ਵਿਸ਼ਵਾਸ ਵਿੱਚ ਵਾਧਾ ਕਰਦੀ ਹੈ ਜਿਸ ਸਦਕਾ ਉਹ ਇੰਟਰਵਿਊ ਲਈ ਵਧੀਆ ਤਿਆਰੀ ਕਰ ਸਕਦੇ ਹਨ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

ਉਨ੍ਹਾਂ ਦੱਸਿਆ ਕਿ ਨਵੇਂ ਸਟਾਰਟ ਅੱਪ ਸ਼ੁਰੂ ਕਰਨ ਲਈ ਇਹ ਕਿਤਾਬ ਟੀਮ ਭਾਵਨਾ ਅਤੇ ਗਲਬਾਤ ਕਰਨ ਦੀ ਕਲਾ ਵਿੱਚ ਨਿਖਾਰ ਲਿਆਉਂਦੀ ਹੈ। ਉਨ੍ਹਾਂ ਕਿਤਾਬ ਵਿੱਚ ਅਗਵਾਈ ਦੇ ਵਿਸ਼ੇ ‘ਤੇ ਵਿਸ਼ੇਸ਼ ਜਾਣਕਾਰੀ ਦਾ ਜ਼ਿਕਰ ਕੀਤਾ ਹੈ।ਇਸ ਮੌਕੇ ਡਾ. ਗੁਪਤਾ ਨੇ ਲੇਖਕਾਂ ਦੇ ਵੱਖ-ਵੱਖ ਵਿਸ਼ਿਆਂ ਦੇ ਤਜ਼ਰਬੇ ਦੀ ਗੱਲ ਕਰਦਿਆਂ ਕਿਹਾ ਕਿ ਇਹ ਕਿਤਾਬ ਜ਼ਿੰਦਗੀ ਦੇ ਬਹੁਤ ਸਾਰੇ ਪਹਿਲੂਆਂ ਨੂੰ ਫਰੋਲਦੀ ਹੈ ਤੇ ਚੁਣੌਤੀਆਂ ਦੇ ਸਮਾਧਾਨ ਬਾਰੇ ਸਪਸ਼ਟ ਰਾਏ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਿਤਾਬ ਦੀ ਭਾਸ਼ਾ ਸਰਲ ਅਤੇ ਮੰਨੋਰੰਜਕ ਹੋਣ ਕਾਰਨ ਪਾਠਕ ਨੂੰ ਆਪਣੇ ਨਾਲ ਜੁੜੇ ਰੱਖਣ ਦੀ ਸਮਰੱਥਾ ਰੱਖਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026 ਪ੍ਰਿੰਸੀਪਲ ਡਾ. ਮਨਜੀਤ ਸਿੰਘ ਅਤੇ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲ ਦੀ ਯੋਗ ਰਹਿਨੁਮਾਈ ਹੇਠ ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ। ਇਸ ਕਲਾ ਮੇਲੇ ਵਿਚ ਸ. ਕੇ.ਪੀ.ਐਸ. ਬਰਾੜ, ਮੈਨੇਜਿੰਗ ਡਾਇਰੈਕਟਰ, ਸ੍ਰੀ ਰਮਨ ਕੁਮਾਰ ਸਿੰਗਲਾ, ਚੇਅਰਮੈਨ ਅਤੇ ਸ੍ਰੀ ਰਾਕੇਸ ਗੋਇਲ, ਉਪ-ਪ੍ਰਧਾਨ ਮਾਲਵਾ ਕਾਲਜ, ਬਠਿੰਡਾ ਬਤੌਰ ਮੁੱਖ ਮਹਿਮਾਨ ਪਹੁੰਚੇ। ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਨੇ ਸ਼ਮਾ ਰੌਸ਼ਨ ਕਰਕੇ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਸਭ ਨੂੰ ਜੀ ਆਇਆ ਨੂੰ ਕਿਹਾ। ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਮਾਲਵਾ ਕਾਲਜ ਵਿਖੇ ਹਰ ਸਾਲ ਦੀ ਤਰ੍ਹਾਂ ਇਹ ਮੇਲਾ ਲਗਾਇਆ ਗਿਆ ਹੈ। ਉਹਨਾਂ ਨੇ ਕਾਲਜ ਦੀਆਂ ਸਭਿਆਚਾਰਕ, ਵਿਦਿਅਕ ਅਤੇ ਖੇਡ ਗਤੀਵਿਧੀਆਂ ਦਾ ਵੀ ਵਿਸਥਾਰ-ਪੂਰਵਕ ਵਰਣਨ ਕੀਤਾ।
ਮੁੱਖ ਮਹਿਮਾਨ ਸ. ਕੇ.ਪੀ.ਐਸ ਬਰਾੜ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਇਸ ਤਰ੍ਹਾਂ ਦੇ ਕਲਾ ਮੇਲੇ ਅਤੇ ਮੁਕਾਬਲਿਆ ਦੀ ਅਜੋਕੇ ਸਮੇਂ ਵਿੱਚ ਸਖਤ ਲੋੜ ਹੈ।ਇਸ ਮੌਕੇ ਸ੍ਰੀ ਰਮਨ ਕੁਮਾਰ ਸਿੰਗਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ-ਮੁਕਤ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਉਸਾਰੂ ਕਾਰਜਾਂ ਵਿੱਚ ਲਗਾਉਣ ਦੀ ਲੋੜ ਹੈ।ਕਾਲਜ ਦੀ ਸਿਲਵਰ ਜੁਬਲੀ ਦੇ ਮੌਕੇ ਤੇ ਜਿਹੜੇ ਸਟਾਫ ਮੈਬਰ ਨੇ ਇਸ ਕਾਲਜ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ 5 ਸਾਲਾਂ ਤੇ ਵੱਧ ਹੋ ਗਏ,  ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮੈਨੇਜਮੈਟ ਨੇ ਸਮੂਹ ਸਟਾਫ ਨੂੰ ਹੋਰ ਹੱਲਾਸ਼ੇਰੀਨਾਲ ਕੰਮ ਲਈ ਪ੍ਰੇਰਿਆ।
ਪ੍ਰੋਗਰਾਮ ਦੇ ਅਖੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਮਾਲਵਾ ਕਾਲਜ, ਬਠਿੰਡਾ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਹਨਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਸ਼੍ਰੀਮਤੀ ਗੁਰਸ਼ਰਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਈ ਰੂਪਾ, ਸ਼੍ਰੀਮਤੀ ਰਾਜਵਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਨਿਆਣਾ ਮੰਡੀ ਅਤੇ ਸ਼੍ਰੀਮਤੀ ਇੰਦਰਪ੍ਰੀਤ ਕੌਰ, ਰਿਵਾਜ ਕਰੀਏਸ਼ਨ ਬਠਿੰਡਾ ਨੇ ਨਿਭਾਈ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਪ੍ਰਿਯਕਾ ਅਤੇ ਮੈਡਮ ਗਗਨਦੀਪ ਕੌਰ ਨੇ ਬਾਖੂਬੀ ਨਿਭਾਈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲਵਾ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਦੇ ਡੀਨ ਸ੍ਰੀ ਰਘਵੀਰ ਚੰਦ ਸ਼ਰਮਾ, ਡਾ. ਆਚਲ ਗਾਂਧੀ ਮੁਖੀ ਮੈਨੇਜਮੈਂਟ ਵਿਭਾਗ, ਜਸਵੀਰ ਕੌਰ ਮੁਖੀ ਆਰਟਸ ਵਿਭਾਗ ਅਤੇ ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਹੋਏ।
 👉ਓਵਰ-ਆਲ ਟ੍ਰਾਫੀ ਤੇ ਕਬਜਾ ਸ਼ਹੀਦ ਮੇਜਰ ਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਨੇ ਕੀਤਾ ਅਤੇ ਨਤੀਜੇ ਇਸ ਪ੍ਰਕਾਰ ਹਨ:-
ਕੋਰਿਓਗ੍ਰਾਫੀ ਪਹਿਲਾ Rock Ridge Public School, Mehma Sarkari
ਦੂਜਾShaheed Major Ravinder Singh Govt. School, Bathinda
ਤੀਜਾGovt. Sen Sec. School, Aklia Kalan
ਕਵਿਤਾ- ਉਚਾਰਣ ਪਹਿਲਾ Shaheed Major Ravinder Singh Govt. School, Bathinda
ਦੂਜਾGovt. Sen Sec. School of Eminence, Bhucho Kalan
ਤੀਜਾKhalsa Sen Sec School, Bathinda
ਗੀਤ/ਲੋਕਗੀਤ ਪਹਿਲਾ Shaheed Major Ravinder Singh Govt. School, Bathinda
ਦੂਜਾGuru Kashi School, Bathinda
ਤੀਜਾGovt. Sen Sec. School of Eminence, Bhucho Kalan
ਸੋਲੋ ਡਾਂਸ ਪਹਿਲਾ Govt Sen Sec School, Fakarsar Their
ਦੂਜਾGovt Sen Sec School, Aklia Kalan
ਤੀਜਾArya Model School, Bathinda
ਰੰਗੋਲੀ ਪਹਿਲਾ SSD Krishna Vatika School, Bhokhra
ਦੂਜਾDes Raj Memorial Sen Sec School, Batinda
ਤੀਜਾArya Model Sen Sec School, Bathinda
ਪੋਸਟਰ ਬਣਾਉਣਾ ਪਹਿਲਾ Adarsh School, Kotbhai
ਦੂਜਾVishvas Public Sen Sec School Bathinda
ਤੀਜਾGovt. Sen Sec. School (Boys), Malout
ਕੁਇੱਜ ਪਹਿਲਾ Govt. Sen Sec. School, Khemuana
ਦੂਜਾGovt. Adarsh Sen Sec School, Bathinda
ਤੀਜਾGovt. Sen Sec. School, Deon
ਮੌਕੇ ਤੇ ਚਿੱਤਰਕਾਰੀ ਪਹਿਲਾ School of Eminence, Lambi
ਦੂਜਾGuru Kashi School, Bathinda
ਤੀਜਾHSN School of Eminence, Jaito
ਗੁਰੁੱਪ ਡਾਂਸ ਪਹਿਲਾ JNJ DAV Sen Sec School, Gidderbaha
ਦੂਜਾArya Model School, Bathinda
ਤੀਜਾPMS Govt Sen Sec School (Girls) Goniana Mandi
ਸਕਿੱਟ ਪਹਿਲਾ Govt Sen Sec School (Boys), Malout
ਦੂਜਾShaheed Major Ravinder Singh Govt. School, Bathinda
ਤੀਜਾPSEB Adarsh School, Kotbhai
ਪਹਿਰਾਵਾ ਪ੍ਰਦਰਸ਼ਨੀ ਪਹਿਲਾ JNJ DAV Sen Sec School, Gidderbaha
ਦੂਜਾRock Ridge Public School, Mehma Sarkari
ਤੀਜਾKhalsa Sen Sec School, Bathinda
ਗਿੱਧਾ Rock Ridge Public School, Mehma Sarkari

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

0

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ
Chandigarh News:ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀਐਸਟੀ ਵਸੂਲਿਆ ਗਿਆ ਹੈ ਜਦੋਂ ਕਿ ਸ਼ੁੱਧ ਜੀਐਸਟੀ ਵਸੂਲਣ ਦੇ ਸਬੰਧ ਵਿੱਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।ਸ. ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਕਾਫੀ ਅਹਿਮ ਹੈ ਕਿਉਂਕਿ ਜੀਐਸਟੀ 2.0 ਦਰ ਵਿੱਚ ਕਟੌਤੀ ਕਾਰਨ ਪੰਜਾਬ ਨੂੰ ਹਰ ਮਹੀਨੇ ਲਗਭਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹੋਏ। ਇਸ ਨੁਕਸਾਨ ਦੇ ਬਾਵਜੂਦ, ਸੂਬੇ ਨੇ ਨਾ ਸਿਰਫ ਮਾਲੀਏ ‘ਤੇ ਪਏ ਪ੍ਰਭਾਵ ਦੀ ਭਰਪਾਈ ਕੀਤੀ, ਬਲਕਿ ਨਿਰੰਤਰ ਪ੍ਰਬੰਧਕੀ ਅਤੇ ਲਾਗੂਕਰਨ ਯਤਨਾਂ ਰਾਹੀਂ ਰਾਸ਼ਟਰੀ ਰੁਝਾਨ ਤੋਂ ਵੀ ਵੱਧ ਵਿਕਾਸ ਦਰ ਹਾਸਲ ਕੀਤੀ।ਹੋਰ ਜਾਣਕਾਰੀ ਦਿੰਦਿਆਂ, ਮੰਤਰੀ ਨੇ ਕਿਹਾ ਕਿ ਸਾਲ-ਦਰ-ਸਾਲ ਆਧਾਰ ‘ਤੇ (ਜਨਵਰੀ 2026 ਤੱਕ), ਸ਼ੁੱਧ ਜੀਐਸਟੀ ਵਸੂਲਣ ਦੀ ਦਰ ਵਿੱਚ 13.4 ਫ਼ੀਸਦ ਦਾ ਵਾਧਾ ਹੋਇਆ ਹੈ, ਜਿਸ ਨਾਲ ਵਸੂਲਿਆ ਗਿਆ ਕੁੱਲ ਜੀਐਸਟੀ 19,415 ਕਰੋੜ ਰੁਪਏ ਤੋਂ ਵਧ ਕੇ 22,014 ਕਰੋੜ ਰੁਪਏ ਹੋ ਗਿਆ ਹੈ।

ਇਹ ਵੀ ਪੜ੍ਹੋ  Punjab ‘ਚ 16 ਕਾਨੂੰਗੋ ਨੂੰ ਨਾਇਬ ਤਹਿਸੀਲਦਾਰ ਵਜੋਂ ਮਿਲੀ ਤਰੱਕੀ; ਮਾਲ ਮੰਤਰੀ ਨੇ ਸੌਂਪੇ ਤਰੱਕੀ ਪੱਤਰ

ਇਸੇ ਸਮੇਂ ਦੌਰਾਨ ਕੁੱਲ ਜੀਐਸਟੀ ਵਸੂਲਣ ਦੀ ਦਰ ਵਿੱਚ ਵੀ 13.0 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਵਿੱਚ ਟੈਕਸ ਅਧਾਰ ਦੀ ਲਚਕਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਦੱਸਿਆ ਕਿ ਜਨਵਰੀ 2026 ਵਿੱਚ ਐਸਜੀਐਸਟੀ ਨਕਦ ਵਸੂਲਣ ਸਬੰਧੀ ਵੀ ਅਸਧਾਰਨ ਕਾਰਗੁਜ਼ਾਰੀ ਦਰਜ ਕੀਤੀ ਗਈ ਹੈ, ਜਿਸ ਵਿੱਚ 14.4 ਫ਼ੀਸਦ ਦਾ ਵਾਧਾ ਹੋਇਆ ਹੈ ਅਤੇ ਇਹ ਵਿਕਾਸ ਦਰ ਇਸ ਮਹੀਨੇ ਦੌਰਾਨ ਭਾਰਤ ਦੇ ਸਾਰੇ ਸੂਬਿਆਂ ਵਿੱਚੋਂ ਸਭ ਤੋਂ ਵੱਧ ਹੈ। ਇਹ ਦਰ ਲਗਭਗ 6 ਫ਼ੀਸਦ ਦੀ ਰਾਸ਼ਟਰੀ ਔਸਤ ਨਾਲੋਂ ਕਾਫੀ ਵੱਧ ਹੈ, ਜਿਸ ਨਾਲ ਪੰਜਾਬ ਪੂਰੇ ਭਾਰਤ ਵਿੱਚ ਮੋਹਰੀ ਬਣ ਕੇ ਉਭਰਿਆ ਹੈ।ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਰਦਾਤਾਵਾਂ ਦੀ ਸਹੂਲਤ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਰਫ਼ ਜਨਵਰੀ 2026 ਦੌਰਾਨ, 129 ਕਰੋੜ ਰੁਪਏ ਦੇ ਐਸਜੀਐਸਟੀ ਰਿਫੰਡ ਜਾਰੀ ਕੀਤੇ ਗਏ ਸਨ, ਜਦੋਂ ਕਿ ਮਹੀਨੇ ਵਿੱਚ ਰਿਫੰਡ ਕੀਤਾ ਕੁੱਲ ਜੀਐਸਟੀ ਲਗਭਗ 300 ਕਰੋੜ ਰੁਪਏ ਹੈ। ਸਮੇਂ ਸਿਰ ਅਤੇ ਨਿਯਮਤ ਢੰਗ ਨਾਲ ਰਿਫੰਡ ਯਕੀਨੀ ਬਣਾਉਣਾ ਅਤੇ ਵਿਆਪਕ ਪੱਧਰ ‘ਤੇ ਮਾਲੀਆ ਜੁਟਾਉਣਾ ਇੱਕ ਪਰਿਪੱਕ, ਪਾਰਦਰਸ਼ੀ ਅਤੇ ਕਰਦਾਤਾ ਪੱਖੀ ਟੈਕਸ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਲਾਗੂਕਰਨ ਸਬੰਧੀ ਕਾਰਵਾਈਆਂ ਦੇ ਵੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ (ਐਸਆਈਪੀਯੂਜ਼) ਨੇ ਜਨਵਰੀ 2026 ਦੌਰਾਨ ਸੜਕਾਂ ‘ਤੇ ਜਾਂਚ, ਨਿਰੀਖਣ ਅਤੇ ਤਸਦੀਕ ਰਾਹੀਂ ਆਈਟੀਸੀ ਚੋਰੀ ਨੂੰ ਰੋਕ ਕੇ ਅਤੇ ਜਾਅਲੀ ਬਿਲਿੰਗ ਦੇ ਰੁਝਾਨ ਨੂੰ ਠੱਲ੍ਹ ਪਾ ਕੇ 200 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕੀਤਾ ਹੈ। ਇਸ ਦੇ ਨਾਲ, ਮੌਜੂਦਾ ਵਿੱਤੀ ਸਾਲ ਦੌਰਾਨ ਲਾਗੂਕਰਨ ਸਬੰਧੀ ਕੁੱਲ ਵਸੂਲੀ 1,000 ਕਰੋੜ ਰੁਪਏ ਦੇ ਕਰੀਬ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਵਸੂਲੀ ਹੈ, ਜੋ ਸਪੱਸ਼ਟ ਤੌਰ ‘ਤੇ ਟੈਕਸ ਚੋਰੀ ਵਿਰੁੱਧ ਤੇਜ਼ ਅਤੇ ਡੇਟਾ-ਅਧਾਰਤ ਕਾਰਵਾਈ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ  ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੰਤਰੀ ਨੇ ਦੱਸਿਆ ਕਿ ਜੀਐਸਟੀ 2.0 ਨਾਲ ਸਬੰਧਤ ਚੁਣੌਤੀਆਂ ਤੋਂ ਇਲਾਵਾ, ਪਿਛਲੇ ਤਿੰਨ ਮਹੀਨਿਆਂ ਦੌਰਾਨ ਕੇਂਦਰ ਵੱਲੋਂ ਆਈਜੀਐਸਟੀ ਨਿਪਟਾਰੇ ਤੋਂ ਲਗਭਗ 280 ਕਰੋੜ ਰੁਪਏ ਦੀ ਇਕਪਾਸੜ ਕਟੌਤੀ ਕਾਰਨ ਪੰਜਾਬ ਨੂੰ ਹੋਰ ਵਿੱਤੀ ਦਬਾਅ ਦਾ ਸਾਹਮਣਾ ਕਰਨਾ ਪਿਆ ਹੈ। ਇਸ ਨਾਲ ਸੂਬੇ ਦੇ ਮਾਲੀਏ ‘ਤੇ ਪਏ ਮਾੜੇ ਪ੍ਰਭਾਵਾਂ ਦੇ ਬਾਵਜੂਦ, ਪੰਜਾਬ ਮਜ਼ਬੂਤੀ ਨਾਲ ਵਿਕਾਸ ਵੱਲ ਵਧਿਆ ਹੈ, ਜੋ ਇਸ ਦੇ ਬਿਹਤਰ ਜੀਐਸਟੀ ਪ੍ਰਬੰਧਨ ਅਤੇ ਪਾਲਣਾ ਸਬੰਧੀ ਈਕੋਸਿਸਟਮ ਨੂੰ ਦਰਸਾਉਂਦਾ ਹੈ।ਉਨ੍ਹਾਂ ਦੱਸਿਆ ਕਿ ਦਰ ਨੂੰ ਤਰਕਸੰਗਤ ਬਣਾਉਣ, ਸੈਕਟਰ-ਵਿਸ਼ੇਸ਼ ਮਾਲੀਏ ਵਿੱਚ ਕਮੀ ਅਤੇ ਆਈਜੀਐਸਟੀ ਨਿਪਟਾਰੇ ਸਬੰਧੀ ਕਟੌਤੀਆਂ ਦੇ ਬਾਵਜੂਦ, ਪੰਜਾਬ ਨੇ ਸਫਲਤਾਪੂਰਵਕ ਆਪਣੇ ਮਾਲੀਆ ਅਧਾਰ ਨੂੰ ਸੁਰੱਖਿਅਤ ਰੱਖਿਆ ਹੈ ਅਤੇ ਰਾਸ਼ਟਰੀ ਔਸਤ ਤੋਂ ਕਿਤੇ ਵੱਧ ਵਿਕਾਸ ਦਰ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਗੁਜ਼ਾਰੀ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਬਿਹਤਰ ਵਿਸ਼ਲੇਸ਼ਣ, ਟੀਚਾਗਤ ਲਾਗੂਕਰਨ, ਸਵੈ-ਇੱਛਤ ਪਾਲਣਾ ਅਤੇ ਕੁਸ਼ਲ ਪ੍ਰਬੰਧਕੀ ਢਾਂਚੇ ਨਾਲ ਸੰਸਥਾਗਤ ਅਤੇ ਨੀਤੀ-ਅਧਾਰਤ ਮਾਲੀਆ ਰੁਕਾਵਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦੂਰ ਕੀਤਾ ਜਾ ਸਕਦਾ ਹੈ।ਸ. ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕਰ ਵਿਭਾਗ ਨਿਰਪੱਖ, ਪਾਰਦਰਸ਼ੀ ਅਤੇ ਤਕਨਾਲੋਜੀ-ਅਧਾਰਤ ਟੈਕਸ ਪ੍ਰਬੰਧਕੀ ਢਾਂਚਾ ਯਕੀਨੀ ਬਣਾਉਣ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਰੱਖਣ ਦੇ ਨਾਲ ਨਾਲ ਕਾਰੋਬਾਰ ਵਿੱਚ ਆਸਾਨੀ ਅਤੇ ਪਾਲਣਾ ਕਰਨ ਵਾਲੇ ਕਰਦਾਤਾਵਾਂ ਲਈ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ 16 ਕਾਨੂੰਗੋ ਨੂੰ ਨਾਇਬ ਤਹਿਸੀਲਦਾਰ ਵਜੋਂ ਮਿਲੀ ਤਰੱਕੀ; ਮਾਲ ਮੰਤਰੀ ਨੇ ਸੌਂਪੇ ਤਰੱਕੀ ਪੱਤਰ

0

Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ।ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ।

ਇਹ ਵੀ ਪੜ੍ਹੋ  ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭਾਗ ਨਾਲ ਸਬੰਧਤ ਹੋਰ ਮਾਮਲਿਆਂ ਵਿੱਚ ਲੋਕਾਂ ਲਈ ਸੰਪਰਕ ਦੀ ਪਹਿਲੀ ਧਿਰ ਹੁੰਦੇ ਹਨ ਅਤੇ ਉਨ੍ਹਾਂ ਦੀ ਇਮਾਨਦਾਰੀ ਅਤੇ ਸੁਚੱਜੇ ਆਚਰਣ ਦਾ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਲੋਕਾਂ ਦੇ ਵਿਸ਼ਵਾਸ ’ਤੇ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਪਾਰਦਰਸ਼ਤਾ ਬਣਾਉਣਗੇ, ਨਿਯਮਾਂ ਦੀ ਪਾਲਣਾ ਕਰਨਗੇ ਅਤੇ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਯਕੀਨੀ ਬਣਾਉਣਗੇ।ਇਸ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ  ਮਜੀਠਿਆ ਨੂੰ ਕਲੀਨ ਚਿੱਟ ਦੇਣ ‘ਤੇ ਬੁਰੇ ਘਿਰੇ ਡੇਰਾ ਮੁਖੀ; ਮੁੱਖ ਮੰਤਰੀ ਮਾਨ ਨੇ ਵੀ ਕਸਿਆ ਵੱਡਾ ਤੰਜ਼

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਂਬੱਧ ਢੰਗ ਨਾਲ ਪਦਉੱਨਤੀਆਂ ਕਰਕੇ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਯਕੀਨੀ ਬਣਾਇਆ ਹੈ ਤਾਂ ਜੋ ਅਧਿਕਾਰੀ ਸੁਹਿਰਦਤਾ ਨੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰ ਸਕਣ।ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਅਧਿਕਾਰੀਆਂ ਵਿੱਚ ਸਵਰਨ ਸਿੰਘ, ਰਾਜਿੰਦਰ ਸਿੰਘ, ਗੁਰਦੀਪ ਲਾਲ, ਰਾਜੇਸ਼ ਕੁਮਾਰ, ਕਰਮਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ, ਸੁਖਬੀਰ ਸਿੰਘ, ਸੁਨੀਲ ਪ੍ਰਭਾਕਰ, ਉਂਕਾਰ ਸਿੰਘ, ਰਨਦੀਪ ਸਿੰਘ, ਬਲਜੀਤ ਸਿੰਘ, ਕਾਰਜ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Jail ਤੋਂ ਬਾਹਰ ਆਉਂਦੇ ਹੀ ਮੁੜ ਗਰਜ਼ੇ ਬਿਕਰਮ ਸਿੰਘ ਮਜੀਠਿਆ; ਕਿਹਾ ‘‘ਸਰਕਾਰ ਮੈਂਨੂੰ ਸਿੱਧੂ ਮੂਸੇਵਾਲਾ ਦੀ ਤਰ੍ਹਾਂ ਮਰਵਾਉਣਾ ਚਾਹੁੰਦੀ”

0

Nabha/Patiala News: Bikram Singh majithia; ਕਰੀਬ 7 ਮਹੀਨੇ ਨਾਭਾ ਜੇਲ੍ਹ ਵਿਚ ਬੰਦ ਰਹਿਣ ਤੋਂ ਬਾਅਦ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵੱਲੋਂ ਜਮਾਨਤ ਮਿਲਣ ਤੋਂ ਬਾਅਦ ਬਾਹਰ ਆਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਮੁੜ ਆਪਣੇ ਪਹਿਲਾਂ ਵਾਲੇ ਰੌਅ ‘ਚ ਨਜ਼ਰ ਆਏ। ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਦਾ ਹੱਥ ਜੋੜ ਕੇ ਸਮਰਥਕਾਂ ਦਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਮੁੱਛਾਂ ਨੂੰ ਮਰੋੜਦਿਆਂ ਉਨ੍ਹਾਂ ਦਾਅਵਾ ਕੀਤਾ ਕਿ, ‘‘ ਸਰਕਾਰ ਉਸਨੂੰ ਸਿੱਧੂ ਮੂਸੇਵਾਲਾ ਦੀ ਤਰ੍ਹਾਂ ਜੇਲ੍ਹ ਅੰਦਰ ਮਰਵਾਉਣਾ ਚਾਹੁੰਦੀ ਸੀ ਪ੍ਰੰਤੂ ਉਹਨਾਂ ਉੱਪਰ ਵਹਿਗੁਰੂ ਦੀ ਬਖਸ਼ਿਸ ਸਦਕਾ ਉਹ ਹੁਣ ਤੱਕ ਬਚਿਆ ਆ ਰਿਹਾ।”

ਇਹ ਵੀ ਪੜ੍ਹੋ Canada Police ਵੱਲੋਂ Surrey ਗੋਲੀਬਾਰੀ ਘਟਨਾ ਦੇ ਮਾਮਲੇ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫਤਾਰ

ਇਸਦੇ ਨਾਲ ਹੀ ਮਜੀਠਿਆ ਨੇ ਇਹ ਵੀ ਦੋਸ਼ ਲਗਾਇਆ ਕਿ ਉਸਨੂੰ ਜੇਲ੍ਹ ਦੇ ਅੰਦਰ ਮਾਨਸਿਕ ਤੌਰ ‘ਤੇ ਤੋੜਣ ਲਈ ਕੋਈ ਕਸਰ ਨਹੀਂ ਛੱਡੀ,ਬਲਕਿ ਜੇਲ੍ਹ ਅੰਦਰ ਉਸਦੇ ਉੱਪਰ 32 ਕੈਮਰੇ ਲਗਾਏ ਗਏ ਤੇ ਉਸਦੀ ਨਿੱਜਤਾ ਭੰਗ ਕਰਨ ਦੀ ਕੋਸ਼ਿਸ ਕੀਤੀ, ਜਿਸਦੇ ਲਈ ਉਹ ਹਾਈਕੋਰਟ ਜਾਣਗੇ। ਉਨ੍ਹਾਂ ਆਪਣੇ ਵਿਰੁਧ ਦਰਜ਼ ਪਰਚੇ ‘ਚ ਸਮਰਥਨ ਦੇਣ ਵਾਲੇ ਵਿਰੋਧੀਆਂ ਆਗੂਆਂ ਦਾ ਵੀ ਧੰਨਵਾਦ ਕੀਤਾ ਤੇ ਵਿਸ਼ੇਸ ਤੌਰ ‘ਤੇ ਡੇਰਾ ਬਿਆਸ ਦੇ ਮੁਖੀ ਦਾ ਜਿਕਰ ਕਰਦਿਆਂ ਕਿਹਾ ਕਿ, ‘‘ਉਨ੍ਹਾਂ ਨੂੰ ਵੀ ਮਿਲਣੀ ਦੌਰਾਨ ਜਾਣਬੁੱਝ ਕੇ ਵਿਵਾਦ ‘ਚ ਲਿਆਉਣ ਦੀ ਕੋਸ਼ਿਸ਼ ਕੀਤੀ।”

ਇਹ ਵੀ ਪੜ੍ਹੋ ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

ਮਜੀਠਿਆ ਨੇ ਅੱਗੇ ਇਹ ਵੀ ਐਲਾਨ ਕੀਤਾ ਕਿ ਉਹ ਮੁੱਖ ਮੰਤਰੀ ਨਾਲ ਕਿਸੇ ਵੀ ਕੀਮਤ ‘ਤੇ ਸਮਝੋਤਾ ਨਹੀਂ ਕਰਨਗੇ, ਬੇਸ਼ੱਕ ਇਸਦੇ ਲਈ ਉਸਨੂੰ ਕਿੰਨਾਂ ਵੀ ਨੁਕਸਾਨ ਝੱਲਣਾ ਪਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਮਜੀਠਿਆ ਦੀ ਵਿਧਾਇਕ ਤੇ ਸ਼੍ਰੀ ਮਜੀਠਿਆ ਦੀ ਪਤਨੀ ਗਨੀਵ ਕੌਰ ਮਜੀਠਿਆ ਸਮੇਤ ਸੀਨੀਅਰ ਵਕੀਲ ਸ਼੍ਰੀ ਸੋਬਤੀ ਤੋਂ ਇਲਾਵਾ ਅਰਸ਼ਦੀਪ ਕਲੇਰ ਆਦਿ ਵੀ ਮੌਜੂਦ ਸਨ। ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਮਜੀਠਿਆ ਗੁਰੂ ਦਾ ਸ਼ੁਕਰਾਨਾ ਕਰਨ ਦੇ ਲਈ ਪਟਿਆਲਾ ਦੇ ਦੁੱਖ ਨਿਵਾਰਣ ਗੁਰਦੁਆਰਾ ਸਾਹਿਬ ਪੁੱਜੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Canada Police ਵੱਲੋਂ Surrey ਗੋਲੀਬਾਰੀ ਘਟਨਾ ਦੇ ਮਾਮਲੇ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫਤਾਰ

Surrey (Canada) News: ਲੰਘੀ 1 ਫਰਵਰੀ ਨੂੰ ਸਰੀ ਦੇ ਕ੍ਰੇਸੈਂਟ ਰੋਡ ਅਤੇ 132 ਸਟਰੀਟ ਦੇ ਨੇੜੇ ਇੱਕ ਰਿਹਾਇਸ਼ ਦੇ ਬਾਹਰ ਗੋਲੀਆਂ ਚੱਲਣ ਅਤੇ ਅੱਗ ਲੱਗਣ ਦੀ ਘਟਨਾ ਵਿਚ ਕਥਿਤ ਤੌਰ’ਤੇ ਸ਼ਾਮਲ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਸਰੀ ਪੁਲਿਸ ਨੇ ਆਪਣੇ ਸੋਸਲ ਮੀਡੀਆ ਪੇਜ਼ ਉੱਪਰ ਉਕਤ ਤਿੰਨਾਂ ਪੰਜਾਬੀ ਨੌਜਵਾਨਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿੰਨ੍ਹਾਂ ਦੇ ਵਿਚ 21 ਸਾਲਾ ਹਰਜੋਤ ਸਿੰਘ,19 ਸਾਲਾ ਤਰਨਵੀਰ ਸਿੰਘ ਅਤੇ 21 ਸਾਲਾ ਦਯਾਜੀਤ ਸਿੰਘ ਬਿਲਿੰਗ ਦੇ ਨਾਮ ਸ਼ਾਮਲ ਹਨ। ਸਪੈਸ਼ਲ ਪੁਲਿਸ ਸਰਵਿਸ (SPS) ਦੁਆਰਾ ਇਸ ਗੋਲੀਬਾਰੀ ਦੀ ਘਟਨਾ ਸਬੰਧੀ ਜਾਰੀ ਇੱਕ ਵਿਸਥਾਰਪੂਰਵਕ ਬਿਆਨ ਮੁਤਾਬਕ ਗ੍ਰਿਫਤਾਰ ਕੀਤੇ ਗਏ ਤਿੰਨ ਨੌਜਵਾਨਾਂ ਉੱਪਰ ਹੁਣ ਕ੍ਰਿਮੀਨਲ ਕੋਡ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ ਮਜੀਠਿਆ ਨੂੰ ਕਲੀਨ ਚਿੱਟ ਦੇਣ ‘ਤੇ ਬੁਰੇ ਘਿਰੇ ਡੇਰਾ ਮੁਖੀ; ਮੁੱਖ ਮੰਤਰੀ ਮਾਨ ਨੇ ਵੀ ਕਸਿਆ ਵੱਡਾ ਤੰਜ਼

ਤਿੰਨਾਂ ਨੂੰ 5 ਫਰਵਰੀ, 2026 ਤੱਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇੰਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਘਟਨਾ ਦੇ ਥੋੜ੍ਹੀ ਦੇਰ ਬਾਅਦ 28 ਐਵੇਨਿਊ ਅਤੇ 140 ਸਟਰੀਟ ਦੇ ਨੇੜੇ ਇੱਕ ਰਾਈਡਸ਼ੇਅਰ ਵਾਹਨ ਵਿੱਚ ਚੜ੍ਹਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ।ਪੁਲਿਸ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਤਿੰਨਾਂ ਵਿਰੁਧ ਅਪਰਾਧਿਕ ਜ਼ਾਬਤੇ ਦੀ ਧਾਰਾ 244.2(1)(a) ਦੇ ਉਲਟ ਇੱਕ ਜਗ੍ਹਾ ‘ਤੇ ਹਥਿਆਰ ਸੁੱਟਣ ਦਾ ਦੋਸ਼ ਲਗਾਇਆ ਗਿਆ ਹੈ। ਜਾਂਚ ਜਾਰੀ ਹੈ, ਅਤੇ ਹੋਰ ਦੋਸ਼ ਲੱਗ ਸਕਦੇ ਹਨ। ਜਿਕਰਯੋਗ ਹੈ ਕਿ ਪੁਲਿਸ ਨੇ ਸ਼ਹਿਰ ਅੰਦਰ ਫ਼ਿਰੌਤੀਆਂ ਤੇ ਗੈਂਗਵਾਰ ਲਈ ਵਧਦੇ ਅਪਰਾਧ ਨੂੰ ਠੱਲ ਪਾਉਣ ਲਈ ਸਤੰਬਰ 2025 ਵਿੱਚ, $250,000.00 ਦਾ ਸਰੀ ਐਕਸਟੋਰਸ਼ਨ ਰਿਵਾਰਡ ਫੰਡ ਸਥਾਪਿਤ ਕੀਤਾ ਗਿਆ ਸੀ ਤਾਂ ਜੋ ਜੁਰਮ ਕਰਨ ਵਾਲਿਆਂ ਬਾਰੇ ਮੁੱਖ ਜਾਣਕਾਰੀ ਵਾਲੇ ਵਿਅਕਤੀਆਂ ਨੂੰ ਇਨਾਮ ਇਕੱਠਾ ਕਰਨ ਦੀ ਯੋਗਤਾ ਪ੍ਰਦਾਨ ਕੀਤੀ ਜਾ ਸਕੇ ਜੇਕਰ ਇਹਨਾਂ ਅਪਰਾਧਾਂ ਲਈ ਜ਼ਿੰਮੇਵਾਰ ਲੋਕਾਂ ਦੇ ਦੋਸ਼ ਅਤੇ ਸਜ਼ਾਵਾਂ ਸੁਰੱਖਿਅਤ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ; ਚੋਣ ਲੜਣ ਦੇ ਚਾਹਵਾਨਾਂ ਨੂੰ ਝਟਕਾ, ਹਾਈਕੋਰਟ ‘ਚ ਮੁੜ ਪਈ ਤਰੀਕ…

ਐਸਪੀਐਸ ਕਿਸੇ ਵੀ ਵਿਅਕਤੀ ਨੂੰ ਬੇਨਤੀ ਕਰ ਰਿਹਾ ਹੈ ਕਿ ਜਿਸ ਕੋਲ ਇਸ ਘਟਨਾ ਬਾਰੇ ਜਾਣਕਾਰੀ ਹੈ, ਜਿਸ ਵਿੱਚ ਸੀਸੀਟੀਵੀ ਜਾਂ ਡੈਸ਼ਕੈਮ ਫੁਟੇਜ ਸ਼ਾਮਲ ਹੈ, ਉਹ ਐਸਪੀਐਸ ਦੇ ਗੈਰ-ਐਮਰਜੈਂਸੀ ਨੰਬਰ 604-599-0502 ‘ਤੇ ਸੰਪਰਕ ਕਰਨ ਅਤੇ ਫਾਈਲ 26-10642 (ਐਸਪੀ) ਦਾ ਹਵਾਲਾ ਦੇਣ।ਜੇਕਰ ਤੁਸੀਂ ਆਪਣਾ ਨਾਮ ਗੁਪਤ ਰੱਖਣਾ ਚਾਹੁੰਦੇ ਹੋ, ਤਾਂ ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ ਸਰੀ ਐਕਸਟੋਰਸ਼ਨ ਟਿਪ ਲਾਈਨ 236-485-5149 ‘ਤੇ ਜਾਂ ਕ੍ਰਾਈਮ ਸਟੌਪਰਜ਼ ਨੂੰ 1-800-222-8477 ‘ਤੇ ਜਾਂ www.solvecrime.ca ‘ਤੇ ਸੰਪਰਕ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896961