Wednesday, May 6, 2026
Home Blog Page 180

Canada Police ਵੱਲੋਂ Surrey ਗੋਲੀਬਾਰੀ ਘਟਨਾ ਦੇ ਮਾਮਲੇ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫਤਾਰ

Surrey (Canada) News: ਲੰਘੀ 1 ਫਰਵਰੀ ਨੂੰ ਸਰੀ ਦੇ ਕ੍ਰੇਸੈਂਟ ਰੋਡ ਅਤੇ 132 ਸਟਰੀਟ ਦੇ ਨੇੜੇ ਇੱਕ ਰਿਹਾਇਸ਼ ਦੇ ਬਾਹਰ ਗੋਲੀਆਂ ਚੱਲਣ ਅਤੇ ਅੱਗ ਲੱਗਣ ਦੀ ਘਟਨਾ ਵਿਚ ਕਥਿਤ ਤੌਰ’ਤੇ ਸ਼ਾਮਲ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਸਰੀ ਪੁਲਿਸ ਨੇ ਆਪਣੇ ਸੋਸਲ ਮੀਡੀਆ ਪੇਜ਼ ਉੱਪਰ ਉਕਤ ਤਿੰਨਾਂ ਪੰਜਾਬੀ ਨੌਜਵਾਨਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿੰਨ੍ਹਾਂ ਦੇ ਵਿਚ 21 ਸਾਲਾ ਹਰਜੋਤ ਸਿੰਘ,19 ਸਾਲਾ ਤਰਨਵੀਰ ਸਿੰਘ ਅਤੇ 21 ਸਾਲਾ ਦਯਾਜੀਤ ਸਿੰਘ ਬਿਲਿੰਗ ਦੇ ਨਾਮ ਸ਼ਾਮਲ ਹਨ। ਸਪੈਸ਼ਲ ਪੁਲਿਸ ਸਰਵਿਸ (SPS) ਦੁਆਰਾ ਇਸ ਗੋਲੀਬਾਰੀ ਦੀ ਘਟਨਾ ਸਬੰਧੀ ਜਾਰੀ ਇੱਕ ਵਿਸਥਾਰਪੂਰਵਕ ਬਿਆਨ ਮੁਤਾਬਕ ਗ੍ਰਿਫਤਾਰ ਕੀਤੇ ਗਏ ਤਿੰਨ ਨੌਜਵਾਨਾਂ ਉੱਪਰ ਹੁਣ ਕ੍ਰਿਮੀਨਲ ਕੋਡ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ ਮਜੀਠਿਆ ਨੂੰ ਕਲੀਨ ਚਿੱਟ ਦੇਣ ‘ਤੇ ਬੁਰੇ ਘਿਰੇ ਡੇਰਾ ਮੁਖੀ; ਮੁੱਖ ਮੰਤਰੀ ਮਾਨ ਨੇ ਵੀ ਕਸਿਆ ਵੱਡਾ ਤੰਜ਼

ਤਿੰਨਾਂ ਨੂੰ 5 ਫਰਵਰੀ, 2026 ਤੱਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇੰਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਘਟਨਾ ਦੇ ਥੋੜ੍ਹੀ ਦੇਰ ਬਾਅਦ 28 ਐਵੇਨਿਊ ਅਤੇ 140 ਸਟਰੀਟ ਦੇ ਨੇੜੇ ਇੱਕ ਰਾਈਡਸ਼ੇਅਰ ਵਾਹਨ ਵਿੱਚ ਚੜ੍ਹਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ।ਪੁਲਿਸ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਤਿੰਨਾਂ ਵਿਰੁਧ ਅਪਰਾਧਿਕ ਜ਼ਾਬਤੇ ਦੀ ਧਾਰਾ 244.2(1)(a) ਦੇ ਉਲਟ ਇੱਕ ਜਗ੍ਹਾ ‘ਤੇ ਹਥਿਆਰ ਸੁੱਟਣ ਦਾ ਦੋਸ਼ ਲਗਾਇਆ ਗਿਆ ਹੈ। ਜਾਂਚ ਜਾਰੀ ਹੈ, ਅਤੇ ਹੋਰ ਦੋਸ਼ ਲੱਗ ਸਕਦੇ ਹਨ। ਜਿਕਰਯੋਗ ਹੈ ਕਿ ਪੁਲਿਸ ਨੇ ਸ਼ਹਿਰ ਅੰਦਰ ਫ਼ਿਰੌਤੀਆਂ ਤੇ ਗੈਂਗਵਾਰ ਲਈ ਵਧਦੇ ਅਪਰਾਧ ਨੂੰ ਠੱਲ ਪਾਉਣ ਲਈ ਸਤੰਬਰ 2025 ਵਿੱਚ, $250,000.00 ਦਾ ਸਰੀ ਐਕਸਟੋਰਸ਼ਨ ਰਿਵਾਰਡ ਫੰਡ ਸਥਾਪਿਤ ਕੀਤਾ ਗਿਆ ਸੀ ਤਾਂ ਜੋ ਜੁਰਮ ਕਰਨ ਵਾਲਿਆਂ ਬਾਰੇ ਮੁੱਖ ਜਾਣਕਾਰੀ ਵਾਲੇ ਵਿਅਕਤੀਆਂ ਨੂੰ ਇਨਾਮ ਇਕੱਠਾ ਕਰਨ ਦੀ ਯੋਗਤਾ ਪ੍ਰਦਾਨ ਕੀਤੀ ਜਾ ਸਕੇ ਜੇਕਰ ਇਹਨਾਂ ਅਪਰਾਧਾਂ ਲਈ ਜ਼ਿੰਮੇਵਾਰ ਲੋਕਾਂ ਦੇ ਦੋਸ਼ ਅਤੇ ਸਜ਼ਾਵਾਂ ਸੁਰੱਖਿਅਤ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ; ਚੋਣ ਲੜਣ ਦੇ ਚਾਹਵਾਨਾਂ ਨੂੰ ਝਟਕਾ, ਹਾਈਕੋਰਟ ‘ਚ ਮੁੜ ਪਈ ਤਰੀਕ…

ਐਸਪੀਐਸ ਕਿਸੇ ਵੀ ਵਿਅਕਤੀ ਨੂੰ ਬੇਨਤੀ ਕਰ ਰਿਹਾ ਹੈ ਕਿ ਜਿਸ ਕੋਲ ਇਸ ਘਟਨਾ ਬਾਰੇ ਜਾਣਕਾਰੀ ਹੈ, ਜਿਸ ਵਿੱਚ ਸੀਸੀਟੀਵੀ ਜਾਂ ਡੈਸ਼ਕੈਮ ਫੁਟੇਜ ਸ਼ਾਮਲ ਹੈ, ਉਹ ਐਸਪੀਐਸ ਦੇ ਗੈਰ-ਐਮਰਜੈਂਸੀ ਨੰਬਰ 604-599-0502 ‘ਤੇ ਸੰਪਰਕ ਕਰਨ ਅਤੇ ਫਾਈਲ 26-10642 (ਐਸਪੀ) ਦਾ ਹਵਾਲਾ ਦੇਣ।ਜੇਕਰ ਤੁਸੀਂ ਆਪਣਾ ਨਾਮ ਗੁਪਤ ਰੱਖਣਾ ਚਾਹੁੰਦੇ ਹੋ, ਤਾਂ ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ ਸਰੀ ਐਕਸਟੋਰਸ਼ਨ ਟਿਪ ਲਾਈਨ 236-485-5149 ‘ਤੇ ਜਾਂ ਕ੍ਰਾਈਮ ਸਟੌਪਰਜ਼ ਨੂੰ 1-800-222-8477 ‘ਤੇ ਜਾਂ www.solvecrime.ca ‘ਤੇ ਸੰਪਰਕ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ;ਛੇਤੀ ਚੋਣ ਲੜਣ ਦੇ ਚਾਹਵਾਨਾਂ ਨੂੰ ਝਟਕਾ, ਹਾਈਕੋਰਟ ‘ਚ ਮੁੜ ਪਈ ਤਰੀਕ…

0

Bathinda News: Bathinada ਨਗਰ ਨਿਗਮ ਦੇ ਜਨਰਲ ਹਾਊਸ ਦੀਆਂ ਚੋਣਾਂ ਲਈ ਤਿਆਰ ਕੀਤੀ ਵਾਰਡਬੰਦੀ ਉੱਪਰ ਵਿਰੋਧੀਆਂ ਵੱਲੋਂ ਦਾਈਰ ਕੀਤੀਆਂ ਪਿਟੀਸ਼ਨਾਂ ਉੱਪਰ ਮੰਗਲਵਾਰ ਨੁੰ ਮੁੜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ।ਇਸ ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਦੋਂ ਤੱਕ ਸਰਕਾਰ ਆਪਣਾ ਜਵਾਬ ਦਾਇਰ ਨਹੀਂ ਕਰਦੀ, ਨਗਰ ਨਿਗਮਾਂ ਅਤੇ ਨਗਰ ਕਮੇਟੀਆਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾ ਸਕਦਾ। ਇਸ ਟਿੱਪਣੀ ਨੇ ਚੋਣ ਤਿਆਰੀਆਂ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ। ਜਿਸਤੋਂ ਬਾਅਦ ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ ਮੁੜ 18 ਫ਼ਰਵਰੀ ‘ਤੇ ਨੀਯਤ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

ਦਸਣਾ ਬਣਦਾ ਹੈ ਕਿ ਨਗਰ ਨਿਗਮ ‘ਤੇ ਕਾਬਜ਼ ਧਿਰ ਵੱਲੋਂ ਕਰਵਾਈ ਵਾਰਡਬੰਦੀ ਉੱਪਰ ਬਠਿੰਡਾ ਦੀਆਂ ਸਮੂਹ ਸਿਆਸੀ ਵਿਰੋਧੀ ਧਿਰਾਂ ਵੱਲੋਂ ਪੱਖਪਾਤ ਤੇ ਧੱਕੇਸ਼ਾਹੀ ਦਾ ਵਿਰੋਧ ਜਤਾਇਆ ਗਿਆ ਸੀ। ਜਿਸਤੋਂ ਬਾਅਦ ਇਤਰਾਜ਼ਾਂ ਨੂੰ ਨਾਂ ਮੰਨਣ ਦੇ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ, ਕਾਂਗਰਸ ਪਾਰਟੀ ਵੱਲੋਂ ਮੇਅਰ ਦੀ ਚੋਣ ਲੜਣ ਚੁੱਕੇ ਬਲਜਿੰਦਰ ਠੇਕੇਦਾਰ ਅਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸਰੁਪ ਸਿੰਗਲਾ ਤੋਂ ਇਲਾਵਾ ਕੌਂਸਲਰ ਗੁਰਸੇਵਕ ਸਿੰਘ ਮਾਨ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀੀ ਤੇ ਇਨਸਾਫ਼ ਦੀ ਮੰਗ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

0

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ ਹਾਦਸੇ ਵਿਚ 4 ਨੌਜਵਾਨਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਹ ਹਾਦਸਾ ਮੁਕੇਰੀਆ ਦੇ ਦਿੱਲੀ-ਜੰਮੂ ਕੌਮੀ ਹਾਈਵੇ ਵਾਪਰਿਆ ਹੈ। ਇਸ ਹਾਦਸੇ ਦੇ ਵਿਚ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਸਕੂਟੀ ਨੂੰ ਟੱਕਰ ਮਾਰ ਦਿੱਤੀ। ਜਿਸਤੋਂ ਬਾਅਦ ਸਕੂਟਰੀ ਸਵਾਰ 4 ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕਾਰ ਚਾਲਕ ਵੀ ਗੰਭੀਰ ਜਖ਼ਮੀ ਹੋ ਗਿਆ। ਦਸਿਆ ਜਾ ਰਿਹਾ ਕਿ ਵੈਨਯੁ ਕਾਰ ਗਲਤ ਸਾਈਡ ਤੋਂ ਆ ਰਹੀ ਸੀ, ਜੋ ਕਾਫ਼ੀ ਤੇਜ ਰਫ਼ਤਾਰ ਸੀ, ਜਿਸਨੇ ਸਾਹਮਣੇ ਤੋਂ ਆ ਰਹੀ ਇੱਕ ਸਕੂਟੀ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

ਜਿਸਦੇ ਕਾਰਨ ਸਕੂਟੀ ਅੱਗੇ ਖੜ੍ਹੇ ਇੱਕ ਟਰੱਕ ਦੇ ਪਿਛਲੇ ਪਾਸੇ ਹੇਠਾਂ ਜਾ ਵੜ੍ਹੀ, ਜਿਸਦੇ ਕਾਰਨ ਸਕੂਟੀ ‘ਤੇ ਸਵਾਰ ਚਾਰਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਇੱਕ ਮੈਰਿਜ਼ ਪੈਲੇਸਿ ਵਿਚ ਕੰਮ ਕਰਦੇ ਸਨ, ਜਿਹੜੇ ਆਪਣੇ ਕੰਮ ਤੋਂ ਵਾਪਸ ਆ ਰਹੇ ਸਨ। ਮ੍ਰਿਤਕ ਨੌਜਵਾਨਾਂ ਵਿਚ ਦੋ ਮੁਕੇਰੀਆ ਦੇ ਹੀ ਹਨ ਜਦਕਿ ਦੋ ਨੌਜਵਾਨ ਪ੍ਰਵਾਸੀ ਦੱਸੇ ਜਾ ਰਹੇ ਹਨ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਕਾਰ ਸ਼ਹਿਰ ਦੇ ਇੱਕ ਕਾਰੋਬਾਰੀ ਦੀ ਦੱਸੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bikram Majithia ਆਏ ਜੇਲ੍ਹ ਤੋਂ ਬਾਹਰ; ਵੱਡੀ ਗਿਣਤੀ ਵਿਚ ਸਮਰਥਕਾਂ ਨੇ ਕੀਤਾ ਸਵਾਗਤ

0

Nabha News: Bikram Majithia; ਜਾਇਦਾਦ ਤੋਂ ਵੱਧ ਆਮਦਨ ਬਣਾਉਣ ਦੇ ਮਾਮਲੇ ਵਿਚ ਪਿਛਲੇ 7 ਮਹੀਨਿਆਂ ਤੋਂ ਨਾਭਾ ਜੇਲ੍ਹ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ (Bikram Majithia) ਮੰਗਲਵਾਰ ਨੁੰ ਬਾਹਰ ਆ ਗਏ। ਉਹ ਆਪਣੇ ਪਹਿਲੇ ਵਾਲੇ ਰੌਅ ਦੇ ਵਿਚ ਹੀ ਨਜ਼ਰ ਆਏ। ਬੀਤੇ ਕੱਲ੍ਹ ਹੀ ਉਨ੍ਹਾਂ ਨੁੰ ਦੇਸ ਦੀ ਸਰਬਉੱਚ ਅਦਾਲਤ ਵੱਲੋਂ ਇਸ ਕੇਸ ਵਿਚ ਜਮਾਨਤ ਦਿੱਤੀ ਗਈ ਸੀ। ਪ੍ਰੰਤੂ ਰਸਮੀ ਕਾਰਵਾਈਆਂ ਪੂਰੀਆਂ ਕਰਨ ਵਿਚ ਦੇਰੀ ਹੋਣ ਕਾਰਨ ਉਨ੍ਹਾਂ ਨੂੰ ਅੱਜ ਜੇਲ੍ਹ ਤੋਂ ਛੱਡਿਆ ਗਿਆ ਹੈ।

ਇਹ ਵੀ ਪੜ੍ਹੋ Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਦਾ ਕਾਫ਼ਲਾ ਪਟਿਆਲਾ ਲਈ ਰਵਾਨਾ ਹੋ ਗਿਆ, ਜਿੱਥੇ ਦਸਿਆ ਜਾ ਰਿਹਾ ਕਿ ਉਹ ਗੁਰੂ ਦਾ ਸ਼ੁਕਰਾਨਾ ਕਰਨ ਲਈ ਪਟਿਆਲਾ ਦੇ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਵੱਲ ਰਵਾਨਾ ਹੋ ਗਏ। ਉਧਰ, ਮਜੀਠਿਆ ਦੇ ਅੱਜ ਬਾਹਰ ਆਉਣ ਦੀ ਸੂਚਨਾ ਮਿਲਦਿਆਂ ਹੀ ਅੱਜ ਸਵੇਰ ਤੋਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਭਵਾਨੀਗੜ੍ਹ ਰੋਡ ‘ਤੇ ਸਥਿਤ ਨਾਭਾ ਜੇਲ੍ਹ ਦੇ ਅੱਗੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ ਪ੍ਰੰਤੂ ਇੱਥੇ ਸੁਰੱਖਿਆ ਪ੍ਰਬੰਧਾਂ ਨੁੰ ਦੇਖਦੇ ਹੋਏ ਵੱਡੀ ਤਾਦਾਦ ਵਿਚ ਪੁਲਿਸ ਮੁਲਾਜਮ ਤੈਨਾਤ ਕੀਤੇ ਗਏ ਅਤੇ ਜੇਲ੍ਹ ਤੋਂ ਕਾਫ਼ੀ ਦੂਰ-ਦੂਰ ਦੋਨੋਂ ਪਾਸੇ ਬੈਰੀਗੇਡਿੰਗ ਵੀ ਕੀਤੀ ਗਈ। ਇਸਦੇ ਬਾਵਜੂਦ ਮਜੀਠਿਆ ਦੇ ਸਮਰਥਕਾਂ ਵਿਚ ਆਪਣੇ ਆਗੂ ਦੀ 7 ਮਹੀਨਿਆਂ ਬਾਅਦ ਝਲਕ ਦੇਣ ਲਈ ਕਾਫ਼ੀ ਉਤਸਾਹ ਪਾਇਆ ਗਿਆ। ਜਿਕਰਯੋਗ ਹੈ ਕਿ 25 ਜੂਨ ਨੂੰ ਗ੍ਰਿਫਤਾਰ ਹੋਣ ਤੋਂ ਬਾਅਦ ਬਿਕਰਮ ਮਜੀਠਿਆ ਦੀ ਪੇਸ਼ੀ ਦੇ ਦੌਰਾਨ ਵੀ ਕੋਈ ਤਸਵੀਰ ਸਾਹਮਣੇ ਨਹੀਂ ਆਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਜੀਠਿਆ ਨੂੰ ਕਲੀਨ ਚਿੱਟ ਦੇਣ ‘ਤੇ ਬੁਰੇ ਘਿਰੇ ਡੇਰਾ ਮੁਖੀ; ਮੁੱਖ ਮੰਤਰੀ ਮਾਨ ਨੇ ਵੀ ਕਸਿਆ ਵੱਡਾ ਤੰਜ਼

0

Punjab News: dera beas chief, ਮਾਝੇ ਵਿਚ ਵੱਡਾ ਪ੍ਰਭਾਵ ਰੱਖਣ ਵਾਲੇ ਡੇਰਾ ਬਿਆਸ ਦੇ ਮੌਜੂਦਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬੀਤੇ ਕੱਲ ਨਾਭਾ ਜੇਲ੍ਹ ਵਿਚ ਬੰਦ ਆਪਣੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠਿਆ ਦੇ ਹੱਕ ਵਿਚ ਦਿੱਤੇ ਬਿਆਨ ਤੋਂ ਬਾਅਦ ਚਰਚਾ ਵਿਚ ਆ ਗਏ ਹਨ। ਉਨ੍ਹਾਂ ਵੱਲੋਂ ਇਸ ਮੌਕੇ ਦਿੱਤੇ ਕਥਿਤ ਵਿਵਾਦਤ ਬਿਆਨ ਨੂੰ ਲੈ ਕੇ ਜਿੱਥੇ ਸ਼ੋਸਲ ਮੀਡੀਆ ‘ਤੇ ਬਾਬਾ ਗੁਰਿੰਦਰ ਸਿੰਘ ਦਾ ਵਿਰੋਧ ਸ਼ੁਰੂ ਹੋ ਗਿਆ ਸੀ, ਉਥੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਕੁੱਝ ਮਿੰਟ ਪਹਿਲਾਂ ਇੱਕ ਵੱਡਾ ਤੰਜ਼ ਕਸਦਾ ਵਿਅੰਗ ਕਸਿਆ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਸੋਸਲ ਮੀਡੀਆ ਹੈਂਡਲ ‘ਤੇ ਬਿਨ੍ਹਾਂ ਨਾਮ ਲਏ ਲਿਖਿਆ ਹੈ ਕਿ, ‘ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ;ਅਦਾਲਤਾਂ ਦਾ ਓਥੇ ਰੱਬ ਰਾਖਾ ,ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ’।

ਇਹ ਵੀ ਪੜ੍ਹੋ 

ਜਿਕਰਯੋਗ ਹੈ ਕਿ ਡੇਰਾ ਮੁਖੀ ਵੱਲੋਂ ਬਿਕਰਮ ਸਿੰਘ ਮਜੀਠਿਆ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਆਪਣੀ ਮੁਲਾਕਾਤ ਨੂੰ ਜਾਇਜ਼ ਠਹਿਰਾਇਆ ਸੀ, ਉਥੇ ਪੂਰੇ ਦਾਅਵੇ ਨਾਲ ਆਖਿਆ ਸੀ ਕਿ ਮਜੀਠਿਆ ਵਿਰੁਧ ਨਸ਼ਿਆਂ ਅਤੇ ਲਗਾਏ ਗਏ ਹੋਰ ਦੋਸ਼ ਗਲਤ ਹਨ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਬਾਬੇ ਨਾਲ ਮੁਲਾਕਾਤ ਤੋਂ ਥੋੜੇ ਸਮੇਂ ਬਾਅਦ ਹੀ ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠਿਆ ਨੂੰ ਜਮਾਨਤ ਮਿਲ ਗਈ ਸੀ ਤੇ ਉਹ ਅੱਜ ਜੇਲ੍ਹ ਵਿਚੋਂ ਬਾਹਰ ਆ ਰਹੇ ਹਨ। ਗੌਰਤਲਬ ਹੈ ਕਿ ਡੇਰਾ ਮੁਖੀ ਇਸਤੋਂ ਪਹਿਲਾਂ ਵੀ ਮਜੀਠਿਆ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

0

Bathinda News: Bathinda ਸ਼ਹਿਰ ‘ਚ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿਚ ਇੱਕ ਨੌਜਵਾਨ ਇੰਸਪੈਕਟਰ ਦੇ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਸੂਚਨਾ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਦਲਵੀਰ ਸਿੰਘ ਵਾਸੀ ਵਿਰਾਟ ਗ੍ਰੀਨ ਕਲੌਨੀ ਵਜੋਂ ਹੋਈ ਹੈ, ਜੋਕਿ ਸਹਿਕਾਰਤਾ ਵਿਭਾਗ ਵਿਚ ਕੰਮ ਕਰ ਰਿਹਾ ਸੀ। ਇਹ ਘਟਨਾ ਸੋਮਵਾਰ ਨੂੰ ਰਿੰਗ ਰੋਡ ਕੋਲ ਸਥਿਤ ਪੈਰਿਸ ਸਿਟੀ ਨਜਦੀਕ ਵਾਪਰੀ, ਜਿੱਥੇ ਕਾਰ ਵਿਚ ਬੈਠੇ ਹੋਏ ਹੀ ਦਲਵੀਰ ਸਿੰਘ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਦਸਿਆ ਜਾ ਰਿਹਾ ਕਿ ਘਟਨਾ ਵਿਚ ਵਰਤਿਆਂ ਪਿਸਤੌਲ ਲਾਇਸੰਸੀ ਸੀ। ਘਟਨਾ ਦਾ ਪਤਾ ਲੱਗਦੇ ਹੀ ਕੈਨਾਲ ਕਲੌਨੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਕੀਤੀ ਗਈ। ਮ੍ਰਿਤਕ ਕੋਲੋਂ ਇੱਕ ਖੁਦਕਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਉਸਨੇ ਆਪਣੀ ਮੌਤ ਲਈ ਮਾਨਸਿਕ ਪ੍ਰੇਸ਼ਾਨੀ ਨੂੰ ਜਿੰਮੇਵਾਰ ਠਹਿਰਾਇਆ ਹੈ।ਦਲਵੀਰ ਨੂੰ ਜਾਣਨ ਵਾਲਿਆਂ ਮੁਤਾਬਕ ਉਹ ਇੱਕ ਵਿਸ਼ੇਸ ਮਾਨਸਿਕ ਪ੍ਰੇਸ਼ਾਨੀ ਨਾਲ ਜੂਝ ਰਿਹਾ ਸੀ ਤੇ ਉਸਦੇ ਵੱਲੋਂ ਇਸਦਾ ਇਲਾਜ਼ ਵੀ ਕਰਵਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਪੰਜਾਬ ਦਾ ਕੀਤਾ ਦੌਰਾ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
Chandigarh News: ਨੈਸ਼ਨਲ ਡਿਫੈਂਸ ਕਾਲਜ ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ।ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਹੋਰ ਖੇਤਰਾਂ ਨੂੰ ਸਮਝਣ ਅਤੇ ਸਿੱਖਣ ਲਈ ਦਾ ਨਿਵੇਕਲਾ ਯਤਨ ਹੈ।”ਪੰਜਾਬ ਦੀ ਪਵਿੱਤਰ ਤੇ ਜ਼ਰਖੇਜ਼ ਧਰਤੀ ’ਤੇ ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਤੁਹਾਡੀ ਮੇਜ਼ਬਾਨੀ ਕਰਕੇ ਮਾਣ ਮਹਿਸੂਸ ਕਰ ਰਹੀ ਹੈ।” ਉਨ੍ਹਾਂ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ, ਸੰਤਾਂ, ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸਨੂੰ ਯੋਧਿਆਂ ਅਤੇ ਮਿਹਨਤਕਸ਼ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ।”

ਇਹ ਵੀ ਪੜ੍ਹੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਦੇ ਨੌਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ ਅਤੇ ਸਾਡੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ, ਇਸੇ ਕਰਕੇ ਪੰਜਾਬ ਨੂੰ ‘ਭਾਰਤ ਦਾ ਅੰਨਦਾਤਾ ਅਤੇ ਖ਼ੜਗਭੁਜਾ’ ਵਜੋਂ ਮਾਣ ਦਿੱਤਾ ਜਾਂਦਾ ਹੈ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਕਿਸਾਨ ਦੇਸ਼ ਦੇ ਅਨਾਜ ਉਤਪਾਦਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ ਅਤੇ ਰਾਸ਼ਟਰੀ ਪੂਲ ਵਿੱਚ 40 ਫੀਸਦ ਅਨਾਜ ਸੂਬੇ ਦੁਆਰਾ ਉਪਲਬਧ ਕਰਾਇਆ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਇਹ ਅਟੱਲ ਤੇ ਕੋਰਾ-ਚਿੱਟਾ ਸੱਚ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸ਼ਾਂਤੀ, ਮੋਹ-ਪਿਆਰ ਅਤੇ ਭਾਈਚਾਰਕ ਸਾਂਝ ਇੰਨੀ ਮਜ਼ਬੂਤ ਹੈ ਕਿ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ।”ਮੁੱਖ ਮੰਤਰੀ ਨੇ ਕਿਹਾ, “ਸਰਹੱਦੀ ਸੂਬਾ ਹੋਣ ਦੇ ਬਾਵਜੂਦ, ਪੰਜਾਬ ਕਦੇ ਵੀ ਫ਼ਿਰਕਿਆਂ ਵਿੱਚ ਵੰਡਿਆ ਨਹੀਂ ਗਿਆ। ਇਸ ਦੀ ਬਜਾਏ ਔਖੀ ਘੜੀ ਵਿੱਚ ਪੰਜਾਬੀਆਂ ਨੇ ਦੁਨੀਆ ਦੇ ਸਾਹਮਣੇ ਭਾਈਚਾਰਕ ਸਦਭਾਵਨਾ ਦੀਆਂ ਸ਼ਾਨਦਾਰ ਮਿਸਾਲਾਂ ਪੇਸ਼ ਕੀਤੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਗੁਰੂਆਂ ਦੀ ਵਰੋਸਾਈ ਇਹ ਧਰਤੀ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ ਅਤੇ ਹੋਰ ਪਵਿੱਤਰ ਸਥਾਨਾਂ ਦਾ ਘਰ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਇੱਕ ਵਿਰੋਧੀ ਦੇਸ਼ ਨਾਲ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਸਾਂਝੀ ਕਰਦਾ ਹੈ, ਫਿਰ ਵੀ ਇਹ ਧਰਮ ਨਿਰਪੱਖਤਾ, ਸ਼ਾਂਤੀ ਅਤੇ ਸਦਭਾਵਨਾ ਦਾ ਪੁੰਜ ਬਣਿਆ ਹੋਇਆ ਹੈ।”

ਇਹ ਵੀ ਪੜ੍ਹੋ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਦਾ ਵਿਆਹ; ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੁੱਜਿਆ

ਮੁੱਖ ਮੰਤਰੀ ਨੇ ਕਿਹਾ, “ਭਾਰਤ ਦੇ ਸਮਾਜਿਕ-ਰਾਜਨੀਤਿਕ ਅਤੇ ਆਰਥਿਕ ਪੱਖਾਂ ਦਾ ਅਧਿਐਨ ਕਰਨ ਲਈ ਪੰਜਾਬ ਵਿੱਚ ਇੱਕ ਹਫ਼ਤੇ ਦਾ ਦੌਰਾ ਸ਼ੁਰੂ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਰਾਜਾਂ ਦਾ ਦੌਰਾ ਕਰਨ ਅਤੇ ਉਨ੍ਹਾਂ ਦੇ ਸਮਾਜਿਕ, ਰਾਜਨੀਤਿਕ, ਆਰਥਿਕ, ਸੱਭਿਆਚਾਰਕ ਅਤੇ ਧਾਰਮਿਕ ਪਹਿਲੂਆਂ ਬਾਰੇ ਡੂੰਘਾਈ ਨਾਲ ਜਾਣਨ ਦਾ ਮੌਕਾ ਪ੍ਰਦਾਨ ਕਰਨਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਰਾਜ ਪੱਧਰ ਤੋਂ ਪਿੰਡ ਪੱਧਰ ਤੱਕ ਪ੍ਰਸ਼ਾਸਨ, ਸ਼ਾਸਨ ਅਤੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਦੀਆਂ ਚੁਣੌਤੀਆਂ ’ਤੇ ਬਿਹਤਰ ਢੰਗ ਨਾਲ ਜਾਣਨ ਜੁਟਾਉਣ ਦੀ ਸਹੂਲਤ ਦਿੰਦਾ ਹੈ। ਉਨ੍ਹਾਂ ਕਿਹਾ, “ਵਫ਼ਦ ਵਿੱਚ ਕੁੱਲ 16 ਅਧਿਕਾਰੀ ਹਨ, ਜਿਨ੍ਹਾਂ ਵਿੱਚੋਂ ਵਿਦੇਸ਼ੀ ਅਧਿਕਾਰੀਆਂ ਦੀ ਨੁਮਾਇੰਦਗੀ 31 ਫੀਸਦ ਹੈ, ਕਿਉਂਕਿ 16 ਅਧਿਕਾਰੀਆਂ ਵਿੱਚੋਂ ਪੰਜ ਵਿਦੇਸ਼ਾਂ ਨਾਲ ਸਬੰਧਤ ਹਨ।”ਮੁੱਖ ਮੰਤਰੀ ਨੇ ਕਿਹਾ, “ਵਫ਼ਦ ਵਿੱਚ ਬੰਗਲਾਦੇਸ਼, ਮਿਸਰ, ਇੰਡੋਨੇਸ਼ੀਆ, ਮਲੇਸ਼ੀਆ ਅਤੇ ਨੇਪਾਲ ਤੋਂ ਇੱਕ-ਇੱਕ ਅਧਿਕਾਰੀ ਸ਼ਾਮਲ ਹੈ।” ਉਨ੍ਹਾਂ ਅੱਗੇ ਕਿਹਾ, “11 ਭਾਰਤੀ ਅਧਿਕਾਰੀ ਹਨ, ਜਿਨ੍ਹਾਂ ਵਿੱਚ ਫੌਜ ਦੇ ਪੰਜ, ਜਲ ਸੈਨਾ ਦੇ ਦੋ, ਹਵਾਈ ਸੈਨਾ ਦੇ ਦੋ, ਏ.ਐਫ.ਐਚ.ਕਿੳ.ੂਸੀ.ਐਸ. ਦਾ ਇੱਕ ਅਤੇ ਡੀ.ਓ.ਐਲ.ਆਰ. ਦਾ ਇੱਕ ਅਧਿਕਾਰੀ ਸ਼ਾਮਲ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਫ਼ਦ ਵਿੱਚ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ ਬ੍ਰਿਗੇਡੀਅਰ ਜਾਂ ਸਕੱਤਰ ਪੱਧਰ ਦੇ ਅਧਿਕਾਰੀ ਦੇ ਨਾਲ-ਨਾਲ ਸਿਵਲ ਅਧਿਕਾਰੀ ਵੀ ਸ਼ਾਮਲ ਹਨ।”ਮੁੱਖ ਮੰਤਰੀ ਨੇ ਕਿਹਾ, “ਆਈ.ਏ.ਐਸ., ਆਈ.ਪੀ.ਐਸ., ਆਈ.ਆਰ.ਐਸ., ਆਈ.ਐਫ.ਐਸ., ਕੋਸਟ ਗਾਰਡ ਅਤੇ ਡੀ.ਆਰ.ਡੀ.ਓ. ਸਮੇਤ ਕਈ ਸਿਵਲ ਅਧਿਕਾਰੀ ਇਸ ਮਹੱਤਵਪੂਰਨ ਕੋਰਸ ਦਾ ਹਿੱਸਾ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਕੋਰਸ ਭਾਰਤ ਬਾਰੇ ਗਿਆਨ ਅਤੇ ਰਣਨੀਤਕ ਰੁਝਾਨ, ਆਰਥਿਕ ਸੁਰੱਖਿਆ, ਵਿਗਿਆਨ ਅਤੇ ਤਕਨਾਲੋਜੀ, ਵਿਸ਼ਵਵਿਆਪੀ ਮੁੱਦੇ, ਅੰਤਰਰਾਸ਼ਟਰੀ ਸੁਰੱਖਿਆ ਵਾਤਾਵਰਣ, ਗੁਆਂਢੀ ਦੇਸ਼ਾਂ ਦੇ ਰਣਨੀਤਕ ਪਹਿਲੂ ਅਤੇ ਰਾਸ਼ਟਰੀ ਸੁਰੱਖਿਆ ਲਈ ਰਣਨੀਤੀਆਂ ਅਤੇ ਢਾਂਚੇ ਵਰਗੇ ਖੇਤਰਾਂ ਨੂੰ ਕਵਰ ਕਰਦਾ ਹੈ।” ਇਸ ਮੌਕੇ ਭਗਵੰਤ ਸਿੰਘ ਮਾਨ ਨੇ ਦੌਰੇ ’ਤੇ ਆਏ ਵਫ਼ਦ ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਕਿਹਾ, “ਮੈਂ ਸੂਬੇ ਵਿੱਚ ਉਨ੍ਹਾਂ ਦੀ ਵਧੀਆ ਤੇ ਆਰਾਮਦਾਇਕ ਠਹਿਰ ਦੀ ਕਾਮਨਾ ਕਰਦਾ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

0

👉ਕਿਸਾਨ, ਸਿੱਖਿਆ ਅਤੇ ਸਿਹਤ ਵਿਰੋਧੀ ਇਸ ਬਜਟ ਵਿੱਚ ਪੰਜਾਬ ਦੀਆਂ ਕੁਰਬਾਨੀਆਂ ਅਤੇ ਜ਼ਰੂਰਤਾਂ ਨੂੰ ਕੀਤਾ ਦਰਕਿਨਾਰ: ਹਰਪਾਲ ਸਿੰਘ ਚੀਮਾ
Chandigarh News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ ਬਕਾਇਆ ਪਏ 8,500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦਾ ਕੋਈ ਹਵਾਲਾ ਦਿੱਤਾ ਗਿਆ ਹੈ।ਬਜਟ-2026 ਨੂੰ ਸਿੱਖਿਆ, ਸਿਹਤ, ਕਿਸਾਨ, ਗ਼ਰੀਬ, ਵਪਾਰੀ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਗਰਦਾਨਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਦਾ ਬੋਝ ਝੱਲਣ, ਵਾਰ-ਵਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਅਤੇ ਆਰਡੀਐਫ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਪੰਜਾਬ ਨੂੰ ਇੱਕ ਵਾਰ ਫਿਰ ਆਪਣੇ ਪੱਧਰ ‘ਤੇ ਸਾਰੇ ਪ੍ਰਬੰਧ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਹੈ ਅਤੇ ਲਗਾਤਾਰ 12ਵੇਂ ਸਾਲ ਵੀ ਕੇਂਦਰ ਵੱਲੋਂ ਕੋਈ ਠੋਸ ਸਹਾਇਤਾ ਨਹੀਂ ਦਿੱਤੀ ਗਈ।ਅੱਜ ਇੱਥੇ ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਜਟ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸੂਬੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੋਂ ਉਤਾਰਨ ਲਈ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ। ਉਨ੍ਹਾਂ ਕਿਹਾ, “ਕੇਂਦਰ ਦੀ ਸੱਤਾ ‘ਤੇ ਕਾਬਜ ਭਾਜਪਾ ਦੀ ਮਾਨਸਿਕਤਾ ਦੇਸ਼ ਦੇ ਲੋਕਤੰਤਰ ਅਤੇ ਖਾਸ ਕਰਕੇ ਪੰਜਾਬ ਲਈ ਇੱਕ ਵੱਡਾ ਖ਼ਤਰਾ ਬਣ ਗਈ ਹੈ। ਕੇਂਦਰੀ ਬਜਟ 2026 ਸਿੱਖਿਆ, ਸਿਹਤ ਅਤੇ ਕਿਸਾਨਾਂ, ਗਰੀਬਾਂ, ਵਪਾਰੀਆਂ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਹੈ। ਇਸ ਬਜਟ ਰਾਹੀਂ, ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਪੰਜਾਬ ਦੇ ਵਿਕਾਸ ਨੂੰ ਲੀਹਾਂ ਤੋਂ ਉਤਾਰਨ ਦੀ ਇੱਕ ਸੌੜੀ ਚਾਲ ਖੇਡੀ ਗਈ ਹੈ।” ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਲਗਾਤਾਰ 12ਵੇਂ ਬਜਟ ਵਿੱਚ ਪੰਜਾਬ ਨੂੰ ਦਰਕਿਨਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਕੇਂਦਰੀ ਵਿੱਤ ਮੰਤਰੀ ਨੂੰ ਦਿੱਤੇ ਗਿਏ ਮੈਮੋਰੰਡਮ ਨੂੰ ਅਣਗੌਲਿਆ ਗਿਆ ਹੈ।

ਇਹ ਵੀ ਪੜ੍ਹੋ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਦਾ ਵਿਆਹ; ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੁੱਜਿਆ

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਲਈ ਹਿੱਕ ਡਾਹ ਕੇ ਖੜਦਾ ਆਇਆ ਹੈ, ਪੰਜਾਬ ਨੇ ਕੇਂਦਰੀ ਫੂਡ ਪੂਲ’ਚ ਆਪਣਾ ਯੋਗਦਾਨ ਘਟਾਇਆ ਨਹੀਂ, ਸਗੋਂ ਹਰ ਸਾਲ ਵਧਾਇਆ ਹੈ। ਉਨ੍ਹਾਂ ਕਿਹਾ ਦੇਸ਼ ਦੇ ਅੰਨ ਭੰਡਾਰ ਨੂੰ ਵਧਾਉਣ ਕਰਕੇ ਪੰਜਾਬ ਦੇ ਪਾਣੀ ਦੇ 117 ਬਲਾਕ ਡਾਰਕ ਜ਼ੋਨ ‘ਚ ਜਾ ਚੁੱਕੇ ਹਨ। 16ਵੇਂ ਵਿੱਤ ਕਮਿਸ਼ਨ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਰਾਜਾਂ ਨੂੰ ਦਰਪੇਸ਼ ਵਿੱਤੀ ਤਣਾਅ ਦੇ ਬਾਵਜੂਦ ਰਾਜਾਂ ਦੀ ਮਾੜੀ ਹਾਲਤ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ ਅਤੇ ਰਾਜਾਂ ਨੂੰ ਦਰਪੇਸ਼ ਵਿੱਤੀ ਤਣਾਅ ਦੇ ਬਾਵਜੂਦ ਇਸ ਹਿੱਸੇ ਨੂੰ ਵਧਾਉਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਟੀਕਲ ਡੈਵੋਲੂਸ਼ਨ (ਟੈਕਸ ਪੂਲ ਵਿੱਚ ਸਾਰੇ ਰਾਜਾਂ ਦਾ ਕੁੱਲ ਹਿੱਸਾ) 41 ਪ੍ਰਤੀਸ਼ਤ ’ਤੇ ਰੱਖਿਆ ਗਿਆ ਹੈ ਅਤੇ ਕੋਈ ਬਦਲਾਅ ਨਹੀਂ ਕੀਤਾ ਗਿਆ। 16ਵੇਂ ਵਿੱਤ ਕਮਿਸ਼ਨ ਤੋਂ ਕੋਈ ਮਾਲੀਆ ਘਾਟਾ ਗ੍ਰਾਂਟ ਨਹੀਂ। 15ਵੇਂ ਵਿੱਤ ਕਮਿਸ਼ਨ ਨੇ ਇਨ੍ਹਾਂ ਗ੍ਰਾਂਟਾਂ ਦੀ ਸਿਫ਼ਾਰਸ਼ ਕੀਤੀ ਸੀ। ਐਸਡੀਆਰਐਫ ਦੀਆਂ ਸ਼ਰਤਾਂ ਬਹੁਤ ਜ਼ਿਆਦਾ ਸੀਮਤ ਹਨ ਅਤੇ ਆਫ਼ਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਘਟਾਉਣ ਅਤੇ ਪ੍ਰਬੰਧਨ ਕਰਨ ਦੀ ਪੰਜਾਬ ਵਰਗੇ ਰਾਜ ਨੂੰ ਪ੍ਰਭਾਵਤ ਕਰਨਗੀਆਂ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਕਿਹਾ ਕਿ ਬਜਟ 2026 ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ-2026 ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਵਾਧੇ ਜਾਂ ਮੰਡੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਪੰਜਾਬ ਦੇ ਕਿਸਾਨਾਂ ਲਈ ਕੁਝ ਵੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜਾਂ ਨੂੰ ਆਪਣੇ ਫੰਡਾਂ ਨਾਲ ਹੀ ਵਿਕਾਸ ਕਰਨਾ ਹੋਵੇਗਾ। ਬਜਟ ਵਿੱਚ ਉੱਚ-ਮੁੱਲ ਵਾਲੀਆਂ ਫਸਲਾਂ ਦੇ ਵਿਕਾਸ ਬਾਰੇ ਜ਼ਿਕਰ ਹੋਇਆ ਪਰ ਪੰਜਾਬ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਰੱਖਿਆ। ਪੰਜਾਬ ਦੇ ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਪੇਟ ਭਰਦਾ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਨੂੰ ਲਗਾਤਾਰ ਅਣਗੌਲਾ ਕਰ ਰਹੀ ਹੈ ਜੋ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ।

ਇਹ ਵੀ ਪੜ੍ਹੋ Big News; Bikram Majithia ਨੂੰ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ; 7 ਮਹੀਨਿਆਂ ਤੋਂ ਜੇਲ੍ਹ ‘ਚ ਹਨ ਬੰਦ

ਵਿੱਤ ਮੰਤਰੀ ਨੇ ਵੱਧ ਕੀਮਤ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਅਪਣਾਏ ਗਏ ਚੋਣਵੇਂ ਪਹੁੰਚ ਦੀ ਵੀ ਆਲੋਚਨਾ ਕੀਤੀ। ਜਦੋਂ ਕਿ ਬਜਟ ਵਿੱਚ ਨਾਰੀਅਲ, ਕਾਜੂ, ਚੰਦਨ ਅਤੇ ਡਰਾਈ ਫਰੂਟਸ ਵਰਗੀਆਂ ਫ਼ਸਲਾਂ ਦਾ ਜ਼ਿਕਰ ਹੈ, ਪਰ ਉੱਤਰੀ ਭਾਰਤ ਦੇ ਕਿਸਾਨਾਂ ਲਈ ਕੁਝ ਵੀ ਨਹੀਂ ਹੈ ਜੋ ਆਪਣੀਆਂ ਖੇਤੀਬਾੜੀ-ਜਲਵਾਯੂ ਹਾਲਤਾਂ ਦੇ ਅਨੁਕੂਲ ਫ਼ਸਲਾਂ ’ਤੇ ਨਿਰਭਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਜਟ ਸਪੱਸ਼ਟ ਤੌਰ ’ਤੇ ਕੇਂਦਰ ਦੇ ਪੱਖਪਾਤ ਅਤੇ ਅੰਨ ਪੈਦਾ ਕਰਨ ਵਾਲੇ ਰਾਜਾਂ, ਖਾਸ ਕਰਕੇ ਪੰਜਾਬ ਦੇ ਕਿਸਾਨਾਂ ਪ੍ਰਤੀ ਉਸ ਦੀ ਲਗਾਤਾਰ ਉਦਾਸੀਨਤਾ ਨੂੰ ਦਰਸਾਉਂਦਾ ਹੈ। ਇਹ ਕਿਸਾਨ ਸਨਮਾਨ, ਸਹਿਯੋਗ ਅਤੇ ਉਚਿਤ ਨਿਵੇਸ਼ ਦੇ ਹੱਕਦਾਰ ਹਨ, ਖੋਖਲੇ ਨਾਅਰਿਆਂ ਦੇ ਨਹੀਂ।ਸਬਸਿਡੀਆਂ ਵਿੱਚ ਕਟੌਤੀ ਅਤੇ ਆਮ ਨਾਗਰਿਕਾਂ ਨੂੰ ਕੋਈ ਵੀ ਰਾਹਤ ਨਾ ਦੇਣ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਯੂਰੀਆ ਸਬਸਿਡੀ ਪਿਛਲੇ ਸਾਲ 1,26,475 ਕਰੋੜ ਤੋਂ ਘਟਾ ਕੇ 1,16,805 ਕਰੋੜ ਕਰ ਦਿੱਤੀ ਗਈ ਹੈ। ਇਸ ਬਜਟ ਵਿੱਚ ‘ਆਮ ਆਦਮੀ‘ ਲਈ ਕੁਝ ਨਹੀਂ, ਜਦਕਿ ਅੱਜ ਦੇ ਸਮੇਂ ਵਿੱਚ ਜਦੋਂ ਮਹਿੰਗਾਈ ਆਮ ਆਦਮੀ ਦੀ ਬੱਚਤ ਨੂੰ ਖਾ ਰਹੀ ਹੈ ਅਤੇ ਆਮਦਨ ਵਧ ਨਹੀਂ ਰਹੀ ਤਾਂ ਟੈਕਸ ਤੋਂ ਜ਼ੀਰੋ ਰਾਹਤ ਵਾਜਿਬ ਨਹੀਂ । ਦਰਅਸਲ, ਭਾਰਤ ਸਰਕਾਰ ਨੇ ਐਸਐਸਟੀ (ਸਿਕਿਓਰਿਟੀਜ਼ ਟਰਾਂਜੈਕਸ਼ਨ ਟੈਕਸ) ਵਧਾ ਦਿੱਤਾ ਹੈ ਜੋ ਆਮ ਆਦਮੀ ’ਤੇ ਮਾੜਾ ਪ੍ਰਭਾਵ ਪਾਵੇਗਾ। ਇਸ ਵਾਧੇ ਨਾਲ ਬਾਅਦ ਲੰਬੇ ਸਮੇਂ ਦੇ ਪੂੰਜੀ ਲਾਭ ’ਤੇ ਕੋਈ ਰਾਹਤ ਨਹੀਂ ਹੈ। ਇਹ ਆਮ ਆਦਮੀ ਨੂੰ ਹਰ ਪਾਸਿਓਂ ਨਿਚੋੜਨ ਵਾਂਗ ਹੈ।ਰੱਖਿਆ ਬਾਰੇ ਬੋਲਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਸਾਨੂੰ ਉਮੀਦ ਸੀ ਕਿ ਕੇਂਦਰੀ ਵਿੱਤ ਮੰਤਰੀ ਭਾਰਤ ਨੂੰ ਰੱਖਿਆ ਉਤਪਾਦਨ ਸਬੰਧੀ ਮਜ਼ਬੂਤ ਬਣਾਉਣ ਅਤੇ ਪਿਛਲੇ ਸਾਲ ਪਾਕਿਸਤਾਨ ਨਾਲ ਤਣਾਅ ਦੇ ਮੱਦੇਨਜ਼ਰ ਰੱਖਿਆ ਬਜਟ ਵਿੱਚ ਅਰਥਪੂਰਨ ਵਾਧੇ ਲਈ ਵੱਡੀਆਂ ਯੋਜਨਾਵਾਂ ਦਾ ਐਲਾਨ ਕਰਨਗੇ। ਅਜਿਹਾ ਕੁਝ ਵੀ ਨਹੀਂ ਹੋਇਆ। ਕੇਂਦਰੀ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਰੱਖਿਆ ਦਾ ਜ਼ਿਕਰ ਸਿਰਫ ਚਾਰ ਵਾਰ ਕੀਤਾ। ਪ੍ਰਧਾਨ ਮੰਤਰੀ-ਵਿਸ਼ਵਕਰਮਾ ਯੋਜਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਪਿਛਲੇ ਸਾਲ ਬਹੁਤ ਜ਼ਿਆਦਾ ਧੂਮਧਾਮ ਨਾਲ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਰਵਾਇਤੀ ਕਾਰੀਗਰਾਂ ਅਤੇ ਦਸਤਕਾਰਾਂ ਨੂੰ ਸੰਪੂਰਨ, ਆਧੁਨਿਕ ਸਹਾਇਤਾਪ੍ਰਦਾਨ ਕੀਤੀ ਜਾ ਸਕੇ, ਹੁਨਰ ਸਿਖਲਾਈ ਦੀ ਪੇਸ਼ਕਸ਼ ਕੀਤੀ ਜਾ ਸਕੇ ਪਰ ਇਸ ਸਬੰਧੀ ਬਜਟ 5,100 ਕਰੋੜ ਤੋਂ ਘਟਾ ਕੇ 3,861 ਕਰੋੜ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ 2027 ਚੋਣਾਂ; ਭਾਜਪਾ ਦਾ ਸਿਆਸੀ ਗਠਜੋੜ ਦੀ ਬਜਾਏ ਜਾਤੀ-ਗਠਜੋੜ ਅਤੇ ‘ਡੇਰਿਆਂ’ ਦੀ ਸਿਆਸਤ ‘ਤੇ ਜੋਰ!

ਇੱਕ ਪਾਸੇ, ਸਰਕਾਰ ਦਾਅਵਾ ਕਰਦੀ ਹੈ ਕਿ ਇਹ ਇੱਕ ਯੁਵਾ-ਸ਼ਕਤੀ ਬਜਟ ਹੈ ਜਿਸਦਾ ਉਦੇਸ਼ ਵਿਰਾਸਤੀ ਉਦਯੋਗਾਂ ਨੂੰ ਵਿਕਸਤ ਕਰਨਾ ਹੈ ਅਤੇ ਦੂਜੇ ਪਾਸੇ, ਉਸ ਯੋਜਨਾ ਲਈ ਬਜਟ ਵਿੱਚ ਕਟੌਤੀ ਕੀਤੀ ਜਾਂਦੀ ਹੈ। ਸਿੱਖਿਆ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਨੂੰ ਬਹੁਤ ਹੀ ਨਿਰਾਸ਼ਾਜਨਕ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖਿਆ ’ਤੇ ਪਿਛਲੇ ਸਾਲ ਨਾਲੋਂ 10 ਫ਼ੀਸਦ ਤੋਂ ਘੱਟ (8 ਫ਼ੀਸਦ) ਵਾਧਾ ਹੋਇਆ ਹੈ। ਬਜਟ ਵਿੱਚ ਪਿਛਲੇ ਸਾਲ ਨਾਲੋਂ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ ਵਿੱਚ ਪੀਐਮ-ਸ਼੍ਰੀ ਯੋਜਨਾ ਲਈ 7,500 ਕਰੋੜ ਰੁਪਏ ਰੱਖੇ ਗਏ। ਪੂੰਜੀ ਨਿਰਮਾਣ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (ਐਸਏਐਸਸੀਆਈ) ਬਾਰੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਕੋਈ ਜ਼ਿਕਰ ਨਹੀਂ ਹੈ। ਸਾਰੇ ਰਾਜਾਂ ਨੇ ਪੂੰਜੀ ਖਰਚ ਦੇ ਉੱਚ-ਪੱਧਰ ਨੂੰ ਜਾਰੀ ਰੱਖਣ ਲਈ ਯੋਜਨਾ ਦੀ ਰੂਪਰੇਖਾ ਦੇ ਅਰਥਪੂਰਨ ਢੰਗ ਨਾਲ ਵਿਸਥਾਰ ਦੀ ਬੇਨਤੀ ਕੀਤੀ ਹੈ ਪਰ ਕੇਂਦਰ ਨੇ ਇਸ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ।ਸਿਹਤ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਦੇ ਬਜਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਜੋ ਕਿ 9,500 ਕਰੋੜ ਰੁਪਏ ਹੈ। ਸਵੱਛ ਭਾਰਤ ਮਿਸ਼ਨ ਦਾ ਬਜਟ ਪਿਛਲੇ ਸਾਲ 5,000 ਕਰੋੜ ਤੋਂ ਅੱਧਾ ਹੋ ਕੇ 2,500 ਕਰੋੜ ਰਹਿ ਗਿਆ। ਮਗਨਰੇਗਾ ਅਧੀਨ ਵੀਬੀ-ਜੀ-ਰਾਮ-ਜੀ ਬਜਟ 88,000 ਕਰੋੜ ਰੁਪਏ ਤੋਂ ਵੱਧ ਕੇ 95,692 ਕਰੋੜ ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਹੱਦੀ ਬੁਨਿਆਦੀ ਢਾਂਚਾ ਅਤੇ ਪ੍ਰਬੰਧਨ ਯੋਜਨਾ (ਕੇਂਦਰੀ ਯੋਜਨਾ) ਦਾ ਬਜਟ ਪਿਛਲੇ ਸਾਲ ਦੇ 5,597 ਕਰੋੜ ਰੁਪਏ ਤੋਂ ਘਟਾ ਕੇ ਮੌਜੂਦਾ ਬਜਟ ਵਿੱਚ 5,577 ਕਰੋੜ ਰੁਪਏ ਕਰ ਦਿੱਤਾ ਗਿਆ ਹੈ।ਬਜਟ ਦੇ ਸਾਰ ਬਾਰੇ ਗੱਲ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰੀ ਬਜਟ 2026 ਪੰਜਾਬ ਅਤੇ ਇਸਦੇ ਲੋਕਾਂ ਪ੍ਰਤੀ ਕੇਂਦਰ ਦੀ ਉਦਾਸੀਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਇਸ ਬਜਟ ਵਿੱਚ ਪੰਜਾਬ ਦੇ ਯੋਗਦਾਨ ਅਤੇ ਇਸਦੀਆਂ ਚੁਣੌਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਇਸ ਦੇ ਭਵਿੱਖ ਨੂੰ ਕਮਜ਼ੋਰ ਕਰਨ ਦੀ ਚਾਲ ਖੇਡੀ ਗਈ ਹੈ। ਇਹ ਬਜਟ ਨਾ ਤਾਂ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ ਅਤੇ ਨਾ ਹੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਜਾਂ ਸੂਬਿਆਂ ਦਾ ਸਮਰਥਨ ਕਰਦਾ ਹੈ। ਪੰਜਾਬ ਅਤੇ ਇਸ ਦੇ ਲੋਕ ਇਸ ਤੋਂ ਕਿਤੇ ਬਿਹਤਰ ਬਜਟ ਦੇ ਹੱਕਦਾਰ ਹਨ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਦਾ ਵਿਆਹ; ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੁੱਜਿਆ

0

Amritsar News: Simranjit Singh Mann’s grandson’s marriage issue; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤਾ ਗੋਵਿੰਦ ਸਿੰਘ ਸੰਧੂ ਦੇ ਵਿਆਹ ਦਾ ਮਾਮਲਾ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਗਿਆ ਹੈ। ਸ਼ਹਜਾਦਪੁਰ ਰਿਆਸਤ ਦੇ ਵੰਸ਼ਿਜ ਗੋਵਿੰਦ ਸਿੰਘ ਸੰਧੂ ਵੱਲੋਂ ਆਪਣੇ ਵਿਆਹ ਮੌਕੇ ਨਾਂ ਸਿਰਫ਼ ਛਤਰ ਝੁਲਾਉਣ ਅਤੇ ਚੌਰ ਸਾਹਿਬ ਕਰਵਾਏ ਜਾਣ ਦਾ ਮਾਮਲਾ ਪੂਰੇ ਸਿੱਖ ਜਗਤ ਦੇ ਹਲਕਿਆਂ ‘ਚ ਗਰਮਾਇਆ ਹੋਇਆ ਹੈ।

ਇਹ ਵੀ ਪੜ੍ਹੋ Big News; Bikram Majithia ਨੂੰ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ; 7 ਮਹੀਨਿਆਂ ਤੋਂ ਜੇਲ੍ਹ ‘ਚ ਹਨ ਬੰਦ

ਸੋਸ਼ਲ ਮੀਡੀਆ ‘ਤੇ ਇਸਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਤੇ ਇਸ ਘਟਨਾ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ‘ਤੇ ਵੀ ਵਿਅੰਗ ਕਸੇ ਜਾ ਰਹੇ ਹਨ। ਹਾਲਾਂਕਿ ਵਿਆਹ ਵਾਲੇ ਦਿਨ ਹੀ ਇਹ ਮਾਮਲਾ ਸਾਹਮਣੇ ਆਉਣ ‘ਤੇ ਗੋਵਿੰਦ ਸਿੰਘ ਸੰਧੂ ਨੂੰ ਇਸਦੇ ਲਈ ਆਪਣੇ-ਆਪ ਨੂੰ ਜਿੰਮੇਵਾਰ ਮੰਨਦੇ ਹੋਏ ਮੁਆਫ਼ੀ ਮੰਗੀ ਸੀ ਪ੍ਰੰਤੂ ਇਸਦੇ ਬਾਵਜੂਦ ਰੋਸ਼ ਘਟਿਆ ਨਹੀਂ ਸੀ, ਜਿਸਦੇ ਚੱਲਦੇ ਅੱਜ ਉਹ ਵਿਆਹ ਖ਼ਤਮ ਹੁੰਦੇ ਹੀ ਆਪਣੇ ਪ੍ਰਵਾਰ ਸਮੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਆਪਣੀ ਲਿਖਤੀ ਖਿਮਾ ਜਾਚਨਾ ਸੌਂਪੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

0

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ ਨਗਰ,ਮਨਪ੍ਰੀਤ ਸਿੰਘ,ਕਪਤਾਨ ਪੁਲਿਸ ਅਤੇ ਸ੍ਰੀਮਤੀ ਗਜਲਪ੍ਰੀਤ ਕੌਰ ਸਹਾਇਕ ਕਪਤਾਨ ਪੁਲਿਸ, ਸਬ-ਡਵੀਜਨ ਜ਼ੀਰਕਪੁਰ, ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸ. ਸਿਮਰਜੀਤ ਸਿੰਘ ਮੁੱਖ ਅਫਸਰ ਥਾਣਾ ਢਕੌਲੀ ਆਪਣੇ ਥਾਣਾ ਏਰੀਆ ਵਿੱਚ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ, ਤਾਂ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਥਾਣੇ ਦੇ ਏਰੀਏ ਵਿੱਚ ਇੱਕ ਵਿਅਕਤੀ ਵੱਲੋਂ 02 ਵਿਅਕਤੀਆ ਨੂੰ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਤੇ ਇਤਲਾਹ ਮਿਲਣ ਤੇ ਦੋਸ਼ੀ ਕੁਲਦੀਪ ਸਿੰਘ ਖਿਲਾਫ ਮੈਨਹੰਟ (Manhunt) ਸ਼ੁਰੂ ਕੀਤਾ ਗਿਆ, ਜਿਸਦੇ ਤਹਿਤ ਟੀਮਾਂ ਬਣਾਕੇ ਨਾਕਾਬੰਦੀ ਕੀਤਾ ਗਈ ਤੇ ਪੀ.ਸੀ.ਆਰ ਟੀਮਾਂ ਨੂੰ ਐਕਟਿਵੇਟ ਕੀਤਾ ਗਿਆ ਤੇ ਥਾਣਾ ਢਕੌਲੀ ਦੇ ਏਰੀਏ ਵਿੱਚ ਜ਼ਿਲ੍ਹੇ ਦੇ ਕੁੱਝ ਮੁੱਖ ਅਫਸਰਾਨ ਨੂੰ ਸਮੇਤ ਉਨ੍ਹਾਂ ਦੀਆਂ ਟੀਮਾਂ ਨੂੰ ਦੋਸ਼ੀ ਦੀ ਤਲਾਸ਼ ਵਿੱਚ ਲਗਾਇਆ ਗਿਆ ਤੇ ਜ਼ਖਮੀ ਵਿਅਕਤੀਆਂ ਨੂੰ ਮੌਕੇ ਪਰ ਪਹੁੰਚ ਕੇ ਪੁਲਿਸ ਵੱਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ  Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਜਿਨ੍ਹਾਂ ਵਿੱਚੋਂ ਇਕ ਵਿਅਕਤੀ ਪ੍ਰਿੰਸ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਮਕਾਨ ਨੰਬਰ 876 ਸੈਕਟਰ 26 ਪੰਚਕੂਲਾ ਦੀ ਮੌਕੇ ਤੇ ਮੌਤ ਹੋ ਚੁੱਕੀ ਸੀ ਤੇ ਦੂਜੇ ਵਿਅਕਤੀ ਭਾਰਤ ਭੂਸ਼ਣ ਪੁੱਤਰ ਤ੍ਰਿਲੋਕ ਚੰਦ ਵਾਸੀ ਫਲੈਟ ਨੰਬਰ 25-ਬੀ ਮੋਤੀਆ ਹਰਮੋਨੀ ਗ੍ਰੀਨ ਕਿਸ਼ਨਪੁਰਾ ਦੇ ਬਿਆਨ ਪਰ ਬਰਖਿਲਾਫ ਕੁਲਦੀਪ ਸਿੰਘ ਵਾਸੀ ਰਾਧੇ ਹੋਮਜ਼ ਕਿਸ਼ਨਪੁਰਾ ਦੇ ਮੁਕੱਦਮਾ ਨੰਬਰ 13 ਮਿਤੀ 02.02.2026 ਅ/ਧ 103, 109 ਬੀ.ਐਨ.ਐਸ,, 25,27-54-59 ਆਰਮਜ਼ ਐਕਟ ਥਾਣਾ ਢਕੋਲੀ ਦਰਜ ਰਜਿਸਟਰ ਕੀਤਾ ਗਿਆ ਜੋ ਪਤਾ ਲੱਗਾ ਕਿ ਦੋਸ਼ੀ ਵਿਅਕਤੀ ਕੁਲਦੀਪ ਸਿੰਘ ਜੋ ਕਿ ਬਾਉਂਸਰ ਦਾ ਕੰਮ ਕਰਦਾ ਹੈ, ਤੇ ਜਿਸ ਨਾਲ ਮ੍ਰਿਤਕ ਵਿਅਕਤੀ ਪ੍ਰਿੰਸ ਤੇ ਮੁਦੱਈ ਮੁਕੱਦਮਾ ਭਾਰਤ ਭੂਸ਼ਨ ਦੀ ਤਕਰਾਰ ਬਾਜੀ ਹੋ ਗਈ ਤਾਂ ਤਹਿਸ਼ ਵਿੱਚ ਆ ਕੇ ਕੁਲਦੀਪ ਸਿੰਘ ਨੇ ਆਪਣੇ ਹਥਿਆਰ ਨਾਲ ਦੋਵਾਂ ਪਰ ਗੋਲੀਆ ਨਾਲ ਹਮਲਾ ਕੀਤਾ। ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਪੁਲਿਸ ਪਾਰਟੀਆ ਨੇ ਮੁਸ਼ਤੈਦੀ ਨਾਲ 5-6 ਘੰਟੇ ਵਿੱਚ ਖੁਫੀਆ ਸੋਰਸ ਕਾਇਮ ਕਰਕੇ ਹਿਊਮਨ ਇੰਟੈਲੀਜੈਂਸ ਤੇ ਟੈਕਨੀਕਲ ਤਰੀਕੇ ਰਾਹੀ ਦੋਸ਼ੀ ਕੁਲਦੀਪ ਸਿੰਘ ਨੂੰ ਰਾਉਂਡਅਪ ਕਰਕੇ ਗ੍ਰਿਫਤਾਰ ਕੀਤਾ ਗਿਆ ਤੇ ਦੋਸ਼ੀ ਦੇ ਕਬਜ਼ੇ ਵਿੱਚੋ ਉਸ ਦਾ ਲਾਇਸੰਸੀ ਰਿਵਾਲਵਰ .32 ਬੋਰ ਬ੍ਰਾਮਦ ਕੀਤਾ ਗਿਆ ਤੇ ਦੋਸ਼ੀ ਦੇ ਅਸਲਾ ਲਾਇਸੰਸ ਨੂੰ ਰੱਦ ਕਰਨ ਸਬੰਧੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕ

Our Visitor

1897057