Wednesday, May 6, 2026
Home Blog Page 185

Guru Kashi University ਵੱਲੋਂ ਸਿੱਖਿਆ, ਖੋਜ ਅਤੇ ਪੇਸ਼ੇਵਰ ਸਿਖਲਾਈ ਨੂੰ ਵਧਾਉਣ ਲਈ ICAI ਨਾਲ ਦੁਵੱਲਾ ਸਮਝੌਤਾ ਸਹੀਬੱਧ

0

Talwandi Sabo News: Guru Kashi University ਵੱਲੋਂ ਅਕਾਦਮਿਕ ਅਤੇ ਪੇਸ਼ੇਵਰ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਆਈ.ਸੀ.ਏ.ਆਈ. ਵੱਲੋਂ ਅਕਾਦਮਿਕ ਗਲੋਬਲ ਐਜੂਕੇਸ਼ਨ ਸੰਮੇਲਨ ਨਵੀਂ ਦਿੱਲੀ ਵਿਖੇ ਦੁਵੱਲਾ ਸਮਝੌਤਾ ਸਹੀਬੱਧ ਕੀਤਾ ਗਿਆ। ਸਮਝੌਤਾ ਜੀ.ਕੇ.ਯੂ. ਵੱਲੋਂ ਪਰੋ. ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨਤੇ ਆਈ.ਸੀ.ਏ.ਆਈ. ਵੱਲੋਂ ਸੀ.ਏ. ਡਾ. ਜੈ ਕੁਮਾਰ ਬਤਰਾ ਵੱਲੋਂ ਹਸਤਾਖਰਿਤ ਕੀਤਾ ਗਿਆ। ਇਹ ਸੰਮੇਲਨ ਆਈ.ਸੀ.ਏ.ਆਈ. ਦੇ ਅਕਾਦਮਿਕ ਬੋਰਡ ਆਫ਼ ਸਟਡੀਜ਼ ਵੱਲੋਂ ਆਯੋਜਿਤ ਕੀਤਾ ਗਿਆ। ਜਿਸ ਵਿੱਚ ਅਰੁਣ ਸਿੰਘ ਸੰਸਦ ਮੈਂਬਰ ਰਾਜ ਸਭਾਵਿਸ਼ੇਸ਼ ਮਹਿਮਾਨ ਤੇਪ੍ਰਧਾਨ ਆਈ.ਸੀ.ਏ.ਆਈ. ਚਰਨਜੋਤ ਸਿੰਘ ਨੰਦਾ ਸਨਮਾਨਿਤ ਮਹਿਮਾਨ ਵਜੋਂ ਹਾਜ਼ਰ ਹੋਏ।

ਇਹ ਵੀ ਪੜ੍ਹੋ DAV College Bathinda ਦੀਆਂ ਦੋ ਖਿਡਾਰਨਾਂ ਦੀ ‘ਪੰਜਾਬੀ ਯੂਨੀਵਰਸਿਟੀ ਦੀ ਸ਼ੂਟਿੰਗ ਟੀਮ’ ‘ਚ ਹੋਈ ਚੋਣ

ਇਸ ਸਮਝੋਤੇ ਤਹਿਤ ਦੋਵੇਂ ਸੰਸਥਾਵਾਂ ਐਮ.ਕਾਮ, ਬੀ.ਕਾਮ (ਆਨਰਜ਼), ਐੱਲ.ਐੱਲ.ਬੀ., ਬੀ.ਬੀ.ਏ., ਐਮ.ਬੀ.ਏ., ਵੱਖ-ਵੱਖ ਸਰਟੀਫਿਕੇਟ ਅਤੇ ਡਿਪਲੋਮਾ ਕੋਰਸਾਂ ਵਰਗੇ ਪ੍ਰੋਗਰਾਮਾਂ ਵਿੱਚ ਅਕਾਦਮਿਕ ਸਹਿਯੋਗ ਵਧਾਉਣਗੀਆਂ। ਇਹ ਸਾਂਝੇਦਾਰੀ ਦੋਵਾਂ ਸੰਸਥਾਵਾਂ ਦੇ ਅੰਦਰ ਬੌਧਿਕ ਵਿਕਾਸ ਅਤੇ ਅਕਾਦਮਿਕ ਤਰੱਕੀ ਨੂੰ ਵਧਾਉਣ ਵਿੱਚ ਸਹਿਯੋਗੀ ਧਿਰ ਬਣਕੇ ਲੜੀਂਦੀਆਂ ਕਾਰਵਾਈਆਂ ਕਰਨਗੀਆਂ। ਇਸ ਦੇ ਨਾਲ-ਨਾਲ ਆਈ.ਸੀ.ਏ.ਆਈ. ਨਿਸ਼ਚਿਤ ਪ੍ਰੋਗਰਾਮਾਂ ਲਈ ਪਾਠਕ੍ਰਮ ਡਿਜ਼ਾਈਨ ਕਰਨ ਵਿੱਚ ਮਦਦ ਕਰੇਗਾ ਅਤੇ ਚਾਰਟਰਡ ਅਕਾਉਂਟੈਂਸੀ ਦੇ ਮੈਂਬਰਾਂ ਨਾਲ ਵਿਸ਼ੇਸ਼ ਅਕਾਦਮਿਕ ਅਤੇ ਪੇਸ਼ੇਵਰ ਸੈਸ਼ਨਾਂ ਦਾ ਆਯੋਜਨ ਕਰੇਗਾ।

ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ਦਫ਼ਤਰ ’ਚ ਰਿਕਾਰਡ ਰੂਮ ਨੂੰ ਲੱਗੀ ਅੱਗ,ਜਿਆਦਾਤਰ ਰਿਕਾਰਡ ਸੜ ਕੇ ਹੋਇਆ ਸਵਾਹ

ਸਮਝੋਤੇ ਬਾਰੇ ਹੋਰ ਦੱਸਦਿਆਂ ਐਸੋਸਿਏਟ ਡੀਨ ਫੈਕਲਟੀ ਆਫ਼ ਮੈਨੇਜ਼ਮੈਂਟ ਐਂਡਕਾਮਰਸ, ਡਾ. ਨਵਨੀਤ ਸੇਠ ਨੇ ਦੱਸਿਆ ਕਿ ਜੀ.ਕੇ.ਯੂ.ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਪ੍ਰਵਾਨਗੀ ਅਧੀਨ ਮੈਨੇਜ਼ਮੈਂਟ, ਕਾਮਰਸ ਅਤੇ ਸਹਾਇਕ ਵਿਸ਼ਿਆਂ ਵਿੱਚ ਸੀ.ਏ. ਯੋਗਤਾ ਨੂੰ ਪੀ.ਐੱਚ.ਡੀ. ਦੇ ਬਰਾਬਰ ਮਾਨਤਾ ਦੇਣ ਲਈ ਸਹਿਮਤੀ ਵੀ ਪ੍ਰਗਟਾਈ। ਦੁਵੱਲੇ ਸਮਝੋਤੇ ਲਈ ਜੀ.ਕੇ.ਯੂ. ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਅਤੇ ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਨੇ ਫੈਕਲਟੀ ਆਫ਼ ਮੈਨੇਜ਼ਮੈਂਟ ਐਂਡਕਾਮਰਸ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਮਝੋਤਾ ਕਾਮਰਸ ਐਂਡ ਮੈਨੇਜ਼ਮੈਂਟ ਦੇ ਵਿਦਿਆਰਥੀਆਂ ਲਈ ਵਿੱਤ ਅਤੇ ਵਣਜ ਨਾਲ ਸੰਬੰਧਿਤ ਖੇਤਰਾਂ ਵਿੱਚ ਨਵੀਆਂ ਸੰਭਾਵਨਾਵਾਂ ਖੋਲਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੀਆਂ ਦੋ ਖਿਡਾਰਨਾਂ ਦੀ ‘ਪੰਜਾਬੀ ਯੂਨੀਵਰਸਿਟੀ ਦੀ ਸ਼ੂਟਿੰਗ ਟੀਮ’ ‘ਚ ਹੋਈ ਚੋਣ

0

Bathinda News: DAV College Bathinda ਦੀਆਂ ਦੋ ਖਿਡਾਰਨਾਂ ਪਲਕ ਗਲਹੋਤਰਾ ਬੀ.ਏ. ਭਾਗ ਤੀਜਾ ਅਤੇ ਨਵਦੀਪ ਕੌਰ ਐਮ.ਐਸ.ਸੀ. ਕੈਮਿਸਟਰੀ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸ਼ੂਟਿੰਗ ਟੀਮ ਵਿਚ ਚੋਣ ਹੋਈ ਹੈ।
ਆਲ ਇੰਡੀਆ ਅੰਤਰ ਯੂਨੀਵਰਸਿਟੀ ਟੂਰਨਾਮੈਂਟ ਐਸ ਵੀ ਐਸ ਯੂ, ਮੇਰਠ ਵਿਚ 26 ਜਨਵਰੀ ਤੋਂ 04 ਫਰਵਰੀ ਤੱਕ ਹੋਣਗੇ। ਡੀ.ਏ.ਵੀ. ਕਾਲਜ ਬਠਿੰਡਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਹ ਦੋਵੇਂ ਖਿਡਾਰਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵੱਲੋਂ ਖੇਡਣਗੀਆਂ।ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ.ਨਿਰਮਲ ਸਿੰਘ, ਪ੍ਰੋ.ਲਵਪ੍ਰੀਤ ਕੌਰ ਅਤੇ ਪ੍ਰੋ.ਅਜੇ ਵਾਲੀਆ ਨੂੰ ਵਿਭਾਗ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਖਿਡਾਰੀਆਂ ਦੇ ਮਾਰਗ ਦਰਸ਼ਨ ਕਰਨ ਲਈ ਪ੍ਰਸ਼ੰਸਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਬਠਿੰਡਾ ਦੇ ਆਗੂ ਨੇ ਸ਼ਹਿਜ਼ਾਦ ਭੱਟੀ ਉੱਪਰ ਜਾਨੋ-ਮਾਰਨ ਦੀਆਂ ਧਮਕੀਆਂ ਦੇਣ ਦਾ ਕੀਤਾ ਦਾਅਵਾ; ਪੁਲਿਸ ਵੱਲੋਂ ਪਰਚਾ ਦਰਜ਼

0

Bathinda News: ਬਠਿੰਡਾ ਦੇ ਆਗੂ ਸੁਖਪਾਲ ਸਿੰਘ ਸਰਾਂ ਵਾਸੀ ਗੁਰੂ ਸਰ ਸਹਿਣੇ ਵਾਲਾ ਨੇ ਪਾਕਿਸਤਾਨੀ ਡਾਨ ਸ਼ਹਯਾਦ ਭੱਟੀ ਉੱਪਰ ਜਾਨੋ-ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੂੰ ਦਿੱਤੀ ਸਿਕਾਇਤ ਵਿਚ ਸਰਾਂ ਨੇ ਦਾਅਵਾ ਕੀਤਾ ਕਿ ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ RSS ਦਾ ਸਰਗਰਮ ਮੈਂਬਰ ਹੈ। ਸਰਾਂ ਦੇ ਦਾਅਵੇ ਮੁਤਾਬਕ 28 ਜਨਵਰੀ 2026 ਨੂੰ ਲਗਭਗ ਸ਼ਾਮ 3 ਵਜੇ ਉਹ ਆਪਣੇ ਦੋਸਤ ਗੁਰਵਿੰਦਰ ਸਿੰਘ ਰਾਮਸਰਾ ਨਾਲ ਭੁੱਚੋ ਮੰਡੀ ਵੱਲ ਜਾ ਰਿਹਾ ਸੀ, ਤਾਂ ਉਸਦੇ ਮੋਬਾਈਲ ਨੰਬਰ ਉਪਰ ਇੱਕ ਫੋਨ ਕਾਲ ਆਈ।

ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ਦਫ਼ਤਰ ’ਚ ਰਿਕਾਰਡ ਰੂਮ ਨੂੰ ਲੱਗੀ ਅੱਗ,ਜਿਆਦਾਤਰ ਰਿਕਾਰਡ ਸੜ ਕੇ ਹੋਇਆ ਸਵਾਹ

ਜਿਸ ਵਿਚ ਕਾਲ ਕਰਨ ਵਾਲੇ ਨੇ ਪਹਿਲਾਂ ਆਪਣੇ ਆਪ ਨੂੰ “ਅਕਰਮ (ਦੁਬਈ ਤੋਂ)” ਦੱਸਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਸਹਿਜ਼ਾਦ ਭੱਟੀ ਹੋਣ ਦਾ ਦਾਅਵਾ ਕੀਤਾ। ਇਸ ਦੌਰਾਨ ਉਸਨੂੰ ਗਾਲਾਂ ਕੱਢੀਆਂ ਗਈਆਂ ਅਤੇ ਸਾਫ਼ ਸ਼ਬਦਾਂ ਵਿੱਚ ਕਿਹਾ ਗਿਆ ਕਿ 15 ਦਿਨਾਂ ਦੇ ਅੰਦਰ ਪਰਿਵਾਰ ਸਮੇਤ ਜਾਨੋਂ ਮਾਰ ਦਿੱਤਾ ਜਾਵੇਗਾ। ਸੁਖਪਾਲ ਸਰਾਂ ਨੇ ਧਮਕੀ ਦੇਣ ਵਾਲੇ ਵਿਅਕਤੀ ਵਿਰੁਧ ਕਾਨੂੰਨੀ ਕਾਰਵਾਈ ਕਰਨ ਅਤੇ ਆਪਣੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਧਰ, ਡੀਐਸਪੀ ਦਿਹਾਤੀ ਹਰਵਿੰਦਰ ਸਿੰਘ ਸਰਾਂ ਨੇ ਸੰਪਰਕ ਕਰਨ ‘ਤੇ ਦਸਿਆ ਕਿ ਇਸ ਸਬੰਧ ਵਿਚ ਪਰਚਾ ਦਰਜ਼ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਬਠਿੰਡਾ ਨਗਰ ਨਿਗਮ ਦਫ਼ਤਰ ’ਚ ਰਿਕਾਰਡ ਰੂਮ ਨੂੰ ਲੱਗੀ ਅੱਗ,ਜਿਆਦਾਤਰ ਰਿਕਾਰਡ ਸੜ ਕੇ ਹੋਇਆ ਸਵਾਹ

0

Bathinda News: ਬਠਿੰਡਾ ਨਗਰ ਨਿਗਮ ਦੇ ਦਫ਼ਤਰ ਵਿਚ ਅੱਜ ਅਚਾਨਕ ਅੱਗ ਲੱਗਣ ਕਾਰਨ ਇੱਥੋਂ ਦੀ ਤੀਜੀ ਮੰਜ਼ਿਲ ’ਤੇ ਸਥਿਤ ਰਿਕਾਰਡ ਸੜ ਕੇ ਸੁਆਹ ਹੋ ਗਿਆ। ਇਹ ਅੱਗ ਕਿਸ ਤਰ੍ਹਾਂ ਲੱਗੀ, ਕੁੱਲ ਕਿੰਨਾਂ ਰਿਕਾਰਡ ਇਸ ਅੱਗ ਕਾਰਨ ਤਬਾਹ ਹੋ ਗਿਆ, ਇਸਦੇ ਅੰਕੜੇ ਹਾਲੇ ਇੱਕ ਦੋ ਦਿਨਾਂ ਤੱਕ ਸਾਹਮਣੇ ਆਉਣ ਦੀ ਸੰਭਾਵਨਾ ਹੈ। ਸ਼ਾਮ ਕਰੀਬ ਸੱਤ-ਸਵਾ ਵਜੇਂ ਇੱਥੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਕਾਫ਼ੀ ਮੁਸ਼ੱਕਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ Bathinda ਦੀ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਕੈਦ

ਮੇਅਰ ਪਦਮਜੀਤ ਸਿੰਘ ਮਹਿਤਾ ਸਮੇਤ ਨਿਗਮ ਦੇ ਅਧਿਕਾਰੀ ਤੇ ਹੋਰ ਕੌੌਸਲਰ ਵੀ ਇੱਥੇ ਪੁੱਜੇ।ਮੇਅਰ ਨੇ ਦਾਅਵਾ ਕੀਤਾ ਕਿ ਅੱਗ ਦੀ ਚਪੇਟ ਵਿੱਚ 2011 ਦੀ ਜਨਗਣਨਾ ਸਮੇਤ ਸ਼ਹਿਰ ਦਾ ਹੋਰ ਪੁਰਾਣਾ ਰਿਕਾਰਡ ਵੀ ਆ ਗਿਆ ਹੈ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਾਰੇ ਰਿਕਾਰਡ ਦੀਆਂ ਕਾਪੀਆਂ ਨਗਰ ਨਿਗਮ ਕੋਲ ਔਨਲਾਈਨ ਰੂਪ ਵਿੱਚ ਵੀ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਹੋਰ ਨੁਕਸਾਨ ਬਾਰੇ ਪੂਰੀ ਜਾਣਕਾਰੀ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਉਣ ਅਤੇ ਸਵੇਰ ਵੇਲੇ ਜਾਂਚ ਮਗਰੋਂ ਹੀ ਮਿਲ ਸਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿਹਤ ਵਿਭਾਗ ਦਾ SMO ਤੇ ਸੀਨੀਅਰ ਸਹਾਇਕ 32000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

0

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਡਾ. ਹਰਕੀਰਤ ਗਿੱਲ, ਐਸ.ਐਮ.ਓ., ਅਤੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਨੂੰ 32000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਦੋਵੇਂ ਮੁਲਜ਼ਮ ਕਮਿਊਨਿਟੀ ਹੈਲਥ ਸੈਂਟਰ ਸਿੱਧਵਾਂ ਬੇਟ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਹਨ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸਿਹਤ ਕਰਮਚਾਰੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਦੋਸਤ ਦੇ ਨਾਲ ਵਿਆਹ ਵਿਚ ਆਏ ਫ਼ੌਜੀ ਜਵਾਨ ਦੀ DJ ‘ਤੇ ਨੱਚਦੇ ਸਮੇਂ ਗੋ+ਲੀ ਲੱਗਣ ਕਾਰਨ ਹੋਈ ਮੌ+ਤ

ਉਨ੍ਹਾਂ ਦੱਸਿਆ ਕਿ ਸਿੱਧਵਾਂ ਬੇਟ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਆਡਿਟ ਚੱਲ ਰਿਹਾ ਸੀ, ਜਿਸ ਦੇ ਸਬੰਧ ਵਿੱਚ ਡਾ. ਹਰਕੀਰਤ ਗਿੱਲ ਐਸ.ਐਮ.ਓ. ਨੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਕਮਿਊਨਿਟੀ ਹੈਲਥ ਸੈਂਟਰ, ਸਿੱਧਵਾਂ ਬੇਟ ਰਾਹੀਂ ਸਿੱਧਵਾਂ ਬੇਟ ਸੀਐਚਸੀ ਵਿਖੇ ਤਾਇਨਾਤ ਲਗਭਗ 50 ਕਰਮਚਾਰੀਆਂ ਤੋਂ ਆਡਿਟ ਟੀਮ ਨੂੰ ਰਿਸ਼ਵਤ ਦੇਣ ਦੇ ਨਾਂਅ ‘ਤੇ ਪ੍ਰਤੀ ਕਰਮਚਾਰੀ 2500 ਤੋਂ 6000 ਰੁਪਏ ਰਿਸ਼ਵਤ ਮੰਗੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਈ.ਓ.ਡਬਲਯੂ. ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 32,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ ਰਾਤੀਂ ਮਿਲਣ ਨਾ ਆਈਂ ਵੇ, ਪਿੰਡ ਪਹਿਰਾ ਲੱਗਦਾ, ਐਂਵੀ ਨਾ ਵੱਢਿਆ ਜਾਈਂ ਓਏ; ਪ੍ਰੇਮਿਕਾ ਨੂੰ ਮਿਲਣ ਇੱਕ ਹੋਰ ਆਸ਼ਕ ਵੱਢਿਆ

ਇਸ ਸਬੰਧ ਵਿੱਚ ਡਾ. ਹਰਕੀਰਤ ਗਿੱਲ ਐਸ.ਐਮ.ਓ. ਸਿੱਧਵਾਂ ਬੇਟ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਰੇਡ ਦੌਰਾਨ, ਡਾ. ਹਰਕੀਰਤ ਗਿੱਲ ਐਸ.ਐਮ.ਓ. ਦੇ ਪਰਸ ਵਿੱਚੋਂ ਕੁੱਲ 1,04,500 ਰੁਪਏ ਅਤੇ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਕੋਲੋਂ 1,07,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ।ਇਸ ਸਬੰਧ ਵਿੱਚ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਖਲ ਤੋਂ ਬਾਅਦ ਲੁਧਿਆਣਾ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਪਰਚੇ ਦਰਜ

0

Ludhiana News:ਬੀਤੇ ਦਿਨੀਂ ਲੁਧਿਆਣਾ ਵਿਖੇ ਇੱਕ ਸਿੱਖ ਨੌਜਵਾਨ ਟੈਕਸੀ ਚਾਲਕ ਸ. ਰਣਜੋਤ ਸਿੰਘ ਨਾਲ ਪੁਲਿਸ ਚੌਂਕੀ ਵਿਖੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਖ਼ਤ ਨੋਟਿਸ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮਾਂ ਅਤੇ ਨੌਜਵਾਨ ਨਾਲ ਦੁਰਵਿਵਹਾਰ ਕਰਨ ਤੇ ਸਿੱਖ ਧਰਮ ਬਾਰੇ ਮੰਦਾ ਬੋਲਣ ਵਾਲੇ ਦੋਸ਼ੀ ਵਿਅਕਤੀਆਂ ਵਿਰੁੱਧ ਲੁਧਿਆਣਾ ਦੇ ਡੀਵੀਜਨ 8 ਪੁਲਿਸ ਥਾਣੇ ਵਿੱਚ ਅੱਜ ਦੋ ਵੱਖ-ਵੱਖ ਪਰਚੇ ਦਰਜ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਲੁਧਿਆਣਾ ਵਾਸੀ ਸ. ਰਣਜੋਤ ਸਿੰਘ ਜੋ ਕਿ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ ਜਦੋਂ ਲੁਧਿਆਣਾ ਸ਼ਹਿਰ ਅੰਦਰ ਜਾ ਰਿਹਾ ਸੀ ਤਾਂ ਉਸ ਦੀ ਗੱਡੀ ਤੋਂ ਦੂਜੀ ਗੱਡੀ ਨਾਲ ਖਹਿ ਵੱਜ ਗਈ ਸੀ। ਇਸ ਤੋਂ ਬਾਅਦ ਦੂਜੀ ਗੱਡੀ ਵਿੱਚੋਂ ਤਿੰਨ ਵਿਅਕਤੀਆਂ ਨੇ ਉਸ ਨੂੰ ਅਗਾਂਹ ਘੇਰ ਕੇ ਉਸ ਨਾਲ ਦੁਰਵਿਵਹਾਰ ਕਰਨ ਦੇ ਨਾਲ-ਨਾਲ ਉਸ ਦੀ ਗੱਡੀ ਉੱਤੇ ਲੱਗੀ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਤਸਵੀਰ ਪਾੜਣ ਦੀ ਕੋਸ਼ਿਸ਼ ਕੀਤੀ ਅਤੇ ਸਿੱਖ ਧਰਮ ਬਾਰੇ ਮੰਦਾ ਬੋਲਿਆ।

ਇਹ ਵੀ ਪੜ੍ਹੋ  Amritsar ‘ਚ ਦੋ ਨੌਜਵਾਨਾਂ ਨੂੰ ਪ੍ਰਕਰਮਾ ਵਿਚੋਂ ਚੁੱਕਣ ‘ਤੇ SGPC ਦੀ ਟਾਸਕ ਫ਼ੋਰਸ Police ਹੋਈ ਆਹਮੋ-ਸਾਹਮਣੇ

ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀਆਂ ਨੇ ਫ਼ੋਨ ਕਰਕੇ ਪੁਲਿਸ ਮੁਲਾਜ਼ਮਾਂ ਨੂੰ ਸੱਦਿਆ ਜੋ ਮੌਕੇ ਤੋਂ ਸ. ਰਣਜੋਤ ਸਿੰਘ ਨੂੰ ਆਪਣੀ ਗੱਡੀ ਵਿੱਚ ਬੈਠਾ ਕੇ ਲੁਧਿਆਣਾ ਸ਼ਹਿਰ ਦੀ ਕੈਲਾਸ਼ ਪੁਲਿਸ ਚੌਂਕੀ ਲੈ ਗਏ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਸ. ਜਸਕਰਨ ਸਿੰਘ ਨੇ ਕਿਹਾ ਕਿ ਇਸ ਘਟਨਾ ਸਬੰਧੀ ਸ. ਰਣਜੋਤ ਸਿੰਘ ਵੱਲੋਂ ਪਾਈ ਗਈ ਵੀਡੀਓ ਅਤੇ ਉਸਦੇ ਪਰਿਵਾਰ ਵੱਲੋਂ ਪੁਲਿਸ ਮੁਲਾਜ਼ਮਾਂ ਅਤੇ ਦੋਸ਼ੀ ਵਿਅਕਤੀਆਂ ਵਿਰੁੱਧ ਕਾਰਵਾਈ ਲਈ ਕੀਤੇ ਰੋਸ ਪ੍ਰਦਰਸ਼ਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਸ਼ਹਿਰ ਦੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਅਤੇ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਖੁਦ ਰੋਸ ਵਾਲੀ ਥਾਂ ਉੱਤੇ ਪਹੁੰਚ ਕੇ ਪੀੜਤ ਸਿੱਖ ਦਾ ਸਾਥ ਦੇਣਗੇ।

ਇਹ ਵੀ ਪੜ੍ਹੋ  ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਕੈਨੇਡਾ ਵਿਚ ਹੋਈ ਮੌਤ; 5 ਨੁੰ ਆਉਣਾ ਸੀ ਘਰ ਪਰ ਹੁਣ ਪੁੱਜੇਗੀ ਲਾਸ਼

ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਸ. ਰਣਜੋਤ ਸਿੰਘ ਦੀ ਸ਼ਿਕਾਇਤ ਉੱਤੇ ਪੁਲਿਸ ਮੁਲਾਜ਼ਮਾਂ ਅਤੇ ਦੋਸ਼ੀ ਵਿਅਕਤੀਆਂ ਦੇ ਵਿਰੁੱਧ ਪਰਚਾ ਦਰਜ ਕਰ ਦਿੱਤਾ ਹੈ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਕਿਸੇ ਵੀ ਸਿੱਖ ਨੌਜਵਾਨ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਜਿਹੜੇ ਵੀ ਵਿਅਕਤੀ ਕਿਸੇ ਧਰਮ ਬਾਰੇ ਮੰਦੀ ਭਾਵਨਾ ਰੱਖਦੇ ਹਨ ਪ੍ਰਸ਼ਾਸਨ ਨੂੰ ਉਨ੍ਹਾਂ ਉੱਤੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਕਾਨੂੰਨ ਦੀ ਰਾਖੀ ਕਰਨੀ ਹੈ ਜੇਕਰ ਉਹੀ ਕਾਨੂੰਨ ਦੀ ਉਲੰਘਣਾ ਕਰਨਗੇ ਤਾਂ ਆਮ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

0

👉ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਅਤੇ ਪੱਖਪਾਤ ਨਾਲ ਦਿੰਦੀਆਂ ਸਨ ਨੌਕਰੀਆਂ ਪਰ ‘ਆਪ’ ਸਰਕਾਰ ਨਿਰੋਲ ਮੈਰਿਟ ’ਤੇ ਦੇ ਰਹੀ ਹੈ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
SAS Nagar News:ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ।ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ।ਐਕਸ ‘ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,”ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਹੁਣ ਤੱਕ, 63,943 ਨੌਜਵਾਨਾਂ ਨੂੰ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਵੀ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਬਾਦਸਤੂਰ ਜਾਰੀ ਰਹੇਗੀ।”ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਵਿਕਾਸ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਸੂਬੇ ਦੇ ਲੜਕੇ-ਲੜਕੀਆਂ ਦੀ ਕਾਬਲੀਅਤ ਨੂੰ ਸੱਤਾ ਵਿੱਚ ਬੈਠੇ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਚਹੇਤਿਆਂ ਨੇ ਦਰਕਿਨਾਰ ਕੀਤਾ, ਜਿਸ ਨਾਲ ਹਜ਼ਾਰਾਂ ਹੋਣਹਾਰ ਨੌਜਵਾਨਾਂ ਦੇ ਸੁਪਨੇ ਤਬਾਹ ਕਰ ਦਿੱਤੇ ਗਏ। ਉਨ੍ਹਾਂ ਕਿਹਾ, “ਪਹਿਲਾਂ, ਪੰਜਾਬ ਦੇ ਨੌਜਵਾਨਾਂ ਦੇ ਹੱਕ ਸੱਤਾਧਾਰੀ ਲੋਕਾਂ ਦੇ ਚਹੇਤਿਆਂ ਵੱਲੋਂ ਖੋਹ ਲਏ ਜਾਂਦੇ ਸਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਹੋਣਾ ਕਿ ਆਜ਼ਾਦੀ ਦੇ 70 ਸਾਲਾਂ ਤੋਂ ਵੱਧ ਸਮੇਂ ਬਾਅਦ ਵੀ ਉਨ੍ਹਾਂ ਦੇ ਸੁਪਨੇ ਪੂਰੇ ਨਹੀਂ ਹੋਏ। ਇਹ ਸਾਡੇ ਸਾਰਿਆਂ ਲਈ ਸ਼ਰਮ ਦੀ ਗੱਲ ਹੈ।” ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਦੇਸ਼ ਦੇ ਮਹਾਨ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਨੌਕਰੀਆਂ ਦਾ ਪੈਸਾ ਰੱਜ ਕੇ ਲੁੱਟਿਆ, ਉਥੇ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇਨ੍ਹਾਂ ਨੌਜਵਾਨਾਂ ਲਈ ਇੱਕ ਸੁਨਿਹਰੀ ਦਿਨ ਹੈ ਜਿਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਪਾਰਦਰਸ਼ੀ ਢੰਗ ਨਾਲ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦਾ ਅੰਕੜਾ ਪਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਉਲਟ ਕੇਂਦਰ ਸਰਕਾਰ ਅਜਿਹੀਆਂ ਸ਼ਰਤਾਂ ਨਾਲ ਯੋਜਨਾਵਾਂ ਪੇਸ਼ ਕਰ ਰਹੀ ਹੈ, ਜੋ ਆਮ ਆਦਮੀ ਲਈ ਕੋਈ ਬਹੁਤੀਆਂ ਅਨੁਕੂਲ ਨਹੀਂ।ਆਪਣੀ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਰਾਜ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਹਿਲਾਂ ਇਹ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਹੁਣ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਯੋਜਨਾ ਦਾ ਲਾਭ ਲਗਭਗ 65 ਲੱਖ ਪਰਿਵਾਰਾਂ ਨੂੰ ਮਿਲੇਗਾ।ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਹਰ ਇੱਕ ਨਾਗਰਿਕ ਲਈ ਸਿਹਤ ਸੰਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਖ਼ਾਤਰ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੁਲਾਈ 2022 ਤੋਂ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਸਭ ਦੇ ਬਾਵਜੂਦ ਵੀ ਵਿਰੋਧੀ ਧਿਰ ਸਰਕਾਰ ਦੇ ਕੰਮਾਂ ਨੂੰ ਸਲਾਹੁਣ ਦੀ ਥਾਂ ਨੁਕਸ ਕੱਢਣ ਵਿੱਚ ਰੁੱਝੀ ਹੋਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮਹਾਨ ਖਿਡਾਰੀਆਂ, ਜਰਨੈਲਾਂ, ਪਰਉਪਕਾਰੀ ਲੋਕਾਂ ਅਤੇ ਹੋਰਨਾਂ ਜਾਣੀਆਂ-ਮਾਣੀਆਂ ਸ਼ਖ਼ਸੀਅਤਾਂ, ਜਿਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਦੇਸ਼ ਦੀ ਸੇਵਾ ਕੀਤੀ, ਤੋਂ ਅਮੀਰ ਵਿਰਾਸਤ ਮਿਲੀ ਹੈ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਅਤੇ ਇਸਨੂੰ ਸਮੱਸਿਆ ਨੂੰ ਜੜ੍ਹੋਂ ਮਿਟਾਉਣ ਲਈ ਅਸੀਂ ਇਸ ‘ਤੇ ਧਿਆਨ ਕੇਂਦਰਿਤ ਕਰ ਰਹੇ ਹਾਂ।ਪਾਰਦਰਸ਼ੀ ਭਰਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਇੱਕ ਸੁਚਾਰੂ ਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਤੁਰੰਤ ਭਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲਗਭਗ 64,000 ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ, ਜੋ ਕਿ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਕਿਉਂਕਿ ਇਹ ਸਾਰੀਆਂ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  Bathinda ਦੀ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਕੈਦ

ਇਸ ਮੌਕੇ ਨੂੰ ਯਾਦਗਾਰੀ ਪਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਨੌਜਵਾਨ ਹੁਣ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 63,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਨੂੰ ਪਰ੍ਹੇ ਰੱਖਦਿਆਂ ਸਾਰੀਆਂ ਨਿਯੁਕਤੀਆਂ ਮੈਰਿਟ ਆਧਾਰ ‘ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਇੱਕ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਦ੍ਰਿੜ ਹਾਂ।ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ, ਬੁਨਿਆਦੀ ਢਾਂਚਾ ਅਤੇ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸੂਬੇ ਅਤੇ ਇਸ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਫਰਜ਼ਾਂ ਨੂੰ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਂਦਿਆਂ ਆਪਣੀ ਕਲਮ ਦੀ ਵਰਤੋਂ ਪੂਰੀ ਸਮਝਦਾਰੀ ਨਾਲ ਲੋਕਾਂ ਦੀ ਸੇਵਾ ਲਈ ਕਰਨ।ਇਸ ਦੌਰਾਨ ਨਵ-ਨਿਯੁਕਤ ਉਮੀਦਵਾਰਾਂ ਵਿੱਚੋਂ ਆਪਣਾ ਤਜਰਬਾ ਸਾਂਝਾ ਕਰਦਿਆਂ ਰੂਪਨਗਰ ਤੋਂ ਨਵ-ਨਿਯੁਕਤ ਡਾ. ਪੂਜਾ ਨੇ ਕਿਹਾ ਕਿ ਉਸ ਲਈ ਸੂਬਾ ਸਰਕਾਰ ਦਾ ਹਿੱਸਾ ਬਣਨਾ ਇੱਕ ਮਾਣ ਵਾਲੀ ਗੱਲ ਹੈ। ਮੁਕਤਸਰ ਸਾਹਿਬ ਤੋਂ ਜਸਨਪ੍ਰੀਤ ਕੌਰ ਨੇ ਭਰਤੀ ਮੁਹਿੰਮ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਖੁਦ ਨੂੰ ਸਾਬਤ ਕਰਨ ਦੇ ਵਿਸ਼ਾਲ ਮੌਕੇ ਪ੍ਰਦਾਨ ਕੀਤੇ ਹਨ।ਅੰਮ੍ਰਿਤਸਰ ਤੋਂ ਡਾ. ਦਮਨਪ੍ਰੀਤ ਕੌਰ ਨੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਦਾ ਸਾਰਾ ਸਿਹਰਾ ਸੂਬਾ ਸਰਕਾਰ ਨੂੰ ਜਾਂਦਾ ਹੈ। ਉਸਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਉਸਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ਨਾਲ ਯੋਗ ਨੌਜਵਾਨਾਂ ਨੂੰ ਖੁਦ ਨੂੰ ਸਾਬਤ ਕਰਨ ਦੇ ਨਿਰਪੱਖ ਮੌਕੇ ਮਿਲੇ ਹਨ।ਮੋਗਾ ਤੋਂ ਵੈਟਰਨਰੀ ਅਫ਼ਸਰ ਡਾ. ਕਮਲਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਪਸ਼ੂ ਪਾਲਣ ਵਿਭਾਗ ਅਤੇ ਕਿਸਾਨਾਂ ਦਰਮਿਆਨ ਪਾੜੇ ਨੂੰ ਪੂਰ ਰਹੀ ਹੈ। ਉਸਨੇ ਕਿਹਾ ਕਿ ਮੈਨੂੰ ਇਹ ਨੌਕਰੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਇੱਕ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਮਿਲੀ ਹੈ। ਉਸਨੇ ਕਿਹਾ ਕਿ ਜਦੋਂ ਨਿਰਪੱਖ ਮੌਕੇ ਮਿਲਣ ਤਾਂ ਸਖ਼ਤ ਮਿਹਨਤ ਰੰਗ ਜ਼ਰੂਰ ਲਿਆਉਂਦੀ ਹੈ। ਸਹਿਕਾਰੀ ਇੰਸਪੈਕਟਰ ਜਸਪ੍ਰੀਤ ਕੌਰ ਨੇ ਕਿਹਾ ਕਿ ਉਸਨੇ ਆਪਣੀ ਦੂਜੀ ਸਰਕਾਰੀ ਨੌਕਰੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਪ੍ਰਾਪਤ ਕੀਤੀ ਹੈ। ਉਸਨੇ ਪੂਰੀ ਲਗਨ ਨਾਲ ਆਪਣੇ ਫਰਜ਼ ਨੂੰ ਨਿਭਾਉਣ ਵਾਅਦਾ ਕੀਤਾ।
ਡਾ. ਮੁਕੇਸ਼ ਨੇ ਕਿਹਾ ਕਿ ਇਹ ਉਸਦੀ ਤੀਜੀ ਸਰਕਾਰੀ ਨੌਕਰੀ ਹੈ। ਉਸਨੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸਨੇ ਪ੍ਰੀਖਿਆ ਤੋਂ ਬਾਅਦ ਕਦੇ ਆਪਣੀ ਈਮੇਲ ਵੀ ਚੈੱਕ ਨਹੀਂ ਕੀਤੀ। ਉਸਨੇ ਅੱਗੇ ਕਿਹਾ ਕਿ ਮੇਰੀ ਮਾਂ ਦੀ ਮੌਤ ਸਹੀ ਇਲਾਜ ਦੀ ਘਾਟ ਕਾਰਨ ਹੋਈ ਅਤੇ ਮੈਂ ਇਹ ਨੌਕਰੀ ਉਨ੍ਹਾਂ ਨੂੰ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਕਰਦਾ ਹਾਂ। ਅੰਮ੍ਰਿਤਸਰ ਤੋਂ ਸਟਾਫ਼ ਨਰਸ ਤਮੰਨਾ ਨੇ ਕਿਹਾ ਕਿ ਇਹ ਨਿਯੁਕਤੀ ਉਸਦੇ ਅਤੇ ਉਸਦੇ ਪਰਿਵਾਰ ਲਈ ਇੱਕ ਸੁਪਨਾ ਸਾਕਾਰ ਹੋਣ ਵਾਂਗ ਹੈ। ਉਸਨੇ ਇੱਕ ਸੁਤੰਤਰ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar ‘ਚ ਦੋ ਨੌਜਵਾਨਾਂ ਨੂੰ ਪ੍ਰਕਰਮਾ ਵਿਚੋਂ ਚੁੱਕਣ ‘ਤੇ SGPC ਦੀ ਟਾਸਕ ਫ਼ੋਰਸ Police ਹੋਈ ਆਹਮੋ-ਸਾਹਮਣੇ

0

Amritsar News:Amritsar ‘ਚ ਸ਼ੁੱਕਰਵਾਰ ਨੂੰ CIA ਸਟਾਫ਼ ਦੇ ਮੁਲਾਜਮਾਂ ਵੱਲੋਂ ਦੋ ਨੌਜਵਾਨਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚੋਂ ਚੁੱਕਣ ‘ਤੇ SGPC ਦੀ ਟਾਸਕ ਫ਼ੋਰਸ Police ਆਹਮੋ-ਸਾਹਮਣੇ ਹੋ ਗਏ। ਟਾਸਕ ਫ਼ੋਰਸ ਦੇ ਜਵਾਨਾਂ ਨੇ ਇਸ ਮੌਕੇ ਪੁਲਿਸ ਦੇ ਦੋ ਜਵਾਨਾਂ ਨੁੰ ਬੰਦੀ ਬਣਾ ਲਿਆ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪੁਲਿਸ ਤੇ ਐਸਜੀਪੀਸੀ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਇਹ ਮਾਮਲਾ ਸ਼ਾਂਤ ਹੋਇਆ। ਸੂਚਨਾ ਮੁਤਾਬਕ (CIA) ਸੀ.ਆਈ.ਏ.ਤਰਨ ਤਾਰਨ ਦੇ ਸਟਾਫ ਦੀ ਇੱਕ ਗੱਡੀ ਵਿਚ ਸਵਾਰ ਪੁਲਿਸ ਮੁਲਾਜਮਾਂ ਵੱਲੋਂ ਪਰਿਕਰਮਾ ਵਿੱਚੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਇਹ ਵੀ ਪੜ੍ਹੋ  ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਕੈਨੇਡਾ ਵਿਚ ਹੋਈ ਮੌਤ; 5 ਨੁੰ ਆਉਣਾ ਸੀ ਘਰ ਪਰ ਹੁਣ ਪੁੱਜੇਗੀ ਲਾਸ਼

ਜਦ ਇਸ ਗੱਲ ਦਾ ਪਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਟਾਸਕ ਫੋਰਸ ਨੂੰ ਲੱਗਿਆ ਤਾਂ ਉਨ੍ਹਾਂ ਸਖਤ ਇਤਰਾਜ ਜਤਾਇਆ ਕਿ ਪ੍ਰਕਰਮਾ ਵਿਚ ਇਹ ਕਾਰਵਾਈ ਕਰਨ ਤੋਂ ਪਹਿਲਾਂ ਪੁਲਿਸ ਨੇ ਐਸਜੀਪੀਸੀ ਨੂੰ ਸੂਚਿਤ ਕਿਉਂ ਨਹੀਂ ਕੀਤਾ, ਕਿਉਂਕਿ ਇੱਥੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਲੱਖਾਂ ਲੋਕ ਨਤਮਸਤਕ ਆਉਣ ਆਉਂਦੇ ਹਨ। ਟਾਸਕ ਫ਼ੋਰਸ ਦੇ ਜਵਾਨਾਂ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਫੜ ਕੇ ‘ਕਮਰਾ ਨੰਬਰ 50’ ਵਿੱਚ ਬੰਦ ਕਰ ਦਿੱਤਾ। ਜਿਸ ਕਾਰਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਇਸ ਘਟਨਾ ਦਾ ਪਤਾ ਲੱਗਣ ‘ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਐਸਜੀਪੀਸੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਤੇ ਦੋਨਾਂ ਵੱਲੋਂ ਮਸਲੇ ਦਾ ਹੱਲ ਕੱਢਦਿਆਂ ਪੁਲਿਸ ਜਵਾਨਾਂ ਨੂੰ ਛੁਡਵਾਇਆ। ਇਸ ਘਟਨਾ ਦੀ ਪੂਰੀ ਚਰਚਾ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਪਿਛਲੀਆਂ ਸਰਕਾਰਾਂ ਨੇ ਵਜ਼ੀਫਾ ਘੁਟਾਲਾ ਕੀਤਾ ਅਤੇ ਵਜ਼ੀਫਾ ਰਾਸ਼ੀ ਜਾਰੀ ਨਹੀਂ ਕੀਤੀ ਜਿਸ ਨਾਲ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਨਾ ਬੈਠ ਸਕੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Jalandhar News:ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਵਿੱਚ ਹੁੰਦਿਆਂ ਆਪਣੇ ਪਰਿਵਾਰਾਂ ਦੇ ਹਿੱਤ ਪਾਲਦੀ ਰਹੀ ਹੈ ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਸਿਰਫ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ’ਤੇ ਧਿਆਨ ਦੇ ਰਹੀ ਹੈ। ਸਾਲ 2020-21 ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀਆਂ ਵਿੱਚ 35 ਫੀਸਦੀ ਦਾ ਵਾਧਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਵਜ਼ੀਫਾ ਸਿਰਫ ਵਿੱਤੀ ਇਮਦਾਦ ਨਹੀਂ ਹੈ ਸਗੋਂ ਸਵੈ-ਨਿਰਭਰਤਾ ਦਾ ਵਸੀਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਯੋਜਨਾ ਨਾਲ ਜਾਣਬੁੱਝ ਕੇ ਸਾਲਾਂਬੱਧੀ ਅਣਗੌਲੇ ਗਏ ਸਿਸਟਮ ਨੂੰ ਦਰੁਸਤ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਕਿਉਂ ਜੋ ਫੰਡ ਜਾਰੀ ਕਰਨ ਵਿੱਚ ਦੇਰੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਨਾਲ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਵਾਂਝੇ ਰਹਿ ਜਾਂਦੇ ਸਨ।ਐਕਸ ‘ਤੇ ਸਮਾਗਮ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਿਆ ਗਿਆ ਜਿਸ ਨਾਲ ਸੂਬਾ ਭਰ ਦੇ 2.7 ਲੱਖ ਤੋਂ ਵੱਧ ਬੱਚਿਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਹੋਈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋੜਵੰਦ ਪਰਿਵਾਰਾਂ ਦੇ ਬੱਚੇ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਣ। ਸਾਲ 2020-21 ਦੇ ਮੁਕਾਬਲੇ, 2024-25 ਵਿੱਚ ਵਜ਼ੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 35 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਹ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਦਾ ਸ਼ਕਤੀਸ਼ਾਲੀ ਸਾਧਨ ਹੈ।ਕੋਸ਼ਿਸ਼ ਇਹ ਯਕੀਨੀ ਬਣਾਉਣ ਦੀ ਹੈ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਜਾਂ ਪੈਸੇ ਦੀ ਘਾਟ ਕਾਰਨ ਆਪਣੇ ਸੁਪਨਿਆਂ ਨੂੰ ਛੱਡਣ ਲਈ ਮਜਬੂਰ ਨਾ ਹੋਵੇ।”ਵਜ਼ੀਫਾ ਵੰਡ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਘਪਲੇ ਤੋਂ ਲੈ ਕੇ ‘ਰੰਗਲੇ ਪੰਜਾਬ’ ਤੱਕ, ਪੋਸਟ-ਮੈਟ੍ਰਿਕ ਵਜ਼ੀਫਾ ਸਕੀਮ ਸਮਾਜਿਕ ਬਦਲਾਅ ਦਾ ਸ਼ਕਤੀਸ਼ਾਲੀ ਸਾਧਨ ਬਣ ਗਈ ਹੈ।

ਇਹ ਵੀ ਪੜ੍ਹੋ  ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

ਇਸ ਯੋਜਨਾ ਨੇ ਅਨੁਸੂਚਿਤ ਜਾਤੀ ਦੇ ਲੱਖਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਭਰਨ ਲਈ ਖੰਭ ਦਿੱਤੇ ਹਨ ਜੋ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ।” ਇਸ ਮੌਕੇ ਮੌਜੂਦ ਲਾਭਪਾਤਰੀਆਂ ਨੇ ਤਾੜੀਆਂ ਦੀ ਗੂੰਜ ਵਿੱਚ ਸਵਾਗਤ ਕੀਤਾ।ਸਾਲ 2017 ਤੋਂ 2020 ਤੱਕ ਦੇ ਸਮੇਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਲਗਭਗ ਠੱਪ ਹੋ ਗਈ ਸੀ, ਜਿਸ ਕਾਰਨ ਵਿਦਿਅਕ ਸੰਸਥਾਵਾਂ ਨੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਸਨ। ਮੁੱਖ ਮੰਤਰੀ ਨੇ ਕਿਹਾ, “ਇਸ ਸਕੀਮ ਤਹਿਤ ਇੱਕ ਘੁਟਾਲਾ ਹੋਇਆ ਸੀ ਅਤੇ ਹਰ ਪੰਜਾਬੀ ਇਸ ਤੋਂ ਬਹੁਤ ਨਿਰਾਸ਼ ਤੇ ਦੁਖੀ ਹੋਇਆ ਸੀ। ਇਸ ਮਹਿਕਮੇ ਦੇ ਤਤਕਾਲੀ ਮੰਤਰੀ ਨੇ ਕਮਜ਼ੋਰ ਵਰਗਾਂ ਦੇ ਬੱਚਿਆਂ ਦੀ ਸਿੱਖਿਆ ਲਈ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਲਈ ਆਪਣੇ ਹੀ ਭਾਈਚਾਰੇ ਨਾਲ ਧੋਖਾ ਕੀਤਾ।” ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਫੰਡ ਹੜੱਪ ਲਏ ਗਏ ਜਿਸ ਨਾਲ ਉਨ੍ਹਾਂ ਨੂੰ ਸਹੀ ਮੌਕਿਆਂ ਤੋਂ ਵਿਰਵਾ ਕਰ ਦਿੱਤਾ ਗਿਆ।ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਤਕਦੀਰ ਬਦਲਣ ਲਈ ਸਿੱਖਿਆ ਹੀ ਇੱਕੋ-ਇੱਕ ਜ਼ਰੀਆ ਹੈ। ਬਦਕਿਸਮਤੀ ਨਾਲ ਸਰਕਾਰਾਂ ਨੇ ਜਾਣ-ਬੁੱਝ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਲਗਾਤਾਰ ਕਿਤਾਬਾਂ ਤੋਂ ਦੂਰ ਰੱਖਿਆ। ਅੱਜ ਸਾਡੀ ਸਰਕਾਰ ਉਨ੍ਹਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਛੂਹਣ ਦਾ ਮੌਕਾ ਦੇ ਰਹੀ ਹੈ।” ਮਾਪਿਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਸਖ਼ਤ ਮਿਹਨਤ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵਧਣ ਲਈ ਸਹੀ ਮਾਅਨਿਆਂ ਵਿੱਚ ਪ੍ਰੇਰਨਾ ਦਾ ਸਰੋਤ ਬਣੇ ਹਨ।ਮੁੱਖ ਮੰਤਰੀ ਨੇ ਸਟੇਜ ਤੋਂ ਸੰਤ ਰਾਮ ਉਦਾਸੀ ਦੀ ਕਵਿਤਾ, ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਇਹ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਅਤੇ ਲੋਕਾਂ ਨੂੰ ਸਦਾ ਸਖ਼ਤ ਮਿਹਨਤ ਕਰਨ ਵਿੱਚ ਵਿਸ਼ਵਾਸ ਕਰਨ ਲਈ ਪ੍ਰੇਰਿਤ ਕਰਦੀ ਹੈ।”ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਵਿੱਚ ਟੀਚਾ ਤੈਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਹੀ ਇਸ ਟੀਚੇ ਨੂੰ ਪ੍ਰਾਪਤ ਕਰਨ ਦਾ ਇੱਕੋ-ਇੱਕ ਰਾਹ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਹਰ ਕੋਨੇ ਵਿੱਚ ਸਿੱਖਿਆ ਦਾ ਚਾਨਣ ਫੈਲਾਉਣਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਸਾਡੀ ਸਰਕਾਰ ਦੀ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਵਿਸ਼ਵਾਸ ਨੂੰ ਪ੍ਰਣਾਈ ਹੋਈ ਹੈ ਕਿ ਸਿੱਖਿਆ ਸਮਾਜਿਕ ਅਸਮਾਨਤਾ ਨੂੰ ਖਤਮ ਕਰਨ ਦਾ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ।”

ਇਹ ਵੀ ਪੜ੍ਹੋ  Amritsar Police ਦੀ ਵੱਡੀ ਸਫ਼ਲਤਾ; 51 ਕਿਲੋ ਹੈਰੋਇਨ ਸਮੇਤ ਦੋ ਤਸਕਰ

ਇਸ ਯੋਜਨਾ ਦਾ ਵਿਦਿਆਰਥੀਆਂ ਦੇ ਭਵਿੱਖ ’ਤੇ ਪੈਣ ਵਾਲੇ ਅਸਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਆਪਣੀ ਕਿਸਮਤ ਬਦਲਣ ਅਤੇ ਭਾਰਤ ਨੂੰ ਵਿਸ਼ਵ ਪੱਧਰ ‘ਤੇ ਮੋਹਰੀ ਬਣਾਉਣ ਵਿੱਚ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ, “ਇਸ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਨਾਲ ਜੋੜਨਾ ਹੈ। ਇਹ ਯੋਜਨਾ ₹2.50 ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਲਈ ਹੈ ਅਤੇ ਇਸ ਨੂੰ ਪੰਜਾਬ ਭਰ ਵਿੱਚ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।” ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਸਾਂਝੀਆਂ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ, “ਲਾਭਪਾਤਰੀਆਂ ਦੀ ਗਿਣਤੀ ਵਿੱਚ ਬੇਮਿਸਾਲ ਵਾਧਾ ਹੋਇਆ ਹੈ। 2020-21 ਦੇ ਮੁਕਾਬਲੇ, 2024-25 ਵਿੱਚ ਲਾਭਪਾਤਰੀਆਂ ਵਿੱਚ 35 ਪ੍ਰਤੀਸ਼ਤ ਵਾਧਾ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਬਜਟ 245 ਕਰੋੜ ਰੁਪਏ ਤੋਂ ਵਧਾ ਕੇ 271 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਪੰਜਾਬ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ, ਧੋਖਾਧੜੀ ਨੂੰ ਰੋਕਣ ਲਈ ਵਿਦਿਆਰਥੀਆਂ, ਸੰਸਥਾਵਾਂ ਦੇ ਮੁਖੀਆਂ ਅਤੇ ਨੋਡਲ ਅਫਸਰਾਂ ਲਈ ਬਾਇਓ-ਪ੍ਰਮਾਣਿਕਤਾ ਲਾਜ਼ਮੀ ਕੀਤੀ ਗਈ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ‘ਤੇ ਜਵਾਬਦੇਹੀ ਵਾਲੀ ਵਿਵਸਥਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਦੁਹਰਾਇਆ ਕਿ ਪੋਸਟ-ਮੈਟ੍ਰਿਕ ਵਜ਼ੀਫਾ ਮਹਿਜ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਇਹ ਸਵੈ-ਨਿਰਭਰਤਾ ਦਾ ਰਾਹ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹਾਂ ਕਿ ਕਿਸੇ ਵੀ ਪ੍ਰਤਿਭਾਸ਼ਾਲੀ ਬੱਚੇ ਦਾ ਸੁਪਨਾ ਪੈਸੇ ਦੀ ਘਾਟ ਕਾਰਨ ਅਧੂਰਾ ਨਾ ਰਹੇ।ਇਸ ਪਹਿਲਕਦਮੀ ਨੂੰ ਬਾਬਾ ਸਾਹਿਬ ਅੰਬੇਦਕਰ ਦੀ ਵਿਚਾਰਧਾਰਾ ਨਾਲ ਜੋੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤੀ ਕਾਰਡ, ਗਰੀਬੀ ਜਾਂ ਸਮਾਜਿਕ ਅਲਾਮਤਾਂ ਨੂੰ ਖਤਮ ਨਹੀਂ ਕਰ ਸਕਦਾ ਅਤੇ ਇਹ ਸਿਰਫ਼ ਸਿੱਖਿਆ ਹੀ ਹੈ ਜੋ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਇਸ ਚੱਕਰ ਨੂੰ ਤੋੜ ਸਕਦੀ ਹੈ।

ਇਹ ਵੀ ਪੜ੍ਹੋ  Moga ਦੇ CIA Staff ਵੱਲੋਂ 1 ਕਿਲੋਂ ਅਫ਼ੀਮ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਕਰਨ ਵਾਸਤੇ ਅਣਥੱਕ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕੋ ਸਮੇਂ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮੁੜ ਸੁਰਜੀਤ ਕਰ ਰਹੀ ਹੈ, ਜਿਸ ਤਹਿਤ ਸਮਾਰਟ ਕਲਾਸ ਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਆਧੁਨਿਕ ਵਿਸ਼ੇਸ਼ ਸਿਖਲਾਈ ਵਾਸਤੇ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਤਿਆਰ ਕਰ ਸਕਣ।ਮੁੱਖ ਮੰਤਰੀ ਨੇ ਮਾਣ ਨਾਲ ਸਾਂਝਾ ਕੀਤਾ ਕਿ ਪੰਜਾਬ ਨੇ ‘ਨੈਸ਼ਨਲ ਅਚੀਵਮੈਂਟ ਸਰਵੇ’ ਵਿੱਚ ਕੇਰਲ ਨੂੰ ਵੀ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਆਧੁਨਿਕ ਯੁੱਗ ਦੇ ਸਿੱਖਿਆ ਮੰਦਰ ਬਣ ਗਏ ਹਨ, ਜੋ ਲਗਾਤਾਰ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ‘ਚ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਅਤੇ ਨੀਟ, ਜੇ.ਈ.ਈ., ਸੀ.ਐਲ.ਏ.ਟੀ. (ਕਲੈਟ) ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਲਈ ਕੁਆਲੀਫਾਈ ਕੀਤਾ ਹੈ।ਸਿਹਤ ਸੰਭਾਲ ਸੁਧਾਰਾਂ ਦਾ ਹਵਾਲਾ ਦਿੰਦੇ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਬਿਨਾਂ ਕਿਸੇ ਆਮਦਨ ਦੀ ਸ਼ਰਤ ਦੇ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ 63,027 ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਲ 2022 ਤੋਂ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ 18,349 ਖਾਲਿਆਂ ਦੇ 6,900 ਕਿਲੋਮੀਟਰ ਹਿੱਸੇ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਪਾਣੀ ਨੂੰ ਟੇਲਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਤੋਂ ਬਾਅਦ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ ਸੂਬੇ ਭਰ ‘ਚ ਵੱਖ-ਵੱਖ ਪ੍ਰੋਗਰਾਮਾਂ ਦੀ ਯੋਜਨਾ ਉਲੀਕੀ ਜਾਵੇਗੀ।

ਇਹ ਵੀ ਪੜ੍ਹੋ  ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

ਰਵਾਇਤੀ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਇਸ ਸੱਚ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਪੰਜਾਬ ਦਾ ਸ਼ਾਸਨ ਇੰਨੇ ਚੰਗੇ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਸੋਚ ਕਰਕੇ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਪੰਜਾਬ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਪਰਿਵਾਰਾਂ ਨੂੰ ਪਹਿਲ ਦਿੰਦੇ ਆਏ ਹਨ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਬਲਜੀਤ ਕੌਰ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।ਇਸ ਮੌਕੇ ਲਾਭਪਾਤਰੀ ਵਿਦਿਆਰਥੀਆਂ ਨੇ ਭਾਵੁਕਤਾ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ, ਜਿਸ ਵਿੱਚ ਐਮ.ਬੀ.ਬੀ.ਐਸ. ਕਰ ਰਹੇ ਦਿਲਪ੍ਰੀਤ ਸਿੰਘ ਨੇ ਉਸ ਨੂੰ ਡਾ. ਦਿਲਪ੍ਰੀਤ ਵਿੱਚ ਬਦਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਇੰਨਾ ਜ਼ਿਆਦਾ ਸ਼ੁਕਰਗੁਜ਼ਾਰ ਹੈ ਕਿ ਉਸ ਕੋਲ ਧੰਨਵਾਦ ਲਈ ਸ਼ਬਦ ਵੀ ਘੱਟ ਪੈ ਰਹੇ ਹਨ। ਬੀ.ਏ. ਐਲ.ਐਲ.ਬੀ. ਦੀ ਵਿਦਿਆਰਥਣ ਹਰਸ਼ਿਤਾ ਨੇ ਕਿਹਾ ਕਿ ਇਸ ਸਕੀਮ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ ਅਤੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਆਪਣੇ ਵਾਅਦਿਆਂ ‘ਤੇ ਖਰੀ ਉਤਰੀ ਹੈ। ਸੁਰਸੰਗਮ ਕੌਰ ਨੇ ਕਿਹਾ ਕਿ ਵਜ਼ੀਫੇ ਨੇ ਉਨ੍ਹਾਂ ਨੂੰ ਬੁਲੰਦੀਆਂ ਛੂਹਣ ਲਈ ਉਡਾਨ ਭਰਨ ਵਾਸਤੇ ਖੰਭ ਦਿੱਤੇ ਹਨ ਜਦੋਂ ਕਿ ਲੈਮਰਿਨ ਸਕਿੱਲ ਯੂਨੀਵਰਸਿਟੀ ਦੇ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਉਸਦੇ ਪਰਿਵਾਰ ਦੀ ਕਮਜ਼ੋਰ ਵਿੱਤੀ ਸਥਿਤੀ ਕਾਰਨ ਇਸ ਸਕੀਮ ਨੇ ਉਸ ਦੀ ਜ਼ਿੰਦਗੀ ਬਦਲਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਈ ਹੈ। ਗਰੀਬ ਵਿਦਿਆਰਥੀਆਂ ਦੀ ਸਹਾਇਤਾ ਲਈ ਮੁੱਖ ਮੰਤਰੀ ਦੀ ਇਸ ਉਸਾਰੂ ਤੇ ਨੇਕ ਪਹਿਲ ਲਈ ਧੰਨਵਾਦ ਕਰਦਿਆਂ ਡੀ.ਆਈ.ਪੀ.ਐਸ. ਕਾਲਜ, ਢਿਲਵਾਂ ਤੋਂ ਨਵਾਂਸ਼ ਸਿੱਧੂ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਸ ਪਹਿਲਕਦਮੀ ਨੇ ਉਸ ਦੇ ਸੁਪਨੇ ਪੂਰੇ ਕਰਨ ਵਿੱਚ ਹਰ ਪੱਖੋਂ ਮਦਦ ਕੀਤੀ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮਹਿੰਦਰ ਭਗਤ, ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਬਲਕਾਰ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

0

👉11 ਦਿਨਾਂ ਵਿੱਚ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 12,275 ਛਾਪੇ ਮਾਰੇ; 3,721 ਨੂੰ ਕੀਤਾ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ
Batala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।ਬਟਾਲਾ ਵਿੱਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲ੍ਹਿਆਂ ‘ਤੇ ਕੇਂਦ੍ਰਿਤ ਸੀ ਅਤੇ ਇਸ ਮੀਟਿੰਗ ਦਾ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ-ਅਪਰਾਧ ਗੱਠਜੋੜ ਨੂੰ ਖ਼ਤਮ ਕਰਨਾ ਅਤੇ ਜਬਰੀ ਵਸੂਲੀ ਤੇ ਗੈਂਗਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸਐਸਪੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ, ਐਸਐਸਪੀ ਬਟਾਲਾ ਮਹਿਤਾਬ ਸਿੰਘ, ਐਸਐਸਪੀ ਗੁਰਦਾਸਪੁਰ ਆਦਿੱਤਿਆ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ ਅਤੇ ਐਸਐਸਪੀ ਤਰਨਤਾਰਨ ਸੁਰੇਂਦਰ ਲਾਂਬਾ ਸ਼ਾਮਲ ਸਨ।

ਇਹ ਵੀ ਪੜ੍ਹੋ  Amritsar Police ਦੀ ਵੱਡੀ ਸਫ਼ਲਤਾ; 51 ਕਿਲੋ ਹੈਰੋਇਨ ਸਮੇਤ ਦੋ ਤਸਕਰ

ਇਸ ਦੌਰਾਨ ਸਰਹੱਦ ਅਤੇ ਫਿਰੋਜ਼ਪੁਰ ਰੇਂਜਾਂ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ, ਅਪਰਾਧਾਂ ਦੇ ਰੁਝਾਨਾਂ ਅਤੇ ਕਾਊਂਟਰ-ਇੰਟੈਲੀਜੈਂਸ ਉਪਾਵਾਂ ਬਾਰੇ ਵਿਆਪਕ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਅਪਰਾਧਿਕ ਤੱਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਰੇਸ਼ਨ ਸਬੰਧੀ ਤਿਆਰੀਆਂ, ਸਾਂਝੀਆਂ ਕਾਰਜ ਯੋਜਨਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 20 ਜਨਵਰੀ ਨੂੰ ਸ਼ੁਰੂ ਕੀਤੀ ਗਈ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅਹਿਮ ਸਫਲਤਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਹੀ ਪੰਜਾਬ ਪੁਲਿਸ ਨੇ 100 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਮੁਹਿੰਮ ਦੇ 11 ਦਿਨਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 12,275 ਛਾਪੇ ਮਾਰੇ ਗਏ ਹਨ, ਜਿਸ ਦੌਰਾਨ 8,671 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ 3,721 ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 1,796 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ 3,154 ਵਿਅਕਤੀਆਂ ਨੂੰ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ।ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਗੈਂਗਸਟਰ ਜਾਂ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਸੰਚਾਲਨ ਕਰ ਰਹੇ ਗੈਂਗਸਟਰ, ਜੋ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ, ਨੂੰ ਵੀ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ, ਜਿਵੇਂ ਕਿ ਪਹਿਲਾਂ ਕਈ ਮਾਮਲਿਆਂ ਵਿੱਚ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Bathinda ਦੀ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਕੈਦ

ਉਨ੍ਹਾਂ ਜਨਤਾ, ਖਾਸ ਕਰਕੇ ਨੌਜਵਾਨਾਂ ਨੂੰ ਅਪਰਾਧਾਂ ਅਤੇ ਸਮਾਜ ਵਿਰੋਧੀ ਤੱਤਾਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਪਰਾਧਾਂ ਲਈ ਕੋਈ ਥਾਂ ਨਹੀਂ ਹੈ।ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਕਿਸੇ ਵੀ ਅਪਰਾਧਿਕ ਜਾਂ ਗੈਂਗਸਟਰ ਸਬੰਧੀ ਗਤੀਵਿਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਨਤਕ ਸਹਿਯੋਗ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸਮਾਜ ਵਿੱਚੋਂ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ।ਇਸ ਉਪਰੰਤ, ਡੀਜੀਪੀ ਨੇ ਬਟਾਲਾ ਪੁਲਿਸ ਜ਼ਿਲ੍ਹੇ ਦੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨਾਲ ਵਿਆਪਕ ਗੱਲਬਾਤ ਵੀ ਕੀਤੀ, ਜਿਸ ਵਿੱਚ ਫੋਰਸ ਨੂੰ ਪ੍ਰੇਰਿਤ ਕਰਨ, ਮਨੋਬਲ ਵਧਾਉਣ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਉਨ੍ਹਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ, ਅਪਰਾਧ ਨੂੰ ਠੱਲ੍ਹ ਪਾਉਣ ਅਤੇ ਸੰਗਠਿਤ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਵਿੱਚ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897225