Wednesday, May 6, 2026
Home Blog Page 187

ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਕੈਨੇਡਾ ਵਿਚ ਹੋਈ ਮੌਤ; 5 ਨੁੰ ਆਉਣਾ ਸੀ ਘਰ ਪਰ ਹੁਣ ਪੁੱਜੇਗੀ ਲਾਸ਼

0

Moga News: ਚੰਗੇ ਭਵਿੱਖ ਦੇ ਲਈ ਆਪਣਾ ਘਰ-ਘਾਟ ਤੇ ਪ੍ਰਵਾਰ ਨੂੰ ਛੱਡ ਕੇ ਵਿਦੇਸ਼ਾਂ ਵਿਚ ਜਾ ਰਹੇ ਹਨ ਪ੍ਰੰਤੂ ਉਥੇ ਲਗਾਤਾਰ ਵਧ ਰਹੇ ਤਨਾਅ ਦੇ ਕਾਰਨ ਨਿੱਤ ਦਿਨ ਨੌਜਵਾਨਾਂ ਦੀ ਮੌਤ ਦੀਆਂ ਗਮਗੀਨ ਖ਼ਬਰਾਂ ਆ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਤਾਜ਼ਾ ਵਾਪਰੀ ਘਟਨਾ ਦੇ ਵਿਚ ਜ਼ਿਲ੍ਹਾ ਮੋਗਾ ਦੇ ਪਿੰਡ ਤਖਾਣਵੱਧ ਦੇ ਨੌਜਵਾਨ ਸੁਖਜਿੰਦਰ ਸਿੰਘ (30 ਸਾਲ) ਦੀ ਕੈਨੇਡਾ ਦੇ ਬਰੈਮਟਨ ‘ਚ ਮੌਤ ਹੋਣ ਦੀ ਸੂਚਨਾ ਹੈ। ਕਰੀਬ ਤਿੰਨ ਸਾਲ ਪਹਿਲਾਂ ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਗਏ ਇਸ ਨੌਜਵਾਨ ਨੇ 5 ਫ਼ਰਵਰੀ ਨੂੰ ਵਾਪਸ ਆਪਣੇ ਦੇਸ ਪਰਤਣਾ ਸੀ ਪ੍ਰੰਤੂ ਹੂਣ ਉਸਦੀ ਕੈਨੇਡਾ ਤੋਂ ਲਾਸ਼ ਆ ਰਹੀ ਹੈ। ਜਿਸਦੇ ਚੱਲਦੇ ਮਾਪਿਆਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਪਿੰਡ ਵਿਚ ਵੀ ਦੁੱਖ ਦੀ ਲਹਿਰ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸੁਖਜਿੰਦਰ ਸਿੰਘ ਨੂੰ ਇੱਕ ਹਫ਼ਤਾ ਪਹਿਲਾਂ ਹੀ ਕੈਨੇਡਾ ਵਿਚ ਵਰਕ ਪਰਮਿਟ ਮਿਲਿਆ ਸੀ।ਪ੍ਰੰਤੂ ਇਸ ਦੌਰਾਨ ਉਸਦੀ ਰਾਤ ਨੂੰ ਮੌਤ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਤੀਂ ਮਿਲਣ ਨਾ ਆਈਂ ਵੇ, ਪਿੰਡ ਪਹਿਰਾ ਲੱਗਦਾ, ਐਂਵੀ ਨਾ ਵੱਢਿਆ ਜਾਈਂ ਓਏ; ਪ੍ਰੇਮਿਕਾ ਨੂੰ ਮਿਲਣ ਇੱਕ ਹੋਰ ਆਸ਼ਕ ਵੱਢਿਆ

0

Moga News: ਪੰਜਾਬੀ ਦੇ ਨਾਮਵਰ ਗਾਇਕ ਬੱਬੂ ਮਾਨ ਦੇ ਪ੍ਰਸਿੱਧ ਗੀਤ , ‘‘ਰਾਤੀਂ ਮਿਲਣ ਨਾ ਆਈਂ ਵੇ, ਪਿੰਡ ਪਹਿਰਾ ਲੱਗਦਾ, ਐਂਵੀ ਨਾ ਵੱਢਿਆ ਜਾਈਂ ਓਏ,ਪਿੰਡ ਪਹਿਰਾ ਲੱਗਦਾ” ਦੀਆਂ ਲਾਈਨਾਂ ਮੁੜ ਸੱਚੀਆਂ ਹੋ ਗਈਆਂ। ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿੱਚ ਆਪਣੀ ਪ੍ਰੇਮਿਕਾ ਦੇ ਘਰ ਉਸਨੂੰ ਰਾਤ ਸਮੇਂ ਮਿਲਣ ਗਏ ਇੱਕ ਨੌਜਵਾਨ ਨੂੰ ਕੁੜੀ ਦੇ ਪਰਿਵਾਰ ਵਾਲਿਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਹਾਲਾਂਕਿ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਸ ਮਾਮਲੇ ਵਿਚ ਲੜਕੀ ਦੇ ਬਾਪ ਸਮੇਤ ਦੋ ਜਣਿਆਂ ਵਿਰੁਧ ਪਰਚਾ ਦਰਜ਼ ਕਰ ਲਿਆ ਪ੍ਰੰਤੂ ਇਸ ਘਟਨਾ ਦੀ ਇਲਾਕੇ ਭਰ ਵਿਚ ਚਰਚਾ ਹੈ।

ਇਹ ਵੀ ਪੜ੍ਹੋ  Amritsar Police ਦੀ ਵੱਡੀ ਸਫ਼ਲਤਾ; 51 ਕਿਲੋ ਹੈਰੋਇਨ ਸਮੇਤ ਦੋ ਤਸਕਰ

ਵੱਡੀ ਗੱਲ ਇਹ ਹੈ ਕਿ ਮ੍ਰਿਤਕ ਰੇਸ਼ਮ ਸਿੰਘ(32 ਸਾਲ) ਦੇ ਆਪਣੇ ਹੀ ਪਿੰਡ ਦੀ ਹੀ ਇੱਕ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਪ੍ਰੇਮ ਸਬੰਧ ਸਨ। ਬੀਤੀ ਰਾਤ ਜਦ ਉਹ ਕੁੜੀ ਦੇ ਘਰ ਗਿਆ ਤਾਂ ਅਚਾਨਕ ਪ੍ਰਵਾਰ ਵਾਲਿਆਂ ਨੂੰ ਇਸ ਦੀ ਭਿਣਕ ਲੱਗੀ ਗਈ। ਜਿਸਤੋਂ ਬਾਅਦ ਉਨ੍ਹਾਂ ਇਸ ਨੌਜਵਾਨ ਨੂੰ ਮੌਕੇ ‘ਤੇ ਹੀ ਫੜ ਲਿਆ ਅਤੇ ਲੋਹੇ ਦੀਆਂ ਪਾਈਪਾਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਪਿੰਡ ਵਿਚ ਰੋਲਾ ਪੈਣ ਕਾਰਨ ਕੁੱਝ ਲੋਕਾਂ ਨੇ ਉਸਨੂੰ ਬਚਾਉਣ ਦੀ ਕੋਸਿਸ ਕੀਤੀ ਤੇ ਹਸਪਤਾਲ ਵੀ ਲਿਜਾਇਆ ਗਿਆ, ਪਰੰਤੂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਨੇ ਦਾਖਾ ਵਿੱਚ ਵਿਸ਼ਾਲ ਰੈਲੀ ਕਰਕੇ ਚੋਣਾਂ ਦੀ ਜੰਗ ਦਾ ਬਿਗੁਲ ਵਜਾਇਆ

0

👉ਦਾਖਾ ਅਤੇ ਰਾਏਕੋਟ ਵਿੱਚ “ਮਨਰੇਗਾ ਬਚਾਓ” ਵਿਸ਼ਾਲ ਰੈਲੀਆਂ ਵਿੱਚ ਹਜ਼ਾਰਾਂ ਲੋਕਾਂ ਨੇ ਕੀਤੀ ਸ਼ਮੂਲੀਅਤ
Ludhiana News:ਪੰਜਾਬ ਕਾਂਗਰਸ ਨੇ ਅੱਜ ਇੱਥੇ ਦਾਖਾ ਵਿੱਚ ਵਿਸ਼ਾਲ “ਮਨਰੇਗਾ ਬਚਾਓ” ਮਹਾ ਰੈਲੀ ਰਾਹੀਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣੀ ਬਿਗੁਲ ਫੂਕ ਦਿੱਤਾ। ਇਸ ਤੋਂ ਇਲਾਵਾ, ਬਾਅਦ ਵਿੱਚ ਰਾਏਕੋਟ ਵਿੱਚ ਵੀ ਇੱਕ ਪ੍ਰਭਾਵਸ਼ਾਲੀ ਰੈਲੀ ਕਰਵਾਈ ਗਈ।ਇਨ੍ਹਾਂ ਰੈਲੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਮਨਰੇਗਾ ਮਜ਼ਦੂਰਾਂ ਸਮੇਤ ਲੋਕ ਸ਼ਾਮਲ ਹੋਏ। ਰੈਲੀਆਂ ਨੂੰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ।ਇਸ ਦੌਰਾਨ ਬੁਲਾਰਿਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਗਰੀਬ ਲੋਕਾਂ ਦਾ ਰੋਜ਼ਗਾਰ ਖੋਹਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ। ਜਦਕਿ ਪੰਜਾਬ ਦੀ ਆਪ ਸਰਕਾਰ ਨੂੰ ਇਸ ਸਬੰਧੀ ਸਥਾਨਕ ਪੱਧਰ ’ਤੇ ਕੋਈ ਢੁਕਵੇਂ ਕਦਮ ਨਾ ਚੁੱਕਣ ਲਈ ਵੀ ਘੇਰਿਆ।ਆਗੂਆਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਉੱਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ, ਕਿਹਾ ਕਿ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਪੰਜਾਬ ਪੁਲਿਸ ਉਨ੍ਹਾਂ ਨਾਲ ਮਿਲੀ ਹੋਈ ਹੈ।ਕਾਂਗਰਸ ਆਗੂਆਂ ਨੇ ਸੂਬਾ ਕਾਂਗਰਸ ਜਨਰਲ ਸਕੱਤਰ ਸੰਗਠਨ ਅਤੇ ਦਾਖਾ ਹਲਕੇ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਰੈਲੀ ਦੇ ਸ਼ਾਨਦਾਰ ਪ੍ਰਬੰਧਾਂ ਲਈ ਖ਼ਾਸ ਤੌਰ ’ਤੇ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ‘ਚ ਟੈਂਡਰਾਂ ਦੀ ਅਲਾਟਮੈਂਟ ‘ਚ ਕਥਿਤ ਘਪਲੇਬਾਜ਼ੀ ਦਾ ਮਾਮਲਾ ਭਖਿਆ; ਕਾਂਗਰਸ ਨੇ ਮੰਗੀ ਉੱਚ ਪੱਧਰੀ ਜਾਂਚ

ਇਸ ਮੌਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ, ਭੂਪੇਸ਼ ਬਘੇਲ ਨੇ ਵਾਅਦਾ ਕੀਤਾ ਕਿ ਕਾਂਗਰਸ ਹਰ ਹਾਲਤ ਵਿੱਚ ਮਨਰੇਗਾ ਮੁੜ ਲਾਗੂ ਕਰਵਾਏਗੀ। ਉਨ੍ਹਾਂ ਭਰੋਸਾ ਜਤਾਇਆ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਮਜ਼ਦੂਰਾਂ ਦੇ ਹੱਕ ਤੇ ਰੋਜ਼ਗਾਰ ਮੁੜ ਬਹਾਲ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਣ ਲਈ ਮਜਬੂਰ ਕਰੇਗੀ ਅਤੇ ਮਨਰੇਗਾ ਨੂੰ ਵੀ ਉਸੇ ਤਰ੍ਹਾਂ ਮੁੜ ਲਾਗੂ ਕਰਵਾਏਗੀ, ਜਿਵੇਂ ਇਨ੍ਹਾਂ ਨੂੰ ਤਿੰਨ ਵਿਵਾਦਿਤ ਖੇਤੀ ਕਾਨੂੰਨ ਵਾਪਸ ਲੈਣ ਪਏ ਸਨ। ਬਘੇਲ ਨੇ ਕਿਹਾ ਕਿ ਜਦੋਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਨਗੇ, ਤਾਂ ਮਨਰੇਗਾ ਪੂਰੀ ਤਰ੍ਹਾਂ ਮੁੜ ਲਾਗੂ ਕੀਤੀ ਜਾਵੇਗੀ।ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਗਰੀਬਾਂ ਦਾ ਰੋਜ਼ਗਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਨੇ ਗਰੀਬ ਅਤੇ ਹਾਸ਼ੀਏ ’ਤੇ ਰਹਿੰਦੇ ਲੋਕਾਂ ਨੂੰ ਰੋਜ਼ਗਾਰ ਦੇਣ ਲਈ ਇਹ ਕਾਨੂੰਨ ਲਾਗੂ ਕੀਤਾ ਸੀ।ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੀ ਆਪ ਸਰਕਾਰ ਨੂੰ ਵੀ ਘੇਰਦਿਆਂ, ਕਿਹਾ ਕਿ ਉਹ ਇਸ ਮਾਮਲੇ ’ਤੇ ਸਿਰਫ਼ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਮਨਰੇਗਾ ਦੇ ਲਾਗੂ ਕਰਨ ਵਿੱਚ ਪੰਜਾਬ ਦੀ ਆਪ ਸਰਕਾਰ ਸਭ ਤੋਂ ਕਮਜ਼ੋਰ ਸਾਬਤ ਹੋਈ ਹੈ ਅਤੇ ਲਾਜ਼ਮੀ ਰੋਜ਼ਗਾਰ ਦਾ ਲਾਭ 12 ਫੀਸਦੀ ਲੋਕਾਂ ਤੱਕ ਵੀ ਨਹੀਂ ਪਹੁੰਚਿਆ। ਵੜਿੰਗ ਨੇ ਖ਼ਾਸ ਕਰਕੇ ਮਹਿਲਾਵਾਂ ਨੂੰ ਆਪ ਦੇ ਲੁਭਾਉਣੇ ਐਲਾਨਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ, ਜਿਕਰ ਕੀਤਾ ਕਿ ਉਨ੍ਹਾਂ ਨਾਲ ਮਹੀਨੇ ਦੇ 1000 ਰੁਪਏ ਦੇ ਵਾਅਦੇ ਦੇ ਨਾਂ ’ਤੇ ਧੋਖਾ ਕੀਤਾ ਗਿਆ।

ਇਹ ਵੀ ਪੜ੍ਹੋ Amritsar Police ਦੀ ਵੱਡੀ ਸਫ਼ਲਤਾ; 51 ਕਿਲੋ ਹੈਰੋਇਨ ਸਮੇਤ ਦੋ ਤਸਕਰ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਉੱਤੇ ਜਵਾਨਾਂ ਅਤੇ ਕਿਸਾਨਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਫੌਜ ਵਿੱਚ ਭਰਤੀ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ, ਦੂਜੇ ਧਿਰ ਕਿਸਾਨਾਂ ’ਤੇ ਕਾਲੇ ਕਾਨੂੰਨ ਲਾਗੂ ਕੀਤੇ ਗਏ ਅਤੇ ਹੁਣ ਮਨਰੇਗਾ ਮਜ਼ਦੂਰਾਂ ਨੂੰ ਰੋਜ਼ਗਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ।ਬਾਜਵਾ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਵੱਲੋਂ ਮਨਰੇਗਾ ਦੇ 90 ਫੀਸਦੀ ਖਰਚੇ ਅਤੇ ਸੂਬੇ ਵੱਲੋਂ ਕੇਵਲ 10 ਫੀਸਦੀ ਖਰਚਾ ਕੀਤਾ ਜਾਂਦਾ ਸੀ, ਤਾਂ ਵੀ ਪੰਜਾਬ ਸਰਕਾਰ ਇਹ ਛੋਟਾ ਹਿੱਸਾ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਨੇ ਮਨਰੇਗਾ ’ਤੇ ਸੱਦੇ ਗਏ ਸਪੈਸ਼ਲ ਸੈਸ਼ਨ ਦਾ ਜਿਕਰ ਕਰਦਿਆਂ, ਕਿਹਾ ਕਿ ਇਸਦਾ ਕੋਈ ਨਤੀਜਾ ਨਹੀਂ ਨਿਕਲਿਆ।ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੇ ਮਾਮਲੇ ’ਤੇ ਆਪ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਭ ਤੋਂ ਭ੍ਰਿਸ਼ਟ ਅਤੇ ਡਰਪੋਕ ਮੁੱਖ ਮੰਤਰੀ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਗੈਂਗਸਟਰਾਂ ਦੇ ਨਾਲ ਮਿਲੀ ਹੋਈ ਹੈ।ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਨਰੇਗਾ ਮੁੜ ਲਾਗੂ ਕਰਨ ਦੀ ਮੰਗ ਕਰਦਿਆਂ, ਕਿਹਾ ਕਿ ਭਾਜਪਾ ਸਰਕਾਰ ਨੇ ਗਰੀਬ ਅਤੇ ਪਿਛੜੇ ਵਰਗਾਂ ਦਾ ਕੰਮ ਕਰਨ ਦਾ ਹੱਕ ਖੋਹ ਲਿਆ ਹੈ, ਜਿਸਨੂੰ ਹਰ ਹਾਲਤ ਵਿੱਚ ਮੁੜ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ; SIT ਨੇ 40 ਤੋਂ ਵੱਧ ਲੋਕਾਂ ਨੂੰ ਕੀਤਾ ਸੰਮਨ!

ਇਸ ਮੌਕੇ ਏਆਈਸੀਸੀ ਸਕੱਤਰ ਰਵਿੰਦਰ ਦਲਵੀ, ਸੰਸਦ ਮੈਂਬਰ ਡਾ. ਅਮਰ ਸਿੰਘ, ਜਸਬੀਰ ਸਿੰਘ ਡਿੰਪਾ, ਗੁਰਕੀਰਤ ਸਿੰਘ ਕੋਟਲੀ, ਪਵਨ ਆਦੀਆ, ਸਿਮਰਜੀਤ ਸਿੰਘ ਬੈਂਸ, ਬਲਬੀਰ ਸਿੰਘ ਸਿੱਧੂ, ਹਰਦਿਆਲ ਸਿੰਘ ਕੰਬੋਜ, ਗੁਰਪ੍ਰੀਤ ਸਿੰਘ ਕਾਂਗੜ, ਕੈਪਟਨ ਸੰਦੀਪ ਸੰਧੂ, ਸੰਤੋਖ ਸਿੰਘ ਭਲਾਈਪੁਰ, ਕਾਕਾ ਰਣਦੀਪ ਸਿੰਘ ਨਾਭਾ, ਅਨਿਲ ਜੋਸ਼ੀ, ਮਲਕੀਅਤ ਸਿੰਘ ਦਾਖਾ, ਜੱਸੀ ਖੰਗੂੜਾ, ਪਵਨ ਦੀਵਾਨ, ਕੁਲਬੀਰ ਸਿੰਘ ਜੀਰਾ, ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ, ਸੁਖਪਾਲ ਸਿੰਘ ਖਹਿਰਾ, ਜਗਤਾਰ ਸਿੰਘ ਹਿੱਸੋਵਾਲ, ਇੰਦੂ ਬਾਲਾ, ਜਿਲ੍ਹਾ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਦਲਵੀਰ ਸਿੰਘ ਗੋਲਡੀ, ਰੂਪਿੰਦਰ ਸਿੰਘ ਰੂਬੀ ਗਿੱਲ, ਵਿਕਰਮ ਬਾਜਵਾ, ਸਾਧੂ ਸਿੰਘ ਧਰਮਸੋਤ, ਵਿਜੈ ਇੰਦਰ ਸਿੰਘ, ਕੁਲਜੀਤ ਸਿੰਘ ਨਾਗਰਾ, ਲਖਬੀਰ ਸਿੰਘ ਲੱਖਾ, ਕਾਮਿਲ ਅਮਰ ਸਿੰਘ, ਕਮਲ ਧਾਲੀਵਾਲ, ਸੁਮਿਤ ਸਿੰਘ, ਸੁਰਿੰਦਰ ਰਾਮਗੜ੍ਹ ਆਦਿ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ ਤੰਤੀ ਸਾਜ਼ ਰਬਾਬ ਦੀ ਮੁੜ ਸੁਰਜੀਤੀ ਲਈ ਅੰਤਰ-ਰਾਸ਼ਟਰੀ ਰਬਾਬ ਉਤਸਵ ਆਯੋਜਿਤ

Talwandi Sabo News: Guru Kashi University; ਆਲੋਪ ਹੋ ਰਹੇ ਤੰਤੀ ਸਾਜ਼ ਰਬਾਬ ਵਾਦਨ ਦੀ ਮੁੜ ਸੁਰਜੀਤੀ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ ਵੱਲੋਂ ਗੁਰੂ ਨਾਨਕ ਚੇਅਰ ਅਤੇ ਭਾਈ ਮਰਦਾਨਾ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਰਬਾਬ ਉਤਸਵ ਆਯੋਜਿਤ ਕੀਤਾ ਗਿਆ। ਇਸ ਮੌਕੇ ਨਾਮਵਰ ਪੰਜਾਬੀ ਲੋਕ ਗਾਇਕ ਪਦਮ ਸ਼੍ਰੀ ਹੰਸ ਰਾਜ ਹੰਸ, ਚਾਂਸਲਰ ਜੀ.ਕੇ.ਯੂ. ਗੁਰਲਾਭ ਸਿੰਘ ਸਿੱਧੂ ਤੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਸਤਾਦ ਹਮਾਂਯੂ ਸਖੀ (ਅਮਰੀਕਾ) ਦੇ ਰਬਾਬ ਵਾਦਨ ਨੇ ਆਪਣੇ ਲਾਜਵਾਬ ਵਾਦਨ ਨਾਲ ਸਰੋਤਿਆਂ ਨੂੰ ਨਿਹਾਲ ਕੀਤਾ।

ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ‘ਚ ਟੈਂਡਰਾਂ ਦੀ ਅਲਾਟਮੈਂਟ ‘ਚ ਕਥਿਤ ਘਪਲੇਬਾਜ਼ੀ ਦਾ ਮਾਮਲਾ ਭਖਿਆ; ਕਾਂਗਰਸ ਨੇ ਮੰਗੀ ਉੱਚ ਪੱਧਰੀ ਜਾਂਚ

ਤਬਲੇ ‘ਤੇ ਪੰਡਿਤ ਸਿਧਾਰਥ ਚਟਰਜੀ ਤੇ ਲੀਨਾ ਬੇਦੀ (ਡਾਇਰੈਕਟਰ ਸਿੱਖ ਮਿਊਜ਼ਿਕ ਹੈਰੀਟੇਜ) ਦੇ ਸਿਤਾਰ ਵਾਦਨ ਅਤੇ ਗਾਇਨ ਦੀ ਜੁਗਲ ਬੰਦੀ ਨੇ ਦਰਸ਼ਕਾਂ ਦੀ ਬਿਰਤੀ ਪ੍ਰਭੂ ਸੰਗ ਲਗਾ ਦਿੱਤੀ। ਸੰਗੀਤ ਦੇ ਇਸ ਉਤਸਵ ਰੁਹਾਨੀ ਮਾਹੌਲ ਪੈਦਾ ਕਰਕੇ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ। ਸਖੀ ਵੱਲੋਂ ਪੁਰਾਤਨ ਅਫਗਾਨੀ ਰਬਾਬ ਆਯੋਜਕਾਂ ਨੂੰ ਭੇਂਟ ਕੀਤੀ ਗਈ।ਚਾਂਸਲਰ ਸਿੱਧੂ ਅਤੇ ਵਾਈਸ ਚਾਂਸਲਰ ਡਾ. ਸਿੰਘ ਨੇ ਭਾਈ ਮਰਦਾਨਾ ਅਤੇ ਗੁਰੂ ਨਾਨਕ ਚੇਅਰ ਦੀ ਪਹਿਲਕਦਮੀ ਦੀ ਪ੍ਰਸ਼ੰਸਾ ਕਰਦੇ ਹੋਏ ਮੂਲ ਰੂਪ ਵਿੱਚ ਅਫ਼ਗਾਨੀਸਤਾਨ ਦੇ ਜੰਮਪਲ ਤੇ ਅਮਰੀਕਾ ਵਾਸੀ ਹੁਮਾਂਯੂ ਸਖੀ ਦੇ ਵਰਸਟੀ ਵਿਚ ਬਤੌਰ ਪ੍ਰੋਫੈਸਰ ਆਫ਼ ਪ੍ਰੈਕਟਿਸ ਜੁਆਇਨ ਕਰਨ ਤੇ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ।

ਇਹ ਵੀ ਪੜ੍ਹੋ ਵਾਰਡ ਦੀ ‘ਦਾਅਵੇਦਾਰੀ’ ਨੂੰ ਲੈ ਕੇ ਕਾਂਗਰਸ ਦੀਆਂ ਮਹਿਲਾਂ ਕੌੌਂਸਲਰਾਂ ਦੇ ‘ਪਤੀ’ ਸੋਸ਼ਲ ਮੀਡੀਆ ‘ਤੇ ਖਹਿਬੜੇ

ਉਨ੍ਹਾਂ ਕਿਹਾ ਕਿ ਵਰਸਿਟੀ ਭਵਿੱਖ ਵਿੱਚ ਪੰਜਾਬੀ ਲੋਕ ਸੰਗੀਤ, ਤੰਤੀ ਸਾਜਾਂ ਅਤੇ ਗੁਰਮਤਿ ਸੰਗੀਤ ਤੇ ਵਿਕਾਸ ਅਤੇ ਪ੍ਰਚਾਰ- ਪਾਸਾਰ ਲਈ ਵੱਡੇ ਪੱਧਰ ਤੇ ਸੰਗੀਤ ਸੰਮੇਲਨ ਆਯੋਜਿਤ ਕਰਨ ਦੀ ਯੋਜਨਾ ਤੇ ਕੰਮ ਕਰ ਰਹੀ ਹੈ। ਉਨ੍ਹਾਂ ਰਬਾਬ ਵਾਦਨ ਅਤੇ ਗੁਰਮਤ ਸੰਗੀਤ ਦੇ ਖੇਤਰ ਵਿੱਚ ਖੋਜ ਕਾਰਜ ਲਈ ਵਿਦਿਆਰਥੀਆਂ ਅਤੇ ਸੰਗੀਤ ਪ੍ਰੇਮੀਆਂ ਨੂੰ ਇਸ ਦਿਸ਼ਾ ਵੱਲ ਕੰਮ ਕਰਨ ਦੀ ਗੱਲ ਕਹੀ।ਹੰਸ ਨੇ ਜੀ.ਕੇ.ਯੂ. ਵੱਲੋਂ ਪੰਜਾਬੀ ਅਮੀਰ ਵਿਰਸੇ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਰਤਮਾਨ ਪੀੜ੍ਹੀ ਨੂੰ ਸਾਡੇ ਤੰਤੀ ਸਾਜ਼ਾਂ ਨਾਲ ਜੁੜ੍ਹ ਕੇ ਇਸਦੇ ਪ੍ਰਚਾਰ-ਪਾਸਾਰ ਲਈ ਯਤਨ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ; SIT ਨੇ 40 ਤੋਂ ਵੱਧ ਲੋਕਾਂ ਨੂੰ ਕੀਤਾ ਸੰਮਨ!

ਉਨ੍ਹਾਂ ਕਿਹਾ ਕਿ ਇਹ ਸਾਡੇ ਗੁਰੂਆਂ ਦੀ ਅਨਮੋਲ ਵਿਰਾਸਤ ਹੈ।ਡਾ. ਗੁਰਪ੍ਰੀਤ ਕੌਰ, ਡੀਨ ਫੈਕਲਟੀ ਆਫ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਕਿਹਾ ਕਿ ਅਜਿਹੇ ਸਮਾਰੋਹ ਸਾਡੇ ਅਧਿਆਤਮਕ ਅਤੇ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਉੱਤਮ ਉਪਰਾਲਾ ਹਨ। ਉਨ੍ਹਾਂ ਹੁਮਾਂਯੂ ਸਖੀ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਨੂੰ ਭੇਂਟ ਕੀਤੀ ਗਈ ਰਬਾਬ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਆਯੋਜਕਾਂ ਵੱਲੋਂ ਮੁੱਖ ਮਹਿਮਾਨ ਅਤੇ ਸੰਗੀਤ ਉਸਤਾਦਾਂ ਨੂੰ ਸਨਮਾਨ ਪੱਤਰ, ਦੁਸ਼ਾਲੇ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਨਗਰ ਨਿਗਮ ਦੇ ਟੈਂਡਰਾਂ ’ਚ ਮਿਲੀਭੁਗਤ ਦੇ ਦੋਸ਼, ਸ਼੍ਰੋਮਣੀ ਅਕਾਲੀ ਦਲ ਨੇ ਜਾਂਚ ਦੀ ਕੀਤੀ ਮੰਗ

0

👉ਆਮ ਲੋਕਾਂ ਦੇ ਪੈਸਿਆਂ ਦੀ ਲੁੱਟ ਨੂੰ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ: ਇਕਬਾਲ ਸਿੰਘ ਬਬਲੀ ਢਿੱਲੋ
Bathinda News: ਬਠਿੰਡਾ ਨਗਰ ਨਿਗਮ ਵੱਲੋਂ 16 ਜਨਵਰੀ 2026 ਨੂੰ ਲਗਾਏ ਗਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਟੈਂਡਰਾਂ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਟੈਂਡਰਾਂ ਵਿੱਚ ਗੰਭੀਰ ਬੇਨਿਯਮੀਆਂ ਅਤੇ ਮਿਲੀਭਗਤ ਦੇ ਦੋਸ਼ ਲਗਾਉਂਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਕਿਹਾ ਕਿ ਸ਼ਹਿਰ ਦੇ ਅਪਗ੍ਰੇਡੇਸ਼ਨ, ਸੜਕਾਂ ਅਤੇ ਗਲੀਆਂ ਦੇ ਕੰਮਾਂ ਨਾਲ ਸੰਬੰਧਿਤ ਟੈਂਡਰ ਜਾਰੀ ਕੀਤੇ ਗਏ ਸਨ। ਇਨ੍ਹਾਂ ਟੈਂਡਰਾਂ ਵਿੱਚ ਕਰੀਬ 8 ਤੋਂ 10 ਕਰੋੜ ਰੁਪਏ ਦਾ ਇੰਟਰਲਾਕ ਟਾਈਲ ਕੰਮ ਸ਼ਾਮਲ ਹੈ।

ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ‘ਚ ਟੈਂਡਰਾਂ ਦੀ ਅਲਾਟਮੈਂਟ ‘ਚ ਕਥਿਤ ਘਪਲੇਬਾਜ਼ੀ ਦਾ ਮਾਮਲਾ ਭਖਿਆ; ਕਾਂਗਰਸ ਨੇ ਮੰਗੀ ਉੱਚ ਪੱਧਰੀ ਜਾਂਚ

ਉਹਨਾਂ ਦੋਸ਼ ਲਗਾਇਆ ਕਿ ਪਿਛਲੇ 40 ਸਾਲਾਂ ਤੋਂ ਨਗਰ ਨਿਗਮ ਵਿੱਚ ਕੰਮ ਕਰ ਰਹੇ ਸਥਾਨਕ ਠੇਕੇਦਾਰ ਆਮ ਤੌਰ ’ਤੇ ਇੰਟਰਲਾਕ ਟਾਈਲ ਦਾ ਕੰਮ 20 ਤੋਂ 25 ਫੀਸਦੀ ਘੱਟ ਦਰਾਂ ’ਤੇ ਕਰਦੇ ਆ ਰਹੇ ਹਨ। ਪਿਛਲੇ ਟੈਂਡਰਾਂ ਵਿੱਚ ਵੀ ਠੇਕੇਦਾਰਾਂ ਵੱਲੋਂ 12 ਤੋਂ 15 ਫੀਸਦੀ ਘੱਟ ਰੇਟ ਭਰੇ ਗਏ ਸਨ, ਪਰ ਉਸ ਸਮੇਂ ਅਧਿਕਾਰੀਆਂ ਵੱਲੋਂ ਜੁਬਾਨੀ ਅਤੇ ਲਿਖਤੀ ਹੁਕਮ ਦੇ ਕੇ ਰੇਟ ਜਬਰਦਸਤੀ 20 ਤੋਂ 25 ਫੀਸਦੀ ਤੱਕ ਘਟਵਾਏ ਗਏ। ਦੋਸ਼ ਹੈ ਕਿ ਰੇਟ ਘਟਾਉਣ ਤੋਂ ਇਨਕਾਰ ਕਰਨ ’ਤੇ ਟੈਂਡਰ ਰੱਦ ਕਰਨ ਦੀ ਧਮਕੀ ਵੀ ਦਿੱਤੀ ਜਾਂਦੀ ਰਹੀ। ਬਬਲੀ ਢਿੱਲੋ ਨੇ ਕਿਹਾ ਕਿ ਆਪਣੇ ਚਹੇਤਿਆਂ ਨੂੰ ਫਾਇਦਾ ਦੇਣ ਦੇ ਮਨੋਰਥ ਨਾਲ ਜਾਨਬੁੱਝ ਕੇ ਪ੍ਰੀਮਿਕਸ ਅਤੇ ਇੰਟਰਲਾਕ ਟਾਈਲ ਦੇ ਕੰਮ ਨੂੰ ਇਕੱਠਾ ਕਰਕੇ ਵੱਡੇ ਟੈਂਡਰ ਬਣਾਏ ਗਏ, ਤਾਂ ਜੋ ਛੋਟੇ ਠੇਕੇਦਾਰ ਇਨ੍ਹਾਂ ਵਿੱਚ ਹਿੱਸਾ ਨਾ ਲੈ ਸਕਣ ਅਤੇ ਕੰਮ ਆਪਣੇ ਚਹੇਤੇ ਠੇਕੇਦਾਰਾਂ ਨੂੰ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ ਵਾਰਡ ਦੀ ‘ਦਾਅਵੇਦਾਰੀ’ ਨੂੰ ਲੈ ਕੇ ਕਾਂਗਰਸ ਦੀਆਂ ਮਹਿਲਾਂ ਕੌੌਂਸਲਰਾਂ ਦੇ ‘ਪਤੀ’ ਸੋਸ਼ਲ ਮੀਡੀਆ ‘ਤੇ ਖਹਿਬੜੇ

ਬਬਲੀ ਢਿੱਲੋ ਨੇ ਕਿਹਾ ਕਿ ਇਨ੍ਹਾਂ ਟੈਂਡਰਾਂ ਵਿੱਚ ਏਜੰਸੀ ਠੇਕੇਦਾਰਾਂ ਵੱਲੋਂ ਸਿਰਫ਼ ਇਕੱਲੇ ਟੈਂਡਰ ਹੀ ਭਰੇ ਗਏ ਅਤੇ ਪੂਰੇ ਰੇਟਾਂ ’ਤੇ ਕੰਮ ਅਲਾਟ ਕਰ ਦਿੱਤਾ ਗਿਆ। ਅਕਾਲੀ ਆਗੂ ਨੇ ਕਿਹਾ ਕਿ ਇਸ ਨਾਲ ਨਗਰ ਨਿਗਮ ਅਤੇ ਸਰਕਾਰ ਨੂੰ ਕਰੀਬ ਡੇਢ ਤੋਂ ਦੋ ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਟੈਂਡਰ ਘੱਟੋ-ਘੱਟ 20 ਫੀਸਦੀ ਘੱਟ ਰੇਟਾਂ ’ਤੇ ਮੁੜ ਲਗਾਏ ਜਾਣ। ਬਬਲੀ ਢਿੱਲੋਂ ਨੇ ਕਿਹਾ ਕਿ ਨਗਰ ਨਿਗਮ ਬਠਿੰਡਾ ਵਿੱਚ ਵਿਕਾਸ ਦੇ ਨਾਂ ’ਤੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਵਿੱਚ ਸਾਫ਼-ਸੁਥਰਾਪਣ ਦੀ ਥਾਂ ਮਿਲੀਭਗਤ ਅਤੇ ਮਨਮਰਜ਼ੀ ਚੱਲ ਰਹੀ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ।

ਇਹ ਵੀ ਪੜ੍ਹੋ Bathinda ਦੀ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਕੈਦ

ਬਬਲੀ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਹਕੀਕਤ ਵਿੱਚ ਨਗਰ ਨਿਗਮਾਂ ਵਿੱਚ ਭ੍ਰਿਸ਼ਟਾਚਾਰ ਚਰਮ ਸੀਮਾ ’ਤੇ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਟੈਂਡਰਾਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਅਤੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੇ ਪੈਸਿਆਂ ਦੀ ਲੁੱਟ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Sushant City-2 Bathinda ਵਿਖੇ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ ਦਾ ਆਯੋਜਨ

0

Bathinda News: Silver Oaks School Sushant City-2 Bathinda ਵੱਲੋਂ ਅਧਿਆਪਨ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਕਲਾਸਰੂਮ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ‘ਲਰਨਿੰਗ ਆਊਟਕਮਜ਼ ਅਤੇ ਪੈਡਾਗੋਜੀ’ (ਸਿੱਖਣ ਦੇ ਨਤੀਜੇ ਅਤੇ ਅਧਿਆਪਨ ਕਲਾ) ਵਿਸ਼ੇ ‘ਤੇ ਇੱਕ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।​ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਦੀਵੇ ਜਗਾਉਣ ਦੀ ਰਸਮ ਅਤੇ ਪ੍ਰਾਰਥਨਾ ਨਾਲ ਹੋਈ, ਜਿਸ ਨੇ ਮਾਹੌਲ ਨੂੰ ਸਕਾਰਾਤਮਕ ਅਤੇ ਪ੍ਰੇਰਨਾਦਾਇਕ ਬਣਾ ਦਿੱਤਾ। ਇਸ ਸੈਸ਼ਨ ਵਿੱਚ ਸਿਲਵਰ ਓਕਸ ਦੀਆਂ ਸਾਰੀਆਂ ਸ਼ਾਖਾਵਾਂ ਦੇ ਲਗਭਗ 60 ਅਧਿਆਪਕਾਂ ਨੇ ਭਾਗ ਲਿਆ, ਜੋ ਕਿ ਸੰਸਥਾ ਦੀ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ Bathinda ਦੀ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਕੈਦ

​ਇਸ ਵਰਕਸ਼ਾਪ ਦਾ ਸੰਚਾਲਨ ਮਾਹਿਰ ਰਿਸੋਰਸ ਪਰਸਨ ਸ਼੍ਰੀ ਪੰਕਜ ਗਰਗ ਅਤੇ ਸ਼੍ਰੀਮਤੀ ਪ੍ਰਿਅੰਕਾ ਸੈਣੀ ਦੁਆਰਾ ਕੀਤਾ ਗਿਆ। ਉਨ੍ਹਾਂ ਨੇ ਨਤੀਜਾ-ਆਧਾਰਿਤ ਸਿੱਖਿਆ, ਨਵੀਨਤਾਕਾਰੀ ਅਧਿਆਪਨ ਰਣਨੀਤੀਆਂ ਅਤੇ ਪ੍ਰਭਾਵਸ਼ਾਲੀ ਕਲਾਸਰੂਮ ਅਭਿਆਸਾਂ ਬਾਰੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਇਹ ਸੈਸ਼ਨ ਕਾਫੀ ਇੰਟਰਐਕਟਿਵ ਸਨ ਅਤੇ ਵਿਹਾਰਕ ਉਦਾਹਰਣਾਂ ਨਾਲ ਭਰਪੂਰ ਸਨ, ਜਿਸ ਨਾਲ ਅਧਿਆਪਕਾਂ ਨੂੰ ਸਿੱਖਣ ਦੇ ਨਤੀਜਿਆਂ ਅਨੁਸਾਰ ਆਪਣੀਆਂ ਪੜ੍ਹਾਉਣ ਦੀਆਂ ਵਿਧੀਆਂ ਨੂੰ ਢਾਲਣ ਵਿੱਚ ਮਦਦ ਮਿਲੀ।

ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ‘ਚ ਟੈਂਡਰਾਂ ਦੀ ਅਲਾਟਮੈਂਟ ‘ਚ ਕਥਿਤ ਘਪਲੇਬਾਜ਼ੀ ਦਾ ਮਾਮਲਾ ਭਖਿਆ; ਕਾਂਗਰਸ ਨੇ ਮੰਗੀ ਉੱਚ ਪੱਧਰੀ ਜਾਂਚ

​ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਨੇ ਸਿੱਖਿਆ ਸ਼ਾਸਤਰੀਆਂ ਨੂੰ ਅਜੋਕੇ ਸਮੇਂ ਦੇ ਵਿਦਿਆਰਥੀਆਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਆਧੁਨਿਕ ਅਧਿਆਪਨ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪ੍ਰਭਾਵਸ਼ਾਲੀ ਅਧਿਆਪਨ ਅਤੇ ਨਿਰੰਤਰ ਵਿਕਾਸ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਵੀ ਪ੍ਰਤੀਭਾਗੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਵਰਕਸ਼ਾਪ ਵਿੱਚ ਸਿੱਖੀਆਂ ਰਣਨੀਤੀਆਂ ਨੂੰ ਲਾਗੂ ਕਰਨ ਤਾਂ ਜੋ ਵਿਦਿਆਰਥੀਆਂ ਲਈ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਦਿਲਚਸਪ ਅਤੇ ਸਾਰਥਕ ਬਣਾਇਆ ਜਾ ਸਕੇ।​ਪ੍ਰੋਗਰਾਮ ਦਾ ਅੰਤ ਬਹੁਤ ਹੀ ਪ੍ਰੇਰਨਾਦਾਇਕ ਰਿਹਾ, ਜਿਸ ਨਾਲ ਅਧਿਆਪਕ ਨਵੇਂ ਵਿਚਾਰਾਂ ਅਤੇ ਉਤਸ਼ਾਹ ਨਾਲ ਲੈਸ ਹੋਏ ਤਾਂ ਜੋ ਸਿਲਵਰ ਓਕਸ ਸਕੂਲ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੀ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਕੈਦ

0

Bathinda News: ਬਠਿੰਡਾ ਦੇ ਵਧੀਕ ਸੈਸ਼ਨ ਜੱਜ ਸ੍ਰੀ ਮਹੇਸ਼ ਗਰੋਵਰ ਦੀ ਅਦਾਲਤ ਨੇ ਇੱਕ ਵੱਡਾ ਫੈਸਲਾ ਸੁਣਾਉਂਦਿਆਂ ਇੱਕ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣਾ ਕੁਤਵਾਲੀ ਦੇ ਐਸਐਚ ਓ ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਦੇਖੋ ਗੁਪਤ ਸੂਚਨਾ ਦੇ ਆਧਾਰ ਤੇ ਬਠਿੰਡਾ ਦੀ ਅਨਾਜ ਮੰਡੀ ਵਿਖੇ ਮਿਤੀ 27 -11-2023 ਨੂੰ ਇੱਕ ਨੌਜਵਾਨ ਜਿਸ ਦੀ ਪਹਿਚਾਣ ਮਨਜੀਤ ਸਿੰਘ ਉਰਫ ਬੱਬੂ ਬਾਸੀ ਬੀੜਵਾਸੀ ਦੇ ਤੌਰ ਤੇ ਹੋਈ ਸੀ ਦੀ ਤਲਾਸ਼ੀ ਦੌਰਾਨ 257 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ ਬਠਿੰਡਾ ਨਗਰ ਨਿਗਮ ‘ਚ ਟੈਂਡਰਾਂ ਦੀ ਅਲਾਟਮੈਂਟ ‘ਚ ਕਥਿਤ ਘਪਲੇਬਾਜ਼ੀ ਦਾ ਮਾਮਲਾ ਭਖਿਆ; ਕਾਂਗਰਸ ਨੇ ਮੰਗੀ ਉੱਚ ਪੱਧਰੀ ਜਾਂਚ

ਇਸ ਸਬੰਧ ਵਿੱਚ ਇੱਕ ਮੁਕੱਦਮਾ ਨੰਬਰ 201 ਅਧੀਨ ਧਾਰਾ 21 NDPS Act ਬਰਖਿਲਾਫ਼ ਮਨਜੀਤ ਸਿੰਘ ਬੱਬੂ ਥਾਣਾ ਕੁਤਵਾਲੀ ਵਿਖੇ ਦਰਜ ਕੀਤਾ ਗਿਆ ਸੀ ਮੁਲਜਮ ਦੀ ਪੁੱਛ ਪੜਤਾਲ ਦੌਰਾਨ ਇਸ ਕੇਸ ਵਿੱਚ ਧਾਰਾ 29 NDPS Act ਤਹਿਤ ਰਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਬਾਸੀ ਬੀੜ ਵਾਸਤੇ ਨੂੰ ਵੀ ਨਾਮਜਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ, ਜਿਸ ਦੀ ਸੁਣਵਾਈ ਤੋਂ ਬਾਅਦ ਹੁਣ ਉਕਤ ਅਦਾਲਤ ਵੱਲੋਂ ਮਨਜੀਤ ਸਿੰਘ ਬੱਬੂ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨਾ ਕਰਨ ਦੇ ਆਦੇਸ਼ ਦਿੱਤੇ ਹਨ। ਜਦੋਂ ਕਿ ਉਹਦੇ ਦੂਜੇ ਸਾਥੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਨਗਰ ਨਿਗਮ ‘ਚ ਟੈਂਡਰਾਂ ਦੀ ਅਲਾਟਮੈਂਟ ‘ਚ ਕਥਿਤ ਘਪਲੇਬਾਜ਼ੀ ਦਾ ਮਾਮਲਾ ਭਖਿਆ; ਕਾਂਗਰਸ ਨੇ ਮੰਗੀ ਉੱਚ ਪੱਧਰੀ ਜਾਂਚ

0

👉ਜੇਕਰ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਤਾਂ ਕਾਂਗਰਸ ਸੜਕਾਂ ‘ਤੇ ਉੱਤਰੇਗੀ: ਰਾਜਨ ਗਰਗ
Bathinda News: ਬਠਿੰਡਾ ਨਗਰ ਨਿਗਮ ਦੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮਾਂ ਦੀ ਅਲਾਟਮੈਂਟ ਮੌਕੇ ਕਥਿਤ ਘਪਲੇਬਾਜ਼ੀਆਂ ਸਬੰਧੀ ਠੇਕੇਦਾਰਾਂ ਵੱਲੋਂ ਲਗਾਏ ਦੋਸ਼ਾਂ ਦਾ ਮਾਮਲਾ ਭਖਣ ਲੱਗਿਆ ਹੈ। ਇਸ ਸਬੰਧ ਵਿਚ ਠੇਕੇਦਾਰਾਂ ਵੱਲੋਂ ਮਾਮਲੇ ਦੀ ਵਿਜੀਲੈਂਸ ਜਾਂਚ ਦੀ ਮੰਗ ਲਈ ਦਿੱਤੇ ਸਿਕਾਇਤ ਪੱਤਰ ਦੀ ਹਿਮਾਇਤ ਕਰਦਿਆਂ ਕਾਂਗਰਸ ਪਾਰਟੀ ਨੇ ਇਸ ਮੁੱਦੇ ਦੀ ਉੱਚ ਪੱਧਰੀ ਜਾਂਚ ਮੰਗੀ ਹੈ। ਬਠਿੰਡਾ ਕਾਂਗਰਸ ਦਫ਼ਤਰ ਵਿਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਐਡਵੋਕੇਟ ਰਾਜ਼ਨ ਗਰਗ ਨੇ ਸੀਨੀਅਰ ਕਾਂਗਰਸ ਆਗੂਆਂ ਦੀ ਹਾਜ਼ਰੀ ਵਿਚ ਐਲਾਨ ਕੀਤਾ ਕਿ, ‘‘ਜੇਕਰ ਸਰਕਾਰ ਨੇ ਇਸ ਮੁੱਦੇ ਨੁੰ ਦਬਾਉਣ ਦੀ ਕੋਸ਼ਿਸ ਕੀਤੀ ਤਾਂ ਕਾਂਗਰਸ ਪਾਰਟੀ ਸੜਕਾਂ ‘ਤੇ ਉੱਤਰੇਗੀ।” ਰਾਜਨ ਗਰਗ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਵਿਚ ਭ੍ਰਿਸਟਾਚਾਰ ਦਾ ਇਹ ਇਕੱਲਾ ਮੁੱਦਾ ਨਹੀਂ, ਬਲਕਿ ਹੋਰਨਾਂ ਕੰਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ Punjab Congress ਵੱਲੋਂ ਦੋ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਦਸਣਾ ਬਣਦਾ ਹੈ ਕਿ ਠੇਕੇਦਾਰ ਹਾਕਮ ਸਿੰਘ, ਸੰਜੀਵ ਕੁਮਾਰ, ਜਸਵਿੰਦਰਪਾਲ, ਸੁਖਵੰਤ ਸਿੰਘ, ਸੀਤਾ ਰਾਮ, ਦਵਿੰਦਰ ਕੁਮਾਰ ਆਦਿ ਨੇ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਉਹ ਪਿਛਲੇ 40 ਸਾਲਾਂ ਤੋਂ ਨਗਰ ਨਿਗਮ ਬਠਿੰਡਾ ਅਧੀਨ ਠੇਕੇਦਾਰੀ ਦਾ ਕੰਮ ਕਰਦੇ ਆ ਰਹੇ ਹਨ ਤੇ ਉਨ੍ਹਾਂ ਦੇ ਇੰਟਰਲਾਕ ਟਾਇਲਾਂ ਦੇ ਕੰਮ ਦੇ ਰੇਟ 20 ਤੋਂ 25 ਫ਼ੀਸਦੀ ਘਟ ਕੇ ਆਉਂਦੇ ਸਨ ਪ੍ਰੰਤੂ ਹੁਣ ਨਿਗਮ ਵਲੋਂ 16 ਜਨਵਰੀ ਨੂੰ ਲਗਾਏ ਟੈਂਡਰਾਂ ਵਿਚ ਘੱਟ ਰੇਟ ਦੇ ਬਾਵਜੂਦ ਆਪਣੇ ਚਹੇਤੇ ਠੇਕੇਦਾਰਾਂ ਨੂੰ ਕੰਮ ਦੇਣ ਲਈ ਇੰਟਰਲਾਕ ਟਾਇਲਾਂ ਦੇ ਕੰਮ ਵਿਚ ਜਾਣਬੁੱਝ ਕੇ ਪ੍ਰੀਮਿਕਸ ਦਾ ਕੰਮ ਸ਼ਾਮਿਲ ਕਰ ਦਿੱਤਾ ਗਿਆ। ਜਿਸ ਨਾਲ ਨਿਗਮ ਨੂੰ ਡੇਢ ਤੋਂ 2 ਕਰੋੜ ਰੁਪਏ ਤੱਕ ਦਾ ਵਿੱਤੀ ਨੁਕਸਾਨ ਹੋਵੇਗਾ। ਰਾਜਨ ਗਰਗ ਨੇ ਸ਼ਹਿਰ ਦੇ ਕੌਂਸਲਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁੱਦੇ ‘ਤੇ ਅਵਾਜ਼ ਚੁੱਕਣ ਕਿਉਂਕਿ ਜਾਣਬੁੱਝ ਕੇ ਅੱਖਾਂ ਬੰਦ ਕਰਨ ਦੇ ਚੱਲਦੇ ਉਨ੍ਹਾਂ ਨੂੰ ਆਉਣ ਵਾਲੇ ਕੁੱਝ ਮਹੀਨਿਆਂ ਦੌਰਾਨ ਨਿਗਮ ਚੋਣਾਂ ਵਿਚ ਲੋਕਾਂ ਅੱਗੇ ਇਸ ਗੱਲ ਦਾ ਜਵਾਬ ਦੇਣਾ ਪੈਣਾ ਹੈ।

ਇਹ ਵੀ ਪੜ੍ਹੋ ਵਾਰਡ ਦੀ ‘ਦਾਅਵੇਦਾਰੀ’ ਨੂੰ ਲੈ ਕੇ ਕਾਂਗਰਸ ਦੀਆਂ ਮਹਿਲਾਂ ਕੌੌਂਸਲਰਾਂ ਦੇ ‘ਪਤੀ’ ਸੋਸ਼ਲ ਮੀਡੀਆ ‘ਤੇ ਖਹਿਬੜੇ

ਇਸਤੋਂ ਇਲਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਨੂੰ ਵੀ ਘਸੀਟਦਿਆਂ ਮੰਗ ਕੀਤੀ ਕਿ, ‘‘ਸ਼ਹਿਰ ਵਿਚ ਹੋਣ ਵਾਲੇ ਕੰਮਾਂ ਦੀਆਂ ਲਿਸਟਾਂ ਇਸ ਕਮੇਟੀ ਵੱਲੋਂ ਪਾਸ ਕੀਤੀਆਂ ਜਾਂਦੀਆਂ ਹਨ ਤੇ ਹੁਣ ਮੈਂਬਰਾਂ ਨੂੰ ਇਸ ਮਾਮਲੇ ਵਿਚ ਲੱਗ ਰਹੇ ਦੋਸ਼ਾਂ ਦਾ ਜਵਾਬ ਜਨਤਕ ਤੌਰ ‘ਤੇ ਦੇਣਾ ਚਾਹੀਦਾ। ” ਐਡਵੋਕੇਟ ਗਰਗ ਨੇ ਇਸ ਮੌਕੇ ਅੰਮ੍ਰਿਤਸਰ ਟਰੱਸਟ ਵਿਚ ਇਸੇ ਤਰ੍ਹਾਂ ਦੇ ਹੋਏ ਕਥਿਤ ਘਪਲੇ ਦਾ ਹਵਾਲਾ ਦਿੰਦਿਆਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਸਚਾਈ ਬਾਹਰ ਲਿਆਉਣ ਲਈ ਸੜਕਾਂ ਤੋਂ ਲੈ ਕੇ ਅਦਾਲਤਾਂ ਤੱਕ ਲੜਾਈ ਲੜੇਗੀ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੇਅਰ ਬਲਵੰਤ ਰਾਏ ਨਾਥ, ਸਾਬਕਾ ਸੀਨੀ: ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਸੀਨੀਅਰ ਆਗੂ ਟਹਿਲ ਸਿੰਘ ਸੰਧੂ, ਕਿਰਨਜੀਤ ਸਿੰਘ ਗਹਿਰੀ,ਮਹਿਲਾ ਆਗੂ ਸਿਮਰਜੀਤ ਕੌਰ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਵਲੰਟੀਅਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar Police ਦੀ ਵੱਡੀ ਸਫ਼ਲਤਾ; 51 ਕਿਲੋ ਹੈਰੋਇਨ ਸਮੇਤ ਦੋ ਤਸਕਰ

0

👉ਅੰਮ੍ਰਿਤਸਰ ‘ਚ 24 ਘੰਟਿਆਂ ਦੌਰਾਨ 95 ਕਿਲੋਗ੍ਰਾਮ ਹੈਰੋਇਨ ਹੋਈ ਬਰਾਮਦ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ; SIT ਨੇ 40 ਤੋਂ ਵੱਧ ਲੋਕਾਂ ਨੂੰ ਕੀਤਾ ਸੰਮਨ!

ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਇਸ ਦੇ ਨਾਲ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 94.5 ਕਿਲੋਗ੍ਰਾਮ ਹੋ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਪਾਕਿਸਤਾਨ ਸਥਿਤ ਹੈਂਡਲਰ ਦੀ ਮਿਲੀਭੁਗਤ ਨਾਲ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਅਤੇ ਅਪਰਾਧਾਂ ਨਾਲ ਜੁੜੇ ਹੋਰ ਡਿਜੀਟਲ ਸਬੂਤਾਂ ਬਾਰੇ ਖੁਲਾਸਾ ਹੋਇਆ ਹੈ।ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ Bathinda ਦੀ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਕੈਦ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਪੁਲਿਸ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਖਾਸਾ ਖੇਤਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਉਸ ਵੇਲੇ ਰੋਕਿਆ, ਜਦੋਂ ਉਹ ਮੋਟਰਸਾਈਕਲ ‘ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਵਿਚਕਾਰ ਇੱਕ ਸ਼ੱਕੀ ਬੈਗ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ ‘ਤੇ, ਪੁਲਿਸ ਨੇ ਹੈਰੋਇਨ ਦੇ 103 ਪੈਕੇਟ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਵਜ਼ਨ 51.5 ਕਿਲੋਗ੍ਰਾਮ ਸੀ।ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 36 ਮਿਤੀ 30.01.2026 ਨੂੰ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ; SIT ਨੇ 40 ਤੋਂ ਵੱਧ ਲੋਕਾਂ ਨੂੰ ਕੀਤਾ ਸੰਮਨ!

0

Amritsar News: ਸ਼੍ਰੀ ਗੁਰੂ ਗਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ 7 ਦਸੰਬਰ 2025 ਨੂੰ ਦਰਜ਼ ਮੁਕੱਦਮੇ ਵਿਚ ਜਾਂਚ ਕਰ ਰਹੀ ਵਿਸ਼ੇਸ ਜਾਂਚ ਟੀਮ ਨੇ ਵੱਡੀ ਕਾਰਵਾਈ ਕਰਦਿਆਂ 40 ਤੋਂ ਵੱਧ ਲੋਕਾਂ ਨੂੰ ਸੰਮਨ ਕੀਤਾ ਹੈ। ਮੀਡੀਆ ਰੀਪੋਰਟਾਂ ਮੁਤਾਬਕ ਇੰਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਟੀਮ ਵੱਲੋਂ ਗ੍ਰਿਫਤਾਰ ਕੀਤੇ ਸੀਏ ਐਚਐਸ ਕੋਹਲੀ ਦੇ ਨਜ਼ਦੀਕੀ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ Punjab Congress ਵੱਲੋਂ ਦੋ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਪੁਲਿਸ ਸੂਤਰਾਂ ਮੁਤਾਬਕ ਇੰਨ੍ਹਾਂ ਵਿਅਕਤੀਆਂ ਨੂੰ ਆਪਣੇ ਬਿਆਨ ਦਰਜ਼ ਕਰਵਾਉਣ ਲਈ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇੱਥੇ ਦਸਣਾ ਬਣਦਾ ਹੈ ਕਿ ਇਸ ਦਰਜ਼ ਮੁਕੱਦਮੇ ਦੇ ਵਿਚ ਕੁੱਲ 16 ਲੋਕਾਂ ਦੇ ਨਾਮ ਸ਼ਾਮਲ ਕੀਤੇ ਗਏ ਸਨ, ਜਿੰਨ੍ਹਾਂ ਵਿਚੋਂ ਸੀਏ ਕੋਹਲੀ ਅਤੇ ਸ਼੍ਰੋਮਣੀ ਕਮੇਟੀ ਦੇ ਇੱਕ ਸਾਬਕਾ ਸੁਪਰਵਾਈਜ਼ਰ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ। ਇਸਤੋਂ ਇਲਾਵਾ ਜਾਂਚ ਟੀਮ ਵੱਲੋਂ ਬੀਤੇ ਕੱਲ ਸ਼੍ਰੋਮਣੀ ਕਮੇਟੀ ਤੋਂ ਇਸ ਕੇਸ ਸਬੰਧੀ ਰਿਕਾਰਡ ਵੀ ਹਾਸਲ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897489