Wednesday, May 6, 2026
Home Blog Page 189

ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

0

👉ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ: ਬਲਤੇਜ ਪੰਨੂ
Chandigarh News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੱਲੋਂ ਦਿੱਤੇ ਗਏ ਹੈਰਾਨ ਕਰਨ ਵਾਲੇ ਬਿਆਨਾਂ ‘ਤੇ ਕਾਂਗਰਸੀ ਲੀਡਰਸ਼ਿਪ ਦੀ “ਅਪਰਾਧਿਕ ਚੁੱਪ” ਲਈ ਤਿੱਖਾ ਹਮਲਾ ਕੀਤਾ। ਭੱਠਲ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਕਾਂਗਰਸ ਸਰਕਾਰ ਦੀ ਵਾਪਸੀ ਲਈ ਪੰਜਾਬ ਵਿੱਚ ਬੰਬ ਧਮਾਕੇ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ।ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਗੱਲ ਹੈ ਕਿ ਇੰਟਰਵਿਊ ਵਾਇਰਲ ਹੋਣ ਦੇ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਰਜਿੰਦਰ ਕੌਰ ਭੱਠਲ ਅਤੇ ਨਾ ਹੀ ਕਿਸੇ ਸੀਨੀਅਰ ਕਾਂਗਰਸੀ ਆਗੂ ਨੇ ਇਸ ਬਿਆਨ ‘ਤੇ ਸਪੱਸ਼ਟੀਕਰਨ ਦਿੱਤਾ ਹੈ ਅਤੇ ਨਾ ਹੀ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਚੁੱਪ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਕੀ ਇਹ ਬਿਆਨ ਸੱਚ ਹਨ, ਜਾਂ ਕਾਂਗਰਸ ਕਿਸੇ ਬਹੁਤ ਹੀ ਕੌੜੀ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ?ਪੰਨੂ ਨੇ ਯਾਦ ਦਿਵਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਜਿਹੇ ਖੁਲਾਸੇ ਹੋਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਹਿਲਾਂ ਨੌਜਵਾਨਾਂ ਨੂੰ ਤਤਕਾਲੀ ਪ੍ਰਧਾਨ ਮੰਤਰੀ ਅੱਗੇ ਪੇਸ਼ ਕਰਨ ਅਤੇ ਬਾਅਦ ਵਿੱਚ ਉਨ੍ਹਾਂ ਦੇ ਕਤਲ ਹੋਣ ਬਾਰੇ ਗੱਲ ਕੀਤੀ ਸੀ, ਜਿਨ੍ਹਾਂ ਦਾਅਵਿਆਂ ਦੀ ਕਦੇ ਵੀ ਜਾਂਚ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ  ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਪੰਨੂ ਨੇ ਸਵਾਲ ਉਠਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਲਾਂ ਬੱਧੀ ਪੰਜਾਬ ‘ਤੇ ਰਾਜ ਕਰਨ ਦੇ ਬਾਵਜੂਦ ਕਦੇ ਵੀ ਉਨ੍ਹਾਂ ਨੌਜਵਾਨਾਂ ਬਾਰੇ ਗੱਲ ਕਿਉਂ ਨਹੀਂ ਕੀਤੀ ਜਾਂ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ ਕਿਉਂ ਨਹੀਂ ਮੰਗਿਆ?ਭੱਠਲ ਦੀ ਇੰਟਰਵਿਊ ਦਾ ਹਵਾਲਾ ਦਿੰਦੇ ਹੋਏ ਪੰਨੂ ਨੇ ਕਿਹਾ ਕਿ ਇਹ ਦਾਅਵਾ ਕਰਨਾ ਕਿ ਸੀਨੀਅਰ ਆਗੂਆਂ, ਸਲਾਹਕਾਰਾਂ ਜਾਂ ਅਧਿਕਾਰੀਆਂ ਨੇ ਚੋਣ ਜਿੱਤਣ ਲਈ ਜਨਤਕ ਥਾਵਾਂ ‘ਤੇ ਬੰਬ ਧਮਾਕੇ ਕਰਨ ਦਾ ਸੁਝਾਅ ਦਿੱਤਾ ਸੀ, ਇੱਕ ਬਹੁਤ ਹੀ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸੰਤਾਪ ਦੌਰਾਨ ਹਿੰਸਾ ਦੀ ਬਹੁਤ ਵੱਡੀ ਕੀਮਤ ਚੁੱਕਾਈ ਹੈ। ਪਰਿਵਾਰ ਉਜੜ ਗਏ, ਜਵਾਨੀ ਖਤਮ ਹੋ ਗਈ ਅਤੇ ਸੂਬਾ ਅੱਜ ਵੀ ਸਮਾਜਿਕ, ਆਰਥਿਕ ਅਤੇ ਭਾਵਨਾਤਮਕ ਤੌਰ ‘ਤੇ ਉਹ ਬੋਝ ਢੋ ਰਿਹਾ ਹੈ। ਅੱਤਵਾਦ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਦਾ ਸੁਝਾਅ ਦੇਣਾ ਵੀ ਨਾ-ਮਾਫ਼ੀਯੋਗ ਹੈ।ਪੰਨੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂਆਂ ਦੀ ਚੁੱਪ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਮੰਗ ਕੀਤੀ ਕਿ ਘੱਟੋ-ਘੱਟ ਕਾਂਗਰਸ ਪੰਜਾਬੀਆਂ ਨੂੰ ਇਹ ਤਾਂ ਦੱਸੇ ਕਿ ਰਜਿੰਦਰ ਕੌਰ ਭੱਠਲ ਝੂਠ ਬੋਲ ਰਹੀ ਹੈ ਜਾਂ ਸੱਚ? ਉਹ ਕਿਹੜੇ ਆਗੂ, ਅਫ਼ਸਰ ਅਤੇ ਸਲਾਹਕਾਰ ਸਨ ਜਿਨ੍ਹਾਂ ਨੇ ਅਜਿਹੀ ਸਲਾਹ ਦਿੱਤੀ ਸੀ?ਉਨ੍ਹਾਂ ਨੇ ਇਸ ਬਿਆਨ ਨੂੰ 2017 ਦੀਆਂ ਚੋਣਾਂ ਤੋਂ ਪਹਿਲਾਂ ਹੋਏ ਬੰਬ ਧਮਾਕੇ ਨਾਲ ਵੀ ਜੋੜਿਆ, ਜਿਸ ਵਿੱਚ ਬੱਚਿਆਂ ਸਮੇਤ ਕਈ ਬੇਕਸੂਰ ਜਾਨਾਂ ਗਈਆਂ ਸਨ।

ਇਹ ਵੀ ਪੜ੍ਹੋ  ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: Punjab Police ਵੱਲੋਂ BKI ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; IED ਬਰਾਮਦ

ਪੰਨੂ ਨੇ ਪੂਰੀ ਜਵਾਬਦੇਹੀ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਭੱਠਲ ਦਾ ਬਿਆਨ ਸੱਚ ਹੈ, ਤਾਂ ਪੰਜਾਬੀਆਂ ਨੂੰ ਇਹ ਪੁੱਛਣ ਦਾ ਪੂਰਾ ਹੱਕ ਹੈ ਕਿ ਕੀ ਅਜਿਹੀਆਂ ਘਟਨਾਵਾਂ ਸੱਤਾ ਹਾਸਲ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਸਨ।ਰਵਾਇਤੀ ਪਾਰਟੀਆਂ ਦੀ ਤੁਲਨਾ ਕਰਦਿਆਂ ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਸਿਆਸੀ ਸਹੂਲਤ ਲਈ ਐਸਵਾਈਐਲ, ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਜਾਂ ਬੀਬੀਐਮਬੀ ਵਰਗੇ ਪੰਜਾਬ ਦੇ ਹਿੱਤਾਂ ਨਾਲ ਵਾਰ-ਵਾਰ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਚ ਨੂੰ ਦਬਾ ਕੇ ਅਤੇ ਪੰਜਾਬ ਦੇ ਹੱਕਾਂ ਦੀ ਕੁਰਬਾਨੀ ਦੇ ਕੇ ਰਾਜ ਕੀਤਾ। ਅੱਜ ਉਨ੍ਹਾਂ ਦੇ ਆਪਣੇ ਆਗੂ ਹੀ ਉਸ ਕਾਲੇ ਇਤਿਹਾਸ ਨੂੰ ਬੇਨਕਾਬ ਕਰ ਰਹੇ ਹਨ।ਪੰਨੂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਨੇ ਪੰਜਾਬ ਦੇ ਹੱਕਾਂ ਅਤੇ ਸਨਮਾਨ ਨਾਲ ਜੁੜੇ ਹਰ ਮੁੱਦੇ ‘ਤੇ ਅਟੱਲ ਸਟੈਂਡ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਪੰਜਾਬੀਆਂ ਨੂੰ ਭਰੋਸਾ ਦਿੰਦੀ ਹੈ ਕਿ ਸੂਬੇ ਨੂੰ ਦੁਬਾਰਾ ਕਦੇ ਵੀ ਸਿਆਸੀ ਤਜ਼ਰਬਿਆਂ ਦੀ ਪ੍ਰਯੋਗਸ਼ਾਲਾ ਨਹੀਂ ਬਣਨ ਦਿੱਤਾ ਜਾਵੇਗਾ। ਪੰਜਾਬ ਦੀ ਸ਼ਾਂਤੀ, ਹੱਕ ਅਤੇ ਭਵਿੱਖ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਪੰਨੂ ਨੇ ਕਿਹਾ ਕਿ ਸੱਚ ਨੂੰ ਸਦਾ ਲਈ ਛੁਪਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਨੀਲੇ ਗਿੱਦੜ ਦੀ ਕਹਾਣੀ ਵਾਂਗ ਇਨ੍ਹਾਂ ਰਵਾਇਤੀ ਪਾਰਟੀਆਂ ਦਾ ਅਸਲੀ ਚਿਹਰਾ ਨੰਗਾ ਹੋ ਰਿਹਾ ਹੈ। ਪੰਜਾਬੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪਿਛਲੇ ਸਮੇਂ ਵਿੱਚ ਸਰਕਾਰਾਂ ਕਿਵੇਂ ਬਣੀਆਂ ਸਨ ਅਤੇ ਅਜਿਹੀਆਂ ਤਾਕਤਾਂ ਨੂੰ ਕਦੇ ਵੀ ਵਾਪਸ ਨਹੀਂ ਆਉਣ ਦੇਣਾ ਚਾਹੀਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

328 ਪਾਵਨ ਸਰੂਪਾਂ ਦਾ ਮਾਮਲਾ; SGPC ਨੇ ਵਿਸ਼ੇਸ ਜਾਂਚ ਟੀਮ (SIT) ਨੂੰ ਸੌਪਿਆ ਰਿਕਾਰਡ

Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣੀ ਵਿਸ਼ੇਸ ਜਾਂਚ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਰਿਕਾਰਡ ਮੁਹੱਈਆ ਕਰਵਾ ਦਿੱਤਾ ਗਿਆ ਹੈ। ਵਿਸ਼ੇਸ ਜਾਂਚ ਟੀਮ ਦੇ ਏਆਈਜੀ ਜਗਤਜੀਤ ਸਿੰਘ ਦੀ ਅਗਵਾਈ ਹੇਠ ਪੁੱਜੀ ਟੀਮ ਨੂੰ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਵਿੱਚ ਚੰਡੀਗੜ੍ਹ ਸਥਿਤ ਸਬ ਦਫ਼ਤਰ ਵਿਖੇ ਇਹ ਰਿਕਾਰਡ ਸੌਪਿਆ ਗਿਆ। ਹਾਲਾਂਕਿ ਰਿਕਾਰਡ ਹਾਸਲ ਕਰਨ ਤੋਂ ਮੀਡੀਆ ਨੁੰ ਸੰਬੋਧਨ ਕਰਦਿਆਂ ਜਾਂਚ ਅਧਿਕਾਰੀ ਜਗਤਜੀਤ ਸਿੰਘ ਨੇ ਦਸਿਆ ਕਿ ਲੰਘੀ 13 ਜਨਵਰੀ ਨੁੰ ਜਾਂਚ ਟੀਮ ਵੱਲੋਂ 20 ਪੁਆਇੰਟਾਂ ਦੇ ਆਧਾਰਤ ਇਹ ਰਿਕਾਰਡ ਦੀ ਮੰਗ ਕੀਤੀ ਗਈ ਸੀ ਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੇ ਰਿਕਾਰਡ ਨੂੰ ਵਾਚਣ ਤੋਂ ਬਾਅਦ ਹੀ ਇਸਦੇ ਪੂਰਾ ਹੋਣ ਬਾਰੇ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ ਬਿਜਲੀ ਬੋਰਡ ਵਿਚੋਂ ਸੇਵਾਮੁਕਤ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕ+ਤ+ਲ

ਉਧਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਸਬੰਧਤ ਹੋਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਵੀ ਹਦਾਇਤ ਹੈ ਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਵੀ ਸਿਆਸਤ, ਬਿਆਨਬਾਜ਼ੀ ਤੇ ਦੂਸ਼ਣਬਾਜ਼ੀ ਨਾ ਕੀਤੀ ਜਾਵੇ ਇਸ ਲਈ ਸਮੂਹ ਧਿਰਾਂ ਨੂੰ ਇਹ ਵਿਸ਼ੇਸ਼ ਅਪੀਲ ਹੈ ਕਿ ਉਹ ਇਸ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਅਗਾਂਹ ਵੀ ਜੋ ਸਹਿਯੋਗ ਅਧਿਕਾਰਤ ਰੂਪ ਵਿੱਚ ਮੰਗਿਆ ਜਾਵੇਗਾ ਉਹ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Raja Warring ਵੱਲੋਂ ਸ਼੍ਰੀ ਗੁਰੂ ਰਵਿਦਾਸ ਜਯੰਤੀ ਨੂੰ ਰਾਸ਼ਟਰੀ ਛੁੱਟੀ ਐਲਾਨੇ ਜਾਣ ਦੀ ਮੰਗ

0

👉ਕਿਹਾ—ਸ਼੍ਰੀ ਗੁਰੂ ਰਵਿਦਾਸ ਜੀ ਪੂਰੀ ਮਨੁੱਖਤਾ ਦੇ ਮਹਾਨ ਪ੍ਰਚਾਰਕ ਹਨ
Punjab News: Raja Warring; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੀ ਗੁਰੂ ਰਵਿਦਾਸ ਜਯੰਤੀ ਨੂੰ ਹੋਰਨਾਂ ਗੁਰੂਆਂ ਅਤੇ ਮਹਾਨ ਧਾਰਮਿਕ ਹਸਤੀਆਂ ਦੇ ਜਨਮ ਦਿਹਾੜਿਆਂ ਵਾਂਗ ਰਾਸ਼ਟਰੀ ਛੁੱਟੀ ਐਲਾਨੇ ਜਾਣ ਦੀ ਮੰਗ ਕੀਤੀ ਹੈ।ਵੜਿੰਗ ਅੱਜ ਲੋਕ ਸਭਾ ਵਿੱਚ ‘ਜ਼ੀਰੋ ਆਵਰ’ ਦੌਰਾਨ ਇਹ ਮਸਲਾ ਉਠਾਉਣਾ ਚਾਹੁੰਦੇ ਸਨ, ਲੇਕਿਨ ਲੋਕ ਸਭਾ ਦੀ ਕਾਰਵਾਈ ਸਥਗਿਤ ਹੋ ਜਾਣ ਕਾਰਨ ਇਹ ਮਸਲਾ ਉਥੇ ਨਹੀਂ ਚੁੱਕ ਸਕੇ।ਬਾਅਦ ਵਿੱਚ ਪੱਤਰਕਾਰਾਂ ਨਾਲ ਇੱਕ ਗੈਰ ਰਸਮੀ ਗੱਲਬਾਤ ਦੌਰਾਨ ਵੜਿੰਗ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਅਨੁਯਾਈਆਂ ਵੱਲੋਂ ਇਹ ਮੰਗ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਹੈ ਕਿ ਹੋਏ ਗੁਰੂਆਂ ਅਤੇ ਸੰਤ-ਮਹਾਪੁਰਸ਼ਾਂ ਦੇ ਜਨਮ ਦਿਹਾੜਿਆਂ ਦੀ ਤਰ੍ਹਾਂ ਸ਼੍ਰੀ ਗੁਰੂ ਰਵਿਦਾਸ ਜਯੰਤੀ ਨੂੰ ਵੀ ਰਾਸ਼ਟਰੀ ਛੁੱਟੀ ਦਾ ਦਰਜਾ ਮਿਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਹੁਣ ਪੰਜਾਬ ਦੇ ਮੁੱਖ ਅਤੇ ਮਿੰਨੀ ਸਿਵਲ ਸਕੱਤਰੇਤ ਨੂੰ ਮਿਲੀ ਬੰ+ਬ ਨਾਲ ਉਡਾਉਣ ਦੀ ਮਿਲੀ ਧਮਕੀ

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੇਸ਼ ਵਿੱਚ ਲੱਖਾਂ-ਕਰੋੜਾਂ ਦੀ ਗਿਣਤੀ ਵਿੱਚ ਸ਼੍ਰੀ ਗੁਰੂ ਰਵਿਦਾਸ ਦੇ ਸ਼ਰਧਾਲੂ ਹਨ, ਜਿਹੜਾ ਉਨ੍ਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮੰਨਦੇ ਅਤੇ ਪੂਜਦੇ ਹਨ। ਉਨ੍ਹਾਂ ਦੱਸਿਆ ਕਿ ਹੋਰ ਗੁਰੂਆਂ ਅਤੇ ਧਾਰਮਿਕ ਮਹਾਪੁਰਸ਼ਾਂ ਦੇ ਜਨਮ ਦਿਹਾੜੇ ਪਹਿਲਾਂ ਹੀ ਰਾਸ਼ਟਰੀ ਛੁੱਟੀਆਂ ਵਜੋਂ ਮਨਾਏ ਜਾਂਦੇ ਹਨ।ਵੜਿੰਗ ਨੇ ਕਿਹਾ ਕਿ ਉਹ ਪੰਜਾਬ ਤੋਂ ਹਨ, ਜਿੱਥੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਅਨੁਯਾਈਆਂ ਦੀ ਵੱਡੀ ਗਿਣਤੀ ਵੱਸਦੀ ਹੈ, ਇਸ ਲਈ ਉਹ ਇਸ ਮਸਲੇ ਨੂੰ ਵੱਖ-ਵੱਖ ਮੰਚਾਂ ‘ਤੇ ਲਗਾਤਾਰ ਉਠਾਉਂਦੇ ਆ ਰਹੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਉਹ ਸੰਸਦ ਵਿੱਚ ਇਹ ਮਸਲਾ ਚੁੱਕਣਾ ਚਾਹੁੰਦੇ ਸਨ, ਪਰ ਸਦਨ ਦੀ ਕਾਰਵਾਈ ਸਥਗਿਤ ਹੋਣ ਕਾਰਨ ਅਜਿਹਾ ਨਹੀਂ ਹੋ ਸਕਿਆ।ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਕਿਸੇ ਇਕ ਵਰਗ ਜਾਂ ਸਮੂਹ ਲਈ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ ਭਾਈਚਾਰੇ ਦਾ ਸੰਦੇਸ਼ ਦਿੱਤਾ। ਸ਼੍ਰੀ ਗੁਰੂ ਰਵਿਦਾਸ ਜੀ ਪੂਰੀ ਮਨੁੱਖਤਾ ਦੇ ਮਹਾਨ ਪ੍ਰਚਾਰਕ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: Punjab Police ਵੱਲੋਂ BKI ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; IED ਬਰਾਮਦ

SBS Nagar News: Nalagarh Police Station Blast Case: ਲੰਘੀ 1 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੰਦਿਆਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ Punjab Police ਨੁੰ ਵੱਡੀ ਸਫ਼ਲਤਾ; BSF ਨਾਲ ਮਿਲਕੇ ਬਾਰਡਰ ਤੋਂ ਹਥਿਆਰਾਂ ਦਾ ਜਖ਼ੀਰਾ ਬਰਾਮਦ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨਵਾਂਸ਼ਹਿਰੀਆ ਅਤੇ ਬੀਕੇਆਈ ਦੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ 31 ਦਸੰਬਰ, 2025 ਨੂੰ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਇੱਕ ਆਈਈਡੀ ਪਹੁੰਚਾਈ ਸੀ, ਜਿਸਦੀ ਵਰਤੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ 1 ਜਨਵਰੀ, 2026 ਨੂੰ ਹੋਏ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਵਿੱਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ Amritsar ‘ਚ ਸਰਹੱਦੋਂ ਪਾਰ ਆਈ 43 ਕਿਲੋਂ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਪਿਸਤੌਲ ਬਰਾਮਦ

ਨਵਾਂਸ਼ਹਿਰ ਦੇ ਐਸਐਸਪੀ ਤੁਸ਼ਾਰ ਗੁਪਤਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਹੋਂ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਦੀ ਭੂਮਿਕਾ ਬਾਰੇ ਖੁਲਾਸਾ ਹੋਇਆ। ਐਸਐਸਪੀ ਨੇ ਕਿਹਾ ਕਿ ਇਨ੍ਹਾਂ ਖੁਲਾਸਿਆਂ ਅਤੇ ਫਾਲੋ-ਅੱਪ ਕਾਰਵਾਈ ਦੇ ਆਧਾਰ ‘ਤੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨ ਤੋਂ ਇੱਕ ਆਈਈਡੀ ਬਰਾਮਦ ਕੀਤਾ ਗਿਆ ਹੈ, ਜੋ ਇਸ ਅੱਤਵਾਦੀ ਸਾਜ਼ਿਸ਼ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦਾ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੋ ਸਾਥੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 10,13, 15, 16, 17 ਅਤੇ 18 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਤਹਿਤ ਪੁਲਿਸ ਥਾਣਾ ਰਾਹੋਂ ਵਿਖੇ ਇੱਕ ਵੱਖਰੀ ਐਫਆਈਆਰ ਨੰ. 20 ਮਿਤੀ 29/01/2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ASI ਪ੍ਰੀਤਮ ਸਿੰਘ ਬੰਗੀ ਪਦਉਨਤ ਹੋ ਕੇ ਬਣੇ ਸਬ ਇੰਸਪੈਕਟਰ, SSP ਨੇ ਲਗਾਏ ਬੈਚ

0

Bathinda News: Bathinda Police (ਬਠਿੰਡਾ ਪੁਲਿਸ) ਵਿਚ ਪਿਛਲੇ ਲੰਮੇ ਸਮੇਂ ਤੋਂ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦੇ ਆ ਰਹੇ ASI ਪ੍ਰੀਤਮ ਸਿੰਘ ਬੰਗੀ ਪਦਉਨਤ ਹੋ ਕੇ ਸਬ ਇੰਸਪੈਕਟਰ ਬਣ ਗਏ ਹਨ। ਸਥਾਨਕ ਐਸਐਸਪੀ ਦਫ਼ਤਰ ਹੋਏ ਇੱਕ ਸਾਦੇ ਸਮਾਗਮ ਦੌਰਾਨ ਉਨ੍ਹਾਂ ਦੇ ਮੋਢਿਆ ਉੱਪਰ ਐਸਐਸਪੀ ਡਾ ਜਯੋਤੀ ਯਾਦਵ ਅਤੇ ਡੀਐਸਪੀ ਸਪੈਸ਼ਲ ਕ੍ਰਾਈਮ ਕਰਮਜੀਤ ਸਿੰਘ ਸੰਧਾਂਵਾਲੀਆਂ ਦੁਆਰਾ ਬੈਚ ਲਗਾਏ ਗਏ।

ਇਹ ਵੀ ਪੜ੍ਹੋ ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਇਸ ਮੌਕੇ ਐਸਐਸਪੀ ਡਾ ਯਾਦਵ ਨੇ ਸਬ ਇੰਸਪੈਕਟਰ ਪ੍ਰੀਤਮ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਹੌਂਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ ਅਤੇ ਆਪਣੀ ਡਿਉਟੀ ਪਹਿਲਾਂ ਦੀ ਤਰ੍ਹਾਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਜਿਕਰਯੋਗ ਹੈ ਕਿ ਖੇਡ ਕੋਟੇ ਵਿਚ ਭਰਤੀ ਹੋਏ ਸਬ ਇੰਸਪੈਕਟਰ ਪ੍ਰੀਤਮ ਸਿੰਘ ਵੱਖ ਵੱਖ ਥਾਣਿਆਂ ਤੇ ਦਫ਼ਤਰਾਂ ਵਿਚ ਡਿਉਟੀ ਨਿਭਾਉਣ ਤੋਂ ਇਲਾਵਾ ਮੌਜੂਦਾ ਸਮੇਂ ਨਗਰ ਨਿਗਮ ਬਠਿੰਡਾ ਵਿਖੇ ਬਤੌਰ ਸਕਿਊਰਟੀ ਇੰਚਾਰਜ਼ ਕੰਮ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

RBDAV Sr Sec Public School Bathinda ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ

0

Bathinda News: RBDAV Sr Sec Public School Bathinda ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ। ਸਕੂਲ ਦੇ ਮੁੱਖੀ ਪ੍ਰਿੰਸੀਪਲ ਸ਼੍ਰੀ ਓ. ਪੀ. ਤਿਵਾੜੀ ਦੀ ਅਗਵਾਈ ਹੇਠ ਉਲੀਕੇ ਇਸ ਪ੍ਰੋਗਰਾਮ ਦੀ ਨਿਗਰਾਨੀ ਸਕੂਲ ਦੇ ਕੋਆਰਡੀਨੇਟਰਸ(ਮੁੱਖ ਸੰਚਾਲਿਕਾ)ਸ਼੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀ ਮਤੀ ਸਰਲਾ ਸ਼ਰਮਾ, ਸ਼੍ਰੀ ਮਤੀ ਸੁਨੀਤਾ ਬਾਂਸਲ ਅਤੇ ਸ਼੍ਰੀਮਤੀ ਰਾਖੀ ਪੂਰੀ ਵੱਲੋਂ ਕੀਤੀ ਗਈ।ਇਸ ਦੌਰਾਨ ਵਿਦਿਆਰਥੀਆਂ ਪਾਸੋਂ ਗਤੀਵਿਧੀ ਦੇ ਰੂਪ ਵਿੱਚ ‘ਸੜਕ ਸੁਰੱਖਿਆ, ਜੀਵਨ ਰੱਖਿਆ’ ਦੇ ਵਿਸ਼ੇ ‘ਤੇ ਪੋਸਟਰ ਬਣਾਏ ਗਏ ਅਤੇ ਪ੍ਰਦਰਸ਼ਨੀ ਦੇ ਰੂਪ ਵਿੱਚ ਸਜਾਏ ਗਏ।

ਇਹ ਵੀ ਪੜ੍ਹੋ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਇਸਦਾ ਮੁੱਖ ਉਦੇਸ਼ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨਾ ਅਤੇ ਸੜਕ ਹਾਦਸਿਆਂ ਨੂੰ ਘਟਾਉਣਾ ਹੈ। ਇਸ ਮੌਕੇ ‘ਤੇ ਏ. ਐੱਸ. ਆਈ. ਹਾਕਮ ਸਿੰਘ ਅਤੇ ਹੈੱਡ ਕਾਂਸਟੇਬਲ ਕਰਮਿੰਦਰ ਸਿੰਘ ਨੇ 750 ਦੇ ਕਰੀਬ ਵਿਦਿਆਰਥੀਆਂ ਅਤੇ 35 ਅਧਿਆਪਕਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਅਤੇ ਸਾਡੇ ਬਣਦੇ ਕਰਤੱਵਾਂ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਸੁਆਲ ਜੁਆਬ ਕੀਤੇ।ਪ੍ਰਿੰਸੀਪਲ ਓ. ਪੀ. ਤਿਵਾੜੀ ਵੱਲੋਂ ਅਤੇ ਕੋਆਰਡੀਨੇਟਰਸ( ਮੁੱਖ ਸੰਚਾਲਿਕਾ) ਵੱਲੋਂ ਏਐੱਸਆਈ ਹਾਕਮ ਸਿੰਘ ਅਤੇ ਹੈੱਡ ਕਾਂਸਟੇਬਲ ਕਰਮਿੰਦਰ ਸਿੰਘ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸੁਆਗਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਸੜਕ ਸੁਰੱਖਿਆ ਨਿਯਮਾਂ ਬਾਬਤ ਦਿੱਤੀ ਜਾਣਕਾਰੀ ਲਈ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

0

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਮੌਜੂਦਾ ਨਿਯਮਾਂ ਅਨੁਸਾਰ ਪੰਜਾਬ ਦੇ ਨਿਵਾਸੀਆਂ ਨੂੰ ਚੰਡੀਗੜ੍ਹ ਵਿੱਚ ਲਾਇਸੈਂਸਸ਼ੁਦਾ ਹਥਿਆਰ ਰੱਖਣ ਲਈ ਵੱਖਰੇ ਤੌਰ ‘ਤੇ ਇਜਾਜ਼ਤ ਲਈ ਅਰਜ਼ੀ ਦੇਣੀ ਪੈਂਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਬੇਲੋੜੀ ਦੇਰੀ ਅਤੇ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਲਿਖਿਆ ਕਿ ਜਦੋਂ ਪੰਜਾਬ ਦੇ ਨਿਵਾਸੀ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੰਦੇ ਹਨ ਤਾਂ ਇਸ ਵਿੱਚ ਅਧਿਕਾਰ ਖੇਤਰ ਸਿਰਫ਼ ਪੰਜਾਬ ਰਾਜ ਤੱਕ ਸੀਮਿਤ ਹੁੰਦਾ ਹੈ।

ਇਹ ਵੀ ਪੜ੍ਹੋ  ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਉਨ੍ਹਾਂ ਅੱਗੇ ਲਿਖਿਆ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਕਰਕੇ ਇਹ ਸੂਬੇ ਦਾ ਪ੍ਰਸ਼ਾਸਕੀ ਕੇਂਦਰ ਹੈ। ਪੰਜਾਬ ਦੇ ਬਹੁਤੇ ਨਿਵਾਸੀ ਚੰਡੀਗੜ੍ਹ ਵਿੱਚ ਰਹਿੰਦੇ ਹਨ ਅਤੇ ਅਕਸਰ ਸਰਕਾਰੀ ਅਤੇ ਨਿੱਜੀ ਕੰਮਾਂ ਦੇ ਸਬੰਧ ਵਿੱਚ ਚੰਡੀਗੜ੍ਹ ਆਉਂਦੇ-ਜਾਂਦੇ ਰਹਿੰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਇਸ ਲਈ ਜਦੋਂ ਪੰਜਾਬ ਦੇ ਨਿਵਾਸੀਆਂ ਨੂੰ ਹਥਿਆਰ ਦਾ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ ਤਾਂ ਚੰਡੀਗੜ੍ਹ ਨੂੰ ਵੀ ਇਸਦੇ ਅਧਿਕਾਰ ਖੇਤਰ ਵਿੱਚ ਖੁਦ-ਬ-ਖੁਦ ਸ਼ਾਮਲ ਕਰਨਾ ਪੂਰੀ ਤਰ੍ਹਾਂ ਤਰਕਸੰਗਤ ਅਤੇ ਵਿਹਾਰਕ ਹੋਵੇਗਾ।ਉਨ੍ਹਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਹ ਸਬੰਧਤ ਨਿਯਮਾਂ/ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਲਈ ਸਬੰਧਤ ਅਧਿਕਾਰੀਆਂ ਨੂੰ ਬਣਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਯਕੀਨੀ ਬਣਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Muktsar Sahib Police ਵੱਲੋਂ ਜ਼ਿਲ੍ਹੇ ਭਰ ਵਿੱਚ ਕਬਾੜੀਏ ਦੀਆਂ ਦੁਕਾਨਾਂ ’ਤੇ ਚਲਾਈ ਚੈਕਿੰਗ ਮੁਹਿੰਮ

0

👉ਚੋਰੀ ਦੇ ਸਮਾਨ ਦੀ ਖਰੀਦ-ਫਰੋਖ਼ਤ ਰੋਕਣ ਲਈ ਕਬਾੜੀਏ ਨੂੰ ਸਖ਼ਤ ਹਦਾਇਤਾਂ ਜਾਰੀ
Muktsar News:ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਵਿੱਚ ਕਬਾੜੀਆਂ ਦੀਆਂ ਦੁਕਾਨਾਂ ’ਤੇ ਸਰਚ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ।ਇਸ ਮੁਹਿੰਮ ਦਾ ਮੁੱਖ ਉਦੇਸ਼ ਚੋਰੀ ਦੇ ਸਮਾਨ, ਖਾਸ ਕਰਕੇ ਮੋਟਰਾਂ, ਵਾਹਨਾਂ ਦੇ ਪਾਰਟਸ, ਟ੍ਰਾਂਸਫਾਰਮਰ, ਸੋਲਰ ਪੈਨਲ, ਬੈਟਰੀਆਂ ਆਦਿ ਦੀ ਗੈਰਕਾਨੂੰਨੀ ਖਰੀਦ-ਫਰੋਖ਼ਤ ’ਤੇ ਰੋਕ ਲਗਾਉਣਾ ਅਤੇ ਕਬਾੜੀਏ ਦੇ ਕਾਰੋਬਾਰ ਨਾਲ ਜੁੜੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣਾ ਸੀ।ਇਹ ਚੈਕਿੰਗ ਮੁਹਿੰਮ ਸ੍ਰੀ ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਨਵੀਂਨਪਾਲ ਸਿੰਘ ਡੀ.ਐਸ.ਪੀ (ਮਲੋਟ), ਸ੍ਰੀ ਅਰੁਣ ਮੁੰਡਨ ਡੀ.ਐਸ.ਪੀ (ਗਿੱਦੜਬਾਹਾ) ਅਤੇ ਸ੍ਰੀ ਹਰਬੰਸ ਸਿੰਘ ਡੀ.ਐਸ.ਪੀ (ਲੰਬੀ) ਦੀ ਨਿਗਰਾਨੀ ਹੇਠ ਆਪਣੇ-ਆਪਣੇ ਇਲਾਕਿਆਂ ਵਿੱਚ ਅਲੱਗ-ਅਲੱਗ ਪੁਲਿਸ ਟੀਮਾਂ ਬਣਾਕੇ ਅਮਲ ਵਿੱਚ ਲਿਆਈ ਗਈ।ਚੈਕਿੰਗ ਦੌਰਾਨ ਕਬਾੜੀਏ ਦੀਆਂ ਦੁਕਾਨਾਂ ’ਤੇ ਪਏ ਸਮਾਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਕਾਨੂੰਨੀ ਜ਼ਿੰਮੇਵਾਰੀਆਂ ਸਬੰਧੀ ਅਗਾਹ ਕੀਤਾ ਗਿਆ।

ਇਹ ਵੀ ਪੜ੍ਹੋ  Punjab Police ਨੁੰ ਵੱਡੀ ਸਫ਼ਲਤਾ; BSF ਨਾਲ ਮਿਲਕੇ ਬਾਰਡਰ ਤੋਂ ਹਥਿਆਰਾਂ ਦਾ ਜਖ਼ੀਰਾ ਬਰਾਮਦ

ਕਬਾੜੀਆਂ ਲਈ ਸਖ਼ਤ ਹਦਾਇਤਾਂ -ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ ਨੇ ਕਬਾੜੀਆਂ ਨੂੰ ਸਪੱਸ਼ਟ ਤੌਰ ’ਤੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਬਾੜ ਦਾ ਸਮਾਨ ਖਰੀਦਣ ਜਾਂ ਵੇਚਣ ਸਮੇਂ ਪੂਰੀ ਚੌਕਸੀ ਵਰਤਣਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਜਦੋਂ ਵੀ ਕੋਈ ਵਿਅਕਤੀ ਕਬਾੜ ਵੇਚਣ ਜਾਂ ਖਰੀਦਣ ਲਈ ਦੁਕਾਨ ’ਤੇ ਆਉਂਦਾ ਹੈ ਤਾਂ ਦੁਕਾਨਦਾਰ ਦਾ ਫਰਜ਼ ਬਣਦਾ ਹੈ ਕਿ ਹਰ ਗਾਹਕ ਦੀ ਪੂਰੀ ਪਹਿਚਾਣ (ਆਈ.ਡੀ) ਦਾ ਰਿਕਾਰਡ ਰੱਖਿਆ ਜਾਵੇ,ਸਮਾਨ ਦੀ ਪੜਤਾਲ ਕਰਨ ਤੋਂ ਬਾਅਦ ਹੀ ਖਰੀਦ ਕੀਤੀ ਜਾਵੇ, ਹਰ ਕਬਾੜੀਏ ਦੀ ਦੁਕਾਨ ’ਤੇ ਸੀ.ਸੀ.ਟੀ.ਵੀ ਕੈਮਰੇ ਲਗੇ ਹੋਣਾ ਲਾਜ਼ਮੀ ਹਨ, ਖਰੀਦੇ ਜਾਂ ਵੇਚੇ ਗਏ ਸਮਾਨ ਅਤੇ ਸੰਬੰਧਿਤ ਵਿਅਕਤੀ ਦੀ ਫੋਟੋ/ਵੀਡੀਓ ਰਿਕਾਰਡਿੰਗ ਹੋਣੀ ਚਾਹੀਦੀ ਹੈ ਉਨ੍ਹਾਂ ਖ਼ਾਸ ਤੌਰ ’ਤੇ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਸਮਾਨ ਦੀ ਖਰੀਦ-ਫਰੋਖ਼ਤ ਦੌਰਾਨ ਵਿਸ਼ੇਸ਼ ਪੜਤਾਲ ਕਰਨ ਦੀ ਸਖ਼ਤ ਹਦਾਇਤ ਦਿੱਤੀ।

ਇਹ ਵੀ ਪੜ੍ਹੋ  Amritsar ‘ਚ ਸਰਹੱਦੋਂ ਪਾਰ ਆਈ 43 ਕਿਲੋਂ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਪਿਸਤੌਲ ਬਰਾਮਦ

ਐਸ.ਐਸ.ਪੀ. ਨੇ ਕਬਾੜੀਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਖੇਤਾਂ ਵਿੱਚੋਂ ਚੋਰੀ ਹੋ ਰਹੀਆਂ ਮੋਟਰਾਂ, ਟ੍ਰਾਂਸਫਾਰਮਰ, ਸੋਲਰ ਪੈਨਲ, ਬੈਟਰੀਆਂ ਆਦਿ ਨਾਲ ਸੰਬੰਧਤ ਅਪਰਾਧਾਂ ਨੂੰ ਰੋਕਣ ਲਈ ਪੁਲਿਸ ਵਿਭਾਗ ਦਾ ਪੂਰਾ ਸਹਿਯੋਗ ਦਿੱਤਾ ਜਾਵੇ।ਜੇਕਰ ਕੋਈ ਵੀ ਸ਼ੱਕੀ ਵਿਅਕਤੀ ਕਬਾੜ ਵੇਚਣ ਵਾਸਤੇ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।ਉਨ੍ਹਾਂ ਸਪੱਸ਼ਟ ਕੀਤਾ ਕਿ ਜਲਦ ਹੀ ਇਸ ਮਕਸਦ ਲਈ ਪੁਲਿਸ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਕਬਾੜੀਏ ਦੀਆਂ ਦੁਕਾਨਾਂ ’ਤੇ ਜਾ ਕੇ ਪਏ ਹੋਏ ਸਮਾਨ ਦੀ ਨਿਯਮਤ ਚੈਕਿੰਗ ਕਰੇਗੀ। ਹਰ ਕਬਾੜੀਏ ਨੂੰ ਆਪਣੀ ਦੁਕਾਨ ’ਤੇ ਪਏ ਸਮਾਨ ਬਾਰੇ ਇਹ ਦੱਸਣਾ ਲਾਜ਼ਮੀ ਹੋਵੇਗਾ ਕਿ ਉਹ ਸਮਾਨ ਕਿਸ ਤੋਂ ਅਤੇ ਕਿੰਨੀ ਰਕਮ ਵਿੱਚ ਖਰੀਦਿਆ ਗਿਆ ਹੈ।ਐਸ.ਐਸ.ਪੀ.ਨੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚੋਰਾਂ ਨਾਲ ਮਿਲੀਭਗਤ ਪਾਈ ਗਈ ਤਾਂ ਸਬੰਧਿਤ ਦੁਕਾਨਦਾਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਹਰਪਾਲ ਸਿੰਘ ਚੀਮਾ

0

👉ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਧ, ਦੀਪਕ ਬਾਲੀ ਨੂੰ ਲੈ ਕੇ ਬਣਾਈ ਕਮੇਟੀ ਨੇ ਧਾਰਮਿਕ ਆਗੂਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਪਲੇਠੀ ਮੀਟਿੰਗ
Chandigarh News:ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ।

ਇਹ ਵੀ ਪੜ੍ਹੋ  ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾਸ ਜੀ, ਸੰਤ ਇੰਦਰ ਦਾਸ ਜੀ, ਸੰਤ ਜਗੀਰ ਸਿੰਘ ਜੀ, ਸ੍ਰੀ ਸਤਿਆਵਾਨ ਜੀ, ਸ੍ਰੀ ਕ੍ਰਿਸ਼ਨ ਕੁਮਾਰ ਜੀ ਤੇ ਸ੍ਰੀ ਰਾਜ ਕਪੂਰ ਜੀ ਡੇਰਾ ਬੱਲਾਂ, ਬੀਬੀ ਸੰਤੋਸ਼ ਕੁਮਾਰੀ, ਸਕਾਲਰ ਡਾ. ਰਾਜ ਕੁਮਾਰ ਹੰਸ, ਡਾ. ਸੋਮਾ ਅਤਰੀ, ਸ੍ਰੀ ਵਿਜੇ ਆਦਿ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਮਾਗਮ ਮਨਾਏਗੀ। ਅੱਜ ਕਮੇਟੀ ਦੇ ਸਨਮੁੱਖ ਤਜਵੀਜਤ ਸਮਾਗਮਾਂ ਦੀ ਪੇਸ਼ਕਾਰੀ ਮਗਰੋਂ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਫਰਵਰੀ 27 ਤੋਂ ਫਰਵਰੀ 2027 ਤੱਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੈਮੀਨਾਰ ਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਪੱਧਰੀ ਮੁਕਾਬਲੇ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਗੁਰੂ ਜੀ ਯਾਦਗਾਰੀ ਸਿੱਕਾ ਜਾਰੀ ਕਰਨਾ, ਖੂਨਦਾਨ ਕੈਂਪ, ਪਲਾਂਟੇਸ਼ਨ ਮੁਹਿੰਮ, ਮੈਰਾਥਨ, ਸ਼ੋਭਾ ਯਾਤਰਾ, ਸਾਈਕਡ ਰੈਲੀਆਂ ਆਦਿ ਸਮਾਗਮਾਂ ਦੀ ਤਜਵੀਜ਼ ਬਣਾਈ ਗਈ ਹੈ, ਜੋ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ ਦੀ ਸਲਾਹ ਨਾਲ ਹੀ ਮਨਾਏ ਜਾਣਗੇ।

ਇਹ ਵੀ ਪੜ੍ਹੋ  Punjab Police ਨੁੰ ਵੱਡੀ ਸਫ਼ਲਤਾ; BSF ਨਾਲ ਮਿਲਕੇ ਬਾਰਡਰ ਤੋਂ ਹਥਿਆਰਾਂ ਦਾ ਜਖ਼ੀਰਾ ਬਰਾਮਦ

ਸ. ਚੀਮਾ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਵਿੱਚ ਮਹੀਨਾਵਾਰ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 4 ਸ਼ੋਭਾ ਯਾਤਰਾਵਾਂ ਵਾਰਾਨਸੀ-ਖੁਰਾਲਗੜ ਸਾਹਿਬ, ਫ਼ਰੀਦਕੋਟ-ਖੁਰਾਲਗੜ ਸਾਹਿਬ,ਬਠਿੰਡਾ-ਖੁਰਾਲਗੜ ਸਾਹਿਬ ਅਤੇ ਜੰਮੂ-ਖੁਰਾਲਗੜ ਸਾਹਿਬ ਆਦਿ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਇੱਕ ਵਿਸ਼ੇਸ਼ ਲੋਗੋ ਵੀ ਤਿਆਰ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇੱਕ ਸਿੱਕਾ ਵੀ ਜਾਰੀ ਕੀਤਾ ਜਾਵੇਗਾ।ਵਿੱਤ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਮੀਟਿੰਗ ਵਿੱਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵਨਾ ਨਾਲ ਇਹ ਸਮਾਗਮ ਕਰਵਾ ਰਹੀ ਹੈ ਅਤੇ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ, ਸਕਾਲਰਾਂ ਦੀ ਅਗਵਾਈ ਤੇ ਸਲਾਹ ਨਾਲ ਸਮੁੱਚੇ ਸਮਾਗਮ ਮਨਾਏ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਚ ‘ਦਾਖ਼ਲਾ ਜਾਗਰੂਕਤਾ ਮੁਹਿੰਮ–2026’ ਦਾ ਸ਼ਾਨਦਾਰ ਆਗਾਜ਼

0

👉ਵਿਧਾਇਕਾਂ ਤੇ ਅਧਿਕਾਰੀਆਂ ਵੱਲੋਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੁੜਨ ਦਾ ਸੱਦਾ
Bathinda News:ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਰਹਿਨੁਮਾਈ ਹੇਠ ‘ਦਾਖ਼ਲਾ ਜਾਗਰੂਕਤਾ ਮੁਹਿੰਮ–2026’ ਦੀ ਸ਼ੁਰੂਆਤ ਜ਼ਿਲ੍ਹੇ ਵਿੱਚ ਕੀਤੀ ਗਈ ਹੈ।ਇਸ ਮੁਹਿੰਮ ਦਾ ਆਗਾਜ਼ ਸ਼ਹੀਦ ਮੇਜਰ ਰਵੀਇੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ), ਮਾਲ ਰੋਡ ਬਠਿੰਡਾ ਤੋਂ ਕੀਤਾ ਗਿਆ, ਜਿੱਥੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਦਾਖ਼ਲਾ ਜਾਗਰੂਕਤਾ ਮੋਬਾਇਲ ਵੈਨ ਦੇ ਸੁਆਗਤ ਅਤੇ ਰਵਾਨਗੀ ਲਈ ਸੁਚੱਜੇ ਪ੍ਰਬੰਧ ਕੀਤੇ ਗਏ ।ਇਸ ਦੌਰਾਨ ਮੁੱਖ ਮੰਤਰੀ ਖੇਤਰੀ ਦਫ਼ਤਰ ਦੇ ਫ਼ੀਲਡ ਅਫ਼ਸਰ ਰਮਨਜੀਤ ਵੱਲੋਂ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਹਰ ਬੱਚੇ ਤੱਕ ਗੁਣਵੱਤਾਪੂਰਨ ਸਿੱਖਿਆ ਪਹੁੰਚਾਉਣਾ ਹੈ।

ਇਹ ਵੀ ਪੜ੍ਹੋ  ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਉਨ੍ਹਾਂ ਦੱਸਿਆ ਕਿ ਇਹ ਮੋਬਾਇਲ ਵੈਨ ਪਿੰਡ-ਪਿੰਡ ਜਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਅਤੇ ਉਪਲਬਧ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰੇਗੀ।ਇਸ ਮੌਕੇ ਸਿੱਖਿਆ ਵਿਭਾਗ ਮਾਲਵਾ ਵੈਸਟ ਜ਼ੋਨ ਦੇ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਕਿਹਾ ਕਿ ਦਾਖ਼ਲਿਆਂ ਲਈ ਆਨਲਾਈਨ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖ਼ੁਰਾਣਾ ਸੇਠੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਿੰਦਰ ਕੌਰ ਨੇ ਸਾਂਝੇ ਬਿਆਨ ਵਿੱਚ ਅਧਿਆਪਕਾਂ, ਪਿੰਡ ਵਾਸੀਆਂ ਅਤੇ ਮਾਪਿਆਂ ਨੂੰ ਇਸ ਮੁਹਿੰਮ ਨਾਲ ਸਰਗਰਮ ਤੌਰ ’ਤੇ ਜੁੜਨ ਦਾ ਸੱਦਾ ਦਿੱਤਾ।ਮੁਹਿੰਮ ਤਹਿਤ ਮੋਬਾਇਲ ਵੈਨ ਮਾਲ ਰੋਡ ਸਕੂਲ ਤੋਂ ਰਵਾਨਾ ਹੋ ਕੇ ਕਟਾਰ ਸਿੰਘ ਵਾਲਾ, ਕੋਟਸ਼ਮੀਰ, ਨਸੀਬਪੁਰਾ, ਕੋਟ ਬਖ਼ਤੂ ਹੁੰਦੀ ਹੋਈ ਸਕੂਲ ਆਫ਼ ਐਮੀਨੈਂਸ ਬੰਗੀ ਕਲਾਂ ਪਹੁੰਚੀ, ਜਿੱਥੇ ਤਲਵੰਡੀ ਸਾਬੋ ਬਲਾਕ ਦੇ ਨੋਡਲ ਅਫ਼ਸਰ ਕਮ ਪ੍ਰਿੰਸੀਪਲ ਦਵਿੰਦਰ ਕੁਮਾਰ ਗੋਇਲ ਦੀ ਦੇਖ-ਰੇਖ ਹੇਠ ਨਿੱਘਾ ਸੁਆਗਤ ਕੀਤਾ ਗਿਆ।

ਇਹ ਵੀ ਪੜ੍ਹੋ  Amritsar ‘ਚ ਸਰਹੱਦੋਂ ਪਾਰ ਆਈ 43 ਕਿਲੋਂ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਪਿਸਤੌਲ ਬਰਾਮਦ

ਇੱਥੇ ਵਿਧਾਇਕ ਤੇ ਚੀਫ਼ ਵਿਪ ਪੰਜਾਬ ਪ੍ਰੋ. ਬਲਜਿੰਦਰ ਕੌਰ ਵੱਲੋਂ ਵੈਨ ਨੂੰ ਅਗਲੇ ਪੜਾਅ ਲਈ ਰਵਾਨਾ ਕਰਦਿਆਂ ਕਿਹਾ ਗਿਆ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਮਾਡਲ ਰਾਹੀਂ ਵਿਸ਼ਵ ਪੱਧਰੀ ਬਣਾਇਆ ਜਾ ਰਿਹਾ ਹੈ।ਇਹ ਕਾਫ਼ਲਾ ਅਖੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਵਿਖੇ ਪਹੁੰਚਿਆ, ਜਿੱਥੇ ਵੱਖ-ਵੱਖ ਪਤਵੰਤੇ ਸਜਣਾਂ ਵੱਲੋਂ ਵੈਨ ਨੂੰ ਅੱਗੇ ਰਵਾਨਾ ਕੀਤਾ ਗਿਆ। ਇਸ ਦੌਰਾਨ ਡਾ. ਸੁਖਪਾਲ ਸਿੰਘ ਸਿੱਧੂ ਵੱਲੋਂ ਗਾਇਆ ਗਿਆ ਜਾਗਰੂਕਤਾ ਗੀਤ ‘ਜਾਗੋ’ ਲੋਕਾਂ ਲਈ ਵਿਸ਼ੇਸ਼ ਪ੍ਰੇਰਣਾ ਦਾ ਸਰੋਤ ਬਣਿਆ ।ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ, ਕਿਤਾਬਾਂ, ਮਿਡ-ਡੇ-ਮੀਲ ਸਮੇਤ ਅਧੁਨਿਕ ਸਿੱਖਿਆਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੁਹਿੰਮ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਪ੍ਰਿੰਸੀਪਲਾਂ, ਹੈੱਡ ਟੀਚਰਾਂ ਅਤੇ ਸਟਾਫ਼ ਵੱਲੋਂ ਭਰਪੂਰ ਯੋਗਦਾਨ ਦਿੱਤਾ ਗਿਆ । ਮੋਬਾਇਲ ਵੈਨਾਂ ਰਾਹੀਂ ਪਿੰਡ-ਪਿੰਡ ਜਾ ਕੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897627