Home Blog Page 19

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

0

👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
👉ਭਗਵੰਤ ਮਾਨ ਸਰਕਾਰ 32 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ‘ਚ ਮਨਮਾਨੇ ਵਾਧੇ ਤੋਂ ਬਚਾਉਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ
👉ਜਿਨ੍ਹਾਂ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ 15% ਸੀਮਾ ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਵਾਧੂ ਫੀਸਦ ਮੋੜਨੀ ਪਵੇਗੀ: ਹਰਜੋਤ ਸਿੰਘ ਬੈਂਸ
👉ਪ੍ਰਸਤਾਵਿਤ ਕਾਨੂੰਨ ਤਹਿਤ ਨਿੱਜੀ ਸਕੂਲਾਂ ਨੂੰ ਸਾਲਾਨਾ 5% ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ: ਹਰਜੋਤ ਸਿੰਘ ਬੈਂਸ
👉ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ: ਹਰਜੋਤ ਸਿੰਘ ਬੈਂਸ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ।

ਇਹ ਵੀ ਪੜ੍ਹੋ Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕਾਰ ਦੁਆਰਾ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਲਈ ਕੰਮ ਕਰਨ।ਆਪਣੇ ਹੁਕਮਾਂ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪਹੁੰਚਯੋਗ ਅਤੇ ਕਿਫਾਇਤੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਉਪਾਵਾਂ ਅਤੇ ਇਨ੍ਹਾਂ ਸੰਸਥਾਵਾਂ ਦੇ ਕੰਮ ਕਰਨ ਦੇ ਢੰਗ-ਤਰੀਕੇ ਬਾਰੇ ਪੂਰੀ ਪਾਰਦਰਸ਼ਤਾ ਨਾਲ ਜਾਣਨ ਦੇ ਹੱਕਦਾਰ ਹਨ।”ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਲਿਆ ਗਿਆ ਹੈ ਕਿ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਸਿੱਖਿਆ ਇੱਕ ਨੇਕ ਅਤੇ ਜਨਤਕ ਭਲਾਈ ਦਾ ਕਾਰਜ ਹੈ, ਨਾ ਕਿ ਕੋਈ ਵਪਾਰਕ ਉੱਦਮ, ਜਿਸ ਦਾ ਲਾਭ ਲੈਣ ਲਈ ਇਸਨੂੰ ਆਪਣੇ ਢੰਗ ਨਾਲ ਢਾਲਿਆ ਜਾ ਸਕੇ। ਸਿੱਖਿਆ ਮੰਤਰੀ ਨੇ ਕਿਹਾ ਇਸ ਸਿਧਾਂਤ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਵੀ ਸਮਰਥਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਸੁਪਰੀਮ ਕੋਰਟ ਨੇ ਪਹਿਲਾਂ ਵੀ ਕਈ ਵਾਰ ਫੈਸਲਾ ਸੁਣਾਇਆ ਹੈ ਕਿ ਨਿੱਜੀ ਸੰਸਥਾਵਾਂ ਨੂੰ ਵਾਜਬ ਫੀਸ ਲੈਣ ਦਾ ਅਧਿਕਾਰ ਹੈ, ਪਰ ਸਿੱਖਿਆ ਖੇਤਰ ਵਿੱਚ ਵਪਾਰੀਕਰਨ ਅਤੇ ਮੁਨਾਫ਼ਾਖੋਰੀ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ, ਸਰਕਾਰ ਇੱਕ ਵਿਧਾਨਕ ਢਾਂਚਾ ਪੇਸ਼ ਕਰੇਗੀ ਜਿਸ ਨਾਲ ਨਿੱਜੀ ਸੰਸਥਾਵਾਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਨਮਾਨੇ ਢੰਗ ਨਾਲ ਫੀਸ ਵਾਧੇ ਨੂੰ ਰੋਕਿਆ ਜਾਵੇਗਾ। ਇਸ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਵਿਭਾਗ ਨੂੰ ਜਲਦ ਤੋਂ ਜਲਦ ਕੈਬਨਿਟ ਦੇ ਵਿਚਾਰ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”ਪ੍ਰਸਤਾਵਿਤ ਕਾਨੂੰਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਲਈ ਇੱਕ ਸਖ਼ਤ ਸਾਲਾਨਾ ਫੀਸ ਹੱਦ ਲਾਗੂ ਕਰੇਗੀ। ਇਸ ਨਵੇਂ ਢਾਂਚੇ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਇੱਕ ਸਾਲ ਵਿੱਚ 5 ਫੀਸਦ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ।ਇਹ ਕਾਨੂੰਨ ਮਾਪਿਆਂ ਨੂੰ ਪਿਛਲੀ ਤਾਰੀਖ ਤੋਂ ਰਾਹਤ ਵੀ ਪ੍ਰਦਾਨ ਕਰੇਗਾ। ਕੋਈ ਵੀ ਪ੍ਰਾਈਵੇਟ ਸਕੂਲ ਜਿਸਨੇ ਲਗਾਤਾਰ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਸਨੂੰ ਕਾਨੂੰਨੀ ਤੌਰ ‘ਤੇ ਨਿਰਧਾਰਤ ਸੀਮਾ ਤੋਂ ਵੱਧ ਲਈ ਫੀਸ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ।

ਇਹ ਵੀ ਪੜ੍ਹੋ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਹਰ ਬੱਚੇ ਲਈ ਪਹੁੰਚਯੋਗ ਅਤੇ ਕਿਫਾਇਤੀ ਹੋਣੀ ਚਾਹੀਦੀ ਹੈ ਅਤੇ ਮਾਪਿਆਂ ‘ਤੇ ਵਾਧੂ ਫੀਸ ਦਾ ਬੋਝ ਨਹੀਂ ਪਾਇਆ ਜਾਣਾ ਚਾਹੀਦਾ। ਇਸ ਪ੍ਰਸਤਾਵਿਤ ਕਾਨੂੰਨ ਨਾਲ ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਲਈ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਰੈਗੂਲੇਟਰੀ ਢਾਂਚਾ ਸਥਾਪਤ ਹੋਣ ਦੀ ਉਮੀਦ ਹੈ।
ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸੀ ਫੀਸਾਂ ਵਧਾਉਣ ਦੀ ਖੁੱਲ੍ਹ 2019 ਵਿੱਚ ਕਾਂਗਰਸ ਸਰਕਾਰ ਨੇ ਅਜਿਹੇ ਉਪਬੰਧ ਲਿਆਂਦੇ ਜਿਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ। ਸਕੂਲਾਂ ਨੂੰ ਮਹਿਜ਼ ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ਜ਼ਰੀਏ ਸੋਧੀਆਂ ਫੀਸਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕਰਨ ਤੋਂ ਬਾਅਦ ਫੀਸ ਢਾਂਚੇ ਨੂੰ ਸੋਧਣ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ ‘ਤੇ ਰੈਗੂਲੇਟਰੀ ਨਿਗਰਾਨੀ ਬਹੁਤ ਘੱਟ ਸੀ। ਇਸ ਨਾਲ ਮਨਮਾਨੇ ਢੰਗ ਨਾਲ ਫੀਸ ਵਧਾਉਣ ਦਾ ਰਾਹ ਖੁੱਲ੍ਹ ਗਿਆ ਅਤੇ ਪੰਜਾਬ ਭਰ ਦੇ ਮਾਪਿਆਂ ‘ਤੇ ਵਿੱਤੀ ਬੋਝ ਵਧਦਾ ਗਿਆ।ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੇ ਜਾਣ ਵਾਲੇ ਨਵੇਂ ਕਾਨੂੰਨ ਦਾ ਉਦੇਸ਼ ਇਸ ਪ੍ਰਣਾਲੀ ਨੂੰ ਖਤਮ ਕਰਨਾ, ਨਿੱਜੀ ਸਕੂਲਾਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਾਧੂ ਫੀਸ ਦੇ ਬੋਝ ਤੋਂ ਬਚਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

0

👉ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ
👉ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ
Chandigarh News:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ।ਵਫ਼ਦ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਵਰਕਰਾਂ ਨੂੰ ਠੇਕਾ ਅਧਾਰਤ ਸਟੇਟਸ ਵਿੱਚ ਤਬਦੀਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕਰ ਚੁੱਕੀ ਹੈ, ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

”ਇਸ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਅਫ਼ਸਰਾਂ ਦੇ ਨਾਲ-ਨਾਲ ਪਰਸੋਨਲ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ, “ਸਾਰੇ ਸਬੰਧਤ ਵਿਭਾਗਾਂ ਨੂੰ ਆਪਣੀ ਕਾਰਵਾਈ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਫਾਸਟ-ਟਰੈਕ ਮੋਡ ’ਤੇ ਹੱਲ ਕਰਨਾ ਚਾਹੀਦਾ ਹੈ।”ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ ’ਤੇ ਗਠਿਤ ਕੀਤੀ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਨੇ ‘ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ’, ‘ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ’, ‘ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ’, ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’, ‘ਪੰਜਾਬ ਰੋਡਵੇਜ਼/ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’, ਅਤੇ ‘ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ’ ਦੇ ਨੁਮਾਇੰਦਿਆਂ ਨਾਲ ਇਹ ਵਿਸਤ੍ਰਿਤ ਚਰਚਾ ਕੀਤੀ।

ਇਹ ਵੀ ਪੜ੍ਹੋ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

ਇਨ੍ਹਾਂ ਮੀਟਿੰਗਾਂ ਦੌਰਾਨ ‘ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ’ ਵੱਲੋਂ ਕਿਰਨਦੀਪ ਸਿੰਘ ਰੂਪਾਣਾ, ਸਿਮਰਨਜੀਤ ਸਿੰਘ ਅਤੇ ਸਵਰਨ ਸਿੰਘ; ‘ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ’ ਵੱਲੋਂ ਗੁਰਮੀਤ ਸਿੰਘ ਮਦਨੀਪੁਰ, ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਹਰਦੀਪ ਸਿੰਘ ਢੀਂਡਸਾ; ‘ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ’ ਵੱਲੋਂ ਜਸਵੀਰ ਸਿੰਘ ਗਲੋਟੀ, ਸੁਭਦੀਪ ਕੌਰ, ਮੀਨੂ ਬਾਲਾ ਅਤੇ ਮਨਮੋਹਨ ਸਿੰਘ; ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’ ਵੱਲੋਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ ਅਤੇ ਪਵਨਦੀਪ ਸਿੰਘ; ‘ਪੰਜਾਬ ਰੋਡਵੇਜ਼ / ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’ ਵੱਲੋਂ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਅਤੇ ਰਾਜੇਸ਼ ਕੁਮਾਰ; ਅਤੇ ‘ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ’ ਵੱਲੋਂ ਹਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਆਪਣੇ ਪੱਖ ਪੇਸ਼ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

किलोवाट उपभोक्ताओं के घर बिना बैंक गारंटी लगेगा सोलर सिस्टम, बिजली बिल होगा शून्य : ऊर्जा मंत्री अनिल विज

0

👉किसानों की खाली जमीन पर लगेंगे सोलर प्लांट, सरकार खरीदेगी उत्पादित बिजली : अनिल विज
👉किलोवाट तक के नियमित बिल भरने वाले उपभोक्ताओं को बिना बैंक ऋण मिलेगा सोलर सिस्टम, आसान किस्तों में होगी भुगतान व्यवस्था : विज
👉पीएम सूर्य घर योजना में हरियाणा को 3 राष्ट्रीय पुरस्कार, सौर ऊर्जा में आत्मनिर्भरता की ओर बढ़ रहा प्रदेश : विज
Haryana News: हरियाणा के ऊर्जा मंत्री श्री अनिल विज ने कहा कि राज्य सरकार एक नई योजना पर कार्य कर रही है, जिसके तहत 1 किलोवाट लोड वाले घरेलू उपभोक्ताओं को भी सौर ऊर्जा प्रणाली उपलब्ध कराई जाएगी।उन्होंने बताया कि इस योजना की विशेषता यह होगी कि लाभार्थियों को बैंक ऋण या गारंटी के लिए किसी बैंक के चक्कर नहीं लगाने पड़ेंगे। विभाग के कर्मचारी स्वयं उपभोक्ताओं के घर जाकर प्रक्रिया पूरी करेंगे और उनकी छतों पर सोलर सिस्टम स्थापित करवाएंगे। इसके बाद ऐसे उपभोक्ताओं का बिजली बिल लगभग शून्य हो जाएगा। उन्होंने बताया कि हरियाणा में 1 किलोवाट तक के लोड वाले 7 लाख से अधिक उपभोक्ता हैं, जिन्हें इस योजना का लाभ मिल सकता है।

इसे भी पढ़ें खेल राज्य मंत्री ने हरियाणा के 23 उत्कृष्ट खिलाड़ियों को सीनियर व जूनियर प्रशिक्षकों के नियुक्ति पत्र सौंपे

श्री विज आज मीडिया कर्मियो के सवालों का जवाब दे रहे थे।
उन्होंने आगे बताया कि नियमित रूप से बिजली बिल जमा करने वाले 5 किलोवाट तक के उपभोक्ताओं के लिए भी इसी प्रकार की व्यवस्था प्रस्तावित है। इस योजना में मिलने वाली सरकारी सब्सिडी के अतिरिक्त शेष राशि उपभोक्ताओं से आसान किस्तों में ली जाएगी तथा इसके लिए भी बैंक ऋण की आवश्यकता नहीं होगी।इसी प्रकार, श्री विज ने कहा कि हाल ही में केंद्रीय ऊर्जा मंत्री श्री मनोहर लाल के समक्ष उन्होंने एक प्रस्ताव भी रखा है, जिसके तहत ऐसे किसान जिनकी भूमि खाली पड़ी है और जिनके परिवार के सदस्य बाहर रहते हैं, वे अपनी भूमि पर स्वयं के खर्च पर सोलर प्लांट स्थापित कर सकेंगे। इसके बाद सरकार निर्धारित दरों पर उनसे उत्पादित बिजली खरीदेगी। इससे किसानों को अतिरिक्त आय का स्रोत मिलेगा और राज्य में स्वच्छ ऊर्जा उत्पादन को भी बढ़ावा मिलेगा।उन्होंने बताया कि प्रधानमंत्री सूर्य घर मुफ्त बिजली योजना के उत्कृष्ट क्रियान्वयन के लिए हरियाणा को आज राष्ट्रीय स्तर पर तीन प्रतिष्ठित पुरस्कार प्राप्त होने जा रहे हैं। उन्होंने कहा कि पुरस्कार सिफारिशों के आधार पर नहीं, बल्कि कार्य के आधार पर मिलते हैं और सरकार हमेशा बेहतर प्रदर्शन करने वालों को सम्मानित करती है। श्री विज ने बताया कि केंद्र सरकार ने हरियाणा को सौर ऊर्जा के क्षेत्र में अग्रणी राज्यों में शामिल किया है। उन्होंने कहा कि राज्य सरकार इस दिशा में और अधिक प्रयास करेगी तथा हरियाणा को सौर ऊर्जा के क्षेत्र में पूर्णतः आत्मनिर्भर बनाने का लक्ष्य लेकर आगे बढ़ रही है।

इसे भी पढ़ें हिसार के 10 गांवों के किसान प्रतिनिधिमंडल ने सिंचाई एवं जल संसाधन मंत्री श्रुति चौधरी से की भेंट, नहरी पानी सहित विभिन्न मांगें रखीं

श्री विज ने कहा कि उन्हें सरकार में जहां भी जिम्मेदारी दी गई, उन्होंने पूरी निष्ठा और समर्पण के साथ कार्य किया। उन्होंने कहा कि स्वास्थ्य एवं गृह जैसे महत्वपूर्ण विभागों में कार्य करते हुए उन्होंने उल्लेखनीय उपलब्धियां हासिल कीं और स्वास्थ्य विभाग में उत्कृष्ट कार्य के लिए उन्हें अभिनेता अमिताभ बच्चन के हाथों सम्मानित भी किया गया था। उन्होंने कहा कि इसी क्रम में आज प्रधानमंत्री सूर्य घर मुफ्त बिजली योजना के तहत हरियाणा को केंद्र सरकार द्वारा सम्मानित किया जा रहा है।उन्होंने बताया कि प्रधानमंत्री सूर्य घर मुफ्त बिजली योजना के अंतर्गत हरियाणा में सर्वाधिक आवेदन प्राप्त हुए हैं। राज्य सरकार ने चालू वर्ष में 2.20 लाख सोलर रूफटॉप सिस्टम स्थापित करने का लक्ष्य निर्धारित किया है, जिसे निर्धारित समय से पहले पूरा करने का प्रयास किया जाएगा।श्री विज ने कहा कि राज्य सरकार हरियाणा को सौर ऊर्जा के क्षेत्र में देश का अग्रणी राज्य बनाने के लिए लगातार कार्य कर रही है। उन्होंने कहा कि भविष्य की ऊर्जा का प्रमुख स्रोत सौर ऊर्जा ही है, क्योंकि कोयला, गैस और पेट्रोल जैसे पारंपरिक ऊर्जा संसाधन सीमित हैं। प्रकृति द्वारा प्रदत्त इस अक्षय ऊर्जा स्रोत का अधिकतम उपयोग कर राज्य की ऊर्जा आवश्यकताओं को पूरा करने की दिशा में सरकार कार्य कर रही है।उन्होंने बताया कि प्रधानमंत्री कुसुम योजना के अंतर्गत भी राज्य के किसानों ने बड़ी संख्या में सोलर पंप स्थापित करवाए हैं। हाल ही में योजना का पोर्टल बंद किया गया है, लेकिन अभी भी हजारों आवेदन लंबित हैं, जिनका शीघ्र निपटारा किया जाएगा और पात्र किसानों को सोलर पंप उपलब्ध कराए जाएंगे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

खेल राज्य मंत्री ने हरियाणा के 23 उत्कृष्ट खिलाड़ियों को सीनियर व जूनियर प्रशिक्षकों के नियुक्ति पत्र सौंपे

0

👉ओलंपिक 2036 में हरियाणा का 36 मेडल जीतने का है मिशन, इसमें नवनियुक्त प्रशिक्षक निभा सकते हैं अहम भूमिका : खेल राज्य मंत्री गौरव गौतम
👉खिलाड़ियों का सुरक्षित भविष्य सरकार की गारंटी, बिना तनाव देश के लिए जीतें मेडल – खेल मंत्री
Haryana News:हरियाणा के खेल राज्य मंत्री श्री गौरव गौतम ने कहा कि हरियाणा का उद्देश्य ओलंपिक 2036 में 36 मेडल जीतने का है। इन मेडलों के लिए हमारे गबरू खिलाड़ी अथक मेहनत कर रहे हैं। इस मिशन को पूरा करने में नवनियुक्त प्रशिक्षक भी अहम भूमिका निभा सकते हैं। कोच ग्रास रूट से खिलाड़ियों को ओलंपिक के लिए तैयार करने में पूरी तल्लीनता से जुट जाएं।मंत्री आज बतौर मुख्य अतिथि हरियाणा निवास चंडीगढ़ में आयोजित नियुक्ति पत्र वितरण समारोह मे ग्रुप (क), (ख) और (ग) वर्ग में चयनित प्रशिक्षकों को नियुक्ति पत्र सौंपने के दौरान संबोधित कर रहे थे। खेल मंत्री ने नव चयनित प्रशिक्षकों एवं उनके अभिभावको को बधाई देते हुए इसे युवाओं के पसीने, तपस्या और माता-पिता के त्याग की जीत का उत्सव बताया। इस दौरान मंत्री ने 3 सीनियर व 20 जूनियर प्रशिक्षकों को नियुक्ति पत्र सौंपे। खेल विभाग ने गत महीने भी 10 प्रशिक्षकों को नियुक्ति पत्र सौंपे थे। एक महीने में विभाग 33 खिलाड़ियों को प्रशिक्षक की नौकरी दे चुका है। उन्होंने कहा कि मुख्यमंत्री श्री नायब सिंह सैनी के नेतृत्व में सरकार राज्य को खेल के क्षेत्र में दुनिया का सबसे आधुनिक और सुविधायुक्त राज्य बनाने के लिए दिन-रात काम कर रही है। उन्होंने रहा कि प्रदेश सरकार खेल नीति के तहत उत्कृष्ट खिलाड़ियों को डी ग्रुप की नौकरियों में 10 प्रतिशत और सी ग्रुप की नौकरियों में 3 प्रतिशत का खेल कोटा देती है।

इसे भी पढ़ें हिसार के 10 गांवों के किसान प्रतिनिधिमंडल ने सिंचाई एवं जल संसाधन मंत्री श्रुति चौधरी से की भेंट, नहरी पानी सहित विभिन्न मांगें रखीं

‘दूध-दही का खाणा’ सिर्फ कहावत नहीं, हमारी ताकत
खेल राज्य मंत्री ने कहा कि हरियाणा की मिट्टी की यह तासीर है कि यहां का युवा मैदान में सिर्फ खेलने के लिए नहीं, बल्कि तिरंगे की शान बढ़ाने के लिए उतरता है। ओलंपिक से लेकर नेशनल चैंपियनशिप तक हमारे खिलाड़ियों ने हमेशा राज्य का नाम रोशन किया है। उन्होंने सरकार की खेल नीति की सराहना करते हुए कहा कि “हमारी ‘पदक लाओ, पद पाओ’ नीति का उद्देश्य खिलाड़ियों को भविष्य की चिंता से मुक्त रखना है। सरकार खिलाड़ियों को सिर्फ मेडल जीतने पर बधाई नहीं देती, बल्कि उनके सुरक्षित भविष्य की गारंटी भी देती है, ताकि वे बिना किसी मानसिक तनाव के देश के लिए खेल सकें।”

कोचों से आह्वान: जमीनी स्तर से तराशें नए वैश्विक चैंपियन
खेल मंत्री ने कहा कि कोच ही खिलाड़ियों को तराश कर हीरा बनाने में अहम भूमिका निभाते हैं। बदलते दौर की तकनीक और आधुनिक ट्रेनिंग के महत्व पर जोर देते हुए उन्होंने कोचों से अपील की है कि वे गांवों और कस्बों से जमीनी स्तर पर नई खेल प्रतिभाओं को पहचानें, खिलाड़ियों को कामनवेल्थ, एशियन, विश्व चैंपियनशिप व अंतरराष्ट्रीय प्रतियोगिताओं के लिए तैयार करने में दोगुनी मेहनत करें। इसके लिए प्रदेश सरकार हर आधुनिक सुविधा, इंफ्रास्ट्रक्चर और संसाधन देने के लिए पूरी तरह प्रतिबद्ध है।

इसे भी पढ़ें प्रधानमंत्री ने महिलाओं को निर्णय प्रक्रिया के केंद्र में स्थापित करने का किया कार्य – नायब सिंह सैनी

खिलाड़ी अब सरकारी सेवाओं में भी बनें रोल मॉडल
सरकारी नौकरी को जीवन की एक नई पारी बताते हुए श्री गौरव गौतम ने खिलाड़ियों से खेल के मैदान जैसा अनुशासन और समर्पण प्रशासनिक सेवाओं में भी बनाए रखने की उम्मीद जताई। उन्होंने कहा कि खिलाड़ी अब हरियाणा के लाखों युवाओं के ‘रोल मॉडल’ हैं, जिन्हें देखकर गांवों के बच्चे खेल के मैदान की तरफ आकर्षित होंगे। उन्होंने खिलाड़ियों को सफलता के बीच सदैव विनम्रता बनाए रखने की सीख दी।खेल राज्य मंत्री ने प्रदेश की खेल नर्सरियों और स्टेडियमों के आधुनिकीकरण के संकल्प को दोहराते हुए सभी से एक स्वस्थ, समृद्ध और ‘नंबर वन’ खेल राज्य हरियाणा के निर्माण मंल योगदान देने का आह्वान किया।इस अवसर पर हरियाणा खेल विभाग के प्रधान सचिव श्री विजय सिंह दहिया, एडिशनल डायरेक्टर श्री अश्वनी मलिक व अन्य अधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

0

👉ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ ਆਈ.ਈ.ਡੀ : ਡੀਜੀਪੀ ਗੌਰਵ ਯਾਦਵ
👉ਵਿਦੇਸ਼ੀ ਹੈਂਡਲਰ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਬਦਲੇ ਵਿੱਤੀ ਸਹਾਇਤਾ ਕਰਨ ਦੀ ਕੀਤੀ ਗਈ ਸੀ ਪੇਸ਼ਕਸ਼ : ਆਈਜੀਪੀ ਸੀ.ਆਈ. ਅਸ਼ੀਸ਼ ਚੌਧਰੀ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ ।

ਇਹ ਵੀ ਪੜ੍ਹੋ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਦਰਪੇਸ਼ ਸੰਭਾਵੀ ਖ਼ਤਰਾ ਨੂੰ ਟਲ਼ ਗਿਆ ਹੈ।ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ Guru Kashi University (GKU) and Larsen & Toubro (L&T) Edutech ਵੱਲੋਂ ਸਾਈਬਰ ਸੁਰੱਖਿਆ ਅਧਾਰਿਤ ਪ੍ਰੋਗਰਾਮ ਲਾਂਚ

ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ।ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ ਕਰਨ ਲਈ ਸਹਿਮਤ ਹੋ ਗਏ।ਇਸ ਸਬੰਧ ਵਿੱਚ ਐਫਆਈਆਰ ਨੰਬਰ 8 ਮਿਤੀ 3.6.2026 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

👉ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਧਾਈ
SAS Nagar News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗੀ ਚੋਣ ਪ੍ਰਣਾਲੀ ਤਹਿਤ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਕੀਤਾ ਗਿਆ ਹੈ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇੱਕ ਸਾਦਾ ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਜੇ ਕੁਮਾਰ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸੰਜੇ ਕੁਮਾਰ ਨੇ ਬਤੌਰ ਚੋਣ ਤਹਿਸੀਲਦਾਰ ਪਿਛਲੇ ਅੱਠ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਚੋਣ ਪ੍ਰਬੰਧਨ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਕੁਸ਼ਲਤਾ ਅਤੇ ਸਮਰਪਣ ਨਾਲ ਨਿਭਾਇਆ ਹੈ।

ਇਹ ਵੀ ਪੜ੍ਹੋ Guru Kashi University (GKU) and Larsen & Toubro (L&T) Edutech ਵੱਲੋਂ ਸਾਈਬਰ ਸੁਰੱਖਿਆ ਅਧਾਰਿਤ ਪ੍ਰੋਗਰਾਮ ਲਾਂਚ

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਵੀ ਸੰਜੇ ਕੁਮਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ, ਚੋਣ ਕਾਨੂੰਨਗੋ ਸੁਰਿੰਦਰ ਕੁਮਾਰ, ਵਰੁਣ, ਜਗਤਾਰ ਸਿੰਘ ਅਤੇ ਸਮੂਹ ਚੋਣ ਅਮਲੇ ਨੇ ਵੀ ਸੰਜੇ ਕੁਮਾਰ ਨੂੰ ਮੁਬਾਰਕਾਂ ਦਿੱਤੀਆਂ।ਇਸ ਮੌਕੇ ਸੰਜੇ ਕੁਮਾਰ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਵਧੀਕ ਡਿਪਟੀ ਕਮਿਸ਼ਨਰ ਅਤੇ ਸਮੂਹ ਚੋਣ ਅਮਲੇ ਦਾ ਆਪਣੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ, ਮਾਰਗਦਰਸ਼ਨ ਅਤੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University (GKU) and Larsen & Toubro (L&T) Edutech ਵੱਲੋਂ ਸਾਈਬਰ ਸੁਰੱਖਿਆ ਅਧਾਰਿਤ ਪ੍ਰੋਗਰਾਮ ਲਾਂਚ

0

Bathinda News: Guru Kashi University (GKU) and Larsen & Toubro (L&T) Edutech ਵੱਲੋਂ ਉਦਯੋਗਾਂ ਅਤੇ ਵਿੱਦਿਅਕ ਅਦਾਰਿਆਂ ਦੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਧਾਰਿਤ ਬੀ.ਟੈਕ ਅਤੇ ਬੀ.ਸੀ.ਏ. ਪ੍ਰੋਗਰਾਮਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਗਰਾਮ ਵਾਈਸ ਚਾਂਸਲਰ (ਜੀ.ਕੇ.ਯੂ.) ਪ੍ਰੋ. (ਡਾ.) ਬਲਰਾਜ ਸਿੰਘ, ਸੀ.ਈ.ਓ (ਐੱਲ.ਐਡ.ਟੀ.) ਐਜ਼ੂਟੇਕ ਐਫ. ਫੈਬੀਨ ਅਤੇ ਪਰੋ. ਵਾਈਸ ਚਾਂਸਲਰ (ਜੀ.ਕੇ.ਯੂ.) ਡਾ. ਪੀਯੂਸ਼ ਵਰਮਾ ਵੱਲੋਂ ਲਾਂਚ ਕੀਤੇ ਗਏ। ਇਸ ਮੌਕੇ ਦੋਹਾਂ ਅਦਾਰਿਆਂ ਦੇ ਉੱਚ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ। ਪ੍ਰੋਗਰਾਮਾਂ ਦੀ ਰਸਮੀ ਸ਼ੁਰੂਆਤ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਈਸ ਚਾਂਸਲਰ ( ਡਾ.) ਸਿੰਘ ਨੇ ਵਰਸਿਟੀ ਵੱਲੋਂ ਖੋਜ, ਨਵੀਨਤਾ ਅਤੇ ਹੁਨਰ ਅਧਾਰਿਤ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਉਦਯੋਗਾਂ ਦੀ ਭਾਈਵਾਲਤਾ ਨਾਲ ਵਰਸਿਟੀ ਨੇ ਨਵੇਂ ਕੋਰਸ ਤੇ ਪਾਠਕ੍ਰਮ ਡਿਜ਼ਾਇਨ ਕੀਤੇ ਗਏ ਹਨ। ਜੋ ਕਿ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੁੱਲਣਗੇ ਅਤੇ ਉਹਨਾਂ ਦੇਉਜਵੱਲ ਭਵਿੱਖ ਵਿੱਚ ਸਹਾਈ ਹੋਣਗੇ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੀ.ਈ.ਓ. ਫੈਬੀਨ ਨੇ ਸਿੱਖਿਆ ਅਤੇ ਰੁਜ਼ਗਾਰ ਦੇ ਪਾੜੇ ਨੂੰ ਭਰਨ ਲਈ ਉਦਯੋਗਾਂ ਦੀ ਲੋੜ ਅਨੁਸਾਰ ਅਕਾਦਮਿਕ ਪ੍ਰੋਗਰਾਮਾਂ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਅਜਿਹੀਆਂ ਪਹਿਲ-ਕਦਮੀਆਂ ਵਿਦਿਆਰਥੀਆਂ ਨੂੰ ਉਦਯੋਗਾਂ ਦੇ ਸਪੰਰਕ ਵਿੱਚ ਲਿਆਉਂਦੀਆਂ ਹਨ, ਜੋ ਉਹਨਾਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰਦੀਆਂ ਹਨ। ਉਹਨਾਂ ਵਿਸ਼ੇਸ਼ ਤੌਰ ਤੇ ਸੈਮੀਕੰਡਕਟਰ, ਰੱਖਿਆ,ਰੇਲਵੇ, ਨਵਿਆਉਣਯੋਗ ਊਰਜਾ ਅਤੇ ਹੋਰ ਉਕਤ ਤਕਨਾਲੋਜੀ ਦੇ ਖੇਤਰ ਵਿੱਚ ਐੱਲ.ਐਂਡ.ਟੀ. ਦੀ ਮੁਹਾਰਤ ਅਤੇ ਮੌਜ਼ੂਦਗੀ ਤੇ ਚਾਨਣਾ ਪਾਇਆ।ਇਸ ਮੌਕੇ ਪਰੋ. ਵਾਈਸ ਚਾਂਸਲਰ ਡਾ.ਵਰਮਾ ਨੇ ਜੀ.ਕੇ.ਯੂ. ਦੀ ਸ਼ਾਨਦਾਰ ਵਿਕਾਸ ਯਾਤਰਾ ਨੂੰ ਸਾਂਝਾ ਕੀਤਾ।

ਇਹ ਵੀ ਪੜ੍ਹੋ D.A.V College ਬਠਿੰਡਾ ਵਿਖੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ‘ਤੇ ਮਾਹਿਰ ਭਾਸ਼ਣ ਦਾ ਆਯੋਜਨ

ਉਹਨਾਂ ਯੂ.ਜੀ.ਸੀ. ਵੱਲੋਂ ਵਰਸਿਟੀ ਨੂੰ ਮਿਲੀ ਨੈਕ ਗ੍ਰੇਡA++ਮਾਨਤਾ ਦੀ ਗੱਲ ਕਰਦਿਆਂ ਦੱਸਿਆ ਕਿ ਉਦਯੋਗੀ ਭਾਈਵਾਲਾਂ ਦੇ ਸਹਿਯੋਗ ਨਾਲ ਵਰਸਿਟੀ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਕੀਤੀ ਗਈ ਹੈ, ਜੋ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ ਵਿੱਚ ਵਿਹਾਰਕ ਗਿਆਨ ਸਿੱਖਣ ਦਾ ਮੌਕਾ ਪ੍ਰਦਾਨ ਕਰਦਾ ਹੈ। ਸਮਾਰੋਹ ਮੌਕੇ ਐੱਲ. ਐਂਡ. ਟੀ. ਐਜ਼ੂਟੇਕ ਦੇ ਉੱਤਰ ਖੇਤਰ ਮੁੱਖੀ ਆਸ਼ੀਸ਼ ਮਿਸ਼ਰਾ ਨੇ ਦੱਸਿਆ ਕਿ ਐਜ਼ੂਟੇਕ ਅਦਾਰਾ ਜੀ.ਕੇ.ਯੂ. ਵਿਖੇ ਆਰਟੀਫ਼ਿਸੀਅਲ ਇੰਟੈਲੀਜੈਂਸ (ਏ.ਆਈ.) ਤੇ ਉੱਚ ਤਕਨੀਕੀ ਖੇਤਰਾਂ ਸੰਬੰਧੀ ਪ੍ਰਯੋਗਸ਼ਾਲਾਵਾਂ ਸਥਾਪਿਤ ਕਰੇਗਾ। ਉਹਨਾਂ ਕਿਹਾ ਕਿ ਲਾਂਚ ਕੀਤੇ ਪ੍ਰੋਗਰਾਮ ਦੋਹੇ ਵਿੱਦਿਅਕ ਅਦਾਰਿਆਂ ਲਈ ਨਵੀਨਤਾਕਾਰੀ ਅਤੇ ਉਦਯੋਗਾਂ ਅਨੁਕੂਲ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਮੁੱਖੀ ਪਹਿਲ-ਕਦਮੀਆਂ ਹਨ, ਜਿਸ ਸਦਕਾ ਉਦਯੋਗਾਂ ਨੂੰ ਉੱਤਮ ਪੇਸ਼ੇਵਰ ਅਧਿਕਾਰੀ ਮਿਲਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

👉ਮੋਬਾਈਲ ’ਤੇ ਮਿਲੇਗੀ ਟੀਬੀ ਸਬੰਧੀ ਹਰ ਜਾਣਕਾਰੀ
👉ਏ.ਆਈ. ਆਧਾਰਤ ‘ਖ਼ੁਸ਼ੀ” (ਈ-ਸੰਗਿਨੀ) ਦੇਵੇਗੀ ਟੀਬੀ ਸਬੰਧੀ ਹਰ ਸਵਾਲ ਦਾ ਜਵਾਬ
SAS Nagar News:ਭਾਰਤ ਸਰਕਾਰ ਵਲੋਂ ਰਾਸ਼ਟਰੀ ਤਪਦਿਕ ਖ਼ਾਤਮਾ ਪ੍ਰੋਗਰਾਮ ਤਹਿਤ ਹਾਲ ਹੀ ਵਿਚ “ਟੀ.ਬੀ. ਮੁਕਤ ਭਾਰਤ” ਐਪ ਸ਼ੁਰੂ ਕੀਤਾ ਗਿਆ ਹੈ ਤਾਕਿ ਜਾਗਰੂਕਤਾ ਦਾ ਸੁਨੇਹਾ ਵੱਧ ਤੋਂ ਵੱਧ ਫੈਲ ਸਕੇ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਇਹ ਐਪ ਐਂਡਰਾਇਡ ਮੋਬਾਈਲ ਫ਼ੋਨਾਂ ਲਈ ਪਲੇਅ ਸਟੋਰ ’ਤੇ ਉਪਲਭਧ ਹੈ ਅਤੇ ਹਰ ਨਾਗਰਿਕ ਨੂੰ ਇਸ ਦੀ ਵਰਤੋਂ ਕਰ ਕੇ ਟੀਬੀ ਖ਼ਾਤਮੇ ਦੀ ਮੁਹਿੰਮ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ D.A.V College ਬਠਿੰਡਾ ਵਿਖੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ‘ਤੇ ਮਾਹਿਰ ਭਾਸ਼ਣ ਦਾ ਆਯੋਜਨ

ਡਾ. ਜੈਨ ਨੇ ਕਿਹਾ ਕਿ “ਟੀ.ਬੀ. ਮੁਕਤ ਭਾਰਤ” ਐਪ ਟੀਬੀ ਖਾਤਮੇ ਲਈ ਮਹੱਤਵਪੂਰਨ ਡਿਜੀਟਲ ਪਲੇਟਫਾਰਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਐਪ ਟੀਬੀ ਮਰੀਜ਼ਾਂ, ਸਿਹਤ ਕਰਮਚਾਰੀਆਂ, ਵਲੰਟੀਅਰਾਂ ਅਤੇ ਨਿਕਸ਼ੇ ਮਿੱਤਰਾਂ ਨੂੰ ਇੱਕੋ ਮੰਚ ’ਤੇ ਜੋੜ ਕੇ ਮਰੀਜ਼ਾਂ ਦੀ ਨਿਰੰਤਰ ਨਿਗਰਾਨੀ, ਇਲਾਜ ਦੀ ਪ੍ਰਗਤੀ ਅਤੇ ਪੋਸ਼ਣ ਸਹਾਇਤਾ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਏਗੀ।ਸਿਵਲ ਸਰਜਨ ਨੇ ਦੱਸਿਆ ਕਿ ਐਪ ਵਿੱਚ ਏ.ਆਈ. ਆਧਾਰਤ ‘ਖ਼ੁਸ਼ੀ’ (ਈ-ਸੰਗਿਨੀ)’ ਫ਼ੀਚਰ ਵੀ ਸ਼ਾਮਲ ਹੈ, ਜਿਸ ਰਾਹੀਂ ਲੋਕ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਟੀਬੀ ਸਬੰਧੀ ਆਪਣੇ ਸਵਾਲਾਂ ਦੇ ਤੁਰੰਤ ਅਤੇ ਸਹੀ ਜਵਾਬ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ Punjab Police ਨੂੰ ਮਿਲੀ ਵੱਡੀ ਸਫ਼ਲਤਾ; ਸਰਹੱਦ ਪਾਰ ਅੱਤਵਾਦੀ ਜਥੇਬੰਦੀ ਦੇ ਦੋ ਕਾਰਕੁੰਨ ਹਥਿਆਰਾਂ ਸਮੇਤ ਗ੍ਰਿਫਤਾਰ

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ 100 ਦਿਨਾ ਤੀਬਰ ਰੋਕਥਾਮ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਜਿਸ ਤਹਿਤ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਕੈਂਪਾਂ ਵਿਚ ਸ਼ੱਕੀ ਮਰੀਜ਼ਾਂ ਦੀ ਮੌਕੇ ’ਤੇ ਹੀ ਐਕਸਰੇ ਜਾਂਚ ਕੀਤੀ ਜਾਂਦੀ ਹੈ ਅਤੇ ਤੁਰੰਤ ਰਜਿਸਟਰੇਸ਼ਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਟੀਬੀ ਦਾ ਪੱਕਾ ਇਲਾਜ ਮੌਜੂਦ ਹੈ ਅਤੇ ਇਹ ਬੀਮਾਰੀ ਹੋਣ ’ਤੇ ਘਬਰਾਉਣ ਦੀ ਲੋੜ ਨਹੀਂ। ਹਰ ਸਰਕਾਰੀ ਸਿਹਤ ਸੰਸਥਾ ਵਿਚ ਡਾਟਸ ਪ੍ਰਣਾਲੀ ਰਾਹੀਂ ਇਸ ਦਾ ਬਿਲਕੁਲ ਮੁਫ਼ਤ ਇਲਾਜ ਹੁੰਦਾ ਹੈ। ਇਹ ਬੀਮਾਰੀ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਕਿਸੇ ਵੀ ਸਮੇਂ ਹੋ ਸਕਦੀ ਹੈ l ਜ਼ਿਕਰਯੋਗ ਹੈ ਕਿ ਦੋ ਹਫ਼ਤੇ ਪੁਰਾਣੀ ਖੰਘ, ਵਜ਼ਨ ਘਟਣਾ, ਭੁੱਖ ਘੱਟ ਲੱਗਣੀ, ਬਲਗਮ ਵਿਚ ਖ਼ੂਨ ਆਉਣਾ, ਸ਼ਾਮ ਸਮੇਂ ਬੁਖ਼ਾਰ, ਥਕਾਵਟ ਮਹਿਸੂਸ ਹੋਣਾ, ਵਾਰ ਵਾਰ ਪਸੀਨਾ ਆਉਣਾ ਟੀਬੀ ਦੇ ਸੰਕੇਤ ਅਤੇ ਲੱਛਣ ਹੋ ਸਕਦੇ ਹਨ। ਟੀਬੀ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਰਾਸ਼ਟਰੀ ਟੀਬੀ ਹੈਲਪਲਾਈਨ ਨੰਬਰ 1800-11-6666 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

D.A.V College ਬਠਿੰਡਾ ਵਿਖੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ‘ਤੇ ਮਾਹਿਰ ਭਾਸ਼ਣ ਦਾ ਆਯੋਜਨ

0

Bathinda News: D.A.V College ਬਠਿੰਡਾ ਦੇ ਈਕੋ ਕਲੱਬ ਨੇ 3 ਜੂਨ, 2026 ਨੂੰ “ਵਿਸ਼ਵ ਪ੍ਰਭਾਵ ਲਈ ਸਥਾਨਕ ਤੌਰ ‘ਤੇ ਕੰਮ ਕਰਨਾ” ਥੀਮ ਅਧੀਨ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ) ਦੇ ਮੌਕੇ ‘ਤੇ ਇੱਕ ਮਾਹਿਰ ਭਾਸ਼ਣ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਜੈਵਿਕ ਵਿਭਿੰਨਤਾ ਸੰਭਾਲ ਦੀ ਮਹੱਤਤਾ ਅਤੇ ਵਿਸ਼ਵਵਿਆਪੀ ਵਾਤਾਵਰਣ ਚੁਣੌਤੀਆਂ ਨਾਲ ਨਜਿੱਠਣ ਵਿੱਚ ਸਥਾਨਕ ਭਾਈਚਾਰਿਆਂ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਡਾ. ਪਰਮਜੀਤ ਕੌਰ ਨੇ ਵਾਤਾਵਰਣ ਸੰਤੁਲਨ ਬਣਾਈ ਰੱਖਣ, ਜੀਵਨ ਨਿਰਬਾਹ ਨੂੰ ਸਮਰਥਨ ਦੇਣ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਜੈਵਿਕ ਵਿਭਿੰਨਤਾ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਭਾਸ਼ਣ ਦੌਰਾਨ, ਵਿਦਿਆਰਥੀਆਂ ਨੂੰ ਜੈਵਿਕ ਵਿਭਿੰਨਤਾ ਲਈ ਮੁੱਖ ਖਤਰਿਆਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਨਿਵਾਸ ਸਥਾਨ ਦਾ ਨੁਕਸਾਨ, ਪ੍ਰਦੂਸ਼ਣ, ਜਲਵਾਯੂ ਪਰਿਵਰਤਨ ਅਤੇ ਕੁਦਰਤੀ ਸਰੋਤਾਂ ਦੀ ਜ਼ਿਆਦਾ ਵਰਤੋਂ ਸ਼ਾਮਲ ਹੈ।

ਇਹ ਵੀ ਪੜ੍ਹੋ Punjab Police ਨੂੰ ਮਿਲੀ ਵੱਡੀ ਸਫ਼ਲਤਾ; ਸਰਹੱਦ ਪਾਰ ਅੱਤਵਾਦੀ ਜਥੇਬੰਦੀ ਦੇ ਦੋ ਕਾਰਕੁੰਨ ਹਥਿਆਰਾਂ ਸਮੇਤ ਗ੍ਰਿਫਤਾਰ

ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਰੁੱਖ ਲਗਾਉਣਾ, ਮੂਲ ਪ੍ਰਜਾਤੀਆਂ ਦੀ ਸੁਰੱਖਿਆ, ਰਹਿੰਦ-ਖੂੰਹਦ ਘਟਾਉਣਾ ਅਤੇ ਟਿਕਾਊ ਸਰੋਤਾਂ ਦੀ ਵਰਤੋਂ ਵਰਗੇ ਸਥਾਨਕ ਸੰਭਾਲ ਯਤਨ ਸਮੂਹਿਕ ਤੌਰ ‘ਤੇ ਵਿਸ਼ਵ ਜੈਵਿਕ ਵਿਭਿੰਨਤਾ ਸੰਭਾਲ ਵਿੱਚ ਕਿਵੇਂ ਯੋਗਦਾਨ ਪਾ ਸਕਦੇ ਹਨ।ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਡੀ.ਏ.ਵੀ ਕਾਲਜ ਬਠਿੰਡਾ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਵਾਤਾਵਰਣ ਸੰਭਾਲਕਰਤਾ ਬਣਨ ਅਤੇ ਜੈਵਿਕ ਵਿਭਿੰਨਤਾ ਸੰਭਾਲ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਭਾਸ਼ਣ ਨੇ ਸਥਾਨਕ ਕਾਰਵਾਈਆਂ ਅਤੇ ਵਿਸ਼ਵਵਿਆਪੀ ਵਾਤਾਵਰਣ ਨਤੀਜਿਆਂ ਦੇ ਆਪਸੀ ਸਬੰਧਾਂ ਬਾਰੇ ਕੀਮਤੀ ਸੂਝ ਪ੍ਰਦਾਨ ਕੀਤੀ। ਇਸ ਪ੍ਰੋਗਰਾਮ ਨੂੰ ਪੰਜਾਬ ਜੈਵ ਵਿਭਿੰਨਤਾ ਬੋਰਡ (ਪੀਬੀਬੀ) ਦੁਆਰਾ ਉਤਪ੍ਰੇਰਕ ਅਤੇ ਸਮਰਥਨ ਦਿੱਤਾ ਗਿਆ ਸੀ ਅਤੇ ਭਾਰਤ ਸਰਕਾਰ ਦੀ ਰਾਸ਼ਟਰੀ ਜੈਵ ਵਿਭਿੰਨਤਾ ਅਥਾਰਟੀ (ਐਨਬੀਏ) ਦੁਆਰਾ ਸਪਾਂਸਰ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Punjab Police ਨੂੰ ਮਿਲੀ ਵੱਡੀ ਸਫ਼ਲਤਾ; ਸਰਹੱਦ ਪਾਰ ਅੱਤਵਾਦੀ ਜਥੇਬੰਦੀ ਦੇ ਦੋ ਕਾਰਕੁੰਨ ਹਥਿਆਰਾਂ ਸਮੇਤ ਗ੍ਰਿਫਤਾਰ

0

SAS Nagar News: Punjab Police ਨੇ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਐਸ.ਏ.ਐਸ ਨਗਰ ਵੱਲੋਂ ਮੋਹਾਲੀ ਤੋਂ ਇੱਕ ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਹੋਈ, ਜਿਸ ਦੇ ਨਤੀਜੇ ਵਜੋਂ ਐਸ.ਏ.ਐਸ ਨਗਰ ਵਿੱਚ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਇੱਕ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਇਸ ਤੁਰੰਤ ਅਤੇ ਸੁਚੱਜੀ ਕਾਰਵਾਈ ਸਦਕਾ ਜਨਤਕ ਸੁਰੱਖਿਆ ਲਈ ਪੈਦਾ ਹੋ ਸਕਦੇ ਇੱਕ ਗੰਭੀਰ ਖ਼ਤਰੇ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।ਅੱਤਵਾਦੀ ਮਾਡਿਊਲ ਦੇ ਸਮੁੱਚੇ ਨੈੱਟਵਰਕ, ਇਸ ਦੇ ਸਹਿਯੋਗੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ, ਅੱਤਵਾਦੀ ਅਤੇ ਅਪਰਾਧਿਕ ਨੈੱਟਵਰਕਾਂ ਦਾ ਖਾਤਮਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।