Wednesday, May 6, 2026
Home Blog Page 191

Chandigarh City ਨੂੰ ਅੱਜ ਮਿਲੇਗਾ ਨਵਾਂ Mayor; ਭਾਜਪਾ,ਕਾਂਗਰਸ ਤੇ ਆਪ ਮੈਦਾਨ ‘ਚ

0

Chandigarh News: Chandigarh City (ਚੰਡੀਗੜ੍ਹ ਸ਼ਹਿਰ) ਨੂੰ ਅੱਜ ਆਪਣਾ ਨਵਾਂ Mayor (ਮੇਅਰ) ਮਿਲ ਜਾਵੇਗਾ। ਮੇਅਰ ਤੋਂ ਇਲਾਵਾ ਸੀਨੀ: ਡਿਪਟੀ ਮੇਅਰ ਤੇ ਡਿਪਟੀ ਮੇਅਰ ਲਈ ਵੀ ਚੋਣ ਹੋਵੇਗੀ। ਇਸ ਵਾਰ, ਕੌਂਸਲਰ ਬੈਲਟ ਰਾਹੀਂ ਵੋਟ ਨਹੀਂ ਪਾਉਣਗੇ, ਸਗੋਂ ਹੱਥ ਖੜ੍ਹੇ ਕਰਕੇ ਇੰਨ੍ਹਾਂ ਅਹੁੱਦਿਆਂ ਲਈ ਚੋਣ ਕੀਤੀ ਜਾਵੇਗੀ।ਇਸ ਵਾਰ ਸ਼ਹਿਰ ਦਾ 29ਵਾਂ ਮੇਅਰ ਚੁਣਿਆ ਜਾਵੇਗਾ ਜਦਕਿ 2021 ਵਿੱਚ ਚੁਣੇ ਗਏ ਕੌਂਸਲਰ ਆਖਰੀ ਵਾਰ ਆਪਣੇ ਮੇਅਰ ਦੀ ਚੋਣ ਕਰਨਗੇ।

ਇਹ ਵੀ ਪੜ੍ਹੋ SSP ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਨੌਜਵਾਨ ਦਾ ਕ+ਤ+ਲ, ਫੈਲੀ ਸਨਸਨੀ, ਕਾ+ਤਲ ਫ਼ਰਾਰ

ਭਾਜਪਾ ਵੱਲੋਂ ਸੌਰਭ ਜੋਸ਼ੀ, ਕਾਂਗਰਸ ਵੱਲੋਂ ਗੁਰਪ੍ਰੀਤ ਗੱਬੀ ਅਤੇ ਆਪ ਵੱਲੋਂ ਯੋਗੇਸ਼ ਢੀਂਗਰਾ ਨੂੰ ਮੇਅਰ ਦੇ ਲਈ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸੀਨੀਅਰ ਡਿਪਟੀ ਮੇਅਰ ਦੇ ਅਹੁੱਦੇ ਲਈ ਭਾਜਪਾ ਵੱਲੋਂ ਜਸਮਨਪ੍ਰੀਤ ਸਿੰਘ, ਆਪ ਵੱਲੋਂ ਮੁਨੱਵਰ ਖਾਨ ਅਤੇ ਕਾਂਗਰਸ ਵੱਲੋਂ ਸਚਿਨ ਗਾਲਿਬ ਨੂੰ ਮੈਦਾਨ ਵਿਚ ਲਿਾਂਦਾ ਗਿਆ ਹੈ। ਜਦਕਿ ਡਿਪਟੀ ਮੇਅਰ ਦੇ ਅਹੁੱਦੇ ਲਈ ਚਾਰ ਉਮੀਦਵਾਰ ਮੈਦਾਨ ਵਿਚ ਹਨ, ਜਿੰਨ੍ਹਾਂ ਵਿਚੋਂ ਭਾਜਪਾ ਵੱਲੋਂ ਸੁਮਨ ਸ਼ਰਮਾ, ਆਪ ਵੱਲੋਂ ਜਸਵਿੰਦਰ ਕੌਰ, ਕਾਂਗਰਸ ਵੱਲੋਂ ਨਿਰਮਲਾ ਦੇਵੀ ਅਤੇ ਆਪ ਤੋਂ ਬਾਗੀ ਹੋ ਕੇ ਅਜ਼ਾਦ ਉਮੀਦਵਾਰ ਵਜੋਂ ਰਾਮਚੰਦਰ ਯਾਦਵ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ Bathinda ਨਗਰ ਨਗਮ ਦੇ Mayor ਦੇ ਨਾਂ ‘ਤੇ ਠੱਗੀ ਦੀ ਕੋਸ਼ਿਸ਼, ਪੁਲਿਸ ਨੇ ਦਬੋਚਿਆ, ਨਿਕਲਿਆ ਇਹ…

ਭਾਜਪਾ, ਕਾਂਗਰਸ ਤੇ ਆਪ ਵੱਲੋਂ ਸ਼ਹਿਰ ਵਿਚ ਆਪਣਾ ਸਿਆਸੀ ਦਬਦਬਾ ਕਾਈਮ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਸਿਆਸੀ ਗਣਿਤ ਮੁਤਾਬਕ 35 ਮੈਂਬਰੀ ਨਗਰ ਨਿਗਮ ਦੇ ਵਿਚ ਇਸ ਵੇਲੇ ਭਾਰਤੀ ਜਨਤਾ ਪਾਰਟੀ ਕੋਲ ਸਭ ਤੋਂ ਵੱਧ 18 ਕੌਂਸਲਰ ਹਨ, ਜਦਕਿ ‘ਆਪ’ ਕੋਲ 11 ਅਤੇ ਕਾਂਗਰਸ ਕੋਲ 6 ਕੌਂਸਲਰ ਹਨ। ਇਸੇ ਤਰ੍ਹਾਂ ਕਾਂਗਰਸ ਦੀ ਟਿਕਟ ‘ਤੇ ਚੁਣੇ ਗਏ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਵੋਟ ਪਾਉਣ ਦਾ ਅਧਿਕਾਰ ਹੈ।

ਇਹ ਵੀ ਪੜ੍ਹੋ ਆਈ.ਟੀ. ਸਿਟੀ ਪਲਾਟਾਂ ਦੇ ਅਲਾਟੀਆਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਭਰੋਸਾ

ਵੱਡੀ ਗੱਲ ਇਹ ਹੈ ਕਿ ਇਸ ਵਾਰ ਆਪ ਤੇ ਕਾਂਗਰਸ ਅਲੱਗ ਅਲੱਗ ਚੋਣ ਲੜ ਰਹੇ ਹਨ। ਜੇਕਰ ਪਿਛਲੀ ਵਾਰ ਦੀ ਤਰ੍ਹਾਂ ਮਿਲਕੇ ਚੋਣ ਲੜਦੇ ਤਾਂ ਬਰਾਬਰ ਦੀ ਟੱਕਰ ਹੋਣੀ ਸੀ। ਹਾਲਾਂਕਿ ਇਸ ਵਾਰ ਭਾਜਪਾ ਦਾ ਇੱਕ ਬਾਗੀ ਕੌਂਸਲਰ ਅਜ਼ਾਦ ਤੌਰ ‘ਤੇ ਡਿਪਟੀ ਮੇਅਰ ਦੇ ਅਹੁੱਦੇ ਲਈ ਮੈਦਾਨ ਵਿਚ ਡਟਿਆ ਹੋਇਆ। ਬਹਰਹਾਲ ‘ਸਿਟੀ ਬਿਊਟੀਫੁੱਲ’ ਵਜੋਂ ਮਸ਼ਹੂਰ ਅਤੇ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਸਭ ਤੋਂ ਵੱਡੇ ਸਿਆਸੀ ਅਹੁੱਦੇ ਦੀ ਇਸ ਚੋਣ ਉੱਪਰ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿਹਤ ਪਰਿਸ਼ਦਾਂ ਨੂੰ ਇੱਕ ਹੀ ਸਿਸਟਮ ‘ਤੇ ਲਿਆਉਣ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ – ਮੁੱਖ ਮੰਤਰੀ

0

👉ਮੁੱਖ ਮੰਤਰੀ ਨੇ ਕੀਤਾ ਸੇਂਟ੍ਰਲਾਈਜਡ ਡਿਜੀਟਲ ਪੋਰਟਲ ਦੀ ਸ਼ੁਰੂਆਤ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸਿਹਤ ਵਿਭਾਗ ਦੇ ਸੈਂਟ੍ਰਲਾਈਜਡ ਡਿਜੀਟਲ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਪਹਿਲ ਦੇ ਨਾਲ ਹੀ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਇੱਕ ਇੰਟੀਗ੍ਰੇਟੇਡ ਡਿਜੀਟਲ ਪਲੇਟਫਾਰਮ ਲਾਂਚ ਕਰ ਇਕੱਠੇ ਕਈ ਸਿਹਤ ਪਰਿਸ਼ਦਾਂ ਨੂੰ ਇੱਕ ਹੀ ਸਿਸਟਮ ‘ਤੇ ਲਿਆਉਣ ਦਾ ਕੰਮ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਨਾਲ ਮੈਡੀਕਲ ਪਰਿਸ਼ਦ, ਡੇਂਟਲ ਪਰਿਸ਼ਦ, ਫਾਰਮੇਸੀ ਪਰਿਸ਼ਦ, ਆਯੂਸ਼ ਅਤੇ ਹੋਮਿਓਪੈਥੀ ਪਰਿਸ਼ਦ ਅਤੇ ਹੋਰ ਸਿਹਤ ਪਰਿਸ਼ਦਾਂ ਨਾਲ ਸਬੰਧਿਤ ਵੱਖ-ਵੱਖ ਪਰਿਸ਼ਦਾਂ ਵਿੱਚ ਆਨਲਾਇਨ ਰਜਿਸਟ੍ਰੇਸ਼ਣ ਪ੍ਰਕ੍ਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਦਸਿਆ ਕਿ ਇਹ ਪੋਰਟਲ ਸੂਬੇ ਵਿੱਚ ਰਜਿਸਟਰਡ ਲਗਭਗ 1.5 ਲੱਖ ਸਿਹਤ ਖੇਤਰ ਵਿੱਚ ਕੰਮ ਕਰਨ ਵਾਲੇ ਯੁਵਕ-ਯੁਵਤੀਆਂ ਨੂੰ ਬਿਹਤਰ ਸੇਵਾ ਦੇਣ ਲਈ ਵਿਕਸਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਗੁਰਦਾਸਪੁਰ ‘ਚ ਗੈਂਗਸਟਰਾਂ ਵੱਲੋਂ ਮੈਡੀਕਲ ਸਟੋਰ ਮਾਲਕ ਦਾ ਕ+ਤ+ਲ

ਹੁਣ ਇੰਨ੍ਹਾਂ ਪਰਿਸ਼ਦਾਂ ਦੇ ਤਹਿਤ ਸਿਖਲਾਈ ਲੈਣ ਵਾਲੇ ਬੱਚੇ ਸਿਖਲਾਈ ਦੇ ਬਾਅਦ ਘਰ ਬੈਠੇ ਹੀ ਆਨਲਾਇਨ ਰਜਿਸਟ੍ਰੇਸ਼ਣ ਕਰ ਕੇ ਕੰਮ ਕਰਨ ਲਈ ਪ੍ਰਮਾਣ ਪੱਤਰ ਲੈ ਸਕਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਨੌਜੁਆਨਾ ਲਈ ਆਨਲਾਇਨ ਰਜਿਸਟ੍ਰੇਸ਼ਣ, ਰਿਨਿਯੂਅਲ, ਸਰਟੀਫਿਕੇਟ ਜਾਰੀ ਕਰਨ, ਪ੍ਰੋਫਾਇਲ ਮੈਨੇਜਮੈਂਟ ਅਤੇ ਰੁਜ਼ਗਾਰ ਨਾਲ ਸਬੰਧਿਤ ਜਾਣਕਾਰੀ ਵਰਗੀ ਸੇਵਾਵਾਂ ਦੀ ਪਹੁੰਚ ਪ੍ਰਦਾਨ ਕਰੇਗਾ। ਇਹ ਪੋਰਟਲ ਜਾਬ ਸਿਹਤ ਪੇਸ਼ੇਵਰਾਂ ਅਤੇ ਸਿਹਤ ਅਦਾਰਿਆਂ ਦੇ ਵਿੱਚ ਰੁਜ਼ਗਾਰ ਦੇ ਮੌਕਿਆਂ ਲਈ ਬਿਹਤਰ ਲਿੰਕ ਸਥਾਪਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੋਰਟਲ ਰਾਹੀਂ ਇਹ ਕੰਮ ਯੋਜਨਾ ਪੜਾਅਵਾਰ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ਵਿੱਚ ਮੈਡੀਕਲ ਕੌਂਸਲ, ਡੇਂਟਲ ਕੌਂਸਲ, ਫਾਰਮੇਸੀ ਕੌਂਸਲ, ਆਯੂਸ਼ ਅਤੇ ਹੋਮਿਊਪੈਥੀ ਪਰਿਸ਼ਦਾਂ ਨੂੰ ਜੋੜਿਆ ਗਿਆ ਹੈ। ਇਸ ਦੇ ਬਾਅਦ ਦੂਜੇ ਪੜਾਅ ਵਿੱਚ ਨਰਸਿੰਗ ਅਤੇ ਡਿਜੀਓਥੈਰੇਪਿਸਟ ਪਰਿਸ਼ਦਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਜਹਾਜ਼ ਹਾਦਸੇ ‘ਚ ਮਹਾਰਾਸ਼ਟਰ ਦੇ Dy CM ਸਮੇਤ 6 ਲੋਕਾਂ ਦੀ ਹੋਈ ਮੌ+ਤ

ਇਸ ਦੇ ਬਾਅਦ ਪੋਰਟਲ ਨੂੰ ਜਲਦੀ ਹੀ ਸਰਲ ਪੋਰਟਲ ਨਾਲ ਲਿੰਕ ਕੀਤਾ ਜਾਵੇਗਾ ਤਾਂ ਜੋ ਸਾਰੀ ਪ੍ਰਕ੍ਰਿਆ ਆਨਲਾਇਨ ਰਜਿਸਟ੍ਰੇਸ਼ਣ ਨਾਲ ਹੀ ਪੂਰੀਆਂ ਕੀਤੀ ਜਾ ਸਕਣ।ਮੁੱਖ ਮੰਤਰੀ ਨੇ ਰਾਜ ਵਿੱਚ ਵੱਖ-ਵੱਖ ਸਿਹਤ ਪਰਿਸ਼ਦਾਂ ਲਈ ਇੰਟੀਗੇ੍ਰਟੇਡ ਵੈਬ ਪੋਰਟਲ, ਮੋਬਾਇਲ ਐਪਲੀਕੇਸ਼ਨ ਅਤੇ ਜਾਬ ਪੋਰਟਲ ਨੂੰ ਵੀ ਰਸਮੀ ਰੂਪ ਨਾਲ ਲਾਂਚ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਫਾਰਮੇਸੀ, ਡੇਂਟਲ ਸਮੇਤ ਪੰਜ ਪਰਿਸ਼ਦਾਂ ਵਿੱਚ ਯੁਵਕ-ਯੁਵਤੀਆਂ ਰਜਿਸਟ੍ਰੇਸ਼ਣ ਆਸਾਨ ਹੋ ਜਾਵੇਗਾ।ਇਸ ਮੌਕੇ ਸਿਹਤ ਮੰਤਰੀ ਸੁਸ੍ਰੀ ਆਰਤੀ ਸਿੰਘ ਰਾਓ, ਵਧੀਕ ਮੁੱਖ ਸਕੱਤਰ, ਸਿਹਤ ਵਿਭਾਗ ਸ੍ਰੀਮਤੀ ਸੁਮਿਤਾ ਮਿਸ਼ਰਾ ਅਤੇ ਸਿਹਤ ਸਕੱਤਰ ਰਿਪੂਦਮਨ ਸਿੰਘ ਢਿੱਲੋਂ ਸਮੇਤ ਸਾਰੇ ਕੌਂਸਲਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਰਗੇਨਿਕ ਫਸਲਾਂ ਦੀ ਉਪਜ ਦੇ ਪ੍ਰਮਾਣੀਕਰਣ ਤਹਿਤ ਲੈਬ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕਣ: ਮੁੱਖ ਮੰਤਰੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਆਰਗੇਨਿਕ ਫਸਲਾਂ ਦੀ ਉਪਜ ਦੇ ਪ੍ਰਮਾਣੀਕਰਣ ਤਹਿਤ ਲੈਬ ਸਥਾਂਪਿਤ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕਣ ਤਾਂ ਜੋ ਪ੍ਰਮਾਣੀਕਰਣ ਦੇ ਬਾਅਦ ਕਿਸਾਨਾਂ ਨੂੰ ਉਜ ਦੀ ਚੰਗੀ ਕੀਮਤ ਮਿਲ ਸਕੇ।ਮੁੱਖ ਮੰਤਰੀ ਅੱਜ ਹਰਿਆਣਾ ਕਿਸਾਨ ਭਲਾਈ ਅਥਾਰਿਟੀਆਂ ਦੀ ਚੌਥੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ‘ਤੇ ਵਾਤਾਵਰਣ ਅਤੇ ਜੰਗਲਾਤ ਮੰਤਰੀ ਰਾਓ ਨਰਬੀਰ ਸਿੰਘ, ਸਹਿਕਾਰਤਾ ਮੰਤਰੀ ਸ੍ਰੀ ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਮੁੱਖ ਮੰਤਰੀ ਦੇ ਓਐਸਡੀ ਸ੍ਰੀ ਵੀਰੇਂਦਰ ਬੜਖਾਲਸਾ ਵੀ ਮੌਜੂਦ ਸਨ।ਮੀਟਿੰਗ ਬਾਅਦ, ਮੁੱਖ ਮੰਤਰੀ ਵੱਲੋਂ ਮੱਛੀ ਪਾਲਣ ਵਿਭਾਗ ਦੀ ਪੁਸਤਿਕਾ ਦੀ ਘੁੰਡ ਚੁਕਾਈ ਵੀ ਕੀਤੀ ਗਈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਜੈਵਿਕ ਅਤੇ ਕੁਦਰਤੀ ਖੇਤੀ ਅਪਨਾਉਣ ਲਈ ਪ੍ਰੋਤਸਾਹਤ ਕਰਨ, ਇਸ ਦੇ ਲਹੀ ਸੱਭ ਤੋਂ ਪਹਿਲਾਂ ਪਾਇਲਟ ਯੋਜਨਾ ਤਹਿਤ ਕਰੀਬ 5 ਹਜਾਰ ਏਕੜ ਵਿੱਚ ਸਮਾਰਟ ਏਗਰੀਕਲਚਰ ਜੋਨ ਤਿਆਰ ਕਰਨ।

ਇਹ ਵੀ ਪੜ੍ਹੋ  Bathinda ਨਗਰ ਨਗਮ ਦੇ Mayor ਦੇ ਨਾਂ ‘ਤੇ ਠੱਗੀ ਦੀ ਕੋਸ਼ਿਸ਼, ਪੁਲਿਸ ਨੇ ਦਬੋਚਿਆ, ਨਿਕਲਿਆ ਇਹ…

ਇਸ ਜੋਨ ਦੇ ਕਿਸਾਨਾ ਦੀ ਕੁਦਰਤੀ ਖੇਤੀ ਕਰਨ ਲਈ ਜਾਗਰੁਕ ਕਰਨ ਕਿ ਉਨ੍ਹਾਂ ਨੂੰ ਖੇਤੀ ਵਿੱਚ ਘਾਟਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵੈਸੇ ਤਾਂ ਇਸ ਉਪਜ ਦੀ ਕਿਸਾਨਾਂ ਨੂੰ ਬਿਹਤਰੀਨ ਕੀਮਤ ਮਿਲੇਗੀ, ਫਿਰ ਵੀ ਆਮਦਨੀ ਵਿੱਚ ਨੁਕਸਾਨ ਹੋਇਆ ਤਾਂ ਸੂਬਾ ਸਰਕਾਰ ਇਸ ਦੀ ਭਰਪਾਈ ਕਰੇਗੀ।ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਖੇਤੀ ਦੀ ਉਪਜ ਦੇ ਪ੍ਰਮਾਣੀਕਰਣ ਲਈ ਜਲਦੀ ਤੋਂ ਜਲਦੀ ਇੱਕ ਲੈਬ ਸਥਾਪਿਤ ਕਰਨ ਤਾਂ ਜੋ ਪ੍ਰਮਾਣਤ ਫਸਲ ਦੇ ਚੰਗੇ ਮੁੱਲ ਮਿਲ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਕਤ ਸਮਾਰਟ ਏਗਰੀਕਲਚਰ ਜੋਨ ਵਿੱਚ ਜਲ੍ਹ ਪ੍ਰਬੰਧਨ ਕਰ ਕੇ ਸੂਖਮ ਸਿੰਚਾਈ ਦੀ ਪ੍ਰਣਾਲੀ ਅਪਨਾਉਣ ਦੀ ਗੱਲ ਕਹੀ। ਉਨ੍ਹਾਂ ਨੇ ਅਧਿਕਾਰੀਆਂ ਨੂੱ ਫਸਲਾਂ ਦੇ ਉੱਤਮ ਕਿਸਮ ਦੇ ਬੀਜ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਵਿੱਚ ਗਿਆਨ ਅਤੇ ਨੀਤੀਗਤ ਪਹਿਲੂਆਂ ਦੇ ਪ੍ਰਸਾਰ ਲਈ ਬਲਾਕ ਪੱਧਰ ਤੱਕ ਕਿਸਾਨ ਸੈਮੀਨਾਰਾਂ, ਵਰਕਸ਼ਾਪਾਂ, ਸਿਖਲਾਈ ਪ੍ਰੋਗਰਾਮਾਂ ਅਤੇ ਜਾਗਰੁਕਤਾ ਮੁਹਿੰਮਾਂ ਦਾ ਕੈਲੇਂਡਰ ਬਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਮੁਹਿੰਮਾਂ ਦੌਰਾਨ ਕਿਸਾਨਾਂ ਨੂੰ ਰਸਾਇਨਿਕ ਦਵਾਈਆਂ ਅਤੇ ਖਾਦ ਦੀ ਵਰਤੋ ਤੋਂ ਹੋਣ ਵਾਲੇ ਨੁਕਸਾਨ ਅਤੇ ਕੁਦਰਤੀ ਖੇਤੀ ਦੇ ਫਾਇਦਿਆਂ ਲਈ ਵੀ ਜਾਗਰੁਕ ਕਰਨ।

ਇਹ ਵੀ ਪੜ੍ਹੋ  SSP ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਨੌਜਵਾਨ ਦਾ ਕ+ਤ+ਲ, ਫੈਲੀ ਸਨਸਨੀ, ਕਾ+ਤਲ ਫ਼ਰਾਰ

ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਕਿਸਾਨ ਭਲਾਈ ਅਥਾਰਿਟੀਆਂ ਵੱਲੋਂ ਪਾਇਲਟ ਸਹਿਕਾਰੀ ਖੇਤੀ ਦੇ ਕਲਸਟਰ, ਜਲ੍ਹ ਨਿਕਾਸੀ ਤਕਨੀਕ ਦੀ ਵਰਤੋ, ਪੀਐਮ ਕੁਸੁਮ ਯੋਜਨਾ ਤਹਿਤ ਫੀਡਰਾਂ ਦੇ ਸੋਲਰਾਈਜੇਸ਼ਨ, ਫਸਲ ਵਿਵਿਧੀਕਰਣ, ਸਾਂਝੀ ਡੇਅਰੀ ਪਰਿਯੋਜਨਾ, ਝੀਂਗਾ ਮੱਛੀ ਪਾਲਣ, ਬਕਰੀ ਅਤੇ ਭੇਡ ਪਾਲਣ ਨੂੰ ਪ੍ਰੋਤਸਾਹਨ ਦੇਣ, ਖਰੀਫ ਫਸਲ ਤਿਲਹਨ ਅਤੇ ਦਾਲਾਂ ਨੂੰ ਪ੍ਰੋਤਸਾਹਨ ਦੇਣ ਵਰਗੇ ਮਾਮਲਿਆਂ ‘ਤੇ ਵਿਸਤਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਵਿੱਚ ਮਹਿਲਾਵਾਂ ਨੂੰ ਸਸ਼ਕਤ ਬਨਾਉਣ ਲਈ ਵੱਧ ਤੋਂ ਵੱਧ ਯੋਜਨਾਵਾਂ ਮਹਿਲਾ-ਕੇਂਦ੍ਰਿਤ ਬਨਾਉਣ।ਮੀਟਿੰਗ ਵਿੱਚ ਮੁੱਖ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਕੁਮਾਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਡੀ ਸੁਰੇਸ਼, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ, ਪਸ਼ੂਪਾਲਣ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੈ ਸਿੰਘ ਦਹੀਆ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਉਦਯੋਗ ਅਤੇ ਵਪਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਯੱਸ਼ ਗਰਗ, ਖੇਤੀਬਾੜੀ ਅਤੇ ਕਿਸਾਨ ਭਲਾਹੀ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਰਾਜਨਰਾਇਣ ਕੌਸ਼ਿਕ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਢੁੱਡੀਕੇ, ਮੋਗਾ ਵਿਖੇ 71ਵੇਂ ‘ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ’ ਦੌਰਾਨ ਕਬੱਡੀ ਮੁਕਾਬਲੇ ਦਾ ਕੀਤਾ ਉਦਘਾਟਨ
👉ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਲਾਂਭੇ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਕਬੱਡੀ ਮੈਚ ਦੇਖਿਆ

Moga News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ ‘ਤੇ ਕੰਮ ਕੀਤੇ ਗਏ ਹਨ।ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਉਹ ਲਾਲਾ ਜੀ ਦੇ ਅਗਲੇ ਜਨਮ ਦਿਵਸ ‘ਤੇ ਇਹਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਉੱਤੇ ਵਾਪਸ ਆਉਣਗੇ। ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖ ਕੇ, ਲੋਕਾਂ ਨਾਲ ਆਪਣੀ ਸਾਂਝ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਪੇਂਡੂ ਖੇਡ ਮੇਲੇ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿੱਚ ਕਰਵਾਏ ਕਬੱਡੀ ਅਤੇ ਹਾਕੀ ਟੂਰਨਾਮੈਂਟ ਦਾ ਆਨੰਦ ਮਾਣਿਆ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨਾਲ ਸੈਲਫੀ ਲੈਂਦੇ ਹੋਏ ਅਤੇ ਬਜ਼ੁਰਗਾਂ ਤੋਂ ਆਸ਼ੀਰਵਾਦ ਲੈਂਦੇ ਹੋਏ ਕਿਹਾ, “ਮੈਂ ਇੱਕ ਆਮ ਵਿਅਕਤੀ ਹਾਂ ਅਤੇ ਆਪਣੇ ਭਰਾਵਾਂ ਤੇ ਬਜ਼ੁਰਗਾਂ ਨਾਲ ਇਸ ਪੇਂਡੂ ਖੇਡ ਮੇਲੇ ਨੂੰ ਦੇਖਣ ਲਈ ਆਇਆ ਹਾਂ, ਜੋ ਸਾਡੀ ਰੂਹ ਦਾ ਹਿੱਸਾ ਹੈ ਅਤੇ ਮੈਨੂੰ ਆਪਣੇ ਲੋਕਾਂ ਨਾਲ ਮਿਲ ਕੇ ਬਹੁਤ ਖੁਸ਼ੀ ਮਿਲਦੀ ਹੈ।”

ਇਹ ਵੀ ਪੜ੍ਹੋ ਕੁਸ਼ਤੀ ਪੰਜਾਬੀਆਂ ਦੀ ਮਨਪਸੰਦ ਰਵਾਇਤੀ ਖੇਡ,ਜਿਸ ਨੂੰ ਸੰਭਾਲਣਾ ਜ਼ਰੂਰੀ: ਉੱਪ ਕੁਲਪਤੀ ਡਾ ਗੋਸਲ

ਇਸ ਦੌਰਾਨ ਰੋਮਾਂਚਕ ਕਬੱਡੀ ਮੈਚ ਦੇਖਣ ਲਈ ਪਹੁੰਚੇ ਦਰਸ਼ਕਾਂ ਨੂੰ ਮਿਲਦਿਆਂ ਮੁੱਖ ਮੰਤਰੀ ਨੇ ਆਪਣੇ ਸੁਰੱਖਿਆ ਪ੍ਰੋਟੋਕੋਲ ਨੂੰ ਇਕ ਪਾਸੇ ਰੱਖ ਕੇ ਖਿਡਾਰੀਆਂ ਨਾਲ ਨਿੱਜੀ ਤੌਰ ‘ਤੇ ਹੱਥ ਮਿਲਾਇਆ ਜੋ ਲੋਕਾਂ ਨਾਲ ਉਨ੍ਹਾਂ ਦੀ ਡੂੰਘੀ ਸਾਂਝ ਨੂੰ ਦਰਸਾਉਂਦਾ ਹੈ। ਇਸ ਮੌਕੇ ਭੀੜ ਨੇ ਜ਼ੋਰਦਾਰ ਤਾੜੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ, “ਇਹ ਸਮਾਗਮ ਪੰਜਾਬ ਦੇ ਪ੍ਰਸਿੱਧ ਆਜ਼ਾਦੀ ਘੁਲਾਟੀਏ, ਲਾਲਾ ਲਾਜਪਤ ਰਾਏ ਦੇ ਜਨਮ ਦਿਵਸ ਦੀ ਯਾਦ ਵਿੱਚ ਕਰਵਾਏ ਟੂਰਨਾਮੈਂਟ ਦਾ ਹਿੱਸਾ ਹੈ।” ਉਨ੍ਹਾਂ ਕਿਹਾ ਕਿ “ਭਾਰਤੀ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਹਾਨ ਰਾਸ਼ਟਰਵਾਦੀ ਦੀ ਵਿਰਾਸਤ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।”ਰਵਾਇਤੀ ਲੋਕ ਸੰਗੀਤ ਅਤੇ ਜਸ਼ਨਾਂ ਦਰਮਿਆਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਪੰਜਾਬ ਦੀਆਂ ਦੇਸੀ ਖੇਡਾਂ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।” ਉਨ੍ਹਾਂ ਕਿਹਾ ਕਿ “ਕਬੱਡੀ, ਬੈਲ ਗੱਡੀਆਂ ਦੀ ਦੌੜ ਅਤੇ ਹੋਰ ਰਵਾਇਤੀ ਖੇਡਾਂ ਸਿਰਫ਼ ਖੇਡਾਂ ਹੀ ਨਹੀਂ ਹਨ ਸਗੋਂ ਸਾਡੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ।” ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਡਾਂ ਪੰਜਾਬੀਆਂ ਦੀ ਭਾਵਨਾ, ਤਾਕਤ ਅਤੇ ਏਕਤਾ ਨੂੰ ਦਰਸਾਉਂਦੀਆਂ ਹਨ ਅਤੇ ਪੀੜ੍ਹੀ ਦਰ ਪੀੜ੍ਹੀ ਅੱਗੇ ਵਧਦੀਆਂ ਆਈਆਂ ਹਨ।”ਖੇਡਾਂ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਖੇਤਰ ਵਿੱਚ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਹ ਰਵਾਇਤੀ ਖੇਡਾਂ ਇੱਕ ਵਾਰ ਫਿਰ ਪ੍ਰਫੁੱਲਤ ਹੋਣ ਅਤੇ ਸਾਡੇ ਪਿੰਡਾਂ ਨੌਜਵਾਨਾਂ ਨੂੰ ਚਮਕਣ ਲਈ ਪਲੇਟਫਾਰਮ ਪ੍ਰਦਾਨ ਕਰਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਲਾ ਰਾਏਪੁਰ ਵਿਖੇ ਹੋਣ ਵਾਲੇ ਵੱਕਾਰੀ ਮਿੰਨੀ ਓਲੰਪਿਕ ਵਿੱਚ ਹਿੱਸਾ ਲੈਣ ਲਈ ਸੱਦਾ ਦਿੰਦਿਆਂ ਕਿਹਾ ਕਿ ਇਹ ਖੇਡਾਂ 31 ਜਨਵਰੀ ਤੋਂ ਸ਼ੁਰੂ ਹੋਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਕਿ 16 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਹੋਣਾ ਆਕਰਸ਼ਣ ਦਾ ਮੁੱਖ ਕੇਂਦਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੀਆਂ ਅਮੀਰ ਪਰੰਪਰਾਵਾਂ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਦੀ ਖੇਡ ਵਿਰਾਸਤ ਨੂੰ ਮਨਾਉਣ ਦਾ ਸੁਨਹਿਰੀ ਮੌਕਾ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪਿੰਡ ਢੁੱਡੀਕੇ ਦੀ ਪੰਚਾਇਤ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਨਵੀਂ ਸੀਵਰੇਜ ਲਾਈਨ ਵਿਛਾਉਣਾ, ਪਿੰਡ ਦੇ ਛੱਪੜ ਦਾ ਨਵੀਨੀਕਰਨ, ਇੱਕ ਆਧੁਨਿਕ ਖੇਡ ਮੈਦਾਨ ਦਾ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹੋਰ ਬੁਨਿਆਦੀ ਢਾਂਚਾ ਪ੍ਰਾਜੈਕਟ ਸ਼ਾਮਲ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਡੇ ਸਿਹਤ ਸੁਧਾਰ ਪ੍ਰੋਗਰਾਮ ਵਜੋਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪੰਜਾਬੀ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਜਿਸ ਨੂੰ ਹੁਣ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਮਹੱਤਵਪੂਰਨ ਯੋਜਨਾ ਤੋਂ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੇ ਘਰ ‘ਤੇ ED ਅਤੇ ਇਨਕਮ ਟੈਕਸ ਦੀ ਰੇਡ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 70 ਸਾਲਾਂ ਤੋਂ ਵੱਧ ਸਮੇਂ ਬਾਅਦ ਵੀ ਪੰਜਾਬ ਆਪਣੀ ਖੁਦ ਦੀ ਰਾਜਧਾਨੀ ਅਤੇ ਹਾਈ ਕੋਰਟ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਮੁੜ ਹਾਸਲ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲ਼ਾਈ ਦੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿੱਚ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ।ਮੁੱਖ ਮੰਤਰੀ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਦਵਿੰਦਰ ਸਿੰਘ ਲਾਡੀ ਢੋਸ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਅਮਨਦੀਪ ਕੌਰ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਗਰ ਨਗਮ ਦੇ Mayor ਦੇ ਨਾਂ ‘ਤੇ ਠੱਗੀ ਦੀ ਕੋਸ਼ਿਸ਼, ਪੁਲਿਸ ਨੇ ਦਬੋਚਿਆ, ਨਿਕਲਿਆ ਇਹ…

0

Bathinda News: Bathinda ਨਗਰ ਨਗਮ ਦੇ Mayor ਪਦਮਜੀਤ ਮਹਿਤਾ ਦੇ ਨਾਂ ‘ਤੇ ਇੱਕ ਠੱਗ ਕਿਸਮ ਦੇ ਨੌਜਵਾਨ ਵੱਲੋਂ ਠੱਗੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸਿਕਾਇਤ ਮਿਲਦੇ ਹੀ ਇਸ ਤੇਜ਼-ਤਰਾਰ ਠੱਗ ਨੁੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦਸਿਆ ਕਿ ਲੰਘੀ 19 ਜਨਵਰੀ ਨੂੰ ਆਰ.ਕੇ ਮਨੀ ਟ੍ਰਾਂਸਫ਼ਰ ‘ਤੇ ਕੰਮ ਕਰਦੇ ਰਵੀ ਕੁਮਾਰ ਨੁੰ ਫ਼ੋਨ ਆਇਆ ਸੀ, ਜਿਸਦੇ ਵਿਚ ਫ਼ੋਨ ਕਰਨ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ ਗੱਲ ਕਰਨਗੇ, ਜਿਸਤੋਂ ਬਾਅਦ ਨਕਲੀ ਮਹਿਤਾ ਬਣ ਕੇ ਉਸੇ ਵਿਅਕਤੀ ਨੇ ਹੀ ਉਸਨੂੰ ਦਿੱਲੀ ਯੂਨੀਵਰਸਿਟੀ ਵਿਚ ਪੈਸੇ ਟ੍ਰਾਂਸਫਰ ਕਰਨ ਬਾਰੇ ਪੁੱਛਿਆ। ਪ੍ਰੰਤੂ ਸਿਕਾਇਤਕਰਤਾ ਨੁੰ ਸ਼ੱਕ ਹੋਇਆ ਤਾਂ ਉਸਨੇ ਜਵਾਬ ਦੇ ਦਿੱਤਾ ਅਤੇ ਗੱਲ ਮੇਅਰ ਮਹਿਤਾ ਤੱਕ ਪੁੱਜੀ। ਜਿਸਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤੇ ਅੱਜ ਭਲਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ ਕਾਬੂ ਕੀਤਾ ਗਿਆ। ਡੀਐਸਪੀ ਭਾਟੀ ਮੁਤਾਬਕ ਪੁੱਛਪੜਤਾਲ ਦੌਰਾਨ ਗਲ ਸਾਹਮਣੇ ਆਈ ਹੈ ਕਿ ਉਕਤ ਨੌਜਵਾਨ ਵਿਰੁਧ ਇਸੇ ਤਰ੍ਹਾਂ ਠੱਗੀ ਦੇ 10 ਪਰਚੇ ਦਰਜ਼ ਹਨ ਤੇ ਵੱਡੀਆਂ ਸਖ਼ਸੀਅਤਾਂ ਦੇ ਨਾਂ ‘ਤੇ ਇਹ ਠੱਗੀਆਂ ਮਾਰਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕੁਸ਼ਤੀ ਪੰਜਾਬੀਆਂ ਦੀ ਮਨਪਸੰਦ ਰਵਾਇਤੀ ਖੇਡ,ਜਿਸ ਨੂੰ ਸੰਭਾਲਣਾ ਜ਼ਰੂਰੀ: ਉੱਪ ਕੁਲਪਤੀ ਡਾ ਗੋਸਲ

0

👉PAU ਵਿੱਚ ਗੁਲਜ਼ਾਰ ਭਲਵਾਨ ਉੱਚੀ ਰੁੜਕੀ ਕੁਸ਼ਤੀ ਅਖਾੜਾ ਹੋਇਆ ਸ਼ੁਰੂ
Ludhiana News: Punjab Agricultural University (ਪੰਜਾਬ ਐਗਰੀਕਲਚਰਲ ਯੂਨੀਵਰਿਸਟੀ) ਵਿੱਚ ਅੱਜ ਡਾ ਗੁਲਜ਼ਾਰ ਭਲਵਾਨ ਉੱਚੀ ਰੁੜਕੀ ਵਾਲਾ ਕੁਸ਼ਤੀ ਅਖਾੜਾ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਗਿਆ। ਇਸ ਅਖਾੜੇ ਦਾ ਉਦਘਾਟਨ ਕਰਿਦਆਂ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕੁਸ਼ਤੀ ਪੰਜਾਬੀਆਂ ਦੀ ਮਨਪਸੰਦ ਰਵਾਇਤੀ ਖੇਡ ਰਹੀ ਹੈ, ਜਿਸ ਨੂੰ ਸੰਭਾਲਣਾ ਜ਼ਰੂਰੀ ਹੈ। ਡਾ ਗੋਸਲ ਨੇ ਕਿਹਾ ਪੰਜਾਬ ਐਗਰੀਕਲਚਰਲ ਯੂਨੀਵਰਿਸਟੀ ਵਿੱਚ ਕੁਸ਼ਤੀ ਦੇ ਮੁਕਾਬਲੇ ਦਿਲਚਸਪੀ ਨਾਲ ਹੁੰਦੇ ਰਹੇ ਹਨ ਅਤੇ ਇਥੋਂ ਦੇ ਭਲਵਾਨ ਰਾਸ਼ਟਰ ਪੱਧਰ ਦੇ ਮੁਕਾਬਿਲਆਂ ਵਿੱਚ ਆਪਣੀ ਥਾਂ ਬਣਾਉਂਦੇ ਰਹੇ ਹਨ।

ਇਹ ਵੀ ਪੜ੍ਹੋ SSP ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਨੌਜਵਾਨ ਦਾ ਕ+ਤ+ਲ, ਫੈਲੀ ਸਨਸਨੀ, ਕਾ+ਤਲ ਫ਼ਰਾਰ

ਡਾ ਗੋਸਲ ਨੇ ਖਾਸ ਤੌਰ ‘ਤੇ ਇਸ ਵੇਲੇ ਕਨੇਡਾ ਰਹਿ ਰਹੇ ਡਾ ਗੁਲਜ਼ਾਰ ਸਿੰਘ ਭਲਵਾਨ ਦਾ ਜ਼ਿਕਰ ਕੀਤਾ ਜੋ ਇਸ ਯੂਨੀਵਰਿਸਟੀ ਦੇ ਵਿਦਿਆਰਥੀ ਹੁੰਦਿਆਂ ਕੁਸ਼ਤੀ ਅਤੇ ਬਾਡੀ ਬਿਲਿਡੰਗ ਮੁਕਾਬਲੇ ਵਿੱਚ ਰਾਸ਼ਟਰੀ ਪੱਧਰ ਦੇ ਖਿਡਾਰੀ ਰਹੇ ਹਨ। ਵਰਣਨਯੋਗ ਹੈ ਕਿ ਹੁਣ ਵੀ ਯੂਨੀਵਰਿਸਟੀ ਦੇ ਵਿਦਿਆਰਥੀਆਂ ਨੂੰ ਇਸ ਪਾਸੇ ਉਤਸ਼ਾਹਤ ਕਰਨ ਲਈ ਡਾ ਗੁਲਜ਼ਾਰ ਸਿੰਘ ਭਲਵਾਨ ਨੇ ਲਗਭਗ ਵੀਹ ਲੱਖ ਰੁਪੈ ਯੂਨੀਵਰਿਸਟੀ ਨੂੰ ਭੇਜੇ ਹਨ ,ਜਿਸ ਵਿਚੋਂ ਪੰਦਰਾਂ ਲੱਖ ਰੁਪੈ ਦੇ ਵਿਆਜ ਨਾਲ ਹਰ ਸਾਲ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਜਾਣਗੇ ਜਦੋਂ ਕਿ ਕਰੀਬਨ ਪੰਜ ਲੱਖ ਰੁਪੈ ਨਾਲ ਇਹ ਅਖਾੜਾ ਤਿਆਰ ਕੀਤਾ ਗਿਆ ਹੈ ।

ਇਹ ਵੀ ਪੜ੍ਹੋ MLA Sukhvir Mysarkhana‌ ਵਿਰੁਧ ਦੋਸ਼ ਲਗਾਉਣ ਵਾਲੇ ‘ਪ੍ਰਧਾਨ’ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ; ਭੇਜਿਆ ਨੋਟਿਸ

ਸਵਾਗਤੀ ਸ਼ਬਦਾਂ ਦੌਰਾਨ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਕਿਹਾ ਡਾ ਗੁਲਜ਼ਾਰ ਭਲਵਾਨ ਦੀ ਦੂਰ ਅੰਦੇਸ਼ੀ ਅਤੇ ਯੂਨੀਵਰਿਸਟੀ ਪ੍ਰਤੀ ਲਗਨ ਹੋਣ ਕਰਕੇ ਉਸਨੇ ਇਥੇ ਇਹ ਅਖਾੜਾ ਸਥਾਪਿਤ ਕੀਤਾ ਹੈ। ਡਾ ਨਿਰਮਲ ਜੌੜਾ ਨੇ ਯੂਨੀਵਰਿਸਟੀ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੰਜਾਬ ਦੀਆਂ ਰਵਾਇਤੀ ਖੇਡਾਂ ਨਾਲ ਜੁੜਕੇ ਆਪਣੀ ਸਰੀਰਕ ਤੰਦਰੁਸਤੀ ਨੂੰ ਬਰਕਰਾਰ ਰੱਖਣ । ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਕੁਲਦੀਪ ਚੁੱਗ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਸ ਮੌਕੇ ਵਧਾਈ ਦਿੱਤੀ ਅਤੇ ਖੇਡ ਵਿਭਾਗ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਵਚਨ ਵੀ ਦਿੱਤਾ ।

ਇਹ ਵੀ ਪੜ੍ਹੋ Police ਨੇ ਮੌਜੂਦਾ AAP MLA ਦੀ ਕੋਠੀ ਕਰਵਾਈ ਖ਼ਾਲੀ, ਪ੍ਰਵਾਰ ਨੇ ਲਗਾਏ ਧੱਕੇ ਦੇ ਆਰੋਪ

ਇਸ ਮੌਕੇ ਤੇ ਡਾ. ਅਜਮੇਰ ਸਿੰਘ ਢੱਟ ਨਿਰਦੇਸ਼ਕ ਖੋਜ, ਡਾ. ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਰਿਸ਼ੀ ਇੰਦਰਾ ਸਿੰਘ ਗਿੱਲ ਮਿਲਖ ਅਫ਼ਸਰ, ਡਾ. ਯੋਗਿਤਾ ਸ਼ਰਮਾ ਲਾਇਬ੍ਰਰੀਅਨ, ਡਾ. ਪ੍ਰਭਜੋਧ ਸਿੰਘ ਸੰਧੂ ਵਧੀਕ ਨਿਰਦੇਸ਼ਕ ਪਸਾਰ, ਡਾ. ਵਿਸ਼ਵਜੀਤ ਸਿੰਘ ਹਾਂਸ ਚੀਫ ਇੰਜੀਨੀਅਰ, ਡਾ. ਧਰਮਿੰਦਰ ਸਿੰਘ ਚੀਫ ਵਾਰਡਨ, ਡਾ. ਵਿਸ਼ਾਲ ਬੈਕਟਰ, ਸ਼੍ਰੀ ਗੁਰਤੇਗ ਸਿੰਘ ਹਾਕੀ ਕੋਚ, ਸ਼੍ਰੀ ਗੁਰਮੀਤ ਸਿੰਘ ਐਥਲੈਟੀਕ ਕੋਚ ਹਾਜ਼ਰ ਸਨ । ਡਿਪਟੀ ਡਾਇਰੈਕਟਰ ਖੇਡਾਂ ਸ਼੍ਰੀਮਤੀ ਕੰਵਲਜੀਤ ਕੌਰ ਨੇ ਇਸ ਮੌਕੇ ਤੇ ਪਹੁੰਚੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਈ.ਟੀ. ਸਿਟੀ ਪਲਾਟਾਂ ਦੇ ਅਲਾਟੀਆਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਭਰੋਸਾ

0

👉ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਮਸਲੇ ਦਾ ਜਲਦੀ ਹੱਲ ਕੀਤਾ ਜਾਵੇਗਾ
SAS Nagar News:ਮੋਹਾਲੀ ਦੀ ਆਈ.ਟੀ. ਸਿਟੀ ਦੇ ਸੈਕਟਰ 82, 83-ਏ ਅਤੇ 66-ਬੀ ਵਿੱਚ ਸਥਿਤ ਲਗਭਗ 7000 ਪਲਾਟਾਂ ਨਾਲ ਸਬੰਧਤ ਅਲਾਟੀਆਂ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ। ਸੈਕਟਰ-79 ਵਿੱਚ ਸਥਿਤ ਦੇ ਦਫ਼ਤਰ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਅਲਾਟੀਆਂ ਨੇ ਗਮਾਡਾ ਵੱਲੋਂ ਵਧਾਈ ਗਈ ਇਨਹਾਂਸਮੈਂਟ ਫੀਸ ਅਤੇ ਜਾਰੀ ਨੋਟਿਸਾਂ ਸਬੰਧੀ ਆਪਣੀ ਪੀੜਾ ਰੱਖੀ।ਨਸੀਬ ਸਿੰਘ ਦੀ ਅਗਵਾਈ ਹੇਠ ਆਏ ਵਫ਼ਦ ਨੇ ਦੱਸਿਆ ਕਿ ਗਮਾਡਾ ਵੱਲੋਂ ਇਨਹਾਂਸਮੈਂਟ ਫੀਸ ਵਿੱਚ ਕੀਤਾ ਗਿਆ ਵੱਡਾ ਵਾਧਾ ਅਲਾਟੀਆਂ ਲਈ ਭਾਰੀ ਆਰਥਿਕ ਬੋਝ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 400 ਗਜ ਦੇ ਪਲਾਟ ਲਈ ਵਧੀ ਹੋਈ ਇਨਹਾਂਸਮੈਂਟ ਲਗਭਗ 32 ਲੱਖ ਰੁਪਏ ਬਣਦੀ ਹੈ, ਜਦਕਿ ਬਹੁਤੇ ਅਲਾਟੀ ਪਹਿਲਾਂ ਹੀ ਬੈਂਕਾਂ ਤੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਅਦਾ ਕਰ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਅਲਾਟੀਆਂ ਦੀ ਗੱਲ ਧਿਆਨ ਨਾਲ ਸੁਣਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਤੁਰੰਤ ਗਮਾਡਾ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਮਸਲੇ ਨੂੰ ਉਹ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਬੰਧਤ ਵਿਭਾਗ ਦੇ ਮੰਤਰੀਆਂ ਦੇ ਧਿਆਨ ਵਿੱਚ ਲਿਆਉਣਗੇ।ਉਨ੍ਹਾਂ ਕਿਹਾ ਕਿ ਆਈ.ਟੀ. ਸਿਟੀ ਦੇ ਅਲਾਟੀਆਂ ਨੂੰ ਵੀ ਸੈਕਟਰ 76 ਤੋਂ 80 ਦੀ ਤਰਜ਼ ’ਤੇ ਰਾਹਤ ਦਿੱਤੇ ਜਾਣ ਦੀ ਮੰਗ ਬਿਲਕੁਲ ਜਾਇਜ਼ ਹੈ ਅਤੇ ਇਸ ਸਬੰਧੀ ਸਰਕਾਰ ਨਾਲ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਵਿਧਾਇਕ ਨੇ ਭਰੋਸਾ ਦਿੱਤਾ ਕਿ ਇਨਹਾਂਸਮੈਂਟ ਦੀ ਪੂਰੀ ਕੈਲਕੂਲੇਸ਼ਨ ਦੀ ਦੁਬਾਰਾ ਜਾਂਚ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ  ਦਾਦਾ ਤੇ ਪਿਓ ਨੇ ਕੀਤੀ Punjab Police ‘ਚ ਸੇਵਾ; ਪੁੱਤ ਹੋਇਆ Canada Police ‘ਚ ਭਰਤੀ

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਧਰਨੇ-ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਗਲੇ 5 ਤੋਂ 10 ਦਿਨਾਂ ਦੇ ਅੰਦਰ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖੁਦ ਅਲਾਟੀਆਂ ਨੂੰ ਬੁਲਾ ਕੇ ਮਸਲੇ ਦੇ ਹੱਲ ਬਾਰੇ ਜਾਣੂ ਕਰਵਾਇਆ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਹਾਂ-ਪੱਖੀ ਅਤੇ ਸਹਿਯੋਗੀ ਰਵੱਈਆ ਅਪਣਾਇਆ ਗਿਆ ਹੈ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।ਨਸੀਬ ਸਿੰਘ ਦੀ ਅਗਵਾਈ ਹੇਠ ਆਏ ਇਸ ਵਫ਼ਦ ਵਿੱਚ ਗੋਵਿੰਦਰ ਸਿੰਘ, ਜਸਪਾਲ ਸਿੰਘ, ਗੁਰਦਿੱਤ ਸਿੰਘ, ਹਰਿੰਦਰ ਸਿੰਘ ਮਾਨ, ਰਾਜੇਸ਼ ਕੁਮਾਰ, ਮੈਡਮ ਜਸਵਿੰਦਰ ਸੋਨੀ, ਬਲਦੇਵ ਸਿੰਘ ਸਚਦੇਵਾ, ਮਨਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਿੰਸੀਪਲ ਤਰਲੋਚਨ ਸਿੰਘ, ਹਰਵੀਰ ਸਿੰਘ, ਗੁਰਜੀਵਨ ਸਿੰਘ ਅਤੇ ਹਰਪਾਲ ਸਿੰਘ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

0

👉3 ਫਰਵਰੀ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਯੂਨੀਅਨ ਮੈਂਬਰਾਂ ਦੀ ਮੀਟਿੰਗ
Punjab News:ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਹੈ।

ਇਹ ਵੀ ਪੜ੍ਹੋ  ਦਾਦਾ ਤੇ ਪਿਓ ਨੇ ਕੀਤੀ Punjab Police ‘ਚ ਸੇਵਾ; ਪੁੱਤ ਹੋਇਆ Canada Police ‘ਚ ਭਰਤੀ

ਅੱਜ ਇੱਥੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ .ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਮੀਟਿੰਗ ਦੌਰਾਨ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕੰਟਰੈਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।ਮੰਤਰੀ ਨੇ ਕਿਹਾ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ।

ਇਹ ਵੀ ਪੜ੍ਹੋ  Mansa Police ਵੱਲੋਂ ਸਾਬਕਾ ਸਰਪੰਚ ਦੇ ਕਤਲ ਵਿੱਚ ਸਾਮਲ ਵਿਅਕਤੀਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ

ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।ਇਸ ਮੌਕੇ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਕੁਮਾਰ ਅਮਿਤ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਏ. ਐਮ.ਡੀ. ਪੀ.ਆਰ.ਟੀ.ਸੀ, ਨਵਦੀਪ ਕੁਮਾਰ ਤੋਂ ਇਲਾਵਾ ਰੇਸ਼ਮ ਸਿੰਘ ਸੂਬਾ ਪ੍ਧਾਨ, ਸਮਸੇ਼ਰ ਸਿੰਘ ਜਰਨਲ ਸਕੱਤਰ, ਹਰਕੇਸ਼ ਕੁਮਾਰ ਵਿੱਕੀ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੈਸ਼ੀਅਰ ਅਤੇ ਜਗਤਾਰ ਸਿੰਘ ਆਦਿ ਆਗੂ ਮੀਟਿੰਗ ਵਿੱਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSP ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਨੌਜਵਾਨ ਦਾ ਕ+ਤ+ਲ, ਫੈਲੀ ਸਨਸਨੀ, ਕਾ+ਤਲ ਫ਼ਰਾਰ

0

Mohali News: ਪੰਜਾਬ ਦੇ ਵਿਚ ਅੱਜ ਵਾਪਰੀ ਇੱਕ ਹੈਰਾਨ ਕਰਨ ਵਾਲੀ ਘਟਨਾ ਦੇ ਵਿਚ ਮੁਹਾਲੀ ਦੇ SSP ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਬਦਮਾਸ਼ਾਂ ਵੱਲੋਂ ਬੇਖੌਫ਼ ਹੋ ਕੇ ਕੀਤੀ ਇਸ ਵਾਰਦਾਤ ਦੇ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਦਸਿਆ ਜਾ ਰਿਹਾ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਕਾਰ ‘ਤੇ ਸਵਾਰ ਗੁਰਵਿੰਦਰ ਸਿੰਘ ਵਾਸੀ ਰੁੜਕੀ ਨਜਦੀਕ ਖਰੜ ਉੱਪਰ ਕਰੀਬ 10 ਤੋਂ 15 ਰਾਊਂਡ ਫਾਇਰਿੰਗ ਕੀਤੀ ਗਈ।ਜਿਸਦੇ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਾਰ ਵਿਚ ਸਵਾਰ ਉਸਦੀ ਪਤਨੀ ਵੀ ਥੋੜਾ ਜਖ਼ਮੀ ਹੋਈ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ Mansa Police ਵੱਲੋਂ ਸਾਬਕਾ ਸਰਪੰਚ ਦੇ ਕਤਲ ਵਿੱਚ ਸਾਮਲ ਵਿਅਕਤੀਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ

ਘਟਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਰੋਪੜ ਰੇਂਜ ਦੇ ਡੀਆਈਜੀ ਡਾ ਨਾਨਕ ਸਿੰਘ ਨੇ ਮੀਡੀਆ ਨੂੰ ਦਸਿਆ ਕਿ, ‘‘ਮ੍ਰਿਤਕ ਗੁਰਵਿੰਦਰ ਸਿੰਘ ਅਦਾਲਤ ਦੇ ਵਿਚ 4 ਕਿਲੋ ਅਫ਼ੀਮ ਦੇ ਕੇਸ ਵਿਚ ਪੇਸ਼ੀ ਭੁਗਤਣ ਆਇਆ ਸੀ।” ਉਨ੍ਹਾਂ ਇਹ ਵੀ ਦਸਿਆ ਕਿ ਮੁਲਜਮਾਂ ਬਾਰੇ ਥੋੜੀ ਲੀਡ ਮਿਲ ਗਈ ਹੈ ਤੇ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਅਤੇ ਫੌਰੈਂਸਿਕ ਟੀਮ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਵਿੱਚ ਜੁੱਟ ਗਈਆਂ ਹਨ ਅਤੇ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰਕੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa Police ਵੱਲੋਂ ਸਾਬਕਾ ਸਰਪੰਚ ਦੇ ਕਤਲ ਵਿੱਚ ਸਾਮਲ ਵਿਅਕਤੀਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ

0

Mansa News:ਸ਼੍ਰੀ ਭਾਗੀਰਥ ਸਿੰਘ ਮੀਨਾ,ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋ ਮਿਤੀ 24.01.2026 ਨੂੰ ਪਿੰਡ ਖਿੱਲਣ ਵਿਖੇ ਦਿਨ ਦਿਹਾੜੇ ਹੋਏ ਸਾਬਕਾ ਸਰਪੰਚ ਦੇ ਕਤਲ ਦੇ ਦੋਸ਼ੀਆਂ ਨੂੰ ਕੁਝ ਹੀ ਘੰਟਿਆ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜਿਸ ਤੇ ਸ਼੍ਰੀ ਪਰਦੀਪ ਸੰਧੂ ਵੱਲਂੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕਿ ਮਿਤੀ 24-01-2026 ਨੂੰ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਸ ਇਤਲਾਹ ਮਿਲੀ ਕਿ ਪਿੰਡ ਖਿੱਲਣ ਵਿਖ ਮਹਿੰਦਰਜੀਤ ਕੋਰ ਸਾਬਕਾ ਸਰਪੰਚ ਪਤਨੀ ਮਨਪ੍ਰੀਤ ਸਿੰਘ ਵਾਸੀ ਖਿੱਲਣ ਹਾਲ ਅਬਾਦ ਨੇੜੇ ਆਈ.ਟੀ.ਆਈ ਬੁਢਲਾਡਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਦਾਦਾ ਤੇ ਪਿਓ ਨੇ ਕੀਤੀ Punjab Police ‘ਚ ਸੇਵਾ; ਪੁੱਤ ਹੋਇਆ Canada Police ‘ਚ ਭਰਤੀ

ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ, ਮ੍ਰਿਤਕ ਦੇ ਪਤੀ ਮਨਪ੍ਰੀਤ ਸਿੰਘ ਦੇ ਬਿਆਨ ਪਰ ਮੁਕੱਦਮਾ ਨੰਬਰ 25 ਮਿਤੀ 24.01.26 ਅ/ਧ 103, 190, 3(5),61(2) ਬੀ.ਐਨ.ਐਸ,27 ਆਰਮਜ ਐਕਟ ਥਾਣਾ ਸਦਰ ਮਾਨਸਾ ਬਰਖਿਲਾਫ ਅਮਨਿੰਦਰ ਸਿੰਘ ਪੁੱਤਰ ਭਗਵੰਤ ਸਿੰਘ, ਭਗਵੰਤ ਸਿੰਘ ਪੁੱਤਰ ਮੱਲ ਸਿੰਘ, ਗੁਰਪਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਆਨ ਖਿੱਲਣ ਦੇ ਦਰਜ ਰਜਿਸਟਰ ਕੀਤਾ ਗਿਆ।ਮੁੱਕਦਮਾ ਦੀ ਅਹਿਮੀਅਤ ਨੂੰ ਦੇਖਦੇ ਹੋਏ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਸ਼੍ਰੀ ਬੂਟਾ ਸਿੰਘ ਉਪ ਕਪਤਾਨ ਪੁਲਿਸ (ਸ:ਡ) ਦੀ ਅਗਵਾਈ ਹੇਠ ਇੰਸਪੈਕਟਰ ਅਮਰੀਕ ਸਿੰਘ ਮੁੱਖ ਅਫਸਰ ਥਾਣਾ ਸਦਰ ਮਾਨਸਾ, ਸ:ਥ ਰਾਜਵਿੰਦਰ ਸਿੰਘ ਚੋਕੀ ਇੰਚਰਾਜ ਨਰਿੰਦਰਪੁਰਾ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੇ ਘਰ ‘ਤੇ ED ਅਤੇ ਇਨਕਮ ਟੈਕਸ ਦੀ ਰੇਡ

ਜਿਹਨਾਂ ਵੱਲੋ ਮੁਸ਼ਤੈਦੀ ਅਤੇ ਵਿਿਗਆਨਿਕ ਤਰੀਕੇ ਨਾਲ ਕੰਮ ਕਰਦੇ ਹੋਏ ਕੁਝ ਹੀ ਸਮੇ ਵਿੱਚ ਅਮਨਿੰਦਰ ਸਿੰਘ (40 ਸਾਲ), ਭਗਵੰਤ ਸਿੰਘ (64 ਸਾਲ) ਉਕਤਾਨ ਨੂੰ ਕਾਬੂ ਕੀਤਾ। ਜਿੰਨ੍ਹਾ ਪਾਸੋ ਕਤਲ ਸਮੇ ਵਰਤੇ ਹਥਿਆਰ (32 ਬੋਰ ਰਿਵਾਲਵਰ, 12 ਬੋਰ ਡਬਲ ਬੈਰਲ ਬੰਦੂਕ ਸਮੇਤ ਕਾਰਤੂਸ) ਅਤੇ ਸਕਰਾਪਿਉ ਕਾਰ ਬਿਨ੍ਹਾ ਨੰਬਰੀ ਨੂੰ ਬ੍ਰਾਮਦ ਕੀਤਾ ਗਿਆ ਹੈ। ਵਜਾ ਰੰਜਿਸ਼ ਇਹ ਹੈ ਕਿ ਮ੍ਰਿਤਕ ਮਹਿੰਦਰਜੀਤ ਕੋਰ ਉਕਤ ਦਾ ਅਤੇ ਅਮਨਿੰਦਰ ਸਿੰਘ ਉਕਤਾਨ ਦਾ ਆਪਸ ਵਿੱਚ ਜਮੀਨੀ ਝਗੜਾ ਹੋਣ ਕਰਕੇ ਮਹਿੰਦਰਜੀਤ ਕੋਰ ਦਾ ਕਤਲ ਕੀਤਾ ਗਿਆ ਹੈ।ਗ੍ਰਿਫਤਾਰ ਵਿਅਕਤੀਆਂ ਦਾ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਡੂੰਘਾਈ ਨਾਲ ਤਫਤੀਸ਼ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897672