Thursday, May 7, 2026
Home Blog Page 193

ਇੰਜ ਹਰਪਾਲ ਸਿੰਘ ਖੁਰਮੀ ਦੂਜੀ ਵਾਰ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਦੇ ਪ੍ਰਧਾਨ ਬਣੇ

0

Bathinda News: ਇੰਜ ਹਰਪਾਲ ਸਿੰਘ ਖੁਰਮੀ ਨੂੰ ਦੂਜੀ ਵਾਰ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਦਾ ਦੋ ਸਾਲ ਲਈ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਨੂੰ ਅੱਜ ਰੈੱਡ ਕਰਾਸ ਭਵਨ ਵਿਖੇ ਮੁੱਖ ਮਹਿਮਾਨ ਅਮਰਜੀਤ ਸਿੰਘ ਮਹਿਤਾ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਅਗਵਾਈ ਹੇਠ ਨਵੀਂ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਸਮੇਤ ਸਹੁੰ ਚੁੱਕ ਰਸਮ ਬੜੀ ਧੂਮਧਾਮ ਨਾਲ ਕਰਵਾਈ ਗਈ। ਸਮਾਗਮ ਦਾ ਆਗਾਜ਼ ਊਸ਼ਾ ਅਤੇ ਕਿਰਨ ਨੇ ਭਜਨ ਗਾ ਕੇ ਕੀਤਾ। ਮੁੱਖ ਮਹਿਮਾਨ ਨੂੰ ਬੁੱਕਾ ਅਤੇ ਸ਼ਾਲ ਦੇ ਕੇ ਅਤੇ ਕਪਿਲ ਗੋਇਲ ਵੱਲੋਂ ਸਵਾਗਤੀ ਗੀਤ ਗਾ ਕੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਮਹਿਤਾ ਨੇ ਦੱਸਿਆ ਕਿ ਕੌਂਸਲ ਨੂੰ ਸੀਨੀਅਰ ਸਿਟੀਜ਼ਨਾਂ ਦੇ ਨਿੱਤ ਦੀਆਂ ਗਤੀਵਿਧੀਆਂ ਨੂੰ ਆਪਸ ਵਿੱਚ ਮਿਲ ਬੈਠ ਕੇ ਵਿਚਾਰਨ ਲਈ ਅਤੇ ਬਜ਼ੁਰਗਾਂ ਦੀਆਂ ਮੁਸਕਲਾਂ ਨੂੰ ਹੱਲ ਕਰਨ ਲਈ ਇੱਕ ਇਮਾਰਤ ਬੜੀ ਜਲਦੀ ਤਿਆਰ ਕਰਵਾ ਕੇ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਜੰਗਲਾਤ ਵਿਭਾਗ ਦਾ ਦਰੌਗਾ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗਵਰਨਿੰਗ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਖੁਰਮੀ,ਐਮ ਐਸ ਮਾਵੀ ਐਕਜੈਕਟਿਵ ਪ੍ਰਧਾਨ,ਕਰਨੈਲ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਭੰਗੂ ਅਤੇ ਗੁਰਮਿੰਦਰ ਪਾਲ ਕੌਰ ਢਿੱਲੋਂ ਮੀਤ ਪ੍ਰਧਾਨ, ਸਤਵੰਤ ਕੌਰ ਚੇਅਰਪਰਸਨ,ਡੀ ਐਸ ਮਸਤਾਨਾ ਮੁਖ ਪੈਟਰਨ,ਗੁਰਬਚਨ ਗੁਪਤਾ ਮੁਖ ਸਲਾਹਕਾਰ , ਮੱਖਣ ਸਿੰਘ ਰੂਪਾਲ ਜਨਰਲ ਸਕੱਤਰ, ਦਿਨੇਸ਼ ਅਤੇ ਹਰੀਸ਼ ਕਾਂਸਲ ਵਿੱਤ ਸਕੱਤਰ,ਨਰੇਸ਼ ਦੇਵਗਨ ਅਤੇ ਧਰਮਪਾਲ ਮਨਪ੍ਰਚਾਵਾ,ਡਾਕਟਰ ਪਰਵਿੰਦਰ ਅਤੇ ਡਾਕਟਰ ਅਖਤਿਆਰ ਸਿੰਘ ਗਿੱਲ ਮੈਡੀਕਲ ਸਕੱਤਰ, ਸੰਗੀਤਾ ਸੋਢੀ ਅਤੇ ਦੇਵਮਨੀ ਸਟੇਜ ਸਕੱਤਰ,ਹਰਮੰਦਰ ਸਿੰਘ ਸਿੱਧੂ,ਬੀਪੀ ਐਸ ਨੀਰ ਅਤੇ ਗੁਰਚਰਨ ਸਿੰਘ ਬਰਾੜ ਆਰਗੇਨਾਈਜ਼ਿੰਗ ਸਕੱਤਰ , ਅਮਰਜੀਤ ਖੁਰਮੀ, ਜਸਪਿੰਦਰ ਮਾਵੀ, ਪਰਮਜੀਤ ਭੰਗੂ, ਜਸਵਿੰਦਰ ਕੌਰ, ਆਤਮਜੀਤ ਨੀਰ ਅਤੇ ਮਨਿੰਦਰਜੀਤ ਸਲਾਹਕਾਰ ਕਮੇਟੀ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਪ੍ਰਧਾਨ ਹਰਪਾਲ ਸਿੰਘ ਖੁਰਮੀ ਨੇ ਦੁਹਰਾਇਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਮਾਣ ਅਤੇ ਸਤਿਕਾਰ ਵਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਸਮਾਗਮ ਦਾ ਸੰਚਾਲਨ ਮੀਤ ਪ੍ਰਧਾਨ ਜਗਤਾਰ ਸਿੰਘ ਭੰਗੂ ਨੇ ਬੜੇ ਹੀ ਰੌਚਕ ਅਤੇ ਖੂਬਸੂਰਤ ਢੰਗ ਨਾਲ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Police ਨੇ ਘਰ ਵਿੱਚ ਵੜ ਕੇ ਲੁੱਟ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

0

Moga News: Moga Police ਵੱਲੋਂ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਘਰ ਵਿੱਚ ਵੜ ਕੇ ਲੁੱਟ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ ਤੋਂ ਇਲਾਵਾ ਉਨ੍ਹਾਂ ਕੋਲੋਂ ਲੁੱਟਿਆ ਹੋਇਆ ਸਮਾਨ ਵੀ ਬ੍ਰਾਮਦ ਕੀਤਾ ਗਿਆ।ਪੁਲਿਸ ਦੇ ਇੱਕ ਬੁਲਾਰੇ ਨੇ ਦਸਿਾ ਕਿ ਇਸ ਸਬੰਧੀ ਮਹਰੁਮ ਨਿਸ਼ਾ ਪਤਨੀ ਨੌਸ਼ਾਦ ਅਹਿਮਦ ਵਾਸੀ ਆਰਾ ਰੋਡ ਨੇੜੇ ਮੀਆਂ ਮੀਟ ਵਾਲਾ ਮੋਗਾ ਦੇ ਬਿਆਨਾਂ ਉੱਪਰ 21.01.26 ਨੂੰ ਧਾਰਾ 304, 115,331 (6) BNS ਤਹਿਤ ਇਹ ਕੇਸ ਦਰਜ਼ ਕੀਤਾ ਗਿਆ ਸੀ। ਘਟਨਾ ਮੁਤਾਬਕ 19.01.26 ਨੂੰ ਸ਼ਾਮ ਨੂੰ ਕਰੀਬ 7 ਵਜੇਂ ਜਦ ਮੁਦੈਲਾ ਘਰ ਵਿੱਚ ਇਕੱਲੀ ਸੀ ਤਾਂ ਨਾਮਲੂਮ ਵਿਅਕਤੀ ਘਰ ਅੰਦਰ ਦਾਖਲ ਹੋ ਗਏ ਅਤੇ ਉਸਦੀ ਕੁੱਟ ਮਾਰ ਕਰਕੇ ਘਰ ਵਿੱਚੋਂ 25 ਲੱਖ ਰੁਪੈ, 10 ਤੋਲੇ ਸੋਨਾ ਅਤੇ 1 ਕਿਲੋ ਚਾਂਦੀ ਖੋਹ ਕਰਕੇ ਲੈ ਗਏ ਸਨ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਪੜਤਾਲ ਦੌਰਾਨ ਮਨਜੀਤ ਸਿੰਘ ਉਰਫ ਬੱਬੂ ਵਾਸੀ ਲਾਲ ਸਿੰਘ ਰੋਡ ਮੋਗਾ, ਮੰਗਲ ਸਿੰਘ ਉਰਫ ਮੰਗਾ ਵਾਸੀ ਹਾਕਮ ਕਾ ਅਗਵਾੜ ਮੋਗਾ, ਗੁਰਪ੍ਰੀਤ ਸਿੰਘ ਉਰਫ ਮੇਸ਼ੀ ਵਾਸੀ ਲਾਲ ਸਿੰਘ ਰੋਡ ਮੋਗਾ ਅਤੇ ਮਨਿੰਦਰ ਸਿੰਘ ਉਰਫ ਲਕੜ ਵਾਸੀ ਖਾਨੇ ਕਾ ਅਗਵਾੜ ਮੋਗਾ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਜਟ ਨਾਲ ਹਰਿਆਣਾ ਦੇ ਹਰ ਨਾਗਰਿਕ ਦੇ ਚਿਹਰੇ ‘ਤੇ ਭਰੋਸਾ ਅਤੇ ਉਮੀਦ ਦੀ ਮੁਸਕਾਨ ਆਵੇਗੀ: CM Nayab Saini

0

👉ਮੁੱਖ ਮੰਤਰੀ ਨੇ ਹਰਿਆਣਾ ਵਿਜਨ 2047 ਕਾਰਜ ਯੋਜਨਾ ‘ਤੇ ਮੰਤਰੀ, ਸਾਂਸਦ ਅਤੇ ਵਿਧਾਇਕਾਂ ਦੇ ਨਾਲ ਪ੍ਰੀ-ਬਜਟ ਕੀਤਾ ਕੰਸਲਟ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਨਤਾ ਅਤੇ ਵਿਧਾਇਕਾਂ ਵੱਲੋਂ ਦਿੱਤੇ ਗਏ ਸਾਰੇ ਸੁਝਾਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਅਜਿਹਾ ਬਜਟ ਤਿਆਰ ਕਰਣਗੇ ਜਿਸ ਨਾਲ ਹਰਿਆਣਾ ਦੇ ਹਰ ਨਾਗਰਿਕ ਦੇ ਚਿਹਰੇ ‘ਤੇ ਭਰੋਸਾ ਅਤੇ ਉਮੀਦ ਦੀ ਮੁਸਕਾਨ ਆਵੇਗੀ। ਉਨ੍ਹਾਂ ਨੇ ਕਿਹਾ ਕਿ 2026-27 ਦੇ ਬਜਟ ਤਿਆਰ ਕਰਨ ਵਿੱਚ ਆਈਟੀ ਅਤੇ ਏਆਈ ਦੀ ਅਹਿਮ ਭੁਮਿਕਾ ਰਹੇਗੀ। 6 ਜਨਵਰੀ ਤੋਂ ਸ਼ੁਰੂ ਕੀਤੀ ਗਈ ਏਆਈ ਅਧਾਰਿਤ ਐਪ ‘ਤੇ ਪ੍ਰੀ-ਬਜਟ ਕੰਸਲਟੇਸ਼ਨ ਰਾਹੀਂ 9 ਹਜਾਰ ਤੋਂ ਵੱਧ ਸੁਝਾਅ ਹੁਣ ਤੱਕ ਪ੍ਰਾਪਤ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਚੰਗੇ ਸੁਝਾਆਂ ਨੂੰ ਬਜਟ ਵਿੱਚ ਪਿਛਲੇ ਸਾਲ ਦੀ ਤਰ੍ਹਾ ਸ਼ਾਮਿਲ ਕੀਤਾ ਜਾਵੇਗਾ।ਮੁੱਖ ਮੰਤਰੀ ਮੰਗਲਵਾਰ ਨੂੰ ਪੰਚਕੂਲਾ ਵਿੱਚ ਹਰਿਆਣਾ ਵਿਜਨ 2047 ਕਾਰਜ ਯੋਜਨਾ ‘ਤੇ ਮੰਤਰੀ, ਸਾਂਸਦ ਅਤੇ ਵਿਧਾਇਕਾਂ ਦੇ ਨਾਲ ਪ੍ਰੀ-ਬਜਟ ਕੰਸਲਟੇਸ਼ਨ ਕਰ ਰਹੇ ਸਨ। ਮੀਟਿੰਗ ਵਿੱਚ ਰਾਜਸਭਾ, ਲੋਕਸਭਾ ਸਾਂਸਦਾਂ ਵਿਧਾਇਕਾਂ ਅਤੇ ਮੰਤਰੀਆਂ ਨੇ ਬਜਟ ਨੂੰ ਲੈ ਕੇ ਵਿਸਾਤਰ ਨਾਲ ਸੁਝਾਅ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਨਾਗਰਿਕ ਅਗਾਮੀ 31 ਜਨਵਰੀ ਤੱਕ ਪੋਰਟਲ ਰਾਹੀਂ ਆਪਣੇ ਸੁਝਾਅ ਸਰਕਾਰ ਨੂੰ ਭੇਜ ਸਕਦੇ ਹਨ। ਊਨ੍ਹਾਂ ਨੇ ‘ਤੇ ਜਰੂਰ ਹੀ ਅਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸਤਲੁਜ ਜਮਨਾ ਲਿੰਕ ਨਹਿਰ ਮੁੱਦਾ; ਮਸਲੇ ਦੇ ਹੱਲ ਲਈ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲਿਆ ਇਹ ਫੈਸਲਾ….

ਉਨ੍ਹਾਂ ਨੇ ਕਿਹਾ ਕਿ ਪ੍ਰੀ-ਬਜਟ ਕੰਸਲਟੇਂਸ਼ਨ ਕੀਤੀ ਇਹ ਮੀਟਿੰਗਾਂ 6 ਜਨਵਰੀ, 2026 ਨੂੰ ਗੁਰੂਗ੍ਰਾਮ ਵਿੱਚ ਸ਼ੁਰੂ ਕੀਤੀਆਂ ਗਈਆਂ ਸਨ, ਜਿਸ ਦਾ ਆਖੀਰੀ ਪੜਾਅ ਅੱਜ ਸੰਪੂਰਣ ਹੋ ਗਿਆ ਹੈ। ਹੁਣ ਤੱਕ ਕੁੱਲ 12 ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ਵਿੱਚ ਲਗਭਗ 1597 ਹਿੱਤਧਾਰਕਾਂ ਨਾਲ ਵਿਚਾਰ-ਵਟਾਂਗਰਾਂ ਹੋਇਆ, ਜਿਸ ਵਿੱਚ ਕੁੱਲ 1513 ਸੁਝਾਅ ਪ੍ਰਾਪਤ ਹੋਏ। ਇਹ ਮੀਟਿੰਗਾਂ ਉਦਯੋਗ ਖੇਤਰ, ਸਿਖਿਆ ਵਰਗ, ਮਹਿਲਾ ਵਰਗ, ਸਿਹਤ ਖੇਤਰ, ਕਿਸਾਨ, ਸਰਪੰਚ ਤੇ ਪਾਰਸ਼ਦ, ਯੁਵਾ ਤੇ ਵੱਖ-ਵੱਖ ਸੰਗਠਨਾ ਦੇ ਨਾਲ ਕੀਤੀ ਗਈ।ਉਨ੍ਹਾਂ ਨੇ ਕਿਹਾ ਕਿ ਇਹ ਬਜਟ ਸਰਕਾਰ ਦਾ ਨਹੀਂ ਹਰਿਆਣਾ ਦੀ 2 ਕਰੋੜ 80 ਲੱਖ ਜਨਤਾ ਦਾ ਹੋਵੇਗਾ ਅਤੇ ਇਹ ਬਜਟ ਅੰਕੜਿਆਂ ਦਾ ਨਹੀਂ, ਉਮੀਦਾਂ ਦਾ ਦਸਤਾਵੇਜ ਹੋਵੇਗਾ। ਇਹ ਮੌਜੂਦਾ ਦੀ ਜਰੂਰਤਾਂ ਅਤੇ ਭਵਿੱਖ ਦੇ ਸਪਨਿਆਂ ਦੇ ਵਿੱਚ ਇੱਕ ਮਜਬੂਤ ਸੇਤੂ ਦਾ ਕੰਮ ਕਰੇਗਾ।ਊਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਕੁਸ਼ਲ ਮਾਰਗਦਰਸ਼ਨ ਵਿੱਚ ਜਨ-ਪ੍ਰਤੀਨਿਧੀਆਂ ਦੇ ਸਹਿਯੋਗ ਅਤੇ ਜਨਤਾ ਦੇ ਭਰੋਸੇ ਨਾਲ, ਅਸੀਂ ਯਕੀਨੀ ਰੂਪ ਨਾਲ ਵਿਕਸਿਤ ਭਾਰਤ-ਵਿਕਸਿਤ ਹਰਿਆਣਾ 2047 ਦੇ ਸੰਕਲਪ ਨੂੰ ਸਾਕਾਰ ਕਰਾਂਗੇ।

ਇਹ ਵੀ ਪੜ੍ਹੋ ਹੁਣ Canada ਦੇ Calgary ‘ਚ ਪੰਜਾਬੀ ਦੇ ਨਾਮਵਰ ਗਾਇਕ ਦੇ ਘਰ ਚੱਲੀਆਂ ਗੋ+ਲੀ+ਆਂ; ਮੰਗੀ 4 ਕਰੋੜ ਦੀ ਫ਼ਿਰੌਤੀ

ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਪ੍ਰੀ-ਬਜਟ ਕੰਸਲਟੇਂਸ਼ਨ ਮੀਟਿੰਗਾਂ ਦੌਰਾਨ 1592 ਸੁਝਾਅ ਆਏ ਸਨ, ਜਿਸ ਵਿੱਚੋਂ 706 ਸੁਝਾਟ ਨੂੰ ਬਜਟ ਵਿੱਚ ਸ਼ਾਮਿਲਕੀਤਾ ਗਿਆ ਸੀ। ਇੰਨ੍ਹਾਂ ਵਿੱਚੋਂ ਵਿਧਾਇਕ ਅਤੇ ਸਾਂਸਦ ਨੇ 651 ਸੁਝਾਅ ਦਿੱਤੇ, 254 ਸੁਝਾਆਂ ਨੂੰ ਬਜਟ ਵਿੱਚ ਸ਼ਾਮਿਲ ਕੀਤਾ ਗਿਆ ਸੀ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਅਗਾਮੀ ਬਜਟ ਨਾਲ ਹਰਿਆਣਾ ਦੇ ਹਰ ਕਿਸਾਨ ਦੀ ਆਮਦਨ ਵਧੇ, ਖੇਤੀ ਲਾਭ ਦਾ ਕਾਰੋਬਾਰ ਬਣੇ, ਜਲ੍ਹ ਸਰੰਖਣ ਹੋਵੇ ਅਤੇ ਕੁਦਰਤੀ ਖੇਤੀ ਨਨੂੰ ਪ੍ਰੋਤਸਾਹਨ ਮਿਲੇ। ਇਸ ਤੋਂ ਇਲਾਵਾ, ਖੇਤੀਬਾੜੀ ਅਧਾਰਿਤ ਉਦਯੋਗਾਂ ਦੇ ਨਵੇਂ ਮੌਕੇ ਪੈਦਾ ਹੋਣ। ਸੂਬੇ ਵਿੱਚ ਅਜਿਹਾ ਮਾਹੌਲ ਬਣੇ, ਜਿਸ ਨਾਲ ਬਜਟ ਹਰ ਨੌਜੁਆਨ ਦੇ ਸਪਨਿਆਂ ਦੇ ਅਨੁਕੂਲ ਹੋਵੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਸੁਲਭ ਹੋਣ। ਮਹਿਲਾਵਾਂ ਦਾ ਸਸ਼ਕਤੀਕਰਣ ਸ਼ਾਸਨ ਦੀ ਦੈਨਿਕ ਸੋਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਇਹ ਵੀ ਯਤਨ ਰਹੇਗਾ ਕਿ ਗਰੀਬ, ਵਾਂਝੇ, ਪਿਛੜੇ ਅਤੇ ਆਖੀਰੀ ਲਾਇਨ ਵਿੱਚ ਖੜੇ ਵਿਅਕਤੀ ਤੱਕ ਸਰਕਾਰ ਦੀ ਯੋਜਨਾਵਾਂ ਦਾ ਲਾਭ ਪੂਰੀ ਪਾਰਦਰਸ਼ਿਤਾ ਨਾਲ ਯਕੀਨੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ Haryana News: ਖਿਡਾਰੀਆਂ ਦਾ ਹੋਵੇਗਾ 20 ਲੱਖ ਰੁਪਏ ਦਾ ਮੈਡੀਕਲ ਬੀਮਾ: ਮੁੱਖ ਮੰਤਰੀ

ਮੀਟਿੰਗ ਵਿੱਚ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ, ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਵੀ ਸੁਝਾਅ ਦਿੱਤੇ। ਇਸ ਤੋਂ ਹਿਲਾਵਾ ਅਨੇਕ ਵਿਧਾਇਕਾਂ ਨੇ ਵੀ ਕੀਮਤੀ ਸੁਝਾਅ ਦਿੱਤੇ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

0

👉ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਸਿੰਘ ਬੈਂਸ
Punjab News: ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਹਨਾਂ ਸੰਸਥਾਵਾਂ ਨੂੰ ਸੇਧ ਦੇਣਗੇ।

ਇਹ ਵੀ ਪੜ੍ਹੋ  ਜੰਗਲਾਤ ਵਿਭਾਗ ਦਾ ਦਰੌਗਾ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ; ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ; ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ) ਵਿਖੇ; ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ ਵਿਖੇ; ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ ਵਿਖੇ, ਡਾ. ਨਵਦੀਪ ਸਿੰਘ ਨੂੰ ਸਰਕਾਰੀ ਕਾਲਜ ਨਿਆਲ ਪਾਤੜਾਂ ਵਿਖੇ, ਨੰਦਿਨੀ ਵੈਦ ਨੂੰ ਸਰਕਾਰੀ ਕਾਲਜ ਮਾਛੀਵਾੜਾ ਵਿਖੇ; ਮੰਜੂ ਕਪੂਰ ਨੂੰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ, ਜਸਪ੍ਰੀਤ ਕੌਰ ਗਰੇਵਾਲ ਨੂੰ ਸਰਕਾਰੀ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ; ਪੂਜਾ ਕੋਹਲੀ ਨੂੰ ਸਰਕਾਰੀ ਕਾਲਜ ਕੋਟਕਪੂਰਾ ਵਿਖੇ; ਅਮਨਦੀਪ ਭੱਟੀ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ ਵਿਖੇ; ਜਸਮੀਤ ਸੇਠੀ ਨੂੰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਵਿਖੇ ਅਤੇ ਸਰਿਤਾ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਅੱਠ ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਵੀ ਸਟੇਸ਼ਨ ਅਲਾਟ ਕੀਤੇ ਗਏ ਹਨ ਜਿਹਨਾਂ ਵਿੱਚ ਮਨੀਸ਼ ਕੁਮਾਰ ਨੂੰ ਸਰਕਾਰੀ ਕਾਲਜ, ਪੋਜੇਵਾਲ; ਸੁਮਿਤ ਬਰਾੜ ਨੂੰ ਸਰਕਾਰੀ ਕਾਲਜ ਜਗਰਾਉਂ ਵਿਖੇ, ਪਾਰੁਲ ਖੰਨਾ ਨੂੰ ਸਰਕਾਰੀ ਕਾਲਜ ਮੁਖਲਿਆਣਾ ਚੱਬੇਵਾਲ ਵਿਖੇ, ਰਾਜੀਵ ਖੋਸਲਾ ਨੂੰ ਸਰਕਾਰੀ ਕਾਲਜ ਤਲਵਾੜਾ ਵਿਖੇ, ਅਨੀਤ ਕੁਮਾਰ ਨੂੰ ਸਰਕਾਰੀ ਕਾਲਜ ਢੁੱਡੀਕੇ ਵਿਖੇ; ਗੁਲਸ਼ਨ ਕੁਮਾਰ ਨੂੰ ਸਰਕਾਰੀ ਬ੍ਰਜਿੰਦਰਾ ਕਾਲਜ ਫਰੀਦਕੋਟ ਵਿਖੇ, ਸਵਿਤਾ ਗੁਪਤਾ ਨੂੰ ਸਰਕਾਰੀ ਕਾਲਜ ਢੋਲਬਾਹਾ ਵਿਖੇ ਅਤੇ ਹਰਿੰਦਰ ਸਿੰਘ ਨੂੰ ਸਰਕਾਰੀ ਕਾਲਜ, ਸ਼ਾਹਬਾਜ਼ਪੁਰ, ਤਰਨਤਾਰਨ ਵਿਖੇ ਤਾਇਨਾਤ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

SYL Issue; ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ: CM Bhagwant Mann

0
👉ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਭਗਵੰਤ ਸਿੰਘ ਮਾਨ
Chandigarh News: SYL Issue; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਵਿਵਾਦ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ ਪਰ ਹਰਿਆਣੇ ਦਾ ਵੱਡੇ ਭਰਾ ਹੋਣ ਦੇ ਨਾਤੇ ਅਸੀਂ ਆਪਣੇ ਗੁਆਂਢੀ ਸੂਬੇ ਨਾਲ ਵੈਰ-ਵਿਰੋਧ ਨਹੀਂ ਚਾਹੁੰਦੇ ਅਤੇ ਇਸ ਚਿਰੋਕਣੇ ਮਸਲੇ ਦਾ ਛੇਤੀ ਹੱਲ ਚਾਹੁੰਦੇ ਹਨ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਨਾਲ ਸਾਂਝੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।” ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਇਕ ਜਜ਼ਬਾਤੀ ਮੁੱਦਾ ਹੈ ਅਤੇ ਜੇਕਰ ਇਸ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਸੂਬੇ ਨੂੰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਲੈ ਕੇ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਐਸ.ਵਾਈ.ਐਲ. ਨਹਿਰ ਲਈ ਪੰਜਾਬ ਕੋਲ ਅੱਜ ਜ਼ਮੀਨ ਹੀ ਮੌਜੂਦ ਨਹੀਂ ਹੈ।
ਪੰਜਾਬ ਦੀ ਪਹੁੰਚ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਡਾ ਭਰਾ ਹੈ ਅਤੇ ਦੋਵੇਂ ਸੂਬੇ ਇਸ ਵਿਵਾਦਪੂਰਨ ਮਸਲੇ ਦਾ ਸੁਖਾਵਾਂ ਹੱਲ ਕੱਢਣ ਲਈ ਇੱਥੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਭਾਰਤ ਸਰਕਾਰ, ਦੋਵੇਂ ਹੀ ਇਸ ਮਸਲੇ ਦਾ ਆਪਸੀ ਸਹਿਮਤੀ ਵਾਲਾ ਹੱਲ ਚਾਹੁੰਦੇ ਹਨ ਪਰ ਚੰਗੀ ਗੱਲ ਇਹ ਹੈ ਕਿ ਦੋਵੇਂ ਸੂਬੇ ਇਸ ਮਸਲੇ ਨੂੰ ਸੁਲਝਾਉਣ ਅਤੇ ਇਸ ਮਸਲੇ ਉਤੇ ਆਪਸੀ ਟਕਰਾਅ ਨੂੰ ਖਤਮ ਕਰਨ ਲਈ ਸਿਰ ਜੋੜ ਕੇ ਬੈਠੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵੱਲੋਂ ਕਿਸੇ ਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਤਿੰਨ ਦਰਿਆਵਾਂ ਦੇ 34.34 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 14.22 ਐਮ.ਏ.ਐਫ. ਦੀ ਵੰਡ ਹੋਈ ਹੈ ਜੋ 40 ਫੀਸਦੀ ਬਣਦਾ ਹੈ ਜਦਕਿ 60 ਫੀਸਦੀ ਪਾਣੀ ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਚਲਾ ਜਾਂਦਾ ਹੈ ਜਦਕਿ ਇਨ੍ਹਾਂ ਦਰਿਆਵਾਂ ਵਿੱਚੋਂ ਕੋਈ ਦਰਿਆ ਵੀ ਇਨ੍ਹਾਂ ਸੂਬਿਆਂ ਵਿੱਚ ਨਹੀਂ ਵਹਿੰਦਾ।ਪੰਜਾਬ ਦੇ ਜਲ ਸੰਕਟ ਉਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਹੀ ਪਾਣੀ ਦੇ ਘਟਣ ਨਾਲ ਧਰਤੀ ਹੇਠਲੇ ਜਲ ਵਸੀਲਿਆਂ ਉਤੇ ਦਬਾਅ ਵਧ ਰਿਹਾ ਹੈ। ਪੰਜਾਬ ਵਿੱਚ 153 ਬਲਾਕਾਂ ਵਿੱਚੋਂ 115 ਬਲਾਕਾਂ ਦਾ ਪਾਣੀ ਹੱਦ ਤੋਂ ਵੱਧ ਵਰਤਿਆ ਜਾ ਚੁੱਕਿਆ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਕੱਢਣ ਦੀ ਦਰ ਪੂਰੇ ਮੁਲਕ ਵਿੱਚੋਂ ਸਭ ਤੋਂ ਵੱਧ ਹੈ।
ਭਾਈ ਘਨੱਈਆ ਜੀ ਦੀ ਸੱਚੀ ਭਾਵਨਾ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਆਪਣੀਆਂ ਲੋੜਾਂ ਨੂੰ ਦਰਕਿਨਾਰ ਕਰਦਾ ਰਿਹਾ ਹੈ ਅਤੇ 60 ਫੀਸਦੀ ਪਾਣੀ ਗੈਰ-ਰਿਪੇਰੀਅਨ ਸੂਬਿਆਂ ਨੂੰ ਪਾਣੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਦਿੰਦਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਦਰਿਆਵਾਂ ਦਾ ਪਾਣੀ ਬਾਕੀਆਂ ਨਾਲ ਸਾਂਝਾ ਕਰਦਾ ਹੈ ਪਰ ਹੜ੍ਹਾਂ ਦਾ ਨੁਕਸਾਨ ਇਕੱਲੇ ਪੰਜਾਬ ਨੂੰ ਸਹਿਣਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਇਹ ਬਹੁਤ ਜ਼ਰੂਰੀ ਹੈ ਕਿ ਕੋਈ ਵੀ ਫੈਸਲਾ ਲੈਣ ਮੌਕੇ ਪੰਜਾਬ ਦੇ ਹਿੱਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਪਾਵਨ ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ ਦਾ ਦਰਜਾ, ਪਾਣੀ ਨੂੰ ਪਿਤਾ ਦਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੁਦਰਤੀ ਵਸੀਲਿਆਂ ਨੂੰ ਬਚਾਉਣ ਲਈ ਸੂਬਾ ਸਰਕਾਰ ਗੁਰੂ ਸਾਹਿਬਾਨ ਦੇ ਦਿਖਾਏ ਰਸਤੇ ਉਤੇ ਚੱਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਦੋਵੇਂ ਸਰਕਾਰਾਂ ਇਸ ਮਸਲੇ ਨੂੰ ਸੁਲਝਾਉਣ ਲਈ ਗੰਭੀਰ ਵਿਚਾਰ-ਚਰਚਾ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤ ਜਾਂ ਹਾਰ ਦਾ ਸਵਾਲ ਨਹੀਂ ਹੈ ਪਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਅਤੇ ਜਜ਼ਬਾਤ ਅਣਗੌਲੇ ਨਹੀਂ ਕੀਤੇ ਜਾ ਸਕਦੇ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੋਵਾਂ ਸੂਬਿਆਂ ਦੀ ਜੀਵਨ ਰੇਖਾ ਹੈ। ਸਾਂਝਾ ਵਰਕਿੰਗ ਗਰੁੱਪ ਬਣਾ ਕੇ ਦੋਵਾਂ ਸੂਬਿਆਂ ਦੇ ਅਧਿਕਾਰੀਆਂ ਦਰਮਿਆਨ ਨਿਰੰਤਰ ਮੀਟਿੰਗਾਂ ਹੋਣ ਦਾ ਵਿਚਾਰ ਪੇਸ਼ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸਾਂਝੇ ਵਰਕਿੰਗ ਗਰੁੱਪ ਦੀਆਂ ਨਿਰੰਤਰ ਮੀਟਿੰਗਾਂ ਇਸ ਮਸਲੇ ਦਾ ਸੁਖਾਵਾਂ ਹੱਲ ਲੱਭਣ ਅਤੇ ਦੋਵਾਂ ਸੂਬਿਆਂ ਵਿੱਚ ਲਾਮਿਸਾਲ ਵਿਕਾਸ, ਤਰੱਕੀ ਤੇ ਖੁਸ਼ਹਾਲੀ ਦੇ ਦੌਰ ਲਈ ਸਹਾਈ ਹੋਣਗੀਆਂ।
ਇਸ ਮੌਕੇ ਮੁੱਖ ਮੰਤਰੀ ਨਾਲ ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

0

👉ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀ ਮਹੱਤਵਪੂਰਨ ਰਾਜ ਪੱਧਰੀ ਮੀਟਿੰਗ ਕੀਤੀ ਜਾਵੇਗੀ
Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ।

ਇਹ ਵੀ ਪੜ੍ਹੋ ਜੰਗਲਾਤ ਵਿਭਾਗ ਦਾ ਦਰੌਗਾ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਅੱਜ ‘ਯੁੱਧ ਨਸ਼ਿਆਂ ਵਿਰੁੱਧ` ਦੇ ਦੂਜੇ ਪੜਾਅ ਨੂੰ ਲਾਗੂਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ੇ ਵਿਸ਼ਵਵਿਆਪੀ ਵਰਤਾਰਾ ਹੈ ਪਰ ਦੁਨੀਆ ਭਰ ਵਿੱਚ ਕਿਤੇ ਵੀ ਇਸ ਬੁਰਾਈ ਵਿਰੁੱਧ ਜੰਗ ਇੰਨੇ ਜ਼ੋਰਦਾਰ ਢੰਗ ਨਾਲ ਸ਼ੁਰੂ ਨਹੀਂ ਕੀਤੀ ਗਈ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼) ਦੇ ਰੂਪ ਵਿੱਚ ‘ਪਿੰਡਾਂ ਦੇ ਪਹਿਰੇਦਾਰ` ਦੀ 1.50 ਲੱਖ ਮੈਂਬਰਾਂ ਵਾਲੀ ਮਜ਼ਬੂਤ ਟੀਮ ਦਾ ਗਠਨ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਉਣ ਵਾਲੇ ਮਹੀਨੇ ਇਨ੍ਹਾਂ ਵੀ.ਡੀ.ਸੀਜ਼. ਦੀ ਮਹੱਤਵਪੂਰਨ ਮੀਟਿੰਗ ਬੁਲਾਈ ਜਾਵੇਗੀ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਇਸ ਮੀਟਿੰਗ ਵਿੱਚ ਵੀ.ਡੀ.ਸੀ. ਮੈਂਬਰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣਗੇ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ ਸਤਲੁਜ ਜਮਨਾ ਲਿੰਕ ਨਹਿਰ ਮੁੱਦਾ; ਮਸਲੇ ਦੇ ਹੱਲ ਲਈ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲਿਆ ਇਹ ਫੈਸਲਾ….

ਉਨ੍ਹਾਂ ਅਧਿਕਾਰੀਆਂ ਨੂੰ ਵੀ.ਡੀ.ਸੀ. ਮੈਂਬਰਾਂ ਨੂੰ ਪਛਾਣ ਪੱਤਰ ਜਲਦੀ ਦੇਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਦੇ ਮਹੱਤਵਪੂਰਨ ਕੰਮ ਨੂੰ ਮਾਨਤਾ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਮੁਹਿੰਮ ਲਈ ਜਨਤਕ ਭਾਗੀਦਾਰੀ ਜ਼ਰੂਰੀ ਹੈ। ਇਹ ਇਸ ਮੁਹਿੰਮ ਨੂੰ ਲੰਮੇ ਸਮੇਂ ਤੱਕ ਜਾਰੀ ਰੱਖਣ ਲਈ ਵੀ ਲਾਜ਼ਮੀ ਗੱਲ ਹੈ।”ਮੁੱਖ ਮੰਤਰੀ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਲੋਕ ਲਹਿਰ ਬਣ ਚੁੱਕੀ ਹੈ ਕਿਉਂਕਿ ਇਹ ਖ਼ਤਰਾ ਇਕ ਸਮਾਜਿਕ ਸਮੱਸਿਆ ਸੀ।” ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਪਹਿਲੇ ਪੜਾਅ ਨਾਲੋਂ ਵੀ ਵੱਧ ਸਫ਼ਲ ਹੋਵੇਗਾ ਅਤੇ ਪੰਜਾਬ ਇਸ ਮੁਹਿੰਮ ਦੇ ਹਿੱਸੇ ਵਜੋਂ ਸਫ਼ਲਤਾ ਦੀ ਨਵੀਂ ਕਹਾਣੀ ਲਿਖਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਲੋਕ ਲਹਿਰ ਨੂੰ ਸਫ਼ਲਤਾਪੂਰਵਕ ਪੂਰਾ ਕਰ ਕੇ ਮਿਸਾਲ ਕਾਇਮ ਕੀਤੀ ਹੈ।ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੰਗਲਾਤ ਵਿਭਾਗ ਦਾ ਦਰੌਗਾ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0

Jalandhar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਸੰਘੋਵਾਲ, ਸਬ ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਜ਼ਦੂਰ ਵਜੋਂ ਕੰਮ ਕਰਦਾ ਹੈ ਅਤੇ ਜਦੋਂ ਸ਼ਿਕਾਇਤਕਰਤਾ ਦਾ ਘਰੇਲੂ ਗੈਸ ਸਿਲੰਡਰ ਖਤਮ ਹੋ ਗਿਆ, ਤਾਂ ਉਹ ਘਰੇਲੂ ਵਰਤੋਂ ਲਈ ਮਹਿਤਪੁਰ-ਜਗਰਾਉਂ ਸੜਕ ਦੇ ਕਿਨਾਰੇ ਦਰੱਖਤਾਂ ਤੋਂ ਲੱਕੜ ਦੇ ਛੋਟੇ ਟੁਕੜੇ ਇਕੱਠੇ ਕਰ ਰਿਹਾ ਸੀ। ਉਸ ਸਮੇਂ ਦੋਵੇਂ ਦੋਸ਼ੀ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਮੌਕੇ ‘ਤੇ ਪਹੁੰਚੇ ਅਤੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਉਸ ਵਿਰੁੱਧ ਸਰਕਾਰੀ ਲੱਕੜ ਚੋਰੀ ਦਾ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਉਸ ਦਾ ਮੋਟਰਸਾਈਕਲ ਆਪਣੀ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜ੍ਹੋ Big News: ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪਹਿਲਾਂ ਪੰਜਾਬ ਆਉਣਗੇ PM Narinder Modi

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦਰਸ਼ਨ ਸਿੰਘ ਮੇਟ ਨਾਲ ਸੰਪਰਕ ਕੀਤਾ ਅਤੇ ਫਿਰ ਦਰਸ਼ਨ ਸਿੰਘ ਨੇ ਉਸਨੂੰ ਦੱਸਿਆ ਕਿ ਕੁਲਦੀਪ ਸਿੰਘ ਸ਼ਿਕਾਇਤਕਰਤਾ ਦਾ ਮੋਟਰਸਾਈਕਲ ਛੱਡਣ ਬਦਲੇ 20000 ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਦੋਸ਼ੀ ਦਰਸ਼ਨ ਸਿੰਘ, ਕੁਲਦੀਪ ਸਿੰਘ ਲਈ ਮੰਗੀ ਗਈ ਰਿਸ਼ਵਤ ਦੀ ਰਕਮ ਦੀ ਮੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਇਹ ਵੀ ਪੜ੍ਹੋ ਸਤਲੁਜ ਜਮਨਾ ਲਿੰਕ ਨਹਿਰ ਮੁੱਦਾ; ਮਸਲੇ ਦੇ ਹੱਲ ਲਈ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲਿਆ ਇਹ ਫੈਸਲਾ….

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MRSPTU Bathinda ਨੇ ਜਜ਼ਬੇ ਅਤੇ ਜੋਸ਼ ਨਾਲ ਮਨਾਇਆ 77ਵਾਂ ਗਣਤੰਤਰ ਦਿਵਸ

0

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (MRSPTU Bathinda) ਨੇ ਦੇਸ਼ ਭਗਤੀ ਦੇ ਜੋਸ਼ ਅਤੇ ਉਤਸ਼ਾਹ ਨਾਲ 77ਵਾਂ ਗਣਤੰਤਰ ਦਿਵਸ ਸੋਮਵਾਰ ਨੂੰ ਐਥਲੈਟਿਕ ਗਰਾਊਂਡ ਵਿਖੇ ਸ਼ਾਨੋ–ਸ਼ੌਕਤ ਨਾਲ ਮਨਾਇਆ।ਵਾਈਸ ਚਾਂਸਲਰ ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਯੂਨੀਵਰਸਿਟੀ ਭਾਈਚਾਰੇ ਨੇ ਬਹਾਦਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਨੇ ਸੁਤੰਤਰ ਅਤੇ ਗਣਤੰਤਰ ਭਾਰਤ ਦੀ ਨੀਂਹ ਰੱਖੀ।

ਇਹ ਵੀ ਪੜ੍ਹੋ  ਹੁਣ Canada ਦੇ Calgary ‘ਚ ਪੰਜਾਬੀ ਦੇ ਨਾਮਵਰ ਗਾਇਕ ਦੇ ਘਰ ਚੱਲੀਆਂ ਗੋ+ਲੀ+ਆਂ; ਮੰਗੀ 4 ਕਰੋੜ ਦੀ ਫ਼ਿਰੌਤੀ

ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰੋ. ਸ਼ਰਮਾ ਨੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। MRSPTU Bathinda ਦੇ ਤੇਜ਼ ਵਿਕਾਸ ਅਤੇ ਤਰੱਕੀ ਨੂੰ ਉਜਾਗਰ ਕਰਦੇ ਹੋਏ, ਪ੍ਰੋ. ਸ਼ਰਮਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲਾ ਦਹਾਕਾ ਯੂਨੀਵਰਸਿਟੀ ਲਈ ਪਰਿਵਰਤਨਸ਼ੀਲ ਹੋਵੇਗਾ।ਸਮਾਰੋਹ ਦਾ ਇੱਕ ਮੁੱਖ ਆਕਰਸ਼ਣ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਐਨ.ਸੀ.ਸੀ. ਕੈਡਿਟਾਂ ਦੁਆਰਾ ਡਾ. ਵਿਵੇਕ ਕੌਂਡਲ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਅਨੁਸ਼ਾਸਿਤ ਪਰੇਡ ਸੀ।

ਇਹ ਵੀ ਪੜ੍ਹੋ  12ਵੀਂ ਜਮਾਤ ‘ਚ ਪੜ੍ਹਦੇ ਸਕੂਲ ਵਿਦਿਆਰਥੀ ਦਾ ਜਮਾਤੀਆਂ ਨੇ ਕੀਤਾ ਕ+ਤ+ਲ

ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਨੇ ਵੀ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮਾਰੋਹ ਵਿੱਚ ਸੀਨੀਅਰ ਡੀਨ ਡਾ. ਅਸ਼ੀਸ਼ ਬਾਲਦੀ, ਡਾ. ਅਨੁਪਮ ਕੁਮਾਰ, ਡਾ. ਅਮਿਤ ਭਾਟੀਆ, ਡਾ. ਪ੍ਰਿਤਪਾਲ ਸਿੰਘ ਭੁੱਲਰ ਅਤੇ ਡਾ. ਦਿਨੇਸ਼ ਕੁਮਾਰ ਸਮੇਤ ਡਾਇਰੈਕਟਰਾਂ, ਫੈਕਲਟੀ ਮੈਂਬਰਾਂ, ਅਧਿਕਾਰੀਆਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਜਸ਼ਨਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ

0

👉1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਸਾਰੇ ਦੋਸ਼ੀ ਪਿੰਡ ਰਣੀਆਂ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ, ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵਿੱਚ ਬਣੇ 34 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  Big News; ਗੈਂ+ਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ Punjab Police ਨੇ ਕੀਤਾ ਗ੍ਰਿਫ਼ਤਾਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਆਪਣੇ ਵਿਦੇਸ਼ੀ ਹੈਂਡਲਰਾਂ ਦੀ ਮਿਲੀਭੁਗਤ ਨਾਲ, ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਨੂੰ ਪ੍ਰਾਪਤ ਕਰਕੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਸਪਲਾਈ ਕਰ ਰਹੇ ਸਨ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਅਤੇ ਭਰੋਸੇਯੋਗ ਸੂਚਨਾ ‘ਤੇ ਕਾਰਵਾਈ ਕਰਦਿਆਂ, ਸੀਪੀ ਅੰਮ੍ਰਿਤਸਰ ਦੀਆਂ ਟੀਮਾਂ ਨੇ ਯੋਜਨਾਬੱਧ ਕਾਰਵਾਈ ਸ਼ੁਰੂ ਕੀਤੀ ਅਤੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਡਰੱਗ ਮਨੀ ਅਤੇ 34 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਹ ਵੀ ਪੜ੍ਹੋ  Big News: ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪਹਿਲਾਂ ਪੰਜਾਬ ਆਉਣਗੇ PM Narinder Modi

ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਦੇ ਖੁਲਾਸੇ ਦੇ ਅਧਾਰ ‘ਤੇ ਪੁਲਿਸ ਟੀਮਾਂ ਨੇ ਦੋ ਪਿਸਤੌਲ ਬਰਾਮਦ ਕੀਤੇ ਜਦੋਂ ਕਿ ਮੁਲਜ਼ਮ ਜਸਕਿੰਦਰ ਸਿੰਘ ਅਤੇ ਹਰਪਾਲ ਸਿੰਘ ਦੇ ਖੁਲਾਸੇ ‘ਤੇ 1.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ।ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਹਰਪਾਲ ਸਿੰਘ ਅਤੇ ਗੁਰਮੁਖ ਸਿੰਘ ਭਰਾ ਹਨ, ਜਸਕਿੰਦਰ ਸਿੰਘ ਉਰਫ਼ ਸਿਕੰਦਰ ਅਤੇ ਸੁਖਦੀਪ ਸਿੰਘ ਉਨ੍ਹਾਂ ਦੇ ਭਤੀਜੇ ਹਨ। ਉਨ੍ਹਾਂ ਦੱਸਿਆ ਕਿ ਚਾਰੇ ਦੋਸ਼ੀਆਂ ਦੀ ਉਮਰ 19 ਤੋਂ 33 ਸਾਲ ਹੈ ਅਤੇ ਉਨ੍ਹਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।ਇਸ ਸਬੰਧੀ, ਐਫਆਈਆਰ ਨੰਬਰ 11 ਮਿਤੀ 22-01-2026 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

12ਵੀਂ ਜਮਾਤ ‘ਚ ਪੜ੍ਹਦੇ ਸਕੂਲ ਵਿਦਿਆਰਥੀ ਦਾ ਜਮਾਤੀਆਂ ਨੇ ਕੀਤਾ ਕ+ਤ+ਲ

Fatehgarh Sahib News:ਪੰਜਾਬ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਧੀਨ ਆਉਂਦੇ ਕਸਬਾ ਖਮਾਣੋਂ ਦੇ ਵਿਚ 12ਵੀਂ ਜਮਾਤ ‘ਚ ਪੜ੍ਹਦੇ ਇੱਕ ਵਿਦਿਆਰਥੀ ਦਾ ਉਸਦੇ ਜਮਾਤੀਆਂ ਵੱਲੋਂ ਹੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਨਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਤਾ ਲੱਗਿਆ ਹੈ ਕਿ ਖਮਾਣੋਂ ਦੇ ਵਿਚ ਇੱਕ ਨਿੱਜੀ ਸਕੂਲ ਵਿਚ ਮੈਡੀਕਲ ਦੇ ਵਿਦਿਆਰਥੀ ਮਾਨਵਿੰਦਰ ਦਾ ਆਪਣੇ ਕੁੱਝ ਸਾਥੀਆਂ ਨਾਲ ਤਕਰਾਰ ਹੋ ਗਿਆ ਸੀ, ਜਿਸਤੋਂ ਬਾਅਦ ਉਸਦਾ ਕਿਰਚਾ ਮਾਰ ਕੇ ਕਤਲ ਕਰ ਦਿੱਤਾ। ਉਧਰ, ਥਾਣਾ ਖਮਾਣੋਂ ਦੇ ਅਧਿਕਾਰੀਆਂ ਨੇ ਦਸਿਆ ਕਿ ਮ੍ਰਿਤਕ ਦੇ ਪ੍ਰਵਾਰ ਵਾਲਿਆਂ ਦੇ ਬਿਆਨਾਂ ਉੱਪਰ ਦੋ ਵਿਦਿਆਰਥੀਆਂ ਵਿਰੁਧ ਕਤਲ ਦਾ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897690