Thursday, May 7, 2026
Home Blog Page 194

Big News: ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪਹਿਲਾਂ ਪੰਜਾਬ ਆਉਣਗੇ PM Narinder Modi

0

Jalandhar News: ਦੇਸ ਦੇ ਪ੍ਰਧਾਨ ਨਰਿੰਦਰ ਮੋਦੀ(PM Narinder Modi) ਪੰਜਾਬ ਆ ਰਹੇ ਹਨ। ਵੱਡੀ ਗੱਲ ਇਹ ਹੈ ਕਿ ਉਨ੍ਹਾਂ ਦੀ ਪੰਜਾਬ ਫ਼ੇਰੀ ਕਾਫ਼ੀ ਮਹੱਤਵਪੂਰਨ ਹੈ ਕਿਉਂਕਿ 1 ਫ਼ਰਵਰੀ ਨੁੰ ਕੇਂਦਰ ਸਰਕਾਰ ਵੱਲੋਂ ਬਜ਼ਟ ਪੇਸ਼ ਕੀਤਾ ਜਾਣਾ ਹੈ ਤੇ ਇਸੇ ਦਿਨ ਸ਼੍ਰੀ ਮੋਦੀ ਇੱਥੇ ਆ ਰਹੇ ਹਨ। ਸੂਚਨਾਂ ਮੁਤਾਬਕ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਇਹ ਫ਼ੇਰੀ ਜਲੰਧਰ ਨਜ਼ਦੀਕ ਸੱਚਖੰਡ ਸ਼੍ਰੀ ਡੇਰਾ ਬੱਲਾ ਵਿਖੇ ਹੋ ਰਹੀ ਹੈ। ਉਹ ਇਸ ਦਿਨ ਡੇਰਾ ਬੱਲਾਂ ਵੱਲੋਂ ਸ਼੍ਰੀ ਗੁਰੂ ਰਵੀਦਾਸ ਜੀ ਦੀ ਮਨਾਈ ਜਾ ਰਹੀ 649ਵੀਂ ਜੇਯੰਤੀ ਵਿਚ ਸ਼ਾਮਲ ਹੋਣਗੇ, ਜਿਸਦੇ ਲਈ ਕੁੱਝ ਸਮਾਂ ਪਹਿਲਾਂ ਡੇਰਾ ਮੁਖੀ ਸੰਤ ਨਿਰੰਜਣ ਦਾਸ ਵੱਲੋਂ ਦਿੱਲੀ ਵਿਚ ਸ਼੍ਰੀ ਮੋਦੀ ਨੂੰ ਸੱਦਾ ਦੱਤਾ ਗਿਆ ਸੀ।

ਇਹ ਵੀ ਪੜ੍ਹੋ  ਹੁਣ Canada ਦੇ Calgary ‘ਚ ਪੰਜਾਬੀ ਦੇ ਨਾਮਵਰ ਗਾਇਕ ਦੇ ਘਰ ਚੱਲੀਆਂ ਗੋ+ਲੀ+ਆਂ; ਮੰਗੀ 4 ਕਰੋੜ ਦੀ ਫ਼ਿਰੌਤੀ

ਦਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਸੰਤ ਨਿਰੰਜਣ ਦਾਸ ਨੂੰ ਪਦਮ ਸ਼੍ਰੀ ਅਵਾਰਡ ਦੇਣ ਦਾ ਐਲਾਨ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਰਵੀਦਾਸੀਏ ਭਾਈਚਾਰੇ ਦਾ ਵੱਡਾ ਪ੍ਰਭਾਵ ਹੈ ਤੇ ਭਾਜਪਾ ਵੱਲੋਂ ਪੰਜਾਬ ਵਿਚ ਅਗਲੀਆਂ ਵਿਧਾਨ ਸਭਾ ਚੋਣਾਂ ਇਕੱਲਿਆ ਲੜਣ ਦਾ ਐਲਾਨ ਕੀਤਾ ਗਿਆ। ਇਸਦੇ ਲਈ ਹੀ ਫ਼ਰਵਰੀ ਮਹੀਨੇ ਦੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਚ ਇੱਕ ਵਿਸ਼ਾਲ ਰੈਲੀ ਕਰਕੇ ਸਾਲ 2027 ਦੀਆਂ ਚੋਣਾਂ ਲਈ ਬਿਗੁਲ ਵਜਾਇਆ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

0

👉ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਭਰੀ ਹਾਜ਼ਰੀ
Amritsar News:ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਵੀ ਹਾਜ਼ਰੀ ਭਰੀ।ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਆਏ ਹੁਕਮਨਾਮੇ ਦੀ ਕਥਾ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ।

ਇਹ ਵੀ ਪੜ੍ਹੋ  ਹੁਣ Canada ਦੇ Calgary ‘ਚ ਪੰਜਾਬੀ ਦੇ ਨਾਮਵਰ ਗਾਇਕ ਦੇ ਘਰ ਚੱਲੀਆਂ ਗੋ+ਲੀ+ਆਂ; ਮੰਗੀ 4 ਕਰੋੜ ਦੀ ਫ਼ਿਰੌਤੀ

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦਾ ਜੀਵਨ ਗੁਰੂ ਭਰੋਸੇ ਦੀ ਮਿਸਾਲ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ ’ਤੇ ਪ੍ਰਕਾਸ਼ ਕਰਵਾਉਣ ਦੀ ਸੇਵਾ ਕੀਤੀ। ਬਾਬਾ ਦੀਪ ਸਿੰਘ ਜੀ ਨੂੰ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਹੋਣ ਦਾ ਵੀ ਮਾਣ ਪ੍ਰਾਪਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਜੀ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸੇ ਦੌਰਾਨ ਸਜੇ ਧਾਰਮਿਕ ਦੀਵਾਨਾਂ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।

ਇਹ ਵੀ ਪੜ੍ਹੋ  Big News; ਗੈਂ+ਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ Punjab Police ਨੇ ਕੀਤਾ ਗ੍ਰਿਫ਼ਤਾਰ

ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 181 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।ਸਮਾਗਮਾਂ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਸ. ਅਮਰਬੀਰ ਸਿੰਘ ਢੋਟ, ਮੈਨੇਜਰ ਸ. ਨਰਿੰਦਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਐਨਸੀਸੀ ਕੈਡਿਟਾਂ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਪਰੇਡ ਵਿੱਚ ਲਿਆ ਹਿੱਸਾ

0

Bathinda News: DAV College Bathinda ਦੇ ਐਨਸੀਸੀ ਕੈਡਿਟਾਂ ਨੇ 20 ਪੀਬੀਬੀਐਨ ਐਨਸੀਸੀ, ਬਠਿੰਡਾ ਦੇ ਹੋਰ ਕੈਡਿਟਾਂ ਦੇ ਨਾਲ ਜ਼ਿਲ੍ਹਾ ਗਣਤੰਤਰ ਦਿਵਸ ਸਮਾਰੋਹ ਪਰੇਡ ਵਿੱਚ ਭਾਗ ਲਿਆ।ਪਰੇਡ ਤੋਂ ਬਾਅਦ ਕਮਾਂਡਿੰਗ ਅਫਸਰ 20 ਬੀਐਨਐਨਸੀਸੀ ਬਠਿੰਡਾ ਕਰਨਲ ਏ.ਡੀ.ਪਿਤਰ ਨੇ ਕੈਡਿਟਾਂ, ਪੀ.ਆਈ ਸਟਾਫ਼ ਅਤੇ ਏਐਨਓ ਲੈਫਟੀਨੈਂਟ ਮੁਨੀਸ਼ ਕੁਮਾਰ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਕੈਡਿਟਾਂ ਨੂੰ ਸਨਮਾਨਿਤ ਕੀਤਾ।ਕਾਲਜ ਪ੍ਰਿੰਸੀਪਲ ਡਾ: ਰਾਜੀਵ ਕੁਮਾਰ ਸ਼ਰਮਾ ਨੇ ਸਟੇਡੀਅਮ ਬਠਿੰਡਾ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਭਾਗ ਲੈਣ ਵਾਲੇ ਐਨ.ਸੀ.ਸੀ. ਕੈਡਿਟਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਐਮ ਪੀ ਕੰਗ ਵੱਲੋਂ ਖਰੜ ਸ਼ਹਿਰ ਦੀਆਂ ਵੱਖ ਵੱਖ ਮੁਸ਼ਕਿਲਾਂ ਦਾ ਜਾਇਜ਼ਾ,ਜਲਦ ਹੱਲ ਦਾ ਭਰੋਸਾ ਦਿਵਾਇਆ

0

SAS Nagar News: ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਨੇ ਖਰੜ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਅਤੇ ਸੈਕਟਰ 124 ਨੂੰ ਜੋੜਨ ਵਾਲੀ 200 ਫੁੱਟ ਰੋਡ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਸੁਣਨ ਲਈ 124 ਸੈਕਟਰ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਜਲਦ ਢੁੱਕਵੇਂ ਹੱਲ ਕੀਤੇ ਜਾਣਗੇ।ਉਨ੍ਹਾਂ ਨੇ 125 ਸੈਕਟਰ ਦੇ ਬੁੱਧਾ ਪਾਰਕ ਦੇ ਇਰਦ ਗਿਰਦ ਰਹਿਣ ਵਾਲੀ ਲਗਭਗ 4000 ਆਬਾਦੀ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਮੁਸ਼ਕਿਲਾਂ ਵੀ ਸੁਣੀਆਂ ਅਤੇ ਮੌਕੇ ‘ਤੇ ਸਬੰਧਿਤ ਅਧਿਕਾਰੀਆਂ ਨੂੰ ਮਸਲੇ ਨੂੰ ਜਲਦੀ ਹੱਲ ਕਰਨ ਲਈ ਆਦੇਸ਼ ਦਿੱਤੇ।ਲੋਕ ਸਭਾ ਮੈਂਬਰ ਨੇ ਸੈਕਟਰ 125 ਵਿੱਚ ਆਲ ਇੰਡੀਆ ਰਾਹਤ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਅਨਾਥ ਅਤੇ ਬੇਸਹਾਰਾ ਸਕੂਲ ਦੇ ਬੱਚਿਆਂ ਨੂੰ ਹੌਸਲਾ ਦੇਣ ਲਈ ਬੱਚਿਆਂ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ  ਸਤਲੁਜ ਜਮਨਾ ਲਿੰਕ ਨਹਿਰ ਮੁੱਦਾ; ਮਸਲੇ ਦੇ ਹੱਲ ਲਈ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲਿਆ ਇਹ ਫੈਸਲਾ….

ਫਾਊਂਡੇਸ਼ਨ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਦੌਰਾ ਕੀਤਾ। ਫਾਊਂਡੇਸ਼ਨ ਦੇ ਚੇਅਰਮੈਨ ਮਿਸਟਰ ਸਿੱਧੂ ਅਤੇ ਮੈਡਮ ਰੁਚਿਕਾ ਸ਼ਰਮਾ ਵੱਲੋਂ ਐਮ ਪੀ ਕੰਗ ਦਾ ਸਵਾਗਤ ਕਰਦਿਆਂ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ।ਸ਼੍ਰੀ ਕੰਗ ਨੇ ਨਿੱਜਰ ਰੋਡ ਤੇ ਸਥਿਤ ਐਸਬੀਪੀ ਹੋਮ-ਤਿੰਨ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਛੋਟੇ ਛੋਟੇ ਮਸਲਿਆਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ ਗਈ।ਖਰੜ-ਲਾਂਡਰਾਂ ਰੋਡ ਦੀ ਮਾੜੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਡਰੀਮਲੈਂਡ ਪ੍ਰਮੋਟਰ ਦਫਤਰ ਸਥਿਤ ਸ਼ਿਵਾਲਕ ਸਿਟੀ ਅਤੇ ਹੋਰ ਕਲੋਨੀਆਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ਤੇ ਹੱਲ ਕਰਨ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ  Big News; ਗੈਂ+ਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ Punjab Police ਨੇ ਕੀਤਾ ਗ੍ਰਿਫ਼ਤਾਰ

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਖਰੜ-ਲਾਂਡਰਾਂ ਰੋਡ ਦੀ ਸਥਿਤੀ ਨੂੰ ਬਹੁਤ ਜਲਦੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਿਹਤਰ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਅਤੇ ਰਾਹੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।ਇਨ੍ਹਾਂ ਸਾਰੀਆਂ ਮੀਟਿੰਗਾਂ ਦੌਰਾਨ ਸਾਬਕਾ ਚੇਅਰਮੈਨ ਹਾਕਮ ਸਿੰਘ, ਅੰਤਰ ਸਿੰਘ ਬਰਾੜ ਸੀਨੀਅਰ ਐਡਵੋਕੇਟ, ਜਤਿੰਦਰ ਰਾਣਾ ਸੀਨੀਅਰ ਆਗੂ, ਹਰਮੀਤ ਸਿੰਘ ਇੰਚਾਰਜ ਮਾਲਵਾ ਐਜੂਕੇਸ਼ਨ ਜੋਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਡਰੀਮਲੈਂਡ ਪ੍ਰਮੋਟਰ ਦੇ ਪਰਮਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਐਮ ਪੀ ਸ੍ਰੀ ਕੰਗ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਸਮਾਂ ਕੱਢ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਤਲੁਜ ਜਮਨਾ ਲਿੰਕ ਨਹਿਰ ਮੁੱਦਾ; ਮਸਲੇ ਦੇ ਹੱਲ ਲਈ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲਿਆ ਇਹ ਫੈਸਲਾ….

Chandigarh News: SYL Issue; ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀਆਂ ਦੇ ਮੁੱਦਿਆਂ ਨੂੰ ਲੈ ਕੇ ਵਿਵਾਦ ਦਾ ਕਾਰਨ ਬਣੀ ਹੋਈ ਸਤਲੁਜ ਜਮਨਾ ਲਿੰਕ ਨਹਿਰ (SYL)ਦੇ ਹੱਲ ਲਈ ਅੱਜ ਮੰਗਲਵਾਰ ਨੁੰ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਹੋਈ ਅਹਿਮ ਮੀਟਿੰਗ ਵਿਚ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਚੰਡੀਗੜ੍ਹ ‘ਚ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਮੀਡੀਆ ਨੂੰ ਦਸਿਆ ਕਿ ਇਹ ਮੀਟਿੰਗ ਬਹੁਤ ਹੀ ਸਾਰਥਿਕ ਮਾਹੌਲ ਵਿਚ ਹੋਈ ਹੈ ਤੇ ਦੋਨਾਂ ਹੀ ਸੂਬਿਆਂ ਨੇ ਆਪੋ-ਆਪਣਾ ਪੱਖ ਰੱਖਿਆ ਹੈ।

ਇਹ ਵੀ ਪੜ੍ਹੋ ਹੁਣ Canada ਦੇ Calgary ‘ਚ ਪੰਜਾਬੀ ਦੇ ਨਾਮਵਰ ਗਾਇਕ ਦੇ ਘਰ ਚੱਲੀਆਂ ਗੋ+ਲੀ+ਆਂ; ਮੰਗੀ 4 ਕਰੋੜ ਦੀ ਫ਼ਿਰੌਤੀ

ਉਨ੍ਹਾਂ ਦਸਿਆ ਕਿ ਮੀਟਿੰਗ ਵਿਚ ਇਹ ਵੀ ਤੈਅ ਹੋਇਆ ਹੈ ਕਿ ਹੁਣ ਹਰ ਮੀਟਿੰਗ ਮੁੱਖ ਮੰਤਰੀਆਂ ਦੀ ਪ੍ਰਧਾਨਗੀ ਹੇਠ ਹੋਣ ਦੀ ਬਜਾਏ ਅਧਿਕਾਰੀ ਹੀ ਆਪਣੇ ਪੱਧਰ ‘ਤੇ ਮੀਟਿੰਗਾਂ ਕਰਨਗੇ ਤੇ ਉਹ ਆਪੋ-ਆਪਣੇ ਵਿਚਾਰ ਪੇਸ਼ ਕਰਕੇ ਸਾਂਝੇ ਹੱਲ ਵੱਲ ਲਿਜਾਣਗੇ। ਜਿਸਤੋਂ ਬਾਅਦ ਦੋਨਾਂ ਸੂਬਿਆਂ ਦੇ ਮੁੱਖ ਮੰਤਰੀ ਆਪਸ ਵਿਚ ਚਰਚਾ ਕਰਨਗੇ ਤਾਂ ਕਿ ਕਿਸੇ ਠੋਸ ਮਸਲੇ ‘ਤੇ ਪੁੱਜਿਆ ਜਾ ਸਕੇ। ਮੁੱਖ ਮੰਤਰੀ ਸ: ਮਾਨ ਨੇ ਪੱਤਰਕਾਰਾਂ ਵੱਲੋਂ ਸਤਲੁਜ ਜਮਨਾ ਲਿੰਕ ਨਹਿਰ ਦੀ ਉਸਾਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸਪੱਸ਼ਟ ਕੀਤਾ ਕਿ ਜਿੰਨ੍ਹਾਂ ਸਮਾਂ ਪਾਣੀਆਂ ਬਾਰੇ ਤੈਅ ਨਹੀਂ ਹੁੰਦਾ, ਉਨ੍ਹਾਂ ਸਮਾਂ ਇਸ ਨਹਿਰ ਦਾ ਨਿਰਮਾਣ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ Big News; ਗੈਂ+ਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ Punjab Police ਨੇ ਕੀਤਾ ਗ੍ਰਿਫ਼ਤਾਰ

ਜਿਕਰਯੋਗ ਹੈ ਕਿ ਪੰਜਾਬ ਦਾ ਲਗਾਤਾਰ ਸਟੈਂਡ ਰਿਹਾ ਹੈ ਕਿ ਮੌਜੂਦਾ ਸਮੇਂ ਦੂਜੇ ਸੂਬਿਆਂ ਨੂੰ ਦੇਣ ਲਈ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਮਹੀਨਿਆਂ ਦੌਰਾਨ ਉੱਤਰੀ ਕੌਂਸਲ ਦੀ ਹੋਈ ਮੀਟਿੰਗ ਦੌਰਾਨ ਵੀ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਇਹ ਮੁੱਦਾ ਚੁੱਕਿਆ ਸੀ ਤੇ ਮੌਜੂਦਾ ਸਮੇਂ ਪੰਜਾਬ ਵਿਚ ਪਾਣੀ ਦੀ ਉਪਲਬਧਤਾ ਬਾਰੇ ਨਵੇਂ ਅੰਕੜੇ ਤਿਆਰ ਕਰਨ ਦੀ ਮੰਗ ਰੱਖੀ ਸੀ।ਅੱਜ ਦੀ ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਦੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਆਰਤੀ ਰਾਓ ਤੋਂ ਇਲਾਵਾ ਦੋਨਾਂ ਸੂਬਿਆਂ ਦੇ ਮੁੱਖ ਸਕੱਤਰ, ਸਿੰਚਾਈ ਸਕੱਤਰ ਤੇ ਐਡਵੋਕੇਟ ਜਨਰਲ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ Canada ਦੇ Calgary ‘ਚ ਪੰਜਾਬੀ ਦੇ ਨਾਮਵਰ ਗਾਇਕ ਦੇ ਘਰ ਚੱਲੀਆਂ ਗੋ+ਲੀ+ਆਂ; ਮੰਗੀ 4 ਕਰੋੜ ਦੀ ਫ਼ਿਰੌਤੀ

Calgary (Canada): ਵਿਦੇਸ਼ਾਂ ‘ਚ ਰਹਿ ਰਹੇ ਪੰਜਾਬੀਆਂ ਨੂੰ ਵੀ ਗੈਂਗਸਟਰਾਂ ਵੱਲੋਂ ਫ਼ਿਰੌਤੀ ਲਈ ਜਾਨੋ-ਮਾਰਨ ਦੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਵਿਚ ਲਗਾਤਰ ਵਾਧਾ ਹੋ ਰਿਹਾ। ਇਸੇ ਤਰ੍ਹਾਂ ਹੁਣ ਵਾਪਰੀ ਇੱਕ ਤਾਜ਼ਾ ਘਟਨਾ ਦੇ ਵਿਚ Canada ਦੇ Calgary ‘ਚ ਰਹਿ ਰਹੇ ਪੰਜਾਬੀ ਦੇ ਨਾਮਵਰ ਗਾਇਕ ਵੀਰ ਦਵਿੰਦਰ (Veer Davinder) ਦੇ ਘਰ ‘ਤੇ ਗੋਲੀਆਂ ਚੱਲਣ ਦੀਆਂ ਸੂਚਨਾਵਾਂ ਸਾਹਮਣੇ ਆਈਆਂ ਹਨ। ਦਸਿਆ ਜਾ ਰਿਹਾ ਕਿ ਗਾਇਕ ਨੂੰ ਲੰਘੀ 6 ਜਨਵਰੀ ਨੂੰ ਫ਼ਿਰੌਤੀ ਲਈ ਇੱਕ ਫੋਨ ਆਇਆ ਸੀ।

ਇਹ ਵੀ ਪੜ੍ਹੋ Big News; ਗੈਂ+ਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ Punjab Police ਨੇ ਕੀਤਾ ਗ੍ਰਿਫ਼ਤਾਰ

ਜਿਸਦੇ ਵਿਚ 500,000 ਕੈਨੇਡੀਅਨ ਡਾਲਰ( ਭਾਰਤੀ ਕਰੰਸੀ ਮੁਤਾਬਕ ਕਰੀਬ ₹4 ਕਰੋੜ) ਦੀ ਫਿਰੌਤੀ ਮੰਗੀ ਗਈ ਸੀ। ਗਾਇਕ ਨੂੰ ਪੈਸੇ ਨਾਂ ਦੇਣ ‘ਤੇ ਨਤੀਜ਼ੇ ਭੁਗਤਣ ਦੀ ਚੇਤਵਾਨੀ ਦਿਤੀ ਗਈ ਸੀ। ਸੂਚਨਾ ਮੁਤਾਬਕ ਗਾਇਕ ਵੱਲੋਂ ਪੈਸੇ ਨਾਂ ਦੇਣ ਕਾਰਨ ਹੁਣ 26 ਜਨਵਰੀ ਨੂੰ ਉਸਦੇ ਕੈਲਗਿਰੀ ਦੇ ਹੇਅ-ਰੈੱਡਸਟੋਨ ਕਾਮਨ ਇਲਾਕੇ ਵਿੱਚ ਇਹ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਜਿੱਥੇ ਪੰਜਾਬੀ ਮੂਲ ਦੇ ਲੋਕਾਂ ਦੀ ਵੱਡੀ ਗਿਣਤੀ ਵਿਚ ਰਹਿੰਦੇ ਹਨ। ਦਸਿਆ ਜਾ ਰਿਹਾ ਕਿ ਗੋਲੀਬਾਰੀ ਦੌਰਾਨ ਗੋਲੀਆਂ ਕੰਧਾਂ ਨੂੰ ਚੀਰਦੀਆਂ ਹੋਈਆਂ ਬੈਡਰੂਮ ਦੇ ਵਿਚ ਜਾ ਵੱਜੀਆਂ।

ਇਹ ਵੀ ਪੜ੍ਹੋ SYL ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਮੀਟਿੰਗ ਅੱਜ

ਉਧਰ, ਘਟਨਾ ਦੀ ਜਾਣਕਾਰੀ ਮਿਲਦੇ ਹੀ ਕੈਲਗਰੀ ਪੁਲਿਸ (Calgary Police) ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਧਮਕੀਆਂ ਤੋਂ ਡਰਨ ਨਾ, ਤੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਜਿਕਰਯੋਗ ਹੈ ਕਿ 2000 ਦੇ ਸ਼ੁਰੂਆਤ ਵਿਚ ਪੰਜਾਬੀ ਗਾਇਕੀ ਦੇ ਖੇਤਰ ਵਿਚ ਆਪਣਾ ਨਾਮ ਚਮਕਾਉਣ ਵਾਲੇ ਵੀਰ ਦਵਿੰਦਰ ਕਈ ਸਾਲ ਪਹਿਲਾਂ ਕੈਨੇਡਾ ਚਲੇ ਗਏ ਸਨ, ਜਿੱਥੇ ਉਨ੍ਹਾਂ ਵੱਲੋਂ ਗਾਇਕੀ ਦੇ ਨਾਲ-ਨਾਲ ਮਕਾਨ ਉਸਾਰੀ ਦੇ ਕੰਮ ਵਿਚ ਵੀ ਆਪਣਾ ਬਿਜਨਿਸ ਸ਼ੁਰੂ ਕੀਤਾ ਹੋਇਆ। ਮੂਲਰੂਪ ਵਿਚ ਗਾਇਕ ਵੀਰਦਵਿੰਦਰ ਬਠਿੰਡਾ ਦੇ ਰਹਿਣ ਵਾਲੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦ ਲਾਭ ਸਿੰਘ ਪੀਐਮ ਸ੍ਰੀ ਸਕੂਲ ਸ਼ੇਖੂ ਵਿਖੇ ਗਣਤੰਤਰ ਦਿਵਸ ਅਤੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ

0

Bathinda News: ਸ਼ਹੀਦ ਲਾਭ ਸਿੰਘ ਪੀ ਐਮ ਸ੍ਰੀ ਸ.ਸ.ਸ.ਸਕੂਲ ਸ਼ੇਖੂ ਵਿਖੇ ਗਣਤੰਤਰ ਦਿਵਸ ਦੇ ਨਾਲ ਨਾਲ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜਿਲ੍ਹਾ ਜਿੱਖਿਆ ਅਫਸਰ ਸ਼੍ਰੀਮਤੀ ਮਮਤਾ ਖੁਰਾਣਾ ਸੇਠੀ ਮੁੱਖ ਮਹਿਮਾਨ ਵਜੋਂ ਪਹੁੰਚੇ। ਪਿੰਡ ਦੇ ਸਰਪੰਚ ਨਿਰਮਲ ਸਿੰਘ ਅਤੇ ਪੰਚਾਇਤ ਮੈਂਬਰ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਹਾਜ਼ਰ ਹੋਏ। ਸਕੂਲ ਦੀ SMC ਕਮੇਟੀ ਦੇ ਚੇਅਰਮੈਨ ਤੇ ਮੈਂਬਰ ਸਾਹਿਬਾਲ ਵੀ ਇਸ ਸਮਾਗਮ ਦਾ ਹਿੱਸਾ ਬਣੇ। ਪ੍ਰੋਗਰਾਮ ਵਿੱਚ ਸੱਭਿਆਚਾਰਕ ਵਿਰਸੇ ਦੇ ਵੱਖ ਵੱਖ ਰੰਗਾਂ ਨੂੰ ਪੇਸ਼ ਕਰਦਿਆਂ ਬੱਚਿਆਂ ਨੇ ਇਸ ਨੂੰ ਇੱਕ ਸਫਲ ਪ੍ਰੋਗਰਾਮ ਬਣਾਇਆ।

ਇਹ ਵੀ ਪੜ੍ਹੋ  Big News; ਗੈਂ+ਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ Punjab Police ਨੇ ਕੀਤਾ ਗ੍ਰਿਫ਼ਤਾਰ

ਇਸ ਵਿੱਚ ਪੰਜਾਬ ਹੀ ਨਹੀ ਬਲਕਿ ਵੱਖ ਵੱਖ ਰਾਜਾਂ ਦੇ ਲੋਕ ਨਾਚ ਤੇ ਸੱਭਿਆਚਾਰ ਨੂੰ ਵੀ ਪੇਸ਼ ਕੀਤਾ ਗਿਆ।। ਸੱਭਿਆਚਾਰਕ ਪੇਸ਼ਕਾਰੀਆ ਦੇ ਨਾਲ ਨਾਲ ਪੜ੍ਹਾਈ,ਖੇਡਾਂ ਤੇ ਹੋਰ ਵੱਖ ਵੱਖ ਵਿਸ਼ਿਆਂ ਵਿੱਚ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਿਲਾ ਸਿੱਖਿਆ ਅਦਾਰ ਮੈਡਮ ਮਮਤਾ ਖੁਰਾਣਾ ਸੇਠੀ ਵੱਲੋ ਸਨਮਾਨਿਤ ਕੀਤਾ ਗਿਆ। ਸਕੂਲ ਮੁੱਖੀ ਸ਼੍ਰੀਮਤੀ ਗਗਨ ਰਾਣੀ ਤੇ ਪੂਰੇ ਸਟਾਫ਼ ਨੇ ਉੱਚ ਅਧਿਕਾਰੀਆਂ ਤੇ ਪਿੰਡ ਦੇ ਪੰਤਵੰਤੇ ਸੱਜਣਾਂ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ‘ਤੇ ਨਿੱਘਾ ਲੁਆਗਤ ਕੀਤਾ ਤੇ ਨਾਲ ਹੀ ਉਹਨਾਂ ਨੂੰ ਸਨਮਾਨਿਤ ਹੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; ਗੈਂ+ਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ Punjab Police ਨੇ ਕੀਤਾ ਗ੍ਰਿਫ਼ਤਾਰ

0

Amritsar News: Big News; ਪਿਛਲੇ ਕਈ ਦਿਨਾਂ ਤੋਂ ਗੈਂਗਸਟਰਾਂ ਵਿਰੁਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਾਮੀਂ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਬੀਤੀ ਦੇਰ ਰਾਤ ਗ੍ਰਿਫਤਾਰ ਕੀਤਾ ਹੈ। ਸ਼ਮਸ਼ੇਰ ਸਿੰਘ ਪੁੱਤਰ ਗੁਰਬਖਸ਼ ਸਿੰਘ ਅਤੇ ਉਸਦੀ ਪਤਨੀ ਪ੍ਰੀਤਪਾਲ ਕੌਰ ਦੀ ਗ੍ਰਿਫਤਾਰੀ ਅੰਮ੍ਰਿਤਸਰ ਦੇ ਇੱਕ ਹੋਟਲ ਵਿਚੋਂ ਹੋਈ ਦੱਸੀ ਜਾ ਰਹੀ ਹੈ ਤੇ ਗ੍ਰਿਫਤਾਰ ਕਰਨ ਵਾਲੀ ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਹੈ, ਜਿਸਦੇ ਵੱਲੋਂ ਪੁਲਿਸ ਸਟੇਸ਼ਨ ਸਦਰ ਵਿਖੇ ਦਰਜ਼ ਐਫਆਈਆਰ ਨੰਬਰ 233 ਮਿਤੀ 03.12.2024 ਕੇਸ ਵਿਚ ਇਹ ਕਾਰਵਾਈ ਕੀਤੀ ਹੈ। ਸੰਭਾਵਨਾ ਹੈ ਕਿ ਪੁਲਿਸ ਵੱਲੋਂ ਦੋਨਾਂ ਨੂੰ ਅਜ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ SYL ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਮੀਟਿੰਗ ਅੱਜ

ਸੂਚਨਾ ਮੁਤਾਬਕ ਇਹ ਪਰਚਾ ਸਿਕਾਇਤਕਰਤਾ ਸਤਨਾਮ ਸਿੰਘ ਵਾਸੀ ਪਿੰਡ ਉਦੈਕਰਨ ਦੇ ਬਿਆਨਾਂ ਉੱਪਰ ਹੋਈ ਸੀ। ਸਤਨਾਮ ਸਿੰਘ ਸਰਕਾਰੀ ਸਕੂਲ ਵਿਖੇ ਬਤੌਰ ਐਸਐਲਏ ਵਜੋਂ ਕੰਮ ਕਰਦਾ ਹੈ। ਜਿਸਨੇ ਦਾਅਵਾ ਕੀਤਾ ਸੀ ਕਿ ਗੋਲਡੀ ਬਰਾੜ ਦੇ ਗੈਂਗ ਵੱਲੋਂ ਉਸਨੂੰ ਫ਼ਿਰੌਤੀ ਲਈ ਕਾਲ ਕੀਤੀ ਸੀ। ਜਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਵੀ ਗੋਲਡੀ ਬਰਾੜ ਮੁੱਖ ਮੁਲਜ਼ਮ ਵਜੋਂ ਨਾਮਜਦ ਹੈ ਅਤੇ ਉਸਦੇ ਵਿਰੁਧ ਹੋਰ ਵੀ ਦਰਜ਼ਨਾਂ ਪਰਚੇ ਦਰਜ਼ ਹਨ। ਉਸਦੇ ਵਿਰੁਧ ਰੈਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੋਇਆ ਤੇ ਇਸ ਸਮੇਂ ਉਹ ਵਿਦੇਸ਼ ਵਿਚ ਰਹਿ ਰਿਹਾ ਦਸਿਆ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SYL ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਮੀਟਿੰਗ ਅੱਜ

0

Chandigarh News: SYL Issue; ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀਆਂ ਦੇ ਮੁੱਦਿਆਂ ਨੂੰ ਲੈ ਕੇ ਵਿਵਾਦ ਦਾ ਕਾਰਨ ਬਣੀ ਹੋਈ ਸਤਲੁਜ ਜਮਨਾ ਲਿੰਕ ਨਹਿਰ(SYL)ਦੇ ਹੱਲ ਲਈ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਅਹਿਮ ਮੀਟਿੰਗ ਅੱਜ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਸਵੇਰੇ 9:30 ਵਜੇ ਚੰਡੀਗੜ੍ਹ ਵਿੱਚ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੋਂ ਇਲਾਵਾ ਦੋਨਾਂ ਸੂਬਿਆਂ ਦੇ ਸਿੰਚਾਈ ਮੰਤਰੀ ਅਤੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਤੇ ਹਰਿਆਣਾ ਵਿਚਕਾਰ ਇਹ ਤੀਜ਼ੀ ਮੀਟਿੰਗ ਹੈ, ਜੋ ਦੇਸ ਦੀ ਸਰਬਉੱਚ ਅਦਾਲਤ ਦੇ ਆਦੇਸ਼ਾਂ ਅਤੇ ਕੇਂਦਰ ਦੇ ਸਹਿਯੋਗ ਨਾਲ ਹੋਣ ਜਾ ਰਹੀ ਹੈ। ਪੰਜਾਬ ਦਾ ਲਗਾਤਾਰ ਸਟੈਂਡ ਰਿਹਾ ਹੈ ਕਿ ਮੌਜੂਦਾ ਸਮੇਂ ਦੂਜੇ ਸੂਬਿਆਂ ਨੂੰ ਦੇਣ ਲਈ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਮਹੀਨਿਆਂ ਦੌਰਾਨ ਉੱਤਰੀ ਕੌਂਸਲ ਦੀ ਹੋਈ ਮੀਟਿੰਗ ਦੌਰਾਨ ਵੀ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਇਹ ਮੁੱਦਾ ਚੁੱਕਿਆ ਸੀ ਤੇ ਮੌਜੂਦਾ ਸਮੇਂ ਪੰਜਾਬ ਵਿਚ ਪਾਣੀ ਦੀ ਉਪਲਬਧਤਾ ਬਾਰੇ ਨਵੇਂ ਅੰਕੜੇ ਤਿਆਰ ਕਰਨ ਦੀ ਮੰਗ ਰੱਖੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਥਰਮਲ ਪਲਾਂਟ ਕਰਮਚਾਰੀ ਸੰਘ ਨੇ ਵਿੱਤ ਮੰਤਰੀ ਨੂੰ ਦਿੱਤਾ ਮੰਗ ਪੱਤਰ

0

Bathinda News: ਥਰਮਲ ਪਲਾਂਟ ਕਰਮਚਾਰੀ ਸੰਘ ਵਲੋ ਪ੍ਰਧਾਨ ਭਗਵਾਨ ਸਿੰਘ ਦੀ ਅਗਵਾਈ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੀਆਂ ਮੰਗਾਂ ਨੁੰ ਲੈ ਕੇ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜੱਥੇਬੰਦੀ ਨੇ ਮੰਗ ਕੀਤੀ ਕਿ ਬਿਜਲੀ ਬੋਰਡ ਵਿੱਚ ਆਊਟਸੋਰਸ ਸੇਵਾਵਾ ਨਿਭਾ ਰਹੇ ਮੁਲਾਜਮਾਂ ਨੂੰ ਮਹਿਕਮੇ ਦੇ ਰੋਲ ਉਪਰ ਲੈਕੇ ਪੱਕੇ ਕੀਤਾ ਜਾਵੇ। ਜਥੇਬੰਦੀ ਦੇ ਆਗੂਆਂ ਮੁਤਾਬਕ ਵਿੱਤ ਮੰਤਰੀ ਨੇ ਭਰੋੋਸਾ ਦਿਵਾਇਆ ਕਿ ਸਰਕਾਰ ਵੱਲੋ ਆਊਟਸੋਰਸ ਮੁਲਾਜਮਾਂ

ਇਹ ਵੀ ਪੜ੍ਹੋ ਨਿੱਜੀਕਰਨ ਅਤੇ ਕੇਂਦਰੀਕਰਨ ਦੀਆਂ ਨੀਤੀਆਂ ਤੁਰੰਤ ਵਾਪਸ ਲਵੇ ਕੇਂਦਰ ਸਰਕਾਰ

ਲਈ ਬੋਹਤ ਜਲਦੀ ਲਗਭਗ 2-3 ਮਹੀਨਿਆਂ ਵਿੱਚ ਪਾਲਿਸੀ ਨੂੰ ਲਾਗੂ ਕਰਕੇ ਸਾਰੇ ਮੁਲਾਜਮਾਂ ਨੂੰ ਉਹਨਾਂ ਦੇ ਵਿਭਾਗਾਂ ਵਿੱਚ ਰੋਲ ਉੱਪਰ ਲਿਆਦਾ ਜਾਵੇਗਾ ਅਤੇ ਕਿਸੇ ਵੀ ਮਹਿਕਮੇ ਅੰਦਰ ਆਊਟਸੋਰਸ ਮੁਲਾਜ਼ਮ ਨਹੀਂ ਰਹਿਣ ਦਿੱਤੇ ਜਾਣਗੇ। ਇਸ ਮੌਕੇ ਜਥੇਬੰਦੀ ਵਲੋ ਪ੍ਰਧਾਨ ਭਗਵਾਨ ਸਿੰਘ ,ਜਸਵਿੰਦਰ ਸਿੰਘ ਜੱਸੀ ਪ੍ਰੈਸ ਸਕੱਤਰ, ਅਜੀਤ ਸਿੰਘ ਕੈਸ਼ੀਅਰ, ਕੁਲਵਿੰਦਰ ਸਿੰਘ ਗਿੱਦੜਬਾਹਾ ਰੋਹਿਤ ਪਾਸਵਾਨ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897696