Thursday, May 7, 2026
Home Blog Page 197

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

0

Hoshiarpur News:ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ ‘ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਕਾਰਵਾਈ ਕਰਦਿਆਂ ਉਹੀ ਜਾਇਦਾਦਾਂ ਨੂੰ ਵਾਪਸ ਹਾਸਲ ਕੀਤਾ।
ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਸੀਂ ਸੂਬੇ ਵਿੱਚ ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਲਈ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੌਹਾਲ ਡੈਮ ਪ੍ਰੋਜੈਕਟ ਸਫ਼ਲਤਾਪੂਰਵਕ ਚੱਲ ਰਿਹਾ ਹੈ ਅਤੇ ਇਹ ਨਵੀਂ ਪਹਿਲ ਸੈਲਾਨੀਆਂ ਦੇ ਘੁੰਮਣ-ਫਿਰਨ ਲਈ ਇੱਕ ਹੋਰ ਆਕਰਸ਼ਕ ਸਥਾਨ ਉਪਲੱਬਧ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 2.80 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ ਇਸ ਤੋਂ ਸਾਲਾਨਾ 18 ਲੱਖ ਰੁਪਏ ਤੋਂ ਵੱਧ ਮਾਲੀਆ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਪ੍ਰੋਜੈਕਟ ਅਧੀਨ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਲਈ 16,000 ਵਰਗ ਫੁੱਟ ਵਿੱਚ ਫੈਲਿਆ ਵਿਸ਼ੇਸ਼ ਖੇਡ ਮੈਦਾਨ ਬਣਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਝੂਲੇ ਅਤੇ ਹੋਰ ਮਨੋਰੰਜਨ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੈਲਾਨੀਆਂ ਦੇ ਰਹਿਣ ਲਈ ਚਾਰ ਈਕੋ ਹੱਟਸ ਅਤੇ 80 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਕੈਫੇਟੇਰੀਆ ਵੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ CIA ਦਾ ਹੌਲਦਾਰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ,Incharge ਫ਼ਰਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਲੇਰਾਨ ਡੈਮ ਦੇ ਸੁੰਦਰ ਦ੍ਰਿਸ਼ਾਂ ਦਾ ਆਨੰਦ ਲੈਣ ਲਈ ਇੱਕ ਵੱਡਾ ਐਂਫੀਥੀਏਟਰ ਵੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਈਕੋ ਟੂਰਿਜ਼ਮ ਨੂੰ ਵੱਡਾ ਹੁਲਾਰਾ ਦੇਣ ਵਿੱਚ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਵਾਤਾਵਰਣ ਸੰਵੇਦਨਸ਼ੀਲਤਾ ਅਤੇ ਜਾਗਰੂਕਤਾ ਨੂੰ ਧਿਆਨ ਵਿੱਚ ਰੱਖ ਕੇ ਵਿਕਸਤ ਕੀਤਾ ਗਿਆ ਹੈ, ਜਿਸ ਵਿੱਚ ਸੈਰ-ਸਪਾਟਾ ਅਤੇ ਮਨੋਰੰਜਕ ਗਤੀਵਿਧੀਆਂ ਲਈ ਵਾਤਾਵਰਣ-ਅਨੁਕੂਲ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਕੰਢੀ ਖੇਤਰਾਂ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਨ੍ਹਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।
ਪਿਛਲੀਆਂ ਸਰਕਰਾਂ ਦੇ ਸਮਿਆਂ ਵਿੱਚ ਇਨ੍ਹਾਂ ਖੇਤਰਾਂ ਦੀ ਅਣਦੇਖੀ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀ ਲਗਾਤਾਰ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪੱਛੜੇ ਰਹੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਇਨ੍ਹਾਂ ਖੇਤਰਾਂ, ਜੋ ਆਪਣੀ ਕੁਦਰਤੀ ਸੁੰਦਰਤਾ ਲਈ ਜਾਣੇ ਜਾਂਦੇ ਹਨ, ਵਿਖੇ ਅਣਵਰਤੀਆਂ ਸੈਰ-ਸਪਾਟਾ ਸੰਭਾਵਨਾਵਾਂ ਨੂੰ ਵਰਤੋਂ ਵਿੱਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖੇਤਰ ਨੂੰ ਵਿਕਸਤ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਜਾਰੀ ਹਨ ਤਾਂ ਜੋ ਸੂਬੇ ਵਿੱਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ 5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੇਸ਼ ਭਰ ਅਤੇ ਵਿਦੇਸ਼ਾਂ ਤੋਂ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜੋ ਸਥਾਨਕ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਈ ਵੀ ਅਹਿਮ ਭੂਮਿਕਾ ਨਿਭਾਏਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਤੋਂ ਬਾਅਦ ਇਹ ਖੇਤਰ ਅੱਗੇ ਚੱਲ ਕੇ ਇੱਕ ਪ੍ਰਮੁੱਖ ਸੈਲਾਨੀ ਕੇਂਦਰ ਵਜੋਂ ਉਭਰੇਗਾ ਅਤੇ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਨਕਸ਼ੇ ‘ਤੇ ਮਜ਼ਬੂਤੀ ਨਾਲ ਕਾਬਜ਼ ਕਰਨ ਵਿੱਚ ਮਹੱਤਵਪੂਰਨ ਸਿੱਧ ਹੋਵੇਗਾ।
ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ 75 ਛੱਡੇ ਜਾਂ ਖਾਲੀ ਪਏ ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਲਗਭਗ ਇਕ ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਕੁਦਰਤ ਤੇ ਐਂਡਵੈਂਚਰ ਪ੍ਰੇਮੀਆਂ ਨੂੰ ਆਕਰਸ਼ਿਤ ਕਰਨ ਲਈ ਅਜਿਹੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਦਰਿਆਵਾਂ ਦੇ ਕਿਨਾਰੇ ਰੈਸਟੋਰੈਂਟ ਵੀ ਵਿਕਸਤ ਕੀਤੇ ਜਾ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਜਾਇਦਾਦਾਂ ਸੱਤਾ ਵਿੱਚ ਬੈਠੇ ਲੋਕਾਂ ਦੇ ਨਜ਼ਦੀਕੀਆਂ ਨੂੰ ਵੇਚ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ PMDS & MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਇਨ੍ਹਾਂ ਖੇਤਰਾਂ ਨੂੰ ਯੋਜਨਾਬੱਧ ਅਤੇ ਢੁਕਵੇਂ ਢੰਗ ਨਾਲ ਵਿਕਸਤ ਕਰਕੇ ਸੈਰ-ਸਪਾਟਾ ਖੇਤਰ ਨੂੰ ਮਜ਼ਬੂਤੀ ਦੇਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਦਰਸਾਉਂਦੀ ਪੰਜਾਬ ਦੀ ਝਾਕੀ, ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਵੇਗੀ।
ਸਰਕਾਰ ਦੇ ਵਿਆਪਕ ਸ਼ਾਸਨ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2022 ਵਿੱਚ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।, ਜਿਸ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ, ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਿੱਖਿਆ ਸੁਧਾਰ, ਟੇਲਾਂ ‘ਤੇ ਪਾਣੀ, ਪਿੰਡਾਂ ਦੀਆਂ ਸੜਕਾਂ ਦਾ ਨਿਰਮਾਣ ਅਤੇ ਸੜਕ ਸੁਰੱਖਿਆ ਫੋਰਸ ਵਰਗੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਆਉਣ ਵਾਲੇ ਬਜਟ ਵਿੱਚ ਵਿਵਸਥਾ ਕਰਕੇ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਵੀ ਪੂਰਾ ਕਰੇਗੀ। ਉਨ੍ਹਾਂ ਉਮੀਦ ਜਤਾਈ ਕਿ ਹਰ ਖੇਤਰ ਵਿੱਚ ਪੰਜਾਬ ਦੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਆਉਣ ਵਾਲੇ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਇੱਕ ਵਿਸ਼ੇਸ਼ ਪੈਕੇਜ ਦੇਵੇਗੀ, ਜਿਸਦਾ ਕਿ ਪੰਜਾਬ ਸੂਬਾ ਪੂਰੀ ਤਰ੍ਹਾਂ ਹੱਕਦਾਰ ਹੈ।

ਇਹ ਵੀ ਪੜ੍ਹੋ CM Nayab Singh Saini ਨੇ ਸਾਦਗੀ ਨਾਲ ਮਨਾਇਆ ਜਨਮਦਿਨ,ਗਾਂ ਸੇਵਾ ਕੀਤੀ ਅਤੇ ਬਜੁਰਗਾਂ ਦਾ ਲਿਆ ਆਸ਼ੀਰਵਾਦ

ਆਰਥਿਕ ਅਤੇ ਖੇਤੀਬਾੜੀ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਪਾਨੀ ਕੰਪਨੀ ਜੀਕਾ (ਜੀ.ਆਈ.ਸੀ.ਏ.) ਨਾਲ ਭਾਈਵਾਲੀ ਕੀਤੀ ਹੈ, ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੁਲਾਰਾ ਦੇਣ ਲਈ 1,300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਿਆਂ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ।
ਕਾਨੂੰਨ ਵਿਵਸਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਵਾਲੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਮਾਜਿਕ ਅਲ੍ਹਾਮਤਾਂ ਨੂੰ ਜੜ੍ਹੋਂ ਖਤਮ ਕਰਕੇ ਇੱਕ ਸ਼ਾਂਤੀਪੂਰਨ, ਪ੍ਰਗਤੀਸ਼ੀਲ ਤੇ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ‘ਤੇ ਐਂਟੀ-ਡਰੋਨ ਤਕਨਾਲੋਜੀ ਤਾਇਨਾਤ ਕੀਤੀ ਗਈ ਹੈ, ਜਿਸ ਦੇ ਨਸ਼ਿਆਂ ਅਤੇ ਹਥਿਆਰਾਂ ਦੀ ਆਮਦ ਨੂੰ ਰੋਕਣ ਵਿੱਚ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਰਹੱਦ ਪਾਰੋਂ ਅੱਤਵਾਦ ਅਤੇ ਨਾਰਕੋ-ਅੱਤਵਾਦ ਨੂੰ ਪੂਰੀ ਤਰ੍ਹਾਂ ਨੱਥ ਪਾਉਣਾ ਹੈ। ਇਹ ਕਹਿੰਦਿਆਂ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਇਸ ਤਕਨਾਲੋਜੀ ਨੂੰ ਅਪਣਾਇਆ ਹੈ, ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਫੰਡਾਂ ਦੀ ਹੇਰਾਫੇਰੀ ਅਤੇ ਗਬਨ ਦੀਆਂ ਸੰਭਾਵਨਾਵਾਂ ਨੂੰ ਖ਼ਤਮ ਕਰਕੇ ਜਨਤਕ ਫੰਡਾਂ ਦੀ ਵਰਤੋਂ ਪੂਰੀ ਸੂਝ-ਬੂਝ ਨਾਲ ਲੋਕ-ਪੱਖੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਉਦੇਸ਼ ਸੂਬੇ ਦੀ ਤਰੱਕੀ ਅਤੇ ਇਥੋਂ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਰੋਕੇ ਹੋਏ ਫੰਡਾਂ ਨੂੰ ਤੁਰੰਤ ਜਾਰੀ ਕਰ ਦਿੰਦੀ ਹੈ ਤਾਂ ਪੰਜਾਬ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਰਫ਼ਤਾਰ ਮਿਲੇਗੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

CIA ਦਾ ਹੌਲਦਾਰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ,Incharge ਫ਼ਰਾਰ

0

Khana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਸਟਰ ਕਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜਾਇਦਾਦ ਦੀ ਖਰੀਦੋ-ਫਰੋਖਤ ਦੇ ਕਾਰੋਬਾਰ ਵਿੱਚ ਲੱਗਾ ਹੋਇਆ ਹੈ ਅਤੇ ਉਸਨੇ ਸ਼ਿਕਾਇਤ ਕੀਤੀ ਕਿ ਮੁਲਜ਼ਮ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਉਸ ਨੂੰ ਮਿਲਿਆ ਅਤੇ ਉਸ ‘ਤੇ ਦੋਸ਼ ਲਗਾਇਆ ਕਿ ਸ਼ਿਕਾਇਤਕਰਤਾ ਜੂਏ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਮੁਲਜ਼ਮ ਕਾਂਸਟੇਬਲ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਖੰਨਾ ਦੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਨੇ ਉਸਨੂੰ ਬੁਲਾਇਆ ਹੈ।

ਇਹ ਵੀ ਪੜ੍ਹੋ 5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਅਜਿਹੀ ਕਿਸੀ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੈ, ਉਸਨੂੰ ਸੀਆਈਏ ਇੰਚਾਰਜ ਨਾਲ ਸੰਪਰਕ ਕਰਨ ਲਈ ਮਜਬੂਰ ਕੀਤਾ ਗਿਆ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਦਫ਼ਤਰ ਗਿਆ ਅਤੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ‘ਤੇ ਸੱਟੇਬਾਜ਼ੀ ਅਤੇ ਗੈਰ-ਕਾਨੂੰਨੀ ਲਾਟਰੀ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਅਤੇ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਰਾਹੀਂ 5 ਲੱਖ ਰੁਪਏ ਦੀ ਮੰਗ ਕੀਤੀ। ਉਸਨੇ ਸ਼ਿਕਾਇਤਕਰਤਾ ਵਿਰੁੱਧ ਝੂਠਾ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ ਵੀ ਦਿੱਤੀ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਮਜਬੂਰੀ ਵਿੱਚ 2,20,000 ਰੁਪਏ ਦਾ ਪ੍ਰਬੰਧ ਕੀਤਾ ਅਤੇ ਖੰਨਾ ਵਿਖੇ ਆਪਣੇ ਜਾਣਕਾਰ ਦਿਨੇਸ਼ ਕੁਮਾਰ ਦੇ ਘਰ ਰਮੇਸ਼ ਕੁਮਾਰ ਨੂੰ ਦੇਣ ਦੀ ਕੋਸ਼ਿਸ਼ ਕੀਤੀ, ਪਰ ਪੈਸੇ ਇਹ ਕਹਿ ਕੇ ਵਾਪਸ ਕਰ ਦਿੱਤੇ ਗਏ ਕਿ 5 ਲੱਖ ਰੁਪਏ ਦੀ ਪੂਰੀ ਰਕਮ ਦਿੱਤੀ ਜਾਵੇ।ਇਸ ਤੋਂ ਬਾਅਦ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨਾਲ ਗੱਲਬਾਤ ਦੌਰਾਨ, ਰਿਸ਼ਵਤ ਦੀ ਰਕਮ 5 ਲੱਖ ਰੁਪਏ ਤੋਂ ਵਧਾ ਕੇ 5 ਲੱਖ 20 ਹਜ਼ਾਰ ਰੁਪਏ ਕਰ ਦਿੱਤੀ ਗਈ।

ਇਹ ਵੀ ਪੜ੍ਹੋ ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ PMDS & MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਕਾਰਨ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਖੰਨਾ ਦੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਅਤੇ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਵਿਰੁੱਧ ਕੇਸ ਦਰਜ ਕੀਤਾ ਗਿਆ।ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5.2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਟੀਮਾਂ ਬਣਾ ਕੇ ਖੰਨਾ ਦੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਉਸ ਦੇ ਘਰ ਅਤੇ ਹੋਰ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

0

👉ਚਾਰ PPS ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
Chandigarh News:ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2026 ਦੀ ਪੂਰਵ ਸੰਧਿਆ ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਇੱਕ ਪੀਪੀਐਸ ਅਧਿਕਾਰੀ ਡੀਐਸਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਅਤੇ ਚਾਰ ਪੁਲਿਸ ਅਧਿਕਾਰੀਆਂ, ਜਿਨ੍ਹਾਂ ਵਿੱਚ ਇੰਸਪੈਕਟਰ ਨਿਰਮਲ ਸਿੰਘ, ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ, ਏਐਸਆਈ ਬਲਬੀਰ ਚੰਦ ਅਤੇ ਸੀਨੀਅਰ ਕਾਂਸਟੇਬਲ ਧਰਮਪਾਲ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਐਲਾਨ ਕੀਤਾ।ਇਸੇ ਤਰ੍ਹਾਂ ਏਆਈਜੀ ਐਸਪੀਯੂ ਬਲਜੀਤ ਸਿੰਘ, ਐਸਪੀ ਹੈੱਡਕੁਆਰਟਰ ਫਰੀਦਕੋਟ ਮਨਵਿੰਦਰਬੀਰ ਸਿੰਘ, ਡੀਐਸਪੀ ਇਨਵੈਸਟੀਗੇਸ਼ਨ ਦਲਜੀਤ ਸਿੰਘ ਅਤੇ ਐਸਪੀ ਦਵਿੰਦਰ ਸਮੇਤ ਚਾਰ ਪੀਪੀਐਸ ਅਧਿਕਾਰੀ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ,

ਇਹ ਵੀ ਪੜ੍ਹੋ ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ PMDS & MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਮਨਦੀਪ ਸਿੰਘ, ਇੰਸਪੈਕਟਰ ਰੁਸ਼ਿਕਾ, ਇੰਸਪੈਕਟਰ ਪ੍ਰਭਜੋਤ ਕੌਰ, ਇੰਸਪੈਕਟਰ ਕੁਲਵੰਤ ਸਿੰਘ, ਇੰਸਪੈਕਟਰ ਸੁਮਿਤ ਮੋਰ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਗੁਰਪਾਲ ਸਿੰਘ, ਐਸਆਈ ਭੁਪਿੰਦਰ ਸਿੰਘ, ਏਐਸਆਈ ਗੁਰਜੰਟ ਸਿੰਘ, ਏਐਸਆਈ ਗੁਰਵੀਰ ਸਿੰਘ, ਏਐਸਆਈ ਗੁਰਪ੍ਰੀਤ ਸਿੰਘ, ਏਐਸਆਈ ਕੁਲਜੀਤ ਸਿੰਘ, ਐਚਸੀ ਮਨਦੀਪ ਸਿੰਘ, ਐਚਸੀ ਸੁਖਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਨੁ ਬਾਲਾ ਸ਼ਾਮਲ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ PMDS & MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

0

👉ਡੀਜੀਪੀ ਗੌਰਵ ਯਾਦਵ ਵੱਲੋਂ ਐਵਾਰਡ ਜੇਤੂਆਂ ਨੂੰ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ
Chandigarh News:ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇਨਵੈਸਟੀਗੇਸ਼ਨ (ਲੋਕਪਾਲ) ਪੰਜਾਬ ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਪੰਜਾਬ ਐਲ.ਕੇ ਯਾਦਵ ਅਤੇ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ CM Nayab Singh Saini ਨੇ ਸਾਦਗੀ ਨਾਲ ਮਨਾਇਆ ਜਨਮਦਿਨ,ਗਾਂ ਸੇਵਾ ਕੀਤੀ ਅਤੇ ਬਜੁਰਗਾਂ ਦਾ ਲਿਆ ਆਸ਼ੀਰਵਾਦ

ਇਸੇ ਤਰ੍ਹਾਂ ਇੱਕ ਆਈਪੀਐਸ ਅਧਿਕਾਰੀ ਡੀਆਈਜੀ ਸੁਰੱਖਿਆ ਰਾਜ ਭਵਨ ਜਸਦੇਵ ਸਿੰਘ ਸਿੱਧੂ ਅਤੇ ਪੰਜ ਪੀਪੀਐਸ ਅਧਿਕਾਰੀਆਂ, ਜਿਨ੍ਹਾਂ ਵਿੱਚ ਏਆਈਜੀ ਐਸਐਸਜੀ ਰਣਦੀਪ ਸਿੰਘ ਮਾਨ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਸਿੰਘ, ਡੀਐਸਪੀ ਵਿਜੀਲੈਂਸ ਬਿਊਰੋ ਨਵਦੀਪ ਸਿੰਘ, ਏਸੀਪੀ ਪੀਬੀਆਈ ਅੰਮ੍ਰਿਤਸਰ ਸਪਿੰਦਰ ਕੌਰ ਅਤੇ ਡੀਐਸਪੀ ਐਸਪੀਯੂ ਹਰਿੰਦਰਦੀਪ ਸਿੰਘ, ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਵਾਸਤੇ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ/ਕਰਚਾਰੀਆਂ ਵਿੱਚ ਇੰਸਪੈਕਟਰ ਸੁਖਜੀਤ ਸਿੰਘ, ਇੰਸਪੈਕਟਰ ਹਰੀਸ਼ ਕੁਮਾਰ, ਲੇਡੀ ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਤਲਵਿੰਦਰ ਸਿੰਘ, ਇੰਸਪੈਕਟਰ ਰਾਜਿੰਦਰ ਕੁਮਾਰ, ਇੰਸਪੈਕਟਰ ਪ੍ਰਿਤਪਾਲ ਸਿੰਘ, ਲੇਡੀ ਸਬ-ਇੰਸਪੈਕਟਰ (ਐਸਆਈ) ਧਰਮਜੀਤ ਕੌਰ, ਐਸਆਈ ਭੁਪਿੰਦਰ ਸਿੰਘ ਅਤੇ ਏਐਸਆਈ ਸਵਰਨਜੀਤ ਕੌਰ ਸ਼ਾਮਲ ਹਨ।

ਇਹ ਵੀ ਪੜ੍ਹੋ ਮੰਦਰ ਮਾਈਸਰਖਾਨਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਣੇ ਰਾਜਨ ਗਰਗ, ਚੁਣੀ 7 ਮੈਂਬਰੀ ਕਮੇਟੀ

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Nayab Singh Saini ਨੇ ਸਾਦਗੀ ਨਾਲ ਮਨਾਇਆ ਜਨਮਦਿਨ,ਗਾਂ ਸੇਵਾ ਕੀਤੀ ਅਤੇ ਬਜੁਰਗਾਂ ਦਾ ਲਿਆ ਆਸ਼ੀਰਵਾਦ

0

👉ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਵੱਡੇ ਨੇਤਾਵਾਂ ਨੇ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ
Haryana News: CM Nayab Singh Saini ; ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਆਪਣਾ 56ਵਾਂ ਜਨਮਦਿਨ ਬਹੁਤ ਸਾਦਗੀ ਅਤੇ ਸਮਾਜਿਕ ਸਰੋਕਾਰਾਂ ਦੇ ਨਾਲ ਮਨਾਇਆ। ਆਪਣੇ ਜਨਮਦਿਨ ਦੀ ਸ਼ੁਰੂਆਤ ਉਨ੍ਹਾਂ ਨੇ ਪੰਚਕੂਲਾ ਦੇ ਸ਼ਿਸ਼ੂ ਗ੍ਰਹਿ ਵਿੱਚ ਬੱਚਿਆਂ ਨਾਲ ਮਿਲ ਕੇ ਕੀਤੀ। ਉਨ੍ਹਾਂ ਨੇ ਉੱਥੇ ਛੋਟੇ ਬੱਚਿਆਂ ਨੂੰ ਮਿਠਾਈਆਂ ਵੰਡ ਕੇ ਆਪਣੇ ਜਨਮ ਦਿਨ ਮਨਾਇਆ ਅਤੇ ਇਸ ਦੇ ਬਾਅਦ ਬਜੁਰਗ ਆਸ਼ਰਮ ਵਿੱਚ ਬਜੁਰਗਾਂ ਦਾ ਆਸ਼ੀਰਵਾਦ ਲਿਆ।ਇਸ ਦੇ ਬਾਅਦ ਮੁੱਖ ਮੰਤਰੀ ਸ੍ਰੀ ਸੈਣੀ ਪੰਚਕੂਲਾ ਜਿਲ੍ਹਾ ਦੇ ਪਿੰਡ ਸਮਰਾਲ (ਭੋਜ ਨੇਤਾ) ਪਹੁੰਚੇ ਅਤੇ ਗ੍ਰਾਮੀਣਾਂ ਦੇ ਵਿੱਚ ਬੈਠ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਪ੍ਰਸਿੰਧ ਪ੍ਰੋਗਰਾਮ ਮਨ ਕੀ ਬਾਤ ਸੁਣਿਆ।ਬਾਅਦ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੇਣੀ ਆਪਣੀ ਪਤਨੀ ਸ੍ਰੀਮਤੀ ਸੁਮਨ ਸੈਣੀ ਦੇ ਨਾਲ ਪੰਚਕੂਲਾ ਸਥਿਤ ਸ਼੍ਰੀ ਮਾਤਾ ਮਨਸਾ ਦੇਵੀ ਮੰਦਿਰ ਪਰਿਸਰ ਦੀ ਗਾਂਸ਼ਾਲਾ ਵਿੱਚ ਪਹੁੰਚੇ।ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੈਣੀ ਸਮੇਤ ਮਾਤਾ ਮਨਸਾ ਦੇਵੀ ਗੌਧਾਮ ਵਿੱਚ ਗਾਂ ਸੇਵਾ ਕੀਤੀ ਅਤੇ ਚਾਰਾ ਅਤੇ ਗੁੜ ਖਿਲਾਉਨ੍ਹਾਂ ਨੇ ਉੱਥੇ ਗਾਂਵਾਂ ਨੂੰ ਚਾਰਾ ਖਿਲਾਇਆ ਅਤੇ ਵਿਧੀਵਤ ਪੂਜਾ-ਅਰਚਣਾ ਕਰ ਸੂਬੇ ਦੀ ਸੁੱਖ-ਖੁਸ਼ਹਾਲੀ ਅਤੇ ਜਨਭਲਾਈ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਨ ਸੰਤ ਤੇ ਸਮਾਜ ਸੁਧਾਰਕ ਸਤਗੁਰੂ ਰਾਮ ਸਿੰਘ ਜੀ ਮਹਾਰਾਜ ਦੀ ਜੈਸੰਤੀ ‘ਤੇ ਕੀਤਾ ਨਮਨ

ਇਸ ਮੌਕੇ ‘ਤੇ ਉਨ੍ਹਾਂ ਨੇ ਸਕੇਤੜੀ ਦੀ ਪਹਾੜੀ ‘ਤੇ ਸਥਿਤ ਪ੍ਰਾਚੀਣ ਸ਼ਿਵ ਮੰਦਿਰ ਦੇ ਕੱਚੇ ਰਸਤੇ ਦੇ ਮਜਬੂਤੀਕਰਣ ਤੇ ਨਵੀਨੀਕਰਣ ਲਈ 20 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਵੀ ਕੀਤਾ।ਮੁੱਖ ਮੰਤਰੀ ਨੇ ਜਨਮਦਿਨ ਦੇ ਮੌਕੇ ‘ਤੇ ਦੇਸ਼ ਦੇ ਸਿਖਰ ਅਗਵਾਈ ਸਮੇਤ ਅਨੇਕ ਮਾਣਯੋਗ ਵਿਅਕਤੀਆਂ ਨੇ ਸ਼ੁਭਕਾਮਨਾਵਾਂ ਦਿੱਤੀਆਂ। ਭਾਰਤ ਦੀ ਰਾਸ਼ਟਰਪਤੀ ਮਹਾਮਹਿਮ ਸ੍ਰੀਮਤੀ ਦਰੋਪਦੀ ਮੁਰਮੂ ਨੇ ਫੋਨ ਕਰ ਉਨ੍ਹਾਂ ਨੁੰ ਜਨਮਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੀ ਉਰਮ ਦੀ ਕਾਮਨਾ ਕੀਤੀ। ਇਹ ਸ਼ੁਭਕਾਮਨਾਵਾਂ ਮੁੱਖ ਮੰਤਰੀ ਦੇ ਪ੍ਰਤੀ ਉਨ੍ਹਾਂ ਦੇ ਸਨਮਾਨ ਅਤੇ ਪਿਆਰ ਨੂੰ ਦਰਸ਼ਾਉਂਦੀ ਹੈ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵੀ ਸਪੈਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਮੁੱਖ ਮੰਤਰੀ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਜਨਸੇਵਾ ਦੇ ਪ੍ਰਤੀ ਸਮਰਪਿਤ ਅਤੇ ਊਰਜਾਵਾਨ ਨੇਤਾ ਦਸਿਆ। ਉਨ੍ਹਾਂ ਨੇ ਲਿਖਿਆ ਕਿ ਸ੍ਰੀ ਨਾਇਬ ਸਿੰਘ ਸੈਣੀ ਦਾ ਜਮੀਨੀ ਤਜਰਬਾ ਹਰਿਆਣਾ ਦੇ ਪਰਿਵਾਰਾਂ ਲਈ ਬਹੁਤ ਭਲਾਈਕਾਰੀ ਸਾਬਤ ਹੋ ਰਿਹਾ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਸੂਬਾ ਲਗਾਤਾਰ ਵਿਕਾਸ ਦੇ ਪੱਥ ‘ਤੇ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ਼ਵਰ ਤੋਂ ਉਨ੍ਹਾਂ ਦੇ ਉੱਤਮ ਸਿਹਤ ਅਤੇ ਖੁਸ਼ਹਾਲ ਜੀਵਨ ਦੀ ਪ੍ਰਾਰਥਨਾ ਕੀਤੀ।

ਇਹ ਵੀ ਪੜ੍ਹੋ ਓਲੰਪਿਕ ਵਿੱਚ ਤਗਮੇ ਜਿੱਤਣ ਲਈ ਖਿਡਾਰਿਆਂ ਨੂੰ ਉਪਲਬਧ ਕਰਵਾਇਆ ਜਾ ਰਿਹਾ ਹੈ ਉੱਚ ਪੱਧਰੀ ਇੰਫ੍ਰਾਸਟ੍ਰਕਚਰ-ਨਾਇਬ ਸਿੰਘ ਸੈਣੀ

ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਨੇ ਵੀ ਮੁੱਖ ਮੰਤਰੀ ਨੂੰ ਜਨਮਦਿਨ ਦੀ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਜਨਸੇਵਾ, ਸੁਸਾਸ਼ਨ ਅਤੇ ਸੂਬੇ ਦੇ ਸਮੂਚੇ ਵਿਕਾਸ ਪ੍ਰਤੀ ਸ੍ਰੀ ਸੈਣੀ ਦੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦੇ ਚੰਗੇ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।ਕੇਂਦਰੀ ਆਵਾਸਨ ਅਤੇ ਸ਼ਹਿਰੀ ਕਾਰਜ ਮੰਤਰੀ ਸ੍ਰੀ ਮਨੋਹਰ ਲਾਲ ਨੇ ਵੀ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਜਨਮਦਿਨ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ ਕਿਹਾ ਹਰਿਆਣਾ ਦੇ ਨੌਨ-ਸਟਾਪ ਅਤੇ ਯਸ਼ੱਸਵੀ ਮੁੱਖ ਮੰਤਰੀ ਪ੍ਰਿਯ ਨਾਇਬ ਸੈਣੀ ਜੀ, ਤੁਹਾਨੂੰ ਜਨਮਦਿਨ ਦੀ ਵਧਾਈ ਅਤੇ ਸ਼ੁਭਕਾਮਨਾਵਾਂ।ਉਕਤ ਵੱਲੀ ਸਖਸ਼ੀਅਤਾਂ ਤੋਂ ਇਲਾਵਾ ਸੂਬੇਭਰ ਤੋਂ ਜਨਪ੍ਰਤੀਨਿਧੀਆਂ, ਸਮਾਜਿਕ ਸੰਗਠਨਾਂ, ਪਾਰਟੀ ਕਾਰਜਕਰਤਾਵਾਂ ਅਤੇ ਆਮ ਨਾਗਰਿਕਾਂ ਦੇ ਦਿਨਭਰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਜਨਮਦਿਨ ਦੀ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਲੋਕਾਂ ਨੇ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਹਰਿਆਣਾ ਵਿਕਾਸ, ਸੁਸਾਸ਼ਨ ਅਤੇ ਜਨਭਲਾਈ ਲਈ ਆਯਾਮ ਸਥਾਪਿਤ ਕਰਦਾ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਰ ਮਾਈਸਰਖਾਨਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਣੇ ਰਾਜਨ ਗਰਗ, ਚੁਣੀ 7 ਮੈਂਬਰੀ ਕਮੇਟੀ

0

Bathinda News: ਮਾਲਵੇ ਦੇ ਪ੍ਰਸਿੱਧ ਮਾਤਾ ਰਾਣੀ ਦੇ ਮੰਦਰ ਮਾਈਸਰ ਖਾਨਾ ਦੀ ਨਵੀਂ ਕਮੇਟੀ ਦੀ ਸਰਬ ਸੰਮਤੀ ਨਾਲ ਚੋਣ ਹੋਈ ਹੈ ਜਿਸ ਵਿੱਚ ਰਾਜਨ ਗਰਗ ਐਡਵੋਕੇਟ ਨੂੰ ਸਰਬ ਸੰਮਤੀ ਨਾਲ ਮੰਦਰ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਰਾਜਨ ਗਰਗ ਦੇ ਨਾਲ ਪਵਨ ਬੰਸਲ ਭੁੱਚੋ ,ਰਾਮਪਾਲ ਸਰਦੂਲਗੜ੍ਹ, ਅਜੇ ਕੁਮਾਰ ਸਰਦੂਲਗੜ੍ਹ, ਸਤਪਾਲ ਮਾਨਸਾ, ਕੇਵਲ ਕ੍ਰਿਸ਼ਨ ਰਾਮਪੁਰਾ ਅਤੇ ਅਸ਼ੋਕ ਕੁਮਾਰ ਰਾਮਾ ਮੰਡੀ ਨੂੰ ਵੀ ਕਮੇਟੀ ਮੈਂਬਰ ਨਾਮਜਦ ਕੀਤਾ ਗਿਆ ਹੈ। ਲੋਰਡ ਰਾਮਾ ਸਕੂਲ ਬਠਿੰਡਾ ਵਿਖੇ ਮੰਦਰ ਮਾਈਸਰਖਾਨਾ ਕਮੇਟੀ ਦੇ ਮੈਂਬਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਚੋਣ ਕੀਤੀ ਗਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਰਜਕਾਰੀ ਪ੍ਰਧਾਨ ਰਾਜਨ ਗਰਗ ਨੇ ਜਾਣਕਾਰੀ ਦਿੱਤੀ ਕਿ ਸੱਤ ਮੈਂਬਰੀ ਕਮੇਟੀ ਚੁਣੀ ਗਈ ਹੈ ਜੋ ਮੰਦਿਰ ਦੀ ਦੇਖਭਾਲ ਕਰੇਗੀ ਅਤੇ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ।

ਇਹ ਵੀ ਪੜ੍ਹੋ ਆਰਮੀ ਦੇ ਭਗੌੜੇ ਦੀ ਗ੍ਰਿਫ਼ਤਾਰੀ ਦਾ ਮਾਮਲਾ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

ਉਹਨਾਂ ਕਿਹਾ ਕਿ ਮਾਤਾ ਦੇ ਮੰਦਰ ਦੀ ਦਿੱਖ ਬਦਲਣ ਅਤੇ ਮਾਤਾ ਦੇ ਮੰਦਰ ਤੋਂ ਲੈ ਕੇ ਜੀਟੀ ਰੋਡ ਤੱਕ ਦੀ ਸੜਕ ਦੇ ਨਵੀਨੀ ਕਰਨ ਲਈ ਯਤਨ ਕੀਤੇ ਜਾਣਗੇ, ਜਿਸ ਲਈ ਸਰਕਾਰ ਤੋਂ ਵੀ ਸਹਿਯੋਗ ਮੰਗਿਆ ਜਾਵੇਗਾ। ਉਹਨਾਂ ਕਿਹਾ ਕਿ ਮੰਦਰ ਮਾਤਾ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਵੱਖਰੇ ਪ੍ਰਬੰਧ ਕੀਤੇ ਜਾਣਗੇ, ਧਰਮਸ਼ਾਲਾ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ਼ਰਧਾਲੂਆਂ ਲਈ ਹੋਰ ਵੀ ਸੁਖਾਵੇ ਪ੍ਰਬੰਧ ਕੀਤੇ ਜਾ ਸਕਣ ਅਤੇ ਕਿਸੇ ਨੂੰ ਕੋਈ ਦੁੱਖ ਤਕਲੀਫ ਨਾ ਆਵੇ। ਉਹਨਾਂ ਕਿਹਾ ਕਿ ਪੂਰੇ ਮਾਲਵੇ ਵਿੱਚ ਮਾਤਾ ਦਾ ਮੰਦਰ ਮਾਈਸਰਖਾਨਾ ਵਿਖੇ ਪ੍ਰਸਿੱਧ ਹੈ, ਜਿੱਥੇ ਦੁਨੀਆਂ ਭਰ ਤੋਂ ਲੋਕ ਮੱਥਾ ਟੇਕਣ ਲਈ ਆਉਂਦੇ ਹਨ ਜਿਸ ਕਰਕੇ ਉਹਨਾਂ ਦੀ ਕੋਸ਼ਿਸ਼ ਰਹੇਗੀ ਕਿ ਮਾਈਸਰਖਾਨਾ ਪਿੰਡ ਦੀ ਪੰਚਾਇਤ ਅਤੇ ਚੁਣੇ ਹੋਏ ਮੈਂਬਰਾਂ ਨਾਲ ਗੱਲਬਾਤ ਕਰਕੇ ਪੂਰੀਆਂ ਸੜਕਾਂ ਦਾ ਨਵੀਨੀਕਰਨ ਕਰਵਾਇਆ ਜਾ ਸਕੇ ਅਤੇ ਲਾਈਟਾਂ, ਪੌਦੇ ਅਤੇ ਹੋਰ ਵਿਕਾਸ ਕੰਮ ਕਰਵਾ ਕੇ ਵੱਖਰੀ ਦਿੱਖ ਦਿੱਤੀ ਜਾ ਸਕੇ ਤਾਂ ਜੋ ਨਵੀਂ ਚੁਣੀ ਹੋਈ ਕਮੇਟੀ ਦੇ ਕੰਮਾਂ ਦੀ ਵੀ ਸਾਰੇ ਸਲਾਘਾ ਕਰਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮਾਤਾ ਦੇ ਦਰਬਾਰ ਤੋਂ ਆਰਤੀ ਅਤੇ ਸਾਰੇ ਪ੍ਰੋਗਰਾਮ ਲਾਈਵ ਕਰਨ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਦੁਨੀਆ ਭਰ ਵਿੱਚ ਵਸਦੇ ਮਾਤਾ ਦੇ ਸ਼ਰਧਾਲੂਆਂ ਨੂੰ ਘਰ ਬੈਠਾ ਹੀ ਦਰਸ਼ਨ ਹੋ ਸਕਣ। ਇਸ ਮੌਕੇ ਉਹਨਾਂ ਦੇ ਨਾਲ ਮੰਦਿਰ ਮਾਈਸਰਖਾਨਾ ਕਮੇਟੀ ਦੇ ਮੈਂਬਰ ਅਤੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਾਰਡ ਨੰਬਰ 50 ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਉਦਘਾਟਨ, ਮੇਅਰ ਮਹਿਤਾ ਨੇ ਕਿਹਾ, “ਵਿਕਾਸ ਹੈ ਸਾਡੀ ਤਰਜੀਹ”

0

Bathinda News: ਸ਼ਹਿਰ ਦੇ ਸਰਵਪੱਖੀ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 50 ਦੇ ਕੋਠੇ ਕਾਮੇਕੇ ਵਿਖੇ ਲਗਭਗ 1.5 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਦਾ ਰਸਮੀ ਉਦਘਾਟਨ ਕੀਤਾ।ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 50 ਦੇ ਇੰਚਾਰਜ ਸ਼੍ਰੀ ਸੁਖਦੇਵ ਸਿੰਘ ਦੀ ਅਗਵਾਈ ਹੇਠ ਆਯੋਜਿਤ ਪ੍ਰੋਗ੍ਰਾਮ ਵਿੱਚ ਕੌਂਸਲਰ ਸ਼੍ਰੀ ਮਲਕੀਤ ਸਿੰਘ ਗਿੱਲ, ਸ਼੍ਰੀ ਜਲੰਧਰ ਸਿੰਘ ਮੱਖਣ, ਜੇਈ ਸ਼੍ਰੀ ਪਵਨ ਕੁਮਾਰ, ਸ਼੍ਰੀ ਮਨਜੀਤ ਸਿੰਘ, ਸ਼੍ਰੀ ਕਰਮ ਸਿੰਘ, ਸ਼੍ਰੀ ਧਰਮ ਸਿੰਘ, ਸ਼੍ਰੀ ਜਗਜੀਤ ਸਿੰਘ, ਸ਼੍ਰੀ ਗੁਰਮੀਤ ਸਿੰਘ, ਸ਼੍ਰੀ ਇਕਬਾਲ ਸਿੰਘ, ਸ਼੍ਰੀ ਪਿੰਕੂ ਗਰੋਵਰ, ਸ਼੍ਰੀ ਹਰਭਗਵਾਨ ਸਿੰਘ, ਸ਼੍ਰੀ ਲਕਸ਼ਮੀ ਨਾਰਾਇਣ, ਸ਼੍ਰੀ ਮੰਦਰ ਸਿੰਘ, ਸ਼੍ਰੀ ਭਿੰਦਰ ਸਿੰਘ, ਸ਼੍ਰੀ ਮੱਖਣ ਸਿੰਘ, ਸ਼੍ਰੀ ਯੁੱਧਵੀਰ ਸਿੰਘ, ਸ਼੍ਰੀ ਗੁਰਜੀਤ ਸਿੰਘ, ਸ਼੍ਰੀ ਹੈਪੀ, ਸ਼੍ਰੀ ਵਿਜੇ, ਸ਼੍ਰੀ ਸੁਖਦੀਪ ਸਿੰਘ, ਸ਼੍ਰੀ ਭੋਲਾ ਸਿੰਘ, ਸ਼੍ਰੀ ਅਰਸ਼ ਸਿੰਘ, ਸ਼੍ਰੀ ਸੰਦੀਪ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

ਇਹ ਵੀ ਪੜ੍ਹੋ Guru Kashi University ਦੇ 5ਵੇਂ ਕਨਵੋਕੇਸ਼ਨ ਸਮਾਰੋਹ ਵਿੱਚ 543 ਡਿਗਰੀਆਂ ਵੰਡੀਆਂ

ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਵਾਰਡ ਨੰਬਰ 50 ਦੇ ਕੋਠੇ ਕਾਮੇਕੇ ਇਲਾਕੇ ਵਿੱਚ ਇਹ ਸੜਕ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਉਨ੍ਹਾਂ ਕਿਹਾ, “ਮੈਨੂੰ ਅੱਜ ਇਸ ਕੰਮ ਦਾ ਉਦਘਾਟਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ, ਕਿਉਂਕਿ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਇਹ ਸੜਕ ਇਲਾਕੇ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰੇਗੀ।” ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਬਠਿੰਡਾ ਸ਼ਹਿਰ ਦਾ ਹਰ ਵਾਰਡ ਵਿਕਾਸ ਦੀ ਮੁੱਖ ਧਾਰਾ ਨਾਲ ਜੁੜਿਆ ਹੋਵੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਸੰਘਰਸ਼ ਨਾ ਕਰਨਾ ਪਵੇ।ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਅਤੇ ਮਾਨ ਸਰਕਾਰ ਜਨਤਕ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹਨ। “ਅਸੀਂ ਕਿਸੇ ਵੀ ਵਿਕਾਸ ਪ੍ਰੋਜੈਕਟ ਨੂੰ ਅਣਗੌਲਿਆ ਨਹੀਂ ਕਰਾਂਗੇ। ਹਰੇਕ ਨਾਗਰਿਕ ਨੂੰ ਸੜਕਾਂ, ਪਾਣੀ, ਸੀਵਰੇਜ ਅਤੇ ਸੈਨੀਟੇਸ਼ਨ ਵਰਗੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਵਚਨਬੱਧਤਾ ਹੈ।”ਮੇਅਰ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਜਨਤਾ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਆਰਮੀ ਦੇ ਭਗੌੜੇ ਦੀ ਗ੍ਰਿਫ਼ਤਾਰੀ ਦਾ ਮਾਮਲਾ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਮੁੱਖ ਵਿਅਕਤੀ ਗ੍ਰਿਫ਼ਤਾਰ; ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਮੁਲਜ਼ਮ

0

👉ਦੋਸ਼ੀ ਨੇ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਹੈਰੋਇਨ ਤਸਕਰੀ ਦੀ ਕਮਾਈ ਨੂੰ ਚੈਨੇਲਾਈਜ਼ ਕਰਨ ਲਈ ਜਾਣਬੁੱਝ ਕੇ ਆਪਣੇ ਬੈਂਕ ਖਾਤੇ ਦੀ ਕੀਤੀ ਸੀ ਵਰਤੋਂ: ਡੀਜੀਪੀ ਗੌਰਵ ਯਾਦਵ
👉ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਆਈਜੀ ਐਸਐਸਓਸੀ ਦੀਪਕ ਪਾਰਿਕ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਇੰਟੈਲੀਜੈਂਸ-ਅਧਾਰਤ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਪੈਸਿਆਂ ਦਾ ਲੈਣ-ਦੇਣ ਕਰਨ ਵਾਲੇ ਵਿਅਕਤੀ ਦੀ ਗ੍ਰਿਫ਼ਤਾਰੀ ਨਾਲ ਇੱਕ ਅੰਤਰ-ਰਾਜੀ ਅਤੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਮਾਡਿਊਲ ਦੇ ਮੁੱਖ ਵਿੱਤੀ ਲਿੰਕ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ (22) ਵਜੋਂ ਹੋਈ ਹੈ, ਜੋ ਸੰਗਰੂਰ ਦੇ ਪਿੰਡ ਪੁੰਨੇਵਾਲ ਦਾ ਰਹਿਣ ਵਾਲਾ ਹੈ। ਸਤਨਾਮ ਸਿੰਘ ਪਹਿਲਾਂ ਇੱਕ ਨਿੱਜੀ ਕੰਪਨੀ ਵਿੱਚ ਟੈਕਸੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਪਿਛਲੇ ਸਾਲ ਜੂਨ ਵਿੱਚ ਟੂਰਿਸਟ ਵੀਜ਼ੇ ‘ਤੇ ਅਜ਼ਰਬਾਈਜਾਨ ਚਲਾ ਗਿਆ, ਜਿੱਥੇ ਉਹ ਪਾਕਿਸਤਾਨ ਅਧਾਰਤ ਡਰੱਗ ਤਸਕਰ ਦੇ ਸੰਪਰਕ ਵਿੱਚ ਆਇਆ।

ਇਹ ਵੀ ਪੜ੍ਹੋ Guru Kashi University ਦੇ 5ਵੇਂ ਕਨਵੋਕੇਸ਼ਨ ਸਮਾਰੋਹ ਵਿੱਚ 543 ਡਿਗਰੀਆਂ ਵੰਡੀਆਂ

ਇਹ ਕਾਰਵਾਈ ਭਾਰਤ-ਨੇਪਾਲ ਸਰਹੱਦ ਦੇ ਨੇੜੇ ਸਥਿਤ ਰਕਸੌਲ ਕਸਬੇ ਤੋਂ ਇੱਕ ਮੁੱਖ ਨਾਰਕੋ-ਅੱਤਵਾਦ ਕਾਰਕੁਨ ਰਾਜਬੀਰ ਸਿੰਘ ਉਰਫ ਫੌਜੀ ਦੀ ਗ੍ਰਿਫਤਾਰੀ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਕੀਤੀ ਜਾ ਰਹੀ ਜਾਂਚ ਦੌਰਾਨ ਸਾਹਮਣੇ ਆਈ ਹੈ। ਦੋਸ਼ੀ ਰਾਜਬੀਰ, ਜੋ ਫਰਵਰੀ 2025 ਵਿੱਚ ਭਾਰਤੀ ਫੌਜ ਵਿੱਚੋਂ ਭਗੌੜਾ ਹੋ ਗਿਆ ਸੀ, ਬਾਰੇ ਪਤਾ ਲੱਗਾ ਕਿ ਉਹ ਚਿਰਾਗ ਨੂੰ ਹੈਰੋਇਨ ਸਪਲਾਈ ਕਰਦਾ ਸੀ। ਦੱਸਣਯੋਗ ਹੈ ਕਿ ਚਿਰਾਗ ਉਹ ਵਿਅਕਤੀ ਹੈ, ਜਿਸਨੂੰ ਪਹਿਲਾਂ 107 ਗ੍ਰਾਮ ਹੈਰੋਇਨ, ਇੱਕ 9 ਐਮਐਮ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਦੋਸ਼ੀ ਸਤਨਾਮ ਸਿੰਘ ਨੇ ਪਾਕਿਸਤਾਨ ਅਧਾਰਤ ਡਰੱਗ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰਦਿਆਂ ਹੈਰੋਇਨ ਤਸਕਰੀ ਦੀ ਕਮਾਈ ਨੂੰ ਚੈਨੇਲਾਈਜ਼ ਕਰਨ ਲਈ ਜਾਣਬੁੱਝ ਕੇ ਆਪਣੇ ਬੈਂਕ ਖਾਤੇ ਅਤੇ ਯੂਪੀਆਈ ਵੇਰਵਿਆਂ ਦੀ ਵਰਤੋਂ ਕਰਕੇ ਅੱਤਵਾਦ ਫਾਇਨਾਂਸਿੰਗ ਦੀ ਸਹੂਲਤ ਦਿੱਤੀ।ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦਾ ਨਾਮ ਹੈਰੋਇਨ ਰਿਕਵਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਨਵੰਬਰ 2025 ਵਿੱਚ ਹਰਿਆਣਾ ਦੇ ਸਿਰਸਾ ਵਿੱਚ ਹੋਏ ਗ੍ਰਨੇਡ ਹਮਲੇ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ Mayor Padamjit Singh Mehta ਦੀ ਅਗਵਾਈ ਹੇਠ ਐਫ ਐਂਡ ਸੀ ਸੀ ਦੀ ਮੀਟਿੰਗ ਆਯੋਜਿਤ, 25 ਕਰੋੜ ਰੁਪਏ ਦੇ ਵਿਕਾਸ ਏਜੰਡਿਆਂ ਨੂੰ ਪ੍ਰਵਾਨਗੀ

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰਿਕ ਨੇ ਕਿਹਾ ਕਿ ਰਾਜਬੀਰ ਸਿੰਘ ਉਰਫ ਫੌਜੀ ਦੀ ਲਗਾਤਾਰ ਜਾਂਚ ਅਤੇ ਹਿਰਾਸਤੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਸਤੰਬਰ 2025 ਵਿੱਚ ਭਾਰਤ ਵਾਪਸ ਆਉਣ ਤੋਂ ਬਾਅਦ, ਪਾਕਿਸਤਾਨ ਅਧਾਰਤ ਤਸਕਰ ਨੇ ਸਤਨਾਮ ਨਾਲ ਦੁਬਾਰਾ ਸੰਪਰਕ ਕੀਤਾ ਅਤੇ ਹੌਲੀ-ਹੌਲੀ ਉਸਨੂੰ ਡਰੱਗ ਨੈੱਟਵਰਕ ਲਈ ਕੰਮ ਕਰਨ ਵਾਸਤੇ ਰਾਜੀ ਕਰ ਲਿਆ ਅਤੇ ਵਿੱਤੀ ਲੈਣ-ਦੇਣ ਲਈ ਉਸਨੂੰ ਕਮਿਸ਼ਨ ਦੀ ਪੇਸ਼ਕਸ਼ ਕੀਤੀ।ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਕਿ ਹੈਰੋਇਨ ਦੀ ਵਿਕਰੀ ਤੋਂ ਬਾਅਦ ਸਤਨਾਮ ਸਿੰਘ ਦੇ ਖਾਤੇ ਵਿੱਚ ਪੈਸਾ ਜਮ੍ਹਾ ਕੀਤਾ ਗਿਆ ਅਤੇ ਇਹ ਪੈਸਾ ਬਾਅਦ ਵਿੱਚ ਨੈੱਟਵਰਕ ਦੇ ਹੋਰ ਕਾਰਕੁੰਨਾਂ ਨੂੰ ਭੇਜਿਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਕਿ ਰਾਜਬੀਰ ਸਿੰਘ ਨੇ ਗੁਰਜੰਟ ਸਿੰਘ ਵਾਸੀ ਤਰਨਤਾਰਨ ਦੇ ਖਾਤੇ ਰਾਹੀਂ ਸਤਨਾਮ ਸਿੰਘ ਦੇ ਖਾਤੇ ਵਿੱਚ ਫੰਡ ਟ੍ਰਾਂਸਫਰ ਕੀਤੇ ਸੀ। ਦੱਸਣਯੋਗ ਹੈ ਕਿ ਦੋਸ਼ੀ ਗੁਰਜੰਟ ਨੂੰ ਹਰਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ।ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਕੇਸ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, ਅਸਲਾ ਐਕਟ ਦੀ ਧਾਰਾ 25(1) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 14 ਮਿਤੀ 10.12.2025 ਨੂੰ ਪਹਿਲਾਂ ਹੀ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Guru Kashi University ਦੇ 5ਵੇਂ ਕਨਵੋਕੇਸ਼ਨ ਸਮਾਰੋਹ ਵਿੱਚ 543 ਡਿਗਰੀਆਂ ਵੰਡੀਆਂ

0

👉ਗੌਰਵ ਮਲਹੋਤਰਾ (ਆਸਟ੍ਰੇਲੀਆ) ਅਤੇ ਡਾ. ਦੁਲੱਨ ਹਿਤਿਆਰਚੀ (ਸ਼੍ਰੀਲੰਕਾ) ਡੀ.ਲਿੱਟ ਦੀ ਮਾਣਕ ਡਿਗਰੀ ਨਾਲ ਸਨਮਾਨਿਤ
Bathinda News: ਗੁਰੂ ਕਾਸ਼ੀ ਯੂਨੀਵਰਸਿਟੀ ਦਾ 5ਵਾਂ ਕਨਵੋਕੇਸ਼ਨ ਸਮਾਰੋਹ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ। ਇਸ ਮੌਕੇ ਜੀ. ਪਰਾਦੀਪ ਸਪੁਤਾਂਥਰੀ ਸ਼੍ਰੀਲੰਕਾ ਪ੍ਰਧਾਨ ਮੰਤਰੀ ਦੇ ਸਕੱਤਰ ਅਤੇ ਅਟਾਰਨੀ-ਐਟ-ਲਾਅ ਸ਼੍ਰੀਲੰਕਾ ਸੁਪਰੀਮ ਕੋਰਟ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਜਦਕਿ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਸਮਾਰੋਹ ਵਿੱਚ ਪ੍ਰੋ.(ਡਾ.) ਕੇ. ਸ਼ਿਵਚਿਥੱਪਾ ਵਾਈਸ ਚਾਂਸਲਰ ਮਾਂਡਿਆ ਯੂਨੀਵਰਸਿਟੀ, (ਡਾ.) ਰਾਘਵੇਂਦਰ ਪ੍ਰਸਾਦ ਤਿਵਾਰੀ ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ, ਜੀ.ਕੇ.ਯੂ. ਪ੍ਰਬੰਧਕੀ ਕਮੇਟੀ ਦੇ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਡੀਨ ਤੇ ਫੈਕਲਟੀ ਮੈਂਬਰ ਹਾਜ਼ਰ ਹੋਏ।ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਰਜਿਸਟਰਾਰ ਨੇ ਕਨਵੋਕੇਸ਼ਨ ਪ੍ਰੋਸੈਸ਼ਨ ਨੂੰ ਲੀਡ ਕਰਨ ਉਪਰਾਂਤ ਸਮਾਰੋਹ ਦਾ ਸੰਚਾਲਨ ਕਰਦੇ ਹੋਏ ਆਨਰੇਰੀ ਡਿਗਰੀ ਹਾਸਿਲ ਕਰਨ ਵਾਲੇ ਸਖਸ਼ੀਆਤ ਦੀਆਂ ਪ੍ਰਾਪਤੀਆਂ ਦਾ ਵੇਰਵਾ ਪੜ੍ਹਿਆ ਅਤੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕੀਤੀਆ।ਇਸ ਮੌਕੇ ਮੁੱਖ ਮਹਿਮਾਨ ਸਪੁਤਾਂਥਰੀ ਨੇ ਪਾਸ ਆਉਟ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਨਵੋਕੇਸ਼ਨ ਸਮਾਰੋਹ ਵਿਦਿਆਰਥੀਆਂ ਦੀ ਜਿੰਦਗੀ ਵਿੱਚ ਮੀਲ ਪੱਥਰ ਹੁੰਦਾ ਹੈ।

ਇਹ ਵੀ ਪੜ੍ਹੋ ਕੈਨੇਡਾ ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕ+ਤ+ਲ, ਗੋ+ਲੀ+ਆਂ ਨਾਲ ਭੁੰਨਿਆ 

ਉਨ੍ਹਾਂ ਕਿਹਾ ਸ਼੍ਰੀ ਲੰਕਾ ਅਤੇ ਜੀ.ਕੇ.ਯੂ. ਵਿਚਕਾਰ ਉੱਚੇਰੀ ਅਕਾਦਮਿਕ ਸਿੱਖਿਆ ਦੇ ਨਵੇਂ ਤੇ ਲੋੜੀਂਦੇ ਸਾਂਝੇ ਪ੍ਰੋਗਰਾਮ ਚਲਾਉਣ ਲਈ ਹੋਇਆ ਅਹਿਦਨਾਮਾ ਪੁੱਲ ਦਾ ਕੰਮ ਕਰੇਗਾ। ਉਨ੍ਹਾਂ ਸਿੱਖਿਆ ਦੇ ਖੇਤਰ ਵਿੱਚ ਆ ਰਹੇ ਬਦਲਾਵਾਂ ਦੀ ਗੱਲ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਅੰਤਰ-ਰਾਸ਼ਟਰੀ ਪੱਧਰ ਤੇ ਵਿਦਿਅਕ ਅਦਾਰਿਆਂ ਨੂੰ ਲੋੜ ਦੇ ਹਾਣ ਦੀਆਂ ਨੀਤੀਆਂ ਘੱੜਣ ਦੀ ਲੋੜ ਹੈ।ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਚਾਂਸਲਰ ਸਿੱਧੂ ਨੇ ਡਿਗਰੀ ਅਤੇ ਮੈਡਲ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ। ਉਨ੍ਹਾਂ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅੰਤਰ-ਰਾਸ਼ਟਰੀ ਪਹਿਚਾਣ ਬਣਾਉਣ ਲਈ ਸਭਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਾਸ ਆਉਟ ਵਿਦਿਆਰਥੀ ਵਿਦਿਆ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਕਰਨਗੇ।ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਆਪਣੀ ਰਿਪੋਰਟ ਵਿੱਚ ਜੀ.ਕੇ.ਯੂ. ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਵਰਸਿਟੀ ਨੇ ਉੱਚੇਰੀ ਸਿੱਖਿਆ ਦੇ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਨੈਕ ਗ੍ਰੇਡ ਏ++ ਹਾਸਿਲ ਕੀਤਾ ਹੈ। ਉਨ੍ਹਾਂ ਜੀ.ਕੇ.ਯੂ. ਅਤੇ ਆਕਸਫੋਰਡ ਚੈਸਟਰ ਯੂਨੀਵਰਸਿਟੀ (ਸ਼੍ਰੀਲੰਕਾ) ਵਿਚਕਾਰ ਹੋਏ ਦੁਵੱਲੇ ਸਮਝੌਤੇ ਨੂੰ ਇੱਕ ਇਤਿਹਾਸਕ ਮੀਲ ਪੱਥਰ ਦੱਸਦੇ ਹੋਏ ਕਿਹਾ ਕਿ ਇਸ ਨਾਲ ਸ਼੍ਰੀ ਲੰਕਾ ਅਤੇ ਭਾਰਤ ਦੇ ਅਕਾਦਮਿਕ, ਖੋਜ, ਸੱਭਿਆਚਾਰਕ ਅਤੇ ਦੋਸਤੀ ਦੇ ਨਵੇਂ ਰੱਸਤੇ ਖੁਲ੍ਹਣਗੇ।

ਇਹ ਵੀ ਪੜ੍ਹੋ  ਚੱਲਦੀ ਪੁਲਿਸ ਗੱਡੀ ਵਿਚੋਂ ਮੁਲਜ਼ਮ ਫ਼ਰਾਰ;ਅਦਾਲਤ ‘ਚ ਪੇਸ਼ ਕਰਕੇ ਵਾਪਸ ਲਿਜਾ ਰਹੀ ਸੀ ਪੁਲਿਸ

ਉਨ੍ਹਾਂ ਵਰਸਿਟੀ ਵੱਲੋਂ ਸ਼ੁਰੂ ਕੀਤੀ ਗਈ ਆਨ ਲਾਈਨ ਸਿੱਖਿਆ ਨੂੰ ਵਿਦਿਆਰਥੀਆਂ ਲਈ ਸੁਨਿਹਰੀ ਮੌਕਾ ਦੱਸਿਆ। ਉਨ੍ਹਾਂ ਵਿਸ਼ੇਸ਼ ਤੌਰ ਤੇ ਨਵੀਂ ਸਿੱਖਿਆ ਨੀਤੀ 2020 ਅਨੁਸਾਰ ਵੱਖ-ਵੱਖ ਯੂਨੀਵਰਸਿਟੀਆਂ ਨਾਲ ਕੀਤੇ ਗਏ ਦੁਵੱਲੇ ਸਮਝੌਤੇ, ਯੂਨੀਵਰਸਿਟੀ ਰਿਚਸਰਚ,ਜੀ.ਕੇ.ਯੂ. ਨਿਉਜ਼ ਲੈਟਰ, ਲਾਇਬ੍ਰੇਰੀ ਅਤੇ ਫਾਈਨ ਆਰਟ ਗੈਲਰੀ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਵਰਸਿਟੀ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ।ਇਸ ਮੌਕੇ ਡਾ. ਦੁਲੱਨ ਹਿਤਿਆਰਚੀ (ਸ਼੍ਰੀਲੰਕਾ) ਨੂੰ ਅੰਤਰ-ਰਾਸ਼ਟਰੀ ਕੂਟਨੀਤੀ, ਜਦਕਿ ਗੌਰਵ ਮਲਹੋਤਰਾ (ਆਸਟ੍ਰੇਲੀਆ) ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਕਰਕੇ ਡੀ.ਲਿੱਟ ਦੀ ਮਾਣਕ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਡਾ. ਏ.ਪੀ.ਜੇ. ਅਬਦੁੱਲ ਕਲਾਮ (12), ਚਾਂਸਲਰ (1)ਅਤੇ ਵਾਈਸ ਚਾਂਸਲਰ (1) ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਕਨਵੋਕੇਸ਼ਨ ਵਿੱਚ 543 ਡਿਗਰੀਆਂ ਦੀ ਵੰਡ ਕੀਤੀ ਗਈ ਜਿਨ੍ਹਾਂ ਵਿੱਚ ਪੀ.ਐੱਚ.ਡੀ. ਦੀਆਂ (66), ਪੀ.ਜੀ. ਡਿਪਲੋਮਾ ਦੀਆਂ (10) ਮਾਸਟਰ ਦੀਆਂ (142) ਅਤੇ ਬੈਚਲਰ ਦੀਆਂ (325) ਡਿਗਰੀਆਂ ਵੰਡੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mayor Padamjit Singh Mehta ਦੀ ਅਗਵਾਈ ਹੇਠ ਐਫ ਐਂਡ ਸੀ ਸੀ ਦੀ ਮੀਟਿੰਗ ਆਯੋਜਿਤ, 25 ਕਰੋੜ ਰੁਪਏ ਦੇ ਵਿਕਾਸ ਏਜੰਡਿਆਂ ਨੂੰ ਪ੍ਰਵਾਨਗੀ

0

Bathinda News: ਬਠਿੰਡਾ ਨਗਰ ਨਿਗਮ ਵਿਖੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਪ੍ਰਧਾਨਗੀ ਹੇਠ ਵਿੱਤ ਅਤੇ ਠੇਕਾ ਕਮੇਟੀ (ਐਫ ਐਂਡ ਸੀ ਸੀ) ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿੱਚ ਸ਼ਹਿਰ ਦੇ ਸਮੁੱਚੇ ਵਿਕਾਸ ਨਾਲ ਸਬੰਧਤ ਲਗਭਗ 25 ਕਰੋੜ ਰੁਪਏ ਦੇ 12 ਮਹੱਤਵਪੂਰਨ ਏਜੰਡਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ।ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਕਮਿਸ਼ਨਰ ਮੈਡਮ ਕੰਚਨ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ, ਐਫ ਐਂਡ ਸੀ ਸੀ ਮੈਂਬਰ ਮੈਡਮ ਪ੍ਰਵੀਨ ਗਰਗ, ਸ੍ਰੀ ਰਤਨ ਰਾਹੀ ਅਤੇ ਸ੍ਰੀ ਉਮੇਸ਼ ਗਰਗ ਗੋਗੀ, ਕਾਰਜਕਾਰੀ ਇੰਜੀਨੀਅਰ ਸ੍ਰੀ ਰਾਜਿੰਦਰ ਕੁਮਾਰ ਅਤੇ ਸ੍ਰੀ ਨੀਰਜ ਕੁਮਾਰ ਸਮੇਤ ਮੇਅਰ ਦੇ ਪੀਏ ਸ੍ਰੀ ਸੁਰੇਸ਼ ਸੇਤੀਆ ਮੌਜੂਦ ਸਨ।

ਇਹ ਵੀ ਪੜ੍ਹੋ  ਕੈਨੇਡਾ ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕ+ਤ+ਲ, ਗੋ+ਲੀ+ਆਂ ਨਾਲ ਭੁੰਨਿਆ

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹੋਈ ਮੀਟਿੰਗ ਵਿੱਚ ਸ਼ਹਿਰ ਦੀਆਂ ਸੜਕਾਂ ਦੇ ਸੁੰਦਰੀਕਰਨ, ਸੀਵਰੇਜ ਸਿਸਟਮ ਨੂੰ ਮਜ਼ਬੂਤ ਕਰਨ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਬੰਧਨ ਨਾਲ ਸਬੰਧਤ ਏਜੰਡਿਆਂ ‘ਤੇ ਚਰਚਾ ਕੀਤੀ ਗਈ, ਤਾਂ ਜੋ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।ਉਨ੍ਹਾਂ ਦੱਸਿਆ ਕਿ ਸੈਨੀਟੇਸ਼ਨ ਸਿਸਟਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ, ਘਰ-ਘਰ ਕੂੜਾ ਇਕੱਠਾ ਕਰਨ ਲਈ 15 ਟਰੈਕਟਰ-ਟਰਾਲੀਆਂ ਖਰੀਦਣ ਸਬੰਧੀ ਏਜੰਡੇ ਪਾਸ ਕੀਤੇ ਗਏ, ਨਾਲ ਹੀ ਸੀਵਰੇਜ ਸਿਸਟਮ ਦੇ ਸੁਚਾਰੂ ਕੰਮਕਾਜ ਲਈ ਦੋ ਜੈਟਿੰਗ ਮਸ਼ੀਨਾਂ ਅਤੇ ਦੋ ਸਕਸ਼ਨ ਮਸ਼ੀਨਾਂ ਵੀ ਖਰੀਦੀਆਂ ਜਾਣਗੀਆਂ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਬਠਿੰਡਾ ਨੂੰ ਇੱਕ ਸਾਫ਼, ਸੁੰਦਰ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨਾ ਹੈ ਅਤੇ ਇਸ ਲਈ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897716