Thursday, May 7, 2026
Home Blog Page 198

ਕੈਨੇਡਾ ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕ+ਤ+ਲ, ਗੋ+ਲੀ+ਆਂ ਨਾਲ ਭੁੰਨਿਆ

Canada News:ਕੈਨੇਡਾ ਦੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੇ ਕਤਲ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਦਿਲਰਾਜ ਸਿੰਘ ਗਿੱਲ (28) ਵਜੋਂ ਹੋਈ ਹੈ।ਇਹ ਵੈਨਕੂਵਰ ਵਿਖੇ ਰਹਿੰਦਾ ਸੀ ਤੇ ਉਸਦਾ ਕਤਲ ਬਰਨਬੀ ਇਲਾਕੇ ਵਿੱਚ ਕੀਤਾ ਗਿਆ। ਵੱਡੀ ਗੱਲ ਇਹ ਹੈ ਕਿ ਹਮਲਾਵਰਾਂ ਨੇ ਗਿੱਲ ਦੀ ਗੱਡੀ ਨੂੰ ਵੀ ਅੱਗ ਲਗਾ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁਢਲੀ ਜਾਂਚ ਮੁਤਾਬਕ ਪੁਲਿਸ ਇਸ ਘਟਨਾ ਨੁੰ ਗੈਂਗ ਵਾਰ ਨਾਲ ਵੀ ਜੋੜ ਰਹੀ ਹੈ। ਦਸਣਾ ਬਣਦਾ ਹੈ ਕਿ ਕਰੀਬ ਮਹੀਨਾ ਪਹਿਲਾਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਦਾ ਇਸੇ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ 22 ਜਨਵਰੀ 2026 ਦੀ ਸ਼ਾਮ ਨੂੰ ਵਾਪਰੀ ਦੱਸੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਆਗੂ ਉੱਪਰ ਚੱਲੀਆਂ ਅੰਨੇਵਾਹ ਗੋਲੀਆਂ; ਗੱਡੀ ਭਜਾ ਕੇ ਪੁੱਜਿਆ ਥਾਣੇ

0

Ludhiana News: ਬੀਤੀ ਦੇਰ ਰਾਤ ਅਕਾਲੀ ਦਲ(ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਉੱਪਰ ਗੋਲੀਆਂ ਚੱਲਣ ਦੀ ਖਬਰ ਮਿਲੀ ਹੈ। ਘਟਨਾ ਸਮੇਂ ਅਕਾਲੀ ਆਗੂ ਆਪਣੀ ਇਨੋਵਾ ਕਾਰ ਵਿਚ ਸਵਾਰ ਹੋ ਕੇ ਲੁਧਿਆਣਾ ਤੋਂ ਦੋਰਾਹਾ ਘਰ ਨੂੰ ਜਾ ਰਹੇ ਸਨ। ਇਸ ਦੌਰਾਨ ਦੋਰਾਹਾ-ਗੁਰਥਲੀ ਪੁਲ ਦੇ ਕੋਲ ਦੋ ਮੋਟਰਸਾਈਕਲ ਸਵਾਰਾਂ ਨੇ ਗੱਡੀ ਨੂੰ ਰੋਕਣ ਦਾ ਯਤਨ ਕੀਤਾ ਪ੍ਰੰਤੂ ਚੀਮਾ ਨੇ ਸ਼ੱਕੀ ਨੌਜਵਾਨ ਦੇਖਦਿਆਂ ਗੱਡੀ ਭਜਾ ਲਈ, ਜਿਸਤੋਂ ਬਾਅਦ ਉਨ੍ਹਾਂ ਮੋਟਰਸਾਈਕਲ ‘ਤੇ ਪਿੱਛਾ ਕਰਦਿਆਂ ਗੱਡੀ ਉੱਪਰ ਗੋਲੀਆਂ ਚਲਾ ਦਿੱਤੀਆ, ਜੋਕਿ ਕਾਰ ਦੀਆਂ ਤਾਕੀਆਂ ਉੱਪਰ ਲੱਗੀਆਂ। ਘਟਨਾ ਤੋਂ ਬਾਅਦ ਅਕਾਲੀ ਆਗੂ ਨੇ ਗੱਡੀ ਨੂੰ ਹੋਰ ਤੇਜ ਭਜਾਉਂਦਿਆਂ ਸਿੱਧਾ ਥਾਣਾ ਦੋਰਾਹਾ ਦੇ ਵਿਚ ਲੈ ਗਿਆ, ਜਿੱਥੇ ਉਸਨੇ ਪੁਲਿਸ ਨੂੰ ਸਾਰੀ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਕ ਘਟਨਾ ਦਾ ਪਤਾ ਲੱਗਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਟੀਮਾਂ ਵੱਲੋਂ ਸ਼ੱਕੀਆਂ ਦੀ ਸੂਹ ਲੈਣ ਲਈ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੱਲਦੀ ਪੁਲਿਸ ਗੱਡੀ ਵਿਚੋਂ ਮੁਲਜ਼ਮ ਫ਼ਰਾਰ;ਅਦਾਲਤ ‘ਚ ਪੇਸ਼ ਕਰਕੇ ਵਾਪਸ ਲਿਜਾ ਰਹੀ ਸੀ ਪੁਲਿਸ

0

Ludhiana News: ਬੀਤੀ ਸ਼ਾਮ ਲੁਧਿਆਣਾ ਦੇ ਵਿੱਚ ਇੱਕ ਮੁਲਜ਼ਮ ਦੇ ਪੁਲਿਸ ਦੀ ਚੱਲਦੀ ਗੱਡੀ ਵਿਚੋਂ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁਲਜ਼ਮ ਨੂੰ ਲੁਧਿਆਣਾ ਦੇ ਡਿਵੀਜ਼ਨ ਨੰਬਰ 2 ਦੀ ਪੁਲਿਸ ਅਦਾਲਤ ਵਿਚ ਪੇਸ਼ ਕਰਕੇ ਵਾਪਸ ਥਾਣੇ ਲੈ ਕੇ ਆ ਰਹੀ ਸੀ। ਇਸ ਦੌਰਾਨ ਮੇਨ ਰੋਡ ਉੱਪਰ ਵਿੱਕੀ ਰਾਜ਼ ਨਾਂ ਦਾ ਇੲ ਮੁਲਜ਼ਮ ਅਚਾਨਕ ਪੁਲਿਸ ਮੁਲਾਜਮ ਵੱਲੋਂ ਫ਼ੜੀ ਹੱਥਕੜੀ ਛੁਡਵਾ ਕੇ ਛਾਲ ਮਾਰ ਗਿਆ। ਹਾਲਾਂਕਿ ਪੁਲਿਸ ਮੁਲਾਜਮਾਂ ਨੇ ਵੀ ਗੱਡੀ ਰੋਕ ਕੇ ਮੁਲਜ਼ਮ ਨੂੰ ਕਾਬੂ ਕਰਨ ਦਾ ਯਤਨ ਕੀਤਾ ਪ੍ਰੰਤੂ ਉਹ ਚਕਮਾ ਦੇ ਕੇ ਭੱਜਣ ਵਿਚ ਸਫ਼ਲ ਰਿਹਾ।

ਇਹ ਵੀ ਪੜ੍ਹੋ ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਫ਼ਿਲਹਾਲ ਪੁਲਿਸ ਨੇ ਮੁੜ ਉਸਦੇ ਵਿਰੁਧ ਇੱਕ ਹੋਰ ਪਰਚਾ ਦਰਜ਼ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਦਰਜ਼ ਇੱਕ ਮੁਕੱਦਮੇ ਦੇ ਵਿਚ ਦੋ ਹੋਰ ਮੁਲਜ਼ਮਾਂ ਦੇ ਨਾਲ ਮੁਲਜ਼ਮ ਵਿੱਕੀ ਰਾਜ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਉਨ੍ਹਾਂ ਦਾ ਪੁਲਿਸ ਰਿਮਾਂਡ ਦਿੱਤਾ। ਇਸ ਦੌਰਾਨ ਜਦ ਪੁਲਿਸ ਪਾਰਟੀ ਇੰਨ੍ਹਾਂ ਨੂੰ ਵਾਪਸ ਲੈ ਕੇ ਆ ਰਹੀ ਸੀ ਤਾਂ ਜੇਐਮਡੀ ਮਾਲ ਦੇ ਨਜ਼ਦੀਕ ਜਦ ਪੁਲਿਸ ਗੱਡੀ ਹੋਲੀ ਹੋਈ ਤਾਂ ਅਚਾਨਕ ਤੇਜ਼ੀ ਨਾਲ ਪੁਲਿਸ ਮੁਲਾਜਮ ਤੋਂ ਹੱਥਕੜੀ ਛੁਡਵਾ ਕੇ ਮੁਲਜ਼ਮ ਵਿੱਕੀ ਨੇ ਚੱਲਦੀ ਗੱਡੀ ਵਿਚੋਂ ਹੀ ਛਾਲ ਮਾਰ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ,ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

👉ਅਸੀਂ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਗੁਰੂ ਸਾਹਿਬਾਨ ਦਾ ਸੁਨੇਹਾ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਆਪ ਸਰਕਾਰ ਹਰ ਸੰਭਵ ਯਤਨ ਕਰੇਗੀ: ਭਗਵੰਤ ਸਿੰਘ ਮਾਨ
Nanded Sahib News:ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਅਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਖਾਸ ਕਰਕੇ ਮਨੁੱਖਤਾ ਲਈ ਵਧੇਰੇ ਅਧਿਆਤਮਕ ਮਹੱਤਵ ਰੱਖਦਾ ਹੈ। ਇਹ ਚੇਤੇ ਕਰਾਉਂਦਿਆਂ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੀ ਹੈ, ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਫਲਸਫ਼ੇ ਦੇ ਵੱਧ ਤੋਂ ਵੱਧ ਪਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਲਗੀਧਰ ਪਾਤਸ਼ਾਹ ਜੀ ਦੇ ਪਵਿੱਤਰ ਅਸਥਾਨ ‘ਤੇ ਵੀ ਮੱਥਾ ਟੇਕਿਆ ਅਤੇ ਇਸ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਦਾ ਭਾਰੀ ਇਕੱਠ ਵੀ ਦੇਖਿਆ, ਜੋ ਪੰਥ, ਇਸ ਦੀਆਂ ਇਤਿਹਾਸਕ ਸੰਸਥਾਵਾਂ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਵਾਲੇ ਲੋਕਾਂ ਦਰਮਿਆਨ ਡੂੰਘੇ ਸਬੰਧਾਂ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾਂਦੇੜ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪਵਿੱਤਰ ਅਸਥਾਨ ਹੈ, ਕਿਉਂਕਿ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕਾਫ਼ੀ ਸਮਾਂ ਇਸ ਪਵਿੱਤਰ ਨਗਰੀ ‘ਚ ਬਿਤਾਇਆ ਸੀ।ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਮੰਗ ਨੂੰ ਮਹਾਰਾਸ਼ਟਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਦਾ 350ਵਾਂ ਸ਼ਹੀਦੀ ਦਿਹਾੜਾ ਅਥਾਹ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਪਿਛਲੇ ਸਾਲ ਲਏ ਗਏ ਇੱਕ ਮਹੱਤਵਪੂਰਨ ਫੈਸਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੰਬਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ, ਜਿੱਥੇ ਸਿੱਖਾਂ ਦੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕੀਤਾ ਸੀ। ਉਨ੍ਹਾਂ ਕਿਹਾ ਕਿ ਵਾਲਡ ਸਿਟੀ ਅੰਮ੍ਰਿਤਸਰ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਵਾਲਾ ਅਧਿਕਾਰਤ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਨਾਲ ਦੁਨੀਆ ਭਰ ਦੀਆਂ ਸੰਗਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ ‘ਤੇ ਮਹਾਰਾਸ਼ਟਰ ਸਰਕਾਰ ਵੱਲੋਂ ਵੀ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜ ਦੇਣ ਸਬੰਧੀ ਐਲਾਨ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ।

ਇਹ ਵੀ ਪੜ੍ਹੋ  ਲੁਧਿਆਣਾ ਦੀਆਂ 15 ਕਿਲੋਮੀਟਰ ਸੜਕਾਂ ਨੂੰ ਸੰਪੂਰਨ ਸਟ੍ਰੀਟ ਮਾਡਲ ਤਹਿਤ ਕੀਤਾ ਜਾਵੇਗਾ ਮੁੜ ਵਿਕਸਤ: ਸੰਜੀਵ ਅਰੋੜਾ

ਮੁੱਖ ਮੰਤਰੀ ਨੇ ਨਾਂਦੇੜ ਸਾਹਿਬ ਵਿੱਚ ਪੰਜਾਬ ਭਵਨ ਦੀ ਪੂਰੀ ਤਰ੍ਹਾਂ ਕਾਇਆ-ਕਲਪ ਦਾ ਵੀ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਪੰਜਾਬ ਭਵਨ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਨਾਂਦੇੜ ਵਿੱਚ ਵੇਰਕਾ ਦੁੱਧ ਉਤਪਾਦਾਂ ਦੀ ਸਪਲਾਈ ਨੂੰ ਹੋਰ ਵੀ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਦੇਸ਼ ਲਈ ਪੰਜਾਬੀਆਂ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਸੰਗਰਾਮ, ਦੇਸ਼ ਨੂੰ ਅੰਨ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਭਾਰਤ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਜਿਥੇ ਸਰਹੱਦਾਂ ਦੀ ਰਾਖੀ ਦੀ ਗੱਲ ਆਉਂਦੀ ਹੈ ਤਾਂ ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਅਤੇ ਕੁਰਬਾਨੀਆਂ ਦੇਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਿਸੇ ਵੀ ਦੁਰਘਟਨਾ ਦੇ ਸਮੇਂ ਪੰਜਾਬੀ ਅਕਸਰ ਲੋੜਵੰਦਾਂ ਦੀ ਸੇਵਾ ਲਈ ਰੈੱਡ ਕਰਾਸ ਵਰਗੀਆਂ ਸੰਸਥਾਵਾਂ ਤੋਂ ਵੀ ਪਹਿਲਾਂ ਹੀ ਮੌਕੇ ‘ਤੇ ਪਹੁੰਚ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਨੌਜਵਾਨ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬਾਨਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲ ਕੇ ਰੱਖੇ। ਉਨ੍ਹਾਂ ਕਿਹਾ ਕਿ ਅਸੀਂ ਮਹਾਨ ਗੁਰੂ ਸਾਹਿਬਾਨਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਾਂ, ਜਿਨ੍ਹਾਂ ਨੇ ਮਨੁੱਖਤਾ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣਾ ਸਿਖਾਇਆ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ।ਉਨ੍ਹਾਂ ਅੱਗੇ ਕਿਹਾ ਕਿ ਇਸ ਵਚਨਬੱਧਤਾ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ।

ਇਹ ਵੀ ਪੜ੍ਹੋ  Bathinda Police ਵੱਲੋਂ ਰਾਤ ਵੇਲੇ ਰਾਹਗੀਰਾਂ ਨੂੰ ‘ਹਨੀਟ੍ਰੇਪ’ ਵਿਚ ਫ਼ਸਾਉਣ ਵਾਲੇ ਗਿਰੋਹ ਦਾ ਪਰਦਾਫ਼ਾਸ; 4 ਔਰਤ ਸਮੇਤ 7 ਕਾਬੂ

ਉਨ੍ਹਾਂ ਕਿਹਾ ਕਿ ਸਾਡਾ ਇੱਕੋ ਇੱਕ ਉਦੇਸ਼ ਨੌਜਵਾਨ ਪੀੜ੍ਹੀਆਂ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ, ਫਲਸਫ਼ੇ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਰਾਖੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਨਾਲ ਜੋੜਨਾ ਹੈ।ਇਸ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੁੱਖ ਮੰਤਰੀ ਨੇ ਸੂਬੇ ਦੀ ਤਰੱਕੀ, ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਧਰਮ ਦੇ ਪੰਜ ਸਭ ਤੋਂ ਉੱਚ ਅਸਥਾਨਾਂ ਵਿੱਚੋਂ ਇੱਕ ਹੈ, ਜੋ ਭਾਈਚਾਰੇ ਲਈ ਅਧਿਆਤਮਕ, ਅਲੌਕਿਕ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬਾਕੀ ਚਾਰ ਤਖ਼ਤ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਲਵੰਡੀ ਸਾਬੋ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਿਹਾਰ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਥਿਤ ਹਨ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਨਿਰਪੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਲਈ ਬੇਮਿਸਾਲ ਯੋਗਦਾਨ ਪਾਇਆ ਅਤੇ ਇਨ੍ਹਾਂ ਆਦਰਸ਼ਾਂ ‘ਤੇ ਚਲਦਿਆਂ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਨਾਂਦੇੜ ਸਾਹਿਬ ਦੀ ਪਵਿੱਤਰ ਧਰਤੀ ‘ਤੇ ਬਿਤਾਇਆ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਦਾ ਮੌਕਾ ਮਿਲਣ ਨਾਲ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਪਰਮਾਤਮਾ ਤੋਂ ਅਸ਼ੀਰਵਾਦ ਮੰਗਦਾ ਹਾਂ ਕਿ ਉਹ ਮੈਨੂੰ ਪੰਜਾਬ ਦੇ ਲੋਕਾਂ ਦੀ ਵਧੇਰੇ ਨਿਮਰਤਾ ਅਤੇ ਸਮਰਪਣ ਨਾਲ ਸੇਵਾ ਕਰਨ ਦੀ ਸਮਰੱਥਾ ਬਖ਼ਸ਼ਣ। ਗੁਰਦੁਆਰਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਉਨ੍ਹਾਂ ਨੇ ਕਿਸੇ ਵੀ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਲੋਕਾਂ ਦੀ ਸੇਵਾ ਕਰਨ ਅਤੇ ਇੱਕ ਸਦਭਾਵਨਾਪੂਰਨ ਸਮਾਜ ਦੀ ਸਿਰਜਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

0

👉ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਚਲਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ, ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀ,ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ; ਅਤੇ ਦਿਲਜਨਪ੍ਰੀਤ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲਾ ਮੁਸਲਿਮ ਨੌਜਵਾਨ ਗ੍ਰਿਫਤਾਰ

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮ.ਐਮ. ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ , ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ02 ਈਟੀ 8857 ਹੈ,ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਕਥਿਤ ਤੌਰ ’ਤੇ ਗੰਭੀਰ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਉਲੀਕ ਰਹੇ ਸਨ।ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲੋੜੀਂਦੇ ਅਪਰਾਧੀ ਮਨੀ ਅਤੇ ਉਸਦੇ ਸਾਥੀਆਂ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਅਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ , ਜਿਸ ’ਤੇ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਦੋਂ ਘੇਰ ਲਿਆ ਜਦੋਂ ਉਹ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ’ਤੇ ਪਿੰਡ ਮੁਰਾਦਪੁਰਾ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ  Bathinda Police ਵੱਲੋਂ ਰਾਤ ਵੇਲੇ ਰਾਹਗੀਰਾਂ ਨੂੰ ‘ਹਨੀਟ੍ਰੇਪ’ ਵਿਚ ਫ਼ਸਾਉਣ ਵਾਲੇ ਗਿਰੋਹ ਦਾ ਪਰਦਾਫ਼ਾਸ; 4 ਔਰਤ ਸਮੇਤ 7 ਕਾਬੂ

ਜਾਣਕਾਰੀ ਮੁਤਾਬਿਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਨੀ, ਅਕਤੂਬਰ 2025 ਵਿੱਚ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਤੋਂ ਬਾਅਦ ਦਰਜ ਕੀਤੇ ਗਏ ਅਸਲਾ ਐਕਟ ਦੇ ਮਾਮਲੇ ਵਿੱਚ ਵੀ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੀ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਅਗਲੇ-ਪਿਛਲੇ ਸਬੰਧ,ਜਿਸ ਵਿੱਚ ਸਰਹੱਦ ਪਾਰ ਦੇ ਸੰਭਾਵੀ ਸੰਪਰਕ ਵੀ ਸ਼ਾਮਲ ਹਨ, ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਬੀਐਨਐਸ ਐਕਟ ਦੀ ਧਾਰਾ 61(2) ਦੇ ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 4 ਮਿਤੀ 23-01-2026 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲਾ ਮੁਸਲਿਮ ਨੌਜਵਾਨ ਗ੍ਰਿਫਤਾਰ

0

Amritsar News: ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਦੇ ਮਾਮਲੇ ਕਾਰਨ ਚਰਚਾ ਵਿਚ ਆਏ ਮੁਸਲਿਮ ਨੌਜਵਾਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਇਸ ਨੌਜਵਾਨ ਨੇ ਨਾਂ ਸਿਰਫ਼ ਮਰਿਆਦਾ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਬਲਕਿ ਵਜ਼ੂ ਵੀ ਕੀਤਾ। ਇਸ ਸਬੰਧ ਵਿਚ ਗਾਜੀਆਬਾਦ ਵਿਚ ਪੁਲਿਸ ਨੂੰ ਸਿਕਾਇਤ ਕੀਤੀ ਸੀ। ਇਸੇ ਤਰ੍ਹਾਂ ਸ਼ਨਿਚਰਵਾਰ ਨੂੰ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਤੇ ਰਜਿੰਦਰ ਸਿੰਘ ਵੱਲੋਂ ਵੀ ਅੰਮ੍ਰਿਤਸਰ ਪੁਲਿਸ ਨੂੰ ਕਾਰਵਾਈ ਲਈ ਸਿਕਾਇਤ ਕੀਤੀ ਗਈ ਹੈ। ਇਸ ਨੌਜਵਾਨ ਦੀ ਪਹਿਚਾਣ ਸੁਬਾਨ ਰੰਗਰੇਜ਼ ਵਾਸੀ ਗਾਜ਼ੀਆਬਾਦ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਚਾਈਨਾ ਡੋਰ ਦੀ ਚਪੇਟ’ਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ+ਤ

ਪਤਾ ਲੱਗਿਆ ਹੈ ਕਿ ਗਾਜੀਆਬਾਦ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੀ ਪੁੱਜੀਆਂ ਹੋਈਆਂ ਹਨ। ਸੂਚਨਾ ਮੁਤਾਬਕ ਅੰਮ੍ਰਿਤਸਰ ਪੁਲਿਸ ਵੀ ਇਸਨੂੰ ਹੁਣ ਇੱਥੇ ਲਿਆ ਸਕਦੀ ਹੈ। ਦਸਣਾ ਬਣਦਾ ਹੈ ਕਿ ਸੁਭਾਨ ਨੇ ਆਪਣੀ ਗਲਤੀ ‘ਤੇ ਦੋ ਵਾਰ ਮੁਆਫ਼ੀ ਮੰਗੀ ਸੀ। ਸਾਹਮਣੇ ਆਏ ਪੜਤਾਲ ਮੁਤਾਬਕ ਉਕਤ ਨੌਜਵਾਨ 13 ਜਨਵਰੀ 2026 ਨੂੰ ਸ੍ਰੀ ਦਰਬਾਰ ਸਾਹਿਬ ਪਰਿਕਰਮਾ ‘ਚ ਆਇਆ ਸੀ। ਉਸਦੇ ਵੱਲੋਂ ਦਰਬਾਰ ਸਾਹਿਬ ਵਿਚ ਮੱਥਾ ਵੀ ਨਹੀਂ ਟੇਕਿਆ ਗਿਆ ਤੇ ਰੀਲ ਬਣਾ ਕੇ ਚੱਲਦਾ ਬਣਿਆ। ਜਿਸਨੂੰ ਉਸਨੇ 16 ਜਨਵਰੀ ਨੂੰ ਆਪਣੇ ਸੋਸ਼ਲ ਮੀਡੀਆ ‘ਤੇ ਪਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਚਾਈਨਾ ਡੋਰ ਦੀ ਚਪੇਟ’ਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ+ਤ

0

Ludhiana News: ਸ਼ਨੀਵਾਰ ਨੂੰ ਲੁਧਿਆਣਾ ਜਿਲ੍ਹੇ ਵਿਚ ਵਾਪਰੀ ਇੱਕ ਮੰਦਭਾਗੀ ਘਟਨਾ ‘ਚ ਚਾਈਨਾ ਡੋਰ ਦੀ ਚਪੇਟ ਵਿਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਘਟਨਾ ਸਮੇਂ 15 ਸਾਲਾਂ ਮ੍ਰਿਤਕ ਤਰੁਣਜੋਤ ਸਿੰਘ ਵਾਸੀ ਪਿੰਡ ਰੋਹਲੇ ਆਪਣੇ ਤਾਏ ਦੇ ਮੁੰਡੇ ਨਾਲ ਸਕੂਲ ਤੋਂ ਪੇਪਰ ਦੇ ਕੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਘਰ ਪਰਤ ਰਿਹਾ ਸੀ। ਇਸ ਦੌਰਾਨ ਲੁਧਿਆਣਾ-ਚੰਡੀਗੜ੍ਹ ਹਾਈਵੇਅ ‘ਤੇ ਪਿੰਡ ਚਹਿਲਾਂ ਕੋਲ ਦਰੱਖਤ ਵਿਚ ਅਟਕੀ ਪਈ ਹੋਈ ਚਾਈਨਾ ਡੋਰ ਉਨ੍ਹਾਂ ਦੇ ਗਲੇ ਵਿਚ ਫ਼ਸ ਗਈ। ਹਾਲਾਂਕਿ ਮੋਟਰਸਾਈਕਲ ਚਲਾ ਰਹੇ ਪ੍ਰਭਜੋਤ ਸਿੰਘ ਨੇ ਤੁਰੰਤ ਬਰੇਕ ਲਗਾ ਲਈ ਪ੍ਰੰਤੂ ਇਹ ਡੋਰ ਗਲੇ ਵਿਚ ਫ਼ਸਣ ਕਾਰਨ ਡੂੰਘਾ ਜਖ਼ਮ ਕਰ ਗਈ।

ਇਹ ਵੀ ਪੜ੍ਹੋ Bathinda Police ਵੱਲੋਂ ਰਾਤ ਵੇਲੇ ਰਾਹਗੀਰਾਂ ਨੂੰ ‘ਹਨੀਟ੍ਰੇਪ’ ਵਿਚ ਫ਼ਸਾਉਣ ਵਾਲੇ ਗਿਰੋਹ ਦਾ ਪਰਦਾਫ਼ਾਸ; 4 ਔਰਤ ਸਮੇਤ 7 ਕਾਬੂ

ਜਿਸਦੇ ਚੱਲਦੇ ਦੋਨੋਂ ਗੰਭੀਰ ਜਖ਼ਮੀ ਹੋ ਗਏ। ਇਲਾਜ਼ ਦੌਰਾਨ ਤਰੁਣਜੋਤ ਸਿੰਘ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਕਿ 10ਵੀਂ ਜਮਾਤ ਵਿਚ ਪੜ੍ਹਦਾ ਤਰੁਣਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਘਟਨਾ ਤੋਂ ਬਾਅਦ ਪ੍ਰਵਾਰ ਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਦੁਖੀ ਪ੍ਰਵਾਰ ਵਾਲਿਆਂ ਨੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ‘ਤੇ ਧਰਨਾ ਲਗਾ ਦਿੱਤਾ। ਇਸ ਦੌਰਾਨ ਐਸਐਸਪੀ ਦਰਪਨ ਆਹਲੁਵਾਲੀਆਂ ਨੇ ਕਿਹਾ ਕਿ ਪੁਲਿਸ ਵੱਲੋਂ ਚਾਈਨਾ ਡੋਰ ਦੀ ਵਰਤੋ ਕਰਨ ਵਾਲਿਆਂ ਵਿਰੁਧ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਕੇਸ ਦਾ ਹਾਵਲਾ ਦਿੰਦਿਆਂ ਕਿਹਾ ਕਿ ਪਰਚਾ ਦਰਜ ਕੀਤਾ ਜਾ ਰਿਹਾ ਤੇ ਜਿੰਮੇਵਾਰਾਂ ਨੂੰ ਬਖ਼ਸਿਆ ਨਹੀਂ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ ਰਾਤ ਵੇਲੇ ਰਾਹਗੀਰਾਂ ਨੂੰ ‘ਹਨੀਟ੍ਰੇਪ’ ਵਿਚ ਫ਼ਸਾਉਣ ਵਾਲੇ ਗਿਰੋਹ ਦਾ ਪਰਦਾਫ਼ਾਸ; 4 ਔਰਤ ਸਮੇਤ 7 ਕਾਬੂ

0

Bathinda News: Bathinda Police ਨੇ ਸ਼ਨੀਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਰਾਤ ਦੇ ਹਨੇਰੇ ‘ਚ ਰਾਹਗੀਰਾਂ ਨੂੰ ‘ਹਨੀਟ੍ਰੇਪ’ ਵਿਚ ਫ਼ਸਾਉਣ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫ਼ਾਸ ਕੀਤਾ ਹੈ। ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ 4 ਔਰਤ ਅਤੇ 3 ਮਰਦਾਂ ਸਮੇਤ 7 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਅੰਮ੍ਰਿਤਪਾਲ ਸਿੰਘ ਭਾਟੀ ਅਤੇ ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਪਰਵਿੰਦਰ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਪਬਲਿਕ ਦੀਆਂ ਸਿਕਾਇਤਾਂ ਮਿਲ ਰਹੀਆ ਸਨ ਕਿ ਅੋਰਤਾਂ ਤੇ ਮਰਦਾਂ ਨੇ ਰਲ ਕੇ ਗਰੋਹ ਬਣਾਇਆ ਹੋਇਆ ਹੈ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

ਇਹ ਗਿਰੋਹ ਰੇਲਵੇ ਸਟੇਸਨ ਬਠਿੰਡਾ ਦੇ ਨਜਦੀਕ ਅਤੇ ਸੰਤਪੁਰਾ ਰੋਡ ਵਿਖੇ ਰਾਤ ਸਮੇ ਰੇਲਵੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਪਿਆਰ ਜਾਲ ਵਿੱਚ ਫਸਾ ਕੇ ਆਪਣੇ ਮਰਦ ਸਾਥੀਆਂ ਦੀ ਮੱਦਦ ਨਾਲ ਲੁੱਟ ਖੋਹ ਕਰ ਰਹੇ ਹਨ। ਇੰਨ੍ਹਾਂ ਸਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇੰਸਪੈਕਟਰ ਪਰਵਿੰਦਰ ਸਿੰਘ ਵੱਲੋਂ ਪੁਲਿਸ ਟੀਮ ਨਾਲ ਨਾਕੇਬੰਦੀ ਕਰਕੇ ਇਸ ਗਿਰੋਹ ਨੂੰ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਗਿਰੋਹ ਆਪਣੇ ਕੋਲ ਮੌਜੂਦ ਥ੍ਰੀ ਵੀਲਰ ਨੂੰ ਲੁਕਵੀ ਜਗਾ ‘ਤੇ ਖੜਾ ਕਰਕੇ ਅੋਰਤਾਂ ਰਾਤ ਸਮੇ ਸੰਤਪੁਰਾ ਰੋਡ ਬਠਿੰਡਾ ਦੇ ਏਰੀਆ ਵਿੱਚ ਰਾਹਗੀਰਾਂ, ਰੇਲਵੇ ਯਾਤਰੀਆਂ ਨੂੰ ਇੱਕਲਾ ਵੇਖ ਕੇ ਅਸਲੀਲ ਇਸਾਰੇ ਕਰਕੇ ਮਰਦਾਂ ਨੂੰ ਪਿਆਰ ਦਾ ਇਜਹਾਰ ਕਰਕੇ ਆਪਣੇ ਜਾਲ ਵਿੱਚ ਫਸਾ ਕੇ ਰੋਕ ਲੈਦੀਆ ਹਨ।

ਇਹ ਵੀ ਪੜ੍ਹੋ Ludhiana ‘ਚ LAW ਦੇ ਵਿਦਿਆਰਥੀ ਵੱਲੋਂ MBA ਦੇ Student ਦਾ ਗੋ+ਲੀ ਮਾਰ ਕੇ ਕ+ਤ+ਲ

ਇਸਤੋਂ ਬਾਅਦ ਉਹ ਇੰਨ੍ਹਾਂ ਨੂੰ ਇਕਾਂਤ ਜਗਾ ਵਿੱਚ ਲਿਜਾ ਕੇ ਪੁਲਿਸ ਸਿਕਾਇਤ ਅਤੇ ਪ੍ਰਵਾਰ ਨੂੰ ਦੱਸਣ ਦਾ ਡਰਾਵਾ ਦੇ ਆਪਣੇ ਥ੍ਰੀਵੀਲਰ ਸਵਾਰ ਸਾਥੀਆ ਦੀ ਮੱਦਦ ਨਾਲ ਉਹਨਾ ਪਾਸ ਨਗਦੀ ਤੇ ਕੀਮਤੀ ਸਮਾਨ ਖੋਹ ਕਰ ਲੈਦੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਗਿਰੋਹ ਦੇ ਕਾਬੂ ਕੀਤੇ ਮੁਲਜਮਾਂ ਵਿਚ ਰਣਜੀਤ ਸਿੰਘ ਉਰਫ ਮੋਜੀ ਵਾਸੀ ਪਰਸ ਰਾਮ ਨਗਰ ਬਠਿੰਡਾ, ਵਿਸਾਲ ਕੁਮਾਰ ਵਾਸੀ ਊਧਮ ਸਿੰਘ ਨਗਰ ਬਠਿੰਡਾ, ਸਿਵਾ ਵਾਸੀ ਗੋਪਾਲ ਨਗਰ ਬਠਿੰਡਾ, ਨੀਤੂ ਵਾਸੀ ਗੋਪਾਲ ਨਗਰ ਬਠਿੰਡਾ, ਕਿਰਨਾ ਰਾਣੀ ਉਰਫ ਮਾਹੀ ਵਾਸੀ ਬਠਿੰਡਾ, ਮਨਪ੍ਰੀਤ ਕੋਰ ਵਾਸੀ ਸੁਰਖਪੀਰ ਰੋਡ ਬਠਿੰਡਾ ਅਤੇ ਸੁਖਦੀਪ ਕੋਰ ਵਾਸੀ ਲਾਲ ਸਿੰਘ ਰੋਡ ਬਠਿੰਡਾ ਵਜੋਂ ਹੋਈ ਹੈ। ਇੰਨ੍ਹਾਂ ਵਿਚੋਂ ਸੁਖਦੀਪ ਕੌਰ ਤੇ ਨੀਤੂ ਵਿਰੁਧ ਪਹਿਲਾਂ ਵੀ ਪਰਚੇ ਦਰਜ ਹਨ।

trap

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਵਜਾਇਆ ਬਿਗੁਲ; ਸੁਖਬੀਰ ਬਾਦਲ ਦੀ ਅਗਵਾਈ ਹੇਠ ਮੀਟਿੰਗ ਕਰਕੇ ਲਏ ਇਹ ਫੈਸਲੇ

0

Chandigarh News: Shiromani Akali Dal; ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵੱਲੋਂ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕਰ ਕੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿਚ ਅਕਾਲੀ ਦਲ ਵੱਲੋਂ ਨਿਭਾਈ ਭੂਮਿਕਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਾਲ ਹੀ ਸੂਬੇ ਵਿਚ 2027 ਵਿਚ ਸਰਕਾਰ ਬਣਨ ’ਤੇ ਸੂਬੇ ਲਈ ਦੂਰਅੰਦੇਸ਼ੀ ਸੋਚ ਤੋਂ ਵੀ ਜਾਣੂ ਕਰਵਾਇਆ ਜਾਵੇਗਾ।ਇਹ ਫੈਸਲਾ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ।ਇਸ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿਚ ਜ਼ੋਰ ਦੇ ਕੇ ਕਿਹਾ ਕਿ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਵਿਚ ਅਣਕਿਆਸਾ ਵਿਕਾਸ ਕੀਤਾ ਹੈ ਭਾਵੇਂ ਉਹ ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਮਾਮਲਾ ਹੋਵੇ, ਸਾਰੇ ਸ਼ਹਿਰਾਂ ਨੂੰ ਚਹੁੰ ਮਾਰਗੀ ਸੜਕਾਂ ਨਾਲ ਜੋੜਨ, ਨਵੇਂ ਥਰਮਲ ਪਲਾਂਟ ਅਤੇ ਹਵਾਈ ਅੱਡੇ ਸਥਾਪਿਤ ਕਰਨ ਜਾਂ ਫਿਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦਾ ਹੋਵੇ।

ਇਹ ਵੀ ਪੜ੍ਹੋ Punjab ‘ਚ ਵੱਡਾ ਧਮਾਕਾ; ਰੇਲ ਪਟੜੀ ਦੇ ਨਾਲ ਇੰਜਨ ਨੂੰ ਵੀ ਪੁੱਜਿਆ ਨੁਕਸਾਨ

ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੋਵਾਂ ਸਰਕਾਰਾਂ ਨੇ ਬੁਨਿਆਦੀ ਢਾਂਚੇ ਦਾ ਇਕ ਵੀ ਨਵਾਂ ਢਾਂਚੇ ਖੜ੍ਹਾ ਨਹੀਂ ਕੀਤਾ ਜਿਸ ਕਾਰਨ ਸੂਬੇ ਨੂੰ ਵੱਡਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਅਸੀਂ ਸੂਬੇ ਵਿਚ ਮੁੜ ਤੋਂ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਅਤੇ ਬੁਨਿਆਦੀ ਢਾਂਚੇ ਦੀ ਸਿਰਜਣਾ ਨਾਲ ਪੰਜਾਬ ਨੂੰ ਅੱਗੇ ਲੈ ਕੇ ਜਾਣ ਵਾਸਦੇ ਦ੍ਰਿੜ੍ਹ ਹਾਂ।ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਨੂੰ ਅਪੀਲ ਕਰੇਗਾ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ।ਮੀਟਿੰਗ ਨੇ ਇਹ ਵੀ ਫੈਸਲਾ ਲਿਆ ਕਿ ਸਮੁੱਚਾ ਜਥੇਬੰਦਕ ਢਾਂਚਾ 10 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇ।

ਇਹ ਵੀ ਪੜ੍ਹੋ Ludhiana ‘ਚ LAW ਦੇ ਵਿਦਿਆਰਥੀ ਵੱਲੋਂ MBA ਦੇ Student ਦਾ ਗੋ+ਲੀ ਮਾਰ ਕੇ ਕ+ਤ+ਲ

ਇਹ ਵੀ ਫੈਸਲਾ ਕੀਤਾ ਗਿਆ ਕਿ ਬੂਥ ਪੱਧਰੀ ਕਮੇਟੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਯੂਥ ਅਕਾਲੀ ਦਲ, ਇਸਤਰੀ ਅਕਾਲੀ ਦਲ, ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਵਪਾਰ ਵਿੰਗ ਸਮੇਤ ਪਾਰਟੀ ਦੇ ਸਮੁੱਚੇ ਵਿੰਗਾਂ ਦਾ ਢਾਂਚਾ ਵੀ ਖੜ੍ਹਾ ਕੀਤਾ ਜਾਵੇਗਾ। ਮੀਟਿੰਗ ਨੇ ਇਸ ਗੱਲ ਦਾ ਵੀ ਨੋਟਿਯ ਲਿਆ ਕਿ ਆਪ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਸਕੀਮ ਦੇ ਨਾਂ ’ਤੇ ਪੰਜਾਬੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਡੇ ਵੱਡੇ ਐਲਾਨਾਂ ਨਾਲ ਪਬਲੀਸਿਟੀ ਦਾ ਸੋਸ਼ਾ ਛੱਡ ਰਹੀ ਹੈ ਜਦੋਂ ਕਿ ਇਸ ਕੋਲ ਮੈਡੀਕਲ ਬੀਮਾ ਸਕੀਮ ਲਾਗੂ ਕਰਨ ਵਾਸਤੇ ਪੈਸੇ ਹੀ ਨਹੀਂ ਹਨ।ਮੀਟਿੰਗ ਵਿਚ ਇਸ ਗੱਲ ਦੀ ਵੀ ਨਿਖੇਧੀ ਕੀਤੀ ਗਈ ਕਿ ਪਟਨਾ ਸਾਹਿਬ ਗੁਰਦੁਆਰਾ ਬੋਰਡ ਦੀਆਂ ਆਉਂਦੀਆਂ ਚੋਣਾਂ ਵਾਸਤੇ 8 ਫੀਸਦੀ ਗੈਰ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਪਾਰਟੀ ਨੇ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਖਿਲਾਫ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁਧਿਆਣਾ ਦੀਆਂ 15 ਕਿਲੋਮੀਟਰ ਸੜਕਾਂ ਨੂੰ ਸੰਪੂਰਨ ਸਟ੍ਰੀਟ ਮਾਡਲ ਤਹਿਤ ਕੀਤਾ ਜਾਵੇਗਾ ਮੁੜ ਵਿਕਸਤ: ਸੰਜੀਵ ਅਰੋੜਾ

0

Ludhiana news:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਸ਼ਹਿਰ ਨੂੰ ਸੁਰੱਖਿਅਤ, ਸਮਾਵੇਸ਼ੀ, ਟਿਕਾਊ ਅਤੇ ਸਮਾਰਟ ਗਤੀਸ਼ੀਲਤਾ ਦੇ ਮਾਡਲ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਇਹ ਪਹਿਲਕਦਮੀ ਲੋਕਾਂ ਲਈ ਖੂਬਸੂਰਤ ਤੇ ਆਧੁਨਿਕ ਢੰਗ ਦੀਆਂ ਗਲੀਆਂ ਵਾਲੇ ਸ਼ਹਿਰ ਦੇ ਸੁਪਨੇ ਨੂੰ ਬੁਨਿਆਦੀ ਤੌਰ ’ਤੇ ਪੂਰਾ ਕਰਨ ਕੋਸ਼ਿਸ਼ ਹੈ।ਪ੍ਰਾਜੈਕਟ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਥਾਨਕ ਵਿਕਾਸ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ 10 ਅਹਿਮ ਸ਼ਹਿਰੀ ਗਲਿਆਰਿਆਂ ਵਿੱਚ 15 ਕਿਲੋਮੀਟਰ ਸੜਕਾਂ ਨੂੰ ਇੱਕ ਆਧੁਨਿਕ ਕਪਲੀਟ ਸਟ੍ਰੀਟ ਪਹੁੰਚ ਅਧੀਨ ਵਿਆਪਕ ਤੌਰ ’ਤੇ ਮੁੜ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਵਾਹਨਾਂ ਦੀ ਟ੍ਰੈਫਿਕ ਦੇ ਨਾਲ-ਨਾਲ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਜਨਤਕ ਆਵਾਜਾਈ ਉਪਭੋਗਤਾਵਾਂ ਅਤੇ ਗਲੀ ਵਿਕਰੇਤਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ,‘‘ ਇਸ ਦਾ ਉਦੇਸ਼ ਗਲੀਆਂ ਨੂੰ ਸੁਚੱਜਤਾ ਤੇ ਤਰੀਕੇ ਨਾਲ ਲੋਕਾਂ ਲਈ ਉਪਬਲਧ ਕਰਾਉਣਾ ਹੈ। ਇਹ ਗਲੀਆਂ ਹੁਣ ਸਿਰਫ਼ ਟ੍ਰੈਫਿਕ ਗਲਿਆਰੇ ਨਹੀਂ ਰਹਿਣਗੀਆਂ ਸਗੋਂ ਜੀਵੰਤ ਜਨਤਕ ਥਾਵਾਂ ਹੋਣਗੀਆਂ ਜੋ ਸੁਰੱਖਿਅਤ, ਪਹੁੰਚਯੋਗ ਅਤੇ ਵਾਤਾਵਰਣ ਪੱਖੀ ਹੋਣਗੀਆਂ,।’’

ਇਹ ਵੀ ਪੜ੍ਹੋ  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਵੱਲੋਂ ਗਣਤੰਤਰ ਦਿਵਸ ਦੀ ਫਾਈਨਲ ਰਿਹਰਸਲ ਦਾ ਨਿਰੀਖਣ

ਇਸ ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਦੱਸਿਦਆਂ ਸਥਾਨਕ ਵਿਕਾਸ ਮੰਤਰੀ ਨੇ ਕਿਹਾ ਕਿ ਇਸ ਵਿੱਚ 15 ਕਿਲੋਮੀਟਰ ਵਿਸ਼ਵ ਪੱਧਰੀ ਗਲੀਆਂ,5.3 ਕਿਲੋਮੀਟਰ ਸਮਰਪਿਤ ਪਹੁੰਚਯੋਗ ਫੁੱਟਪਾਥ ਅਤੇ 15.7 ਕਿਲੋਮੀਟਰ ਸੀਮਾਬੱਧ ਸਾਈਕਲ ਲੇਨ ਅਤੇ ਸਮਰਪਿਤ ਸਾਈਕਲ ਟਰੈਕਾਂ ਦਾ ਵਿਕਾਸ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 40 ਮੀਂਹ ਅਤੇ ਸਨ-ਸ਼ੈਲਟਰਜ਼, 10 ਜਨਤਕ ਪਖ਼ਾਨੇ,36 ਵਾਟਰ ਏਟੀਐਮਜ਼ ਦੀ ਸਥਾਪਨਾ ਸਮੇਤ ਰੋਜ਼ੀ-ਰੋਟੀ ਕਮਾਉਣ ਲਈ 250 ਵੈਂਡਿੰਗ ਥਾਵਾਂ ਬਣਾਈਆਂ ਜਾਣਗੀਆਂ।ਪ੍ਰੋਜੈਕਟ ਦੀਆਂ ਸੰਭਾਵਨਾਵਾਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਦਰਖ਼ਤ ਕੱਟਿਆ ਨਹੀਂ ਜਾਵੇਗਾ, 3,633 ਤੋਂ ਵੱਧ ਨਵੇਂ ਰੁੱਖ ਲਗਾਏ ਜਾਣ ਤੋਂ ਇਲਾਵਾ ਹਰਿਆ-ਭਰਿਆ ਵਾਤਾਵਰਣ ਸਿਰਜਣ ਲਈ 54 ਰੇਨ ਵਾਟਰ ਹਾਰਵੈਸਟਿੰਗ ਪਿਟਜ਼ ਬਣਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹਨ੍ਹੇਰੀ-ਝੱਖੜ ਜਾਂ ਬਰਸਾਤੀ ਪਾਣੀ ਲਈ ਨਵੀਂ ਡਰੇਨੇਜ , ਐਲਈਡੀ ਸਟਰੀਟ ਲਾਈਟਾਂ, ਲੈਂਡਸਕੇਪਿੰਗ ਅਤੇ ਜੰਕਸ਼ਨ ਸੁਧਾਰ ਵੀ ਕੀਤੇ ਜਾਣਗੇ।ਮੰਤਰੀ ਨੇ ਦੱਸਿਆ ਕਿ 162 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੁਆਰਾ ਪਾਇਲਟ ਕੀਤਾ ਜਾ ਰਿਹਾ ਹੈ, ਜਿਸਦੀ ਟੈਂਡਰਿੰਗ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਇਸਨੂੰ ਅਗਸਤ ਦੇ ਅੰਤ ਤੱਕ ਲਾਗੂ ਕਰਨ ਦੀ ਯੋਜਨਾ ਹੈ। ਮੰਤਰੀ ਨੇ ਕਿਹਾ,‘‘ਪ੍ਰੋਜੈਕਟ ਵਿੱਚ ਸੁਚੱਜੇ ਤੇ ਰੁਕਾਵਟ ਰਹਿਤ ਡਿਜ਼ਾਈਨ ਅੰਸ਼ ਸ਼ਾਮਲ ਹੋਣਗੇ, ਜਿਸ ਵਿੱਚ ਕਰਬ ਰੈਂਪ, ਟੈਕਟਾਈਲ ਪੇਵਿੰਗ, ਜ਼ੈਬਰਾ ਕਰਾਸਿੰਗ ਅਤੇ ਟੇਬਲਟੌਪ ਕਰਾਸਿੰਗ ਸ਼ਾਮਲ ਹਨ ਤਾਂ ਜੋ ਸਭ ਲਈ ਪਹੁੰਚਯੋਗਤਾ ਯਕੀਨੀ ਬਣਾਈ ਜਾ ਸਕੇ,’’।

ਇਹ ਵੀ ਪੜ੍ਹੋ  ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ

ਐਗਜ਼ੀਕਿਊਸ਼ਨ ਮਾਡਲ ਦੀ ਵਿਆਖਿਆ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪ੍ਰੋਜੈਕਟ ਹਾਈਬ੍ਰਿਡ ਐਨੂਇਟੀ ਮਾਡਲ ਦੇ ਤਹਿਤ ਲਾਗੂ ਕੀਤਾ ਜਾਵੇਗਾ, ਜੋ ਉੱਚ-ਗੁਣਵੱਤਾ ਵਾਲੀ ਉਸਾਰੀ ਅਤੇ ਲੰਬੇ ਸਮੇਂ ਦੇ ਰੱਖ-ਰਖਾਅ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ, ‘‘ਰਿਆਇਤੀਕਰਤਾ ਰੱਖ-ਰਖਾਅ ਦੇ ਪੜਾਅ ਦੌਰਾਨ ਰੱਖ-ਰਖਾਅ ਲਈ ਜ਼ਿੰਮੇਵਾਰ ਹੋਵੇਗਾ, ਜਿਸਦੀ ਸਾਲਾਨਾ ਸੰਚਾਲਨ ਅਤੇ ਰੱਖ-ਰਖਾਅ ਦੀ ਲਾਗਤ ਉਸਾਰੀ ਲਾਗਤ ਦੇ 2.5 ਫੀਸਦੀ ਹੋਣ ਦਾ ਅਨੁਮਾਨ ਹੈ,’’।ਵਿਆਪਕ ਪ੍ਰਭਾਵ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਹਰੇ -ਭਰੇ ਬੁਨਿਆਦੀ ਢਾਂਚੇ ਰਾਹੀਂ ਸਥਿਰਤਾ ਨੂੰ ਏਕੀਕ੍ਰਿਤ ਕਰਦਾ ਹੈ, ਗੈਰ-ਮੋਟਰਾਈਜ਼ਡ ਆਵਾਜਾਈ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸੁਧਰੇ ਹੋਏ ਸਾਈਨੇਜ, ਸਟ੍ਰੀਟ ਫਰਨੀਚਰ, ਸਮਰਪਿਤ ਪਾਰਕਿੰਗ, ਸਾਈਕਲ ਸਟੈਂਡ, ਪੁਲਿਸ ਬੂਥ ਅਤੇ ਸ਼ਹਿਰ ਦੇ ਗੇਟਵੇ ਰਾਹੀਂ ਸੜਕ ਸੁਰੱਖਿਆ ਨੂੰ ਵਧਾਉਂਦਾ ਹੈ। ਮੰਤਰੀ ਨੇ ਅੱਗੇ ਕਿਹਾ, ‘‘ਖਾਸ ਗਲਿਆਰਿਆਂ, ਜਿਨ੍ਹਾਂ ਵਿੱਚ ਸ਼ੇਰਪੁਰ ਚੌਕ ਤੋਂ ਜਗਰਾਉਂ ਪੁਲ, ਮਾਡਲ ਟਾਊਨ ਰੋਡ ਅਤੇ ਗਿੱਲ ਨਹਿਰ ਪੁਲ ਤੋਂ ਗਿੱਲ ਪਿੰਡ ਸ਼ਾਮਲ ਹਨ, ਨੂੰ ਵਿਲੱਖਣ ਡਿਜ਼ਾਈਨ ਥੀਮਾਂ, ਨਾਲ ਦੁਬਾਰਾ ਵਿਕਸਤ ਕੀਤਾ ਜਾਵੇਗਾ ’’।ਇਸ ਪਹਿਲਕਦਮੀ ਦੀ ਅਹਿਮੀਅਤ ਨੂੰ ਦੁਹਰਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਪ੍ਰੋਜੈਕਟ ਆਧੁਨਿਕ, ਲੋਕ-ਪੱਖੀ ਸ਼ਹਿਰ ਬਣਾਉਣ ਦੇ ਪੰਜਾਬ ਸਰਕਾਰ ਦੇ ਟੀਚੇ ਨਾਲ ਮੇਲ ਖਾਂਦਾ ਹੈ। ਉਨ੍ਹਾਂ ਕਿਹਾ, ‘‘ਇਹ ਪ੍ਰੋਜੈਕਟ ਜੀਵਨ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਭੀੜ-ਭੜੱਕਾ ਘਟਾਏਗਾ, ਸੜਕ ਸੁਰੱਖਿਆ ਨੂੰ ਵਧਾਏਗਾ, ਸਥਾਨਕ ਕਾਰੋਬਾਰਾਂ ਲਈ ਲਾਹੇਵੰਦ ਅਤੇ ਲੁਧਿਆਣਾ ਨੂੰ ਉੱਤਰੀ ਭਾਰਤ ਵਿੱਚ ਸ਼ਹਿਰੀ ਬਦਲਾਅ ਦੀ ਨਵੇਕਲੀ ਉਦਾਹਰਣ ਵਜੋਂ ਸਥਾਪਿਤ ਕਰੇਗਾ,’’।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897734