Home Blog Page 1996

67 ਵੀਆਂ ਬਾਸਕਟਬਾਲ ਲੜਕੀਆਂ ਵਿੱਚ ਬਠਿੰਡਾ ਜੋਨ ਨੇ ਮਾਰੀ ਬਾਜ਼ੀ

0

ਖੇਡਾਂ ਸਾਡੇ ਸਰੀਰ ਦੀ ਰੂਹ ਦੀ ਖੁਰਾਕ ਦਾ ਗਹਿਣਾ : ਸੁਖਜਿੰਦਰਪਾਲ ਗਿੱਲ
ਸੁਖਜਿੰਦਰ ਮਾਨ
ਬਠਿੰਡਾ, 22 ਸਤੰਬਰ: ਜ਼ਿਲ੍ਹੇ ਵਿਚ ਚੱਲ ਰਹੀਆਂ 67ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਬਾਸਕਟਬਾਲ ਤੀਜ਼ੇ ਗੇੜ ਦੀਆਂ ਖੇਡਾਂ ਦਾ ਉਦਘਾਟਨ ਖ਼ਾਲਸਾ ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਵਲੋਂ ਕੀਤਾ ਗਿਆ। ਇਸ ਮੌਕੇ ਕਨਵੀਨਰ ਸੁਖਜਿੰਦਰਪਾਲ ਸਿੰਘ ਗਿੱਲ, ਸੁਖਜਿੰਦਰ ਕੌਰ ਸੁੱਖੀ ਨਿਗਰਾਨੀ ਹੇਠ ਖੇਡਾਂ ਸ਼ੁਰੂ ਕਰਵਾਈਆ ਗਈਆਂ। ਨਤੀਜਿਆਂ ਦੀ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਅੰਡਰ ਵਰਗ 14 ਕੁੜੀਆਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਬਠਿੰਡਾ ਵਨ ਨੇ ਪਹਿਲਾਂ ਸਥਾਨ , ਜੋਨ ਮੌਤ ਨੇ ਦੂਜਾ ਅਤੇ ਨਥਾਣਾ ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

67ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦੇ ਦਿਲਖਿੱਚਵੇਂ ਮੁਕਾਬਲੇ ਹੋਏ

ਜਦੋ,ਅੰਡਰ 17 ਵਿੱਚ ਬਠਿੰਡਾ ਵਨ ਜੋਨ ਨੇ ਪਹਿਲਾਂ ਬਠਿੰਡਾ -2 ਨੇ ਦੂਜਾ ਅਤੇ ਸੰਗਤ ਜੋਨ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਤੋਂ ਇਲਾਵਾ ਵਾਲਾ ਅੰਡਰ -19 ਵਰਗ ਵਿੱਚ ਬਠਿੰਡਾ -2 ਜੋਨ ਨੇ ਪਹਿਲਾਂ ਸਥਾਨ , ਬਠਿੰਡਾ ਵਨ ਜੋਨ ਨੇ ਦੂਜਾ ਸਥਾਨ ਹਾਸਲ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾਂ ਪ੍ਰਿੰਸੀਪਲ ਜਗਤਾਰ ਸਿੰਘ ,ਗੁਰਚਰਨ ਸਿੰਘ ਗਿੱਲ ਡੀ.ਐਮ ਰਾਜਿੰਦਰ ਸਿੰਘ ਗਿੱਲ ਕੋਚ , ਕਲਵਿੰਦਰ ਸਿੰਘ ਰਿੰਕੂ , ਗੁਰਲਾਲ ਸਿੰਘ ਗੁਰਜੰਟ ਸਿੰਘ ਅਮਰਜੀਤ ਸਿੰਘ ਅਮਿਤਪਾਲ ਸਿੰਘ, ਹਰਜਿੰਦਰ ਸਿੰਘ ਘੁੱਦਾ ਬਲਜੀਤ ਸਿੰਘ , ਰਾਜਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਮੀਡੀਆ ਸਲਾਹਕਾਰ ਬਲਵੀਰ ਸਿੱਧੂ ਬਠਿੰਡਾ ਖੇਡਾਂ ਦੌਰਾਨ ਹਾਜ਼ਰ ਸਨ ।

 

67ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦੇ ਦਿਲਖਿੱਚਵੇਂ ਮੁਕਾਬਲੇ ਹੋਏ

0

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
ਬਠਿੰਡਾ, 22 ਸਤੰਬਰ : ਜ਼ਿਲ੍ਹੇ ’ਚ ਚੱਲ ਰਹੀਆਂ 67 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਵਿੱਚ ਅੱਜ ਦਿਲਖਿੱਚਵੇਂ ਮੁਕਾਬਲੇ ਹੋਏ। ਇਹਨਾਂ ਮੁਕਾਬਲਿਆਂ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਵਲੋਂ ਕੀਤੀ ਗਈ। ਇਹਨਾਂ ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਖੋਹ ਖੋਹ ਅੰਡਰ 14 ਕੁੜੀਆਂ ਵਿੱਚ ਤਲਵੰਡੀ ਸਾਬੋ ਨੇ ਪਹਿਲਾਂ,ਗੋਨਿਆਣਾ ਨੇ ਦੂਜਾ, ਬਠਿੰਡਾ 1 ਨੇ ਤੀਜਾ, ਅੰਡਰ 17 ਵਿੱਚ ਤਲਵੰਡੀ ਸਾਬੋ ਨੇ ਪਹਿਲਾਂ, ਬਠਿੰਡਾ 1 ਨੇ ਦੂਜਾ, ਭੁੱਚੋ ਮੰਡੀ ਨੇ ਤੀਜਾ, ਬਾਸਕਟਬਾਲ ਅੰਡਰ 14 ਕੁੜੀਆਂ ਵਿੱਚ ਬਠਿੰਡਾ 1 ਨੇ ਪਹਿਲਾਂ,ਮੌੜ ਮੰਡੀ ਨੇ ਦੂਜਾ, ਮੰਡੀ ਫੂਲ ਨੇ ਤੀਜਾ,ਅੰਡਰ 17 ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਭਗਤਾਂ ਨੇ ਤੀਜਾ,ਅੰਡਰ 19 ਵਿੱਚ ਬਠਿੰਡਾ 2 ਨੇ ਪਹਿਲਾਂ,

ਸੂਬਾ ਸਰਕਾਰ ਸਰਕਾਰੀ ਮੈਡੀਕਲ ਸੰਸਥਾਵਾਂ ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ : ਸਿਹਤ ਮੰਤਰੀ

ਬਠਿੰਡਾ 1 ਨੇ ਦੂਜਾ,ਸੰਗਤ ਜੋਨ ਨੇ ਤੀਜਾ, ਗੱਤਕਾ ਫਰੀ ਸੋਟੀ ਅੰਡਰ 14 ਕੁੜੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਨੇ ਪਹਿਲਾਂ, ਮਾਤਾ ਸੁੰਦਰੀ ਸਕੂਲ ਕੋਟ ਸ਼ਮੀਰ ਨੇ ਦੂਜਾ, ਪ੍ਰਦਰਸ਼ਨੀ ਅੰਡਰ 14 ਮੁੰਡੇ ਵਿੱਚ ਦੇਸ਼ ਰਾਜ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਨੇ ਦੂਜਾ, ਸਰਕਾਰੀ ਹਾਈ ਸਕੂਲ ਲਾਲੇਆਣਾ ਨੇ ਤੀਜਾ,ਫਰੀ ਸੋਟੀ ਅੰਡਰ 19 ਕੁੜੀਆਂ ਵਿੱਚ ਮਾਤਾ ਸਾਹਿਬ ਕੌਰ ਸਕੂਲ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਤੀਵਾਲ ਕਲਾਂ ਨੇ ਦੂਜਾ, ਵਾਲੀਬਾਲ ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ,ਗੋਨਿਆਣਾ ਨੇ ਦੂਜਾ, ਬਠਿੰਡਾ 2 ਨੇ ਤੀਜਾ,

…’ਤੇ ਕੰਪਿਊਟਰ ਅਧਿਆਪਕਾਂ ਦੀ 12 ਸਾਲਾਂ ਬਾਅਦ ਵੀ ਨਾ ਸੁਣੀ ਗਈ!

ਅੰਡਰ 19 ਵਿੱਚ ਬਠਿੰਡਾ 1 ਨੇ ਪਹਿਲਾਂ, ਭਗਤਾਂ ਨੇ ਦੂਜਾ,ਗੋਨਿਆਣਾ ਨੇ ਤੀਜਾ,ਟੇਬਲ ਟੈਨਿਸ ਅੰਡਰ 14 ਮੁੰਡੇ ਵਿੱਚ ਭੁੱਚੋ ਮੰਡੀ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਬਠਿੰਡਾ 2 ਨੇ ਤੀਜਾ,ਅੰਡਰ 17 ਵਿੱਚ ਬਠਿੰਡਾ2 ਨੇ ਪਹਿਲਾਂ,ਗੋਨਿਆਣਾ ਨੇ ਦੂਜਾ, ਬਠਿੰਡਾ 1 ਨੇ ਪਹਿਲਾਂ,
ਅੰਡਰ 19 ਵਿੱਚ ਬਠਿੰਡਾ 2 ਨੇ ਪਹਿਲਾਂ, ਬਠਿੰਡਾ 1 ਨੇ ਦੂਜਾ,ਗੋਨਿਆਣਾ ਨੇ ਤੀਜਾ, ਬਾਕਸਿੰਗ ਅੰਡਰ 14 ਮੁੰਡੇ ਵਿੱਚ ਮੌੜ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਮੰਡੀ ਕਲਾਂ ਨੇ ਤੀਜਾ,ਕਬੱਡੀ ਅੰਡਰ 14 ਮੁੰਡੇ ਵਿੱਚ ਤਲਵੰਡੀ ਸਾਬੋ ਨੇ ਪਹਿਲਾਂ, ਭੁੱਚੋ ਮੰਡੀ ਨੇ ਦੂਜਾ,ਮੌੜ ਨੇ ਤੀਜਾ,ਅੰਡਰ 17 ਦੇ ਸੈਮੀਫਾਈਨਲ ਮੈਚ ਵਿਚ ਭੁੱਚੋ ਕਲਾਂ ਨੇ ਮੌੜ ਨੂੰ ਹਰਾਇਆ।

ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਨਿਸ਼ਾ ਬਾਂਸਲ, ਪ੍ਰਿੰਸੀਪਲ ਸੁਨੀਲ ਕੁਮਾਰ, ਪ੍ਰਿੰਸੀਪਲ ਜਸਵੀਰ ਸਿੰਘ ਬੇਗਾ,ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਮੁੱਖ ਅਧਿਆਪਕ ਗੁਰਪ੍ਰੀਤ ਕੌਰ,ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ, ਲੈਕਚਰਾਰ ਅਮਰਦੀਪ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਜਗਦੀਸ ਕੁਮਾਰ,ਲੈਕਚਰਾਰ ਭੁਪਿੰਦਰ ਸਿੰਘ ਮਾਨ, ਲੈਕਚਰਾਰ ਬਲਕਰਨ ਸਿੰਘ,ਗੁਰਮੀਤ ਸਿੰਘ ਮਾਨ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ, ਜਸਵਿੰਦਰ ਸਿੰਘ ਪੱਕਾ, ਬਲਦੇਵ ਸਿੰਘ, ਗੁਰਸ਼ਰਨ ਸਿੰਘ,ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਰਾਜਿੰਦਰ ਸ਼ਰਮਾ, ਕਰਮਜੀਤ ਕੌਰ, ਨਵਸੰਗੀਤ, ਪੁਸ਼ਪਿੰਦਰ ਪਾਲ ਸਿੰਘ, ਲਖਵੀਰ ਸਿੰਘ, ਨਿਰਮਲ ਸਿੰਘ ਪੂਹਲੀ ਹਾਜ਼ਰ ਸਨ।

 

ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ

0
ਮਗਸੀਪਾ ਤੋਂ ਹਾਸਲ ਕੀਤੀ ਇੱਕ ਰੋਜ਼ਾ ਸਿਖਲਾਈ
ਚੰਡੀਗੜ੍ਹ, 22 ਸਤੰਬਰ: ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ। ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦਾ ਉਦਘਾਟਨ ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਸ੍ਰੀ ਕੇਸ਼ਵ ਹਿੰਗੋਨੀਆ ਨੇ ਕੀਤਾ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਲ ਹੋਏ।
ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸ਼੍ਰੀ ਕੇਸ਼ਵ ਹਿੰਗੋਨੀਆ ਨੇ ਕਿਹਾ ਕਿ ‘‘ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਪ੍ਰਫੁੱਲਿਤ ਕਰਨ ਵਾਲੀ ਸਵਾਮੀਤਵ ਸਕੀਮ ਪੇਂਡੂ ਜ਼ਮੀਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਧਿਕਾਰ ਦੇ ਕੇ ਹੋਰ ਸਮਰੱਥ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੁਚੱਜੇ ਭੌਂ ਪ੍ਰਬੰਧਨ, ਜ਼ਮੀਨ ਦੇ ਮਾਲਕੀ ਹੱਕ ਅਤੇ ਕਬਜ਼ਾ ਦੇਣ ਸਬੰਧੀ ਪ੍ਰਕਿਰਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਸਮਰੱਥਾ ਰੱਖਦੀ ਹੈ।”
ਸ਼੍ਰੀ ਹਿੰਗੋਨੀਆ ਨੇ ਕਿਹਾ ਕਿ ਅੱਜ ਦੇ ਟ੍ਰੇਨਿੰਗ ਪ੍ਰੋਗਰਾਮ ਨਾਲ ਸਾਡੇ ਮਾਸਟਰ ਟਰੇਨਰ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੋ ਗਏ ਹਨ ਅਤੇ ਇਨ੍ਹਾਂ ਕੋਲ ਭੌਂ ਸਰਵੇਖਣ, ਮੈਪਿੰਗ ਅਤੇ ਜ਼ਮੀਨ ਦੀ ਮਲਕੀਅਤ ਦੇਣ ਸਬੰਧੀ ਪੂਰਾ ਗਿਆਨ ਹੈ, ਜੋ ਜ਼ਮੀਨੀ ਪੱਧਰ ’ਤੇ ‘‘ਸਵਾਮੀਤਵ ਸਕੀਮ’’ ਦੀ ਸਫ਼ਲਤਾ ਲਈ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਰਦਰਸ਼ਤਾ, ਜਵਾਬਦੇਹੀ ਅਤੇ ਤਕਨਾਲੌਜੀ ਰਾਹੀਂ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਹਰੇਕ ਘਰ ਤੱਕ ਲਾਭ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ। ਸਿਖਲਾਈ ਪ੍ਰੋਗਰਾਮ ਦੌਰਾਨ ਕੌਮੀ ਪੱਧਰ ਦੇ ਮਾਹਿਰਾਂ ਨੇ ਵੱਖ-ਵੱਖ ਸੈਸ਼ਨਾਂ ਵਿੱਚ ਆਪਣੇ ਤਜਰਬੇ ਸਾਂਝੇ ਕੀਤੇ। ਪੀ.ਐਲ.ਆਰ.ਐਸ. ਦੇ ਸਲਾਹਕਾਰ ਸ੍ਰੀ ਨਰਿੰਦਰ ਸੰਘਾ ਨੇ ‘ਪੰਜਾਬ ਅਬਾਦੀ ਦੇਹ ਐਕਟ 2021’ ਅਤੇ ਇਸਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਦੱਸਿਆ। ‘ਸਰਵੇਅ ਆਫ਼ ਇੰਡੀਆ’ ਦੇ ਮਾਹਿਰਾਂ ਨੇ ਲਾਲ ਲਕੀਰ ਦੀ ਨਿਸ਼ਾਨਦੇਹੀ, ਡਰੋਨ ਦੀ ਵਰਤੋਂ ਅਤੇ ਜ਼ਮੀਨ ਦੀ ਅਸਲ ਸਥਿਤੀ ਜਿਹੇ ਵਿਸ਼ਿਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਐਨ.ਆਈ.ਸੀ. ਤੋਂ ਆਏ ਮਾਹਿਰਾਂ ਨੇ ਜ਼ਮੀਨ ਦੀ ਮਲਕੀਅਤ ਅਤੇ ਪ੍ਰਾਪਰਟੀ ਕਾਰਡਾਂ ਦਾ ਰਿਕਾਰਡ ਬਣਾਉਣ ਲਈ ਡਾਟਾ ਐਂਟਰੀ ਲਈ ‘ਆਬਾਦੀ ਦੇਹ’ ਆਨਲਾਈਨ ਪੋਰਟਲ ਬਾਰੇ ਜਾਣੂ ਕਰਵਾਇਆ। ਸਿਖਲਾਈ ਸੈਸ਼ਨ ਦੌਰਾਨ ਮਾਹਿਰਾਂ ਨੇ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਪੰਜਾਬ ਨੇ ਇਸ ਸਕੀਮ ਅਧੀਨ ਵੱਖ-ਵੱਖ ਖੇਤਰਾਂ ਵਿੱਚ ਪਹਿਲਾਂ ਹੀ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਕੀਮ ਤਹਿਤ ਹੁਣ ਤੱਕ 11,653 ਨੋਟੀਫਾਈਡ ਪਿੰਡਾਂ ਵਿੱਚੋਂ 6739 ਪਿੰਡਾਂ ਦੀ ਡਰੋਨ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ, ਆਬਾਦੀ ਦੇਹ ਖੇਤਰ ਅਧੀਨ ਆਉਂਦੀਆਂ ਜ਼ਮੀਨਾਂ ਸਬੰਧੀ ਵੇਰਵਿਆਂ ਅਤੇ ਮਾਲਕਾਂ ਦੀ ਸ਼ਨਾਖ਼ਤ ਲਈ 1,633 ਪਿੰਡਾਂ ਵਿੱਚ ਜ਼ਮੀਨ ਦੀ ਅਸਲ ਸਥਿਤੀ ਸਬੰਧੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ, ਜਦਕਿ 15,507 ਪ੍ਰਾਪਰਟੀ ਕਾਰਡ ਬਣਾਏ ਜਾ ਚੁੱਕੇ ਹਨ।

ਸੂਬਾ ਸਰਕਾਰ ਸਰਕਾਰੀ ਮੈਡੀਕਲ ਸੰਸਥਾਵਾਂ ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ : ਸਿਹਤ ਮੰਤਰੀ

0

ਕਿਹਾ, 4 ਮੈਡੀਕਲ ਕਾਲਜ ਖੋਲ੍ਹੇ ਜਾਣਗੇ ਜਲਦ ਤੇ ਨਵੇਂ ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ
ਸੁਖਜਿੰਦਰ ਮਾਨ
ਬਠਿੰਡਾ, 22 ਸਤੰਬਰ : ਸੂਬੇ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੀਆ ਤੇ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਮੈਡੀਕਲ ਸੰਸਥਾਵਾਂ ਨੂੰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।

…’ਤੇ ਕੰਪਿਊਟਰ ਅਧਿਆਪਕਾਂ ਦੀ 12 ਸਾਲਾਂ ਬਾਅਦ ਵੀ ਨਾ ਸੁਣੀ ਗਈ!

ਸਥਾਨਕ ਏਮਜ਼ ਵਿਖੇ ਐਸੋਸੀਏਸ਼ਨ ਆਫ ਫਿਜ਼ੀਸ਼ੀਅਨ ਆਫ ਇੰਡੀਆ (ਮਾਲਵਾ ਸ਼ਾਖਾ) ਦੀ 10ਵੀਂ ਸਲਾਨਾ ਮੈਪੀਕਾਨ-2023 ਕਾਨਫਰੰਸ ਚ ਮੁੱਖ ਮਹਿਮਾਨ ਵੱਜੋਂ ਸਿਰਕਤ ਕਰਨ ਦੌਰਾਨ ਸਿਹਤ ਮੰਤਰੀ ਨੇ ਅਪਣੇ ਸੰਬੋਧਨ ਵਿਚ ਏਮਜ਼ ਬਠਿੰਡਾ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਵੀ ਦਿੱਤਾ।ਉਨ੍ਹਾਂ ਕਿਹਾ ਕਿ ਸਰਕਾਰ ਮੌਜੂਦਾ ਮੈਡੀਕਲ ਕਾਲਜਾਂ ਨੂੰ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ 4 ਮੈਡੀਕਲ ਕਾਲਜ ਖੋਲ੍ਹ ਰਹੀ ਹੈ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਸਿਹਤ ਮੰਤਰੀ ਨੇ ਨੌਜਵਾਨ ਮੈਡੀਕਲ ਵਿਦਿਆਰਥੀਆਂ ਨੂੰ ਗੈਰ ਸੰਚਾਰੀ ਬਿਮਾਰੀਆਂ ਤੇ ਤਣਾਅ ਤੋਂ ਬਚਣ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਸਲਾਹ ਦਿੱਤੀ ਕਿਉਂਕਿ ਤਣਾਅ ਨੌਜਵਾਨ ਖੁਦਕੁਸ਼ੀਆਂ ਲਈ ਜ਼ਿੰਮੇਵਾਰ ਹੈ।ਸਮਾਗਮ ਉਪਰੰਤ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਹੈ ਅਤੇ ਜ਼ਿਲ੍ਹੇ ਚ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਸੈਂਟਰ ਖੋਲ੍ਹੇ ਜਾ ਰਹੇ ਹਨ, ਜਿੱਥੇ ਮਰੀਜ਼ਾਂ ਦੇ ਆਉਣ ਤੋਂ ਲੈ ਕੇ ਹਰ ਤਰ੍ਹਾਂ ਦੀ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਬਠਿੰਡਾ ’ਚ ਕਿਸਾਨ ਮੇਲਾ 27 ਸਤੰਬਰ ਨੂੰ : ਡਾ. ਕਰਮਜੀਤ ਸਿੰਘ ਸੇਖੋਂ

ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸੁਵਿੱਧਾ ਸਿਰਫ਼ ਜ਼ਿਲ੍ਹਾ ਹਸਪਤਾਲਾਂ ਵਿੱਚ ਸ਼ੁਰੂ ਹੋਵੇਗੀ ਉਸ ਤੋਂ ਬਾਅਦ ਪੀਐਚਸੀ ਅਤੇ ਸੀਐਚਸੀ ਤੱਕ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੂਬਾ ਸਰਕਾਰ ਵਲੋਂ ਖੋਲ੍ਹੇ ਗਏ ‘ਆਮ ਆਦਮੀ ਕਲੀਨਿਕ’ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੇ ਹਨ।ਨਸ਼ਿਆਂ ਦੇ ਮਾਮਲੇ ’ਤੇ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਅਲਾਮਤ ਚ ਫਸੇ ਨੌਜ਼ਵਾਨਾਂ ਨੂੰ ਜੇਲ੍ਹਾ ਵਿੱਚ ਭੇਜਣ ਦੀ ਬਜਾਏ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾਵੇਗਾ।

ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜਗਰੂਪ ਗਿੱਲ, ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿੱਲ ਠਾਕੁਰ, ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ, ਏਮਜ਼ ਦੇ ਡਾਇਰੈਕਟਰ ਡਾ. ਡੀ.ਕੇ ਸਿੰਘ, ਡੀ.ਆਰ.ਐੱਮ.ਐੱਸ. ਡਾ. ਅਵਿਨੇਸ਼ ਕੁਮਾਰ, ਡਾ. ਵਿਤੁਲ ਗੁਪਤਾ ਆਰਗੇਨਾਈਜ਼ਿੰਗ ਸੈਕਟਰੀ, ਡਾ. ਪੀ.ਐੱਸ. ਬਰਾੜ, ਅਸ਼ਵੰਤ ਮਲਹੋਤਰਾ, ਕੁਨਾਲ ਸ਼ਰਮਾ ਅਤੇ ਪ੍ਰਬੰਧਕੀ ਕਮੇਟੀ ਤੇ ਮੈਡੀਕਲ ਵਿਦਿਆਰਥੀ ਵਿਸ਼ੇਸ਼ ਤੌਰ ਹਾਜ਼ਰ ਰਹੇ।

 

…’ਤੇ ਕੰਪਿਊਟਰ ਅਧਿਆਪਕਾਂ ਦੀ 12 ਸਾਲਾਂ ਬਾਅਦ ਵੀ ਨਾ ਸੁਣੀ ਗਈ!

0

ਸਾਲ 2011ਵਿੱਚ ਰੈਗੂਲਰ ਹੋਣ ਦੇ ਬਾਵਜੂਦ ਵੀ ਕੱਚੇ ਦੇ ਕੱਚੇ
ਸੁਖਜਿੰਦਰ ਮਾਨ
ਬਠਿੰਡਾ, 22 ਸਤੰਬਰ: ਪੰਜਾਬੀ ਦੀ ਇੱਕ ਪ੍ਰ੍ਰਸਿੱਧ ਕਹਾਵਤ ‘‘ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ’’ ਪ੍ਰੰਤੂ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੀ ਤਾਂ 12 ਸਾਲਾਂ ਬਾਅਦ ਵੀ ਨਹੀਂ ਸੁਣੀ ਗਈ ਹੈ। ਹਾਲਾਂਕਿ ਇਹ ਗੱਲ ਸੁਣਨ ਵਿਚ ਜਰੂਰ ਅਜੀਬ ਲੱਗਦੀ ਹੈ ਪ੍ਰੰਤੂ ਸੂਬੇ ਦੇ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਨਵੀਂ ਤਕਨੀਕ ਦੀ ਜਾਣਕਾਰੀ ਦੇਣ ਲਈ ਸਾਲ 2004 ਤੇ ਅਤੇ ਉਸਤੋਂ ਬਾਅਦ ਭਰਤੀ ਕੀਤੇ ਕੰਪਿਊਟਰ ਅਧਿਆਪਕਾਂ ਨੂੰ ਸਾਲ 2011 ਵਿਚ ਪੱਕੇ ਕਰਨ ਦੇ ਬਾਵਜੂਦ ਹਾਲੇ ਤੱਕ ਪੱਕੇ ਅਧਿਆਪਕਾਂ ਦੇ ਬਰਾਬਰ ਦਾ ਦਰਜ਼ਾ ਨਹੀਂ ਦਿੱਤਾ ਗਿਆ।

24 ਨੂੰ ਕੈਬਨਿਟ ਮੰਤਰੀ ਦੇ ਘਿਰਾਓ ਵਿਚ ਸ਼ਾਮਿਲ ਹੋਣ ਦਾ ਫੈਸਲਾ

ਦਸਣਾ ਬਣਦਾ ਹੈ ਕਿ ਉਸ ਸਮੇਂ ਸਰਕਾਰ ਵਲੋ ਸਿੱਖਿਆ ਵਿਭਾਗ ਵਿਚ ਪਿਕਟਸ ਸੁਸਾਇਟੀ ਬਣਾ ਕੇ ਇੰਨ੍ਹਾਂ ਅਧਿਆਪਕਾਂ ਨੂੰ ਮਾਮੂਲੀ ਤਨਖ਼ਾਹਾਂ ਉਪਰ ਠੇਕੇ ’ਤੇ ਰੱਖਿਆ ਗਿਆ ਸੀ। ਪ੍ਰੰਤੂ ਇੰਨ੍ਹਾਂ ਕੰਪਿਊਟਰ ਅਧਿਆਪਕਾਂ ਵਲੋਂ ਕੀਤੇ ਨਿਰੰਤਰ ਸੰਘਰਸ਼ ਅਤੇ ਮੌਜੂਦਾ ਯੁੱਗ ਵਿਚ ਕੰਪਿਊਟਰ ਦੀ ਮਹੱਤਤਾ ਨੂੰ ਦੇਖਦਿਆਂ ਪਿਕਟਸ ਸੁਸਾਇਟੀ ਅਧੀਨ ਹੀ ਕੰਪਿਊਟਰ ਟੀਚਰਾਂ ਨੂੰ ਵੋਕੇਸ਼ਨਲ ਮਾਸਟਰ ਦੇ ਬਰਾਬਰ ਦਾ ਗ੍ਰੇਡ ਅਤੇ ਦੂਜੇ ਅਧਿਆਪਕਾ ਦੇ ਵਾਂਗ ਨੌਕਰੀ ਦੇ ਸਾਰੇ ਲਾਭ ਦੇ ਨਿਯੁਕਤੀ ਪੱਤਰ ਦੇ ਕੇ ਰੈਗੂਲਰ ਕੀਤਾ ਗਿਆ।

ਫੀਲਡ ਕਾਮਿਆਂ ਦੀ ਅਪਣੀਆਂ ਮੰਗਾਂ ਸਬੰਧੀ ਨਿਗਰਾਨ ਇੰਜੀਨੀਅਰ ਨਾਲ ਹੋਈ ਮੀਟਿੰਗ

ਹਾਲਾਂਕਿ ਪਿਕਟਸ ਸੁਸਾਇਟੀ ਕੋਲ ਆਪਣੇ ਕੋਈ ਆਮਦਨ ਸਰੋਤ ਨਾ ਹੋਣ ਕਾਰਨ ਇੰਨ੍ਹਾਂ ਕੰਪਿਊਟਰ ਅਧਿਆਪਕਾ ਦੀ ਤਨਖਾਹ ਦੇ ਖਰਚੇ ਲਈ ਕੈਬਿਨੇਟ ਮੰਤਰੀ ਪਰੀਸ਼ਦ ਵਲੋ ਗੈਪ ਫੰਡ ਦੀ ਪ੍ਰੋਵੀਜ਼ਨ ਰੱਖੀ ਗਈ। ਜਿਸਦੇ ਚੱਲਦੇ ਤਨਖਾਹ ਵੀ ਸਰਕਾਰ ਦੇ ਖ਼ਜਾਨੇ ਵਿੱਚੋ ਦਿੱਤੀ ਜਾਣ ਲੱਗੀ। ਇਸਤੋਂ ਇਲਾਵਾ ਰੈਗੂਲਰ ਹੋਣ ਤੋਂ ਬਾਅਦ ਦੂਜੇ ਵਿਭਾਗ ਦੇ ਅਧਿਆਪਕਾਂ ਤੇ ਸਰਕਾਰੀ ਮੁਲਾਜਮਾਂ ਵਾਂਗ ਹੀ ਇਨ੍ਹਾਂ ਕੰਪਿਊਟਰ ਟੀਚਰਾਂ ਵਲੋਂ 2 ਸਾਲ ਦਾ ਪ੍ਰੋਬੇਸ਼ਨ ਪੀਰੀਅਡ ਵੀ ਪਾਰ ਕੀਤਾ ਗਿਆ। ਸਲਾਨਾ ਇੰਕਰੀਮੈਂਟ ਅਤੇ ਬਾਕੀ ਸਾਰੇ ਭੱਤੇ ਵੀ ਦੂਜੇ ਅਧਿਆਪਕਾਂ ਵਾਂਗ ਮਿਲੇ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਅਧਿਆਪਕ ਆਗੂਆਂ ਨੇ ਦਸਿਆ ਕਿ ਕੰਪਿਊਟਰ ਅਧਿਆਪਕਾਂ ਦੇ ਹੱਕਾਂ ’ਤੇ ਪਹਿਲਾ ਕੁਹਾੜਾ ਓਦੋਂ ਚਲਾਇਆ ਜਦੋਂ 4 ਸਾਲਾਂ ਏਸੀਪੀ ਤਰੱਕੀ ਦਾ ਸਮਾਂ ਸੀ। ਬਿਨਾ ਕਿਸੇ ਕਾਰਨ ਲਗਭਗ 7000 ਕੰਪਿਊਟਰ ਅਧਿਆਪਕਾਂ ਦੀ 4 ਸਾਲਾਂ ਤਰੱਕੀ ਰੋਕ ਲਈ ਗਈ। ਵਿਭਾਗ ਦੀ ਸਿੱਖਿਆ ਸ਼ਾਖਾ -7 ਵਲੋ ਜਾਰੀ ਨੋਟੀਫਿਕੇਸ਼ਨ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਜਾਰੀ ਕੀਤੇ ਆਰਡਰਾਂ ਵਿੱਚ ਸਿਵਲ ਸਰਵਿਸਿਜ਼ ਰੂਲਜ਼ ਲਿਖ ਕੇ ਦਿੱਤੇ ਜਾਣ ਦੇ ਬਾਵਜੂਦ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਵਲੋ ਇਹਨਾ ਸਭ ਨੋਟੀਫਿਕੇਸ਼ਨ ਅਤੇ ਆਰਡਰਾਂ ਨੂੰ ਅਣਗੌਲੇ ਕੀਤਾ ਗਿਆ।

ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀ

ਇਸ ਤੋਂ ਬਾਅਦ ਜਦੋਂ ਸਰਕਾਰ ਵਲੋ ਸਰਕਾਰੀ ਕਰਮਚਾਰੀਆਂ ਨੂੰ ਪੈਅ ਕਮਿਸ਼ਨ ਦੇਣ ਵਿੱਚ ਦੇਰੀ ਦੇ ਇਵਜ ਵਿੱਚ ਮੁਢਲੀ ਤਨਖ਼ਾਹ ’ਤੇ 5 ਫ਼ੀਸਦੀ ਅੰਤਰਿਮ ਰਾਹਤ ਦਿੱਤੀ ਗਈ ਤਾਂ ਮੁੜ ਇੰਨ੍ਹਾਂ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਹੋਣ ਦੇ ਬਾਵਜੂਦ ਵੀ ਇਸ ਲਾਭ ਤੋਂ ਵਾਂਝਾ ਰੱਖਿਆ ਗਿਆ। ਬਹੁਤ ਵਾਰ ਸਿੱਖਿਆ ਵਿਭਾਗ ਤੇ ਫਾਇਨਾਂਸ ਵਿਭਾਗ ਵਲੋ ਫਾਈਲ ਫਾਈਲ ਖੇਡਿਆ ਗਿਆ ਪਰ ਕੰਪਿਊਟਰ ਅਧਿਆਪਕਾਂ ਨੂੰ ਇਕ ਵਾਰ ਫਿਰ ਨਿਰਾਸ਼ਾ ਹੀ ਪੱਲੇ ਪਈ। ਸਭ ਤੋਂ ਵੱਡੀ ਮਾਰ ਓਦੋਂ ਪਈ ਜਦੋਂ ਪੰਜਾਬ ਦੇ ਬਾਕੀ ਸਾਰੇ ਕਰਮਚਾਰੀਆਂ ਨੂੰ ਪੈਅ ਕਮਿਸ਼ਨ ਦਾ ਲਾਭ ਦੇ ਕੇ ਤਨਖਾਹ ਵਿੱਚ ਲਗਭਗ 15% ਦਾ ਵਾਧਾ ਦਿੱਤਾ ਗਿਆ।

ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ

ਪਰ ਪਹਿਲਾ ਦੀ ਤਰਾਂ ਇਸ ਵਾਰ ਵੀ ਕੰਪਿਊਟਰ ਅਧਿਆਪਕਾਂ ਦੇ ਹੱਕਾਂ ਤੇ ਪੈਅ ਕਮਿਸ਼ਨ ਲਾਗੂ ਨਾ ਕਰਕੇ ਡਾਕਾ ਮਾਰਿਆ ਗਿਆ। ਸਰਕਾਰ ਅਤੇ ਵਿਭਾਗ ਦੀ ਬੇਰੁੱਖੀ ਇਸ ਕਦਰ ਵੱਧ ਗਈ ਕਿ ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੇ ਇਸ ਜਹਾਨ ਤੋਂ ਰੁਖ਼ਸਤ ਹੋ ਜਾਣ ਤੇ ਓਹਨਾ ਦੇ ਪਰਿਵਾਰਾਂ ਨੂੰ ਨਾ ਤਾਂ ਕੋਈ ਸਰਕਾਰੀ ਨੌਕਰੀ ਦਿੱਤੀ ਗਈ ਅਤੇ ਨਾ ਹੀ ਕੋਈ ਵਿੱਤੀ ਲਾਭ। ਜਿਸ ਕਰਕੇ ਓਹਨਾ ਦੇ ਪਰਿਵਾਰ ਮਾਨਸਿਕ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀ ਉਮਰ ਦੇ ਕੀਮਤੀ 18 ਸਾਲ ਸਿੱਖਿਆ ਵਿਭਾਗ ਨੂੰ ਦੇ ਕੇ ਸਕੂਲਾਂ ਨੂੰ ਹਾਇਟੈਕ ਬਣਾਉਣ ਦੇ ਬਾਵਜੂਦ ਓਹਨਾ ਨੂੰ ਨਾ ਕਿਸੇ ਸੀਨੀਆਰਤਾ ਸੂਚੀ ਵਿੱਚ ਰੱਖਿਆ ਗਿਆ ਅਤੇ ਨਾ ਹੀ ਓਹਨਾ ਨੂੰ ਅਜੇ ਤੱਕ ਕੋਈ ਵਿਭਾਗੀ ਤਰੱਕੀ ਦਿੱਤੀ ਗਈ।

ਬਠਿੰਡਾ ਦੇ ਸਰਕਾਰੀ ਸਕੂਲ ’ਚ ਵਿਦਿਆਰਥੀਆਂ ਦੇ ਕੜ੍ਹੇ ਉਤਾਰਨ ਦੇ ਮਾਮਲੇ ’ਚ ਪ੍ਰਿੰਸੀਪਲ ਨੇ ਮੰਗੀ ਮੁਆਫ਼ੀ

ਕੰਪਿਊਟਰ ਅਧਿਆਪਕਾਂ ਤੋਂ ਬਾਅਦ ਭਰਤੀ ਹੋਏ ਅਧਿਆਪਕ, ਲੈਕਚਰਾਰ ਅਤੇ ਸਕੂਲ ਮੁਖੀ ਤੱਕ ਬਣ ਚੁੱਕੇ ਹਨ ਪਰ ਕੰਪਿਊਟਰ ਅਧਿਆਪਕ ਨੂੰ ਇਸ ਤਰ੍ਹਾਂ ਦੇ ਲਾਭਾਂ ਤੋਂ ਵਾਂਝੇ ਰੱਖਿਆ ਹੋਇਆ ਹੈ। ਵੱਡੀ ਗੱਲ ਇਹ ਵੀ ਹੈ ਕਿ ਮੌਜੂਦਾ ਸਰਕਾਰ ਨਾਲ ਵੀ ਕੰਪਿਊਟਰ ਅਧਿਆਪਕ ਯੂਨੀਅਨ ਦੀਆਂ ਤਕਰੀਬਨ 35 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਸਿੱਖਿਆ ਮੰਤਰੀ ਵਲੋਂ ਸਾਲ 2022 ਦੀ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਪੈਅ ਕਮਿਸ਼ਨ ਦੇ ਕੇ ਦੀਵਾਲੀ ਦਾ ਤੋਹਫ਼ਾ ਦੇਣ ਦਾ ਕੀਤਾ ਐਲਾਨ ਵੀ ਸਿਰਫ ਐਲਾਨ ਹੀ ਰਹਿ ਗਿਆ ਜੋ ਅਜੇ ਤੱਕ ਵਫ਼ਾ ਨਹੀਂ ਹੋ ਸਕਿਆ।

 

24 ਨੂੰ ਕੈਬਨਿਟ ਮੰਤਰੀ ਦੇ ਘਿਰਾਓ ਵਿਚ ਸ਼ਾਮਿਲ ਹੋਣ ਦਾ ਫੈਸਲਾ

0

ਬਠਿੰਡਾ, 22 ਸਤੰਬਰ: ਪੰਜਾਬ ਗੌਰਮਿੰਟ ਪੈਨਸ਼ਨਰਸ ਐਸੋਸੀਏਸ਼ਨ ਬਠਿੰਡਾ ਦੀ ਮੀਟਿੰਗ ਦਰਸ਼ਨ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਪੈਨਸ਼ਨਰਸ ਭਵਨ ਵਿਖ਼ੇ ਹੋਈ। ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਪ੍ਰਿੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਸ ਕਮੇਟੀ ਵੱਲੋਂ ਮੁਲਾਜ਼ਮ ਮੰਗਾ ਨੂੰ ਲੈ ਕੇ 24 ਸਤੰਬਰ ਨੂੰ ਕੈਬਨਿਟ ਮੰਤਰੀ ਡ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਫੀਲਡ ਕਾਮਿਆਂ ਦੀ ਅਪਣੀਆਂ ਮੰਗਾਂ ਸਬੰਧੀ ਨਿਗਰਾਨ ਇੰਜੀਨੀਅਰ ਨਾਲ ਹੋਈ ਮੀਟਿੰਗ

ਇਸ ਘਿਰਾਓ ਵਿਚ ਜਥੇਬੰਦੀ ਵੱਡੀ ਪੱਧਰ ’ਤੇ ਸਿਰਕਤ ਕਰੇਗੀ। ਐਸੋੋਸੋੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਮੰਗਾ ਮੰਨਣ ਦੀ ਬਜਾਏ ਇਸਤਿਹਾਰਬਾਜ਼ੀ ਕਰਕੇ ਡੰਗ ਟਪਾ ਰਹੀ ਹੈ। ਓਹਨਾ ਮੰਗ ਕੀਤੀ ਕਿ ਪੈਨਸ਼ਨਰਸ ਨੂੰ 2.59 ਦਾ ਗੁਣਾਕ ਦਿੱਤਾ ਜਾਵੇਗਾ, ਮੁਲਾਜ਼ਮਾਂ ਦੇ ਬੰਦੇ ਕੀਤੇ 37 ਤਰਾਂ ਦੇ ਭੱਤੇ ਬਹਾਲ ਕੀਤੇ ਜਾਣ, ਪੁਰਾਣੀ ਪੈਨਸ਼ਨ ਭਾਲ ਕੀਤੀ ਜਾਵੇ ਅਤੇ ਕੱਚੇ ਮੁਲਾਜ਼ਿਮ ਪੱਕੇ ਕੀਤੇ ਜਾਣ।

 

ਸਫ਼ਾਈ ਕਾਮਿਆਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਬੰਦ ਕਰੇ ਸਰਕਾਰ: ਗਹਿਰੀ

0

ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਹੱਲ ਨਾ ਹੋਣ ’ਤੇ ਸੰਘਰਸ਼ ਵਿੱਢਣ ਦਾ ਕੀਤਾ ਐਲਾਨ
ਬਠਿੰਡਾ, 22 ਸਤੰਬਰ: ਸਥਾਨਕ ਨਗਰ ਨਿਗਮ ਅਧੀਨ ਜਨਤਕ ਪਖਾਣਿਆਂ ਦੀ ਸਫ਼ਾਈ ’ਚ ਲੱਗੇ ਕਾਮਿਆਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਦਲਿਤ ਮਹਾਂ ਪੰਚਾਇਤ ਦੇ ਚੇਅਰਮੈਨ ਅਤੇ ਜਰਨਲ ਸਕੱਤਰ ਕਾਂਗਰਸ ਕਿਰਨਜੀਤ ਸਿੰਘ ਗਹਿਰੀ ਨੇ ਕਾਮਿਆਂ ਨੂੰ ਨਾਲ ਲੈਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਾਉਣ ਲਈ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ।

ਵਿਜੀਲੈਂਸ ਬਿਊਰੋ ਵਲੋਂ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਕਾਬੂ

ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ , ਜਿਨ੍ਹਾਂ ਕੋਲ ਨਗਰ ਨਿਗਮ ਕਮਿਸ਼ਨਰ ਦਾ ਵੀ ਚਾਰਜ ਹੈ, ਨੂੰ ਮੰਗ ਪੱਤਰ ਸੌਂਪਦੇ ਹੋਏ ਦੱਸਿਆ ਕਿ ਸਭ ਤੋਂ ਵੱਧ ਲੋਕਾਂ ਦੀ ਸੇਵਾ ਕਰਨ ਵਾਲੇ ਸਫ਼ਾਈ ਕਾਮਿਆਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਬੰਦ ਹੋਣਾ ਚਾਹੀਦਾ ਹੈ। ਗਹਿਰੀ ਨੇ ਕਿਹਾ ਇਨ੍ਹਾਂ ਨੂੰ ਡੀ ਸੀ ਰੇਟ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਨਿਯਮਾਂ ਦੇ ਉਲਟ ਜੁਲਾਈ ਮਹੀਨੇ ’ਚ 5800 ਅਤੇ ਅਗਸਤ ਮਹੀਨੇ ’ਚ ਸਿਰਫ਼ 6402 ਰੁ ਤਨਖਾਹ ਦਿੱਤੀ ਗਈ ਹੈ।ਇਸਤੋਂ ਇਲਾਵਾ ਹਫਤੇ ਦੀ ਛੁੱਟੀ ਵੀ ਨਹੀਂ ਦਿਤੀ ਜਾਂਦੀ ।

ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ

ਡੀ ਸੀ ਨੇ ਭਰੋਸਾ ਦਿਵਾਇਆ ਕਿ ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਜਲਦੀ ਹੱਲ ਕੀਤੀਆਂ ਜਾਣਗੀਆਂ। ਗਹਿਰੀ ਨੇ ਐਲਾਨ ਕੀਤਾ ਜੇਕਰ ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਦੇਰੀ ਹੁੰਦੀ ਹੈ ਤਾਂ ਦਲਿਤ ਭਾਈਚਾਰੇ ਨੂੰ ਨਾਲ ਲੈਕੇ ਨੈਸ਼ਨਲ ਦਲਿਤ ਮਹਾਂ ਪੰਚਾਇਤ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਇਸ ਮਾਮਲੇ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਗੁਰਜੰਟ ਸਿੰਘ ਗਹਿਰੀ ਪੰਚ, ਜਸਵੀਰ ਸਿੰਘ ਗੋਬਿੰਦਪੁਰਾ ਅਤੇ ਹੋਰ ਆਗੂ ਵੀ ਹਾਜਰ ਸਨ।

 

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕੰਪਿਉਟਿੰਗ ਨੇ ਫਲਦਾਰ ਪੌਦੇ ਲਗਾ ਕੇ ਕੀਤਾ ਵਿਦਿਆਰਥੀਆਂ ਦਾ ਸਵਾਗਤ

0

ਬਠਿੰਡਾ, 22 ਸਤੰਬਰ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕੰਪਿਉਟਿੰਗ ਵੱਲੋਂ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਦਾ ਸਵਾਗਤ ਜਾਮੁਨ, ਅਮਰੂਦ ਤੇ ਛਾਂਦਾਰ ਬੂਟੇ ਲਗਾ ਕੇ ਕੀਤਾ ਗਿਆ। ਇਸ ਮੌਕੇ ਡੀਨ ਡਾ. ਵਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਾਂਭ-ਸੰਭਾਲ ਤੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਧਰਤੀ, ਪਾਣੀ, ਮਿੱਟੀ ਆਦਿ ਨੂੰ ਸਭ ਤੋਂ ਵੱਧ ਪਲੀਤ ਆਦਮੀ ਕਰਦਾ ਹੈ, ਜੇਕਰ ਹਰ ਇਨਸਾਨ ਹਰ ਸਾਲ 2 ਪੌਦੇ ਲਗਾਏ ਤਾਂ ਵਾਤਾਵਰਣ ਸਾਫ ਸੁਥਰਾ ਅਤੇ ਪ੍ਰਦੂਸ਼ਨ ਰਹਿਤ ਹੋਵੇਗਾ।

ਬਠਿੰਡਾ ’ਚ ਕਿਸਾਨ ਮੇਲਾ 27 ਸਤੰਬਰ ਨੂੰ : ਡਾ. ਕਰਮਜੀਤ ਸਿੰਘ ਸੇਖੋਂ

ਜਿਸ ਨਾਲ ਜੀਵਾਂ ਦੀ ਉਮਰ ਲੰਬੀ ਅਤੇ ਰੋਗ ਮੁਕਤ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਦਰਖਤਾਂ ਤੇ ਪੰਛੀਆਂ ਲਈ ਆਲ੍ਹਣੇ ਵੀ ਲਗਾਏ ਗਏ।ਸੀਨੀਅਰ ਵਿਦਿਆਰਥੀਆਂ ਵੱਲੋਂ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤੇ ਗਏ ਸਮਾਰੋਹ ਵਿੱਚ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀਆਂ ਸ਼ਾਨਦਾਰ ਵੰਨਗੀਆਂ ਪੇਸ਼ ਕੀਤੀਆਂ ਗਈਆਂ।

ਵਿਜੀਲੈਂਸ ਬਿਊਰੋ ਵਲੋਂ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਕਾਬੂ

ਇਸ ਮੌਕੇ ਕਰਵਾਏ ਗਏ ਸਵਾਲ-ਜਵਾਬ ਤੇ ਸੱਭਿਆਚਾਰ ਅਦਾਕਾਰੀ ਦੇ ਮੁਕਾਬਲਿਆਂ ਦੇ ਆਧਾਰ ਤੇ ਜੱਜਾਂ ਨੇ ਸੋਨੂੰ ਨੂੰ ਮਿਸਟਰ ਫਰੈਸ਼ਰ ਤੇ ਅਮਨਦੀਪ ਕੌਰ ਨੂੰ ਮਿਸ ਫਰੈਸ਼ਰ, ਸਿਮਰਨਜੀਤ ਨੂੰ ਪਿ੍ਰੰਸ, ਨੁਕਬੇ ਵਾਲਿਟਨ ਨੂੰ ਮਿਸ ਚਾਰਮਿੰਗ ਅਤੇ ਡੀ ਸੋਸਾਂ ਨੂੰ ਮਿਸਟਰ ਅਵੈਸਮ ਚੁਣਿਆ।ਕੁਆਰਡੀਨੇਟਰ ਬਲਜਿੰਦਰ ਕੌਰ ਅਤੇ ਮੈਡਮ ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ।

 

ਵਿਜੀਲੈਂਸ ਬਿਊਰੋ ਵਲੋਂ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਕਾਬੂ

0

ਬਠਿੰਡਾ, 21 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ ਬਠਿੰਡਾ ਵਿਖੇ ਤਾਇਨਾਤ ਇੱਕ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਅਬਲੂ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਬਿਜਲੀ ਮੁਲਾਜ਼ਮ ਨੇ ਉਸਦੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਬਤੌਰ ਰਿਸ਼ਵਤ ਲਏ ਸਨ ਕਿਉਂਕਿ ਅਪ੍ਰੈਲ ਮਹੀਨੇ ਵਿੱਚ ਆਏ ਹਨੇਰੀ ਕਾਰਨ ਅੱਠ ਖੰਭੇ ਟੁੱਟ ਗਏ ਸਨ। ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।

ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀ

ਬੁਲਾਰੇ ਨੇ ਦੱਸਿਆ ਕਿ ਬਿਉਰੋ ਦੀ ਰੇਂਜ ਬਠਿੰਡਾ ਵੱਲੋਂ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਸਬੰਧੀ ਸਬੰਧਤ ਪੀ.ਐਸ.ਪੀ.ਸੀ.ਐਲ. ਦਫ਼ਤਰ ਵੱਲੋਂ ਕੋਈ ਵੀ ਪੂਰਵ ਅਨੁਮਾਨ ਤਿਆਰ ਨਹੀਂ ਕੀਤਾ ਗਿਆ ਸੀ ਪਰ ਲਾਈਨਮੈਨ ਨੇ ਖੁਦ ਹੀ ਬਿਜਲੀ ਕੁਨੈਕਸ਼ਨ ਬਹਾਲ ਕਰਨ ਲਈ ਖੰਭੇ ਲਗਾ ਦਿੱਤੇ ਸਨ। ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਦੋਸ਼ੀ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਇਸ ਸਬੰਧੀ ਕਥਿਤ ਦੋਸ਼ੀ ਬਿਜਲੀ ਮੁਲਾਜ਼ਮ ਖ਼?ਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਫੀਲਡ ਕਾਮਿਆਂ ਦੀ ਅਪਣੀਆਂ ਮੰਗਾਂ ਸਬੰਧੀ ਨਿਗਰਾਨ ਇੰਜੀਨੀਅਰ ਨਾਲ ਹੋਈ ਮੀਟਿੰਗ

0

ਬਠਿੰਡਾ, 21 ਸਤੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਆਗੂਆਂ ਦੀ ਅੱਜ ਨਿਗਰਾਨ ਇੰਜੀਨੀਅਰ ਪੰਜਾਬ ਸਪਲਾਈ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਹਲਕਾ ਬਠਿੰਡਾ ਨਾਲ ਮੀਟਿੰਗ ਹੋਈ । ਮੀਟਿੰਗ ਵਿੱਚ ਕੰਟਰੈਕਟ ਕਰਮਚਾਰੀਆਂ ਨੂੰ ਤਨਖਾਹਾਂ ਸਮੇਂ ਸਿਰ ਦੇਣਾ ,ਪ੍ਰਮੋਸ਼ਨ ਚੈਨਲ ਦੌਰਾਨ ਪਰਮੋਸ਼ਨਾ ਕਰਨਾ, ਦਰਜਾ ਚਾਰ ਕਰਮਚਾਰੀਆਂ ਦੇ ਕੇਡਰ ਬਦਲੀ ਕਰਨਾ,ਮੁੱਖ ਦਫਤਰ ਹਦਾਇਤਾਂ ਮੁਤਾਬਕ ਮਾਨਸਾ ਦੇ ਫੀਲਡ ਕਰਮਚਾਰੀਆਂ ਨੂੰ ਕਣਕ ਕਰਜ਼ਾ ਦੇਣਾ,ਰਿਟਾਇਰ ਕਰਮਚਾਰੀਆਂ ਦੇ ਬਣਦੇ ਬਕਾਏ ਦੇਣਾ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ

ਮੀਟਿੰਗ ਦੌਰਾਨ ਨਿਗਰਾਨ ਇੰਜੀਨੀਅਰ ਬਠਿੰਡਾ ਨੇ ਜਥੇਬੰਦੀ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਦਫਤਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਫੀਲਡ ਕਰਮਚਾਰੀਆਂ ਦੀ ਸੀਨੀਅਰਤਾ ਸੂਚੀ 15 ਦਿਨਾਂ ਵਿੱਚ ਮੁਕੰਮਲ ਕਰਕੇ ਉਹਨਾਂ ਦੇ ਮਸਲੇ ਹੱਲ ਕੀਤੇ ਜਾਣਗੇ। ਅਤੇ ਜਥੇਬੰਦੀ ਨਾਲ ਦੁਬਾਰਾ 15 ਦਿਨਾਂ ਬਾਅਦ ਮੀਟਿੰਗ ਵੀ ਕੀਤੀ ਜਾਵੇਗੀ। ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ਼,ਸੀਨੀਅਰ ਮੀਤ ਪ੍ਰਧਾਨ ਸੁਖਚੈਨ ਸਿੰਘ,ਲਖਵੀਰ ਸਿੰਘ ਭਾਗੀਵਾਂਦਰ,ਹਰਨੇਕ ਸਿੰਘ ਗਹਿਰੀ,ਗੁਰਚਰਨ ਜੋੜਕੀਆਂ ਦਰਸ਼ਨ ਸ਼ਰਮਾ,ਕੁਲਵਿੰਦਰ ਸਿੰਘ ,ਪੂਰਨ ਸਿੰਘ,ਪਰਮ ਚੰਦ ਬਠਿੰਡਾ,ਹਰਪ੍ਰੀਤ ਸਿੰਘ,ਸੁਨੀਲ ਕੁਮਾਰ, ਬਲਵੰਤ ਸਿੰਘ ਹਾਜਰ ਹੋਏ।