Home Blog Page 2

Punjab Police ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

0

👉ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਅਤੇ ਪ੍ਰਕਿਰਿਆਤਮਕ ਸਾਧਨਾਂ ਨਾਲ ਲੈੱਸ ਕਰਨਾ
Jalandhar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ।ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਏ ਗਏ ਇਸ ਸਿਖਲਾਈ ਸੈਮੀਨਾਰ ਵਿੱਚ ਸੂਬੇ ਭਰ ਦੇ 60 ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ 👉ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਪੰਜਾਬ ਅਮਰਦੀਪ ਸਿੰਘ ਰਾਏ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆਂ ਗੈਰ-ਕਾਨੂੰਨੀ ਵਪਾਰ ਦੀ ਵਧ ਰਹੀ ਜਟਿਲਤਾ ਅਤੇ ਤੁਰੰਤ ਲਾਗੂਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਨਕਲੀ ਸਮਾਨ ਦਾ ਵਪਾਰ ਅਤੇ ਤਸਕਰੀ ਨਾ ਸਿਰਫ ਜਾਇਜ਼ ਕਾਰੋਬਾਰਾਂ ਅਤੇ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਂਦੀ ਹੈ ਬਲਕਿ ਖਪਤਕਾਰਾਂ ਦੀ ਸੁਰੱਖਿਆ ਅਤੇ ਗੈਰ-ਕਾਨੂੰਨੀ ਨੈਟਵਰਕ ਨੂੰ ਵੀ ਬੜਾਵਾ ਦਿੰਦੀ ਹੈ।ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਧੀਕ ਸਕੱਤਰ ਗ੍ਰਹਿ ਮਾਮਲੇ ਅੰਕੁਰਜੀਤ ਸਿੰਘ ਨੇ ਨਾਜਾਇਜ਼ ਵਪਾਰ ਦੀ ਵੱਧ ਰਹੀ ਜਟਿਲਤਾ ਬਾਰੇ ਦੱਸਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਸਰਗਰਮੀ ਨਾਲ ਲਾਗੂ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ 👉ਦੁਖਦਾਈ ਖ਼ਬਰ; ਬਠਿੰਡਾ ‘ਚ ਵੰਦੇ ਭਾਰਤ ਟਰੇਨ ਦੀ ਚਪੇਟ ਵਿਚ ਆਉਣ ਕਾਰਨ ਲੜਕੀ ਦੀ ਹੋਈ ਮੌ+ਤ

ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਇਅਬ ਨੇ ਆਰਥਿਕ ਅਪਰਾਧਾਂ ਵਿਰੁੱਧ ਜ਼ਮੀਨੀ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲਗਾਤਾਰ ਪੁਲਿਸ ਚੌਕਸੀ ਦੀ ਮਹੱਤਤਾ ਨੂੰ ਉਜਾਗਰ ਕੀਤਾ।ਸਾਬਕਾ ਵਿਸ਼ੇਸ਼ ਪੁਲਿਸ ਕਮਿਸ਼ਨਰ, ਦਿੱਲੀ ਅਤੇ ਫਿੱਕੀ ਕੈਸਕੇਡ ਦੇ ਸਲਾਹਕਾਰ ਦੀਪ ਚੰਦ ਨੇ ਨਕਲੀ ਸਮਾਨ ਦੇ ਵਪਾਰ ਅਤੇ ਤਸਕਰੀ ਦੇ ਗੰਭੀਰ ਆਰਥਿਕ ਅਤੇ ਸਮਾਜਿਕ ਨਤੀਜਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਬੰਧਿਤ ਕਾਨੂੰਨੀ ਅਤੇ ਰੈਗੂਲੇਟਰੀ ਢਾਂਚੇ ਦੀ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਟ੍ਰੇਡਮਾਰਕ ਐਕਟ, 1999, ਕਾਪੀਰਾਈਟ ਐਕਟ, 1957 ਅਤੇ ਭਾਰਤੀ ਨਿਆਂ ਸੰਹਿਤਾ, 2023 ਦੀ ਵਰਤੋਂ ਕਰਨ ਲਈ ਅਧਿਕਾਰੀਆਂ ਦਾ ਮਾਰਗਦਰਸ਼ਨ ਕੀਤਾ ਗਿਆ।ਉਦਯੋਗ ਦੇ ਦ੍ਰਿਸ਼ਟੀਕੋਣਾਂ ਨੂੰ ਉਜਾਗਰ ਕਰਦਿਆਂ ਆਈਟੀਸੀ ਵਿਖੇ ਕਾਰਪੋਰੇਟ ਮਾਮਲਿਆਂ ਦੇ ਵਾਈਸ ਪ੍ਰੈਜ਼ੀਡੈਂਟ ਅਸ਼ੀਸ਼ ਪਾਲ ਨੇ ਵੱਡੇ ਪੱਧਰ ‘ਤੇ ਹੋ ਰਹੀ ਤਸਕਰੀ ਅਤੇ ਨਕਲੀ ਸਿਗਰੇਟ ਦੇ ਵਪਾਰ ‘ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਨੇ ਸਰਕਾਰ ਨੂੰ ਵੱਡੇ ਮਾਲੀਏ ਦੇ ਨੁਕਸਾਨ, ਟ੍ਰੇਡਮਾਰਕ ਦੀ ਉਲੰਘਣਾ ਅਤੇ ਖਪਤਕਾਰਾਂ ਦੇ ਭਰੋਸੇ ਵਿੱਚ ਕਮੀ ਵੱਲ ਧਿਆਨ ਦਿਵਾਇਆ।

ਇਹ ਵੀ ਪੜ੍ਹੋ 👉Punjab ‘ਚ ਮੁੜ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ List

ਉਨ੍ਹਾਂ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਤਸਕਰੀ ਤੋਂ ਆਉਣ ਵਾਲੇ ਫੰਡਾਂ ਦੀ ਵਰਤੋਂ ਕਈ ਵਾਰ ਅੱਤਵਾਦੀ ਗਤੀਵਿਧੀਆਂ ਲਈ ਵੀ ਕੀਤੀ ਜਾਂਦੀ ਹੈ, ਇਸ ਉਨ੍ਹਾਂ ਨੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਤੇਜ਼ੀ ਨਾਲ ਮੁਕੱਦਮਾ ਚਲਾਉਣ ਅਤੇ ਸਖ਼ਤ ਸਜ਼ਾਵਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਖੁਫੀਆ ਏਜੰਸੀਆਂ ਵਿਚਕਾਰ ਮਜ਼ਬੂਤ ਤਾਲਮੇਲ ਕਰਨ ਲਈ ਵਕਾਲਤ ਕੀਤੀ।ਮਜ਼ਬੂਤ ਫੀਲਡ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਦਿੱਲੀ ਹਾਈ ਕੋਰਟ ਦੇ ਐਡਵੋਕੇਟ ਡਾ. ਰਿਸ਼ੀ ਕੁਲਸ਼੍ਰੇਸ਼ਠ ਨੇ ਸ਼ਮੂਲੀਅਤ ਕਰਨ ਵਾਲੇ ਅਧਿਕਾਰੀਆਂ ਨੂੰ ਸਹੀ ਕਾਨੂੰਨੀ ਅਤੇ ਪ੍ਰਕਿਰਿਆਤਮਕ ਲੋੜਾਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਦੀ ਜਾਂਚ ਦੌਰਾਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਕਲੀ ਸਮਾਨ ਤਿਆਰ ਕਰਨ ਅਤੇ ਤਸਕਰੀ ਕਰਨ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਾਰੀਕੀ ਨਾਲ ਪ੍ਰਕਿਰਿਆਤਮਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

0

👉ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉Punjab ‘ਚ ਮੁੜ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ List

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਇਰਾਦਾ ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ 👉ਮੰਦਭਾਗੀ ਖ਼ਬਰ; ਮੈਕੇਨਿਕ ਦੀ AC ਸਰਵਿਸ ਦੌਰਾਨ ਬਲਾਸਟ ਕਾਰਨ ਹੋਈ ਮੌ*ਤ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਬਠਿੰਡਾ ਦੀ ਇੱਕ ਟੀਮ ਰੁਟੀਨ ਗਸ਼ਤ ਡਿਊਟੀ ‘ਤੇ ਸੀ, ਓਦੋਂ ਉਨ੍ਹਾਂ ਨੇ ਬਠਿੰਡਾ ਦੇ ਕੈਂਟੋਮੈਂਟ ਬਾਈਪਾਸ ਰਿੰਗ ਰੋਡ ‘ਤੇ ਸਲਿੱਪ ਰੋਡ ਦੇ ਸੱਜੇ ਪਾਸੇ ਝਾੜੀਆਂ ਵਿੱਚ ਬੈਠੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ।ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਉਨ੍ਹਾਂ ਨੇ ਛੁਪਣ ਦੀ ਕੋਸ਼ਿਸ਼ ਕੀਤੀ। ਸ਼ੱਕ ਹੋਣ ‘ਤੇ, ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ।ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 12.06.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੁਖਦਾਈ ਖ਼ਬਰ; ਬਠਿੰਡਾ ‘ਚ ਵੰਦੇ ਭਾਰਤ ਟਰੇਨ ਦੀ ਚਪੇਟ ਵਿਚ ਆਉਣ ਕਾਰਨ ਲੜਕੀ ਦੀ ਹੋਈ ਮੌ+ਤ

0

Rampura News: ਬਠਿੰਡਾ ਜ਼ਿਲ੍ਹੇ ਦੇ ਸ਼ਹਿਰ ਰਾਮਪੁਰਾ ਫ਼ੁਲ ‘ਚ ਸ਼ਨੀਵਾਰ ਸਵੇਰ ਸਮੇਂ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿਚ ਇੱਕ ਛੋਟੀ ਲੜਕੀ ਦੇ ਵੰਦੇ ਭਾਰਤ ਦੀ ਚਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਹਾਰਾ ਸਮਾਜ ਸੇਵਾ ਦੇ ਸੰਦੀਪ ਵਰਮਾ ਨੇ ਵੀਡੀਓ ਰਾਹੀਂ ਦਸਿਆ ਕਿ ਸੂਚਨਾ ਮਿਲਣ ‘ਤੇ ਜਦ ਟੀਮ ਮੌਕੇ ‘ਤੇ ਪੁੱਜੀ ਤਾਂ ਲੜਕੀ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ 👉Punjab ‘ਚ ਮੁੜ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ List

ਇਸ ਲੜਕੀ ਦੀ ਪਹਿਚਾਣ ਨੀਲਮ ਕੌਰ ਪੁੱਤਰੀ ਰਾਜੂ ਸਿੰਘ ਵਾਸੀ ਗਾਂਧੀ ਨਗਰ ਵਜੋਂ ਹੋਈ ਹੈ, ਜੋਕਿ ਰਾਮਪੁਰਾ ਮੰਡੀ ਦੇ ਪੀਐਮ ਸ਼੍ਰੀ ਸਰਕਾਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਸੀ। ਘਟਨਾ ਤੋਂ ਬਾਅਦ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਪਹੁੰਚਾਇਆ ਗਿਆ। ਇਸ ਮਾਮਲੇ ਦੀ ਜੀਆਰਪੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਮੁੜ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ List

0

Chandigarh News: IAS and PCS officers transferred ; ਪੰਜਾਬ ਸਰਕਾਰ ਨੇ ਸੂਬੇ ਵਿਚ ਮੁੜ IAS & PCS ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਮੈਕੇਨਿਕ ਦੀ AC ਸਰਵਿਸ ਦੌਰਾਨ ਬਲਾਸਟ ਕਾਰਨ ਹੋਈ ਮੌ*ਤ

0

Barnala News: ਬਰਨਾਲਾ ਸ਼ਹਿਰ ਵਿਚ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿੱਚ ਇੱਕ ਏਸੀ ਮੈਕੇਨਿਕ ਦੀ ਮੌਤ ਹੋਣ ਦੀ ਸੂਚਨਾ ਹੈ। ਇਹ ਘਟਨਾ ਏਸੀ ਦੇ ਕੰਪਰੇਸ਼ਨ ਵਿਚ ਬਲਾਸਟ ਹੋਣ ਕਾਰਨ ਵਾਪਰੀ, ਜਿਸਦੇ ਵਿਚ ਇਹ ਮੈਕੇਨਿਕ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਅਤੇ ਇਲਾਜ਼ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੀ ਪਹਿਚਾਣ ਸਿਕੰਦਰ ਸਿੰਘ (25 ਸਾਲ) ਵਾਸੀ ਪਿੰਡ ਠੀਕਰੀਵਾਲ ਦੇ ਤੌਰ ‘ਤੇ ਹੋਈ ਹੈ। ਸੂਚਨਾ ਮੁਤਾਬਕ ਉਹ ਘਟਨਾ ਸਮੇਂ ਬਰਨਾਲਾ ਦੀ ਕੇਸੀ ਮਾਰਕੀਟ ਵਿਚ ਇੱਕ ਏਸੀ ਦੀ ਰਿਪੇਅਰ ਕਰਨ ਗਿਆ ਸੀ।

 

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Special Intensive Revision ; ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਹਲਕਾ ਪੱਧਰੀ ਮਾਸਟਰ ਟਰੇਨਰਾਂ, ਟੈਕਨੀਕਲ ਸਟਾਫ ਤੇ ਬੀ.ਐਲ.ਓ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ

0

👉ਐੱਸ ਆਈ ਆਰ 2026 ਦੀ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਦਿੱਤੀ ਜਾਣਕਾਰੀ
Bathinda News: Special Intensive Revision ; ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਸਹਿਤ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਦੇ ਆਦੇਸਾਂ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਕੰਚਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ, ਟੈਕਨੀਕਲ ਸਟਾਫ ਤੇ ਬੀ.ਐਲ.ਓ ਸੁਪਰਵਾਈਜ਼ਰਾਂ ਨੂੰ ਦੂਜੇ ਦਿਨ ਸੰਖੇਪ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਕੰਚਨ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ ਪੱਧਰੀ ਮਾਸਟਰ ਟਰੇਨਰਾਂ, ਸਮੂਹ ਬੀ.ਐਲ.ਓ ਸੁਪਰਵਾਈਜ਼ਰਾਂ ਅਤੇ ਟੈਕਨੀਕਲ ਸਟਾਫ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ 👉ਹਿਮਾਚਲ ‘ਚ ਪੰਜਾਬੀ ਪ੍ਰਵਾਰ ਦੀ ਕਾਰ ਖੱਡ ‘ਚ ਡਿੱਗੀ; ਪਿਉ-ਧੀ ਦੀ ਹੋਈ ਮੌ+ਤ, ਤਿੰਨ ਜਖ਼ਮੀ

ਉਹਨਾਂ ਦੱਸਿਆ ਕਿ SIR 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ। ਇਸ ਲਈ ਹਰੇਕ ਬੀ.ਐਲ.ਓ ਮਿਤੀ 25.06.2026 ਤੋਂ 24.07.2026 ਤੱਕ ਆਪਣੇ ਆਪਣੇ ਖੇਤਰ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਦਾ ਨਾਮ ਨਾ ਛੁੱਟਣ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ। ਗਣਨਾ ਫਾਰਮ ਭਰਨ ਲਈ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇ।ਇਸ ਟਰੇਨਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਜਿੰਦਰ ਪਾਲ ਸਿੰਘ, ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਚੋਣ ਕਾਨੂੰਗੋ ਪਰਮਜੀਤ ਸਿੰਘ, ਗੁਰਦੀਪ ਸਿੰਘ ਮਾਨ ਤੋਂ ਇਲਾਵਾ ਹੋਰ ਚੋਣ ਅਮਲਾ ਮੌਜੂਦ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

war against drugs; ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

0

👉ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ
Punjab News: war against drugs; ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ।1 ਮਾਰਚ 2025 ਨੂੰ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ਦੀਆਂ ਸਭ ਤੋਂ ਮਹੱਤਵਪੂਰਨ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਤਹਿਤ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਜਨ-ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਰੋਕਥਾਮ ਅਤੇ ਮੁੜ ਵਸੇਬਾ ਯਤਨਾਂ ਤਹਿਤ 1 ਮਾਰਚ 2025 ਤੋਂ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ੳੳਏਟੀ) ਕੇਂਦਰਾਂ ਵਿੱਚ ਨਸ਼ੇ ਤੋਂ ਪ੍ਰਭਾਵਿਤ 90,000 ਤੋਂ ਵੱਧ ਵਿਅਕਤੀਆਂ ਨੂੰ ਦਾਖ਼ਲ ਕਰਕੇ ਇਲਾਜ ਮੁਹੱਈਆ ਕਰਵਾਇਆ ਗਿਆ ਹੈ।” ਉਨ੍ਹਾਂ ਕਿਹਾ ਕਿ ਇਹ ਅੰਕੜਾ ਸਖ਼ਤ ਕਾਰਵਾਈ ਦੇ ਨਾਲ-ਨਾਲ ਇਲਾਜ ਅਤੇ ਰਿਕਵਰੀ ‘ਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ 👉Arvind Kejriwal ਤੇ Bhagwant Mann ਅੱਜ Jalandhar ‘ਚ, ਕਰਨਗੇ ਵਪਾਰੀਆਂ ਨਾਲ ਮੀਟਿੰਗ

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਜਾਰੀ ਹੈ; ਪਰ ਅਜਿਹੇ ਸੰਵੇਦਨਸ਼ੀਲ ਵਿਅਕਤੀਆਂ ਜਿਨ੍ਹਾਂ ਵਿੱਚ ਨਸ਼ੇ ਦੀ ਆਦਤ ਵਿਕਸਤ ਹੋਣ ਦਾ ਖ਼ਤਰਾ ਹੁੰਦਾ ਹੈ, ਦੀ ਪਛਾਣ ਕਰਨ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੇ ਮੈਂਬਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, “ਨਸ਼ੇ ਦੇ ਆਦਿ ਹੋਣ ਦੇ ਸ਼ੁਰੂਆਤੀ ਸੰਕੇਤ ਅਕਸਰ ਅਣਗੌਲਿਆਂ ਰਹਿ ਜਾਂਦੇ ਹਨ ਅਤੇ ਇਹ ਭਾਵਨਾਤਮਕ, ਵਿਵਹਾਰਕ ਅਤੇ ਸਰੀਰਕ ਤਬਦੀਲੀਆਂ ਦੇ ਰੂਪ ਵਿੱਚ ਸਾਹਮਣੇ ਆਉਂਦੇ ਹਨ।”ਸ਼ੁਰੂਆਤੀ ਸੰਕੇਤਾਂ ਵਿੱਚ ਅਚਾਨਕ ਮੂਡ ਬਦਲਣਾ, ਚਿੜਚਿੜਾਪਣ, ਪੜ੍ਹਾਈ ਜਾਂ ਕੰਮਕਾਜ ਵਿੱਚ ਧਿਆਨ ਨਾ ਲਗਣਾ, ਪਰਿਵਾਰ ਤੋਂ ਦੂਰੀ ਬਣਾਉਣਾ, ਆਪਣੀਆਂ ਗਤੀਵਿਧੀਆਂ ਬਾਰੇ ਗੁਪਤਤਾ ਰੱਖਣਾ, ਪੈਸਿਆਂ ਦੀ ਵਾਰ-ਵਾਰ ਮੰਗ ਕਰਨਾ, ਨਵੇਂ ਦੋਸਤਾਂ ਦਾ ਸਾਥ ਬਣਨਾ, ਨੀਂਦ ਵਿੱਚ ਗੜਬੜ ਅਤੇ ਖੇਡਾਂ ਜਾਂ ਹੋਰ ਗਤੀਵਿਧੀਆਂ ਵਿੱਚ ਦਿਲਚਸਪੀ ਘਟਣਾ ਸ਼ਾਮਲ ਹੋ ਸਕਦਾ ਹੈ।ਸਰੀਰਕ ਲੱਛਣਾਂ ਵਿੱਚ ਨਿੱਜੀ ਸਫ਼ਾਈ ਦੀ ਅਣਦੇਖੀ, ਥਕਾਵਟ, ਅੱਖਾਂ ਦਾ ਲਾਲ ਹੋਣਾ, ਬਹੁਤ ਜ਼ਿਆਦਾ ਨੀਂਦ ਆਉਣਾ, ਖਾਣ-ਪੀਣ ਦੀਆਂ ਆਦਤਾਂ ਵਿੱਚ ਤਬਦੀਲੀ ਅਤੇ ਵਜ਼ਨ ਵਿੱਚ ਬਿਨਾਂ ਕਾਰਨ ਉਤਾਰ-ਚੜ੍ਹਾਅ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜ੍ਹੋ 👉ਹਿਮਾਚਲ ‘ਚ ਪੰਜਾਬੀ ਪ੍ਰਵਾਰ ਦੀ ਕਾਰ ਖੱਡ ‘ਚ ਡਿੱਗੀ; ਪਿਉ-ਧੀ ਦੀ ਹੋਈ ਮੌ+ਤ, ਤਿੰਨ ਜਖ਼ਮੀ

ਮੁਹਿੰਮ ਨਾਲ ਜੁੜੇ ਮਾਹਿਰਾਂ ਨੇ ਪਰਿਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਜਿਹੀਆਂ ਵਿਵਹਾਰਕ ਤਬਦੀਲੀਆਂ ਨੂੰ ਅਣਗੌਲਿਆ ਨਾ ਕਰਨ। ਮਾਪਿਆਂ ਨੂੰ ਬਿਨਾਂ ਡਾਂਟ-ਫਟਕਾਰ ਜਾਂ ਦੋਸ਼ ਲਗਾਏ ਬੱਚਿਆਂ ਨਾਲ ਸ਼ਾਂਤ ਅਤੇ ਸਹਿਯੋਗੀ ਢੰਗ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਲੋੜ ਪੈਣ ‘ਤੇ ਮਾਹਿਰਾਂ ਦੀ ਮਦਦ ਲੈਣੀ ਚਾਹੀਦੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਕਈ ਵਿਅਕਤੀਆਂ ਨੇ ਸਫ਼ਲਤਾਪੂਰਵਕ ਇਲਾਜ ਅਤੇ ਮੁੜ ਵਸੇਬਾ ਦੀ ਸਹੂਲਤ ਪ੍ਰਾਪਤ ਕੀਤੀ ਹੈ ਅਤੇ ਹੁਣ ਸਿਹਤਮੰਦ ਜੀਵਨ ਬਤੀਤ ਕਰ ਰਹੇ ਹਨ।ਅੰਮ੍ਰਿਤਸਰ ਦੇ ਮਨਪ੍ਰੀਤ ਸਿੰਘ (ਬਦਲਿਆ ਹੋਇਆ ਨਾਮ), ਜੋ ਨਸ਼ੇ ਦੀ ਲਤ ਤੋਂ ਉੱਭਰ ਚੁੱਕੇ ਹਨ, ਨੇ ਕਿਹਾ, “ਇੱਕ ਸਮਾਂ ਅਜਿਹਾ ਸੀ ਜਦੋਂ ਮੈਂ ਆਪਣੇ ਆਪ ਤੋਂ ਉਮੀਦ ਛੱਡ ਦਿੱਤੀ ਸੀ। ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਕੇਂਦਰ ਨੇ ਮੈਨੂੰ ਜ਼ਿੰਦਗੀ ਦੀ ਨਵੀਂ ਦਿਸ਼ਾ ਦਿੱਤੀ। ਇੱਥੋਂ ਦੇ ਸਟਾਫ਼ ਨੇ ਮੇਰਾ ਸਤਿਕਾਰ ਅਤੇ ਪੂਰੀ ਦੇਖਭਾਲ ਨਾਲ ਇਲਾਜ ਕੀਤਾ। ਅੱਜ ਮੈਂ ਨਸ਼ਿਆਂ ਤੋਂ ਮੁਕਤ ਹਾਂ ਅਤੇ ਬਿਹਤਰ ਭਵਿੱਖ ਵੱਲ ਵਧ ਰਿਹਾ ਹਾਂ। ਮੇਰਾ ਸੰਦੇਸ਼ ਸਿਰਫ਼ ਇਹ ਹੈ ਕਿ ਜੇਕਰ ਤੁਸੀਂ ਪਹਿਲਾ ਕਦਮ ਚੁੱਕਣ ਦਾ ਹੌਸਲਾ ਕਰੋ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ।”ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਨਿਵਾਸੀ ਖੁਸ਼ਬਾਜ਼ ਸਿੰਘ (ਬਦਲਿਆ ਹੋਇਆ ਨਾਮ), ਜੋ ਇਸ ਸਮੇਂ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਹਨ, ਨੇ ਕਿਹਾ, “ਇਲਾਜ ਅਤੇ ਕਾਊਂਸਲਿੰਗ ਨੇ ਮੈਨੂੰ ਨਸ਼ੇ ਦੀ ਲਤ ਤੋਂ ਬਾਹਰ ਨਿਕਲਣ ਅਤੇ ਆਮ ਜ਼ਿੰਦਗੀ ਵਿੱਚ ਵਾਪਸੀ ਕਰਨ ਵਿੱਚ ਮਦਦ ਕੀਤੀ। ਅੱਜ ਮੇਰਾ ਧਿਆਨ ਆਪਣੇ ਪਰਿਵਾਰ, ਕੰਮ ਅਤੇ ਸਿਹਤਮੰਦ ਭਵਿੱਖ ‘ਤੇ ਹੈ। ਇੱਥੋਂ ਦਾ ਸਟਾਫ਼ ਬਹੁਤ ਸਹਿਯੋਗੀ ਹੈ।”

ਇਹ ਵੀ ਪੜ੍ਹੋ 👉ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

👉ਮਾਪਿਆਂ ਲਈ ਦਿਸ਼ਾ-ਨਿਰਦੇਸ਼:
* ਬੱਚਿਆਂ, ਖ਼ਾਸ ਕਰਕੇ ਨੌਜਵਾਨਾਂ, ਨਾਲ ਵੱਧ ਤੋਂ ਵੱਧ ਸਮਾਂ ਬਿਤਾਓ।
* ਉਨ੍ਹਾਂ ਨਾਲ ਖੁੱਲ੍ਹਾ ਅਤੇ ਦੋਸਤਾਨਾ ਸੰਵਾਦ ਬਣਾਈ ਰੱਖੋ।
* ਉਨ੍ਹਾਂ ਦੇ ਦੋਸਤਾਂ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਰੱਖੋ।
* ਵਿਵਹਾਰ, ਭਾਵਨਾਤਮਕ ਹਾਲਤ ਅਤੇ ਆਰਥਿਕ ਲੋੜਾਂ ਵਿੱਚ ਆਉਣ ਵਾਲੀਆਂ ਤਬਦੀਲੀਆਂ ‘ਤੇ ਨਜ਼ਰ ਰੱਖੋ।
* ਉਨ੍ਹਾਂ ਨੂੰ ਖੇਡਾਂ, ਸੱਭਿਆਚਾਰਕ ਅਤੇ ਭਾਈਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰੋ।
* ਕਿਸੇ ਵੀ ਸਮੱਸਿਆ ਦੇ ਸ਼ੁਰੂਆਤੀ ਸੰਕੇਤ ਮਿਲਣ ‘ਤੇ ਕਾਊਂਸਲਿੰਗ ਜਾਂ ਡਾਕਟਰੀ ਸਹਾਇਤਾ ਲਵੋ।

ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਦੇ ਤਿੰਨ ਮੁੱਖ ਥੰਮ੍ਹ ਹਨ—ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਕਾਊਂਸਲਿੰਗ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਸਰਕਾਰ ਨਸ਼ੀਲੇ ਪਦਾਰਥਾਂ ਦੀ ਸਪਲਾਈ ‘ਤੇ ਰੋਕ ਲਗਾਉਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਵਧਾਉਣ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।ਸਰਕਾਰ ਦਾ ਜ਼ੋਰ ਇਸ ਗੱਲ ‘ਤੇ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਖ਼ਤ ਕਾਰਵਾਈ ਤੱਕ ਸੀਮਤ ਨਾ ਹੋਵੇ। ਪਰਿਵਾਰਾਂ, ਵਿੱਦਿਅਕ ਸੰਸਥਾਵਾਂ, ਸਿਹਤ ਮਾਹਿਰਾਂ ਅਤੇ ਸਮਾਜ ਨੂੰ ਮਿਲ ਕੇ ਸ਼ੁਰੂਆਤੀ ਚੇਤਾਵਨੀ ਸੰਕੇਤਾਂ ਦੀ ਪਛਾਣ ਕਰਨੀ ਹੋਵੇਗੀ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ, ਮੁੜ ਵਸੇਬਾ ਅਤੇ ਰਿਕਵਰੀ ਦੀ ਦਿਸ਼ਾ ਵਿੱਚ ਸਹਿਯੋਗ ਦੇਣਾ ਹੋਵੇਗਾ। ਮੁਹਿੰਮ ਇਸ ਗੱਲ ‘ਤੇ ਜ਼ੋਰ ਦਿੰਦੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਰੋਕਥਾਮ, ਇਲਾਜ ਤੇ ਮੁੜ ਵਸੇਬਾ ਦੇ ਯਤਨ ਵੀ ਜਾਰੀ ਰਹਿਣੇ ਚਾਹੀਦੇ ਹਨ ਤਾਂ ਹੀ ਪੰਜਾਬ ਨੂੰ ਨਸ਼ਿਆਂ ਦੀ ਲਾਹਣਤ ਤੋਂ ਸਥਾਈ ਤੌਰ ‘ਤੇ ਮੁਕਤ ਕੀਤਾ ਜਾ ਸਕੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਿਮਾਚਲ ‘ਚ ਪੰਜਾਬੀ ਪ੍ਰਵਾਰ ਦੀ ਕਾਰ ਖੱਡ ‘ਚ ਡਿੱਗੀ; ਪਿਉ-ਧੀ ਦੀ ਹੋਈ ਮੌ+ਤ, ਤਿੰਨ ਜਖ਼ਮੀ

0

Jalandhar News: ਬੀਤ ਕੱਲ ਹਿਮਾਚਲ ਪ੍ਰਦੇਸ਼ ਦੇ ਜਿਲ੍ਹਾ ਕੁੱਲੂ ਇਲਾਕੇ ਵਿੱਚ ਇੱਕ ਪੰਜਾਬੀ ਪ੍ਰਵਾਰ ਦੀ ਕਾਰ ਖੱਡ ਵਿੱਚ ਡਿੱਗਣ ਕਾਰਨ ਪਿਉ-ਧੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕਾਂ ਦੀ ਪਛਾਣ ਪਰਮਿੰਦਰ (45 ਸਾਲ) ਅਤੇ ਉਸਦੀ ਲੜਕੀ ਨਿਧੀ (19 ਸਾਲ) ਵਾਸੀ ਰਾਮਾ ਮੰਡੀ ਜਲੰਧਰ ਵਜੋਂ ਹੋਈ ਹੈ। ਇਸ ਹਾਦਸੇ ਵਿਚ ਤਿੰਨ ਹੋਰ ਜੀਅ ਵੀ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ 👉Arvind Kejriwal ਤੇ Bhagwant Mann ਅੱਜ Jalandhar ‘ਚ, ਕਰਨਗੇ ਵਪਾਰੀਆਂ ਨਾਲ ਮੀਟਿੰਗ

ਮ੍ਰਿਤਕ ਪਰਮਿੰਦਰ ਪ੍ਰਵਾਰ ਨਾਲ ਹਿਮਾਚਲ ਘੁੰਮਣ ਲਈ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਮਣੀਕਰਨ ਘਾਟੀ ਨੇੜੇ ਇੱਕ 50 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਪਤਾ ਲੱਗਦਿਆਂ ਹੀ ਸਥਾਨਕ ਲੋਕ ਮੱਦਦ ਲਈ ਅੱਗ ਆਏ ਤੇ ਕਾਰ ਸਵਾਰਾਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ। ਦਸਿਆ ਜਾ ਰਿਹਾ ਕਿ ਪਰਮਿੰਦਰ ਖੁਦ ਇੱਕ ਬੀਮਾ ਕੰਪਨੀ ਵਿਚ ਕੰਮ ਕਰਦਾ ਸੀ ਜਦਕਿ ਉਸਦੀ ਘਰਵਾਲੀ ਬਿਉਟੀ ਪਾਰਲਰ ਦਾ ਕੰਮ ਕਰਦੀ ਸੀ। ਮ੍ਰਿਤਕਾ ਨਿਧੀ ਵੀ ਆਪਣੀ ਮਾਂ ਦੇ ਕੰਮ ਵਿਚ ਹੱਥ ਵੰਡਾਉਂਦੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Arvind Kejriwal ਤੇ Bhagwant Mann ਅੱਜ Jalandhar ‘ਚ, ਕਰਨਗੇ ਵਪਾਰੀਆਂ ਨਾਲ ਮੀਟਿੰਗ

0

Jalandhar News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ।ਇਸ ਦੌਰਾਨ ਉਹ ਮਾਨ ਸਰਕਾਰ ਦੁਆਰਾ ਗਠਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਮੌਕ ਵਪਾਰ ਸੰਗਠਨਾਂ ਨਾਲ ਵਪਾਰੀਆਂ ਦੇ ਹਿੱਤਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸਤੋਂ ਇਲਾਵਾ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮ ਨੂੰ ਭਗਵਾਨ ਪਰਸ਼ੂਰਾਮ ਜਯੰਤੀ ਸਮਾਰੋਹ ਵਿੱਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ 👉ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

0

👉ਪੰਜਾਬ ਵਿੱਚ ਅੱਜ ਚਾਰ ਪਾਰਟੀਆਂ ਹਨ – ਚਿੱਟਾ-ਬੇਅਦਬੀ ਪਾਰਟੀ, ਝਗੜਾ ਪਾਰਟੀ, ਈਡੀ ਪਾਰਟੀ ਅਤੇ ਆਪ; ਲੋਕ ਇਮਾਨਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਚੁਣਨਗੇ: ਅਰਵਿੰਦ ਕੇਜਰੀਵਾਲ
👉ਪੰਜਾਬ ਨੇ ਹੁਣ ਤੱਕ ਜਿੰਨੇ ਵੀ ਮੁੱਖ ਮੰਤਰੀ ਦੇਖੇ ਹਨ, ਸਾਰਿਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ, ਪਰ ਭਗਵੰਤ ਮਾਨ ‘ਤੇ ‘ਇੱਕ ਪੈਸੇ’ ਦਾ ਵੀ ਕੋਈ ਦੋਸ਼ ਨਹੀਂ ਲੱਗਿਆ: ਅਰਵਿੰਦ ਕੇਜਰੀਵਾਲ
👉ਜੇ ਭਗਵੰਤ ਮਾਨ ਜਾਂ ਉਨ੍ਹਾਂ ਦੇ ਮੰਤਰੀਆਂ ‘ਤੇ ਇੱਕ ਵੀ ਦੋਸ਼ ਹੁੰਦਾ ਤਾਂ ਮੋਦੀ ਸਰਕਾਰ ਨੇ ਉਨ੍ਹਾਂ ‘ਤੇ ਰੋਜ਼ਾਨਾ ਈਡੀ ਅਤੇ ਸੀਬੀਆਈ ਦੇ ਛਾਪੇ ਮਰਵਾ ਦਿੱਤੇ ਹੁੰਦੇ: ਅਰਵਿੰਦ ਕੇਜਰੀਵਾਲ
👉ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਸਥਾਨਕ ਚੋਣਾਂ ਇਕੱਠੇ ਮਿਲ ਕੇ ਲੜੀਆਂ, ਪਰ ਲੋਕਾਂ ਨੇ ‘ਝਾੜੂ’ ਫੇਰ ਕੇ ਤਿੰਨਾਂ ਦਾ ਸਫਾਇਆ ਕਰ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕਿਸਾਨ ਆਪਣੇ ਖੇਤਾਂ ਵਿੱਚ ਜਿੰਨਾ ਮਰਜ਼ੀ ਨਹਿਰੀ ਪਾਣੀ ਵਰਤ ਸਕਦੇ ਹਨ; ਸਾਡੀ ਸਰਕਾਰ ਪਾਣੀ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਰਵਾਇਤੀ ਪਾਰਟੀਆਂ ਇਮਾਨਦਾਰ ਸ਼ਾਸਨ ਤੋਂ ਡਰਦੀਆਂ ਹਨ ਕਿਉਂਕਿ ਇਸ ਨਾਲ ਉਨ੍ਹਾਂ ਦੀ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 67,000 ਨੌਜਵਾਨਾਂ ਨੇ ਮੈਰਿਟ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ; ਪੰਜਾਬ ਇਮਾਨਦਾਰ ਸ਼ਾਸਨ ਦਾ ਗਵਾਹ ਬਣ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bathinda News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ ਸ਼ਾਸਨ ਅਤੇ ਲੋਕ-ਪੱਖੀ ਕੰਮਾਂ ਸਿਰ ਬੰਨ੍ਹਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੈਗਾ ਰੋਡ ਸ਼ੋਅ ਦੌਰਾਨ ਲੋਕਾਂ ਦਾ ਭਾਰੀ ਇਕੱਠ ਅਤੇ ਉਤਸ਼ਾਹਪੂਰਵਕ ਹੁੰਗਾਰਾ ਸਰਕਾਰ ਪ੍ਰਤੀ ਪੰਜਾਬ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਬਠਿੰਡਾ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਇਸ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੇ ਹਰੇਕ ਪੁਰਾਣੇ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਸੀ, ਉੱਥੇ ਹੀ ਭਗਵੰਤ ਸਿੰਘ ਮਾਨ ਜਾਂ ਉਨ੍ਹਾਂ ਦੀ ਸਰਕਾਰ ਦੇ ਕਿਸੇ ਵੀ ਮੈਂਬਰ ਖ਼ਿਲਾਫ਼ ਇੱਕ ਵੀ ਦੋਸ਼ ਸਾਹਮਣੇ ਨਹੀਂ ਆਇਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਲੋਕਾਂ ਦੀ ਲਗਾਤਾਰ ਮਿਲ ਰਹੀ ਹਮਾਇਤ ਨੇ 2027 ਵਿੱਚ ਭਗਵੰਤ ਸਿੰਘ ਮਾਨ ਦੀ ਮੁੱਖ ਮੰਤਰੀ ਵਜੋਂ ਵਾਪਸੀ ਲਈ ਰਾਹ ਪੂਰੀ ਤਰ੍ਹਾਂ ਪੱਧਰਾ ਕਰ ਦਿੱਤਾ ਹੈ। ਇਸ ਮੌਕੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਬਠਿੰਡਾ ਦੇ ਨੌਜਵਾਨ ਮੇਅਰ ਪਦਮਜੀਤ ਸਿੰਘ ਮਹਿਤਾ ਤੇ ਪੀਸੀਏ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ 👉‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਪੰਜਾਬ ਵਿੱਚ ਚਾਰ ਪਾਰਟੀਆਂ ਹਨ। ਇੱਕ ਪਾਰਟੀ ਨੂੰ ਲੋਕ ਗੁੱਸੇ ਵਿੱਚ ‘ਚਿੱਟਾ ਪਾਰਟੀ’ ਵਜੋਂ ਜਾਣਦੇ ਹਨ। ਇਸ ਦੇ ਸ਼ਾਸਨ ਦੌਰਾਨ ਨਸ਼ੇ ਬਹੁਤ ਜ਼ਿਆਦਾ ਵਿਕੇ ਅਤੇ ਹਰ ਘਰ ਤੱਕ ਪਹੁੰਚ ਗਏ। ਲੋਕ ਇਸ ਨੂੰ ‘ਬੇਅਦਬੀ ਪਾਰਟੀ’ ਵੀ ਕਹਿੰਦੇ ਹਨ ਕਿਉਂਕਿ ਇਸ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ।”ਉਨ੍ਹਾਂ ਅੱਗੇ ਕਿਹਾ, “ਦੂਜੀ ‘ਝਗੜਾ ਪਾਰਟੀ’ ਹੈ। ਇਸ ਦੇ ਆਗੂ ਹਮੇਸ਼ਾ ਆਪਸ ਵਿੱਚ ਹੀ ਲੜਦੇ ਰਹਿੰਦੇ ਹਨ। ਤੀਜੀ ‘ਈਡੀ ਪਾਰਟੀ’ ਹੈ। ਇਹ ਲੋਕਾਂ ਨੂੰ ਈਡੀ ਦੀਆਂ ਧਮਕੀਆਂ ਦਿੰਦੀ ਹੈ ਅਤੇ ਉਨ੍ਹਾਂ ਦੇ ਪਿੱਛੇ ਏਜੰਸੀਆਂ ਲਗਾਉਂਦੀ ਹੈ ਅਤੇ ਚੌਥੀ ਆਮ ਆਦਮੀ ਪਾਰਟੀ ਹੈ, ਤੁਹਾਡੀ ਆਪਣੀ ਪਾਰਟੀ, ‘ਜਨਤਾ ਦੀ ਪਾਰਟੀ’, ਉਹ ਪਾਰਟੀ ਜੋ ਜਨਤਾ ਲਈ ਕੰਮ ਕਰਦੀ ਹੈ।”ਵਿਧਾਨ ਸਭਾ ਚੋਣਾਂ ਦੀ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, “ਮੈਨੂੰ ਦੱਸਿਆ ਗਿਆ ਹੈ ਕਿ ਚੋਣਾਂ ਫਰਵਰੀ ਦੀ ਬਜਾਏ ਨਵੰਬਰ ਵਿੱਚ ਹੋਣਗੀਆਂ। ਹੁਣ ਸਿਰਫ਼ ਚਾਰ ਮਹੀਨੇ ਬਾਕੀ ਹਨ। ਹੁਣ ਸਾਡਾ ਸਾਰਿਆਂ ਦਾ ਇੱਕ ਹੀ ਕੰਮ ਹੈ। ਅਸੀਂ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਹੈ। ਉਨ੍ਹਾਂ ਨੂੰ ਦੁਬਾਰਾ ਮੁੱਖ ਮੰਤਰੀ ਬਣਨਾ ਚਾਹੀਦਾ ਹੈ।”

ਇਹ ਵੀ ਪੜ੍ਹੋ 👉Minister Harjot Singh Bains ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

‘ਆਪ’ ਮੁਖੀ ਨੇ ਨਗਰ ਨਿਗਮ ਚੋਣਾਂ ਵਿੱਚ ਇੰਨੀ ਸ਼ਾਨਦਾਰ ਜਿੱਤ ਦਿਵਾਉਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਅੱਗੇ ਕਿਹਾ, “ਜਦੋਂ ਅਸੀਂ ਰੋਡ ਸ਼ੋਅ ਦੌਰਾਨ ਇੱਥੇ ਆ ਰਹੇ ਸੀ, ਮੈਂ ਲੋਕਾਂ ਦੇ ਚਿਹਰੇ ਦੇਖ ਰਿਹਾ ਸੀ। ਸਾਡੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਗਏ ਹਨ। ਜਦੋਂ ਪਿਛਲੀਆਂ ਸਰਕਾਰਾਂ ਸੱਤਾ ਵਿੱਚ ਹੁੰਦੀਆਂ ਸਨ ਤਾਂ ਲੋਕ ਉਨ੍ਹਾਂ ਨੂੰ ਭਜਾਉਣ ਲਈ ਹੱਥਾਂ ਵਿੱਚ ਜੁੱਤੀਆਂ ਲੈ ਕੇ ਖੜ੍ਹੇ ਹੁੰਦੇ ਸੀ। ਅਸੀਂ ਚਾਰ ਸਾਲ ਪੂਰੇ ਕਰ ਲਏ ਹਨ ਅਤੇ ਅੱਜ ਲੋਕਾਂ ਦੇ ਚਿਹਰਿਆਂ ‘ਤੇ ਇੰਨੀ ਖੁਸ਼ੀ ਹੈ। ਇਹ ਦੇਖ ਕੇ ਮੈਨੂੰ ਸੱਚਮੁੱਚ ਬਹੁਤ ਤਸੱਲੀ ਹੋਈ।”ਸਿਆਸਤ ਵਿੱਚ ਆਉਣ ਦੇ ਮਕਸਦ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਅਸੀਂ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਾਂ। ਇਹ ਦੇਖ ਕੇ ਬਹੁਤ ਚੰਗਾ ਲੱਗਦਾ ਹੈ ਕਿ ਚਾਰ ਸਾਲਾਂ ਬਾਅਦ ਲੋਕ ਸਾਡੇ ਕੰਮ ਦੀ ਸ਼ਲਾਘਾ ਕਰ ਰਹੇ ਹਨ। ਤੁਸੀਂ ਬਠਿੰਡਾ ਵਿੱਚ ਸਾਨੂੰ ਸ਼ਾਨਦਾਰ ਜਿੱਤ ਦਿਵਾ ਕੇ ਸਾਡੇ ਕੰਮ ‘ਤੇ ਮੋਹਰ ਲਗਾ ਦਿੱਤੀ ਹੈ। ਰੋਡ ਸ਼ੋਅ ਦੌਰਾਨ ਇੱਥੇ ਆਉਂਦੇ ਸਮੇਂ ਤੁਹਾਡੇ ਚਿਹਰਿਆਂ ‘ਤੇ ਦਿਖਾਈ ਦੇ ਰਹੀ ਖ਼ੁਸ਼ੀ ਇਹ ਦਰਸਾਉਂਦੀ ਹੈ ਕਿ ਤੁਸੀਂ ‘ਆਪ’ ਸਰਕਾਰ ਤੋਂ ਬਹੁਤ ਖ਼ੁਸ਼ ਹੋ।”2022 ਦੀਆਂ ਚੋਣਾਂ ਦੌਰਾਨ ਆਪਣੀ ਫੇਰੀ ਨੂੰ ਯਾਦ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ, “ਮੈਂ 2022 ਦੀਆਂ ਚੋਣਾਂ ਦੌਰਾਨ ਬਠਿੰਡਾ ਆਇਆ ਸੀ। ਉਸ ਸਮੇਂ ਮੈਨੂੰ ਦੱਸਿਆ ਗਿਆ ਸੀ ਕਿ ਬਠਿੰਡਾ ਦੇ ਲੋਕਾਂ ਨੂੰ ‘ਜੋਜੋ ਟੈਕਸ’ ਦੇਣਾ ਪੈਂਦਾ ਸੀ। ਹੁਣ ਕੋਈ ਵੀ ਇਹ ਟੈਕਸ ਵਸੂਲ ਨਹੀਂ ਕਰਦਾ ਅਤੇ ਹੁਣ ਕੋਈ ਲੁੱਟ-ਖਸੁੱਟ ਅਤੇ ਜਬਰੀ ਵਸੂਲੀ ਨਹੀਂ ਹੈ। ਹੁਣ ਤੁਹਾਡੇ ਕੋਲੋਂ ਕੋਈ ਪੈਸੇ ਨਹੀਂ ਮੰਗਦਾ। ਇਹ ਭਗਵੰਤ ਮਾਨ ਦੀ ਇਮਾਨਦਾਰ ਸਰਕਾਰ ਹੈ।”

ਇਹ ਵੀ ਪੜ੍ਹੋ 👉Harjot Singh Bains ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ;ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਪੰਜਾਬ ਦੇ ਮੁੱਖ ਮੰਤਰੀ ਦੇ ਰਿਕਾਰਡ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪਿਛਲੇ 75 ਸਾਲਾਂ ਵਿੱਚ ਪੰਜਾਬ ਨੇ ਕਈ ਮੁੱਖ ਮੰਤਰੀ, ਕਈ ਮੰਤਰੀ ਦੇਖੇ ਹਨ। ਪਰ ਭਗਵੰਤ ਮਾਨ ਜਿੰਨਾ ਇਮਾਨਦਾਰ ਕੋਈ ਨਹੀਂ ਰਿਹਾ। ਇਸ ਤੋਂ ਪਹਿਲਾਂ ਆਉਣ ਵਾਲੇ ਹਰ ਮੁੱਖ ਮੰਤਰੀ ‘ਤੇ ਦੋਸ਼ ਲੱਗੇ। ਲੋਕਾਂ ਨੇ ਕਿਹਾ ਕਿ ਫਲਾਣੇ ਮੁੱਖ ਮੰਤਰੀਆਂ ਨੇ ਇੰਨੇ ਪੈਸੇ ਕਮਾਏ, ਇਹ ਘੁਟਾਲਾ ਕੀਤਾ, ਉਹ ਘੁਟਾਲਾ ਕੀਤਾ, ਉਨ੍ਹਾਂ ਦੇ ਪਰਿਵਾਰਕ ਮੈਂਬਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ, ਉਨ੍ਹਾਂ ਦੇ ਮੰਤਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ। ਅਜਿਹੇ ਦੋਸ਼ ਹਰ ਮੁੱਖ ਮੰਤਰੀ ‘ਤੇ ਲੱਗੇ ਸਨ।”ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਭਗਵੰਤ ਮਾਨ ‘ਤੇ ਇੱਕ ਪੈਸੇ ਦੇ ਭ੍ਰਿਸ਼ਟਾਚਾਰ ਦਾ ਵੀ ਦੋਸ਼ ਨਹੀਂ ਲੱਗਿਆ। ਇੱਕ ਵੀ ਦੋਸ਼ ਨਹੀਂ। ਕੀ ਤੁਹਾਨੂੰ ਲੱਗਦਾ ਹੈ ਕਿ ਜੇ ਕੋਈ ਦੋਸ਼ ਹੁੰਦਾ ਤਾਂ ਪ੍ਰਧਾਨ ਮੰਤਰੀ ਮੋਦੀ ਭਗਵੰਤ ਮਾਨ ਨੂੰ ਬਖ਼ਸ਼ ਦਿੰਦੇ? ਈਡੀ ਅਤੇ ਸੀਬੀਆਈ ਨੇ ਇੱਥੇ ਵੀ ਛਾਪੇਮਾਰੀ ਕਰ ਦਿੱਤੀ ਹੁੰਦੀ। ਪਰ ਉਨ੍ਹਾਂ ਖ਼ਿਲਾਫ਼, ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ ਖ਼ਿਲਾਫ਼ ਇੱਕ ਵੀ ਦੋਸ਼ ਨਹੀਂ ਹੈ।”ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ, “ਸਰਕਾਰ ਨੇ ਜਨਤਾ ਦੇ ਪੈਸੇ ਬਚਾਏ ਅਤੇ ਲੋਕਾਂ ਲਈ ਬਿਜਲੀ ਮੁਫ਼ਤ ਕੀਤੀ। ਇਸ ਨੇ 10 ਲੱਖ ਰੁਪਏ ਦਾ ਬੀਮਾ ਕਵਰ ਦਿੱਤਾ। ਹੁਣ 1 ਜੁਲਾਈ ਤੋਂ ਹਰ ਮਾਂ-ਭੈਣ ਦੇ ਖਾਤੇ ਵਿੱਚ 1,000 ਅਤੇ 1,500 ਰੁਪਏ ਪਹੁੰਚਣੇ ਸ਼ੁਰੂ ਹੋ ਜਾਣਗੇ। ਇੰਨਾ ਕੰਮ ਕੀਤਾ ਗਿਆ ਹੈ। ਹੁਣ ਸਾਡਾ ਸਾਰਿਆਂ ਦਾ ਇੱਕ ਹੀ ਕੰਮ ਹੈ। ਅਸੀਂ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਹੈ ਤਾਂ ਜੋ ਬਾਕੀ ਰਹਿੰਦੇ ਸਾਰੇ ਕੰਮ ਵੀ ਪੂਰੇ ਕੀਤੇ ਜਾ ਸਕਣ।”

ਇਹ ਵੀ ਪੜ੍ਹੋ 👉ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’,ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

👉’ਆਪ’ ਨੂੰ ਰੋਕਣ ਲਈ ਭਾਜਪਾ, ਕਾਂਗਰਸ ਅਤੇ ਅਕਾਲੀਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬੀਆਂ ਨੇ ਉਨ੍ਹਾਂ ਨੂੰ ਪਾਸੇ ਕਰ ਦਿੱਤਾ; ਇਹ ਫਤਵਾ ਇਮਾਨਦਾਰ ਸ਼ਾਸਨ ਵਿੱਚ ਵਿਸ਼ਵਾਸ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਹਾਲ ਹੀ ਵਿੱਚ ਹੋਈਆਂ ਸਥਾਨਕ ਚੋਣਾਂ ਦੌਰਾਨ ਭਾਜਪਾ, ਅਕਾਲੀ ਅਤੇ ਕਾਂਗਰਸ ਮਿਲ ਕੇ ਲੜੇ ਸਨ। ਉਨ੍ਹਾਂ ਨੇ ਆਪਣੇ ਸਾਧਨ ਇਕੱਠੇ ਕੀਤੇ, ਆਪਣੀਆਂ ਰਣਨੀਤੀਆਂ ਤੈਅ ਕੀਤੀਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅੰਦਰਖਾਤੇ ਇੱਕਜੁੱਟ ਹੋ ਕੇ ਪ੍ਰਚਾਰ ਚਲਾਇਆ। ਉਹ ਸਮੂਹਿਕ ਤੌਰ ‘ਤੇ ਇੱਕ ਇਮਾਨਦਾਰ ਸਰਕਾਰ ਤੋਂ ਡਰੇ ਹੋਏ ਸਨ ਜੋ ਲੋਕਾਂ ਦੀ ਸੇਵਾ ਕਰ ਰਹੀ ਹੈ। ਇਨ੍ਹਾਂ ਪਾਰਟੀਆਂ ਨੂੰ ਅਹਿਸਾਸ ਹੋ ਗਿਆ ਹੈ ਕਿ ਜੇ ‘ਆਪ’ ਨੇ ਲੋਕ ਸੇਵਾ ਦਾ ਆਪਣਾ ਸਫ਼ਰ ਇਸੇ ਤਰ੍ਹਾਂ ਜਾਰੀ ਰੱਖਿਆ ਤਾਂ ਉਨ੍ਹਾਂ ਦੀਆਂ ਭ੍ਰਿਸ਼ਟਾਚਾਰ ਦੀਆਂ ਦੁਕਾਨਾਂ ਪੱਕੇ ਤੌਰ ‘ਤੇ ਬੰਦ ਹੋ ਜਾਣਗੀਆਂ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਤੌਰ ‘ਤੇ ਜਾਗਰੂਕ ਅਤੇ ਦੂਰਅੰਦੇਸ਼ੀ ਲੋਕਾਂ ਨੇ ਇਸ ਗਠਜੋੜ ਨੂੰ ਪਛਾਣ ਲਿਆ ਅਤੇ ‘ਆਪ’ ਦੇ ਹੱਕ ਵਿੱਚ ਫੈਸਲਾਕੁੰਨ ਫਤਵਾ ਦਿੱਤਾ। ਉਨ੍ਹਾਂ ਕਿਹਾ, “ਲੋਕਾਂ ਨੇ ਝਾੜੂ ਚੁੱਕਿਆ ਅਤੇ ਸਥਾਨਕ ਚੋਣਾਂ ਵਿੱਚ ਤਿੰਨਾਂ ਪਾਰਟੀਆਂ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ। ਇਹ ਫਤਵਾ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਪਾਰਟੀਆਂ ਨੂੰ ਨਕਾਰਦਾ ਹੈ, ਜੋ ਵਾਰ-ਵਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀਆਂ ਨਹੀਂ ਉਤਰ ਸਕੀਆਂ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਇਹ ਸਵੀਕਾਰ ਕਰਨ ਵਿੱਚ ਅਸਮਰੱਥ ਹਨ ਕਿ ਇੱਕ ਸਾਧਾਰਨ ਪਰਿਵਾਰ ਦਾ ਵਿਅਕਤੀ ਸਫਲਤਾਪੂਰਵਕ ਪੰਜਾਬ ਦੀ ਅਗਵਾਈ ਕਰ ਰਿਹਾ ਹੈ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ, “ਇਹ ਆਗੂ ਹਮੇਸ਼ਾ ਇਹ ਮੰਨਦੇ ਸਨ ਕਿ ਪੰਜਾਬ ‘ਤੇ ਰਾਜ ਕਰਨਾ ਉਨ੍ਹਾਂ ਦਾ ਹੀ ਹੱਕ ਹੈ। ਇਹੀ ਕਾਰਨ ਹੈ ਕਿ ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸਰਕਾਰ ਨੂੰ ਕੁਸ਼ਲਤਾ ਅਤੇ ਇਮਾਨਦਾਰੀ ਨਾਲ ਚਲਾ ਰਿਹਾ ਹੈ। ਦਹਾਕਿਆਂ ਤੱਕ ਉਨ੍ਹਾਂ ਨੇ ਝੂਠੇ ਵਾਅਦਿਆਂ ਅਤੇ ਪ੍ਰਚਾਰ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ, ਪਰ ਪੰਜਾਬੀ ਹੁਣ ਅਜਿਹੀਆਂ ਚਾਲਾਂ ਵਿੱਚ ਆਉਣ ਵਾਲੇ ਨਹੀਂ ਹਨ।”

ਇਹ ਵੀ ਪੜ੍ਹੋ 👉Finance Minister Harpal Singh Cheema ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਹੁਣ ਕਮਿਸ਼ਨਾਂ ਅਤੇ ਭ੍ਰਿਸ਼ਟਾਚਾਰ ਦੀ ਭੇਟ ਚੜ੍ਹਨ ਦੀ ਬਜਾਏ ਇਮਾਨਦਾਰੀ ਨਾਲ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਭਲਾਈ ਸਕੀਮਾਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। 67,000 ਤੋਂ ਵੱਧ ਨੌਜਵਾਨਾਂ ਨੇ ਇੱਕ ਰੁਪਿਆ ਵੀ ਰਿਸ਼ਵਤ ਦਿੱਤੇ ਬਿਨਾਂ ਪੂਰੀ ਤਰ੍ਹਾਂ ਯੋਗਤਾ (ਮੈਰਿਟ) ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਅਸੀਂ ਪੰਜਾਬ ਭਰ ਵਿੱਚ ਕਈ ਟੋਲ ਪਲਾਜ਼ੇ ਵੀ ਬੰਦ ਕੀਤੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਬਚ ਰਹੇ ਹਨ।”ਖੇਤੀਬਾੜੀ ਨੂੰ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਨੂੰ ਮਜ਼ਬੂਤ ​​ਕਰਨ ਅਤੇ ਫਸਲਾਂ ਦੀ ਪੈਦਾਵਾਰ ਵਧਾਉਣ ਲਈ ਹਰ ਸੰਭਵ ਸਾਧਨ ਮੁਹੱਈਆ ਕਰਵਾਉਂਦੀ ਰਹੇਗੀ। ਉਨ੍ਹਾਂ ਕਿਹਾ “ਕਿਸਾਨ ਦੇਸ਼ ਦੇ ਅੰਨਦਾਤਾ ਹਨ ਅਤੇ ਉਹ ਸਰਕਾਰ ਵੱਲੋਂ ਉੱਚ ਪੱਧਰੀ ਸਹਾਇਤਾ ਦੇ ਹੱਕਦਾਰ ਹਨ। ਮੈਂ ਹਰ ਕਿਸਾਨ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਹ ਆਪਣੇ ਖੇਤਾਂ ਵਿੱਚ ਜਿੰਨਾ ਮਰਜ਼ੀ ਨਹਿਰੀ ਪਾਣੀ ਵਰਤ ਸਕਦੇ ਹਨ। ਸਰਕਾਰ ਇਹ ਯਕੀਨੀ ਬਣਾਏਗੀ ਕਿ ਸਿੰਜਾਈ ਵਾਲੇ ਪਾਣੀ ਦੀ ਬਿਲਕੁਲ ਵੀ ਕਮੀ ਨਾ ਰਹੇ।”

ਇਹ ਵੀ ਪੜ੍ਹੋ 👉SIT ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਹਿਰੀ ਨੈੱਟਵਰਕ ਨੂੰ ਸੁਰਜੀਤ ਕੀਤਾ ਹੈ, ਜਿਸ ਨਾਲ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜੋ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਸੁੱਕੇ ਪਏ ਸਨ। ਉਨ੍ਹਾਂ ਅੱਗੇ ਕਿਹਾ “ਅਸੀਂ ਇਸ ਨੈੱਟਵਰਕ ਦਾ ਹੋਰ ਵਿਸਤਾਰ ਕਰਨਾ ਜਾਰੀ ਰੱਖਾਂਗੇ ਤਾਂ ਜੋ ਹਰ ਖੇਤ ਤੱਕ ਲੋੜੀਂਦਾ ਪਾਣੀ ਪਹੁੰਚ ਸਕੇ। ਇਸ ਨਾਲ ਟਿਊਬਵੈੱਲਾਂ ‘ਤੇ ਨਿਰਭਰਤਾ ਘਟੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੀਮਤੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ।”ਪੰਜਾਬ ਦੇ ਲੋਕਾਂ ਦੇ ਅਟੁੱਟ ਵਿਸ਼ਵਾਸ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਖ਼ੁਸ਼ਹਾਲ, ਅਗਾਂਹਵਧੂ ਅਤੇ ਸਿਹਤਮੰਦ ‘ਰੰਗਲਾ ਪੰਜਾਬ’ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ, “ਮੈਂ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਦਾ ਰਹਾਂਗਾ। ‘ਆਪ’ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ ਅਤੇ ਪੰਜਾਬ ਤੇ ਇਸ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”ਅਖੀਰ ਵਿਚ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਬਠਿੰਡਾ ਪੁੱਜਣ ‘ਤੇ ਕੌਮੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।