Home Blog Page 20

Punjab Police ਨੂੰ ਮਿਲੀ ਵੱਡੀ ਸਫ਼ਲਤਾ; ਸਰਹੱਦ ਪਾਰ ਅੱਤਵਾਦੀ ਜਥੇਬੰਦੀ ਦੇ ਦੋ ਕਾਰਕੁੰਨ ਹਥਿਆਰਾਂ ਸਮੇਤ ਗ੍ਰਿਫਤਾਰ

0

SAS Nagar News: Punjab Police ਨੇ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਐਸ.ਏ.ਐਸ ਨਗਰ ਵੱਲੋਂ ਮੋਹਾਲੀ ਤੋਂ ਇੱਕ ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਹੋਈ, ਜਿਸ ਦੇ ਨਤੀਜੇ ਵਜੋਂ ਐਸ.ਏ.ਐਸ ਨਗਰ ਵਿੱਚ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਇੱਕ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਇਸ ਤੁਰੰਤ ਅਤੇ ਸੁਚੱਜੀ ਕਾਰਵਾਈ ਸਦਕਾ ਜਨਤਕ ਸੁਰੱਖਿਆ ਲਈ ਪੈਦਾ ਹੋ ਸਕਦੇ ਇੱਕ ਗੰਭੀਰ ਖ਼ਤਰੇ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।ਅੱਤਵਾਦੀ ਮਾਡਿਊਲ ਦੇ ਸਮੁੱਚੇ ਨੈੱਟਵਰਕ, ਇਸ ਦੇ ਸਹਿਯੋਗੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ, ਅੱਤਵਾਦੀ ਅਤੇ ਅਪਰਾਧਿਕ ਨੈੱਟਵਰਕਾਂ ਦਾ ਖਾਤਮਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

हिसार के 10 गांवों के किसान प्रतिनिधिमंडल ने सिंचाई एवं जल संसाधन मंत्री श्रुति चौधरी से की भेंट, नहरी पानी सहित विभिन्न मांगें रखीं

0

Haryana News: हरियाणा की सिंचाई एवं जल संसाधन तथा महिला एवं बाल विकास मंत्री श्रीमती श्रुति चौधरी से हिसार जिले के बालसमंद सहित लगभग 10 गांवों की पंचायतों एवं किसान प्रतिनिधियों ने चंडीगढ़ में भेंट कर क्षेत्र की विभिन्न जनहित एवं कृषि संबंधी समस्याओं और मांगों से अवगत कराया। प्रतिनिधिमंडल ने विशेष रूप से नहरी पानी की उपलब्धता, सिंचाई व्यवस्था को सुदृढ़ बनाने तथा किसानों से जुड़े अन्य महत्वपूर्ण मुद्दे उठाए।किसानों की समस्याओं को गंभीरता से लेते हुए मंत्री श्रीमती श्रुति चौधरी ने तत्काल सिंचाई विभाग के वरिष्ठ अधिकारियों को बैठक में बुलाया तथा किसान प्रतिनिधियों और अधिकारियों के बीच सीधा संवाद स्थापित कराया। इस दौरान किसानों ने अपने क्षेत्रों में नहरी पानी की आपूर्ति से जुड़ी समस्याओं एवं अन्य स्थानीय मांगों को विस्तार से रखा।बैठक में सिंचाई विभाग के प्रमुख अभियंता (ईआईसी), मुख्य अभियंता सहित विभाग के अन्य वरिष्ठ अधिकारी भी उपस्थित रहे।

इसे भी पढ़ें CM Nayab Singh Saini की ‘गो ग्लोबल’ अप्रोच को मिली नई गति

मंत्री ने अधिकारियों को निर्देश दिए कि किसानों द्वारा उठाए गए सभी मुद्दों का प्राथमिकता के आधार पर समाधान सुनिश्चित किया जाए तथा नहरी जल वितरण व्यवस्था को और अधिक प्रभावी एवं सुचारु बनाया जाए।इस अवसर पर श्रीमती श्रुति चौधरी ने कहा कि मुख्यमंत्री नायब सिंह सैनी के नेतृत्व में प्रदेश सरकार किसानों के कल्याण और कृषि क्षेत्र के सशक्तिकरण के लिए निरंतर कार्य कर रही है। राज्य सरकार की प्राथमिकता है कि किसानों को सिंचाई जल की उपलब्धता में किसी प्रकार की परेशानी का सामना न करना पड़े। नहरी पानी से संबंधित जहां भी समस्याएं सामने आई हैं, उनका समाधान निर्धारित समय सीमा में सुनिश्चित किया जाएगा।उन्होंने अधिकारियों को निर्देश दिए कि किसानों की शिकायतों का संवेदनशीलता और तत्परता के साथ निस्तारण किया जाए, ताकि कृषि कार्य प्रभावित न हों और किसानों को समय पर पर्याप्त सिंचाई जल उपलब्ध हो सके।मंत्री ने किसान प्रतिनिधियों को आश्वस्त किया कि उनकी सभी मांगों एवं समस्याओं पर गंभीरता से विचार करते हुए आवश्यक कार्रवाई की जाएगी। इस पर किसान प्रतिनिधियों ने उनका आभार व्यक्त किया तथा किसानों की समस्याओं के समाधान के प्रति सरकार के सकारात्मक और संवेदनशील दृष्टिकोण की सराहना की।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

0

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਸਾਹਨੇਵਾਲ ਦੇ ਨਿਵਾਸੀ ਕੁਲਦੀਪ ਕੁਮਾਰ ਤੋਂ ਸਾਈਕਲ ਮਾਰਕੀਟ ਵਿੱਚ 60 ਵਰਗ ਗਜ਼ ਦਾ ਪਲਾਟ ਖਰੀਦਣ ਲਈ ਇੱਕ ਸਮਝੌਤਾ ਕੀਤਾ ਸੀ ਅਤੇ ਅਸੀਂ ਉਸ ਜਗ੍ਹਾ ਦਾ ਕਬਜ਼ਾ ਵੀ ਲੈ ਲਿਆ ਸੀ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਸਾਲ 2020 ਵਿੱਚ ਉਸਨੂੰ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਮਾਮੇ ਦੇ ਪੁੱਤਰ ਗੁਰਜੀਤ ਸਿੰਘ ਉਰਫ਼ ਰਿੰਪੀ ਨੇ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਤੋਂ ਉਕਤ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਸੀ। ਇਸ ਰਜਿਸਟਰੀ ਵਿੱਚ ਦਰਜ ਖਸਰਾ ਨੰਬਰ ਸਾਈਕਲ ਮਾਰਕੀਟ ਲੁਧਿਆਣਾ ਦਾ ਨਹੀਂ ਸਗੋਂ ਚੰਦਨ ਨਗਰ ਲੁਧਿਆਣਾ ਦਾ ਸੀ। ਕੁਲਵੰਤ ਸਿੰਘ ਦੀ ਭਾਲ ਕਰਨ ਤੋਂ ਬਾਅਦ, ਉਸਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਨੇ ਸਾਈਕਲ ਮਾਰਕੀਟ ਵਿੱਚ ਕੋਈ ਦੁਕਾਨ ਗੁਰਜੀਤ ਸਿੰਘ ਉਰਫ਼ ਰਿੰਪੀ ਨੂੰ ਨਹੀਂ ਵੇਚੀ ਹੈ। ਕੁਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਉਸਦਾ ਇੱਕ ਜਾਣਕਾਰ ਵਿਅਕਤੀ ਹੈ ਜਿਸਦਾ ਨਾਮ ਸਰਬਜੀਤ ਸਿੰਘ ਉਰਫ਼ ਬਿੱਟੂ ਹੈ ਜੋ ਰਾਏਕੋਟ ਤਹਿਸੀਲ ਦਫਤਰ ਵਿੱਚ ਦਰਜਾ-4 ਕਰਮਚਾਰੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਉਕਤ ਜ਼ਮੀਨ ਆਪਣੇ ਨਾਮ ’ਤੇ ਰਜਿਸਟਰ ਕਰਵਾਉਣਾ ਚਾਹੁੰਦਾ ਸੀ।

ਇਹ ਵੀ ਪੜ੍ਹੋ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਬਿੱਟੂ ਨਾਲ ਗੱਲ ਕੀਤੀ ਅਤੇ ਬਿੱਟੂ ਨੇ ਦੱਸਿਆ ਕਿ ਉਹ ਅਧਿਕਾਰੀਆਂ ਨਾਲ ਚੰਗੀ ਬਣਦੀ ਹੈ ਅਤੇ ਉਨ੍ਹਾਂ ਨਾਲ ਗੱਲ ਕਰਕੇ ਉਹ ਪੀਰੂਬੰਦਾ ਸਾਈਕਲ ਮਾਰਟ ਮੁਰਾਦਪੁਰਾ ਵਿੱਚ ਰਜਿਸਟਰੀ ਕਰਵਾ ਦੇਵੇਗਾ। ਜਿਸਦੀ ਕੀਮਤ 3,50,000 ਰੁਪਏ ਹੋਵੇਗੀ ਅਤੇ ਉਹ 25,000 ਰੁਪਏ ਪਹਿਲਾਂ ਲਵੇਗਾ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

👉ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਰਗਰਮੀ ਨਾਲ ਕਰ ਰਹੀ ਹੈ ਕੰਮ: ਹਰਪਾਲ ਸਿੰਘ ਚੀਮਾ
👉ਭਗਵੰਤ ਮਾਨ ਸਰਕਾਰ ਨੇ ਕਈ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਗੱਲਬਾਤ, ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਖੇਤਰ-ਵਾਰ ਮੁੱਦਿਆਂ ਦੀ ਕੀਤੀ ਸਮੀਖਿਆ: ਹਰਪਾਲ ਸਿੰਘ ਚੀਮਾ
Chandigarh News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ।

ਇਹ ਵੀ ਪੜ੍ਹੋ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਕੈਬਨਿਟ ਸਬ-ਕਮੇਟੀ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕੇਡਰਾਂ ਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਇੱਕ ਸਹਿਯੋਗੀ ਮਾਹੌਲ ਸਿਰਜਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

”ਇਨ੍ਹਾਂ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਦਰਪੇਸ਼ ਸਾਂਝੇ ਮਸਲਿਆਂ ਨੂੰ ਉਜਾਗਰ ਕੀਤਾ ਗਿਆ। ਆਮ ਮੁਲਾਜ਼ਮ ਭਲਾਈ ਦੇ ਮਾਮਲਿਆਂ ਤੋਂ ਇਲਾਵਾ, ਯੂਨੀਅਨ ਨੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਮਿਨਿਸਟਰੀਅਲ ਸਟਾਫ਼ ਨਾਲ ਸਬੰਧਤ ਵਿਸ਼ੇਸ਼ ਚਿੰਤਾਵਾਂ ਨੂੰ ਸਾਹਮਣੇ ਲਿਆਂਦਾ, ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ.ਟੀ.ਆਈਜ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਦੇ ਮੁੱਦੇ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

0

SAS Nagar News: ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ ‘ਤੇ ਵੀ ਸੇਵਾ ਨਿਭਾਈ ਹੈ।ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਖਪਤਕਾਰ-ਅਨੁਕੂਲ ਅਤੇ ਕੁਸ਼ਲ ਢੰਗ ਨਾਲ ਬਿਜਲੀ ਰੈਗੂਲੇਸ਼ਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਕਮਿਸ਼ਨ ਦੀ ਭੂਮਿਕਾ ਵਧੇਰੇ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸੰਜੇ ਗੁਪਤਾ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ, ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰੇਗਾ।ਸ੍ਰੀ ਗੁਪਤਾ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰਨਗੇ ਕਿ ਜਿੰਨਾ ਸੰਭਵ ਹੋ ਸਕੇ ਬਿਜਲੀ ਕੱਟ ਘੱਟ ਤੋਂ ਘੱਟ ਲੱਗਣ ਅਤੇ ਖਪਤਕਾਰਾਂ ਲਈ ਗੁਣਵੱਤਾ ਵਾਲੀ ਬਿਜਲੀ ਉਪਲੱਬਧ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਟਰਾਂਸਮਿਸ਼ਨ ਲੌਸਿਜ਼ ਨੂੰ ਕੰਟਰੋਲ ਅਤੇ ਮੁੱਦਿਆਂ ਨੂੰ ਹੱਲ ਕਰਕੇ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀਐਮਡੀ ਡਾ. ਬਸੰਤ ਗਰਗ, ਮੈਂਬਰ ਪੀ.ਐਸ.ਈ.ਆਰ.ਸੀ. ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ, ਪੀ.ਐਸ.ਈ.ਆਰ.ਸੀ. ਦੇ ਹੋਰ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਪਰਸਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪਲਾਨ ਨੂੰ ਪ੍ਰਵਾਨਗੀ; ਸ਼ਰਧਾਲੂਆਂ ਦਾ ਅਧਿਆਤਮਿਕ ਅਤੇ ਸੱਭਿਆਚਾਰਕ ਅਨੁਭਵ ਵਧੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਦੀ ‘ਪੰਜ-ਆਬ’ ਪਛਾਣ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦੇ ਸਨਮਾਨ ਵਿੱਚ ਸ਼ੰਭੂ ਵਿਖੇ ਸਵਾਗਤੀ ਗੇਟ ਉਸਾਰਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਦੀ ਸ਼ਾਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ ਸ਼ੰਭੂ ਸਵਾਗਤੀ ਗੇਟ; ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ ‘ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ ‘ਪੰਜ-ਆਬ’ ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਅਧਿਆਤਮਿਕ ਆਭਾ ਪ੍ਰਦਾਨ ਕਰੇਗੀ, ਜਿਸ ਨਾਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਮਿਲੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖ ਧਰਮ ਦੇ ਸਭ ਤੋਂ ਸਤਿਕਾਰਤ ਇਤਿਹਾਸਕ ਅਤੇ ਅਧਿਆਤਮਿਕ ਕੇਂਦਰਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਲਈ ਸੋਧੀ ਹੋਈ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। “ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਕਿਲ੍ਹਾ ਅਨੰਦਗੜ੍ਹ ਸਾਹਿਬ ਨੇੜੇ ਗੋਲ ਚੌਕ ਤੋਂ ਸ਼ੁਰੂ ਹੋਵੇਗੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਅਧਿਆਤਮਿਕ ਅਤੇ ਵਿਰਾਸਤੀ ਅਨੁਭਵ ਨੂੰ ਹੋਰ ਮਜ਼ਬੂਤ ਕਰਨ ਲਈ ਉਲੀਕੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਢੰਗ ਨਾਲ ਲਾਗੂ ਹੋਣ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਡਿਜ਼ਾਇਨ ਨੂੰ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਤੇ ਹੋਰ ਸਮਰੱਥ ਅਧਿਕਾਰੀਆਂ ਦੁਆਰਾ ਵਿਧੀਵਤ ਤੌਰ ‘ਤੇ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਅਤੇ ਨਿਰਵਿਘਨ ਲਾਗੂਕਰਨ ਅਤੇ ਇਸ ਦੀ ਨਿਗਰਾਨੀ ਲਈ ਉੱਚ-ਤਾਕਤੀ ਕਮੇਟੀ ਵੀ ਬਣਾਈ ਜਾਵੇਗੀ।ਅਹਿਮ ਸ਼ੰਭੂ ਸਵਾਗਤੀ ਗੇਟ ਪ੍ਰਾਜੈਕਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਬਣਨ ਵਾਲਾ ਸ਼ਾਨਦਾਰ ਸਵਾਗਤੀ ਗੇਟ ਪੰਜਾਬ ਦੀ ਸ਼ਾਨ ਨੂੰ ਦਰਸਾਏਗਾ।

ਇਹ ਵੀ ਪੜ੍ਹੋ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਇਹ ਗੇਟ ਚਾਰ-ਮਾਰਗੀ ਐਨ.ਐਚ.ਏ.ਆਈ. (ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ) ਸੜਕ ‘ਤੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜੋ ਸਾਡੀ ਸ਼ਾਨਦਾਰ ਵਿਰਾਸਤ ਅਤੇ ਪਰੰਪਰਾਵਾਂ ਦੇ ਸਨਮਾਨ ਦਾ ਪ੍ਰਤੀਕ ਹੋਵੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਸਤੂ ਕਲਾ ਅਜੂਬੇ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਕਿ ਇਹ ਸਹਿਜਤਾ ਨਾਲ ਮੌਜੂਦਾ ਹਾਈਵੇਅ ਬੁਨਿਆਦੀ ਢਾਂਚੇ ਨਾਲ ਜੁੜ ਸਕੇ, ਜੋ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰੇਗਾ। ਇਸ ਗੇਟ ਹਾਈਵੇਅ ਦੇ ਪਿੱਲਰ ਦੋਵੇਂ ਪਾਸੇ ਸਰਵਿਸ ਰੋਡ ਦੇ ਨਾਲ ਸਥਾਪਿਤ ਹੋਣਗੇ, ਜੋ ਪੰਜਾਬ ਦੇ ਪ੍ਰਵੇਸ਼ ਦੁਆਰ ‘ਤੇ ਸ਼ਾਨਦਾਰ ਪਛਾਣ ਬਣਾਏਗਾ। ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਵਾਸਤੂ ਕਲਾ ਦੇ ਸਨਮਾਨ ਵਿੱਚ ਤਿਆਰ ਕੀਤੇ ਗਏ ਇਸ ਢਾਂਚੇ ‘ਤੇ ਵਿਸਤ੍ਰਿਤ ਕਾਰੀਗਰੀ ਸ਼ਾਮਲ ਹੋਵੇਗੀ, ਜੋ ਸੂਬੇ ਦੀ ਵਿਲੱਖਣ ਪਛਾਣ ਨੂੰ ਦਰਸਾਏਗੀ।
ਡਿਜ਼ਾਇਨ ਵਿੱਚ ਸ਼ਾਮਲ ਵਿਲੱਖਣ ਸੱਭਿਆਚਾਰਕ ਵਿਸ਼ੇਸ਼ਤਾਵਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੇਟ ਰਵਾਇਤੀ ਅਤੇ ਵਾਸਤੂ ਕਲਾ ਦੀ ਇੱਕ ਸ਼੍ਰੇਣੀ ਰਾਹੀਂ ਖੇਤਰੀ ਕਲਾਤਮਕਤਾ ਨੂੰ ਪ੍ਰਦਰਸ਼ਿਤ ਕਰੇਗਾ। ਗੇਟ ਵਿੱਚ ਪੱਥਰ ਦੀ ਕਲੈਡਿੰਗ, ਐਫ.ਆਰ.ਪੀ. ਵਰਕ, ਸ਼ਾਨਦਾਰ ਜਾਲੀ ਪੈਟਰਨ, ਫੁਲਕਾਰੀ ਤੋਂ ਪ੍ਰੇਰਿਤ ਕਲਾਕਾਰੀ ਅਤੇ ਕਈ ਹੋਰ ਵਿਸ਼ੇਸ਼ਤਾਵਾਂ ਹੋਣਗੀਆਂ, ਜੋ ਪੰਜਾਬ ਦੀਆਂ ਅਮੀਰ ਕਲਾਤਮਕ ਪਰੰਪਰਾਵਾਂ ਨੂੰ ਦਰਸਾਉਣਗੀਆਂ। ਇਸ ਡਿਜ਼ਾਇਨ ਦਾ ਸੰਕਲਪ ‘ਪੰਜ-ਆਬ’ ਸ਼ਬਦ ਦੀ ਉਤਪਤੀ ਦਾ ਸਨਮਾਨ ਕਰਦਾ ਹੈ, ਜਿਸ ਦਾ ਅਰਥ ਹੈ ਪੰਜ ਪਾਣੀਆਂ ਦੀ ਧਰਤੀ ਅਤੇ ਇਸ ਵਿਚਾਰ ਨੂੰ ਆਰਕੀਟੈਕਚਰਲ ਤੌਰ ‘ਤੇ ਰਿਦਮ ਆਫ਼ ਫਾਈਵ ਦੁਆਰਾ ਦਰਸਾਇਆ ਗਿਆ ਹੈ, ਜਿਸ ਵਿੱਚ ਗੇਟਵੇਅ ਦੇ ਦੋਵੇਂ ਪਾਸੇ ਪੰਜ-ਪੰਜ ਗੁੰਬਦ ਹਨ, ਜੋ ਸੂਬੇ ਦੇ ਪੰਜ ਦਰਿਆਵਾਂ ਦਾ ਪ੍ਰਤੀਕ ਹਨ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

0

👉ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਦੀਆਂ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪ੍ਰਾਈਵੇਟ ਸਕੂਲ ਹੁਣ ਸਾਲਾਨਾ ਪੰਜ ਫ਼ੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਜਿਨ੍ਹਾਂ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ ਸਾਲਾਨਾ 5 ਫ਼ੀਸਦੀ ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਮਾਪਿਆਂ ਤੋਂ ਇਕੱਠੀ ਕੀਤੀ ਵਾਧੂ ਰਕਮ ਵਾਪਸ ਕਰਨੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜ ਫ਼ੀਸਦੀ ਦੀ ਹੱਦ ਵਿੱਚ ਸਾਰੇ ਲਾਜ਼ਮੀ ਖ਼ਰਚੇ ਅਤੇ ਫੰਡ ਸ਼ਾਮਲ ਹਨ; ਸਕੂਲ ਦੂਜੇ ਫੰਡਾਂ ਦੇ ਨਾਂ ਹੇਠ ਵਾਧੂ ਫੀਸਾਂ ਨਹੀਂ ਵਸੂਲ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਹਿਲੀ ਉਲੰਘਣਾ ‘ਤੇ ਜੁਰਮਾਨਾ ਹੋਵੇਗਾ, ਦੂਜੀ ਉਲੰਘਣਾ ‘ਤੇ ਜੁਰਮਾਨਾ ਵਧੇਗਾ ਅਤੇ ਤੀਜੀ ਉਲੰਘਣਾ ‘ਤੇ ਮਾਨਤਾ ਰੱਦ ਕਰ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ਵਿਰੁੱਧ ਭਗਵੰਤ ਮਾਨ ਸਰਕਾਰ ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਪਾਸ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫੀਸ ਵਾਧੇ ‘ਤੇ 5 ਫ਼ੀਸਦੀ ਦੀ ਹੱਦ ਲਗਾਈ ਗਈ ਹੈ। ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਾਲਾਨਾ ਹੱਦ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਵੱਲੋਂ ਵਸੂਲੀ ਗਈ ਵਾਧੂ ਫੀਸ ਵਾਪਸ ਕਰਨੀ ਲਾਜ਼ਮੀ ਕੀਤੀ ਗਈ ਹੈ ਅਤੇ ਸਖ਼ਤ ਜੁਰਮਾਨਿਆਂ ਦੀ ਵਿਵਸਥਾ ਤੋਂ ਇਲਾਵਾ ਆਖਰਕਾਰ ਸਕੂਲ ਦੀ ਮਾਨਤਾ ਤੱਕ ਰੱਦ ਕੀਤੀ ਜਾ ਸਕਦੀ ਹੈ।ਪ੍ਰਸਤਾਵਿਤ ਕਾਨੂੰਨ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ਵਿਰੁੱਧ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਕਰਾਰ ਦਿੱਤਾ ਹੈ, ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਪੰਜ ਫ਼ੀਸਦੀ ਦੀ ਇਹ ਹੱਦ ਸਿਰਫ਼ ਟਿਊਸ਼ਨ ਫੀਸਾਂ ‘ਤੇ ਨਹੀਂ, ਸਗੋਂ ਸਕੂਲਾਂ ਦੁਆਰਾ ਇਕੱਠੇ ਕੀਤੇ ਜਾਣ ਵਾਲੇ ਸਾਰੇ ਲਾਜ਼ਮੀ ਖਰਚਿਆਂ ਅਤੇ ਫੰਡਾਂ ‘ਤੇ ਵੀ ਲਾਗੂ ਹੋਵੇਗੀ, ਜਿਸ ਨਾਲ ਉਹ ਸਾਰੇ ਰਸਤੇ ਬੰਦ ਹੋ ਜਾਣਗੇ, ਜਿਨ੍ਹਾਂ ਦੀ ਵਰਤੋਂ ਸੰਸਥਾਵਾਂ ਅਕਸਰ ਮਾਪਿਆਂ ‘ਤੇ ਵਾਧੂ ਖਰਚਿਆਂ ਦਾ ਬੋਝ ਪਾਉਣ ਲਈ ਕਰਦੀਆਂ ਹਨ। ਫੀਸਾਂ ਵਿੱਚ ਬੇਲਗਾਮ ਵਾਧਾ ਪਿਛਲੀ ਕਾਂਗਰਸ ਸਰਕਾਰ ਵੱਲੋਂ 2019 ਵਿੱਚ ਕੀਤੀਆਂ ਸੋਧਾਂ ਕਾਰਨ ਸੰਭਵ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਨਵਾਂ ਕਾਨੂੰਨ ਸਿੱਖਿਆ ਖੇਤਰ ਵਿੱਚ ਜਵਾਬਦੇਹੀ ਬਹਾਲ ਕਰੇਗਾ, ਮਾਪਿਆਂ ਨੂੰ ਲੁੱਟ-ਖਸੁੱਟ ਤੋਂ ਬਚਾਏਗਾ ਅਤੇ ਸਕੂਲ ਫੀਸਾਂ ਨੂੰ ਲੈ ਕੇ ਬੱਚਿਆਂ ਤੇ ਪਰਿਵਾਰਾਂ ਦੀ ਹੁੰਦੀ ਮਾਨਸਿਕ ਪਰੇਸ਼ਾਨੀ ਨੂੰ ਹਮੇਸ਼ਾ ਲਈ ਖ਼ਤਮ ਕਰੇਗਾ।
‘ਐਕਸ’ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੰਮ੍ਰਿਤਸਰ ਵਿੱਚ ਵਾਪਰੀ ਦੁਖਦਾਈ ਘਟਨਾ ਤੋਂ ਬਾਅਦ ਮੈਨੂੰ ਪਿਛਲੇ 24 ਘੰਟਿਆਂ ਦੌਰਾਨ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ਦੇ ਸਬੰਧ ਵਿੱਚ ਮਾਪਿਆਂ ਦੇ ਸੈਂਕੜੇ ਫੋਨ ਆਏ ਹਨ।

ਇਹ ਵੀ ਪੜ੍ਹੋ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਸਾਡੇ ਬੱਚਿਆਂ ਦੇ ਭਵਿੱਖ ਅਤੇ ਮਾਪਿਆਂ ਨੂੰ ਹੋ ਰਹੀ ਭਾਰੀ ਪਰੇਸ਼ਾਨੀ ਨੂੰ ਮੁੱਖ ਰੱਖਦਿਆਂ ਤੁਹਾਡੀ ਸਰਕਾਰ ਨੇ ਬਹੁਤ ਹੀ ਮਹੱਤਵਪੂਰਨ ਅਤੇ ਸਖ਼ਤ ਫੈਸਲਾ ਲਿਆ ਹੈ।”
ਮੁੱਖ ਮੰਤਰੀ ਨੇ ਅੱਗੇ ਲਿਖਿਆ, “ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਹੁਣ ਆਪਣੀ ਸਾਲਾਨਾ ਫੀਸ ਵਿੱਚ ਪੰਜ ਫ਼ੀਸਦੀ ਤੋਂ ਵੱਧ ਵਾਧਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਵਿੱਚ 15 ਫ਼ੀਸਦੀ ਤੋਂ ਵੱਧ ਵਾਧਾ ਕੀਤਾ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਇਕੱਠੀ ਕੀਤੀ ਵਾਧੂ ਰਕਮ ਤੁਰੰਤ ਵਾਪਸ ਕਰਨੀ ਪਵੇਗੀ। ਇਸ ਫੈਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਸੀਂ ਜਲਦੀ ਆਰਡੀਨੈਂਸ ਲਿਆਵਾਂਗੇ। ਪੰਜ ਫ਼ੀਸਦੀ ਦੀ ਹੱਦ ਸਿਰਫ਼ ਟਿਊਸ਼ਨ ਫੀਸਾਂ ‘ਤੇ ਹੀ ਲਾਗੂ ਨਹੀਂ ਹੋਵੇਗੀ, ਸਗੋਂ ਸਕੂਲਾਂ ਵੱਲੋਂ ਇਕੱਠੇ ਕੀਤੇ ਜਾਣ ਵਾਲੇ ਹੋਰ ਸਾਰੇ ਲਾਜ਼ਮੀ ਫੰਡਾਂ ਅਤੇ ਖ਼ਰਚਿਆਂ ਨੂੰ ਵੀ ਕਵਰ ਕਰੇਗੀ।”
ਉਨ੍ਹਾਂ ਨੇ ਪੋਸਟ ਦੇ ਅਖੀਰ ਵਿੱਚ ਕਿਹਾ, “ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਸਭ ਤੋਂ ਸਖ਼ਤ ਨਿਯਮ ਹੋਵੇਗਾ ਅਤੇ ਕਿਸੇ ਵੀ ਸਕੂਲ ਨੂੰ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਪੰਜਾਬ ਵਿੱਚ ਸਿੱਖਿਆ ਦੇ ਨਾਂ ‘ਤੇ ਮਾਪਿਆਂ ਅਤੇ ਵਿਦਿਆਰਥੀਆਂ ਦੀ ਲੁੱਟ-ਖਸੁੱਟ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਾਈਵੇਟ ਅਨਏਡਿਡ (ਗੈਰ-ਸਹਾਇਤਾ ਪ੍ਰਾਪਤ) ਸਕੂਲਾਂ ਦਾ ਫੀਸ ਢਾਂਚਾ ਇਸ ਵੇਲੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ, 2016’ ਅਧੀਨ ਆਉਂਦਾ ਹੈ, ਜਿਸ ਵਿੱਚ 2019 ਵਿੱਚ ਸੋਧ ਕੀਤੀ ਗਈ ਸੀ ਪਰ ਪਿਛਲੀਆਂ ਸਰਕਾਰਾਂ ਇਸ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਨਾਕਾਮ ਰਹੀਆਂ, ਜਿਸ ਕਾਰਨ ਸਕੂਲਾਂ ਨੂੰ ਮਾਪਿਆਂ ‘ਤੇ ਫੀਸ ਵਾਧੇ ਦਾ ਬੋਝ ਪਾਉਣ ਦੀ ਖੁੱਲ੍ਹ ਮਿਲੀ।
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਸਲਾਨਾ ਫੀਸ ਵਾਧੇ ‘ਤੇ ਪੰਜ ਫ਼ੀਸਦੀ ਦੀ ਹੱਦ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੋਈ ਵੀ ਸਕੂਲ ਇਸ ਹੱਦ ਤੋਂ ਵੱਧ ਫੀਸ ਨਾ ਵਧਾ ਸਕੇ। ਅਸੀਂ ਇਸ ਸਬੰਧ ਵਿੱਚ ਆਰਡੀਨੈਂਸ ਲਿਆਵਾਂਗੇ। ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ 15 ਫ਼ੀਸਦੀ ਤੋਂ ਵੱਧ ਵਾਧਾ ਕੀਤਾ ਹੈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 2016 ਦੇ ਮੂਲ ਐਕਟ ਵਿੱਚ ਸਪੱਸ਼ਟ ਤੌਰ ‘ਤੇ ਇਹ ਸ਼ਰਤ ਰੱਖੀ ਗਈ ਸੀ ਕਿ ਫੀਸਾਂ ਦਾ ਵਾਧਾ ਪਿਛਲੇ ਸਾਲ ਦੀ ਫੀਸ ਦੇ 8 ਫ਼ੀਸਦੀ ਤੋਂ ਵੱਧ ਨਹੀਂ ਹੋਣਾ ਚਾਹੀਦਾ ਪਰ ਪਿਛਲੀ ਸਰਕਾਰ ਵੱਲੋਂ ਕੀਤੀਆਂ ਸੋਧਾਂ ਰਾਹੀਂ ਇਸ ਵਿਵਸਥਾ ਨੂੰ ਕਮਜ਼ੋਰ ਕਰ ਦਿੱਤਾ ਗਿਆ ਸੀ।”
ਮੁੱਖ ਮੰਤਰੀ ਨੇ ਦੱਸਿਆ ਕਿ 2019 ਦੀ ਸੋਧ ਨੇ ਸਕੂਲਾਂ ਨੂੰ ਇੱਕ ‘ਡਿਸਕਲੋਜ਼ਰ ਮੈਕੇਨਿਜ਼ਮ’ ਰਾਹੀਂ ਨਿਰਧਾਰਤ ਹੱਦ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਦਿੱਤੀ ਸੀ, ਜਿਸ ਤਹਿਤ ਸਕੂਲਾਂ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸਤਾਵਿਤ ਫੀਸ ਵਾਧੇ ਨੂੰ ਸਕੂਲ ਦੇ ਨੋਟਿਸ ਬੋਰਡਾਂ, ਸਕੂਲ ਦੀਆਂ ਵੈੱਬਸਾਈਟਾਂ ਅਤੇ ਸਕੂਲ ਸਿੱਖਿਆ ਵਿਭਾਗ ਦੀ ਵੈੱਬਸਾਈਟ ‘ਤੇ ਜਨਤਕ ਤੌਰ ‘ਤੇ ਦਰਸਾਉਣਾ ਲਾਜ਼ਮੀ ਸੀ। ਉਨ੍ਹਾਂ ਅੱਗੇ ਕਿਹਾ, “ਹਾਲਾਂਕਿ ਕਾਨੂੰਨ ਨੇ ਫੀਸਾਂ ਦੇ ਵਾਧੇ ਦੇ ਸਬੰਧ ਵਿੱਚ ਪਾਰਦਰਸ਼ਤਾ ਨੂੰ ਲਾਜ਼ਮੀ ਬਣਾਇਆ ਸੀ ਪਰ ਅਮਲੀ ਰੂਪ ਵਿੱਚ ਇਨ੍ਹਾਂ ਨਿਯਮਾਂ ਨੂੰ ਸ਼ਾਇਦ ਹੀ ਕਦੇ ਲਾਗੂ ਕੀਤਾ ਗਿਆ। ਨਤੀਜੇ ਵਜੋਂ ਮਾਪਿਆਂ ਨੂੰ ਨਾਜਾਇਜ਼ ਅਤੇ ਬਹੁਤ ਜ਼ਿਆਦਾ ਫੀਸਾਂ ਦੇ ਬੋਝ ਦਾ ਸਾਹਮਣਾ ਕਰਨਾ ਪੈਂਦਾ ਰਿਹਾ।”

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸਾਂ ਦੇ ਵਾਧੇ ਨਾਲ ਸਬੰਧਤ ਸਾਰੀਆਂ ਲੰਬਿਤ ਸ਼ਿਕਾਇਤਾਂ ਦੀ ਹੁਣ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਰੈਗੂਲੇਟਰੀ ਬਾਡੀ ਬਹੁਤ ਜ਼ਿਆਦਾ ਫੀਸ ਵਾਧੇ ‘ਤੇ ਤਿੱਖੀ ਨਜ਼ਰ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਫੀਸਾਂ ਵਿੱਚ ਕੋਈ ਵੀ ਵਾਧਾ ਅਸਲ ਖ਼ਰਚੇ ਜਾਂ ਵਿਕਾਸ ਗਤੀਵਿਧੀਆਂ ਦੇ ਅਧਾਰ ‘ਤੇ ਜਾਇਜ਼ ਹੋਵੇ ਅਤੇ ਇਸ ਦਾ ਨਤੀਜਾ ਮੁਨਾਫ਼ਾਖੋਰੀ ਦੇ ਰੂਪ ਵਿੱਚ ਨਾ ਨਿਕਲੇ। ਇਹ ਬਾਡੀ ਇਹ ਵੀ ਯਕੀਨੀ ਬਣਾਏਗੀ ਕਿ ਵਿਦਿਆਰਥੀਆਂ ਤੋਂ ਇਕੱਠੇ ਕੀਤੇ ਫੰਡ ਕਿਸੇ ਹੋਰ ਮਕਸਦ ਲਈ ਨਾ ਵਰਤੇ ਜਾਣ। ਗੰਭੀਰ ਉਲੰਘਣਾਵਾਂ ਦੇ ਮਾਮਲਿਆਂ ਵਿੱਚ ਸਕੂਲਾਂ ਨੂੰ ਜੁਰਮਾਨੇ, ਮਾਨਤਾ ਜਾਂ ਐਫੀਲੀਏਸ਼ਨ ਰੱਦ ਕੀਤੇ ਜਾਣ ਅਤੇ ਵਿਦਿਆਰਥੀਆਂ ਤੋਂ ਇਕੱਠੀ ਕੀਤੀ ਵਾਧੂ ਫੀਸ ਵਾਪਸ ਕਰਨ ਦੇ ਹੁਕਮਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।”
ਇਸ ਕਦਮ ਨੂੰ ਸਿੱਖਿਆ ਖੇਤਰ ਵਿੱਚ ਇਤਿਹਾਸਕ ਦਖ਼ਲਅੰਦਾਜ਼ੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਰਡੀਨੈਂਸ ਦਾ ਉਦੇਸ਼ ਵਿਦਿਆਰਥੀਆਂ, ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀਆਂ ਦੀ ਲੁੱਟ-ਖਸੁੱਟ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ “ਇਸ ਕਾਨੂੰਨ ਦਾ ਮਕਸਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਲੁੱਟ-ਖਸੁੱਟ ਨੂੰ ਰੋਕਣਾ ਹੈ। ਭਾਰੀ ਫੀਸਾਂ ਦੀ ਮੰਗ ਕਰਨ ਵਾਲੀਆਂ ਸੰਸਥਾਵਾਂ ਦੀ ਮਨਮਰਜ਼ੀ ਕਾਰਨ ਕੋਈ ਵੀ ਬੱਚਾ ਕਦੇ ਵੀ ਨਿਰਾਸ਼ਾ ਵਿੱਚ ਨਹੀਂ ਡੁੱਬਣਾ ਚਾਹੀਦਾ। ਪ੍ਰਾਈਵੇਟ ਸਕੂਲਾਂ ਵੱਲੋਂ ਬੇਹਿਸਾਬ ਫੀਸਾਂ ਵਧਾਉਣ ਵਿਰੁੱਧ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ।”
ਨਵਾਂ ਫੀਸ ਰੈਗੂਲੇਸ਼ਨ ਢਾਂਚਾ ਮਾਪਿਆਂ, ਵਿਦਿਆਰਥੀਆਂ ਅਤੇ ਨਿੱਜੀ ਸਕੂਲਾਂ ਨੂੰ ਕਿਵੇਂ ਪ੍ਰਭਾਵਿਤ ਕਰੇਗਾ
ਪ੍ਰਸਤਾਵਿਤ ਆਰਡੀਨੈਂਸ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ, 2016’ ਦੇ ਆਧਾਰ ‘ਤੇ ਤਿਆਰ ਕੀਤਾ ਗਿਆ ਹੈ, ਜੋ ਪੰਜਾਬ ਭਰ ਦੇ ਪ੍ਰਾਈਵੇਟ ਅਨਏਡਿਡ ਸਕੂਲਾਂ ਵਿੱਚ ਫੀਸ ਢਾਂਚੇ ਨੂੰ ਰੈਗੂਲੇਟ ਕਰਦਾ ਹੈ। ਹਾਲਾਂਕਿ ਇਹ ਐਕਟ ਸਕੂਲਾਂ ਨੂੰ ਆਪਣੀ ਫੀਸ ਖ਼ੁਦ ਨਿਰਧਾਰਤ ਕਰਨ ਦੀ ਇਜਾਜ਼ਤ ਦਿੰਦਾ ਹੈ, ਪਰ ਇਹ ਸਪੱਸ਼ਟ ਤੌਰ ‘ਤੇ ਮੁਨਾਫ਼ਾਖੋਰੀ ਅਤੇ ਕੈਪੀਟੇਸ਼ਨ ਫੀਸ ਇਕੱਠੀ ਕਰਨ ਦੀ ਮਨਾਹੀ ਕਰਦਾ ਹੈ। ਮੂਲ ਕਾਨੂੰਨ ਤਹਿਤ ਸਾਲਾਨਾ ਫੀਸ ਵਾਧਾ ਪਿਛਲੇ ਸਾਲ ਦੀ ਫੀਸ ਦੇ 8 ਫ਼ੀਸਦੀ ਤੋਂ ਵੱਧ ਨਹੀਂ ਹੋ ਸਕਦਾ ਸੀ। ਹਾਲਾਂਕਿ, 2019 ਵਿੱਚ ਕੀਤੀਆਂ ਸੋਧਾਂ ਨੇ ਸਕੂਲਾਂ ਨੂੰ ਇੱਕ ਡਿਸਕਲੋਜ਼ਰ ਮੈਕੇਨਿਜ਼ਮ ਰਾਹੀਂ ਇਸ ਹੱਦ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਦਿੱਤੀ ਸੀ, ਜਿਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸਤਾਵਿਤ ਫੀਸ ਵਾਧੇ ਨੂੰ ਸਕੂਲ ਦੇ ਨੋਟਿਸ ਬੋਰਡਾਂ, ਸਕੂਲ ਦੀਆਂ ਵੈੱਬਸਾਈਟਾਂ ਅਤੇ ਸਕੂਲ ਸਿੱਖਿਆ ਵਿਭਾਗ ਦੀ ਵੈੱਬਸਾਈਟ ‘ਤੇ ਦਰਸਾਉਣਾ ਜ਼ਰੂਰੀ ਸੀ। ਪੰਜਾਬ ਸਰਕਾਰ ਅਨੁਸਾਰ ਅਸਲ ਵਿੱਚ ਇਨ੍ਹਾਂ ਨਿਯਮਾਂ ਨੂੰ ਸ਼ਾਇਦ ਹੀ ਕਦੇ ਲਾਗੂ ਕੀਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਕਈ ਸੰਸਥਾਵਾਂ ਵਿੱਚ ਫੀਸਾਂ ਵਿੱਚ ਬੇਰੋਕ ਵਾਧਾ ਹੋਇਆ।
ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ ਨਵੇਂ ਢਾਂਚੇ ਤਹਿਤ ਸਾਲਾਨਾ ਫੀਸ ਵਾਧੇ ਦੀ ਹੱਦ ਪੰਜ ਫ਼ੀਸਦੀ ਨਿਰਧਾਰਤ ਕੀਤੀ ਜਾਵੇਗੀ। ਸਰਕਾਰ ਨੇ ਇਹ ਸੰਕੇਤ ਵੀ ਦਿੱਤਾ ਹੈ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ 15 ਫ਼ੀਸਦੀ ਤੋਂ ਵੱਧ ਵਾਧਾ ਕੀਤਾ ਹੈ, ਉਨ੍ਹਾਂ ਨੂੰ ਜਾਂਚ ਅਤੇ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਹੁਤ ਜ਼ਿਆਦਾ ਫੀਸ ਵਾਧੇ ਨਾਲ ਸਬੰਧਤ ਸਾਰੀਆਂ ਲੰਬਿਤ ਸ਼ਿਕਾਇਤਾਂ ਦੀ ਅਧਿਕਾਰੀਆਂ ਦੁਆਰਾ ਜਾਂਚ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਮਾਪਿਆਂ ਕੋਲ ਪਹਿਲਾਂ ਹੀ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦੇ ਸਾਹਮਣੇ ਫੀਸ ਵਾਧੇ ਨੂੰ ਚੁਣੌਤੀ ਦੇਣ ਦਾ ਕਾਨੂੰਨੀ ਅਧਿਕਾਰ ਹੈ। ਮੌਜੂਦਾ ਕਾਨੂੰਨ ਤਹਿਤ ਸ਼ਿਕਾਇਤਾਂ ਦੀ ਪ੍ਰਾਪਤੀ ਦੇ 15 ਦਿਨਾਂ ਦੇ ਅੰਦਰ ਜਾਂਚ ਹੋਣੀ ਚਾਹੀਦੀ ਹੈ ਅਤੇ 60 ਦਿਨਾਂ ਦੇ ਅੰਦਰ ਫੈਸਲਾ ਕੀਤਾ ਜਾਣਾ ਚਾਹੀਦਾ ਹੈ। ਰੈਗੂਲੇਟਰੀ ਬਾਡੀ ਕੋਲ ਕੇਸਾਂ ਦੀ ਜਾਂਚ ਕਰਦੇ ਸਮੇਂ ਸਿਵਲ ਕੋਰਟ (ਦੀਵਾਨੀ ਅਦਾਲਤ) ਦੇ ਬਰਾਬਰ ਸ਼ਕਤੀਆਂ ਹੁੰਦੀਆਂ ਹਨ। ਇਸ ਸੰਸਥਾ ਦੀ ਅਗਵਾਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਜਾਂ ਐਡੀਸ਼ਨਲ ਡਿਪਟੀ ਕਮਿਸ਼ਨਰ (ਏ.ਡੀ.ਸੀ.) ਕਰਦੇ ਹਨ ਅਤੇ ਇਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੈਂਬਰ ਸਕੱਤਰ ਵਜੋਂ ਸ਼ਾਮਲ ਹੁੰਦੇ ਹਨ, ਨਾਲ ਹੀ ਦੋ ਨਾਮਜ਼ਦ ਮੈਂਬਰ ਹੁੰਦੇ ਹਨ।
ਕਾਨੂੰਨ ਰੈਗੂਲੇਟਰੀ ਬਾਡੀ ਨੂੰ ਨਿਗਰਾਨੀ ਦੀਆਂ ਮਹੱਤਵਪੂਰਨ ਸ਼ਕਤੀਆਂ ਵੀ ਪ੍ਰਦਾਨ ਕਰਦਾ ਹੈ। ਇਹ ਬਾਡੀ ਇਹ ਯਕੀਨੀ ਬਣਾਉਣ ਲਈ ਅਧਿਕਾਰਤ ਹੈ ਕਿ ਸਕੂਲ ਫੀਸਾਂ ਦਾ ਢਾਂਚਾ ਵਾਜਬ ਹੱਦਾਂ ਦੇ ਅੰਦਰ ਰਹੇ, ਮੁਨਾਫ਼ਾਖੋਰੀ ਨੂੰ ਰੋਕਿਆ ਜਾ ਸਕੇ, ਬਹੁਤ ਜ਼ਿਆਦਾ ਫੀਸ ਵਾਧੇ ਦੀ ਜਾਂਚ ਕੀਤੀ ਜਾ ਸਕੇ, ਇਹ ਪਤਾ ਲਗਾਇਆ ਜਾ ਸਕੇ ਕਿ ਕੀ ਵਾਧਾ ਵੱਧ ਖ਼ਰਚਿਆਂ ਜਾਂ ਵਿਕਾਸ ਗਤੀਵਿਧੀਆਂ ਕਾਰਨ ਜਾਇਜ਼ ਹੈ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਤੋਂ ਇਕੱਠਾ ਕੀਤਾ ਪੈਸਾ ਸਿੱਖਿਆ ਨਾਲ ਗੈਰ-ਸੰਬੰਧਿਤ ਮਕਸਦਾਂ ਲਈ ਨਾ ਵਰਤਿਆ ਜਾਵੇ।
ਕਾਨੂੰਨ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਪੜਾਅਵਾਰ ਜੁਰਮਾਨਾ ਪ੍ਰਣਾਲੀ ਦਾ ਸਾਹਮਣਾ ਕਰਨਾ ਪਵੇਗਾ। ਪਹਿਲੀ ਉਲੰਘਣਾ ਲਈ ਜੁਰਮਾਨਾ ਪ੍ਰਾਇਮਰੀ ਸਕੂਲਾਂ ਲਈ 30,000 ਤੋਂ ਲੈ ਕੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇੱਕ ਲੱਖ ਰੁਪਏ ਤੱਕ ਹੋ ਸਕਦਾ ਹੈ। ਵਾਰ-ਵਾਰ ਉਲੰਘਣਾ ਕਰਨ ‘ਤੇ ਵੱਧ ਜੁਰਮਾਨੇ ਲੱਗਣਗੇ, ਜੋ 60,000 ਤੋਂ ਲੈ ਕੇ ਦੋ ਲੱਖ ਰੁਪਏ ਤੱਕ ਹੋਵੇਗਾ।

ਇਹ ਵੀ ਪੜ੍ਹੋ Bathinda ਦੇ ਕੈਮਿਸਟਾਂ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਤੀਜੀ ਉਲੰਘਣਾ ਦੇ ਮਾਮਲੇ ਵਿੱਚ ਅਧਿਕਾਰੀ ਵਿੱਤੀ ਜੁਰਮਾਨੇ ਲਗਾਉਣ ਤੋਂ ਇਲਾਵਾ ਸਕੂਲ ਦੀ ਮਾਨਤਾ ਜਾਂ ਐਫੀਲੀਏਸ਼ਨ ਰੱਦ ਕਰ ਸਕਦੇ ਹਨ। ਰੈਗੂਲੇਟਰੀ ਬਾਡੀ ਕੋਲ ਮਾਪਿਆਂ ਤੋਂ ਇਕੱਠੀ ਕੀਤੀ ਵਾਧੂ ਫੀਸ ਵਾਪਸ ਕਰਨ ਦੇ ਹੁਕਮ ਦੇਣ ਦੀ ਸ਼ਕਤੀ ਵੀ ਹੈ।ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਦੇ ਵਿੱਤੀ ਆਡਿਟ (ਖਾਤਿਆਂ ਦੀ ਜਾਂਚ) ਲਈ ਪ੍ਰਣਾਲੀਆਂ ਦਾ ਵੀ ਜਾਇਜ਼ਾ ਲੈ ਰਹੀ ਹੈ। ਵਿਚਾਰ ਅਧੀਨ ਇੱਕ ਪ੍ਰਸਤਾਵ ਵਿੱਚ ਚਾਰਟਰਡ ਅਕਾਊਂਟੈਂਟਸ ਦੀ ਇੱਕ ਕਮੇਟੀ ਬਣਾਉਣਾ ਸ਼ਾਮਲ ਹੈ, ਜੋ ਪਿਛਲੇ ਤਿੰਨ ਤੋਂ ਪੰਜ ਸਾਲਾਂ ਦੇ ਸਕੂਲਾਂ ਦੇ ਵਿੱਤੀ ਰਿਕਾਰਡਾਂ ਦੀ ਸਮੀਖਿਆ ਕਰੇਗੀ, ਜਿਸ ਵਿੱਚ ਫੀਸਾਂ ਦੀ ਉਗਰਾਹੀ, ਖਰਚੇ, ਤਨਖਾਹਾਂ, ਬੁਨਿਆਦੀ ਢਾਂਚੇ ਦੇ ਨਿਵੇਸ਼, ਰਿਜ਼ਰਵ ਫੰਡ ਅਤੇ ਸਬੰਧਤ ਧਿਰਾਂ ਦੇ ਲੈਣ-ਦੇਣ ਸ਼ਾਮਲ ਹਨ। ਅਜਿਹੇ ਆਡਿਟ ਇਹ ਨਿਰਧਾਰਤ ਕਰਨ ਵਿੱਚ ਮਦਦ ਕਰਨਗੇ ਕਿ ਕੀ ਫੀਸਾਂ ਦਾ ਵਾਧਾ ਸੱਚਮੁੱਚ ਜਾਇਜ਼ ਸੀ ਅਤੇ ਕੀ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਸਿੱਖਿਆ ਦੇ ਉਦੇਸ਼ਾਂ ਲਈ ਕੀਤੀ ਗਈ ਸੀ।
ਪ੍ਰਸਤਾਵਿਤ ਆਰਡੀਨੈਂਸ ਦਾ ਉਦੇਸ਼ ਇਨ੍ਹਾਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ, ਪ੍ਰਾਈਵੇਟ ਸਕੂਲਾਂ ਦੀ ਨਿਗਰਾਨੀ ਨੂੰ ਮਜ਼ਬੂਤ ਕਰਨਾ, ਫੀਸ ਨਿਰਧਾਰਤ ਕਰਨ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣਾ ਅਤੇ ਮਨਮਰਜ਼ੀ ਦੇ ਫੀਸ ਵਾਧੇ ਨੂੰ ਚੁਣੌਤੀ ਦੇਣ ਲਈ ਮਜ਼ਬੂਤ ਪ੍ਰਣਾਲੀ ਪ੍ਰਦਾਨ ਕਰਨਾ ਹੈ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਵਿਦਿਅਕ ਸੰਸਥਾਵਾਂ ਬਿਨਾਂ ਕਿਸੇ ਮੁਨਾਫ਼ਾਖੋਰੀ ਦੇ ਕੰਮ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

0

👉ਮਾਨਸੂਨ ਦੌਰਾਨ ਆਉਂਦੀ ਓਵਰਫਲੋਅ ਦੀ ਸਮੱਸਿਆ ਨਾਲ ਨਜਿੱਠਣ ਲਈ ਜੇ.ਈਜ਼. ਅਤੇ ਸਟਾਫ ਨੂੰ ਵਿਸ਼ੇਸ਼ ਸਿਖਲਾਈ ਦਿੱਤੀ, ਸੁਪਰ-ਸਕਸ਼ਨ ਮਸ਼ੀਨਾਂ, ਉੱਚ ਸਮਰੱਥਾ ਵਾਲੇ ਜੈਟਰ ਤਾਇਨਾਤ: ਸਥਾਨਕ ਸਰਕਾਰਾਂ ਮੰਤਰੀ
👉ਡਿਜੀਟਲ ਡੈਸ਼ਬੋਰਡਾਂ ਰਾਹੀਂ ਇਸ ਮੈਗਾ ਮੁਹਿੰਮ ਦੀ ਕੀਤੀ ਜਾਵੇਗੀ ਨਿਗਰਾਨੀ: ਬੈਂਸ
Chandigarh News:ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਨੂੰ ਸਾਫ਼ ਕੀਤਾ ਜਾਵੇਗਾ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ।

ਇਹ ਵੀ ਪੜ੍ਹੋ Bhagwant Mann Govt ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ

ਸ. ਬੈਂਸ ਨੇ ਕਿਹਾ, “ਹਰ ਸਾਲ ਜਦੋਂ ਬਾਰਸ਼ ਆਉਂਦੀ ਹੈ ਤਾਂ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਕੁਝ ਅਜਿਹੇ ਸਥਾਨ ਹੁੰਦੇ ਹਨ ਜਿੱਥੇ ਸੀਵਰੇਜ ਓਵਰਫਲੋਅ ਹੁੰਦਾ ਹੈ। ਇਸ ਵਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ, ਸਾਨੂੰ ਟੀਚਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸੇ ਵੀ ਸ਼ਹਿਰ ਅਤੇ ਕਸਬੇ ਵਿੱਚ ਕਿਤੇ ਵੀ ਸੀਵਰੇਜ ਓਵਰਫਲੋਅ ਨਹੀਂ ਹੋਣਾ ਚਾਹੀਦਾ।”ਸ਼ਹਿਰ ਪੱਧਰ ਦੇ ਵੇਰਵੇ ਸਾਂਝੇ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜਲੰਧਰ ਵਿੱਚ 108 ਕਿਲੋਮੀਟਰ ਸੀਵਰ ਲਾਈਨਾਂ ਅਤੇ 47 ਹੌਟਸਪੌਟਾਂ ਨੂੰ ਕਵਰ ਕੀਤਾ ਜਾਵੇਗਾ ਜਦਕਿ ਪਟਿਆਲਾ ਵਿੱਚ 93 ਕਿਲੋਮੀਟਰ ਸੀਵਰ ਲਾਈਨਾਂ, ਲੁਧਿਆਣਾ ਵਿੱਚ 40 ਕਿਲੋਮੀਟਰ ਸੀਵਰ ਲਾਈਨਾਂ ਅਤੇ 42 ਹੌਟਸਪੌਟ, ਬਠਿੰਡਾ ਵਿੱਚ 55 ਕਿਲੋਮੀਟਰ ਸੀਵਰ ਲਾਈਨਾਂ ਅਤੇ 39 ਹੌਟਸਪੌਟ, ਮੋਹਾਲੀ ਵਿੱਚ 36 ਕਿਲੋਮੀਟਰ ਸੀਵਰ ਲਾਈਨਾਂ, ਜ਼ੀਰਕਪੁਰ ਵਿੱਚ 14 ਕਿਲੋਮੀਟਰ ਸੀਵਰ ਲਾਈਨਾਂ ਅਤੇ 15 ਹੌਟਸਪੌਟ, ਖਰੜ ਵਿੱਚ 11 ਕਿਲੋਮੀਟਰ ਸੀਵਰ ਲਾਈਨਾਂ ਅਤੇ 11 ਹੌਟਸਪੌਟ, ਧੂਰੀ ਵਿੱਚ 7 ​​ਕਿਲੋਮੀਟਰ ਸੀਵਰ ਲਾਈਨਾਂ ਅਤੇ 3 ਹੌਟਸਪੌਟ, ਕੋਟਕਪੂਰਾ ਵਿੱਚ 21 ਕਿਲੋਮੀਟਰ ਸੀਵਰ ਲਾਈਨਾਂ ਅਤੇ ਨੰਗਲ ਵਿੱਚ 7 ​​ਕਿਲੋਮੀਟਰ ਸੀਵਰ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ, ਜਿੱਥੇ ਪਹਿਲੀ ਵਾਰ ਸਫ਼ਾਈ ਕੀਤੀ ਜਾ ਰਹੀ ਹੈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਜੇ.ਈਜ਼. ਤੇ ਹੋਰ ਸਟਾਫ ਨੂੰ ਇਸ ਮੁਹਿੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ।

ਇਹ ਵੀ ਪੜ੍ਹੋ Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

ਉਨ੍ਹਾਂ ਕਿਹਾ, “ਅਸੀਂ ਸੁਪਰ-ਸਕਸ਼ਨ ਮਸ਼ੀਨਾਂ ਅਤੇ ਉੱਚ-ਸਮਰੱਥਾ ਵਾਲੇ ਜੈਟਿੰਗ ਉਪਕਰਣ ਲਗਾਏ ਹਨ। ਅਸਲ-ਸਮੇਂ ਦੀ ਜਾਣਕਾਰੀ ਲਈ ਵੱਖਰੇ ਕੰਟਰੋਲ ਰੂਮ ਅਤੇ ਡਿਜੀਟਲ ਡੈਸ਼ਬੋਰਡ ਸਥਾਪਤ ਕੀਤੇ ਜਾ ਰਹੇ ਹਨ।”ਉਨ੍ਹਾਂ ਅੱਗੇ ਦੱਸਿਆ ਕਿ ਡੈਸ਼ਬੋਰਡ ਰਾਹੀਂ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਸ ਕਾਰਜ ਨੂੰ ਹੋਰ ਸੁਚੱਜਾ ਬਣਾਉਣ ਲਈ ਜੇ.ਈ. ਤੋਂ ਐਸ.ਈ. ਪੱਧਰ ਤੱਕ ਜਵਾਬਦੇਹੀ ਤੈਅ ਕੀਤੀ ਗਈ ਹੈ। ਇਹ ਮੁਹਿੰਮ ਮਿਸ਼ਨ ਮੋਡ ਵਿੱਚ ਪੂਰੀ ਕੀਤੀ ਜਾਵੇਗੀ।ਇੱਕ ਹੈਰਾਨੀਜਨਕ ਉਦਾਹਰਣ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ, ‘‘ ਸਾਡੀ ਟੀਮ ਨੇ ਲੁਧਿਆਣਾ ਦੇ ਭੱਟੀਆਂ ਇਲਾਕੇ ਵਿੱਚ ਸੀਵਰੇਜ ਦੀ ਸਫਾਈ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਦੇ ਨਜ਼ਦੀਕ ਬਣੇ ਇੱਕ ਮਕਾਨ ਦੀ ਉਸਾਰੀ ਸਮੇਂ ਸੀਵਰ ਲਾਈਨ ਕੰਕਰੀਟ ਨਾਲ ਭਰ ਦਿੱਤੀ ਗਈ ਸੀ। ਇਹ ਲਾਈਨ ਛੇ ਸਾਲਾਂ ਤੋਂ ਬੰਦ ਪਈ ਸੀ, ਜਿਸ ਕਾਰਨ ਪੂਰੇ ਇਲਾਕੇ ਲਈ ਮੁਸੀਬਤ ਬਣੀ ਹੋਈ ਸੀ। ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’’ਸਥਾਨਕ ਸਰਕਾਰਾਂ ਮੰਤਰੀ ਸ. ਬੈਂਸ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਫੀਲਡ ਵਿੱਚ ਰਹਿਣਗੇ ਅਤੇ ਸਾਰੇ ਅਧਿਕਾਰੀਆਂ ਨੂੰ ਵੀ ਫੀਲਡ ਵਿੱਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ,‘‘ਅਸੀਂ ਆਪਣੇ ਸਾਰੇ ਵਿਧਾਇਕਾਂ ਅਤੇ ਮਿਉਂਸੀਪਲ ਕੌਂਸਲਰਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਰਹੇ ਹਾਂ। ਸਾਡਾ ਉਦੇਸ਼ ਹੈ ਕਿ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪਾਣੀ ਭਰਨ, ਸੀਵਰੇਜ ਉਛਲਣ ਅਤੇ ਪਾਣੀ ਖੜ੍ਹਨ ਕਾਰਨ ਡੇਂਗੂ ਦਾ ਫੈਲਾਅ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

प्रधानमंत्री ने महिलाओं को निर्णय प्रक्रिया के केंद्र में स्थापित करने का किया कार्य – नायब सिंह सैनी

0

👉पार्टी के नये नेतृत्व से नई ऊर्जा, नया संकल्प और मिलेगी नई दिशा
👉प्रदेशाध्यक्ष संगठन और जनता के बीच मजबूत सेतु- मुख्यमंत्री
👉संगठन की हर गांव, वार्ड, बूथ, वर्ग तक पहुंच होगी अधिक मजबूत
Haryana News: हरियाणा के मुख्यमंत्री श्री नायब सिंह सैनी ने कहा कि प्रदेशाध्यक्ष संगठन का चेहरा और कार्यकर्ताओं की आशाओं का केंद्र होता है। वह संगठन और जनता के बीच एक मजबूत सेतु होता है और पार्टी की विचारधारा को अंतिम व्यक्ति तक पहुंचाने का माध्यम होता है। प्रदेशाध्यक्ष का पद बहुत बड़ी जिम्मेदारी है।मुख्यमंत्री श्री नायब सिंह सैनी बुधवार को पंचकूला में नवनियुक्त भाजपा प्रदेश अध्यक्ष डा. अर्चना गुप्ता के शपथ ग्रहण समारोह को सम्बोधित कर रहे थे। उन्होंने नव-नियुक्त प्रदेशाध्यक्ष डॉ. अर्चना गुप्ता को हृदय की गहराइयों से बधाई एवं शुभकामनाएं देते हुए कहा कि सभी ऐसे ऐतिहासिक क्षण के साक्षी बन रहे हैैं। जब भारतीय जनता पार्टी हरियाणा को एक नया नेतृत्व, नई ऊर्जा, नया संकल्प और नई दिशा प्राप्त हो रही है।मुख्यमंत्री ने कहा कि सफल प्रदेशाध्यक्ष केवल संगठन का विस्तार नहीं करता, बल्कि कार्यकर्ताओं के मन को जोड़ता है। वह हर बूथ कार्यकर्ता के योगदान को सम्मान देता है। वह समाज के प्रत्येक वर्ग तक संगठन की पहुंच सुनिश्चित करता है। नए कार्यकर्ताओं को अवसर एवं नई ऊर्जा को दिशा देता है और संगठन को निरंतर गतिशील बनाए रखता है। नई प्रदेशाध्यक्ष इसी भावना के साथ संगठन को नई ऊंचाइयों तक ले जाएंगी और उनके नेतृत्व में भाजपा संगठन हरियाणा के हर गांव, वार्ड, बूथ और समाज के प्रत्येक वर्ग तक और अधिक मजबूती के साथ पहुंचेगा।मुख्यमंत्री ने कहा कि डा. अर्चना गुप्ता के नेतृत्व में भाजपा का संगठन बूथ स्तर तक और अधिक सशक्त होगा। महिलाओं और युवाओं की भागीदारी बढ़ेगी। समाज के प्रत्येक वर्ग से संवाद और अधिक मजबूत होगा तथा पार्टी की जनसेवा की परंपरा और अधिक व्यापक रूप से आगे बढ़ेगी। उन्होंने कहा कि भाजपा कोई साधारण राजनीतिक दल नहीं है। भाजपा एक विचार, संस्कार और आंदोलन है। राष्ट्र निर्माण का एक सत्त अभियान है। इसमें व्यक्ति नहीं, विचार बड़ा होता है। पद नहीं, जिम्मेदारी बड़ी होती है। भाजपा में सत्ता नहीं, सेवा सर्वोपरि होती है।

इसे भी पढ़ें  CM Nayab Singh Saini की ‘गो ग्लोबल’ अप्रोच को मिली नई गति

भाजपा में कार्यकर्ता सर्वोच्च, संगठन सर्वोपरि और राष्ट्रहित अंतिम लक्ष्य
मुख्यमंत्री ने कहा कि यह समारोह केवल दायित्व ग्रहण का कार्यक्रम नहीं है। बल्कि, यह उस विश्वास का प्रतीक है जहां भाजपा में अवसर वंश के आधार पर नहीं, बल्कि क्षमता, समर्पण, परिश्रम और संगठन के प्रति निष्ठा के आधार पर मिलता है। यह केवल संगठन का कार्यक्रम नहीं है। यह एक विचार और नारी शक्ति के सम्मान का उत्सव भी है। भारतीय जनता पार्टी की उस जीवंत परंपरा का उत्सव है, जिसमें कार्यकर्ता सर्वोच्च, संगठन सर्वोपरि है, और राष्ट्रहित अंतिम लक्ष्य है।

प्रधानमंत्री के कुशल नेतृत्व में बन रहा नए भारत का स्वरूप
श्री नायब सिंह सैनी ने कहा कि हरियाणा के इतिहास में दूसरी बार किसी महिला को भारतीय जनता पार्टी का प्रदेशाध्यक्ष बनने का गौरव प्राप्त हुआ है। यह हरियाणा की माताओं, बहनों और बेटियों के सम्मान का क्षण है। यह उस बदलते हुए हरियाणा का प्रतिबिंब है, जहां महिलाएं केवल भागीदारी नहीं कर रहीं, बल्कि नेतृत्व कर रही हैं। यह प्रधानमंत्री श्री नरेंद्र मोदी के कुशल नेतृत्व में नए भारत का स्वरूप है।मुख्यमंत्री ने कहा कि भारतीय संस्कृति ने सदैव नारी को शक्ति का स्वरूप माना है। लेकिन वर्षों तक राजनीति में महिलाओं की भागीदारी सीमित रही। प्रधानमंत्री श्री नरेंद्र मोदी के नेतृत्व में देश ने इस स्थिति को बदलते हुए देखा है। प्रधानमंत्री ने केवल नारी सम्मान की बात नहीं की, बल्कि महिलाओं को निर्णय प्रक्रिया के केंद्र में स्थापित करने का कार्य किया है।श्री नायब सिंह सैनी ने कहा कि बेटी बचाओ-बेटी पढ़ाओ अभियान ने देश में बेटियों के प्रति सोच बदली। नारी शक्ति वंदन अधिनियम ने महिलाओं के राजनीतिक सशक्तिकरण का नया अध्याय लिखा। उन्होंने कहा कि प्रधानमंत्री ने महिलाओं को आगे बढाने का संकल्प लिया है। भाजपा के 12 साल में लाखों बेटियों को जीवनदान दिया है और शिक्षा के क्षेत्र में आगे बढ़ाया है।
मुख्यमंत्री ने कहा कि आज देश की महिलाएं सेना के मोर्चे और विज्ञान की प्रयोगशालाओं में अग्रणीय हैं। स्टार्टअप की दुनिया और खेल मैदानों के साथ लोकतंत्र के नेतृत्व में अपनी सशक्त उपस्थिति दर्ज करा रही हैं।

इसे भी पढ़ें  सरकारी अस्पतालों में साफ-सफाई और सुरक्षा व्यवस्था को पीपीपी मोड पर करवाया जाएगा : आरती सिंह राव

हरियाणा इसका सबसे बड़ा उदाहरण बनकर उभरा है। नई प्रदेशाध्यक्ष का चयन भी इसी परिवर्तनकारी सोच का प्रमाण है। उन्होंने कहा कि आज बेटियां निर्बल नहीं आत्मनिर्भर है। इसलिए प्रदेशाध्यक्ष की जिम्मेवारी डा. गुप्ता को सौंपी है।उन्होंने कहा कि इस ऐतिहासिक अवसर पर सभी मिलकर संकल्प लें और पार्टी संगठन को अधिक मजबूत बनाएं। हर बूथ को सशक्त बनाते हुए समाज के अंतिम व्यक्ति तक पहुंचेंगे और हरियाणा के विकास को नई गति देंगे। उन्होंने कहा कि हरियाणा सरकार लोकहित में कार्य कर रही है और लोगों का विश्वास बढ़ रहा है। केन्द्र सरकार ने विकसित भारत 2047 के साथ विकसित हरियाणा का लक्ष्य रखा है।नवनियुक्त प्रदेश अध्यक्ष डा. अर्चना गुप्ता ने कहा कि पार्टी के लिए कार्यकर्ता होना ही गर्व है। बूथ से लेकर सभी पदाधिकारियों की महता और जिम्मेदारी होती है कि वेे संगठन को आगे बढ़ाते रहें। वे कार्यकर्ताओं की आकांक्षाओं पर खरा उतरने का प्रयास करेंगी। उन्होंने प्रधानमंत्री श्री नरेन्द्र मोदी, गृह मंत्री अमित शाह, केन्द्रीय मंत्री मनोहर लाल, मुख्यमंत्री श्री नायब सिंह सैनी सहित वरिष्ठ पदाधिकारियों का आभार जताया।समारोह को सम्बोधित करते हुए हरियाणा प्रभारी डा. सतीश पूनिया, केन्द्रीय मंत्री राव इन्द्रजीत सिंह, सहप्रभारी सुरेन्द्र नागर, राष्ट्रीय उपाध्यक्ष सौदान सिहं, राष्ट्रीय सचिव ओमप्रकाश धनखड़, निवर्तमान अध्यक्ष मोहन लाल बड़ौली, सामाजिक न्याय एवं अधिकारिता मंत्री कृष्ण कुमार बेदी ने नवनियुक्त प्रदेशाध्यक्ष को शुभकामनाएं दी। समारोह में ऊर्जा एवं परिवहन मंत्री अनिल विज, कृषि एवं किसान कल्याण मंत्री श्याम सिंह राणा सहित मंत्री, सांसद, विधायक, बोर्ड एवं निगमों के चेयरमैन, मेयर एवं बड़ी संख्या में गणमान्य मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

CM Nayab Singh Saini की ‘गो ग्लोबल’ अप्रोच को मिली नई गति

0

👉एमडीएच के साथ हुआ करार, अब तंजानिया, केन्या सहित अफ्रीकी देशों में खेती और कारोबार कर सकेंगे हरियाणा के किसान
👉मुख्यमंत्री की उपस्थिति में 6 एफपीओ ने किए समझौते पर हस्ताक्षर
मोरनी में होगी अदरक, हल्दी और मिर्च सहित विभिन्न मसाला फसलों की खेती, किसान होगा मालामाल
Haryana News:हरियाणा के मुख्यमंत्री श्री नायब सिंह सैनी ने कहा कि किसानों की आय बढ़ाने के लिए प्रधानमंत्री श्री नरेंद्र मोदी के विजन के अनुरूप राज्य सरकार लगातार ऐसे प्रयास कर रही है, जिनसे किसान आधुनिक कृषि तकनीकों, नए बाजारों और वैश्विक अवसरों से जुड़ सकें। इसी के तहत उन्होंने ‘गो ग्लोबल’ अप्रोच को नई गति दी है। जिसके तहत अब हरियाणा के किसान उत्पादक संगठन (एफपीओ) तंजानिया, केन्या सहित अन्य अफ्रीकी देशों में भी खेती और कृषि कारोबार के अवसरों का लाभ उठा सकेंगे।पंचकूला के मोरनी में मुख्यमंत्री श्री नायब सिंह सैनी की उपस्थिति में देश की प्रतिष्ठित मसाला कंपनी एमडीएच और हरियाणा के छ: किसान उत्पादक संगठनों (एफपीओ) के बीच महत्वपूर्ण करार हुआ। विदेश सहयोग विभाग और बागवानी विभाग द्वारा क्रियान्वित इस पहल का उद्देश्य किसानों को वैश्विक बाजारों से जोड़ना, उनकी आय बढ़ाना तथा कृषि क्षेत्र में नए अवसर सृजित करना है।संवाद कार्यक्रम के दौरान मुख्यमंत्री श्री नायब सिंह सैनी ने अपने संबोधन में कहा कि इस बार के बजट में मोरनी क्षेत्र को विकसित करने की घोषणा की गई थी, उसी के अनुरूप मोरनी क्षेत्र में प्राकृतिक खेती को बढ़ावा देने की दिशा में आज यह एमओयू किया गया है। मुख्यमंत्री ने कहा कि प्राकृतिक खेती करने वाले किसानों को किसी भी प्रकार के घाटा होने की स्थिति में भरपाई की जाएगी। इसके अलावा प्राकृतिक खेती करने वालों किसानो को बाजार भाव से 10 प्रतिशत अधिक फसल मूल्य कंपनी द्वारा दिया जाएगा। उन्होंने कहा कि सरकार का लक्ष्य है कि लगभग 4 हजार एकड़ में प्राकृतिक खेती प्रारंभरिक चरण में शुरू की जाए।

इसे भी पढ़ें  Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

उन्होंने कहा कि हरियाणा सरकार किसानों को केवल पारंपरिक खेती तक सीमित नहीं रखना चाहती, बल्कि उन्हें कृषि उद्यमिता, मूल्य संवर्धन और अंतरराष्ट्रीय व्यापार से जोड़कर आत्मनिर्भर एवं समृद्ध बनाना चाहती है। इसी सोच के तहत किसानों को वैश्विक बाजारों तक पहुंच दिलाने के लिए निरंतर प्रयास किए जा रहे हैं।इस समझौते के तहत पंचकूला जिले के मोरनी क्षेत्र में अदरक, हल्दी, मिर्च सहित विभिन्न मसाला फसलों की व्यावसायिक खेती को बढ़ावा दिया जाएगा। एमडीएच किसानों को तकनीकी मार्गदर्शन, गुणवत्तापूर्ण उत्पादन, विपणन तथा खरीद संबंधी सहयोग प्रदान करेगी। साथ ही हरियाणा में कीटनाशक-मुक्त और टिकाऊ खेती को प्रोत्साहित करते हुए किसानों से सीधे खरीद व्यवस्था को भी मजबूत बनाया जाएगा।मुख्यमंत्री ने कहा कि यह समझौता हरियाणा के किसानों को वैश्विक कृषि व्यापार से जोड़ने की दिशा में एक महत्वपूर्ण कदम है। इसके तहत तंजानिया, केन्या तथा अन्य अफ्रीकी देशों में कृषि एवं व्यापार की संभावनाओं को विकसित किया जाएगा। भविष्य में यदि हरियाणा के एफपीओ इन देशों में भूमि लेकर अदरक, हल्दी, मिर्च एवं अन्य मसाला फसलों की खेती करते हैं, तो एमडीएच वहां उत्पादित फसलों की खरीद के लिए भी इच्छुक रहेगी। इससे हरियाणा के किसान पहली बार देश की सीमाओं से बाहर जाकर अफ्रीकी देशों में खेती और कृषि कारोबार से जुड़ सकेंगे।मुख्यमंत्री ने कहा कि राज्य सरकार का उद्देश्य हरियाणा के किसानों को स्थानीय बाजारों तक सीमित रखना नहीं, बल्कि उन्हें वैश्विक आपूर्ति श्रृंखला और अंतरराष्ट्रीय बाजारों का हिस्सा बनाना है। यह पहल किसानों की आय बढ़ाने, कृषि निर्यात को प्रोत्साहन देने और हरियाणा को वैश्विक कृषि व्यापार के मानचित्र पर स्थापित करने की दिशा में एक महत्वपूर्ण कदम साबित होगी।

इसे भी पढ़ें  मांग के अनुसार बिजली आपूर्ति सुनिश्चित करने हेतु नई तकनीकों को अपनाएं बिजली निगम – केन्द्रीय ऊर्जा मंत्री श्री मनोहर लाल

मुख्यमंत्री के प्रयासों की सराहना की:
एमडीएच के मालिक श्री राजीव गुलाटी ने हरियाणा सरकार की इस पहल की प्रशंसा की। उन्होंने कहा कि यह दीर्घकालिक उद्देश्य केवल औद्योगिक विकास तक सीमित नहीं है, बल्कि एक मजबूत एग्रीकल्चरल इकोसिस्टम तैयार करना है, जिसमें सरकार, किसान और उद्योग साझेदार के रूप में मिलकर कार्य करें। हरियाणा सरकार की प्रगतिशील नीतियों तथा माननीय मुख्यमंत्री श्री नायब सिंह सैनी द्वारा ऑर्गेनिक फार्मिंग को दिए जा रहे निरंतर प्रोत्साहन के माध्यम से एमडीएच एक ऐसी प्रोक्योरमेंट प्रणाली विकसित करने का अवसर देखता है, जिसमें पेस्टिसाइड-फ्री और प्रीमियम क्वालिटी कृषि उत्पादों को प्राथमिकता दी जाए।उन्होंने कहा कि जैसे-जैसे हरियाणा ऑर्गेनिक और सस्टेनेबल एग्रीकल्चर के क्षेत्र में अपनी पहचान को और मजबूत करेगा, एमडीएच स्थानीय किसानों को समर्थन देने तथा एश्योर्ड प्रोक्योरमेंट के माध्यम से उनके उत्पादों के लिए स्थायी बाजार उपलब्ध कराने के लिए प्रतिबद्ध रहेगा। इससे किसानों को गुणवत्तापूर्ण उत्पादन के लिए प्रोत्साहन मिलेगा और उनकी आय में वृद्धि का मार्ग भी प्रशस्त होगा। इससे हरियाणा स्पाइस वैल्यू चेन में अपनी अहम भूमिका निभाएगा। इससे वैश्विक मांग और आपूर्ति के बीच बेहतर संतुलन स्थापित करने में मदद मिलेगी। उन्होंने कहा कि मुख्यमंत्री श्री नायब सिंह सैनी के निरंतर प्रयासों से हरियाणा ग्लोबल स्पाइस इकोसिस्टम में एक महत्वपूर्ण केंद्र के रूप में विकसित होगा।विदेश सहयोग विभाग में मुख्यमंत्री के सलाहकार श्री पवन चौधरी ने बताया कि मुख्यमंत्री श्री नायब सिंह सैनी के नेतृत्व एवं मार्गदर्शन में विभाग द्वारा किसानों और एफपीओ को वैश्विक अवसरों से जोड़ने के लिए लगातार कार्य किया जा रहा है। उन्होंने कहा कि एमडीएच के साथ हुआ यह समझौता हरियाणा के किसानों को तंजानिया, केन्या सहित अन्य अफ्रीकी देशों में कृषि एवं व्यापार के नए अवसर उपलब्ध कराने में महत्वपूर्ण भूमिका निभाएगा।इस दौरान मुख्य सचिव श्री अनुराग रस्तोगी, अतिरिक्त मुख्य सचिव श्री विजेंद्र कुमार, विदेश सहयोग विभाग की प्रधान सचिव श्रीमती अमनीत पी कुमार, हॉर्टिकल्चर विभागाध्यक्ष डॉ अर्जुन सैनी सहित प्रशासनिक अधिकारी और एफपीओ से जुड़े किसान भी मौजूद थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें