Thursday, May 7, 2026
Home Blog Page 200

ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ

0

Chandigarh News: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ। ਉੱਤਰ ਪ੍ਰਦੇਸ਼ ਵਿਧਾਨ ਸਭਾ ਵੱਲੋਂ ਕਰਵਾਈ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਦੇਸ਼ ਭਰ ਦੀਆਂ ਵਿਧਾਨ ਸਭਾਵਾਂ ਅਤੇ ਵਿਧਾਨ ਪ੍ਰੀਸ਼ਦਾਂ ਦੇ ਮੋਹਰੀ ਮੈਂਬਰਾਂ ਨੇ ਹਿੱਸਾ ਲਿਆ।ਇਸ ਕਾਨਫ਼ਰੰਸ ਦੌਰਾਨ ‘ ਸੁਚੱਜਾ ਪ੍ਰਸ਼ਾਸਨ’, ਲੋਕਤੰਤਰੀ ਸੰਸਥਾਵਾਂ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਵਿਧਾਨਕ ਕੰਮਕਾਜ ਵਿੱਚ ‘ਤਕਨਾਲੋਜੀ’ ਦੀ ਵੱਧ ਰਹੀ ਵਰਤੋਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ ਬਸੰਤ ਪੰਚਮੀ ਮੌਕੇ ਨੌਜਵਾਨਾਂ ਨੇ ਚੜਾਈਆਂ ਪਤੰਗਾਂ, ਚਾਈਨਾ ਡੋਰ ਦੀ ਵਰਤੋਂ ਰੋਕਣ ਲਈ ਪੁਲਿਸ ਚੜੀ ਛੱਤਾਂ ‘ਤੇ

ਉਨ੍ਹਾਂ ਅੱਗੇ ਕਿਹਾ ਕਿ ਇਹ ਵਿਚਾਰ-ਵਟਾਂਦਰੇ ਅੱਜ ਦੇ ਡਿਜੀਟਲ ਯੁੱਗ ਵਿੱਚ ਲੋਕਤੰਤਰ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ।ਸਪੀਕਰ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਸਿੱਖਿਆ ਅਤੇ ਰਿਸਰਚ ਮੰਤਰੀ ਸ. ਬਲਦੇਵ ਸਿੰਘ ਔਲਖ ਨਾਲ ਵੀ ਇੱਕ ਸਕਾਰਾਤਮਕ ਅਤੇ ਰਚਨਾਤਮਕ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਖੇਤੀ ਜਗਤ ਦੀਆਂ ਮੌਜੂਦਾ ਚੁਣੌਤੀਆਂ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਪੀਕਰ, ਉਨ੍ਹਾਂ ਦੀ ਸਾਦਗੀ, ਦੂਰਦਰਸ਼ੀ ਸੋਚ ਅਤੇ ਖੇਤੀ ਮੁੱਦਿਆਂ ਪ੍ਰਤੀ ਗੰਭੀਰਤਾ ਤੋਂ ਬਹੁਤ ਪ੍ਰਭਾਵਿਤ ਹੋਏ। ਸਪੀਕਰ ਨੇ ਖੇਤੀਬਾੜੀ ਮੰਤਰੀ ਪ੍ਰਤੀ ਆਪਣਾ ਧੰਨਵਾਦ ਅਤੇ ਨਿੱਘਾ ਸਤਿਕਾਰ ਪ੍ਰਗਟ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਸੰਤ ਪੰਚਮੀ ਮੌਕੇ ਨੌਜਵਾਨਾਂ ਨੇ ਚੜਾਈਆਂ ਪਤੰਗਾਂ, ਚਾਈਨਾ ਡੋਰ ਦੀ ਵਰਤੋਂ ਰੋਕਣ ਲਈ ਪੁਲਿਸ ਚੜੀ ਛੱਤਾਂ ‘ਤੇ

0

Bathinda News: ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਦੇ ਸ਼ੌਕੀਨਾਂ ਨੇ ਆਸਮਾਨ ਵਿਚ ਰੰਗ-ਬਰੰਗੀਆਂ ਪਤੰਗਾਂ ਉਡਾ ਕੇ ਖੂਬ ਆਨੰਦ ਮਾਣਿਆ। ਬੀਤੀ ਰਾਤ ਤੋਂ ਸਵੇਰੇ ਤੱਕ ਰੁਕ ਰੁਕ ਕੇ ਹੁੰਦੀ ਰਹੀ ਬਾਰਸ਼ ਨੇ ਇੰਨਾ ਨੂੰ ਜਿੱਥੇ ਚਿੰਤਾ ਵਿੱਚ ਪਾਇਆ ਰੱਖਿਆ, ਉੱਥੇ ਹੀ ਅੱਜ ਸਵੇਰੇ ਤੋਂ ਪੁਲਿਸ ਵੀ ਗਲੀਆਂ ਤੇ ਲੋਕਾਂ ਦੀਆਂ ਛੱਤਾਂ ‘ਤੇ ਗੇੜੇ ਮਾਰਦੀ ਰਹੀ। ਹਾਲਾਂਕਿ ਮੌਸਮ ਸਾਫ਼ ਹੋਣ ਨਾਲ ਹੀ ਬਠਿੰਡਾ ਦਾ ਆਸਮਾਨ ਰੰਗ-ਬਿਰੰਗੀਆਂ ਪਤੰਗਾਂ ਨਾਲ ਭਰ ਗਿਆ ਅਤੇ ਸ਼ਹਿਰ ਭਰ ਵਿੱਚ ਬਸੰਤ ਦੀ ਖੁਸ਼ੀ ਖਿੜ ਉਠੀ।ਸਵੇਰ ਦੀ ਬਰਸਾਤ ਕਾਰਨ ਲੋਕਾਂ ਨੂੰ ਅੰਦਾਜ਼ਾ ਸੀ ਕਿ ਸ਼ਾਇਦ ਇਸ ਵਾਰ ਬਸੰਤ ਪੰਚਮੀ ਦੀ ਰੌਣਕ ਫਿੱਕੀ ਰਹੇਗੀ, ਪਰ ਬੱਦਲ ਛਟਣ ਅਤੇ ਤੇਜ਼ ਹਵਾ ਚੱਲਣ ਨਾਲ ਪਤੰਗਬਾਜ਼ ਡਾਢੇ ਖੁਸ਼ ਨਜ਼ਰ ਆਏ।

ਇਹ ਵੀ ਪੜ੍ਹੋ  Moga Police ਨੇ ਨਸ਼ਾ ਤਸਕਰ ਦੇ ਅਣ ਅਧਿਕਾਰਤ ਮਕਾਨ ‘ਤੇ ਫੇਰਿਆ ਬੁਲਡੋਜ਼ਰ

ਘਰਾਂ ਦੀਆਂ ਛੱਤਾਂ ’ਤੇ ਬੱਚਿਆਂ, ਨੌਜਵਾਨਾਂ ਅਤੇ ਵੱਡਿਆਂ ਦੀ ਭੀੜ ਇਕੱਠੀ ਹੋ ਗਈ ਅਤੇ ਪੂਰਾ ਸ਼ਹਿਰ ਪਤੰਗਬਾਜ਼ੀ ਦੇ ਰੰਗ ਵਿੱਚ ਰੰਗਿਆ ਦਿੱਸਿਆ।ਤਿਉਹਾਰ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਰਿਹਾ। ਐੱਸ.ਐੱਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਨੇ ਇਤਿਹਾਸਕ ਕਿਲ੍ਹਾ ਮੁਬਾਰਕ ਦੀ ਚੋਟੀ ’ਤੇ ਖੜ੍ਹ ਕੇ ਦੂਰਬੀਨ ਰਾਹੀਂ ਸ਼ਹਿਰ ਉੱਤੇ ਨਿਗਰਾਨੀ ਰੱਖੀ। ਪੁਲਿਸ ਵੱਲੋਂ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸਿਕੰਜਾ ਕੱਸਿਆ ਗਿਆ। ਇਸ ਤੋਂ ਇਲਾਵਾ ਡਰੋਨ ਰਾਹੀਂ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਿਗਾਹ ਬਣਾਈ ਰੱਖੀ ਗਈ।

ਇਹ ਵੀ ਪੜ੍ਹੋ  Bathinda ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਮੁੜ ਚਰਚਾ ‘ਚ, MD/MS ਡਾਕਟਰਾਂ ਨੇ ਖੋਲਿਆ ਮੋਰਚਾ

ਬਸੰਤ ਪੰਚਮੀ ਦੀ ਰੌਣਕ ਵਿੱਚ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਸਮੇਤ ਕਈ ਰਾਜਨੀਤਕ ਅਤੇ ਸਮਾਜਿਕ ਆਗੂਆਂ ਨੇ ਵੀ ਪਤੰਗ ਉਡਾ ਕੇ ਲੋਕਾਂ ਨਾਲ ਖੁਸ਼ੀ ਸਾਂਝੀ ਕੀਤੀ। ਆਸਮਾਨ ਵਿੱਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਅਤੇ ਹੋਰ ਉਭਰਦੇ ਗਾਇਕਾਂ ਦੀਆਂ ਤਸਵੀਰਾਂ ਵਾਲੇ ਪਤੰਗ ਨੌਜਵਾਨਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣੇ ਰਹੇ।ਇਸ ਮੌਕੇ “ਯੁੱਧ ਨਸ਼ਿਆਂ ਵਿਰੁੱਧ” ਦੇ ਸੁਨੇਹੇ ਵਾਲੇ ਪਤੰਗ ਵੀ ਅਸਮਾਨੀ ਉਡਾਏ ਗਏ, ਜਿਨ੍ਹਾਂ ਰਾਹੀਂ ਬਸੰਤ ਦੀ ਖੁਸ਼ੀ ਨਾਲ ਨਾਲ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਵੀ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

0

Punjab News:ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ ਟਰਨਓਵਰ ਵਾਲਾ ਏ.ਆਈ.ਐਸ.ਆਰ.ਐਮ. ਮਲਟੀਮੈਟਲਜ਼ ਪ੍ਰਾਈਵੇਟ ਲਿਮਟਿਡ- ਜੋ ਅਰੋੜਾ ਆਇਰਨ ਗਰੁੱਪ ਦਾ ਹਿੱਸਾ ਹੈ , ਨੇ ਪਿੰਡ ਜਸਪਾਲੋਂ ਦੋਰਾਹਾ-ਖੰਨਾ ਰੋਡ, ਜ਼ਿਲ੍ਹਾ ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਲਈ 1003.57 ਕਰੋੜ ਦੇ ਨਿਵੇਸ਼ ਦਾ ਪ੍ਰਸਤਾਵ ਪੇਸ਼ ਕੀਤਾ ਹੈ।ਇਹ ਪ੍ਰਾਜੈਕਟ ਲਗਭਗ 46 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਨਾਲ 920 ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਵਿੱਚ ਉਦਯੋਗਿਕ ਰੁਜ਼ਗਾਰ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਪ੍ਰਾਜੈਕਟ ਤਿੰਨ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਜਿਸ ਦਾ ਪਹਿਲਾ ਪੜਾਅ ਸਤੰਬਰ 2027 ਤੱਕ ਕਾਰਜਸ਼ੀਲ ਕਰਨ ਦਾ ਟੀਚਾ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਪ੍ਰਸਤਾਵਿਤ ਯੂਨਿਟ ਦੀ ਸਥਾਪਿਤ ਸਮਰੱਥਾ 5.40 ਲੱਖ ਮੀਟ੍ਰਿਕ ਟਨ ਪ੍ਰਤੀ ਸਾਲ (ਐਮਟੀਪੀਏ) ਹੋਵੇਗੀ ਅਤੇ ਇਥੇ ਕੱਚੇ ਮਾਲ ਵਜੋਂ ਸਕ੍ਰੈਪ ਅਤੇ ਫੈਰੋ ਅਲਾਏਜ਼ ਨੂੰ ਵਰਤਦਿਆਂ ਰਾਊਂਡ ਬਾਰਜ਼, ਵਾਇਰ ਰਾਡ, ਕੁਆਇਲ ਅਤੇ ਫਲੈਟ ਤਿਆਰ ਕੀਤੇ ਜਾਣਗੇ। ਇਸ ਸਹੂਲਤ ਤਹਿਤ ਸਾਲ ਵਿੱਚ ਲਗਭਗ 350 ਦਿਨਾਂ ਲਈ ਟ੍ਰਿਪਲ-ਸ਼ਿਫਟ ਦੇ ਆਧਾਰ ’ਤੇ ਕੰਮ ਕਰਨ ਦੀ ਤਜਵੀਜ਼ ਹੈ ਤਾਂ ਜੋ ਵੱਡੇ ਪੱਧਰ ’ਤੇ ਅਤੇ ਨਿਰੰਤਰਤਾ ਨਾਲ ਕੰਮ ਕੀਤਾ ਜਾ ਸਕੇ।ਸ਼੍ਰੀ ਅਰੋੜਾ ਨੇ ਕਿਹਾ ਕਿ ਪਲਾਂਟ ਆਧੁਨਿਕ ਅਤੇ ਉੱਨਤ ਸਟੀਲ ਬਣਾਉਣ ਵਾਲੀਆਂ ਤਕਨਾਲੋਜੀਆਂ ਨਾਲ ਲੈਸ ਹੋਵੇਗਾ, ਜਿਸ ਵਿੱਚ ਇੰਡਕਸ਼ਨ ਫਰਨੇਸ, ਇਲੈਕਟ੍ਰਿਕ ਆਰਕ ਫਰਨੇਸ (ਈਏਐਫ਼), ਲੈਡਲ ਰਿਫਾਇਨਿੰਗ ਫਰਨੇਸ (ਐਲਆਰਐਫ), ਵੈਕਿਊਮ ਡੀਗੈਸਿੰਗ, ਆਰਗਨ ਆਕਸੀਜਨ ਡੀਕਾਰਬੁਰਾਈਜ਼ੇਸ਼ਨ , ਨਿਰੰਤਰ ਕਾਸਟਿੰਗ ਮਸ਼ੀਨਾਂ ਅਤੇ ਰੋਲਿੰਗ ਮਿੱਲਾਂ ਸ਼ਾਮਲ ਹਨ। ਇਹ ਤਕਨਾਲੋਜੀਆਂ ਅਜੋਕੇ ਦੌਰ ਵਿੱਚ ਵਧ ਮੰਗ ਵਾਲੀਆਂ ਉਦਯੋਗਿਕ ਐਪਲੀਕੇਸ਼ਨਾਂ ਲਈ ਉੱਚ-ਗੁਣਵੱਤਾ ਵਾਲੇ ਅਲਾਏ ਅਤੇ ਵਿਸ਼ੇਸ਼ ਸਟੀਲ ਉਤਪਾਦਾਂ ਦੇ ਉਤਪਾਦਨ ਨੂੰ ਸਮਰੱਥ ਬਣਾਉਣਗੀਆਂ।

ਇਹ ਵੀ ਪੜ੍ਹੋ  Moga Police ਨੇ ਨਸ਼ਾ ਤਸਕਰ ਦੇ ਅਣ ਅਧਿਕਾਰਤ ਮਕਾਨ ‘ਤੇ ਫੇਰਿਆ ਬੁਲਡੋਜ਼ਰ

ਸ਼੍ਰੀ ਅਰੋੜਾ ਨੇ ਕਿਹਾ,‘‘ਪ੍ਰਸਤਾਵਿਤ ਨਿਵੇਸ਼ ਪੰਜਾਬ ਦੇ ਮਿਸ਼ਰਤ ਧਾਤ ਅਤੇ ਵਿਸ਼ੇਸ਼ ਸਟੀਲ ਈਕੋਸਿਸਟਮ ਖਾਸ ਕਰਕੇ ਆਟੋਮੋਬਾਈਲ ਅਤੇ ਆਟੋਮੋਟਿਵ ਕੰਪੋਨੈਂਟ ਸੈਕਟਰ ਲਈ, ਜਿੱਥੇ ਉੱਚ-ਗਰੇਡ ਸਟੀਲ ਦੀ ਮੰਗ ਲਗਾਤਾਰ ਵੱਧ ਰਹੀ ਹੈ, ਨੂੰ ਵੱਡੇ ਪ ੱਧਰ ’ਤੇ ਮਜ਼ਬੂਤ ਕਰੇਗਾ ।’’ ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਟ ਉੱਤਰੀ ਭਾਰਤ ਦੇ ਇੱਕ ਪ੍ਰਮੁੱਖ ਉਦਯੋਗਿਕ ਅਤੇ ਧਾਤੂ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ, ਮੁੱਲ ਵਾਧਾ, ਰੁਜ਼ਗਾਰ ਪੈਦਾ ਕਰਨ ਅਤੇ ਟਿਕਾਊ ਨਿਰਮਾਣ ਨੂੰ ਉਤਸ਼ਾਹਿਤ ਕਰਨ ’ਤੇ ਅਧਾਰਤ ਹੈ। ਇਸ ਤੋਂ ਇਲਾਵਾ ਇਹ ਪ੍ਰਾਜੈਕਟ ਸੂਬੇ ਦੇ ਮਜ਼ਬੂਤ ਉਦਯੋਗਿਕ ਅਧਾਰ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਰਣਨੀਤਕ ਲੌਜਿਸਟਿਕਲ ਲਾਭਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਏਗਾ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਜਲਦ ਹੀ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੈਂਗਸਟਰਾਂ ਤੇ ਵਾਰ” ਮੁਹਿਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਸੁਧਾਰ ਘਰ ਵਿੱਚ ਵਿਸ਼ੇਸ਼ ਅਚਾਨਕ ਤਲਾਸ਼ੀ ਮੁਹਿੰਮ

0

👉ਸ਼ਰਾਰਤੀ ਅਨਸਰਾਂ ਅਤੇ ਗੈਂਗਸਟਰ ਨੈਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ – ਐਸ.ਐਸ.ਪੀ
Muktsar News: ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਗੈਂਗਸਟਰਾਂ, ਸ਼ਰਾਰਤੀ ਅਨਸਰਾਂ ਅਤੇ ਗੈਰਕਾਨੂੰਨੀ ਅਪਰਾਧਿਕ ਨੈਟਵਰਕਾਂ ਖ਼ਿਲਾਫ਼ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ “ਗੈਂਗਸਟਰਾਂ ਤੇ ਵਾਰ” ਦੇ ਤਹਿਤ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਦੀ ਨਿਗਰਾਨੀ ਹੇਠ ਜਿਲਾ ਪੁਲਿਸ ਵੱਲੋਂ ਅੱਜ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਵਿੱਚ ਇੱਕ ਵਿਸ਼ੇਸ਼ ਅਤੇ ਅਚਾਨਕ ਤਲਾਸ਼ੀ ਮੁਹਿੰਮ ਚਲਾਈ ਗਈ।ਇਹ ਸਰਚ ਅਭਿਆਨ ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਜੇਲ੍ਹ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ।
ਜੇਲ੍ਹ ਪ੍ਰਬੰਧਕਾਂ ਅਤੇ ਪੁਲਿਸ ਦਾ ਸਾਂਝਾ ਅਭਿਆਨ
ਇਹ ਵਿਸ਼ੇਸ਼ ਤਲਾਸ਼ੀ ਮੁਹਿੰਮ ਜੇਲ੍ਹ ਸੁਪਰਡੈਂਟ ਸ੍ਰੀ ਨਵਦੀਪ ਸਿੰਘ ਬਹਿਨੀਵਾਲ, ਸ੍ਰੀ ਗਗਨੇਸ਼ ਕੁਮਾਰ (ਐਸ.ਪੀ.), ਸ੍ਰੀ ਰਾਹੁਲ ਗ੍ਰੋਵਰ (ਡਿਪਟੀ ਸੁਪਰਡੈਂਟ) ਦੇ ਸਹਿਯੋਗ ਨਾਲ ਅਤੇ ਸ੍ਰੀ ਬਚਨ ਸਿੰਘ, ਡੀਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਕਰੀਬਨ 120 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਤੈਨਾਤ ਰਹੇ।ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹਾਂ ਦੀ ਅੰਦਰੂਨੀ ਸੁਰੱਖਿਆ ‘ਤੇ ਲਗਾਤਾਰ ਨਜ਼ਰ ਰੱਖਣਾ ਬਹੁਤ ਜ਼ਰੂਰੀ ਹੈ ਕਿਉਂਕਿ ਕਈ ਵਾਰ ਅਪਰਾਧਿਕ ਤੱਤ ਜੇਲ੍ਹ ਅੰਦਰੋਂ ਹੀ ਗੈਰਕਾਨੂੰਨੀ ਸਰਗਰਮੀਆਂ ਨੂੰ ਚਲਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਜੇਲ੍ਹ ਅੰਦਰ ਅਨੁਸ਼ਾਸਨ, ਕਾਨੂੰਨੀ ਪਾਬੰਦੀਆਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਅਚਾਨਕ ਤਲਾਸ਼ੀ ਮੁਹਿੰਮਾਂ ਸਮੇਂ-ਸਮੇਂ ‘ਤੇ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ  Moga Police ਨੇ ਨਸ਼ਾ ਤਸਕਰ ਦੇ ਅਣ ਅਧਿਕਾਰਤ ਮਕਾਨ ‘ਤੇ ਫੇਰਿਆ ਬੁਲਡੋਜ਼ਰ

ਸਰਚ ਅਭਿਆਨ ਦੌਰਾਨ ਕੀਤੀਆਂ ਗਈਆਂ ਮੁੱਖ ਕਾਰਵਾਈਆਂ
ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸਹਾਇਕ ਇਲਾਕਿਆਂ ਦੀ ਵਿਸਥਾਰਪੂਰਕ ਅਤੇ ਗਹਿਰਾਈ ਨਾਲ ਜਾਂਚ ਕੀਤੀ ਗਈ।ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਮਾਨ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ।
ਜੇਲ੍ਹ ਦੇ ਅੰਦਰੂਨੀ ਅਤੇ ਬਾਹਰੀ ਆਵਾਜਾਈ ਰਸਤੇ, ਕੰਧਾਂ ਦੇ ਕੋਨੇ, ਬਾਥਰੂਮ, ਸਟੋਰ ਅਤੇ ਹੋਰ ਸੰਦੇਹਪੂਰਨ ਥਾਵਾਂ ਦੀ ਖਾਸ ਤੌਰ ‘ਤੇ ਜਾਂਚ ਕੀਤੀ ਗਈ।ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਸੰਭਾਵੀ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ।ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਕਿਸੇ ਵੀ ਤਰੀਕੇ ਨਾਲ ਬਾਹਰੀ ਸੰਪਰਕ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਉਦੇਸ਼ ਕੇਵਲ ਤਲਾਸ਼ੀ ਮੁਹਿੰਮ ਤੱਕ ਸੀਮਿਤ ਨਹੀਂ, ਸਗੋਂ ਜੇਲ੍ਹ ਅੰਦਰੋਂ ਚਲ ਰਹੇ ਜਾਂ ਸੰਭਾਵੀ ਗੈਰਕਾਨੂੰਨੀ ਨੈਟਵਰਕਾਂ ਨੂੰ ਪੂਰੀ ਤਰ੍ਹਾਂ ਤੋੜਨਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਹਰ ਅਜਿਹੀ ਕਾਰਵਾਈ ਤੋਂ ਬਾਅਦ ਵਿਸਥਾਰਪੂਰਕ ਰਿਪੋਰਟ ਤਿਆਰ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਲੋੜੀਂਦੇ ਕਾਨੂੰਨੀ ਕਦਮ ਚੁੱਕੇ ਜਾਂਦੇ ਹਨ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਸਰਗਰਮੀ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ Bathinda ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਮੁੜ ਚਰਚਾ ‘ਚ, MD/MS ਡਾਕਟਰਾਂ ਨੇ ਖੋਲਿਆ ਮੋਰਚਾ
ਅਚਾਨਕ ਤਲਾਸ਼ੀ ਅਤੇ ਚੈਕਿੰਗ ਮੁਹਿੰਮਾਂ ਅੱਗੇ ਵੀ ਰਹਿਣਗੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਜਨਤਕ ਸੁਰੱਖਿਆ, ਅਮਨ-ਕਾਨੂੰਨ ਅਤੇ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਗਾਮੀ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਸਰਚ ਅਤੇ ਚੈਕਿੰਗ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ। ਜੇਲ੍ਹ ਅੰਦਰੋਂ ਨਸ਼ਾ ਤਸਕਰੀ ਜਾਂ ਗੈਰਕਾਨੂੰਨੀ ਗਤੀਵਿਧੀਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।ਅੰਤ ਵਿੱਚ ਪੁਲਿਸ ਵੱਲੋਂ ਦੁਹਰਾਇਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਜਨਤਾ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਤੱਤ ਖ਼ਿਲਾਫ਼ ਸਖ਼ਤ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

0

 👉ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ
Chandigarh News:ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ।ਸੂਬੇ ਦੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪ੍ਰਤੱਖ ਗਵਾਹੀ ਭਰਦੇ ਇਸ ਸਮਝੌਤੇ ‘ਤੇ ਹਸਤਾਖ਼ਰ ਕਰਨ ਸਬੰਧੀ ਸਮਾਗਮ ਇਥੇ ਪੰਜਾਬ ਭਵਨ ਵਿਖੇ ਕਰਵਾਇਆ ਗਿਆ। ਇਸ ਸਹਿਯੋਗ ਦਾ ਉਦੇਸ਼ ਅਕਾਦਮਿਕ ਅਦਾਨ-ਪ੍ਰਦਾਨ, ਸਾਂਝੀਆਂ ਖੋਜ ਪਹਿਲਕਦਮੀਆਂ, ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਸਿੱਖਿਆ, ਸਿਖਲਾਈ ਅਤੇ ਖੋਜ ਵਿੱਚ ਵਿਸ਼ਵਵਿਆਪੀ ਉੱਤਮ ਅਭਿਆਸਾਂ ਨੂੰ ਅਪਨਾਉਣ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ  Moga Police ਨੇ ਨਸ਼ਾ ਤਸਕਰ ਦੇ ਅਣ ਅਧਿਕਾਰਤ ਮਕਾਨ ‘ਤੇ ਫੇਰਿਆ ਬੁਲਡੋਜ਼ਰ

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੌਮਾਂਤਰੀ ਅਕਾਦਮਿਕ ਭਾਈਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਿੱਖਿਆ ਸੁਧਾਰ ਏਜੰਡੇ ਦਾ ਕੇਂਦਰੀ ਧੁਰਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਬਿਜ਼ਨਸ ਸਕੂਲ ਸਿਡਨੀ ਵਰਗੀਆਂ ਵਿਸ਼ਵ ਪੱਧਰੀ ਨਾਮਵਰ ਸੰਸਥਾਵਾਂ ਨਾਲ ਸਹਿਯੋਗ ਪੰਜਾਬ ਦੇ ਤਕਨੀਕੀ ਅਦਾਰਿਆਂ ਵਿੱਚ ਸਿੱਖਿਆ ਅਤੇ ਖੋਜ ਦੇ ਮਿਆਰ ਵਿੱਚ ਮਹੱਤਵਪੂਰਨ ਵਾਧਾ ਕਰੇਗਾ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੇ ਸਮਝੌਤੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੋਵਾਂ ਲਈ ਉੱਨਤ ਅਤੇ ਸਹਿਯੋਗੀ ਖੋਜ, ਸਾਂਝੀ ਪ੍ਰਕਾਸ਼ਨਾ, ਨਵੀਨਤਾ-ਆਧਾਰਤ ਪ੍ਰਾਜੈਕਟਾਂ ਅਤੇ ਕੌਮਾਂਤਰੀ ਖੋਜ ਤੱਕ ਪਹੁੰਚ ਲਈ ਵਿਸ਼ਾਲ ਸੰਭਾਵਨਾਵਾਂ ਦੇ ਰਾਹ ਖੋਲ੍ਹੇਗਾ।ਸਹਿਯੋਗ ਦੇ ਦੀਰਘਕਾਲੀ ਤੇ ਉਸਾਰੂ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਸ਼ਵਵਿਆਪੀ ਭਾਈਵਾਲੀ ਵਿਦਿਆਰਥੀਆਂ ਲਈ ਆਲਮੀ ਤਜਰਬਾ, ਉਦਯੋਗ-ਮੁਖੀ ਸਿਖਲਾਈ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ, ਇੰਟਰਨਸ਼ਿਪ ਅਤੇ ਪਲੇਸਮੈਂਟ ਦੇ ਮੌਕੇ ਪ੍ਰਦਾਨ ਕਰਕੇ ਕਰੀਅਰ ਲਈ ਨਵੇਂ, ਬਿਹਤਰ ਅਤੇ ਵਿਸ਼ਾਲ ਮੌਕੇ ਪੈਦਾ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਅਕਾਦਮਿਕ ਅਦਾਨ-ਪ੍ਰਦਾਨ ਪ੍ਰੋਗਰਾਮਾਂ, ਸਮਰੱਥਾ ਨਿਰਮਾਣ ਪਹਿਲਕਦਮੀਆਂ ਅਤੇ ਅੰਤਰਰਾਸ਼ਟਰੀ ਖੋਜ ਤੇ ਵਿਕਾਸ ਗਤੀਵਿਧੀਆਂ ਵਿੱਚ ਭਾਗੀਦਾਰੀ ਫੈਕਲਟੀ ਮੈਂਬਰਾਂ ਲਈ ਵੀ ਵਧੇਰੇ ਲਾਹੇਵੰਦ ਸਾਬਤ ਹੋਵੇਗੀ।

ਇਹ ਵੀ ਪੜ੍ਹੋ  ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਸਰਕਾਰ ਦੀ ਦੂਰ-ਅੰਦੇਸ਼ ਸੋਚ ਦੁਹਰਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰ ‘ਤੇ ਢੁਕਵੇਂ ਹੁਨਰਾਂ, ਖੋਜ ਰੁਝਾਨਾਂ ਅਤੇ ਪੇਸ਼ੇਵਰ ਯੋਗਤਾ ਨਾਲ ਲੈਸ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲੇ ਦੇ ਯੋਗ ਹੋ ਸਕਣ।ਉਨ੍ਹਾਂ ਖ਼ਾਸ ਤੌਰ ‘ਤੇ ਕਿਹਾ ਕਿ ਯੂ.ਬੀ.ਐਸ.ਐਸ. ਆਸਟ੍ਰੇਲੀਆ ਨਾਲ ਆਈ.ਕੇ.ਜੀ.ਪੀ.ਟੀ.ਯੂ. ਜਲੰਧਰ ਦਰਮਿਆਨ ਭਾਈਵਾਲੀ ਨਾ ਸਿਰਫ਼ ਦੋ ਵੱਡੀਆਂ ਸਿੱਖਿਆ ਸੰਸਥਾਵਾਂ ਦਰਮਿਆਨ ਗਿਆਨ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ, ਸਗੋਂ ਆਸਟ੍ਰੇਲੀਆ ਦੇ ਉਚੇਰੀ ਸਿੱਖਿਆ ਈਕੋ-ਸਿਸਟਮ ਵਿੱਚ ਆਈ.ਕੇ.ਜੀ. ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਿੱਖਿਆ ਅਨੁਭਵ ਦੇ ਪਸਾਰ ਨੂੰ ਵੀ ਮਜ਼ਬੂਤੀ ਦੇਵੇਗੀ।ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਰਣਨੀਤਕ ਅਕਾਦਮਿਕ ਭਾਈਵਾਲੀ ਦੀ ਸ਼ੁਰੂਆਤ ਕਰਨ ਵਾਲੇ ਇਸ ਸਮਝੌਤੇ ‘ਤੇ ਆਈ.ਕੇ.ਜੀ.ਪੀ.ਟੀ.ਯੂ. ਜਲੰਧਰ ਦੇ ਵਾਈਸ-ਚਾਂਸਲਰ ਡਾ. ਸੁਸ਼ੀਲ ਮਿੱਤਲ ਅਤੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਦੇ ਪ੍ਰੈਜ਼ੀਡੈਂਟ ਗੈਰੀ ਮਲਹੋਤਰਾ ਨੇ ਰਸਮੀ ਤੌਰ ‘ਤੇ ਦਸਤਖ਼ਤ ਕੀਤੇ।ਇਸ ਮੌਕੇ ਬੋਲਦਿਆਂ ਗੈਰੀ ਮਲਹੋਤਰਾ ਨੇ ਵਿਦਿਆਰਥੀਆਂ ਵਿੱਚ ਨਵੀਨ ਖੋਜਾਂ, ਉੱਦਮਤਾ ਅਤੇ ਗਲੋਬਲ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਵਿਸ਼ਵ-ਪੱਧਰੀ ਸੰਸਥਾਵਾਂ ਨਾਲ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਨੇ ਸੂਬੇ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲੀ ਤਕਨੀਕੀ ਸਿੱਖਿਆ ਅਤੇ ਖੋਜ ਉੱਤਮਤਾ ਦੇ ਕੇਂਦਰ ਵਿੱਚ ਬਦਲਣ ਦੇ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਅਨੁਸਾਰ ਕੌਮਾਂਤਰੀ ਤੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਪ੍ਰਤੀ ਆਈ.ਕੇ.ਜੀ.ਪੀ.ਟੀ.ਯੂ. ਦੀ ਵਚਨਬੱਧਤਾ ਨੂੰ ਦੁਹਰਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Police ਨੇ ਨਸ਼ਾ ਤਸਕਰ ਦੇ ਅਣ ਅਧਿਕਾਰਤ ਮਕਾਨ ‘ਤੇ ਫੇਰਿਆ ਬੁਲਡੋਜ਼ਰ

0

Moga News: Moga Police ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਦੀ ਕਥਿਤ ਅਣ ਅਧਿਕਾਰਤ ਉਸਾਰੀ ਉੱਪਰ ਬਲਡੋਜਰ ਫੇਰਿਆ ਗਿਆ ਹੈ। ਨਗਰ ਕੌਂਸਲ ਕੋਟ ਈਸੇ ਖਾਂ ਦੇ ਅਧਿਕਾਰੀਆਂ ਦੀ ਮਦਦ ਨਾਲ ਕੀਤੀ ਗਈ ਇਸ ਕਾਰਵਾਈ ਵਿੱਚ ਨਸ਼ਾ ਤਸਕਰੀ ਦੇ ਕਈ ਕੇਸਾਂ ਦਾ ਸਾਹਮਣਾ ਕਰ ਰਹੇ ਲਖਵਿੰਦਰ ਸਿੰਘ ਉਰਫ ਬਿੱਟੂ ਵਾਸੀ ਸੁੰਦਰ ਨਗਰ, ਕੋਟ ਈਸੇ ਖਾ ਦੇ ਮਕਾਨ ਉਪਰ ਇਹ ਬੁਲਡੋਜ਼ਰ ਚਲਾਇਆ ਗਿਆ। ਇਸ ਅਪਰੇਸ਼ਨ ਦੀ ਅਗਵਾਈ ਖੁਦ ਐਸ ਐਸ ਪੀ ਮੋਗਾ ਸ੍ਰੀ ਅਜੈ ਗਾਂਧੀ ਅਤੇ ਹੋਰਨਾਂ ਸਿਵਲ ਅਧਿਕਾਰੀਆਂ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ  Bathinda ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਮੁੜ ਚਰਚਾ ‘ਚ, MD/MS ਡਾਕਟਰਾਂ ਨੇ ਖੋਲਿਆ ਮੋਰਚਾ

ਇਸ ਮੁਹਿੰਮ ਦੀ ਨਿਗਰਾਨੀ ਜਸਵਰਿੰਦਰ ਸਿੰਘ ਉਪ ਕਪਤਾਨ ਪੁਲਿਸ ਧਰਮਕੋਟ ਅਤੇ ਸਬ- ਇਸੰਪੈਕਟਰ ਜਨਕ ਰਾਜ ਮੁੱਖ ਅਫਸਰ ਥਾਣਾ ਕੋਟ ਈਸੇ ਖਾ ਵੱਲੋਂ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀ ਲਖਵਿੰਦਰ ਸਿੰਘ ਉਰਫ ਬਿੱਟੂ ਦੇ ਖਿਲਾਫ ਨਸ਼ਾ ਤਸਕਰੀ ਦੇ ਵੱਖ ਵੱਖ ਥਾਣਿਆ ਵਿੱਚ ਕੁੱਲ 07 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਨਸ਼ਾਂ ਤਸਕਰੀ ਦੇ ਮੁਕੱਦਮੇ ਵਿੱਚ ਸ਼ਜਾ ਹੋ ਚੁੱਕਾ ਹੈ, ਜੋ ਇਸ ਵਕਤ ਜੇਲ ਵਿੱਚ ਬੰਦ ਹੈ। ਇਸ ਦੀ ਪ੍ਰੋਪਰਟੀ ਬਾਰੇ ਪੜਤਾਲ ਕਰਨ ‘ਤੇ ਇਹ ਗੱਲ ਸਾਹਮਣੇ ਆਈ ਹੈ ਕਿ ਲਖਵਿੰਦਰ ਸਿੰਘ ਉਰਫ ਬਿੱਟੂ ਵੱਲੋ ਨਸ਼ਾ ਤਸ਼ਕਰੀ ਕਰਕੇ ਸੁੰਦਰ ਨਗਰ, ਕੋਟ ਈਸੇ ਖਾ ਵਿੱਚ ਅਣ ਅਧਿਕਾਰਤ ਜਗਾ ਪਰ ਇੱਕ ਰਿਹਾਇਸ਼ੀ ਕੋਠੀ ਬਣਾਈ ਹੋਈ ਹੈ।

ਇਹ ਵੀ ਪੜ੍ਹੋ  1,10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਜਿਸ ਤੇ ਅੱਜ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸਖਤ ਕਾਰਵਾਈ ਕਰਦੇ ਹੋਏ ਨਗਰ ਕੌਸ਼ਲ, ਕੋਟ ਈਸੇ ਖਾ ਦੀ ਮੱਦਦ ਨਾਲ ਦੋਸ਼ੀ ਲਖਵਿੰਦਰ ਸਿੰਘ ਉਰਫ ਬਿੱਟੂ ਵੱਲੋ ਨਸ਼ਾ ਵੇਚ ਕੇ ਬਣਾਈ ਅਣ ਅਧਿਕਾਰਤ ਜਗਾ ਪਰ ਕੋਠੀ ਢਵਾਕੇ ਜਗਾ ਖਾਲੀ ਕਰਵਾਈ ਗਈ ਹੈ। ਇਸ ਤੋਂ ਇਲਾਵਾ ਭਵਿੱਖ ਵਿੱਚ ਵੀ ਹੋਰ ਵੀ ਨਸ਼ਾ ਤਸਕਰਾਂ ਦੇ ਖਿਲਾਫ ਇਸੇ ਤਰਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਦੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰ ਪਰਿਵਾਰ ਨੂੰ ਮਿਲੇਗਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ : ਡਾ ਤਪਿੰਦਰਜੋਤ

0

Bathinda News:ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸੁਵਿਧਾ ਦੇਣ ਲਈ ਬਣਾਏ ਜਾਣ ਵਾਲੇ ਸਿਹਤ ਕਾਰਡਾਂ ਦੀ ਪ੍ਰਕਿਰਿਆ ਜਿਲ੍ਹੇ ਦੀਆਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਇਸ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਨਕਦੀ ਰਹਿਤ ਇਲਾਜ ਹਰ ਪੰਜਾਬੀ ਲਈ ਮਹੱਈਆ ਕਰਵਾਇਆ ਜਾਵੇਗਾ ਇਸ ਕਾਰਡ ਨੂੰ ਬਣਾਉਣ ਦੇ ਲਈ ਤੁਹਾਨੂੰ ਇਕ ਰੁਪਈਆ ਵੀ ਖਰਚ ਕਰਨ ਦੀ ਜਰੂਰਤ ਨਹੀ ਹੈ ।

ਇਹ ਵੀ ਪੜ੍ਹੋ  Punjab ‘ਚ ਮੌਸਮ ਦਾ ਮਿਜ਼ਾਜ ਬਦਲਿਆਂ; ਬੀਤੀ ਰਾਤ ਤੋਂ ਪੈ ਰਿਹਾ ਮੀਂਹ, ਮੁੜ ਹੋਈ ਠੰਢ

ਇਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਮੌਕੇ ’ਤੇ ਹੀ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਡ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਦੀ ਸੁਵਿਧਾ ਮੁਫ਼ਤ ਮਿਲ ਸਕੇਗੀ।ਉਨ੍ਹਾਂ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਆਪਣਾ ਆਧਾਰ ਕਾਰਡ, ਪਰਿਵਾਰ ਪਛਾਣ ਪੱਤਰ ਜਾਂ ਹੋਰ ਲੋੜੀਂਦੇ ਦਸਤਾਵੇਜ਼ ਨਾਲ ਨੇੜੇ ਦੀ ਸੀ.ਐਚ.ਸੀ ’ਚ ਸੰਪਰਕ ਕਰ ਸਕਦੇ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯੋਜਨਾ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਮੁੜ ਚਰਚਾ ‘ਚ, MD/MS ਡਾਕਟਰਾਂ ਨੇ ਖੋਲਿਆ ਮੋਰਚਾ

Bathinda News: Bathinda ਦੇ ਭੁੱਚੋਂ ਰੋਡ ‘ਤੇ ਸਥਿਤ ਆਦੇਸ਼ ਮੈਡੀਕਲ ਯੂਨੀਵਰਸਿਟੀ ਮੁੜ ਚਰਚਾ ‘ਚ ਹੈ।ਇੱਥੇ MD/MS ਡਾਕਟਰਾਂ ਨੇ ਯੂਨੀਵਰਸਿਟੀ ਪ੍ਰਬੰਧਕਾਂ ਵਿਰੁਧ ਮੋਰਚਾ ਖੋਲ ਦਿੱਤਾ ਹੈ। ਲੱਖਾਂ ‘ਚ ਹੋਸਟਲ ਅਤੇ ਮੈਸ ਫ਼ੀਸ ਮੰਗਣ ਅਤੇ ਤਨਖ਼ਾਹਾਂ ਰੋਕਣ ਦੇ ਗੰਭੀਰ ਦੋਸ਼ ਲਗਾਉਂਦਿਆਂ ਜਾਂਚ ਦੀ ਮੰਗ ਕੀਤੀ ਹੈ। ਕੌਮੀ ਮਾਰਗ ‘ਤੇ ਪੈਂਦੀ ਇਸ ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਹੱਥਾਂ ਵਿਚ ਰੰਗ-ਬਰੰਗੇ ਪੋਸਟਰ ਫ਼ੜੀ ਇੰਨ੍ਹਾਂ ਸੀਨੀਅਰ ਰੈਂਜੀਡੈਂਟ ਡਾਕਟਰਾਂ ਨੇ ਦਾਅਵਾ ਕੀਤਾ ਕਿ ਬਾਉਂਡ ਦੇ ਨਾਂ ‘ਤੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Punjab ‘ਚ ਮੌਸਮ ਦਾ ਮਿਜ਼ਾਜ ਬਦਲਿਆਂ; ਬੀਤੀ ਰਾਤ ਤੋਂ ਪੈ ਰਿਹਾ ਮੀਂਹ, ਮੁੜ ਹੋਈ ਠੰਢ

ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀ ਇੰਨ੍ਹਾਂ ਡਾਕਟਰਾਂ ਦੀ ਵੀਡੀਓ ਵਿਚ ਸਪੱਸ਼ਟ ਦੋਸ਼ ਲਗਾਏ ਜਾ ਰਹੇ ਹਨ ਕਿ ਹੁਣ ਉਨ੍ਹਾਂ ਤੋਂ ਹੋਸਟਲ ਫੀਸ ਦੇ ਨਾਂ ‘ਤੇ 4 ਲੱਖ ਅਤੇ ਮੈਸ ਫ਼ੀਸ ਵਜੋਂ 60 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਜਦਕਿ ਪਹਿਲਾਂ ਹੋਏ ਐਗਰੀਮੈਂਟ ਤਹਿਤ ਅਜਿਹਾ ਕੁੱਝ ਵੀ ਨਹੀਂ ਸੀ ਤੇ ਸਿਰਫ਼ ਬਿਜਲੀ ਦੇ ਖਰਚੇ ਲੈਣ ਦਾ ਦਾਅਵਾ ਕੀਤਾ ਗਿਆ ਸੀ। ਇੰਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਹ ਫ਼ੀਸ ਨਾਂ ਭਰਨ ਦੇ ਕਾਰਨ ਉਨ੍ਹਾਂ ਦੀਆਂ ਤਨਖ਼ਾਹਾਂ ਰੋਕ ਲਈਆਂ ਗਈਆਂ ਹਨ। ਸੰਘਰਸ਼ੀ ਡਾਕਟਰਾਂ ਮੁਤਾਬਕ ਉਨ੍ਹਾਂ ਵੱਲੋਂ ਕਈ ਵਾਰ ਇਹ ਮੁੱਦਾ ਮੈਨੇਜਮੈਂਟ ਦੇ ਨਾਲ ਚੁੱਕਣ ਦੀ ਕੋਸ਼ਿਸ ਕੀਤੀ ਹੈ ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਜਿਸ ਕਾਰਨ ਮਜਬੂਰਨ ਉਨ੍ਹਾਂ ਨੁੰ ਹੁਣ ਇਨਸਾਫ਼ ਲਈ ਸੜਕਾਂ ‘ਤੇ ਉਤਰਨਾ ਪੈ ਰਿਹਾ।

ਇਹ ਵੀ ਪੜ੍ਹੋ Big News: ਕਾਂਗਰਸ ਹਾਈਕਮਾਂਡ ਦਾ ਪੰਜਾਬ ਦੀ ਲੀਡਰਸ਼ਿਪ ਨੂੰ ਸਖ਼ਤ ਨਿਰਦੇਸ਼; ਗੁੱਟਬੰਦੀ ਤੇ ਅਨੁਸਾਸ਼ਨਹੀਣਤਾ ਨਹੀਂ ਹੋਵੇਗੀ ਬਰਦਾਸ਼ਤ

ਕੋਈ ਵੱਡਾ ਮੁੱਦਾ ਨਹੀਂ, ਜਲਦ ਕਰ ਲਿਆ ਜਾਵੇਗਾ ਹੱਲ: ਡਾ ਸੰਜੀਵ
ਉਧਰ, ਆਦੇਸ਼ ਯੂਨੀਵਰਸਿਟੀ ਦਾ ਪੱਖ ਲੈਣ ਲਈ ਜਦ ਮੈਡੀਕਲ ਸੁਪਰਡੈਂਟ ਡਾ ਸੰਜੀਵ ਕੁਮਾਰ ਨਾਲ ਸੰਪਰਕ ਕੀਤਾ ਕਿ ਤਾਂ ਉਨ੍ਹਾਂ ਕਿਹਾ ਕਿ ਇਹ ਮਸਲਾ ਮੈਨੇਜਮੈਂਟ ਦੇ ਧਿਆਨ ਵਿਚ ਹੈ, ਜਿਸਨੂੰ ਜਲਦ ਹੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਹ ਕੋਈ ਵੱਡਾ ਮਸਲਾ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਮੌਸਮ ਦਾ ਮਿਜ਼ਾਜ ਬਦਲਿਆਂ; ਬੀਤੀ ਰਾਤ ਤੋਂ ਪੈ ਰਿਹਾ ਮੀਂਹ, ਮੁੜ ਹੋਈ ਠੰਢ

0

Punjab News: Punjab ਦੇ ਵਿੱਚ ਬੀਤੀ ਸ਼ਾਮ ਤੋਂ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਹਲਕੀ ਤੋਂ ਭਾਰੀ ਬੱਦਲਵਾਈ ਦੇ ਕਾਰਨ ਮੁੜ ਮੌਸਮ ਠੰਢਾ ਹੋ ਗਿਆ। ਪੂਰੇ ਹੀ ਪੰਜਾਬ ਦੇ ਵਿੱਚ ਇਹ ਮੀਂਹ ਪੈਂਦਾ ਦਿਖਾਈ ਦੇ ਰਿਹਾ। ਇਸਤੋਂ ਇਲਾਵਾ ਪਹਾੜਾਂ ਦੇ ਵਿੱਚ ਵੀ ਬਰਫ਼ਬਾਰੀ ਸ਼ੁਰੂ ਹੋ ਚੁੱਕੀ ਹੈ।ਕਈ ਥਾਵਾਂ ‘ਤੇ ਤੇਜ਼ ਹਵਾਵਾਂ ਚੱਲ ਰਹੀਆਂ।

ਇਹ ਵੀ ਪੜ੍ਹੋ 2027 ਚੋਣਾਂ; ਪੰਥ ਨੂੰ ਮੰਨਣ ਵਾਲਿਆਂ ਨਾਲ ਏਕਤਾ ਲਈ ਤਿਆਰ: ਤਰਸੇਮ ਸਿੰਘ

ਮੌਸਮ ਵਿਭਾਗ ਮੁਤਾਬਕ ਇਹ ਮੌਸਮ ਅੱਜ ਤੇ ਭਲਕ ਵੀ ਇਸੇ ਤਰ੍ਹਾਂ ਦਾ ਰਹਿਣ ਦਾ ਅਨੁਮਾਨ ਹੈ। ਇਸੇ ਤਰ੍ਹਾਂ ਕਈ ਥਾਂ ਗੜ੍ਹੇਮਾਰੀ ਦੀ ਉਮੀਦ ਹੈ। ਹਾਲਾਂਕਿ ਮੀਂਹ ਦੇ ਕਾਰਨ ਮੁੜ ਠੰਢ ਨੇ ਦਸਤਕ ਦਿੱਤੀ ਹੈ ਪ੍ਰੰਤੂ ਆਸਮਾਨ ਪੂਰੀ ਤਰ੍ਹਾਂ ਸਾਫ਼ ਹੁੰਦਾ ਦਿਖਾਈ ਦੇ ਰਿਹਾ। ਸੰਭਾਵਨਾ ਦਿਖਾਈ ਦੇ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਧੁੰਦ ਦਾ ਪ੍ਰਕੋਪ ਖ਼ਤਮ ਹੋ ਜਾਵੇਗਾ। ਜਿਸਦੇ ਨਾਲ ਹੋ ਰਹੇ ਸੜਕ ਹਾਦਸਿਆਂ ਤੋਂ ਨਿਜ਼ਾਤ ਮਿਲੇਗੀ।

ਇਹ ਵੀ ਪੜ੍ਹੋ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਅਚਾਨਕ ਮੌਸਮ ਗਰਮ ਹੋਣਾ ਸ਼ੁਰੂ ਹੋ ਗਿਆ ਸੀ। ਉਧਰ, ਬਸੰਤ ਪੰਚਮੀ ਵਾਲੇ ਦਿਨਾਂ ਪੈ ਰਹੇ ਮੀਂਹ ਦੇ ਨਾਲ ਪਤੰਗਬਾਜ਼ੀ ਦੇ ਸ਼ੌਕੀਨ ਨੂੰ ਮਾਯੂਸ ਕਰ ਦਿੱਤਾ ਹੈ। ਬੀਤੇ ਕੱਲ ਤੋਂ ਹੀ ਬਸੰਤ ਪੰਚਮੀ ਨੂੰ ਲੈ ਕੇ ਬਜ਼ਾਰਾਂ ਵਿਚ ਪਤੰਗ ਖਰੀਦਣ ਵਾਲਿਆਂ ਦੀ ਭੀੜ ਦੇਖੀ ਜਾ ਸਕਦੀ ਸੀ। ਇਸ ਬਰਸਾਤ ਦਾ ਫ਼ਸਲਾਂ ਨੂੰ ਵੀ ਲਾਭ ਪੁੱਜੇਗਾ। ਕੋਰੇ ਦੇ ਨਾਲ ਨੁਕਸਾਨੀਆਂ ਜਾ ਰਹੀਆਂ ਫ਼ਸਲਾਂ ਤੇ ਪੌਦਿਆਂ ਨੂੰ ਰਾਹਤ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

2027 ਚੋਣਾਂ; ਪੰਥ ਨੂੰ ਮੰਨਣ ਵਾਲਿਆਂ ਨਾਲ ਏਕਤਾ ਲਈ ਤਿਆਰ: ਤਰਸੇਮ ਸਿੰਘ

0

Bathinda News: ਸੂਬੇ ‘ਚ ਸਲ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਏਕਤਾ ਦਾ ਸੱਦ ਦਿੰਦਿਆਂ ਅਕਾਲੀ ਦਲ ਵਾਰਸ ਪੰਜਾਬ ਦੇ, ਨੇ ਐਲਾਨ ਕੀਤਾ ਹੈ ਕਿ ਪੰਥ ਨੂੰ ਮੰਨਣ ਵਾਲਿਆਂ ਨਾਲ ਏਕਤਾ ਲਈ ਤਿਆਰ ਹਾਂ। ਵੀਰਵਾਰ ਨੂੰ ਬਠਿੰਡਾ ਪੁੱਜੇ ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੋਤੇ ਤੋਂ ਸਪੱਸ਼ਟ ਇੰਨਕਾਰ ਕੀਤਾ ਹੈ।

ਇਹ ਵੀ ਪੜ੍ਹੋ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਤੇ ਪੰਥ ਨਾਲ ਧਰੋਹ ਕਮਾਉਣ ਵਾਲਿਆਂ ਨਾਲ ਕਦੇ ਵੀ ਇਕੱਠੇ ਨਹੀਂ ਚੱਲਿਆ ਜਾ ਸਕਦਾ। ਉਨ੍ਹਾਂ ਦਿੱਲੀ ਦੇ ਆਗੂ ਪਰਮਜੀਤ ਸਿੰਘ ਸ਼ਰਨਾ ਵੱਲੋਂ ਇਸ ਸਬੰਧੀ ਦਿੱਤੇ ਬਿਆਨ ਨੂੰ ਵੀ ਪੂਰੀ ਤਰ੍ਹਾਂ ਰੱਦ ਕਰ ਦਿੱਤਾ। 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਚੱਲ ਰਹੀ ਸਿਆਸਤ ਨੂੰ ਮੰਦਭਾਗਾ ਕਰਾਰ ਦਿੰਦਿਆਂ ਤਰਸੇਮ ਸਿੰਘ ਨੇ ਦੋਸ਼ ਲਗਾਏ ਕਿ ਜੇਕਰ ਸ਼੍ਰੋਮਣੀ ਕਮੇਟੀ ਇਸ ਮਸਲੇ ਪ੍ਰਤੀ ਗੰਭੀਰ ਹੁੰਦੀ ਤਾਂ ਹੁਣ ਤੱਕ ਇਸਦਾ ਹੱਲ ਹੋ ਚੁੱਕਿਆ ਹੁੰਦਾ।

ਇਹ ਵੀ ਪੜ੍ਹੋ ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ; 26 ਜਨਵਰੀ ਦੇ ਬਦਲਵੇਂ ਪ੍ਰੋਗਰਾਮ ਐਲਾਨੇ

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿਚ ਸ਼ਾਮਲ ਨਾਂ ਹੋਣ ਦੇਣ ‘ਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੇ ਮੁੱਦੇ ਚੁੱਕਣਾ ਕੋਈ ਗੁਨਾਹ ਨਹੀਂ। ਇਸ ਦੌਰਾਨ ਉਨ੍ਹਾਂ ਐਡਵੋਕੇਟ ਹਰਪਾਲ ਸਿੰਘ ਖਾਰਾ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਵਾਰਸ ਪੰਜਾਬ ਦੇ, ਵਿੱਚ ਸ਼ਾਮਲ ਹੋਣ ਵਾਲੇ ਸੀਨੀਅਰ ਆਗੂ ਦਰਸ਼ਨ ਸਿੰਘ ਸਰਾਂ ਤੇ ਹੋਰਨਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।

ਇਹ ਵੀ ਪੜ੍ਹੋ Chandigarh Mayor ਚੋਣ; ਆਪ ਤੇ ਕਾਂਗਰਸ ਵਿਚਕਾਰ ਨਹੀਂ ਹੋਵੇਗਾ ਗਠਜੋੜ, ਭਾਜਪਾ ਦਾ ਰਾਹ ਹੋਇਆ ਪੱਧਰਾ !

ਇਸ ਮੌਕੇ ਉਨ੍ਹਾਂ ਦੇ ਨਾਲ ਪਰਮਜੀਤ ਸਿੰਘ ਜੌਹਲ, ਹਰਪਾਲ ਸਿੰਘ ਖਾਰਾ, ਗੁਰਤੇਜ ਸਿੰਘ ਫੌਜੀ ਜਿਲਾਂ ਪ੍ਰਧਾਨ ਵਾਰਿਸ ਪੰਜਾਬ ਪਾਰਟੀ,ਵਿਸਵ ਜੱਟ ਮਹਾਂਸਭਾ ਪੰਜਾਬ ਪ੍ਰਦੇਸ਼ ਦਰਸ਼ਨ ਸਿੰਘ ਸਰਾਂ, ਕੁਲਵਿੰਦਰ ਸਿੰਘ ਸੰਧੂ ਕੌਮੀ ਮੀਤ ਪ੍ਰਧਾਨ, ਡਾਕਟਰ ਗੁਰਸੇਵਕ ਸਿੰਘ ਮਾਲਵਾ ਜੋਨ ਪ੍ਰਧਾ,ਨ ਪੰਡਿਤ ਵਿਜੇ ਕੁਮਾਰ ਵਿਸ਼ਸਟ, ਦਰਸ਼ਨ ਸਿੰਘ ਸਿੱਧੂ, ਜਗਮੋਹਨ ਸਿੰਘ ਵਾਲਿਆ, ਮਨੋਜ ਕੁਮਾਰ ਗਰਗ ਗਿੱਦੜਬਾਹਾ, ਜੱਸੀ ਮਤੀ ਦਾਸਨਗਰ, ਨੰਬਰਦਾਰ ਫੁਲੋਮਿਠੀ, ਗਰਲਾਲ ਸਿੰਘ ਸਰਾਂ ਵਿਰਕ ਖੇੜਾ ਨੰਬਰਦਾਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897777