Home Blog Page 2002

ਲੁਧਿਆਣਾ ’ਚ ਦੋ ਦਿਨ ਪਹਿਲਾਂ ਲਾਪਤਾ ਹੋਏ ਦੋ ਦੋਸਤਾਂ ਦੀਆਂ ਅੱਜ ਲਾਸ਼ਾਂ ਹੋਈਆਂ ਬਰਾਮਦ

0

ਲੁਧਿਆਣਾ, 18 ਸਤੰਬਰ: ਦੋ ਦਿਨ ਪਹਿਲਾਂ ਲਾਪਤਾ ਹੋਏ ਦੋ ਦੋਸਤਾਂ ਦੀਆਂ ਅੱਜ ਲਾਸ਼ਾਂ ਬਰਾਮਦ ਹੋ ਗਈਆਂ ਹਨ। ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਦੋਨਾਂ ਨੌਜਵਾਨਾਂ ਦੇ ਘਰਾਂ ਵਿਚ ਵਿਰਲਾਪ ਕੀਤਾ ਜਾ ਰਿਹਾ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਦੋਨੋਂ ਨੌਜਵਾਨ ਸਥਾਨਕ ਸ਼ਹਿਰ ਦੇ ਮਾਇਆ ਨਗਰ ਤੇ ਗਗਨ ਨਗਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ

ਮ੍ਰਿਤਕ ਨੌਜਵਾਨ ਗੁਲਸ਼ਨ ਕੁਮਾਰ ਤੇ ਰਾਹੁਲ ਸਿੰਘ 16 ਸਤੰਬਰ ਨੂੰ ਘਰੋਂ ਸਕੂਟਰ ’ਤੇ ਬਜਾਰ ਵੱਲ ਗਏ ਸਨ ਪ੍ਰੰਤੂ ਵਾਪਸ ਨਹੀਂ ਮੁੜੇ। ਹਾਲਾਂਕਿ ਪ੍ਰਵਾਰ ਵਲੋਂ ਖੁਦ ਤਲਾਸ਼ ਕਰਨ ਦੇ ਬਾਵਜੂਦ ਪੁਲਿਸ ਨੂੰ ਵੀ ਉਨ੍ਹਾਂ ਦੀ ਗੁੰਮਸੁਦਗੀ ਦੀ ਜਾਣਕਾਰੀ ਦਿੱਤੀ ਗਈ ਪ੍ਰੰਤੂ ਦੋਨਾਂ ਦਾ ਪਤਾ ਨਹੀਂ ਲੱਗ ਰਿਹਾ ਸੀ। ਸੂਚਨਾ ਮੁਤਾਬਕ ਅੱਜ ਕੁਝ ਰਾਹਗੀਰਾਂ ਵਲੋਂ ਸ਼ਹਿਰ ਦੇ ਨਾਲ ਗੁਜਰਦੇ ਨਾਲੇ ਵਿਚ ਦੋ ਲਾਸ਼ਾਂ ਦੇਖੀਆਂ ਗਈਆਂ, ਜਿਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ

ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਗਿਆ। ਦੋਨਾਂ ਦੀ ਸਿਨਾਖ਼ਤ ਲਾਪਤਾ ਹੋਏ ਦੋਸਤਾਂ ਵਜੋਂ ਹੋਈ। ਪ੍ਰਵਾਰਕ ਮੈਂਬਰਾਂ ਨੇ ਸ਼ੱਕ ਜਾਹਰ ਕੀਤਾ ਹੈ ਕਿ ਦੋਨਾਂ ਨੌਜਵਾਨਾਂ ਨੂੰ ਕਿਸੇ ਨੇ ਅਗਵਾ ਕਰਕੇ ਕਤਲ ਕੀਤਾ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

 

ਹਰਿਆਣਾ ’ਚ ਹੁਣ ਆਬਾਦੀ ਦੇ ਹਿਸਾਬ ਨਾਲ ਪਿੰਡਾਂ ਤੇ ਸ਼ਹਿਰਾਂ ਨੂੰ ਮਿਲਣਗੀਆਂ ਗ੍ਰਾਂਟਾਂ

0

ਚੰਡੀਗੜ, 18 ਸਤੰਬਰ: ਹਰਿਆਣਾ ’ਚ ਹੁਣ ਪਿੰਡਾਂ ਤੇ ਸ਼ਹਿਰਾਂ ’ਚ ਵਿਕਾਸ ਕਾਰਜ਼ਾਂ ਲਈ ਮਿਲਣ ਵਾਲੀਆਂ ਗ੍ਰਾਂਟਾਂ ਮੰਤਰੀਆਂ ਤੇ ਵਿਧਾਇਕਾਂ ਦੀ ਮਨਮਰਜੀ ਨਾਲ ਨਹੀਂ, ਬਲਕਿ ਅਬਾਦੀ ਦੇ ਹਿਸਾਬ ਨਾਲ ਮਿਲਣਗੀਆਂ। ਹਰਿਆਣਾ ਸਰਕਾਰ ਵਲੋਂ ਲਏ ਗਏ ਇਸ ਵੱਡੇ ਫੈਸਲੇ ਦਾ ਐਲਾਨ ਅੱਜ ਖੁਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ਹਿਰਾਂ ਤੇ ਪੇਂਡੂ ਖੇਤਰ ਵਿਚ ਆਪਣੇ ਮਨ ਮੁਤਾਬਿਕ ਵਿਕਾਸ ਕੰਮਾਂ ਲਈ ਗ੍ਰਾਂਟ ਦਿੱਤੀ ਜਾਂਦੀ ਸੀ, ਪਰ ਹੁਣ ਅਸੀਂ ਤੈਅ ਕੀਤਾ ਹੈ ਕਿ ਆਬਾਦੀ ਦੇ ਹਿਸਾਬ ਨਾਲ ਗ੍ਰਾਂਟ ਦਿੱਤੀ ਜਾਵੇਗੀ।

ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ

ਆਉਣ ਵਾਲੇ 31 ਦਸੰਬਰ ਨੂੰ ਕਿਸੇ ਵੀ ਸ਼ਹਿਰ ਦੀ ਜੋ ਆਬਾਦੀ ਹੋਵੇਗੀ ਉਸ ਦੇ ਹਿਸਾਬ ਨਾਲ ਅਗਲੇ ਸਾਲ ਪ੍ਰਤੀ ਵਿਅਕਤੀ 2500 ਰੁਪਏ ਦੀ ਗ੍ਰਾਂਟ ਸ਼ਹਿਰ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸ਼ਹਿਰ ਜਾਂ ਪਿੰਡ ਵਿਚ ਕਿੰਨ੍ਹੀ ਆਬਾਦੀ ਹੈ, ਫੈਮਿਲੀ ਆਈਡੀ ਵਿਚ ਸਾਰਿਆਂ ਦਾ ਰਿਕਾਰਡ ਹੈ। ਇਸੀ ਵਜਾ ਨਾਲ ਅੱਜ ਘਰ ਬੈਠੇ ਲੋਕਾਂ ਦੀ ਪੇਂਸ਼ਨ ਬਣ ਰਹੀ ਹੈ ਅਤੇ ਅਨੇਕ ਕੰਮ ਹੋ ਰਹੇ ਸਨ।

ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ

ਮਨੋਹਰ ਲਾਲ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ 9 ਸਾਲ ਦੇ ਕਾਰਜਕਾਲ ਵਿਚ ਵਿਕਾਸ ਦੇ ਕੰਮ ਪਿਛਲੀ ਸਰਕਾਰ ਤੋਂ ਵੱਧ ਕੰਮ ਘੱਟ ਪੈਸਿਆਂ ਵਿਚ ਕਰਵਾਏ ਹਨ। ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਉਨ੍ਹਾਂ ਦੇ ਪ੍ਰਧਾਨ ਮੰਤਰੀ ਖੁਦ ਕਹਿੰਦੇ ਸਨ ਕਿ ਉਹ ਪਿੰਡਾਂ ਦੇ ਲਈ 1 ਰੁਪਇਆ ਭੇਜਦੇ ਹਨ ਪਰ ਧਰਾਤਲ ’ਤੇ ਸਿਰਫ਼ 15 ਪੈਸੇ ਪਹੁੰਚਦੇ ਹਨ।

ਬਠਿੰਡਾ ਦੇ ਉੱਘੇ ‘ਕਲੌਨੀਨਾਈਜਰ’ ਨੇ ‘ਨਿਗਮ’ ਨੂੰ ਸੌਂਪੀ ‘ਜਮੀਨ’ ਦੇ ਚੁੱਕੇ ਕਰੋੜਾਂ ਰੁਪਏ ਹੁਣ ਵਿਆਜ਼ ਸਹਿਤ ਕੀਤੇ ਵਾਪਸ

ਜਿਸਦੇ ਚੱਲਦੇ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਵਿਚ ਸਾਡੀ ਸਰਕਾਰ ਨੇ ਸਿਸਟਮ ਦੀ ਇਸ ਲੀਕੇਜ ਨੂੰ ਰੋਕਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਛੋਟੇ-ਛੋਟੇ ਕੰਮ ਲਈ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ ਪਰ ਹੁਣ ਘਰ ਬੈਠੇ ਕੰਮ ਹੋ ਰਹੇ ਹਨ।

ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਫੂਡ ਸੇਫਟੀ ਅਤੇ ਕੁਆਲਟੀ ਟਰੇਨਿੰਗ ਦੀ ਹੋਈ ਸਫਲਤਾਪੂਰਵਕ ਸਮਾਪਤੀ

ਹਰਿਆਣਾ ਦੇ ਰਿਹਾਇਸ਼ੀ ਇਲਾਕੇ ’ਚ ਬਣ ਚੁੱਕੀਆਂ ਵਪਾਰਕ ਇਮਾਰਤਾਂ ਨੂੰ ਮਿਲੇਗੀ ਕਾਨੂੰਨੀ ਮਾਨਤਾ
ਚੰਡੀਗੜ੍ਹ, 18 ਸਤੰਬਰ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸ਼ਹਿਰਾਂ ਦੇ ਰਿਹਾਇਸ਼ੀ ਇਲਾਕਿਆਂ ਵਿਚ ਕੁੱਝ ਲੋਕਾਂ ਨੇ ਵਪਾਰਕ ਇਮਾਰਤਾਂ ਤੇ ਸ਼ੋਅਰੂਮ ਬਣਾ ਲਏ ਹਨ, ਜਿੰਨ੍ਹਾਂ ਲਈ ਸਰਕਾਰ ਜਲਦੀ ਤੋਂ ਜਲਦੀ ਇਕ ਨਵੀਂ ਪਾਲਿਸੀ ਲੈ ਕੇ ਆਵੇਗੀ। ਜਿਸ ਦੇ ਤਹਿਤ ਉਨ੍ਹਾਂ ਰਿਹਾਇਸ਼ੀ ਇਲਾਕਿਆਂ, ਵਿਚ ਜਿੰਨ੍ਹਾਂ ਇਲਾਕਾ ਵਪਾਰਕ ਹੋ ਚੁੱਕਿਆ ਹੈ, ਉਸ ਇਲਾਕੇ ਨੂੰ ਕਮਰਸ਼ਿਅਲ ਕਰ ਦਿੱਤਾ ਜਾਵੇਗਾ।

ਭਾਜਪਾ ਦੇ ਅਹੁੱਦੇਦਾਰਾਂ ਦੀ ਲਿਸਟ ’ਚ ਟਕਸਾਲੀਆਂ ਨੂੰ ਸ਼ਾਂਤ ਕਰਨ ਦੀ ਯਤਨ

ਇਸਦੇ ਨਾਲ ਹੀ ਮੁੱਖ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਰਿਹਾਇਸ਼ੀ ਇਲਾਕਿਆਂ ਵਿਚ ਹਾਲੇ ਵੀ ਵਪਾਰਕ ਇਮਾਰਤਾਂ ਨੂੰ ਬਣਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਤੁਰੰਤ ਨੋਟਿਸ ਜਾਰੀ ਕੀਤੇ ਜਾਣ। ਜੇਕਰ ਇਸ ਦੇ ਬਾਅਦ ਵੀ ਕੋਈ ਨਹੀਂ ਮੰਨਦਾ ਤਾਂ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਦਿਨਾਂ ਸੂਬੇ ਵਿਚ 450 ਕਲੋਨੀਆਂ ਨੂੰ ਅਪਰੂਵ ਕੀਤਾ ਹੈ। ਹੁਣ ਤਕ 1800 ਕਲੋਨੀਆਂ ਅਣਅਪਰੂਵ ਹਨ। ਜਲਦੀ ਹੀ ਸੂਬੇ ਦੀ 400 ਹੋਰ ਕਲੋਨੀਆਂ ਨੂੰ ਵੀ ਅਪਰੂਵ ਕੀਤਾ ਜਾਵੇਗਾ।

 

ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਫੂਡ ਸੇਫਟੀ ਅਤੇ ਕੁਆਲਟੀ ਟਰੇਨਿੰਗ ਦੀ ਹੋਈ ਸਫਲਤਾਪੂਰਵਕ ਸਮਾਪਤੀ

0

ਬਠਿੰਡਾ, 18 ਸਤੰਬਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵਿੱਖੇ “ਘਰੇਲੂ ਤਰੀਕੇ ਰਾਹੀ ਵੱਖ-ਵੱਖ ਭੋਜਨ ਵਸਤੂਆਂ ਵਿਚ ਮਿਲਾਵਟ ਦੀ ਜਾਂਚ ਅਤੇ ਫਲ ਅਤੇ ਸਬਜ਼ੀਆਂ ਨੂੰ ਕੀਟਨਾਸ਼ਕਾਂ ਰਹਿਤ ਕਰਣ ਇਕ ਵਿਆਪਕ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿੱਚ ਅਮਰਪੁਰਾ ਬਸਤੀ, ਜੋਧਪੁਰ ਰੋਮਾਣਾ ਅਤੇ ਨਰੂਆਣਾ ਸਮੇਤ ਨੇੜਲੇ ਪਿੰਡਾਂ ਦੇ 20 ਸਿ?ਖਆਰਥੀਆਂ ਨੇ ਭਾਗ ਲਿਆ।

ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ

ਇਹ ਸਿਖਲਾਈ ਪ੍ਰੋਗਰਾਮ ਰਸ਼ਟਰੀਆ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.) ਵੱਲੋ ਸਪਾਂਸਰ ਕੀਤਾ ਗਿਆ, ਜਿਸਦਾ ਉਦੇਸ਼ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਦਾ ਸਵੈ-ਰੁਜ਼ਗਾਰ ਲਈ ਸ਼ਕਤੀਕਰਨ ਕਰਨਾ ਹੈ। ਇਸ ਮੌਕੇ ਖੇਤਰੀ ਖੋਜ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਖੋਂ ਨੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ

ਡਾ ਜਗਦੀਸ਼ ਗਰੋਵਰ ਕੋਰਸ ਡਾਇਰੈਕਟਰ ਅਤੇ ਪ੍ਰਿੰਸੀਪਲ ਸਾਇੰਟਿਸਟ ਨੇ ਸਿਖਿਆਰਥੀਆਂ ਨੂੰ ਹੁਨਰ ਦੇ ਵਿਕਾਸ ਅਤੇ ਸਵੈ-ਰੁਜ਼ਗਾਰ ਲਈ ਇਸ ਅਵਸਰ ਦੀ ਪੂਰੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ।ਇਹ ਸਿਖਲਾਈ ਪ੍ਰੋਗਰਾਮ ਡਾ:ਮੋਨਿਕਾ ਮਹਾਜਨ (ਬਾਇਓਕੈਮਿਸਟ) ਅਤੇ ਡਾ: ਗੁਰਪ੍ਰੀਤ ਕੌਰ ਢਿੱਲੋਂ (ਫੂਡ ਟੈਕਨਾਲੋਜਿਸਟ), ਖੇਤਰੀ ਖੋਜ ਕੇਂਦਰ, ਬਠਿੰਡਾ ਦੀ ਅਗਵਾਈ ਹੇਠ ਲਗਾਇਆ ਗਿਆ ਹੈ।

 

67 ਵੀਆ ਦੂਜੇ ਪੜਾਅ ਦੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ

0

ਸਰਕਲ ਕਬੱਡੀ ਵਿੱਚ ਮੰਡੀ ਕਲਾਂ ਜੋਨ ਦੇ ਗੱਭਰੂ ਛਾਏ
ਬਠਿੰਡਾ, 18 ਸਤੰਬਰ: ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਦੂਜੇ ਪੜਾਅ ਦੀਆਂ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆ ਹਨ। ਇਹਨਾਂ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਵਲੋਂ ਕੀਤੀ ਗਈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਲਿਸ ਛਾਉਣੀ ‘ਚ ਤਬਦੀਲ, ਵਿਦਿਆਰਥੀਆਂ ਦਾ ਵੱਡਾ ਇੱਕਠ

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿੱਕ ਬਾਕਸਿੰਗ ਅੰਡਰ 19 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ,ਮੌੜ ਨੇ ਦੂਜਾ, ਬਠਿੰਡਾ 2 ਨੇ ਤੀਜਾ,ਅੰਡਰ 14 ਵਿੱਚ ਮੌੜ ਨੇ ਪਹਿਲਾਂ,ਸੰਗਤ ਨੇ ਦੂਜਾ, ਬਠਿੰਡਾ 2 ਨੇ ਤੀਜਾ,ਅੰਡਰ 19 ਸਰਕਲ ਕਬੱਡੀ ਵਿੱਚ ਮੰਡੀ ਕਲਾਂ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਸੰਗਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਜਸਵੀਰ ਸਿੰਘ,

ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ

ਪ੍ਰਿੰਸੀਪਲ ਮੰਜੂ ਬਾਲਾ,ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ,ਲੈਕਚਰਾਰ ਅਮਰਦੀਪ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਰਾਜਵੀਰ ਸਿੰਘ,ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਰਾਜੇਸ਼ ਕੁਮਾਰ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਵਿਨੋਦ ਕੁਮਾਰ, ਸੰਦੀਪ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ,ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਮਾਨ,ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਰਵਿੰਦਰ ਸਿੰਘ,

ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ

ਜਸਵੀਰ ਸਿੰਘ, ਹਰਪਾਲ ਸਿੰਘ, ਲਵਪ੍ਰੀਤ ਸਿੰਘ,ਜਸਵਿੰਦਰ ਸਿੰਘ ਪੱਕਾ, ਮਨਪ੍ਰੀਤ ਸਿੰਘ,ਰਾਜਿੰਦਰ ਸਿੰਘ ਢਿਲੋਂ,ਅਮਨਦੀਪ ਸਿੰਘ,ਵਾਹਿਦ ਕੁਰੈਸ਼ੀ, ਕੁਲਦੀਪ ਸ਼ਰਮਾ , ਹਰਪ੍ਰੀਤ ਸਿੰਘ,ਅਮਨਦੀਪ ਸਿੰਘ, ਗੁਰਸ਼ਰਨ ਸਿੰਘ, ਰੂਪਾ ਕੋਚ, ਸੰਜੀਵ ਕੁਮਾਰ, ਹਰ ਭਗਵਾਨ,ਵਰਿੰਦਰ ਸਿੰਘ, ਰਣਧੀਰ ਸਿੰਘ,ਖੁਸ਼ਪ੍ਰੀਤ ਸਿੰਘ, ਪ੍ਰਿੰਸ ਕੁਮਾਰ, ਰਨਜੋਤ ਸਿੰਘ,ਬਲਜਿੰਦਰ ਕੌਰ, ਰਾਣੀ ਕੌਰ, ਕਰਮਜੀਤ ਕੌਰ,ਹਾਜ਼ਰ ਸਨ।

 

ਵਿਸ਼ਵ ਰੋਗੀ ਸੁਰੱਖਿਆ ਸਪਤਾਹ ਤਹਿਤ ਜਾਗਰੂਕਤਾ ਸਮਾਗਮ ਕੀਤਾ ਆਯੋਜਨ

0

ਨਥਾਣਾ, 18 ਸਤੰਬਰ: ਵਿਸ਼ਵ ਰੋਗੀ ਸਪਤਾਹ ਤਹਿਤ ”ਮਰੀਜ਼ਾਂ ਦੀ ਸੁਰੱਖਿਆ ਲਈ ਅੱਜ ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਮੌਕੇ ਮਰੀਜ਼ਾਂ ਦੀ ਸੁਰੱਖਿਆ, ਸਾਂਭ ਸੰਭਾਲ ਤੇ ਹਰ ਸੰਭਵ ਮੱਦਦ ਕਰਨ ਦਾ ਅਹਿਦ ਲੈਂਦਿਆਂ ਸਹੁੰ ਵੀ ਚੁੱਕੀ ਗਈ ਅਤੇ ਮਰੀਜ਼ਾਂ ਨੂੰ ਹਸਪਤਾਲ ਵਿਖੇ ਮਿਲ ਰਹੀਆਂ ਸਿਹਤ ਸੇਵਾਵਾਂ ’ਤੇ ਚਰਚਾ ਕੀਤੀ ਗਈ।

ਸ਼ਹੀਦ ਜਰਨੈਲ ਸਿੰਘ ਰਾਠੌੜ ਦੀ ਬਰਸੀ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਦੀਪ ਕੌਰ ਸਰਾਂ ਨੇ ਦੱਸਿਆ ਕਿ ਵਿਸ਼ਵ ਰੋਗੀ ਸੁਰੱਖਿਆ ਹਫ਼ਤਾ ਮਨਾਉਣ ਦਾ ਮਕਸਦ ਸਿਹਤ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੇ ਇਲਾਜ ਅਤੇ ਘਰਾਂ ਵਿੱਚ ਮਰੀਜਾਂ ਲਈ ਵਿਸ਼ੇਸ਼ ਧਿਆਨ ਦੇਣਾ ਹੈ ਅਤੇ ਮਰੀਜਾਂ ਦੇ ਇਲਾਜ ਸਮੇਂ ਹੋਣ ਵਾਲੇ ਨੁਕਸਾਨ ਨੂੰ ਘਟਾਉਣਾ ਅਤੇ ਉਹਨਾਂ ਦੇ ਰੋਕਥਾਮ ਤੇ ਕੇਂਦਰਿਤ ਕਰਨਾ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਲਿਸ ਛਾਉਣੀ ‘ਚ ਤਬਦੀਲ, ਵਿਦਿਆਰਥੀਆਂ ਦਾ ਵੱਡਾ ਇੱਕਠ

ਉਹਨਾਂ ਕਿਹਾ ਕਿ ਸਾਰੇ ਮਰੀਜਾਂ ਦੀ ਵਿਸ਼ੇਸ਼ ਦੇਖਭਾਲ ਅਤੇ ਮਿਆਰੀ ਪੱਧਰ ਦੇ ਸਿਹਤ ਸਹੂਲਤਾਂ ਦੇ ਨਾਲ ਨਾਲ ਜੱਚਾ-ਬੱਚਾ ਸਿਹਤ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤ ਸੰਸਥਾਵਾਂ, ਪਬਲਿਕ ਥਾਵਾਂ ਤੇ ਸਿਹਤ ਸਬੰਧੀ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।

 

ਸ਼ਹੀਦ ਜਰਨੈਲ ਸਿੰਘ ਰਾਠੌੜ ਦੀ ਬਰਸੀ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

0

ਸੁਖਜਿੰਦਰ ਮਾਨ
ਬਠਿੰਡਾ, 18 ਸਤੰਬਰ :ਸ਼ਹੀਦ ਜਰਨੈਲ ਸਿੰਘ ਰਾਠੌੜ ਦੀ ਬਰਸੀ ਮੌਕੇ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਸ਼ਹੀਦ ਯਾਦਗੀਰੀ ਪਾਰਕ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਸਿਵਲ ਹਸਪਤਾਲ ਬਠਿੰਡਾ ਤੋਂ ਬਲੱਡ ਟੀਮ ਦੀ ਅਗਵਾਈ ਹੇਠ 45 ਯੂਨਿਟਾਂ ਇਕੱਤਰ ਕੀਤੀਆਂ ਗਈਆਂ। ਇਸ ਕੈਂਪ ਵਿੱਚ ਡੀ.ਐਸ.ਪੀ. ਕੁਲਦੀਪ ਸਿੰਘ ਬਰਾੜ ਵਿਸੇਸ ਤੌਰ ’ਤੇ ਪੁੱਜੇ। ਸਟੇਜ ਦਾ ਸੰਚਾਲਨ ਕੁਲਦੀਪ ਢੀਗਰਾ ਵੱਲੋਂ ਕੀਤਾ ਗਿਆ।

ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ

ਇਸ ਕੈਂਪ ਨੂੰ ਸਫਲ ਬਣਾਉਣ ਲਈ ਰੈਡ ਕਰਾਸ ਤੋਂ ਟਰੇਨਰ ਨਰੇਸ਼ ਕੁਮਾਰ ਪਠਾਨੀਆਂ, ਥੈਲੂਸੀਮੀਆਂ ਦੀ ਟੀਮ ਗੁਲਾਬ ਸਰਮਾਂ, ਆਸ ਵੈਲਫੇਅਰ ਸੁਸਾਇਟੀ ਤੋਂ ਸੁਰਿੰਦਰ ਸਿੰਘ ਮਾਨ, ਸੰਜੇ ਰਾਜਪੂਤ, ਯੋਗ ਟੀਚਰ ਵੰਦਨਾ ਅਰੌੜਾ, ਸਾਕਸੀ, ਸਿਖਾ, ਪਰਮਾਰਥ ਸੇਵਾ ਆਸ਼ਰਮ ਤੋਂ ਦਿਨੇਸ਼ ਰਿਸੀ, ਆਸ਼ੂ ਬਾਂਸਲ, ਸਮਾਜਸੇਵੀ ਰਾਕੇਸ਼ ਨਰੂਲਾ, ਰਿਟਾ. ਐਕਸ ਸੀ ਐਨ. ਬਲਵਿੰਦਰ ਸਿੰਘ, ਸੁਪਰਡੈਟ ਹਰਬੰਸ ਲਾਲ, ਏ ਐਸ.ਆਈ ਜਸਪਾਲ ਸਿੰਘ, ਸੁਸਾਇਟੀ ਮੈਂਬਰ ਪੰਜਾਬ ਪੁਲਿਸ ਪਰਵਿੰਦਰ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ ਐਫ.ਸੀ.ਆਈ., ਗੁਰਮੁੱਖ ਸਿੰਘ,

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਐਸਡੀਐਮ ਫ਼ੂਲ ਨੇ ਕੀਤੀ ਮੀਟਿੰਗ ਆਯੋਜਿਤ

ਗੁਰਮੀਤ ਸਿੰਘ ਗਾਲਾ, ਦੀਪਇੰਦਰ ਸਿੰਘ, ਕੇਵਲ ਸਮੀਰੀਆ, ਭਾਰਤ, ਗੁਰਪ੍ਰੀਤ ਸਿੰਘ ਖਾਲਸਾ, ਅਮਨ ਸੰਧੂ, ਸੁਰਿੰਦਰਪਾਲ ਸਿੰਘ, ਸੰਜੀਵ ਕੁਮਾਰ, ਇਕਬਾਲ ਸਿੰਘ ਵਿਸ਼ਾਲ ਨਗਰ, ਜਤਿੰਦਰ ਕੁਮਾਰ, ਅਗਰਵਾਲ ਬਰਤਨ ਵਾਲੇ, ਰਮੇਸ਼ ਟੈਟ ਵਾਲਾ, ਡਾ. ਗੁਲਾਬ ਸਿੰਘ, ਡਾ. ਹਰਵਿੰਦਰ ਸਿੰਘ, ਜਗਮੀਤ ਸਿੰਘ, ਸੁਰਜੀਤ ਸਿੰਘ ਮੈਡੀਕਲ ਵਾਲੇ, ਮਨਪ੍ਰੀਤ ਸਿੰਘ ਢੱਲਾ, ਟੀਚਰ ਬਲਕਰਨ ਸਿੰਘ, ਚੰਦਰ ਕਿਸ਼ੋਰ ਅਤੇ ਇਵਨਿੰਗ ਸਕੂਲ ਦੇ ਬੱਚੇ ਆਦਿ ਮੌਜੂਦ ਸਨ।

 

ਬੀ.ਐਫ.ਜੀ.ਆਈ. ਦੇ 6 ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

0

ਸੁਖਜਿੰਦਰ ਮਾਨ
ਬਠਿੰਡਾ, 18 ਸਤੰਬਰ : ਬੀ.ਐਫ.ਜੀ.ਆਈ. ਵਿਖੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਲੇਸਮੈਂਟ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ ਜਿਸ ਸਦਕਾ ਵਿਦਿਆਰਥੀਆਂ ਦੀ ਪਲੇਸਮੈਂਟ ਲਗਾਤਾਰ ਬਹੁਤ ਹੀ ਸ਼ਾਨਦਾਰ ਪੈਕੇਜਾਂ ’ਤੇ ਹੋ ਰਹੀ ਹੈ। ਇਸ ਸਿਲਸਿਲੇ ਤਹਿਤ ਹਾਲ ਵਿੱਚ ਹੀ ਆਨਲਾਈਨ ਸਿੱਖਿਆ ਖੇਤਰ ਦੀ ਨਾਮਵਰ ਕੰਪਨੀ ਹਾਈਕ ਐਜੂਕੇਸ਼ਨ ਨੇ ਬੀ.ਐਫ.ਜੀ.ਆਈ. ਦੇ 6 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ ਹੈ।

ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ

ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਦੌਰਾਨ ਹਾਈਕ ਐਜੂਕੇਸ਼ਨ ਦੇ ਅਧਿਕਾਰੀਆਂ ਨੇ ਗਰੁੱਪ ਡਿਸਕਸ਼ਨ ਤੋਂ ਬਾਅਦ ਵਿਦਿਆਰਥੀਆਂ ਦੀ ਪਰਸਨਲ ਇੰਟਰਵਿਊ ਕੀਤੀ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ, ਕੰਪਿਊਟਰ ਬਾਰੇ ਜਾਣਕਾਰੀ, ਆਮ ਗਿਆਨ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਹਾਈਕ ਐਜੂਕੇਸ਼ਨ ਨੇ ਐਮ.ਬੀ.ਏ. ਦੇ ਵਿਦਿਆਰਥੀ ਰਾਜੇਸ਼ ਵਰਮਾ, ਲਕਸ਼ੇ ਧਮੀਜਾ ਅਤੇ ਹਰੀਤਿਕਾ ਗੁਪਤਾ ਨੂੰ ਬਿਜ਼ਨਸ ਡਿਵੈਲਪਮੈਂਟ ਮੈਨੇਜਰ ਵਜੋਂ 7.02 ਲੱਖ ਸਾਲਾਨਾ ਦੇ ਪੈਕੇਜ ’ਤੇ ਨੌਕਰੀ ਲਈ ਚੁਣ ਲਿਆ

ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ

ਜਦੋਂ ਕਿ ਬੀ.ਸੀ.ਏ. ਦੇ ਵਿਦਿਆਰਥੀ ਯਸ਼ ਸਦਿਉੜਾ ਅਤੇ ਬੀ.ਬੀ.ਏ. ਦੀਆਂ ਵਿਦਿਆਰਥਣਾਂ ਦਲਜੀਤ ਕੌਰ ਤੇ ਹਰਸ਼ਿਤਾ ਨੂੰ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਵਜੋਂ 5.82 ਲੱਖ ਸਾਲਾਨਾ ਦੇ ਪੈਕੇਜ ’ਤੇ ਨੌਕਰੀ ਲਈ ਚੁਣਿਆ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫ਼ੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ।

 

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਐਸਡੀਐਮ ਫ਼ੂਲ ਨੇ ਕੀਤੀ ਮੀਟਿੰਗ ਆਯੋਜਿਤ

ਬਠਿੰਡਾ, 18 ਸਤੰਬਰ : ਉਪ ਮੰਡਲ ਮੈਜਿਸਟਰੇਟ ਰਾਮਪੁਰਾ ਓਮ ਪ੍ਰਕਾਸ਼ ਫੂਲ ਨੇ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਅਗਾਮੀ ਸੀਜ਼ਨ ਦੌਰਾਨ ਝੋਨੇ ਦੀ ਫਸਲ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਲੱਸਟਰ ਅਤੇ ਨੋਡਲ ਅਫਸਰਾਂ ਕੋਲੋਂ ਜੇ ਫਾਰਮਾਂ ਵਾਲੇ ਕਿਸਾਨਾਂ ਬਾਰੇ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰਪੂਵਕ ਜਾਣਕਾਰੀ ਹਾਸਲ ਕੀਤੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਲਿਸ ਛਾਉਣੀ ‘ਚ ਤਬਦੀਲ, ਵਿਦਿਆਰਥੀਆਂ ਦਾ ਵੱਡਾ ਇੱਕਠ

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਫੋਨ ਕਰਕੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਵੱਲੋਂ ਦੱਸੀਆਂ ਜਾਣ ਵਾਲੀਆਂ ਮੁਸ਼ਕਿਲਾਂ ਨੂੰ ਨੋਟ ਕਰਨਾ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਪਿੰਡਾਂ ਵਿੱਚ ਲਗਾਏ ਜਾ ਰਹੇ ਜਾਗਰੂਕਤਾ ਕੈਂਪ ਬਾਰੇ ਵੀ ਰਿਪੋਰਟ ਹਾਸਲ ਕੀਤੀ। ਐਸ.ਡੀ.ਐਮ ਨੇ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਕੈਂਪ ਲਗਾ ਕੇ ਪਰਾਲੀ ਨੂੰ ਸਾਂਭਣ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਾਰੇ ਦੱਸਿਆ ਜਾਵੇ।

ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਵੀ ਸ਼ਾਮਿਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਨਾਇਬ ਤਹਿਸੀਲਦਾਰ ਬੀਰਬਲ ਸਿੰਘ, ਖੇਤੀਬਾੜੀ ਅਫ਼ਸਰ ਡਾ. ਗੁਰਬਿੰਦਰ ਸਿੰਘ, ਖੇਤੀਬਾੜੀ ਅਫ਼ਸਰ ਰਾਮਪੁਰਾ ਡਾ. ਧਰਮਿੰਦਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਪ੍ਰੀਤ ਸਿੰਘ ਤੋ ਇਲਾਵਾ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਸ਼ਾਮਿਲ ਸਨ ।

 

ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਲਿਸ ਛਾਉਣੀ ‘ਚ ਤਬਦੀਲ, ਵਿਦਿਆਰਥੀਆਂ ਦਾ ਵੱਡਾ ਇੱਕਠ

0

ਪਟਿਆਲਾ: ਬੀਤੇ ਕੁਝ ਦਿਨ ਪਹਿਲਾ ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਵਿਬਾਗ ਦੀ ਇਕ ਲੜਕੀ ਦੀ ਮੌਤ ਹੋ ਜਾਂਦੀ ਹੈ। ਲੜਕੀ ਦੇ ਮਾਪੀਆਂ ਨੇ ਦੋਸ਼ ਲਗਾਇਆ ਕਿ ਉਸ ਨੂੰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਵੱਲੋਂ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾਂਦਾਂ ਸੀ ਜਿਸ ਕਾਰਨ ਲੜਕੀ ਦੀ ਮੌਤ ਹੋਈ ਹੈ। ਇਸ ਗੱਲ ਨੂੰ ਲੈ ਕੇ ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਕਾਫੀ ਰੋਸ਼ ਦੇਖਣ ਨੂੰ ਮਿਲਿਆ। ਯੂਨੀਵਰਸਿਟੀ ਵਿਦਿਆਰਥੀਆਂ ਨੇ ਉਕਤ ਪ੍ਰੋਫੈਸਰ ਦੇ ਖਿਲਾਫ਼ ਜੰਮ ਕੇ ਨਾਰੇਬਾਜ਼ੀ ਕੀਤੀ ਸੀ ਤੇ ਕੂਝ ਕ ਵਿਦਿਆਰਥੀਆਂ ਵੱਲੋਂ ਪ੍ਰੋਫੈਸਰ ਦੀ ਕੁੱਟਮਾਰ ਵੀ ਕੀਤੀ ਗਈ ਸੀ।

ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ

ਯੂਨੀਵਰਸਿਟੀ ਵਿਚ ਵਾਪਰੀ ਘਟਨਾਂ ਤੋਂ ਬਾਅਦ 100 ਦੇ ਕਰੀਬ ਵਿਦਿਆਰਥੀਆਂ ਤੇ FIR ਦਰਜ ਕੀਤੀ ਗਈ ਸੀ। ਜਿਸ ਨੂੰ ਲੈ ਕੇ ਵਿਦਿਆਰਥੀ ਜੱਥੇਬੰਦੀ ‘ਚ ਕਾਫ਼ੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਅੱਜ ਵਿਦਿਆਰਥੀ ਜੱਥੇਬੰਦੀ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਚ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪੁਲਿਸ ਛਾਉਣੀ ‘ਚ ਤਬਦੀਲ ਹੋ ਗਈ ਹੈ।

ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ

0

ਸਾਬਕਾ ਅਕਾਲੀ ਮੰਤਰੀ ਦੇ ਘਰ ਹੋਈ ਲੱਖਾਂ ਦੀ ਚੋਰੀ
ਲੁਧਿਆਣਾ, 18 ਸਤੰਬਰ: ਘਰੇਲੂ ਨੌਕਰ ਵਲੋਂ ਇਕ ਸਾਬਕਾ ਮੰਤਰੀ ਦੇ ਘਰ ਲੱਖਾਂ ਰੁਪਏ ਦੇ ਮਾਲ ‘ਤੇ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਇਹ ਘਰੇਲੂ ਨੌਕਰ ਰਫ਼ੂ ਚੱਕਰ ਹੋ ਗਿਆ। ਇਹ ਘਟਨਾ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਵਾਪਰੀ ਦੱਸੀ ਜਾਂਦੀ ਹੈ। ਜਿੱਥੇ ਸਾਬਕਾ ਅਕਾਲੀ ਮੰਤਰੀ ਜਗਦੀਸ਼ ਸਿੰਘ ਗਰਚਾ ਦੀ ਰਿਹਾਇਸ਼ ਹੈ।

ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ

ਮਿਲੀ ਸੂਚਨਾ ਮੁਤਾਬਿਕ ਗਰਚਾ ਪਰਵਾਰ ਨੇ ਖਾਣਾ ਬਣਾਉਣ ਲਈ ਇਕ ਨੇਪਾਲੀ ਨੋਕਰ ਰੱਖਿਆ ਹੋਇਆ ਸੀ। ਜਿਸਨੇ ਇਸ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਹੈ।ਮਢਲੀ ਜਾਣਕਾਰੀ ਮੁਤਾਬਕ ਇਸ ਨੌਕਰ ਨੇ ਬੀਤੀ ਰਾਤ ਪਰਵਾਰ ਨੂੰ ਖਾਣਾ ਦੇਣ ਸਮੇਂ ਉਸ ਵਿਚ ਕੁਝ ਨਸ਼ੀਲੀ ਵਸਤੂ ਨਾ ਦਿਤੀ, ਜਿਸ ਕਾਰਨ ਪੂਰਾ ਪਰਵਾਰ ਬੇਹੋਸ਼ ਹੋ ਗਿਆ।

ਭਾਜਪਾ ਦੇ ਅਹੁੱਦੇਦਾਰਾਂ ਦੀ ਲਿਸਟ ’ਚ ਟਕਸਾਲੀਆਂ ਨੂੰ ਸ਼ਾਂਤ ਕਰਨ ਦੀ ਯਤਨ

ਪਰਵਾਰ ਵਿੱਚ ਗਰਚਾ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਤੇ ਭੈਣ ਵੀ ਮੌਜੂਦ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਇਹ ਨੇਪਾਲੀ ਨੋਕਰ ਘਰ ਵਿੱਚ ਪਈ ਲੱਖਾਂ ਦੀ ਨਗਦੀ, ਗਹਿਣੇ ਤੇ ਹੋਰ ਕੀਮਤੀ ਸਮਾਨ ਲੈ ਗਿਆ।