Home Blog Page 2005

ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਸੱਸ ਦਾ ਦੇਹਾਂਤ

0

ਮਾਨਸਾ 15 ਸਤੰਬਰ: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸੱਸ ਮਾਤਾ ਹਰਜਿੰਦਰ ਕੌਰ (73 ਸਾਲ)ਦਾ ਦੇਹਾਂਤ ਹੋ ਗਿਆ। ਉਹ ਆਪਣੇ ਪਿਛੇ ਧੀ ਨਰਿੰਦਰ ਕੌਰ ਮਾਨ ਅਤੇ ਪੁੱਤਰ ਗੁਰਮਹਿੰਦਰ ਸਿੰਘ ਛੱਡ ਗਏ।

BSF ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਕਾਂਸਟੇਬਲ ਨੂੰ 2 ਕਿਲੋ ਹੈਰੋਇਨ ਸਹਿਤ ਕੀਤਾ ਗ੍ਰਿਫ਼ਤਾਰ

ਬੇਸ਼ੱਕ ਉਨ੍ਹਾਂ ਦੇ ਪਰਿਵਾਰ ਚ ਰੰਗ-ਭਾਗ ਲੱਗੇ ਹਨ ਅਤੇ ਪੋਤਾ,ਪੋਤੀ,ਦੋਹਤੀ ਕਨੇਡਾ ਵਿਖੇ ਪੜ੍ਹਾਈ ਕਰ ਰਹੇ ਹਨ,ਪਰ ਪਰਿਵਾਰ ਚੋਂ ਬੁਜ਼ਰਗ ਦਾ ਜਾਣਾ ਸਾਰਿਆਂ ਲਈ ਅਸਹਿ ਬਣਿਆ ਹੋਇਆ ਹੈ। ਉਨ੍ਹਾਂ ਨਮਿੱਤ ਸਹਿਜ ਪਾਠ ਦਾ ਭੋਗ 19 ਸਤੰਬਰ ਨੂੰ ਪਿੰਡ ਮੀਆਂ, ਨੇੜੇ ਜੋੜਕੀਆਂ(ਮਾਨਸਾ)ਵਿਖੇ ਦੁਪਹਿਰ 12.30 ਵਜੇ ਪਾਇਆ ਜਾ ਰਿਹਾ ਹੈ।

 

ਇਸ ਵਾਰ ਬਠਿੰਡਾ ਬਣੇਗਾ ਭਾਰਤ ਦਾ ਸਭ ਤੋਂ ਸਵੱਛ ਸ਼ਹਿਰ: ਸ਼ੌਕਤ ਅਹਿਮਦ ਪਰੇ

0

ਨਗਰ ਨਿਗਮ ਨੇ ਆਰੰਭੀ ਤਿਆਰੀਆਂ
ਸੁਖਜਿੰਦਰ ਮਾਨ
ਬਠਿੰਡਾ, 15 ਸਤੰਬਰ: ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਵਾਰ ਇੰਡੀਅਨ ਸਵੱਛਤਾ ਲੀਗ 2.0 ਵਿੱਚ ਬਠਿੰਡਾ ਨੂੰ ਪਹਿਲੇ ਨੰਬਰ ’ਤੇ ਲਿਆਉਣ ਲਈ ਵਿਸ਼ੇਸ ਤਿਆਰੀਆਂ ਆਰੰਭ ਕਰ ਦਿੱਤੀਆ ਗਈਆਂ ਹਨ। ਇਸ ਲੀਗ ਦਾ ਉਦਘਾਟਨੀ ਸਮਾਰੋਹ 17 ਸਤੰਬਰ ਨੂੰ ਦਾਦੀ ਪੋਤੀ ਪਾਰਕ ਵਿੱਚ ਸਵੇਰੇ 7 ਤੋਂ 8 ਵਜੇ ਤੱਕ ਰੱਖਿਆ ਗਿਆ ਹੈ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਮੇਅਰ ਨਗਰ ਨਿਗਮ ਮੈਡਮ ਰਮਨ ਗੋਇਲ, ਵੱਖ-ਵੱਖ ਸਮਾਜ ਸੇਵੀ ਤੇ ਸਮਾਜਿਕ ਸੰਸਥਾਵਾਂ, ਐਨ.ਸੀ.ਸੀ ਵਲੰਟੀਅਰਜ਼ ਤੋਂ ਇਲਾਵਾ ਸਮੂਹ ਕੌਂਸਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ।

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦਿਨ ਦਾਦੀ ਪੋਤੀ ਪਾਰਕ ਦੇ ਸਾਹਮਣੇ ਵਾਲੀ ਰੋਡ ’ਤੇ ਬਠਿੰਡਾ ਸ਼ਹਿਰ ਦੇ ਨੌਜਵਾਨਾਂ ਵਲੋਂ ਸਫਾਈ ਅਭਿਆਨ ਚਲਾਇਆ ਜਾਏਗਾ। ਇਸ ਦੌਰਾਨ ਵੱਖ-ਵੱਖ ਤਰ੍ਹਾਂ ਨਾਲ ਕੂੜੇ ਦੀ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਗਿੱਲੇ ਤੇ ਸੁੱਕੇ ਕੁੜੇ ਨੂੰ ਵੱਖ ਵੱਖ ਰੱਖਣਾ, ਬਾਇਓ ਐਨਜ਼ਾਈਮ, ਗਿੱਲੇ ਕੁੜੇ ਤੋਂ ਖਾਦ ਬਣਾਉਣਾ, ਵੇਸਟ ਟੂ ਆਰਟ ਆਦਿ ਬਾਰੇ ਲੋਕਾਂ ਨੂੰ ਟਰੇਨਿੰਗ ਦਿੱਤੀ ਜਾਏਗੀ। ਇਸ ਤੋਂ ਇਲਾਵਾ ਖਾਦ ਤੇ ਪੌਦੇ ਮੁਫ਼ਤ ਵੰਡੇ ਜਾਣਗੇ।

ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਜਲਦ ਖੋਲ੍ਹਿਆ ਜਾਵੇਗਾ ਵਨ-ਸਟਾਪ ਸੈਂਟਰ: ਡਿਪਟੀ ਕਮਿਸ਼ਨਰ

ਨਿਗਰਾਨ ਇੰਜੀਨੀਅਰ ਨਗਰ ਨਿਗਮ ਸੰਦੀਪ ਗੁਪਤਾ ਨੇ ਦੱਸਿਆ ਕਿ ਸਵੱਛ ਭਾਰਤ ਟੀਮ ਅਤੇ ਇੰਡੀਅਨ ਸਵੱਛਤਾ ਲੀਗ 2.0 ਟੀਮ ਨੇ ਸਾਰੇ ਸ਼ਹਿਰ ਨਿਵਾਸੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਤੇ ਨਾਲ ਹੀ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਵਾਸਤੇ ਸਹਿਯੋਗ ਦੀ ਮੰਗ ਕਰਦਿਆ ਉਨ੍ਹਾਂ ਨੇ ਇੰਡੀਅਨ ਸਵੱਛਤਾ ਲੀਗ ਵਿੱਚ ਬਠਿੰਡਾ ਸ਼ਹਿਰ ਦੀ ਟੀਮ ਬ੍ਰਾਈਟੇਸਟ ਦਾ ਹਿੱਸਾ ਬਣਨ ਲਈ ਵੀ ਵੱਧ ਤੋਂ ਵੱਧ ਰਜਿਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ।

 

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਇੰਜੀਨੀਅਰਿੰਗ ਦਿਵਸ”

0

ਫੈਕਲਟੀ ਆਫ਼ ਲਾਅ ਦੇ ਵਿਦਿਆਰਥੀਆਂ ਨੇ ਜਿੱਤਿਆ “ਸਵਾਲ-ਜਵਾਬ ਮੁਕਾਬਲਾ”
ਸੁਖਜਿੰਦਰ ਮਾਨ
ਬਠਿੰਡਾ, 15 ਸਤੰਬਰ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ ਵੱਲੋਂ ਉੱਪ ਕੁਲਪਤੀ ਪ੍ਰੋ.(ਡਾ.)ਐਸ.ਕੇ. ਬਾਵਾ ਦੀ ਪ੍ਰੇਰਣਾ ਸਦਕਾ “ਇੰਜੀਨੀਅਰਿੰਗ ਦਿਵਸ” ਪ੍ਰਭਾਵਸ਼ਾਲੀ ਤਰੀਕੇ ਨਾਲ ਸਵਾਲ-ਜਵਾਬ ਮੁਕਾਬਲਾ, ਪੁੱਲ ਨਿਰਮਾਣ ਕਲਾ ਮਾਡਲ ਮੁਕਾਬਲਾ ਤੇ ਪ੍ਰੋਜੈਕਟ ਪ੍ਰਦਰਸ਼ਨੀ ਲਗਾ ਕੇ ਮਨਾਇਆ ਗਿਆ।

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਇਸ ਮੌਕੇ ਮੁੱਖ ਮਹਿਮਾਨ ਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਬਲਦੇਵ ਰਾਜ ਨੇ ਇੰਜੀਨੀਅਰਿੰਗ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੀ ਗੱਲ ਕੀਤੀ ਤੇ ਰਾਸ਼ਟਰ ਨਿਰਮਾਣ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧੇ ਲਈ ਪੀ.ਪੀ.ਟੀ ਦੇ ਮਾਧਿਅਮ ਰਾਹੀਂ ਪੇਸ਼ਕਾਰੀ ਦਿੱਤੀ।

ਸ਼ਹੀਦਾਂ ਦੀ ਯਾਦ ’ਚ ਨਵੀਂ ਦਿੱਲੀ ਵਿਖੇ ਬਣਨ ਵਾਲੀ ‘ਅੰਮ੍ਰਿਤਾ ਵਾਟਿਕਾ’ ਲਈ ਹਰ ਪਿੰਡ ਦੀ ਮਿੱਟੀ ਬਣੇਗੀ ਹਿੱਸਾ: ਦਿਆਲ ਸੋਢੀ

ਵਿਸ਼ੇਸ਼ ਮਹਿਮਾਨ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਇੰਜੀਨੀਅਰਿੰਗ ਦਿਵਸ ਦੀ ਵਧਾਈ ਦਿੰਦਿਆਂ ਭਾਰਤ ਰਤਨ ਸਰ. ਮੋਕਸ਼ਗੁੰਡਮ ਵਿਸ਼ਵੇਸ਼ਵਰਿਆ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਇਆ ਤੇ ਉਨ੍ਹਾਂ ਵੱਲੋਂ ਬਣਾਏ ਗਏ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਕੁਸ਼ਲ, ਕਾਮਯਾਬ ਤੇ ਪਰਿਪਕ ਇੰਜੀਨੀਅਰ ਬਣਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇੰਜੀਨਿਅਰਾਂ ਦੀ ਮਿਹਨਤ ਅਤੇ ਕਾਢਾਂ ਸਦਕਾ ਸਾਡਾ ਜੀਵਨ ਆਰਾਮਦਾਇਕ ਤੇ ਖੁਸ਼ਹਾਲ ਬਣਿਆ ਹੈ।

ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਜਲਦ ਖੋਲ੍ਹਿਆ ਜਾਵੇਗਾ ਵਨ-ਸਟਾਪ ਸੈਂਟਰ: ਡਿਪਟੀ ਕਮਿਸ਼ਨਰ

ਡੀਨ ਅਕਾਦਮਿਕ ਡਾ. ਬੀ.ਐਸ.ਧਾਲੀਵਾਲ ਨੇ ਸਫਲ, ਯੋਗ ਇੰਜੀਨੀਅਰ ਬਣਨ ਲਈ ਜ਼ਰੂਰੀ ਯੋਗਤਾਵਾਂ ਦੀ ਗੱਲ ਕੀਤੀ ਤੇ ਵਿਦਿਆਰਥੀਆਂ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਆਪਣੇ ਟੀਚੇ ਹਾਸਿਲ ਕਰਨ ਲਈ ਕਿਹਾ।ਆਈਸਕਰੀਮ ਸਟਿਕਸ ਨਾਲ ਬਣਾਏ ਗਏ ਪੁੱਲ ਨਿਰਮਾਣ ਕਲਾ ਮਾਡਲ ਮੁਕਾਬਲੇ ਵਿੱਚ ਫੈਕਲਟੀ ਆਫ਼ ਇੰਜੀਨੀਅਰਿੰਗ ਦੇ ਵਿਦਿਆਰਥੀ ਪਰਵੇਜ ਆਲਮ ਨੇ ਪਹਿਲਾ, ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਦੀ ਟੀਮ ਨੇ ਦੂਜਾ ਅਤੇ ਫੈਕਲਟੀ ਆਫ਼ ਇੰਜੀਨੀਅਰਿੰਗ ਦੇ ਵਿਦਿਆਰਥੀ ਪੰਕਜ ਨੇ ਤੀਜਾ ਸਥਾਨ ਹਾਸਿਲ ਕੀਤਾ।

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਸਵਾਲ-ਜਵਾਬ ਮੁਕਾਬਲੇ ਵਿੱਚ ਫੈਕਲਟੀ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪਹਿਲਾ, ਫੈਕਲਟੀ ਆਫ਼ ਫਾਰਮਾਸੀਉਟੀਕਲ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਫੈਕਲਟੀ ਆਫ਼ ਸੋਸ਼ਲ ਸਾਇੰਸਜ਼ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ। ਡਾਇਰੈਕਟਰ ਆਈ.ਟੀ. ਡਾ. ਸੰਨੀ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਡੀਨ ਡਾ. ਅਮਿਤ ਟੁਟੇਜਾ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਇੰਜੀਨੀਅਰ ਦਿਵਸ ਦੇ ਇਤਿਹਾਸ, ਮਹਤੱਵ ਤੇ ਸਾਰਥਕਤਾ ਬਾਰੇ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਤੇ ਨਵੇਂ ਦਸਹਿਦੇ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ।

 

 

ਸ਼ਹੀਦਾਂ ਦੀ ਯਾਦ ’ਚ ਨਵੀਂ ਦਿੱਲੀ ਵਿਖੇ ਬਣਨ ਵਾਲੀ ‘ਅੰਮ੍ਰਿਤਾ ਵਾਟਿਕਾ’ ਲਈ ਹਰ ਪਿੰਡ ਦੀ ਮਿੱਟੀ ਬਣੇਗੀ ਹਿੱਸਾ: ਦਿਆਲ ਸੋਢੀ

0

ਸੁਖਜਿੰਦਰ ਮਾਨ
ਬਠਿੰਡਾ, 15 ਸਤੰਬਰ: ਵਿਧਾਨ ਸਭਾ ਹਲਕਾ ਮੌੜ ਦੇ ਸਰਕਲ ਮਾਈਸਰਖਾਨਾ ਦੇ ਪਿੰਡ ਰਾਮਗੜ੍ਹ ਭੂੰਦੜ ਵਿੱਚੋਂ ‘ਮੇਰੀ ਮਿੱਟੀ, ਮੇਰਾ ਦੇਸ਼’ ਦੇ ਪ੍ਰੋਗਰਾਮ ਤਹਿਤ ਪ੍ਰਧਾਨ ਮੋਹਨ ਸਿੰਘ ਦੇ ਘਰ ਤੋਂ ਮਿੱਟੀ ਇਕੱਠੀ ਕਰਨ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਭਾਜਪਾ ਦੇ ਸੂਬਾ ਉੱਪ ਪ੍ਰਧਾਨ ਅਤੇ ਹਲਕਾ ਮੌੜ ਦੇ ਇੰਚਾਰਜ ਦਿਆਲ ਸੋਢੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਸ਼ਹੀਦਾਂ ਦੀ ਜੋ ਯਾਦਗਾਰ ਅੰਮ੍ਰਿਤਾ ਵਾਟਿਕਾ ਦੇ ਰੂਪ ਵਿੱਚ ਨਵੀਂ ਦਿੱਲੀ ਵਿਖੇ ਬਣਾਈ ਜਾਣੀ ਹੈ ਉਸ ਦੇ ਲਈ ਪਿੰਡ ਦੇ ਹਰ ਘਰ ਦੀ ਮਿੱਟੀ ਪੈਣੀ ਚਾਹੀਦੀ ਹੈ ਜਿਸ ਕਰਕੇ ਸਾਰੇ ਦੇਸ਼ ਵਿੱਚ ਮੇਰੀ ਮਿੱਟੀ, ਮੇਰਾ ਦੇਸ਼ ਦਾ ਪ੍ਰੋਗਰਾਮ ਆਰੰਭਿਆ ਗਿਆ ਹੈ।

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਇਸ ਮੌਕੇ ਦਿਆਲ ਸੋਢੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵਨ ਪੈਨਸ਼ਨ,ਵਨ ਰੈਂਕ ਦਾ ਵਾਅਦਾ ਪੂਰਾ ਕਰ ਕੇ ਸਾਬਕਾ ਫੌਜੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਜਰਨਲ ਸਕੱਤਰ ਹਰਤਾਬਲ ਸਿੰਘ ਸੁੱਖੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਿੰਡ ਦੇ ਲੋਕਾਂ ਨੂੰ ਮਾਣ ਮਹਿਸੂਸ ਹੋਵੇਗਾ ਕਿ ਸ਼ਹੀਦਾ ਦੀ ਯਾਦਗਾਰ ਵਿੱਚ ਸਾਡੇ ਪਿੰਡ ਦੀ ਮਿੱਟੀ ਵੀ ਹਿੱਸਾ ਬਣੀ ਹੈ। ਇਸ ਮੌਕੇ ਤੇ ਮਾਈਸਰਖਾਨਾ ਦੇ ਮੰਡਲ ਪ੍ਰਧਾਨ ਮਲਕੀਤ ਸਿੰਘ ਰਾਏ ਖਾਨਾ, ਸੂਬੇਦਾਰ ਮੇਜਰ ਗੁਰਮੀਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਜਗਮੋਹਨ ਸਿੰਘ, ਜਗਦੇਵ ਸਿੰਘ ਮੈਂਬਰ, ਜਗਸੀਰ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ, ਬਿੰਦਰ ਸਿੰਘ, ਧਰਮ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ।

 

ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਜਲਦ ਖੋਲ੍ਹਿਆ ਜਾਵੇਗਾ ਵਨ-ਸਟਾਪ ਸੈਂਟਰ: ਡਿਪਟੀ ਕਮਿਸ਼ਨਰ

0

ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵੀਲ੍ਹਚੇਅਰ ਦੀ ਕੀਤੀ ਵੰਡ
ਸੁਖਜਿੰਦਰ ਮਾਨ
ਬਠਿੰਡਾ, 15 ਸਤੰਬਰ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ ਸਥਾਨਕ ਰੈੱਡ ਕਰਾਸ ਭਵਨ ਵਿਖੇ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਅਤੇ ਵੀਲ੍ਹਚੇਅਰ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਐਸ.ਬੀ.ਆਈ. ਦੇ ਡੀ.ਜੀ.ਐਮ. ਐੱਸ.ਕੇ.ਗੁਪਤਾ ਅਤੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕਰਨ ਲਈ ਤਿਆਰ-ਬਰ-ਤਿਆਰ ਰਹਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਕਿ ਜ਼ਿਲ੍ਹੇ ਅੰਦਰ ਕੋਈ ਵੀ ਲੋੜਵੰਦ ਵਿਅਕਤੀ ਵੀਲ੍ਹ ਚੇਅਰ, ਟਰਾਈ ਸਾਈਕਲ, ਕੰਨਾਂ ਦੀ ਮਸ਼ੀਨ ਅਤੇ ਹੋਰ ਲੋੜੀਂਦੇ ਸਮਾਨ ਤੋਂ ਵਾਂਝਾ ਨਾ ਰਹੇ।

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਉਨ੍ਹਾਂ ਇਹ ਵੀ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਜਲਦ ਹੀ ਵਨ ਸਟਾਪ ਸੈਂਟਰ ਖੋਲਿਆ ਜਾ ਰਿਹਾ ਹੈ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਹਰ ਸਮੱਸਿਆ ਦਾ ਮੌਕੇ ਤੇ ਢੁਕਵਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਰਾਤ ਦੀਆਂ ਐਮਰਜੈਂਸੀ ਸੇਵਾਵਾਂ ਸਮੇਂ ਮੈਡੀਕਲ ਸਟੋਰ ਨੂੰ 24 ਘੰਟੇ ਖੁੱਲ੍ਹਾ ਰੱਖਣ ਲਈ ਵੀ ਵਿਚਾਰ ਅਧੀਨ ਹੈ।

 

67ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਵਿੱਚ ਹੋਏ ਫਸਵੇ ਮੁਕਾਬਲੇ

0

ਸੁਖਜਿੰਦਰ ਮਾਨ
ਬਠਿੰਡਾ 15 ਸਤੰਬਰ: ਜ਼ਿਲ੍ਹੇ ਵਿਚ ਚੱਲ ਰਹੀਆਂ 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਵਿੱਚ ਫਸਵੇਂ ਮੁਕਾਬਲੇ ਹੋਏ। ਅੱਜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ । ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਵਾਲੀਬਾਲ ਸਮੈਸਿੰਗ ਅੰਡਰ 17 ਮੁੰਡੇ ਵਿੱਚ ਗੋਨਿਆਣਾ ਜੋਨ ਨੇ ਪਹਿਲਾ, ਬਠਿੰਡਾ 1 ਨੇ ਦੂਜਾ, ਬਠਿੰਡਾ 2 ਨੇ ਤੀਜਾ, ਕਬੱਡੀ ਸਰਕਲ ਸਟਾਈਲ ਅੰਡਰ 14 ਮੁੰਡੇ ਵਿੱਚ ਭਗਤਾਂ ਜੋਨ ਨੇ ਪਹਿਲਾ,ਮੰਡੀ ਫੂਲ ਨੇ ਦੂਜਾ, ਭੁੱਚੋ ਮੰਡੀ ਨੇ ਤੀਜਾ,

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਅੰਡਰ 17 ਵਿੱਚ ਭੁੱਚੋ ਮੰਡੀ ਨੇ ਪਹਿਲਾਂ,ਸੰਗਤ ਨੇ ਦੂਜਾ,ਮੰਡੀ ਫੂਲ ਨੇ ਤੀਜਾ,ਆਰਚਰੀ ਅੰਡਰ 14 ਮੁੰਡੇ ਇੰਡੀਅਨ ਰਾਊਂਡ ਵਿੱਚ ਨਵਦੀਪ ਸਿੰਘ ਲਹਿਰਾਂ ਬੇਗਾ ਨੇ ਪਹਿਲਾਂ,ਜਸ਼ਨਪ੍ਰੀਤ ਸਿੰਘ ਲਹਿਰਾਂ ਬੇਗਾ ਨੇ ਦੂਜਾ,ਅੰਡਰ 17 ਇੰਡੀਆ ਰਾਊਂਡ ਵਿੱਚ ਅਰਸ਼ਦੀਪ ਸਿੰਘ ਲਹਿਰਾਂ ਬੇਗਾ ਨੇ ਪਹਿਲਾਂ, ਜਸ਼ਨਪ੍ਰੀਤ ਸਿੰਘ ਗੁਰੂ ਨਾਨਕ ਸਕੂਲ ਨੇ ਦੂਜਾ,ਅੰਡਰ 19 ਵਿੱਚ ਹਰਵਿੰਦਰ ਸਿੰਘ ਗੁਰੂ ਕਾਸ਼ੀ ਸਕੂਲ ਭਗਤਾਂ ਨੇ ਪਹਿਲਾਂ,ਗੁਰਸ਼ਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਨੇ ਦੂਜਾ,ਫੈਨਸਿੰਗ ਅੰਡਰ 14 ਕੁੜੀਆਂ ਫੋਇਲ ਟੀਮ ਵਿੱਚ ਸੇਂਟ ਜੇਵੀਅਰ ਸਕੂਲ ਰਾਮਪੁਰਾ ਨੇ ਪਹਿਲਾਂ, ਸਰਕਾਰੀ ਮਿਡਲ ਸਕੂਲ,ਸੈਣੇਵਾਲਾ ਨੇ ਦੂਜਾ,

BSF ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਕਾਂਸਟੇਬਲ ਨੂੰ 2 ਕਿਲੋ ਹੈਰੋਇਨ ਸਹਿਤ ਕੀਤਾ ਗ੍ਰਿਫ਼ਤਾਰ

ਇੱਪੀ ਵਿੱਚ ਸੇਂਟ ਜੇਵੀਅਰ ਸਕੂਲ ਰਾਮਪੁਰਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਨੇ ਦੂਜਾ,ਸੈਬਰ ਟੀਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਰੋਮਾਣਾ ਨੇ ਪਹਿਲਾਂ ਸਰਕਾਰੀ ਮਿਡਲ ਸਕੂਲ ਸੈਣੇਵਾਲਾ ਨੇ ਦੂਜਾ,ਅੰਡਰ 17 ਕੁੜੀਆਂ ਵਿੱਚ ਸੈਬਰ ਟੀਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੌੜ ਮੰਡੀ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ ਨੇ ਦੂਜਾ, ਅੰਡਰ 19 ਸੈਂਬਰ ਵਿੱਚ ਸਰਕਾਰੀ ਹਾਈ ਸਕੂਲ ਚੰਦਸਰ ਬਸਤੀ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਮੰਡੀ,

1992 ਦੇ ਝੂਠੇ ਮੁਕਾਬਲੇ ਲਈ ਪੰਜਾਬ ਪੁਲਿਸ ਦੇ ਤਿੰਨ ਸਾਬਕਾ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ

ਇੱਪੀ ਟੀਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਰੋਮਾਣਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੌੜ ਮੰਡੀ ਨੇ ਦੂਜਾ,ਫੋਇਲ ਟੀਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੌੜ ਮੰਡੀ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਨੇ ਦੂਜਾ,ਰੱਸਾਕਸ਼ੀ ਅੰਡਰ 14 ਮੁੰਡੇ ਵਿੱਚ ਮੰਡੀ ਕਲਾਂ ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਭਗਤਾਂ ਨੇ ਤੀਜਾ,ਅੰਡਰ 17 ਵਿੱਚ ਤਲਵੰਡੀ ਸਾਬੋ ਨੇ ਪਹਿਲਾਂ,ਮੌੜ ਮੰਡੀ ਨੇ ਦੂਜਾ, ਭਗਤਾਂ ਨੇ ਤੀਜਾ, ਅੰਡਰ 19 ਵਿੱਚ ਬਠਿੰਡਾ 2 ਨੇ ਪਹਿਲਾਂ,ਗੋਨਿਆਣਾ ਨੇ ਦੂਜਾ, ਸੰਗਤ ਨੇ ਤੀਜਾ, ਨੈਟ ਬਾਲ ਅੰਡਰ 14 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੀ ਪੋ ਵਾਲੀ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰੀਏ ਵਾਲੀ ਨੇ ਦੂਜਾ,

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਅੰਡਰ 19 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੀ ਪੋ ਵਾਲੀ ਨੇ ਪਹਿਲਾਂ, ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਦੂਜਾ, ਅੰਡਰ 17 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੀ ਪੋ ਵਾਲੀ ਨੇ ਪਹਿਲਾਂ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਨੇ ਦੂਜਾ,ਵੇਟ ਲਿਫਟਿੰਗ ਅੰਡਰ 17 ਕੁੜੀਆ ਵਿੱਚ ਮੰਡੀ ਕਲਾਂ ਜੋਨ ਨੇ ਪਹਿਲਾ,ਗੋਨਿਆਣਾ ਨੇ ਦੂਜਾ,ਅੰਡਰ 19 ਵਿੱਚ ਮੰਡੀ ਕਲਾਂ ਨੇ ਪਹਿਲਾਂ, ਬਠਿੰਡਾ 1 ਨੇ ਦੂਜਾ,ਅੰਡਰ 17 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਗਿੱਲ ਪੱਤੀ ਨੇ ਦੂਜਾ,ਅੰਡਰ 19 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਨੇ ਪਹਿਲਾਂ, ਗੁਰੂ ਕਾਸ਼ੀ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

4161 ਮਾਸਟਰ ਕਾਡਰ ਭਰਤੀ ਦੀ ਦੂਜੀ ਲਿਸਟ ਤੁਰੰਤ ਜਾਰੀ ਕਰਨ ਦੀ ਮੰਗ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਜਸਵੀਰ ਸਿੰਘ,ਪ੍ਰਿੰਸੀਪਲ ਜੰਟ ਸਿੰਘ,ਲੈਕਚਰਾਰ ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ, ਲੈਕਚਰਾਰ ਅਮਰਦੀਪ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਹਰਜਿੰਦਰ ਸਿੰਘ, ਮੁੱਖ ਅਧਿਆਪਕ ਗਗਨਦੀਪ ਕੌਰ,ਗੁਰਮੀਤ ਸਿੰਘ ਮਾਨ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਲੈਕਚਰਾਰ ਹਰਮੰਦਰ ਸਿੰਘ, ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ, ਗੁਰਿੰਦਰ ਸਿੰਘ,ਸੁਖਪ੍ਰੀਤ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਸੰਦੀਪ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ,ਮੱਖਣ ਸਿੰਘ,ਨਵਸੰਗੀਤ ਸ਼ਰਮਾ, ਪਰਮਿੰਦਰ ਸਿੰਘ,ਮਨਦੀਪ ਸਿੰਘ, ਕਿਰਨਜੀਤ ਕੌਰ, ਅਵਤਾਰ ਸਿੰਘ, ਸ਼ੇਰ ਸਿੰਘ,ਕੇਸਰ ਸਿੰਘ, ਕੁਲਵਿੰਦਰ ਸਿੰਘ ਫੱਕਰ ਝੰਡਾ,ਵਹੀਦ ਕੁਰੈਸ਼ੀ,ਗੁਰਸ਼ਰਨ ਸਿੰਘ, ਅਮਨਦੀਪ ਸਿੰਘ, ਰਾਜਵੀਰ ਕੌਰ, ਕੁਲਦੀਪ ਕੁਮਾਰ ਸ਼ਰਮਾਹਾਜ਼ਰ ਸਨ।

 

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

0
ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ
ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ
ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ
ਲੁਧਿਆਣਾ, 15 ਸਤੰਬਰ: ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।  ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ।  ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ਵਿੱਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਤਹਿਤ ਮੂੰਗੀ, ਬਾਸਮਤੀ ਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ।  ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਉਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”
ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ.ਡੀ.ਐਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ।
ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ ਜਿਸ ਵਿੱਚ 1500 ਰੁਪਏ ਕੇਂਦਰ ਅਤੇ 1000 ਰੁਪਏ ਸੂਬਾ ਸਰਕਾਰ ਅਦਾ ਕਰੇਗੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਨਾਲ ਸਹਿਮਤੀ ਪ੍ਰਗਟਾਉਣ ਦੀ ਬਜਾਏ ਇਸ ਨੂੰ ਰੱਦ ਕਰ ਦਿੱਤਾ।
ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ  ਖਾਲਿਆਂ, ਕੱਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਇਸ ਵਾਰ ਫਾਜ਼ਿਲਕਾ, ਮਾਨਸਾ ਇਲਾਕੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਸਿੰਚਾਈ ਲਈ 33 ਤੋਂ 34 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਗਲੇ ਸਾਲ ਤੱਕ 70 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਧਰਤੀ ਹੇਠਲਾ ਪਾਣੀ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾ ਸਕੀਏ। ਰਿਸ਼ਵਤਖੋਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ  ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ। ਜ਼ਮੀਨ-ਜਾਇਦਾਦ ਦੀ ਰਜਿਸਟਰੀ ਵੀ ਸਰਲ ਪੰਜਾਬੀ ਵਿੱਚ ਹੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਧਾਰਨ ਇਨਸਾਨ ਵੀ ਦਸਤਾਵੇਜ਼ਾਂ ਨੂੰ ਪੜ੍ਹ ਸਕੇ।
ਕਿਸਾਨ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਤਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ।  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਲਈ ਚਾਨਣ-ਮੁਨਾਰਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਇਸ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਉਸਾਰੂ ਸੇਧ ਦਿੱਤੀ ਹੈ ਜਿਸ ਕਰਕੇ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਹੀ ਦੇਸ਼ ਵਿੱਚ ਹਰੀ ਕ੍ਰਾਂਤੀ ਦਾ ਯੁੱਗ ਲਿਆਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਇਸ ਯੂਨੀਵਰਸਿਟੀ ਦੇ ਲਾਮਿਸਾਲ ਯੋਗਦਾਨ ਉਤੇ ਬਹੁਤ ਮਾਣ ਹੈ। ਇਸ ਮੌਕੇ ਮੁੱਖ ਮੰਤਰੀ ਨੇ ਖੇਤੀ ਖੇਤਰ ਵਿੱਚ ਨਵੇਂ ਉੱਦਮਾਂ ਨਾਲ ਵਿਲੱਖਣ ਪ੍ਰਾਪਤੀਆਂ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

0

ਮੁਹਾਲੀ 15, ਸਤੰਬਰ (ਸੁਖਜਿੰਦਰ ਮਾਨ) : ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਹਜ਼ਾਰਾਂ ਦੀ ਤਦਾਦ ‘ਚ ਲੋਕ ਇਸ ਅੰਤਿਮ ਵਿਦਾਈ ‘ਚ ਸ਼ਾਮਲ ਹੋਏ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਆਖਰੀ ਸਮੇਂ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋਏ ਸਨ। ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਇਸ ਆਖਰੀ ਸਮੇਂ ਵਿਚ ਸ਼ਹੀਦ ਪਰਿਵਾਰ ਨਾਕ ਦੁੱਖ ਵਟਾਇਆ। ਇਕ ਸਮਾਂ ਅਜਿਹਾ ਆਉਦਾ ਜਦੋ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਪੁੱਤਰ ਕਬੀਰ ਉਨ੍ਹਾਂ ਦੀ ਹੀ ਫੌਜ ਦੀ ਵਰਦੀ ਪਾ ਕੇ ਉਨ੍ਹਾਂ ਨੂੰ ਸਲੁੱਟ ਕਰਦਾ ਤੇ ਅੰਤਿਮ ਦਰਸ਼ਨ ਕਰਦਾ।

BSF ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਕਾਂਸਟੇਬਲ ਨੂੰ 2 ਕਿਲੋ ਹੈਰੋਇਨ ਸਹਿਤ ਕੀਤਾ ਗ੍ਰਿਫ਼ਤਾਰ

ਸ਼ਹੀਦ ਕਰਨਲ ਮਨਪ੍ਰੀਤ ਦੀ ਪਤਨੀ ਜਗਮੀਤ ਗਰੇਵਾਲ ਹਰਿਆਣਾ ਦੇ ਪੰਚਕੂਲਾ ਦੇ ਪਿੰਜੌਰ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾ ਹੈ। ਉਨ੍ਹਾਂ ਦੇ ਦੋ ਬੱਚੇ ਹਨ, 7 ਸਾਲ ਦਾ ਬੇਟਾ ਕਬੀਰ ਤੇ 2.5 ਸਾਲ ਦੀ ਬੇਟੀ ਬਾਣੀ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਵਿੱਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ ਪਿੰਡ ਭੜੌਜੀਆਂ ਦਾ ਕਰਨਲ ਮਨਪ੍ਰੀਤ ਸਿੰਘ ਬੈਂਸ (42) ਵੀ ਸ਼ਾਮਲ ਸੀ। ਮੁਕਾਬਲੇ ਦੌਰਾਨ ਪਹਿਲੀ ਗੋਲੀ ਕਰਨਲ ਮਨਪ੍ਰੀਤ ਸਿੰਘ ਨੂੰ ਲੱਗੀ ਸੀ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।

BSF ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਕਾਂਸਟੇਬਲ ਨੂੰ 2 ਕਿਲੋ ਹੈਰੋਇਨ ਸਹਿਤ ਕੀਤਾ ਗ੍ਰਿਫ਼ਤਾਰ

0

ਫ਼ਿਰੋਜ਼ਪੁਰ: ਪੰਜਾਬ ‘ਚ ਆਏ ਦਿਨ ਨਸ਼ੀਆਂ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਪੰਜਾਬ ਪੁਲਿਸ ਵੱਲੋਂ ਵੀ ਨਸ਼ੇ ਤੇ ਲਗਾਮ ਕਸਣ ਲਈ ਹਰ ਸੰਭਵ ਅਭਿਆਸ ਕੀਤਾ ਜਾ ਰਿਹਾ। ਪਰ ਜੇਕਰ ਨਸ਼ੀਆ ਨੂੰ ਥੱਲ ਪਾਉਣ ਵਾਲੀ ਪੁਲਿਸ ਹੀ ਨਸ਼ੀਆਂ ਦੀ ਵਪਾਰੀ ਬਣ ਜਾਵੇ ਤਾਂ ਥੋੜ੍ਹਾ ਸੋਣਚਾ ਬਣਦਾ ਹੈ। ਅਜਿਹੀ ਘਟਨਾਂ ਵਾਪਰੀ ਹੈ ਫ਼ਿਰੋਜ਼ਪੁਰ ‘ਚ ਜਿਥੇ ਸੀਮਾ ਸੁਰੱਖਿਆ ਬਲ BSF ਨੇ ਵੀਰਵਾਰ ਦੇਰ ਰਾਤ ਬੀਓਪੀ ਸਤਪਾਲ ਨੇੜੇ ਜੱਲੋ ਚੌਕ ਤੋਂ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਅਤੇ ਕਾਂਸਟੇਬਲ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ 2 ਕਿਲੋ ਹੈਰੋਇਨ, 1 ਰਿਵਾਲਵਰ ਅਤੇ 17 ਰੌਂਦ ਹੈਰੋਇਨ ਬਰਾਮਦ ਕੀਤੀ । ਪਤਾ ਲੱਗਾ ਹੈ ਕਿ ਦੋਵੇਂ ਮੁਲਾਜ਼ਮ ਵਰਦੀ ਵਿਚ ਸਨ ਅਤੇ ਆਪਣੀ ਚਿੱਟੇ ਰੰਗ ਦੀ ਮਾਰੂਤੀ ਸਵਿਫਟ ਕਾਰ (PB 08 BP 0234) ਵਿਚ ਟੇਡੀਵਾਲਾ ਵਾਲੇ ਪਾਸੇ ਤੋਂ ਆ ਰਹੇ ਸਨ।

1992 ਦੇ ਝੂਠੇ ਮੁਕਾਬਲੇ ਲਈ ਪੰਜਾਬ ਪੁਲਿਸ ਦੇ ਤਿੰਨ ਸਾਬਕਾ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ

ਜਦੋਂ BSF ਨੇ ਉਨ੍ਹਾਂ ਨੂੰ ਰੋਕ ਕੇ ਉਸਦੀ ਚੈਕਿੰਗ ਕੀਤੀ ਤਾਂ ਉਸਦੀ ਕਾਰ ਦੇ ਸੱਜੇ ਪਹੀਏ ਵਿੱਚ ਛੁਪੀ ਹੋਈ ਹੈਰੋਇਨ ਦੇ ਦੋ ਪੈਕੇਟ ਬਰਾਮਦ ਹੋਏ, ਜਿਸ ਦਾ ਪੈਕਿੰਗ ਸਮੇਤ ਕੁੱਲ ਵਜ਼ਨ 1.710 ਕਿਲੋ ਦੱਸਿਆ ਜਾਂਦਾ ਹੈ। ਉਨ੍ਹਾਂ ਕੋਲੋਂ .32 ਬੋਰ ਦਾ ਇੱਕ ਨਿੱਜੀ ਰਿਵਾਲਵਰ ਵੀ ਮਿਲਿਆ ਹੈ। ਦੋਵਾਂ ਪੁਲੀਸ ਮੁਲਾਜ਼ਮਾਂ ਦੀ ਪਛਾਣ ਸਬ ਇੰਸਪੈਕਟਰ ਨਿਸ਼ਾਨ ਸਿੰਘ ਅਤੇ ਹੈੱਡ ਕਾਂਸਟੇਬਲ ਹਰਵਿੰਦਰ ਸਿੰਘ ਵਜੋਂ ਹੋਈ ਹੈ। ਇਸ ਕੇਸ ਦੀ ਜਾਣਕਾਰੀ ਪੰਜਾਬ ਪੁਲਿਸ ਨੇ ਆਪਣੀ ਫੇਸਬੂਕ ਪੇਜ ਤੇ ਵੀ ਸਾਂਝੀ ਕੀਤੀ ਹੈ।

1992 ਦੇ ਝੂਠੇ ਮੁਕਾਬਲੇ ਲਈ ਪੰਜਾਬ ਪੁਲਿਸ ਦੇ ਤਿੰਨ ਸਾਬਕਾ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ

0

ਮੋਹਾਲੀ, ਪੰਜਾਬ ਦੀ ਇੱਕ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਇੱਕ ਅਦਾਲਤ ਨੇ 1992 ਦੇ ਇੱਕ ਝੂਠੇ ਮੁਕਾਬਲੇ ਦੇ ਮਾਮਲੇ ਵਿੱਚ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਿਸ ਵਿੱਚ ਤਿੰਨ ਨੌਜਵਾਨ ਮਾਰੇ ਗਏ ਸਨ। ਤਿੰਨੇ ਦੋਸ਼ੀ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਏਐਸਆਈ ਗੁਰਦੇਵ ਸਿੰਘ ਹਨ।

ਇਹ ਮਾਮਲਾ ਮਈ 1992 ਦਾ ਹੈ, ਜਦੋਂ ਤਿੰਨ ਨੌਜਵਾਨਾਂ – ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਨੂੰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਦਿਖਾਇਆ ਗਿਆ ਸੀ। ਹਾਲਾਂਕਿ, ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਉਸਦੇ ਪੁੱਤਰ ਨੂੰ ਪੁਲਿਸ ਨੇ ਅਗਵਾ ਕਰ ਲਿਆ ਹੈ ਅਤੇ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਹੈ।

1998 ਵਿੱਚ, ਸੀਬੀਆਈ ਨੇ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਅਤੇ ਪਾਇਆ ਕਿ ਹਰਜੀਤ ਸਿੰਘ ਨੂੰ 12 ਮਈ, 1992 ਨੂੰ ਲੋਪੋਕੇ ਦੇ ਤਤਕਾਲੀ ਐਸਐਚਓ ਐਸ.ਆਈ. ਧਰਮ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਪਾਰਟੀ ਨੇ ਇੱਕ ਝੂਠੇ ਮੁਕਾਬਲੇ ਵਿੱਚ ਦੋ ਹੋਰ ਵਿਅਕਤੀਆਂ ਸਮੇਤ ਅਗਵਾ ਕਰਕੇ ਮਾਰ ਦਿੱਤਾ ਸੀ। ਪੁਲਿਸ ਸਟੇਸ਼ਨ. ਸੀਬੀਆਈ ਨੇ ਇਹ ਵੀ ਪਾਇਆ ਕਿ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਨਹੀਂ ਸੌਂਪੀਆਂ ਗਈਆਂ ਸਨ ਅਤੇ ਪੁਲਿਸ ਨੇ ਲਾਵਾਰਿਸ ਸਮਝ ਕੇ ਸਸਕਾਰ ਕਰ ਦਿੱਤਾ ਸੀ।

ਸੀਬੀਆਈ ਨੇ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਨੌਂ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਸੀ ਪਰ ਇਨ੍ਹਾਂ ਵਿੱਚੋਂ ਪੰਜ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ ਅਤੇ ਇੱਕ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਬਾਕੀ ਤਿੰਨ ਦੋਸ਼ੀਆਂ, ਧਰਮ ਸਿੰਘ, ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਸਾਜ਼ਿਸ਼ ਰਚਣ, ਕਤਲ ਕਰਨ ਅਤੇ ਰਿਕਾਰਡ ਤੋੜਨ ਦਾ ਦੋਸ਼ੀ ਪਾਇਆ ਗਿਆ ਅਤੇ 14 ਸਤੰਬਰ, 2023 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

ਤਿੰਨ ਦਹਾਕਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਇਹ ਯਾਦ ਦਿਵਾਉਂਦਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ, ਅਤੇ ਇਹ ਵੀ ਕਿ ਜਿਨ੍ਹਾਂ ਨੂੰ ਕਾਨੂੰਨ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧਾਂ ਲਈ ਜਵਾਬਦੇਹ ਠਹਿਰਾਇਆ ਜਾਵੇਗਾ।