Home Blog Page 2008

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

0

ਸੂਬਾ ਸਰਕਾਰ ਨੇ ਹਰੇਕ ਮਹੀਨੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ‘ਕੈਪਟਨਾਂ’ ਦੀ ਨਾਅਹਿਲੀਅਤ ਸਦਕਾ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ

ਸਾਬਕਾ ਵਿੱਤ ਮੰਤਰੀ ਵੱਲੋਂ 9 ਸਾਲ ‘ਖਾਲੀ ਖਜ਼ਾਨੇ’ ਦੀ ਮੁਹਾਰਨੀ ਰਟਣ ਨਾਲ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਟੁੱਟਿਆ

ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।  ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ।

ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ: ਦਿਨ -2: ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਨਾਲ ਐਮਿਟੀ ਯੂਨੀਵਰਸਿਟੀ ਦੇ ਵਿਹੜੇ ਲੱਗੀਆਂ ਰੌਣਕਾਂ

ਮੁੱਖ ਮੰਤਰੀ ਨੇ ਕਿਹਾ ਕਿ ਮਿਊਂਸਪਲ ਭਵਨ ਦਾ ਇਹ ਆਡੀਟੋਰੀਅਮ ਅਜਿਹੇ ਅਨੇਕਾਂ ਸਮਾਗਮਾਂ ਦਾ ਗਵਾਹ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਝਲਕਦੀ ਹੈ ਜੋ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਸਾਰੀਆਂ ਅਸਾਮੀਆਂ ਮੈਰਿਟ ਦੇ ਆਧਾਰ ਉਤੇ ਭਰੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ।

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

ਪੰਜਾਬ ਦੇ ਇਤਿਹਾਸਕ ਸ਼ਹਿਰ ਵਿਚ ਤੈਨਾਤ ਮਹਿਲਾ ਅਧਿਕਾਰੀ 18,000 ਰੁਪਏ ਲੈਂਦੀ ਵਿਜੀਲੈਂਸ ਵਲੋਂ ਕਾਬੁੂ

ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ ‘ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।” ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ।

ਨੇੜਲੇ ਪਿੰਡ ਟਹਿਣਾ ਨੇੜੇ ਅੰਡਰ ਬਾਈਪਾਸ ਬਣਾਉਣ ਦਾ ਕੇਂਦਰ ਨੇ ਦਿੱਤਾ ਭਰੋਸਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਥਾਵਾਂ ‘ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ/ਅਧਿਆਪਕਾਂ ਦੇ ਵਫ਼ਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ਵਿੱਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ।

ਗਰਮ ਰੁੱਤ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ 13 ਸਤੰਬਰ ਤੋਂ 15 ਸਤੰਬਰ ਤੱਕ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫਤ ਦਵਾਈਆਂ, ਜਾਂਚ ਅਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੀ ਹਾਜ਼ਰ ਸਨ।

ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ: ਦਿਨ -2: ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਨਾਲ ਐਮਿਟੀ ਯੂਨੀਵਰਸਿਟੀ ਦੇ ਵਿਹੜੇ ਲੱਗੀਆਂ ਰੌਣਕਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਦੇ ਦੂਸਰੇ ਦਿਨ ਪੰਜਾਬੀ ਪੇਂਡੂ ਜਨਜੀਵਨ ਦੀ ਝਲਕ, ਸੱਭਿਆਚਾਰਕ ਗਤੀਵਿਧੀਆਂ, ਵੱਖੋ-ਵੱਖ ਸਟਾਲਾਂ ਤੇ ਪ੍ਰਦਰਸ਼ਨੀਆਂ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਉਪਰਾਲੇ ਤਹਿਤ ਚਰਖੇ ਨਾਲ ਸੂਤ ਕੱਤਣ, ਨਾਲੇ ਤੇ ਪੀੜ੍ਹੀਆਂ ਬੁਣਨ, ਮਧਾਣੀਆਂ ਰਿੜਕਣ, ਪੱਖੀਆਂ ਝੱਲਣ, ਚੱਕੀਆਂ ਨਾਲ ਹੱਥੀਂ ਆਟਾ ਪੀਹਣ ਨੂੰ ਅਮਲੀ ਰੂਪ ਵਿਚ ਪ੍ਰਦਰਸ਼ਿਤ ਕੀਤਾ ਗਿਆ ਤੇ ਲੋਕਾਂ ਨੇ ਖੁਦ ਇਹਨਾਂ ਗਤੀਵਿਧੀਆਂ ਨੂੰ ਆਪਣੇ ਹੱਥੀਂ ਕਰ ਕੇ ਅਮੀਰ ਪੰਜਾਬੀ ਵਿਰਸੇ ਨੂੰ ਮਾਣਿਆ।

ਨੇੜਲੇ ਪਿੰਡ ਟਹਿਣਾ ਨੇੜੇ ਅੰਡਰ ਬਾਈਪਾਸ ਬਣਾਉਣ ਦਾ ਕੇਂਦਰ ਨੇ ਦਿੱਤਾ ਭਰੋਸਾ

ਇਸੇ ਮਾਰਟ ਵਿਚ ਮਲਵਈ ਗਿੱਧੇ ਦੀ ਟੀਮ ਲਗਾਤਾਰ ਆਪਣੇ ਫ਼ਨ ਦਾ ਮੁਜ਼ਾਹਰਾ ਕਰਦੀ ਰਹੀ ਤੇ ਮਾਰਟ ਵੇਖਣ ਪੁੱਜੇ ਨੌਜਵਾਨ ਮੁੰਡੇ ਕੁੜੀਆਂ ਮਲਵਈ ਗਿੱਧੇ ਦੀਆਂ ਬੋਲੀਆਂ ਤੇ ਸਾਜ਼ਾਂ ਨੂੰ ਮਾਣਦੇ ਤੇ ਨੱਚਦੇ ਵੇਖੇ ਗਏ। ਇਥੇ ਹੀ ਮੱਕੀ ਦੇ ਰੋਟੀ, ਸਾਗ, ਮੱਖਣ ਤੇ ਲੱਸੀ ਦਾ ਵੀ ਲੋਕਾਂ ਨੇ ਰੱਜ ਕੇ ਅਨੰਦ ਮਾਣਿਆ। ਇਸ ਮੌਕੇ ਵੇਰਕਾ, ਮਾਰਕਫੈੱਡ ਤੇ ਪੰਜਾਬ ਐਗਰੋ ਵਰਗੇ ਸਰਕਾਰੀ ਅਦਾਰੇ ਵੀ ਆਪਣੀਆਂ ਖੁਰਾਕੀ ਵਸਤਾਂ ਲੈਕੇ ਪੁੱਜੇ, ਜਿਨ੍ਹਾਂ ਦੀ ਲੋਕਾਂ ਨੇ ਰੱਜ ਕੇ ਖਰੀਦਾਰੀ ਕੀਤੀ। ਟਰੈਵਲ ਮਾਰਟ ਵਿਚ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ (ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ) ਅਤੇ ਵੱਖੋ ਵੱਖ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਫੁਲਕਾਰੀਆਂ, ਦੁਪੱਟੇ ਤੇ ਹੋਰ ਕਪੜਿਆਂ ਤੇ ਪੰਜਾਬੀ ਜੁੱਤੀਆਂ ਦੇ ਸਟਾਲਾਂ ਸਮੇਤ ਵਿਆਹ- ਸ਼ਾਦੀਆਂ ‘ਤੇ ਉਚੇਚੇ ਤੌਰ ਉੱਤੇ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੇ ਲੱਗੇ ਸਟਾਲ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ, ਸੰਸਥਾਵਾਂ ਤੇ ਹੋਟਲਾਂ ਵਲੋਂ ਵੀ ਆਪਣੇ ਸਟਾਲ ਸਥਾਪਤ ਕੀਤੇ ਗਏ, ਜਿਨ੍ਹਾਂ ਵਲੋਂ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ ਤੇ ਰਿਹਾਇਸ਼ ਬਾਬਤ ਆਪਣੇ ਪੈਕੇਜਿਜ਼ ਬਾਰੇ ਜਾਣਕਾਰੀ ਦਿੱਤੀ ਗਈ ਤੇ ਮਾਰਟ ਵਿਚ ਪੁੱਜੇ ਲੋਕਾਂ ਨੇ ਮੌਕੇ ਉੱਤੇ ਹੀ ਉਹ ਪੈਕੇਜਿਜ਼ ਖਰੀਦੇ ਵੀ।

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ

ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ ਤੇ ਹੋਟਲਾਂ ਵਲੋਂ ਵੀ ਸਥਾਪਤ ਕੀਤੇ ਸਟਾਲਾਂ ਵਿਚ ਸਾਡਾ ਪਿੰਡ, ਕੰਫਰਟ ਹੋਟਲ ਸ੍ਰੀ ਅੰਮ੍ਰਿਤਸਰ, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ, ਦਿ ਕਿੱਕਰ ਲੌਜ, ਰੇਅਰ ਇੰਡੀਆ, ਦੁਨੀਆ ਘੂਮੋ, ਦਿ ਵਿੰਡ ਫਲਾਰ ਰਿਜ਼ੌਰਟ, ਦਿ ਪਾਰਕ ਹੋਟਲਜ਼ ਸਮੇਤ ਵੱਖੋ ਵੱਖ ਅਦਾਰਿਆਂ ਦੇ ਸਟਾਲਾਂ ਵਿਚ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਸਭ ਦੇ ਨਾਲੋ ਨਾਲ 360 ਡਿਗਰੀ ਅਕਾਰ ਵਾਲਾ ਇਮਰਸਿਵ ਥੀਏਟਰ ਵੀ ਲੋਕਾਂ ਲਈ ਖਿੱਚ ਦਾ ਵੱਡਾ ਕੇਂਦਰ ਬਣਿਆ। ਇਸ ਵਿਚ ਵੱਖੋ ਵੱਖ ਸ਼ਾਰਟ ਫਿਲਮਾਂ, ਡਾਕੂਮੈਂਟਰੀਜ਼ ਤੇ ਵੀਡਿਓ ਕਲਿਪਸ ਨਾਲ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ, ਸਹੂਲਤਾਂ ਤੇ ਸੰਭਾਵਨਾਵਾਂ ਨੂੰ ਬਾਖੂਬੀ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੇ
ਐਮਿਟੀ ਯੂਨੀਵਰਸਿਟੀ ਦੇ ਵਿਹੜੇ ਰੌਣਕਾਂ ਲਾਉਂਦਿਆਂ ਪੰਜਾਬ ਵਾਸੀਆਂ ਦੇ ਦਿਲਾਂ ਉੱਤੇ ਅਮਿਟ ਛਾਪ ਛੱਡੀ।

ਪੰਜਾਬ ਦੇ ਇਤਿਹਾਸਕ ਸ਼ਹਿਰ ਵਿਚ ਤੈਨਾਤ ਮਹਿਲਾ ਅਧਿਕਾਰੀ 18,000 ਰੁਪਏ ਲੈਂਦੀ ਵਿਜੀਲੈਂਸ ਵਲੋਂ ਕਾਬੁੂ

ਟਰੈਵਲ ਮਾਰਟ ਵਿਚ ਪੰਜਾਬੀ ਸੂਟਾਂ ਅਤੇ ਜੁੱਤੀਆਂ ਦੀ ਸਟਾਲ ਲਗਾਉਣ ਵਾਲੇ ਪਟਿਆਲਾ ਦੇ ਹਿਊਸ ਆਫ਼ ਇਨਾਹੀ ਸੈਲਫ਼ ਹੈਲਪ ਗਰੁੱਪ ਦੇ ਨੂਪਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਇਹ ਸਮਿਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਲਾਭ ਮਿਲੇਗਾ ਉਸਦੇ ਨਾਲ ਹੀ ਸੈਲਫ਼ ਹੈਲਪ ਗਰੁੱਪਾਂ ਨੂੰ ਵੀ ਵੱਡਾ ਲਾਭ ਮਿਲੇਗਾ, ਕਿਉਂ ਜੋ ਸਮਿਟ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਆਏ ਲੋਕਾਂ ਨੇ ਸਾਡੇ ਉਤਪਾਦਾਂ ਨੂੰ ਬਹੁਤ ਸਲਾਹਿਆ ਹੈ।
ਇਸੇ ਤਰ੍ਹਾਂ ਏਕਤਾ ਸੈਲਫ ਹੈਲਪ ਗਰੁੱਪ ਦੇ ਜਗਦੇਵ ਸਿੰਘ ਜ਼ੋ ਕਿ ਸੰਗਰੂਰ ਜ਼ਿਲ੍ਹੇ ਦੇ ਸਤੋਜ ਪਿੰਡ ਵਿੱਚ ਵੱਖ ਤਰ੍ਹਾਂ ਦੇ ਤੇਲ ਕੱਢ ਕੇ ਵੇਚਣ ਦਾ ਕੰਮ ਕਰਦੇ ਹਨ, ਨੇ ਕਿਹਾ ਕਿ ਇਸ ਪ੍ਰੋਗਰਾਮ ਸਦਕੇ ਉਸਨੇ ਦੇਸ਼ ਦੇ ਦੂਜੇ ਰਾਜਾਂ ਤੋਂ ਬਹੁਤ ਸਾਰੇ ਆਰਡਰ ਪ੍ਰਾਪਤ ਹੋਏ ਹਨ। ਜਿਸ ਤੋਂ ਉਤਸ਼ਾਹਿਤ ਹੋ ਕੇ ਉਨ੍ਹਾਂ ਨੇ ਆਪਣਾ ਕੰਮ ਆਨਲਾਈਨ ਪਲੇਟਫਾਰਮ ਤੇ ਵੀ ਲਿਆਉਣ ਦਾ ਫੈਸਲਾ ਕੀਤਾ ਹੈ।

ਗਰਮ ਰੁੱਤ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ 13 ਸਤੰਬਰ ਤੋਂ 15 ਸਤੰਬਰ ਤੱਕ

ਮਹਿਲਾ ਮੋਰਚਾ ਸੈਲਫ ਹੈਲਪ ਗਰੁੱਪ ਮੁਹਾਲੀ ਦੀ ਵੰਦਨਾ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੇ ਸਾਗ,ਮੱਕੀ ਦੀ ਰੋਟੀ, ਖੀਰ ਮਾਲ ਪੂੜੇ,ਕੜੀ ਚਾਵਲ,ਗੁੜ ਸ਼ੱਕਰ ਅਤੇ ਸੇਵੀਆਂ ਦਾ ਸਟਾਲ ਲਗਾਇਆ ਸੀ ਨੇ ਦੱਸਿਆ ਕਿ ਉਨ੍ਹਾਂ ਉਮੀਦ ਨਾਲੋਂ ਵੱਧ ਲੋਕਾਂ ਤੋਂ ਪਿਆਰ ਮਿਲਿਆ ਹੈ। ਦੂਸਰੇ ਸੂਬਿਆਂ ਤੋਂ ਆਏ ਲੋਕਾਂ ਨੇ ਸਾਗ ਅਤੇ ਮੱਕੀ ਦੀ ਰੋਟੀ ਨੂੰ ਬਹੁਤ ਸੁਆਦ ਨਾਲ ਖਾਂਦਾ। ਇਸੇ ਤਰ੍ਹਾਂ ਆਪਣੇ ਜੀਵਨ ਦਾ ਪਹਿਲਾ ਸਟਾਲ ਲਗਾਉਣ ਵਾਲੀ ਸੰਗਰੂਰ ਜ਼ਿਲ੍ਹੇ ਦੇ ਗੱਗੜਪੁਰ ਦੀ ਰਹਿਣ ਵਾਲੀ ਬਾਬਾ ਦੀਪ ਸਿੰਘ ਸੈਲਫ ਹੈਲਪ ਗਰੁੱਪ ਦੀ ਜਸਬੀਰ ਕੌਰ ਜਿਸਨੇ ਮਠਿਆਈਆਂ ਅਤੇ ਬਿਸਕੁਟਾਂ ਦਾ ਵਪਾਰ ਸ਼ੁਰੂ ਕੀਤਾ ਹੈ ਨੇ ਦੱਸਿਆ ਕਿ ਉਹ ਜਿੰਨਾ ਸਮਾਨ ਲਿਆਏ ਸੀ ਉਹ ਅੱਜ ਸਵੇਰੇ ਹੀ ਵਿਕ ਗਿਆ ਅਤੇ ਜ਼ੋ ਉਹ ਸਮਾਨ ਲੋਕਾਂ ਨੂੰ ਸਵਾਦ ਦਿਖਾਉਣ ਲਈ ਅਲੱਗ ਤੋਂ ਲਿਆਏ ਸਨ ਉਸ ਸਦਕੇ ਹੀ ਉਨ੍ਹਾਂ ਨੂੰ ਬਹੁਤ ਆਰਡਰ ਮਿਲ ਗਏ ਹਨ ਜਿਨ੍ਹਾਂ ਨੂੰ ਉਹ ਅਗਲੇ ਦਿਨਾਂ ਵਿਚ ਡਾਕ ਰਾਹੀਂ ਭੇਜਣਗੇ।

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ ਬੀਬੀਆਂ ਨਾਲ ਵੀ ਮੁਲਾਕਾਤ ਕੀਤੀ ਗਈ।

ਪੰਜਾਬ ਦੇ ਇਤਿਹਾਸਕ ਸ਼ਹਿਰ ਵਿਚ ਤੈਨਾਤ ਮਹਿਲਾ ਅਧਿਕਾਰੀ 18,000 ਰੁਪਏ ਲੈਂਦੀ ਵਿਜੀਲੈਂਸ ਵਲੋਂ ਕਾਬੁੂ

ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ। ਸਟਾਲਾਂ ਵਾਲਿਆਂ ਨੇ ਜਿੱਥੇ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੂਸਰੇ ਰਾਜਾਂ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਵਧੀਆ ਢੰਗ ਨਾਲ ਪੇਸ਼ ਕਰਨ ਦੀ ਅਪੀਲ ਕੀਤੀ।

ਨੇੜਲੇ ਪਿੰਡ ਟਹਿਣਾ ਨੇੜੇ ਅੰਡਰ ਬਾਈਪਾਸ ਬਣਾਉਣ ਦਾ ਕੇਂਦਰ ਨੇ ਦਿੱਤਾ ਭਰੋਸਾ

ਉਨ੍ਹਾਂ ਕਿਹਾ ਕਿ ਜਿਵੇਂ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ, ਉਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਸਟਾਲ ਜ਼ਰੂਰ ਲਗਾਉਣੇ ਚਾਹੀਦੇ ਹਨ, ਜਿਸ ‘ਤੇ ਸੈਰ ਸਪਾਟਾ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਗਿਆ ਭਵਿੱਖ ਵਿੱਚ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਲੱਗਣ ਵਾਲੇ ਇਸ ਤਰ੍ਹਾਂ ਦੇ ਮੇਲੇ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਬਿਹਤਰ ਢੰਗ ਨਾਲ ਪੇਸ਼ ਕੀਤਾ ਜਾਵੇਗਾ।

ਪੰਜਾਬ ਦੇ ਇਤਿਹਾਸਕ ਸ਼ਹਿਰ ਵਿਚ ਤੈਨਾਤ ਮਹਿਲਾ ਅਧਿਕਾਰੀ 18,000 ਰੁਪਏ ਲੈਂਦੀ ਵਿਜੀਲੈਂਸ ਵਲੋਂ ਕਾਬੁੂ

0

ਬਠਿੰਡਾ, 12 ਸਤੰਬਰ: ਵਿਜੀਲੈਂਸ ਵਲੋਂ ਅੱਜ ਦੇਰ ਸ਼ਾਮ ਕੀਤੀ ਇੱਕ ਵੱਡੀ ਕਾਰਵਾਈ ’ਚ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰਤੀ ਕੀਤੀਆਂ ਆਂਗਣਵਾੜੀ ਹੈਲਪਰਾਂ ਵਿਚੋਂ ਇੱਕ ਨੂੰ ਜੁਆਇੰਨ ਕਰਾਉਣ ਬਦਲੇ 18 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੀ ਤਲਵੰਡੀ ਸਾਬੋ ਸੀਡੀਪੀਓ ਦਫ਼ਤਰ ਦੀ ਸੁਪਰਵਾਈਜ਼ਰ ਨੂੰ ਵਿਜੀਲੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ।

ਹੁਣ ਬਠਿੰਡਾ ਤੋਂ ਦਿੱਲੀ ਤੱਕ ਜਾਣਗੇ ਸਿਧੇ ਜਹਾਜ, ਜਾਣੋ ਕਿਰਾਇਆ

ਸੁਪਰਵਾਈਜ਼ਰ ਹਰਮੇਲ ਕੌਰ ਇਹ ਪੈਸੇ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ ਤੋਂ ਲੈ ਰਹੀ ਸੀ, ਜਿਸਦੀ ਭਤੀਜ ਨੂੰਹ ਨੂੰ ਵਿਭਾਗ ਵਿਚ ਜੁਆਇੰਨ ਕਰਵਾਉਣ ਬਦਲੇ ਲਏ ਸਨ। ਉਂਜ ਪਤਾ ਲੱਗਿਆ ਹੈ ਕਿ ਇਸ ਕੰਮ ਦਾ ਸੌਦਾ ਸੁਪਰਵਾਈਜ਼ਰ ਹਰਮੇਲ ਕੌਰ ਨੇ 60,000 ਰੁਪਏ ਵਿਚ ਤੈਅ ਹੋਇਆ ਸੀ ਤੇ ਮੁਲਜਮ ਅਧਿਕਾਰੀ 35,000 ਰੁਪਏ ਪਹਿਲਾਂ ਹੀ ਲੈ ਚੁੱਕੀ ਸੀ।

ਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਆਪਸ ‘ਚ ਭਿੜੇ ਪਟਵਾਰੀ, ਪਟਵਾਰੀ ਧੜਾਂ ਹੋਇਆ ਦੋ ਫਾੜ

ਬਠਿੰਡਾ ਵਿਜੀਲੈਂਸ ਰੇਂਜ ਦੇ ਐਸਐਸਪੀ ਹਰਪਾਲ ਸਿੰਘ ਨੇ ਦਸਿਆ ਕਿ ਉਕਤ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਨੇੜਲੇ ਪਿੰਡ ਟਹਿਣਾ ਨੇੜੇ ਅੰਡਰ ਬਾਈਪਾਸ ਬਣਾਉਣ ਦਾ ਕੇਂਦਰ ਨੇ ਦਿੱਤਾ ਭਰੋਸਾ

0

ਸਪੀਕਰ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ!
ਕੋਟਕਪੂਰਾ, 12 ਸਤੰਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਅਣਕਿਆਸੇ ਅਤੇ ਦੁਖਦਾਇਕ ਸੜਕ ਹਾਦਸਿਆਂ ਨੂੰ ਰੋਕਣ ਹਿੱਤ ਕੇਂਦਰ ਦੇ ਸੜਕ ਮੰਤਰਾਲਾ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ।

ਸੱਤਾ ’ਚ ਵਾਪਸ ਪਰਤਣ ’ਤੇ ਅਕਾਲੀ ਦਲ ਪਾਣੀਆਂ ਦੀ ਵੰਡ ਦੇ ਸਾਰੇ ਸਮਝੌਤੇ ਰੱਦ ਕਰੇਗਾ: ਹਰਸਿਮਰਤ ਕੌਰ ਬਾਦਲ

ਪੰਜਾਬ ਭਰ ਦੇ ਰਾਸ਼ਟਰੀ ਅਤੇ ਰਾਜ ਮਾਰਗਾਂ ਸਮੇਤ ਓਵਰਬਰਿਜ ਅਤੇ ਟੋਲ ਟੈਕਸਾਂ ਬਾਰੇ ਗੱਲਬਾਤ ਕਰਨ ਉਪਰੰਤ ਸਪੀਕਰ ਸੰਧਵਾਂ ਨੇ ਮੰਤਰੀ ਨਿਤਿਨ ਗਡਕਰੀ ਨੂੰ ਨੈਸ਼ਨਲ ਹਾਈਵੇ ’ਤੇ ਸਥਿੱਤ ਪਿੰਡ ਟਹਿਣਾ ਵਿਖੇ ਅੰਡਰ ਬਾਈਪਾਸ ਨਾ ਹੋਣ ਕਾਰਨ ਵਾਪਰਦੇ ਨਿੱਤ ਨਵੇਂ ਹਾਦਸਿਆਂ ਤੋਂ ਜਾਣੂ ਕਰਵਾਇਆ ਗਿਆ। ਜਿਸ ’ਤੇ ਨਿਤਿਨ ਗਡਕਰੀ ਵੱਲੋਂ ਸਪੀਕਰ ਸੰਧਵਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਪਿੰਡ ਟਹਿਣਾ ਨੇੜੇ ਅੰਡਰ ਬਾਈਪਾਸ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ।

ਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਆਪਸ ‘ਚ ਭਿੜੇ ਪਟਵਾਰੀ, ਪਟਵਾਰੀ ਧੜਾਂ ਹੋਇਆ ਦੋ ਫਾੜ

ਇਸ ਮੌਕੇ ਹਲਕੇ ਦੀਆਂ ਹੋਰ ਸੜਕਾਂ ਬਾਰੇ ਵੀ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਸਦਭਾਵਨਾ ਭਰੇ ਮਾਹੌਲ ਵਿੱਚ ਹੋਈ ਗੱਲਬਾਤ ਤੋਂ ਬਾਅਦ ਦਸਿਆ ਕਿ ਪਿੰਡ ਟਹਿਣਾ ਦੇ ਇਕ ਪਾਸੇ ਫਰੀਦਕੋਟ ਅਤੇ ਬਾਕੀ ਪਾਸਿਆਂ ਤੋਂ ਨਾਲ ਲੱਗਦੇ ਪਿੰਡਾਂ ਵਾਲੇ ਪਾਸਿਉਂ ਆਉਣ ਵਾਲੇ ਵਾਹਨ ਚਾਲਕਾਂ ਨਾਲ ਵਾਪਰੀਆਂ ਕਈ ਅਣਸੁਖਾਵੀਆਂ ਘਟਨਾਵਾਂ ਰੋਕਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹਾਂਪੱਖੀ ਹੁੰਗਾਰਾ ਭਰਿਆ ਹੈ।

ਹੁਣ ਬਠਿੰਡਾ ਤੋਂ ਦਿੱਲੀ ਤੱਕ ਜਾਣਗੇ ਸਿਧੇ ਜਹਾਜ, ਜਾਣੋ ਕਿਰਾਇਆ

ਉਹਨਾਂ ਆਸ ਪ੍ਰਗਟਾਈ ਕਿ ਸੜਕ ਮੰਤਰਾਲੇ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਟਹਿਣਾ ਸਮੇਤ ਨੇੜਲੇ ਹੋਰ ਪਿੰਡਾਂ ਅਤੇ ਸ਼ਹਿਰ ਫਰੀਦਕੋਟ ਦੇ ਵਾਹਨ ਚਾਲਕਾਂ ਦੀ ਉਕਤ ਸਮੱਸਿਆ ਜਲਦ ਦੂਰ ਹੋ ਜਾਵੇਗੀ।

 

ਗਰਮ ਰੁੱਤ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ 13 ਸਤੰਬਰ ਤੋਂ 15 ਸਤੰਬਰ ਤੱਕ

0

ਦੂਜੇ ਪੜਾਅ ਦੀਆਂ ਗਰਮ ਰੁੱਤ ਜ਼ਿਲ੍ਹਾ ਸਕੂਲ ਖੇਡਾਂ ਲਈ ਪ੍ਰਬੰਧ ਮੁਕੰਮਲ : ਸ਼ਿਵ ਪਾਲ ਗੋਇਲ
ਬਠਿੰਡਾ, 12 ਸਤੰਬਰ: ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੂਜੇ ਪੜਾਅ ਦੀਆਂ ਗਰਮ ਰੁੱਤ ਜ਼ਿਲ੍ਹਾ ਗਰਮ ਰੁੱਤ ਖੇਡਾਂ 13 ਸਤੰਬਰ ਤੋਂ 15 ਸਤੰਬਰ ਲਈ ਪ੍ਰਬੰਧ ਮੁਕੰਮਲ ਕਰ ਲਏ ਹਨ।

ਸੱਤਾ ’ਚ ਵਾਪਸ ਪਰਤਣ ’ਤੇ ਅਕਾਲੀ ਦਲ ਪਾਣੀਆਂ ਦੀ ਵੰਡ ਦੇ ਸਾਰੇ ਸਮਝੌਤੇ ਰੱਦ ਕਰੇਗਾ: ਹਰਸਿਮਰਤ ਕੌਰ ਬਾਦਲ

ਇਹਨਾਂ ਖੇਡਾਂ ਸੰਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਦੂਜੇ ਪੜਾਅ ਵਿੱਚ ਕਰਾਟੇ, ਰੱਸਾਕਸ਼ੀ,ਫੈਨਸਿੰਗ, ਤੈਰਾਕੀ,ਲਾਨ ਟੈਨਿਸ,ਸ਼ੂਟਿੰਗ ,  ਨੈੱਟਬਾਲ, ਤੀਰ ਅੰਦਾਜੀ, ਸ਼ਤਰੰਜ, ਯੋਗਾ, ਜਿਮਨਾਸਟਿਕ,ਸਾਫਟ ਬਾਲ,ਵੇਟ ਲਿਫਟਿੰਗ, ਵਾਲੀਬਾਲ,ਕਿੱਕ ਬਾਕਸਿੰਗ, ਕਬੱਡੀ ਸਰਕਲ, ਕ੍ਰਿਕੇਟ,ਰੋਲਰ ਹਾਕੀ, ਸਾਈਕਲਿੰਗ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ,ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ,

ਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਆਪਸ ‘ਚ ਭਿੜੇ ਪਟਵਾਰੀ, ਪਟਵਾਰੀ ਧੜਾਂ ਹੋਇਆ ਦੋ ਫਾੜ

ਦਿੱਲੀ ਪਬਲਿਕ ਸਕੂਲ ਭੋਖੜਾ,ਪਰਾਇਮ ਅਕੈਡਮੀ,ਦ ਮਿਲੇਨੀਅਮ ਸਕੂਲ ਕੋਟਸ਼ਮੀਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੀ ਪੋ ਵਾਲੀ, ਸਰਕਾਰੀ ਆਦਰਸ਼ ਸਕੂਲ ਕੈਲਾਨ ਕਲੋਨੀ,ਮਾਊਂਟ ਲਿਟਰਾ ਜੀ ਸਕੂਲ ਕੋਟ ਸ਼ਮੀਰ, ਪੁਲਿਸ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁੱਚੋ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਰਸਰਾਮ ਨਗਰ, ਗੁਰੂ ਨਾਨਕ ਪਬਲਿਕ ਸਕੂਲ ਕਮਲਾ ਨਹਿਰੂ,ਡੀ.ਏ.ਵੀ ਕਾਲਜ ਵਿਖੇ ਕਰਵਾਏ ਜਾਣਗੇ।

Asia Cup 2023: ਭਾਰਤ ਦੀ ਪੂਰੀ ਟੀਮ 197 ਦੌੜਾਂ ਤੇ ਸਿਮਟੀ, ਬਾਰਿਸ਼ ਕਰਕੇ ਰੁੱਕਿਆ ਮੈਚ

ਇਹਨਾਂ ਖੇਡਾਂ ਲਈ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਮੰਜੂ ਬਾਲਾ, ਪ੍ਰਿੰਸੀਪਲ ਕ੍ਰਿਸ਼ਨ ਗੁਪਤਾ, ਪ੍ਰਿੰਸੀਪਲ ਜੰਟ ਸਿੰਘ, ਪ੍ਰਿੰਸੀਪਲ ਨਵਤੇਜ ਕੌਰ, ਪ੍ਰਿੰਸੀਪਲ ਜਸਵੀਰ ਸਿੰਘ, ਪ੍ਰਿੰਸੀਪਲ ਗੁਰਮੇਲ ਸਿੰਘ, ਕੁਲਵਿੰਦਰ ਸਿੰਘ ਕਟਾਰੀਆ ਮੁੱਖ ਅਧਿਆਪਕ, ਗਗਨਦੀਪ ਕੌਰ ਮੁੱਖ ਅਧਿਆਪਕ, ਗੁਰਪ੍ਰੀਤ ਕੌਰ ਮੁੱਖ ਅਧਿਆਪਕ (ਸਾਰੇ ਨੋਡਲ ਅਫ਼ਸਰ), ਲੈਕਚਰਾਰ ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ, ਲੈਕਚਰਾਰ ਅਮਰਦੀਪ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਹਰਮੰਦਰ ਸਿੰਘ ਗੁਰਿੰਦਰ ਸਿੰਘ, ਹਰਬਿੰਦਰ ਸਿੰਘ ਨੀਟਾ,ਈਸਟਪਾਲ ਸਿੰਘ, ਰਣਧੀਰ ਸਿੰਘ, ਗੁਰਮੀਤ ਸਿੰਘ ਮਾਨ, ਗੁਰਮੀਤ ਸਿੰਘ ਭੂੰਦੜ, ਗੁਰਿੰਦਰ ਜੀਤ ਸਿੰਘ,ਪ੍ਰਗਟ ਸਿੰਘ,ਅਨਮੋਲ ਸਿੰਘ ਖੇਡਾਂ ਦੇ ਗਰਾਊਂਡ ਪ੍ਰਬੰਧ ਕਰਨਗੇ।

 

ਬਠਿੰਡਾ ਏਮਜ਼ ਵਿਖੇ ਜਨ ਔਸ਼ਧੀ ਸਟੋਰ ਦੀ ਹੋਈ ਸ਼ੁਰੂਆਤ

0

ਜਨ ਔਸ਼ਧੀ ਸਟੋਰ ਤੋਂ ਘੱਟ ਰੇਟਾਂ ਤੇ ਮਿਲਣਗੀਆਂ ਮਰੀਜ਼ਾਂ ਨੂੰ ਦਵਾਈਆਂ : ਡਾ. ਅਨਿੱਲ ਕੁਮਾਰ ਗੁਪਤਾ
ਲੋੜਵੰਦ ਤੇ ਗ਼ਰੀਬ ਲੋਕਾਂ ਲਈ ਸਹਾਈ ਸਿੱਧ ਹੋਵੇਗਾ ਜਨ ਔਸ਼ਧੀ ਸਟੋਰ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 12 ਸਤੰਬਰ : ਜਨ ਔਸ਼ਧੀ ਫਾਰਮੇਸੀ ਤੋਂ ਘੱਟ ਰੇਟਾਂ ’ਤੇ ਮਰੀਜ਼ਾਂ ਨੂੰ ਵਧੀਆ ਦਵਾਈਆਂ ਮਿਲਣਗੀਆਂ, ਇਸ ਨਾਲ ਜਿੱਥੇ ਉਨ੍ਹਾਂ ਨੂੰ ਸੰਪੂਰਨ ਫਾਇਦਾ ਹੋਵੇਗਾ, ਉੱਥੇ ਹੀ ਮਰੀਜ਼ਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਏਮਜ਼ ਬਠਿੰਡਾ ਦੇ ਪ੍ਰਧਾਨ ਪ੍ਰੋ: ਡਾ. ਅਨਿਲ ਕੁਮਾਰ ਗੁਪਤਾ ਨੇ ਸਥਾਨਕ ਏਮਜ਼ ਦੇ ਓਪੀਡੀ ਪ੍ਰਵੇਸ਼ ਹਾਲ ਵਿਖੇ ਜਨ ਔਸ਼ਦੀ ਫਾਰਮੇਸੀ ਸਟੋਰ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏਮਜ਼ ਦੇ ਡਾਇਰੈਕਟਰ ਡਾ. ਡੀ.ਕੇ. ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜਨ ਔਂਸ਼ਧੀ ਦੇ ਸਹਾਇਕ ਮਨੈਜ਼ਰ ਅਰਫ਼ਾਤ ਅਲੀ, ਡਾ. ਰੁਖਸਾਰ, ਡਾ. ਕੰਵਲਜੀਤ ਕੌੜਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੋਈ ਵੀ ਯੋਗ ਲਾਭਪਾਤਰੀ ਆਯੂਸ਼ਮਾਨ ਕਾਰਡ ਬਨਵਾਉਣ ਤੋਂ ਨਾ ਰਹੇ ਵਾਝਾਂ : ਡਾ. ਮਨਦੀਪ ਕੌਰ

ਇਸ ਮੌਕੇ ਡਾ. ਅਨਿਲ ਕੁਮਾਰ ਗੁਪਤਾ ਨੇ ਆਸ ਪ੍ਰਗਟਾਉਂਦਿਆਂ ਜਨ ਔਂਸ਼ਧੀ ਦੇ ਨੁਮਾਂਇਦਿਆਂ ਨੂੰ ਕਿਹਾ ਕਿ ਇੱਥੇ ਦਵਾਈਆਂ ਦੀ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਆਉਣ ਦਿੱਤੀ ਜਾਵੇ ਅਤੇ ਜਨ ਔਂਸ਼ਧੀ ਤੋਂ ਬਿਨ੍ਹਾਂ ਇੱਥੇ ਬਾਹਰਲੀ ਦਵਾਈ ਨਾ ਖ਼ਰੀਦੀ ਅਤੇ ਨਾ ਹੀ ਵੇਚੀ ਜਾਵੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਤਿੰਨ ਜਨ ਔਸ਼ਧੀ ਫਾਰਮੇਸੀ ਸਟੋਰ ਚਲਾਏ ਜਾ ਰਹੇ ਹਨ ਅਤੇ ਹੁਣ ਚੌਥਾ ਜਨ ਔਸ਼ਧੀ ਫਾਰਮੇਸੀ ਸਟੋਰ ਏਮਜ਼ ਵਿਖੇ ਆਮ ਲੋਕਾਂ ਦੀ ਸਹੂਲਤ ਲਈ ਖੋਲ੍ਹਿਆ ਗਿਆ ਹੈ।

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ, ਬੇਟੇ ਸੰਨੀ ਦਿਓਲ ਨਾਲ ਅਮਰੀਕਾ ਰਵਾਨਾ

ਉਨ੍ਹਾਂ ਕਿਹਾ ਕਿ ਇੱਥੇ ਵਧੀਆ ਕੁਆਲਿਟੀ ਦੀ ਦਵਾਈ ਘੱਟ ਰੇਟਾਂ ਤੇ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਜਨ ਔਸ਼ਧੀ ਫਾਰਮੇਸੀ ਸਟੋਰ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਇਸ ਮੌਕੇ ਡਾਇਰੈਕਟਰ ਆਈਆਈਟੀ ਰੋਪੜ ਪ੍ਰੋ. ਰਾਜੀਵ ਅਹੂਜਾ, ਆਈਬੀ ਮੈਂਬਰ ਪ੍ਰੋ. ਕਮਲੇਸ਼ ਓਪਾਧਿਆ, ਪ੍ਰੋ. ਯੋਗੇਂਦਰ ਮਲਿਕ, ਏਮਜ਼ ਡੀਨ ਪ੍ਰੋ. ਅਖ਼ਲੇਸ਼ ਪਾਠਕ, ਏਮਜ਼ ਡੀਡੀਏ ਰਾਜੀਵ ਸੇਨ ਰਾਏ ਅਤੇ ਸਹਾਇਕ ਪ੍ਰੋ. ਡਾ. ਤਰੁਣ ਗੋਇਲ ਤੋਂ ਇਲਾਵਾ ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਆਦਿ ਹਾਜ਼ਰ ਸਨ।

 

ਕੋਈ ਵੀ ਯੋਗ ਲਾਭਪਾਤਰੀ ਆਯੂਸ਼ਮਾਨ ਕਾਰਡ ਬਨਵਾਉਣ ਤੋਂ ਨਾ ਰਹੇ ਵਾਝਾਂ : ਡਾ. ਮਨਦੀਪ ਕੌਰ

0

ਬਠਿੰਡਾ, 12 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਲਾਭਪਤਾਰੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ।

ਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਆਪਸ ‘ਚ ਭਿੜੇ ਪਟਵਾਰੀ, ਪਟਵਾਰੀ ਧੜਾਂ ਹੋਇਆ ਦੋ ਫਾੜ

ਡਾ. ਮਨਦੀਪ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਆਯੂਸ਼ਮਾਨ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਂ, ਸਰਪੰਚਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਮੁਨਿਆਦੀ ਕਰਵਾਉਣ ਤੋਂ ਇਲਾਵਾ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਤਾਂ ਜੋ ਕੋਈ ਵੀ ਯੋਗ ਲਾਭਪਤਾਰੀ ਆਯੂਸ਼ਮਾਨ ਕਾਰਡ ਬਣਾਉਣ ਤੋਂ ਵਾਝਾਂ ਨਾ ਰਹਿ ਸਕੇ।

ਸੱਤਾ ’ਚ ਵਾਪਸ ਪਰਤਣ ’ਤੇ ਅਕਾਲੀ ਦਲ ਪਾਣੀਆਂ ਦੀ ਵੰਡ ਦੇ ਸਾਰੇ ਸਮਝੌਤੇ ਰੱਦ ਕਰੇਗਾ: ਹਰਸਿਮਰਤ ਕੌਰ ਬਾਦਲ

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਕਿਹਾ ਕਿ ਸਥਾਨਕ ਸਿਵਲ ਹਸਪਾਤਲ ਵਿਖੇ 13 ਸਤੰਬਰ 2023 ਨੂੰ ‘ਆਯੂਸ਼ਮਾਨ ਭਵ’ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

ਸੱਤਾ ’ਚ ਵਾਪਸ ਪਰਤਣ ’ਤੇ ਅਕਾਲੀ ਦਲ ਪਾਣੀਆਂ ਦੀ ਵੰਡ ਦੇ ਸਾਰੇ ਸਮਝੌਤੇ ਰੱਦ ਕਰੇਗਾ: ਹਰਸਿਮਰਤ ਕੌਰ ਬਾਦਲ

0

ਕਿਹਾ ਕਿ ਜਿਹੜਾ ਸੂਬਾ ਪੰਜਾਬ ਤੋਂ ਪਾਣੀ ਲੈਣਾ ਚਾਹੇਗਾ, ਉਸਨੂੰ ਸੈਸ ਅਦਾ ਕਰਨਾ ਪਵੇਗਾ।
ਬਠਿੰਡਾ, 12 ਸਤੰਬਰ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਵਿਚ ਮੁੜ ਤੋਂ ਸਰਕਾਰ ਬਣਨ ’ਤੇ ਪਾਣੀਆਂ ਦੇ ਸਾਰੇ ਸਮਝੌਤੇ ਰੱਦ ਕਰੇਗਾ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਦਾ ਸੂਬੇ ਦੇ ਦਰਿਆਈ ਪਾਣੀਆਂ ’ਤੇ ਅਨਿੱਖੜਵਾਂ ਹੱਕ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਭੁੱਚੋ ਮੰਡੀ ਵਿਚ ਆਯੋਜਿਤ ਯੂਥ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਜੇਕਰ ਕੋਈ ਵੀ ਸੂਬਾ ਪੰਜਾਬ ਦੇ ਦਰਿਆਈ ਪਾਣੀ ਵਰਤਣਾ ਚਾਹੁੰਦਾ ਹੈ ਤਾਂ ਉਸਨੂੰ ਪੰਜਾਬ ਨੂੰ ਸੈਸ ਦੇਣਾ ਪਵੇਗਾ।

ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ

ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਇਹ ਫੈਸਲਾ ਲੈ ਕੇ ਵਿਖਾਵੇ ਤੇ ਕਿਹਾ ਕਿ ਉਹ ਅਜਿਹਾ ਨਹੀਂ ਕਰਨਗੇ ਕਿਉਂਕਿ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿਚ ਇਸ ਮਾਮਲੇ ’ਤੇ ਉਹਨਾਂ ਦਾ ਸਟੈਂਡ ਵੱਖੋ-ਵੱਖ ਹੈ। ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਪਾਣੀਆਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਲਈ ਐਕਵਾਇਰ ਕੀਤੀ 5376 ਏਕੜ ਜ਼ਮੀਨ ਡੀਨੋਟੀਫਾਈ ਕਰ ਕੇ ਕਿਸਾਨਾਂ ਨੂੰ ਵਾਪਸ ਦੇ ਦਿੱਤੀ ਸੀ। ਉਹਨਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਨੇ ਐਸ ਵਾਈ ਐਲ ਨੂੰ ਜਨਮ ਦਿੱਤਾ ਜਦੋਂ ਕਿ ਆਮ ਆਦਮੀ ਪਾਰਟੀ ਨਹਿਰ ਰਾਹੀਂ ਪਾਣੀ ਹਰਿਆਣਾ ਤੱਕ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੀ ਹੈ।

ਮੁੱਖ ਮੰਤਰੀ ਦਾ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ ਵਿਰੋਧ

ਉਹਨਾਂ ਕਿਹਾ ਕਿ ਆਪ ਤੇ ਕਾਂਗਰਸ ਪਾਰਟੀ ਇਕ ਟੀਮ ਵਜੋਂ ਕੰਮ ਕਰ ਰਹੇ ਹਨ ਤੇ ਉਹਨਾਂ ਨੇ ਆਉਂਦੀਆਂ ਸੰਸਦੀ ਚੋਣਾਂ ਇਕੱਠਿਆਂ ਲੜਨ ਵਾਸਤੇ ਗਠਜੋੜ ਕੀਤਾ ਹੈ। ਉਹਨਾਂ ਕਿਹਾ ਕਿ ਉਹ ਦੋਸਤਾਨਾ ਮੈਚ ਖੇਡ ਰਹੇ ਹਨ। ਜੇਕਰ ਅਜਿਹਾ ਨਹੀਂ ਹੈ ਤਾਂ ਫਿਰ ਮੈਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦੀ ਹਾਂ ਕਿ ਉਹ ਟਰਾਂਸਪੋਰਟ ਮੰਤਰੀ ਹੁੰਦਿਆਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬੱਸਾਂ ਦੀਆਂ ਬਾਡੀਆਂ ਲੁਆਉਣ ਦੇ ਮਾਮਲੇ ਵਿਚ ਕੀਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਉਹਨਾਂ ਖਿਲਾਫ ਕੇਸ ਦਰਜ ਕਰ ਕੇ ਵਿਖਾਉਣ।

ਲਹਿਰਾਂ ਮੁਹੱਬਤ ਥਰਮਲ ਪਲਾਂਟ ਦੀ ਰਿਹਾਇਸ਼ੀ ਕਾਲੋਨੀ ’ਚ ਚੋਰੀਆਂ ਤੋਂ ਅੱਕੇ ਮੁਲਾਜਮਾਂ ਨੇ ਕੀਤੀ ਨਾਅਰੇਬਾਜ਼ੀ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਆਪ ਸਰਕਾਰ ਬਦਲਾਅ ਨਹੀਂ ਬਦਲੇ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਭਾਵੇਂ ਉਹ ਕਿਸਾਨ, ਨੌਜਵਾਨ, ਵਪਾਰੀ ਤੇ ਉਦਯੋਗਪਤੀ ਤੇ ਸਰਕਾਰੀ ਮੁਲਾਜ਼ਮਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ ਤੇ ਗੈਂਗਸਟਰ ਆਪਣੀਆਂ ਮਨਮਰਜ਼ੀਆਂ ਕਰ ਰਹੀਆਂ ਹਨ।ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬੀ ਠੱਗਿਆ ਮਹਿਸੂਸ ਕਰ ਰਹੇ ਹਨ ਤੇ ਉਹ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਆਪ ਨੂੰ ਚੰਗਾ ਸਬਕ ਸਿਖਾਉਣਗੇ।

ਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਆਪਸ ‘ਚ ਭਿੜੇ ਪਟਵਾਰੀ, ਪਟਵਾਰੀ ਧੜਾਂ ਹੋਇਆ ਦੋ ਫਾੜ

ਝਿੰਜਰ ਨੇ ਹਰਸਿਮਰਤ ਕੌਰ ਬਾਦਲ ਦੀ ਸੰਸਦ ਵਿਚ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਪਵਿੱਤਰ ਸਦਨ ਵਿਚ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸੀਨੀਅਰ ਆਗੂ ਮਾਨ ਸਿੰਘ ਗੁਰੂ, ਜਗਸੀਰ ਸਿੰਘ ਕਲਿਆਣ, ਗਰਦੌਰ ਸਿੰਘ ਤੇ ਗੁਰਲਾਭ ਸਿੰਘ ਢੇਲਵਾਂ ਆਦਿ ਵੀ ਹਾਜ਼ਰ ਸਨ।

ਮੁੱਖ ਮੰਤਰੀ ਦਾ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ ਵਿਰੋਧ

0

ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਆਪ ਸਰਕਾਰ:-ਮੋਰਚਾ ਆਗੂ
ਫਿਰੋਜ਼ਪੁਰ,12 ਸਤੰਬਰ:ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ‘ਸਾਰਾਗੜ੍ਹੀ ਜੰਗੀ ਯਾਦਗਾਰ’ ਦਾ ਨੀਂਹ ਪੱਥਰ ਰੱਖਣ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਠੇਕਾ ਮੁਲਾਜਮਾਂ ਵਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਠੇਕਾ ਮੁਲਾਜ਼ਮਾਂ ਦੀ ਖਿੱਚ-ਧੂਹ ਅਤੇ ਤਸ਼ੱਦਦ ਕਰਕੇ ਸ਼ਹਿਰ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।

ਸਿੰਚਾਈ ਮੁਲਾਜ਼ਮ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਖਿਲਾਫ਼ ਚੰਡੀਗੜ੍ਹ ਵਿਖੇ 15 ਸਤੰਬਰ ਨੂੰ ਕਰਨਗੇ ਰੋਸ ਰੈਲੀ

ਮੋਰਚੇ ਦੇ ਆਗੂਆਂ ਰੁਪਿੰਦਰ ਸਿੰਘ,ਬਲਕਾਰ ਸਿੰਘ,ਹਰਜਿੰਦਰ ਸਿੰਘ,ਸ਼ੇਰ ਸਿੰਘ,ਸ਼ਿੰਦਰ ਸਿੰਘ ਅਤੇ ਵਿਸ਼ਾਲ ਕੁਮਾਰ ਆਦਿ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਸਮੂਹ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਸੰਪਰਕ ਵਿਭਾਗ ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਗਿਆ।

ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ

ਜਿਸ ਦੇ ਰੋਸ਼ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।