Thursday, May 7, 2026
Home Blog Page 201

Big News: ਕਾਂਗਰਸ ਹਾਈਕਮਾਂਡ ਦਾ ਪੰਜਾਬ ਦੀ ਲੀਡਰਸ਼ਿਪ ਨੂੰ ਸਖ਼ਤ ਨਿਰਦੇਸ਼; ਗੁੱਟਬੰਦੀ ਤੇ ਅਨੁਸਾਸ਼ਨਹੀਣਤਾ ਨਹੀਂ ਹੋਵੇਗੀ ਬਰਦਾਸ਼ਤ

0

ਕੀਤਾ ਸਪੱਸ਼ਟ; Punjab Congress ਦੀ ਲੀਡਰਸ਼ਿਪ ਵਿਚ ਨਹੀਂ ਹੋਵੇਗੀ ਕੋਈ ਤਬਦੀਲੀ

Punjab News: Big News: ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਲੀਡਰਸ਼ਿਪ ਵਿੱਚ ਚੱਲ ਰਹੀ ਅੰਦਰੂਨੀ ਜੰਗਬੰਦੀ ਤੋਂ ਖਫ਼ਾ ਪਾਰਟੀ ਹਾਈਕਮਾਂਡ ਵੱਲੋਂ ਅੱਜ ਵੀਰਵਾਰ ਨੂੰ ਸੂਬਾ ਲੀਡਰਸ਼ਿਪ ਨੂੰ ਦਿੱਲੀ ਸੱਦ ਕੇ ਸਖ਼ਤ ਝਾੜ ਪਾਉਂਦਿਆਂ ਸਪੱਸ਼ਟ ਕੀਤਾ ਕਿ ਪਾਰਟੀ ਅੰਦਰ ਗੁੱਟਬੰਦੀ ਤੇ ਅਨੁਸਾਸ਼ਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਜਨਰਲ ਸਕੱਤਰ ਕੇਸੀ ਵੇਣੂਗੋਪਾਲ,ਪੰਜਾਬ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਸਿੰਘ ਬਘੇਲ ਦੀ ਅਗਵਾਈ ਹੇਠ ਕਰੀਬ ਤਿੰਨ ਘੰਟੇ ਹੋਈ ਇਸ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਸੀ ਵੇਣੂਗੋਪਾਲ ਅਤੇ ਭੁਪੇਸ਼ ਸਿੰਘ ਬਘੇਲ ਨੇ ਸਪੱਸ਼ਟ ਕੀਤਾ ਕਿ, ‘‘ ਜੇਕਰ ਕਿਸੇ ਵੀ ਆਗੂ ਨੂੰ ਕੋਈ ਸਮੱਸਿਆ ਹੈ ਜਾਂ ਉਹ ਆਪਣਾ ਕੋਈ ਮੁੱਦਾ ਰੱਖਣਾ ਚਾਹੁੰਦਾ ਹੈ ਤਾਂ ਇਸਦੇ ਲਈ ਪਾਰਟੀ ਪਲੇਟਫ਼ਾਰਮ ਜਾਂ ਫਿਰ ਕੌਮੀ ਲੀਡਰਸ਼ਿਪ ਨੂੰ ਮਿਲਿਆ ਜਾ ਸਕਦਾ ਹੈ ਪ੍ਰੰਤੂ ਕਿਸੇ ਵੀ ਕੀਮਤ ‘ਤੇ ਅਨੁਸ਼ਾਸਨਹੀਣਤਾ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ”

ਇਹ ਵੀ ਪੜ੍ਹੋ 1,10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਨੂੰ ਲੈ ਕੇ ਮੀਡੀਆ, ਸੋਸਲ ਮੀਡੀਆ ਜਾਂ ਗੁੱਟਬੰਦੀ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸਦੇ ਨਾਲ ਹੀ ਪਾਰਟੀ ਹਾਈਕਮਾਂਡ ਨੇ ਸਪੱੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚ ਤਬਦੀਲੀ ਦਾ ਕੋਈ ਸਵਾਲ ਨਹੀਂ। ਉਨ੍ਹਾਂ ਮੁੜ ਇਹ ਵੀ ਐਲਾਨ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਕਿਸੇ ਆਗੂ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਕੇ ਨਹੀਂ ਲੜੀਆਂ ਜਾਣਗੀਆਂ, ਬਲਕਿ ਸਮੂਹਿਕ ਲੀਡਰਸ਼ਿਪ ਅਧੀਨ ਇਹ ਚੋਣ ਲੜੀ ਜਾਵੇਗੀ। ਸ਼੍ਰੀ ਵੇਣੂਗੋਪਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਟਿਕਟਾਂ ਦੀ ਵੰਡ ਤੇ ਚੋਣ ਮੁਹਿੰਮ ਤੌਰ ‘ਤੇ ਚਲਾਈ ਜਾਵੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਲਿਤਾਂ ਨੂੰ ਅਣਗੋਲਿਆ ਕਰਨ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਾਫ਼ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਹਰ ਵਰਗ, ਖਾਸਕਰ ਦਲਿਤ, ਓਬੀਸੀ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦਾ ਵਿਸ਼ੇਸ ਤੌਰ ‘ਤੇ ਧਿਆਨ ਰੱਖਿਆ ਜਾਂਦਾ।

ਇਹ ਵੀ ਪੜ੍ਹੋ Chandigarh Mayor ਚੋਣ; ਆਪ ਤੇ ਕਾਂਗਰਸ ਵਿਚਕਾਰ ਨਹੀਂ ਹੋਵੇਗਾ ਗਠਜੋੜ, ਭਾਜਪਾ ਦਾ ਰਾਹ ਹੋਇਆ ਪੱਧਰਾ !

ਪੰਜਾਬ ਕਾਂਗਰਸ ਦੇ ਢਾਈ ਦਰਜ਼ਨ ਆਗੂਆਂ ਵੱਲੋਂ ਮਿਲਣ ਲਈ ਸਮਾਂ ਮੰਗੇ ਜਾਣ ਦੇ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿਚ ਸ਼੍ਰੀ ਵੇਣੂਗੋਪਾਲ ਨੇ ਸਪਸ਼ਟ ਕੀਤਾ ਕਿ ਗਰੁੱਪ ਦੇ ਵਿਚ ਕਿਸੇ ਵੀ ਆਗੂ ਦੀ ਗੱਲ ਨਹੀਂ ਸੁਣੀ ਜਾਵੇਗੀ, ਹਾਂ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਹ ਇਕੱਲਾ ਆਪਣੀ ਗੱਲ ਰੱਖਣ ਲਈ ਆ ਸਕਦ ਹੈ। ਵੱਡੀ ਗੱਲ ਇਹ ਹੈ ਕਿ ਪੰਜਾਬ ਕਾਂਗਰਸ ਦੇ ਲੀਡਰ ਬਾਅਦ ਵਿਚ ਗੱਲਬਾਤ ਕਰਦਿਆਂ ਮੀਟਿੰਗ ਨੂੰ ਬਹੁਤ ਵਧੀਆਂ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਇਕਜੁਟ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੀਨੀਅਰ ਆਗੂ ਵਿਜੇਂਦਰ ਸਿੰਗਲਾ, ਅਮਰ ਸਿੰਘ, ਰਾਣਾ ਕੇਪੀ ਅਤੇ ਅੰਬਿਕਾ ਸੋਨੀ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

0

👉ਪੰਜਾਬ ਵਿੱਚ ਹਰੇਕ ਪਰਿਵਾਰ ਨੂੰ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਵਿੱਚ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ
SAS Nagar News: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ ‘ਆਪ’ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ ‘ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਝ ਯੋਗ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੀ ਸੌਂਪੇ।

ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਵੱਡਾ ਅਤੇ ਇਤਿਹਾਸਕ ਦਿਨ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ,”ਅੱਜ ਪੰਜਾਬ ਵਿੱਚ ਜੋ ਕੰਮ ਹੋਣ ਜਾ ਰਿਹਾ ਹੈ, ਉਹ ਸ਼ਾਇਦ ਸਾਲ 1950 ਵਿੱਚ ਕੀਤਾ ਜਾਣਾ ਚਾਹੀਦਾ ਸੀ। ਆਜ਼ਾਦੀ ਦੀ ਲੜਾਈ ਲੜਨ ਵਾਲੇ ਦੇਸ਼ ਭਗਤਾਂ ਨੇ ਇਸ ਲਈ ਸੰਘਰਸ਼ ਨਹੀਂ ਕੀਤਾ ਕਿ ਇਕ ਦਿਨ ਅੰਗਰੇਜ਼ ਚਲੇ ਜਾਣ ਅਤੇ ਸਾਡੀਆਂ ਆਪਣੀਆਂ ਸਰਕਾਰਾਂ ਅਜਿਹੀਆਂ ਬਣਨ ਜੋ ਲੋਕਾਂ ਲਈ ਕੁਝ ਨਹੀਂ ਕਰਨਗੀਆਂ।”
‘ਆਪ’ ਸੁਪਰੀਮੋ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਹੁਤ ਸਾਰੀਆਂ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ। ਵੱਡੇ-ਵੱਡੇ ਵਾਅਦੇ ਕੀਤੇ ਗਏ, ਪਰ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ, ਜਦੋਂ ਪੰਜਾਬ ਅੱਤਵਾਦ ਨਾਲ ਗ੍ਰਸਤ ਸੀ ਅਤੇ ਫਿਰ ਇੱਕ ਅਜਿਹਾ ਦੌਰ ਆਇਆ ਜਦੋਂ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਸੀ। ਉਨ੍ਹਾਂ ਕਿਹਾ, “ਹਰ ਚੀਜ਼ ਦਾ ਆਪਣਾ ਸਮਾਂ ਹੁੰਦਾ ਹੈ। ਪਿਛਲੇ ਚਾਰ ਸਾਲਾਂ ਤੋਂ ਪੰਜਾਬ ਜਿਸ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਉਹ ਪੰਜਾਬ ਅਤੇ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।”
ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਤੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਜਾਂਦੇ ਸਨ ਤਾਂ ਉਹ ਗਾਰੰਟੀਆਂ ਦਿੰਦੇ ਸਨ। ਉਸ ਸਮੇਂ ਉਹ “ਕੇਜਰੀਵਾਲ ਦੀਆਂ ਗਾਰੰਟੀਆਂ” ਦੀ ਗੱਲ ਕਰਦੇ ਸਨ, ਜਿਨ੍ਹਾਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਲੋਕ ਉਦੋਂ ਇਸ ‘ਤੇ ਵਿਸ਼ਵਾਸ ਨਹੀਂ ਕਰਦੇ ਸਨ।”

‘ਆਪ’ ਸੁਪਰੀਮੋ ਨੇ ਅੱਗੇ ਕਿਹਾ, “ਉਨ੍ਹਾਂ ਦਿਨਾਂ ਵਿੱਚ, ਕਾਂਗਰਸ ਸਰਕਾਰ ਸੱਤਾ ਵਿੱਚ ਸੀ। ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ, ਅਤੇ ਫਿਰ ਚਰਨਜੀਤ ਸਿੰਘ ਚੰਨੀ। ਉਹ ਕਹਿੰਦੇ ਸਨ ਕਿ ਖਜ਼ਾਨਾ ਖਾਲੀ ਸੀ, ਸਰਕਾਰ ਘਾਟੇ ਵਿੱਚ ਚੱਲ ਰਹੀ ਸੀ, ਅਤੇ ਕੋਈ ਪੈਸਾ ਨਹੀਂ ਸੀ।”ਕੌਮੀ ਕਨਵੀਨਰ ਨੇ ਕਿਹਾ,”ਇਨ੍ਹਾਂ ਲੀਡਰਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਮੁਫ਼ਤ ਬਿਜਲੀ, ਮੁਫ਼ਤ ਸਿਹਤ ਸੰਭਾਲ ਅਤੇ ਮੁਫ਼ਤ ਸਿੱਖਿਆ ਬਾਰੇ ਝੂਠ ਫੈਲਾ ਰਹੇ ਸਨ, ਅਤੇ ਇਹ ਕੁਝ ਵੀ ਸੰਭਵ ਨਹੀਂ ਸੀ ਕਿਉਂਕਿ ਪੈਸਾ ਨਹੀਂ ਸੀ। ਪਰ ‘ਆਪ’ ਸਰਕਾਰ ਨੇ ਸਾਬਤ ਕਰ ਦਿੱਤਾ ਕਿ ਸਾਰੀਆਂ ਗਾਰੰਟੀਆਂ ਸੱਚਮੁੱਚ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ।”
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੁਫ਼ਤ ਵਿੱਚ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਚੰਗੇ ਸਕੂਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ, “ਮੁਫ਼ਤ ਸਿਹਤ ਸੰਭਾਲ ਦੇ ਪ੍ਰਬੰਧ ਪਹਿਲਾਂ ਹੀ ਸ਼ੁਰੂ ਕੀਤੇ ਗਏ ਸਨ, ਪਰ ਅੱਜ ਦਾ ਕਦਮ ਇਤਿਹਾਸਕ ਹੈ। ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ।”ਕੌਮੀ ਕਨਵੀਨਰ ਨੇ ਦੱਸਿਆ ਕਿ ਇਹ ਆਮ ਕਲੀਨਿਕ ਨਹੀਂ ਹਨ। ਉਨ੍ਹਾਂ ਕਿਹਾ, “ਪਿਛਲੇ 75 ਸਾਲਾਂ ਵਿੱਚ, ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ, ਅਤੇ ਹੋਰ 500 ਨਿਰਮਾਣ ਅਧੀਨ ਹਨ।”

ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ, “ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ, 2,500 ‘ਪਿੰਡ ਕਲੀਨਿਕ’ ਖੋਲ੍ਹੇ ਜਾਣਗੇ। ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਜੋ ਕੰਮ ਕੀਤਾ, ਇਸ ਸਰਕਾਰ ਨੇ ਸ਼ਾਇਦ ਸਿਰਫ਼ ਚਾਰ ਸਾਲਾਂ ਵਿੱਚ ਉਸ ਤੋਂ 10 ਗੁਣਾ ਜ਼ਿਆਦਾ ਕੀਤਾ ਹੈ।”ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਜਿੰਦਰਾ ਲੱਗ ਗਿਆ ਸੀ, ਅੰਦਰ ਕੁੱਤੇ ਘੁੰਮ ਰਹੇ ਸਨ। “ਉਨ੍ਹਾਂ ਦੇ ਸਿਹਤ ਕੇਂਦਰ ਇਸ ਤਰ੍ਹਾਂ ਦੇ ਸਨ। ਪਰ ਹੁਣ ਜੋ ਮੁਹੱਲਾ ਕਲੀਨਿਕ ਬਣਾਏ ਗਏ ਹਨ ਉਹ ਸ਼ਾਨਦਾਰ ਅਤੇ ਏਅਰ ਕੰਡੀਸ਼ਨਡ ਹਨ।ਉਨ੍ਹਾਂ ਅੱਗੇ ਕਿਹਾ, “ਜਿਨ੍ਹਾਂ ਨੇ ਉੱਥੇ ਇਲਾਜ ਕਰਵਾਇਆ ਹੈ, ਉਹ ਜਾਣਦੇ ਹਨ ਕਿ ਉਹ ਕਿੰਨੇ ਚੰਗੇ ਹਨ। ਜਦੋਂ ਤੁਸੀਂ ਉੱਥੇ ਜਾਂਦੇ ਹੋ, ਤਾਂ ਇਹ ਸਰਕਾਰੀ ਹਸਪਤਾਲ ਵਾਂਗ ਨਹੀਂ, ਸਗੋਂ ਇੱਕ ਪ੍ਰਾਈਵੇਟ ਕਲੀਨਿਕ ਵਾਂਗ ਮਹਿਸੂਸ ਹੁੰਦਾ ਹੈ। ਹੁਣ ਮੁਹੱਲਾ ਕਲੀਨਿਕ ਦੂਰ-ਦੂਰ ਤੱਕ, ਹਰ ਥਾਂ ਪਿੰਡਾਂ ਵਿੱਚ ਖੁੱਲ੍ਹ ਰਹੇ ਹਨ।”
‘ਆਪ’ ਮੁਖੀ ਨੇ ਅੱਗੇ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਚਾਰ ਸਾਲਾਂ ਵਿੱਚ, 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਅਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। “ਪਹਿਲਾਂ, ਮਸ਼ੀਨਾਂ ਕੰਮ ਨਹੀਂ ਕਰਦੀਆਂ ਸਨ, ਪਰ ਹੁਣ ਸਾਰੀਆਂ ਮਸ਼ੀਨਾਂ ਲਾਈਆਂ ਗਈਆਂ ਹਨ ਅਤੇ ਹਰ ਇੱਕ ਸਹੀ ਢੰਗ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ, ਦਵਾਈਆਂ ਨਹੀਂ ਮਿਲਦੀਆਂ ਸਨ, ਪਰ ਹੁਣ ਦਵਾਈਆਂ ਦੇ ਕਾਊਂਟਰ ਖੁੱਲ੍ਹ ਗਏ ਹਨ ਅਤੇ ਲੋਕਾਂ ਨੂੰ ਮੁਫਤ ਦਵਾਈਆਂ ਮਿਲ ਰਹੀਆਂ ਹਨ। ਸਰਕਾਰੀ ਹਸਪਤਾਲਾਂ ਨੂੰ ਸ਼ਾਨਦਾਰ ਬਣਾਇਆ ਗਿਆ ਹੈ।ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ, “ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ, ਅੱਜ ਅਜਿਹੀ ਯੋਜਨਾ ਲਾਗੂ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।”ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਕਿਸਾਨ ਸਾਡੇ ਸਾਰਿਆਂ ਲਈ ਅਨਾਜ ਪੈਦਾ ਕਰਨ ਤੇਜ਼ ਧੁੱਪ ਹੇਠ ਬਹੁਤ ਮਿਹਨਤ ਕਰਦਾ ਹੈ, ਪਰ ਜੇਕਰ ਉਸ ਦੇ ਪਰਿਵਾਰ ਵਿੱਚ ਕੋਈ ਬਿਮਾਰ ਹੋ ਜਾਂਦਾ ਹੈ, ਤਾਂ ਉਸ ਨੂੰ ਆਪਣੀ ਜ਼ਮੀਨ ਗਹਿਣੇ ਰੱਖਣੀ ਪੈਂਦੀ ਹੈ। ਉਨ੍ਹਾਂ ਅੱਗੇ ਕਿਹਾ, “ਉਹ ਆਪਣੀ ਜ਼ਮੀਨ ਅਤੇ ਗਹਿਣੇ ਵੇਚ ਦਿੰਦਾ ਹੈ, ਆਪਣਾ ਘਰ ਗੁਆ ਦਿੰਦਾ ਹੈ, ਅਤੇ ਫਿਰ ਵੀ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੁੰਦੀ ਕਿ ਮਰੀਜ਼ ਬਚ ਜਾਵੇਗਾ। ਛੋਟੀ ਤੋਂ ਛੋਟੀ ਬਿਮਾਰੀ ਲਈ ਵੀ, ਜੇਕਰ ਕਿਸੇ ਪ੍ਰਾਈਵੇਟ ਹਸਪਤਾਲ ਜਾਂਦਾ ਹੈ, ਤਾਂ ਘੱਟੋ-ਘੱਟ ਪੈਕੇਜ ₹2 ਲੱਖ ਤੋਂ ₹3 ਲੱਖ ਹੁੰਦਾ ਹੈ, ਅਤੇ ਵਿਅਕਤੀ ਪੂਰੀ ਤਰ੍ਹਾਂ ਬਰਬਾਦ ਹੋ ਜਾਂਦਾ ਹੈ। ਪਰ ਹੁਣ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।”

ਅਰਵਿੰਦ ਕੇਜਰੀਵਾਲ ਨੇ ਅੱਗੇ ਦੱਸਿਆ ਕਿ ਇਹ 10 ਲੱਖ ਰੁਪਏ ਦੀ ਬੀਮਾ ਯੋਜਨਾ ਹੈ। ਉਨ੍ਹਾਂ ਕਿਹਾ, “ਲੋਕ ਕਿਸੇ ਵੀ ਹਸਪਤਾਲ ਵਿੱਚ ਜਾ ਸਕਦੇ ਹਨ, ਭਾਵੇਂ ਸਰਕਾਰੀ ਹੋਵੇ ਜਾਂ ਪ੍ਰਾਈਵੇਟ। ਸਰਕਾਰ ਨੇ ਪਹਿਲਾਂ ਹੀ ਸਭ ਕੁਝ ਠੀਕ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਛੇਤੀ ਹੀ ਸਰਕਾਰੀ ਹਸਪਤਾਲ, ਪ੍ਰਾਈਵੇਟ ਹਸਪਤਾਲਾਂ ਨਾਲੋਂ ਵੀ ਬਿਹਤਰ ਹੋ ਜਾਣਗੇ। ਪਰ ਹੁਣ ਮਰੀਜ਼ ਕਿਤੇ ਵੀ ਜਾ ਸਕਦੇ ਹਨ।ਉਨ੍ਹਾਂ ਅੱਗੇ ਕਿਹਾ, “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ ਲਈ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”ਉਨ੍ਹਾਂ ਕਿਹਾ ਕਿ ਸਰਕਾਰਾਂ ਆਮ ਤੌਰ ‘ਤੇ ਬਹੁਤ ਸਾਰੀਆਂ ਸ਼ਰਤਾਂ ਲਾਉਂਦੀਆਂ ਹਨ, ਪਰ ਉਨ੍ਹਾਂ ਨੇ ਕੋਈ ਸ਼ਰਤ ਨਹੀਂ ਲਾਈ। ਉਨ੍ਹਾਂ ਜ਼ੋਰ ਦੇ ਕਿਹਾ, “ਹਰ ਕੋਈ ਇਨਸਾਨ ਹੈ, ਹਰ ਕੋਈ ਪੰਜਾਬੀ ਹੈ, ਅਤੇ ਹਰ ਕੋਈ ਭਾਰਤੀ ਹੈ, ਤਾਂ ਕਿਸੇ ਨੂੰ ਕਿਉਂ ਬਾਹਰ ਰੱਖਿਆ ਜਾਵੇ? ਇਹ ਕਾਰਡ ਸਾਰਿਆਂ ਲਈ ਹੈ, ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ।”

ਅਰਵਿੰਦ ਕੇਜਰੀਵਾਲ ਨੇ ਪਿਛਲੇ ਚਾਰ ਸਾਲਾਂ ਅਤੇ ਉਸ ਤੋਂ ਪਹਿਲਾਂ ਦੇ ਸਮੇਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਜਦੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਸੱਤਾ ਵਿੱਚ ਸਨ ਤਾਂ ਪੰਜਾਬ ਨਸ਼ਿਆਂ ਨਾਲ ਗ੍ਰਸਤ ਸੀ। ਉਨ੍ਹਾਂ ਕਿਹਾ, “ਇਨ੍ਹਾਂ ਸਰਕਾਰਾਂ ਦੇ ਵੱਡੇ ਮੰਤਰੀ ਨਸ਼ੇ ਵੇਚਦੇ ਸਨ ਅਤੇ ਆਪਣੇ ਸਰਕਾਰੀ ਵਾਹਨਾਂ ਰਾਹੀਂ ਵੰਡਦੇ ਸਨ।”ਉਨ੍ਹਾਂ ਨੇ ਯਾਦ ਦਿਵਾਇਆ ਕਿ ਜਦੋਂ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਇਨ੍ਹਾਂ ਹੀ ਮੰਤਰੀਆਂ ਦਾ ਨਾਮ ਲੈ ਕੇ ਕਿਹਾ ਸੀ ਕਿ ਇਹ ਮੰਤਰੀ ਨਸ਼ੇ ਦਾ ਕਾਰੋਬਾਰ ਚਲਾ ਰਹੇ ਸਨ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਭ੍ਰਿਸ਼ਟ ਮੰਤਰੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਜੇਲ੍ਹ ਭੇਜਣ ਦੀ ਹਿੰਮਤ ਦਿਖਾਈ ਹੈ। ਪਰ ਉਨ੍ਹਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਹੋਇਆ ਕਿ ਜਦੋਂ ਉਸ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਤਾਂ ਇਹ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਗਈਆਂ ਅਤੇ ਗਾਲ੍ਹਾਂ ਕੱਢਣ ਲੱਗ ਪਈਆਂ। “ਇਨ੍ਹਾਂ ਪਾਰਟੀਆਂ ਨੇ ‘ਆਪ’, ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਗਾਲ੍ਹਾਂ ਕੱਢੀਆਂ ਅਤੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।”’ਆਪ’ ਮੁਖੀ ਨੇ ਸਵਾਲ ਕੀਤਾ, “ਜਦੋਂ ਪੰਜਾਬ ਦੇ ਬੱਚੇ ਨਸ਼ਿਆਂ ਕਾਰਨ ਮਰ ਰਹੇ ਸਨ ਅਤੇ ਉਨ੍ਹਾਂ ਦਾ ਭਵਿੱਖ ਤਬਾਹ ਹੋ ਰਿਹਾ ਸੀ, ਤਾਂ ਕੀ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋ ਰਹੀ ਸੀ? ਹੁਣ ਜਦੋਂ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ ਤਾਂ ਕੀ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ?”

ਉਨ੍ਹਾਂ ਕਿਹਾ ਕਿ ਇਹ ਲੋਕ ਕਿਸੇ ਨੂੰ ਪਿਆਰ ਨਹੀਂ ਕਰਦੇ। ਅਰਵਿੰਦ ਕੇਜਰੀਵਾਲ ਨੇ ਕਿਹਾ, “ਇਹ ਸਭ ਉਨ੍ਹਾਂ ਦਾ ਕਾਰੋਬਾਰ ਹੈ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਦਾ ਕਾਰੋਬਾਰ ਬੰਦ ਕਰ ਦਿੱਤਾ ਹੈ। ਨਸ਼ੇ ਵੇਚਣ ਵਾਲੀਆਂ ਇਨ੍ਹਾਂ ਪਾਰਟੀਆਂ, ਇਨ੍ਹਾਂ ਦੇ ਪੈਰੋਕਾਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਸਬੰਧਤ ਹਨ। ਹੁਣ ਜਦੋਂ ਨਸ਼ਾ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ ਅਤੇ ਗੈਂਗਸਟਰਾਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ, ਤਾਂ ਇਹ ਪਾਰਟੀਆਂ ਗਾਲ੍ਹਾਂ ਕੱਢ ਰਹੀਆਂ ਹਨ ਅਤੇ ਕਹਿ ਰਹੀਆਂ ਹਨ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।”
ਉਨ੍ਹਾਂ ਕਿਹਾ, “ਇਨ੍ਹਾਂ ਲੀਡਰਾਂ ਨੂੰ ਗੈਂਗਸਟਰਾਂ ਅਤੇ ਜਬਰਨ ਵਸੂਲੀਆਂ ਦੀ ਪ੍ਰਵਾਹ ਹੈ, ਪੰਜਾਬੀਆਂ ਦੀ ਨਹੀਂ। ਜਦੋਂ ਆਮ ਲੋਕਾਂ ਨੂੰ ਜਬਰਨ ਵਸੂਲੀ ਦੀਆਂ ਕਾਲਾਂ ਆਉਂਦੀਆਂ ਹਨ ਅਤੇ ਧਮਕੀ ਦਿੱਤੀ ਜਾਂਦੀ ਹੈ ਕਿ ਜੇ ਉਹ ਪੈਸੇ ਨਹੀਂ ਦਿੰਦੇ ਤਾਂ ਉਨ੍ਹਾਂ ਦੇ ਬੱਚੇ ਮਾਰ ਦਿੱਤੇ ਜਾਣਗੇ ਤਾਂ ਇਨ੍ਹਾਂ ਲੀਡਰਾਂ ਨੂੰ ਪੀੜਤ ਲੋਕਾਂ ਦੇ ਮਨੁੱਖੀ ਅਧਿਕਾਰ ਯਾਦ ਨਹੀਂ ਆਉਂਦੇ। ਜਨਤਾ ਨੂੰ ਇਨ੍ਹਾਂ ਪਾਰਟੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਵੋਟ ਨਹੀਂ ਪਾਉਣੀ ਚਾਹੀਦੀ, ਨਹੀਂ ਤਾਂ ਉਹ ਹਨੇਰ ਯੁੱਗ ਵਾਪਸ ਆ ਜਾਵੇਗਾ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਮੁਸ਼ਕਲ ਨਾਲ, ਪਰਮਾਤਮਾ ਨੇ ‘ਆਪ’ ਵਰਗੀ ਪਾਰਟੀ ਬਣਾਈ ਹੈ, ਅਤੇ ਕਿਹਾ, “ਇਹ ਕੁਦਰਤ ਦਾ ਚਮਤਕਾਰ ਹੈ, ਕਿਉਂਕਿ ਨਾ ਤਾਂ ਉਨ੍ਹਾਂ ਕੋਲ ਪੈਸਾ ਹੈ ਅਤੇ ਨਾ ਭਗਵੰਤ ਮਾਨ, ਨਾ ਮਨੀਸ਼ ਸਿਸੋਦੀਆ, ਨਾ ਹੀ ਸਤੇਂਦਰ ਜੈਨ ਕੋਲ ਪੈਸਾ ਹੈ। ਉਹ ਸਧਾਰਨ ਲੋਕ ਹਨ, ਪਰ ਕੁਦਰਤ ਦੇ ਚਮਤਕਾਰ ਨਾਲ, ਪਾਰਟੀ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਇੰਨੀ ਜਲਦੀ ਸੱਤਾ ਵਿੱਚ ਆਈ। ਇਹ ਸਭ ਪਰਮਾਤਮਾ ਅਤੇ ਵਾਹਿਗੁਰੂ ਦੁਆਰਾ ਕੀਤਾ ਜਾ ਰਿਹਾ ਹੈ।”ਉਨ੍ਹਾਂ ਕਿਹਾ ਕਿ ਇਸ ਨਵੀਂ 10 ਲੱਖ ਰੁਪਏ ਦੀ ਯੋਜਨਾ ਦਾ ਵੀ ਇਹ ਲੋਕ ਵਿਰੋਧ ਕਰਨਗੇ। ਉਸ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਨੇਤਾਵਾਂ ਨੂੰ ਕਿਹਾ ਕਿ ਜੇਕਰ ਕੁਝ ਚੰਗਾ ਹੋ ਰਿਹਾ ਹੈ, ਤਾਂ ਉਨ੍ਹਾਂ ਨੂੰ ਇਸ ਦੀ ਪ੍ਰਸੰਸਾ ਕਰਨੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ, “ਇਹ 10 ਲੱਖ ਰੁਪਏ ਦਾ ਇਲਾਜ ਹਰ ਕਿਸੇ ਨੂੰ ਮੁਹੱਈਆ ਹੋਵੇਗਾ। ਇਨ੍ਹਾਂ ਲੀਡਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਇਸ ਯੋਜਨਾ ਤਹਿਤ ਇਲਾਜ ਕੀਤਾ ਜਾਵੇਗਾ। ‘ਆਪ’ ਸਰਕਾਰ ਨੇ ਕੋਈ ਵਿਤਕਰਾ ਨਹੀਂ ਕੀਤਾ ਹੈ, ਨਾ ਹੀ ਕੋਈ ਸ਼ਰਤ ਰੱਖੀ ਹੈ ਕਿ ਕਾਂਗਰਸ ਜਾਂ ਅਕਾਲੀ ਮੈਂਬਰਾਂ ਦਾ ਇਲਾਜ ਨਹੀਂ ਕੀਤਾ ਜਾਵੇਗਾ। ਸਾਰਿਆਂ ਦਾ ਇਲਾਜ ਕੀਤਾ ਜਾਵੇਗਾ। ਪ੍ਰਮਾਤਮਾ ਸਾਰਿਆਂ ਨੂੰ ਖੁਸ਼ ਰੱਖੇ।”
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਪੰਜਾਬ ਜਾਂ ਪੰਜਾਬੀਆਂ ਨੂੰ ਪਿਆਰ ਨਹੀਂ ਕਰਦੇ। ਉਨ੍ਹਾਂ ਕਿਹਾ, “ਉਹ ਸਿਰਫ਼ ਸੱਤਾ ਚਾਹੁੰਦੇ ਹਨ ਤਾਂ ਜੋ ਉਹ ਪੈਸਾ ਕਮਾ ਸਕਣ। ਉਨ੍ਹਾਂ ਦਾ ਮਕਸਦ ਸੱਤਾ ਤੋਂ ਪੈਸਾ ਅਤੇ ਪੈਸੇ ਤੋਂ ਸੱਤਾ ਹੈ। ਅੱਜ, ਇਹ ਪਾਰਟੀਆਂ ਬੁਰੀ ਹਾਲਤ ਵਿੱਚ ਹਨ। ‘ਆਪ’ ਵਧ-ਫੁੱਲ ਰਹੀ ਹੈ, ਜਦੋਂ ਕਿ ਕਾਂਗਰਸੀ ਆਗੂ ਇੱਕ ਦੂਜੇ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਰੁੱਝੇ ਹੋਏ ਹਨ ਅਤੇ ਹਰ ਕੋਈ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਅਕਾਲੀ ਦਲ ਦੀ ਹਾਲਤ ਵੀ ਮਾੜੀ ਹੈ।”ਅਰਵਿੰਦ ਕੇਜਰੀਵਾਲ ਨੇ ਇਹ ਕਹਿ ਕੇ ਆਪਣਾ ਭਾਸ਼ਣ ਸਮੇਟਿਆ ਕਿ ਸਿਰਫ਼ ‘ਆਪ’ ਹੀ ਪੰਜਾਬ ਅਤੇ ਇਸ ਦੇ ਲੋਕਾਂ ਦੇ ਪਰਿਵਾਰਾਂ ਦਾ ਭਵਿੱਖ ਬਣਾ ਸਕਦੀ ਹੈ ਅਤੇ ਉਨ੍ਹਾਂ ਦੀ ਦੇਖਭਾਲ ਕਰ ਸਕਦੀ ਹੈ। ਉਨ੍ਹਾਂ ਕਿਹਾ, “ਉਹ ਆਪਣੇ ਲਈ ਕੁਝ ਨਹੀਂ ਚਾਹੁੰਦੇ। ਉਹ ਲੋਕਾਂ ਦੁਆਰਾ ਦਿੱਤੇ ਗਏ ਸੇਵਾ ਦੇ ਮੌਕੇ ਲਈ ਤਹਿ ਦਿਲੋਂ ਧੰਨਵਾਦੀ ਅਤੇ ਸ਼ੁਕਰਗੁਜ਼ਾਰ ਹਨ। ਉਹ ਸਿਰਫ਼ ਇਹੀ ਮੰਗ ਕਰਦੇ ਹਨ ਕਿ ਜਨਤਾ ਉਨ੍ਹਾਂ ਨੂੰ ਪਿਆਰ ਅਤੇ ਵਿਸ਼ਵਾਸ ਦਿੰਦੀ ਰਹੇ।”
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਦਿੱਤੇ ਸਰਬੱਤ ਦੇ ਭਲੇ ਦੇ ਸੁਨੇਹੇ ‘ਤੇ ਅਮਲ ਕਰਦਿਆਂ ਇਹ ਯੋਜਨਾ ਸਮਾਜ ਦੇ ਸਾਰੇ ਵਰਗਾਂ ਲਈ ਸ਼ੁਰੂ ਕੀਤੀ ਗਈ ਹੈ ਅਤੇ ਇਸ ਨਾਲ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਅੱਜ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਆਪਣੇ ਨਾਗਰਿਕਾਂ ਨੂੰ ਸਿਹਤ, ਸਿੱਖਿਆ, ਬਿਜਲੀ ਅਤੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ।
ਇਸ ਪਹਿਲਕਦਮੀ ਦੇ ਦਾਇਰੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਹਰ ਕੋਈ ਨਾਗਰਿਕ ਸਿਹਤ ਕਾਰਡ ਲਈ ਯੋਗ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿਹਤ ਕਾਰਡ ਸੁਵਿਧਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਜਾਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਕਰਕੇ ਔਨਲਾਈਨ ਰਜਿਸਟ੍ਰੇਸ਼ਨ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯੂਥ ਕਲੱਬ ਦੇ ਮੈਂਬਰ ਘਰ-ਘਰ ਜਾ ਕੇ ਕਾਰਡ ਬਣਾ ਕੇ ਵੀ ਨਾਗਰਿਕਾਂ ਦੀ ਸਹਾਇਤਾ ਵੀ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਵਿੱਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ। ਉਨ੍ਹਾਂ ਕਿਹਾ ਕਿ ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿੱਚ ਸ਼ਾਮਲ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ।
ਇਸ ਯੋਜਨਾ ਦੇ ਮੁੱਖ ਉਦੇਸ਼ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੇ ਕਿਸੇ ਵੀ ਨਾਗਰਿਕ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ, ਪਰ ਪਰਮਾਤਮਾ ਨਾ ਕਰਕੇ ਜੇਕਰ ਕੋਈ ਬੀਮਾਰ ਹੋ ਵੀ ਜਾਂਦਾ ਹੈ ਤਾਂ ਉਸਨੂੰ ਹੁਣ ਇਲਾਜ ਲਈ ਚਿੰਤਾ ਕਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਇਹ ਸਿਹਤ ਯੋਜਨਾ ਸਾਰੇ ਵਰਗਾਂ ਨੂੰ ਮੁੱਖ ਰੱਖਦਿਆਂ ਤਿਆਰ ਕੀਤੀ ਗਈ ਹੈ, ਜੋ ਹਰ ਇੱਕ ਪੰਜਾਬੀ ਪਰਿਵਾਰ ਨੂੰ ਕਵਰੇਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਕੁਝ ਅਜਿਹੇ ਪਰਿਵਾਰਾਂ ਨੂੰ ਵੀ ਜਾਣਦੇ ਹਨ ਜਿਨ੍ਹਾਂ ਨੇ ਆਪਣੇ ਸਕੇ-ਸਬੰਧੀਆਂ ਦੇ ਇਲਾਜ ਲਈ ਆਪਣੀ ਜ਼ਿੰਦਗੀ ਭਰ ਦੀ ਪੂੰਜੀ ਤੱਕ ਖ਼ਰਚ ਦਿੱਤੀ ਅਤੇ ਕਈਆਂ ਨੂੰ ਵਿੱਤੀ ਬੋਝ ਦੇ ਚਲਦਿਆਂ ਬਿਮਾਰੀ ਅੱਗੇ ਗੋਡੇ ਵੀ ਟੇਕਣੇ ਪਏ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਇਨ੍ਹਾਂ ਸਭ ਚੀਜ਼ਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਸਰਕਾਰ ਇਹ ਯੋਜਨਾ ਲੈ ਕੇ ਆਈ ਹੈ ਅਤੇ ਜੋ ਵੀ ਅੱਜ ਤੋਂ ਇਸ ਯੋਜਨਾ ਅਧੀਨ ਰਜਿਸਟਰ ਕਰਦਾ ਹੈ ਉਹ ਹੁਣ ਤੋਂ ਹੀ ਇਸ ਤਹਿਤ ਲਾਭ ਪ੍ਰਾਪਤ ਕਰਨ ਦਾ ਹੱਕਦਾਰ ਹੋਵੇਗਾ।
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਗਰੀਬ ਪਰਿਵਾਰਾਂ ਨੂੰ ਐਲਪੀਜੀ ਕੁਨੈਕਸ਼ਨ ਪ੍ਰਦਾਨ ਕਰਨ ਲਈ ਉਜਵਲਾ ਯੋਜਨਾ ਸ਼ੁਰੂ ਕੀਤੀ ਅਤੇ ਫਿਰ ਜਿਨ੍ਹਾਂ ਨੂੰ ਕੁਨੈਕਸ਼ਨ ਦਿੱਤੇ ਗਏ ਉਨ੍ਹਾਂ ਨੂੰ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਗਿਆ। ਉਨ੍ਹਾਂ ਨੇ ਪਿਛਲੀ ਸੂਬਾ ਸਰਕਾਰ ਦੀ ਇੱਕ ਯੋਜਨਾ ਦਾ ਵੀ ਹਵਾਲਾ ਦਿੱਤਾ ਜਿੱਥੇ ਵਿਦਿਆਰਥੀਆਂ ਨੂੰ ਸਿਰਫ਼ ਆਟਾ-ਦਾਲ ਸਕੀਮ ਅਧੀਨ ਦਾਖ਼ਲ ਕਰਨ ਲਈ 8ਵੀਂ ਜਮਾਤ ਤੱਕ ਫੇਲ੍ਹ ਨਹੀਂ ਕੀਤਾ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੀਆਂ ਬਿਜ਼ਨਸ ਬਲਾਸਟਰ ਸਕੀਮਾਂ ‘ਤੇ ਵਿਸ਼ੇਸ਼ ਤੌਰ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਕੰਪਨੀਆਂ ਨਾਲ ਲਗਭਗ 45 ਕਰੋੜ ਦੇ ਐਮ.ਓ.ਯੂ. ਹਾਸਲ ਕੀਤੇ ਹਨ।
ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਾਟੋ-ਕਲੇਸ਼ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਸੇਵਾ ਲਈ ਨਹੀਂ ਸਗੋਂ ਮੇਵਾ (ਪੈਸੇ) ਲਈ ਮੁੱਖ ਮੰਤਰੀ ਬਣਨ ਲਈ ਇੱਕ ਦੂਜੇ ਨਾਲ ਲੜ-ਝਗੜ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਰੱਖਿਆ ਕਰਮੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਦੀ ਨੀਤੀ ਲਿਆਂਦੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਦੀ ਸਮੁੱਚੀ ਲੀਡਰਸ਼ਿਪ ਆਮ ਆਦਮੀਆਂ ਦੀ ਹੈ ਅਤੇ ਸੂਬਾ ਸਰਕਾਰ ਆਮ ਆਦਮੀ ਦੀ ਭਲਾਈ ਲਈ ਲਗਾਤਾਰ ਸਖ਼ਤ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 16 ਮਾਰਚ ਨੂੰ ਸੂਬਾ ਸਰਕਾਰ ਦੇ ਚਾਰ ਸਾਲ ਪੂਰੇ ਹੋ ਜਾਣਗੇ ਅਤੇ ਇਸ ਮਿਆਦ ਦੌਰਾਨ ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ, 61000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਟੇਲਾਂ ਤੱਕ ਪਾਣੀ ਪਹੁੰਚਾਇਆ, 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਅਤੇ ਲੋਕਾਂ ਦੀ ਭਲਾਈ ਲਈ ਹੋਰ ਬਹੁਤ ਕੁਝ ਯਕੀਨੀ ਬਣਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ-ਪੱਖੀ ਉਪਰਾਲੇ ਜਾਰੀ ਰਹਿਣਗੇ।

ਇਸ ਦੌਰਾਨ ‘ਆਪ’ ਪੰਜਾਬ ਦੇ ਸਹਿ-ਪ੍ਰਭਾਰੀ ਸਤਿੰਦਰ ਜੈਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੁਲਵੰਤ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

1,10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

SBS Nagar News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸੀ, ਦੀਆਂ ਤਿੰਨ ਗੱਡੀਆਂ (ਟਿੱਪਰ, ਜੇ.ਸੀ.ਬੀ. ਅਤੇ ਮੋਟਰਸਾਈਕਲ) ਜ਼ਬਤ ਕਰ ਲਈਆਂ ਅਤੇ ਉਸ ਦੀਆਂ ਗੱਡੀਆਂ ਜੰਗਲਾਤ ਵਿਭਾਗ ਦੇ ਦਫ਼ਤਰ, ਨਵਾਂਸ਼ਹਿਰ ਲੈ ਆਏ।

ਇਹ ਵੀ ਪੜ੍ਹੋ  Moga Police ਵੱਲੋ 5 ਦੇਸੀ ਪਿਸਟਲ, 18 ਜਿੰਦਾ ਰੋਂਦ ਸਮੇਤ ਬੰਬੀਹਾਂ ਗੈਂਗ ਦੇ 3 ਗੁਰਗੇ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਰਾਹੀਂ ਸ਼ਿਕਾਇਤਕਰਤਾ ਮੁਹੰਮਦ ਸਲੀਮ ਨੂੰ 600000 ਰੁਪਏ ਦਾ ਭਾਰੀ ਜੁਰਮਾਨਾ ਲਗਾਉਣ ਦੀ ਧਮਕੀ ਦਿੱਤੀ ਅਤੇ ਸ਼ਿਕਾਇਤਕਰਤਾ ਵਿਰੁੱਧ ਕਾਰਵਾਈ ਨਾ ਕਰਨ ਅਤੇ ਉਸ ਦੀਆਂ ਜ਼ਬਤ ਕੀਤੀਆਂ ਗੱਡੀਆਂ ਵੀ ਛੱਡਣ ਦੇ ਬਦਲੇ 150000 ਰੁਪਏ ਰਿਸ਼ਵਤ ਮੰਗ ਕੀਤੀ। ਸ਼ਮਸ਼ੇਰ ਸਿੰਘ ਦੇ ਸਹਿਯੋਗੀ ਅਮਰਜੀਤ ਥਿੰਦ (ਚਾਹ ਵੇਚਣ ਵਾਲਾ) ਨੇ ਮੰਗੀ ਗਈ ਉਕਤ ਰਕਮ ਵਿੱਚੋਂ 70000 ਰੁਪਏ(45,000 ਰੁਪਏ ਨਕਦ ਅਤੇ 25,000 ਰੁਪਏ ਯੂਪੀਆਈ ਰਾਹੀਂ ) ਪ੍ਰਾਪਤ ਕੀਤੇ ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੁਬਾਰਾ ਉਕਤ ਯੂ.ਪੀ.ਆਈ. ਖਾਤੇ ਵਿੱਚ 40,000 ਰੁਪਏ ਟ੍ਰਾਂਸਫਰ ਕੀਤੇ। ਇਸ ਤਰ੍ਹਾਂ, ਕੁੱਲ 110000 ਰੁਪਏ ਦੀ ਰਕਮ ਸ਼ਮਸ਼ੇਰ ਸਿੰਘ ਦੇ ਸਹਿਯੋਗੀ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ ਦਿੱਤੀ ਗਈ ਸੀ। ਇਸ ਤੋਂ ਬਾਅਦ, ਸ਼ਮਸ਼ੇਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਬਾਕੀ 40,000 ਰੁਪਏ ਦਾ ਭੁਗਤਾਨ ਕਰਨ ਲਈ ਕਿਹਾ, ਜੋ ਅਜੇ ਤੱਕ ਪ੍ਰਾਪਤ ਨਹੀਂ ਹੋਏ ਸਨ।

ਇਹ ਵੀ ਪੜ੍ਹੋ  Punjab ਦੇ ਹਰ ਪ੍ਰਵਾਰ ਨੂੰ ਮਿਲੇਗੀ 10 ਲੱਖ ਤੱਕ ਮੁਫ਼ਤ ਇਲਾਜ਼ ਦੀ ਸਹੂਲਤ; ਭਗਵੰਤ ਮਾਨ ਤੇ ਅਰਵਿੰਦ ਕੇਜ਼ਰੀਵਾਲ ਵੱਲੋਂ ਸ਼ੁਰੂਆਤ

ਜਾਂਚ ਦੌਰਾਨ, ਉਕਤ ਕਰਮਚਾਰੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਜਿਸ ਨਾਲ ਵਿਜੀਲੈਂਸ ਬਿਊਰੋ ਯੂਨਿਟ ਐਸਬੀਐਸ ਨਗਰ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਨਵਾਂਸ਼ਹਿਰ ਦੇ ਬਲਾਕ ਅਫਸਰ ਚਿਰਾਗ ਲਖੋਤਰਾ ਦੇ ਘਰ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕਰਨ ਲਈ ਟੀਮਾਂ ਦਾ ਗਠਨ ਕੀਤਾ ਹੈ ਤਾਂ ਜੋ ਉਸਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾ ਸਕੇ। ਇਸ ਸਬੰਧ ਵਿੱਚ ਜੇਕਰ ਜੰਗਲਾਤ ਵਿਭਾਗ ਦੇ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਕੋਈ ਸਬੂਤ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਓਲੰਪਿਕ ਵਿੱਚ ਤਗਮੇ ਜਿੱਤਣ ਲਈ ਖਿਡਾਰਿਆਂ ਨੂੰ ਉਪਲਬਧ ਕਰਵਾਇਆ ਜਾ ਰਿਹਾ ਹੈ ਉੱਚ ਪੱਧਰੀ ਇੰਫ੍ਰਾਸਟ੍ਰਕਚਰ-ਨਾਇਬ ਸਿੰਘ ਸੈਣੀ

0

👉ਮੁੱਖ ਮੰਤਰੀ ਨੇ ਕੁਰੂਕਸ਼ੇਤਰ ਯੂਨਿਵਰਸਿਟੀ ਵਿੱਚ 5.50 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ ਸਿੰਥੇਟਿਕ ਹਾਕੀ ਖੇਡ ਮੈਦਾਲ ਦਾ ਕੀਤਾ ਉਦਘਾਟਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਓਲੰਪਿਕ ਵਿੱਚ ਤਗਮੇ ਜਿੱਤਣ ਲਈ ਸੂਬੇ ਦੇ ਖਿਡਾਰਿਆਂ ਨੂੰ ਉੱਚ ਪੱਧਰੀ ਇੰਫ੍ਰਾਸਟ੍ਰਕਚਰ ਹਰਿਆਣਾ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸੂਬੇ ਵਿੱਚ ਛਿਪੀ ਖੇਡ ਪ੍ਰਤੀਭਾਗਿਆਂ ਨੂੰ ਨਿਖਾਰਨ ਲਈ ਸਰਕਾਰ ਵੱਲੋਂ ਖੇਡ ਨਰਸਰਿਆਂ ਨਾਲ ਨਾਲ ਹੋਰ ਖੇਡ ਕੇਂਦਰ ਵੀ ਬਣਾਏ ਗਏ ਹਨ। ਸਰਕਾਰ ਨੇ ਖਿਡਾਰਿਆਂ ਨੂੰ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਜਿਸ ਦੇ ਚਲਦੇ ਖਿਡਾਰੀ ਦੇਸ਼ ਲਈ ਸਭ ਤੋਂ ਵੱਧ ਮੇਡਲ ਜਿੱਤ ਕੇ ਲਿਆ ਰਹੇ ਹਨ।ਮੁੱਖ ਮੰਤਰੀ ਵੀਰਵੀਰ ਨੂੰ ਕੁਰੂਕਸ਼ੇਤਰ ਯੂਨਿਵਰਸਿਟੀ ਦੇ ਖੇਡ ਕਾਂਪਲੈਕਸ ਵਿੱਚ ਯੂਨਿਵਰਸਿਟੀ ਪ੍ਰਸ਼ਾਸਨ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਖਿਡਾਰਿਆਂ ਨਾਲ ਗੱਲਬਾਤ ਕਰ ਰਹੇ ਸਨ।

ਇਹ ਵੀ ਪੜ੍ਹੋ ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ; 26 ਜਨਵਰੀ ਦੇ ਬਦਲਵੇਂ ਪ੍ਰੋਗਰਾਮ ਐਲਾਨੇ

ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਦੀ ਖੇਡੋ ਇੰਡੀਆ ਯੋਜਨਾ ਤਹਿਤ ਤਕਰੀਬਨ 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਸਿੰਥੇਟਿਕ ਹਾਕੀ ਮੈਦਾਨ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਖੇਡੋ ਇੰਡੀਆ ਯੋਜਨਾ ਤਹਿਤ 8 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਆਲ ਵੇਦਰ ਸਵਿਮਿੰਗ ਪੂਲ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਖੁਦ ਹਾਕੀ ਸਟਿਕ ਥਾਮੀ ਅਤੇ ਨਵੇਂ ਸਿੰਥੇਟਿਕ ਟ੍ਰੈਕ ‘ਤੇ ਜੋਰਦਾਰ ਸਟ੍ਰੋਕ ਲਗਾ ਕੇ ਮੈਦਾਨ ਦਾ ਨਿਰੀਖਣ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸਿੰਥੇਟਿਕ ਹਾਕੀ ਖੇਡ ਮੈਦਾਨ ਤੋਂ ਹੁਣ ਉਭਰਦੇ ਹੋਏ ਹਾਕੀ ਖਿਡਾਰਿਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਾਪਤ ਹੋਣਗੀਆਂ।

ਇਹ ਵੀ ਪੜ੍ਹੋ Chandigarh Mayor ਚੋਣ; ਆਪ ਤੇ ਕਾਂਗਰਸ ਵਿਚਕਾਰ ਨਹੀਂ ਹੋਵੇਗਾ ਗਠਜੋੜ, ਭਾਜਪਾ ਦਾ ਰਾਹ ਹੋਇਆ ਪੱਧਰਾ !

ਮੁੱਖ ਮੰਤਰੀ ਨੇ ਯੂਨਿਵਰਸਿਟੀ ਦੇ ਅਧਿਕਾਰਿਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਦੀ ਖੇਡੋ ਇੰਡੀਆ ਯੋਜਨਾ ਨਾਲ ਰਾਜ ਦੇ ਖਿਡਾਰੀ ਓਲੰਪਿਕ ਅਤੇ ਕੌਮਾਂਤਰੀ ਮੰਚਾਂ ‘ਤੇ ਹੋਰ ਵੱਧ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।ਕੁਰੂਕਸ਼ੇਤਰ ਯੂਨਿਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਸੋਮਨਾਥ ਸੱਚਦੇਵਾ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਸੁਆਗਤ ਕਰਦੇ ਹੋਏ ਭਾਰਤ ਸਰਕਾਰ ਦੀ ਖੇਡੋ ਇੰਡੀਆ ਯੋਜਨਾ ਤਹਿਤ ਬਣਾਏ ਗਏ ਸਿੰਥੇਟਿਕ ਹਾਕੀ ਏਸਟ੍ਰੋਟ੍ਰਫ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ 10 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਸੀ। ਇਸ ਬਜਨ ਨਾਲ 5.50 ਕਰੋੜ ਰੁਪਏ ਹਾਕੀ ਖੇਡ ਮੈਦਾਨ ‘ਤੇ ਖਰਚ ਕੀਤੇ ਗਏ ਹਨ ਅਤੇ 4.50 ਕਰੋੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ ਇੰਡੋਰ ਖੇਡ ਹਾਲ ਦਾ ਨਿਰਮਾਣ ਕੀਤਾ ਜਾਵੇਗਾ।ਇਸ ਮੌਕੇ ‘ਤੇ ਡਿਪਟੀ ਕਮੀਸ਼ਨਰ ਸ੍ਰੀ ਵਿਸ਼ਰਾਮ ਕੁਮਾਰ ਮੀਣਾ ਸਮੇਤ ਹੋਰ ਵੀ ਲੋਕ ਮੌਜ਼ੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Police ਵੱਲੋ 5 ਦੇਸੀ ਪਿਸਟਲ, 18 ਜਿੰਦਾ ਰੋਂਦ ਸਮੇਤ ਬੰਬੀਹਾਂ ਗੈਂਗ ਦੇ 3 ਗੁਰਗੇ ਕਾਬੂ

0

Moga News: Moga Police ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ CIA Staff Moga ਦੀ ਪੁਲਿਸ ਪਾਰਟੀ ਵੱਲੋ ਬੰਬੀਹਾਂ ਗੈਂਗ ਦੇ 03 ਗੁਰਗਿਆ ਨੂੰ ਕਾਬੂ ਕਰਕੇ ਉਹਨਾ ਪਾਸੋ 04 ਦੇਸੀ ਪਿਸਟਲ 32 ਬੋਰ ਸਮੇਤ ਮੈਗਜੀਨ ਸਮੇਤ 15 ਰੌਦ ਜਿੰਦਾ 32 ਬੋਰ ਅਤੇ ਇੱਕ ਦੇਸੀ ਪਿਸਟਲ 30 ਬੋਰ ਸਮੇਤ ਮੈਗਜ਼ੀਨ ਸਮੇਤ 03 ਰੌਂਦ ਜਿੰਦਾ 30 ਬੋਰ ਬਰਾਮਦ ਕੀਤੇ।

ਇਹ ਵੀ ਪੜ੍ਹੋ Punjab ਦੇ ਹਰ ਪ੍ਰਵਾਰ ਨੂੰ ਮਿਲੇਗੀ 10 ਲੱਖ ਤੱਕ ਮੁਫ਼ਤ ਇਲਾਜ਼ ਦੀ ਸਹੂਲਤ; ਭਗਵੰਤ ਮਾਨ ਤੇ ਅਰਵਿੰਦ ਕੇਜ਼ਰੀਵਾਲ ਵੱਲੋਂ ਸ਼ੁਰੂਆਤ

ਇਸ ਸਬੰਧ ਵਿਚ ਅੱਜ ਮੀਡੀਆ ਨੂੰ ਜਾਣਕਾਰੀ ਦਿੰਦਿਆਂ SSP ਅਜੈ ਗਾਂਧੀ ਨੇ ਦਸਿਆ ਕਿ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ DSP(D) ਸੁੱਖਅਮ੍ਰਿਤ ਸਿੰਘ ਦੀ ਸੁਪਰਵੀਜਨ ਹੇਠ CIA Staff Moga ਦੇ ਇੰਚਾਰਜ਼ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ASI ਵਰਿੰਦਰ ਕੁਮਾਰ ਦੀ ਪੁਲਿਸ ਟੀਮ ਵੱਲੋਂ ਮੁਲਜ਼ਮ ਗੁਰਵਿੰਦਰ ਸਿੰਘ ਉਰਫ ਗਗਨਾ ਵਾਸੀ ਕੌਕਰੀ ਵਹਿਣੀਵਾਲ, ਜਸਪ੍ਰੀਤ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਬਾਘਾਪੁਰਾਣਾ ਅਤੇ ਏਕਜੋਤ ਸਿੰਘ ਵਾਸੀ ਢਿੱਲਵਾਂ ਵਾਲਾ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ Punjab Congress ਦਾ ਕਾਟੋ-ਕਲੈਸ਼; ਹਾਈਕਮਾਂਡ ਨੇ ਅੱਜ ਦਿੱਲੀ ਤਲਬ ਕੀਤੀ ਸੂਬਾਈ ਲੀਡਰਸ਼ਿਪ

ਇਹਨਾਂ ਦੀ ਤਲਾਸੀ ਦੌਰਾਨ ਇਹਨਾਂ ਪਾਸੋ 04 ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 15 ਰੋਂਦ ਜਿੰਦਾ 32 ਬੋਰ ਅਤੇ ਇੱਕ ਦੇਸੀ ਪਿਸਟਲ 30 ਬੋਰ ਸਮੇਤ ਮੈਗਜ਼ੀਨ ਸਮੇਤ 03 ਰੌਂਦ ਜਿੰਦਾ 30 ਬੋਰ ਬਰਾਮਦ ਹੋਏ । ਐਸਐਸਪੀ ਮੁਤਾਬਕ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਬਰਾਮਦਾ ਨਜਾਇਜ ਅਸਲਿਆ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DPIIT ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

0

Chandigarh News: punjab startup; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (DPIIT) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸੂਬੇ ਨੇ ਸ਼ਾਨਦਾਰ ਕਰਗੁਜ਼ਾਰੀ ਸਦਕਾ ਇਹ ਪ੍ਰਾਪਤੀ ਦਰਜ ਕੀਤੀ ਹੈ ।ਉਨ੍ਹਾਂ ਅੱਗੇ ਕਿਹਾ ਕਿ ਵਣਜ ਅਤੇ ਉਦਯੋਗ ਮੰਤਰਾਲੇ ਅਧੀਨ ਡੀ.ਪੀ.ਆਈ.ਆਈ.ਟੀ. ਵੱਲੋਂ ਕੀਤੇ ਇਸ ਸਟੇਟ ਸਟਾਰਟਅੱਪ ਰੈਂਕਿੰਗ ਅਭਿਆਸ ਦਾ ਉਦੇਸ਼ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਟਾਰਟਅੱਪ ਈਕੋਸਿਸਟਮ ਮਜ਼ਬੂਤ ਕਰਨ ਲਈ ਸਰਗਰਮ ਸੁਧਾਰਾਂ ਨੂੰ ਅਪਣਾਉਣ ਵੱਲ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ Punjab ਦੇ ਹਰ ਪ੍ਰਵਾਰ ਨੂੰ ਮਿਲੇਗੀ 10 ਲੱਖ ਤੱਕ ਮੁਫ਼ਤ ਇਲਾਜ਼ ਦੀ ਸਹੂਲਤ; ਭਗਵੰਤ ਮਾਨ ਤੇ ਅਰਵਿੰਦ ਕੇਜ਼ਰੀਵਾਲ ਵੱਲੋਂ ਸ਼ੁਰੂਆਤ

ਮੌਜੂਦਾ ਐਡੀਸ਼ਨ ਵਿੱਚ 36 ਵਿੱਚੋਂ 34 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਹਿੱਸਾ ਲਿਆ, ਜੋ ਨਵੀਨਤਾ ਅਤੇ ਉੱਦਮਤਾ ਵੱਲ ਵਧ ਰਹੇ ਭਾਰਤ ਦੇ ਯਤਨਾਂ ਅਤੇ ਕੌਮੀ ਤਰਜੀਹ ਨੂੰ ਦਰਸਾਉਂਦਾ ਹੈ। ਇਸ ਰੈਂਕਿੰਗ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੰਜ ਸਮੂਹਾਂ ਵਿੱਚ ਸ਼੍ਰੇਣੀਬੱਧ ਕੀਤਾ ਜਾਂਦਾ ਹੈ – ਬੈਸਟ ਪਰਫਾਰਮਰ, ਟਾਪ ਪਰਫਾਰਮਰ, ਲੀਡਰ, ਅਸਪਾਇਰਿੰਗ ਲੀਡਰ ਅਤੇ ਇਮਰਜਿੰਗ ਸਟੇਟ। 1 ਜਨਵਰੀ 2023 ਤੋਂ 31 ਅਕਤੂਬਰ 2024 ਤੱਕ ਦੀ ਮਿਆਦ ਨਾਲ, ਸਟਾਰਟਅੱਪ ਈਕੋਸਿਸਟਮ ਗਰੋਥ ਨੂੰ 6 ਅਹਿਮ ਤੇ ਮੁੱਖ ਸੁਧਾਰ ਖੇਤਰਾਂ ਵਿੱਚ ਪ੍ਰਦਰਸ਼ਨ ਨਾਲ ਮੁਲਾਂਕਣ ਕੀਤਾ ਗਿਆ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਉਦਯੋਗ ਤੇ ਵਣਜ ਮੰਤਰੀ ਸੰਜੀਵ ਅਰੋੜਾ ਦੀ ਗਤੀਸ਼ੀਲ ਨਿਗਰਾਨੀ ਹੇਠ ਪੰਜਾਬ ਨੇ ਸਟਾਰਟਅੱਪ, ਨਵੀਨਤਾ ਅਤੇ ਉੱਦਮਤਾ ਲਈ ਇੱਕ ਪ੍ਰਗਤੀਸ਼ੀਲ ਅਤੇ ਸਮਰੱਥ ਨੀਤੀਗਤ ਵਾਤਾਵਰਣ ਨੂੰ ਤਰਜੀਹ ਦਿੱਤੀ ਹੈ।

ਇਹ ਵੀ ਪੜ੍ਹੋ Punjab Congress ਦਾ ਕਾਟੋ-ਕਲੈਸ਼; ਹਾਈਕਮਾਂਡ ਨੇ ਅੱਜ ਦਿੱਲੀ ਤਲਬ ਕੀਤੀ ਸੂਬਾਈ ਲੀਡਰਸ਼ਿਪ

ਸਟਾਰਟਅੱਪ ਪੰਜਾਬ ਰਾਹੀਂ, ਸ਼੍ਰੀਮਤੀ ਸੁਰਭੀ ਮਲਿਕ, ਆਈ.ਏ.ਐਸ., ਡਾਇਰੈਕਟਰ ਉਦਯੋਗ ਅਤੇ ਵਣਜ ਅਤੇ ਸਟੇਟ ਸਟਾਰਟਅੱਪ ਨੋਡਲ ਅਫਸਰ, ਪੰਜਾਬ ਦੀ ਅਗਵਾਈ ਵਾਲੀ ਸਟਾਰਟਅੱਪ ਲਈ ਸਟੇਟ ਨੋਡਲ ਏਜੰਸੀ ਨੇ ਡੀਪੀਆਈਆਈਟੀ ਰੈਂਕਿੰਗ ਅਭਿਆਸ ਵਿੱਚ ਲਗਾਤਾਰ ਹਿੱਸਾ ਲਿਆ ਹੈ ਅਤੇ ਲਗਾਤਾਰ ਐਡੀਸ਼ਨਾਂ ਵਿੱਚ ਤਰੱਕੀ ਦਾ ਪ੍ਰਦਰਸ਼ਨ ਕੀਤਾ ਹੈ। ਸ਼੍ਰੀ ਕੇ.ਕੇ. ਯਾਦਵ, ਆਈਏਐਸ, ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰਮੋਸ਼ਨ ਵਿਭਾਗ, ਨੇ ਸਟਾਰਟਅੱਪ ਪੰਜਾਬ ਟੀਮ ਨੂੰ ਇਸ ਵੱਕਾਰੀ ਪ੍ਰਾਪਤੀ ’ਤੇ ਵਧਾਈ ਦਿੱਤੀ।ਸਟਾਰਟਅੱਪ ਇੰਡੀਆ ਦੇ ਡਾਇਰੈਕਟਰ ਵੱਲੋਂ ਸਟਾਰਟਅੱਪ ਪੰਜਾਬ ਟੀਮ ਨੂੰ ਪ੍ਰਸ਼ੰਸਾ ਸਰਟੀਫਿਕੇਟ ਪੇਸ਼ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ; 26 ਜਨਵਰੀ ਦੇ ਬਦਲਵੇਂ ਪ੍ਰੋਗਰਾਮ ਐਲਾਨੇ

0

Ludhiana News: ਬੀਤੀ ਦੇਰ ਰਾਤ ਤੱਕ ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂਆਂ ਦੀ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਬਾਪੂ ਗੁਰਚਰਨ ਸਿੰਘ ਹਵਾਰਾ,ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ,ਬਲਵਿੰਦਰ ਸਿੰਘ ਫਿਰੋਜ਼ਪੁਰ, ਕਿਸਾਨ ਆਗੂ ਦਰਸ਼ਨਪਾਲ ਸਿੰਘ, ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਮੋਰਚੇ ਦੇ ਆਗੂ ਤਰੁਣ ਜੈਨ ਬਾਵਾ, ਬਲਵਿੰਦਰ ਸਿੰਘ ਕਾਲਾ ,ਪਾਲ ਸਿੰਘ ਘੜੂੰਆਂ, ਬਲਜੀਤ ਸਿੰਘ ਭਾਉ, ਜੀਤ ਸਿੰਘ ਔਲਖ, ਰਸ਼ਪਾਲ ਸਿੰਘ ਚੰਡੀਗੜ੍ਹ ,ਬਲਦੇਵ ਸਿੰਘ ਚੰਡੀਗੜ੍ਹ ,ਗੁਰਜੰਟ ਸਿੰਘ, ਸੁਖਬੀਰ ਸਿੰਘ ਸਮੇਤ ਮੋਰਚੇ ਅਤੇ ਕਿਸਾਨਾਂ ਦੇ ਵੀ ਆਗੂ ਸ਼ਾਮਿਲ ਸਨ।

ਇਹ ਵੀ ਪੜ੍ਹੋ ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ

ਮੋਰਚੇ ਦੀ ਕਾਰਵਾਈ ਪ੍ਰੈਸ ਨੂੰ ਰਿਲੀਜ਼ ਕਰਦੇ ਹੋਏ ਮੋਰਚੇ ਦੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ 26 ਜਨਵਰੀ ਨੂੰ ਕਿਸਾਨ ਜੱਥੇਬੰਦੀਆਂ ਅਤੇ ਪੰਥਕ ਜੱਥੇਬੰਦੀਆਂ ਵੱਲੋਂ ਵੱਖ ਵੱਖ ਪ੍ਰੋਗਰਾਮ ਦਿੱਤੇ ਗਏ ਹਨ, ਇਸ ਲਈ ਮੋਰਚੇ ਵੱਲੋਂ 26 ਜਨਵਰੀ ਨੂੰ ਸਾਰੇ ਟੋਲ ਪਲਾਜ਼ਾ ਨੂੰ ਫ੍ਰੀ ਕਰਨ ਅਤੇ ਕਾਲੇ ਝੰਡੇ ਲਗਾਉਣ ਦਾ ਪ੍ਰੋਗਰਾਮ ਮੁਲਤਵੀ ਕਰ ਕੇ ਬਦਲਵਾਂ ਪ੍ਰੋਗਰਾਮ ਦਿੱਤਾ ਗਿਆ ਹੈ। ਨਵੇਂ ਪ੍ਰੋਗਰਾਮ ਦੇ ਤਹਿਤ ਹੁਣ 26 ਜਨਵਰੀ ਨੂੰ ਮੋਰਚੇ ਸਥਾਨ ਤੋਂ ਗੁਰਦੁਆਰਾ ਸੁਹਾਣਾ ਤੱਕ ਕਾਲੇ ਝੰਡਿਆਂ ਨਾਲ ਮਾਰਚ ਕਰਕੇ ਵਾਪਸ ਮੋਰਚੇ ਵਿੱਚ ਆਇਆ ਜਾਵੇਗਾ। 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਕੀਤਾ ਗਿਆ ਸੀ ਪ੍ਰੰਤੂ ਮੋਦੀ ਸਰਕਾਰ ਅਤੇ ਭਗਵੰਤ ਸਿੰਘ ਮਾਨ ਦੀ ਸਰਕਾਰ ਕਾਨੂੰਨ ਮੁਤਾਬਕ ਬੰਦੀ ਸਿੰਘਾਂ ਦੀਆਂ ਰਿਹਾਈਆਂ ,ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਹੀਂ ਕਰ ਰਹੀ ।

ਇਹ ਵੀ ਪੜ੍ਹੋ Punjab Congress ਦਾ ਕਾਟੋ-ਕਲੈਸ਼; ਹਾਈਕਮਾਂਡ ਨੇ ਅੱਜ ਦਿੱਲੀ ਤਲਬ ਕੀਤੀ ਸੂਬਾਈ ਲੀਡਰਸ਼ਿਪ

ਇਸ ਲਈ 26 ਜਨਵਰੀ ਨੂੰ ਕਾਲਾ ਦਿਵਸ ਮਨਾਉਂਦੇ ਹੋਏ ਘਰਾਂ ਉੱਪਰ ਕਾਲੇ ਝੰਡੇ ਲਾਉਣ ਅਤੇ ਸੰਸਾਰ ਭਰ ਦੀਆਂ ਅੰਬੈਂਸੀਆ ਅੱਗੇ ਰੋਸ ਵਿਖਾਵੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਵੱਡੀ ਲੋਕ ਲਹਿਰ ਬਣਾਉਣ ਲਈ ਫਰਵਰੀ ਵਿੱਚ ਪੰਜਾਬ ਨੂੰ ਚਾਰ ਹਿੱਸਿਆਂ ਵਿੱਚ ਵੰਡ ਕੇ ਕਿਸਾਨ ਜੱਥੇਬੰਦੀਆਂ, ਸਿੱਖ ਸੰਪਰਦਾਵਾਂ, ਪੰਥਕ ਜੱਥੇਬੰਦੀਆਂ, ਮਜ਼ਦੂਰ ਜੱਥੇਬੰਦੀਆਂ, ਪੰਜਾਬ ਵਿੱਚ ਸੁਹਿਰਦ ਸਾਰੇ ਭਾਈਚਾਰਿਆਂ ਦੇ ਆਗੂਆਂ ਦੀਆਂ ਮੀਟਿੰਗਾਂ ਕਰਕੇ ਅਤੇ ਰਾਇ ਲੈ ਕੇ ਸਾਰੇ ਆਗੂਆਂ ਦੀ ਸਾਂਝੀ ਮੀਟਿੰਗ ਕਰਕੇ ਚੰਡੀਗੜ ਵਿੱਚ ਫੈਸਲਾ ਕੁੰਨ ਸੰਘਰਸ਼ ਕਰੋ ਜਾਂ ਮਰੋ ਦੀ ਨੀਤੀ ਮੁਤਾਬਕ ਐਲਾਨ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਵਿੱਚ ‘ਨਵੀਂ ਉਡਾਣ’ ਤਹਿਤ ਅਖਬਾਰ ਵੰਡਣ ਵਾਲੇ ਵਿਅਕਤੀਆਂ ਨੂੰ ਸਾਈਕਲਾਂ ਤੇ ਜੈਕਟਾਂ ਵੰਡ ਕੇ ਕੀਤਾ ਸਨਮਾਨਿਤ

0

Bathinda News: ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਭਾਰਤੀ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਇਥੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵਲੋਂ ਨਿਵੇਕਲੀ ਪਹਿਲਕਦਮੀ ‘ਨਵੀਂ ਉਡਾਣ’ ਤਹਿਤ ਅਖਬਾਰਾਂ ਵੰਡਣ ਵਾਲੇ 50 ਹਾਕਰਾਂ ਨੂੰ ਸਾਈਕਲਾਂ ਅਤੇ ਜੈਕਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਜ ਵਿੱਚ ਇੱਕ ਵਰਗ ਅਖਬਾਰ ਵੰਡਣ ਵਾਲਿਆਂ ਦਾ ਹੁੰਦਾ ਹੈ। ਇਹ ਮਿਹਨਤਕਸ਼ ਲੋਕ ਹਨ, ਜੋ ਚਾਹੇ ਮੀਹ-ਹਨੇਰੀ ਹੋਵੇ, ਇਹ ਸਵੇਰੇ 4-5 ਵਜੇ ਉੱਠ ਕੇ ਲੋਕਾਂ ਦੇ ਘਰਾਂ ਵਿੱਚ ਅਖਬਾਰ ਪਹੁੰਚਾਉਂਦੇ ਹਨ।

ਇਹ ਵੀ ਪੜ੍ਹੋ Punjab ਦੇ ਹਰ ਪ੍ਰਵਾਰ ਨੂੰ ਮਿਲੇਗੀ 10 ਲੱਖ ਤੱਕ ਮੁਫ਼ਤ ਇਲਾਜ਼ ਦੀ ਸਹੂਲਤ; ਭਗਵੰਤ ਮਾਨ ਤੇ ਅਰਵਿੰਦ ਕੇਜ਼ਰੀਵਾਲ ਵੱਲੋਂ ਸ਼ੁਰੂਆਤ

ਇਹ ਪਾਰਟ ਟਾਇਮ ਕੰਮ ਕਰਦੇ ਹਨ ਤੇ ਅਖਬਾਰ ਵੰਡਣ ਤੋਂ ਬਾਅਦ ਇਹ ਆਪਣੇ ਅਗਲੇ ਕੰਮ ਲਈ ਚਲੇ ਜਾਂਦੇ ਹਨ। ਇਹ ਲੋਕ ਅਖਬਾਰ ਵੰਡਣ ਦਾ ਕੰਮ ਸਾਈਕਲ ਰਾਹੀਂ ਕਰਦੇ ਹਨ। ਆਮ ਤੌਰ ‘ਤੇ ਇਹ ਸਾਈਕਲ ਪੁਰਾਣੇ ਹੁੰਦੇ ਹਨ ਅਤੇ ਅਖਬਾਰ ਵੰਡਣ ਸਮੇਂ ਇਨ੍ਹਾਂ ਵਿੱਚ ਕੋਈ ਨਾ ਕੋਈ ਖਰਾਬੀ ਆ ਜਾਂਦੀ ਹੈ, ਜਿਸ ਨਾਲ ਇਨ੍ਹਾਂ ਨੂੰ ਅਖਬਾਰ ਵੰਡਣ ਤੇ ਆਪਣੇ ਅਗਲੇ ਕੰਮ ‘ਤੇ ਜਾਣ ਵਿੱਚ ਦੇਰੀ ਹੋ ਜਾਂਦੀ ਹੈ। ਅਖਬਾਰ ਵੰਡਣ ਵਾਲਿਆਂ ਦੀਆਂ ਇਨ੍ਹਾਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਅਖਬਾਰ ਵੰਡਣ ਵਾਲਿਆਂ ਨੂੰ ਇੱਕ ਨਵਾਂ ਸਾਈਕਲ ਬਿਨ੍ਹਾਂ ਕਿਸੇ ਕੀਮਤ ਤੋਂ ਦਿੱਤਾ ਗਿਆ ਹੈ। ਇਸ ਉਪਰਾਲੇ ਦਾ ਮੁੱਖ ਮੰਤਵ ਅਖਬਾਰ ਵੰਡਣ ਵਾਲਿਆਂ ਦੇ ਰੋਜ਼ਾਨਾਂ ਜੀਵਨ ਨੂੰ ਸੁਖਾਲਾ ਬਣਾਉਣ ਤੋਂ ਇਲਾਵਾ ਉਨ੍ਹਾਂ ਦੀ ਮਿਹਨਤ ਨੂੰ ਸਨਮਾਨ ਦੇਣਾ ਹੈ।

ਇਹ ਵੀ ਪੜ੍ਹੋ Chandigarh Mayor ਚੋਣ; ਆਪ ਤੇ ਕਾਂਗਰਸ ਵਿਚਕਾਰ ਨਹੀਂ ਹੋਵੇਗਾ ਗਠਜੋੜ, ਭਾਜਪਾ ਦਾ ਰਾਹ ਹੋਇਆ ਪੱਧਰਾ !

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਥੇ ਅਖਬਾਰ ਹਾਕਰ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ ਉਥੇ ਹੀ ਸੂਚਨਾ ਦੇ ਪ੍ਰਸਾਰ ਵਿੱਚ ਅਹਿਮ ਭੂਮਿਕਾ ਵੀ ਨਿਭਾਉਂਦੇ ਹਨ। ਉਨ੍ਹਾਂ ਆਸ ਜਤਾਈ ਕਿ ਸਾਈਕਲਾਂ ਮਿਲਣ ਨਾਲ ਅਖਬਾਰ ਹਾਕਰਾਂ ਨੂੰ ਆਪਣੇ ਕੰਮ ਵਿੱਚ ਹੋਰ ਸੁਵਿਧਾ ਮਿਲੇਗੀ ਅਤੇ ਉਹ ਹੋਰ ਉਤਸ਼ਾਹ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਜ਼ਿਲ੍ਹੇ ਦਾ ਕੋਈ ਵੀ ਲੋੜਵੰਦ ਵਿਅਕਤੀ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਮਿਹਨਤੀ ਵਰਗ ਦਾ ਹੌਸਲਾ ਵਧਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

50 ਕਾਂਗਰਸੀ ਪਰਿਵਾਰਾਂ ਨੇ ਬਬਲੀ ਢਿੱਲੋਂ ਦੀ ਅਗਵਾਈ ਹੇਠ ਫੜਿਆ ਅਕਾਲੀ ਦਲ ਦਾ ਪੱਲਾ

0

👉ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਦੀ ਕਾਰਗੁਜ਼ਾਰੀ ਅਤੇ ਅਕਾਲੀ ਦਲ ਸਰਕਾਰ ਦੇ 10 ਸਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ
Bathinda News:ਬਠਿੰਡਾ ਦੀ ਚੰਦਸਰ ਬਸਤੀ ਵਿੱਚੋਂ ਕਰੀਬ 50 ਕਾਂਗਰਸੀ ਪਰਿਵਾਰਾਂ ਨੇ ਵੀਰਵਾਰ ਨੂੰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਐਮਸੀ ਰਾਜੂ ਮਾਨ ਦੀਆਂ ਕੋਸ਼ਿਸ਼ਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਿਰਾਹਿਆ ਗਿਆ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਪਰਿਵਾਰ ਪਾਰਟੀ ਨਾਲ ਜੁੜੇ।

ਇਹ ਵੀ ਪੜ੍ਹੋ ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ

ਅਕਾਲੀ ਦਲ ਦੇ ਦਫ਼ਤਰ ਵਿੱਚ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ 10 ਸਾਲ ਦੀ ਕਾਰਗੁਜ਼ਾਰੀ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਸਮੇਤ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਰਵਾਏ ਗਏ ਵਿਕਾਸ ਕਾਰਜ ਬੇਮਿਸਾਲ ਹਨ, ਜੋ ਹੋਰ ਕੋਈ ਪਾਰਟੀ ਨਹੀਂ ਕਰਵਾ ਸਕੀ।ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਅਸਲ ਮਾਇਨਿਆਂ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਹੀ ਪੰਜਾਬ, ਪੰਜਾਬੀਅਤ ਅਤੇ ਗਰੀਬ ਲੋਕਾਂ ਦੇ ਮੁੱਦਈ ਹਨ।

ਇਹ ਵੀ ਪੜ੍ਹੋ  Punjab Congress ਦਾ ਕਾਟੋ-ਕਲੈਸ਼; ਹਾਈਕਮਾਂਡ ਨੇ ਅੱਜ ਦਿੱਲੀ ਤਲਬ ਕੀਤੀ ਸੂਬਾਈ ਲੀਡਰਸ਼ਿਪ

ਉਨ੍ਹਾਂ ਦੱਸਿਆ ਕਿ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਅਮਨ ਕੁਮਾਰ, ਆਸ਼ੀਸ਼, ਸਟੀਫਨ, ਕੁਲਦੀਪ ਸਿੰਘ, ਬਲਕਰਨ ਸਿੰਘ, ਬਲਵਿੰਦਰ ਸਿੰਘ, ਮੋਹਨ ਸਿੰਘ, ਕਾਕਾ ਸਿੰਘ, ਅਨਮੋਲ ਸਿੰਘ, ਸਾਹਿਲ ਸਿੰਘ, ਵਿੱਕੀ ਸਹੋਤਾ, ਬਿੱਟੂ ਸਿੰਘ, ਸੋਮਾ ਸਿੰਘ, ਸੁਖਪ੍ਰੀਤ ਸਿੰਘ, ਸੰਜੂ ਸਿੰਘ, ਸੈਮੀ ਸਿੰਘ ਆਦਿ ਸ਼ਾਮਲ ਹਨ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਕੁਲਦੀਪ ਸਿੰਘ ਨੰਬਰਦਾਰ, ਮੋਹਨਜੀਤ ਸਿੰਘ ਪੁਰੀ, ਰਾਜੂ ਮਾਨ, ਗੁਰਪ੍ਰੀਤ ਸੰਧੂ, ਰਵਿੰਦਰ ਸਿੰਘ ਚੀਮਾ, ਹਰਤਾਰ ਸਿੰਘ, ਕਰਮਜੋਗ ਸਿੰਘ ਮਾਨ, ਬਲਵਿੰਦਰ ਸਿੰਘ ਬੱਲੀ, ਜਗਜੀਤ ਸਿੰਘ ਭੁੱਲਰ, ਮਨਿੰਦਰ ਸਿੰਘ ਸੋਢੀ ਅਤੇ ਪ੍ਰਿੰਸੀਪਲ ਜਸਵਿੰਦਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕ

ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ

0

Amritsar News:ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਕਤਲੇਆਮ ਦੇ ਮਾਮਲਿਆਂ ਵਿਚ ਅਦਾਲਤ ਵੱਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ ’ਤੇ ਗਹਿਰੀ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ।

ਇਹ ਵੀ ਪੜ੍ਹੋ  Punjab ਦੇ ਹਰ ਪ੍ਰਵਾਰ ਨੂੰ ਮਿਲੇਗੀ 10 ਲੱਖ ਤੱਕ ਮੁਫ਼ਤ ਇਲਾਜ਼ ਦੀ ਸਹੂਲਤ; ਭਗਵੰਤ ਮਾਨ ਤੇ ਅਰਵਿੰਦ ਕੇਜ਼ਰੀਵਾਲ ਵੱਲੋਂ ਸ਼ੁਰੂਆਤ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਲਤੇਆਮ ਇਤਿਹਾਸ ਅੰਦਰ ਕਰੂਰਕਾਰੇ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ ’ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ੍ਹ ਰਹੇ ਹਨ। ਏਨੀ ਲੰਬੀ ਲੜਾਈ ਲੜਨ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਸਾਫ਼ ਤੌਰ ’ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ ਵਿਚ ਸਜ਼ਾ ਭੁਗਤ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਇਨ੍ਹਾਂ ਮਾਮਲਿਆਂ ਵਿਚ ਸਜ਼ਾ ਤੋਂ ਬਚ ਜਾਣਾ ਦੁਖਦਾਈ ਤੇ ਨਿਰਾਸ਼ਾਜਨਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897797