Home Blog Page 2012

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ

0

ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ: ਰਾਖ਼ੀ ਗੁਪਤਾ ਭੰਡਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ।

ਮੁੱਖ ਮੰਤਰੀ ਨੇ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਇਹ ਕੰਮ ਕਰਨ ਦੀ ਦਿੱਤੀ ਚੁਣੌਤੀ

ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਦੇ ਨਕਸ਼ੇ ਤੇ ਲਿਆਉਣ ਦੇ ਮਕਸਦ ਨਾਲ ਇਹ ਸਮਿਟ ਕਰਵਾਇਆ ਜਾ ਰਿਹਾ ਅਤੇ ਸਾਡੀ ਸਭ ਦੀ ਇਹ ਜ਼ਿੰਮੇਵਾਰੀ ਹੈ ਕਿ ਇਹ ਪ੍ਰੋਗਰਾਮ ਸਫ਼ਲਤਾ ਪੂਰਵਕ ਨੇਪਰੇ ਚੜ੍ਹੇ।

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਉਨ੍ਹਾਂ ਕਿਹਾ ਕਿ ਸੂਬੇ ਵਿਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਖੂਬਸੂਰਤ ਦਰਿਆ,ਪਹਾੜ ਅਤੇ ਮੈਦਾਨ ਦਿੱਤੇ ਹਨ ਜ਼ੋ ਕਿ ਹਰ ਇਕ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸੈਰ ਸਪਾਟਾ ਬਹੁਤ ਵਧਿਆ ਫੁਲਿਆ ਹੈ ਹੁਣ ਸਾਡਾ ਟੀਚਾ ਪੰਜਾਬ ਦੇ ਕੁਦਰਤੀ ਸੁਹੱਪਣ ਵਾਲੇ ਸਥਾਨਾਂ ਲੋਕਾਂ ਸਾਹਮਣੇ ਦੇ ਕੇ ਆਉਣਾ ਦਾ ਹੈ।ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਰਾਜ ਦਾ ਜਿੰਨ੍ਹਾ ਸੈਰ ਸਪਾਟਾ ਪ੍ਰਫੁੱਲਤ ਹੋਵੇਗਾ ਉਨ੍ਹਾਂ ਹੀ ਸੂਬੇ ਨੂੰ ਆਰਥਿਕ ਲਾਭ ਵੀ ਹੋਵੇਗਾ।

ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਹੁਣ ਲੜਕੇ ਵੀ ਕਰ ਸਕਣਗੇ ਪ੍ਰਾਈਵੇਟ ਤੌਰ ’ਤੇ ਐਮ.ਏ ਤੇ ਬੀ.ਏ

ਇਸ ਲਈ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ।ਇਸ ਤੋਂ ਇਲਾਵਾ ਸਾਡੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਇਸ ਸਮਿਟ ਵਿਚ ਸ਼ਮੂਲੀਅਤ ਕਰ ਰਹੇ ਹਰ ਇਕ ਮਹਿਮਾਨ ਨੂੰ ਪੰਜਾਬ ਦੇ ਮਾਣਮੱਤੇ ਪ੍ਰਹੁਣਚਾਰੀ ਰਵਾਇਤਾਂ ਦਾ ਸੁਖਦ ਅਹਿਸਾਸ ਹੋ ਸਕੇ ਅਤੇ ਉਹ ਬਾਰ ਬਾਰ ਪੰਜਾਬ ਘੁੰਮਣ ਆਵੇ।ਸ੍ਰੀਮਤੀ ਭੰਡਾਰੀ ਨੇ ਸਮਾਗਮ ਸਥਾਨ, ਪ੍ਰਦਰਸ਼ਨੀ ਖ਼ੇਤਰ ਅਤੇ ਲੰਚ ਏਰੀਆ ਦਾ ਵੀ ਨਿਰੀਖਣ ਕੀਤਾ।

ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਦਿਲਰਾਜ ਸਿੰਘ ਸੰਧਾਵਾਲੀਆ ਸਕੱਤਰ, ਵਰਿੰਦਰ ਸ਼ਰਮਾ ਡਾਇਰੈਕਟਰ ਸੈਰ ਸਪਾਟਾ, ਭੁਪਿੰਦਰ ਸਿੰਘ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ,ਮਨੀਸ਼ ਕੁਮਾਰ ਆਈ.ਏ.ਐਸ., ਟੀ.ਪੀ.ਐਸ.ਫੂਲਕਾ ਆਈ.ਏ.ਐਸ, ਸ੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਡਾਕਟਰ ਸੰਦੀਪ ਗਰਗ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹੋਰ ਸੀਨੀਅਰ ਅਧਿਕਾਰੀਆਂ ਹਾਜ਼ਰ ਸਨ।

 

ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਹੁਣ ਲੜਕੇ ਵੀ ਕਰ ਸਕਣਗੇ ਪ੍ਰਾਈਵੇਟ ਤੌਰ ’ਤੇ ਐਮ.ਏ ਤੇ ਬੀ.ਏ

0

ਪਟਿਆਲਾ, 9 ਸਤੰਬਰ : ਅੱਧੇ ਪੰਜਾਬ ਦੇ ਪਾੜਿਆਂ ਲਈ ਪਿਛਲੇ ਕਈ ਦਹਾਕਿਆਂ ਤੋਂ ਚਾਨਣ ਮੁਨਾਰਾ ਸਾਬਤ ਹੋ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹੁਣ ਇੱਕ ਵੱਡਾ ਫੈਸਲਾ ਲੈਂਦਿਆਂ ਲੜਕੀਆਂ ਦੇ ਨਾਲ-ਨਾਲ ਲੜਕਿਆਂ ਨੂੰ ਵੀ ਪ੍ਰਾਈਵੇਟ ਤੌਰ ’ਤੇ ਐੱਮ. ਏ. ਅਤੇ ਬੀ. ਏ. ਕਰਨ ਦੀ ਖੁੱਲ ਦੇ ਦਿੱਤੀ ਹੈ। ਇਸਤੋਂ ਪਹਿਲਾਂ ਸਿਰਫ਼ ਲੜਕੀਆਂ ਹੀ ਇਹ ਪ੍ਰੀਖ੍ਰਿਆਵਾਂ ਪ੍ਰਾਈਵੇਟ ਤੌਰ ’ਤੇ ਦੇ ਸਕਦੀਆਂ ਸਨ।

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਯੂਨੀਵਰਸਿਟੀ ਦਾ ਇਹ ਫੈਸਲਾ ਮਾਲਵਾ ਪੱਟੀ ਦੇ ਨੌਜਵਾਨਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ, ਕਿਉਂਕਿ ਕਿਸੇ ਨਾ ਕਿਸੇ ਕਾਰਨ 12ਵੀਂ ਤੋਂ ਬਾਅਦ ਅਪਣੇ ਪੜਾਈ ਅੱਧ ਵੱਟੇ ਛੱਡਣ ਵਾਲੇ ਇਹ ਨੌਜਵਾਨ ਵੀ ਹੁਣ ਗਰੇਜੂਏਟ ਤੇ ਪੋਸਟਗਰੇਜੂਏਟ ਹੋ ਸਕਣਗੇ। ਇਸ ਸਬੰਧ ਵਿਚ ਯੂਨੀਵਰਸਿਟੀ ਨੇ ਜਾਰੀ ਨਵੀਆਂ ਹਿਦਾਇਤਾਂ ਵੈਬਸਾਈਟ ਉਪਰ ਵੀ ਪਾ ਦਿੱਤੀਆਂ ਹਨ।

 

ਮੁੱਖ ਮੰਤਰੀ ਨੇ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਇਹ ਕੰਮ ਕਰਨ ਦੀ ਦਿੱਤੀ ਚੁਣੌਤੀ

ਯੂਨੀਵਰਸਿਟੀ ਵਲੋਂ ਜਾਰੀ ਨਵੇੇਂ ਨਿਯਮਾਂ ਤਹਿਤ ਬੀਏ ਦੀ ਡਿਗਰੀ ਪ੍ਰਾਪਤ ਕਰਨ ਲਈ ਹਰੇਕ ਸਮੈਸਟਰ ਵਿਚ 35 ਫ਼ੀਸਦੀ ਅੰਕ ਲੈਣੇ ਜਰੂਰੀ ਹੋਣਗੇ। ਉਂਜ ਕੋਈ ਵੀ ਪ੍ਰਾਈਵੇਟ ਵਿਦਿਆਰਥੀ ਪ੍ਰੈਕਟੀਕਲ ਵਿਸ਼ਾ ਨਹੀਂ ਲੈ ਸਕੇਗਾ। ਹਾਲਾਂਕਿ ਬਾਰਵੀਂ ਵਿੱਚ ਰੀਅਪੀਅਰ ਵਾਲੇ ਵਿਦਿਆਰਥੀਆਂ ਨੂੰ ਵੀ ਬੀਏ ਭਾਗ ਪਹਿਲਾਂ ਵਿਚ ਪ੍ਰਾਈਵੇਟ ਤੌਰ ’ਤੇ ਦਾਖਲਾ ਲੈਣ ਦੀ ਖੁੱਲ ਦਿੱਤੀ ਹੈ ਪ੍ਰੰਤੂ ਪਾਸ ਨਾ ਹੋਣ ਦੀ ਸੂਰਤ ਵਿਚ ਦਾਖ਼ਲਾ ਰੱਦ ਜਾਵੇਗਾ।

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਵਿਖੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ

0

ਬਠਿੰਡਾ,9 ਸਤੰਬਰ : ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ‘ਅੰਤਰਰਾਸ਼ਟਰੀ ਸਾਖਰਤਾ ਦਿਵਸ’ ਮਨਾਇਆ ਗਿਆ। ਜਿਸ ਵਿੱਚ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਬੀ.ਏ.-ਬੀ.ਐਡ ਭਾਗ ਪਹਿਲਾ ਅਤੇ ਪੰਜਵੇਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਪ੍ਰਿਅੰਕਾ ਰਾਣੀ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ। ਸਹਾਇਕ ਪ੍ਰੋਫੈਸਰ ਹਰਪ੍ਰੀਤ ਕੁਮਾਰ ਨੇ ਸਾਖਰਤਾ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਸ ਦੇਸ਼ ਅਤੇ ਸਮਾਜ ਨੇ ਸਿੱਖਿਆ ਪ੍ਰਾਪਤ ਕੀਤੀ ਹੈ ਉਸ ਦਾ ਵਿਕਾਸ ਦੂਜੇ ਗੈਰ ਸਿੱਖਿਅਤ ਸਮਾਜਾਂ ਦੇ ਮੁਕਾਬਲੇ ਤੇਜ਼ ਗਤੀ ਨਾਲ ਹੋਇਆ ਹੈ।

ਮੁੱਖ ਮੰਤਰੀ ਨੇ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਇਹ ਕੰਮ ਕਰਨ ਦੀ ਦਿੱਤੀ ਚੁਣੌਤੀ

ਜੇਕਰ ਸਾਖਰਤਾ ਦਿਵਸ ਦਾ ਪਿਛੋਕੜ ਵੇਖੀਏ ਤਾਂ 17 ਨਵੰਬਰ 1965 ਨੂੰ ਯੂਨੈਸਕੋ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ 8 ਸਤੰਬਰ ਨੂੰ ਅੰਤਰਰਾਸ਼ਟਰੀ ਸਾਖਰਤਾ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ। ਪਹਿਲੀ ਵਾਰ 8 ਸਤੰਬਰ 1966 ਨੂੰ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ ਸੀ। ਪ੍ਰਿਅੰਕਾ ਰਾਣੀ, ਅਨੂ ਕੁਮਾਰ, ਅਰਸ਼ਦੀਪ ਕੋਰ, ਹੁਸਨਪ੍ਰੀਤ ਕੌਰ, ਗੁਰਲੀਨ ਕੌਰ, ਰਸਨ ਪ੍ਰੀਤ ਕੌਰ, ਰਮਨਦੀਪ ਕੌਰ, ਸਹਿਜ ਦੀਪ ਕੌਰ, ਆਕਾਸ਼ਦੀਪ ਸਿੰਘ ਆਦਿ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਸਾਖਰਤਾ ਦਿਵਸ ‘ਤੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਪੜ੍ਹੀਆਂ।

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਅੰਤ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਿਸ਼ਵ ਸਾਖਰਤਾ ਦਿਵਸ ਦੀ ਵਧਾਈ ਦਿੱਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

 

ਉੱਘੇ ਸਾਹਿਤਕਾਰ ਜਸਪਾਲ ਮਾਨਖੇੜਾ ਦਾ ਦੂਜਾ ਨਾਵਲ ‘ਹਰ ਮਿੱਟੀ ਦੀ ਆਪਣੀ ਖ਼ਸਲਤ’ ਹੋਇਆ ਪ੍ਰਕਾਸ਼ਤ

ਬਠਿੰਡਾ, 9 ਸਤੰਬਰ : ਉੱਘੇ ਸਾਹਿਤਕਾਰ ਜਸਪਾਲ ਮਾਨਖੇੜਾ ਅਪਣਾ ਦੂਸਰਾ ਨਾਵਲ ‘ਹਰ ਮਿੱਟੀ ਦੀ ਆਪਣੀ ਖ਼ਸਲਤ’ ਲੈ ਪਾਠਕਾਂ ਦੀ ਕਚਿਹਰੀ ਵਿਚ ਹਾਜਰ ਹੋਏ ਹਨ। ਪੀਪਲਜ਼ ਫੋਰਮ ਬਰਗਾੜੀ ਵਲੋਂ ਪ੍ਰਕਾਸਤ ਇਹ ਨਾਵਲ ਪੰਜਾਬ ਦੇ ਅਜੋਕੇ ਦੌਰ ਦੀ ਤਰਜ਼ਮਾਨੀ ਕਰਦਾ ਹੈ। ਇਸ ਨਾਵਲ ਨੂੰ ਪੜ੍ਹ ਕੇ ਪਤਾ ਲੱਗਦਾ ਹੈ ਕਿ ਸ਼ੋਸ਼ਿਤ ਤੇ ਸ਼ਾਸ਼ਕ ਧਿਰ ਵਿਚਕਾਰ ਟੱਕਰ ਚੱਲਦੀ ਰਹਿੰਦੀ ਹੈ ।

 

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਇਸ ਨਾਵਲ ਵਿਚ ਕੋਈ ਵੀ ਨਾਇਕ ਜਾਂ ਨਾਇਕਾ ਬਣ ਉਭਰਦਾ ਨਹੀਂ ਪਰ ਇੱਥੇ ਨਾਇਕ ਇਕ ਧਿਰ ਹੈ ਜੋ ਜ਼ੁਲਮ ਦੇ ਵਿਰੋਧ ਵਿਚੋਂ ਉਪਜਦੀ ਹੈ। ਜਿੱਤ ਹਾਰ ਤੋਂ ਪਰ੍ਹੇ ਦੀ ਗੱਲ ਕਰਦੀ ਹੈ ਤੇ ਇਸ ਸੰਘਰਸ਼ ਕਰਕੇ ਬਾਅਦ ਚ ਰਾਵਲ ਸ਼ਹਿਰ ਫਤਿਹ ਹੋਇਆ ਤੇ ਦਿੱਲੀ ਵੀ । ਪੂਰੇ ਭਾਰਤ ਵਿਚ ਇਸ ਕਾਂਡ ਦੀ ਚਰਚਾ ਹੋਈ । ਇਸ ਨਾਵਲ ਵਿਚ ਰਾਜਨੀਤੀ ਵੀ ,ਪੈਤੜੇਬਾਜੀ ਵੀ , ਹੁਨਰ ਵੀ ।ਨਾਵਲ ਵਿਚਲੀ ਭਾਸ਼ਾ ਬੜੀ ਰੌਚਕ ਤੇ ਅਨੰਦਮਈ ਹੈ । ਇਕ ਬੈਠਕ ਵਿਚ ਨਾਵਲ ਪੜਿਆ ਜਾ ਸਕਦਾ ਹੈ।

 

ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

0

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਖੇਪ ਦੀ ਤਸਕਰੀ ਨਦੀ ਦੇ ਰਸਤਿਓਂ ਹੋਣ ਦਾ ਸ਼ੱਕ: ਡੀਜੀਪੀ ਗੌਰਵ ਯਾਦਵ

ਫਾਜ਼ਿਲਕਾ, 9 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ  (ਐਸ.ਐਸ.ਓ.ਸੀ.)  ਫਾਜ਼ਿਲਕਾ ਨੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਤਸਕਰ ਨੂੰ 15 ਕਿਲੋ ਹੈਰੋਇਨ (10 ਪੈਕੇਟ), ਜੋ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਵਿੱਚ ਲੁਕਾ ਕੇ ਰੱਖੀ ਹੋਈ ਸੀ, ਸਮੇਤ ਗ੍ਰਿਫ਼ਤਾਰ ਕੀਤਾ ਹੈ।

 

ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਪ੍ਰੀਤਮ ਸਿੰਘ ਵਾਸੀ ਪਿੰਡ ਮੋਹਾਰ ਜਮਸ਼ੇਰ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਸੋਨਾਲੀਕਾ ਟਰੈਕਟਰ (ਪੀ.ਬੀ.-11-ਵਾਈ-6879) ਅਤੇ ਟਰਾਲੀ ਵੀ ਜ਼ਬਤ ਕਰ ਲਈ ਹੈ।ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿੱਚ ਕੀਤੀ ਗਈ ਇਹ ਪੰਜਵੀਂ ਵੱਡੀ ਹੈਰੋਇਨ ਬਰਾਮਦਗੀ ਹੈ, ਜਿਸ ਨਾਲ ਹੁਣ ਤੱਕ ਦੀ ਕੁੱਲ ਰਿਕਵਰੀ 145 ਕਿਲੋਗ੍ਰਾਮ ਹੋ ਗਈ ਹੈ।

 

ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਐਸਐਸਓਸੀ ਫਾਜ਼ਿਲਕਾ ਨੇ ਪਿੰਡ ਢਾਣੀ ਖਰਾਸ ਵਾਲੀ ਦੇ ਖੇਤਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈਟਵਰਕ ਖਿਲਾਫ ਇੱਕ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾ ਕੇ ਨਸ਼ਾ ਤਸਕਰ ਪ੍ਰੀਤਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਤੂੜੀ ਨਾਲ ਭਰੀ ਟਰਾਲੀ ਵਿੱਚ ਲੁਕਾ ਕੇ ਰੱਖੀ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

 

ਆਰ ਐਮ ਪੀ ਆਈ ਵੱਲੋਂ 10 ਸਤੰਬਰ ਨੂੰ ਸੱਦੀ ਜਾਵੇਗੀ ’ਕਾਰਪੋਰੇਟ ਭਜਾਓ ਮੋਦੀ ਹਰਾਓ’ ਕਾਨਫਰੰਸ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਆਪਣੀ ਪਤਨੀ ਕੁਸ਼ੱਲਿਆ ਬਾਈ ਅਤੇ ਜਵਾਈ ਗੁਰਮੀਤ ਸਿੰਘ ਜੋ ਪਿੰਡ ਢਾਣੀ ਖਰਾਸ ਵਾਲੀ, ਫਾਜ਼ਿਲਕਾ ਦਾ ਰਹਿਣ ਵਾਲਾ ਹੈ, ਨਾਲ ਜਾ ਰਿਹਾ ਸੀ। ਦੱਸਣਯੋਗ ਹੈ ਕਿ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।ਦਰਿਆਈ ਰਸਤੇ ਰਾਹੀਂ ਖੇਪ ਦੀ ਤਸਕਰੀ ਹੋਣ ਦੀ ਸੰਭਾਵਨਾ ਨੂੰ ਜਤਾਉਂਦਿਆਂ ਡੀਜੀਪੀ ਨੇ ਕਿਹਾ ਕਿ ਇਹ ਪਰਿਵਾਰ ਸਰਹੱਦੀ ਪਿੰਡ ਮੋਹਾਰ ਜਮਸ਼ੇਰ ਦੇ ਉਨ੍ਹਾਂ ਕੁਝ ਪਰਿਵਾਰਾਂ ਵਿੱਚੋਂ ਸੀ, ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਅਤ ਥਾਵਾਂ ‘ਤੇ ਜਾਣ ਸਬੰਧੀ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਆਪਣੇ ਹੜ੍ਹ ਪ੍ਰਭਾਵਿਤ ਸਥਾਨਾਂ ‘ਤੇ ਹੀ ਰਹੇ।

 

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੇ ਹਨ ਅਤੇ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਗੌੜੇ ਮੁਲਜ਼ਮ ਕੌਸ਼ਲਿਆ ਬਾਈ ਅਤੇ ਗੁਰਮੀਤ ਸਿੰਘ ਵਿਰੁੱਧ ਵੀ ਕੇਸ ਦਰਜ ਕੀਤਾ ਹੈ, ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।ਇਸ ਸਬੰਧੀ ਐਫ.ਆਈ.ਆਰ. ਨੰ. 31 ਮਿਤੀ 08-09-2023 ਨੂੰ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ), 29 ਅਤੇ 30 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

ਬਠਿੰਡਾ ‘ਚ ਸ਼ੱਕੀ ਹਾਲਤਾਂ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਇੰਸਪੈਕਟਰ ਦੀ ਹੋਈ ਮੌਤ

ਡੱਬੀ: ਐਸਐਸਓਸੀ ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿੱਚ ਹੈਰੋਇਨ ਦੀ ਪੰਜਵੀਂ ਵੱਡੀ ਬਰਾਮਦਗੀ
23 ਜੁਲਾਈ: ਜੋਰਾ ਸਿੰਘ ਨਗਰ ਫਿਰੋਜ਼ਪੁਰ ਦੇ ਗ੍ਰੰਥੀ ਨਿਸ਼ਾਨ ਸਿੰਘ ਕੋਲੋਂ 20 ਕਿਲੋ ਹੈਰੋਇਨ ਬਰਾਮਦ
6 ਅਗਸਤ: ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 77.8 ਕਿਲੋ ਹੈਰੋਇਨ (41.8 ਕਿਲੋ+36 ਕਿਲੋ) ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ
16 ਅਗਸਤ: ਫਿਰੋਜ਼ਪੁਰ ਤੋਂ 3 ਕਿਲੋ ਹੈਰੋਇਨ ਬਰਾਮਦ
21 ਅਗਸਤ: ਫਿਰੋਜ਼ਪੁਰ ਦੇ ਪਿੰਡ ਗਜ਼ਨੀ ਵਾਲਾ ਦੇ ਇਲਾਕੇ ਵਿੱਚੋਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ 29.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ

 

ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ

0

 

 

ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ
ਜਲੰਧਰ, 9 ਸਤੰਬਰ: ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਪੰਜਾਬ ਪੁਲੀਸ ਵਿੱਚ ਨਵੇਂ ਭਰਤੀ ਹੋਏ 560 ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਇਨ੍ਹਾਂ ਪੁਲੀਸ ਮੁਲਾਜ਼ਮਾਂ ਨੂੰ ਦੋ ਸਾਲਾਂ ਬਾਅਦ ਇਹ ਨਿਯੁਕਤੀ ਪੱਤਰ ਮਿਲੇ ਹਨ।

 

ਪਟਵਾਰੀਆਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ: ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ

ਉਨ੍ਹਾਂ ਨੇ ਨਵੇਂ ਭਰਤੀ ਹੋਏ ਸਬ-ਇੰਸਪੈਕਟਰਾਂ ਨੂੰ ਕਿਹਾ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੇਵਾ ਲਈ ਕਰਨ, ਨਾ ਕਿ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਲਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ

ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਇਸ ਪਾਸੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਇਹ ਭਰਤੀਆਂ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਜਦ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਅਤੇ ਸਿਫ਼ਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਕੁਸ਼ਲਤਾ ਅਨੁਸਾਰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇ।

 

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖਾਸ ਕਰਕੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਅੰਦਰ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

 

ਬਠਿੰਡਾ ‘ਚ ਸ਼ੱਕੀ ਹਾਲਤਾਂ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਇੰਸਪੈਕਟਰ ਦੀ ਹੋਈ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸੂਬੇ ਦੇ ਯੋਗ ਅਤੇ ਕੁਸ਼ਲ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 560 ਅਸਾਮੀਆਂ ‘ਤੇ ਚੁਣੇ ਗਏ ਨੌਜਵਾਨਾਂ ‘ਚੋਂ 95 ਫੀਸਦੀ ਨੌਜਵਾਨ ਸੂਬੇ ਦੇ ਹਨ ਅਤੇ ਬਾਕੀ ਵੀ ਸੂਬੇ ਵਿੱਚ ਹੀ ਰਹਿ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੇ ਮੈਰਿਟ ‘ਚ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕੀਤਾ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਮੋਹਰੀ ਸਥਾਨ ਹਾਸਲ ਕੀਤੇ ਹਨ|

 

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ’ਤੇ ਵੱਡੀ ਕਾਰਵਾਈ

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ੁਰੂ ਤੋਂ ਹੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਹ ਸ਼ਾਨਦਾਰ ਰਿਕਾਰਡ ਹੈ ਕਿ ਇਸ ਨੇ ਬਾਖੂਬੀ ਢੰਗ ਨਾਲ ਦੇਸ਼ ਦੀ ਸੇਵਾ ਕੀਤੀ ਹੈ।

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼੍ਰੀ ਖਾਟੂ ਸ਼ਾਮ ਸੇਵਾ ਸੰਮਤੀ ਨੂੰ 1 ਲੱਖ 11 ਹਜ਼ਾਰ ਦਾ ਚੈਕ ਭੇਟ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਨੂੰ ਘਟਾਉਣ ਅਤੇ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ‘ਚ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਇਸ ਫੋਰਸ ਨੂੰ ਤੇਜ਼ ਅਤੇ ਗਲਤ ਢੰਗ ਨਾਲ ਡਰਾਈਵਿੰਗ ‘ਤੇ ਲਗਾਮ ਕਸਣ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਨਾਲ ਥਾਣਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਬੋਝ ਵੀ ਘਟੇਗਾ।

 

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਤੇ ਚੀਫ਼ ਵਿੱਪ ਬਲਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਖੇਡ ਚੈਂਪੀਅਨ ਸਨਮਾਨਿਤ”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਸਹੂਲਤ ਲਈ ਇਸ ਵਿਸ਼ੇਸ਼ ਫੋਰਸ ਵਿੱਚ ਨਵੀਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨਾਂ ਨੂੰ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਸੜਕਾਂ ‘ਤੇ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਇਨ੍ਹਾਂ ਵਾਹਨਾਂ ਵਿੱਚ ਮੈਡੀਕਲ ਕਿੱਟ ਦੀ ਸਹੂਲਤ ਵੀ ਹੋਵੇਗੀ।

 

ਆਰ ਐਮ ਪੀ ਆਈ ਵੱਲੋਂ 10 ਸਤੰਬਰ ਨੂੰ ਸੱਦੀ ਜਾਵੇਗੀ ’ਕਾਰਪੋਰੇਟ ਭਜਾਓ ਮੋਦੀ ਹਰਾਓ’ ਕਾਨਫਰੰਸ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਸਕੂਲ ਆਫ਼ ਐਮੀਨੈਂਸ ਪ੍ਰਾਜੈਕਟ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ ਸਥਾਪਤ ਕਰਨ ਲਈ 68 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਹਿਮ ਸਾਬਤ ਹੋਣਗੇ।

 

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਹੁਕਮ ਮੁਤਾਬਕ ਦਫ਼ਤਰਾਂ ‘ਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ਤੇ ਲਗਾਈ ਪਾਬੰਦੀ

ਮੁੱਖ ਮੰਤਰੀ ਨੇ ਕਿਹਾ ਕਿ ਉਹ ਕਦੇ ਵੀ ਸਰਕਾਰੀ ਖਜ਼ਾਨੇ ਦਾ ਪੈਸਾ ਨਿੱਜੀ ਜਾਂ ਪਰਿਵਾਰਕ ਹਿੱਤਾਂ ਲਈ ਵਰਤਣ ਬਾਰੇ ਸੋਚ ਵੀ ਨਹੀਂ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਰਦਾਤਿਆਂ ਦੇ ਇਸ ਪੈਸੇ ਵਿੱਚੋਂ ਇੱਕ ਵੀ ਪੈਸਾ ਖਾਣ ਨਾਲੋਂ ਮਰਨਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ।ਇਸ ਤੋਂ ਪਹਿਲਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਤੇ ਹੋਰ ਹਾਜ਼ਰ ਸਨ।

ਮੁੱਖ ਮੰਤਰੀ ਨੇ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਇਹ ਕੰਮ ਕਰਨ ਦੀ ਦਿੱਤੀ ਚੁਣੌਤੀ

0

ਕਿਹਾ, ਇਹ ਪੰਜਾਬ ਹਿਤੈਸ਼ੀ ਕਹਾਉਣ ਵਾਲੇ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਕੇ ਦਿਖਾਉਣ

ਨੌਕਰੀਆਂ ਮਿਲਣ ਨਾਲ ਨੌਜਵਾਨ ਦੇ ਖਿੜਦੇ ਚਿਹਰੇ ਤੁਹਾਡੇ ਤੋਂ ਬਰਦਾਸ਼ਤ ਨਹੀਂ ਹੁੰਦੇ-ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ

ਜਲੰਧਰ, 9 ਸਤੰਬਰ: ਵਿਰੋਧੀ ਧਿਰਾਂ ਵੱਲੋਂ ਤੱਥ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਨੇਤਾ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿਉਂਕਿ ਇਹ ਨੇਤਾ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੀ ਖੁਸ਼ੀ ਵਿਚ ਉਨ੍ਹਾਂ ਦੇ ਖਿੜਦੇ ਚਿਹਰੇ ਬਰਦਾਸ਼ਤ ਨਹੀਂ ਕਰ ਸਕਦੇ।ਅੱਜ ਇੱਥੇ ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਭਰਤੀ ਦੇ ਮਸਲੇ ਉਤੇ ਹੋ-ਹੱਲਾ ਮਚਾਉਣ ਵਾਲੇ ਨੇਤਾਵਾਂ ਨੂੰ ਆੜੇ ਹੱਥੀਂ ਲਿਆ। ਭਗਵੰਤ ਮਾਨ ਨੇ ਕਿਹਾ, “ਮੈਂ ਹਮੇਸ਼ਾ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਬਣਾਉਣ ਦੇ ਸੁਪਨੇ ਸੰਜੋਏ ਹਨ। ਮੈਨੂੰ ਪੰਜਾਬ ਤੇ ਪੰਜਾਬੀਆਂ ਪ੍ਰਤੀ ਮੁਹੱਬਤ ਦਾ ਪ੍ਰਗਟਾਵਾ ਕਰਨ ਲਈ ਕਿਸੇ ਪਾਸੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।”

 

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਮੁੱਖ ਮੰਤਰੀ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਲੀਡਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਸਨਾਵਰ ਤੇ ਦੂਨ ਵਰਗੇ ਸਕੂਲ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹਿੰਦੇ ਰਹੇ ਹਨ ਅਤੇ ਉਹ ਸ੍ਰੀ ਬਾਦਲ ਲਈ ਪੰਜਾਬੀ ਅਖਬਾਰ ਪੜ੍ਹਦੇ ਹੁੰਦੇ ਸਨ ਕਿਉਂਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਪੜ੍ਹਨੀ ਨਹੀਂ ਆਉਂਦੀ ਸੀ।

 

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ’ਤੇ ਵੱਡੀ ਕਾਰਵਾਈ

ਵਿਰੋਧੀ ਪਾਰਟੀਆਂ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇਤਾਵਾਂ ਦੇ ਪੁਰਖਿਆਂ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੇ ਸਾਜ਼ਿਸ਼ਘਾੜਿਆਂ ਦਾ ਸਨਮਾਨ ਕੀਤਾ ਹੈ, ਅਜਿਹੇ ਨੇਤਾਵਾਂ ਕੋਲ ਉਨ੍ਹਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਆਪ ਸੱਤਾ ਵਿੱਚ ਹੁੰਦਿਆਂ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਖਿਆਲ ਵੀ ਨਹੀਂ ਆਇਆ ਅਤੇ ਜਦੋਂ ਹੁਣ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਤਾਂ ਨੌਜਵਾਨਾਂ ਦੇ ਚਿਹਰਿਆਂ ਉਤੇ ਆਈਆਂ ਖੁਸ਼ੀਆਂ ਇਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀਆਂ।

 

ਪਟਵਾਰੀਆਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ: ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ

ਮੁੱਖ ਮੰਤਰੀ ਨੇ ਰਾਜਾ ਵੜਿੰਗ ਨੇ ਰਾਜਸਥਾਨ ਤੋਂ ਬੱਸਾਂ ਦੀਆਂ ਬਾਡੀਆਂ ਲਵਾਉਣ ਮੌਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੀ ਜਾਣਕਾਰੀ ਆਉਂਦੇ ਦਿਨਾਂ ਵਿਚ ਨਸ਼ਰ ਕੀਤੀ ਜਾਵੇਗੀ ਕਿ ਕਿਸ ਤਰ੍ਹਾਂ ਸੂਬੇ ਦਾ ਖਜ਼ਾਨਾ ਲੁੱਟਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਤਾ ਹੋਣ ਦੇ ਬਾਵਜੂਦ ਕਿ ਬੱਸਾਂ ਦੀਆਂ ਬਾਡੀਆਂ ਪੰਜਾਬ ਵਿੱਚ ਲਗ ਸਕਦੀਆਂ ਹਨ, ਬਾਹਰਲੇ ਸੂਬੇ ਤੋਂ ਲਵਾਈਆਂ ਗਈਆਂ।

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼੍ਰੀ ਖਾਟੂ ਸ਼ਾਮ ਸੇਵਾ ਸੰਮਤੀ ਨੂੰ 1 ਲੱਖ 11 ਹਜ਼ਾਰ ਦਾ ਚੈਕ ਭੇਟ

0

ਫ਼ਰੀਦਕੋਟ, 9 ਸਤੰਬਰ: ਕ੍ਰਿਸ਼ਨ ਜਨਮ ਅਸ਼ਟਮੀ ਦਾ ਪੁਰਬ ਸ਼੍ਰੀ ਸ਼ਾਮ ਪ੍ਰੇਮ ਧਾਮ ਫਰੀਦਕੋਟ ਵਿਖੇ ਬੜੀ ਸ਼ਰਦਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਪੀ ਆਰ ਓ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ਼੍ਰੀ ਸ਼ਾਮ ਪ੍ਰੇਮਧਾਮ ਵਿਖੇ ਕ੍ਰਿਸ਼ਨ ਭਗਵਾਨ ਦੇ ਚਰਣਾਂ ਵਿੱਚ ਮੱਥਾ ਟੇਕਿਆ।ਸ਼੍ਰੀ ਖਾਟੂ ਸ਼ਾਮ ਸੇਵਾ ਸਮਿੱਤੀ ਵੱਲੋ ਉਨ੍ਹਾਂ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।

 

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਨੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼੍ਰੀ ਖਾਟੂ ਸ਼ਾਮ ਸੇਵਾ ਸਮਿੱਤੀ ਨੂੰ 1 ਲੱਖ 11 ਹਜ਼ਾਰ ਦਾ ਚੈੱਕ ਭੇਂਟ ਕੀਤਾ।
ਸਮਿੱਤੀ ਦੇ ਪ੍ਰਧਾਨ ਅਮਿਤ ਜੈਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲੋ ਧੰਨਵਾਦ ਕੀਤਾ ਗਿਆ।ਇਸ ਮੌਕੇ ਸਮਿੱਤੀ ਦੇ ਜਨਰਲ ਸਕੱਤਰ ਰਾਹੁਲ ਬਾਂਸਲ, ਡਾਕਟਰ ਸੰਜੀਵ ਗੋਇਲ,ਕੈਸ਼ੀਅਰ ਨਰੇਸ਼ ਗਰੋਵਰ, ਮੋਹਿਤ ਨਾਰੰਗ,ਰਿੰਕੂ ਗੇਰਾ,ਦਵਿੰਦਰ ,ਦੀਪਿਕ ਗੋਇਲ , ਪੰਕਜ ਅਤੇ ਦੀਪਕ ਮੌਂਗਾ ਹਾਜ਼ਰ ਸਨ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਤੇ ਚੀਫ਼ ਵਿੱਪ ਬਲਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਖੇਡ ਚੈਂਪੀਅਨ ਸਨਮਾਨਿਤ”

0

ਸੁਖਜਿੰਦਰ ਮਾਨ
ਬਠਿੰਡਾ, 9 ਸਤੰਬਰ: ਨੈਕ ਏ++ ਗ੍ਰੇਡ ਪ੍ਰਾਪਤ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਵਰਸਿਟੀ ਦੇ ਖਿਡਾਰੀ ਚੈਂਪੀਅਨਾਂ ਨੂੰ ਸ਼ਾਨਦਾਰ ਤੇ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਬੰਧਕਾਂ ਦੀ ਵਰਸਿਟੀ ਰਾਹੀਂ ਵਿੱਦਿਆ ਦਾ ਚਾਨਣ ਸਾਰੇ ਪਾਸੇ ਫੈਲਾਉਣ ਲਈ ਸ਼ਲਾਘਾ ਕੀਤੀ, ਉਨ੍ਹਾਂ ਸਾਰਿਆਂ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਨੂੰ ਆਪਣੀ ਜ਼ਿੰਦਗੀ ਵਿੱਚ ਉਤਾਰਨ ਲਈ ਕਿਹਾ। ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਗੱਲ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਜਹਿਰ ਮੁਕਤ ਖੇਤੀ ਕਰਕੇ ਧਰਤੀ, ਪਾਣੀ , ਮਿੱਟੀ ਅਤੇ ਆਲ਼ੇ ਦੁਆਲੇ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।

 

ਮਾਲਵਾ ਕਾਲਜ ਦੇ ਵਿਦਿਆਰਥੀਆਂ ਨੂੰ ਲੁਧਿਆਣਾ ਬੈਵਰੇਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਉਦਯੋਗਿਕ ਦੌਰਾ ਕਰਵਾਇਆ

ਵਿਸ਼ੇਸ਼ ਮਹਿਮਾਨ ਪ੍ਰੋ. ਬਲਜਿੰਦਰ ਕੌਰ ਚੀਫ ਵਿ੍ਹਪ ਐਮ.ਐਲ.ਏ. ਤਲਵੰਡੀ ਸਾਬੋ ਨੇ ਪੰਜਾਬੀ ਨੌਜਵਾਨਾਂ ਨੂੰ ਉੱਚੇਰੀ ਸਿੱਖਿਆ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਹੁਣ ਗੁਣਵੱਤਾਪੂਰਨ ਸਿੱਖਿਆ ਹਾਸਿਲ ਕਰਨ ਲਈ ਦੂਰ ਜਾਣ ਦੀ ਲੋੜ ਨਹੀਂ ਕਿਉਂਕਿ ਜੀ.ਕੇ.ਯੂ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਖੇਡਾਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦੀ ਸੇਧ ਦਿੱਤੀ।

 

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੀ.ਕੇ.ਯੂ ਦੇ ਖੇਤੀਬਾੜੀ ਕਾਲਜ ਨੂੰ ਪੰਜਾਬ ਖੇਤੀ ਕੌਂਸਲ ਅਤੇ ਆਈ.ਸੀ.ਏ.ਆਰ ਦੋਹਾਂ ਤੋਂ ਪ੍ਰਵਾਨਗੀ ਪ੍ਰਾਪਤ ਹੈ, ਜਿਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿਦਿਆਰਥੀ ਇਸ ਕਾਲਜ ਵਿੱਚ ਦਾਖਲਾ ਲੈਣ ਦੇ ਇਛੁੱਕ ਹਨ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਖੇਤੀ ਕਾਲਜ ਦੀਆਂ ਸੀਟਾਂ ਵੱਧਾ ਕੇ 300 ਕਰਨ ਦੀ ਮੰਗ ਕੀਤੀ।

 

ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ

ਪ੍ਰਬੰਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ ਨੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ‘ਵਰਸਿਟੀ ਵਿੱਚ ਵਿਸ਼ਵ ਪੱਧਰੀ ਸਾਜੋ-ਸਮਾਨ, ਸੁਵਿਧਾਵਾਂ ਤੇ ਖੇਡ ਮੈਦਾਨ ਉਪਲਬਧ ਹੈ, ਜਿਨ੍ਹਾਂ ਦੀ ਵਰਤੋਂ ਕਰਕੇ ਵਿਦਿਆਰਥੀ ਦੇਸ਼ਾਂ-ਵਿਦੇਸ਼ਾਂ ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਆਪਣੇ ਆਪ ਨੂੰ ਤਿਆਰ ਕਰ ਸਕਦੇ ਹਨ।ਕਾਰਜਕਾਰੀ ਉੱਪ ਕੁਲਪਤੀ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਇਨਾਮ ਜੇਤੂ ਵਿਦਿਆਰਥੀ ਖਿਡਾਰੀਆਂ ਨੂੰ ਵਧਾਈ ਦਿੰਦੇ ਮੁੱਖ ਮਹਿਮਾਨ ਦੇ ਸੰਘਰਸ਼ਮਈ ਜੀਵਨ, ਸਮਾਜ ਲਈ ਕੀਤੇ ਉਸਾਰੂ ਕੰਮਾਂ ਤੇ ਇਲਾਕੇ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਦਾ ਜ਼ਿਕਰ ਕੀਤਾ।

 

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ’ਤੇ ਵੱਡੀ ਕਾਰਵਾਈ

ਉਨ੍ਹਾਂ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਬਿਹਤਰੀ ਤੇ ਉਨਾਂ ਨੂੰ ਦਰਪੇਸ਼ ਖੇਤੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵੱਲੋਂ ਔਰਤਾਂ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਲਈ ਕੀਤੇ ਗਏ ਕਾਰਜਾਂ ਨੂੰ ਸਹਲਾਇਆ। ਉਨ੍ਹਾਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਵੱਲੋਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਕੀਤੀਆਂ ਗਈਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਤੇ ‘ਵਰਸਿਟੀ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੰਸਾਰ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

ਪ੍ਰਸ਼ਾਸ਼ਨ ਦੀ ਬੇਰੁਖੀ ਕਾਰਨ ਲੋਕਾਂ ਨੂੰ ਸੜਕਾਂ ਉਪਰ ਪਾਉਣ ਲਈ ਮਜਬੂਰ ਹੋਣਾ ਪੈ ਰਿਹਾ:ਜਗਜੀਤ ਸਿੰਘ ਡੱਲੇਵਾਲ

ਸਮਾਰੋਹ ਵਿੱਚ ਏਸ਼ੀਆ ਕੱਪ ਜੇਤੂ ਪ੍ਰਗਤੀ (ਤੀਰਅੰਦਾਜੀ), ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਤਗਮਾ ਜੇਤੂ ਰੀਟਾ ਸਾਵੀਆਂ(ਤੀਰਅੰਦਾਜ਼ੀ), ਵਿਸ਼ਵ ਯੂਨੀਵਰਸਿਟੀ ਖੇਡਾਂ (ਐਥਲੇਟਿਕ) ਵਿੱਚ ਹਿੱਸਾ ਲੈਣ ਵਾਲੇ ਗੁਰਇੰਦਰਵੀਰ ਸਿੰਘ, ਰਵੀ, ਰਸ਼ਦੀਪ ਕੌਰ ਤੇ ਵੱਖ-ਵੱਖ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ‘ਵਰਸਿਟੀ ਖਿਡਾਰੀਆਂ ਨੂੰ ਸਨਮਾਨ ਵਜੋਂ ਚੈੱਕ, ਸਮਿ੍ਰਤੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ? ਵਰਸਿਟੀ ਦੇ ਖੇਤੀਬਾੜੀ ਕਾਲਜ ਵੱਲੋਂ ਪੰਜਾਬ ਦੀ ਖੇਤੀ ਨਾਲ ਸਬੰਧਿਤ ਮਸ਼ੀਨਰੀ, ਸੁਧਰੇ ਬੀਜਾਂ ਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਲਈ ਤਕਨੀਕੀ ਸਟਾਲਾਂ ਤੇ ਬੈਨਰ ਲਗਾਏ ਗਏ।

 

ਅਕਾਲੀ ਦਲ ਵੱਲੋਂ 11 ਸਤੰਬਰ ਨੂੰ ਕਰਵਾਈ ਜਾ ਰਹੀ “ਯੂਥ ਮਿਲਣੀ ਪ੍ਰੋਗਰਾਮ” ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

ਵਿਦਿਆਰਥੀਆਂ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨਾਲ ਸਬੰਧਿਤ ਸੱਭਿਆਚਾਰਕ ਪ੍ਰੋਗਰਾਮ ਲੁੱਡੀ, ਭੰਗੜਾ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਸਮਾਰੋਹ ਵਿੱਚ ਸਕੱਤਰ ਇੰਜ. ਸੁਖਵਿੰਦਰ ਸਿੰਘ ਸਿੱਧੂ, ਪਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ, ਡੀਨ ਅਕਾਦਮਿਕ ਡਾ. ਬੀ.ਐਸ. ਧਾਲੀਵਾਲ, ਡਾਇਰੈਕਟਰ ਵਿਦਿਆਰਥੀ ਭਲਾਈ ਸ. ਸਰਦੂਲ ਸਿੰਘ ਸਿੱਧੂ, ਡੀ.ਐਸ.ਪੀ., ਤਲਵੰਡੀ ਸਾਬੋ ਰਾਜੇਸ਼ ਸਨੇਹੀ, ਖੇਡ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

 

ਮਾਲਵਾ ਕਾਲਜ ਦੇ ਵਿਦਿਆਰਥੀਆਂ ਨੂੰ ਲੁਧਿਆਣਾ ਬੈਵਰੇਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਉਦਯੋਗਿਕ ਦੌਰਾ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 9 ਸਤੰਬਰ: ਸਥਾਨਕ ਮਾਲਵਾ ਕਾਲਜ ਦੇ ਮੈਨੇਜਮੈਂਟ ਅਤੇ ਕਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਲੁਧਿਆਣਾ ਬੈਵਰੇਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਉਦਯੋਗਿਕ ਦੌਰਾ ਕਰਵਾਇਆ ਗਿਆ। ਇਹ ਦੌਰਾ ਕਾਲਜ ਮੈਨੇਜਮੈਂਟ, ਪ੍ਰਿੰਸੀਪਲ ਡਾ. ਰਾਜ ਕੁਮਾਰ ਗੋਇਲ ਅਤੇ ਵਿਭਾਗ ਮੁਖੀ ਮੈਡਮ ਇੰਦਰਪ੍ਰੀਤ ਕੌਰ ਦੀ ਅਗਵਾਈ ਹੇਠ ਉਲੀਕਿਆ ਗਿਆ। ਇਥੇ ਇਹ ਗੱਲ ਵਿਸ਼ੇਸ ਤੌਰ ਤੇ ਜਿਕਰਯੋਗ ਹੈ ਕਿ ਮਾਲਵਾ ਕਾਲਜ ਵੱਲੋਂ ਹਰ ਸਾਲ ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਦੇ ਉਦਯੋਗਿਕ ਦੌਰੇ ਕਰਵਾਏ ਜਾਂਦੇ ਹਨ।

 

ਆਰ ਐਮ ਪੀ ਆਈ ਵੱਲੋਂ 10 ਸਤੰਬਰ ਨੂੰ ਸੱਦੀ ਜਾਵੇਗੀ ’ਕਾਰਪੋਰੇਟ ਭਜਾਓ ਮੋਦੀ ਹਰਾਓ’ ਕਾਨਫਰੰਸ

ਲੁਧਿਆਣਾ ਬੈਵਰੇਜ਼ ਪ੍ਰਾਈਵੇਟ ਲਿਮਟਿਡ ਵਿੱਚ ਕੋਕਾ ਕੋਲਾ ਨਾਲ ਸੰਬੰਧਿਤ ਵਸਤਾ ਦਾ ਉਤਪਾਦਨ ਹੁੰਦਾ ਹੈ। ਇਸ ਉਦਯੋਗਿਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਕੋਲਡ ਡਰਿੰਕ (ਕੋਕਾ ਕੋਲਾ, ਲਿਮਕਾ, ਸਪਰਾਇਟ, ਫੈਂਟਾ ਆਦਿ) ਦੀ ਤਿਆਰ ਹੋਣ ਦੀ ਪ੍ਰਕਿਰਿਆ ਨੂੰ ਸਾਹਮਣੇ ਤੋਂ ਦੇਖਿਆ ਅਤੇ ਸਮਝਿਆ।

 

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਕੰਪਨੀ ਅਧਿਕਾਰੀ ਹਰਪ੍ਰੀਤ ਸਿੰਘ ਅਤੇ ਮਹਿਕ ਨੇ ਵਿਦਿਆਰਥੀਆਂ ਨੂੰ ਨਾਲ ਲਿਜਾ ਕੇ ਪੜਾਅਵਾਰ ਅਨੁਸਾਰ ਕੋਲਡ-ਡਰਿੰਕ ਬਣਨ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ, ਜਿਸ ਵਿੱਚ ਬੋਤਲ ਬਣਨ ਦੀ ਪ੍ਰਕਿਰਿਆ, ਬੋਤਲ ਭਰਨ ਦੀ ਪ੍ਰਕਿਰਿਆ, ਬੋਤਲ ਉੱਪਰ ਲੱਗਣ ਵਾਲੇ ਕੈਪ, ਲੇਬਲ ਅਤੇ ਪੈਕਿੰਗ ਦੀ ਪ੍ਰਕਿਰਿਆ ਨੂੰ ਨੇੜੇ ਤੋਂ ਵੇਖਿਆ।

 

ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ

ਕੰਪਨੀ ਅਧਿਕਾਰੀ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਸਾਰੀ ਪ੍ਰਕਿਰਿਆ ਨੂੰ ਲੈਕਚਰ ਰਾਹੀਂ ਵੀ ਸਮਝਾਇਆ ਅਤੇ ਵਿਦਿਆਰਥੀਆਂ ਦੇ ਸਵਾਲਾ ਦੇ ਜਵਾਬ ਵੀ ਦਿੱਤੇ। ਕਾਲਜ ਪ੍ਰਿੰਸੀਪਲ ਡਾ. ਰਾਜ ਕੁਮਾਰ ਗੋਇਲ ਵੱਲੋਂ ਕੰਪਨੀ ਦੇ ਡੀ.ਜੀ.ਐਮ. ਅਵਤਾਰ ਸਿੰਘ ਦਾ ਇਸ ਉਦਯੋਗਿਕ ਦੌਰੇ ਲਈ ਧੰਨਵਾਦ ਕੀਤਾ। ਇਸ ਦੌਰੇ ਦੌਰਾਨ ਸਹਾਇਕ ਪ੍ਰੋਫੈਸਰ ਹਰਵਿੰਦਰ ਸਿੰਘ, ਪ੍ਰਿਅੰਕਾ ਸਿੰਘ, ਸਿਵਾਨੀ, ਸਪਨਾ ਰਾਣੀ ਅਤੇ ਮਧੂਬਾਲਾ ਹਾਜ਼ਰ ਸਨ।