Home Blog Page 2013

ਆਰ ਐਮ ਪੀ ਆਈ ਵੱਲੋਂ 10 ਸਤੰਬਰ ਨੂੰ ਸੱਦੀ ਜਾਵੇਗੀ ’ਕਾਰਪੋਰੇਟ ਭਜਾਓ ਮੋਦੀ ਹਰਾਓ’ ਕਾਨਫਰੰਸ

0

ਪ੍ਰੋ ਜੈਪਾਲ ਸਿੰਘ ਅਤੇ ਸਾਥੀ ਮਹੀਪਾਲ ਟੀਚਰਜ਼ ਹੋਮ ਵਿਖੇ ਕਰਨਗੇ ਜਨ ਸਮੂੰਹ ਨੂੰ ਸੰਬੋਧਨ
ਬਠਿੰਡਾ, 9 ਸਤੰਬਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਬਠਿੰਡਾ ਜਿਲ੍ਹਾ ਕਮੇਟੀ ਵੱਲੋਂ ਭਲਕੇ 10 ਸਤੰਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਸੱਦੀ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਸਾਥੀ ਸੰਪੂਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸੀਨੀਅਰ ਆਗੂਆਂ ਦੀ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਉਕਤ ਜਾਣਕਾਰੀ ਪਾਰਟੀ ਦੀ ਸ਼ਹਿਰੀ ਕਮੇਟੀ ਦੇ ਸਕੱਤਰ ਸਾਥੀ ਮਲਕੀਤ ਸਿੰਘ ਮਹਿਮਾ ਸਰਜਾ ਨੇ ਦਿੱਤੀ।

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

ਸਾਥੀ ਮਲਕੀਤ ਸਿੰਘ ਨੇ ਦੱਸਿਆ ਕਿ ਉਕਤ ਕਾਨਫਰੰਸ ਨੂੰ ਪਾਰਟੀ ਦੇ ਸੂਬਾਈ ਖਜ਼ਾਨਚੀ ਪ੍ਰੋਫੈਸਰ ਜੈਪਲ ਸਿੰਘ ਅਤੇ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਸੰਬੋਧਨ ਕਰਨਗੇ। ਇਸਤੋਂ ਇਲਾਵਾ ਕਾਨਫਰੰਸ ਉਪਰੰਤ ਸ਼ਹਿਰ ਵਿੱਚ ਮਾਰਚ ਵੀ ਕੱਢਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਕਾਨਫਰੰਸ ਦੀ ਕਾਮਯਾਬੀ ਲਈ ਪਾਰਟੀ ਆਗੂਆਂ ਵੱਲੋਂ ਜਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਝੰਡਾ ਮਾਰਚ ਵੀ ਕੀਤਾ ਜਾ ਚੁੱਕਿਆ ਹੈ।

 

ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ

ਉਨ੍ਹਾਂ ਅੱਗੇ ਦੱਸਿਆ ਕਿ 2024 ’ਚ ਹੋਣ ਜਾ ਰਹੀਆਂ ਆਮ ਚੋਣਾਂ ’ਚ ਫਿਰਕੂ-ਫਾਸ਼ੀ ਕਾਰਪੋਰੇਟ ਪੱਖੀ ਮੋਦੀ-ਸ਼ਾਹ ਸਰਕਾਰ ਨੂੰ ਕੇਂਦਰੀ ਸੱਤਾ ਤੋਂ ਚਲਦਾ ਕਰਨ ਦਾ ਸੱਦਾ ਦੇਣ ਲਈ ਸੱਦੀ ਉਕਤ ਕਾਨਫਰੰਸ ਰਾਹੀਂ ਭਾਰਤ ਨੂੰ ਧਰਮ ਆਧਾਰਿਤ ਕੱਟੜ ਰਾਸ਼ਟਰ ’ਚ ਤਬਦੀਲ ਕਰਨ ਦੇ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਤਬਾਹਕੁੰਨ ਇਰਾਦਿਆਂ ਤੋਂ ਲੋਕਾਈ ਨੂੰ ਜਾਣੂੰ ਕਰਵਾਇਆ ਜਾਵੇਗਾ।

 

ਪ੍ਰਸ਼ਾਸ਼ਨ ਦੀ ਬੇਰੁਖੀ ਕਾਰਨ ਲੋਕਾਂ ਨੂੰ ਸੜਕਾਂ ਉਪਰ ਪਾਉਣ ਲਈ ਮਜਬੂਰ ਹੋਣਾ ਪੈ ਰਿਹਾ:ਜਗਜੀਤ ਸਿੰਘ ਡੱਲੇਵਾਲ

ਨਾਲ ਹੀ ਦੇਸ਼ ਵਾਸੀਆਂ, ਖਾਸ ਕਰਕੇ ਕਿਰਤੀ-ਕਿਸਾਨਾਂ ਤੇ ਹੋਰ ਮਿਹਨਤੀ ਵਰਗਾਂ ਨੂੰ ਕੰਗਾਲ ਕਰਕੇ ਅਡਾਨੀ-ਅੰਬਾਨੀ ਦੇ ’ਖਜ਼ਾਨੇ ਭਰਪੂਰ’ ਕਰਨ ਵਾਲੀਆਂ ਮੋਦੀ ਸਰਕਾਰ ਦੀਆਂ ਲੋਕ ਦੋਖੀ, ਦੇਸ਼ ਵਿਰੋਧੀ ਨੀਤੀਆਂ ਨੂੰ ਭਾਂਜ ਦੇਣ ਲਈ ਘੋਲ ਮਘਾਉਣ ਦੀ ਅਪੀਲ ਵੀ ਕੀਤੀ ਜਾਵੇਗੀ। ਉਕਤ ਤੋਂ ਇਲਾਵਾ ਹਰ ਮੁਹਾਜ਼ ’ਤੇ ਫੇਲ੍ਹ ਸਿੱਧ ਹੋਈ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਰੱਦੀ ਕਾਰਗੁਜਾਰੀ ਦਾ ਕੱਚਾ ਚਿੱਠਾ ਵੀ ਫਰੋਲਿਆ ਜਾਵੇਗਾ। ਜਿਲ੍ਹਾ ਖਜ਼ਾਨਚੀ ਸਾਥੀ ਪ੍ਰਕਾਸ਼ ਸਿੰਘ ਨੇ ਵੀ ਕਾਨਫਰੰਸ ਦੀ ਲਾਮਿਸਾਲ ਕਾਮਯਾਬੀ ਲਈ ਵੱਡਮੁੱਲੇ ਸੁਝਾਅ ਰੱਖੇ।

 

 

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

0

ਸਾਬਕਾ ਅਕਾਲੀ ਕੋਂਸਲਰ ਨੇ ਡਿਪਟੀ ਕਮਿਸ਼ਨਰ ਨੂੰ ਦਿੱਤੀ ਸਿਕਾਇਤ
ਸੁਖਜਿੰਦਰ ਮਾਨ
ਬਠਿੰਡਾ, 9 ਸਤੰਬਰ: ਪਿਛਲੀ ਕਾਂਗਰਸ ਸਰਕਾਰ ਦੌਰਾਨ ਸਾਬਕਾ ਵਿਤ ਮੰਤਰੀ ਦੇ ਅਖਤਿਆਰੀ ਕੋਟੇ ’ਚੋਂ ਛੋਟੀਆਂ ਬੱਚਤਾਂ ਵਿਭਾਗ ਰਾਹੀਂ ‘ਕਰੋੜਪਤੀ’ ਗਰੀਬਾਂ ਨੂੰ ਵੰਡੇ ਦਸ-ਦਸ ਹਜ਼ਾਰ ਚੈੱਕਾਂ ’ਤੇ ਵੀ ਹੁਣ ਸਵਾਲ ਉੱਠਣ ਲੱਗੇ ਹਨ। ਸਾਬਕਾ ਅਕਾਲੀ ਕੌਂਸਲਰ ਗੁਰਸੇਵਕ ਸਿੰਘ ਮਾਨ ਵੱਲੋਂ ਛੋਟੀਆਂ ਬੱਚਤਾਂ ਵਿਭਾਗ ਕੋਲੋਂ ਇਕੱਲੇ ਵਾਰਡ ਨੰਬਰ 41 ’ਚ ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਵੰਡੀ ਗਈ ਇਸ ਰਾਸ਼ੀ ਦੀ ਸੂਚਨਾ ਦੇ ਅਧਿਕਾਰ ਤਹਿਤ ਲਈ ਜਾਣਕਾਰੀ ਤੋਂ ਬਾਅਦ ‘ਹੈਰਾਨੀਜਨਕ’ ਖੁਲਾਸੇ ਹੋਏ ਹਨ। ਪਹਿਲੀ ਨਜ਼ਰੇ ਇਹ ਮਾਮਲਾ ਵੋਟਾਂ ਪੱਕੀਆਂ ਕਰਨ ਲਈ ਸਰਕਾਰੀ ਖ਼ਜਾਨੇ ਨੂੰ ਰਿਊੜੀਆਂ ਵਾਂਗ ਵੰਡਣ ਦਾ ਜਾਪਦਾ ਹੈ, ਜਿਸਦਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਵੀ ਉੱਚ ਪੱਧਰੀ ਜਾਂਚ ਦਾ ਭਰੋਸਾ ਦਿਵਾਇਆ ਹੈ।

ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ

ਅੱਜ ਇੱਥੇ ਇਸ ਮਾਮਲੇ ਨੂੰ ਲੈ ਕੇ ਕੀਤੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕੋਂਸਲਰ ਗੁਰਸੇਵਕ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ, ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਸਾਬਕਾ ਕੋਂਸਲਰ ਹਰਵਿੰਦਰ ਸ਼ਰਮਾ, ਹਰਜਿੰਦਰ ਛਿੰਦਾ ਆਦਿ ਨੇ ਦਸਿਆ ਕਿ ‘‘ ਇਕੱਲੇ 41 ਨੰਬਰ ਵਾਰਡ ਵਿਚ ਹੀ ਨਹੀਂ, ਬਲਕਿ ਵਿਧਾਨ ਸਭਾ ਚੋਣਾਂ ਦੌਰਾਨ ਪੂਰੇ ਸ਼ਹਿਰ ਵਿਚ ਕਾਨੂੰਨ ਨੂੰ ਛਿੱਕੇ ਟੰਗ ਕੇ ਸਾਬਕਾ ਵਿਤ ਮੰਤਰੀ ਦੇ ਚਹੇਤਿਆਂ ਵਲੋਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ। ’’ ਗੁਰਸੇਵਕ ਸਿੰਘ ਮਾਨ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਗਰੀਬ ਲੋਕਾਂ ਨੂੰ ਮਕਾਨਾਂ ਦੀ ਮੁਰੰਮਤ ਲਈ 10 ਹਜ਼ਾਰ ਰੁਪਏ ਤੋਂ ਲੈ ਕੇ 50 ਹਜ਼ਾਰ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ।

ਪੰਜਾਬ ਪੁਲਿਸ ਦੀ ਮਿਲੀ ਭੁਗਤ ਨਾਲ ਹੋ ਰਹੀ ਗੈਰ ਕਾਨੂੰਨੀ ਮਾਇਨਿੰਗ: ਹਾਈਕੋਰਟ

ਉਨ੍ਹਾਂ ਦੱਸਿਆ ਕਿ ਉਕਤ ਵਿੱਤੀ ਸਹਾਇਤਾ ਦੇ ਨਾਂ ’ਤੇ ਵਾਰਡ ਨੰਬਰ 41 ਦੀ ਕਾਂਗਰਸੀ ਕੌਂਸਲਰ ਕੁਲਵਿੰਦਰ ਕੌਰ ਨੇ ਆਪਣੇ ਪਤੀ ਜਗਪਾਲ ਸਿੰਘ ਗੋਰਾ ਸਿੱਧੂ ਨਾਲ ਮਿਲ ਕੇ ਗਰੀਬਾਂ ਦੀ ਫੰਡ ਰਾਸ਼ੀ ਦਾ ਖੁੱਲ੍ਹੇਆਮ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੈਰਾਨੀਜਨਕ ਗੱਲ ਇਹ ਹੈ ਕਿ ਕੌਂਸਲਰ ਕੁਲਵਿੰਦਰ ਕੌਰ ਅਤੇ ਉਸ ਦੇ ਪਤੀ ਜਗਪਾਲ ਸਿੰਘ ਗੋਰਾ, ਜੋ ਕਿ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ, ਨੇ ਮਕਾਨ ਦੀ ਮੁਰੰਮਤ ਲਈ ਪ੍ਰਾਪਤ ਹੋਈ 10-10 ਹਜ਼ਾਰ ਰੁਪਏ ਦੀ ਰਾਸ਼ੀ ਆਪਣੀ ਮਾਤਾ ਸੁਖਦੇਵ ਕੌਰ ਪਤਨੀ ਕਰਨੈਲ ਸਿੰਘ ਤੋਂ ਇਲਾਵਾ ਆਪਣੇ ਗੁਆਂਢ ’ਚ ਰਹਿੰਦੇ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਘਰ ਦੇ ਦੋ-ਦੋ ਜਣਿਆਂ ਦੇ ਨਾਂ ’ਤੇ ਜਾਰੀ ਕਰਵਾ ਲਈ, ਜਦਕਿ ਉਕਤ ਵਿਅਕਤੀ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਵਿੱਚ ਨਹੀਂ ਆਉਂਦੇ, ਜਿਨ੍ਹਾਂ ਨੇ ਅਜਿਹਾ ਕਰਕੇ ਗਰੀਬਾਂ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।

ਪਟਵਾਰੀਆਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ: ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ

ਸਾਬਕਾ ਕੋਂਸਲਰ ਨੇ ਇਹ ਵੀ ਕਿਹਾ ਕਿ ਨਿਯਮਾਂ ਤਹਿਤ 6 ਮਹੀਨਿਆਂ ਦੇ ਅੰਦਰ ਸਰਕਾਰੀ ਪੈਸੇ ਦੀ ਵਰਤੋਂ ਸਬੰਧੀ ਸਰਟੀਫਿਕੇਟ ਦੇਣਾ ਹੁੰਦਾ ਹੈ ਪ੍ਰੰਤੂ ਇਹ ਸਰਟੀਫਿਕੇਟ ਜਮਾਂ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਪਰੋਕਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਤਾਂ ਕੁਲਵਿੰਦਰ ਕੌਰ ਵਲੋਂ ਅਹੁੱਦੇ ਦੀ ਦੁਰਵਰਤੋਂ ਦੇ ਅਧਾਰ ’ਤੇ ਉਸਦਾ ਕੌਂਸਲਰ ਦਾ ਅਹੁਦਾ ਵੀ ਖਤਮ ਕੀਤਾ ਜਾ ਸਕਦਾ ਹੈ। ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਕੋਲ ਬਠਿੰਡਾ ਸ਼ਹਿਰ ਦੇ ਸਾਰੇ ਕਾਂਗਰਸੀ ਵਾਰਡਾਂ ਦੇ ਗਬਨ ਸਬੰਧੀ ਠੋਸ ਦਸਤਾਵੇਜ਼ ਮੌਜੂਦ ਹਨ, ਪਰ ਉਹ ਦੇਖਣਾ ਚਾਹੁੰਦੇ ਹਨ ਕਿ ਵਾਰਡ ਨੰਬਰ 41 ਵਿੱਚ ਹੋਏ ਗਬਨ ਸਬੰਧੀ ਸਰਕਾਰ ਵੱਲੋਂ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।

ਪ੍ਰਸ਼ਾਸ਼ਨ ਦੀ ਬੇਰੁਖੀ ਕਾਰਨ ਲੋਕਾਂ ਨੂੰ ਸੜਕਾਂ ਉਪਰ ਪਾਉਣ ਲਈ ਮਜਬੂਰ ਹੋਣਾ ਪੈ ਰਿਹਾ:ਜਗਜੀਤ ਸਿੰਘ ਡੱਲੇਵਾਲ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਭ੍ਰਿਸ਼ਟਾਚਾਰ ਮੁਕਤ ਮੁਹਿੰਮ ਦੀ ਗੱਲ ਕਰ ਰਹੇ ਹਨ, ਅਜਿਹੇ ’ਚ ਉਨ੍ਹਾਂ ਨੂੰ ਆਸ ਹੈ ਕਿ ਵਾਰਡ ਨੰ: 41 ’ਚ ਹੋਏ ਘਪਲੇ ਸਬੰਧੀ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਪਰੋਕਤ ਕਾਰਵਾਈ ਤੋਂ ਬਾਅਦ ਉਹ ਸਾਰੇ ਵਾਰਡਾਂ ਦੇ ਦਸਤਾਵੇਜ਼ ਪੇਸ਼ ਕਰਕੇ ਉਚ ਪੱਧਰੀ ਜਾਂਚ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਗੁਰਸੇਵਕ ਮਾਨ ਵੱਲੋਂ ਵਾਰਡ ਨੰ: 41 ਵਿੱਚ ਹੋਏ ਗਬਨ ਦੇ ਮਾਮਲੇ ਸਬੰਧੀ ਸ਼ਿਕਾਇਤ ਮੁੱਖ ਮੰਤਰੀ ਦੇ ਨਾਮ ਦਸਤਾਵੇਜ਼ਾਂ ਸਮੇਤ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਸੌਂਪ ਦਿੱਤੀ ਗਈ ਹੈ ਅਤੇ ਜੇਕਰ ਉਕਤ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ, ਤਾਂ ਸ਼੍ਰੋਮਣੀ ਕਮੇਟੀ ਅਕਾਲੀ ਦਲ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।

ਬਠਿੰਡਾ ‘ਚ ਸ਼ੱਕੀ ਹਾਲਤਾਂ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਇੰਸਪੈਕਟਰ ਦੀ ਹੋਈ ਮੌਤ

ਸਿਕਾਇਤ ਦੀ ਕਰਵਾਈ ਜਾਵੇਗੀ ਜਾਂਚ: ਡੀਸੀ
ਬਠਿੰਡਾ: ਉਧਰ ਸੰਪਰਕ ਕਰਨ ‘ਤੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧ ਵਿਚ ਸਿਕਾਇਤ ਮਿਲੀ ਹੈ, ਜਿਸਦੀ ਜਾਂਚ ਕਰਵਾਈ ਜਾਵੇਗੀ। ਜੇਕਰ ਜਾਂਚ ਵਿਚ ਕੋਈ ਗੜਬੜੀ ਪਾਈ ਜਾਂਦੀ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਐਸਮਾ ਦੀਆਂ ਕਾਪੀਆਂ ਸਾੜੀਆਂ

ਸਾਡੇ ਕੋਲ ਸਾਰੇ ਸਬੂਤ, ਸਿਆਸੀ ਵਿਰੋਧੀ ਕਰ ਰਹੇ ਹਨ ਬਦਨਾਮ: ਗੁਰਪਾਲ ਗੋਰਾ
ਬਠਿੰਡਾ: ਦੂਜੇ ਪਾਸੇ ਵਾਰਡ ਨੰਬਰ 41 ਦੀ ਮਹਿਲਾ ਕੋਂਸਲਰ ਕੁਲਵਿੰਦਰ ਕੌਰ ਦੇ ਪਤੀ ਗੁਰਪਾਲ ਸਿੰਘ ਗੋਰਾ ਨੇ ਅਪਣੇ ਉਪਰ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਤ ਦਸਦਿਆਂ ਕਿਹਾ ਕਿ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ ਕਿਉਂਕਿ ਉਨ੍ਹਾਂ ਸਰਕਾਰੀ ਖਜਾਨੇ ਵਿਚੋਂ ਇੱਕ ਪੈਸਾ ਨਹੀਂ ਲਿਆ ਹੈ। ਗੋਰਾ ਨੇ ਕਿਹਾ ਕਿ ਕਈ ਚੈਕ ਗਲਤ ਆਧਾਰ ’ਤੇ ਬਣ ਗਏ ਸਨ, ਜਿੰਨ੍ਹਾਂ ਨੂੰ ਉਸਨੇ ਵਾਪਸ ਸਰਕਾਰੀ ਖਜਾਨੇ ਵਿਚ ਜਮ੍ਹਾਂ ਕਰਵਾ ਦਿੱਤਾ ਸੀ। ਕਾਂਗਰਸੀ ਆਗੂ ਨੇ ਅਪਣੀ ਮਾਤਾ ਦੇ ਨਾਂ ‘ਤੇ ਵੀ ਸਰਕਾਰੀ ਵਿਤੀ ਸਹਾਇਤਾ ਲੈਣ ਦੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ।

 

 

4161 ਮਾਸਟਰ ਕੇਡਰ ਭਰਤੀ ਦੀ ਦੂਜੀ ਲਿਸਟ ਜਾਰੀ ਕਰਨ ਦੀ ਮੰਗ

0

 

ਬਠਿੰਡਾ, 8 ਸਤੰਬਰ :ਮਾਸਟਰ ਕੇਡਰ 4161 ਯੂਨੀਅਨ ਪੰਜਾਬ ਨੇ ਅੱਜ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕੇ ਮਾਸਟਰ ਕੇਡਰ 4161 ਭਰਤੀ ਦੀ ਦੂਜੀ ਲਿਸਟ ਜਲਦੀ ਜਾਰੀ ਕੀਤੀ ਜਾਵੇ। ਸੂਬਾ ਪ੍ਰਧਾਨ ਰਸ਼ਪਾਲ ਜਲਾਲਾਬਾਦ, ਮੀਤ ਪ੍ਰਧਾਨ ਮਾਲਵਿੰਦਰ ਬਰਨਾਲਾ ਅਤੇ ਜਨਰਲ ਸਕੱਤਰ ਬਲਕਾਰ ਬੁਢਲਾਡਾ ਨੇ ਦੱਸਿਆ ਕਿ 4161 ਮਾਸਟਰ ਕੇਡਰ ਭਰਤੀ ਜਿਸਦਾ ਇਸ਼ਤਿਹਾਰ 2021 ਵਿੱਚ ਆਇਆ ਸੀ ਅਜੇ ਵੀ ਪੂਰੀ ਹੋਣ ਦੀ ਉਡੀਕ ਵਿਚ ਹੈ। ਪਿਛਲੇ ਸਮੇਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ 4161 ਦੇ ਪਹਿਲੀ ਲਿਸਟ ਦੇ ਸਾਰੇ ਵਿਸ਼ਿਆਂ ਦੇ ਉਮੀਦਵਾਰਾਂ ਨੂੰ ਸਕੂਲਾਂ ਵਿਚ ਭੇਜ ਦਿੱਤਾ ਗਿਆ ਹੈ।

44ਵੀ ਪੰਜਾਬ ਸਟੇਟ ਜੂਨੀਅਰ ਜੂਡੋ ਚੈਂਪੀਅਨਸ਼ਿਪ ਵਿੱਚ ਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪਰ ਦੂਜੀ ਲਿਸਟ ਵਾਲੇ ਉਮੀਦਵਾਰ ਹੁਣ ਵੀ ਸਕੂਲਾਂ ਵਿੱਚ ਜਾਣ ਦੀ ਉਡੀਕ ਕਰ ਰਹੇ ਹਨ। ਬੀਤੀ ਮਿਤੀ 30 ਅਗਸਤ 2023 ਨੂੰ ਮਾਸਟਰ ਕੇਡਰ 4161 ਯੂਨੀਅਨ ਦੇ ਮੈਂਬਰਾਂ ਦੀ ਮੀਟਿੰਗ ਸਿੱਖਿਆ ਮੰਤਰੀ ਸ੍ਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ ਵਿਖੇ ਹੋਈ ਸੀ। ਉਹਨਾ ਵਲੋਂ ਇਹ ਭਰੋਸਾ ਦਿੱਤਾ ਗਿਆ ਸੀ ਕੇ ਆਉਣ ਵਾਲੇ 10 ਦਿਨਾਂ ਦੇ ਅੰਦਰ ਅੰਦਰ ਦੂਜੀ ਲਿਸਟ ਦੇ ਸਾਰੇ ਉਮੀਦਵਾਰਾਂ ਨੂੰ ਸਕੂਲਾਂ ਵਿੱਚ ਭੇਜ ਦਿੱਤਾ ਜਾਵੇਗਾ। ਪਰ ਅੱਜ ਪੂਰਾ ਇਕ ਹਫਤਾ ਬੀਤਣ ਦੇ ਬਾਵਜੂਦ ਕੋਈ ਵੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ। ਯੂਨੀਅਨ ਆਗੂਆਂ ਵੱਲੋਂ ਸਰਕਾਰ ਤੋਂ ਇਹ ਮੰਗ ਵੀ ਕੀਤੀ ਗਈ 4161 ਦੀ ਇੱਕ ਇੱਕ ਸੀਟ ਭਰੀ ਜਾਵੇ।

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ’ਤੇ ਵੱਡੀ ਕਾਰਵਾਈ
ਯੂਨੀਅਨ ਆਗੂ ਅਲਕਾ ਫਗਵਾੜਾ, ਜਸਵਿੰਦਰ ਕੌਰ ਫ਼ਤਹਿਗੜ੍ਹ ਸਾਹਿਬ, ਜਸਵਿੰਦਰ ਲੁਧਿਆਣਾ, ਇੰਦਰਾਜ਼ ਅਬੋਹਰ, ਹਰਦੀਪ ਬਠਿੰਡਾ ਅਤੇ ਇਕਬਾਲ ਮਾਲੇਰਕੋਟਲਾ ਨੇ ਕਿਹਾ ਨਿਯੁਕਤੀ ਪੱਤਰ ਲੈਕੇ ਬਾਹਰ ਹੋ ਚੁੱਕੇ ਸਾਰੇ ਉਮੀਦਵਾਰਾਂ ਨੂੰ ਦੂਜੀ ਲਿਸਟ ਵਿਚ ਕਲੀਅਰ ਕਰਕੇ ਸਕੂਲਾਂ ਵਿੱਚ ਭੇਜਿਆ ਜਾਵੇ। ਇਸ ਮੌਕੇ ਤੇ ਬੀਰਬਲ ਬਠਿੰਡਾ, ਲਖਵਿੰਦਰ ਮੁਕਤਸਰ, ਜਗਸੀਰ ਫਰੀਦਕੋਟ, ਅਮਿਤ ਸੰਗਰੂਰ, ਖੁਸ਼ਦੀਪ ਸੰਗਰੂਰ, ਗੁਰਪਾਲ ਮਾਨਸਾ,ਸੰਦੀਪਫਿਰੋਜ਼ਪੁਰ,ਲਵਪ੍ਰੀਤ ਕੰਬੋਜ ਸੁਖਜਿੰਦਰ ਫਿਰੋਜ਼ਪੁਰ,ਗੁਰਸੇਵਕ ਤਰਨਤਾਰਨ ਆਦਿ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ 15 ਸਤੰਬਰ ਤੱਕ ਦੂਜੀ ਲਿਸਟ ਵਾਲੇ ਉਮੀਦਵਾਰਾਂ ਨੂੰ ਸਕੂਲਾਂ ਵਿੱਚ ਨਹੀਂ ਭੇਜਿਆ ਜਾਂਦਾ ਤਾਂ ਉਹ ਦੁਬਾਰਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

 

44ਵੀ ਪੰਜਾਬ ਸਟੇਟ ਜੂਨੀਅਰ ਜੂਡੋ ਚੈਂਪੀਅਨਸ਼ਿਪ ਵਿੱਚ ਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

0

 

ਬਠਿੰਡਾ, 8 ਸਤੰਬਰ :ਗੁਰਦਾਸਪੁਰ ਵਿਖੇ ਆਯੋਜਿਤ ਹੋਈ 44ਵੀ ਪੰਜਾਬ ਸਟੇਟ ਜੂਨੀਅਰ ਜੂਡੋ ਚੈਂਪੀਅਨਸ਼ਿਪ ਵਿੱਚ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੀ.ਕਾਮ ਭਾਗ ਤੀਜਾ ਦੇ ਵਿਦਿਆਰਥੀ ਮਾਨਵ ਬਾਵਾ ਨੇ ਇਸ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਹਾਸਿਲ ਕਰਦੇ ਹੋਏ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਅਤੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਸਮੀਰ ਨੇ ਕਾਂਸੀ ਤਗਮਾ ਹਾਸਿਲ ਕੀਤਾ। ਇਸ ਤੋਂ ਇਲਾਵਾ ਬਠਿੰਡਾ ਵਿਖੇ ਹੋਈ ਸੈਕਿੰਡ ਓਪਨ ਚੈਲੇਂਜ ਸਟੇਟ ਕੱਪ ਕਿੱਕ ਬਾਕਸਿੰਗ ਵਿੱਚੋਂ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਗੋਲਡ ਮੈਡਲ ਜਿੱਤਿਆ।

ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ

ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਾਲਜ ਸਟਾਫ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕਾਲਜ ਇੰਚਾਰਜ ਡਾ. ਕਿਰਨਦੀਪ ਕੌਰ, ਕਾਮਰਸ ਵਿਭਾਗ ਮੁਖੀ ਪ੍ਰੋ. ਦਵਿੰਦਰ ਕੌਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਡਾ. ਜਸਵੀਰ ਕੌਰ, ਪ੍ਰੋ. ਸਰਮੁੱਖ ਸਿੰਘ ਤੇ ਪ੍ਰੋ ਹਰਦੀਪ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਨਾ ਕੇਵਲ ਇਸ ਕਾਲਜ ਦਾ ਸਗੋਂ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ।

 

ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ

0

 

ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ : ਜ਼ਿਲ੍ਹਾ ਪੱਧਰੀ ਵਿਕਾਸ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਅੱਜ ਬਾਅਦ ਦੁਪਿਹਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਚੈਅਰਪਰਸ਼ਨ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਭਰ ’ਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੁਣ ਤੱਕ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕੀਤੀ ਗਈ।

ਪਟਵਾਰੀਆਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ: ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ

ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ, ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ਵਾਸ ਦਵਾਇਆ ਕਿ ਸਾਰੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਅਤੇ ਦਿੱਤੇ ਗਏ ਟੀਚਿਆਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇਗਾ।

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ’ਤੇ ਵੱਡੀ ਕਾਰਵਾਈ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਐਮ.ਪੀ. ਲੈਂਡ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗ੍ਰਾਂਟਾ ਦੀ ਸਮੀਖਿਆ ਕੀਤੀ। ਵਿਕਾਸ ਕਾਰਜਾਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਜਮ?ਹਾਂ ਕਰਵਾਏ ਜਾਣ ਅਤੇ ਜੋ ਕੰਮ ਅਧੂਰੇ ਪਏ ਹਨ, ਉਨ੍ਹਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਇਆ ਜਾਵੇ।ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੰਮਾਂ ’ਚ ਦੇਰੀ ਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਨਾ ਕੀਤੀ ਜਾਵੇ।

ਪੰਜਾਬ ਪੁਲਿਸ ਦੀ ਮਿਲੀ ਭੁਗਤ ਨਾਲ ਹੋ ਰਹੀ ਗੈਰ ਕਾਨੂੰਨੀ ਮਾਇਨਿੰਗ: ਹਾਈਕੋਰਟ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਪਤ ਗ੍ਰਾਂਟਾਂ ਨੂੰ ਹਰ ਹਾਲਤ ਚ ਖ਼ਰਚ ਕੇ ਲੈਪਸ ਹੋਣ ਤੋਂ ਬਚਾਇਆ ਜਾਵੇ।ਇਸ ਮੌਕੇ ਸਾਬਕਾ ਮੰਤਰੀ ਸਿੰਕਦਰ ਸਿੰਘ ਮਲੂਕਾ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਏਸੀ ਜਨਰਲ ਪੰਕਜ਼ ਕੁਮਾਰ, ਮੇਅਰ ਰਮਨ ਗੋਇਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਅਫ਼ਸਰ ਸ਼੍ਰੀਮਤੀ ਸੁਨੀਤਾ ਪਾਲ ਤੋਂ ਇਲਾਵਾ ਅਕਾਲੀ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ’ਤੇ ਵੱਡੀ ਕਾਰਵਾਈ

0

ਨਾਜਾਇਜ਼ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਸਿੰਘ ਚੀਮਾ
ਅੰਮ੍ਰਿਤਸਰ, 8 ਸਤੰਬਰ: ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ ’ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ ਜਿਸ ਦੌਰਾਨ ਇਸ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਰਾਜਵੀਰ ਸਿੰਘ ਅਤੇ ਉਸਦੇ ਸਾਥੀ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ ਦੀਆਂ 10 ਪੇਟੀਆਂ ਜਬਤ ਕੀਤੀਆਂ ਗਈਆਂ।

ਪਟਵਾਰੀਆਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ: ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ

ਇਸਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਇਹ ਆਪ੍ਰੇਸ਼ਨ ਹੋਰਨਾਂ ਲਈ ਵੀ ਸਪਸ਼ਟ ਇਸ਼ਾਰਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਰਾਬ ਦੀ ਢੋਆ-ਢੁਆਈ ‘ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਸ: ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਆਪਣੇ ਖੁਫੀਆ ਨੈੱਟਵਰਕ ਰਾਹੀਂ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਸਕਾਚ ਵਿਸਕੀ ਖਾਸ ਤੌਰ ’ਤੇ ਇਕ ਵਿਸ਼ੇਸ਼ ਬ੍ਰਾਂਡ ਦੇ ਗੈਰ-ਕਾਨੂੰਨੀ ਉਤਪਾਦਨ ਅਤੇ ਵਿਕਰੀ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆ ਸਨ।

ਸੂਬਾ ਸਰਕਾਰ ਲੋਕ ਭਲਾਈ ਅਤੇ ਵਿਕਾਸ ਦੇ ਕਾਰਜ ਕਰਨ ਲਈ ਵਚਨਵੱਧ : ਅਮ੍ਰਿੰਤ ਲਾਲ ਅਗਰਵਾਲ

ਉਨ੍ਹਾਂ ਕਿਹਾ ਕਿ ਇੰਨ੍ਹਾਂ ਸੂਚਨਾਵਾਂ ‘ਤੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਸਿੱਧੀ ਨਿਗਰਾਨੀ ਹੇਠ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ) ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਅਤੇ ਸਬੰਧਤ ਇਲਾਕਿਆਂ ਦੀ ਵਿਆਪਕ ਨਿਗਰਾਨੀ ਅਤੇ ਪੜਤਾਲ ਕੀਤੀ।ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਸ. ਚੀਮਾ ਨੇ ਦੱਸਿਆ ਕਿ ਐਸ.ਓ.ਜੀ ਨੇ ਸਫਲਤਾਪੂਰਵਕ ਇੱਕ ਟਰੈਪ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਿਸ ਦੌਰਾਨ ਮੁੱਖ ਮੁਲਜ਼ਮ ਰਾਜਵੀਰ ਸਿੰਘ ਨੂੰ 10 ਪੇਟੀਆਂ ਗੈਰ-ਕਾਨੂੰਨੀ ਬੋਤਲਾਂ ਸਕਾਚ ਵਿਸਕੀ ਸਮੇਤ ਗ੍ਰਿਫਤਾਰ ਕੀਤਾ ਗਿਆ।

ਬਠਿੰਡਾ ‘ਚ ਸ਼ੱਕੀ ਹਾਲਤਾਂ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਇੰਸਪੈਕਟਰ ਦੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਅਗਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਦੋ ਸਾਥੀਆਂ ਸ਼ਿਵਮ ਅਤੇ ਜਸਪਾਲ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਜੋ ਖਾਸਾ, ਅੰਮ੍ਰਿਤਸਰ ਵਿਖੇ ਸਥਿਤ ਖਾਸਾ ਡਿਸਟਿਲਰੀ ਅਤੇ ਬੋਟਲਿੰਗ ਪਲਾਂਟ ਤੋਂ ਸ਼ਰਾਬ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੀ ਸਪਲਾਈ ਕਰਦੇ ਸਨ।ਸ. ਚੀਮਾ ਨੇ ਅੱਗੇ ਦੱਸਿਆ ਕਿ ਐਸ.ਓ.ਜੀ ਨੇ ਗ੍ਰਿਫਤਾਰ ਵਿਅਕਤੀ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਉਸ ਥਾਂ ਦੀ ਸ਼ਨਾਖਤ ਕੀਤੀ ਜਿੱਥੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ, ਅਤੇ ਉਸੇ ਰਾਤ ਖਾਸਾ ਡਿਸਟਿਲਰੀ ’ਤੇ ਛਾਪਾ ਮਾਰ ਕੇ ਇਕ ਹੋਰ ਮੁਲਜ਼ਮ ਸ਼ਿਵਮ ਜੋ ਕਿ ਡਿਸਟਿਲਰੀ ਦਾ ਮੁਲਾਜ਼ਮ ਸੀ, ਨੂੰ ਗ੍ਰਿਫਤਾਰ ਕਰ ਲਿਆ।

ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਹਨ ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸਕ

ਉਨ੍ਹਾਂ ਦੱਸਿਆ ਕਿ ਜਾਂਚ ਕਰਨ ’ਤੇ ਪਤਾ ਲੱਗਾ ਹੈ ਕਿ ਸ਼ਿਵਮ ਨੇ ਪਲਾਂਟ ਤੋਂ ਖਾਲੀ ਬੋਤਲਾਂ, ਢੱਕਣ, ਲੇਬਲ ਅਤੇ ਸਕਾਚ ਵਿਸਕੀ ਦੇ ਤਿਆਰ ਮਿਸ਼ਰਣ ਦੀ ਚੋਰੀ ਵਿੱਚ ਮਦਦ ਕਰਕੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਈ।ਸ. ਚੀਮਾ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੇ ਆਪਣੇ ਢੰਗ-ਤਰੀਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਹੈ ਕਿ ਕਿਵੇਂ ਉਹ ਗੈਰ-ਕਾਨੂੰਨੀ ਸਕਾਚ ਵਿਸਕੀ ਚੋਰੀ ਕਰਨ ਅਤੇ ਬਣਾਉਣ ਵਿਚ ਕਾਮਯਾਬ ਹੋਏ। ਉਨ੍ਹਾਂ ਕਿਹਾ ਕਿ ਮੁਲਜਮਾਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 420, 379,120ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਦੇ ਤਹਿਤ ਇੱਕ ਐਫ.ਆਈ.ਆਰ ਘਰਿੰਡਾ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪਹਿਲੂਆਂ ਦਾ ਪਰਦਾਫਾਸ਼ ਕਰਨ ਲਈ ਵਿਭਾਗ ਵੱਲੋਂ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਦੀ ਮਿਲੀ ਭੁਗਤ ਨਾਲ ਹੋ ਰਹੀ ਗੈਰ ਕਾਨੂੰਨੀ ਮਾਇਨਿੰਗ: ਹਾਈਕੋਰਟ

ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗੈਰ-ਕਾਨੂੰਨੀ ਕਾਰਵਾਈ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਉਪਰੰਤ ਇਸ ਵਿੱਚ ਸ਼ਾਮਲ ਸਾਰਿਆ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦਾ ਉਤਪਾਦਨ ਜਨਤਕ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ ਅਤੇ ਇਸ ਦੇ ਨਤੀਜੇ ਵਜੋਂ ਸਰਕਾਰ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਲਈ ਵਚਨਬੱਧ ਹੈ।

 

ਪਟਵਾਰੀਆਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ: ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ

0

ਸਿਖਲਾਈ ਦੌਰਾਨ ਪਟਵਾਰੀਆਂ ਨੂੰ ਭੱਤੇ ਵਜੋਂ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ 18000 ਰੁਪਏ ਮਿਲਣਗੇ
ਨਵੇਂ ਭਰਤੀ ਕੀਤੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 8 ਸਤੰਬਰ: ਸਿਖਲਾਈਯਾਫ਼ਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਸਿਖਲਾਈ ਅਧੀਨ ਪਟਵਾਰੀ ਆਪਣੀ ਡਿਊਟੀ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੁਚਾਰੂ ਢੰਗ ਨਾਲ ਨਿਭਾਅ ਸਕਣ।

ਕੌਮੀ ਇਨਸਾਫ਼ ਮੋਰਚਾ ਨੇ ਕਰਤਾ ਵੱਡਾ ਐਲਾਨ, ਲਾਲਾ ਜਗਤ ਨਰਾਇਣ ਪ੍ਰੋਗਰਾਮ ਗੁਰਦੁਆਰਾ ਸਾਹਿਬ ‘ਚ ਨਹੀਂ ਕੀਤਾ ਜਾਵੇਗਾ

ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਲਈ 5000 ਰੁਪਏ ਮਹੀਨਾ ਭੱਤਾ ਬਹੁਤ ਘੱਟ ਹੈ ਕਿਉਂ ਜੋ ਉਹ ਬਹੁਤ ਸਖ਼ਤ ਮੁਕਾਬਲੇ ਵਿੱਚੋਂ ਪਾਸ ਹੋ ਕੇ ਸੇਵਾ ਵਿੱਚ ਆਉਂਦੇ ਹਨ, ਜਿਸ ਕਰਕੇ ਸਰਕਾਰ ਨੇ ਵਾਧਾ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ।ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਦੀ ਵਰਤੋਂ ਲੋਕਾਂ ਦੇ ਭਲੇ ਲਈ ਕਰਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਭ੍ਰਿਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੋੜ ਹੜਤਾਲ ਦੇ ਨਾਮ ਹੇਠ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਬੇਲੋੜਾ ਹੈ ਕਿਉਂ ਜੋ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤ ਵਿਚ ਕੋਈ ਸਮਝੌਤਾ ਨਹੀਂ ਕਰੇਗੀ।

ਪੰਜਾਬ ‘ਚ ਚੋਣਾਂ ਨੂੰ ਲੈ ਕੇ ‘ਆਪ’ ਤੇ ਕਾਂਗਰਸ ਨੇ ਸ਼ੱਪਸ਼ਟ ਕੀਤਾ ਆਪਣਾ-ਆਪਣਾ ਸਟੈਂਡ, ਨਹੀਂ ਹੋਵੇਗਾ ਗੱਠਜੋੜ

ਪ੍ਰਦਰਸ਼ਨਕਾਰੀ ਪਟਵਾਰੀਆਂ ਦੇ ਅੜੀਅਲ ਰਵੱਈਏ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਮ ਆਦਮੀ ਨੂੰ ਤੰਗ-ਪ੍ਰੇਸ਼ਾਨ ਕਰਕੇ ਸੂਬਾ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਹਿੱਤ ਵਿੱਚ ਅਜਿਹੀਆਂ ਨੌਟੰਕੀਆਂ ਅੱਗੇ ਕਿਸੇ ਵੀ ਕੀਮਤ ਉਤੇ ਨਹੀਂ ਝੁਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਆਪਣੀ ਕਲਮ ਲੋਕ ਭਲਾਈ ਲਈ ਵਰਤਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਉਂਦੇ ਸਮੇਂ ਵਿੱਚ ਜਿੰਨੀ ਕਲਮ ਤੁਸੀਂ ਲੋਕ ਹਿੱਤ ਵਿੱਚ ਚਲਾਓਗੇ, ਉਨੇ ਹੀ ਭੱਤੇ ਸਰਕਾਰ ਹੋਰ ਵਧਾਏਗੀ।

ਪ੍ਰਸ਼ਾਸ਼ਨ ਦੀ ਬੇਰੁਖੀ ਕਾਰਨ ਲੋਕਾਂ ਨੂੰ ਸੜਕਾਂ ਉਪਰ ਪਾਉਣ ਲਈ ਮਜਬੂਰ ਹੋਣਾ ਪੈ ਰਿਹਾ:ਜਗਜੀਤ ਸਿੰਘ ਡੱਲੇਵਾਲ

ਉਨ੍ਹਾਂ ਕਿਹਾ ਕਿ ਕਲਮ ਛੋੜ ਹੜਤਾਲ ਦਾ ਫਾਇਦਾ ਕਿਸੇ ਨੂੰ ਨਹੀਂ ਹੋਣਾ, ਜਿਸ ਕਰਕੇ ਨਵੇਂ ਚੁਣੇ ਪਟਵਾਰੀਆਂ ਨੂੰ ਅਜਿਹੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਪੁਲਿਸ ਫੋਰਸ ਦੀ ਸਾਲਾਨਾ ਭਰਤੀ ਵਾਂਗ ਪਟਵਾਰੀਆਂ ਦੀ ਵੀ ਸਾਲਾਨਾ ਭਰਤੀ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 586 ਨਵੇਂ ਪਟਵਾਰੀਆਂ ਦੀ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਰੈਗੂਲਰ ਭਰਤੀ ਹੋਣ ਨਾਲ ਜਿੱਥੇ ਮਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ, ਉਥੇ ਹੀ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਬਠਿੰਡਾ ‘ਚ ਸ਼ੱਕੀ ਹਾਲਤਾਂ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਇੰਸਪੈਕਟਰ ਦੀ ਹੋਈ ਮੌਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਇਸ ਭਰਤੀ ਨੂੰ ਸਾਲਾਨਾ ਆਧਾਰ ਉਤੇ ਕਰਨ ਦੀ ਵਿਵਸਥਾ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਸਮਾਗਮ ਸਿਰਫ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਮਾਗਮ ਨਹੀਂ ਹੈ, ਸਗੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਇਤਿਹਾਸਕ ਸਮਾਗਮ ਹੈ, ਜਿਸ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਅਤੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਕਿ ਸੂਬੇ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਜਵਾਨਾਂ ਨੂੰ 35 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਹਨ ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸਕ

ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇੰਨੀਆਂ ਨੌਕਰੀਆਂ ਖ਼ਾਸ ਤੌਰ ਉਤੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਇਨ੍ਹਾਂ ਨੌਕਰੀਆਂ ਲਈ ਮੈਰਿਟ ਤੇ ਪਾਰਦਰਸ਼ੀ ਪਹੁੰਚ ਨੂੰ ਹੀ ਮੁੱਖ ਆਧਾਰ ਰੱਖਿਆ ਗਿਆ। ਵਿਰੋਧੀਆਂ ਪਾਰਟੀਆਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਜਿਹੜੇ ਆਗੂ ਆਪਣੇ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ, ਉਹ ਹੁਣ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਹੀ ਲਾਂਭੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਨਵੇਂ ਦੌਰ ਦੀ ਸ਼ੁਰੂਆਤ ਦਾ ਗਵਾਹ ਬਣਿਆ ਹੈ ਕਿਉਂਕਿ ਅਜੇਤੂ ਸਮਝੇ ਜਾਂਦੇ ਪੁਰਾਣੇ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਾਹ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਈ ਇਸ ਤਬਦੀਲੀ ਕਾਰਨ ਪਹਿਲੀ ਦਫ਼ਾ ਲੋਕ ਪੱਖੀ ਫੈਸਲਿਆਂ ਨੂੰ ਸ਼ਾਸਨ ਦੇ ਕੇਂਦਰ ਬਿੰਦੂ ਵਿੱਚ ਰੱਖਿਆ ਗਿਆ ਹੈ।

ਸੂਬਾ ਸਰਕਾਰ ਲੋਕ ਭਲਾਈ ਅਤੇ ਵਿਕਾਸ ਦੇ ਕਾਰਜ ਕਰਨ ਲਈ ਵਚਨਵੱਧ : ਅਮ੍ਰਿੰਤ ਲਾਲ ਅਗਰਵਾਲ

ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਸਾਰੇ ਕਾਨੂੰਨੀ ਤੇ ਪ੍ਰਬੰਧਕੀ ਅੜਿੱਕੇ ਦੂਰ ਕਰ ਕੇ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨਾ ਸੀ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਣਗੇ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਕੋਸ਼ਿਸ਼ਾਂ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਇਨਕਲਾਬ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਦੀ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ 68 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਇਨ੍ਹਾਂ ਸਕੂਲਾਂ ਦੇ ਨਿਰਮਾਣ ਲਈ ਜਾਰੀ ਕਰ ਦਿੱਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਐਸਮਾ ਦੀਆਂ ਕਾਪੀਆਂ ਸਾੜੀਆਂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਸੰਭਾਲ ਖੇਤਰ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਸਿਸਟਮ ਦੀ ਕਾਇਆ-ਕਲਪ ਕਰਨ ਲਈ ਕੰਮ ਕਰ ਰਹੇ ਹਨ ਅਤੇ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਜ਼ਰੀਏ ਮੁਫ਼ਤ ਦਵਾਈਆਂ ਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਲੈ ਚੁੱਕੇ ਹਨ।ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

ਪ੍ਰਸ਼ਾਸ਼ਨ ਦੀ ਬੇਰੁਖੀ ਕਾਰਨ ਲੋਕਾਂ ਨੂੰ ਸੜਕਾਂ ਉਪਰ ਪਾਉਣ ਲਈ ਮਜਬੂਰ ਹੋਣਾ ਪੈ ਰਿਹਾ:ਜਗਜੀਤ ਸਿੰਘ ਡੱਲੇਵਾਲ

ਕਾਕਾ ਸਿੰਘ ਕੋਟੜਾ ਅਤੇ ਪੀੜ੍ਹਤ ਦਿਲਦਾਰ ਸਿੰਘ ਦਾ ਮਰਨ ਵਰਤ ਦਸਵੇਂ ਦਿਨ ਵਿੱਚ ਦਾਖਲ
ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਦੋਹਾ, ਰੇਸਮ ਸਿੰਘ ਯਾਤਰੀ ਆਦਿ ਨੇ ਪੰਜਾਬ ਸਰਕਾਰ ਉਪਰ ਭੂਮਾਫ਼ੀਏ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਅੱਜ ਪ੍ਰਸ਼ਾਸ਼ਨ ਦੀ ਬੇਰੁਖੀ ਕਾਰਨ ਲੋਕਾਂ ਨੂੰ ਸੜਕਾਂ ਉਪਰ ਪਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਪਿਛਲੇ ਇੱਕ ਮਹੀਨੇ ਤੋਂ ਪੁਲਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਸ਼ਾਂਤਮਈ ਚੱਲ ਰਹੇ ਧਰਨੇ ਅਤੇ 10 ਦਿਨ ਤੋਂ ਮਰਨ ਵਰਤ ਉੱਪਰ ਆਗੂਆ ਦੇ ਬੈਠੇ ਹੋਣ ਤੋਂ ਬਾਅਦ ਵੀ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਾ ਕਰਨ ਦੇ ਕਾਰਨ ਸ਼ਾਂਤਮਈ ਸੰਘਰਸ਼ ਰਹਿਆ ਨੂੰ ਸਰਕਾਰ ਵੱਲੋ ਸੜਕਾਂ ਉੱਤੇ ਆਉਣ ਲਈ ਮਜਬੂਰ ਰਿਹਾ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਕਰੇਗੀ “ ਖੇਡ ਚੈਂਪੀਅਨਾਂ ਦਾ ਸਨਮਾਨ”

ਜਿਸ ਦੇ ਕਾਰਨ ਹੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਲੁਧਿਆਣਾ ਚੰਡੀਗੜ੍ਹ ਰੋਡ ਪਿੰਡ ਰਾਣਵਾਂ,ਸ਼੍ਰੀ ਅੰਮ੍ਰਿਤਸਰ ਸਾਹਿਬ ਮਾਨਾਵਾਲਾ ਪੁਲ,ਬਠਿੰਡਾ ਵਿੱਚ ਰਾਮਪੂਰਾ ਫੂਲ ਅਤੇ ਕੋਟਸ਼ਮੀਰ,ਜ਼ਿਲ੍ਹਾ ਬਰਨਾਲਾ ਵਿੱਚ ਲੁਧਿਆਣਾ ਤੋਂ ਬਰਨਾਲਾ ਰੋਡ ਉੱਪਰ ਪਿੰਡ ਸਹਿਜੜਾਂ, ਸ੍ਰੀ ਮੁਕਤਸਰ ਸਾਹਿਬ ਵਿੱਚ ਮਲੋਟ ਰੋਡ ਬਠਿੰਡਾ ਉੱਪਰ ਫਕਰਸਰ ਥੇੜੀ,ਫਾਜ਼ਿਲਕਾ ਵਿੱਚ ਫਾਜ਼ਿਲਕਾ ਅਬੋਹਰ ਰੋਡ ਉੱਪਰ ਪਿੰਡ ਰਾਮਪੁਰਾ,ਫਿਰੋਜ਼ਪੁਰ ਵਿੱਚ ਪਿੰਡ ਖਾਈ ,ਜ਼ਿਲ੍ਹਾ ਫਰੀਦਕੋਟ ਵਿੱਚ ਟਹਿਣਾ ਟੀ.ਪੁਆਇੰਟ, ਜ਼ਿਲ੍ਹਾ ਮਾਨਸਾ ਵਿਖੇ ਮਾਨਸਾ ਕੈਚੀਆਂ ਵਿਖੇ ਰੋਡ ਜਾਮ ਦੀ ਕਾਲ ਦਿੱਤੀ ਗਈ ਹੈ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆ ਦੱਸਿਆ ਕਿ ਪੁਲਸ ਕਮਿਸ਼ਨ ਲੁਧਿਆਣਾ ਦੇ ਦਫਤਰ ਅੱਗੇ ਮ੍ਰਿਤਕ ਸੁਖਵਿੰਦਰ ਸਿੰਘ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸ਼ਾਂਤਮਈ ਧਰਨਾ ਚਲਦੇ ਨੂੰ ਲਗਭਗ 27 ਦਿਨ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਅਤੇ ਮਰਨ ਵਰਤ ਤੇ ਬੈਠੇ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਸ.ਕਾਕਾ ਸਿੰਘ ਕੋਟੜਾ ਅਤੇ ਪੀੜਤ ਦਿਲਦਾਰ ਸਿੰਘ ਨੂੰ 10 ਦਿਨ ਹੋ ਗਏ ਹਨ ਜਿਸ ਕਾਰਨ ਮਰਨ ਵਰਤ ਉੱਤੇ ਬੈਠੇ ਆਗੂਆਂ ਦੀ ਸਿਹਤ ਵਿੱਚ ਪਲ ਪਲ ਗਿਰਾਵਟ ਆਉਣ ਕਾਰਨ ਉਹਨਾਂ ਦਾ ਵਜਨ ਅਤੇ ਸ਼ੂਗਰ ਦਾ ਪੱਧਰ ਘਟਦਾ ਜਾ ਰਿਹਾ ਹੈ ।

ਬਠਿੰਡਾ ‘ਚ ਸ਼ੱਕੀ ਹਾਲਤਾਂ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਇੰਸਪੈਕਟਰ ਦੀ ਹੋਈ ਮੌਤ

ਪਰ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਸੁੱਤਾ ਪਿਆ ਹੈ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਦੇ ਨਾਲ ਹੀ ਦੋਸ਼ੀਆਂ ਵੱਲੋਂ ਸਿੱਟ ਉੱਪਰ ਰੋਕ ਲਗਵਾਈ ਗਈ ਹੈ ਤਾਂ ਜੋ ਸੱਚਾਈ ਬਾਹਰ ਨਾ ਆ ਸਕੇ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਗੱਲਬਾਤ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਅੱਜ ਫੇਰ ਦੁਬਾਰਾ ਅਧਿਕਾਰੀਆਂ ਵੱਲੋਂ ਗੱਲਬਾਤ ਦੀ ਪੇਸ਼ਕਸ਼ ਆਈ ਹੈ ਅਤੇ ਅੱਜ ਦੁਬਾਰਾ ਸ਼ਾਮ ਤੱਕ ਜਥੇਬੰਦੀ ਨਾਲ ਗੱਲਬਾਤ ਹੋ ਸਕਦੀ ਹੈ ਅਤੇ ਜੇਕਰ ਇਸ ਉੱਪਰ ਕੋਈ ਪੌਜ਼ਟਿਵ ਰਿਜਲਟ ਨਹੀਂ ਨਿਕਲਦਾ ਤਾਂ ਫੇਰ ਜਥੇਬੰਦੀ ਵੱਲੋਂ ਦਿੱਤਾ ਗਿਆ ਪ੍ਰੋਗਰਾਮ ਉਸੇ ਤਰ੍ਹਾਂ ਲਾਗੂ ਕੀਤਾ ਜਾਵੇਗਾ ਅਤੇ ਪ੍ਰਸ਼ਾਸ਼ਨ ਨਾਲ ਆਉਣ ਵਾਲੀ ਮੀਟਿੰਗ ਤੋਂ ਬਾਅਦ ਸਥਿਤੀ ਸਪੱਸ਼ਟ ਕਰ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਪਰਗਟ ਸਿੰਘ ਤੇ ਬਲਵਿੰਦਰ ਸਿੰਘ ਜੋਧਪੁਰ ਆਦਿ ਆਗੂ ਸ਼ਾਮਲ ਸਨ।

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਐਸਮਾ ਦੀਆਂ ਕਾਪੀਆਂ ਸਾੜੀਆਂ

0

ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ :ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਅੱਜ ਬਠਿੰਡਾ ਦੇ ਡੀ ਸੀ ਦਫ਼ਤਰ ਸਾਹਮਣੇ ਐਸਮਾ ਵਰਗੇ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਤੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਇਹਨਾਂ ਮਸਲਿਆਂ ਨੂੰ ਹੋਰ ਉਲਝਾ ਰਹੀ ਹੈ। ਕੱਚੇ ਕਾਮੇ ਪੱਕੇ ਨਹੀਂ ਕਰ ਰਹੀ,ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ,ਡੀ ਏ ਦੇ ਬਕਾਏ ਬਾਰੇ ਸਰਕਾਰ ਨੇ ਚੁੱਪ ਧਾਰੀ ਹੋਈ ਹੈ, ਪੈਨਸ਼ਨਰਾਂ ਤੇ 2.72 ਦਾ ਗੁਣਾਂਕ ਨਹੀਂ ਲਾਗੂ ਕੀਤਾ ਜਾ ਰਿਹਾ।

ਅਕਾਲੀ ਦਲ ਵੱਲੋਂ 11 ਸਤੰਬਰ ਨੂੰ ਕਰਵਾਈ ਜਾ ਰਹੀ “ਯੂਥ ਮਿਲਣੀ ਪ੍ਰੋਗਰਾਮ” ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

ਸਗੋਂ ਐਸਮਾ ਵਰਗਾ ਲੋਕ ਵਿਰੋਧੀ ਐਕਟ ਲਾਗੂ ਕਰਕੇ ਪੰਜਾਬ ਸਰਕਾਰ ਲੋਕ ਆਵਾਜ਼ ਨੂੰ ਦੱਬ ਰਹੀ ਹੈ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਇਸ ਐਕਟ ਨੂੰ ਤਰੁੰਤ ਪ੍ਰਭਾਵ ਹਟਾਇਆ ਜਾਵੇ ਤੇ ਮੁਲਾਜ਼ਮ ਮਸਲਿਆਂ ਨੂੰ ਮੀਟਿੰਗਾਂ ਰਾਹੀਂ ਹੱਲ ਕੀਤਾ ਜਾਵੇ।ਅੱਜ ਦੇ ਇਸ ਇਕੱਠ ਨੂੰ ਦਰਸ਼ਨ ਸਿੰਘ ਮੌੜ ਪੈਨਸ਼ਨਰ ਆਗੂ,ਮਨਜੀਤ ਸਿੰਘ ਧੰਜਲ,ਮਨਜੀਤ ਸਿੰਘ ਪ ਸ ਸ ਫ 1680, ਗਗਨਦੀਪ ਸਿੰਘ ਭੁੱਲਰ ਪ ਸ ਸ ਫ (ਵਿਗਿਆਨਕ),ਪ੍ਰਿਤਪਾਲ ਸਿੰਘ ਜਮਹੂਰੀ ਅਧਿਕਾਰ ਸਭਾ, ਕਿਸ਼ੋਰ ਚੰਦ ਗਾਜ ਪ ਸ ਸ ਫ 1420,ਪੀ ਐਸ ਐਮ ਐਸ ਯੂ ਦੇ ਜ਼ਿਲਾ ਜਨਰਲ ਸਕੱਤਰ ਅਤੇ ਪਟਵਾਰ ਯੂਨੀਅਨ ਦੇ ਆਗੂ ਨੇ ਸੰਬੋਧਨ ਕੀਤਾ।

ਸੂਬਾ ਸਰਕਾਰ ਲੋਕ ਭਲਾਈ ਅਤੇ ਵਿਕਾਸ ਦੇ ਕਾਰਜ ਕਰਨ ਲਈ ਵਚਨਵੱਧ : ਅਮ੍ਰਿੰਤ ਲਾਲ ਅਗਰਵਾਲ

0

21 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਲਈ ਹਮੇਸ਼ਾ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ ਨੇ ਲਿੰਕ ਰੋਡ ਪਿੰਡ ਨਰੂਆਣਾ ਤੋਂ ਸ਼ਮਸ਼ਾਨ ਘਾਟ ਅਪਟੂ ਬਾਦਲ ਰੋਡ ’ਤੇ ਸਥਿਤ ਸੜਕ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸ਼੍ਰੀ ਅਗਰਵਾਲ ਨੇ ਕਿਹਾ ਕਿ ਇਸ ਸੜਕ ਦੀ ਲੰਬਾਈ 715 ਮੀਟਰ ਹੈ, ਜਿਸ ਤੇ ਲਗਭਗ 21.00 ਲੱਖ ਰੁਪਏ ਦੀ ਲਾਗਤ ਆਈ ਹੈ।

ਬਠਿੰਡਾ ‘ਚ ਸ਼ੱਕੀ ਹਾਲਤਾਂ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਇੰਸਪੈਕਟਰ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਇਸ ਸੜਕ ਦੀ ਉਸਾਰੀ ਨਾਲ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਆਵਾਜਾਈ ਤੋਂ ਰਾਹਤ ਆਵੇਗੀ। ਇਸ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਆਮ ਲੋਕਾਂ ਦੁਆਰਾ ਚੁਣੀ ਗਈ ਸੂਬਾ ਸਰਕਾਰ ਵੱਲੋਂ ਹਰ ਵਰਗ ਲਈ ਸਿਹਤ, ਸਿੱਖਿਆ ਤੇ ਲੋਕ ਭਲਾਈ ਸਕੀਮਾਂ ਲਈ ਕ੍ਰਾਂਤੀਕਾਰੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਯੂਸ਼ ਗੋਇਲ, ਜੂਨੀਅਰ ਇੰਜੀਨੀਅਰ ਹਰਪ੍ਰੀਤ ਸਿੰਘ,ਬਲਜੀਤ ਢਿਲੋਂ ਨਰੂਆਣਾ , ਬਲਾਕ ਪ੍ਰਧਾਨ ਲਖਵੀਰ ਸਿੰਘ, ਸਰਪੰਚ ਬੀਬੀ ਕਿਰਨਦੀਪ ਕੌਰ, ਸਾਬਕਾ ਪੰਚ ਜਗਜੀਤ ਸਿੰਘ, ਨੰਬਰਦਾਰ ਜੀਤਪਾਲ ਸਿੰਘ, ਨੰਬਰਦਾਰ ਸੁਖਜੀਤ ਸਿੰਘ, ਸੁਖਚੈਨ ਸਿੰਘ ਚੈਨਾ, ਬਲਵਿੰਦਰ ਸਿੰਘ ਸਰਾਂ, ਗੁਰਲਾਲ ਸਿੰਘ, ਸੁਖਪਾਲ ਸਿੰਘ ਪਾਲੀ, ਬਲਦੇਵ ਸਿੰਘ ਤੋਂ ਇਲਾਵਾ ਗੁਰਬਿੰਦਰ ਸਿੰਘ, ਬੀਟੂ, ਗੋਰਾ, ਬਾਬੂ ਲਾਲ ਅਤੇ ਪਿੰਡ ਦੇ ਮੋਹਤਬਾਰ ਆਦਿ ਹਾਜਰ ਸਨ।