Home Blog Page 2016

ਲੁਧਿਆਣਾ ਤੋਂ ਦਿੱਲੀ ਤੱਕ ਦਾ ਸਫ਼ਰ ਮਹਿਜ ਇਕ ਘੰਟੇ ‘ਚ ਕਰ ਸਕਦੇ ਹੋ ਪੂਰਾ, CM ਮਾਨ ਨੇ ਕਰਤਾ ਵੱਡਾ ਐਲਾਨ

0

ਚੰਡੀਗੜ੍ਹ: ਹੁਣ ਲੁਧਿਆਣਾ ਤੋਂ ਦਿੱਲੀ ਤੱਕ ਦਾ ਸਫ਼ਰ ਹੋਇਆ ਅਸਾਨ ਹੋ ਗਿਆ ਹੈ। ਹੁਣ ਸਿਰਫ਼ ਇਕ ਘੰਟੇ ਤੋ ਵੀ ਘੰਟ ਸਮੇਂ ਵਿਚ ਤੁਸੀ ਦਿੱਲੀ ਪਹੁੰਚ ਸਕਦੇ ਹੋ। ਇਹ ਸੁਪਨਾ ਸਾਕਾਰ ਕੀਤਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ, ਜੋ ਅੱਜ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ CM ਮਾਨ ਨੇ ਟਚੀਟ ਕਰਦਿਆਂ ਕਿਹਾ ਕਿ “ਅੱਜ ਲੁਧਿਆਣਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ…ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਹੋ ਰਹੀ ਹੈ… ਅੱਜ ਸਾਹਨੇਵਾਲ ਹਵਾਈ ਅੱਡੇ ਤੋਂ ਹਿੰਡਨ (ਗਾਜ਼ੀਆਬਾਦ) ਲਈ ਫਲਾਈਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਾਂਗੇ…ਸਾਹਨੇਵਾਲ ਤੋਂ ਕੋਰੋਨਾ ਕਾਲ ‘ਚ ਉਡਾਣਾਂ ਬੰਦ ਹੋ ਗਈਆਂ ਸੀ ਜੋ ਮੁੜ ਸ਼ੁਰੂ ਹੋ ਰਹੀਆਂ ਨੇ…ਜਲਦ ਹੀ ਲੁਧਿਆਣਾ ਵਾਸੀਆਂ ਨੂੰ ਅਤਿ-ਆਧੁਨਿਕ ਟਰਮੀਨਲ ਵਾਲਾ ਹਲਵਾਰਾ ਹਵਾਈ ਅੱਡਾ ਵੀ ਸਮੱਰਪਿਤ ਕਰ ਦਿਆਂਗੇ…।”

ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਲਿਆ ਵਾਪਸ ਲੈ ਕੇ ਬੈਕਫੁੱਟ ‘ਤੇ ਆਈ ਪੰਜਾਬ ਸਰਕਾਰ

0

ਚੰਡੀਗੜ੍ਹ: ਜ਼ਿਲ੍ਹਾ ਪ੍ਰੀਸ਼ਦ ਦੀਆਂ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਨੂੰ ਲੈ ਕੇ ਪੰਜਾਬ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਵਾਪਸ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਤੈਅ ਸਮੇਂ ਤੋਂ ਪਹਿਲਾਂ ਕਰਾਉਣ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਹਾਈਕੋਰਟ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ।

CM ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ, ਪਟਵਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ ਦੇ ਨਰਿੰਦਰ ਸਿੰਘ ਵੱਲੋਂ ਦਾਇਰ ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਦਾ ਕਾਰਜਕਾਲ ਅਗਲੇ ਸਾਲ ਅਕਤੂਬਰ ਤੱਕ ਦਾ ਹੈ ਪਰ ਸਰਕਾਰ ਇਸੇ ਸਾਲ ਦਸੰਬਰ ਵਿਚ ਚੋਣਾਂ ਕਰਵਾਉਣ ਜਾ ਰਹੀ ਹੈ। ਹਾਈਕੋਰਟ ਤੋਂ ਅਪੀਲ ਕੀਤੀ ਗਈ ਸੀ ਕਿ ਸਰਕਾਰ ਦੇ ਇਸ ਹੁਕਮ ਨੂੰ ਰੱਦ ਕੀਤਾ ਜਾਵੇ ਕਿਉਂਕਿ ਸਰਕਾਰ ਦਾ ਇਹ ਕਦਮ ਪੂਰੀ ਤਰ੍ਹਾਂ ਤੋਂ ਗੈਰ-ਕਾਨੂੰਨੀ, ਮਨਮਾਨੀ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਵਿਰੁੱਧ ਹੈ। ਪਟੀਸ਼ਨ ਵਿਚ ਕਿਹਾ ਕਿ ਨੋਟੀਫਿਕੇਸ਼ਨ ਕਾਨੂੰਨ ਖਿਲਾਫ ਹੈ। ਇਸੇ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

CM ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ, ਪਟਵਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

0

ਚੰਡੀਗੜ੍ਹ: ਪੰਜਾਬ ਵਿਚ ਪਟਵਾਰੀਆਂ ਅਤੇ CM ਮਾਨ ਵਿਚਾਲੇ ਤਲਖੀ ਦੇਖਣ ਨੂੰ ਮਿਲ ਰਹੀ ਹੈ। ਜਿਥੇ ਇਕ ਪਾਸੇ ਪਟਵਾਰੀਆਂ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ ਉਥੇ ਹੀ ਦੂਜੇ ਪਾਸੇ CM ਮਾਨ ਦਾ ਕਹਿਣਾ ਹੈ ਕਿ ਤੁਸੀ ਕਲਮ ਛੋੜ ਹੜਤਾਲ ਕਰੋ ਪਰ ਇਹ ਕਲਮ ਤੁਹਾਡੇ ਹੱਥ ਵਿਚ ਦੁਬਾਰਾ ਪਕੜਾਉਣੀ ਹੈ ਜਾਂ ਨਹੀਂ ਇਸ ਬਾਰੇ ਸਰਕਾਰ ਸੋਚੇਗੀ।

ਪੰਜਾਬ ’ਚ ਹੁਣ ਸੜਕ ਹਾਦਸਾ ਪੀੜਤਾਂ ਦਾ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਪਹਿਲੇ 48 ਘੰਟਿਆਂ ਦੌਰਾਨ ਮੁਫ਼ਤ ਹੋਵੇਗਾ ਇਲਾਜ

ਹੁਣ CM ਭਗਵੰਤ ਮਾਨ ਨੇ ਪਟਵਾਰੀਆਂ ਨੂੰ ਲੈ ਕੇ ਵੱਡਾ ਐਲਾਨ ਕਰਦੇ ਹੋਏ ਸ਼ੋਸ਼ਲ ਮੀਡੀਆ ਐਕਸ ‘ਤੇ ਲਿਖਿਆ ਕਿ “ਇੱਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ…8 ਸਤੰਬਰ ਨੂੰ ਅਸੀਂ ਇੱਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿੱਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਨੇ…ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ…ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ..ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ..।”

ਨਵਜੋਤ ਸਿੱਧੂ ‘ਇੰਡੀਆ’ ਗਠਜੋੜ ਦੇ ਹੱਕ ਵਿੱਚ ਨਿੱਤਰੇ, ਕਿਹਾ, ਜਮਹੂਰੀਅਤ ਦੀ ਰਾਖੀ ਲਈ ਛੋਟੇ ਮੋਟੇ ਮਤਭੇਦ ਛੱਡਣੇ ਜ਼ਰੂਰੀ

0

ਚੰਡੀਗੜ੍ਹ, 6 ਸਤੰਬਰ: ਹਮੇਸ਼ਾ ਹੀ ਆਪਣੀ ਵੱਖਰੀ ਸ਼ੈਲੀ ਲਈ ਜਾਣੇ ਜਾਂਦੇ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਹੁਣ ਸੂਬੇ ਦੀ ਕਾਂਗਰਸ ਲੀਡਰਸ਼ਿਪ ਦੇ ਉਲਟ ਆਪ ਨਾਲ ਚੋਣ ਗਠਜੋੜ ਦੇ ਹੱਕ ਵਿੱਚ ਨਿੱਤਰੇ ਹਨ। ਹਾਲਾਂਕਿ ਉਨ੍ਹਾਂ ਸਿੱਧੇ ਤੌਰ ਤੇ ਗਠਜੋੜ ਦੀ ਗੱਲ ਨਹੀਂ ਕੀਤੀ ਪਰੰਤੂ ਉਨ੍ਹਾਂ ਇਕ ਟਵੀਟ ਕਰਕੇ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਆਪਣੀ ਬੀਮਾਰ ਪਤਨੀ ਦੇ ਇਲਾਜ ਵਿਚ ਰੁੱਝੇ ਹੋਏ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਵਿਚ ਕਿਹਾ ਹੈ ਕਿ “ਇਹ ਇੱਕ ਵੱਡਾ ਕਾਰਨ ਹੈ, ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਖਿੱਚਣ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।”

ਸਾਬਕਾ ਪ੍ਰਧਾਨ ਨੇ ਅੱਗੇ ਕਿਹਾ ਕਿ ਸਾਡੀ ਜਮਹੂਰੀਅਤ ਦੀ ਰਾਖੀ ਲਈ ਸੁਆਰਥੀ ਸਵਾਰਥਾਂ ਨਾਲ ਭਰੀ ਮਾੜੀ ਮੋਟੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ, ਬਲਕਿ ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ।

ਪੰਜਾਬ ’ਚ ਹੁਣ ਸੜਕ ਹਾਦਸਾ ਪੀੜਤਾਂ ਦਾ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਪਹਿਲੇ 48 ਘੰਟਿਆਂ ਦੌਰਾਨ ਮੁਫ਼ਤ ਹੋਵੇਗਾ ਇਲਾਜ

ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਦੀ ਸਮੂਹ ਲੀਡਰਸ਼ਿਪ ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਲਗਭੱਗ ਵਿਰੁੱਧ ਇਕਜੁੱਟ ਹੈ। ਬੀਤੇ ਕੱਲ੍ਹ ਦੀ ਕਾਂਗਰਸ ਪਾਰਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਵਾਲੇ ਪਿਛਲੀਆਂ ਲੋਕਸਭਾ ਚੋਣਾਂ ਵਿਚ ਉਮੀਦਵਾਰ ਰਹੇ ਕਾਂਗਰਸੀ ਆਗੂ, ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਹਿਤ ਸਮੂਹ ਲੀਡਰਸ਼ਿਪ ਨੇ ਆਪ ਨਾਲ ਪੰਜਾਬ ਵਿੱਚ ਗਠਜੋੜ ਨਾ ਕਰਨ ਲਈ ਸੂਬਾਈ ਲਈ ਲੀਡਰਸ਼ਿਪ ਨੂੰ ਹਾਈਕਮਾਂਡ ਤੱਕ ਭਾਵਨਾਵਾਂ ਪਹੁੰਚਾਉਣ ਲਈ ਕਿਹਾ ਹੈ।

ਪੰਜਾਬ ’ਚ ਹੁਣ ਸੜਕ ਹਾਦਸਾ ਪੀੜਤਾਂ ਦਾ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਪਹਿਲੇ 48 ਘੰਟਿਆਂ ਦੌਰਾਨ ਮੁਫ਼ਤ ਹੋਵੇਗਾ ਇਲਾਜ

0

ਹਾਦਸਾਂ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲਿਆਂ ਨੂੰ 2000 ਨਗਦੀ ਤੇ ‘ਫਰਿਸਤੇ’ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ
ਸਿਹਤ ਮੰਤਰੀ ਨੇ ਲੋਕਾਂ ਨੂੰ ਐਂਬੂਲੈਂਸ ਲਈ ਰਸਤਾ ਦੇਣ, ਆਪਣੇ ਵਾਹਨਾਂ ਵਿੱਚ ਫਸਟ ਏਡ ਕਿੱਟ ਰੱਖਣ ਦੀ ਕੀਤੀ ਅਪੀਲ
ਚੰਡੀਗੜ੍ਹ, 5 ਸਤੰਬਰ: ਸੂਬੇ ’ਚ ਹਰ ਸਾਲ ਸੜਕੀ ਹਾਦਸਿਆਂ ਵਿਚ ਜਾਣ ਵਾਲੀ ਹਜ਼ਾਰਾਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਹੁਣ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਜਿੱਥੇ ਸੜਕ ਹਾਦਸਿਆਂ ਵਿਚ ਜਖਮੀ ਹੋਣ ਵਾਲੇ ਵਿਅਕਤੀਆਂ ਦਾ ਪਹਿਲੇ 48 ਘੰਟਿਆਂ ਤੱਕ ਪੰਜਾਬ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੁਫ਼ਤ ਇਲਾਜ਼ ਕੀਤਾ ਜਾਵੇਗਾ, ਉਥੇ ਇੰਨ੍ਹਾਂ ਜਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਵਾਲੇ ਲੋਕਾਂ ਨੂੰ 2000 ਰੁਪਏ ਦੀ ਨਗਦ ਰਾਸ਼ੀ ਦੇ ਨਾਲ-ਨਾਲ ‘ਫ਼ਰਿਸਤੇ’ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ।

ਬਠਿੰਡਾ ਸ਼ਹਿਰ ’ਚ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੋਵੇਗਾ ਹੱਲ: ਝੂੰਬਾ ਤੇ ਹਰਰਾਏਪੁਰ ਪਿੰਡ ’ਚ ਬਣਨਗੀਆਂ ਦੋ ਹੋਰ ਗਊਸਾਲਾਵਾਂ

ਇਸਦਾ ਖ਼ੁਲਾਸਾ ਖੁਦ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਰਦਿਆਂ ਕਿਹਾ, “ ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਸਮਾਨ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿੱਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਦੁਆਰਾ ਅਦਾ ਕੀਤਾ ਜਾਵੇਗਾ।’’

ਕੋਟਸਮੀਰ ਦੇ 62 ਸਾਲਾ ਨੰਬਰਦਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਕੀਤਾ ਇਲਾਕੇ ਦਾ ਨਾਮ ਰੌਸ਼ਨ

ਇਸ ਮੌਕੇ ਉਨ੍ਹਾਂ ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋ ਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੜਕ ਹਾਦਸੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ, ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਠੇਕਾ ਮੁਲਾਜਮ ਸੰਘਰਸ ਮੋਰਚੇ ਤੇ ਟੀ. ਐਸ. ਯੂ ਵਲੋਂ ਐਸਮਾਂ ਦਾ ਕੀਤਾ ਤਿੱਖਾ ਵਿਰੋਧ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਸਿਸਟਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ। ਉਹਨਾਂ ਅੱਗੇ ਕਿਹਾ ਕਿ ਅਸੀਂ ਰਾਜ ਮਾਰਗਾਂ ’ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖ਼ਤ ਕਰ ਰਹੇ ਹਾਂ ਤਾਂ ਜੋ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟਾਂ ਦੀ ਸਥਾਪਨਾ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ ’ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ। ਸਿਹਤ ਮੰਤਰੀ ਨੇ ਲੋਕਾਂ ਨੂੰ ‘ਐਂਬੂਲੈਂਸ ਨੂੰ ਰਾਹ ਦਿਉ’ ਅਤੇ ਆਪਣੇ ਵਾਹਨਾਂ ਵਿੱਚ ਹਮੇਸ਼ਾ ‘ਫਸਟ ਏਡ ਕਿੱਟ’ ਰੱਖਣ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਛੋਟੀ ਜਿਹੀ ਪਹਿਲ ਕਿਸੇ ਦੀ ਜਾਨ ਬਚਾ ਸਕਦੀ ਹੈ।

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ

ਇਸ ਮੌਕੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਦੌਰਾਨ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ ਨੇ ਰਾਜ ਵਿੱਚ ਸੜਕਾਂ ’ਤੇ ਸੁਰੱਖਿਅਤ ਸੜਕਾਂ, ਸੜਕ ਤੇ ਚਲਾਉਣ ਯੋਗ ਵਾਹਨਾਂ ਅਤੇ ਸਹੀ ਢੰਗ ਨਾਲ ਸਿਖਲਾਈ ਪ੍ਰਾਪਤ ਡਰਾਈਵਰਾਂ ਦੀ ਲੋੜ ’ਤੇ ਜ਼ੋਰ ਦਿੱਤਾ ਕਿਉਂਕਿ ਇਹ ਕਿਸੇ ਵੀ ਸੜਕ ਸੁਰੱਖਿਆ ਲਈ ਜ਼ਰੂਰੀ ਸ਼ਰਤਾਂ ਹਨ। ਉਨ੍ਹਾਂ ਨੇ ਇੱਕ ਅਜਿਹਾ ਤੰਤਰ ਵਿਕਸਤ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਜੋ ਸਾਰੇ ਦੁਰਘਟਨਾ ਪੀੜਤਾਂ ਨੂੰ ਤੁਰੰਤ ਐਮਰਜੈਂਸੀ ਦੇਖਭਾਲ ਪ੍ਰਦਾਨ ਕਰ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਟਰੌਮਾ ਕੇਅਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਿਖਲਾਈ ਦੇਣ ਲਈ ਪੀਜੀਆਈ ਨਾਲ ਸਮਝੌਤਾ ਕਰੇਗੀ।

ਹਰਸਿਮਰਤ ਨੇ ਪੰਜਾਬ ਦੇ ਕਿਸਾਨਾਂ ਦੇ ਲਿਫਟ ਸਿੰਜਾਈ ਪੰਪ ਬੰਦ ਕਰਕੇ ਰਾਜਸਥਾਨ ਲਈ ਪਾਣੀ ਦਾ ਹਿੱਸਾ ਵਧਾਉਣ ਦੀ ਕੀਤੀ ਨਿਖੇਧੀ

ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ’ਸੜਕ ਸੁਰੱਖਿਆ ਬਲ-ਸੜਕ ਸੁਰੱਖਿਆ ਨੂੰ ਸਮਰਪਿਤ ਵਿਸ਼ੇਸ਼ ਟੀਮ’ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਵੇਂ ਹਾਈ-ਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਪੁਲਿਸ ਕਰਮਚਾਰੀਆਂ ਲਈ ਵੱਖਰੀ ਵਰਦੀ ਤਿਆਰ ਕੀਤੀ ਗਈ ਹੈ । ਉਹਨਾਂ ਕਿਹਾ , “ਸਾਨੂੰ ਪੂਰੀ ਆਸ ਹੈ ਕਿ ਰਾਜ ਸਰਕਾਰ ਦੀ ਇਹ ਵੱਡੀ ਪਹਿਲਕਦਮੀ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗੀ”।ਇਸ ਦੌਰਾਨ ਰਾਜ ਦੇ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ ਨੇ ਵਰਕਸ਼ਾਪ ਵਿੱਚ ਹਾਜ਼ਰ ਲੋਕਾਂ ਨੂੰ ਮਾਸਟਰ ਟਰੇਨਰ ਬਣਨ ਅਤੇ ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਸਿੱਖੀਆਂ ਗੱਲਾਂ ਨੂੰ ਆਮ ਲੋਕਾਂ ਵਿੱਚ ਫੈਲਾਉਣ ਲਈ ਪ੍ਰੇਰਿਤ ਕੀਤਾ।

 

ਬਠਿੰਡਾ ਸ਼ਹਿਰ ’ਚ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੋਵੇਗਾ ਹੱਲ: ਝੂੰਬਾ ਤੇ ਹਰਰਾਏਪੁਰ ਪਿੰਡ ’ਚ ਬਣਨਗੀਆਂ ਦੋ ਹੋਰ ਗਊਸਾਲਾਵਾਂ

0

ਸੁਖਜਿੰਦਰ ਮਾਨ
ਬਠਿੰਡਾ, 6 ਸਤੰਬਰ : ਬਠਿੰਡਾ ਸ਼ਹਿਰ ’ਚ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਹੁਣ ਜ਼ਿਲ੍ਹੇ ਵਿਚ ਦੋ ਹੋਰ ਨਵੀਆਂ ਗਉੂਸਾਲਾਵਾਂ ਬਣਨ ਜਾ ਰਹੀਆਂ ਹਨ। ਪੰਜਾਬ ਸਰਕਾਰ ਵਲੋਂ ਅਵਾਰਾ ਪਸੂਆਂ ਦੀ ਸਾਂਭ-ਸੰਭਾਲ ਲਈ ਲਿਆਂਦੇ ਪਾਇਲਟ ਪ੍ਰੋਜੈਕਟ ਤਹਿਤ ਕਰੀਬ ਸਵਾ ਦਸ ਕਰੋੜ ਦੀ ਲਾਗਤ ਨਾਲ ਜਿੱਥੇ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ ਸਾਢੇ ਸੱਤ ਏਕੜ ਵਿਚ ਨਵੀਂ ਗਊਸਾਲਾ ਬਣਾਈ ਜਾਵੇਗੀ, ਉਥੇ ਪਿੰਡ ਹਰਰਾਏਪੁਰ ’ਚ ਪਹਿਲਾਂ ਹੀ ਬਣੀ ਗਊਸਾਲਾ ਦਾ ਵਿਸਥਾਰ ਕਰਦਿਆਂ ਇਸਦੇ ਨਾਲ ਲੱਗਦੀ ਢਾਈ ਏਕੜ ਹੋਰ ਜਮੀਨ ਵਿਚ ਗਊਸਾਲਾ ਬਣਾਈ ਜਾਣੀ ਹੈ।

ਕੋਟਸਮੀਰ ਦੇ 62 ਸਾਲਾ ਨੰਬਰਦਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਕੀਤਾ ਇਲਾਕੇ ਦਾ ਨਾਮ ਰੌਸ਼ਨ

ਇੰਨ੍ਹਾਂ ਦੋਨਾਂ ਗਊਸਾਲਾਵਾਂ ਦੇ ਬਣਨ ਨਾਲ ਸ਼ਹਿਰ ਵਿਚ ਘੁੰਮ ਰਹੇ ਅਵਾਰਾ ਪਸੂਆਂ ਵਿਚੋਂ ਕਰੀਬ 1500 ਹੋਰ ਪਸ਼ੂਆਂ ਨੂੰ ਉਥੇ ਰੱਖਣ ਦਾ ਇੰਤਜਾਮ ਹੋ ਜਾਵੇਗਾ। ਇਸ ਸਬੰਧ ਵਿਚ ਨਿਗਮ ਅਧਿਕਾਰੀਆਂ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋ ਚੂੱਕੀ ਹੈ, ਜਿਸਤੋਂ ਬਾਅਦ ਝੂੰਬਾ ਪਿੰਡ ਦੀ ਪੰਚਾਇਤ ਵਲੋਂ ਦਿੱਤੀ ਜਾ ਰਹੀ ਸਾਢੇ ਸੱਤ ਏਕੜ ਜਮੀਨ ਵਿਚ 669 ਲੱਖ ਰੁਪਏ ਦੀ ਲਾਗਤ ਨਾਲ ਗਊਸਾਲਾ ਬਣਾਉਣ ਦੀ ਮੰਨਜੂਰੀ ਦਿੱਤੀ ਜਾ ਚੁੱਕੀ ਹੈ।

ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਮਾਰਿਆ ਧਰਨਾ

ਇਸੇ ਤਰਾਂ ਹਰਰਾਏਪੁਰ ਵਿਖੇ ਚੱਲ ਰਹੀ ਮੌਜੂਦਾ ਗਊਸਾਲਾ ਦੇ ਵਿਸਥਾਰ ਲਈ ਢਾਈ ਏਕੜ ਹੋਰ ਜਗ੍ਹਾਂ ਵਿਚ 372 ਲੱਖ ਦੀ ਲਾਗਤ ਆਵੇਗੀ, ਜਿਸਨੂੰ ਵੀ ਖਰਚਣ ਲਈ ਮੰਨਜੂਰੀ ਦਿੱਤੀ ਜਾ ਚੁੱਕੀ ਹੈ। ਸੂਬਾ ਸਰਕਾਰ ਦੀ ਵਿਤੀ ਸਹਾਇਤਾ ਦੇ ਨਾਲ ਸ਼ੁਰੂ ਹੋਣ ਵਾਲੇ ਇੰਨ੍ਹਾਂ ਦੋਨਾਂ ਪ੍ਰੋਜੈਕਟਾਂ ਨੂੰ ਬੁੁੱਧਵਾਰ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿਚ ਪ੍ਰਵਾਨਗੀ ਦਿੱਤੇ ਜਾਣ ਦੀ ਪੂਰੀ ਸੰਭਾਵਨਾ ਹੈ। ਜਿਸਦੇ ਨਾਲ ਆਉਣ ਵਾਲੇ ਸਮੇਂ ਵਿਚ ਸ਼ਹਿਰ ਵਿਚ ਲੋਕਾਂ ਦੀ ਜਾਨ ਦਾ ਖੋਅ ਬਣੇ ਅਵਾਰਾ ਪਸ਼ੂਆਂ ਦੇ ਘਟਣ ਦੀ ਉਮੀਦ ਪੈਦਾ ਹੋਈ ਹੈ।

ਅਧਿਆਪਕ ਦਿਵਸ ’ਤੇ ਡੀ.ਟੀ.ਐੱਫ. ਨੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ਼ ਰੈਲੀ ਕਰਕੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਸ਼ਹਿਰ ਦੀ ਪਾਰਕਿੰਗ ਦੇ ਠੇਕੇ ਦੀ ਰਾਸੀ ਘਟਾਉਣ ਦੇ ਮਤੇ ’ਤੇ ਵੀ ਹੋਵੇਗੀ ਚਰਚਾ
ਬਠਿੰਡਾ: ਕਰੀਬ 15 ਦਿਨ ਪਹਿਲਾਂ ਸ਼ਹਿਰ ’ਚ ਭਖਦਾ ਮੁੱਦਾ ਬਣਨ ਵਾਲੇ ਬਹੁਮੰਜਿਲਾਂ ਕਾਰ ਪਾਰਕਿੰਗ ਦੇ ਠੇਕੇਦਾਰਾਂ ਦੀ ਕਥਿਤ ਧੱਕੇਸ਼ਾਹੀ ਵਿਰੁਧ ਸ਼ੁਰੂ ਹੋਏ ਸੰਘਰਸ਼ ਤੋਂ ਬਾਅਦ ਲੰਘੀ 10 ਅਗਸਤ ਨੂੰ ਨਗਰ ਨਿਗਮ ਦੀ ਵਿਤ ਤੇ ਲੇਖਾ ਕਮੇਟੀ ਵਲੋਂ ਪੀਲੀ ਲਾਈਨ ਦੇ ਅੰਦਰੋਂ ਵਾਹਨ ਚੁੱਕਣ ’ਤੇ ਲਗਾਈਆਂ ਪਾਬੰਦੀਆਂ ਕਾਰਨ ਠੇੇਕੇਦਾਰ ਨੂੰ ਹੋਣ ਵਾਲੇ ਵਿਤੀ ਘਾਟੇ ਦੀ ਪੂਰਤੀ ਲਈ ਠੇਕੇ ਦੀ ਰਿਜਰਵ ਕੀਮਤ ਵਿਚ ਕਟੌਤੀ ਕਰਨ ਦੇ ਮਤੇ ਉਪਰ ਵੀ ਅੱਜ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿਚ ਚਰਚਾ ਹੋਵੇਗੀ।

 

ਗੁਰੂ ਕਾਸ਼ੀ ਯੂਨੀਵਰਸਿਟੀ ’ਚ ਅਧਿਆਪਕ ਦਿਵਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ

0

ਰਾਸ਼ਟਰੀ ਅਧਿਆਪਕ ਦਿਵਸ ਸਾਨੂੰ ਚੰਗੇਰਾ ਅਧਿਆਪਕ ਅਤੇ ਚੰਗੇਰਾ ਵਿਦਿਆਰਥੀ ਬਣਾਉਣ ਲਈ ਪ੍ਰੇਰਦਾ ਹੈ- ਡਾ. ਧੀਮਾਨ
ਸੁਖਜਿੰਦਰ ਮਾਨ
ਬਠਿੰਡਾ, 6 ਸਤੰਬਰ : ਰਾਸ਼ਟਰੀ ਅਧਿਆਪਕ ਦਿਵਸ ਦੇ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਜੂਕੇਸ਼ਨ ਤੇ ਇਨਫੋਰਮੇਸ਼ਨ ਸਾਇੰਸਜ਼ ਵੱਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਕਾਰਜਕਾਰੀ ਉੱਪ ਕੁਲਪਤੀ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕਿ੍ਰਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਅਧਿਆਪਕ ਦਿਵਸ ਸਾਨੂੰ ਚੰਗੇਰਾ ਅਧਿਆਪਕ ਅਤੇ ਚੰਗੇਰਾ ਵਿਦਿਆਰਥੀ ਬਣਾਉਣ ਲਈ ਪ੍ਰੇਰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਅਧਿਆਪਕਾਂ ਪ੍ਰਤੀ ਮਾਣ ਸਤਿਕਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਂ ਤੋਂ ਬਾਦ ਅਧਿਆਪਕ ਦਾ ਦਰਜਾ ਸਭ ਤੋਂ ਸਨਮਾਨਯੋਗ ਹੈ, ਕਿਉਂਕਿ ਜਦ ਵਿਦਿਆਰਥੀ ਮਿਹਨਤ ਕਰਕੇ ਆਪਣੀ ਮੰਜ਼ਿਲ ਨੂੰ ਫਤਿਹ ਕਰਦੇ ਹਨ ਤਾਂ ਸਭ ਤੋਂ ਜ਼ਿਆਦਾ ਖੁਸ਼ੀ ਅਧਿਆਪਕ ਨੂੰ ਹੁੰਦੀ ਹੈ।

ਰਣਜੀਤ ਸੰਧੂ ਬਣੇ ਯੂਥ ਕਾਂਗਰਸ ਫਾਜਲਿਕਾ ਦੇ ਜ਼ਿਲ੍ਹਾ ਇੰਚਾਰਜ਼

ਵਿਸ਼ੇਸ਼ ਮਹਿਮਾਨ ਡਾ. ਬੀ.ਐਸ.ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕਿਹਾ ਕਿ ਦੇਸ਼ ਦਾ ਭਵਿੱਖ ਵਿਦਿਆਰਥੀਆਂ ਦੇ ਮੋਢਿਆਂ ਤੇ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਜ਼ਿੰਮੇਵਾਰੀ ਅਧਿਆਪਕ ਸਿਰ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚੀ ਖੁੱਸ਼ੀ ਦੇ ਨੁਕਤੇ ਸਾਂਝੇ ਕਰਦੇ ਹੋਏ ਦੱਸਿਆ ਕਿ ਸਾਨੂੰ ਆਪਣੀਆਂ ਜ਼ਰੂਰਤਾਂ ਨੂੰ ਘੱਟਾ ਕੇ ਆਪਣੇ ਟੀਚੇ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ ਵਧਾਈ ਵੀ ਦਿੱਤੀ।

ਕੋਟਸਮੀਰ ਦੇ 62 ਸਾਲਾ ਨੰਬਰਦਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਕੀਤਾ ਇਲਾਕੇ ਦਾ ਨਾਮ ਰੌਸ਼ਨ

ਇਸ ਮੌਕੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਕੇਕ ਕੱਟਿਆ ਗਿਆ। ਡਾ. ਸ਼ਾਮ ਸੁੰਦਰ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਵਿਅਕਤੀਤਵ ਦੇ ਸਰਵਪੱਖੀ ਵਿਕਾਸ ਲਈ ਡਾ. ਰਾਧਾ ਕਿ੍ਰਸ਼ਨਨ ਦੇ ਵਿਖਾਏ ਰਸਤੇ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਦੀਪਕ ਕੁਮਾਰ ਨੇ ਆਪਣੇ ਕਾਵਿਮਈ ਅੰਦਾਜ਼ ਵਿੱਚ ਮੰਚ ਸੰਚਾਲਨ ਕੀਤਾ।

 

ਰਣਜੀਤ ਸੰਧੂ ਬਣੇ ਯੂਥ ਕਾਂਗਰਸ ਫਾਜਲਿਕਾ ਦੇ ਜ਼ਿਲ੍ਹਾ ਇੰਚਾਰਜ਼

0

ਬਠਿੰਡਾ, 5 ਸਤੰਬਰ : ਪੰਜਾਬ ਯੂਥ ਕਾਂਗਰਸ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਪਣੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਤੋਂ ਬਾਅਦ ਹੁਣ ਹੇਠਲੇ ਪੱਧਰ ’ਤੇ ਸਰਗਰਮੀਆਂ ਵਿੱਢ ਦਿੱਤੀਆਂ ਗਈਆਂ ਹਨ। ਜਿਸਦੇ ਚੱਲਦੇ ਪਿਛਲੇ ਦਿਨੀਂ ਹੋਈਆਂ ਚੋਣਾਂ ਵਿਚ ਜਿੱਤ ਕੇ ਆਏ ਯੂਥ ਆਗੂਆਂ ਨੂੰ ਜ਼ਿਲ੍ਹਾ ਵਾਰ ਜਿੰਮੇਵਾਰੀਆਂ ਸੌਪੀਆਂ ਜਾ ਰਹੀਆਂ ਹਨ।

ਅਧਿਆਪਕ ਦਿਵਸ ’ਤੇ ਡੀ.ਟੀ.ਐੱਫ. ਨੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ਼ ਰੈਲੀ ਕਰਕੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਇਸੇ ਲੜੀ ਤਹਿਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਨੂੰ ਵੀ ਜ਼ਿਲ੍ਹਾ ਯੂਥ ਕਾਂਗਰਸ ਫਾਜਲਿਕਾ ਦਾ ਇੰਚਾਰਜ਼ ਲਗਾਉਂਦਿਆਂ ਵੱਡੀ ਜਿੰਮੇਵਾਰੀ ਸੌਪੀ ਗਈ ਹੈ। ਯੂਥ ਆਗੂ ਰਣਜੀਤ ਸਿੰਘ ਸੰਧੂ ਨੇ ਅਪਣੀ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਣ ਲਈ ਕੰਮ ਕਰਨਗੇ।

ਰਾਸ਼ਟਰੀ ਦਿਵਯਾਂਗ ਐਸੋਸੀਏਸ਼ਨ ਪੰਜਾਬ ਦੀ ਬਠਿੰਡਾ ’ਚ ਸੂਬੀ ਪੱਧਰੀ ਮੀਟਿੰਗ ਹੋਈ

0

ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ : ਰਾਸ਼ਟਰੀ ਦਿਵਯਾਂਗ ਐਸੋਸੀਏਸ਼ਨ ਪੰਜਾਬ ਦੀ ਸੂਬੀ ਪੱਧਰੀ ਮੀਟਿੰਗ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਵਿੱਚ ਦੀਵਾਨ ਹਾਲ ਵਿਖੇ ਹੋਈ। ਜਿਸ ਵਿੱਚ ਪੰਜਾਬ ਦੀਆਂ ਵੱਖ ਵੱਖ ਜਿਲਿਆਂ ਦੀਆਂ ਜੱਥੇਬੰਦੀਆਂ ਦੇ ਆਗੂਆਂ ਨੇ ਇਸ ਮੀਟਿੰਗ ਵਿੱਚ ਵੱਧ ਚੜ ਕੇ ਹਿੱਸਾ ਲਿਆ।

ਕੋਟਸਮੀਰ ਦੇ 62 ਸਾਲਾ ਨੰਬਰਦਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਕੀਤਾ ਇਲਾਕੇ ਦਾ ਨਾਮ ਰੌਸ਼ਨ

ਮੀਟਿੰਗ ਵਿੱਚ ਰਾਸ਼ਟਰੀ ਦਿਵਯਾਂਗ ਐਸੋਸੀਏਸ਼ਨ ਪੰਜਾਬ ਦੇ ਸਟੇਟ ਜੁਆਇੰਟ ਸੈਕਟਰੀ ਪੰਜਾਬ ਅਜੈ ਕੁਮਾਰ ਸਾਂਸੀ ਵੱਲੋਂ ਜਿਲਾ ਪ੍ਰਧਾਨ ਬਠਿੰਡਾ ਲੱਖਾ ਸਿੰਘ ਸੰਘਰ ਨੂੰ ਸੂਬਾ ਪ੍ਰਧਾਨ ਘੋਸ਼ਿਤ ਕੀਤਾ ਗਿਆ ਅਤੇ ਨਾਲ ਹੀ ਪਾਲਾ ਸਿੰਘ ਰਾਮਨਗਰ ਨੂੰ ਬਠਿੰਡਾ ਜਿਲੇ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਮੀਟਿੰਗ ਵਿਚ ਆਉਣ ਵਾਲੇ ਦਿਨਾਂ ’ਚ ਰਾਸ਼ਟਰੀ ਦਿਵਯਾਂਗ ਐਸੋਸੀਏਸ਼ਨ ਪੰਜਾਬ ਵੱਲੋਂ ਪੂਰੇ ਪੰਜਾਬ ਵਿੱਚ ਸੰਘਰਸ਼ ਕਰਨ ਦਾ ਵੀ ਐਲਾਨ ਕੀਤਾ ਗਿਆ।

ਵਿਸ਼ਵ ਅਧਿਆਪਕ ਦਿਵਸ ’ਤੇ ਵੋਕੇਸ਼ਨਲ ਅਧਿਆਪਕਾਂ ਨੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦਾ ਕੀਤਾ ਘਿਰਾਓ

ਇਸ ਮੌਕੇ ਤੇ ਰਾਸ਼ਟਰੀ ਦਿਵਯਾਂਗ ਐਸੋਸੀਏਸ਼ਨ ਰਜਿ ਨੰ.2087 ਪੰਜਾਬ ਦੇ ਅਜੈ ਕੁਮਾਰ ਸਾਂਸੀ(ਸਟੇਟ ਜੁਆਇੰਟ ਸੈਕਟਰੀ ਪੰਜਾਬ),ਲੱਖਾ ਸਿੰਘ ਸੰਘਰ(ਪੰਜਾਬ ਪ੍ਰਧਾਨ),ਮੇਜਰ ਸਿੰਘ(ਮੀਤ ਪ੍ਰਧਾਨ ਬਠਿੰਡਾ),ਬਲਜਿੰਦਰ ਸਿੰਘ(ਜਨਰਲ ਸੈਕਟਰੀ ਬਠਿੰਡਾ),ਰੂਪ ਸਿੰਘ(ਵਾਇਸ ਜਨਰਲ ਸੈਕਟਰੀ ਬਠਿੰਡਾ), ਪਾਲਾ ਸਿੰਘ(ਜਿਲਾ ਪ੍ਰਧਾਨ ਬਠਿੰਡਾ),ਸੀਨੀਅਰ ਮੈਂਬਰ ਗੁਰਵਿੰਦਰ ਸਿੰਘ,ਸੀਨੀਅਰ ਮੈਂਬਰ ਗੁਰਜੰਟ ਸਿੰਘ,ਸੀਨੀਅਰ ਮੈਂਬਰ ਸੈਫੀ ਸਿੰਘ,

ਅਧਿਆਪਕ ਦਿਵਸ ’ਤੇ ਡੀ.ਟੀ.ਐੱਫ. ਨੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ਼ ਰੈਲੀ ਕਰਕੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਜੱਸੀ ਕੌਰ ਸੀਨੀਅਰ ਮੈਂਬਰ,ਹਰਬੰਸ ਸਿੰਘ ਸੀਨੀਅਰ ਮੈਂਬਰ,ਕਿਰਨਜੀਤ ਕੌਰ ਸੀਨੀਅਰ ਮੈਂਬਰ,ਗੁਰਦੀਪ ਸਿੰਘ ਸੀਨੀਅਰ ਮੈਂਬਰ,ਸੀਨੀਅਰ ਮੈਬਰ ਹਰਦੇਵ ਸਿੰਘ,ਜੱਗਾ ਸਿੰਘ ਸੀਨੀਅਰ ਮੈਂਬਰ,ਸੁਖਵੀਰ ਕੌਰ ਸੀਨੀਅਰ ਮੈਂਬਰ,ਇਸਤਾਜ ਸਿੰਘ ਸੀਨੀਅਰ, ਜੱਗਾ ਸਿੰਘ ਸੀਨੀਅਰ ਮੈਂਬਰ,ਮੈਂਬਰ,ਲਾਭ ਸਿੰਘ ਧੌਲਾ ਬਰਨਾਲਾ,ਤੇਜੰਦਰ ਸਿੰਘ ਬਾਵਾ ਬਰਨਾਲਾ ਅਤੇ ਹੋਰ ਬਹੁਤ ਸਾਰੇ ਮੈਂਬਰ ਮੌਜੂਦ ਸਨ।

ਕੋਟਸਮੀਰ ਦੇ 62 ਸਾਲਾ ਨੰਬਰਦਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਕੀਤਾ ਇਲਾਕੇ ਦਾ ਨਾਮ ਰੌਸ਼ਨ

0

ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ : ਸਰਕਾਰ ਵੱਲੋਂ ਵਧੀਆ ਖਿਡਾਰੀ ਪੈਦਾ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਨਜਦੀਕੀ ਪਿੰਡ ਕੋਟਸ਼ਮੀਰ ਦੇ ਨੰਬਰਦਾਰ ਬਲਵਿੰਦਰ ਸਿੰਘ ਨੇ ਦੋੜਾਂ ’ਚ ਭਾਗ ਲੈਂਦਿਆਂ ਗੋਲਡ ਮੈਡਲ ਪ੍ਰਾਪਤ ਕੀਤੇ ਹਨ।

ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਮਾਰਿਆ ਧਰਨਾ

ਜਾਣਕਾਰੀ ਮੁਤਾਬਕ 62 ਸਾਲਾ ਦੇ ਗੱਭਰੂ ਨੰਬਰਦਾਰ ਬਲਵਿੰਦਰ ਸਿੰਘ ਨੇ ਬਲਾਕ ਪੱਧਰ ਦੀਆਂ ਖੇਡਾਂ ਵਿੱਚ ਨੇ 400 ਅਤੇ 800 ਮੀਟਰ ਰੇਸ 55 ਸਾਲ ਦੇ ਖਿਡਾਰੀਆਂ ਨਾਲ ਦੌੜ ਕੇ ਗੋਲਡ ਮੈਡਲ ਜਿੱਤੇ । ਦਰਸ਼ਕਾਂ ਨੇ ਭਾਗ ਮਿਲਖਾ ਭਾਗ ਕਹਿਕੇ ਅਤੇ ਤਾੜੀਆਂ ਮਾਰ ਕੇ ਨੰਬਰਦਾਰ ਦੀ ਹੌਂਸਲਾ ਅਫਜਾਈ ਕੀਤੀ । ਹੁਣ ਨੰਬਰਦਾਰ ਦੀ ਚੋਣ ਜਿਲੇ ਵਿੱਚ ਹੋਣ ਵਾਲੀਆਂ ਖੇਡਾਂ ਵਿੱਚ ਹੋ ਚੁੱਕੀ ਹੈ ।

ਖੇਡਾਂ ਵਤਨ ਪੰਜਾਬ ਦੀਆਂ: ਵਿਧਾਇਕ ਅਮਿਤ ਰਤਨ ਕੋਟ ਫੱਤਾ ਨੇ ਦੂਜੇ ਦਿਨ ਖੇਡਾਂ ਦਾ ਕੀਤਾ ਆਗਾਜ

ਇੱਥੇ ਇਹ ਵੀ ਵਰਨਣਯੋਗ ਹੈ ਕਿ ਸਾਊ ਸੁਭਾਅ ਦਾ ਮਾਲਕ ਨੰਬਰਦਾਰ ਜਿਲੇ ਬਠਿੰਡੇ ਵਿੱਚ ਨੋਜਵਾਨਾਂ ਲਈ ਮਾਰਗ ਦਰਸ਼ਕ ਬਣਿਆ ਹੋਇਆ ਹੈ ਅਤੇ ਅੰਤਰਰਾਸ਼ਟਰੀ ਪੱਧਰ ਤੇ ਮਾਸਟਰ ਉਲੰਪਿਕ ਵਿੱਚ ਵੀ ਭਾਗ ਲੈ ਚੁੱਕਾ ਹੈ। ਕੋਟ ਸ਼ਮੀਰ ਦੇ ਲੋਕਾਂ ਨੇ ਨੰਬਰਦਾਰ ਦੀ ਜਿੱਤ ’ਤੇ ਵਧਾਈ ਦਿੱਤੀ ਹੈ।