Thursday, May 7, 2026
Home Blog Page 202

Punjab ਦੇ ਹਰ ਪ੍ਰਵਾਰ ਨੂੰ ਮਿਲੇਗੀ 10 ਲੱਖ ਤੱਕ ਮੁਫ਼ਤ ਇਲਾਜ਼ ਦੀ ਸਹੂਲਤ; ਭਗਵੰਤ ਮਾਨ ਤੇ ਅਰਵਿੰਦ ਕੇਜ਼ਰੀਵਾਲ ਵੱਲੋਂ ਸ਼ੁਰੂਆਤ

SAS Nagar News: ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਸਿਹਤ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਵੱਲੋਂ ਵੀਰਵਾਰ ਨੂੰ ਸਾਂਝੇ ਤੌਰ ‘ਤੇ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਮੁਹਾਲੀ ਵਿਚ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ Punjab Congress ਦਾ ਕਾਟੋ-ਕਲੈਸ਼; ਹਾਈਕਮਾਂਡ ਨੇ ਅੱਜ ਦਿੱਲੀ ਤਲਬ ਕੀਤੀ ਸੂਬਾਈ ਲੀਡਰਸ਼ਿਪ

ਇਸ ਸਮਾਗਮ ਵਿਚ ਸ਼੍ਰੀ ਕੇਜ਼ਰੀਵਾਲ ਅਤੇ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਹੋਰ ਵੱਡੀਆਂ ਸਖ਼ਸੀਅਤਾਂ ਮੌਜੂਦ ਹਨ। ਇਸ ਯੋਜਨਾ ਦੇ ਤਹਿਤ ਸੂਬੇ ਭਰ ਦੇ ਹਰ ਪਰਿਵਾਰ ਨੂੰ ₹10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ Chandigarh Mayor ਚੋਣ; ਆਪ ਤੇ ਕਾਂਗਰਸ ਵਿਚਕਾਰ ਨਹੀਂ ਹੋਵੇਗਾ ਗਠਜੋੜ, ਭਾਜਪਾ ਦਾ ਰਾਹ ਹੋਇਆ ਪੱਧਰਾ !

ਇਸ ਯੋਜਨਾ ਦੇ ਅਧੀਨ ਚਾਹੇ ਕੋਈ ਅਮੀਰ ਹੈ, ਚਾਹੇ ਗ਼ਰੀਬ ਹਰ ਵਿਅਕਤੀ ਨੂੰ ਬਿਨਾਂ ਕਿਸੇ ਭੇਦਭਾਵ,ਇਸਦਾ ਲਾਭ ਮਿਲੇਗਾ। ਇਸ ਸਬੰਧ ਵਿਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਵੱਡੀ ਪੱਧਰ ‘ਤੇ ਪ੍ਰਾਈਵੇਟ ਹਸਪਤਾਲਾਂ ਨੂੰ ਜੋੜਿਆ ਗਿਆ। ਇਸ ਯੋਜਨਾ ਤਹਿਤ ਯੂਨਾਇਟਡ ਇੰਡੀਆ ਕੰਪਨੀ ਦੇ ਨਾਲ ਤਾਲਮੇਲ ਕੀਤਾ ਗਿਆ। ਵੱਡੀ ਗੱਲ ਇਹ ਵੀ ਹੈ ਕਿ ਪਹਿਲੀ ਵਾਰ ਇਸ ਯੋਜਨਾ ਲਈ ਫੰਡ ਰਾਖਵਾਂ ਰੱਖਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh Mayor ਚੋਣ; ਆਪ ਤੇ ਕਾਂਗਰਸ ਵਿਚਕਾਰ ਨਹੀਂ ਹੋਵੇਗਾ ਗਠਜੋੜ, ਭਾਜਪਾ ਦਾ ਰਾਹ ਹੋਇਆ ਪੱਧਰਾ !

0

Chandigarh News: Chandigarh Mayor election; ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੇਅਰ ਚੋਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਸਿਆਸੀ ਸਰਗਰਮੀਆਂ ਸ਼ੁਰੂ ਪੂਰੇ ਚਰਮ ‘ਤੇ ਪੁੱਜ ਗਈਆਂ ਹਨ। 29 ਜਨਵਰੀ ਨੂੰ ਹੋਣ ਜਾ ਰਹੀ ਇਸ ਚੋਣ ਨੂੰ ਲੈ ਕੇ ਪਹਿਲਾਂ ਕਾਂਗਰਸ ਤੇ ਆਪ ਵਿਚਕਾਰ ਗਠਜੋੜ ਹੋਣ ਦੀ ਪੂਰੀ ਸੰਭਾਵਨਾ ਸੀ ਪ੍ਰੰਤੂ ਹੁਣ ਦੋਨੋਂ ਧਿਰਾਂ ਅਲੱਗ-ਅਲੱਗ ਹੋ ਗਈਆਂ ਹਨ। ਹਾਲਾਂਕਿ ਇਸ ਚੋਣ ਦੇ ਨਤੀਜ਼ੇ 29 ਜਨਵਰੀ ਨੂੰ ਹੀ ਸਾਫ਼ ਹੋ ਸਕਣਗੇ ਪ੍ਰੰਤੂ ਮੌਜੂਦਾ ਬਣੀ ਸਥਿਤੀ ਨੂੰ ਦੇਖਦਿਆਂ ਭਾਜਪਾ ਦਾ ਰਾਹ ਪੱਧਰਾ ਹੋ ਗਿਆ।

ਇਹ ਵੀ ਪੜ੍ਹੋ Punjab Congress ਦਾ ਕਾਟੋ-ਕਲੈਸ਼; ਹਾਈਕਮਾਂਡ ਨੇ ਅੱਜ ਦਿੱਲੀ ਤਲਬ ਕੀਤੀ ਸੂਬਾਈ ਲੀਡਰਸ਼ਿਪ

ਜਿਕਰਯੋਗ ਹੈ ਕਿ ਪਿਛਲੇ ਸਮੇਂ ਦੇ ਦੌਰਾਨ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਕਾਫ਼ੀ ਵੱਡਾ ਸਿਆਸੀ ਡਰਾਮਾ ਹੋਇਆ ਸੀ ਤੇ ਮਾਮਲਾ ਸੁਪਰੀਮ ਕੋਰਟ ਵਿਚ ਵੀ ਪੁੱਜਿਆ ਸੀ, ਜਿੱਥੇ ਭਾਜਪਾ ਨੂੰ ਮੂੰਹ ਦੀ ਖਾਣੀ ਪਈ ਸੀ। ਪ੍ਰੰਤੂ ਉਸਤੋਂ ਬਾਅਦ ਭਾਜਪਾ ਨੇ ਆਪਣੀ ਸਥਿਤੀ ਨੂੰ ਸੁਧਾਰਿਆ ਤੇ ਮੇਅਰ ਦੇ ਅਹੁੱਦੇ ‘ਤੇ ਕਬਜ਼ਾ ਕਰਨ ਵਿਚ ਸਫ਼ਲ ਰਹੀ ਸੀ। ਇਸਤੋਂ ਬਾਅਦ ਹੁਣ ਤਾਜ਼ਾ ਚੋਣ ਵਿਚ ਮੁੜ ਇਹ ਧਿਰਾਂ ਆਹਮੋ ਸਾਹਮਣੇ ਹਨ। ਮੇਅਰ ਦੇ ਅਹੁੱਦੇ ਨੁੰ ਹਾਸਲ ਕਰਨ ਲਈ ਕਿਸੇ ਵੀ ਧਿਰ ਕੋਲ 18 ਦਾ ਅੰਕੜਾ ਹੋਣਾ ਬਹੁਤ ਜਰੂਰੀ ਹੈ। ਮੌਜੂਦਾ ਸਮੇਂ ਵਿਚ 35 ਮੈਂਬਰੀ ਹਾਉਸ ਦੇ ਵਿਚ ਭਾਜਪਾ ਕੋਲ 18 ਦਾ ਅੰਕੜਾ ਹੈ।ਜਦਕਿ ਆਮ ਆਦਮੀ ਪਾਰਟੀ ਦੇ 11 ਅਤੇ ਕਾਂਗਰਸ ਦੇ ਕੋਲ 6 ਕੋਂਸਲਰ ਹਨ।

ਇਹ ਵੀ ਪੜ੍ਹੋ Punjab Police ਅਤੇ NHAI ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਇਸਤੋਂ ਇਲਾਵਾ ਇੱਕ ਵੋਟ ਦਾ ਅਧਿਕਾਰ ਚੰਡੀਗੜ੍ਹ ਦੇ ਐਮਪੀ ਨੂੰ ਹੈ, ਜੋਕਿ ਮੌਜੂਦਾ ਸਮੇਂ ਕਾਂਗਰਸ ਦੇ ਮਨੀਸ਼ ਤਿਵਾੜੀ ਹਨ। ਇਸ ਤਰ੍ਹਾਂ ਜੇਕਰ ਆਪ ਤੇ ਕਾਂਗਰਸ ਮਿਲਕੇ ਚੋਣ ਲੜਦੇ ਤਾਂ ਉਹ ਭਾਜਪਾ ਨੂੰ ਟੱਕਰ ਦੇ ਸਕਦੇ ਸਨ। ਹਾਲਾਂਕਿ ਇੱਕ ਮਹੀਨਾ ਪਹਿਲਾਂ ਆਪ ਕੋਲ 13 ਕੋਂਸਲਰ ਸਨ ਪ੍ਰੰਤੂ ਇਸਦੇ 2 ਕੋਂਸਲਰਾਂ ਨੇ ਦਸੰਬਰ 2025 ਵਿਚ ਭਾਜਪਾ ਨੂੰ ਜੁਆਇੰਨ ਕਰ ਲਿਆ ਸੀ। ਜਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਆਮ ਚੋਣਾਂ ਦਸੰਬਰ 2026 ਵਿੱਖ ਹੋਣ ਜਾ ਰਹੀਆਂ ਹਨ, ਅਜਿਹੀ ਹਾਲਾਤ ਵਿਚ ਹੁਣ ਕਾਂਗਰਸ ਤੇ ਆਪ ਵੱਲੋਂ ਮਿਲਕੇ ਚੋਣ ਲੜਣ ਦੀ ਬਜਾਏ ਇੰਨ੍ਹਾਂ ਆਮ ਚੋਣਾਂ ‘ਤੇ ਧਿਆਨ ਦਿੱਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Congress ਦਾ ਕਾਟੋ-ਕਲੈਸ਼; ਹਾਈਕਮਾਂਡ ਨੇ ਅੱਜ ਦਿੱਲੀ ਤਲਬ ਕੀਤੀ ਸੂਬਾਈ ਲੀਡਰਸ਼ਿਪ

0

Punjab News: Punjab Congress(ਪੰਜਾਬ ਕਾਂਗਰਸ) ‘ਚ ਦਿਨੋਂ-ਦਿਨ ਵਧ ਰਹੇ ਆਪਸੀ ਕਾਟੋ-ਕਲੈਸ਼ ਤੋਂ ਦੁਖੀ ਹਾਈਕਮਾਂਡ ਨੇ ਅੱਜ ਵੀਰਵਾਰ ਨੂੰ ਸੂਬਾਈ ਲੀਡਰਸ਼ਿਪ ਨੂੰ ਦਿੱਲੀ ਤਲਬ ਕਰ ਲਿਆ ਹੈ। ਪਹਿਲਾਂ ਇਹ ਮੀਟਿੰਗ ਭਲਕੇ ਹੋਣੀ ਸੀ ਪ੍ਰੰਤੂ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੇ ਰੁਝੇਵਿਆਂ ਨੂੰ ਦੇਖਦਿਆਂ ਇੱਕ ਦਿਨ ਪਹਿਲਾਂ ਕਰ ਲਈ ਗਈ ਹੈ। ਸੂਚਨਾ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ (ਵਰਕਿੰਗ ਕਮੇਟੀ ਮੈਂਬਰ) ਨੂੰ ਮੀਟਿੰਗ ‘ਚ ਸ਼ਾਮਲ ਹੋਣ ਲਈ ਸ਼ਾਮ 4:30 ਵਜੇ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ MP Amritpal Singh ਨੇ ਬਜ਼ਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਮੁੜ ਮੰਗੀ ਪੈਰੋਲ,HC ਵਿਚ ਲਗਾਈ ਪਿਟੀਸ਼ਨ

ਇਹ ਮੀਟਿੰਗ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕੁਰਜਨ ਖੜਗੇ ਦੁਆਰਾ ਲਈ ਜਾਵੇਗੀ, ਜਿਸਦੇ ਵਿਚ ਵਿਸ਼ੇਸ ਤੌਰ ‘ਤੇ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਇਸਤੋਂ ਇਲਾਵਾ ਪੰਜਾਬ ਕਾਂਗਰਸ ਦੇ ਇੰਚਾਰਜ਼ ਭੂਪੇਸ਼ ਬਘੇਲ ਅਤੇ ਸਹਿ ਇੰਚਾਰਜ਼ ਰਵਿੰਦਰ ਡਾਲਵੀ ਸਮੇਤ ਕੁੱਝ ਹੋਰ ਆਗੂ ਵੀ ਮੀਟਿੰਗ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸਾਲ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਬਣਨ ਦੇ ਲਈ ਪੰਜਾਬ ਦੇ ਅੱਧੀ ਦਰਜ਼ਨ ਕਾਂਰਗਸੀ ਆਗੂਆਂ ਵਿਚਕਾਰ ਦੋੜ ਲੱਗੀ ਹੋਈ ਹੈ।

ਇਹ ਵੀ ਪੜ੍ਹੋ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਵਾਲਾ ਨਾਬਾਲਿਗ ਗ੍ਰਿਫਤਾਰ

ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਇੱਕ ਮੀਟਿੰਗ ਵਿਚ ਦਲਿਤਾਂ ਨੂੰ ਦਬਾਉਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਰਾਜਾ ਵੜਿੰਗ ਅਤੇ ਚੰਨੀ ਧੜੇ ਵਿੱਚ ਇਹ ਠੰਢੀ ਜੰਗ ਹੋਰ ਤੇਜ਼ ਹੋ ਗਈ ਹੈ। ਕਾਂਗਰਸ ਵਿਚ ਫੈਲੀ ਅਨੁਸ਼ਾਸ਼ਨਹੀਣਤਾ ਦੇ ਕਾਰਨ ਹਾਈਕਮਾਂਡ ਨੁੰ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਭਵਿੱਖ ਧੁੰਧਲਾ ਦਿਖਾਈ ਦੇਣ ਲੱਗਿਆ ਹੈ,ਜਿਸ ਕਾਰਨ ਉਹ ਕਿਸੇ ਵੀ ਕੀਮਤ ‘ਤੇ ਪੰਜਾਬ ਕਾਂਗਰਸ ‘ਚ ਅਨੁਸ਼ਾਸਨ ਬਰਕਰਾਰ ਰੱਖਣਾ ਚਾਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

0

👉ਕੰਮ ਵਿੱਚ ਲਾਪਰਵਾਹੀ ਅਤੇ ਝੂਠੀ ਰਿਪੋਰਟਿੰਗ ਨਹੀਂ ਹੋਵੇਗੀ ਬਰਦਾਸ਼ਤ,ਪਾਰਦਰਸ਼ਤਾ ਲਈ ਤਿੰਨ ਫਲਾਇੰਗ ਸਕੁਆਡ ਕੀਤੇ ਤਇਨਾਤ:ਸੌਂਦ
Punjab News: ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਹੈ।ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਪ੍ਰੋਜੈਕਟ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ। ਇਹ ਦਸਤੇ ਸਰਕਾਰ ਦੀਆਂ ‘ਅੱਖਾਂ ਅਤੇ ਕੰਨ’ ਵਜੋਂ ਕੰਮ ਕਰਨਗੇ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਮੀਨੀ ਪੱਧਰ ’ਤੇ ਜਾਂਚ ਕਰਨਗੇ।

ਇਹ ਵੀ ਪੜ੍ਹੋ  Punjab Police ਅਤੇ NHAI ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਕਾਗਜ਼ੀ ਕਾਰਵਾਈ ਨਹੀਂ ਚੱਲੇਗੀ, ਜ਼ਮੀਨ ‘ਤੇ ਕੰਮ ਦੀ ਗੁਣਵੱਤਾ ਦਿਖਣੀ ਲਾਜ਼ਮੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੈਦਾਨਾਂ ਦੀ ਜਮੀਨੀ ਰਿਪੋਰਟ ਲਈ ਅਸੀਂ ਇੱਕ ਐਮਆਈਐਸ ਪੋਰਟਲ ਤਿਆਰ ਕੀਤਾ ਹੈ, ਜਿਸ ਵਿੱਚ ਸੰਬੰਧਿਤ ਅਧਿਕਾਰੀ ਨੂੰ ਵਿਕਾਸ ਕਾਰਜ ਦੀ ਹਰ 15 ਦਿਨ ਵਿੱਚ ਫੋਟੋ ਅਤੇ ਜਿਓ ਟੈਗਿੰਗ ਦੇ ਨਾਲ ਰਿਪੋਰਟ ਭੇਜਣੀ ਹੋਵੇਗੀ।ਸਿਸਟਮ ਵਿੱਚ ਸੁਧਾਰ ਦਾ ਸਖ਼ਤ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਝੂਠੀ ਰਿਪੋਰਟਿੰਗ ਜਾਂ ਕੰਮ ਵਿੱਚ ਲਾਪਰਵਾਹੀ ਪਾਈ ਗਈ, ਉੱਥੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਕਈ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਕਾਰਨ-ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸੌਂਦ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਇੱਕਸਾਰ ਤਕਨੀਕੀ ਮਿਆਰ ਲਾਗੂ ਕੀਤੇ ਗਏ ਹਨ।

ਇਹ ਵੀ ਪੜ੍ਹੋ  10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਮੁਨਸ਼ੀ ਵਿਜੀਲੈਂਸ ਵੱਲੋਂ ਕਾਬੂ

ਕੰਮ ਦੀ ਨਿਗਰਾਨੀ ਲਈ ਤੀਸਰੇ ਪੱਖ (third party) ਦੇ ਟੈਕਨੋ-ਫਾਇਨੈਂਸ਼ਲ ਆਡੀਟ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪੈਸੇ ਦੀ ਇੱਕ-ਇੱਕ ਪਾਈ ਦਾ ਹਿਸਾਬ ਰੱਖਿਆ ਜਾ ਰਿਹਾ ਹੈ ਤਾਂ ਜੋ ਪੇਂਡੂ ਪੰਜਾਬ ਨੂੰ ਵਰਲਡ-ਕਲਾਸ ਬੁਨਿਆਦੀ ਢਾਂਚਾ ਮਿਲ ਸਕੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਰਪੰਚਾਂ, ਗ੍ਰਾਮ ਪੰਚਾਇਤਾਂ ਅਤੇ ਸਥਾਨਕ ਖੇਡ ਕਲੱਬਾਂ ਨੂੰ ਵੀ ਅਹਿਮ ਹਿੱਸੇਦਾਰ ਬਣਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਸੰਸਥਾਵਾਂ ਇਸ ਪ੍ਰੋਜੈਕਟ ਵਿੱਚ ਸਿਰਫ਼ ਦਰਸ਼ਕ ਨਹੀਂ ਹਨ, ਸਗੋਂ ਸਾਡੇ ਸਾਥੀ ਹਨ ਜੋ ਪਿੰਡ ਦੇ ਵਿਕਾਸ ਦੀ ਨਿਗਰਾਨੀ ਕਰਨਗੇ।ਵਿਰੋਧੀ ਧਿਰ ਵੱਲੋਂ ਚੁੱਕੇ ਜਾ ਰਹੇ ਸਵਾਲਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਸੌਂਦ ਨੇ ਕਿਹਾ ਕਿ ਇਮਾਨਦਾਰ ਅਧਿਕਾਰੀਆਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਸਜ਼ਾ ਸਿਰਫ਼ ਉਹਨਾਂ ਨੂੰ ਮਿਲੇਗੀ ਜੋ ਗਲਤ ਰਿਪੋਰਟਿੰਗ ਜਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣਗੇ। ਅਸੀਂ ਜਵਾਬਦੇਹੀ ਨੂੰ ਵਿਅਕਤੀਗਤ ਨਹੀਂ ਸਗੋਂ ਪ੍ਰਣਾਲੀਗਤ ਬਣਾ ਦਿੱਤਾ ਹੈ।ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਅਤੇ ਜਨਤਕ ਪੈਸੇ ਦੀ ਸੁਰੱਖਿਆ ਲਈ ਵਚਨਬੱਧ ਹੈ। ਇਹ ਨਵਾਂ ਪੰਜਾਬ ਹੈ, ਜਿੱਥੇ ਖੇਡ ਮੈਦਾਨ ਬਣਨਗੇ ਵੀ ਅਤੇ ਉਹਨਾਂ ਦੇ ਹਰ ਇੰਚ ਦੀ ਨਿਗਰਾਨੀ ਵੀ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

0

👉60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ 48 ਘੰਟਿਆਂ ਵਿੱਚ 2500 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ  
👉ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰ ਬਾਰੇ ਦੇ ਸਕਦੇ ਹਨ ਗੁਪਤ ਰੂਪ ਵਿੱਚ ਜਾਣਕਾਰੀ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਆਪਣੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੀਆਂ ਟੀਮਾਂ ਨੇ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅੱਜ ਲਗਾਤਾਰ ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਜੰਗ ਦਾ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮਕ 72 ਘੰਟੇ ਲੰਬੀ ਕਾਰਵਾਈ ਆਰੰਭੀ ਸੀ, ਜਿਸ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਲਗਭਗ 12,000 ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ, ਨੂੰ ਰਾਜ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ।ਆਪ੍ਰੇਸ਼ਨ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਪੁਲਿਸ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ ਦੇ) ਅਰਪਿਤ ਸ਼ੁਕਲਾ, ਜੋ ਇਸ ਚੱਲ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਮੋਹਾਲੀ ਪੁੱਜੇ ਸਨ, ਨੇ ਕਿਹਾ, ‘‘ਆਪ੍ਰੇਸ਼ਨ ਦੇ ਦੂਜੇ ਦਿਨ ਰਾਜ ਭਰ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ 1186 ਸਹਿਯੋਗੀਆਂ ਅਤੇ ਸਹਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ ਹੁਣ 2500 ਹੋ ਗਈ ਹੈ।’’ ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ 1314 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ  Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ਸੰਗਠਿਤ ਅਪਰਾਧ ਦਾ ਸਮਰਥਲ ਕਰਨ ਵਾਲੀ ਸਹਾਇਤਾ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰਨ ਲਈ ਵਿੱਤੀ ਨੈੱਟਵਰਕ, ਲੌਜਿਸਟਿਕਸ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਲਿੰਕਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ ਦੀ ਅਪੀਲ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦਿੱਤੀ ਜਾ ਸਕਦੀ ਹੈ ।’’ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰੀ-ਬਜਟ ਕੰਸਲਟੇਂਟ ਮੀਟਿੰਗ; CM Nayab Saini ਬੋਲੇ-ਹਰਿਆਣਾ ਵਿੱਚ ਸਟਾਰਟਅਪ ਨੂੰ ਮਿਲੀ ਨਵੀਂ ਉੜਾਨ

0

👉ਸਟਾਰਟਅਪ ਇੰਡੀਆ ਦੀ ਰੇਨਬੋ ਵਿਜਨ ਹਰਿਆਣਾ ਵਿੱਚ ਤੇਜੀ ਨਾਲ ਲਾਗੂ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਮਾਣੇਸਰ ਵਿੱਚ ਆਯੋਜਿਤ ਪ੍ਰੀ-ਬਜਟ ਕੰਸਲਟੇਂਟ ਪ੍ਰੋਗਰਾਮ ਵਿੱਚ ਸਟਾਰਟਅਪ ਸੰਸਥਾਪਕਾਂ ਅਤੇ ਉਦਮਿਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਯੁਵਾ ਇਨੋਵੇਟਰਸ ਅਤੇ ਸਟਾਰਟਅਪ ਹਰਿਆਣਾ ਦੀ ਅਰਥਵਿਵਸਥਾ ਨੂੰ ਨਵੀਂ ਦਿਸ਼ਾ ਦੇ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਗਤ 16 ਜਨਵਰੀ ਨੂੰ ਰਾਸ਼ਟਰੀ ਸਟਾਰਟਅਪ ਦਿਵਸ ਮਨਾਇਆ ਗਿਆ ਸੀ ਅਤੇ ਅੱਜ ਦਾ ਪ੍ਰੀ-ਬਜਟ ਕੰਸਲਟੇਂਟ ਉਸੇ ਉਤਸਵ ਦੀ ਲੜੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਚਾਰ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਟਾਰਟਅਪ ਇੰਡੀਆ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ ਹੈ ਸਗੋਂ ਇਹ ਇੱਕ ਰੇਨਬੋ ਵਿਜਨ ਹੈ ਜੋ ਵੱਖ ਵੱਖ ਸੇਕਟਰਸ ਨੂੰ ਨਵੀਂ ਸੰਭਾਵਨਾਵਾਂ ਨਾਲ ਜੋੜਦਾ ਹੈ।ਉਨ੍ਹਾਂ ਨੇ ਕਿਹਾ ਕਿ ਸਟਾਰਟਅਪ ਇੱਕ ਵਿਚਾਰਧਾਰਾ ਹੈ ਜਿਸ ਨੂੰ ਮੂਰਤ ਰੂਪ ਦੇਣਾ ਹੁੰਦਾ ਹੈ। ਇਹ ਇੱਕ ਛੋਟਾ ਬੀਜ ਹੈ ਜਿਸ ਨੂੰ ਸਹੀ ਮਦਦ ਮਿਲਣ ‘ਤੇ ਵਿਸ਼ਾਲ ਦਰਖਤ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ  10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਮੁਨਸ਼ੀ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ‘ਤੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ, ਯੁਵਾ ਸਸ਼ਕਤੀਕਰਨ ਅਤੇ ਉਦਮਿਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਅਤੇ ਗੁਰੂਗ੍ਰਾਮ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਮੌਜ਼ੂਦ ਰਹੇ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 2047 ਤੱਕ ਦੇਸ਼ ਨੂੰ ਵਿਕਸਿਤ ਬਨਾਉਣ ਦੇ ਸੰਕਲਪ ਨਾਲ ਸਰਕਾਰ ਲਗਾਤਾਰ ਤੇਜ ਗਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਵਿੱਚ ਵੱਡੇ ਅਤੇ ਇਤਿਹਾਸਕ ਬਦਲਾਵ ਵੇਖਣ ਨੂੰ ਮਿਲ ਰਹੇ ਹਨ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਦੀ ਨਵੀਂ ਦਿਸ਼ਾ ਫੜੀ ਹੈ ਅਤੇ ਹਰ ਖੇਤਰ ਵਿੱਚ ਤਰੱਕੀ ਸਾਫ਼ ਵਿਖਾਈ ਦੇ ਰਹੀ ਹੈ।ਮੁੱਖ ਮੰਤਰੀ ਨੇ ਸਟਾਰਟਅਪ ਸੰਸਥਾਪਕਾਂ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਜ਼ ਆਫ਼ ਡੂਇੰਗ ਬਿਜਨੇਸ, ਫੰਡਿੰਗ ਅਤੇ ਤਕਨੀਕੀ ਸਹਿਯੋਗ ਜਿਹੇ ਮੁੱਦਿਆਂ ‘ਤੇ ਪ੍ਰਾਪਤ ਵਿਚਾਰਾਂ ਨੂੰ ਨੋਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ, ਆਇਡੀਆ ਭਾਵੇਂ ਕਿਨ੍ਹਾਂ ਵੀ ਛੋਟਾ ਕਿਉਂ ਨਾ ਹੋਵੇ, ਜੇਕਰ ਉਸ ਵਿੱਚ ਹਿੱਮਤ ਹੈ ਤਾਂ ਉਸ ਨੂੰ ਦੁਨਿਆ ਬਦਲਣ ਵਿੱਚ ਸਮਾਂ ਨਹੀਂ ਲਗਦਾ।ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਦੇਸ਼ ਵਿੱਚ ਸਟਾਰਟਅਪ ਦੀ ਗਿਣਤੀ 500 ਤੋਂ ਵਧਾ ਕੇ 2 ਲੱਖ ਤੋਂ ਵੱਧ ਹੋ ਗਈ ਹੈ।

ਇਹ ਵੀ ਪੜ੍ਹੋ  ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਵਾਲਾ ਨਾਬਾਲਿਗ ਗ੍ਰਿਫਤਾਰ

ਇਸ ਵਿੱਚ ਹਰਿਆਣਾ ਦਾ ਯੋਗਦਾਨ ਅਗ੍ਰਣੀ ਰਿਹਾ ਹੈ ਵਿਸ਼ੇਸ਼ਕਰ ਗੁਰੂਗ੍ਰਾਮ ਅਤੇ ਮਾਣੇਸਰ ਦਾ। ਹਰਿਆਣਾ ਵਿੱਚ ਹੁਣ 9500 ਤੋਂ ਵੱਧ ਸਟਾਰਟਅਪ ਹਨ ਅਤੇ ਰਾਜ ਇਸ ਮਾਮਲੇ ਵਿੱਚ ਦੇਸ਼ ਵਿੱਚ ਸੱਤਵੇਂ ਸਥਾਨ ‘ਤੇ ਹੈ।ਮੁੱਖ ਮੰਤਰੀ ਨੇ ਬਜਟ 2025-26 ਵਿੱਚ ਚੁੱਕੇ ਗਏ ਪ੍ਰਮੁੱਖ ਕਦਮਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਵਿੱਖ ਆਰਟੀਫਿਸ਼ਲ ਇੰਟੇਲਿਜਂਸ ਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕਾਲਜਾਂ ਅਤੇ ਯੂਨਿਵਰਸਿਟੀਆਂ ਵਿੱਚ ਰਿਸਰਚ ਨੂੰ ਵਾਧਾ ਦੇਣ ਦੇ ਉਦੇਸ਼ ਨਾਲ 20 ਕਰੋੜ ਰੁਪਏ ਦੇ ਸ਼ੁਰੂਆਤੀ ਫੰਡ ਨਾਲ ਹਰਿਆਣਾ ਸਟੇਟ ਰਿਸਰਚ ਫੰਡ ਦੀ ਸਥਾਪਨਾ ਕੀਤੀ ਗਈ ਹੈ। ਇਸ ਦੇ ਨਾਲ ਹੀ 2000 ਕਰੋੜ ਦਾ ਫੰਡ ਆਫ਼ ਫੰਡਸ ਵੀ ਬਣਾਇਆ ਗਿਆ ਹੈ।ਮੁੱਖ ਮੰਤਰੀ ਨੇ ਮਾਣ ਨਾਲ ਕਿਹਾ ਕਿ ਹਰਿਆਣਾ ਵਿੱਚ 50 ਫੀਸਦੀ ਤੋਂ ਵੱਧ ਸਟਾਰਟਅਪਸ ਵਿੱਚ ਘੱਟ ਤੋਂ ਘੱਟ ਇੱਕ ਮਹਿਲਾ ਡਾਇਰੇਕਟਰ ਹੈ ਅਤੇ ਸਰਕਾਰ ਮਹਿਲਾ ਕਾਮਿਆਂ ਨੂੰ ਹਰ ਕਦਮ ‘ਤੇ ਮਦਦ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਅਗਲੇ 8 ਤੋਂ 10 ਦਿਨਾਂ ਅੰਦਰ ਆਪਣੇ ਸੁਝਾਵ ਚੈਟਬਾਟ ਰਾਹੀਂ ਭੇਜਣ ਅਤੇ ਜਦੋਂ ਵਿਧਾਨਸਭਾ ਵਿੱਚ ਬਜਟ 2026-27 ਪੇਸ਼ ਕੀਤਾ ਜਾਵੇਗਾ ਤਾਂ ਉਸ ਨੂੰ ਜਰੂਰ ਸੁਨਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਅਤੇ NHAI ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

0

👉Spl DGP A.S. Rai ਅਤੇ NHAI ਦੇ ਰੀਜਨਲ ਅਫ਼ਸਰ ਰਾਕੇਸ਼ ਕੁਮਾਰ ਨੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ ਅਤੇ ਸੰਯੁਕਤ ਇਨਫੋਰਸਮੈਂਟ ਪ੍ਰਣਾਲੀ ਦੀ ਕੀਤੀ ਸਮੀਖਿਆ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਰੋਡ ਸੇਫਟੀ ਪੰਜਾਬ, ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਚੰਡੀਗੜ੍ਹ ਦੇ ਰੀਜਨਲ ਅਫਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ, ਜਿਸ ਵਿੱਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ, ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ.ਟੀ.ਐਮ.ਐਸ.) ਦੀ ਪ੍ਰਭਾਵੀ ਵਰਤੋਂ ’ਤੇ ਵਿਚਾਰ ਚਰਚਾ ਕੀਤੀ ਗਈ ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ-ਸਮੇਂ ਦੀ ਨਿਗਰਾਨੀ, ਆਟੋਮੈਟਿਕ ਵਾਇਓਲੇਸ਼ਨ ਡਿਟੈਕਸ਼ਨ ਅਤੇ ਦੁਰਘਟਨਾ ਵਾਲੀ ਥਾਂ ’ਤੇ ਫੌਰੀ ਪ੍ਰਤੀਕਿਰਿਆ ਲਈ ਏ.ਟੀ.ਐਮ.ਐਸ. ਡੇਟਾ ਨਾਲ ਇਨਫੋਰਸਮੈਂਟ ਪ੍ਰੋਟੋਕੋਲ ਨੂੰ ਏਕੀਕ੍ਰਿਤ ਕਰਨ ’ਤੇ ਚਰਚਾ ਕੀਤੀ ਗਈ।ਉਨ੍ਹਾਂ ਕਿਹਾ ਕਿ ਏਜੰਸੀਆਂ ਨੇ ਰੋਡ ਸਾਈਡ ਵਿਜ਼ੀਬਿਲਟੀ ਅਤੇ ਜਨਤਕ ਸਹਾਇਤਾ ਨੂੰ ਵਧਾਉਣ ਲਈ ਮੁੱਖ ਟੋਲ ਪਲਾਜ਼ਾ ਅਤੇ ਬਿਨਾਂ ਟੋਲ ਵਾਲੀਆਂ ਥਾਵਾਂ ’ਤੇ ਟ੍ਰੈਫਿਕ ਸਹਾਇਤਾ ਪੋਸਟਾਂ ਨੂੰ ਅਪਗ੍ਰੇਡ ਕਰਨ ’ਤੇ ਸਹਿਮਤੀ ਪ੍ਰਗਟਾਈ । ਉਨ੍ਹਾਂ ਇਹ ਵੀ ਕਿਹਾ ਕਿ ਐਸ.ਐਸ.ਐਫ. ਯੂਨਿਟਾਂ ਅਤੇ ਐਨ.ਐਚ.ਏ.ਆਈ. ਟੀਮਾਂ ਵਿਚਕਾਰ ਨਿਰਵਿਘਨ ਸੰਚਾਲਨ ਸੰਪਰਕ, ਮੁੱਖ ਕੋਰੀਡੋਰਾਂ ਵਿੱਚ ਫੌਰੀ ਤੇ ਸਰਗਰਮ ਸਹਾਇਤਾ ਨੂੰ ਯਕੀਨੀ ਬਣਾਏਗਾ।ਮੀਟਿੰਗ ਵਿੱਚ, ਦੁਰਘਟਨਾਵਾਂ ਸਮੇਂ ਸੁਚੱਜੇ ਢੰਗ ਨਾਲ ਨਜਿੱਠਣ ਲਈ ਐਂਬੂਲੈਂਸ ਸੇਵਾਵਾਂ, ਰਿਕਵਰੀ ਵੈਨਾਂ ਅਤੇ ਹਾਈਵੇਅ ਪੈਟਰੋÇਲੰਗ ਤੈਨਾਤੀ ਵਾਸਤੇ ਐਮਰਜੈਂਸੀ ਹੈਲਪਲਾਈਨਾਂ 1033 ਅਤੇ 112 ਦੇ ਏਕੀਕਰਨ ਬਾਰੇ ਵੀ ਸਮੀਖਿਆ ਕੀਤੀ ਗਈ ਤਾਂ ਜੋ ਸਰੋਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ।

ਇਹ ਵੀ ਪੜ੍ਹੋ  4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਸਮੇਤ ਪੰਜਾਬ ‘ਚ 26 IAS ਤੇ PCS ਅਫ਼ਸਰਾਂ ਦੇ ਤਬਾਦਲੇ

ਇਸ ਦੌਰਾਨ ਚੰਡੀਗੜ੍ਹ ਅਤੇ ਰਾਜਪੁਰਾ ਰੋਡ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਵਿਚਾਰਿਆ ਗਿਆ ਅਤੇ ਇਸ ਤੇ ਐਨ.ਐਚ.ਏ.ਆਈ. ਵੱਲੋਂ 2-3 ਮਹੀਨਿਆਂ ਦੇ ਅੰਦਰ ਲੋੜੀਂਦੇ ਸੁਧਾਰ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਇਹ ਸਹਿਮਤੀ ਵੀ ਬਣੀ ਕਿ ਬਲੈਕ ਸਪਾਟਾਂ ਦੀ ਨਿਯਮਿਤ ਪਛਾਣ ਅਤੇ ਮੁਲਾਂਕਣ ਸਾਂਝੇ ਤੌਰ ’ਤੇ ਕੀਤਾ ਜਾਵੇਗਾ ਅਤੇ ਜਿਸਦੇ ਡਾਟਾ ਵਿਸ਼ਲੇਸ਼ਣ ਲਈ ਪੀ.ਆਰ.ਐਸ.ਟੀ.ਆਰ.ਸੀ , ਜੋ ਪੰਜਾਬ ਪੁਲਿਸ ਦਾ ਖੋਜ ਵਿੰਗ ਹੈ , ਵੱਲੋਂ ਸਹਾਇਤਾ ਕੀਤੀ ਜਾਵੇਗੀ । ਵਿਸ਼ੇਸ਼ ਡੀਜੀਪੀ ਏ.ਐਸ. ਰਾਏ ਨੇ ਐਨ.ਐਚ.ਏ.ਆਈ. ਨੂੰ ਪੂਰਨ ਭਰੋਸਾ ਦਿੰਦਿਆਂ ਕਿਹਾ, ‘‘ਆਪਾਂ ਇਕੱਠੇ ਕੰਮ ਕਰਾਂਗੇ ਤਾਂ ਜੋ ਰਾਜ ਵਿੱਚ ਸੜਕੀ ਆਵਾਜਾਈ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਸੁਰੱਖਿਆ ਅਤੇ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।’’ ਰੀਜਨਲ ਅਫ਼ਸਰ ਚੰਡੀਗੜ੍ਹ , ਰਾਕੇਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ, ‘‘ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਸੁਚੱਜੇ ਲਾਗੂਕਰਨ ਨਾਲ ਇੰਜੀਨੀਅਰਿੰਗ ਵਧੇਰੇ ਪ੍ਰਭਾਵਸ਼ਾਲੀ ਹੋਵੇਗੀ। ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਅਸੀਂ ਹਰ ਕੀਮਤੀ ਜਾਨ ਨੂੰ ਬਚਾਉਣ ਲਈ ਆਵਾਜਾਈ ਨੂੰ ਹੋਰ ਬਿਹਤਰ ਤੇ ਸੁਚਾਰੂ ਬਣਾਉਣ ਲਈ ਸਾਂਝੇ ਤੌਰ ’ਤੇ ਕੰਮ ਕਰ ਰਹੇ ਹਾਂ।’’ਇਸ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਪੰਜਾਬ ਸਰਕਾਰ ਦੇ ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ,ਪ੍ਰੋਜੈਕਟ ਡਾਇਰੈਕਟਰ ਪੀਆਈਯੂ-ਚੰਡੀਗੜ੍ਹ ਆਸ਼ਿਮ ਬਾਂਸਲ ਅਤੇ ਡੀਐਸਪੀ ਟ੍ਰੈਫਿਕ ਅਤੇ ਸੜਕ ਸੁਰੱਖਿਆ ਗਣੇਸ਼ ਕੁਮਾਰ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MP Amritpal Singh ਨੇ ਬਜ਼ਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਮੁੜ ਮੰਗੀ ਪੈਰੋਲ,HC ਵਿਚ ਲਗਾਈ ਪਿਟੀਸ਼ਨ

0

Chandigarh News: ਖਡੂਰ ਸਾਹਿਬ ਹਲਕੇ ਤੋਂ ਅਜ਼ਾਦ ਉਮੀਦਵਾਰ ਤੇ ਅਕਾਲੀ ਦਲ ਵਾਰਸ ਪੰਜਾਬ ਦੇ, ਆਗੂ ਭਾਈ ਅੰਮ੍ਰਿਤਪਾਲ ਸਿੰਘ ਨੇ ਮੁੜ ਲੋਕ ਸਭਾ ਦੇ ਬਜ਼ਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਆਪਣੇ ਵਕੀਲਾਂ ਦੇ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਿਟੀਸ਼ਨ ਦਾਈਰ ਕੀਤੀ ਗਈ ਹੈ। ਸੰਸਦ ਦੇੇ ਵਿਚ ਇਹ ਬਜ਼ਟ ਸੈਸ਼ਨ 28 ਜਨਵਰੀ ਤੋਂ ਸ਼ੁਰੂ ਹੋ ਰਿਹਾ, ਜਿਸਦਾ ਪਹਿਲਾਂ ਫ਼ੇਜ 13 ਫਰਵਰੀ ਤੱਕ ਚੱਲੇਗਾ। ਇਸਤੋਂ ਬਾਅਦ ਮੁੜ 9 ਮਾਰਚ ਤੋਂ 2 ਅਪ੍ਰੈਲ ਤੱਕ ਇਹ ਬਜ਼ਟ ਸੈਸ਼ਨ ਜਾਰੀ ਰਹੇਗਾ।ਦਸਣਾ ਬਣਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਪਿਛਲੇ ਕਰੀਬ ਪੌਣੇ ਤਿੰਨ ਸਾਲਾਂ ਤੋਂ ਐਨਐਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ।ਜਦਕਿ ਉਸਦੇ ਨਾਲ ਬੰਦ ਸਾਥੀਆਂ ਨੂੰ ਕੁੱਝ ਸਮਾਂ ਪਹਿਲਾਂ ਪੰਜਾਬ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਵਾਲਾ ਨਾਬਾਲਿਗ ਗ੍ਰਿਫਤਾਰ

ਐਮਪੀ ਅੰਮ੍ਰਿਤਪਾਲ ਸਿੰਘ ਵੱਲੋਂ ਇਸਤੋਂ ਪਹਿਲਾਂ ਵੀ ਦੋ ਵਾਰ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਪਿਟੀਸ਼ਨ ਦਾਈਰ ਕੀਤੀ ਗਈ ਸੀ ਪ੍ਰੰਤੂ ਉਸਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਮੀਡੀਆ ਨੂੰ ਦਸਿਆ ਕਿ ਇਹ ਭਾਈ ਅੰਮ੍ਰਿਤਪਾਲ ਸਿੰਘ ਦਾ ਬੁਨਿਆਦੀ ਹੱਕ ਹੈ ਤੇ ਖਡੂਰ ਸਾਹਿਬ ਦੇ ਵੋਟਰਾਂ ਨੇ ਉਨ੍ਹਾਂ ਨੂੰ ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਦੇ ਨਾਲ ਜਿੱਤ ਦਿਵਾਈ ਹੈ ਪ੍ਰੰਤੂ ਹਾਲੇ ਤੱਕ ਇੱਕ ਵਾਰ ਵੀ ਉਨ੍ਹਾਂ ਦੇ ਹੱਕ ਵਿਚ ਅਵਾਜ਼ ਸੰਸਦ ਅੰਦਰ ਨਹੀਂ ਚੂੱਕੀ ਜਾ ਸਕੀ ਹੈ। ਐਡਵੋਕਟ ਖਾਰਾ ਨੇ ਇਹ ਵੀ ਦਸਿਆ ਕਿ ਐਮਪੀ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਅੰਦਰ ਚੁੱਕੇ ਜਾਣ ਵਾਲੇ ਤਿੰਨ ਮੁੱਦਿਆਂ(ਐਮਪੀ ਲੈਡ ਦੇ ਫੰਡ ਹਲਕੇ ਵਿਚ ਨਾਂ ਦਿੱਤੇ ਜਾਣ, ਪਿਛਲੇ ਸਮੇਂ ਦੌਰਾਨ ਆਏ ਭਿਆਨਕ ਹੜਾਂ ਤੇ ਨਸ਼ਿਆਂ ਦਾ ਮੁੱਦਾ) ਬਾਰੇ ਵੀ ਮਾਣਯੋਗ ਅਦਾਲਤ ਤੇ ਸਪੀਕਰ ਨੂੰ ਸੂਚਿਤ ਕਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਵਾਲਾ ਨਾਬਾਲਿਗ ਗ੍ਰਿਫਤਾਰ

0

Jalandhar News: ਬੀਤੇ ਕੱਲ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਦੇ ਮਾਮਲੇ ਨੁੰ ਹੱਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਿਗ ਬੱਚੇ ਨੂੰ ਹਿਰਾਸਤ ਵਿਚ ਲਿਆ ਹੈ। ਗੁਰਦੂਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਬੱਚੇ ਵੱਲੋਂ ਪਾਵਨ ਅੰਗ ਖਿਲਾਰੇ ਜਾਣ ਬਾਰੇ ਪਤਾ ਲੱਗਿਆ ਹੈ।

ਇਹ ਵੀ ਪੜ੍ਹੋ Punjab Govt ਵੱਲੋਂ AAP ਦੇ 14 ਸੀਨੀਅਰ ਆਗੂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਨਿਯੁਕਤ

ਮਾਮਲੇ ਦੀ ਜਾਣਕਾਰੀ ਦਿੰਦਿਆਂ ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦਸਿਆ ਕਿ ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ ਡੀਐਸਪੀ ਗੋਰਾਇਆ ਭਰਤ ਮਸੀਹ ਤੇ ਐਸਐਚਓ ਸਿਕੰਦਰ ਸਿੰਘ ਆਪਣੀਆਂ ਟੀਮਾਂ ਨਾਲ ਮੌਕੇ ‘ਤੇ ਪੁੱਜੇ ਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਸੁਰੂ ਕੀਤੀ। ਇਸ ਸਬੰਧ ਵਿਚ ਥਾਣਾ ਗੋਰਾਇਆ ਅਧੀਨ ਜਸਪ੍ਰੀਤ ਕੌਰ ਦੇ ਬਿਆਨਾਂ ਉੱਪਰ 21 ਨੰਬਰ ਮੁਕੱਦਮਾ ਪਰਚਾ ਦਰਜ਼ ਕੀਤਾ ਸੀ।

ਇਹ ਵੀ ਪੜ੍ਹੋ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਮੁਨਸ਼ੀ ਵਿਜੀਲੈਂਸ ਵੱਲੋਂ ਕਾਬੂ

ਇਸ ਪੜਤਾਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇੱਕ ਬੱਚਾ ਗੁਰੂ ਘਰ ਦੇ ਅੰਦਰ ਜਾਂਦਾ ਹੈ ਤੇ ਬਾਹਰ ਆਉਂਦੇ ਸਮੇਂ ਉੱਹ ਅੰਗ ਖਿਲਾਰਦਾ ਹੈ। ਐਸਐਸਪੀ ਮੁਤਾਬਕ ਇਹ ਬੱਚਾ 10ਵੀਂ ਜਮਾਤ ਵਿਚ ਪੜਦਾ ਹੈ ਤੇ ਮਾਨਸਿਕ ਤੌਰ ‘ਤੇ ਵੀ ਚੁਸਤ-ਦਰੁਸਤ ਨਹੀਂ ਹੈ। ਇਸਦੇ ਬਾਵਜੂਦ ਪੜਤਾਲ ਹਾਲੇ ਵੀ ਜਾਰੀ ਹੈ ਤੇ ਜੇਕਰ ਕਿਸੇ ਹੋਰ ਦੀ ਭੁਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਦੇ ਵਿਰੁਧ ਵੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਵੱਲੋਂ AAP ਦੇ 14 ਸੀਨੀਅਰ ਆਗੂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਨਿਯੁਕਤ

0

Punjab News: Punjab Govt ਨੇ ਬੁੱਧਵਾਰ ਨੂੰ ਇਕ ਵੱਡਾ ਫੈਸਲਾ ਲੈਂਦਿਆਂ ਆਮ ਆਦਮੀ ਪਾਰਟੀ ਨਾਲ ਸਬੰਧਤ 14 ਆਗੂਆਂ ਨੂੰ ਵੱਖ ਵੱਖ ਵਿਭਾਗਾਂ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇੰਨ੍ਹਾਂ ਆਗੂਆਂ ਵਿਚੋਂ ਕੁੱਝ ਇੱਕ ਨੂੰ ਤਰੱਕੀ ਦਿੰਦਿਆਂ ਚੰਗੇ ਵਿਭਾਗਾਂ ਦੀ ਜਿੰਮੇਵਾਰੀ ਦਿੱਤੀ ਗਈ ਹੈ। ਨਵੇਂ ਲਗਾਏ ਗਏ ਚੇਅਰਮੈਨਾਂ ਨੁੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਹੈ ਕਿ ਸਾਰੇ ਨਵਨਿਯੁਕਤ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ‘ਚ ਆਪਣਾ ਅਹਿਮ ਯੋਗਦਾਨ ਪਾਉਣਗੇ।

Our Visitor

1897810