Home Blog Page 2021

ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਰੱਚੀ ਜਾ ਰਹੀ ਵੱਡੀ ਸਾਜਿਸ਼, CM ਮਾਨ ਨੂੰ ਮਿਲੀ ਧਮਕੀ

0

ਚੰਡੀਗੜ੍ਹ: ਭਾਰਤ ਦੀ ਖੂਫਿਆ ਏਜੰਸੀਆਂ ਨੇ ਵੱਡਾ ਅਲਰਟ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਮਾਨਵ ਬਮ ਅਤੇ ਕਾਤਲਾਂ ਲਈ ਫਿਲਹਾਲ ਗੂਗਲ ‘ਤੇ ਇੱਕ ਐਪ ਬਣਾਈ ਜਾ ਰਹੀ ਹੈ। ਵਿਦੇਸ਼ ਦੀ ਧਰਤੀ ‘ਤੇ ਤਿਆਰ ਹੋਣ ਵਾਲੇ ਇਸ ਐਪ ਦਾ ਨਾਂਅ ਵੀ ਰੱਖ ਲਿਆ ਗਿਆ ਹੈ। ਇਸ ਸਾਰੀ ਸਾਜਿਸ਼ ਰੱਚਣ ਵਾਲਾ ਹੋਰ ਕੋਈ ਨਹੀਂ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਹੈ। ਉਸ ਨੇ ਆਪਣੀ ਜਥੇਬੰਦੀ ਸਿੱਖ ਫਾਰ ਜਸਟਿਸ ਨਾਲ ਮਿਲ ਕੇ ਇਹ ਸਾਜਿਸ਼ ਰੱਚੀ ਹੈ।

ਹੜਤਾਲ ਵਿਚਾਲੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਇੰਨ੍ਹਾਂ ਹੀ ਨਹੀਂ ਪੰਨੂ ਨੇ ਇਹ ਐਲਾਨ 31 ਅਗਸਤ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਮੌਕੇ ਕੀਤਾ ਹੈ। ਕੇਂਦਰੀ ਖੁਫੀਆ ਏਜੰਸੀਆਂ ਨੂੰ ਪੰਨੂ ਦੀ ਇਸ ਧਮਕੀ ਅਤੇ ਰਚੀ ਜਾ ਰਹੀ ਸਾਜ਼ਿਸ਼ ਬਾਰੇ ਪਤਾ ਲੱਗ ਗਿਆ ਹੈ।

ਹੜਤਾਲ ਵਿਚਾਲੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

0

ਚੰਡੀਗੜ੍ਹ: ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਪੰਜਾਬ ਸਰਕਾਰ ਵੱਡੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ 19 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਟਰਾਂਸਫਰ ਹੋਏ ਤਹਿਸੀਲਦਾਰਾਂ ਦੀ ਲਿਸਟ

ਮੂੜ ਘੱਟੇ ਸਿਲੰਡਰਾਂ ਦੇ ਰੇਟ, ਹੁਣ ਇਨ੍ਹਾਂ ਸਸਤਾ ਮਿਲੇਗਾ ਸਿਲੰਡਰ, ਜਾਣੋ ਕਿਮਤ

ਨਵੀਂ ਦਿੱਲੀ: ਲਗਾਤਾਰ ਵੱਧਦੀ ਮਹਿੰਗਾਈ ਵਿਚਾਲੇ ਕੇਂਦਰ ਸਰਕਾਰ ਨੇ ਲੋਕਾਂ ਨੂੰ ਮੂੜ ਤੋਂ ਰਾਹਤ ਦਿੱਤੀ ਹੈ। ਸਤੰਬਰ ਮਹੀਨੇ ਦੇ ਪਹਿਲੇ ਦਿਨ ਅੱਜ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਿਚ ਭਾਰੀ ਕਟੌਤੀ ਕੀਤੀ ਗਈ ਹੈ। ਇਸ ਰੇਟ ਕਟੋਤੀ ਤੋਂ ਬਾਅਦ ਉਨ੍ਹਾਂ ਲੋਕਾਂ ਦੇ ਚਹਿਰੇ ਤੇ ਖੁਸ਼ੀ ਦੇਖਣ ਨੂੰ ਮਿੱਲ ਰਹੀ ਜੋ ਜੋ ਆਪਣਾ ਕੋਈ ਰੈਸਟੋਰੈਂਟ ਜਾਂ ਫਿਰ ਖਾਮ-ਪੀਣਦਾ ਢਾਬਾ ਚਲਾਉਂਦੇ ਹਨ।

‘ਕੌਣ ਬਣੇਗਾ ਕਰੋੜਪਤੀ 15’ ਟੀਵੀ ਸ਼ੋਅ ਵਿਚ ਪੰਜਾਬੀ ਨੌਜਵਾਨ ਨੇ ਜਿਤੇ 1 ਕਰੋੜ ਰੁਪਏ, ਹੁਣ 7 ਕਰੋੜ ਤੋਂ ਇਕ ਸਵਾਲ ਦੂਰ

ਹੁਣ ਸਿਲੰਡਰ ਦੇ ਰੇਟ 158 ਰੁਪਏ ਤੱਕ ਘੱਟ ਕੀਤੇ ਗਏ ਹਨ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਮੁਤਾਬਕ 158 ਰੁਪਏ ਦੀ ਕਟੌਤੀ ਦੇ ਬਾਅਦ ਹੁਣ ਨਵੀਂ ਦਿੱਲੀ ਵਿਚ 19 ਕਿਲੋਗ੍ਰਾਮ ਕਮਰਸ਼ੀਅਲ LPG ਗੈਸ ਸਿਲੰਡਰ ਲਈ ਉਪਭੋਗਤਾਵਾਂ ਨੂੰ 1522 ਰੁਪਏ ਚੁਕਾਉਣੇ ਹੋਣਗੇ। ਕੋਲਕਾਤਾ ਵਿਚ 19 ਕਿਲੋਗ੍ਰਾਮ ਕਮਰਸ਼ੀਅਲ ਵਾਲੇ LPG ਗੈਸ ਸਿਲੰਡਰ ਲਈ 1636 ਰੁਪਏ, ਮੁੰਬਈ ਵਿਚ 1482 ਰੁਪਏ ਤੇ ਚੇਨਈ ਵਿਚ ਇਸ ਲਈ 1695 ਰੁਪਏ ਦੇਣੇ ਹੋਣਗੇ। ਜ਼ਿਕਰਯੋਗ ਹੈ ਕਿ ਰੱਖੜੀ ਮੌਕੇ ‘ਤੇ ਘਰੇਲੂ ਗੈਸ ਸਿਲੰਡਰ ਦੀ ਕੀਮਤਾਂ ਵਿਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ। ਰੱਖੜੀ ਤੋਂ ਪਹਿਲਾਂ ਲੋਕਾਂ ਨੂੰ ਤੋਹਫਾ ਦਿੰਦੇ ਹੋਏ ਸਰਕਾਰ ਨੇ ਸਿਲੰਡਰ ਦੇ ਰੇਟ 200 ਰੁਪਏ ਤੱਕ ਘੱਟ ਕੀਤੇ।

‘ਕੌਣ ਬਣੇਗਾ ਕਰੋੜਪਤੀ 15’ ਟੀਵੀ ਸ਼ੋਅ ਵਿਚ ਪੰਜਾਬੀ ਨੌਜਵਾਨ ਨੇ ਜਿਤੇ 1 ਕਰੋੜ ਰੁਪਏ, ਹੁਣ 7 ਕਰੋੜ ਤੋਂ ਇਕ ਸਵਾਲ ਦੂਰ

ਤਰਨਤਾਰਨ : ‘ਕੌਣ ਬਣੇਗਾ ਕਰੋੜਪਤੀ 15’ ਟੀਵੀ ਦਾ ਸਭ ਤੋਂ ਮਸ਼ਹੂਰ ਸ਼ੋਅ ਵਿਚ ਪੰਜਾਬੀ ਨੌਜਵਾਨ ਨੇ ਝੰਡੇ ਗੱਢ ਦਿੱਤੇ। ਇਸ ਸ਼ੋਅ ਵਿਚ ਪੰਜਾਬ ਦੇ ਤਰਤਾਰਨ ਤੋਂ ਜਸਕਰਨ ਸਿੰਘ ਨੇ ਇਤਿਹਾਸ ਰਚਦੇ ਹੋਏ 1 ਕਰੋੜ ਰੂਪਏ ਜਿੱਤ ਲਏ ਹਨ। ਸ਼ੋਅ ਦਾ ਇਕ ਪ੍ਰੋਮੋ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਪੰਜਾਬ ਦੇ ਜਸਕਰਨ (21 ਸਾਲ) ਹੌਟ ਸੀਟ ‘ਤੇ ਬੈਠਾ ਨਜ਼ਰ ਆ ਰਿਹਾ ਹੈ।

‘ਵਨ ਨੇਸ਼ਨ, ਵਨ ਇਲੈਕਸ਼ਨ’ ਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੁਖਬੀਰ ਬਾਦਲ ਨੇ ਠਹਿਰਾਇਆ ਸਹੀ

ਉਸ ਨੇ ਅਪਣੀ ਮਿਹਨਤ ਤੇ ਗਿਆਨ ਨਾਲ 1 ਕਰੋੜ ਰੁਪਏ ਜਿੱਤ ਲਏ ਹਨ ਅਤੇ ਹੁਣ ਉਹ 4-5 ਸਤੰਬਰ ਨੂੰ 7 ਕਰੋੜ ਰੁਪਏ ਦੇ ਸਵਾਲ ਲਈ ਖੇਡਣ ਜਾ ਰਿਹਾ ਹੈ। ਜਸਕਰਨ ਸਿੰਘ ਅੰਮ੍ਰਿਤਸਰ ਦੇ ਡੀਏਵੀ ਕਾਲਜ ਵਿਚ ਪੜ੍ਹਦਾ ਹੈ ਤੇ ਉਸ ਦਾ ਘਰ ਤਰਨਤਾਰਨ ਦੇ ਪਿੰਡ ਖਾਲੜਾ ਵਿਚ ਹੈ।

 

‘ਵਨ ਨੇਸ਼ਨ, ਵਨ ਇਲੈਕਸ਼ਨ’ ਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੁਖਬੀਰ ਬਾਦਲ ਨੇ ਠਹਿਰਾਇਆ ਸਹੀ

0

ਚੰਡੀਗੜ੍ਹ: ‘ਵਨ ਨੇਸ਼ਨ, ਵਨ ਇਲੈਕਸ਼ਨ’ ਨੂੰ ਲੈ ਕੇ ਕੇਂਦਰ ਸਰਕਾਰ ਨੇ ਇਕ ਕਮੇਟੀ ਬਣਾਈ ਗਈ ਹੈ ਜਿਸ ਦੀ ਪ੍ਰਧਾਨਗੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਗਈ ਹੈ। ਇਹ ਕਮੇਟੀ ਕਾਨੂੰਨ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰੇਗੀ ਅਤੇ ਇੱਕ ਦੇਸ਼, ਇੱਕ ਚੋਣ ਦੀ ਸੰਭਾਵਨਾ ਦੀ ਪੜਚੋਲ ਕਰੇਗੀ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਕੈਨਦਰ ਸਰਕਾਰ ਵੱਲੋਂ ਲੀਤੇ ਗਏ ਇਸ ਫੈਸਲੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਥਾਵਾਂ ਤੇ ਇੱਕਠਿਆ ਚੋਣਾਂ ਹੋਣਾ ਚਾਹੀਦੀਆਂ ਹਨ। ਹਰ ਦੂਜੇ ਦਿਨ ਇਲੈਕਸ਼ਨ ਨਹੀਂ ਹੋਣੇ ਚਾਹੀਦੇ।

ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੁਆਰਾ ਹੜਤਾਲੀ ਮੁਲਾਜ਼ਮਾਂ ਉੱਤੇ ਐਸਮਾ ਲਾਗੂ ਕਰਨ ਦੀ ਕੀਤੀ ਨਿੰਦਾ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਗਸਤ: ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਨੂੰ ਕੁਚਲਣ ਲਈ ਮਾਨ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਉੱਤੇ ਕਾਲਾ ਕਾਨੂੰਨ ਐਸਮਾ ਲਾਉਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।ਇਸ ਸਬੰਧੀ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਮਾਨ ਸਰਕਾਰ ਮੋਦੀ ਸਰਕਾਰ ਦੇ ਫਾਸ਼ੀਵਾਦੀ ਰਸਤੇ ਉੱਤੇ ਚੱਲਦੀ ਹੋਈ ਸੰਵਿਧਾਨਿਕ ਹੱਕਾਂ ਦਾ ਘਾਣ ਕਰ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਪੰਜਾਬ ਸਰਕਾਰ ਦਾ ਦਾਅਵਾ:ਤਕਨੀਕੀ ਖ਼ਾਮੀਆਂ ਕਰਕੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ

ਜ਼ਰੂਰੀ ਸੇਵਾਵਾਂ ਦੇ ਬਹਾਨੇ ਮਜ਼ਦੂਰਾਂ ਮੁਲਾਜ਼ਮਾਂ ਉੱਤੇ ਲਾਗੂ ਕੀਤਾ ਇਹ ਕਾਨੂੰਨ ਬਿਨਾਂ ਵਾਰੰਟ ਗ੍ਰਿਫਤਾਰ ਕਰ ਕੇ ਜੇਲ੍ਹ ਭੇਜਣ ਦਾ ਤਾਨਾਸ਼ਾਹੀ ਹੱਕ ਹਕੂਮਤ ਨੂੰ ਦਿੰਦਾ ਹੈ। ਇਸ ਦਾ ਦਾਇਰਾ ਕਿਸਾਨਾਂ ਸਮੇਤ ਸਮੂਹ ਮਿਹਨਤਕਸ਼ ਲੋਕਾਂ ਤੱਕ ਵਧਾਇਆ ਜਾ ਸਕਦਾ ਹੈ। ਖੁਦ ਧਰਨਿਆਂ, ਮੁਜ਼ਾਹਰਿਆਂ ਤੇ ਹੜਤਾਲਾਂ ਜ਼ਰ੍ਹੀਏ ਸੱਤਾ ਵਿੱਚ ਆਈ ਆਪ ਸਰਕਾਰ ਹੁਣ ਸੰਘਰਸ਼ਸ਼ੀਲ ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਐਸਮਾ ਵਰਗੇ ਕਾਲੇ ਕਾਨੂੰਨ ਲਾਗੂ ਕਰਨ ‘ਤੇ ਉੱਤਰ ਆਈ ਹੈ, ਜਿਸ ਨੂੰ ਪੰਜਾਬ ਦੇ ਜੁਝਾਰੂ ਲੋਕ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ

ਕਿਸਾਨ ਆਗੂਆਂ ਨੇ ਚਿਤਾਵਨੀ ਲਹਿਜ਼ੇ ਵਿੱਚ ਕਿਹਾ ਕਿ ਆਪਣੇ ਜਾਇਜ਼ ਹੱਕਾਂ ਲਈ ਜੂਝ ਰਹੇ ਸੰਘਰਸ਼ਸ਼ੀਲ ਮੁਲਾਜ਼ਮਾਂ ਉੱਪਰ ਇਸ ਕਾਨੂੰਨ ਤਹਿਤ ਜਾਬਰ ਕਾਰਵਾਈ ਕਰਨ ਦੀ ਸੂਰਤ ਵਿੱਚ ਜਥੇਬੰਦੀ ਵੱਲੋਂ ਇਸ ਜਬਰ ਵਿਰੁੱਧ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਇਸ ਜਾਬਰ ਕਾਨੂੰਨ ਨੂੰ ਲਾਗੂ ਕਰਨ ਦਾ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਮੂਹ ਸੰਘਰਸ਼ਸ਼ੀਲ ਤੇ ਇਨਸਾਫਪਸੰਦ ਲੋਕਾਂ ਨੂੰ ਇਸ ਜਾਬਰ ਕਾਨੂੰਨ ਵਿਰੁੱਧ ਢੁੱਕਵੇਂ ਢੰਗਾਂ ਰਾਹੀਂ ਜ਼ੋਰਦਾਰ ਆਵਾਜ਼ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ ਹੈ।

 

ਪੰਜਾਬ ਸਰਕਾਰ ਦਾ ਦਾਅਵਾ:ਤਕਨੀਕੀ ਖ਼ਾਮੀਆਂ ਕਰਕੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ

0

ਚੰਡੀਗੜ੍ਹ, 31 ਅਗਸਤ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ।ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਵਲੋਂ ਢਾਂਚੇ ’ਚ ਵੱਡਾ ਫ਼ੇਰਬਦਲ

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ, ਵਾਰਡਬੰਦੀ ਅਤੇ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਆਦਿ ਦੀ ਪ੍ਰਕਿਰਿਆ ਕਾਫ਼ੀ ਲੰਮੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਲੋਕਾਂ ਦੀ ਸਹਾਇਤਾ ਲਈ ਰੁੱਝੇ ਹੋਣ ਕਰਕੇ ਇਹ ਕਾਰਜ ਅਧਵਾਟੇ ਹੀ ਰੁਕ ਗਿਆ ਸੀ।

ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ 5 ਲੱਖ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤ ਦੀ ਚੋਣਾਂ ਸਬੰਧੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫ਼ੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

 

ਗੁਰੂ ਕਾਸ਼ੀ ਯੂਨੀਵਰਿਸਟੀ ਵੱਲੋਂ “ ਸਿਰਜਣਾਤਮਕ ਪ੍ਰਤਿਭਾ ਖੋਜ” ਪ੍ਰੋਗਰਾਮ ਆਯੋਜਿਤ

ਸੁਖਜਿੰਦਰ ਮਾਨ
ਬਠਿੰਡਾ, , 31 ਅਗਸਤ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਵਿਜ਼ੁਅਲ ਤੇ ਪ੍ਰਦਰਸ਼ਨ ਕਲਾ ਵੱਲੋਂ “ਪ੍ਰਤਿਭਾ ਖੋਜ” ਪ੍ਰੋਗਰਾਮ ਸਹਾਇਕ ਡੀਨ, ਡਾ. ਕੰਵਲਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਣ ਤੇ ਪ੍ਰਦਰਸ਼ਿਤ ਕਰਨ ਲਈ ਉੱਤਮ ਮੰਚ ਪ੍ਰਦਾਨ ਕਰਦੇ ਹਨ। ਵਿਦਿਆਰਥੀਆਂ ਨੂੰ ਇਨ੍ਹਾਂ ਮੰਚਾਂ ਤੇ ਆਪਣੀਆਂ ਕਲਾ-ਕਿ੍ਰਤੀਆਂ, ਪੇਂਟਿੰਗਜ਼ ਆਦਿ ਪ੍ਰਦਰਸ਼ਿਤ ਕਰਨੀਆਂ ਚਾਹੀਦੀਆਂ ਹਨ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਖੇਡ ਦਿਵਸ ਆਯੋਜਿਤ

ਵਿਦਿਆਰਥੀਆਂ ਨੇ ਪੇਂਟਿੰਗ, ਟੈਟੂ ਬਣਾਉਣਾ, ਮੂਰਤੀਆਂ ਬਣਾਉਣਾ, ਫਾਲਤੂ ਸਮਾਨ ਤੋਂ ਕਲਾ-ਕਿ੍ਰਤੀਆਂ ਦਾ ਨਿਰਮਾਣ, ਬੁਣਾਈ ਕਢਾਈ ਅਤੇ ਫੈਸ਼ਨ ਸ਼ੋਅ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਫੈਸ਼ਨ ਸ਼ੋਅ ਵਿੱਚ ਗੁਰਮਨਦੀਪ ਸਿੰਘ ਤੇ ਨਵਦੀਪ ਕੌਰ ਨੂੰ ਉੱਤਮ ਪ੍ਰਤਿਭਾਗੀ ਵਜੋਂ ਐਲਾਨਿਆ ਗਿਆ। ਅੰਤ ਵਿੱਚ ਸਿਕੰਦਰ ਸਿੰਘ ਤੇ ਇੰਦਰਜੀਤ ਸਿੰਘ ਵੱਲੋਂ ਪਾਏ ਭੰਗੜੇ ਨੇ ਦਰਸ਼ਕਾਂ ਦੀ ਵਾਹ-ਵਾਹ ਖੱਟੀ? ਰੁਕਸਾਨਾ ਖਾਨ ਤੇ ਰੁਸ਼ਾਲੀ ਨੇ ਮੰਚ ਸੰਚਾਲਨ ਦੀ ਭੂਮਿਕਾ ਸ਼ਾਇਰਾਨਾ ਢੰਗ ਨਾਲ ਅਦਾ ਕੀਤੀ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਖੇਡ ਦਿਵਸ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 31 ਅਗਸਤ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ ਰਾਸ਼ਟਰੀ ਸੇਵਾ ਯੋਜਨਾ ਦੇ ਸਹਿਯੋਗ ਨਾਲ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਜਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ।ਇਸ ਮੌਕੇ ਮੁੱਖ ਮਹਿਮਾਨ ਕਾਰਜਕਾਰੀ ਉਪ ਕੁਲਪਤੀ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਵਰਸਿਟੀ ਦਾ ਝੰਡਾ ਲਹਿਰਾਇਆ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਮੇਜਰ ਧਿਆਨ ਚੰਦ ਵਰਗੇ ਸਮਰਿਪਤ ਖਿਡਾਰੀਆਂ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਪੱਕੇ ਇਰਾਦੇ, ਮਿਹਨਤਕਸ਼ੀ, ਸਮੇਂ ਦੀ ਪਾਬੰਦੀ ਅਤੇ ਖੇਡਾਂ ਪ੍ਰਤੀ ਸਮਰਪਿਤ ਹੋਣ ਦੀ ਲੋੜ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਵਲੋਂ ਢਾਂਚੇ ’ਚ ਵੱਡਾ ਫ਼ੇਰਬਦਲ

ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੇ ਨਾਇਕਾਂ ਦੀ ਜੀਵਨੀ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਤਨ ਮਨ ਨਾਲ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਖਿਡਾਰੀ ਸ਼ਰੀਰਿਕ, ਮਾਨਸਿਕ ਅਤੇ ਆਤਮਿਕ ਤੌਰ ’ਤੇ ਤੰਦਰੁਸਤ ਤੇ ਖੁਸ਼ ਰਹਿ ਸਕਦੇ ਹਨ। ਪਰੋ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ ਨੇ ਵਿਦਿਆਰਥੀਆਂ ਨੂੰ ਖੇਡ ਭਾਵਨਾ ਦੀ ਪਾਲਨਾ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਨੂੰ ਜ਼ਿੰਦਗੀ ਵਿੱਚ ਹਾਰ ਜਿੱਤ ਨੂੰ ਖੁਸ਼ੀ-ਖੁਸ਼ੀ ਸਵੀਕਾਰ ਕਰਨ ਲਈ ਤਿਆਰ ਕਰਦੀਆਂ ਹਨ।

ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ 5 ਲੱਖ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ

ਖਿਡਾਰੀ ਖੇਡ ਭਾਵਨਾ ਨਾਲ ਸਰਬੱਤ ਦਾ ਭਲਾ ਲੋਚਦਾ ਹੈ ਤੇ ਵਿਸ਼ਾਲ ਹਿਰਦੈ ਦਾ ਮਾਲਿਕ ਬਣਦਾ ਹੈ।ਡੀਨ, ਡਾ. ਰਵੀ ਕੁਮਾਰ ਗਹਿਲਾਵਤ ਦੀ ਦੇਖ-ਰੇਖ ਹੇਠ ਯੋਗਾ, ਵਾਲੀਬਾਲ, ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਕਰਵਾਏ ਗਏ। ਵਾਲੀਬਾਲ ਵਿੱਚ ਲੜਕਿਆਂ ਵਿੱਚੋਂ ਬੀ.ਪੀ.ਐੱਡ. ਤੀਜੇ ਸਮੈਸਟਰ ਦੀ ਟੀਮ ਤੇ ਰੱਸਾਕਸ਼ੀ ਵਿੱਚ ਬੀ.ਪੀ.ਐਸ. ਪੰਜਵੇਂ ਸਮੈਸਟਰ ਦੀ ਟੀਮ ਅਤੇ ਲੜਕੀਆਂ ਵਿੱਚੋਂ ਬੀ.ਪੀ.ਐਸ ਤੀਜੇ ਸਮੈਸਟਰ ਦੀਆਂ ਖਿਡਾਰਣਾਂ ਜੇਤੂ ਰਹੀਆਂ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ

ਐਨ.ਐਸ.ਐਸ. ਕੁਆਰਡੀਨੇਟਰ ਡਾ. ਜਸਵਿੰਦਰ ਸਿੰਘ ਤੇ ਪ੍ਰੋਗਰਾਮ ਅਫ਼ਸਰ ਸਿਕੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਅਤੇ ਘੱਟੋਂ ਘੱਟ 40 ਮਿੰਟ ਆਪਣੇ ਪਸੰਦ ਦੀ ਕਸਰਤ ਕਰਨ ਲਈ ਸਮਰਪਣ ਦੀ ਸੰਹੁ ਚੁਕਵਾਈ ਗਈ। ਡਾਇਰੈਕਟਰ ਵਿਦਿਆਰਥੀ ਭਲਾਈ ਸ. ਸਰਦੂਲ ਸਿੰਘ ਸਿੱਧੂ ਦੇ ਧੰਨਵਾਦੀ ਅਤੇ ਪ੍ਰੇਰਨਾਦਾਇਕ ਸ਼ਬਦਾਂ ਨਾਲ ਸਮਾਰੋਹ ਸਮਾਪਤ ਹੋਇਆ।

 

 

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

0

ਚੰਡੀਗੜ੍ਹ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਵਲੋਂ ਢਾਂਚੇ ’ਚ ਵੱਡਾ ਫ਼ੇਰਬਦਲ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ 5 ਲੱਖ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤਾ ਜਾ ਰਿਹਾ ਹੈ |ਇਸ ਮੌਕੇ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ, ਪੰਜ ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।