Home Blog Page 2022

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਵਲੋਂ ਢਾਂਚੇ ’ਚ ਵੱਡਾ ਫ਼ੇਰਬਦਲ

0

9 ਜ਼ਿਲ੍ਹਾ ਪ੍ਰਧਾਨਾਂ ਸਹਿਤ 3 ਲੋਕ ਸਭਾ ਇੰਚਾਰਜ਼ ਬਦਲੇ
ਚੰਡੀਗੜ੍ਹ, 31 ਅਗਸਤ: ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਪਣੇ ਜਥੇਬੰਦਕ ਢਾਂਚੇ ਵਿਚ ਵੱਡਾ ਫ਼ੇਰਬਦਲ ਕੀਤਾ ਹੈ। ਅੱਜ ਇੱਥੇ ਪਾਰਟੀ ਦੇ ਬੁਲਾਰੇ ਵਲੋਂ ਜਾਰੀ ਕੀਤੀ ਲਿਸਟ ਮੁਤਾਬਕ ਪੰਜਾਬ ਦੇ 9 ਜ਼ਿਲ੍ਹਾ ਪ੍ਰਧਾਨਾਂ ਸਹਿਤ 3 ਲੋਕ ਸਭਾ ਇੰਚਾਰਜਾਂ ਨੂੰ ਬਦਲ ਦਿੱਤਾ ਗਿਆ ਹੈ। ਇੰਨ੍ਹਾਂ ਨਵੇਂ ਬਣਾਏ ਲੋਕ ਸਭਾ ਇੰਚਾਰਜ਼ਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵਲੋਂ ਹੁਣ ਪਾਰਟੀ ਲਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਪਣੀ ਪ੍ਰਫ਼ੋਰਮੈਂਸ ਦਿਖ਼ਾਉਣ ਦਾ ਮੌਕਾ ਮਿਲੇਗਾ।

ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ 5 ਲੱਖ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ

ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਕਾਰਜ਼ਕਾਰੀ ਪ੍ਰਧਾਨ ਬੁੱਧ ਰਾਮ ਦੇ ਦਸਖ਼ਤਾਂ ਹੇਠ ਜਾਰੀ ਲਿਸਟ ਮੁਤਾਬਕ ਦੀਪਕ ਬਾਂਸਲ ਨੂੰ ਲੋਕ ਸਭਾ ਹਲਕਾ ਲੁਧਿਆਣਾ, ਅਸਵਨੀ ਅਗਰਵਾਲ ਨੂੰ ਲੋਕ ਸਭਾ ਹਲਕਾ ਜਲੰਧਰ ਅਤੇ ਜਗਦੇਵ ਸਿੰਘ ਬਾਮ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਦਾ ਇੰਚਾਰਜ਼ ਲਗਾਇਆ ਗਿਆ ਹੈ।

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਸੇ ਤਰ੍ਹਾਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਵਿਚ ਬਠਿੰਡਾ ਦਿਹਾਤੀ ਤੋਂ ਜਤਿੰਦਰ ਸਿੰਘ ਭੱਲਾ, ਬਠਿੰਡਾ ਸ਼ਹਿਰੀ ਤੋਂ ਸੁਰਿੰਦਰ ਬਿੱਟੂ, ਪਠਾਨਕੋਟ ਤੋਂ ਠਾਕੁਰ ਅਮਿਤ ਸਿੰਘ, ਫ਼ਿਰੋਜਪੁਰ ਤੋਂ ਡਾ ਮਲਕੀਤ ਸਿੰਘ ਥਿੰਦ, ਅੰਮ੍ਰਿਤਸਰ ਸਹਿਰੀ ਤੋਂ ਮਨੀਸ਼ ਅਗਰਵਾਲ, ਅੰਮ੍ਰਿਤਸਰ ਦਿਹਾਤੀ ਤੋਂ ਕੁਲਦੀਪ ਸਿੰਘ, ਜਲੰਧਰ ਦਿਹਾਤੀ ਤੋਂ ਸਟੇਵਨ ਕਲੇਰ, ਗੁਰਦਾਸ ਸ਼ਹਿਰੀ ਤੋਂ ਸਮਸੇਰ ਸਿੰਘ ਅਤੇ ਗੁਰਦਾਸਪੁਰ ਦਿਹਾਤੀ ਤੋਂ ਬਲਵੀਰ ਸਿੰਘ ਪੰਨੂੰ ਨੂੰ ਨਵਾਂ ਜ਼ਿਲ੍ਹਾ ਇੰਚਾਰਜ਼ ਲਗਾਇਆ ਗਿਆ ਹੈ।

 

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ, ਪੰਜ ਪਿਸਤੌਲ ਬਰਾਮਦ

0

ਚੰਡੀਗੜ੍ਹ, 31 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ।

ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ 5 ਲੱਖ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਕੁਮਾਰ, ਸੌਰਬ ਕੁਮਾਰ, ਵਿਕਰਮ ਕੁਮਾਰ, ਅਮਰਿੰਦਰ ਸਿੰਘ ਉਰਫ਼ ਬਿੱਲੀ, ਅਰਸ਼ਵੀਰ ਸਿੰਘ ਅਤੇ ਸੰਨੀ, ਸਾਰੇ ਵਾਸੀ ਪਟਿਆਲਾ, ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ, ਹਥਿਆਰਾਂ ਦੀ ਅੰਤਰਰਾਜੀ ਤਸਕਰੀ ਆਦਿ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਕੇਸ ਵਿੱਚ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਨੀ ਅਤੇ ਅਰਸ਼ਵੀਰ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਦਿੱਲੀ ਵੱਲੋਂ ਜਨਵਰੀ 2023 ਵਿੱਚ ਫੜੇ ਗਏ ਸਨ ਅਤੇ ਉਨ੍ਹਾਂ ਕੋਲੋਂ 18 ਪਿਸਤੌਲ ਬਰਾਮਦ ਕੀਤੇ ਗਏ ਸਨ।

ਨਸ਼ਾ ਤਸਕਰਾਂ ਵਲੋਂ ਪ੍ਰਵਾਰ ਨਾਲ ਮਿਲਕੇ ਪੁਲਿਸ ’ਤੇ ਹਮਲਾ, ਤਿੰਨ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 382, 384, 473, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਧੀਨ ਥਾਣਾ ਜ਼ੀਰਕਪੁਰ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 247 ਮਿਤੀ 27-8-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ 5 ਲੱਖ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ

0

ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ
ਚੰਡੀਗੜ੍ਹ, 31 ਅਗਸਤ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ’ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮਹਾਂ ਕਰਵਾ ਦਿੱਤੀ ਸੀ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ

ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ।

ਵਿੱਤ ਮੰਤਰੀ ਦੇ ਹੁਕਮਾਂ ‘ਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ।ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਦੇ ਰਾਖਿਆਂ ਦੇ ਗੁੱਟ ’ਤੇ ਬੰਨ੍ਹੀ ਰੱਖੜੀ

0

ਬਠਿੰਡਾ, 31ਅਗਸਤ: ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਮੈਡਮ ਗੀਤਾ ਅਰੋੜਾ (ਮੁਖੀ ਐਕਟੀਵਿਟੀਜ਼) ਦੀ ਦੇਖ-ਰੇਖ ਹੇਠ ’ਰੱਖੜੀ ਦਾ ਤਿਉਹਾਰ’ ਇੱਕ ਵਿਲੱਖਣ ਢੰਗ ਨਾਲ ਮਨਾਇਆ ਗਿਆ। ਪਹਿਲੇ ਦਿਨ ਸਕੂਲ ਵਿੱਚ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਅਤੇ ਦੂਜੇ ਦਿਨ ਸਕੂਲ ਦੇ ਵਿਦਿਆਰਥੀਆਂ ਨੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਜਾ ਕੇ ਦੇਸ਼ ਦੇ ਰਾਖਿਆਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ।

ਬਲਕਾਰ ਸਿੰਘ ਬਰਾੜ ਦੂਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ

ਇਸ ਮੌਕੇ ਇੱਕ ਗੀਤ ’ਤੇਰੀ ਮਿੱਟੀ ਵਿੱਚ ਮਿਲ ਜਾਵਾ’ ਪੇਸ਼ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗੀਤਾਂ ਅਤੇ ਡਾਂਸ ਵਰਗੀਆਂ ਖ਼ੂਬਸੂਰਤ ਪੇਸ਼ਕਾਰੀਆਂ ਰਾਹੀਂ ਆਪਣੇ ਦੇਸ਼ ਪਿਆਰ ਦਾ ਇਜ਼ਹਾਰ ਕੀਤਾ। ਇਸ ਤੋਂ ਪਹਿਲਾਂ ਗਰੁੱਪ ਕੈਪਟਨ ਸੌਰਵ ਗੁਪਤਾ ਅਤੇ ਉਨ੍ਹਾਂ ਦੀ ਯੂਨਿਟ ਦੇ ਮੈਂਬਰਾਂ ਨੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਟੀਮ ਨਾਲ ਗੱਲਬਾਤ ਕੀਤੀ। ਇਸ ਮੌਕੇ ਸਾਰੇ ਯੋਧੇ ਬਹੁਤ ਖ਼ੁਸ਼ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵੀ ਦਿੱਤਾ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਇਹ ਉੱਥੇ ਮੌਜੂਦ ਹਰੇਕ ਵਿਅਕਤੀ ਲਈ ਬਹੁਤ ਮਾਣ ਵਾਲਾ ਪਲ ਸੀ। ਅੰਤ ਵਿੱਚ ਸਕੂਲ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਸਕੂਲ ਦੇ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਸ਼ੁੱਭਕਾਮਨਾਵਾਂ ਦਿੱਤੀਆਂ।

 

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ

0

ਐਸਮਾ ਕਾਨੂੰਨ ਲਾਗੂ ਕਰਨ ਦੀ ਥਾਂ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰੇ ਆਪ ਸਰਕਾਰ:-ਮੋਰਚਾ ਆਗੂ
ਚੰਡੀਗੜ੍ਹ, 31 ਅਗਸਤ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਵਰਿੰਦਰ ਸਿੰਘ ਮੋਮੀ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ਼ ਤਰਾਂ-ਤਰਾਂ ਦੇ ਲੋਕ-ਲੁਭਾਵਣੇ ਵਾਅਦੇ ਕਰਕੇ ਬਦਲਾਅ ਦਾ ਨਾਅਰਾ ਲਾਕੇ ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਈ ਆਪ ਸਰਕਾਰ ਨੇ ਪੰਜਾਬ ਦੇ ਸਮੂਹ ਮਿਹਨਤਕਸ਼ ਲੋਕਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਥਾਂ ਸਮੂਹ ਮਿਹਨਤਕਸ਼ ਲੋਕਾਂ ਦੇ ਸੰਘਰਸ਼ਾਂ ਨੂੰ ਕੁਚਲਣ ਲਈ ਐਸਮਾ ਕਾਨੂੰਨ ਲਾਗੂ ਕਰ ਦਿੱਤਾ ਹੈ

ਸਿਹਤ ਵਿਭਾਗ ਕਲੈਰੀਕਲ ਯੂਨੀਅਨ ਦੀ ਜਿਲ੍ਹਾ ਬਾਡੀ ਦੀ ਹੋਈ ਚੋਣ, ਡਾਇਰੈਕਟਰ ਵਿਰੁਧ ਕੀਤੀ ਨਾਅਰੇਬਾਜ਼ੀ

ਇਸ ਸਮੇਂ ਜਦੋਂ ਪੰਜਾਬ ਦੇ ਸਮੂਹ ਮਿਹਨਤਕਸ਼ ਲੋਕ ਸਰਕਾਰ ਦੇ ਝੂਠੇ ਲਾਰਿਆਂ ਦੀ ਅਸਲੀਅਤ ਨੂੰ ਬੁੱਝ ਚੁੱਕੇ ਹਨ ਕਿ ਬਦਲਾਅ ਦੇ ਧੋਖੇ ਹੇਠ ਬਣੀ ਆਪ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਪਹਿਲੀਆਂ ਸਰਕਾਰਾਂ ਦੇ ਰਾਹਾਂ ਤੇ ਹੀ ਨਹੀਂ ਸਗੋਂ ਪਹਿਲੀਆਂ ਸਰਕਾਰਾਂ ਨੂੰ ਪਿੱਛੇ ਛੱਡਣ ਜਾ ਰਹੀ ਹੈ ਇਹ ਜਾਣ ਚੁੱਕੇ ਮਿਹਨਤਕਸ਼ ਲੋਕਾਂ ਦਾ ਹਰ ਹਿੱਸਾ ਆਪਣੇ ਹੱਕਾਂ ਦੀ ਰਾਖੀ ਅਤੇ ਪ੍ਰਾਪਤੀ ਲਈ ਸੰਘਰਸ਼ਾਂ ਦਾ ਠੀਕ ਰਾਹ ਅਖਤਿਆਰ ਰਿਹਾ ਹੈ ਉਸ ਸਮੇਂ ਵੀ ਪੰਜਾਬ ਦੀ ਆਪ ਸਰਕਾਰ ਇਸ ਪੱਸਰ ਰਹੀ ਲੋਕ ਬੇਚੈਨੀ ਤੋਂ ਕੋਈ ਸਬਕ ਲੈਕੇ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਮੀਟਿੰਗਾਂ ਰਾਹੀਂ ਉਹਨਾਂ ਦੀਆਂ ਬਾਜਵ ਮੰਗਾਂ ਦਾ ਹੱਲ ਕਰਨ ਦੀ ਬਿਜਾਏ ਜਬਰ ਦੇ ਜ਼ੋਰ ਸੰਘਰਸ਼ਾਂ ਨੂੰ ਕੁਚਲਣ ਦੇ ਪਹਿਲੀਆਂ ਸਰਕਾਰਾਂ ਦੇ ਰਾਹਾਂ ਤੇ ਤੁਰ ਰਹੀ ਹੈ ਅਤੇ ਗੱਲਬਾਤ ਰਾਹੀਂ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਮੰਗ ਰਹੀਆਂ ਜਥੇਬੰਦੀਆਂ ਨਾਲ ਆਪ ਸਰਕਾਰ ਮੀਟਿੰਗ ਕਰਨ ਲਈ ਵੀ ਤਿਆਰ ਨਹੀਂ ਹੈ

ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਚੱਲੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਰਾਸਤੇ ਵਿਚ ਰੋਕਿਆ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਆਪ ਸਰਕਾਰ ਦਾ ਇਹ ਵਿਵਹਾਰ ਕਿਸੇ ਤੋਂ ਵੀ ਗੁੱਝਾ ਨਹੀਂ ਹੈ,ਇਸ ਤੋਂ ਵੀ ਅਗਾਂਹ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਵੀ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਸਗੋਂ ਨਵੇਂ ਹਮਲੇ ਰਾਹੀਂ ਸਰਕਾਰੀ ਮੁਲਾਜ਼ਮਾਂ ਦੇ ਭੱਤੇ ਬੰਦ ਕੀਤੇ ਜਾ ਰਹੇ ਹਨ,ਹੁਣ ਪੰਜਾਬ ਦੇ ਬੇਵੱਸ ਪਟਵਾਰੀਆਂ ਅਤੇ ਡੀ.ਸੀ.ਦਫ਼ਤਰ ਦੇ ਕਲਰਕਾਂ ਜਾਂ ਹੋਰ ਮੁਲਾਜ਼ਮਾਂ ਵੱਲੋੰ ਆਪ ਸਰਕਾਰ ਦੇ ਲੋਕਮਾਰੂ ਰਵਈਏ ਵਿਰੁੱਧ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ

ਵਿੱਤ ਮੰਤਰੀ ਦੇ ਹੁਕਮਾਂ ‘ਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ

ਉਸ ਸਮੇਂ ਵੀ ਆਪ ਸਰਕਾਰ ਵੱਲੋੰ ਗੱਲਬਾਤ ਰਾਹੀਂ ਉਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਪਹਿਲੀਆਂ ਸਰਕਾਰਾਂ ਵੱਲੋਂ ਲੋਕ ਸੰਘਰਸ਼ਾਂ ਨੂੰ ਕੁਚਲਣ ਲਈ ਤਹਿ ਜ਼ਰੂਰੀ ਸੇਵਾਵਾਂ ਅਧੀਨ ਕਾਨੂੰਨ ਐਸਮਾ ਨੂੰ ਲਾਗੂ ਕਰਨ ਦਾ ਨਾਦਰਸ਼ਾਹੀ ਫੁਰਮਾਨ ਕਰ ਦਿੱਤਾ ਹੈ ਜੋ ਕਿ ਮੰਗਾਂ ਮੰਨਣ ਦੀ ਥਾਂ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਜਬਰ ਦੇ ਜ਼ੋਰ ਸੰਘਰਸ਼ ਨੂੰ ਕੁਚਲਣ ਦਾ ਰਾਹ ਹੈ,ਮੋਰਚੇ ਦੇ ਸੂਬਾਈ ਆਗੂਆਂ ਨੇ ਸਮੂਹ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ,ਇਨਲਿਸਟਮੈਂਟ ਅਤੇ ਰੈਗੂਲਰ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਸਰਕਾਰ ਵੱਲੋੰ ਸੰਘਰਸ਼ਾਂ ਨੂੰ ਕੁਚਲਣ ਦੀ ਨੀਅਤ ਨਾਲ ਲਾਗੂ ਕੀਤੇ ਐਸਮਾ ਕਾਨੂੰਨ ਨੂੰ ਹਟਵਾਉਣ ਲਈ ਉਲੀਕੇ ਅਗਲੇ ਸੰਘਰਸ਼ਾਂ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੁੱਦਿਆ ਜਾਵੇ।

 

ਸਿਹਤ ਵਿਭਾਗ ਕਲੈਰੀਕਲ ਯੂਨੀਅਨ ਦੀ ਜਿਲ੍ਹਾ ਬਾਡੀ ਦੀ ਹੋਈ ਚੋਣ, ਡਾਇਰੈਕਟਰ ਵਿਰੁਧ ਕੀਤੀ ਨਾਅਰੇਬਾਜ਼ੀ

0

ਬਠਿੰਡਾ, 31 ਅਗਸਤ: ਸਿਹਤ ਵਿਭਾਗ ਦੇ ਸਮੂਹ ਸੰਸਥਾਵਾਂ ਦੇ ਕਲੈਰੀਕਲ ਕਾਮਿਆ ਦੀ ਹੰਗਾਮੀ ਮੀਟਿੰਗ ਸੱਦੀ ਗਈ। ਜਿਸ ਵਿੱਚ ਕਲੈਰੀਕਲ ਕਾਮਿਆ ਨੂੰ ਆ ਰਹੀਆ ਮੁਸਕਿਲਾਂ ਅਤੇ ਔਂਕੜਾਂ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ।ਇਸ ਮੌਕੇ ਮੀਟਿੱਗ ਵਿੱਚ ਸਮੂਹ ਸਾਥਿਆ ਵੱਲੋਂ ਪ੍ਰਧਾਨ ਅਤੇ ਹੋਰ ਅਹੁੱਦੇਦਾਰਾ ਦੀ ਨਵੀਂ ਬਾਡੀ ਦੀ ਸਰਬਸੰਮਤੀ ਨਾਲ ਚੌਣ ਕਰਵਾਈ ਗਈ, ਜਿਸ ਵਿੱਚ ਅਮਿਤ ਕੁਮਾਰ, ਜੂਨੀਅਰ ਸਹਾਇਕ ਨੂੰ ਪ੍ਰਧਾਨ, ਰਾਹੁਲ ਗੌਤਮ, ਸਟੇਟੀਕਲ ਅਸਿਸਟੈਂਟ ਨੂੰ ਜਨਰਲ ਸਕੱਤਰ ਅਤੇ ਸੁਖਵੰਤ ਸਿੰਘ,ਕਲਰਕ ਨੂੰ ਬਤੌਰ ਪ੍ਰੈਸ ਸਕੱਤਰ ਚੁਣਿਆ ਗਿਆ।

ਵਿੱਤ ਮੰਤਰੀ ਦੇ ਹੁਕਮਾਂ ‘ਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ

ਇਸ ਉਪਰੰਤ ਰਾਹੁਲ ਗੌਤਮ ਵੱਲੋ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਦੀ ਸੂਬਾ ਕਮੇਟੀ ਨੂੰ ਪਿਛਲੇ ਕਈ ਮਹੀਨਿਆਂ ਤੋਂ ਡਾਇਰੈਕਟਰ ਸਿਹਤ ਵਿਭਾਗ ਵੱਲੋਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਸੀ, ਅਤੇ ਲਗਾਤਾਰ ਟਾਲ-ਮਟੌਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਦੇ ਰੋਸ ਵੱਜੋ ਪੰਜਾਬ ਦੇ ਸਮੂਹ ਸਿਹਤ ਸੰਸਥਾਵਾਂ ਵਿੱਚ ਕਲੈਰੀਕਲ ਕਾਮਿਆ ਵੱਲੋਂ ਕਾਲੇ ਬਿੱਲੇ ਲਗਾਏ ਗਏ ਅਤੇ ਗੇਟ ਰੈਲੀ ਕੀਤੀ ਗਈ ਜਿਸ ਵਿੱਚ ਨਾਅਰੇ ਲਗਾ ਕਿ ਰੋਸ ਜਾਹਿਰ ਕੀਤਾ ਗਿਆ।

ਪਿੰਡ ਦੇ ਮੁੰਡੇ ਨਾਲ ‘ਲਵ ਮੈਰਿਜ’ ਕਰਵਾਉਣ ਵਾਲੀ ਲੜਕੀ ਨੇ ਕੀਤੀ ਆਤਮਹੱਤਿਆ

ਇਸ ਮੌਕ ਨਵੇਂ ਚੁਣੇ ਜਿਲ੍ਹਾ ਪ੍ਰਧਾਨ ਅਮਿਤ ਕੁਮਾਰ ਵੱਲੋਂ ਕਿਹਾ ਗਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ,ਪੰਜਾਬ ਵੱਲੋਂ ਮੰਗਾ ਨਾ ਮੰਨਣ ਦੀ ਸੂਰਤ ਵਿੱਚ ਸੂਬਾ ਕਮੇਟੀ ਦੇ ਸੱਦੇ ਤੇ ਤਿੱਖੇ ਸੰਘਰਸ ਵੀ ਉਲੀਕੇ ਜਾਣਗੇ।

 

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0

ਸਰਕਾਰ ਨੇ ਸੂਬੇ ਦੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ
ਅੰਮ੍ਰਿਤਸਰ, 30 ਅਗਸਤ: ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਮੁਲਾਜ਼ਮਾਂ ਅਤੇ ਵਰਕਰਾਂ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਰਿਕਾਰਡ ਗਿਣਤੀ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਦੇ ਨਕਸ਼ ਘੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਵਿੱਤ ਮੰਤਰੀ ਦੇ ਹੁਕਮਾਂ ‘ਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ

ਮੁੱਖ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਨਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਪਹਿਲਕਦਮੀਆਂ ਕਰੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਰੱਖੜੀ ਦੇ ਤਿਉਹਾਰ ਮੌਕੇ ਆਂਗਨਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਦੀ ਬਿਹਤਰੀ ਲਈ ਧੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਧੀਆਂ ਨੂੰ ‘ਕੁੜੀਆਂ-ਚਿੜੀਆਂ’ ਕਿਹਾ ਜਾਂਦਾ ਸੀ ਪਰ ਹੁਣ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਲੜਕੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਅਸਲ ‘ਚ ‘ਸ਼ੇਰਨੀਆਂ’ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਜੇ ਲੜਕੀਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਦੀਆਂ ਹਨ।

SAD-BSP ਗੱਠਜੋੜ ਹੋਇਆ ਖ਼ਤਮ? ਅਕਾਲੀ ਦਲ ਨੂੰ ਆਇਆ ਦਿੱਲੀ ਤੋਂ ਫ਼ੋਨ, I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ

ਆਪਣੇ ਭ੍ਰਿਸ਼ਟ ਸਾਥੀਆਂ ਦੀ ਹਮਾਇਤ ਵਿੱਚ ਕਲਮ ਛੋੜ ਹੜਤਾਲ ਕਰਨ ਦੀ ਯੋਜਨਾ ਬਣਾ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦਾ ਅਜਿਹਾ ਗੈਰ-ਜ਼ਿੰਮੇਵਾਰਾਨਾ ਵਤੀਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਹੜਤਾਲਾਂ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ-ਬਰ-ਤਿਆਰ ਹੈ ਪਰ ਉਹ ਉਨ੍ਹਾਂ ਲੋਕਾਂ ਦੀ ਹਮਾਇਤ ਵਿੱਚ ਕੀਤੀ ਜਾਣ ਵਾਲੀ ਬਲੈਕਮੇਲਿੰਗ ਨੂੰ ਵੀ ਬਰਦਾਸ਼ਤ ਨਹੀਂ ਕਰਨਗੇ, ਜਿਨ੍ਹਾਂ ਨੂੰ ਲੋਕਾਂ ਦੀ ਲੁੱਟ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲਾਜ਼ਮੀ ਸੇਵਾਵਾਂ ਐਕਟ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਕਰਮਚਾਰੀਆਂ ਵੱਲੋਂ ਛੁੱਟੀ ‘ਤੇ ਜਾਣ ਦੀ ਸੂਰਤ ਵਿੱਚ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਭਾਵੁਕ ਲਹਿਜੇ ਨਾਲ ਕਿਹਾ ਕਿ ਉਨ੍ਹਾਂ ਦੀ ਮਾਂ ਸੰਗਰੂਰ ਵਿੱਚ ਆਪਣੇ ਜੱਦੀ ਪਿੰਡ ਵਿੱਚ ਰਹਿਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਮਾਂ ਨੂੰ ਮਿਲੇ 40 ਦਿਨ ਤੋਂ ਵੱਧ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਦੀ ਤਨਦੇਹੀ ਨਾਲ ਸੇਵਾ ਕਰਨ ਦੇ ਰਾਹ ਵਿੱਚ ਰੁਕਾਵਟ ਨਹੀਂ ਬਣੇਗੀ ਕਿਉਂਕਿ ਪੰਜਾਬ ਦੀਆਂ ਸਾਰੀਆਂ ਬਜ਼ੁਰਗ ਮਾਵਾਂ ਦਾ ਅਸ਼ੀਰਵਾਦ ਉਨ੍ਹਾਂ ਦੇ ਨਾਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੇ ਮਾਤਾ ਜੀ ਪਿੰਡਾਂ ਦਾ ਦੌਰਾ ਕਰਨ ਵੇਲੇ ਬਜ਼ੁਰਗਾਂ ਨੂੰ ਮਿਲਦੇ ਅਤੇ ਉਨ੍ਹਾਂ ਦੇ ਪੈਰ ਛੂੰਹਦੇ ਦੇਖਦੇ ਹਨ ਤਾਂ ਉਨ੍ਹਾਂ ਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ ਅਤੇ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰ ਲਈ ਪੂਰੀ ਵਾਹ ਲਾ ਰਿਹਾ ਹੈ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੇਰੋਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੇ ਬੇਲਗਾਮ ਹੋਣ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਦੇ ਧੀਆਂ-ਪੁੱਤਰਾਂ ਨੂੰ ਅਖ਼ਤਿਆਰ ਦੇ ਕੇ ਸੂਬੇ ਦੀ ਰਾਜਨੀਤੀ ਵਿੱਚ ਇੱਕ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਆਪਣੇ ਆਪ ਨੂੰ ਮਹਿਲਾਂ ਵਿੱਚ ਕੈਦ ਕਰ ਲਿਆ ਸੀ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ ਅਤੇ ਹੁਣ ਇੱਕ ਲੋਕ-ਪੱਖੀ ਸਰਕਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ।ਇਸ ਮੌਕੇ ਇਕ ਆਂਗਣਵਾੜੀ ਵਰਕਰ ਨੇ ਸਟੇਜ ‘ਤੇ ਮੁੱਖ ਮੰਤਰੀ ਨੂੰ ਰੱਖੜੀ ਵੀ ਬੰਨ੍ਹੀ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

 

ਬਲਕਾਰ ਸਿੰਘ ਬਰਾੜ ਦੂਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ

0

ਸੁਖਜਿੰਦਰ ਮਾਨ
ਬਠਿੰਡਾ, 30 ਅਗਸਤ: ਸ਼ਰੋਮਣੀ ਅਕਾਲੀ ਦਲ ਵੱਲੋਂ ਅੱਜ ਐਲਾਨੇ ਗਏ 15 ਜਿਲ੍ਹਾ ਪ੍ਰਧਾਨਾ ਦੀ ਪਹਿਲੀ ਸੂਚੀ ਵਿਚ ਜ਼ਿਲ੍ਹਾ ਬਠਿੰਡਾ ਦਿਹਾਤੀ ਦੀ ਵਾਂਗਡੋਰ ਮੁੜ ਬਲਕਾਰ ਸਿੰਘ ਬਰਾੜ ਨੂੰ ਸੌਪੀ ਗਈ ਹੈ। ਬਾਦਲ ਪਰਵਾਰ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਸ: ਬਰਾੜ ਇਸਤੋਂ ਪਹਿਲਾਂ ਵੀ ਜ਼ਿਲ੍ਹਾ ਜਥੇਦਾਰ ਰਹਿ ਚੁੱਕੇ ਹਨ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਇਸਤੋਂ ਇਲਾਵਾ ਉਨ੍ਹਾਂ ਨੂੰ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਚੋਣ ਕਨਵੀਨਰ ਵੀ ਲਵਾਇਆ ਗਿਆ ਸੀ। ਉਧਰ ਬਲਕਾਰ ਸਿੰਘ ਬਰਾੜ ਦੀ ਨਿਯੁਕਤੀ ’ਤੇ ਜ਼ਿਲ੍ਹਾ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਨੇ ਖ਼ੁਸੀ ਦਾ ਇਜ਼ਾਹਰ ਕੀਤਾ ਹੈ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਜਦ ਕਿ ਨਵਨਿਯੁਕਤ ਪ੍ਰਧਾਨ ਸ: ਬਰਾੜ ਨੇ ਪਾਰਟੀ ਹਾਈਕਮਾਂਡ ਤੇ ਖ਼ਾਸਕਰ ਦੂਜੀ ਵਾਰ ਵਿਸਵਾਸ ਜਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਪਾਰਟੀ ਲਈ ਪੂਰੀ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ।

 

‘ਹਾਕੀ ਦਾ ਜਾਦੂਗਰ ਮੇਜਰ ਧਿਆਨ ਚੰਦ’ ਪੁਸਤਕ ਦਾ ਲੋਕ ਅਰਪਣ

0

ਸੁਖਜਿੰਦਰ ਮਾਨ
ਬਠਿੰਡਾ, 30 ਅਗਸਤ: ਕੌਮੀ ਖੇਡ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਯਾਦ ਕੀਤਾ ਗਿਆ ਜਿਨ੍ਹਾਂ ਦੇ ਜਨਮ ਦਿਨ ਨੂੰ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧਿਆਨ ਚੰਦ ਦੀ ਤਸਵੀਰ ਉਤੇ ਫੁੱਲਮਾਲਾ ਭੇਂਟ ਕਰ ਕੇ ਸ਼ਰਧਾ ਭੇਂਟ ਕੀਤੀ ਗਈ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਇੰਦਰਜੀਤ ਕੌਰ ਮਾਨ ਤੇ ਦਵਿੰਦਰ ਸਿੰਘ ਲਾਡੀ ਢੌਂਸ ਤੇ ਡਾ ਨਿਰਮਲ ਜੌੜਾ ਵੱਲੋਂ ਮਹਾਨ ਹਾਕੀ ਖਿਡਾਰੀ ਦੀ ਜੀਵਨੀ ਪੁਸਤਕ ‘ਹਾਕੀ ਦਾ ਜਾਦੂਗਰ ਮੇਜਰ ਧਿਆਨ ਚੰਦ’ ਦਾ ਵੀ ਲੋਕ ਅਰਪਣ ਵੀ ਕੀਤਾ ਗਿਆ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਖੇਡ ਮੰਤਰੀ ਦੇ ਲੋਕ ਸੰਪਰਕ ਅਫਸਰ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਇਹ ਬਾਲ ਸਾਹਿਤ ਦੀ ਪੁਸਤਕ ਲਿਖੀ ਗਈ ਹੈ ਜਿਸ ਨੂੰ ਲੋਕਗੀਤ ਪ੍ਰਕਾਸ਼ਨ ਨੇ ਸਚਿੱਤਰ ਰੰਗਦਾਰ ਛਾਪਿਆ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਨਵੀਂ ਉਮਰ ਦੇ ਖਿਡਾਰੀਆਂ ਲਈ ਪ੍ਰੇਰਨਾ ਦਾ ਸ੍ਰੋਤ ਹਨ। ਉਨ੍ਹਾਂ ਕਿਹਾ ਕਿ ਖੇਡਾਂ ਤੇ ਸਾਹਿਤ ਦੇ ਖੇਤਰ ਵਿੱਚ ਖੇਡ ਸਾਹਿਤ ਦਾ ਵਡਮੁੱਲਾ ਯੋਗਦਾਨ ਹੈ।

 

ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਮਨਾਇਆ

ਸੁਖਜਿੰਦਰ ਮਾਨ
ਬਠਿੰਡਾ, 30 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਿਜਨਲ ਸੈਂਟਰ ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਵੱਲੋਂ ਤੀਆਂ ਤੀਜ ਦੀਆਂ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਐਮ.ਏ. ਪੰਜਾਬੀ, ਅੰਗਰੇਜੀ ਅਤੇ ਅਰਥਸ਼ਾਸਤਰ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਲੋਕ ਗੀਤ ਅਤੇ ਲੋਕ ਖੇਡਾਂ ਦੇ ਮੁਕਾਬਲੇ ਰੱਖੇ ਗਏ।ਇਸ ਵਿੱਚ ਲੋਕ ਗੀਤ, ਲੋਕ ਸਾਜ, ਮਹਿੰਦੀ, ਰੱਸੀ ਟੱਪਣਾ, ਗੀਟੇ ਖੇਡਣਾ, ਪੰਜਾਬੀ ਪਹਿਰਾਵਾ ਆਦਿ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥੀਆਂ ਨੇ ਵੱਖ-ਵੱਖ ਮੁਕਬਾਲਿਆਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਇਸ ਪ੍ਰੋਗਰਾਮ ਵਿੱਚ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਹੁੰਦਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਵਿਭਾਗ ਦੇ ਮੁਖੀ ਡਾ. ਸੁਮਨ ਵੱਲੋਂ ਮੁੱਖ ਮਹਿਮਾਨ ਦਾ ਪ੍ਰੋਗਰਾਮ ਵਿੱਚ ਆਉਣ ਲਈ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਅਧਿਆਪਨ ਅਤੇ ਗੈਰ ਅਧਿਆਪਨ ਅਮਲੇ ਨੇ ਵੀ ਭਾਗ ਲਿਆ ।