Home Blog Page 2023

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ

0

ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
ਬਾਬਾ ਬਕਾਲਾ (ਅੰਮ੍ਰਿਤਸਰ), 30 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਖਰੇਵੇਂ ਰਹਿਤ ਸਮਾਜ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

SAD-BSP ਗੱਠਜੋੜ ਹੋਇਆ ਖ਼ਤਮ? ਅਕਾਲੀ ਦਲ ਨੂੰ ਆਇਆ ਦਿੱਲੀ ਤੋਂ ਫ਼ੋਨ, I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਵੱਲੋਂ ਸਿਖਾਏ ਗਏ ਰਸਤੇ ਉਤੇ ਚੱਲਦਿਆਂ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਹਮੇਸ਼ਾ ਹੀ ਵਿਲੱਖਣ ਅਨੁਭਵ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ।

ਵਿੱਤ ਮੰਤਰੀ ਦੇ ਹੁਕਮਾਂ ‘ਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ ’ਤੇ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਦੇ ਮਜ਼ਬੂਤ ਬੰਧਨ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਨੂੰ ਮੁੜ ਦ੍ਰਿੜ੍ਹ ਕਰਨ ਦਾ ਮੌਕਾ ਹੈ, ਜੋ ਸਾਨੂੰ ਬਿਹਤਰ ਇਨਸਾਨ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਸ਼ਾਂਤੀ, ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।

 

ਵਿੱਤ ਮੰਤਰੀ ਦੇ ਹੁਕਮਾਂ ‘ਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ

0

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਕੀਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਅਤਲ ਕੀਤੀ ਗਈ ਸਹਾਇਕ ਕੰਟਰੋਲਰ ਸੀਮਾ ਗੁਪਤਾ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸੀ ਅਤੇ ਉਸ ਕੋਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਵਾਧੂ ਚਾਰਜ ਵੀ ਸੀ। ਉਨ੍ਹਾਂ ਦੱਸਿਆ ਕਿ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਇਹ ਅਧਿਕਾਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਪ੍ਰੋਬੇਸ਼ਨ ਕਲੀਅਰ ਕਰਨ ਦੇ ਬਦਲੇ ਵਿੱਚ ਰਿਸਵਤ ਮੰਗਦੀ ਹੈ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਸ. ਚੀਮਾ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਕੁਮਾਰ ਸਿਨਹਾ ਅਤੇ ਡਾਇਰੈਕਟਰ (ਖਜਾਨੇ ਤੇ ਲੇਖਾ) ਜਨਾਬ ਮੁਹੰਮਦ ਤਾਇਅਬ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਬੂਤ ਵਜੋਂ ਵੀਡਿਓ ਕਲਿੱਪ ਅਤੇ ਵੱਖ-ਵੱਖ ਅਖਬਾਰਾਂ ਵਿੱਚ ਲੱਗੀਆਂ ਖਬਰਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੜਤਾਲ ਉਪਰੰਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ।

SAD-BSP ਗੱਠਜੋੜ ਹੋਇਆ ਖ਼ਤਮ? ਅਕਾਲੀ ਦਲ ਨੂੰ ਆਇਆ ਦਿੱਲੀ ਤੋਂ ਫ਼ੋਨ, I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ

ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਾਕਰ ਵੱਲੋਂ ਚਲਾਈ ਗਈ ਮੁਹਿੰਮ ਦਾ ਜਿਕਰ ਕਰਦਿਆਂ ਸ. ਚੀਮਾ ਨੇ ਕਿਹਾ ਸਾਡੀ ਸਰਕਾਰ ਵੱਲੋਂ ਸਤਾ ਸੰਭਾਲਦਿਆਂ ਹੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ ਗਿਆ।

 

ਫਿਲਮਾਂ ’ਚ ਸਿੱਖ ਵਿਰੋਧੀ ਕਿਰਦਾਰ ਰੋਕਣ ਲਈ ਸਰਕਾਰਾਂ ਗੰਭੀਰ ਨਹੀਂ- ਭਾਈ ਗਰੇਵਾਲ

0
ਸ਼੍ਰੋਮਣੀ ਕਮੇਟੀ ਕਈ ਵਾਰ ਮਤਾ ਪਾਸ ਕਰਕੇ ਸੈਂਸਰ ਬੋਰਡ ’ਚ ਸਿੱਖ ਨੁਮਾਇੰਦੇ ਦੀ ਕਰ ਚੁੱਕੀ ਹੈ ਮੰਗ
ਅੰਮ੍ਰਿਤਸਰ 30 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਯਾਰੀਆਂ-2’ ਫਿਲਮ ਦੇ ਜਾਰੀ ਹੋਏ ਇਕ ਗੀਤ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਈ ਗਰੇਵਾਲ ਨੇ ਆਖਿਆ ਕਿ ਅਕਸਰ ਫਿਲਮਾਂ ਅੰਦਰ ਸਿੱਖ ਮਰਯਾਦਾ, ਸਿਧਾਂਤਾਂ ਅਤੇ ਰਹਿਣੀ ਨੂੰ ਸੱਟ ਮਾਰਨ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ, ਪਰੰਤੂ ਕੇਂਦਰ ਸਰਕਾਰ ਅਜਿਹੇ ਸੰਜੀਦਾ ਮਾਮਲਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ। ਉਨ੍ਹਾਂ ਆਖਿਆ ਕਿ ਫਿਲਮ ਸੈਂਸਰ ਬੋਰਡ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਖ਼ਿਆਲ ਵਿਚ ਰੱਖ ਕੇ ਕਦੇ ਵੀ ਫਿਲਮਾਂ ਦਾ ਨਰੀਖਣ ਨਹੀਂ ਕੀਤਾ ਜਾਂਦਾ। ਇਸੇ ਕਰਕੇ ਹੀ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਅਜਿਹੀਆਂ ਆਪ ਹੁਦਰੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਂਸਰ ਬੋਰਡ ਨੇ ਇਹ ਯਕੀਨੀ ਬਣਾਉਣਾ ਹੁੰਦਾ ਹੈ ਕਿ ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਦੇ ਖਿਲਾਫ ਕੋਈ ਵੀ ਫਿਲਮਾਂਕਣ ਨਾ ਹੋਵੇ, ਪਰੰਤੂ ਸਭ ਜਾਣਦਿਆਂ ਵੀ ਇਹ ਚਲਣ ਜਾਰੀ ਹੈ। ਉਨ੍ਹਾਂ ਕਿਹਾ ਕਿ ਯਾਰੀਆਂ-2 ਫਿਲਮ ਦੇ ਗੀਤ ਵਿਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਤਾਰ-ਤਾਰ ਕੀਤਾ ਗਿਆ ਅਤੇ ਸਰਕਾਰਾਂ ਫਿਰ ਵੀ ਚੁੱਪ ਹਨ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਫਿਲਮ ਦੇ ਗੀਤ ’ਚ ਸਿੱਖ ਵਿਰੋਧੀ ਹਰਕਤ ਖ਼ਿਲਾਫ਼ ਭਾਵੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ, ਪਰੰਤੂ ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਹਰਕਤ ’ਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾਮਲਿਆਂ ’ਤੇ ਸਖ਼ਤੀ ਨਾਲ ਪੇਸ਼ ਆਉਣ। ਭਾਈ ਗਰੇਵਾਲ ਨੇ ਇਹ ਵੀ ਕਿਹਾ ਕਿ ਫਿਲਮ ਸੈਂਸਰ ਬੋਰਡ ਵਿਚ ਹਰ ਧਰਮ ਦਾ ਨੁਮਾਇੰਦਾ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਦੇ ਵਿਰੁੱਧ ਕੋਈ ਦ੍ਰਿਸ਼ ਜਨਤਕ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਕਈ ਵਾਰ ਜਨਰਲ ਇਜਲਾਸਾਂ ਦੌਰਾਨ ਮਤੇ ਪਾਸ ਕਰਕੇ ਵੀ ਸਰਕਾਰਾਂ ਨੂੰ ਭੇਜ ਚੁੱਕੀ ਹੈ। ਇਸ ਦੇ ਬਾਵਜੂਦ ਵੀ ਸਰਕਾਰਾਂ ਨੇ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ।
ਉਨ੍ਹਾਂ ਕਿਹਾ ਕਿ ਭਾਵੇਂ ‘ਯਾਰੀਆਂ-2’ ਫਿਲਮ ’ਚ ਸਿੱਖ ਵਿਰੋਧੀ ਹਰਕਤ ਨੂੰ ਲੈ ਕੇ ਭਾਜਪਾ ਦੇ ਨੁਮਾਇੰਦੇ ਵੀ ਫਿਲਮ ਦਾ ਵਿਰੋਧ ਕਰ ਰਹੇ ਹਨ, ਪਰ ਦੁੱਖ ਦੀ ਗੱਲ ਹੈ ਕਿ ਉਹ ਆਪਣੀ ਸਰਕਾਰ ’ਤੇ ਕਾਰਵਾਈ ਲਈ ਦਬਾਅ ਨਹੀਂ ਬਣਾ ਰਹੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕੌਮੀ ਬੁਲਾਰੇ ਸ. ਆਰਪੀ ਸਿੰਘ ਨੇ ‘ਯਾਰੀਆਂ-2’ ਫਿਲਮ ਦੇ ਸਿੱਖ ਵਿਰੋਧੀ ਹਿੱਸੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ, ਲੇਕਿਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਸਬੰਧਤ ਵਿਭਾਗਾਂ ਦੇ ਮੰਤਰੀਆਂ ਨਾਲ ਦੋਸ਼ੀਆਂ ਖਿਲਾਫ ਕਾਰਵਾਈ ਸਬੰਧੀ ਵੀ ਗੱਲ ਕਰਨ। ਉਨ੍ਹਾਂ ਕਿਹਾ ਕਿ ਕੇਵਲ ਲੋਕਾਂ ਨੂੰ ਦਿਖਾਉਣ ਲਈ ਰਾਜਸੀ ਬਿਆਨ ਭਾਜਪਾ ਦੇ ਆਗੂਆਂ ਦੀ ਸੰਜੀਦਗੀ ਨਹੀਂ ਦਰਸਾ ਸਕਦੇ, ਜਦ ਤੱਕ ਉਹ ਕਾਰਵਾਈ ਕਰਾਉਣ ਲਈ ਯਤਨ ਨਾ ਕਰਨ। ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਬੇਹੱਦ ਸੰਜੀਦਾ ਢੰਗ ਨਾਲ ਕਾਰਵਾਈ ਕਰ ਰਹੀ ਹੈ ਅਤੇ ਪੁਲਿਸ ਪਾਸ ਸ਼ਿਕਾਇਤ ਦੇਣ ਦੇ ਨਾਲ-ਨਾਲ ਕਾਨੂੰਨੀ ਵਿਭਾਗ ਰਾਹੀਂ ਵੀ ਮਾਮਲਾ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਅਜਿਹੀਆਂ ਹਰਕਤਾਂ ਰੋਕਣ ਲਈ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੱਕ ਵੀ ਪਹੁੰਚ ਕੀਤੀ ਜਾਵੇਗੀ।

SAD-BSP ਗੱਠਜੋੜ ਹੋਇਆ ਖ਼ਤਮ? ਅਕਾਲੀ ਦਲ ਨੂੰ ਆਇਆ ਦਿੱਲੀ ਤੋਂ ਫ਼ੋਨ, I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ: ਬੀਜੇਪੀ ਨੂੰ ਚੋਣੋਤੀ ਦੇਣ ਲਈ I.N.D.I.A ਬਣਾਈ ਹੈ। ਜਿਸ ਵਿਚ ਵੱਖ-ਵੱਖ ਪਾਰਟੀਆਂ ਸ਼ਾਮਲ ਹਨ। ਵਿਰੋਧੀ ਪਾਰਟੀਆਂ ਦੇ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹੋਣੀ ਹੈ। ਮੁੰਬਈ ਮੀਟਿੰਗ ਵਿਚ ਵਿਰੋਧੀ ਗਠਜੋੜ ਵਿਚ ਕੁੱਝ ਹੋਰ ਸਿਆਸੀ ਪਾਰਟੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਗਠਜੋੜ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇੰਡੀਆ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫਿਲਹਾਲ ਸ਼੍ਰੋਮਣੀ ਅਕਾਲੀ ਦਲ ‘ਪੰਜਾਬ ਬਚਾਉ ਫਰੰਟ’ ਚਾਹੁੰਦਾ ਹੈ। ਸੂਤਰਾਂ ਮੁਤਾਬਕ ਬਿਹਾਰ ਨੇ ਨਿਤੀਸ਼ ਕੁਮਾਰ ਅਕਾਲੀ ਦਲ ਦੇ ਸੰਪਰਕ ਵਿਚ ਹਨ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਉਥੇ ਹੀ ਦੂਜੇ ਪਾਸੇ BSP ਪਾਰਟੀ ਮੁੱਖੀ ਮਾਇਆਵਤੀ ਨੇ ਟਵੀਟ ਕਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਬਸਪਾ, 2007 ਵਾਂਗ, ਵਿਰੋਧੀਆਂ ਦੇ ਜੁਗਾੜ/ਹੇਰਾਫੇਰੀ ਦੀ ਬਜਾਏ ਆਪਸੀ ਭਾਈਚਾਰਕ ਸਾਂਝ ਦੇ ਆਧਾਰ ‘ਤੇ ਕਰੋੜਾਂ ਅਣਗੌਲੇ/ਬਿਖਰੇ ਹੋਏ ਸਮਾਜ ਨੂੰ ਜੋੜ ਕੇ ਲੋਕ ਸਭਾ ਅਤੇ ਚਾਰ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਇਕੱਲੇ ਲੜੇਗੀ।” ਕੀ ਇਸ ਟਵੀਟ ਨਾਲ ਇਹ ਸੱਮਝਨਾ ਠੀਕ ਹੋਵੇਗਾ ਕਿ ਪੰਜਾਬ ਵਿਚ SAD-BSP ਗੱਠਜੋੜ ਹੁਣ ਖ਼ਤਮ ਹੋ ਗਿਆ ਹੈ।

ਲਓ ਸਰਕਾਰ ਨੇ ਪੂਰਾ ਕੀਤਾ ਆਪਣਾ ਵਾਧਾ, ਹੁਣ ਔਰਤਾਂ ਨੂੰ ਹਰ ਮਹੀਨੇ ਮਿਲਣਗੇ 2000 ਰੁਪਏ ਮਹੀਨਾ

ਕਰਨਾਟਕ: ਕਰਨਾਟਕ ਸਰਕਾਰ ਨੇ ਆਪਣੀ ਪੰਜ ਚੋਣਾਵੀ ਗਰੰਟੀਆਂ ਵਿਚੋਂ ਚੌਥੀ ਗਾਰੰਟੀ ‘ਗ੍ਰੁਹਿ ਲਕਸ਼ਮੀ ਯੋਜਨਾ’ ਸ਼ੁਰੂ ਕਰਨ ਜਾ ਰਹੀ ਹੈ। ਮੈਸੂਰ ਵਿੱਚ ਇੱਕ ਕਰੋੜ ਤੋਂ ਵੱਧ ਔਰਤਾਂ ਨੂੰ 2,000 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਧਾਨ ਐੱਮ. ਮਲਿਕਾਰਜੁਨ ਖੜਗੇ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ‘ਗ੍ਰਹਿ ਲਕਸ਼ਮੀ’ ਯੋਜਨਾ ਲਈ ਲਗਭਗ 1.08 ਕਰੋੜ ਸੰਭਾਵੀ ਲਾਭਪਾਤਰੀਆਂ ਨੇ ਨਾਮ ਦਰਜ ਕਰਵਾਇਆ ਹੈ। ਇਹ ਸਕੀਮ ਮਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਤੋਂ ਹਟਾਉਣ ਲਈ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ 5 ‘ਚੋਣ ਗਾਰੰਟੀਆਂ’ ਵਿੱਚੋਂ ਇੱਕ ਹੈ।

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਮੁੱਖ ਮੰਤਰੀ ਸਿੱਧਰਮਈਆ ਨੇ ਸੋਮਵਾਰ ਨੂੰ ਮੈਸੂਰ ‘ਚ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਮਾਗਮ ‘ਚ ਲਗਭਗ ਇਕ ਲੱਖ ਲੋਕ ਸ਼ਾਮਲ ਹੋਣਗੇ। ਜਿੱਥੇ ਖੜਗੇ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ, ਜਦਕਿ ਉਹ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਰਾਹੁਲ ਗਾਂਧੀ ਵੀ ਮੌਜੂਦ ਹੋਣਗੇ। ਸਿੱਧਰਮਈਆ ਨੇ ਪਿਛਲੇ ਹਫਤੇ ਕਿਹਾ ਸੀ ਕਿ ਸਰਕਾਰ 1.08 ਕਰੋੜ ਔਰਤਾਂ ਦੇ ਬੈਂਕ ਖਾਤਿਆਂ ‘ਚ ਸਿੱਧੇ ਤੌਰ ‘ਤੇ 2,000 ਰੁਪਏ ਮਹੀਨਾ ਟਰਾਂਸਫਰ ਕਰੇਗੀ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਮੌਜੂਦਾ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਨੇ ਵੀ ਵਿਧਾਨ ਸਭਾ ਚੋਣਾ ਤੋਂ ਪਹਿਲਾ ਪੰਜਾਬ ਵਾਸਿਆ ਨੂੰ ਵਾਅਦਾ ਕੀਤਾ ਸੀ ਕਿ ਉਹ ਵੀ ਅੋਰਤਾਂ ਨੂਮ ਹਰ ਮਹੀਨੇ 1000 ਰੁਪਏ ਮਹੀਨਾ ਦੇਵੇੇਗੀ। ਪਰ ਸਰਕਾਰ ਬਣੇ ਹੋਏ ਲਗਭਗ ਢੇਡ ਸਾਲ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ ਪਰ ਇਹ ਗਰੰਟੀ ਪੂਰੀ ਨਹੀਂ ਹੋਈ। ਆਪਣੀ ਇਸ ਗਰੰਟੀ ਨੂੰ ਪੂਰਾ ਨਾ ਹੋਣ ਕਰਕੇ ਵਿਰੋਧੀ ਧਿਰ ਅਕਸਰ ਮੌਜੂਦਾ ਸਰਕਾਰ ਨੂੰ ਘੇਰਦੀ ਨਜ਼ਰ ਆਉਂਦੀ ਹੈ।

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

0

ਚੰਡੀਗੜ੍ਹ,30 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਢਾਂਚੇ ਦਾ ਵਿਸਤਾਰ ਕੀਤਾ ਹੈ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

0
ਲੋਕਾਂ ਨੂੰ ਖੱਜਲ-ਖ਼ੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ
ਮੁਲਾਜ਼ਮ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ ਪਰ ਸਰਕਾਰ ਤੈਅ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ
ਚੰਡੀਗੜ੍ਹ, 30 ਅਗਸਤ: ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।
ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਬਿਜਲੀ ਬਚਾਓ” ਜਾਗਰੂਕਤਾ ਰੈਲੀ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 30 ਅਗਸਤ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਦੇ ਐਨ.ਐਸ.ਐਸ. ਵਿਭਾਗ ਵੱਲੋਂ “ਬਿਜਲੀ ਬਚਾਓ” ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਆਪਣੇ ਸੰਦੇਸ਼ ਵਿੱਚ ਕਾਰਜਕਾਰੀ ਉੱਪ ਕੁਲਪਤੀ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਬਿਜਲੀ ਦੀ ਬੱਚਤ ਲਈ ਸਭਨਾਂ ਨੂੰ ਆਪਣੇ ਘਰਾਂ ਵਿੱਚ ਸੋਲਰ ਪੈਨਲ ਲਗਾਉਣ, ਗੈਰ ਰਵਾਇਤੀ ਉਰਜਾ ਸ੍ਰੋਤਾਂ ਦੀ ਵਰਤੋਂ ਕਰਨ ਅਤੇ ਕੁਦਰਤੀ ਰੋਸ਼ਨੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਡੀਨ ਡਾ. ਅਮਿਤ ਟੁਟੇਜਾ ਨੇ ਕਿਹਾ ਕਿ ਲੋਕਾਂ ਨੂੰ ਹਰੇ ਭਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਕੇ ਅਸੀਂ ਕੁਦਰਤੀ ਸਾਧਨਾਂ ਜਿਵੇਂ ਕੋਲਾ, ਲੱਕੜ, ਗੈਸ ਆਦਿ ਦੇ ਭੰਡਾਰਾਂ ਦੀ ਰਾਖੀ ਕਰ ਸਕਦੇ ਹਾਂ। ਵਿਭਾਗ ਮੁੱਖੀ ਇੰਜ. ਮੁਕੇਸ਼ ਕੁਮਾਰ ਤੇ ਇੰਜ. ਕੇਵਲ ਸਿੰਘ ਦੀ ਅਗਵਾਈ ਹੇਠ ਲਗਭਗ 100 ਐਨ. ਐਸ.ਐਸ. ਸ੍ਵੈ-ਸੇਵੀਆਂ ਵੱਲੋਂ ਹੱਥਾਂ ਵਿੱਚ “ਬਿਜਲੀ ਬਚਾਓ, ਧਰਤ ਬਚਾਓ” ਵਰਗੇ ਬੈਨਰਾਂ ਨੂੰ ਹੱਥ ਵਿੱਚ ਫੜ ਕੇ ਵਿਦਿਆਰਥੀਆਂ ਨੇ ’ਵਰਸਿਟੀ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕੀਤਾ।

ਪੰਜਾਬ ਸਰਕਾਰ ਖਿਡਾਰੀਆਂ ਲਈ ‘ਰਨਵੇ’ ਬਣੇਗੀ, ਖਿਡਾਰੀ ਉਡਾਨ ਭਰਨ ਲਈ ਤਿਆਰ ਰਹਿਣ: ਭਗਵੰਤ ਮਾਨ

ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਡਾ. ਹਰਸਿਮਰਨ ਸਿੰਘ ਨੇ ਕਿਹਾ ਕਿ ਕੁਦਰਤ ਸਾਨੂੰ ਬਹੁਤ ਨਿਆਮਤਾਂ ਬਖ਼ਸ਼ਦੀ ਹੈ, ਸਾਨੂੰ ਉਨ੍ਹਾਂ ਨੂੰ ਮਾਨਣ ਦਾ ਵੱਲ ਸਿੱਖਣਾ ਚਾਹੀਦਾ ਹੈ। ਜਿਸਦੇ ਚੱਲਦੇ ਕੁਦਰਤੀ ਸ੍ਰੋਤਾਂ ਦੀ ਸੰਭਾਲ ਸਮੇਂ ਦੀ ਵੱਡੀ ਮੰਗ ਹੈ।

 

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

0

ਵਾਅਦਾ ਮੁਆਫ਼ ਗਵਾਹ ਬਣੇ ਮਲਕੀਤ ਦਾਸ ਨੇ ਸੈਸਨ ਕੋਰਟ ’ਚ ਦਿੱਤੇ ਬਿਆਨਾਂ ’ਚ ਆਈ.ਜੀ ਦਾ ਵੀ ਨਾਮ ਲਿਆ
ਫ਼ਰੀਦਕੋਟ, 30 ਅਗਸਤ: ਕਰੀਬ ਅੱਧੀ ਦਰਜ਼ਨ ਪੁਲਿਸ ਅਧਿਕਾਰੀਆਂ ਲਈ ‘ਜਾਨ ਦਾ ਖੋਅ’ ਬਣ ਚੁੱਕੇ ਕੋਟਸੁਖੀਏ ਦੇ ਮਹੰਤ ਦਿਆਲ ਦਾਸ ਕਤਲ ਕਾਂਡ ’ਚ ਹੁਣ ਮੁੜ ਫ਼ਰੀਦਕੋਟ ਰੇਂਜ ਦੇ ਸਾਬਕਾ ਆਈ.ਜੀ ’ਤੇ ਉਂਗਲ ਉੱਠੀ ਹੈ। ਇਸ ਕਤਲ ਕਾਂਡ ਤੋਂ ਬਾਅਦ ਮੁੱਖ ਸਾਜਸਘਾੜੇ ਸੰਤ ਜਰਨੈਲ ਦਾਸ ਨੂੰ ਦੋਸੀ ਵਜੋਂ ਮੁੜ ਨਾਮਜਦ ਕਰਵਾਉਣ ਲਈ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਲੱਖਾਂ ਦੀ ਰਿਸ਼ਵਤ ’ਚ ‘ਵਿਚੋਲੇ’ ਦੀ ਭੂਮਿਕਾ ਨਿਭਾਉਣ ਵਾਲੇ ਸੰਤ ਮਲਕੀਤ ਦਾਸ ਨੇ ਸੈਸਨ ਕੋਰਟ ’ਚ ਸੀਆਰਪੀਸੀ ਦੀ ਧਾਰਾ 164 ਦੇ ਦਿੱਤੇ ਬਿਆਨਾਂ ਵਿਚ ਕੁੱਝ ਸਮਾਂ ਪਹਿਲਾਂ ਇੱਥੋਂ ਬਦਲੇ ਗਏ ਆਈ.ਜੀ ਦੀ ਰਿਸ਼ਵਤ ਕਾਂਡ ’ਚ ਭੂਮਿਕਾ ਨੂੰ ਸਾਹਮਣੇ ਲਿਆਂਦਾ ਹੈ। ਜਿਸਤੋਂ ਬਾਅਦ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਗੱਲ ਫ਼ਿਰ ਤੋਂ ਸਾਹਮਣੇ ਆਉਣ ਲੱਗੀ ਹੈ।

ਪੰਜਾਬ ਸਰਕਾਰ ਖਿਡਾਰੀਆਂ ਲਈ ‘ਰਨਵੇ’ ਬਣੇਗੀ, ਖਿਡਾਰੀ ਉਡਾਨ ਭਰਨ ਲਈ ਤਿਆਰ ਰਹਿਣ: ਭਗਵੰਤ ਮਾਨ

ਗੌਰਤਲਬ ਹੈ ਕਿ 35 ਲੱਖ ਦੇ ਇਸ ਰਿਸਵਤ ਕਾਂਡ ’ਚ ਪੰਜਾਬ ਸਰਕਾਰ ਦੀਆਂ ਹਿਦਾਇਤਾਂ ‘ਤੇ ਡੀਆਈਜੀ ਫਿਰੋਜ਼ਪੁਰ ਦੀ ਪੜਤਾਲ ਦੇ ਆਧਾਰ ਉਤੇ ਐਸ.ਪੀ ਗਗਨੇਸ਼ ਕੁਮਾਰ, ਡੀ.ਐਸ.ਪੀ ਸੁਸ਼ੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪਰਾਸ਼ਰ, ਸੰਤ ਮਲਕੀਤ ਦਾਸ ਬੀੜ ਸਿੱਖਾਂ ਵਾਲਾ ਅਤੇ ਠੇਕੇਦਾਰ ਜਸਵਿੰਦਰ ਸਿੰਘ ਜੱਸੀ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਿਤੀ 02.06.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 07, 07-ਏ, 08, 13-1 (ਬੀ) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰ. 64 ਦਰਜ ਕੀਤੀ ਜਾ ਚੁੱਕੀ ਹੈ। ਜਿਸਦੇ ਆਧਾਰ ’ਤੇ ਵਿਜੀਲੈਂਸ ਬਿਉਰੋ ਵਲੋਂ ਫ਼ਰੀਦਕੋਟ ਦੇ ਡੀਐਸਪੀ ਸੁਸੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪ੍ਰਸ਼ਾਸਰ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਮਲਕੀਤ ਦਾਸ ਨੇ ਹਾਈਕੋਰਟ ਵਲੋਂ ਜਮਾਨਤ ਅਰਜੀ ਰੱਦ ਕਰਨ ਤੋਂ ਬਾਅਦ ਖੁਦ ਹੀ ਅਦਾਲਤ ਵਿਚ ਆਤਮਸਰਮਪਣ ਕਰ ਦਿੱਤਾ ਸੀ।

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਆਤਮਸਮਰਪਣ ਕਰਨ ਤੋਂ ਬਾਅਦ ਸੰਤ ਮਲਕੀਤ ਦਾਸ ਵਾਅਦਾ ਮੁਆਫ਼ ਗਵਾਹ ਬਣ ਗਿਆ ਸੀ। ਉਸਦੇ ਵਲੋਂ ਇਸ ਸਬੰਧ ਵਿਚ ਵਧੀਕ ਸੈਸਨ ਜੱਜ ਦੇ ਦਿੱਤੀ ਅਰਜੀ ਦੇ ਵਿਚ ਕਾਫ਼ੀ ਵੱਡੇ ਖੁਲਾਸੇ ਕੀਤੇ ਹਨ। ਇਸ ‘ਸੰਤ ਜੀ’ ਨੇ ਅਪਣੇ ਬਿਆਨਾਂ ਵਿਚ ਦਾਅਵਾ ਕੀਤਾ ਹੈ ਕਿ 8 ਨਵੰਬਰ 2022 ਨੂੰ ਉਸਦੇ ਡੇਰੇ ਵਿਚ ਠੇਕੇਦਾਰ ਜੱਸੀ ਨਾਲ ਆਏ ਡੀਐਸਪੀ ਸੁਸੀਲ ਕੁਮਾਰ ਨੇ ਸੌਦਾ 35 ਲੱਖ ਵਿਚ ਤੈਅ ਹੋਣ ਤੋਂ ਬਾਅਦ ਇਸਦੀ ਜਾਣਕਾਰੀ ਆਈ.ਜੀ ਨੂੰ ਦਿੱਤੀ ਸੀ ਤੇ ਸਾਡੀ ਤਸੱਲੀ ਲਈ ਇਹ ਗੱਲ ਸਪੀਕਰ ਆਨ ਕਰਕੇ ਸਾਨੂੰ ਵੀ ਸੁਣਾਈ ਸੀ। ਮਲਕੀਤ ਦਾਸ ਮੁਤਾਬਕ ਉਹ ਆਈ.ਜੀ ਨੂੂੰ ਕਈ ਵਾਰ ਮਿਲਣ ਕਰਕੇ ਉਸਦੀ ਅਵਾਜ ਨੂੰ ਪਹਿਚਾਣਦਾ ਸੀ, ਜਿਸਨੇ ਡੀਐਸਪੀ ਨੂੰ ਕਿਹਾ ਸੀ ਕਿ ਹੁਣ ‘ਇਨਕਾ ਕਾਮ ਕਰਦੋ’। ਗੱਲ ਇੱਥੇ ਹੀ ਖ਼ਤਮ ਨਹੀਂ ਹੁੰਦੀ ਮਲਕੀਤ ਦਾਸ ਦੀ ਅਰਜੀ ਮੁਤਾਬਕ ਉਸਤੋਂ ਬਾਅਦ 5 ਲੱਖ ਹੋਰ ਮਿਲਣ ’ਤੇ ਤਤਕਾਲੀ ਆਈ.ਜੀ ਨੇ ਉਸਨੂੰ ਅਪਣੀ ਕੋਠੀ ਬੁਲਾ ਕੇ ਸੰਤ ਗਗਨ ਦਾਸ ਤੋਂ ਹੁਣ ਤੱਕ ਮਿਲੇ ਕੁੱਲ ਪੈਸਿਆ ਬਾਰੇ ਵੀ ਪੁਛਿਆ ਸੀ। ਜਿਸਦੇ ਚੱਲਦੇ ਇਸ ਬਿਆਨ ਤੋਂ ਬਾਅਦ ਇਹ ਗੱਲ ਹੋਰ ਵੀ ਅਹਿਮ ਹੋ ਜਾਂਦੀ ਹੈ ਕਿ ਪੰਜਾਬ ਸਰਕਾਰ ਜੋਕਿ ‘ਕੱਟੜ ਇਮਾਨਦਾਰ’ ਹੋਣ ਦਾ ਦਮ ਭਰਦੀ ਹੈ, ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਇਸ ਕਾਂਡ ਦੇ ਸਾਰੇ ਮੁਜਰਮਾਂ ਨੂੰ ਸਖ਼ਤ ਸਜਾ ਦੇਵੇ ਤਾਂ ਕਿ ਲੋਕਾਂ ਦਾ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਉਪਰ ਵਿਸਵਾਸ ਬਣਿਆ ਰਹੇ।

ਗੈਸ ਸਿੰਲਡਰ ਹੋ ਗਿਆ ਸਸਤਾ, ਹੁਣ ਇਨ੍ਹੇ ਰੁਪਏ ‘ਚ ਮਿਲੇਗਾ ਸਿੰਲਡਰ

ਦਸਣਾ ਬਣਦਾ ਹੈ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਟਸੁਖੀਏ ਦੇ ਡੇਰੇ ਦੇ ਮਹੰਤ ਦਿਆਲ ਦਾਸ ਦਾ 7 ਨਵੰਬਰ 2019 ਨੂੰ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਮੁੱਖ ਸਾਜਸਘਾੜੇ ਦੇ ਤੌਰ ’ਤੇ ਮੋਗਾ ਜਿਲ੍ਹੇ ਵਿਚ ਪੈਂਦੇ ਇੱਕ ਡੇਰੇ ਦੇ ਮੁਖੀ ਬਾਬਾ ਜਰਨੈਲ ਦਾਸ ਦਾ ਨਾਂ ਸਾਹਮਣੇ ਆਇਆ ਸੀ। ਥਾਣਾ ਸਦਰ ਦੀ ਪੁਲਿਸ ਨੇ ਇਸ ਕਤਲ ਕਾਂਡ ’ਚ ਮਹਰੂਮ ਦਿਆਲ ਦਾਸ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਪ੍ਰੰਤੂ ਬਾਅਦ ਵਿਚ ਫ਼ਰੀਦਕੋਟ ਰਂੇਜ ਦੇ ਤਤਕਾਲੀ ਡੀਆਈਜੀ ਸੁਰਜੀਤ ਸਿੰਘ ਦੇ ਮੁੱਖ ਸਾਜਸਘਾੜੇ ਜਰਨੈਲ ਦਾਸ ਨੇ ਇੰਨਆਕਰੀ ਲਗਾ ਕੇ ਅਪਣਾ ਨਾਮ ਇਸ ਕੇਸ ਵਿਚੋਂ ਕਢਵਾ ਲਿਆ ਸੀ। ਉਸ ਸਮੇਂ ਵੀ ਇਸ ਇੰਨਕੁਆਰੀ ਵਿਚ ‘ਰਿਸ਼ਵਤ’ ਲੈਣ-ਦੇਣ ਦੀ ਚਰਚਾ ਚੱਲੀ ਸੀ ਪ੍ਰੰਤੂ ਬਾਅਦ ਵਿਚ ਮਾਮਲਾ ਦਬ ਗਿਆ।

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ

ਇਸ ਦੌਰਾਨ ਹੀ ਕਤਲ ਕਾਂਡ ਦੇ ਸਿਕਾਇਤਕਰਤਾ ਸੰਤ ਗਗਨ ਦਾਸ ਵਲੋਂ ਜਰਨੈਲ ਦਾਸ ਨੂੰ ਕੇਸ ਵਿਚੋਂ ਕੱਢਣ ਦੇ ਵਿਰੋਧ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਿਕਾਇਤ ਦਾਈਰ ਕਰ ਦਿੱਤੀ ਸੀ। ਮਾਣਯੋਗ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਇਨਸਾਫ਼ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਸਨ। ਜਿਸਤੋਂ ਬਾਅਦ ਫ਼ਰਦੀਕੋਟ ਰੇਂਜ ਦੇ ਤਤਕਾਲੀ ਆਈ.ਜੀ ਪ੍ਰਦੀਪ ਕੁਮਾਰ ਯਾਦਵ ਨੇ ਇਸ ਮਾਮਲੇ ਦੀ ਜਾਂਚ ਲਈ ਐਸ.ਪੀ ਗਗਨੇਸ਼ ਕੁਮਾਰ ਦੇ ਆਧਾਰਤ ਇੱਕ ਤਿੰਨ ਮੈਂਬਰੀ ਸਿੱਟ ਦਾ ਗਠਨ ਕੀਤਾ ਸੀ, ਜਿਸ ਵਿਚ ਡੀਐਸਪੀ ਸੁਸੀਲ ਕੁਮਾਰ ਤੋਂ ਇਲਾਵਾ ਡੀਐਸਪੀ ਬਾਘਾਪੁਰਾਣਾ ਜਸਜੋਤ ਸਿੰਘ ਨੂੰ ਮੈਂਬਰ ਬਣਾਇਆ ਸੀ। ਪ੍ਰੰਤੂ ਬਾਅਦ ਵਿਚ ਹੈਰਾਨੀਜਨਕ ਤਰੀਕੇ ਦੇ ਨਾਲ ਅਪਣੇ ਖਾਸ ‘ਪਿਆਦੇ’ ਤੇ ਰਾਜਸਥਾਨ ਦੇ ਕੁੱਝ ਵਿਅਕਤੀਆਂ ਤੋਂ ਸੋਨਾ ਖੋਹਣ ਦੇ ਮਾਮਲੇ ਵਿਚ ਜੇਲ੍ਹ ਵਿਚ ਰਹਿ ਕੇ ਆਏ ਇੰਸਪੈਕਟਰ ਖੇਮ ਚੰਦ ਪ੍ਰਸ਼ਾਸਰ ਜੋਕਿ ਉਸ ਸਮੇਂ ਆਈ.ਜੀ ਦਫ਼ਤਰ ਦੇ ਆਰਟੀਆਈ ਸੈੱਲ ਦਾ ਇੰਚਾਰਜ਼ ਦਸਿਆ ਜਾ ਰਿਹਾ ਸੀ, ਨੂੰ ਵੀ ਮੈਂਬਰ ਵਜੋਂ ਮਨੋਨੀਤ ਕਰ ਦਿੱਤਾ ਸੀ।

Chandigarh Police ਦਾ ਵੱਡਾ ਐਕਸ਼ਨ, ‘ਆਪ’ ਪਾਰਟੀ ਵਿਧਾਇਕ ਦੀ ਗੱਡੀ ਦਾ ਕੱਟਿਆ ਚਲਾਨ

ਇੱਥੇ ਦਸਣਾ ਅਤਿ ਜਰੂਰੀ ਹੈ ਕਿ ਇੰਸਪੈਕਟਰ ਖੇਮ ਚੰਦ ਪ੍ਰਸਾਸਰ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਮੋੜ ਦੇ ਐਸਐਚਓ ਹੁੰਦਿਆਂ ਬਠਿੰਡਾ-ਮਲੋਟ ਰੋਡ ਤੋਂ ਰਾਜਸਥਾਨ ਦੇ ਕੁੱਝ ਵਪਾਰੀਆਂ ਤੋਂ ਸੋਨਾ ਲੁੱਟ ਲਿਆ ਸੀ, ਜਿਸਦੇ ਵਿਚ ਇੱਕ ਆਈ.ਜੀ ਦੀ ਦਖਲਅੰਦਾਜ਼ੀ ਤੋਂ ਬਾਅਦ ਇਸ ਮਾਮਲੇ ਵਿਚ ਹੋਈ ਜਾਂਚ ਤੋਂ ਬਾਅਦ ਇੰਸਪੈਕਟਰ ਖੇਮ ਚੰਦ ਅਤੇ ਹੋਰਨਾਂ ਵਿਰੁਧ ਪਰਚਾ ਦਰਜ਼ ਹੋ ਗਿਆ ਸੀ ਤੇ ਉਸਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਸੀ। ਪ੍ਰੰਤੂ ਬਾਅਦ ਵਿਚ ਸਿਕਾਇਤਕਰਤਾ ਨਾਲ ਹੋਏ ਕਥਿਤ ਸਮਝੋਤੇ ਤੋਂ ਬਾਅਦ ਕੇਸ ਵੀ ਰੱਦ ਹੋ ਗਿਆ ਸੀ ਤੇ ਇਸ ਚਰਚਿਤ ਇੰਸਪੈਕਟਰ ਨੂੰ ਤਤਕਾਲੀ ਬਠਿੰਡਾ ਰੇਂਜ ਦਾ ਵਾਧੂ ਚਾਰਜ ਸੰਭਾਲਣ ਵਾਲੇ ਆਈ.ਜੀ ਪ੍ਰਦੀਪ ਕੁਮਾਰ ਯਾਦਵ ਨੇ ਹੀ ਬਹਾਲ ਕਰ ਦਿੱਤਾ ਸੀ। ਜਿਸਤੋਂ ਬਾਅਦ ਇਹ ਉਕਤ ‘ਸਾਹਿਬ’ ਦੇ ਨਾਲ ਫ਼ਰੀਦਕੋਟ ਰੇਂਜ ਦਫ਼ਤਰ ਵਿਚ ਹੀ ਚਲਿਆ ਗਿਆ ਸੀ।

ਬੀ.ਐਫ.ਜੀ.ਆਈ. ਵਿਖੇ ਡਿਗਰੀ ਵੰਡ ਸਮਾਰੋਹ ਦਾ ਸਫਲਤਾਪੂਰਵਕ ਆਯੋਜਨ ਹੋਇਆ

0

ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ 300 ਤੋਂ ਵਧੇਰੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ
ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ :ਬੀ.ਐਫ.ਜੀ.ਆਈ. ਵਿਖੇ ਬਾਬਾ ਫ਼ਰੀਦ ਕਾਲਜ ਅਤੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਵੱਲੋਂ ਐਮ.ਕਾਮ., ਐਮ.ਏ.(ਹਿਸਟਰੀ, ਪੰਜਾਬੀ, ਅੰਗਰੇਜ਼ੀ, ਇਕਨਾਮਿਕਸ, ਪੁਲਿਟੀਕਲ ਸਾਇੰਸ), ਬੀ.ਕਾਮ., ਬੀ.ਬੀ.ਏ., ਬੀ.ਏ., ਬੀ.ਐਸ.ਸੀ. (ਏ.ਟੀ.ਐਚ.ਐਮ.), ਐਮ.ਐਸ.ਸੀ. (ਜੌਗਰਫ਼ੀ) ਅਤੇ ਐਮ.ਬੀ.ਏ. ਦੇ ਸਾਰੇ ਪਾਸ ਹੋ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਕਨਵੋਕੇਸ਼ਨ ਕਰਵਾਈ ਗਈ ।

ਪੰਜਾਬ ਸਰਕਾਰ ਖਿਡਾਰੀਆਂ ਲਈ ‘ਰਨਵੇ’ ਬਣੇਗੀ, ਖਿਡਾਰੀ ਉਡਾਨ ਭਰਨ ਲਈ ਤਿਆਰ ਰਹਿਣ: ਭਗਵੰਤ ਮਾਨ

ਇਸ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਪ੍ਰੋ.(ਡਾ.) ਰਾਘਵੇਂਦਰ ਪੀ ਤਿਵਾੜੀ ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਸਨ । ਇਸ ਕਨਵੋਕੇਸ਼ਨ ਦੀ ਸ਼ੁਰੂਆਤ ਮੁੱਖ ਮਹਿਮਾਨ ਪ੍ਰੋ.(ਡਾ.) ਰਾਘਵੇਂਦਰ ਪੀ ਤਿਵਾੜੀ, ਬੀ.ਐਫ.ਜੀ.ਆਈ. ਦੇ ਡੀਨ (ਰਿਸਰਚ ਐਂਡ ਇਨੋਵੇਸ਼ਨ) ਡਾ. ਮਨੀਸ਼ ਗੁਪਤਾ, ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. ਮਨੀਸ਼ ਬਾਂਸਲ ਅਤੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪ੍ਰਿੰਸੀਪਲ ਡਾ. ਰਜਿੰਦਰ ਕੁਮਾਰ ਉੱਪਲ ਦੁਆਰਾ ਸ਼ਮਾ ਰੌਸ਼ਨ ਕਰ ਕੇ ਕੀਤੀ ਗਈ।

ਪਿੰਡ ਦੇ ਮੁੰਡੇ ਨਾਲ ‘ਲਵ ਮੈਰਿਜ’ ਕਰਵਾਉਣ ਵਾਲੀ ਲੜਕੀ ਨੇ ਕੀਤੀ ਆਤਮਹੱਤਿਆ

ਕਨਵੋਕੇਸ਼ਨ ਆਰੰਭ ਕਰਨ ਦੀ ਘੋਸ਼ਣਾ ਤੋਂ ਬਾਦ ਬੀ.ਐਫ.ਜੀ.ਆਈ. ਦੇ ਡੀਨ (ਰਿਸਰਚ ਐਂਡ ਇਨੋਵੇਸ਼ਨ) ਡਾ. ਮਨੀਸ਼ ਗੁਪਤਾ ਨੇ ਮੁੱਖ ਮਹਿਮਾਨ ਅਤੇ ਹੋਰ ਆਏ ਹੋਏ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਬੀ.ਐਫ.ਜੀ.ਆਈ. ਦੀਆਂ ਹੁਣ ਤੱਕ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਸੰਸਥਾ ਦੇ ਹੁਨਰਮੰਦ ਤੇ ਸਮਰਪਿਤ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਦਿੱਤਾ। ਮੁੱਖ ਮਹਿਮਾਨ ਪ੍ਰੋ.(ਡਾ.) ਰਾਘਵੇਂਦਰ ਪੀ ਤਿਵਾੜੀ ਨੇ ਇਸ ਕਨਵੋਕੇਸ਼ਨ ਦੀ ਸਫਲਤਾ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅਭਿਲਾਸ਼ਾ ਅਤੇ ਸਮਰਪਣ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।

ਗੈਸ ਸਿੰਲਡਰ ਹੋ ਗਿਆ ਸਸਤਾ, ਹੁਣ ਇਨ੍ਹੇ ਰੁਪਏ ‘ਚ ਮਿਲੇਗਾ ਸਿੰਲਡਰ

ਉਨ੍ਹਾਂ ਨੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਬੀ.ਐਫ.ਜੀ.ਆਈ. ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ । ਅੰਤ ਵਿੱਚ ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. ਮਨੀਸ਼ ਬਾਂਸਲ ਨੇ ਮੁੱਖ ਮਹਿਮਾਨ ਅਤੇ ਪਤਵੰਤਿਆਂ ਦਾ ਰਸਮੀ ਧੰਨਵਾਦ ਕੀਤਾ ਅਤੇ ਇਸ ਕਨਵੋਕੇਸ਼ਨ ਦੀ ਸਫਲਤਾ ਲਈ ਸਮੁੱਚੀ ਪ੍ਰਬੰਧਕੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।